ਤਾਜਾ ਖ਼ਬਰਾਂ


ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  1 day ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . .  1 day ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . .  1 day ago
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . .  1 day ago
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
ਮੱਧ ਪ੍ਰਦੇਸ਼:ਇਸਲਾਮ ਨਗਰ ਪਿੰਡ ਦਾ ਨਾਂਅ ਬਦਲ ਕੇ ਕੀਤਾ ਗਿਆ ਜਗਦੀਸ਼ਪੁਰ
. . .  1 day ago
ਭੋਪਾਲ, 2 ਫਰਵਰੀ-ਮੱਧ ਪ੍ਰਦੇਸ਼ ਦੇ ਭੋਪਾਲ ਜ਼ਿਲ੍ਹੇ ਦੇ ਇਸਲਾਮ ਨਗਰ ਪਿੰਡ ਦਾ ਨਾਂਅ ਤੁਰੰਤ ਪ੍ਰਭਾਵ ਨਾਲ ਬਦਲ ਕੇ ਜਗਦੀਸ਼ਪੁਰ ਕਰ ਦਿੱਤਾ ਗਿਆ...
ਦੱਖਣੀ ਅਫਰੀਕਾ ਦੀ ਚੋਟੀ ਫ਼ਤਹਿ ਕਰਨ ਵਾਲੇ ਰਾਮ ਚੰਦਰ ਦਾ ਅਬੋਹਰ ਪਹੁੰਚਣ ਭਰਵਾ ਸਵਾਗਤ
. . .  1 day ago
ਅਬੋਹਰ, 2 ਫਰਵਰੀ (ਸੰਦੀਪ ਸੋਖਲ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐਸ. ਨੇ ਰਾਮਚੰਦਰ...
ਪਾਕਿਸਤਾਨੀ ਅੱਤਵਾਦੀਆਂ ਨੇ ਆਰਿਫ਼ ਤੋਂ ਕਰਵਾਏ ਸਨ ਧਮਾਕੇ, ਪਹਿਲੀ ਵਾਰ ਪਰਫ਼ਿਊਮ ਆਈ.ਈ.ਡੀ. ਬਰਾਮਦ-ਡੀ.ਜੀ.ਪੀ. ਜੰਮੂ ਪੁਲਿਸ
. . .  1 day ago
ਸ੍ਰੀਨਗਰ, 2 ਫਰਵਰੀ- ਪੁਲਿਸ ਨੇ ਜੰਮੂ ਦੇ ਨਰਵਾਲ ਇਲਾਕੇ ਵਿਚ ਹੋਏ ਆਈ.ਈ.ਡੀ. ਧਮਾਕੇ ਦੀ ਗੁੱਤੀ ਸੁਲਝਾ ਲਈ ਹੈ। ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਰਿਆਸੀ ਵਾਸੀ ਆਰਿਫ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਉਸ ਨੇ ਇਹ ਧਮਾਕੇ ਪਾਕਿਸਤਾਨੀ ਅੱਤਵਾਦੀਆਂ ਦੇ ਇਸ਼ਾਰੇ ’ਤੇ ਕਰਵਾਏ ਸਨ। ਆਰਿਫ਼ ਇਕ ਸਰਕਾਰੀ ਸਕੂਲ ਵਿਚ...
ਯੂ.ਜੀ.ਸੀ. ਨੇ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਧਾਈ
. . .  1 day ago
ਨਵੀਂ ਦਿੱਲੀ, 2 ਫਰਵਰੀ- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ (ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ) ਨਿਯਮ, 2023 ਲਈ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 2 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਇਸ ਸੰਬੰਧੀ ਯੂ.ਜੀ.ਸੀ. ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਅਕਤੀ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਉਸ ਨੂੰ ਆਪਣਾ ਆਪ ਜਨਤਾ ਦੀ ਅਮਾਨਤ ਸਮਝਣਾ ਚਾਹੀਦਾ ਹੈ। -ਥਾਮਸ ਜੈਫਰਸਨ

ਫਾਜ਼ਿਲਕਾ / ਅਬੋਹਰ

ਕਰੋੜਾਂ ਰੁਪਏ ਦੀ ਲਾਗਤ ਨਾਲ ਬਣਿਆ ਨਵਾਂ ਬੱਸ ਸਟੈਂਡ ਫੱਕ ਰਿਹਾ ਹੈ ਧੂੜ ਮਿੱਟੀ

ਅਮਰਜੀਤ ਸ਼ਰਮਾ
ਫ਼ਾਜ਼ਿਲਕਾ, 4 ਅਕਤਬਰ-ਫ਼ਾਜ਼ਿਲਕਾ ਸ਼ਹਿਰ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਿਆ ਨਵਾਂ ਬੱਸ ਅੱਡਾ ਧੂੜ ਫੱਕ ਰਿਹਾ ਹੈ ਤੇ ਸ਼ੁਰੂ ਹੋਣ ਲਈ ਸਰਕਾਰ ਦੀ ਮਿਹਰ ਭਰੀ ਨਜ਼ਰ ਤੱਕ ਰਿਹਾ ਹੈ | ਕਰੋੜਾਂ ਰੁਪਏ ਦੀ ਲਾਗਤ ਤੋਂ ਬਾਅਦ ਵੀ ਨਗਰ ਕੌਂਸਲ ਨੂੰ ਇਸ ਬੱਸ ਅੱਡੇ ਤੋਂ ਕੋਈ ਆਮਦਨ ਨਹੀਂ ਹੋ ਰਹੀ | ਸਮੇਂ-ਸਮੇਂ 'ਤੇ ਰਾਜਨੀਤਿਕ ਆਗੂਆਂ ਨੇ ਆਪਣੀ ਸਿਆਸਤ ਚਮਕਾਉਣ ਲਈ ਇਸ ਦਾ ਇਸਤੇਮਾਲ ਜ਼ਰੂਰ ਕੀਤਾ ਹੈ | ਵਿਧਾਨ ਸਭਾ ਦੀਆਂ ਚੋਣਾ ਦਾ ਫ਼ਾਇਦਾ ਉਠਾਉਂਦੇ ਹੋਏ ਪਿਛਲੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪਿਛਲੇ ਸਾਲ 7 ਦਸੰਬਰ ਬੜੇ ਜ਼ੋਰ-ਸ਼ੋਰ ਨਾਲ ਇਸ ਦਾ ਉਦਘਾਟਨ ਤਾਂ ਕਰ ਦਿੱਤਾ ਪਰ ਕਰੀਬ ਇਕ ਸਾਲ ਦਾ ਸਮਾਂ ਲੰਘ ਜਾਣ ਤੋਂ ਬਾਅਦ ਵੀ ਅਜੇ ਤੱਕ ਇਹ ਨਵਾਂ ਬਣਿਆ ਬੱਸ ਅੱਡਾ ਸ਼ੁਰੂ ਨਹੀਂ ਹੋ ਸਕਿਆ | ਸ਼ਹਿਰ 'ਚੋਂ ਜਿਸ ਜਗ੍ਹਾ 'ਤੇ ਇਹ ਨਵਾਂ ਬੱਸ ਸਟੈਂਡ ਬਣਾਇਆ ਗਿਆ ਹੈ, ਉਸ ਜਗ੍ਹਾ ਦਾ ਵੀ ਵਿਵਾਦਾਂ ਨਾਲ ਵੀ ਗਹਿਰਾ ਨਾਤਾ ਰਿਹਾ ਹੈ | ਅਕਾਲੀ-ਭਾਜਪਾ ਸਰਕਾਰ ਵੇਲੇ ਸ਼ੁਰੂ ਹੋਏ ਇਸ ਪ੍ਰੋਜੈਕਟ ਦੀ ਜਗ੍ਹਾ ਦੀ ਮਾਲਕੀ ਨਗਰ ਕੌਂਸਲ ਦੀ ਹੈ | ਇਸ ਜਗ੍ਹਾ 'ਤੇ ਰਾਮ ਪੈਲੇਸ ਤੇ ਕਾਸ਼ੀ ਰਾਮ ਪੈਲੇਸ ਸਨ | ਇਨ੍ਹਾਂ ਪੈਲੇਸਾਂ ਨੂੰ ਨਗਰ ਕੌਂਸਲ ਠੇਕੇ 'ਤੇ ਦੇ ਕੇ ਲੱਖਾਂ ਰੁਪਏ ਕਮਾ ਰਹੀ ਸੀ ਤੇ ਸ਼ਹਿਰ ਦੇ ਲੋਕਾਂ ਨੂੰ ਵੀ ਖ਼ੁਸ਼ੀ ਗ਼ਮੀ ਦੇ ਮੌਕੇ ਪ੍ਰੋਗਰਾਮ ਕਰਨ ਲਈ ਬੜੇ ਹੀ ਜਾਇਜ਼ ਰੇਟਾਂ 'ਤੇ ਪੈਲੇਸ ਮਿਲ ਜਾਂਦਾ ਸੀ | ਪਰ ਸੱਤਾ ਧਿਰ 'ਚ ਬੈਠੇ ਕੁੱਝ ਆਗੂਆਂ ਨੇ ਨਗਰ ਕੌਂਸਲ ਨੂੰ ਹਰ ਸਾਲ ਲੱਖਾਂ ਰੁਪਏ ਦੀ ਆਮਦਨ ਦੇ ਰਹੇ ਇਹ ਦੋਵੇਂ ਪੈਲੇਸ ਢਾਹ ਕੇ ਇੱਥੇ ਨਵਾਂ ਬੱਸ ਅੱਡਾ ਬਣਾਉਣ ਦਾ ਫ਼ੈਸਲਾ ਲੈ ਲਿਆ | ਉਸ ਵੇਲੇ ਵੀ ਲੋਕਾਂ ਨੇ ਕਾਫ਼ੀ ਵਿਰੋਧ ਕੀਤਾ ਅਤੇ ਮਾਮਲਾ ਮਾਨਯੋਗ ਹਾਈਕੋਰਟ ਤੱਕ ਵੀ ਗਿਆ | ਦੇਰ-ਸਵੇਰ ਕਰੋੜਾਂ ਰੁਪਏ ਦੀ ਲਾਗਤ ਨਾਲ ਨਵਾਂ ਬੱਸ ਅੱਡਾ ਤਾਂ ਬਣ ਗਿਆ ਪਰ ਅੱਜ ਵੀ ਇੱਥੇ ਉੱਲੂ ਬੋਲਦੇ ਹਨ | ਲੋਕਾਂ ਦਾ ਕਹਿਣਾ ਹੈ ਕਿ ਜੇਕਰ ਬੱਸ ਅੱਡੇ ਚਲਾਉਣਾ ਹੀ ਨਹੀਂ ਸੀ ਤਾਂ ਸ਼ਹਿਰ ਵਿਚੋਂ ਕਰੋੜਾਂ ਰੁਪਏ ਦੀ ਕੀਮਤੀ ਜਗ੍ਹਾ ਤੇ ਹੋਰ ਕਰੋੜਾਂ ਰੁਪਏ ਕਿਉਂ ਖ਼ਰਚ ਕੀਤੇ ਗਏ | ਲੋਕ ਪਿਛਲੀ ਕਾਂਗਰਸ ਸਰਕਾਰ 'ਤੇ ਸਵਾਲ ਚੁੱਕਦੇ ਹਨ ਕਿ ਜੇਕਰ ਇਸ ਨਵੇਂ ਬੱਸ ਅੱਡੇ ਤੋਂ ਬੱਸਾਂ ਹੀ ਨਹੀਂ ਚਲਾਉਣੀਆਂ ਸੀ ਤਾਂ ਇਸ ਦਾ ਉਦਘਾਟਨ ਕਰਨ ਦੀ ਕੀ ਕਾਹਲੀ ਸੀ | ਗੋਰ ਹੋਵੇ ਕਿ ਅਕਾਲੀ ਭਾਜਪਾ ਸਰਕਾਰ ਸਮੇਂ ਪਾਸ ਕੀਤੇ ਇਸ ਪ੍ਰੋਜੈਕਟ ਦੇ ਤਹਿਤ ਕਰੋੜਾਂ ਰੁਪਏ ਦੀ ਕੀਮਤ ਵਾਲੀ ਪੰਜ ਏਕੜ ਜ਼ਮੀਨ 'ਤੇ ਸਾਢੇ ਪੰਜ ਕਰੋੜ ਦੀ ਲਾਗਤ ਨਾਲ ਇਕ ਆਧੁਨਿਕ ਬੱਸ ਅੱਡਾ ਬਣਾਇਆ ਜਾਣਾ ਸੀ ਜਿਸ ਵਿਚ ਸ਼ਾਪਿੰਗ ਕੰਪਲੈਕਸ ਤੋਂ ਇਲਾਵਾ ਵਰਕਸ਼ਾਪ ਤੇ ਤੇਲ ਪੰਪ ਵੀ ਸਥਾਪਿਤ ਕੀਤਾ ਜਾਣਾ ਸੀ | ਪਰ ਸੱਤਾ ਬਦਲਣ ਤੋਂ ਬਾਅਦ ਹੋਂਦ ਵਿਚ ਆਈ ਕਾਂਗਰਸ ਸਰਕਾਰ ਨੇ ਇਸ ਪ੍ਰੋਜੈਕਟ ਨੂੰ ਬਹੁਤੀ ਦੇਰ ਠੰਢੇ ਬਸਤੇ ਵਿਚ ਪਾਈ ਰੱਖਿਆ | ਹੁਣ ਜਦ ਬੱਸ ਸਟੈਂਡ ਪੂਰੀ ਤਰ੍ਹਾਂ ਤਿਆਰ ਹੋ ਚੁੱਕਿਆ ਹੈ ਤਾਂ ਰੋਡਵੇਜ਼ ਦੇ ਕੁੱਝ ਉੱਚ ਅਧਿਕਾਰੀਆਂ ਵਲੋਂ ਇਹ ਬੱਸ ਸਟੈਂਡ ਨਕਸ਼ੇ ਮੁਤਾਬਿਕ ਨਾ ਬਣਨ ਕਾਰਨ ਰੋਕ ਲਗਾ ਦਿੱਤੀ ਹੈ | ਸਥਾਨਕ ਧਾਰਮਿਕ, ਰਾਜਨੀਤਕ ਤੇ ਸਮਾਜਿਕ ਸੰਸਥਾਵਾਂ ਦੇ ਆਗੂਆਂ ਨੇ ਮੰਗ ਕੀਤੀ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਧੂੜ ਫੱਕ ਰਹੇ ਇਸ ਨਵੇਂ ਬੱਸ ਸਟੈਂਡ ਨੂੰ ਜਲਦ ਤੋਂ ਜਲਦ ਸ਼ੁਰੂ ਕੀਤਾ ਜਾਵੇ |

ਜ਼ਿਲ੍ਹੇ ਦੇ ਕਿਸਾਨਾਂ ਨੂੰ 28 ਕਲਸਟਰ ਅਫ਼ਸਰ ਤੇ 308 ਨੋਡਲ ਅਫ਼ਸਰ ਪਰਾਲੀ ਪ੍ਰਬੰਧਨ ਦੇ ਨਵੇਂ ਤਰੀਕਿਆਂ ਤੋਂ ਕਰਵਾਉਣਗੇ ਜਾਣੂ

ਫ਼ਾਜ਼ਿਲਕਾ, 4 ਅਕਤੂਬਰ (ਦਵਿੰਦਰ ਪਾਲ ਸਿੰਘ)- ਪਰਾਲੀ ਸਾੜਨ ਨੂੰ ਰੋਕਣ ਲਈ ਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਨਵੇਂ ਤਰੀਕਿਆਂ ਤੋਂ ਜਾਣੂ ਕਰਵਾਉਣ ਲਈ ਜ਼ਿਲ੍ਹਾ ਫ਼ਾਜ਼ਿਲਕਾ 'ਚ 28 ਕਲਸਟਰ ਅਫ਼ਸਰ ਤੇ 308 ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ | ਇਹ ਜਾਣਕਾਰੀ ਇਸ ...

ਪੂਰੀ ਖ਼ਬਰ »

ਇਸ ਵਾਰ ਝੋਨੇ ਦੇ ਸੀਜ਼ਨ 'ਚ ਨਹਿਰੀ ਪਾਣੀ ਪੂਰਾ ਮਿਲਣ 'ਤੇ ਕਿਸਾਨਾਂ ਨੇ ਪ੍ਰਗਟਾਈ ਖ਼ੁਸ਼ੀ

ਮੰਡੀ ਲਾਧੂਕਾ, 4 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਇਸ ਵਾਰ ਝੋਨੇ ਦੇ ਸੀਜ਼ਨ 'ਚ ਤਰੋਬੜੀ ਮਾਈਨਰ ਵਿਖੇ ਨਹਿਰੀ ਵਿਭਾਗ ਵਲੋਂ ਪਾਣੀ ਪੂਰਾ ਦੇਣ 'ਤੇ ਇਲਾਕੇ ਦੇ ਕਿਸਾਨਾਂ ਵਲੋਂ ਖ਼ੁਸ਼ੀ ਪ੍ਰਗਟਾਈ ਗਈ | ਇਸ ਮੌਕੇ 'ਤੇ ਕਿਸਾਨ ਜਗਜੀਤ ਸਿੰਘ ਰੋਮੀ ਸਾਬਕਾ ਸਰਪੰਚ, ਮੰਗਲ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਭਾਣਜੇ ਦਾ ਅਬੋਹਰ ਪੱੁਜਣ 'ਤੇ ਸਵਾਗਤ

ਅਬੋਹਰ, 4 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋਫੈਸਰ ਜਗਮੋਹਨ ਸਿੰਘ ਦਾ ਅੱਜ ਅਬੋਹਰ ਪੁੱਜਣ 'ਤੇ ਵਿਧਾਇਕ ਸੰਦੀਪ ਜਾਖੜ, ਮੇਅਰ ਵਿਮਲ ਠਠਈ, ਸਾਬਕਾ ਵਿਧਾਇਕ ਅਰੁਣ ਨਾਰੰਗ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਸਮਾਜਿਕ ਮੰਚ ਦੇ ...

ਪੂਰੀ ਖ਼ਬਰ »

ਨਰਮੇ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਕਿਸਾਨਾਂ ਨੂੰ ਦਿੱਤੀ ਜਾਣਕਾਰੀ

ਅਬੋਹਰ, 4 ਅਕਤੂਬਰ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਨਿਹਾਲ ਖੇੜਾ ਵਿਖੇ ਕਿਸਾਨ ਪ੍ਰੇਮ ਚੰਦ ਕੰਬੋਜ ਦੇ ਖੇਤ 'ਚ ਮਹਿਕੋ ਮੋਨਸੈਂਟੋ ਬਾਇਉਟੈਕ ਦੇ ਅਧਿਕਾਰੀਆਂ ਵਲੋਂ ਕਿਸਾਨ ਮੀਟਿੰਗ ਕੀਤੀ ਗਈ | ਜਿਸ 'ਚ ਐਲ.ਡੀ.ਸੀ. ਕੰਪਨੀ ਦੇ ਨੈਸ਼ਨਲ ਮੈਨੇਜਰ ਗੰਗਾਧਰ ਸ਼ਰਮਾ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਐਸੋਸੀਏਸ਼ਨ ਗ਼ਾਲਿਬ ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ 'ਚ 10 ਨੂੰ ਕਰਨਗੇ ਮੁਜ਼ਾਹਰਾ

ਫ਼ਾਜ਼ਿਲਕਾ, 4 ਅਕਤੂਬਰ (ਅਮਰਜੀਤ ਸ਼ਰਮਾ)- ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਨੂੰ ਹਰ ਵਾਰ ਜਾਣਬੁੱਝ ਕੇ ਅਣਗੌਲਿਆ ਕੀਤਾ ਗਿਆ | ਵੱਖ-ਵੱਖ ਮੰਤਰੀਆਂ ਤੇ ਉੱਚ ਅਧਿਕਾਰੀਆਂ ਨਾਲ ਹੋਈਆਂ ਮੀਟਿੰਗਾਂ ਤੋਂ ਬਾਅਦ ਵੀ ਉਨ੍ਹਾਂ ਦੀਆਂ ਹੱਕੀ ...

ਪੂਰੀ ਖ਼ਬਰ »

ਭੱਠੇ 'ਤੇ ਆ ਕੇ ਕੱਚੀਆਂ ਇੱਟਾਂ ਤੋੜਨ ਵਾਲੇ ਭੱਠਾ ਮਜ਼ਦੂਰ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਖ਼ਿਲਾਫ਼ ਕਾਰਵਾਈ ਦੀ ਮੰਗ

ਮੰਡੀ ਲਾਧੂਕਾ, 4 ਅਕਤੂਬਰ (ਰਾਕੇਸ਼ ਛਾਬੜਾ)-ਮੰਡੀ ਦੇ ਕੇ.ਸੀ. ਇੱਟ ਭੱਠੇ 'ਤੇ ਆ ਕੇ ਭੱਠਾ ਪੰਜਾਬ ਭੱਠਾ ਵਰਕਰ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਵਲੋਂ ਕੱਚੀਆਂ ਇੱਟਾਂ ਤੋੜਨ ਤੇ ਪਥੇਰ 'ਤੇ ਕੰਮ ਕਰ ਰਹੇ ਪ੍ਰਵਾਸੀ ਮਜ਼ਦੂਰਾਂ ਨੂੰ ਕੰਮ ਬੰਦ ਕਰਕੇ ਪੰਜਾਬ ਛੱਡਣ ਦੀਆਂ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪ 7 ਨੂੰ

ਫ਼ਾਜ਼ਿਲਕਾ, 4 ਅਕਤੂਬਰ (ਦਵਿੰਦਰ ਪਾਲ ਸਿੰਘ)-ਖੇਤੀਬਾੜੀ ਤੇ ਕਿਸਾਨ ਸਿਖਲਾਈ ਵਿਭਾਗ ਵਲੋਂ ਫ਼ਾਜ਼ਿਲਕਾ ਦੇ ਸ਼ਾਹ ਪੈਲੇਸ ਵਿਖੇ 7 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ | ਇਸ ਕੈਂਪ 'ਚ ਕਿਸਾਨਾਂ ਨੂੰ ਹਾੜੀ ...

ਪੂਰੀ ਖ਼ਬਰ »

ਰਾਤ ਸਮੇਂ ਝੋਨੇ ਦੀ ਕਟਾਈ 'ਤੇ ਪਾਬੰਦੀ ਦੇ ਹੁਕਮ ਜਾਰੀ

ਫ਼ਾਜ਼ਿਲਕਾ, 4 ਅਕਤੂਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਮੈਜਿਸਟੇ੍ਰਟ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਹਰੇ ਝੋਨੇ ਦੀ ਕਟਾਈ ਤੇ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਨਾਲ ਝੋਨੇ ਦੀ ਕਟਾਈ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ...

ਪੂਰੀ ਖ਼ਬਰ »

ਪਰਾਲੀ ਦਾ ਧੂੰਆਂ ਕਰਦਾ ਹੈ ਫੇਫੜੇ ਖ਼ਰਾਬ: ਸਿਵਲ ਸਰਜਨ

ਫ਼ਾਜ਼ਿਲਕਾ, 4 ਅਕਤੂਬਰ (ਅਮਰਜੀਤ ਸ਼ਰਮਾ)-ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਸਿਹਤ 'ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ ਤੇ ਇਸ ਨਾਲ ਦੁਰਘਟਨਾਵਾਂ ਵੀ ਬਹੁਤ ਹੁੰਦੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਫ਼ਾਜ਼ਿਲਕਾ ਡਾ. ਸਤੀਸ਼ ਕੁਮਾਰ ਗੋਇਲ ਨੇ ...

ਪੂਰੀ ਖ਼ਬਰ »

ਘੁੜਿਆਣਾ ਨੂੰ ਹਲਕਾ ਇੰਚਾਰਜ ਲਗਾਉਣ ਨਾਲ ਖ਼ੁਸ਼ੀ ਦੀ ਲਹਿਰ

ਬੱਲੂਆਣਾ, 4 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਤੋਂ 3 ਵਾਰ ਵਿਧਾਇਕ ਰਹੇ ਗੁਰਤੇਜ ਸਿੰਘ ਘੁੜਿਆਣਾ ਨੂੰ ਪਾਰਟੀ ਹਾਈਕਮਾਨ ਵਲੋਂ ਮੁੜ ਤੋਂ ਹਲਕੇ ਦੀ ਵਾਗ ਡੋਰ ਸੰਭਾਲ ਦਿੱਤੀ ਹੈ | ਹਲਕਾ ਇੰਚਾਰਜ ਬਣਾਉਣ ਤੋਂ ਬਾਅਦ ਪਿਛਲੇ 2 ਦਿਨਾਂ ਤੋਂ ਉਨ੍ਹਾਂ ਦੇ ਘਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਬੋਹਰ ਸ਼੍ਰੀ ਗੰਗਾਨਗਰ ਜ਼ੋਨ ਦਾ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ

ਮੰਡੀ ਰੋੜਾਂਵਾਲੀ, 4 ਅਕਤੂਬਰ (ਮਨਜੀਤ ਸਿੰਘ ਬਰਾੜ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਭਰਨ ਤੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ 'ਤੇ ਹੋਰ ਸਮਾਜਿਕ ਬੁਰਾਈਆਂ ਪ੍ਰਤੀ ਜਾਗਰੂਕ ਕਰਨ ਲਈ ਹਰ ਸਾਲ ਸਕੂਲਾਂ ਤੇ ਕਾਲਜਾਂ ...

ਪੂਰੀ ਖ਼ਬਰ »

ਦੁਰਗਾ ਅਸ਼ਟਮੀ ਦਾ ਤਿਉਹਾਰ ਮਨਾਇਆ

ਅਬੋਹਰ, 4 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਏਾਜਲਸ ਵਰਲਡ ਪਲੇਵੇਅ ਕਾਨਵੈਂਟ ਸਕੂਲ ਵਿਖੇ ਦੁਰਗਾ-ਅਸ਼ਟਮੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਾਰੇ ਬੱਚਿਆਂ ਨੇ ਦੁਰਗਾ ਮਾਂ ਦੇ ਚਰਨਾਂ 'ਚ ਮੱਥਾ ਟੇਕਿਆ ਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਵਲੋਂ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਯਾਦ 'ਚ ਕੀਤੀ ਅਰਦਾਸ

ਮੰਡੀ ਅਰਨੀਵਾਲਾ, 4 ਅਕਤੂਬਰ (ਨਿਸ਼ਾਨ ਸਿੰਘ ਮੋਹਲਾਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਡੇਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਅਰਨੀਵਾਲਾ ਵਿਖੇ ਅਰਦਾਸ ਕਰਵਾਈ ਗਈ | ਧੰਨ ਧੰਨ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਰਾਮਲੀਲਾ ਮੌਕੇ ਸੰਦੀਪ ਜਾਖੜ ਤੇ ਅਗਰਵਾਲ ਪਹੁੰਚੇ

ਅਬੋਹਰ, 4 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਪੁਰਾਣੀ ਮਾਰਕੀਟ ਕਮੇਟੀ ਦੀ ਥਾਂ 'ਤੇ ਕਰਵਾਈ ਜਾ ਰਹੀ ਰਾਮਲੀਲਾ 'ਚ ਬੀਤੀ ਰਾਤ ਕਲਾਕਾਰਾਂ ਵਲੋਂ ਅਸ਼ੋਕ ਵਾਟਿਕਾ ਤੇ ਲੰਕਾ ਦਹਿਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ, ਜਿਸ ਨੂੰ ਦੇਖਣ ਲਈ ਦਰਸ਼ਕਾਂ 'ਚ ਉਤਸ਼ਾਹ ਸੀ ...

ਪੂਰੀ ਖ਼ਬਰ »

ਟੱਕਰ ਮਾਰਨ ਦੇ ਦੋਸ਼ 'ਚ ਕਾਰ ਚਾਲਕ ਸਮੇਤ 2 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 4 ਅਕਤੂਬਰ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਮੋਟਰਸਾਈਕਲ ਵਿਚ ਟੱਕਰ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ 'ਚ ਕਾਰ ਚਾਲਕ ਸਮੇਤ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ 'ਚ ਸਤੀਸ਼ ਕੁਮਾਰ ਵਾਸੀ ਬੀ.ਪੀ.ਓ. ਦਫ਼ਤਰ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 4 ਅਕਤੂਬਰ (ਦਵਿੰਦਰ ਪਾਲ ਸਿੰਘ)- ਸਦਰ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਜਬਰ ਜਨਾਹ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ 'ਚ ਪੀੜਤਾ ਨੇ ਦੱਸਿਆ ਕਿ ਉਸ ਦਾ ਆਪਣੇ ਪਤੀ ਨਾਲ ਤਲਾਕ ਹੋਇਆ ਹੈ ਤੇ ਉਸ ਦੀ ਸੁਖਦੇਵ ਸਿੰਘ ਪੁੱਤਰ ...

ਪੂਰੀ ਖ਼ਬਰ »

ਅਬੋਹਰ ਵਿਚ ਸ਼ਹੀਦ ਭਗਤ ਸਿੰਘ ਦੀ ਇਤਿਹਾਸਕ ਯਾਦਗਾਰ ਦਾ ਉਦਘਾਟਨ

ਅਬੋਹਰ, 4 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-53 ਸਾਲ ਪਹਿਲਾਂ ਸਵਰਗੀ ਸ੍ਰੀ ਮਥੁਰਾ ਦਾਸ ਹਿਤੈਸ਼ੀ ਦੁਆਰਾ ਲੇਬਰ ਕੌਂਸਲ ਦੇ ਸਹਿਯੋਗ ਨਾਲ ਸ਼ਹਿਰ ਦੇ ਕੇਂਦਰ 'ਚ ਸਥਾਪਿਤ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਸਮਾਰਕ ਦਾ ਨਵੀਨੀਕਰਨ ਸ੍ਰੀ ਹਿਤੈਸ਼ੀ ਦੇ ਪੁੱਤਰ ...

ਪੂਰੀ ਖ਼ਬਰ »

ਜੂਨੀਅਰ ਸ਼ੂਟਿੰਗ ਬਾਲ ਟੂਰਨਾਮੈਂਟ 14 ਨੂੰ

ਬੱਲੂਆਣਾ, 4 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਜੂਨੀਅਰ ਸ਼ੂਟਿੰਗ ਬਾਲ ਟੂਰਨਾਮੈਂਟ ਹਲਕਾ ਬੱਲੂਆਣਾ ਦੇ ਪਿੰਡ ਚੰਨਣ ਖੇੜਾ ਦੇ ਗਰੀਨ ਵੀਊ ਪਬਲਿਕ ਸਕੂਲ ਵਿਖੇ 14 ਅਕਤੂਬਰ ਨੂੰ ਕਰਵਾਇਆ ਜਾਵੇਗਾ | ਜਿਸ ਵਿਚ ਰਾਜ ਪੱਧਰ ਦੀਆਂ ਵੱਖ-ਵੱਖ ਟੀਮਾਂ ਹਿੱਸਾ ਲੈਣਗੀਆਂ | ...

ਪੂਰੀ ਖ਼ਬਰ »

ਸ੍ਰੀ ਅਖੰਡ ਰਾਮਾਇਣ ਪਾਠ ਦੀ ਸਮਾਪਤੀ 'ਤੇ ਕੀਤੀ ਪੂਜਾ ਅਰਚਨਾ

ਅਬੋਹਰ, 4 ਅਕਤੂਬਰ (ਵਿਵੇਕ ਹੂੜੀਆ)-ਨਿਰਮਾਣ ਅਧੀਨ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਨਰਾਤਿਆਂ ਦੇ ਸਬੰਧ 'ਚ ਸ਼ੁਰੂ ਕੀਤੇ ਗਏ ਅਖੰਡ ਰਾਮਾਇਣ ਪਾਠ ਦੀ ਅੱਜ ਸਮਾਪਤੀ ਕਰ ਦਿੱਤੀ ਗਈ | ਇਸ ਮੌਕੇ ਹੋਏ ਧਾਰਮਿਕ ਸਮਾਗਮ ਵਿਚ ਮੁੱਖ ਜਜਮਾਨ ਵਿਕਰਮ ਮਿੱਤਲ ਤੇ ਉਨ੍ਹਾਂ ਦਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆਂ ਸਣੇ ਇਕ ਵਿਅਕਤੀ ਗਿ੍ਫ਼ਤਾਰ

ਅਬੋਹਰ, 4 ਅਕਤੂਬਰ (ਸੁਖਜੀਤ ਸਿੰਘ ਬਰਾੜ)-ਥਾਣਾ ਸਦਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ, ਸ਼ੀਸ਼ੀਆਂ ਤੇ ਮੋਟਰਸਾਈਕਲ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਕੁਲਦੀਪ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ, 4 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਲੋਕ ਸੰਪਰਕ ਅਫ਼ਸਰ ਬਦਲੇ ਗਏ ਹਨ | ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਵਲੋਂ ਜਾਰੀ ਹੁਕਮਾਂ ਮੁਤਾਬਿਕ ਫਰੀਦਕੋਟ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 4 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਐਮ.ਕਾਮ. ਭਾਗ ਦੂਜਾ ਸਮੈਸਟਰ ਚੌਥੇ ਦੇ ਨਤੀਜਿਆਂ 'ਚ ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦਾ ਐਮ.ਕਾਮ. ਭਾਗ ਦੂਜਾ ਦੇ ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ...

ਪੂਰੀ ਖ਼ਬਰ »

ਹਮਲਾ ਕਰ ਕੇ ਸੱਟਾਂ ਮਾਰਨ ਦੇ ਦੋਸ਼ 'ਚ 4 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 4 ਅਕਤੂਬਰ (ਦਵਿੰਦਰ ਪਾਲ ਸਿੰਘ)-ਖੂਈਖੇੜਾ ਥਾਣਾ ਪੁਲਿਸ ਨੇ ਕੁੱਟਮਾਰ ਦੇ ਦੋਸ਼ ਵਿਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ 'ਚ ਸੁਰਜੀਤ ਕੁਮਾਰ ਪੁੱਤਰ ਮਨੀ ਰਾਮ ਵਾਸੀ ਲੱਖੇ ਵਾਲੀ ਢਾਬ ਨੇ ਦੱਸਿਆ ਕਿ 20 ਸਤੰਬਰ ਨੂੰ ...

ਪੂਰੀ ਖ਼ਬਰ »

ਦਾਜ ਤੇ ਗੱਡੀ ਦੀ ਮੰਗ ਕਰਨ ਦੇ ਦੋਸ਼ 'ਚ 4 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 4 ਅਕਤੂਬਰ (ਦਵਿੰਦਰ ਪਾਲ ਸਿੰਘ)- ਸਿਟੀ ਥਾਣਾ ਪੁਲਿਸ ਨੇ ਦਾਜ ਤੇ ਗੱਡੀ ਦੀ ਮੰਗ ਨੂੰ ਲੈ ਕੇ ਤੰਗ ਪ੍ਰੇਸ਼ਾਨ ਕਰਨ ਤੇ ਧਮਕਾਉਣ ਦੇ ਦੋਸ਼ ਵਿਚ ਸਹੁਰੇ ਪਰਿਵਾਰ ਦੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਹਿਨਾ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਪੜ੍ਹਦੇ ਜਨਰਲ ਤੇ ਬੀ.ਸੀ. ਵਰਗ ਦੇ ਬੱਚਿਆਂ ਨੂੰ ਸਹੂਲਤਾਂ ਬਰਾਬਰ ਦਿੱਤੀਆਂ ਜਾਣ- ਲਾਧੂਕਾ

ਮੰਡੀ ਲਾਧੂਕਾ, 4 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਭਜਨ ਲਾਲ ਲਾਧੂਕਾ ਨੇ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਵਰਦੀ ਦੀ ਸਹੂਲਤ ਬਾਰੇ ਗੱਲ ਕਰਦਿਆਂ ਕਿਹਾ ਕਿ ਵਰਦੀ ਦੀ ਰਾਸ਼ੀ ਸਾਲ ਵਿਚ ਦੋ ਵਾਰ ਗਰਮੀ ਤੇ ਸਰਦੀ ਦੇ ਮੌਸਮ ...

ਪੂਰੀ ਖ਼ਬਰ »

7 ਨੂੰ ਜਲਾਲਾਬਾਦ ਤੋਂ ਵੱਡਾ ਕਾਫ਼ਲਾ ਸ੍ਰੀ ਅੰਮਿ੍ਤਸਰ ਲਈ ਜਾਵੇਗਾ- ਮੰਟਾ

ਜਲਾਲਾਬਾਦ, 4 ਅਕਤੂਬਰ (ਜਤਿੰਦਰ ਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਹੰਗਾਮੀ ਮੀਟਿੰਗ ਸਥਾਨਕ ਫ਼ਾਜ਼ਿਲਕਾ ਸੜਕ 'ਤੇ ਸਥਿਤ ਬਰਾੜ ਪੰਪ ਤੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾਂ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ ਤੇ ...

ਪੂਰੀ ਖ਼ਬਰ »

ਐਕਮੇ ਸਕੂਲ 'ਚ ਮਨਾਇਆ ਦੁਸਹਿਰੇ ਦਾ ਤਿਉਹਾਰ

ਜਲਾਲਾਬਾਦ, 4 ਅਕਤੂਬਰ (ਕਰਨ ਚੁਚਰਾ)-ਐਕਮੇ ਪਬਲਿਕ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਮੈਡਮ ਅਰੁਣਾ ਮਿੱਢਾ, ਪ੍ਰਬੰਧਕੀ ਕਮੇਟੀ ਤੇ ਅਧਿਆਪਕਾਂ ਵਲੋਂ ਬੱਚਿਆਂ ਨੂੰ ਸਿੱਖਿਆ ਦੇ ਨਾਲ ਨਾਲ ਨੈਤਿਕ ਕਦਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ 'ਚ ਲੋਕ ਅਦਾਲਤ 12 ਨੂੰ

ਫ਼ਾਜ਼ਿਲਕਾ, 4 ਅਕਤੂਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਤਿਮਾਹੀ ਬੈਠਕ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੈਡਮ ਜਤਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਦੌਰਾਨ ...

ਪੂਰੀ ਖ਼ਬਰ »

ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਲਈ ਬੀ.ਐੱਸ.ਐਫ. ਜਵਾਨਾਂ ਵਲੋਂ ਮੋਟਰਸਾਈਕਲ ਰੈਲੀ

ਫ਼ਾਜ਼ਿਲਕਾ, 4 ਅਕਤੂਬਰ (ਦਵਿੰਦਰ ਪਾਲ ਸਿੰਘ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਦੁਸ਼ਮਣ ਦੇ ਹਰ ਇਰਾਦੇ ਨੂੰ ਨਾਕਾਮ ਕਰਨ ਵਾਲੀ ਬੀ.ਐੱਸ.ਐਫ. ਹੁਣ ਦੇਸ਼ ਦੇ ਲੋਕਾਂ ਨੂੰ ਨਸ਼ੇ ਦੇ ਖ਼ਿਲਾਫ਼ ਜਾਗਰੂਕ ਕਰਨ ਲਈ ਸੜਕਾਂ 'ਤੇ ਉੱਤਰੀ ਹੈ | ਬੀ.ਐੱਸ.ਐਫ. ਦੇ ਜਾਂਬਾਜ਼ ਦਲ ...

ਪੂਰੀ ਖ਼ਬਰ »

ਸੀ.ਪੀ.ਐਫ. ਕਰਮਚਾਰੀ ਯੂਨੀਅਨ ਨੇ ਕੀਤਾ ਵਿਸਤਾਰ

ਫ਼ਾਜ਼ਿਲਕਾ, 4 ਅਕਤੂਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਾਜ਼ਿਲਕਾ ਵਿਖੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੀ ਇਕ ਮੀਟਿੰਗ ਕੁਲਦੀਪ ਸਿੰਘ ਸਭਰਵਾਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਸਰਪ੍ਰਸਤ ਧਰਮਿੰਦਰ ਗੁਪਤਾ, ਸਵੀਕਾਰ ਗਾਂਧੀ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX