ਤਾਜਾ ਖ਼ਬਰਾਂ


ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  1 day ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . .  1 day ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . .  1 day ago
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . .  1 day ago
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
ਮੱਧ ਪ੍ਰਦੇਸ਼:ਇਸਲਾਮ ਨਗਰ ਪਿੰਡ ਦਾ ਨਾਂਅ ਬਦਲ ਕੇ ਕੀਤਾ ਗਿਆ ਜਗਦੀਸ਼ਪੁਰ
. . .  1 day ago
ਭੋਪਾਲ, 2 ਫਰਵਰੀ-ਮੱਧ ਪ੍ਰਦੇਸ਼ ਦੇ ਭੋਪਾਲ ਜ਼ਿਲ੍ਹੇ ਦੇ ਇਸਲਾਮ ਨਗਰ ਪਿੰਡ ਦਾ ਨਾਂਅ ਤੁਰੰਤ ਪ੍ਰਭਾਵ ਨਾਲ ਬਦਲ ਕੇ ਜਗਦੀਸ਼ਪੁਰ ਕਰ ਦਿੱਤਾ ਗਿਆ...
ਦੱਖਣੀ ਅਫਰੀਕਾ ਦੀ ਚੋਟੀ ਫ਼ਤਹਿ ਕਰਨ ਵਾਲੇ ਰਾਮ ਚੰਦਰ ਦਾ ਅਬੋਹਰ ਪਹੁੰਚਣ ਭਰਵਾ ਸਵਾਗਤ
. . .  1 day ago
ਅਬੋਹਰ, 2 ਫਰਵਰੀ (ਸੰਦੀਪ ਸੋਖਲ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐਸ. ਨੇ ਰਾਮਚੰਦਰ...
ਪਾਕਿਸਤਾਨੀ ਅੱਤਵਾਦੀਆਂ ਨੇ ਆਰਿਫ਼ ਤੋਂ ਕਰਵਾਏ ਸਨ ਧਮਾਕੇ, ਪਹਿਲੀ ਵਾਰ ਪਰਫ਼ਿਊਮ ਆਈ.ਈ.ਡੀ. ਬਰਾਮਦ-ਡੀ.ਜੀ.ਪੀ. ਜੰਮੂ ਪੁਲਿਸ
. . .  1 day ago
ਸ੍ਰੀਨਗਰ, 2 ਫਰਵਰੀ- ਪੁਲਿਸ ਨੇ ਜੰਮੂ ਦੇ ਨਰਵਾਲ ਇਲਾਕੇ ਵਿਚ ਹੋਏ ਆਈ.ਈ.ਡੀ. ਧਮਾਕੇ ਦੀ ਗੁੱਤੀ ਸੁਲਝਾ ਲਈ ਹੈ। ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਰਿਆਸੀ ਵਾਸੀ ਆਰਿਫ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਉਸ ਨੇ ਇਹ ਧਮਾਕੇ ਪਾਕਿਸਤਾਨੀ ਅੱਤਵਾਦੀਆਂ ਦੇ ਇਸ਼ਾਰੇ ’ਤੇ ਕਰਵਾਏ ਸਨ। ਆਰਿਫ਼ ਇਕ ਸਰਕਾਰੀ ਸਕੂਲ ਵਿਚ...
ਯੂ.ਜੀ.ਸੀ. ਨੇ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਧਾਈ
. . .  1 day ago
ਨਵੀਂ ਦਿੱਲੀ, 2 ਫਰਵਰੀ- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ (ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ) ਨਿਯਮ, 2023 ਲਈ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 2 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਇਸ ਸੰਬੰਧੀ ਯੂ.ਜੀ.ਸੀ. ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਅਕਤੀ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਉਸ ਨੂੰ ਆਪਣਾ ਆਪ ਜਨਤਾ ਦੀ ਅਮਾਨਤ ਸਮਝਣਾ ਚਾਹੀਦਾ ਹੈ। -ਥਾਮਸ ਜੈਫਰਸਨ

ਅੰਮ੍ਰਿਤਸਰ

ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ ਨਾਜਾਇਜ਼ ਕਬਜ਼ਿਆਂ ਦੀ ਮਾਰ ਹੇਠ 50 ਫੁੱਟ ਚੌੜੀਆਂ ਸੜਕਾਂ ਦੀ 45 ਫੁੱਟ ਜਗ੍ਹਾ ਨਾਜਾਇਜ਼ ਕਬਜ਼ਿਆਂ ਵਾਲਿਆਂ ਕੋਲ

ਅੰਮਿ੍ਤਸਰ, 4 ਅਕਤੂਬਰ (ਹਰਮਿੰਦਰ ਸਿੰਘ)- ਇਤਿਹਾਸਕ ਤੇ ਧਾਰਮਿਕ ਨਗਰੀ ਦੇ ਸਰਕਾਰੀ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਨਾਲਾਇਕੀ ਕਾਰਨ ਸਥਾਨਕ ਕੁਝ ਕੁ ਲੋਕਾਂ ਵਲੋਂ ਵਰਤੀਆਂ ਜਾਣ ਵਾਲੀਆਂ ਬੇਨਿਯਮੀਆਂ ਕਾਰਨ ਇਸ ਨਗਰੀ ਦੇ ਸਥਿਤ ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾ ਨੂੰ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਭਾਵੇਂ ਕਿ ਇੱਥੇ ਆਉਣ ਵਾਲੇ ਸ਼ਰਧਾਲੂਆਂ ਤੇ ਸੈਲਾਨੀਆਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਸੰਬੰਧੀ ਸਰਕਾਰੀ ਵਿਭਾਗਾਂ ਵਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਹਕੀਕਤ 'ਚ ਇਹ ਸਾਰੇ ਦਾਅਵੇ ਹਵਾਈ ਗੋਲੇ ਸਿੱਧ ਹੋ ਰਹੇ ਹਨ | ਇਸ ਪਾਵਨ ਸਥਾਨ ਦੇ ਦਰਸ਼ਨ ਕਰਨ ਲਈ ਰੋਜ਼ਾਨਾ ਡੇਢ ਲੱਖ ਤੋਂ ਵਧੇਰੇ ਸ਼ਰਧਾਲੂ ਅਤੇ ਸੈਲਾਨੀ ਦੇਸ਼ ਵਿਦੇਸ਼ ਤੋਂ ਇਸ ਪਵਿੱਤਰ ਨਗਰੀ 'ਚ ਆਉਂਦੇ ਹਨ | ਰੂਹਾਨੀਅਤ ਦੇ ਇਕ ਕੇਂਦਰ ਤੱਕ ਪਹੁੰਚਣ ਲਈ ਪੁਰਾਤਨ ਸਮੇਂ ਤੋਂ ਕਈ ਰਸਤੇ ਹਨ ਜਿਨ੍ਹਾਂ 'ਚ ਮੁੱਖ ਰਸਤਾ ਹਾਲ ਬਾਜ਼ਾਰ ਤੋਂ ਵਿਰਾਸਤੀ ਮਾਰਗ, ਮਹਾਂ ਸਿੰਘ ਗੇਟ ਤੋਂ ਵਿਰਾਸਤੀ ਮਾਰਗ, ਸ਼ੇਰਾਂ ਵਾਲਾ ਗੇਟ ਤੋਂ ਵਿਰਾਸਤੀ ਮਾਰਗ, ਘਿਉ ਮੰਡੀ ਤੋਂ ਜਲਿ੍ਹਆਂ ਵਾਲਾ ਬਾਗ਼ ਰੋਡ, ਸੁਲਤਾਨਵਿੰਡ ਗੇਟ ਤੋਂ ਸਰਾਵਾਂ, ਗੁਰਦੁਆਰਾ ਰਾਮਸਰ ਸਾਹਿਬ ਰੋਡ ਤੋਂ ਸਰਾਵਾਂ, ਚਾਟੀਵਿੰਡ ਗੇਟ ਤੋਂ ਸਰਾਵਾਂ, ਆਟਾ ਮੰਡੀ ਰੋਡ, ਕਾਠੀਆਂਵਾਲਾ ਬਾਜ਼ਾਰ, ਬਾਜ਼ਾਰ ਮਾਈ ਸੇਵਾਂ ਆਦਿ ਸਮੇਤ ਕਈ ਹੋਰ ਰਸਤੇ ਹਨ, ਪਰ ਇਨ੍ਹਾਂ ਰਸਤਿਆਂ 'ਚੋਂ ਵਧੇਰੇ ਕਰਕੇ ਸ਼ਰਧਾਲੂ ਹਾਲ ਬਾਜ਼ਾਰ ਤੋਂ ਵਿਰਾਸਤੀ ਮਾਰਗ, ਮਹਾਂ ਸਿੰਘ ਰੋਡ, ਘਿਉ ਮੰਡੀ ਤੋਂ ਜਲਿ੍ਹਆਂਵਾਲਾ ਬਾਗ਼ ਸੜਕ ਅਤੇ ਗੁ: ਰਾਮਸਰ ਸਾਹਿਬ ਰੋਡ ਤੋਂ ਹੁੰਦੇ ਹੋਏ ਸਭ ਤੋਂ ਵਧੇਰੇ ਸ਼ਰਧਾਲੂ ਅਤੇ ਸੈਲਾਨੀ ਸ੍ਰੀ ਹਰਿਮੰਦਰ ਸਾਹਿਬ ਪਹੰੁਚਦੇ ਹਨ | ਇਹ ਰਸਤੇ ਭਾਵੇਂ ਕਿ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਲੰਘਣ ਲਈ ਬਹੁਤ ਵਧੀਆਂ ਹੋ ਸਕਦੇ ਹਨ, ਪਰ ਇਨ੍ਹਾਂ ਰਸਤਿਆਂ 'ਤੇ ਸਥਿਤ ਕੁੱਝ ਦੁਕਾਨਦਾਰਾਂ ਵਲੋਂ ਨਾਜਾਇਜ਼ ਕਬਜ਼ੇ ਕਰਕੇ ਰਸਤਿਆਂ ਨੂੰ ਭੀੜੇ ਕਰ ਦਿੱਤਾ ਗਿਆ ਹੈ, ਜਿਸ ਕਾਰਨ ਪੈਦਲ ਲੰਘਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਵਿਰਾਸਤੀ ਮਾਰਗ ਅਤੇ ਘਿਉ ਮੰਡੀ ਤੋਂ ਵਾਇਆ ਜਲਿ੍ਹਆਂਵਾਲਾ ਬਾਗ਼ ਸ੍ਰੀ ਹਰਿਮੰਦਰ ਸਾਹਿਬ ਰਸਤੇ ਜਿਨ੍ਹਾਂ ਦੀ ਚੌੜਾਈ 50 ਫੁੱਟ ਤੋਂ ਵਧੇਰੇ ਹੈ, ਪਰ ਸੜਕ ਦਾ ਵੱਡਾ ਹਿੱਸਾ ਦੁਕਾਨਦਾਰਾਂ ਦੇ ਕਬਜ਼ੇ ਹੇਠ ਹੋਣ ਕਰਕੇ ਸ਼ਰਧਾਲੂਆਂ ਤੇ ਸੈਲਾਨੀਆਂ ਦੇ ਲੰਘਣ ਲਈ ਰਸਤੇ ਬਹੁਤ ਭੀੜੇ ਹਨ | ਇਨ੍ਹਾਂ ਰਸਤਿਆਂ 'ਤੇ ਦੁਕਾਨਦਾਰਾਂ ਵਲੋਂ ਆਪਣਾ ਸਾਮਾਨ ਸੜਕ ਦੀ ਜਗ੍ਹਾ 'ਤੇ ਰੱਖ ਕੇ ਨਾਜਾਇਜ਼ ਕਬਜੇ ਕੀਤੇ ਗਏ ਹਨ, ਇਨ੍ਹਾਂ ਕਬਜ਼ਿਆਂ ਨੂੰ ਛੁਡਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਗਰ ਨਿਗਮ, ਸ਼ੋ੍ਰਮਣੀ ਕਮੇਟੀ, ਸੈਰ ਸਪਾਟਾ ਤੇ ਪੁਲਿਸ ਵਿਭਾਗ ਦੀ ਸਾਂਝੀ ਕਮੇਟੀ ਬਣਾਉਣ ਦਾ ਫ਼ੈਸਲਾ ਲਿਆ ਗਿਆ ਹੈ, ਪਰ ਉਸ ਵਿਚ ਪ੍ਰਸ਼ਾਸਨ ਅਜੇ ਤੱਕ ਸਫਲ ਨਹੀਂ ਹੋਇਆ | ਕਈ ਵਾਰ ਟਰੈਫ਼ਿਕ ਪੁਲਿਸ ਅਤੇ ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਇਨ੍ਹਾਂ ਰਸਤਿਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਸਾਂਝੀ ਕਾਰਵਾਈ ਕੀਤੀ ਗਈ, ਪਰ ਇਹ ਕਾਰਵਾਈ ਮਹਿਜ਼ ਖਾਨਾਪੂਰਤੀ ਸਿੱਧ ਹੁੰਦੀ ਹੈ ਤੇ ਹੁਣ ਲੰਮੇਂ ਅਰਸੇ ਤੋਂ ਪ੍ਰਸ਼ਾਸਨ ਦੀ ਨਾਲਾਇਕੀ ਕਾਰਨ ਇਸ ਤਰ੍ਹਾਂ ਪ੍ਰਤੀਤ ਹੋ ਗਿਆ ਹੈ ਕਿ ਜਿਵੇਂ ਇਹ ਵਿਭਾਗ ਵੀ ਗਹਿਰੀ ਨੀਂਦ ਸੌਂ ਗਏ ਹੋਣ | ਅਗਲੇ ਦਿਨਾਂ 'ਚ ਤਿਉਹਾਰ ਤੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਆ ਰਿਹਾ ਹੈ, ਇਨ੍ਹਾਂ ਦਿਨਾਂ 'ਚ ਸ਼ਰਧਾਲੂਆਂ ਦੀ ਆਮਦ ਹੋਰ ਵੀ ਵਧ ਰਹੀ ਹੈ, ਜਿਸ ਕਾਰਨ ਸ਼ਰਧਾਲੂਆਂ ਲਈ ਇਹ ਰਸਤੇ ਤੰਗ ਹੋ ਜਾਣਗੇ ਜਿਸ ਕਾਰਨ ਇਨ੍ਹਾਂ ਰਸਤਿਆਂ 'ਤੇ ਹੀ ਵੱਡੇ ਵੱਡੇ ਜਾਮ ਲੱਗ ਜਾਣਗੇ | ਇਸ ਸੰਬੰਧੀ ਜ਼ਿਲ੍ਹਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੇ ਰਸਤਿਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਨਗਰ ਨਿਗਮ, ਟਰੈਫ਼ਿਕ ਪੁਲਿਸ ਤੇ ਸ਼ੋ੍ਰਮਣੀ ਕਮੇਟੀ ਦੇ ਟਾਸਕ ਫੋਰਸ ਦੇ ਵਲੰਟੀਅਰਾਂ ਦੀ ਕਮੇਟੀ ਬਣਾਈ ਗਈ ਤੇ ਇਸ ਸੰਬੰਧੀ ਸਾਰੀ ਜ਼ਿੰਮੇਵਾਰੀ ਨਗਰ ਨਿਗਮ ਕਮਿਸ਼ਨਰ ਨੂੰ ਸੌਂਪ ਦਿੱਤੀ ਗਈ ਹੈ | ਇਸ ਸੰਬੰਧ 'ਚ ਨਿਗਮ ਕਮਿਸ਼ਨਰ ਕੁਮਾਰ ਸੌਰਭ ਰਾਜ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਕਿਹਾ ਕਿ ਨਗਰ ਨਿਗਮ ਵਲੋਂ ਸਮੇਂ-ਸਮੇਂ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ, ਅਗਲੇ ਦਿਨਾਂ 'ਚ ਇਹ ਕਾਰਵਾਈ ਹੋਰ ਵੀ ਤੇਜ਼ ਕੀਤੀ ਜਾਵੇਗੀ |

ਪੇਸ਼ੀ ਭੁਗਤਣ ਆਈ ਔਰਤ 'ਤੇ ਸਹੁਰੇ ਵਲੋਂ ਤਲਵਾਰ ਨਾਲ ਹਮਲਾ

ਅੰਮਿ੍ਤਸਰ, 4 ਅਕਤੂਬਰ (ਰੇਸ਼ਮ ਸਿੰਘ)- ਪਤੀ ਦੇ ਕਤਲ ਦੇ ਦੋਸ਼ਾਂ ਅਧੀਨ ਗਿ੍ਫ਼ਤਾਰ ਕੀਤੀ ਔਰਤ ਨੂੰ ਅੱਜ ਜਦੋਂ ਇੱਥੇ ਜ਼ਿਲ੍ਹਾ ਕਚਿਹਰੀਆਂ 'ਚ ਪੇਸ਼ ਕੀਤਾ ਜਾ ਰਿਹਾ ਸੀ ਤਾਂ ਉੱਥੇ ਉਸ ਦੇ ਸਹੁਰੇ ਵਲੋਂ ਉਸ 'ਤੇ ਕਾਤਲਾਨਾ ਹਮਲਾ ਕਰ ਦਿੱਤਾ ਗਿਆ | ਬਜ਼ੁਰਗ ਵਿਅਕਤੀ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮਿ੍ਤਸਰ, 4 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2022 ਸੈਸ਼ਨ ਦੇ ਬੀ. ਡਿਜ਼ਾਈਨ (ਮਲਟੀਮੀਡਿਆ), ਸਮੈਟਸਰ-ਦੂਜਾ, ਚੌਥਾ ਅਤੇ ਛੇਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਅੰਮਿ੍ਤਸਰ-ਸੰਗਤਪੁਰਾ ਖ਼ੂਨੀ ਸੜਕ ਨੇ ਤਿੰਨ ਮਾਸੂਮ ਧੀਆਂ ਦੀ ਮਾਂ ਦੀ ਲਈ ਜਾਨ

ਚੇਤਨਪੁਰਾ, 4 ਅਕਤੂਬਰ (ਮਹਾਂਬੀਰ ਸਿੰਘ ਗਿੱਲ)- ਫ਼ਤਹਿਗੜ੍ਹ ਚੂੜੀਆਂ ਤੋਂ ਅੰਮਿ੍ਤਸਰ ਵਾਇਆ ਸੰਗਤਪੁਰਾ ਸੜਕ ਜੋ ਅੱਜ-ਕੱਲ੍ਹ ਖ਼ੂਨੀ ਸੜਕ ਦੇ ਨਾਂਅ ਨਾਲ ਵੀ ਜਾਣੀ ਜਾਣ ਲੱਗ ਪਈ ਹੈ, ਬਹੁਤ ਜ਼ਿਆਦਾ ਖਸਤਾ ਹਾਲਤ ਹੋਣ ਕਾਰਨ ਰੋਜ਼ਾਨਾ ਕਈ ਲੋਕਾਂ ਦੀ ਜਾਨ ਲੈ ਰਹੀ ਹੈ, ...

ਪੂਰੀ ਖ਼ਬਰ »

-ਬਲਾਕ ਪੱਧਰੀ ਅੰਡਰ-11 ਪ੍ਰਾਇਮਰੀ ਸਕੂਲ ਖੇਡਾਂ- ਵੇਰਕਾ ਸੈਂਟਰ ਦੇ ਖਿਡਾਰੀਆਂ ਨੇ ਜਿੱਤੀ ਓਵਰਆਲ ਟਰਾਫ਼ੀ

ਵੇਰਕਾ, 4 ਅਕਤੂਬਰ (ਪਰਮਜੀਤ ਸਿੰਘ ਬੱਗਾ)- ਬਲਾਕ ਐਲੀਮੈਂਟਰੀ ਸਿੱਖਿਆ ਅਧਿਕਾਰੀ ਯਸ਼ਪਾਲ ਦੀ ਅਗਵਾਈ ਹੇਠ ਕਰਵਾਈਆਂ ਗਈਆਂ ਬਲਾਕ ਪੱਧਰ ਦੀਆਂ ਅੰਡਰ-11 ਪ੍ਰਾਇਮਰੀ ਸਕੂਲ ਖੇਡਾਂ 'ਚ ਵੇਰਕਾ ਸੈਂਟਰ ਦੇ ਖਿਡਾਰੀਆਂ ਨੇ ਖੇਡਾਂ ਦਾ ਵਧੀਆ ਪ੍ਰਦਰਸ਼ਨ ਕਰਦਿਆਂ ਓਵਰਆਲ ...

ਪੂਰੀ ਖ਼ਬਰ »

ਇਕ ਵੱਡੇ ਸ਼ਾਪਿੰਗ ਮਾਲ ਨੂੰ 28.63 ਕਰੋੜ ਦਾ ਸੀਿਲੰਗ ਨੋਟਿਸ

ਅੰਮਿ੍ਤਸਰ, 4 ਅਕਤੂਬਰ (ਹਰਮਿੰਦਰ ਸਿੰਘ)- ਸ਼ਹਿਰ ਦੇ ਇਕ ਵੱਡੇ ਸ਼ਾਪਿੰਗ ਮਾਲ ਨੂੰ 8 ਸਾਲ ਤੋਂ ਬਣਦੇ ਟੈਕਸ ਨਾਲੋਂ ਘੱਟ ਟੈਕਸ ਦੀ ਅਦਾਇਗੀ ਕਰਨ ਕਰਕੇ ਉਸ 28.63 ਕਰੋੜ ਰੁਪਏ ਦਾ ਪ੍ਰਾਪਰਟੀ ਟੈਕਸ ਭਰਨ ਦਾ ਸੀਿਲੰਗ ਨੋਟਿਸ ਕੱਢਿਆ ਗਿਆ ਹੈ | ਇਸ ਸੰਬੰਧ ਵਿਚ ਜਾਣਕਾਰੀ ਸਾਂਝੀ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ 'ਅਧਿਆਤਮਿਕ ਵਿਰਸੇ ਦੀ ਭਾਵਨਾਤਮਿਕ ਲੋੜ' ਵਿਸ਼ੇ 'ਤੇ ਸੈਮੀਨਾਰ

ਅੰਮਿ੍ਤਸਰ, 4 ਅਕਤੂਬਰ (ਜਸਵੰਤ ਸਿੰੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ. ਰੋਡ ਵਿਖੇ 'ਅਧਿਆਤਮਿਕ ਵਿਰਸੇ ਦੀ ਭਾਵਨਾਤਮਿਕ ਲੋੜ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਚੋਣਾਂ ਲਈ ਡਾ: ਦਿਓਲ ਰਿਟਰਨਿੰਗ ਅਧਿਕਾਰੀ ਨਿਯੁਕਤ

ਅੰਮਿ੍ਤਸਰ, 4 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- 31 ਅਕਤੂਬਰ ਨੂੰ ਹੋਣ ਜਾ ਰਹੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀਆਂ ਸਾਲਾਨਾ ਚੋਣਾਂ ਨੂੰ ਲੈ ਕੇ ਆਰੰਭੀਆਂ ਤਿਆਰੀਆਂ ਦੇ ਸਿਲਸਿਲੇ ਦੇ ਚੱਲਦਿਆਂ ਰਾਜਨੀਤੀ ਸ਼ਾਸਤਰ ...

ਪੂਰੀ ਖ਼ਬਰ »

ਜ਼ਿਲ੍ਹੇ ਨੂੰ ਡੇਂਗੂ ਤੋਂ ਬਚਾਉਣ ਲਈ ਸਾਰੇ ਵਿਭਾਗ ਟੀਮ ਵਜੋਂ ਕੰਮ ਕਰਨ-ਵਧੀਕ ਡੀ. ਸੀ.

ਅੰਮਿ੍ਤਸਰ, 4 ਅਕਤੂਬਰ (ਰੇਸ਼ਮ ਸਿੰਘ)- ਸਰਦੀ ਸ਼ੁਰੂ ਹੁੰਦੇ ਹੀ ਡੇਂਗੂ ਦੇ ਮੱਛਰ ਪੈਦਾ ਹੋਣ ਦੀ ਹਾਲਤ 'ਚ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਜ਼ਿਲ੍ਹਾ ਵਾਸੀਆਂ ਨੂੰ ਬਚਾਉਣ ਲਈ ਜ਼ਰੂਰੀ ਹੈ, ਇਸ ਲਈ ਸਿਹਤ ਵਿਭਾਗ ਦੇ ਨਾਲ-ਨਾਲ ਸਾਰੇ ਵਿਭਾਗ ਇਕ ਟੀਮ ਵਜੋਂ ਕੰਮ ਕਰਨ | ਉਕਤ ...

ਪੂਰੀ ਖ਼ਬਰ »

ਅੰਮਿ੍ਤਸਰ ਪਬਲਿਕ ਸਕੂਲ 'ਚ ਕੁਇਜ਼ ਮੁਕਾਬਲੇ

ਅੰਮਿ੍ਤਸਰ, 4 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮਿ੍ਤਸਰ ਪਬਲਿਕ ਸਕੂਲ, ਫੋਕਲ ਪੁਆਇੰਟ ਵਿਖੇ ਸਕੂਲ ਕੁਇਜ਼ ਪ੍ਰਤਿਯੋਗਿਤਾ ਕਰਵਾਈ ਗਈ | ਇਸ ਮੁਕਾਬਲੇ ਦਾ ਆਯੋਜਨ 'ਮਾਈਾਡ ਵਾਰਸ' ਦੀ ਟੀਮ ਵਲੋਂ ਕੀਤਾ ਗਿਆ ਜਿਸ ਵਿਚ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਪ.ਸ.ਸ. ਫੈੱਡਰੇਸ਼ਨ ਦੇ ਚੌਥੀ ਵਾਰ ਸੂਬਾ ਪ੍ਰਧਾਨ ਬਣੇ ਸਤੀਸ਼ ਰਾਣਾ

ਅੰਮਿ੍ਤਸਰ, 4 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਦੇ ਸਰਕਾਰੀ, ਅਰਧ ਸਰਕਾਰੀ ਅਤੇ ਜਨਤਕ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਮੁਲਾਜ਼ਮਾਂ ਦੀ ਸਿਰਮੌਰ ਤੇ ਸੰਘਰਸ਼ਸ਼ੀਲ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦਾ 11ਵਾਂ ਸੂਬਾਈ ਡੈਲੀਗੇਟ ...

ਪੂਰੀ ਖ਼ਬਰ »

ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ ਦੀ ਵਿਦਿਆਰਥਣ ਨੇ ਕੌਮੀ ਪੱਧਰੀ ਪ੍ਰਤੀਯੋਗਤਾ 'ਚ ਬਾਜ਼ੀ ਮਾਰੀ

ਅੰਮਿ੍ਤਸਰ, 4 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਦੀ ਵਿਦਿਆਰਥਣ ਨੇ ਏ. ਐਸ. ਆਈ. ਐਸ. ਸੀ. ਵਲੋਂ ਨੈਸ਼ਨਲ ਲਿਟਰੇਰੀ ਇੰਵੈਂਟਸ ਦੇ ਤਹਿਤ ਕਰਵਾਈ ਕਿ੍ਏਟਿਵ ਰਾਈਟਿੰਗ ਪ੍ਰਤੀਯੋਗਤਾ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਬਾਲ ਯੰਗ ਸਭਾ ਕਟੜਾ ਦੂਲੋ ਵਲੋਂ ਸ਼ੋਭਾ ਯਾਤਰਾ

ਅੰਮਿ੍ਤਸਰ, 4 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਸ੍ਰੀ ਕ੍ਰਿਸ਼ਨ ਬਾਲ ਯੰਗ ਸਭਾ ਕਟੜਾ ਦੂਲੋ ਵਲੋਂ ਰਾਮ ਨੌਮੀ ਮੌਕੇ ਪ੍ਰਧਾਨ ਮਨੀਸ਼ ਕੁਮਾਰ ਦੀ ਅਗਵਾਈ 'ਚ ਸ਼ੋਭਾ ਯਾਤਰਾ ਕੱਢੀ, ਜਿਸ 'ਚ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਵਿਧਾਇਕ ਡਾ. ਅਜੇ ਗੁਪਤਾ ਅਤੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਅੰਮਿ੍ਤਸਰ ਸਮੇਤ ਅਨੇਕਾਂ ਵਿੱਦਿਅਕ ਸੰਸਥਾਵਾਂ ਸਿੰਘ ਸਭਾ ਲਹਿਰ ਦੀ ਦੇਣ-ਡਾ. ਸਰਬਜੀਤ ਸਿੰਘ

ਖਾਸਾ, 4 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)- ਅੱਜ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸਿੰਘ ਸਭਾ ਲਹਿਰ ਦੇ 150 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸੈਮੀਨਾਰ ਲੰਗਰੁ ਚਲੈ ਗੁਰ ਸਬਦਿ ਸੰਸਥਾ ਵਲੋਂ ਆਪਣੇ ਮੁੱਖ ਦਫ਼ਤਰ ਚੀਚਾ ਵਿਖੇ ਕਰਵਾਇਆ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਪੀ. ਜੀ. ਆਈ. ਦੀ ਤਰਜ਼ 'ਤੇ ਗੁਰੂ ਨਾਨਕ ਦੇਵ ਹਸਪਤਾਲ ਦਾ ਹੋਵੇਗਾ ਵਿਕਾਸ-ਸਿਹਤ ਮੰਤਰੀ ਜੌੜਾ ਮਾਜਰਾ

ਅੰਮਿ੍ਤਸਰ, 4 ਅਕਤੂਬਰ (ਰੇਸ਼ਮ ਸਿੰਘ)- ਗੁਰੂ ਨਾਨਕ ਦੇਵ ਹਸਪਤਾਲ ਦਾ ਪੀ.ਜੀ.ਆਈ. ਤਰਜ਼ 'ਤੇ ਵਿਕਾਸ ਕੀਤਾ ਜਾਵੇਗਾ ਅਤੇ ਇੱਥੇ ਸਾਰੀਆਂ ਆਧੁਨਿਕ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਇਸ ਹਸਪਤਾਲ ਤੋਂ ਕਿਸੇ ਮਰੀਜ਼ ਨੂੰ ਦੂਜੇ ਹਸਪਤਾਲਾਂ ਵਿਚ ਰੈਫਰ ਨਾ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਨੇ ਬਣਾਈ ਮੈਥਮੇਟਿਕਲ ਰੰਗੋਲੀ

ਅੰਮਿ੍ਤਸਰ, 4 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਡੀ.ਏ.ਵੀ. ਕਾਲਜ ਅੰਮਿ੍ਤਸਰ ਦੇ ਗਣਿਤ ਵਿਭਾਗ ਵਲੋਂ ਗਣਿਤ ਰੰਗੋਲੀ ਤੇ ਮਾਡਲ ਮੁਕਾਬਲਾ ਕਰਵਾਇਆ ਗਿਆ | ਇਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਵਿਦਿਆਰਥੀਆਂ ਨੇ 34 ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਨਤੀਜਿਆਂ 'ਚ ਮੱਲਾਂ ਮਾਰੀਆਂ

ਅੰਮਿ੍ਤਸਰ, 4 ਅਕਤੂਬਰ (ਜੱਸ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ 'ਚ ਕਾਰਜਸ਼ੀਲ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀਆਂ ਵੱਖ-ਵੱਖ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਕਾਲਜ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਆਨਲਾਈਨ ਦਵਾਈਆਂ ਦੇ ਨਾਲ ਨਸ਼ਿਆਂ ਦਾ ਵਪਾਰ ਚਿੰਤਾ ਦਾ ਵਿਸ਼ਾ-ਦੁੱਗਲ

ਅੰਮਿ੍ਤਸਰ, 4 ਅਕਤੂਬਰ (ਸੁਰਿੰਦਰ ਕੋਛੜ)- ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਕਿਹਾ ਕਿ ਦੇਸ਼ ਦੀ ਇਕ ਨਾਮਵਰ ਆਨਲਾਈਨ ਕੰਪਨੀ ਦੇ ਬਠਿੰਡਾ-ਮਾਨਸਾ ਰੋਡ ਸਥਿਤ ਸਟੋਰ 'ਤੇ ਡਰੱਗ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੇ ਤੌਰ 'ਤੇ ਕੀਤੀ ...

ਪੂਰੀ ਖ਼ਬਰ »

ਸ੍ਰੀ ਦੁਰਗਿਆਣਾ ਕਮੇਟੀ ਵਲੋਂ ਦੁਸਹਿਰਾ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਅੰਮਿ੍ਤਸਰ, 4 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਸ੍ਰੀ ਦੁਰਗਿਆਣਾ ਕਮੇਟੀ ਵਲੋਂ ਦੁਸਹਿਰਾ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ, ਨਾਲ ਹੀ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਣ ਲਈ ਵੱਖ-ਵੱਖ ਅਹੁਦੇਦਾਰਾਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਵੀ ਲਗਾਈ ...

ਪੂਰੀ ਖ਼ਬਰ »

ਸਰਕਾਰ ਦੇ ਅੜੀਅਲ ਰਵੱਈਏ ਤੋਂ ਨਿਰਾਸ਼ ਪ੍ਰਾਪਰਟੀ ਕਾਰੋਬਾਰੀਆ ਵਲੋਂ ਇਕੱਤਰਤਾ

ਵੇਰਕਾ, 4 ਅਕਤੂਬਰ (ਪਰਮਜੀਤ ਸਿੰਘ ਬੱਗਾ)- ਪੰਜਾਬ ਦੀ ਸੱਤਾ 'ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਪ੍ਰਾਪਰਟੀ ਕਾਰੋਬਾਰੀਆਂ ਦੀ ਮੁਸ਼ਕਲਾਂ ਪ੍ਰਤੀ ਹੁਣ ਤੱਕ ਕੋਈ ਵੀ ਗੰਭੀਰਤਾ ਨਾਲ ਕਦਮ ਨਹੀਂ ਚੁੱਕਿਆ ਜਿਸ ਕਾਰਨ ਆਮ ਲੋਕਾਂ ਨੂੰ ਐੱਨ.ਓ.ਸੀ. ਅਤੇ ਕੁਲੈਕਟਰ ...

ਪੂਰੀ ਖ਼ਬਰ »

ਨਿਗਮ ਕਮਿਸ਼ਨਰ ਵਲੋਂ ਮੁਲਾਜ਼ਮਾਂ ਦੇ ਤਬਾਦਲੇ

ਅੰਮਿ੍ਤਸਰ, 4 ਅਕਤੂਬਰ (ਹਰਮਿੰਦਰ ਸਿੰਘ)- ਨਗਰ ਨਿਗਮ ਕਮਿਸ਼ਨਰ ਕੁਮਾਰ ਸੌਰਭ ਰਾਜ ਵਲੋਂ ਪ੍ਰਬੰਧਕੀ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੁਝ ਮੁਲਾਜ਼ਮਾਂ ਦੀਆਂ ਤਬਦੀਲੀਆਂ ਕੀਤੀਆਂ ਹਨ | ਇਸ ਦੌਰਾਨ ਇੰਸਪੈਕਟਰ ਪ੍ਰਦੀਪ ਕੁਮਾਰ ਨੂੰ ਜਨਰਲ ਸ਼ਾਖਾ ਤੋਂ ਕਮਿਸ਼ਨਰ ...

ਪੂਰੀ ਖ਼ਬਰ »

ਬਿਲਡਿੰਗ ਵਿਭਾਗ ਨੇ ਕੀਤੀ ਕਾਰਵਾਈ

ਅੰਮਿ੍ਤਸਰ, 4 ਅਕਤੂਬਰ (ਹਰਮਿੰਦਰ ਸਿੰਘ)- ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਇਕ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਸਥਾਨਕ ਗੋਲਬਾਗ ਨੇੜੇ ਇਕ ਘਰ ਦੇ ਬਾਹਰ ਪਏ ਛੱਜੇ ਨੂੰ ਤੋੜਿਆ ਗਿਆ | ਏ. ਟੀ. ਪੀ. ਪਰਮਜੀਤ ਸਿੰਘ ਅਤੇ ਏ. ਟੀ. ਪੀ. ਵਜ਼ੀਰ ਰਾਜ ਦੀ ਆਗਵਾਈ ...

ਪੂਰੀ ਖ਼ਬਰ »

ਲਗਭਗ 50 ਲੱਖ ਘਰਾਂ ਦਾ ਬਿਜਲੀ ਬਿੱਲ ਆਇਆ 'ਜ਼ੀਰੋ'-ਆਹਲੂਵਾਲੀਆ

ਅੰਮਿ੍ਤਸਰ, 4 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨਾਲ ਮੁਲਾਕਾਤ ਕੀਤੀ ਗਈ | ਇਸ ਸੰਬੰਧੀ ਆਹਲੂਵਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਛੇਹਰਟਾ, 4 ਅਕਤੂਬਰ (ਸੁਰਿੰਦਰ ਸਿੰਘ ਵਿਰਦੀ, ਵਡਾਲੀ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਲੋਂ ਸ੍ਰੀ ਅੰਮਿ੍ਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ...

ਪੂਰੀ ਖ਼ਬਰ »

ਉਸਾਰੀਆਂ ਦੀ ਸੂਚੀ ਤਿਆਰ ਕਰਨ ਲਈ ਬਿਲਡਿੰਗ ਵਿਭਾਗ ਨੇ ਮੰਗਿਆ ਸਮਾਂ

ਅੰਮਿ੍ਤਸਰ, 4 ਅਕਤੂਬਰ (ਹਰਮਿੰਦਰ ਸਿੰਘ)- ਸ਼ਹਿਰ ਵਿਚ ਹੋਣ ਵਾਲੀਆਂ ਸਾਰੀਆਂ ਸੰਬੰਧੀ ਸੂਚੀਆਂ ਤਿਆਰ ਕਰਕੇ ਦੇਣ ਲਈ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਨੂੰ ਦਿੱਤੇ ਦੋ ਦਿਨ ਦਾ ਸਮਾਂ ਨਿਕਲਣ ਤੋਂ ਬਾਅਦ ਬਿਲਡਿੰਗ ਵਿਭਾਗ ਵਲੋਂ ਇਹ ਸੂਚੀਆਂ ਤਿਆਰ ਕਰਨ ਲਈ ਹੋਰ ਕੁਝ ...

ਪੂਰੀ ਖ਼ਬਰ »

ਮੇਅਰ ਵਲੋਂ ਤਾਰੀਖ਼ ਐਲਾਨਣ ਤੋਂ ਬਾਅਦ ਹੋਵੇਗੀ ਨਗਰ ਨਿਗਮ ਦੇ ਹਾਊਸ ਦੀ ਬੈਠਕ

ਅੰਮਿ੍ਤਸਰ, 4 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਹਾਊਸ ਦੀ ਬੈਠਕ ਅਗਲੇ ਦਿਨਾਂ ਵਿਚ ਹੋਣ ਦੀ ਪੂਰੀ ਸੰਭਾਵਨਾ ਬਣਦੀ ਜਾ ਰਹੀ ਹੈ | ਇਸ ਸੰਬੰਧ ਵਿਚ ਬੀਤੇ ਦਿਨ ਮੇਅਰ ਅਤੇ ਕੌਂਸਲਰਾਂ ਦਰਮਿਆਨ ਬੈਠਕ ਹੋਈ ਜਿਸ ਵਿਚ ਨਗਰ ਨਿਗਮ ਦੇ ਕੰਮਾਂ ਤੋਂ ਇਲਾਵਾ ਸ਼ਹਿਰ ਦੇ ...

ਪੂਰੀ ਖ਼ਬਰ »

ਰਾਜਾਸਾਂਸੀ ਹਵਾਈ ਅੱਡੇ 'ਤੇ ਯਾਤਰੀ ਕੋਲੋਂ ਵੱਡੀ ਗਿਣਤੀ 'ਚ ਵਿਦੇਸ਼ੀ ਤੇ ਭਾਰਤੀ ਕਰੰਸੀ ਬਰਾਮਦ

ਰਾਜਾਸਾਂਸੀ, 4 ਅਕਤੂਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕਸਟਮ ਵਿਭਾਗ ਵਲੋਂ ਵੱਡੀ ਗਿਣਤੀ 'ਚ ਇਕ ਯਾਤਰੀ ਕੋਲੋਂ ਭਾਰਤੀ ਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਗਈ | ਅੰਮਿ੍ਤਸਰ ਕਸਟਮ ਵਿਭਾਗ ਨੇ ...

ਪੂਰੀ ਖ਼ਬਰ »

ਪਾਕਿਸਤਾਨ ਦੇ ਗੁਰਦੁਆਰਿਆਂ ਨੂੰ ਫ਼ਿਲਮਾਂ ਲਈ ਸ਼ੂਟਿੰਗ ਕੇਂਦਰ ਨਾ ਬਣਨ ਦਿੱਤਾ ਜਾਵੇ-ਪ੍ਰੋ: ਸਰਚਾਂਦ ਸਿੰਘ

ਅੰਮਿ੍ਤਸਰ, 4 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪਾਕਿਸਤਾਨ ਸਥਿਤ ਇਤਿਹਾਸਕ ਗੁ: ਸ੍ਰੀ ਪੰਜਾ ਸਾਹਿਬ ਦੇ ਹਦੂਦ ਅੰਦਰ ਇਕ ਫ਼ਿਲਮ ਦੀ ਸ਼ੂਟਿੰਗ ਦੌਰਾਨ ਯੂਨਿਟ ਵਲੋਂ ਜੁੱਤੀਆਂ ਪਾ ਕੇ ਵਿਚਰਨ ਦਾ ...

ਪੂਰੀ ਖ਼ਬਰ »

ਪੀ.ਐਸ.ਜੀ.ਪੀ.ਸੀ. ਦੀ ਨਵੇਂ ਮੈਂਬਰਾਂ ਸੰਬੰਧੀ ਉੱਠੇ ਵਿਵਾਦ ਕਾਰਨ ਪੁਰਾਣੀ ਕਮੇਟੀ ਨੂੰ ਕਰਨਾ ਪਿਆ ਬਹਾਲ

ਅੰਮਿ੍ਤਸਰ, 4 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜਕਾਲ 12 ਜੁਲਾਈ ਨੂੰ ਖ਼ਤਮ ਹੋਣ ਦੇ ਬਾਅਦ ਕੁਝ ਨਵੇਂ ਮੈਂਬਰਾਂ ਦੀ ਨਿਯੁਕਤੀ ਨੂੰ ਲੈ ਕੇ ਉੱਠੇ ਵਿਵਾਦ ਦੇ ਚੱਲਦਿਆਂ ਪਾਕਿ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸੰਬੰਧੀ ਕੇਂਦਰੀ ਵਾਲਮੀਕਿ ਮੰਦਰ ਦੇ ਅਹੁਦੇਦਾਰ ਮੇਅਰ ਨੂੰ ਮਿਲੇ

ਅੰਮਿ੍ਤਸਰ, 4 ਅਕਤੂਬਰ (ਹਰਮਿੰਦਰ ਸਿੰਘ)- ਭਗਵਾਨ ਸ੍ਰੀ ਵਾਲਮੀਕਿ ਪ੍ਰਗਟ ਦਿਵਸ ਸੰਬੰਧੀ ਨਗਰ ਨਿਗਮ ਅੰਮਿ੍ਤਸਰ ਵਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਦੀ ਕੇਂਦਰੀ ਵਾਲਮੀਕਿ ਮੰਦਰ ਹਾਥੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਲਾਅ ਨੂੰ ਬੀ. ਏ. ਐੱਲ. ਐੱਲ. ਬੀ. ਕੋਰਸ ਲਈ 60 ਹੋਰ ਸੀਟਾਂ ਦੇਣ ਦਾ ਫ਼ੈਸਲਾ

ਅੰਮਿ੍ਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)- ਬਾਰ ਕੌਂਸਲ ਆਫ਼ ਇੰਡੀਆ ਨਵੀਂ ਦਿੱਲੀ ਵਲੋਂ ਖ਼ਾਲਸਾ ਕਾਲਜ ਆਫ਼ ਲਾਅ ਦੇ ਬੁਨਿਆਦੀ ਢਾਂਚੇ, ਅਧਿਆਪਕਾਂ ਦੇ ਵਿੱਦਿਅਕ ਪੱਧਰ ਨੂੰ ਧਿਆਨ 'ਚ ਰੱਖਦਿਆਂ ਵਿੱਦਿਅਕ ਸੈਸ਼ਨ 2022-23 ਤੋਂ ਬੀ.ਏ. ਐੱਲ.ਐੱਲ.ਬੀ. (5 ਸਾਲਾ ਕੋਰਸ) ਦਾ ਇਕ ਹੋਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਅਧਿਆਪਕ ਡਾ. ਕੱਟੂ ਨੂੰ 'ਬੈਸਟ ਇਨਵੈਸਟੀਗੇਟਿਵ ਫ਼ਿਲਮ' ਬਾਰੇ ਮਿਲਿਆ ਕੌਮੀ ਸਨਮਾਨ

ਅੰਮਿ੍ਤਸਰ, 4 ਅਕਤੂਬਰ (ਜੱਸ)- ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ ਅਧਿਆਪਕ ਡਾ: ਪਰਮਜੀਤ ਸਿੰਘ ਕੱਟੂ ਨੂੰ ਭਾਰਤ ਦੇ ਰਾਸ਼ਟਪਤੀ ਵਲੋਂ ਸਨਮਾਨਿਤ ਕੀਤਾ ਗਿਆ ਹੈ | ਕਾਲਜ ਪਿ੍ੰਸੀਪਲ ਡਾ: ਮਹਿਲ ਸਿੰਘ ਨੇ ਦੱਸਿਆ ਕਿ ਅਧਿਆਪਨ ਦੇ ਨਾਲ ਨਾਲ ਫ਼ਿਲਮੀ ਖੇਤਰ 'ਚ ਰੁਚੀ ਰੱਖਣ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਮੱੁਖ ਮਹਿਮਾਨ ਵਜੋਂ ਹੋਣਗੇ ਸ਼ਾਮਿਲ
ਸ੍ਰੀ ਦੁਰਗਿਆਣਾ ਕਮੇਟੀ ਵਲੋਂ ਦੁਸਹਿਰਾ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਅੰਮਿ੍ਤਸਰ, 4 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਸ੍ਰੀ ਦੁਰਗਿਆਣਾ ਕਮੇਟੀ ਵਲੋਂ ਦੁਸਹਿਰਾ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ, ਨਾਲ ਹੀ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਣ ਲਈ ਵੱਖ-ਵੱਖ ਅਹੁਦੇਦਾਰਾਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਵੀ ਲਗਾਈ ...

ਪੂਰੀ ਖ਼ਬਰ »

ਸੰਤ ਸਿੰਘ ਸੁੱਖਾ ਸਿੰਘ ਸਕੂਲ ਬੂਹ ਹਰੀਕੇ ਪੱਤਣ ਵਿਖੇ 'ਪ੍ਰਸਨੈਲਿਟੀ ਡਿਵੈਲਪਮੈਂਟ' ਸੈਮੀਨਾਰ

ਹਰੀਕੇ ਪੱਤਣ, 4 ਅਕਤੂਬਰ (ਸੰਜੀਵ ਕੁੰਦਰਾ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੰਤ ਸਿੰਘ ਸੁੱਖਾ ਸਿੰਘ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਵਿਖੇ ਗਿਆਰਵੀਂ ਜਮਾਤ ਦੇ ਆਰਟਸ ਤੇ ਕਾਮਰਸ ਸੈਕਸ਼ਨ ਦੇ ਵਿਦਿਆਰਥੀਆਂ ਦਾ 'ਪ੍ਰਸਨੈਲਿਟੀ ਡਿਵੈਲਪਮੈਂਟ' ...

ਪੂਰੀ ਖ਼ਬਰ »

ਐਨ.ਸੀ.ਸੀ. ਕੈਡਿਟਾਂ ਵਲੋਂ ਤਾਰਾਂਵਾਲਾ ਪੁਲ ਨਹਿਰ ਦਾ ਦੌਰਾ

ਅੰਮਿ੍ਤਸਰ, 4 ਅਕਤੂਬਰ (ਗਗਨਦੀਪ ਸ਼ਰਮਾ)-ਰਾਯਨ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਡਾ: ਏ. ਐੱਫ਼. ਪਿੰਟੋ ਅਤੇ ਡਾਇਰੈਕਟਰ ਡਾ: ਗ੍ਰੇਸ ਪਿੰਟੋ ਦੀ ਪ੍ਰਧਾਨਗੀ ਹੇਠ ਪੰਜਾਬ ਗਰਲਜ਼ ਬਟਾਲੀਅਨ ਦੇ ਐੱਨ.ਸੀ.ਸੀ. ਕੈਡਿਟਾਂ ਨੇ 'ਪੁਨੀਤ ਸਾਗਰ' ਸਫ਼ਾਈ ਮੁਹਿੰਮ ਦੇ ਹਿੱਸੇ ਵਜੋਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੱਯਦ ਵਾਰਿਸ ਸ਼ਾਹ ਦੀ 300ਵੀਂ ਜਨਮ ਵਰ੍ਹੇਗੰਢ ਮਨਾਈ

ਅੰਮਿ੍ਤਸਰ, 4 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਸੁਖਨ ਦੇ ਵਾਰਿਸ ਸਯਦ ਵਾਰਿਸ ਸ਼ਾਹ ਦੀ 300ਵੀਂ ਜਨਮ ਵਰ੍ਹੇਗੰਢ ਮਨਾਈ ਗਈ | ਇਸ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ...

ਪੂਰੀ ਖ਼ਬਰ »

ਜਗਤ ਜਯੋਤੀ ਸੀਨੀਅਰ ਸੈਕੰਡਰੀ ਸਕੂਲ 'ਚ ਅੰਤਰ ਸਕੂਲ ਭਾਸ਼ਣ ਮੁਕਾਬਲੇ

ਅੰਮਿ੍ਤਸਰ, 4 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਜਗਤ ਜਯੋਤੀ ਸੀਨੀਅਰ ਸੈਕੰਡਰੀ ਸਕੂਲ ਰਾਣੀ ਕਾ ਬਾਗ ਵਿਖੇ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ ਵਲੋਂ ਅੰਮਿ੍ਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ 488ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ ਸਕੂਲ ਭਾਸ਼ਣ ...

ਪੂਰੀ ਖ਼ਬਰ »

ਸਿੱਖ ਫੋਰਮ ਵਲੋਂ ਸਿੱਖੀ ਤੇ ਸਿੱਖਾਂ ਦੀ ਭਲਾਈ ਤੇ ਪੰਥ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ-ਪ੍ਰੋ: ਹਰੀ ਸਿੰਘ

ਅੰਮਿ੍ਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)- ਚੀਫ਼ ਖ਼ਾਲਸਾ ਦੀਵਾਨ ਦੇ ਸੀਨੀਅਰ ਆਗੂ ਸਵ: ਭਾਗ ਸਿੰਘ ਅਣਖੀ ਵਲੋਂ 2015 ਵਿਚ ਸਥਾਪਤ ਕੀਤੀ ਗਈ ਸੰਸਥਾ ਦੀ ਸਿੱਖ ਫੋਰਮ ਨੂੰ ਮੁੜ ਸੁਰਜੀਤ ਕਰਨ ਹਿਤ ਵਿਸ਼ੇਸ਼ ਇਕੱਤਰਤਾ ਪ੍ਰਧਾਨ ਪ੍ਰੋ: ਹਰੀ ਸਿੰਘ ਸੰਧੂ ਦੀ ਅਗਵਾਈ ਵਿਚ ਗਰੀਨ ...

ਪੂਰੀ ਖ਼ਬਰ »

ਗੰਭੀਰ ਜ਼ਖ਼ਮੀਂ ਨੌਜਵਾਨ ਤੇ ਪਰਿਵਾਰ ਨੇ ਲਗਾਈ ਇਨਸਾਫ਼ ਦੀ ਗੁਹਾਰ

ਵੇਰਕਾ, 4 ਅਕਤੂਬਰ (ਪਰਮਜੀਤ ਸਿੰਘ ਬੱਗਾ)- ਪੁਰਾਣੀ ਤੇ ਨਿੱਜੀ ਰੰਜਿਸ਼ ਦੇ ਚੱਲਦਿਆਂ ਤੇਜ਼ਧਾਰ ਹਥਿਆਰਾਂ ਨਾਲ ਲੈਸ ਅੱਧੀ ਦਰਜਨ ਤੋਂ ਵਧੇਰੇ ਦੇ ਕਰੀਬ ਲੋਕਾਂ ਵਲੋਂ ਘਰ ਅੰਦਰ ਦਾਖਲ ਹੋਕੇ ਜਾਨਲੇਵਾ ਹਮਲਾ ਕਰਕੇ ਗੰਭੀਰ ਜ਼ਖ਼ਮੀ ਕੀਤੇ ਹਸਪਤਾਲ ਵਿਖੇ ਜੇਰੇ ਇਲਾਜ ...

ਪੂਰੀ ਖ਼ਬਰ »

ਦੋ ਨਵੇਂ ਟਿਊਬਵੈੱਲ ਲਗਾਉਣ ਦਾ ਉਦਘਾਟਨ

ਛੇਹਰਟਾ, 4 ਅਕਤੂਬਰ (ਵਡਾਲੀ)- ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ-56 ਦੇ ਇਲਾਕਾ ਘੁਮਿਆਰਾਂ ਵਾਲਾ ਮੁਹੱਲਾ ਛੋਟਾ ਹਰੀਪੁਰਾ ਵਿਖੇ ਲੋਕਾਂ ਨੂੰ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਲਈ ਕਰੀਬ 22 ਲੱਖ ਦੀ ਲਾਗਤ ਦੇ ਨਾਲ ਨਵਾਂ ਟਿਊਬਵੈੱਲ ਲਗਾਉਣ ਦਾ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਤੋਂ ਬੇਸਮੈਂਟ ਲਈ ਕੀਤੀ ਜਾ ਰਹੀ ਖੁਦਾਈ ਨਾਲ ਮੁੜ ਵਾਪਰ ਸਕਦੈ ਵੱਡਾ ਹਾਦਸਾ-ਸੁਰੇਸ਼ ਸ਼ਰਮਾ

ਅੰਮਿ੍ਤਸਰ, 4 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਆਰ. ਟੀ. ਆਈ. ਐਕਟੀਵਿਸਟ ਸੁਰੇਸ਼ ਸ਼ਰਮਾ ਨੇ ਦੱਸਿਆ ਕਿ ਸ਼ਹਿਰ ਦੇ ਅੰਦਰੂਨ ਇਲਾਕੇ 'ਚ ਨਗਰ ਸੁਧਾਰ ਟਰੱਸਟ ਦਫਤਰ ਵਾਲੀ ਜਗ੍ਹਾ 'ਤੇ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ ਖ਼ਿਲਾਫ਼ ਭਾਜਪਾਈਆਂ ਨੇ ਦਿੱਤਾ ਧਰਨਾ

ਅੰਮਿ੍ਤਸਰ, 4 ਅਕਤੂਬਰ (ਹਰਮਿੰਦਰ ਸਿੰਘ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਵਿਧਾਨ ਸਭਾ ਇਜਲਾਸ ਭਰੋਸੇ ਦਾ ਮਤਾ ਲਿਆਉਣ ਸੰਬੰਧੀ ਰਾਜਪਾਲ ਨੂੰ ਕਥਿਤ ਤੌਰ 'ਤੇ ਗਲਤ ਜਾਣਕਾਰੀ ਦੇ ਕੇ ਉਨ੍ਹਾਂ ਦਾ ਅਪਮਾਨ ਕਰਨ ਅਤੇ ਸੰਵਿਧਾਨ ਦੀ ਉਲੰੰਘਣਾ ਕਰਨ ਦਾ ਦੋਸ਼ ਲਗਾਉਂਦੇ ...

ਪੂਰੀ ਖ਼ਬਰ »

ਜ਼ਿਲ੍ਹਾ ਰੈਵੀਨਿਊ ਪਟਵਾਰ ਯੂਨੀਅਨ ਦਾ ਵਿਵਾਦ ਹੋਰ ਗਰਮਾਇਆ

ਅੰਮਿ੍ਤਸਰ, 4 ਅਕਤੂਬਰ (ਰੇਸ਼ਮ ਸਿੰਘ)- ਜ਼ਿਲ੍ਹਾ ਰੈਵੀਨਿਊ ਪਟਵਾਰ ਯੂਨੀਅਨ ਦਾ ਵਿਵਾਦ ਅੱਜ ਉਸ ਵੇਲੇ ਹੋਰ ਭਖ ਗਿਆ ਜਦੋਂ ਕਿ ਇਕ ਧੜੇ ਨੇ ਦਾਅਵਾ ਕੀਤਾ ਕਿ ਯੂਨੀਅਨ ਦੇ ਜ਼ਿਲ੍ਹਾ ਸਰਪ੍ਰਸਤ ਬਣਾਏ ਗਏ ਆਗੂ ਕੁਲਵੰਤ ਸਿੰਘ ਡੇਹਰੀਵਾਲ ਦਾ ਅਹੁਦਾ ਪੰਜਾਬ ਇਕਾਈ ਵਲੋਂ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਏਟਕ ਵਲੋਂ ਜੰਡਿਆਲਾ ਗੁਰੂ 'ਚ ਰੋਸ ਰੈਲੀ

ਜੰਡਿਆਲਾ ਗੁਰੂ, 4 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈੱਡਰੇਸ਼ਨ ਏਟਕ ਮੰਡਲ ਜੰਡਿਆਲਾ ਗੁਰੂ ਵਲੋਂ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸੱਦੇ 'ਤੇ ਹਰਦੀਪ ਸਿੰਘ ਸੁੱਖੇਵਾਲ ਦੀ ਅਗਵਾਈ ਹੇਠ ਲੜੀਵਾਰ ਰੋਸ ਰੈਲੀ ਜੰਡਿਆਲਾ ਗੁਰੂ ...

ਪੂਰੀ ਖ਼ਬਰ »

- ਤੀਜੀ ਨੈਸ਼ਨਲ ਪੀ.ਜੀ. ਮੀਟ 2022 - ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਪਹਿਲਾ ਤੇ ਏਮਜ਼-ਰਿਸ਼ੀਕੇਸ਼ ਨੇ ਦੂਜਾ ਸਥਾਨ ਕੀਤਾ ਹਾਸਿਲ

ਨਵਾਂ ਪਿੰਡ, 4 ਅਕਤੂਬਰ (ਜਸਪਾਲ ਸਿੰਘ)- ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅੰਮਿ੍ਤਸਰ ਦੇ ਮੈਡੀਕਲ ਐਮਰਜੈਂਸੀ ਵਿਭਾਗ ਵਲੋਂ 3 ਰੋਜ਼ਾ ਪੋਸਟ ਗ੍ਰੈਜੂਏਟ ਮੀਟ 2022 ਕਰਵਾਈ ਗਈ ਜਿਸ 'ਚ ਮਕੈਨੀਕਲ ਵੈਂਟੀਲੇਸ਼ਨ, ਹੀਮੋਡਾਇਨੇਕਿਮਸ ਅਤੇ 2 ਡੀ ਈਕੋ ...

ਪੂਰੀ ਖ਼ਬਰ »

ਸੰਸਾਰ ਪ੍ਰਸਿੱਧ ਕਸਬਾ ਚੌਕ ਮਹਿਤਾ ਦਰਪੇਸ਼ ਸਮੱਸਿਆ ਦੀ ਗਿ੍ਫ਼ਤ 'ਚ

ਚੌਕ ਮਹਿਤਾ, 4 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)- ਕਸਬਾ ਮਹਿਤਾ ਚੌਕ ਕਿਸੇ ਪਹਿਚਾਣ ਦਾ ਮੁਹਥਾਜ਼ ਨਹੀਂ ਹੈ | ਇੱਥੇ ਦਮਦਮੀ ਟਕਸਾਲ ਦਾ ਹੈੱਡਕੁਆਟਰ ਹੋਣ ਕਰਕੇ ਇਸ ਕਸਬੇ ਨੂੰ ਸੰੰਸਾਰ ਦੇ ਕੋਨੇ-ਕੋਨੇ ਵਿਚ ਜਾਣਿਆ ਜਾਂਦਾ ਹੈ ਪਰ ਸਰਕਾਰਾਂ ਅਤੇ ਸਿਆਸੀ ਆਗੂਆਂ ਦੀ ...

ਪੂਰੀ ਖ਼ਬਰ »

ਗਿਆਨੀ ਪਿੰਦਰਪਾਲ ਸਿੰਘ ਪ੍ਰਕਾਸ਼ ਪੁਰਬ ਤੱਕ ਸੰਗਤਾਂ ਨੂੰ ਸਰਵਨ ਕਰਾ ਰਹੇ ਹਨ ਮੁੱਖਵਾਕ ਦੀ ਕਥਾ ਤੇ ਗੁਰਮਤਿ ਵਿਚਾਰਾਂ

ਅੰਮਿ੍ਤਸਰ, 4 ਅਕਤੂਬਰ (ਜਸਵੰਤ ਸਿੰੰਘ ਜੱਸ)- ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਸੰਬੰਧ 'ਚ ਹਰ ਸਾਲ ਦੀ ਤਰ੍ਹਾਂ ਇਨੀਂ ਦਿਨੀਂ ਗੁਰੂ ਅੰਮਿ੍ਤਸਰ ਵਿਖੇ ਪੁੱਜੇ ਹੋਏ ਹਨ | ...

ਪੂਰੀ ਖ਼ਬਰ »

ਬਾਦਲ ਦਲ ਤੇ ਕੇਂਦਰ ਦੀਆਂ ਸਿੱਖ ਮਾਰੂ ਨੀਤੀਆਂ ਹਰਿਆਣਾ ਕਮੇਟੀ ਬਣਾਉਣ ਲਈ ਜ਼ਿੰਮੇਵਾਰ-ਹਵਾਰਾ ਕਮੇਟੀ

ਅੰਮਿ੍ਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਨੂੰਨੀ ਤੌਰ 'ਤੇ ਹੋਂਦ 'ਚ ਆਉਣ ਪਿੱਛੇ ਕੇਂਦਰ ਸਰਕਾਰ ਦੀਆਂ ਸਿੱਖ ਮਾਰੂ ਨੀਤੀਆਂ ਤੇ ਬਾਦਲਕਿਆਂ ਦੀ ਨਿੱਜ ਸਵਾਰਥ ਤੋਂ ਪ੍ਰੇਰਿਤ ਸਿਆਸਤ ਹੈ | ਇਹ ਪ੍ਰਗਟਾਵਾ ਸਰਬੱਤ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਸੁਰੱਖਿਆ ਪ੍ਰਬੰਧ ਸਖ਼ਤ, ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ

ਅੰਮਿ੍ਤਸਰ, 4 ਅਕਤੂਬਰ (ਰੇਸ਼ਮ ਸਿੰਘ)- 2018 'ਚ ਜੋੜਾ ਫਾਟਕ 'ਤੇ ਵਾਪਰੇ ਦੁਖਦਾਈ ਦੁਸਿਹਰਾ ਹਾਦਸੇ ਤੋਂ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਸਬਕ ਲੈ ਰਹੀ ਹੈ ਜਿਸ ਕਾਰਨ ਇਸ ਵਾਰ ਕੇਵਲ ਸ਼ਹਿਰ ਦੀਆਂ 6 ਪ੍ਰਮੁਖ ਥਾਵਾਂ 'ਤੇ ਹੀ ਦੁਸਹਿਰਾ ਮਨਾਉਣ ਦੀ ਮੰਜੂਰੀ ਦਿੱਤੀ ਗਈ ਹੈ ਜਿਥੇ ...

ਪੂਰੀ ਖ਼ਬਰ »

ਪਾਸਪੋਰਟ ਅਧਿਕਾਰੀ ਵਲੋਂ ਲੋਕਾਂ ਨੂੰ ਏਜੰਟਾਂ ਤੋਂ ਸੁਚੇਤ ਰਹਿਣ ਦੀ ਅਪੀਲ

ਅੰਮਿ੍ਤਸਰ, 4 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਅੰਮਿ੍ਤਸਰ ਖੇਤਰੀ ਪਾਸਪੋਰਟ ਅਧਿਕਾਰੀ ਸ਼ਮਸ਼ੇਰ ਬਹਾਦਰ ਸਿੰਘ ਨੇ ਲੋਕਾਂ ਨੂੰ ਏਜੰਟਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ | ਪਾਸਪੋਰਟ ਅਧਿਕਾਰੀ ਨੇ ਕਿਹਾ ਕਿ ਪਾਸਪੋਰਟ ਲਈ ਅਪਲਾਈ ਕਰਨਾ ਬਹੁਤ ਆਸਾਨ ਅਤੇ ਸਰਲ ...

ਪੂਰੀ ਖ਼ਬਰ »

ਸਠਿਆਲਾ ਕਾਲਜ 'ਚ ਗਾਂਧੀ ਜੈਅੰਤੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ

ਬਾਬਾ ਬਕਾਲਾ ਸਾਹਿਬ, 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਗੁਰੂੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਸੰਚਾਲਿਤ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਗਾਂਧੀ ਜੈਅੰਤੀ ਦੇ ਸਬੰਧ ਵਿਚ ਕਾਲਜ ਦੇ ਓ.ਐੱਸ.ਡੀ. ਡਾ. ਤੇਜਿੰਦਰ ਕੌਰ ਸ਼ਾਹੀ ਦੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸੰਬੰਧੀ 10-11 ਅਕਤੂਬਰ ਨੂੰ ਸਜਾਏ ਜਾਣਗੇ ਗੁਰਮਤਿ ਸਮਾਗਮ

ਅੰਮਿ੍ਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਜੋ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ਼ੋ੍ਰਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਵੱਡੇ ਪੱਧਰ 'ਤੇ ਕਰਵਾਏ ਜਾ ਰਹੇ ਹਨ, ਵਿਚ ਸ਼ਮੂਲੀਅਤ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX