ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਸੰਬੰਧੀ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਵਿਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤ ਤੇ ਐਨ. ਆਰ. ਆਈਜ਼ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਮੰਤਰੀ ਸੂਬੇ ਦੀਆਂ ਮੰਡੀਆਂ ਦੀ ਲਗਾਤਾਰ ਦੇਖ-ਰੇਖ ਕਰ ਰਹੇ ਹਨ ਤਾਂ ਜੋ ਕਿਸਾਨ ਆਪਣੀ ਫ਼ਸਲ ਬਿਨਾਂ ਕਿਸੇ ਦਿੱਕਤ ਤੋਂ ਵੇਚ ਸਕਣ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਮੰਡੀ 'ਚ ਕਿਸੇ ਕਿਸਾਨ ਨੂੰ ਆਪਣੀ ਫ਼ਸਲ ਵੇਚਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਤੁਰੰਤ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਜਾਵੇ | ਇਸ ਮੌਕੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਤੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਵੀ ਮੌਜੂਦ ਸਨ | ਪੱਤਰਕਾਰਾਂ ਵਲੋਂ ਪਨਗ੍ਰੇਨ ਦੇ ਇੰਸਪੈਕਟਰਾਂ ਵਲੋਂ ਖ਼ਰੀਦ ਬੰਦ ਕਰਨ ਦੇ ਫ਼ੈਸਲਾ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਪਨਗ੍ਰੇਨ ਦੇ ਇੰਸਪੈਕਟਰਾਂ ਤੇ ਅਮਲੋਹ ਦੇ ਵਿਧਾਇਕ ਦਾ ਮਸਲਾ ਇਕ ਪਰਿਵਾਰਕ ਝਗੜਾ ਹੈ ਜਿਸ ਦਾ ਆਪਸ ਵਿਚ ਬੈਠ ਕੇ ਹੱਲ ਕਰ ਲਿਆ ਜਾਵੇਗਾ | ਸੰਗਰੂਰ ਤੋਂ ਮੈਂਬਰ ਲੋਕ ਸਭਾ ਸਿਮਰਨਜੀਤ ਸਿੰਘ ਮਾਨ ਤੇ ਸਪੁੱਤਰ ਇਮਾਨਦੀਪ ਸਿੰਘ ਮਾਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀ 'ਤੇ ਕੀਤੇ ਮਾਣਹਾਨੀ ਦੇ ਕੇਸ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਸ. ਧਾਲੀਵਾਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਹੱਕ ਹੈ ਤੇ ਜਦੋਂ ਵੀ ਅਦਾਲਤ ਉਨ੍ਹਾਂ ਬੁਲਾਏਗੀ ਤਾਂ ਉਹ ਮਾਲ ਵਿਭਾਗ ਦਾ ਲੋੜੀਂਦਾ ਰਿਕਾਰਡ ਅਦਾਲਤ ਅੱਗੇ ਰੱਖ ਦੇਣਗੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਿਨੇਸ਼ ਵਸ਼ਿਸ਼ਟ, ਐਸ. ਡੀ. ਐਮ. ਫ਼ਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ, ਡੀ. ਡੀ. ਪੀ. ਓ. ਹਿਤੇਨ ਕਪਿਲਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸਤਿੰਦਰ ਸਿੰਘ ਜੱਲ੍ਹਾ, ਅਮਰਿੰਦਰ ਸਿੰਘ ਮੰਡੋਫਲ, ਰਸ਼ਪਿੰਦਰ ਸਿੰਘ ਰਾਜਾ, ਗੁਰਵਿੰਦਰ ਸਿੰਘ ਢਿੱਲੋਂ, ਰਕੇਸ਼ ਕੁਮਾਰ ਸੋਨੂੰ ਨਵਦੀਪ ਸਿੰਘ ਨਬੀ, ਸਨੀ ਚੋਪੜਾ, ਜਗਜੀਤ ਸਿੰਘ ਰਿਊਣਾ, ਪਵੇਲ ਹਾਂਡਾ, ਸੰਦੀਪ ਕੁਮਾਰ, ਸਾਧੂ ਸਿੰਘ ਭੱਟਮਾਜਰਾ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਐਚ.ਐਸ. ਬਰਾੜ, ਡੀ.ਐਮ. ਮੰਡੀ ਬੋਰਡ ਬੀ.ਐਸ. ਕਾਲੇਕਾ, ਡੀ. ਐਮ. ਵੇਅਰ ਹਾਊਸ ਕੇਵਲ ਕਿ੍ਸ਼ਨ, ਡੀ. ਐਮ. ਮਾਰਕਫੈੱਡ ਐਸ. ਐਸ. ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਦੇ ਆਗੂ, ਅਧਿਕਾਰੀ ਤੇ ਸ਼ਹਿਰੀ ਪਤਵੰਤੇ ਵੀ ਮੌਜੂਦ ਸਨ |
ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਫੋਕਲ ਪੁਆਇੰਟ ਰਾਏਪੁਰ ਮਾਜਰੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਸਮੇਂ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਤੇ ਪਨਗ੍ਰੇਨ ਦੇ ਇੰਸਪੈਕਟਰ ਗੁਰਮੀਤ ਸਿੰਘ ਦਰਮਿਆਨ ...
ਮੰਡੀ ਗੋਬਿੰਦਗੜ੍ਹ, 4 ਅਕਤੂਬਰ (ਬਲਜਿੰਦਰ ਸਿੰਘ)-ਪੰਜਾਬ ਦੀ 'ਆਪ' ਸਰਕਾਰ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਲਈ ਵਚਨਬੱਧ ਹੈ | ਜਿਸ ਤਹਿਤ ਅਨਾਜ ਮੰਡੀਆਂ 'ਚ ਝੋਨੇ ਦੀ ਖ਼ਰੀਦ ਸੰਬੰਧੀ ਸੁਚੱਜੇ ਪ੍ਰਬੰਧ ਕੀਤੇ ਗਏ ਹਨ | ਇਹ ਪ੍ਰਗਟਾਵਾ ਆਮ ਆਦਮੀ ...
ਬਸੀ ਪਠਾਣਾਂ, 4 ਅਕਤੂਬਰ (ਰਵਿੰਦਰ ਮੌਦਗਿਲ, ਐਚ. ਐਸ. ਗੌਤਮ)-ਵਿਧਾਇਕ ਰੁਪਿੰਦਰ ਸਿੰਘ ਹੈਪੀ ਵਲੋਂ ਬਸੀ ਪਠਾਣਾਂ ਦੀ ਅਨਾਜ ਮੰਡੀ 'ਚ ਆੜ੍ਹਤੀ ਅੰਮਿ੍ਤਪਾਲ ਸਿੰਘ ਦੀ ਦੁਕਾਨ 'ਤੇ ਪਹੰੁਚ ਕੇ ਕਿਸਾਨ ਹਰਸ਼ਪ੍ਰੀਤ ਸਿੰਘ ਵਾਸੀ ਪਿੰਡ ਖੇੜੀ ਭਾਈ ਦੇ ਝੋਨੇ ਦੀ ਖ਼ਰੀਦ ਸ਼ੁਰੂ ...
ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਬਲਜਿੰਦਰ ਸਿੰਘ)-ਡਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਵਿਖੇ ਦੁਸਹਿਰੇ ਦੇ ਤਿਉਹਾਰ ਸੰਬੰਧੀ ਸਮਾਗਮ ਕਰਵਾਇਆ ਗਿਆ, ਜਿਸ 'ਚ ਵਿਦਿਆਰਥੀਆਂ ਵਲੋਂ ਸ੍ਰੀ ਰਾਮ ਚੰਦਰ, ਲਛਮਣ, ਸੀਤਾ ਮਾਤਾ, ਹਨੂਮਾਨ ਤੇ ਰਾਵਣ ਦੇ ਪਾਤਰਾਂ ਨੂੰ ...
-ਮਾਮਲਾ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦਾ-
ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲੀਕੇਸ਼ਨ ਵਿਭਾਗ 'ਚੋਂ 2015 ਦੌਰਾਨ ਲਾਪਤਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ 'ਚ ...
ਪਟਿਆਲਾ, 4 ਅਕਤੂਬਰ (ਮਨਦੀਪ ਸਿੰਘ ਖਰੌੜ)-ਲੋਕਾਂ ਨੂੰ ਸਾਫ ਸੁਥਰਾ ਖਾਧ ਪਦਾਰਥ ਮੁਹੱਈਆ ਕਰਵਾਉਣ ਤੇ ਖਾਧ ਪਦਾਰਥਾਂ ਵਿਚ ਹੁੰਦੀ ਮਿਲਾਵਟ ਖੋਰੀ ਨੂੰ ਰੋਕਣ ਲਈ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਵਲੋਂ ਪਟਿਆਲਾ ਸ਼ਹਿਰ ਵਿਖੇ ਮਿਠਾਈਆਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ ...
ਖਮਾਣੋਂ, 4 ਅਕਤੂਬਰ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸਰਬਜੀਤ ਸਿੰਘ ਅਮਰਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਾਣਾ ਮੰਡੀ ਖਮਾਣੋਂ ਵਿਖੇ ਝੋਨੇ ਦੀ ਨਾਕਸ ਖ਼ਰੀਦ ਕਾਰਨ ਕਿਸਾਨ ਪ੍ਰੇਸ਼ਾਨ ਹਨ | ਕਿਸਾਨ ...
ਬਸੀ ਪਠਾਣਾਂ, 4 ਅਕਤੂਬਰ (ਰਵਿੰਦਰ ਮੌਦਗਿਲ)-ਸ੍ਰੀ ਰਾਮ ਨਾਟਕ ਤੇ ਸੋਸ਼ਲ ਵੈੱਲਫੇਅਰ ਕਲੱਬ ਬਸੀ ਪਠਾਣਾਂ ਵਲੋਂ ਸਿਟੀ ਮੈਦਾਨ 'ਚ ਦਿਖਾਈ ਜਾ ਰਹੀ ਸ੍ਰੀ ਰਾਮ ਲੀਲ੍ਹਾ ਦੇ 12ਵੇਂ ਦਿਨ ਦਾ ਉਦਘਾਟਨ ਭਾਜਪਾ ਆਗੂ ਡਾ. ਦੀਪਕ ਜਯੋਤੀ ਵਲੋਂ ਜੋਤ ਪ੍ਰਚੰਡ ਕਰਕੇ ਕੀਤਾ ਗਿਆ | ...
ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਰਾਜਿੰਦਰ ਸਿੰਘ)-ਜ਼ਿਲੇ੍ਹ ਦੀਆਂ ਮੰਡੀਆਂ 'ਚ ਹੁਣ ਤੱਕ 2008 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ 'ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 964 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ...
ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਬਲਜਿੰਦਰ ਸਿੰਘ)-ਦੀਵਾਲੀ ਤੇ ਗੁਰਪੁਰਬ ਤਿਉਹਾਰ ਦੇ ਮੱਦੇਨਜ਼ਰ ਪਟਾਕਿਆਂ ਦੇ ਆਰਜ਼ੀ ਲਾਇਸੰਸ ਜਾਰੀ ਕਰਨ ਸੰਬੰਧੀ ਦਰਖਾਸਤਾਂ ਹੁਣ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਦਿੱਤੀਆਂ ਜਾਣਗੀਆਂ | ਇਹ ਅਰਜ਼ੀਆਂ 10 ਅਕਤੂਬਰ ਤੱਕ (ਆਧਾਰ ...
ਖਮਾਣੋਂ, 4 ਅਕਤੂਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਕਥਿਤ ਦੋਸ਼ ਹੇਠ ਨਾਮਾਲੂਮ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਥਾਣਾ ਖਮਾਣੋਂ ਦੇ ਇਕ ਪਿੰਡ ਦੀ ਨਾਬਾਲਗ ਲੜਕੀ ਜਿਸ ...
ਸੰਘੋਲ, 4 ਅਕਤੂਬਰ (ਪਰਮਵੀਰ ਸਿੰਘ)-ਪਿੰਡ ਸੰਘੋਲ ਨੇੜੇ ਸਵੇਰੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਜਾਣ ਕਾਰਨ ਪ੍ਰਵਾਸੀ ਮਜ਼ਦੂਰ ਜ਼ਖਮੀ ਹੋ ਗਏ | ਜਾਣਕਾਰੀ ਅਨੁਸਾਰ ਪ੍ਰਵਾਸੀ ਮਜ਼ਦੂਰ ਕਿਰਾਏ ਦੇ ਆਟੋ 'ਤੇ ਖਮਾਣੋਂ ਦਾਣਾ ਮੰਡੀ ਲਈ ਜਾ ਰਹੇ ਸਨ ਤਾਂ ਜਦੋਂ ਸੰਘੋਲ ਨੇੜੇ ...
ਭੁੱਨਰਹੇੜੀ, 4 ਅਕਤੂਬਰ (ਧਨਵੰਤ ਸਿੰਘ)-ਕਿਸਾਨਾਂ ਨੂੰ ਟਿਊਬਵੈੱਲਾਂ 'ਤੇ ਮੁੜ ਅੱਠ ਘੰਟੇ ਅੱਜ ਤੋਂ ਬਿਜਲੀ ਸਪਲਾਈ ਮਿਲਣ ਲੱਗ ਗਈ ਹੈ | ਡਾਇਰੈਕਟਰ ਡਿਸਟ੍ਰੀਬਿਊਸ਼ਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਹੈੱਡ ਆਫ਼ਿਸ ਪਟਿਆਲਾ ਨੂੰ ਮਿਲ ਕੇ ਕ੍ਰਾਂਤੀਕਾਰੀ ਕਿਸਾਨ ...
ਪਟਿਆਲਾ, 4 ਅਕਤੂਬਰ (ਮਨਦੀਪ ਸਿੰਘ ਖਰੌੜ)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸੂਬੇ 'ਚ ਭਿ੍ਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬਰਨਾਲਾ ਵਿਖੇ ਤਾਇਨਾਤ ਪਨਸਪ ਦੇ ਇੰਸਪੈਕਟਰ ਰਮਨ ਗੌੜ ਨੂੰ 25000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ | ਓਧਰ ਇਕ ਹੋਰ ...
ਬਹਾਦਰਗੜ੍ਹ, 4 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪਿੰਡ ਜਲਾਲਪੁਰ ਤੋਂ ਸ਼ਮਸ਼ਪੁਰ, ਅਨਾਜ ਮੰਡੀ ਬਹਾਦਰਗੜ੍ਹ ਤੋਂ ਘਨੌਰ ਰੋਡ ਬਹਾਦਰਗੜ੍ਹ ਤੱਕ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਵਿਧਾਇਕ ਸਨੌਰ ਹਰਮੀਤ ਸਿੰਘ ਪਠਾਣ ਮਾਜਰਾ ਦੇ ਉਪਰਾਲੇ ਸਦਕਾ ਸ਼ੁਰੂ ਕੀਤਾ ਗਿਆ | ...
ਦੇਵੀਗੜ੍ਹ, 4 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਜੱਜ ਮਾਡਰਨ ਸੀ. ਸੈ. ਸਕੂਲ ਬਹਾਦਰਪੁਰ ਫ਼ਕੀਰਾਂ ਨੇੜੇ ਦੇਵੀਗੜ੍ਹ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਦੁਸਿਹਰੇ ਦੇ ਤਿਉਹਾਰ ਸੰਬੰਧੀ ਜਾਣਕਾਰੀ ਦਿੱਤੀ ਗਈ | ...
ਰਾਜਪੁਰਾ, 4 ਅਕਤੂਬਰ (ਜੀ. ਪੀ. ਸਿੰਘ)-ਲੰਘੀ ਰਾਤ ਸਥਾਨਕ ਸ੍ਰੀ ਸੁਧਾਂਸ਼ੂ ਮਹਾਰਾਜ ਦੇ ਸਤਸੰਗ ਭਵਨ ਵਿਖੇ ਵਿਸ਼ਵ ਜਾਗਿ੍ਤੀ ਮਿਸ਼ਨ ਵਲੋਂ ਬਜ਼ੁਰਗਾਂ ਪ੍ਰਤੀ ਸ਼ਰਧਾ ਦਿਖਾਉਂਦਿਆਂ ਮਨਾਏ ਜਾਂਦੇ ਸ਼ਰਧਾ ਪੁਰਵ 'ਤੇ ਬਜ਼ੁਰਗਾਂ ਦਾ ਸਨਮਾਨ ਕਰਨ ਲਈ ਇਕ ਸਮਾਰੋਹ ਸਤਪਾਲ ...
ਬਨੂੜ, 4 ਅਕਤੂਬਰ (ਭੁਪਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਮਾਰਟ ਸਕੂਲ ਮਾਣਕਪੁਰ ਦੀਆਂ ਖਿਡਾਰਨਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਵੱਖ-ਵੱਖ ਇਨਾਮ ਹਾਸਲ ਕੀਤੇ ਹਨ | ਸਕੂਲ ਦੀ ਪਿ੍ੰਸੀਪਲ ਮਨੀ ਵਸ਼ਿਸ਼ਟ ਤੇ ਪੀ. ਟੀ. ਆਈ. ਬੇਅੰਤ ਕੌਰ ਨੇ ਦੱਸਿਆ ...
ਨਾਭਾ, 4 ਅਕਤੂਬਰ (ਅਮਨਦੀਪ ਸਿੰਘ ਲਵਲੀ)-ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਬੀਤੇ ਦਿਨੀਂ ਸਾਲਾਨਾ ਅਥਲੈਟਿਕਸ ਮੀਟ ਸਮਾਪਤ ਹੋ ਗਈ | ਸਾਲਾਨਾ ਮੀਟ ਵਿਚ ਵਿਸ਼ੇਸ਼ ਤੌਰ 'ਤੇ ਦੀਪਕ ਪਾਰੀਕ ਐੱਸ. ਐੱਸ. ਪੀ. ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਮੁਕਾਬਲਿਆਂ 'ਚ ...
ਨਾਭਾ, 4 ਅਕਤੂਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਜੀ. ਬੀ. ਇੰਟਰਨੈਸ਼ਨਲ ਸਕੂਲ 'ਪਟਿਆਲਾ ਸਹੋਦਿਆ ਸਕੂਲਜ਼ ਕੰਪਲੈਕਸ' ਦੀ ਸਰਪ੍ਰਸਤੀ ਹੇਠ ਅੰਤਰ ਸਕੂਲ ਬਾਸਕਟਬਾਲ ਟੂਰਨਾਮੈਂਟ ਕਰਵਾਇਆ ਗਿਆ | ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਮੁੱਖ ਮਹਿਮਾਨ ਵਜੋਂ ...
ਰਾਜਪੁਰਾ, 4 ਅਕਤੂਬਰ (ਜੀ. ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਨਾਜਾਇਜ਼ ਤੌਰ 'ਤੇ ਬਣਾਏ ਪਟਾਕਿਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਇਲਾਕੇ 'ਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX