ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ) - ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਬਾਅਦ ਵੀ ਲਗਾਤਾਰ ਕਿਸਾਨਾਂ ਵਲੋਂ ਕੇਂਦਰ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਜਿਸ ਦੇ ਚੱਲਦੇ ਅੱਜ ਪੂਰੇ ਹੀ ਪੰਜਾਬ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅੱਜ ਰੇਲਗੱਡੀਆਂ ਰੋਕੀਆਂ ਜਾ ਰਹੀਆਂ ਹਨ | ਇਸੇ ਤਹਿਤ ਅੱਜ ਫ਼ਰੀਦਕੋਟ ਦੇ ਰੇਲਵੇ ਸਟੇਸ਼ਨ ਉੱਪਰ ਵੀ ਕਿਸਾਨ ਮਜ਼ਦੂਰ ਸੰਘਰਸ਼ ਜਥੇਬੰਦੀ ਵਲੋਂ ਰੇਲ ਗੱਡੀਆਂ ਰੋਕੀਆਂ ਗਈਆਂ | ਕਿਸਾਨਾਂ ਵਲੋਂ ਜੀਂਦ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀ ਰੇਲਗੱਡੀ ਨੂੰ ਰੋਕਿਆ ਗਿਆ ਅਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਆਗੂ ਬੂਟਾ ਸਿੰਘ ਅਤੇ ਹਰਪਾਲ ਸਿੰਘ ਨੇ ਕਿਹਾ ਕਿ ਦਿੱਲੀ ਵਿਚ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਚੱਲਿਆ ਅਤੇ ਉਸ ਦੌਰਾਨ ਲਖੀਮਪੁਰ ਖੀਰੀ ਦੀ ਘਟਨਾ ਵਾਪਰਦੀ ਹੈ | ਇਸ ਘਟਨਾ ਵਿਚ ਕਿਸਾਨ ਸ਼ਹੀਦ ਹੁੰਦੇ ਹਨ ਅਤੇ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਅਜੇ ਮਿਸਰਾ ਨੂੰ ਮੰਤਰੀ ਮੰਡਲ ਵਿਚੋਂ ਨਹੀਂ ਕੱਢਿਆ ਗਿਆ ਅਤੇ ਨਾ ਹੀ ਕੋਈ ਕਰਵਾਈ ਕੀਤੀ ਗਈ | ਇਨ੍ਹਾਂ ਮੰਗਾਂ ਨੂੰ ਲੈ ਕੇ ਅੱਜ ਉਨ੍ਹਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਰੇਲ ਗੱਡੀਆਂ ਰੋਕੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਅੱਜ 12 ਵਜੇ ਤੋਂ ਲੈ ਕੇ 3 ਵਜੇ ਤੱਕ ਉਨ੍ਹਾਂ ਵਲੋਂ ਇਹ ਪ੍ਰਦਰਸ਼ਨ ਕੀਤੇ ਗਏ | ਜੇਕਰ ਸਰਕਾਰਾਂ ਵਲੋਂ ਇਨ੍ਹਾਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |
ਫ਼ਰੀਦਕੋਟ, (ਸਤੀਸ਼ ਬਾਗ਼ੀ) - ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਵਲੋਂ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਦੀ ਪਹਿਲੀ ਵਰ੍ਹੇਗੰਢ ਨੂੰ ਲੈ ਕੇ ਸ਼ਰਧਾਂਜ਼ਲੀ ਸਮਾਗਮ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਬੁਲਾਰਿਆਂ ਨੇ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਇਕ ਸੋਚੀ ਸਮਝੀ ਸਕੀਮ ਸੀ ਜਿਸਦਾ ਮੁੱਖ ਸਾਜਿਸ਼ ਘੜਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਹੈ | ਜਿਨ੍ਹਾਂ ਚਿਰ ਅਜੈ ਮਿਸ਼ਰਾ ਨੂੰ ਕੇਂਦਰੀ ਮੰਡਲ ਵਲੋਂ ਬਰਖ਼ਾਸਤ ਨਹੀਂ ਕੀਤਾ ਜਾਂਦਾ ਉਸ ਵੇਲੇ ਤੱਕ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੂਰਨ ਇੰਨਸਾਫ਼ ਨਹੀਂ ਮਿਲ ਸਕਦਾ | ਆਗੂਆਂ ਨੇ ਮੰਗ ਕੀਤੀ ਕਿ ਅਜੈ ਮਿਸ਼ਰਾ ਸਾਜਿਸ਼ ਘੜਤਾ 'ਤੇ ਕੇਸ ਦਰਜ ਕਰਕੇ ਇਸਨੂੰ ਜੇਲ੍ਹ ਭੇਜਿਆ ਜਾਵੇ ਅਤੇ ਚਾਰ ਕਿਸਾਨ ਜਿਨ੍ਹਾਂ 'ਤੇ ਝੂਠੇ ਪਰਚੇ ਦਰਜ ਕਰਕੇ ਜੇਲ੍ਹ ਵਿਚ ਬੰਦ ਕੀਤਾ ਗਿਆ ਹੈ, ਨੂੰ ਬਿਨਾਂ ਕਿਸੇ ਸ਼ਰਤ ਰਿਹਾਅ ਕੀਤਾ ਜਾਵੇ ਤੇ ਜ਼ਖ਼ਮੀ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ | ਆਗੂਆਂ ਨੇ ਕਿਹਾ ਕਿ ਅਸੀਮ ਮਿਸ਼ਰਾ ਤੇ ਉਸਦੇ ਸਾਥੀਆਂ ਨੂੰ ਬਚਾਉਣ ਲਈ ਗਵਾਹਾਂ ਨੂੰ ਧਮਕਾਇਆ ਜਾ ਰਿਹਾ ਹੈ ਤੁਰੰਤ ਬੰਦ ਕੀਤਾ ਜਾਵੇ | ਜੇਕਰ ਕਿਸੇ ਗਵਾਹ ਦਾ ਜਾਨੀ ਨੁਕਸਾਨ ਹੁੰਦਾ ਹੈ ਤਾਂ ਇਸ ਲਈ ਯੂ.ਪੀ. ਸਰਕਾਰ ਜ਼ਿੰਮੇਵਾਰ ਹੋਵੇਗੀ | ਸਮਾਗਮ ਨੂੰ ਬਿੰਦਰ ਸਿੰਘ ਗੋਲੇਵਾਲਾ ਪ੍ਰਧਾਨ ਕੌਮੀ ਕਿਸਾਨ ਯੂਨੀਅਨ ਪੰਜਾਬ, ਬਖਤੌਰ ਸਿੰਘ ਢਿੱਲੋਂ ਸਾਦਿਕ, ਜਗਸੀਰ ਸਿੰਘ ਸਾਧੂਵਾਲਾ, ਗੁਰਮੀਤ ਸਿੰਘ ਕਿਲਾ ਨੌ, ਸੁਰਜੀਤ ਸਿੰਘ ਹਰੀਏਵਾਲਾ, ਬੋਹੜ ਸਿੰਘ ਖਾਰਾ, ਭੁਪਿੰਦਰ ਸਿੰਘ ਔਲਖ, ਜਗਦੀਸ਼ ਸਿੰਘ, ਹਰਪਾਲ ਸਿੰਘ ਮਚਾਕੀ, ਦਰਸ਼ਨ ਸਰਾਵਾਂ, ਸ਼ਮਸ਼ੇਰ ਸਿੰਘ ਕਿੰਗਰਾ, ਅਸ਼ੋਕ ਕੌਸ਼ਿਕ, ਗੁਰਜੀਤ ਸਿੰਘ ਅਤੇ ਸੁਖਦੇਵ ਸਿੰਘ ਆਗੂਆਂ ਨੇ ਵੀ ਸੰਬੋਧਨ ਕੀਤਾ | ਸ਼ਰਧਾਂਜ਼ਲੀ ਸਮਾਗਮ ਉਪਰੰਤ ਕੇਂਦਰ ਦੀ ਭਾਜਪਾ ਸਰਕਾਰ ਦਾ ਪੁਤਲਾ ਫ਼ੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ |
ਜੈਤੋ, 3 ਅਕਤੂਬਰ (ਗੁਰਚਰਨ ਸਿੰਘ ਗਾਬੜੀਆ) - ਉੱਤਰ ਪ੍ਰਦੇਸ਼ ਦੇ ਲਖੀਮਪੁੁਰ ਖੀਰੀ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਅਜੈ ਮਿਸ਼ਰਾ ਟੈਣੀ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਹੁੁਦੇ ਤੋਂ ਬਰਖਾਸਤ ਕਰਕੇ ਜੇਲ੍ਹ ਭੇਜਣ ਅਤੇ ਬੇਕਸੂਰ ਕਿਸਾਨਾਂ ਨੂੰ ਜੇਲ੍ਹ 'ਚੋਂ ਰਿਹਾਅ ਕਰਵਾਉਣ ਅਤੇ ਉਨ੍ਹਾਂ ਵਿਰੁੱਧ ਦਰਜ ਝੂਠੇ ਕੇਸ ਵਾਪਸ ਕਰਵਾਉਣ ਲਈ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਐਸ.ਡੀ.ਐਮ ਜੈਤੋ ਦੇ ਦਫ਼ਤਰ ਅੱਗੇ ਧਰਨਾ ਲਗਾਕੇ ਕੇਂਦਰ ਦੀ ਭਾਜਪਾ ਸਰਕਾਰ ਤੇ ਉੱਤਰ ਪ੍ਰਦੇਸ਼ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਇਸ ਘਟਨਾ ਤੋਂ ਦੁੁਖੀ ਦੇਸ਼ ਭਰ ਦੇ ਕਿਸਾਨਾਂ ਅਤੇ ਹੋਰ ਸਾਰੇ ਵਰਗਾਂ ਦੇ ਲੋਕਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ, ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ, ਕੇਂਦਰ ਸਰਕਾਰ ਦਾ ਪੁੁਤਲਾ ਫ਼ੂਕ ਕੇ, ਤੁਹਾਡੀ ਸਰਕਾਰ ਦੇ ਕਿਸਾਨਾਂ ਪ੍ਰਤੀ ਇਸ ਦੁੁਸ਼ਮਣੀ ਭਰੇ ਰਵੱਈਏ ਦੇ ਵਿਰੋਧ ਵਿਚ ਆਪਣੇ ਗੁੱਸੇ ਦਾ ਇਜ਼ਹਾਰ ਕੀਤਾ ਹੈ | ਇਸ ਮੌਕੇ ਨਛੱਤਰ ਸਿੰਘ ਪੰਜਾਬ ਜਰਨਲ ਸਕੱਤਰ ਬੀ.ਕੇ.ਯੂ ਏਕਤਾ ਮਾਲਵਾ, ਸਰਬਜੀਤ ਸਿੰਘ ਪੰਜਾਬ ਆਗੂ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਗੁੁਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਪੰਜਾਬ ਕਿਸਾਨ ਯੂਨੀਅਨ, ਬਲਵਿੰਦਰ ਸਿੰਘ, ਕਰਮਜੀਤ ਸਿੰਘ ਬੀਕੇਯੂ ਡਕੌਂਦਾ, ਜਸਵਿੰਦਰ ਸਿੰਘ ਬੀਕੇਯੂ ਲੱਖੋਵਾਲ ਅਤੇ ਗੁੁਰਛਿੰਦਾ ਸਿੰਘ ਕਿਰਤੀ ਕਿਸਾਨ ਯੂਨੀਅਨ ਨੇ ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੰਘੇ ਸਾਲ ਅੱਜ ਦੇ ਦਿਨ ਉੱਤਰ ਪ੍ਰਦੇਸ਼ ਦੇ ਲਖੀਮਪੁੁਰ ਖੀਰੀ ਜ਼ਿਲ੍ਹੇ ਦੇ ਤਿਕੋਨੀਆ ਕਸਬੇ ਵਿਚ ਸ਼ਾਂਤਮਈ ਅੰਦੋਲਨ ਕਰਕੇ ਵਾਪਸ ਪਰਤ ਰਹੇ ਕਿਸਾਨਾਂ ਨੂੰ ਥਾਰ ਜੀਪ ਨਾਲ ਕੁੁਚਲ ਕੇ 4 ਕਿਸਾਨਾਂ ਤੇ ਇਕ ਪੱਤਰਕਾਰ ਨੂੰ ਸ਼ਹੀਦ ਜਦ ਕਿ 13 ਤੋਂ ਵੱਧ ਕਿਸਾਨਾਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ ਸੀ | ਇਸ ਘਟਨਾ ਪਿੱਛੇ ਇਕ ਸੋਚੀ ਸਮਝੀ ਸਾਜ਼ਿਸ਼ ਸੀ, ਜਿਸ ਨੂੰ ਬਾਹੂਬਲੀ ਅਜੈ ਮਿਸ਼ਰਾ ਟੈਨੀ ਨੇ ਆਪਣੇ ਬੇਟੇ ਆਸ਼ੀਸ਼ ਮਿਸ਼ਰਾ ਟੈਨੀ ਨਾਲ ਮਿਲ ਕੇ ਰਚਿਆ ਸੀ | ਇਸ ਘਟਨਾਕ੍ਰਮ ਵਿਰੁੱਧ ਦੇਸ਼ ਭਰ ਵਿਚ ਰੋਸ ਪ੍ਰਦਰਸ਼ਨ ਹੋਏ ਅਤੇ ਸ਼ਹੀਦ ਕਿਸਾਨਾਂ ਦੀਆਂ ਅੰਤਿਮ ਰਸਮਾਂ ਦੌਰਾਨ ਕੇਂਦਰ ਤੇ ਸੂਬਾ ਸਰਕਾਰ ਨੇ ਕਿਸਾਨ ਆਗੂਆਂ ਨਾਲ ਕੁੁਝ ਮੰਗਾਂ 'ਤੇ ਸਮਝੌਤਾ ਹੋਇਆ ਸੀ ਜੋ ਕਿ ਅੱਜ ਤੱਕ ਪੂਰਾ ਨਹੀਂ ਹੋਇਆ | ਅੱਜ ਲਖੀਮਪੁੁਰ ਦੇ ਪੰਜ ਕਿਸਾਨਾਂ ਦੇ ਯੋਜਨਾਬੱਧ ਕਤਲ ਨੂੰ ਇਕ ਸਾਲ ਹੋ ਗਿਆ ਹੈ ਪਰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ | ਧਰਨੇ ਦੀ ਸਮਾਪਤੀ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਮ ਇਕ ਮੰਗ ਪੱਤਰ ਜੈਤੋ ਦੇ ਤਹਿਸੀਲਦਾਰ ਨੂੰ ਸੌਪਿਆ ਗਿਆ |
ਕੋਟਕਪੂਰਾ, 3 ਅਕਤੂਬਰ (ਮੋਹਰ ਸਿੰਘ ਗਿੱਲ) - ਰੇਡੀਮੇਡ ਗਾਰਮੈਂਟਸ ਐਸੋਸੀਏਸ਼ਨ ਕੋਟਕਪੂਰਾ ਦੀ ਮੀਟਿੰਗ 'ਚ ਐਸੋਸੀਏਸ਼ਨ ਦੇ ਮੈਂਬਰਾਂ ਨੇ ਭਰਵੀਂ ਸ਼ਮੂਲੀਅਤੀ ਕੀਤੀ | ਇਸ ਦੌਰਾਨ ਸਮੱਸਿਆਵਾਂ 'ਤੇ ਚਰਚਾ ਕੀਤੀ ਗਈ | ਰੇਡੀਮੇਡ ਗਾਰਮੈਂਟਸ ਐਸੋਸੀਏਸ਼ਨ ਪੰਜਾਬ ਦੇ ...
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ) - ਖੇਤੀਬਾੜੀ ਵਿਭਾਗ ਫ਼ਰੀਦਕੋਟ ਵਲੋਂ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਪਿੰਡ ਬੀਹਲੇਵਾਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਰਾਮ ਸਿੰਘ ਬਲਾਕ ਖੇਤੀਬਾੜੀ ਅਫ਼ਸਰ ...
ਫ਼ਰੀਦਕੋਟ, 3 ਅਕਤੂਬਰ (ਸਤੀਸ਼ ਬਾਗ਼ੀ) - ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਦੀ ਮੀਟਿੰਗ ਪ੍ਰਸਿੱਧ ਲੇਖਕ ਰਣਜੀਤ ਸਿੰਘ ਕੰਵਲ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ | ਇਸ ਮੌਕੇ ਪਿ੍ੰ. ਨਵਰਾਹੀ ਘੁਗਿਆਣਵੀ, ਇਕਬਾਲ ਘਾਰੂ, ਪ੍ਰੋ.ਪਾਲ ਸਿੰਘ, ਜੰਗਪਾਲ ...
ਜੈਤੋ, 3 ਅਕਤੂਬਰ (ਗੁਰਚਰਨ ਸਿੰਘ ਗਾਬੜੀਆ) - ਜੈਤੋ-ਸ੍ਰੀ ਮੁਕਤਸਰ ਰੋਡ 'ਤੇ ਸਥਿਤ ਡਾ: ਅੰਬੇਡਕਰ ਨਗਰ ਨੂੰ ਜਾਂਦੇ ਰਸਤੇ 'ਤੇ ਸਥਿਤ ਕੇਲਾ ਫ਼ੈਕਟਰੀ ਦੇ ਸਾਹਮਣੇ ਵਾਲੀ ਗਲੀ 'ਚ ਬਿਜਲੀ ਕਰੰਟ ਲੱਗਣ ਨਾਲ ਇਕ ਮੱਝ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ | ਉਕਤ ਜਾਣਕਾਰੀ ਦਿੰਦਿਆਂ ...
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ) - ਸ਼੍ਰੋਮਣੀ ਅਕਾਲੀ ਦਲ ਨੇ 7 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਕੱਢੇ ਜਾਣ ਵਾਲੇ ਖ਼ਾਲਸਾ ਮਾਰਚ ਵਿਚ ਸ਼ਮੂਲੀਅਤ ਕਰਨ ਲਈ ਅੱਜ ਸ਼੍ਰੋਮਣੀ ...
ਫ਼ਰੀਦਕੋਟ, 3 ਅਕਤੂਬਰ (ਸਤੀਸ਼ ਬਾਗ਼ੀ) - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਗੁਰਦੁਆਰਾ ਸਾਹਿਬ ਹੋਈ ਜਿਸ ਵਿਚ ਪੰਜਾਬ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦੀ ਨਿਗਰਾਨੀ ਹੇਠ ਸਰਬਸੰਮਤੀ ਨਾਲ ਸੁਰਜੀਤ ਸਿੰਘ ਬਰਾੜ ਹਰੀਏਵਾਲਾ ਨੂੰ ਦੂਸਰੀ ਵਾਰ ਜ਼ਿਲ੍ਹਾ ...
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ) - ਸਿਹਤ ਵਿਭਾਗ ਦੀ ਟੀਮ ਵਲੋਂ ਨੈਸ਼ਨਲ ਰੇਬੀਜ਼ ਕੰਟਰੋਲ ਪ੍ਰੋਗਰਾਮ ਤਹਿਤ ਕਾਰਜਕਾਰੀ ਪਿੰ੍ਰਸੀਪਲ ਸਵਰਨ ਕਾਂਤਾ ਦੀ ਯੋਗ ਅਗਵਾਈ ਹੇਠ ਸਥਾਨਕ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ...
ਫ਼ਰੀਦਕੋਟ, 3 ਅਕਤੂਬਰ (ਸਤੀਸ਼ ਬਾਗ਼ੀ) - ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦਾ ਜਨਮ ਦਿਹਾੜਾ ਭਾਰਤ ਵਿਕਾਸ ਪ੍ਰੀਸ਼ਦ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਹਾਤਮਾ ਗਾਂਧੀ ਜੀ ਦੇ ਬੁੱਤ 'ਤੇ ਫੁੱਲਾਂ ਦੇ ...
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ) - ਪੰਜਾਬ ਵਿਚ ਦਿ ਨੇਚਰ ਕੰਜਰਵੈਂਸੀ (ਟੀ.ਐਨ.ਸੀ.) ਵਲੋਂ ਚਲਾਏ ਜਾ ਰਹੇ ਪ੍ਰੋਜੈਕਟ ਪ੍ਰਮੋਟਿੰਗ ਰੀਜਨਰੇਟਿਵ ਐਂਡ ਨੋ ਬਰਨ ਐਗਰੀਕਲਚਰ (ਪ੍ਰਾਣਾ) ਤਹਿਤ ਜ਼ਿਲ੍ਹੇ ਵਿਚ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਤਹਿਤ ਮੋਬਾਈਲ ...
ਕੋਟਕਪੂਰਾ, 3 ਅਕਤੂਬਰ (ਮੋਹਰ ਸਿੰਘ ਗਿੱਲ) - ਸਥਾਨਕ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਮੋਗਾ ਰੋਡ ਵਿਖੇ ਵਿਸ਼ਵਕਰਮਾ ਭਵਨ ਦੀ ਬਿਲਡਿੰਗ ਵਿਚ ਸਥਿਤ ਹੈ, ਇਸ ਡਿਸਪੈਂਸਰੀ ਵਿਚ ਲੋੜੀਂਦੀਆਂ ਦਵਾਈਆਂ ਅਤੇ ਬਿਜਲੀ ਦੀ ਲਗਾਤਾਰ ਸਪਲਾਈ ਕਾਇਮ ਰੱਖਣ ਲਈ ਮੌਜੂਦਾ ਡਾ. ...
ਕੋਟਕਪੂਰਾ, 3 ਅਕਤੂਬਰ (ਮੋਹਰ ਸਿੰਘ ਗਿੱਲ) - ਸਰਕਾਰੀ ਬਹੁ-ਤਕਨੀਕੀ ਕਾਲਜ ਕੋਟਕਪੂਰਾ ਦੇ ਪਿ੍ੰਸੀਪਲ ਸੁਰੇਸ਼ ਕੁਮਾਰ ਅਤੇ ਸਟਾਫ਼ ਦੁਆਰਾ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲ ਕੇ ਕਾਲਜ ਵਿਚ ਚੱਲ ਰਹੇ ਵਿਕਾਸ ਦੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ ...
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ) - ਪੰਜਾਬ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਵਲੋਂ 57ਵੀਆਂ ਪੰਜਾਬ ਸਟੇਟ ਸ਼ੂਟਿੰਗ ਚੈਪੀਂਅਨਸ਼ਿਪ ਕਰਵਾਈ ਗਈ ਜਿਸ ਵਿਚ ਵੱਖ-ਵੱਖ ਜ਼ਿਲ੍ਹੇ ਦੇ ਖਿਡਾਰੀਆਂ ਨੇ ਹਿੱਸਾ ਲਿਆ | ਜਿਸ ਵਿਚ ਦਸਮੇਸ਼ ਮਾਡਰਨ ਸਕੂਲ ਭਾਣਾ ਦੀ ...
ਕੋਟਕਪੂਰਾ, 3 ਅਕਤੂਬਰ (ਮੋਹਰ ਸਿੰਘ ਗਿੱਲ) - ਇਕ ਵਿਅਕਤੀ ਕੋਲੋਂ ਕੁਝ ਅਣਪਛਾਤੇ ਵਿਅਕਤੀਆਂ ਦੁਆਰਾ ਖੋਹਿਆ ਹੋਇਆ ਮੋਟਰਸਾਈਕਲ ਸੜੀ ਹੋਈ ਹਾਲਤ 'ਚ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਲਖਵੀਰ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਪਿੰਡ ਸਰਾਵਾਂ ਨੇ ਦੱਸਿਆ ਹੈ ਕਿ ਉਹ ...
ਫ਼ਰੀਦਕੋਟ, 3 ਅਕਤੂਬਰ (ਸਤੀਸ਼ ਬਾਗ਼ੀ) - ਸਥਾਨਕ ਮਹਾਤਮਾਂ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਰੋੜਾ ਮਹਾਂ ਸਭਾ ਵਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬੁੱਤ 'ਤੇ ਫ਼ੁੱਲ ਮਾਲਾਵਾਂ ਅਰਪਿਤ ਕਰਕੇ ਗਾਂਧੀ ਜੀ ਦਾ ਜਨਮ ਦਿਨ ਸ਼ਰਧਾ ਪੂਰਵਕ ਮਨਾਇਆ ...
ਜੈਤੋ, 3 ਅਕਤੂਬਰ (ਗੁਰਚਰਨ ਸਿੰਘ ਗਾਬੜੀਆ) - ਸ/ਡ ਜੈਤੋ ਦੇ ਪ੍ਰਧਾਨ ਗਗਨਦੀਪ ਸਿੰਘ ਅਤੇ ਜਰਨਲ ਸਕੱਤਰ ਅਰਸ਼ਦੀਪ ਸਿੰਘ ਦੀ ਅਗਵਾਈ ਹੇਠ ਸਥਾਨਕ ਬਿਜਲੀ ਦਫ਼ਤਰ ਵਿਖੇ ਠੇਕਾ ਕਾਮਿਆਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਰੈਲੀ ਕੀਤੀ ਅਤੇ ਸਰਕਾਰ ਵਿਰੁੱਧ ਜੰਮ੍ਹਕੇ ਭੜਾਸ ...
ਸਾਦਿਕ, 3 ਅਕਤੂਬਰ (ਆਰ.ਐਸ.ਧੁੰਨਾ) - ਸਾਦਿਕ ਸੈਂਟਰ ਨਾਲ ਸਬੰਧਿਤ ਪ੍ਰਾਇਮਰੀ ਸਕੂਲਾਂ ਦੀਆਂ ਸੈਂਟਰ ਪੱਧਰੀ ਸਕੂਲੀ ਖੇਡਾਂ ਜੋ ਸਾਦਿਕ ਵਿਖੇ ਜਸਵਿੰਦਰ ਸਿੰਘ ਔਲਖ ਸੈਂਟਰ ਹੈੱਡ ਟੀਚਰ ਦੀ ਨਿਗਰਾਨੀ ਹੇਠ ਹੋਈਆਂ ਸਨ 'ਚੋਂ ਜਿੱਤ ਹਾਸਲ ਕਰਨ ਵਾਲੇ ਸਰਕਾਰੀ ਪ੍ਰਾਇਮਰੀ ...
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ) - ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਅਧੀਨ ਚੱਲ ਰਹੀ ਸੰਸਥਾ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਫ਼ਰੀਦਕੋਟ ਵਿਖੇ ਹੋਏ ਜ਼ਿਲ੍ਹਾ ਪੱਧਰ ਦੇ ਖੇਡ ਮੁਕਾਬਲਿਆਂ 'ਚ ਟਹਿਣਾ ...
ਬਰਗਾੜੀ, 3 ਅਕਤੂਬਰ (ਲਖਵਿੰਦਰ ਸ਼ਰਮਾ) - ਪਿੰਡਾਂ ਦੇ ਖੇਤਾਂ 'ਚੋਂ ਦੀ ਲੰਘ ਰਹੇ ਰਜਬਾਹਿਆਂ ਜਾਂ ਸੇਮ ਨਾਲਿਆਂ ਉੱਪਰ ਅਜੇ ਵੀ ਬਹੁਤ ਸਾਰੇ ਪੁਲ ਘੋਨੇ ਅਤੇ ਤੰਗ ਹਨ, ਜਿਸ ਕਾਰਨ ਇਥੋਂ ਲੰਘਣ ਸਮੇਂ ਹਰ ਸਮੇਂ ਕਿਸੇ ਹਾਦਸੇ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ...
ਫ਼ਰੀਦਕੋਟ, 3 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਖਣਵਾਲਾ 'ਚ ਸਮਾਗਮ ਕਰਵਾਇਆ ਗਿਆ | ਜਿਸ 'ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਸਲੋਗਨ ...
ਫ਼ਰੀਦਕੋਟ, 3 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ) - ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਕਰਮਚਾਰੀਆਂ ਵਲੋਂ 4 ਤੇ 6 ਅਕਤੂਬਰ ਨੂੰ ਦੋ ਦਿਨ ਲਈ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਯੂਨੀਅਨ ...
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ) - ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆਂ ਵੱਲ ਆਕਰਸ਼ਿਤ ਕਰਨ ਅਤੇ ਸਵੈ-ਰੁਜ਼ਗਾਰ ਲਈ ਕੀਤੇ ਜਾ ਰਹੇ ...
ਬਰਗਾੜੀ, 3 ਅਕਤੂਬਰ (ਲਖਵਿੰਦਰ ਸ਼ਰਮਾ) - ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਮ ਸਿੰਘ ਪ੍ਰੇਮੀ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਧਰਮ ਨਿਰਪੱਖ ਪਾਰਟੀ ਹੈ ਅਤੇ ਇਹ ਪਾਰਟੀ ਹੀ ਦੇਸ਼ ਨੂੰ ਤਰੱਕੀ ਦੇ ਰਾਹ 'ਤੇ ਲਿਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸਮੇਤ ਕੁਝ ...
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ) - ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਵਲੋਂ ਗੁਰਦੁਆਰਾ ਖ਼ਾਲਸਾ ਦੀਵਾਨ ਹੁੱਕੀ ਚੌਕ ਵਿਖੇ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ | ਕੈਂਪ 'ਚ ਹਲਕਾ ਵਿਧਾਇਕ ਗੁਰਿਦੱਤ ਸਿੰਘ ਸੇਖੋਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ...
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ) - ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ ਸਮੇਤ ਮਾਲਵੇ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਨੇੜਲੇ ਪਿੰਡਾਂ ਦੇ ਖੇਤਾਂ ਵਿਚੋਂ ਹੁਣ ਤੱਕ ਅਣਪਛਾਤੇ ਮੋਟਰ ਚੋਰ ਗਰੋਹ ਵਲੋਂ 100 ਤੋਂ ਵੱਧ ਮੋਟਰਾਂ ਚੋਰੀ ਕੀਤੇ ਜਾਣ ਦੇ ਬਾਵਜੂਦ ਪੁਲਿਸ ...
ਕੋਟਕਪੂਰਾ, 3 ਅਕਤੂਬਰ (ਮੇਘਰਾਜ) - ਸਮਾਜ ਸੇਵੀ ਸੰਸਥਾ ਨਿਸ਼ਕਾਮ ਸੇਵਾ ਸੰਮਤੀ (ਰਜਿ.) ਕੋਟਕਪੂਰਾ ਦਾ 232ਵਾਂ ਰਾਸ਼ਨ ਵੰਡ ਸਮਾਰੋਹ ਸੰਮਤੀ ਦੇ ਸਰਪ੍ਰਸਤ ਯਸ਼ ਪਾਲ ਅਗਰਵਾਲ ਅਤੇ ਸੰਸਥਾਪਕ ਪ੍ਰਧਾਨ ਡਾ.ਸੁਰਿੰਦਰ ਕੁਮਾਰ ਦਿਵੇਦੀ ਦੀ ਯੋਗ ਅਗਵਾਈ ਹੇਠ ਨਗਰ ਕੌਂਸਲ ਦੇ ...
ਕੋਟਕਪੂਰਾ, 3 ਅਕਤੂਬਰ (ਮੋਹਰ ਸਿੰਘ ਗਿੱਲ) - ਗਾਂਧੀ ਜੈਯੰਤੀ ਮੌਕੇ ਕੋਟਕਪੂਰਾ ਦੇ ਭਾਜਪਾ ਆਗੂਆਂ ਨੇ ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਜੀ ਨੂੰ ਨਿੱਘੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ | ਇਸ ਮੌਕੇ ਅਗਰਵਾਲ ਸਭਾ ਵਿਖੇ ਹੋਏ ਇਕ ਸਾਦੇ ਸਮਾਗਮ ਦੌਰਾਨ ਭਾਜਪਾ ਦੇ ...
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ) - ਕਿ੍ਸ਼ਨਾਵੰਤੀ ਸੇਵਾ ਸੁਸਾਇਟੀ ਰਜਿ: ਫ਼ਰੀਦਕੋਟ ਵਲੋਂ ਅਹਿੰਸਾ ਦੇ ਪੁਜ਼ਾਰੀ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ 153ਵਾਂ ਅਤੇ ਰਾਸ਼ਟਰ ਪੁਰਸ ਅਤੇ ਜੈ ਜਵਾਨ ਜੈ ਕਿਸਾਨ ਦਾ ਨਾਅਰਾ ਦੇਣ ਵਾਲੇ ਦੇਸ਼ ਦੇ ਸਾਬਕਾ ਪ੍ਰਧਾਨ ...
ਮਲੋਟ, 3 ਅਕਤੂਬਰ (ਪਾਟਿਲ) - ਸੋਸ਼ਲ ਵਰਕਰ ਐਸੋਸੀਏਸ਼ਨ ਵਲੋਂ 5 ਦਿਨਾਂ ਦਸਤਾਰ ਸਿਖਲਾਈ ਕੈਂਪ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਗੁਰੂ ਨਾਨਕ ਨਗਰੀ ਗਲੀ ਨੰਬਰ 5 ਵਿਖੇ ਲਗਾਇਆ ਗਿਆ | ਇਸ ਕੈਂਪ ਦੀ ਸਮਾਪਤੀ ਮੌਕੇ ਦਸਤਾਰ ਮੁਕਾਬਲੇ ਕਰਵਾਏ ਗਏ, ਜਿਸ 'ਚ ਮੁੱਖ ਮਹਿਮਾਨ ...
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਹਰਮਹਿੰਦਰ ਪਾਲ) - ਪੰਜਾਬ 'ਚ ਵੱਖ-ਵੱਖ ਜ਼ਿਲ੍ਹਾ ਕੋਆਪ੍ਰੇਟਿਵ ਬੈਂਕਾਂ 'ਚ ਕੰਮ ਕਰਦੇ ਡੀ.ਸੀ. ਰੇਟ 'ਤੇ ਡੇਲੀਵੇਜਿਜ ਸਵੀਪਰਾਂ ਨੂੰ ਦਿਨ ਵਿਚ 8 ਘੰਟਿਆਂ ਦੇ ਹਿਸਾਬ ਨਾਲ ਜਾਂ ਪ੍ਰਤੀ ਮਹੀਨਾ 9992.56 ਰੁਪਏ ਮਿਹਨਤਾਨਾ ਜਾਰੀ ਕਰਵਾਉਣ ...
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਜ਼ਿਲ੍ਹਾ ਪੁਲਿਸ ਮੁਖੀ ਡਾ: ਸਚਿਨ ਗੁਪਤਾ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਆਪਣੇ ਦਫ਼ਤਰ ਵਿਖੇ ਜ਼ਿਲ੍ਹੇ ਭਰ ਦੇ ...
ਗਿੱਦੜਬਾਹਾ, 3 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ) - ਗਿੱਦੜਬਾਹਾ ਵਿਖੇ ਸ੍ਰੀ ਦੁਰਗਾ ਅਸ਼ਟਮੀ ਬੜੀ ਹੀ ਧੂਮਧਾਮ ਨਾਲ ਮਨਾਈ ਗਈ | ਇਸ ਦੌਰਾਨ ਦਿਨ ਚੜ੍ਹਨ ਤੋਂ ਪਹਿਲਾਂ ਹੀ ਗਲੀਆਂ/ਮੁਹੱਲਿਆਂ ਵਿਚ ਕੰਜਕ ਪੂਜਨ ਲਈ ਕੰਜਕਾਂ ਆਉਂਦੀਆਂ-ਜਾਂਦੀਆਂ ਦਿਖਾਈ ਦੇ ਰਹੀਆਂ ਸਨ | ...
ਗਿੱਦੜਬਾਹਾ, 3 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਗਿੱਦੜਬਾਹਾ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਲਾਲ ...
ਮਲੋਟ, 3 ਅਕਤੂਬਰ (ਪਾਟਿਲ, ਅਜਮੇਰ ਸਿੰਘ ਬਰਾੜ) - ਸੀਨੀਅਰ ਮੈਡੀਕਲ ਅਫ਼ਸਰ ਡਾ: ਸੁਨੀਲ ਬਾਂਸਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਮਲੋਟ ਵਿਖੇ ਇਕ ਨਵੀਂ ਪਹਿਲਕਦਮੀ ਤਹਿਤ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਨਵਜੰਮੇ ਬੱਚਿਆਂ ਦੇ ਮਾਪਿਆਂ ਨੂੰ ਫ਼ਲਦਾਰ ਅਤੇ ਫ਼ੁੱਲਾਂ ਵਾਲੇ ...
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਰਣਜੀਤ ਸਿੰਘ ਢਿੱਲੋਂ) - ਕੌਮੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਵਿਖੇ ਸੂਬਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਮੁੱਦਿਆਂ 'ਤੇ ਅਹਿਮ ...
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ) - ਪੀ.ਆਰ.ਟੀ.ਸੀ ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਡੀਪੂ ਫ਼ਰੀਦਕੋਟ ਪੀ.ਆਰ.ਟੀ.ਸੀ ਅਦਾਰੇ ਵਿਚ ਕੰਮ ਕਰਦੀਆਂ ਛੇ ਜਥੇਬੰਦੀਆਂ 'ਤੇ ਆਧਾਰਤ ਐਕਸ਼ਨ ਕਮੇਟੀ ਵਲੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੂੰ ਮੰਗ-ਪੱਤਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX