ਤਾਜਾ ਖ਼ਬਰਾਂ


ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  1 day ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . .  1 day ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . .  1 day ago
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . .  1 day ago
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
ਮੱਧ ਪ੍ਰਦੇਸ਼:ਇਸਲਾਮ ਨਗਰ ਪਿੰਡ ਦਾ ਨਾਂਅ ਬਦਲ ਕੇ ਕੀਤਾ ਗਿਆ ਜਗਦੀਸ਼ਪੁਰ
. . .  1 day ago
ਭੋਪਾਲ, 2 ਫਰਵਰੀ-ਮੱਧ ਪ੍ਰਦੇਸ਼ ਦੇ ਭੋਪਾਲ ਜ਼ਿਲ੍ਹੇ ਦੇ ਇਸਲਾਮ ਨਗਰ ਪਿੰਡ ਦਾ ਨਾਂਅ ਤੁਰੰਤ ਪ੍ਰਭਾਵ ਨਾਲ ਬਦਲ ਕੇ ਜਗਦੀਸ਼ਪੁਰ ਕਰ ਦਿੱਤਾ ਗਿਆ...
ਦੱਖਣੀ ਅਫਰੀਕਾ ਦੀ ਚੋਟੀ ਫ਼ਤਹਿ ਕਰਨ ਵਾਲੇ ਰਾਮ ਚੰਦਰ ਦਾ ਅਬੋਹਰ ਪਹੁੰਚਣ ਭਰਵਾ ਸਵਾਗਤ
. . .  1 day ago
ਅਬੋਹਰ, 2 ਫਰਵਰੀ (ਸੰਦੀਪ ਸੋਖਲ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐਸ. ਨੇ ਰਾਮਚੰਦਰ...
ਪਾਕਿਸਤਾਨੀ ਅੱਤਵਾਦੀਆਂ ਨੇ ਆਰਿਫ਼ ਤੋਂ ਕਰਵਾਏ ਸਨ ਧਮਾਕੇ, ਪਹਿਲੀ ਵਾਰ ਪਰਫ਼ਿਊਮ ਆਈ.ਈ.ਡੀ. ਬਰਾਮਦ-ਡੀ.ਜੀ.ਪੀ. ਜੰਮੂ ਪੁਲਿਸ
. . .  1 day ago
ਸ੍ਰੀਨਗਰ, 2 ਫਰਵਰੀ- ਪੁਲਿਸ ਨੇ ਜੰਮੂ ਦੇ ਨਰਵਾਲ ਇਲਾਕੇ ਵਿਚ ਹੋਏ ਆਈ.ਈ.ਡੀ. ਧਮਾਕੇ ਦੀ ਗੁੱਤੀ ਸੁਲਝਾ ਲਈ ਹੈ। ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਰਿਆਸੀ ਵਾਸੀ ਆਰਿਫ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਉਸ ਨੇ ਇਹ ਧਮਾਕੇ ਪਾਕਿਸਤਾਨੀ ਅੱਤਵਾਦੀਆਂ ਦੇ ਇਸ਼ਾਰੇ ’ਤੇ ਕਰਵਾਏ ਸਨ। ਆਰਿਫ਼ ਇਕ ਸਰਕਾਰੀ ਸਕੂਲ ਵਿਚ...
ਯੂ.ਜੀ.ਸੀ. ਨੇ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਧਾਈ
. . .  1 day ago
ਨਵੀਂ ਦਿੱਲੀ, 2 ਫਰਵਰੀ- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ (ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ) ਨਿਯਮ, 2023 ਲਈ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 2 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਇਸ ਸੰਬੰਧੀ ਯੂ.ਜੀ.ਸੀ. ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਅਕਤੀ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਉਸ ਨੂੰ ਆਪਣਾ ਆਪ ਜਨਤਾ ਦੀ ਅਮਾਨਤ ਸਮਝਣਾ ਚਾਹੀਦਾ ਹੈ। -ਥਾਮਸ ਜੈਫਰਸਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਨਵਾਂਸ਼ਹਿਰ ਦੀਆਂ ਮੰਡੀਆਂ 'ਚ ਹੁਣ ਤੱਕ 1731 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ- ਰਾਮਬੀਰ

ਨਵਾਂਸ਼ਹਿਰ, 4 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਮਾਰਕਫੈੱਡ ਦੇ ਐੱਮ.ਡੀ. ਰਾਮਬੀਰ ਨੇ ਇੱਥੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ੍ਹ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ ਕੁੱਲ 1731 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਉਹ ਅੱਜ ਜ਼ਿਲ੍ਹੇ ਵਿਚ ਖਰੀਦ ਕਾਰਜਾਂ ਦਾ ਜਾਇਜ਼ਾ ਲੈ ਰਹੇ ਸਨ | ਡੀ.ਐੱਫ.ਐੱਸ.ਸੀ. ਰੇਨੂੰ ਬਾਲਾ ਵਰਮਾ ਨੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਜ਼ਿਲ੍ਹੇ ਵਿਚ ਪਿਛਲੇ ਸਾਲ ਦੀ ਤਰ੍ਹਾਂ 3.81 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਦਾ ਟੀਚਾ ਰੱਖਿਆ ਗਿਆ ਹੈ | ਇਸ ਤੋਂ ਇਲਾਵਾ ਕੁੱਲ 49 ਚੌਲ ਮਿੱਲਾਂ ਵਿਚੋਂ 44 ਮਿਲਿੰਗ ਲਈ ਅਲਾਟ ਕੀਤੀਆਂ ਗਈਆਂ ਹਨ | ਇਸੇ ਤਰ੍ਹਾਂ ਜ਼ਿਲ੍ਹੇ ਨੂੰ ਬਾਰਦਾਨੇ ਦੀਆਂ ਲੋੜੀਂਦੀਆਂ 88 ਫ਼ੀਸਦੀ ਗੰਢਾਂ ਮਿਲ ਚੁੱਕੀਆਂ ਹਨ ਅਤੇ ਬਾਕੀ ਸਟਾਕ ਵੀ ਜਲਦੀ ਹੀ ਮਿਲ ਜਾਵੇਗਾ | ਮਾਰਕਫੈੱਡ ਦੇ ਪ੍ਰਬੰਧਕ ਨਿਰਦੇਸ਼ਕ ਨੇ ਕਿਹਾ ਕਿ ਕਿਉਂ ਜੋ ਸੂਬਾ ਸਰਕਾਰ ਨੇ ਖ਼ਰੀਦੇ ਗਏ ਅਨਾਜ ਨੂੰ ਸਬੰਧਤ ਮੰਜ਼ਿਲ (ਰਾਈਸ ਮਿੱਲ) ਤੱਕ ਪਹੁੰਚਾਉਣ ਵਿਚ ਪਾਰਦਰਸ਼ਤਾ ਲਿਆਉਣ ਲਈ ਇਕ ਆਨਲਾਈਨ ਗੇਟ ਵੇਅ ਪਾਸ ਪ੍ਰਣਾਲੀ ਸ਼ੁਰੂ ਕੀਤੀ ਹੈ, ਇਸ ਲਈ ਪੋਰਟਲ 'ਤੇ ਹਰੇਕ ਉਸ ਵਾਹਨ ਦਾ ਵੇਰਵਾ ਅੱਪਲੋਡ ਕਰਨਾ ਹੋਵੇਗਾ, ਜਿਸ ਨੂੰ ਢੋਆ ਢੁਆਈ ਦਾ ਕੰਮ ਦਿੱਤਾ ਗਿਆ ਹੈ | ਐੱਮ. ਡੀ. ਰਾਮਬੀਰ ਨੇ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਦੂਜੇ ਰਾਜਾਂ ਤੋਂ ਲਿਆਂਦੇ ਝੋਨੇ ਦੀ ਬੋਗਸ ਬਿਲਿੰਗ ਜਾਂ ਗ਼ੈਰ-ਕਾਨੂੰਨੀ ਰੀ-ਸਾਈਕਲਿੰਗ ਨੂੰ ਰੋਕਣ ਲਈ ਜ਼ਿਲ੍ਹੇ ਦੀਆਂ ਐਂਟਰੀਆਂ ਅਤੇ ਮੰਡੀਆਂ ਦੀ ਚੈਕਿੰਗ ਲਈ ਬਣਾਏ ਗਏ ਉੱਡਣ ਦਸਤੇ ਪੂਰੀ ਤਰ੍ਹਾਂ ਮੁਸਤੈਦ ਰਹਿਣ | ਦਾਣਾ ਮੰਡੀ ਨਵਾਂਸ਼ਹਿਰ ਵਿਖੇ, ਉਨ੍ਹਾਂ ਨੇ ਝੋਨੇ ਦੀਆਂ ਕੁਝ ਢੇਰੀਆਂ ਦੀ ਨਮੀ ਦੀ ਜਾਂਚ ਕੀਤੀ ਤੇ ਮਾਰਕੀਟ ਕਮੇਟੀ ਅਧਿਕਾਰੀਆਂ ਨੂੰ ਨਿਯਮਿਤ ਤੌਰ 'ਤੇ ਇਹ ਜਾਂਚ ਕਰਦੇ ਰਹਿਣ ਲਈ ਚੌਕਸ ਰਹਿਣ ਲਈ ਕਿਹਾ ਕਿ ਮੰਡੀ ਵਿਚ ਆਉਣ ਵਾਲੀ ਜਿਣਸ ਨਿਰਧਾਰਿਤ ਮਾਪਦੰਡਾਂ ਵਿਚ ਆਉਂਦੀ ਹੈ ਜਾਂ ਨਹੀਂ | ਉਨ੍ਹਾਂ ਕਿਹਾ ਕਿ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਵਿਚ ਸਿਰਫ਼ ਸੁੱਕੀ ਫ਼ਸਲ ਦਾ ਆਉਣਾ ਯਕੀਨੀ ਬਣਾਇਆ ਜਾਵੇ | ਇਸ ਤੋਂ ਪਹਿਲਾਂ ਉਨ੍ਹਾਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਤੇ ਜ਼ਿਲ੍ਹਾ ਖਰੀਦ ਏਜੰਸੀਆਂ ਦੇ ਮੁਖੀਆਂ ਨਾਲ ਸਮੀਖਿਆ ਮੀਟਿੰਗ ਕੀਤੀ | ਦਾਣਾ ਮੰਡੀ ਦੇ ਦੌਰੇ ਦੌਰਾਨ ਐੱਸ. ਡੀ. ਐੱਮ. ਨਵਾਂਸ਼ਹਿਰ ਮੇਜਰ ਸ਼ਿਵਰਾਜ ਸਿੰਘ ਬੱਲ, ਡੀ. ਐੱਫ. ਐੱਸ. ਸੀ. ਰੇਨੂੰ ਬਾਲਾ ਵਰਮਾ, ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਬਲਜਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਰੁਪਿੰਦਰ ਮਿਨਹਾਸ ਤੇ ਹੋਰ ਅਧਿਕਾਰੀ ਮੌਜੂਦ ਸਨ |

ਸ਼੍ਰੋਮਣੀ ਕਮੇਟੀ ਸਿੱਖ ਕੌਮ ਦੇ ਪ੍ਰਵਾਨਿਆਂ ਨੇ ਅਨੇਕਾਂ ਕੁਰਬਾਨੀਆਂ ਦੇ ਕੇ ਹੋਂਦ 'ਚ ਲਿਆਂਦੀ- ਜਥੇ. ਰਾਠਾਂ

ਨਵਾਂਸ਼ਹਿਰ, 4 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਵੱਖਰੀ ਹਰਿਆਣਾ ਕਮੇਟੀ ਦੇ ਵਿਰੋਧ 'ਚ ਅਤੇ ਸ਼੍ਰੋਮਣੀ ਕਮੇਟੀ ਦੇ ਪੱਖ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਅਬਜ਼ਰਵਰ ਜਥੇ. ...

ਪੂਰੀ ਖ਼ਬਰ »

ਸਰਕਾਰੀ ਸਕੂਲ ਪਿੰਡ ਮੋਹਰ ਦਾ ਬਲਾਕ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਭੱਦੀ, 4 ਅਕਤੂਬਰ (ਨਰੇਸ਼ ਧੌਲ)-ਪਿਛਲੇ ਦਿਨੀਂ ਬਲਾਕ ਬਲਾਚੌਰ-2 ਦੀਆਂ ਬਲਾਕ ਪੱਧਰੀ ਹੋਈਆਂ ਖੇਡਾਂ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮੋਹਰ ਦੇ ਵਿਦਿਆਰਥੀਆਂ ਵਲੋਂ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਗਿਆ | ਸਕੂਲ ਮੁਖੀ ਅਨੀਤਾ ਰਾਣੀ ਨੇ ਦੱਸਿਆ ਕਿ ਕਬੱਡੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਦਾ ਨੋਰਵੂਡ ਸਕੂਲ ਚਾਹਲ ਦੀ ਟੀਮ ਜੇਤੂ

ਕਾਠਗੜ੍ਹ, 4 ਅਕਤੂਬਰ (ਬਲਦੇਵ ਸਿੰਘ ਪਨੇਸਰ)-ਆਰ.ਕੇ. ਆਰੀਆ ਕਾਲਜ ਸ਼ਹੀਦ ਭਗਤ ਸਿੰਘ ਨਗਰ ਵਿਚ ਜ਼ਿਲ੍ਹਾ ਪੱਧਰੀ ਹੋ ਰਹੇ ਸਕੂਲ ਖੇਡ ਮੁਕਾਬਲਿਆਂ ਵਿਚ ਦਾ ਨੋਰਵੂਡ ਸਕੂਲ ਚਾਹਲ ਦੀ ਟੀਮ ਨੇ ਗੜ੍ਹੀ ਕਾਨੂੰਗੋ ਦੀ ਟੀਮ ਨੂੰ ਫਾਈਨਲ ਵਿਚ ਹਰਾ ਕੇ ਇਨਾਮ ਆਪਣੇ ਨਾਂਅ ਕਰ ਲਿਆ ...

ਪੂਰੀ ਖ਼ਬਰ »

ਸੰਧਵਾਂ ਸਕੂਲ 'ਚ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ

ਸੰਧਵਾਂ, 4 ਅਕਤੂਬਰ (ਪ੍ਰੇਮੀ ਸੰਧਵਾਂ)-ਸਿੱਖਿਆ ਸ਼ਾਸ਼ਤਰੀ ਹਰਲੀਨ ਕੌਰ, ਗੁਰਦੀਪ ਸਿੰਘ ਗਿੱਲ ਤੇ ਉਨ੍ਹਾਂ ਦੇ ਸਮੁੱਚੇ ਗਿੱਲ ਪਰਿਵਾਰ ਵਲੋਂ ਪਿੰਡ ਸੰਧਵਾਂ ਦੇ ਪਤਵੰਤੇ ਸੱਜਣਾਂ ਦੇ ਸਹਿਯੋਗ ਨਾਲ ਪਿਛਲੇ ਕਈਆਂ ਸਾਲਾਂ ਤੋਂ ਬੱਚਿਆਂ ਦੀ ਭਲਾਈ ਲਈ ਤੇ ਬੱਚਿਆਂ ਅੰਦਰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਪੋਜੇਵਾਲ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ

ਪੋਜੇਵਾਲ ਸਰਾਂ, 4 ਅਕਤੂਬਰ (ਨਵਾਂਗਰਾਈਾ)-ਮਹਾਰਾਜਾ ਭੂਰੀ ਵਾਲੇ ਗ਼ਰੀਬਦਾਸੀ ਸਰਕਾਰੀ ਕਾਲਜ ਪੋਜੇਵਾਲ (ਸ਼.ਭ.ਸ. ਨਗਰ) ਵਿਖੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪ੍ਰੋ. ਰਾਜੀਵ ਕੁਮਾਰ ਦੀ ਅਗਵਾਈ ਅਧੀਨ ਪੋਸਟਰ ਮੇਕਿੰਗ, ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਨਵਾਂਸ਼ਹਿਰ, 4 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਬੀ.ਐੱਲ.ਅੱੈਮ. ਗਰਲਜ਼ ਕਾਲਜ ਨਵਾਂਸ਼ਹਿਰ ਦੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ.ਅਰੁਣਾ ਪਾਠਕ ਅਤੇ ਐੱਨ.ਐੱਸ.ਐੱਸ. ਯੂਨਿਟ ਦੇ ਇੰਚਾਰਜ ਡਾ.ਰੂਬੀ ਬਾਲਾ ਦੀ ਦੇਖ-ਰੇਖ ਵਿਚ ਬਲੱਡ ਡੋਨਰ ਕੌਂਸਲ ਰਾਹੋਂ ਰੋਡ ਵਿਖੇ ਖ਼ੂਨਦਾਨ ...

ਪੂਰੀ ਖ਼ਬਰ »

ਰੁਜ਼ਗਾਰ ਵਿਭਾਗ ਵਲੋਂ ਪ੍ਰੀਖਿਆਵਾਂ ਦੀ ਤਿਆਰੀ ਸੰਬੰਧੀ ਵਿਸ਼ੇ 'ਤੇ 'ਕਰੀਅਰ ਟਾਕ' 6 ਨੂੰ

ਨਵਾਂਸ਼ਹਿਰ, 4 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਘਰ-ਘਰ ਰੁਜ਼ਗਾਰ ਮਿਸ਼ਨ ਤੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਵਿਭਾਗ, ਪੰਜਾਬ ਵਲੋਂ 'ਖਵਾਇਸ਼ਾਂ ਦੀ ਉਡਾਨ' ਪ੍ਰੋਗਰਾਮ ਤਹਿਤ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਵਿਸ਼ੇ 'ਤੇ 'ਕਰੀਅਰ ਟਾਕ' ਦਾ ਆਯੋਜਨ 6 ...

ਪੂਰੀ ਖ਼ਬਰ »

ਯੂਨੀਵਰਸਲ ਇਮੂਨਾਈਜੇਸ਼ਨ ਪ੍ਰੋਗਰਾਮ ਤਹਿਤ ਟੀਕਾਕਰਨ ਲਈ ਸ਼ੁਰੂ ਹੋਵੇਗਾ 'ਯੂ-ਵਿਨ' ਪੋਰਟਲ-ਸਟੇਟ ਟੀਕਾਕਰਨ ਅਫ਼ਸਰ

ਨਵਾਂਸ਼ਹਿਰ, 4 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸਟੇਟ ਟੀਕਾਕਰਨ ਅਫ਼ਸਰ ਡਾ. ਬਲਵਿੰਦਰ ਕੌਰ ਨੇ ਇੱਥੇ ਭਾਰਤ ਸਰਕਾਰ ਵਲੋਂ ਯੂਨੀਵਰਸਲ ਇਮੂਨਾਈਜੇਸ਼ਨ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿਚ ਪਾਇਲਟ ਪ੍ਰੋਜੈਕਟ ਦੇ ਤੌਰ 'ਤੇ ਨਵੇਂ ਸ਼ੁਰੂ ਕੀਤੇ ਜਾ ਰਹੇ 'ਯੂ-ਵਿਨ' ਪੋਰਟਲ ...

ਪੂਰੀ ਖ਼ਬਰ »

ਕਿਸਾਨਾਂ ਨੂੰ ਸਰਕਾਰ ਮੁਆਵਜ਼ਾ ਦੇਵੇ- ਜਥੇ. ਹਰਭਜਨ ਸਿੰਘ

ਸੰਧਵਾਂ, 4 ਅਕਤੂਬਰ (ਪ੍ਰੇਮੀ ਸੰਧਵਾਂ)-ਸੀਨੀਅਰ ਟਕਸਾਲੀ ਅਕਾਲੀ ਆਗੂ ਜਥੇ. ਹਰਭਜਨ ਸਿੰਘ ਅਟਵਾਲ ਸਾਬਕਾ ਸਰਪੰਚ ਨੇ ਗੱਲਬਾਤ ਕਰਦਿਆਂ ਕਿਹਾ ਕਿ ਝੋਨੇ ਦੀ ਫ਼ਸਲ ਪਹਿਲਾਂ ਚੀਨੀ ਵਾਇਰਸ ਤੇ ਮਗਰੋਂ ਫੇਰ ਕੁਦਰਤ ਦੀ ਕਰੋਪੀ ਨੇ ਬਰਬਾਦ ਕਰ ਦਿੱਤੀ, ਜਿਸ ਕਾਰਨ ਕਿਸਾਨ ...

ਪੂਰੀ ਖ਼ਬਰ »

ਢਾਹਾਂ ਕਲੇਰਾਂ ਹਸਪਤਾਲ ਵਿਖੇ ਡਾ. ਜਸਮੀਨ ਕੌਰ ਨੇ ਕਾਰਜ ਭਾਗ ਸੰਭਾਲਿਆ

ਬੰਗਾ, 4 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੱਚਿਆਂ ਦੇ ਵਿਭਾਗ ਵਿਚ ਡਾ. ਜਸਮੀਨ ਕੌਰ ਐੱਮ. ਬੀ. ਬੀ. ਐੱਸ., ਐੱਮ. ਡੀ. ਨੇ ਮੁੱਖ ਡਾਕਟਰ ਦਾ ਕਾਰਜ ਭਾਗ ਸੰਭਾਲਿਆ | ਇਹ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ...

ਪੂਰੀ ਖ਼ਬਰ »

ਡੈਰਿਕ ਇੰਟਰਨੈਸ਼ਨਲ ਸਕੂਲ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਬੰਗਾ, 4 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਚਾਰਾ ਹਾਊਸਾਂ ਵਿਚ ਵੰਡੇ ਗਏ ਵਿਦਿਆਰਥੀਆਂ ਨੇ ਰਾਵਣ, ਕੁੰਭਕਰਣ, ਮੇਘਨਾਦ ਦੇ ਪੁਤਲੇ ਤਿਆਰ ਕੀਤੇ | ਵਿਦਿਆਰਥੀ ਭਗਵਾਨ ਰਾਮ, ...

ਪੂਰੀ ਖ਼ਬਰ »

ਬੈਂਸਾਂ ਛਿੰਝ ਮੇਲੇ 'ਚ ਪਟਕੇ ਦੀ ਕੁਸ਼ਤੀ ਬਰਾਬਰ ਰਹੀ

ਮੱਲਪੁਰ ਅੜਕਾਂ, 4 ਅਕਤੂਬਰ (ਮਨਜੀਤ ਸਿੰਘ ਜੱਬੋਵਾਲ)-ਪਿੰਡ ਬੈਂਸਾਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਪਿੰਡ ਵਾਸੀਆਂ, ਐੱਨ. ਆਰ. ਆਈ ਤੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕ੍ਰਿਸ਼ਨ ਬਲਦੇਵ ਦੀ ਯਾਦ ਵਿਚ ਛਿੰਝ ਕਮੇਟੀ ਵਲੋਂ ਛਿੰਝ ਮੇਲਾ ਕਰਵਾਇਆ ਗਿਆ, ...

ਪੂਰੀ ਖ਼ਬਰ »

ਦਾਨੀ ਸੱਜਣਾਂ ਵਲੋਂ ਸਕੂਲ ਨੂੰ ਵਾਟਰ ਕੂਲਰ ਭੇਟ

ਨਵਾਂਸ਼ਹਿਰ, 4 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਸਰਕਾਰਾਂ ਦੇ ਉਪਰਾਲਿਆਂ ਤੋਂ ਬਿਨਾਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਵੀ ਸੰਸਥਾਵਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਹੁੰਦੀ ਹੈ | ਅਜਿਹੀ ਮਿਸਾਲ ਦੱਤਾ ਪਰਿਵਾਰ ਵਲੋਂ ਸ.ਸ.ਸ.ਸ ਲੰਗੜੋਆ ਨੂੰ ਵਾਟਰ ਕੂਲਰ ਭੇਟ ਕਰਕੇ ਕੀਤੀ ...

ਪੂਰੀ ਖ਼ਬਰ »

ਏ. ਐੱਸ. ਆਈ. ਰੌਸ਼ਨ ਲਾਲ ਚੇਚੀ ਨੂੰ ਸੇਵਾ ਮੁਕਤੀ 'ਤੇ ਕੀਤਾ ਸਨਮਾਨਿਤ

ਪੋਜੇਵਾਲ ਸਰਾਂ, 4 ਅਕਤੂਬਰ (ਨਵਾਂਗਰਾਈਾ)-ਪਿੰਡ ਸਿੰਘਪੁਰ ਵਾਸੀ ਏ. ਐੱਸ. ਆਈ. ਰੌਸ਼ਨ ਲਾਲ ਚੇਚੀ ਜੋ ਕਿ ਲੁਧਿਆਣਾ ਜ਼ਿਲ੍ਹੇ ਵਿਚੋਂ ਸੇਵਾ ਮੁਕਤ ਹੋਏ ਹਨ ਨੂੰ ਸਟਾਫ਼ ਤੇ ਪਿੰਡ ਵਾਸੀਆਂ ਵਲੋਂ ਸ਼ਾਨਦਾਰ ਵਿਦਾਇਗੀ ਦਿੱਤੀ ਗਈ | ਇਸ ਮੌਕੇ ਏ.ਐੱਸ.ਆਈ. ਰੌਸ਼ਨ ਲਾਲ ਚੇਚੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਲਈ ਬੇਲਗਾਮ ਅਫ਼ਸਰਸ਼ਾਹੀ ਨੂੰ ਨੱਥ ਪਾਵੇਗੀ- ਥਿਆੜਾ

ਬੰਗਾ, 4 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ ਤੇ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਲਈ ਬੇਲਗਾਮ ਅਫ਼ਸਰਸ਼ਾਹੀ ਨੂੰ ਨੱਥ ਪਾਈ ਜਾਵੇਗੀ | ਇਹ ਪ੍ਰਗਟਾਵਾ ਬੰਗਾ ਵਿਖੇ ਰਾਜਵਿੰਦਰ ਕੌਰ ਥਿਆੜਾ ਇੰਚਾਰਜ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੇ ਬਾਵਜੂਦ ਨਹੀਂ ਰੁਕ ਰਿਹਾ ਖੁੱਲ੍ਹੇਆਮ ਪਸ਼ੂ ਚਰਾਉੁਣ ਦਾ ਸਿਲਸਿਲਾ

ਲਖਵੀਰ ਸਿੰਘ ਖੁਰਦ ਉੜਾਪੜ/ਲਸਾੜਾ, 4 ਅਕਤੂਬਰ-ਸਮੇਂ-ਸਮੇਂ 'ਤੇ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਕਈ ਕਿਸਮ ਦੀਆਂ ਪਾਬੰਦੀਆਂ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਬਾਬਾ ਗੋਲਾ ਸਕੂਲ ਬੰਗਾ 'ਚ ਖੇਡ ਪ੍ਰਾਪਤੀਆਂ ਵਾਲੇ ਵਿਦਿਆਰਥੀ ਸਨਮਾਨਿਤ

ਬੰਗਾ, 4 ਅਕਤੂਬਰ (ਕਰਮ ਲਧਾਣਾ)-ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੰਗਾ ਵਿਖੇ ਪਿ੍ੰ. ਮਹੇਸ਼ ਕੁਮਾਰ ਦੀ ਅਗਵਾਈ 'ਚ ਖੇਡ ਪ੍ਰਾਪਤੀਆਂ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਹਿੱਤ ਸਮਾਗਮ ਕਰਵਾਇਆ ਗਿਆ | ਇਸ ਤੋਂ ਇਲਾਵਾ ਇਨ੍ਹਾਂ ਬੱਚਿਆਂ ...

ਪੂਰੀ ਖ਼ਬਰ »

ਪਿੰਡ ਪਰਾਗਪੁਰ ਵਿਖੇ ਛਿੰਝ ਮੇਲਾ ਕੱਲ੍ਹ

ਔੜ/ਝਿੰਗੜਾਂ, 4 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਬਲਾਕ ਔੜ ਅਧੀਨ ਪੈਂਦੇ ਪਿੰਡ ਪਰਾਗਪੁਰ ਵਿਖੇ ਦਰਬਾਰ ਪੰਜ ਪੀਰ ਛਿੰਝ ਕਮੇਟੀ ਵਲੋਂ ਦਰਬਾਰ ਪੰਜ ਪੀਰ ਦਾ 11ਵਾਂ ਛਿੰਝ ਮੇਲਾ ਪਿਛਲੇ ਦਿਨੀਂ ਭਾਰੀ ਮੀਂਹ ਕਾਰਨ ਮੁਲਤਵੀ ਕੀਤਾ ਗਿਆ ਸੀ ਜੋ ਹੁਣ 6 ਅਕਤੂਬਰ ਨੂੰ ਦਰਬਾਰ ਦੇ ...

ਪੂਰੀ ਖ਼ਬਰ »

ਅਟਾਰੀ ਦੇ ਲੋਕਾਂ ਨੂੰ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨੇ ਕੀਤਾ ਤੰਗ

ਬੰਗਾ/ਕਟਾਰੀਆਂ, 4 ਅਕਤੂਬਰ (ਕਰਮ, ਜੱਖੂ)-ਜ਼ਿਲ੍ਹੇ ਦੇ ਪਿੰਡ ਅਟਾਰੀ ਦੇ ਲੋਕ ਪਿਛਲੇ ਲੰਬੇ ਸਮੇਂ ਤੋਂ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨਾਲ ਜੂਝ ਰਹੇ ਹਨ | ਇਸ ਸਬੰਧੀ ਪਿੰਡ ਦੀ ਪੰਚਾਇਤ ਵਲੋਂ ਸਰਪੰਚ ਬੀਬੀ ਹਰਵਿੰਦਰ ਦੀ ਅਗਵਾਈ ਵਿਚ ਤੇ ਪਿੰਡ ਵਿਚ ਸਥਿੱਤ ...

ਪੂਰੀ ਖ਼ਬਰ »

ਮਾਤਾ ਵੈਸ਼ਨੋ ਦੇਵੀ ਦੀ 138 ਵਾਰ ਸਾਈਕਲ 'ਤੇ ਯਾਤਰਾ ਕਰ ਚੁੱਕੇ ਹਨ ਰਜਿੰਦਰ ਗੁਪਤਾ

ਨਵਾਂਸ਼ਹਿਰ, 4 ਅਕਤੂਬਰ (ਹਰਵਿੰਦਰ ਸਿੰਘ)- ਕਹਿੰਦੇ ਨੇ ਕਿ ਹੌਸਲਾ ਹਰ ਔਖੀ ਤੋਂ ਔਖੀ ਮੰਜ਼ਿਲ ਨੂੰ ਸਰ ਕਰਵਾ ਦਿੰਦਾ ਹੈ | 56 ਸਾਲਾ ਬਠਿੰਡਾ ਨਿਵਾਸੀ ਰਜਿੰਦਰ ਕੁਮਾਰ ਗੁਪਤਾ ਨੇ ਆਪਣੀ 27 ਸਾਲਾ ਦੀ ਉਮਰ 'ਚ ਸਾਈਕਲ ਯਾਤਰਾ ਸ਼ੁਰੂ ਕਰ ਕੇ 4 ਲੱਖ 90 ਹਜ਼ਾਰ ਕਿਲੋਮੀਟਰ ਦਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਕੈਂਪ ਲਗਾਇਆ

ਬਲਾਚੌਰ, 4 ਅਕਤੂਬਰ (ਸ਼ਾਮ ਸੁੰਦਰ ਮੀਲੂ)-ਖੇਤੀਬਾੜੀ ਵਿਭਾਗ ਬਲਾਚੌਰ ਵਲੋਂ ਬਲਾਕ ਬਲਾਚੌਰ ਵਿਖੇ ਫ਼ਸਲਾਂ ਦੀ ਰਹਿੰਦ ਖੰੂਹਦ ਨੂੰ ਅੱਗ ਨਾ ਲਗਾਉਣ ਸੰਬੰਧੀ ਬਲਾਚੌਰ ਵਿਖੇ ਕਿਸਾਨ ਸਿਖ਼ਲਾਈ ਕੈਂਪ ਲਗਾਇਆ ਗਿਆ | ਵੱਖ-ਵੱਖ ਪਿੰਡਾਂ ਤੋਂ ਬਲਾਚੌਰ ਬਲਾਕ ਖੇਤੀਬਾੜੀ ...

ਪੂਰੀ ਖ਼ਬਰ »

ਲਾਇਬ੍ਰੇਰੀ ਤੇ ਜਿੰਮ ਦੀ ਇਮਾਰਤ ਲਈ ਧੀ ਨੇ ਇੱਕ ਲੱਖ ਦਾ ਚੈੱਕ ਦਿੱਤਾ

ਜਾਡਲਾ, 4 ਅਕਤੂਬਰ (ਬੱਲੀ)-ਲਾਗਲੇ ਪਿੰਡ ਦੌਲਤਪੁਰ ਵਿਖੇ ਹਰਕਿਰਪਾਲ ਕੌਰ ਨੇ ਆਪਣੇ ਮਾਤਾ ਪਿਤਾ ਦਾ 6 ਮਰਲੇ ਦਾ ਜੱਦੀ ਘਰ ਨਵਾਂ ਗੁਰਦੁਆਰਾ ਛੇਵੀਂ ਪਾਤਸ਼ਾਹੀ ਨੂੰ ਆਪਣੇ ਪਿਤਾ ਤੇ ਮਾਤਾ ਦੀ ਯਾਦ ਵਿਚ ਮਾ: ਸ਼ਿਵ ਸਿੰਘ ਮੈਮੋਰੀਅਲ ਲਾਇਬ੍ਰੇਰੀ ਤੇ ਮਾਤਾ ਅਮਰ ਕੌਰ ...

ਪੂਰੀ ਖ਼ਬਰ »

ਵਿਧਾਇਕਾ ਤੇ ਐਕਸਾਈਜ਼ ਵਿਭਾਗ ਵਲੋਂ ਭਰੋਸਾ ਦਿਵਾਉਣ ਨਾਲ ਪਿੰਡ ਮੋਹਰਾਂ ਵਾਸੀਆਂ ਧਰਨਾ ਕੀਤਾ ਸਮਾਪਤ

ਭੱਦੀ, 4 ਅਕਤੂਬਰ (ਨਰੇਸ਼ ਧੌਲ)-ਪਿਛਲੇ ਕਈ ਦਿਨਾਂ ਤੋਂ ਪਿੰਡ ਮੋਹਰ ਵਾਸੀਆਂ ਵਲੋਂ ਨਵੇਂ ਖੁੱਲ ਰਹੇ ਸ਼ਰਾਬ ਦੇ ਠੇਕੇ ਖ਼ਿਲਾਫ਼ ਧਰਨਾ ਦਿੱਤਾ ਜਾ ਰਿਹਾ ਸੀ ਜੋ ਹੁਣ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਤੇ ਐਕਸਾਈਜ਼ ਵਿਭਾਗ ਵਲੋਂ ਧਰਨੇ ਵਾਲੇ ਸਥਾਨ 'ਤੇ ਪਹੁੰਚ ਕੇ ...

ਪੂਰੀ ਖ਼ਬਰ »

ਖੇਤੀ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ

ਨਵਾਂਸ਼ਹਿਰ, 4 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹਾ ਪੱਧਰ ਦਾ ਕਿਸਾਨ ਮੇਲਾ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਲਗਾਇਆ ਗਿਆ | ਮੇਲੇ ਦਾ ਉਦਘਾਟਨ ...

ਪੂਰੀ ਖ਼ਬਰ »

ਸਬ-ਡਵੀਜ਼ਨ ਬਲਾਚੌਰ 'ਚ ਨਾ ਕੋਈ ਐੱਸ. ਡੀ. ਐੱਮ., ਨਾ ਨਾਇਬ ਤਹਿਸੀਲਦਾਰ ਇਕੱਲੇ ਤਹਿਸੀਲਦਾਰ ਦੇ ਭਰੋਸੇ ਸਬ-ਡਵੀਜ਼ਨ ਦਾ ਸਾਰਾ ਕੰਮ ਕਾਜ

ਬਲਾਚੌਰ, 30 ਸਤੰਬਰ (ਸ਼ਾਮ ਸੁੰਦਰ ਮੀਲੂ)-ਸ਼ਿਵਾਲਿਕ ਦੀਆਂ ਪਹਾੜੀਆਂ ਨਾਲ ਵਸਿਆ ਕੰਢੀ ਇਲਾਕੇ ਦਾ ਵਿਧਾਨ ਸਭਾ ਹਲਕਾ ਬਲਾਚੌਰ ਹਮੇਸ਼ਾ ਸਮੇਂ ਦੀਆਂ ਸਰਕਾਰਾਂ ਦੀ ਨਜ਼ਰ 'ਚ ਹਰ ਪੱਖੋਂ ਅਣਗੋਲਿਆਂ ਰਹਿੰਦਾ ਹੈ | ਪੰਜਾਬ ਵਿਚ ਪੂਰਨ ਬਹੁਮਤ ਨਾਲ ਬਣੀ 'ਆਪ' ਦੀ ਸਰਕਾਰ ਵਲੋਂ ...

ਪੂਰੀ ਖ਼ਬਰ »

ਬਰਮਾ ਤੋਂ ਬਗੈਰ ਪੇਂਡੂ ਸੜਕਾਂ ਬਣ ਸਕਦੀਆਂ ਹਾਦਸਿਆਂ ਦਾ ਕਾਰਨ

ਮਜਾਰੀ/ਸਾਹਿਬਾ, 4 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਮਜਾਰੀ ਖੇਤਰ ਦੇ ਪੇਂਡੂ ਖੇਤਰ ਵਿਚ ਪੰਜਾਬ ਮੰਡੀ ਬੋਰਡ ਵਲੋਂ ਬਣਾਈਆਂ ਗਈਆਂ ਬਹੁਤ ਸਾਰੀਆਂ ਲਿੰਕ ਸੜਕਾਂ ਦੇ ਬਰਮ ਨਾ ਹੋਣ ਕਾਰਨ ਇਹ ਹਾਦਸਿਆਂ ਨੂੰ ਸੱਦਾ ਦੇ ਰਹੀਆਂ ਹਨ | ਇਨ੍ਹਾਂ ਸੜਕਾਂ ਦੇ ਬਰਮ ਨਾਲ ਦੇ ...

ਪੂਰੀ ਖ਼ਬਰ »

ਕਟਾਰੀਆਂ ਦਾਣਾ ਮੰਡੀ 'ਚ ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ

ਕਟਾਰੀਆਂ, 4 ਅਕਤੂਬਰ (ਨਵਜੋਤ ਸਿੰਘ ਜੱਖੂ)-ਕਟਾਰੀਆਂ ਦਾਣਾ ਮੰਡੀ 'ਚ ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ ਹੋ ਚੁੱਕੀ ਹੈ | ਮਾਰਕੀਟ ਕਮੇਟੀ ਬੰਗਾ ਦੇ ਸਕੱਤਰ ਵਰਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਟਾਰੀਆਂ ਦਾਣਾ ਮੰਡੀ 'ਚ ਦੋ ਖਰੀਦ ਏਜੰਸੀਆਂ ਪਨਗ੍ਰੇਨ ਤੇ ...

ਪੂਰੀ ਖ਼ਬਰ »

ਦੁਸਹਿਰਾ ਮੇਲਾ ਤੇ ਕਬੱਡੀ ਟੂਰਨਾਮੈਂਟ ਸ਼ੁਰੂ

ਰਾਹੋਂ, 4 ਅਕਤੂਬਰ (ਬਲਬੀਰ ਸਿੰਘ ਰੂਬੀ)-ਦੁਸਹਿਰਾ ਕਮੇਟੀ ਤੇ ਟੂਰਨਾਮੈਂਟ ਕਮੇਟੀ ਵਲੋਂ ਕਬੱਡੀ ਮੈਚਾਂ ਦੇ ਨਾਲ-ਨਾਲ ਮੇਲੇ ਦਾ ਉਦਘਾਟਨ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਦਿਨੇਸ਼ ਕੁਮਾਰ ਚੋਪੜਾ, ਨਗਰ ਕੌਂਸਲ ਪ੍ਰਧਾਨ ਅਮਰਜੀਤ ਸਿੰਘ ਬਿੱਟਾ ਤੇ ਜਥੇ. ਤਰਲੋਚਨ ...

ਪੂਰੀ ਖ਼ਬਰ »

ਬਾਪੂ ਇੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਤਿੰਨ ਦਿਨਾ ਜੋੜ ਮੇਲਾ ਕਰਵਾਇਆ

ਔੜ/ਝਿੰਗੜਾਂ, 4 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਰਾਏਪੁਰ ਡੱਬਾ ਦੇ ਬਾਪੂ ਇੰਦਰ ਸਿੰਘ ਤਪ ਅਸਥਾਨ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਰਾਏਪੁਰ ਡੱਬਾ ਤੇ ਲਾਲੋ ਮਜਾਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਇਆ ਜਾਂਦਾ ਤਿੰਨ ਦਿਨਾ ਜੋੜ ...

ਪੂਰੀ ਖ਼ਬਰ »

ਮੁਫ਼ਤ ਡੇਅਰੀ ਸਿਖ਼ਲਾਈ ਕੋਰਸ ਸ਼ੁਰੂ

ਨਵਾਂਸ਼ਹਿਰ, 4 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਖੇਤੀ ਖੇਤਰ ਵਿਚ ਵਿਭਿੰਨਤਾ ਲਿਆਉਣ ਦੇ ਮਕਸਦ ਨਾਲ, ਅਨਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰਨ ਲਈ 'ਸਕੀਮ ਫ਼ਾਰ ਪ੍ਰਮੋਸ਼ਨ ...

ਪੂਰੀ ਖ਼ਬਰ »

ਆਈਲਟਸ ਸੈਂਟਰ ਟੱਚ ਵੁੱਡ ਬੰਗਾ 'ਚ ਸਨਮਾਨ ਸਮਾਗਮ

ਬੰਗਾ, 4 ਅਕਤੂਬਰ (ਕਰਮ ਲਧਾਣਾ)-ਟੱਚਵੁੱਡ ਆਈਲਟਸ ਤੇ ਪੀ. ਟੀ. ਈ. ਇੰਸਟੀਚਿਊਟ ਰੇਲਵੇ ਰੋਡ ਬੰਗਾ ਵਿਖੇ ਅਦਾਰੇ ਦੀ ਐੱਮ. ਡੀ. ਮੈਡਮ ਅਮਨ ਅਰੋੜਾ ਦੀ ਅਗਵਾਈ ਵਿਚ ਸਨਮਾਨ ਸਮਾਗਮ ਕਰਾਇਆ ਗਿਆ, ਜਿਸ ਦੀ ਪ੍ਰਧਾਨਗੀ ਅਦਾਰੇ ਦੇ ਪ੍ਰਬੰਧਕ ਅਜੇ ਅਰੋੜਾ ਵਲੋਂ ਕੀਤੀ ਗਈ | ਅਰੰਭ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮਜ਼ਦੂਰ ਮੋਰਚੇ ਵਲੋਂ ਮੀਟਿੰਗ

ਬਲਾਚੌਰ, 4 ਅਕਤੂਬਰ (ਸ਼ਾਮ ਸੁੰਦਰ ਮੀਲੂ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਸਨਅਤੀ ਖੇਤਰ ਕਾਠਗੜ੍ਹ/ਰੈਲਮਾਜਰਾ ਵਿਖੇ ਲੱਗੀਆਂ ਫ਼ੈਕਟਰੀਆਂ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਖਿਲਾਫ਼ ਸੰਯੁਕਤ ਕਿਸਾਨ ਮਜ਼ਦੂਰ ਮੋਰਚੇ ਦੇ ਆਗੂਆਂ ਵਲੋਂ ਪ੍ਰਦੂਸ਼ਣ ਫੈਲਾਅ ਰਹੀਆਂ ...

ਪੂਰੀ ਖ਼ਬਰ »

ਸੰਤ ਗੁਰਦੇਵ ਸਿੰਘ ਦੀ ਯਾਦ 'ਚ ਸਮਾਗਮ ਭਲਕੇ

ਸੰਧਵਾਂ, 4 ਅਕਤੂਬਰ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਦੇ ਕੇਰਵਾਲਾ ਦਰਬਾਰ 'ਤੇ ਮਹਾਨ ਤਪੱਸਵੀ ਸੰਤ ਜੀਵਾ ਦਾਸ ਦੇ ਧਰਮ ਸੇਵਕ ਸੰਤ ਗੁਰਦੇਵ ਸਿੰਘ ਦੀ ਛੇਵੀਂ ਬਰਸੀ ਦਰਬਾਰ ਦੇ ਮੁੱਖ ਸੇਵਾਦਾਰ ਡਾ. ਹਰਭਜਨ ਸਿੰਘ ਦੀ ਅਗਵਾਈ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ 6 ...

ਪੂਰੀ ਖ਼ਬਰ »

ਹਮਦਰਦ ਕਮੇਟੀ ਪੱਦੀ ਮੱਠਵਾਲੀ ਨੇ ਬੂਟੇ ਲਗਾਉਣ ਦਾ ਮਿੱਥਿਆ ਟੀਚਾ ਕੀਤਾ ਪੂਰਾ

ਬੰਗਾ, 4 ਅਕਤੂਬਰ (ਕਰਮ ਲਧਾਣਾ)-ਡਾ. ਸਾਧੂ ਸਿੰਘ ਹਮਦਰਦ ਵੈਲਫੇਅਰ ਐਂਡ ਡਿਵੈਲਪਮੈਂਟ ਕਮੇਟੀ (ਰਜਿ.) ਪੱਦੀ ਮੱਠਵਾਲੀ ਨੇ 'ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਨੂੰ ਸਮਰਪਿਤ ਲਗਾਏ ਜਾਣ ਵਾਲੇ ਬੂਟਿਆਂ ਸਬੰਧੀ ਮਿਥਿਆ ਟੀਚਾ ਪੂਰਾ ਕਰ ਲਿਆ ...

ਪੂਰੀ ਖ਼ਬਰ »

ਬੀ. ਐੱਲ. ਐੱਮ. ਗਰਲਜ਼ ਕਾਲਜ 'ਚ ਬਿਮਾਰੀਆਂ ਦੀ ਜਾਂਚ ਲਈ ਲੱਗਾ ਕੈਂਪ

ਨਵਾਂਸ਼ਹਿਰ, 4 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਬੀ. ਐੱਲ. ਐੱਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਯੂਥ ਕਲੱਬ ਦੇ ਇੰਚਾਰਜ ਡਾ. ਗੌਰੀ ਤੇ ਸਹਿਯੋਗੀ ਉਂਕਾਰ ਸਿੰਘ ਦੀ ਦੇਖ-ਰੇਖ ਵਿਚ ਗਾਇਨੀ, ਓਰਥੋ ਤੇ ਤਣਾਅ ਸੰਬੰਧ 'ਤੇ ਸੈਮੀਨਾਰ ਕਰਵਾਇਆ ਗਿਆ | ਪਿ੍ੰ. ਤਰਨਪ੍ਰੀਤ ਕੌਰ ...

ਪੂਰੀ ਖ਼ਬਰ »

ਟੂਟੀਆਂ ਦਾ ਬਿੱਲ ਵੱਧ ਵਸੂਲਣ 'ਤੇ ਸੂੰਢ ਵਾਸੀਆਂ 'ਚ ਭਾਰੀ ਰੋਸ

ਸੰਧਵਾਂ, 4 ਅਕਤੂਬਰ (ਪ੍ਰੇਮੀ ਸੰਧਵਾਂ)-ਪਿੰਡ ਸੂੰਢ ਦੇ ਐਡਵੋਕੇਟ ਪਰਮਜੀਤ ਸਰੋਏ, ਪ੍ਰਧਾਨ ਰੂਪ ਲਾਲ, ਧਰਮ ਪਾਲ ਪੰਚ ਸਤਨਾਮ, ਸੀਤਲ ਰਾਮ, ਹਰਪਾਲ ਚੰਦ, ਮਹਿੰਦਰ ਰਾਮ, ਰੌਣਕ ਦਾਸ, ਮਹਿੰਦਰ ਪਾਲ, ਅਵਤਾਰ ਸੰਧੀ, ਜੋਗਿੰਦਰ, ਮੋਤੀ ਰਾਮ, ਸ਼ਿੰਦਰ ਮਿਸਤਰੀ, ਮੋਹਣ ਲਾਲ, ਬਸੰਤ ...

ਪੂਰੀ ਖ਼ਬਰ »

ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਉੱਤਮ ਕਰਮ- ਸੰਤ ਸੁਰਿੰਦਰ ਦਾਸ

ਸੜੋਆ, 4 ਅਕਤੂਬਰ (ਨਾਨੋਵਾਲੀਆ)-ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਸਤਿਸੰਗ ਕਰਵਾਇਆ ਗਿਆ | ਗੁਰੂ ਘਰ ਵਿਖੇ ਅੰਮਿ੍ਤ ਵੇਲੇ ਸਜਾਈ ਵਿਸ਼ਾਲ ਸ਼ੋਭਾ ਯਾਤਰਾ ਮੌਕੇ ਪ੍ਰਵਚਨ ਕਰਦਿਆਂ ਸੰਤ ਸੁਰਿੰਦਰ ਦਾਸ ...

ਪੂਰੀ ਖ਼ਬਰ »

ਪਿੰਡ ਝਿੰਗੜਾਂ ਵਿਖੇ ਮਹਾਰਾਜ ਪ੍ਰੀਤਮ ਦਾਸ ਤੇ ਮਾਤਾ ਮਹਾਂ ਕੌਰ ਦੀ ਯਾਦ ਨੂੰ ਸਮਰਪਿਤ ਜੋੜ ਮੇਲਾ ਕਰਵਾਇਆ

ਔੜ/ਝਿੰਗੜਾਂ, 4 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਧੀਨ ਪੈਂਦੇ ਇਤਿਹਾਸਕ ਪਿੰਡ ਝਿੰਗੜਾਂ ਦੇ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਮਹਾਰਾਜ ਪ੍ਰੀਤਮ ਦਾਸ ਤੇ ਮਾਤਾ ਮਹਾਂ ਕੌਰ ਦੀ ਯਾਦ 'ਚ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਦਾ ਫਾਈਨਲ ਰਾਹੋਂ ਦੀ ਟੀਮ ਨੇ ਜਿੱਤਿਆ

ਰਾਹੋ, 4 ਅਕਤੂਬਰ (ਬਲਬੀਰ ਸਿੰਘ ਰੂਬੀ)-ਦਸਹਿਰਾ ਪ੍ਰਬੰਧਕ ਕਮੇਟੀ ਵਲੋਂ ਦੋ ਦਿਨਾਂ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਚੋਟੀ ਦੀਆਂ ਅੱਠ ਟੀਮਾਂ ਨੇ ਜਗ੍ਹਾ ਬਣਾਈ | ਫਾਈਨਲ ਮੈਚ 16 ਓਵਰ ਦਾ ਕਰਵਾਇਆ ਗਿਆ | ਔੜ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਕੁਲਜੀਤ ਸਿੰਘ ਸਰਹਾਲ ਨੂੰ ਮੰਗ ਪੱਤਰ

ਬੰਗਾ, 4 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨਾਂ ਵਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਬੰਗਾ ਵਿਖੇ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ ਨੂੰ ਮੰਗ ਪੱਤਰ ਸੌਂਪਿਆ ਗਿਆ | ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਇਤਿਹਾਸਿਕ ਸ੍ਰੀ ਬ੍ਰਹਮ ਸਰੋਵਰ ਮਾਲੇਵਾਲ ਕੰਢੀ ਦੇ ਕਾਰਜਾਂ ਲਈ 1.36 ਕਰੋੜ ਦੀ ਗਰਾਂਟ ਜਾਰੀ -ਵਿਧਾਇਕਾ ਸੰਤੋਸ਼ ਕਟਾਰੀਆ

ਪੋਜੇਵਾਲ ਸਰਾਂ, 4 ਅਕਤੂਬਰ (ਰਮਨ ਭਾਟੀਆ)-ਪੰਜਾਬ ਸਰਕਾਰ ਵਲੋਂ ਸ੍ਰੀ ਬ੍ਰਹਮ ਸਰੋਵਰ ਧਾਮ ਆਸ਼ਰਮ ਮਾਲੇਵਾਲ ਕੰਢੀ ਵਿਖੇ ਸਤਿਗੁਰ ਭੂਰੀਵਾਲਿਆਂ ਦੀ ਚਰਨ ਛੋਹ ਧਰਤੀ ਤੇ ਹੈਰੀਟੇਜ ਸਰੋਵਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵਲੋਂ 1 ...

ਪੂਰੀ ਖ਼ਬਰ »

ਹਰਦੀਪ ਸਿੰਘ ਦੀਪਾ ਦਾ ਮੀਤ ਹੇਅਰ ਤੇ ਅਨਮੋਲ ਗਗਨ ਮਾਨ ਵਲੋਂ ਐਕਸੀਲੈਂਸ ਐਵਾਰਡ ਨਾਲ ਸਨਮਾਨ

ਪੱਲੀ ਝਿੱਕੀ, 4 ਅਕਤੂਬਰ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਲੀ ਉੱਚੀ ਦੇ ਸਾਬਕਾ ਸਰਪੰਚ ਹਰਦੀਪ ਸਿੰਘ ਦੀਪਾ ਪੁੱਤਰ ਬਲਬੀਰ ਸਿੰਘ ਨੂੰ ਭਾਰਤ ਦੀ ਸਭ ਤੋਂ ਪੁਰਾਣੇ ਅਤੇ ਮਸ਼ਹੂਰ ਦਵਾਈ ਨੇਵਲ ਹਮਰ ਨੂੰ ਐਕਸੀਲੈਂਸ ਇਨ ਆਯੂਰਵੈਦਿਕ ਟਰੀਟਮੈਂਟ ਐਵਾਰਡ ਨਾਲ ਸਨਮਾਨਤ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਯੁਵਕ ਮੇਲਾ ਕਰਵਾਇਆ

ਨਵਾਂਸ਼ਹਿਰ, 4 ਅਕਤੂਬਰ (ਹਰਵਿੰਦਰ ਸਿੰਘ)-ਭਾਰਤ ਸਰਕਾਰ ਦੇ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਨਹਿਰੂ ਯੁਵਾ ਕੇਂਦਰ, ਵਲੋਂ ਸਥਾਨਕ ਕਰਿਆਮ ਰੋਡ 'ਤੇ ਸਥਿਤ ਕੇ. ਸੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਜ਼ਿਲ੍ਹਾ ਯੁਵਾ ਅਫ਼ਸਰ ਵੰਦਨਾ ਲੌਅ ਦੀ ...

ਪੂਰੀ ਖ਼ਬਰ »

ਪਿੰਡ ਸੁੱਧਾ ਮਾਜਰਾ ਵਿਖੇ ਲੜੀਵਾਰ ਪੰਦ੍ਹਰਵਾਂ ਗੁਰਮਤਿ ਸਮਾਗਮ ਕਰਵਾਇਆ

ਬਲਾਚੌਰ, 4 ਅਕਤੂਬਰ (ਸ਼ਾਮ ਸੁੰਦਰ ਮੀਲੂ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਤੇ ਗੁਰੂ ਕੀ ਰਸੋਈ ਨਵਾਂਸ਼ਹਿਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553 ਸਾਲਾ ਪ੍ਰਕਾਸ਼ ਪੁਰਬ ਜੋ ਕਿ 15, 16 ਤੇ 17 ਅਕਤੂਬਰ 2022 ਨੂੰ ਜ਼ਿਲ੍ਹਾ ਪੱਧਰ 'ਤੇ ਮਨਾਇਆ ਜਾ ਰਿਹਾ ਹੈ, ਨੂੰ ਸਮਰਪਿਤ ...

ਪੂਰੀ ਖ਼ਬਰ »

ਮਾਹਿਲ ਗਹਿਲਾ 'ਚ ਦੁਸਹਿਰਾ ਮੇਲਾ ਅੱਜ

ਬੰਗਾ, 4 ਅਕਤੂਬਰ (ਕਰਮ ਲਧਾਣਾ)-ਜ਼ਿਲ੍ਹੇ ਦੇ ਪ੍ਰਸਿੱਧ ਪਿੰਡ ਮਾਹਿਲ ਗਹਿਲਾ ਵਿਖੇ 137 ਸਾਲਾਂ ਤੋਂ ਲੱਗਦਾ ਆ ਰਿਹਾ ਦੁਸਹਿਰਾ ਮੇਲਾ ਇਸ ਵਾਰ ਵੀ 5 ਅਕਤੂਬਰ ਦਿਨ ਬੁੱਧਵਾਰ ਨੂੰ ਮਨਾਇਆ ਜਾ ਰਿਹਾ ਹੈ | ਰਾਮ ਲੀਲਾ ਵੈਲਫੇਅਰ ਕਮੇਟੀ ਮਾਹਿਲ ਗਹਿਲਾ ਵਲੋਂ ਪਿੰਡ ਤੇ ਇਲਾਕਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ 'ਕਲਾ ਉਤਸਵ' ਮੁਕਾਬਲਾ 12 ਨੂੰ - ਜਰਨੈਲ ਸਿੰਘ

ਪੋਜੇਵਾਲ ਸਰਾਂ, 4 ਅਕਤੂਬਰ (ਨਵਾਂਗਰਾਈਾ)-ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਤੇ ਉਨ੍ਹਾਂ ਵਿਚ ਛੁਪੀ ਪ੍ਰਤਿਭਾ ਨੂੰ ਉਭਾਰਨ ਦੇ ਮੰਤਵ ਨਾਲ ਭਾਰਤ ਸਰਕਾਰ ਵਲੋਂ ਸਰਕਾਰੀ, ਸਰਕਾਰੀ ਏਡਿਡ, ਪ੍ਰਾਈਵੇਟ, ਲੋਕਲ ਬਾਡੀ ਤੇ ਕੇਂਦਰ ਸਰਕਾਰ ਦੇ ਸਕੂਲਾਂ ਵਿਚ ...

ਪੂਰੀ ਖ਼ਬਰ »

ਹਰਿਆਣਾ ਲਈ ਵੱਖਰੀ ਸ਼੍ਰੋਮਣੀ ਕਮੇਟੀ ਬਣਾਉਣ ਦੇ ਵਿਰੋਧ 'ਚ ਕੱਢੇ ਜਾ ਰਹੇ ਰੋਸ ਮਾਰਚ ਵਿਚ ਹਰੇਕ ਹਲਕੇ ਤੋਂ 50-50 ਗੱਡੀਆਂ ਦੇ ਕਾਫ਼ਲੇ ਸ਼ਾਮਿਲ ਹੋਣਗੇ- ਭੁੱਲੇਵਾਲ ਰਾਠਾਂ

ਸੜੋਆ, 4 ਅਕਤੂਬਰ (ਨਾਨੋਵਾਲੀਆ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬਲਾਚੌਰ ਦੇ ਵਰਕਰਾਂ ਦੀ ਵਿਸ਼ੇਸ਼ ਇਕੱਤਰਤਾ ਸੁਨੀਤਾ ਚੌਧਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਗ੍ਰਹਿ ਪਿੰਡ ਕਰੀਮਪੁਰ ਧਿਆਨੀ ਵਿਖੇ ਠੇਕੇਦਾਰ ...

ਪੂਰੀ ਖ਼ਬਰ »

ਪੰਜਾਬ ਦੇ ਮੁੜ ਕਾਲੇ ਦੌਰ 'ਚ ਚਲੇ ਜਾਣ ਦਾ ਖਦਸ਼ਾ- ਕਾ. ਸੇਖੋਂ

ਬੰਗਾ, 4 ਅਕਤੂਬਰ (ਕਰਮ ਲਧਾਣਾ)-ਮਾਨਸਾ ਤੋਂ ਗੈਂਗਸਟਰ ਦੀਪਕ ਟੀਨੂ ਦੇ ਫਰਾਰ ਹੋਣ ਤੇ ਰਾਜ ਦੀ ਕਾਨੂੰਨੀ ਵਿਵਸਥਾ ਤੋਂ ਤੰਗ ਆਏ ਗੁਰਦਾਸਪੁਰ ਦੇ ਇਕ ਨੌਜਵਾਨ ਵਲੋਂ ਪੁਲਿਸ ਦਾ ਹਥਿਆਰ ਲੈ ਕੇ ਭੱਜ ਜਾਣ ਨਾਲ ਇਹ ਸਪਸ਼ਟ ਹੋ ਗਿਆ ਹੈ ਕਿ ਮੌਜੂਦਾ ਪੰਜਾਬ ਸਰਕਾਰ ਦਾ ਸੂਬੇ ਦੇ ...

ਪੂਰੀ ਖ਼ਬਰ »

ਆਰ. ਕੇ. ਆਰੀਆ ਕਾਲਜ 'ਚ ਸਵੱਛਤਾ ਮੁਹਿੰਮ ਨੂੰ ਸਮਰਪਿਤ ਲਗਾਇਆ ਕੈਂਪ

ਨਵਾਂਸ਼ਹਿਰ, 4 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਆਰ. ਕੇ. ਆਰੀਆ. ਕਾਲਜ ਨਵਾਂਸ਼ਹਿਰ 'ਚ ਪਿ੍ੰਸੀਪਲ ਡਾਕਟਰ ਸੰਜੀਵ ਡਾਵਰ ਦੀ ਅਗਵਾਈ 'ਚ ਐੱਨ. ਐੱਸ. ਐੱਸ. ਵਿਭਾਗ ਵਲੋਂ ਗਾਂਧੀ ਜੈਅੰਤੀ ਦੇ ਮੌਕੇ ਸਵੱਛਤਾ ਅਭਿਆਨ ਤਹਿਤ ਇਕ ਰੋਜ਼ਾ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX