ਪਟਿਆਲਾ, 3 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਪਟਿਆਲਾ ਦੇ ਮਿੰਨੀ ਸਕੱਤਰੇਤ ਦੇ ਸਾਹਮਣੇ ਵੀ ਵੱਖ-ਵੱਖ ਜਥੇਬੰਦੀਆਂ ਦੇ ਸੈਂਕੜੇ ਕਿਸਾਨਾਂ ਵਲੋਂ ਧਰਨਾ ਦਿੱਤਾ ਗਿਆ | ਇਸ ਦੌਰਾਨ ਆਵਾਜਾਈ ਵੀ ਕਾਫ਼ੀ ਦੇਰ ਤੱਕ ਰੁਕੀ ਰਹੀ | ਇਸ ਦੌਰਾਨ ਪ੍ਰਧਾਨ ਮੰਤਰੀ ਦਾ ਪੁਤਲਾ ਵੀ ਫੂਕਿਆ ਗਿਆ | ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ, ਜਥੇ. ਹਰਬੰਸ ਸਿੰਘ ਦਦਹੇੜਾ, ਜਸਵੰਤ ਸਿੰਘ ਸਦਰਪੁਰ, ਕਰਨੈਲ ਸਿੰਘ ਲੰਗ, ਭੁਪਿੰਦਰ ਸਿੰਘ ਸ਼ੰਕਰਪੁਰ ਨੇ ਕਿਹਾ ਕਿ ਅੱਜ ਦੇ ਦਿਨ ਹੀ ਇਕ ਸਾਲ ਪਹਿਲਾਂ ਲਖੀਮਪੁਰ ਖੀਰੀ ਵਿਚ ਬੇਕਸੂਰ ਕਿਸਾਨਾਂ ਨੂੰ ਦਰੜ ਕੇ ਮਾਰਿਆ ਗਿਆ, ਜਿਨ੍ਹਾਂ ਕਥਿਤ ਦੋਸ਼ੀਆਂ ਨੇ ਇਹ ਕਾਰਾ ਪੂਰੀ ਵਿਉਂਤਬੰਦੀ ਨਾਲ ਕੀਤਾ ਉਨ੍ਹਾਂ 'ਤੇ ਕਿਸੇ ਕਿਸਮ ਦੀ ਪੁਖ਼ਤਾ ਕਾਰਵਾਈ ਨਹੀਂ ਹੋਈ | ਉਲਟਾ ਹਾਲੇ ਤੱਕ ਉਨ੍ਹਾਂ 'ਚੋਂ ਇਕ ਵਿਅਕਤੀ ਕੇਂਦਰ ਸਰਕਾਰ ਦੀ ਵਜ਼ਾਰਤ 'ਚ ਬਤੌਰ ਮੰਤਰੀ ਕੰਮ ਕਰ ਰਿਹਾ ਹੈ | ਇਸ ਦੌਰਾਨ ਕਈ ਦਰਜਨ ਨੌਜਵਾਨਾਂ ਤੇ ਕਿਸਾਨਾਂ 'ਤੇ ਮਾਮਲੇ ਦਰਜ ਕੀਤੇ ਗਏ, ਜਿਨ੍ਹਾਂ ਨੂੰ ਰੱਦ ਕਰਨ ਲਈ ਉਸ ਵਕਤ ਕੇਂਦਰ ਸਰਕਾਰ ਨੇ ਵਾਅਦਾ ਕੀਤਾ ਸੀ ਜਿਸ ਤੋਂ ਸਰਕਾਰ ਮੁਕਰ ਚੁੱਕੀ ਹੈ | ਇਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੇ ਕਾਤਲਾਂ ਖ਼ਿਲਾਫ਼ ਕਤਲ ਦੇ ਮੁਕੱਦਮੇ ਦਰਜ ਕਰ ਕੇ ਸਲਾਖ਼ਾਂ ਪਿੱਛੇ ਭੇਜਿਆ ਜਾਣਾ ਚਾਹੀਦਾ ਹੈ | ਇਸ ਹੱਤਿਆ ਕਾਂਡ 'ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਤੇ ਆਰਥਿਕ ਮਦਦ ਮਿਲਣੀ ਚਾਹੀਦੀ ਹੈ ਤੇ ਜ਼ਖ਼ਮੀਆਂ ਨੂੰ 10-10 ਲੱਖ ਰੁਪਿਆ ਦਿੱਤਾ ਜਾਵੇ | ਇਥੇ ਦੋਸ਼ ਲਗਾਇਆ ਗਿਆ ਕਿ ਕਿਸਾਨਾਂ ਦੇ ਸੰਘਰਸ਼ ਕਰ ਰਹੇ ਸਾਥੀਆਂ ਨੂੰ ਅੱਜ ਵੀ ਡਰਾਇਆ ਧਮਕਾਇਆ ਜਾ ਰਿਹਾ ਹੈ ਜਿਸ ਤੋਂ ਕਿਸਾਨ ਡਰਨ ਵਾਲੇ ਨਹੀਂ ਹਨ | ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਨਾਂਅ ਇਕ ਮੰਗ-ਪੱਤਰ ਵੀ ਦਿੱਤਾ ਗਿਆ | ਪੰਜਾਬ ਅੰਦਰ ਮਨਸੂਰਵਾਲ (ਜ਼ੀਰਾ) ਵਿਖੇ ਪ੍ਰਦੂਸ਼ਣ ਫੈਲਾ ਰਹੀ ਸ਼ਰਾਬ ਫ਼ੈਕਟਰੀ ਵਿਰੁੱਧ 70 ਦਿਨਾਂ ਤੋਂ ਸੰਘਰਸ਼ਸ਼ੀਲ ਕਿਸਾਨਾਂ ਨੂੰ ਇਨਸਾਫ਼ ਦਿੰਦਿਆਂ ਫ਼ੈਕਟਰੀ ਨੂੰ ਬੰਦ ਕੀਤੇ ਜਾਣ ਦੀ ਮੰਗ ਵੀ ਕੀਤੀ ਗਈ | ਇਥੇ ਚਿਤਾਵਨੀ ਦਿੱਤੀ ਗਈ ਕਿ ਜੇਕਰ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਅਮਰੀਕ ਸਿੰਘ ਘੱਗਾ, ਰਜਿੰਦਰ ਸਿੰਘ ਕਕਰਾਲਾ, ਸੁਖਮਿੰਦਰ ਸਿੰਘ ਬਾਰਨ, ਸਾਹਿਬ ਸਿੰਘ ਬਾਜਵਾ, ਬੂਟਾ ਸਿੰਘ ਠਾਕਰਗੜ੍ਹ, ਚਰਨਜੀਤ ਸਿੰਘ ਠਾਕਰਗੜ੍ਹ ਜਨਰਲ ਸਕੱਤਰ, ਜਗਦੀਸ਼ ਸਿੰਘ ਛੰਨਾ, ਅਵਤਾਰ ਸਿੰਘ, ਚਮਕੌਰ ਸਿੰਘ, ਹਰਪਾਲ ਸਿੰਘ ਕਾਠਗੜ੍ਹ, ਤਰਸੇਮ ਸਿੰਘ ਭੁੱਨਰਹੇੜੀ, ਜਸਵੰਤ ਸਿੰਘ ਠਾਕਰਗੜ੍ਹ, ਬਲਰਾਜ ਸਿੰਘ ਜੋਸ਼ੀ, ਕਰਨੈਲ ਸਿੰਘ ਲੰਗ ਆਦਿ ਨੇ ਵੀ ਸੰਬੋਧਨ ਕੀਤਾ |
ਪਾਤੜਾਂ, 3 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਪੀੜਤਾਂ ਨੂੰ ਇਨਸਾਫ਼ ਨਾ ਦੇਣ ਦੇ ਸੰਬੰਧ ਵਿਚ ਤੇ ਸੱਤਾਧਾਰੀ ਧਿਰ ਦੇ ਆਗੂਆਂ ਵਲੋਂ ਸੰਘਰਸ਼ੀ ਕਿਸਾਨਾਂ ਵਿਰੁੱਧ ਕੀਤੀ ਭੱਦੀ ਸ਼ਬਦਾਵਲੀ ਦੇ ਵਿਰੋਧ 'ਚ ...
ਰਾਜਪੁਰਾ, 3 ਅਕਤੂਬਰ (ਰਣਜੀਤ ਸਿੰਘ)-ਇਥੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਗਮ ਕਰਵਾਇਆ ਗਿਆ, ਜਿਸ 'ਚ ਪੜ੍ਹਾਈ 'ਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ਅਵਤਾਰ ਸਿੰਘ ਹਰਬੰਸ ਕੌਰ ਐਜੂਕੇਸ਼ਨ ਟਰੱਸਟ ਵਲੋਂ ਸਕੂਲ ਦੀਆਂ ਹੋਣਹਾਰ ...
ਸਮਾਣਾ, 3 ਅਕਤੂਬਰ (ਗੁਰਦੀਪ ਸ਼ਰਮਾ)-ਪਿਛਲੇ ਸਾਲ ਸਮਾਣਾ ਤੇ ਪਟਿਆਲਾ ਬਲਾਕ ਦੇ 21 ਪਿੰਡਾਂ 'ਚ ਹੋਈ ਗੜੇ੍ਹਮਾਰੀ ਨਾਲ ਕਣਕ, ਚਾਰੇ ਤੇ ਸਬਜ਼ੀਆਂ ਦੇ ਹੋਏ ਭਾਰੀ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਉਪਮੰਡਲ ...
ਪਟਿਆਲਾ, 3 ਅਕਤੂਬਰ (ਅ. ਸ. ਆਹਲੂਵਾਲੀਆ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਿਰੁੱਧ ਕਿਸਾਨਾਂ ਨੂੰ ਜਾਗਰੂਕ ਕਰਨ ਲਈ 'ਦਾ ਨੇਚਰ ਕੰਜ਼ਰਵੈਂਸੀ ਸੰਸਥਾ' (ਟੀ. ਐਨ. ਸੀ.) ਵਲੋਂ ਚਲਾਈਆਂ ...
ਪਟਿਆਲਾ, 3 ਅਕਤੂਬਰ (ਮਨਦੀਪ ਸਿੰਘ ਖਰੌੜ)-ਇਥੋਂ ਦੀ ਰਹਿਣ ਵਾਲੀ ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਭਜਾ ਕੇ ਲੈ ਜਾਣ ਦੇ ਮਾਮਲੇ 'ਚ ਥਾਣਾ ਸਦਰ ਦੀ ਪੁਲਿਸ ਨੇ ਅਣਪਛਾਤੇ ਲੜਕੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਲੜਕੀ ਦੇ ਪਿਤਾ ਨੇ ਪੁਲਿਸ ਕੋਲ ...
ਪਟਿਆਲਾ, 3 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਵਲੋਂ ਸੰਗੀਤ ਵਿਭਾਗ ਦੇ ਸਹਿਯੋਗ ਨਾਲ ਕਲਾ ਭਵਨ ਵਿਖੇ ਗੁਰਮਤਿ ਸੰਗੀਤਾਚਾਰੀਆ ਪ੍ਰੋ. ਤਾਰਾ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸਿਮਰਤੀ ਸਮਾਰੋਹ ਕਰਵਾਇਆ ਗਿਆ | ...
ਬਨੂੜ, 3 ਅਕਤੂਬਰ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ ਦੇ ਨਵੇਂ ਅਤਿ-ਆਧੁਨਿਕ ਮਨੋਵਿਗਿਆਨ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਨਾਮਵਰ ਅਦਾਕਾਰਾ, ਨਿਰਦੇਸ਼ਕ, ਲੇਖਕ, ਚਿੱਤਰਕਾਰ, ਫ਼ੋਟੋਗਰਾਫ਼ਰ ਦੀਪਤੀ ਨਵਲ, ਮਸ਼ਹੂਰ ਮਨੋਵਿਗਿਆਨੀ ਮੈਗਡੇਲੀਨ ...
ਸਮਾਣਾ, 3 ਅਕਤੂਬਰ (ਪ੍ਰੀਤਮ ਸਿੰਘ ਨਾਗੀ)-ਲਾਇਨਜ਼ ਕਲੱਬ ਸਮਾਣਾ ਗੋਲਡ ਵਲੋਂ ਗਾਂਧੀ ਜੈਅੰਤੀ ਨੂੰ ਸਮਰਪਿਤ ਪ੍ਰਧਾਨ ਲਵ ਕੁਮਾਰ ਮਿੱਤਲ ਦੀ ਪ੍ਰਧਾਨਗੀ ਤੇ ਰੀਜਨ ਚੇਅਰਮੈਨ ਜੀ. ਪੀ. ਗਰਗ ਦੀ ਅਗਵਾਈ ਹੇਠ ਕੱਢੀ ਪੰਜਵੀਂ ਸਾਲਾਨਾ ਸਾਈਕਲ ਰੈਲੀ 'ਚ ਮੁੱਖ ਮਹਿਮਾਨ ਵਜੋਂ ...
ਪਟਿਆਲਾ, 3 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਸਥਾਨਕ ਵਾਰਡ ਨੰਬਰ 47 ਦੇ ਮੁਹੱਲਾ ਤੋਪਖ਼ਾਨਾ ਮੋੜ ਵਿਖੇ ਆਮ ਆਦਮੀ ਪਾਰਟੀ ਦੇ ਵਾਰਡ ਇੰਚਾਰਜ ਦਿਆ ਰਾਮ ਤੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਰਮੇਸ਼ ਕੁਮਾਰ ਨਿਰਵਾਣ ਦੀ ਅਗਵਾਈ 'ਚ ਅੱਖਾਂ ਦਾ ਜਾਂਚ ਕੈਂਪ ਲਗਾਇਆ ...
ਪਟਿਆਲਾ, 3 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਗੁਰਮਤਿ ਕਾਲਜ ਪਟਿਆਲਾ ਵਲੋਂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡਾ. ਪਰਮਵੀਰ ਸਿੰਘ ਐਡੀਟਰ ਇਨ ਚੀਫ਼ ਸਿੱਖ ਵਿਸ਼ਵ ਕੋਸ਼ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਡਾ. ਜਸਬੀਰ ਕੌਰ ...
ਸਮਾਣਾ, 3 ਅਕਤੂਬਰ (ਪ੍ਰੀਤਮ ਸਿੰਘ ਨਾਗੀ)-ਸੀਨੀਅਰ ਸਿਟੀਜ਼ਨ ਕੌਂਸਲ ਸਮਾਣਾ (ਹੋਮ) ਵਲੋਂ ਆਸ਼ਾ ਨੰਦ ਟੁਲਾਨੀ ਦੀ ਪ੍ਰਧਾਨਗੀ 'ਚ ਸੀਨੀ: ਸਿਟੀਜ਼ਨ ਹੋਮ 'ਚ ਮਹੀਨਾਵਾਰ ਮੀਟਿੰਗ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਆਸਾ ਨੰਦ ਟੁਲਾਨੀ ਨੇ ਨਵੀਂ ਬਾਡੀ ਦਾ ਗਠਨ ...
ਰਾਜਪੁਰਾ, 3 ਅਕਤੂਬਰ (ਜੀ.ਪੀ. ਸਿੰਘ)-ਰਾਜਪੁਰਾ ਦੇ ਪਿੰਡ ਪਿਲਖਣੀ ਦੀ ਕੰਬੋਜ ਧਰਮਸ਼ਾਲਾ ਵਿਖੇ ਪੰਜਾਬ ਭਾਜਪਾ ਓ. ਬੀ. ਸੀ. ਮੋਰਚਾ ਪੰਜਾਬ ਦੇ ਪ੍ਰਧਾਨ ਰਜਿੰਦਰ ਬਿੱਟਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤੇ ਜ਼ਿਲ੍ਹਾ ਓ. ਬੀ. ਸੀ. ਮੋਰਚਾ ਦੇ ਪ੍ਰਧਾਨ ਜਰਨੈਲ ਸਿੰਘ ਹੈਪੀ ...
ਪਟਿਆਲਾ, 3 ਅਕਤੂਬਰ (ਅ. ਸ. ਆਹਲੂਵਾਲੀਆ)-ਖੇਤੀ ਵਿਰਾਸਤ ਮਿਸ਼ਨ ਵਲੋਂ ਕੇ. ਕੇ. ਬਿਰਲਾ ਮੈਮੋਰੀਅਲ ਸੁਸਾਇਟੀ ਦੇ ਸਹਿਯੋਗ ਨਾਲ ਪਿੰਡ ਖੇੜੀ ਪੰਡਤਾਂ, ਖੇੜੀ ਮੰਡਲਾਂ ਤੇ ਲੱਖੋਮਾਜਰੇ 'ਚ ਨੁੱਕੜ ਨਾਟਕ ਕਰਵਾਇਆ ਗਿਆ | ਕਿਸਾਨਾਂ ਦੇ ਆਪੋ-ਆਪਣੇ ਤਜ਼ਰਬੇ ਸਾਂਝੇ ਕਰਕੇ ...
ਪਟਿਆਲਾ, 3 ਅਕਤੂਬਰ (ਮਨਦੀਪ ਸਿੰਘ ਖਰੌੜ)-ਬੀਤੀ 2 ਅਕਤੂਬਰ ਨੂੰ ਗਾਂਧੀ ਜੈਅੰਤੀ ਮੌਕੇ ਨਾਭਾ ਰੋਡ 'ਤੇ ਠੇਕੇ ਦਾ ਕਰਿੰਦਾ ਵਲੋਂ ਚੋਰ ਮੋਰੀ ਰਾਹੀਂ ਸ਼ਰਾਬ ਵੇਚਣ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਠੇਕੇ ਦੇ ਅਣਪਛਾਤੇ ਕਰਿੰਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ...
ਰਾਜਪੁਰਾ, 3 ਅਕਤੂਬਰ (ਜੀ. ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਮਾਮਲੇ 'ਚ 3 ਲੱਖ 30 ਹਜ਼ਾਰ ਦੀ ਠੱਗੀ ਕਰਨ 'ਤੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ 'ਚ ਰੋਹਿਤ ਸਿੰਘ ਵਾਸੀ ਪਿੰਡ ਜੰਡੋਲੀ ਨੇ ...
ਰਾਜਪੁਰਾ, 3 ਅਕਤੂਬਰ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ 2 ਵੱਖ-ਵੱਖ ਮਾਮਲਿਆਂ 'ਚ 2 ਔਰਤਾਂ ਨੂੰ 6-6 ਕਿੱਲੋ ਕੁਲ 12 ਕਿੱਲੋ ਗਾਂਜੇ ਸਮੇਤ ਗਿ੍ਫ਼ਤਾਰ ਕਰ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ...
ਖਮਾਣੋਂ, 3 ਅਕਤੂਬਰ (ਮਨਮੋਹਣ ਸਿੰਘ ਕਲੇਰ)-ਕਮਿਊਨਿਟੀ ਹੈਲਥ ਸੈਂਟਰ ਖਮਾਣੋਂ ਤੇ ਸੰਘੋਲ ਵਿਖੇ 2 ਦਹਾਕਿਆਂ ਤੋਂ ਵੱਧ ਡਾਕਟਰੀ ਸੇਵਾਵਾਂ ਨਿਭਾ ਚੁੱਕੇ ਸੇਵਾ ਮੁਕਤ ਐਸ. ਐਮ. ਓ. ਡਾ. ਨਰੇਸ਼ ਚੌਹਾਨ ਜਲਦ ਹੀ ਭਾਜਪਾ 'ਚ ਸ਼ਾਮਿਲ ਹੋਣ ਜਾ ਰਹੇ ਹਨ | ਹਾਲਾਂਕਿ ਡਾ. ਚੌਹਾਨ ...
ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਮਨਪ੍ਰੀਤ ਸਿੰਘ)-ਆੜ੍ਹਤੀ ਐਸੋਸੀਏਸ਼ਨ ਵਲੋਂ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਖ਼ੂਨਦਾਨ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਆੜ੍ਹਤੀ ...
ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਬਲਜਿੰਦਰ ਸਿੰਘ)-ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫ਼ਤਹਿਗੜ੍ਹ ਸਾਹਿਬ ਦੇ 150 ਵਿਦਿਆਰਥੀਆਂ ਵਲੋਂ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ ਕੀਤਾ ਗਿਆ | ਜਿਥੇ ਕਾਲਜ ਦੇ ਪਿ੍ੰਸੀਪਲ ਡਾ. ਕਸ਼ਮੀਰ ...
ਖਮਾਣੋਂ, 3 ਅਕਤੂਬਰ (ਮਨਮੋਹਨ ਸਿੰਘ ਕਲੇਰ)-ਸ਼ਹਿਰ 'ਚ ਆਵਾਜਾਈ ਦੀ ਸਮੱਸਿਆ ਨਾ ਪੈਦਾ ਹੋਣ ਦੇਣ ਦੇ ਲਈ ਤੇ ਆਵਾਜਾਈ ਸੁਖਾਲੀ ਬਣਾਉਣ ਲਈ ਥਾਣਾ ਖਮਾਣੋਂ ਦੇ ਮੁਖੀ ਬਲਬੀਰ ਸਿੰਘ ਵਲੋਂ ਸ਼ਹਿਰ ਦੇ ਵੱਖ-ਵੱਖ ਦੁਕਾਨਦਾਰਾਂ ਜਿਨ੍ਹਾਂ 'ਚ ਜਵੈਲਰਜ਼, ਮਠਿਆਈ, ਮਨਿਆਰੀ ਆਦਿ ...
ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਮਨਪ੍ਰੀਤ ਸਿੰਘ)-ਸ਼ਹੀਦਾਂ ਦੀ ਇਤਿਹਾਸਕ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਇਤਿਹਾਸਕ ਪੱਖੋਂ ਵਿਕਸਿਤ ਕੀਤਾ ਜਾ ਰਿਹਾ ਹੈ, ਜਿਥੇ ਸੜਕਾਂ ਚੌੜੀਆਂ ਹੋਣਗੀਆਂ ਉਥੇ ਹੀ ਸੜਕਾਂ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ | ਇਹ ਪ੍ਰਗਟਾਵਾ ...
ਪਟਿਆਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਸਵੱਛ ਸਰਵੇਖਣ-2022 'ਚ ਪਟਿਆਲਾ ਜ਼ਿਲ੍ਹੇ ਦੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਨੇ ਚੰਗੀ ਕਾਰਗੁਜ਼ਾਰੀ ਦਿਖਾਈ ਹੈ | ਉਨ੍ਹਾਂ ਨੇ ਨਾਲ ਹੀ ਇਨ੍ਹਾਂ ਸੰਸਥਾਵਾਂ ਨੂੰ ...
ਸਮਾਣਾ, 3 ਅਕਤੂਬਰ (ਪ੍ਰੀਤਮ ਸਿੰਘ ਨਾਗੀ)-ਸੱਤਾਧਾਰੀ ਧਿਰ ਨੇ ਭਾਰੀ ਪੁਲਿਸ ਦੀ ਮੌਜੂਦਗੀ 'ਚ ਜਤਿੰਦਰ ਝੰਡ ਤੇ ਅਮਰੀਕ ਸਿੰਘ ਨੂੰ ਸਮਾਣਾ ਟਰੱਕ ਯੂਨੀਅਨ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਤਾਂ ਮੌਜੂਦਾ ਪ੍ਰਧਾਨ ਜੌਲੀ ਧੜੇ ਦੇ ਸੈਂਕੜੇ ਸਮਰਥਕਾਂ ਨੇ ਸਰਕਾਰ ਤੇ ...
ਇਸ ਸੰਬੰਧੀ ਗੱਲ ਕਰਦਿਆਂ ਡੀ. ਐਸ. ਪੀ. ਟ੍ਰੈਫ਼ਿਕ ਕਰਮਵੀਰ ਸਿੰਘ ਤੂਰ ਨੇ ਦੱਸਿਆ ਕਿ ਉਹ ਟੈ੍ਰਫ਼ਿਕ ਸਮੱਸਿਆ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹਨ | ਉਨ੍ਹਾਂ ਕਿਹਾ ਕਿ ਭਾਵੇਂ ਸਾਡੇ ਕੋਲ ਮਨੁੱਖੀ ਸ਼ਕਤੀ ਦੀ ਕਮੀ ਹੈ ਇਸ ਦੇ ਬਾਵਜੂਦ ਵੀ ਆਵਾਜਾਈ ਸਮੱਸਿਆ ਨਾ ਬਣੇ ...
ਘੱਗਾ, 3 ਅਕਤੂਬਰ (ਵਿਕਰਮਜੀਤ ਸਿੰਘ ਬਾਜਵਾ)- ਨੇੜਲੇ ਪਿੰਡ ਬਰਾਸ ਵਿਖੇ ਕਿਸਾਨ ਜਥੇਬੰਦੀ ਦੇ ਆਗੂਆਂ ਤੇ ਕਿਸਾਨਾਂ ਵਲੋਂ ਇਕ ਪਟਵਾਰੀ ਨੂੰ ਉਸ ਵੇਲੇ ਬੰਦੀ ਬਣਾ ਲਿਆ ਜਦੋਂ ਉਹ ਇਕ ਕਿਸਾਨ ਦੇ ਖੇਤ ਪਰਾਲੀ ਨੂੰ ਅੱਗ ਲਾਏ ਜਾਣ 'ਤੇ ਮੌਕਾ ਦੇਖਣ ਪਹੁੰਚਿਆ ਤੇ ਉਸ ਪਟਵਾਰੀ ...
ਪਟਿਆਲਾ, 3 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਡੇਲੀਵੇਜ਼ ਸਫ਼ਾਈ ਕਰਮਚਾਰੀਆਂ ਦਾ ਸੰਘਰਸ਼ 6ਵੇਂ ਦਿਨ ਵੀ ਜਾਰੀ ਰਿਹਾ | ਰੈਗੂਲਰ ਸੇਵਾਵਾਂ ਤੇ ਬਕਾਇਆ ਏਰੀਅਰ ਦੀ ਮੰਗ ਨੂੰ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਦਾ ਢਿੱਲਾ ਰੁਖ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX