ਲੁਧਿਆਣਾ, 4 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਮੇਅਰ ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਨਗਰ ਨਿਗਮ ਸਦਨ ਦੀ ਬੈਠਕ ਹੋਈ | ਗੁਰੂ ਨਾਨਕ ਭਵਨ ਵਿਖੇ ਸਵੇਰੇ 11 ਵਜੇ ਬੁਲਾਈ ਗਈ ਇਸ ਬੈਠਕ ਵਿਚ ਵੱਡੀ ਗਿਣਤੀ ਵਿਚ ਵੱਖ-ਵੱਖ ਪਾਰਟੀਆਂ ਦੇ ਕੌਂਸਲਰ ਸ਼ਾਮਿਲ ਹੋਏ | ਇਸ ਬੈਠਕ ਵਿਚ ਵਿਧਾਇਕ ਗੁਰਪ੍ਰੀਤ ਗੋਗੀ, ਚੌਧਰੀ ਮਦਨ ਲਾਲ ਬੱਗਾ, ਰਾਜਿੰਦਰਪਾਲ ਕੌਰ ਛੀਨਾ, ਕੁਲਵੰਤ ਸਿੰਘ ਸਿੱਧੂ, ਦਲਜੀਤ ਸਿੰਘ ਭੋਲਾ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਹਰਦੀਪ ਸਿੰਘ ਮੁੰਡੀਆਂ ਵੀ ਮੌਜੂਦ ਰਹੇ | ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਸਮੇਤ ਇਸ ਬੈਠਕ ਵਿਚ ਵੱਖ-ਵੱਖ ਸ਼ਾਖਾਵਾਂ ਦੇ ਉੱਚ ਅਧਿਕਾਰੀ ਵੀ ਸ਼ਾਮਿਲ ਹੋਏ | ਕੌਂਸਲਰਾਂ ਦੀ ਮੰਗ 'ਤੇ ਮੇਅਰ ਵਲੋਂ ਪਹਿਲੇ ਜੀਰੋ ਆਵਰ ਲਾਗੂ ਕਰਨ ਲਈ ਕਿਹਾ ਗਿਆ ਅਤੇ ਇਸ ਦੌਰਾਨ ਵੱਖ-ਵੱਖ ਪਾਰਟੀਆਂ ਨਾਲ ਸੰਬੰਧਤ ਕੌਂਸਲਰ ਆਪਣੇ ਆਪਣੇ ਵਾਰਡ ਦੀ ਗੱਲ ਕਹਿੰਦੇ ਰਹੇ | ਭਾਵੇਂ ਕਿ ਅਨੇਕਾਂ ਮੀਟਿੰਗਾਂ ਦੌਰਾਨ ਮੇਅਰ ਵਲੋਂ ਕਿਹਾ ਗਿਆ ਹੈ ਕਿ ਬੈਠਕ ਵਿਚ ਸ਼ਹਿਰ ਨਾਲ ਸਬੰਧਤ ਮੁੱਦੇ ਹੀ ਉਠਾਏ ਜਾਣ ਪਰ ਕੌਂਸਲਰਾਂ ਵਲੋਂ ਆਪਣੇ ਵਾਰਡਾਂ ਦੀਆਂ ਸਮੱਸਿਆਵਾਂ ਨੂੰ ਮੇਅਰ ਦੇ ਸਾਹਮਣੇ ਰੱਖਿਆ ਗਿਆ | ਅੱਜ ਦੀ ਬੈਠਕ ਦੌਰਾਨ ਅਵਾਰਾ ਕੁੱਤੇ, ਅਵਾਰਾ ਪਸ਼ੂ, ਸੜਕਾਂ ਦੀ ਖਸਤਾ ਹਾਲਤ ਸਮੇਤ ਨਗਰ ਨਿਗਮ ਦੀ ਇਮਾਰਤੀ ਸ਼ਾਖਾ ਦਾ ਮੁੱਦਾ ਛਾਇਆ ਰਿਹਾ | ਅਨੇਕਾਂ ਕੌਂਸਲਰਾਂ ਵਲੋਂ ਇਮਾਰਤੀ ਸ਼ਾਖਾ ਦੀ ਕਾਰਗੁਜਾਰੀ ਦੀ ਜ਼ੋਰਦਾਰ ਸ਼ਬਦਾਂ ਵਿਚ ਨੁਕਤਾਚੀਨੀ ਕੀਤੀ ਗਈ ਅਤੇ ਕਿਹਾ ਕਿ ਕੰਮ ਨਹੀਂ ਹੋ ਰਹੇ ਜਿਸ ਕਾਰਨ ਨਿਗਮ ਦਾ ਵਿੱਤੀ ਨੁਕਸਾਨ ਵੀ ਹੋ ਰਿਹਾ ਹੈ | ਵੱਡੀ ਗਿਣਤੀ ਵਿਚ ਕੌਂਸਲਰ ਇਮਾਰਤੀ ਸ਼ਾਖਾ ਤੋਂ ਬਹੁਤ ਜ਼ਿਆਦਾ ਨਾਰਾਜ਼ ਨਜ਼ਰ ਆਏ ਅਤੇ ਕੁਝ ਇਕ ਨੇ ਤਾਂ ਕਿਹਾ ਕਿ ਨਿਗਮ ਦੀ ਇਮਾਰਤੀ ਸ਼ਾਖਾ ਦੇ ਐਮ.ਟੀ.ਪੀ. ਨੂੰ ਪਬਲਿਕ ਡੀਲਿੰਗ ਵਾਲੀ ਸੀਟ ਤੋਂ ਹਟਾਇਆ ਜਾਵੇ ਅਤੇ ਪੁੱਛਿਆ ਜਾਵੇ ਕਿ ਜਦ ਤੋਂ ਇੱਥੇ ਆਏ ਹਨ ਕੀ ਇਨ੍ਹਾਂ ਨੇ ਕੋਈ ਕੰਮ ਕੀਤਾ ਹੈ | ਕੌਂਸਲਰ ਗੁਰਦੀਪ ਸਿੰਘ ਨੀਟੂ, ਅਮਰੀਕ ਸਿੰਘ ਬਿੱਟਾ, ਬਲਜਿੰਦਰ ਸਿੰਘ ਬੰਟੀ, ਹਰਵਿੰਦਰ ਸਿੰਘ ਕਲੇਰ ਅਤੇ ਹੋਰ ਵੱਖ-ਵੱਖ ਕੌਂਸਲਰ ਬੈਠਕ ਦੌਰਾਨ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਮੇਅਰ ਨੂੰ ਜਾਣਕਾਰੀ ਦੇਣ ਦੇ ਨਾਲ-ਨਾਲ ਬੈਠਕ ਵਿਚ ਇਹ ਮੁੱਦੇ ਉਠਾਉਂਦੇ ਰਹੇ | 7 ਘੰਟੇ ਲਗਾਤਾਰ ਸ਼ਾਂਤੀਪੂਰਵਕ ਮਾਹੌਲ ਵਿਚ ਚੱਲੀ ਬੈਠਕ ਦੇ ਆਖਰੀ ਮਿੰਟਾਂ ਵਿਚ ਜ਼ੋਰਦਾਰ ਹੰਗਾਮਾ ਹੋ ਗਿਆ ਅਤੇ ਵਿਧਾਇਕ ਗੋਗੀ ਅਤੇ ਕੌਂਸਲਰ ਮਮਤਾ ਆਸ਼ੂ ਆਹਮਣੇ ਸਾਹਮਣੇ ਹੋਏ ਨਜ਼ਰ ਆਏ | ਜਦੋਂ ਨਿਗਮ ਸਕੱਤਰ ਵਲੋਂ ਸੀਵਰਮੈਨ/ਸਫਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਮਤਾ ਪੜਿ੍ਹਆ ਜਾ ਰਿਹਾ ਸੀ ਤਾਂ ਕੌਂਸਲਰ ਮਮਤਾ ਆਸ਼ੂ ਨੇ ਕਿਹਾ ਕਿ ਇਸ ਵਿਚ ਬਹੁਤ ਤਰੁੱਟੀਆਂ ਹਨ ਇਸ ਲਈ ਇਸ ਨੂੰ ਪਾਸ ਨਾ ਕੀਤਾ ਜਾਵੇ, ਕਿਉਂਕਿ ਬਣਾਈਆਂ ਗਈਆਂ ਸੂਚੀਆਂ ਵਿਚ ਕਾਫੀ ਖਾਮੀਆਂ ਹਨ, ਜਦਕਿ ਵਿਧਾਇਕ ਗੋਗੀ ਨੇ ਕਿਹਾ ਕਿ ਮਤਾ ਪਾਸ ਕਰ ਦਿੱਤਾ ਜਾਵੇ, ਜੇ ਕੋਈ ਕਮੀ ਪੇਸ਼ੀ ਹੈ ਤਾਂ ਉਸ ਦੀ ਜਾਂਚ ਕਰ ਲਈ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਕੌਂਸਲਰ ਮਮਤਾ ਆਸ਼ੂ ਨੂੰ ਕੋਈ ਇਤਰਾਜ਼ ਹੈ ਤਾਂ ਉਹ ਆਪਣਾ ਇਤਰਾਜ਼ ਦਰਜ ਕਰਾ ਦੇਵੇ | ਦੋਵਾਂ ਵਿਚ ਕਾਫੀ ਤਿੱਖੀ ਬਹਿਸ ਹੁੰਦੀ ਰਹੀ ਅਤੇ ਸਦਨ ਦੀ ਕਾਰਵਾਈ ਰੁਕੀ ਰਹੀ | ਇਸ ਦੌਰਾਨ ਮੇਅਰ ਵਲੋਂ ਦਖਲਅੰਦਾਜੀ ਕਰਦੇ ਹੋਏ ਸ਼ਾਂਤੀ ਬਣਾਈ ਰੱਖਣ ਲਈ ਕਿਹਾ ਅਤੇ ਇਹ ਵੀ ਕਿਹਾ ਕਿ ਸੂਚੀਆਂ ਬਣਾਉਣ ਵਿਚ ਜਿਨ੍ਹਾਂ ਅਧਿਕਾਰੀਆਂ ਵਲੋਂ ਲਾਪਰਵਾਹੀ ਕੀਤੀ ਗਈ ਹੈ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ | ਸੀਵਰਮੈਨ/ਸਫਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਵਾਲੇ ਮਤੇ ਨੂੰ ਪਾਸ ਕਰ ਦਿੱਤਾ ਗਿਆ | ਅੱਜ ਪੇਸ਼ ਕੀਤੇ ਗਏ ਏਜੰਡੇ ਵਿਚ 70 ਦੇ ਕਰੀਬ ਪ੍ਰਸਤਾਵ ਸ਼ਾਮਿਲ ਸਨ ਜਿਨ੍ਹਾਂ 'ਚ 10 ਸਪਲੀਮੈਂਟਰੀ ਪ੍ਰਸਤਾਵ ਵੀ ਸਨ ਅਤੇ ਕੁਝ ਪ੍ਰਸਤਾਵਾਂ ਨੂੰ ਰੱਦ, ਕੁਝ ਨੂੰ ਪੈਂਡਿੰਗ ਅਤੇ ਕੁਝ ਸੰਬੰਧੀ ਕਮੇਟੀ ਬਣਾ ਦਿੱਤੀ ਗਈ | ਅੱਜ ਦੀ ਬੈਠਕ 'ਚ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸਰਬਜੀਤ ਕੌਰ ਸ਼ਿਮਲਾਪੁਰੀ, ਕੌਂਸਲਰ ਪ੍ਰਭਜੋਤ ਕੌਰ, ਸੁਨੀਤਾ ਸ਼ਰਮਾ, ਐਨੀ ਰੋਹਿਤ ਸਿੱਕਾ, ਸੁਨੀਤਾ ਰਾਣੀ, ਰਾਕੇਸ਼ ਪਰਾਸ਼ਰ ਅਤੇ ਹੋਰ ਵੀ ਮੌਜੂਦ ਸਨ |
ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਦਰੇਸੀ ਗਰਾਊਾਡ ਨੇੜੇ ਹੋਏ ਨਾਜਾਇਜ਼ ਕਬਜਿਆਂ ਦਾ ਮੁੱਦਾ ਉਠਾਇਆ
ਲੁਧਿਆਣਾ, (ਜੁਗਿੰਦਰ ਸਿੰਘ ਅਰੋੜਾ)-ਬੈਠਕ ਦੌਰਾਨ ਵਿਧਾਨ ਸਭਾ ਹਲਕਾ ਕੇਂਦਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਇਨ੍ਹਾਂ ਦਿਨਾਂ ਵਿਚ ਦੁਸ਼ਹਿਰਾ ਗਰਾਊਾਡ ਨੇੜੇ ਸੜਕ ਉਪਰ ਹੋਏ ਨਾਜਾਇਜ਼ ਕਬਜ਼ਿਆਂ ਦਾ ਜ਼ੋਰਦਾਰ ਢੰਗ ਨਾਲ ਮੁੱਦਾ ਉਠਾਇਆ ਅਤੇ ਇਸ ਦੀ ਜਾਂਚ ਕਰਨ ਦੀ ਮੰਗ ਵੀ ਕੀਤੀ | ਉਨ੍ਹਾਂ ਕਿਹਾ ਕਿ ਗਰਾਊਾਡ ਦੇ ਨਾਲ ਸੜਕ ਉਪਰ ਹੀ ਨਾਜਾਇਜ਼ ਕਬਜ਼ਾ ਕਰਕੇ ਅਨੇਕਾਂ ਦੁਕਾਨਾਂ ਲਗਾ ਦਿੱਤੀਆਂ ਅਤੇ ਕਥਿਤ ਤੌਰ 'ਤੇ ਠੇਕੇਦਾਰ ਵਲੋਂ ਦੁਕਾਨਦਾਰਾਂ ਵਲੋਂ ਲੱਖਾਂ ਰੁਪਏ ਵਸੂਲੀ ਕਰਨ ਦੀ ਗੱਲ ਵੀ ਕੀਤੀ ਅਤੇ ਕਿਹਾ ਕਿ ਸਰਕਾਰੀ ਜਗ੍ਹਾ 'ਤੇ ਕਬਜ਼ਾ ਕਿਸ ਤਰ੍ਹਾਂ ਅਤੇ ਕਿਵੇਂ ਹੋ ਗਿਆ | ਉਨ੍ਹਾਂ ਦੀ ਇਸ ਮਾਮਲੇ 'ਤੇ ਨਗਰ ਨਿਗਮ ਦੇ ਸਕੱਤਰ ਨਾਲ ਕੁਝ ਤਕਰਾਰ ਵੀ ਹੋ ਗਈ | ਬੈਠਕ ਦੌਰਾਨ ਜਿੱਥੇ ਕੁਝ ਕੌਂਸਲਰ ਨਾਜਾਇਜ਼ ਕਬਜ਼ਿਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਕਰਦੇ ਰਹੇ ਉੱਥੇ ਕੁਝ ਕੁ ਨੇ ਇਹ ਵੀ ਕਿਹਾ ਕਿ ਤਿਉਹਾਰਾਂ ਦਾ ਸੀਜਨ ਹੋਣ ਕਾਰਨ ਕਾਰਵਾਈ ਨਾ ਕੀਤੀ ਜਾਵੇ |
ਲੁਧਿਆਣਾ, 4 ਅਕਤੂਬਰ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਜੇਲ੍ਹ 'ਚ ਚੰਗੇ ਆਚਰਨ ਵਾਲੇ ਕੈਦੀਆਂ ਨੂੰ ਜੀਵਨ ਸਾਥੀ ਨਾਲ ਇਕ ਵਿਸ਼ੇਸ਼ ਕਮਰੇ ਵਿਚ ਮੁਲਾਕਾਤ ਕਰਨ ਦੀ ਸੁਵਿਧਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਉਨ੍ਹਾਂ ਨੂੰ ਆਪਣੇ ਜੀਵਨ ਸਾਥੀ ਨਾਲ ...
ਲੁਧਿਆਣਾ, 4 ਅਕਤੂਬਰ (ਕਵਿਤਾ ਖੁੱਲਰ)-ਸਮਾਜਿਕ ਅਤੇ ਧਾਰਮਿਕ ਕੰਮਾਂ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਵਾਲੇ ਉੱਘੇ ਸਮਾਜ ਸੇਵੀ ਅਤੇ ਰਣਜੀਤ ਅਕੈਡਮੀ ਦੇ ਡਾਇਰੈਕਟਰ ਜਗਜੀਤ ਸਿੰਘ ਅਰੋੜਾ ਵਲੋਂ ਧਾਰਮਿਕ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਬਦਲੇ ਦੁਰਗਾ ਅਸ਼ਟਮੀ ...
ਲੁਧਿਆਣਾ, 4 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਮਿਡ-ਡੇ-ਮੀਲ ਵਰਕਰਾਂ ਨੂੰ ਪਿਛਲੇ 3 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਸੈਵਨ-ਬੀ. ਸਕੂਲ ਹਾਊਸਿੰਗ ਬੋਰਡ ਤੋਂ ਮਿਡ-ਡੇ-ਮੀਲ ਵਰਕਰਜ਼ ਪਰਮਜੀਤ ਕੌਰ, ਤੇਜਿੰਦਰ ਕੌਰ, ...
ਲੁਧਿਆਣਾ, 4 ਅਕਤੂਬਰ (ਪੁਨੀਤ ਬਾਵਾ)-ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਲੋਂ ਸਾਇੰਸ ਸੁਸਾਇਟੀ ਦੇ ਸਾਲ 2022-23 ਲਈ ਸਥਾਪਨਾ ਸਮਾਰੋਹ ਕਰਵਾਇਆ ਗਿਆ | ਇਸ ਸਾਲ ਸਥਾਪਨਾ ਸਮਾਰੋਹ ਕੈਮਿਸਟਰੀ ਅਤੇ ਬਾਇਓ ਕੈਮਿਸਟਰੀ ਵਿਭਾਗ ਵਲੋਂ ਕਰਵਾਇਆ ਗਿਆ ਸੀ | ਇਸ ਵਿਚ 69 ਵਿਦਿਆਰਥੀਆਂ ...
ਲੁਧਿਆਣਾ, 4 ਅਕਤੂਬਰ (ਕਵਿਤਾ ਖੁੱਲਰ)-ਇੰਡਸ ਵਰਲਡ ਸਕੂਲ ਵਿਚ ਦੁਸ਼ਹਿਰੇ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਗਾਇਤਰੀ ਮੰਤਰ ਅਤੇ ਸਵੇਰ ਦੀ ਪ੍ਰਾਰਥਨਾ ਨਾਲ ਹੋਈ ਉਪਰੰਤ ਵਿਦਿਆਰਥੀਆਂ ਵਲੋਂ ਦੁਸ਼ਹਿਰੇ ਦੀ ਮਹੱਤਤਾ ...
ਭਾਮੀਆਂ ਕਲਾਂ, 4 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਨੂਰਵਾਲਾ ਵਿਖੇ ਐੱਸ.ਡੀ.ਪੀ ਕਾਲਜ ਫ਼ਾਰ ਵੂਮੈਨ ਲੁਧਿਆਣਾ ਵਲੋਂ 1 ਰੋਜ਼ਾ ਐਨ.ਐੱਸ.ਐੱਸ ਕੈਂਪ ਪਿੰਡ ਨੂਰਵਾਲਾ ਵਿਖੇ ਲਗਾਇਆ ਗਿਆ | ਇਸ ਕੈਂਪ 'ਚ ਐਨ.ਐੱਸ.ਐੱਸ ਵਾਲੰਟੀਅਰਾਂ ...
ਡਾਬਾ/ਲੁਹਾਰਾ, 4 ਅਕਤੂਬਰ (ਕੁਲਵੰਤ ਸਿੰਘ ਸੱਪਲ)-ਨਾਈਟਿੰਗੇਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਵਿਖੇ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਛੋਟੇ ਬੱਚਿਆਂ ਨੇ ਸ੍ਰੀ ਰਾਮ ਦੇ ਜੀਵਨ ਨਾਲ ਸਬੰਧਿਤ ਝਾਕੀਆਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ...
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੰਗਲਾ ਸ਼ਿਵਾਲਾ ਮੰਦਰ ਵਿਚ ਬੀਤੀ ਰਾਤ ਪੰਜਾਬੀ ਗਾਇਕ ਜੀ ਖ਼ਾਨ ਨੂੰ ਮੁਆਫ਼ੀ ਦੇਣ ਸਮੇਂ ਹਿੰਦੂ ਸੰਗਠਨਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੇ ਮਾਮਲੇ 'ਚ ਪੁਲਿਸ ਨੇ ਅਪਰਾਧਿਕ ਮਾਮਲਾ ਦਰਜ ਕੀਤਾ ਹੈ ਅਤੇ ਇਸ ...
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੁੰਦਨ ਵਿੱਦਿਆ ਮੰਦਰ ਦੇ ਬਾਹਰ ਸਕੂਲ ਵੈਨ ਡਰਾਈਵਰਾਂ ਵਿਚਾਲੇ ਹੋਈ ਲੜਾਈ 'ਚ ਇਕ ਡਰਾਈਵਰ ਜ਼ਖ਼ਮੀ ਹੋ ਗਿਆ ਹੈ, ਜਦਕਿ ਪੁਲਿਸ ਨੇ ਇਸ ਮਾਮਲੇ 'ਚ ਚਾਰ ਡਰਾਈਵਰਾਂ ਖਿਲਾਫ਼ ਕੇਸ ਦਰਜ ਕਰ ਲਿਆ ਹੈ | ਜਾਣਕਾਰੀ ...
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 5 ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਰਤ ਨਗਰ ਚੌਕ ਨੇੜੇ ਸਥਿਤ ਪਾਲ ਫਰਨੀਚਰ ਗੈਲਰੀ ਤੋਂ ਚੋਰ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸੰਬੰਧੀ ਦੁਕਾਨ ਦੇ ...
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁਹੱਲਾ ਫਤਹਿਗੜ੍ਹ ਵਿਚ ਇਕ ਫੈਕਟਰੀ ਵਰਕਰ ਵਲੋਂ ਸ਼ੱਕੀ ਹਾਲਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ...
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫਤਾਰ ਕਰ ਕੇ ਉਸ ਦੇ ਕਬਜ਼ੇ 'ਚੋਂ 13 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ...
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੱਸੀਆਂ ਰੋਡ ਸਥਿਤ ਸਰਕਾਰੀ ਸਕੂਲ 'ਚੋਂ ਚੋਰਾਂ ਵਲੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਸੰਬੰਧੀ ਸਕੂਲ ਦੀ ਮੁੱਖ ਅਧਿਆਪਿਕਾ ਸ਼ਵੇਤਾ ਦੀ ...
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਜੂਆ ਖੇਡਦੇ 10 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸਾਢੇ 7 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਦੀ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ...
ਇਯਾਲੀ/ਥਰੀਕੇ, 4 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੇ ਤੌਰ 'ਤੇ ਮਾਨਤਾ ਦੇਣ ਦੇ ਵਿਰੋਧ 'ਚ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਤਖ਼ਤ ਸ੍ਰੀ ਕੇਸਗੜ੍ਹ ...
ਜੋਧਾਂ, 4 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਵਿਧਾਨ ਸਭਾ ਦੇ ਇਜਲਾਸ ਦੌਰਾਨ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਮੁੜ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਦੀ ਖ਼ਸਤਾ ਹਾਲਤ ਕਾਰਨ ਹੋਣ ਵਾਲੇ ਹਾਦਸਿਆਂ 'ਚ ਹੋ ਰਹੇ ਜਾਨੀ ਤੇ ਮਾਲੀ ਨੁਕਸਾਨ ਦਾ ਮੁੱਦਾ ...
ਲੁਧਿਆਣਾ, 4 ਅਕਤੂਬਰ (ਸਲੇਮਪੁਰੀ)-ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਲੀਲ ਅਤੇ ਜਨਰਲ ਸਕੱਤਰ ਰਮਨਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਫੈੱਡਰੇਸ਼ਨ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ...
ਲੁਧਿਆਣਾ, 4 ਅਕਤੂਬਰ (ਪੁਨੀਤ ਬਾਵਾ)-ਖਾਲਸਾ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਤਕਨਾਲੋਜੀ ਲੜਕੀਆਂ ਸਿਵਲ ਲਾਇਨਜ਼ ਵਿਖੇ ਕੁਕਿੰਗ ਵਿਦਾਊਟ ਫਾਇਰ-ਜਾਇਕਾ 2022 ਕਰਵਾਇਆ, ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥਣਾਂ ਨੇ ਹਿੱਸਾ ਲਿਆ | ਕਾਲਜ ਦੀ ਨਿਰਦੇਸ਼ਕ ਡਾ. ਹਰਪ੍ਰੀਤ ...
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਮੀਆਂ ਕਲਾਂ ਵਿਚ ਨੌਜਵਾਨ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੀ ਪਤਨੀ, ਸੱਸ, ਸਾਲੇ ਸਮੇਤ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ...
ਲੁਧਿਆਣਾ, 4 ਅਕਤੂਬਰ (ਪੁਨੀਤ ਬਾਵਾ)-ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁਜਰਖਾਨ ਕੈਂਪਸ ਦੇ ਅੰਗਰੇਜ਼ੀ ਦੇ ਪੀ.ਜੀ. ਵਿਭਾਗ ਨੇ ਇੰਗਲਿਸ਼ ਲਿਟਰੇਰੀ ਸੁਸਾਇਟੀ ਦੇ ਅਧਿਕਾਰਤ ਨਾਮਕਰਨ ਦੇ ਮੌਕੇ 'ਤੇ ਕਈ ...
ਲੁਧਿਆਣਾ, 4 ਅਕਤੂਬਰ (ਕਵਿਤਾ ਖੁੱਲਰ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਲੁਧਿਆਣਾ ਦੇ ਵਿਦਿਆਰਥੀਆਂ ਨੂੰ ਰੋਜ਼ਾਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਕਰਨ ਲਈ ਪ੍ਰੇਰਿਤ ਕੀਤਾ ਗਿਆ | ਸਹਿਜ ਪਾਠ ਸੇਵਾ ਸੁਸਾਇਟੀ ਦੇ ਮੁਖੀ ਸਤਨਾਮ ਸਿੰਘ ...
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਲੜਕੀ ਨੂੰ ਬਲੈਕਮੇਲ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਲਵਪ੍ਰੀਤ ਕੌਰ ਵਾਸੀ ਮਿਲਰਗੰਜ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ...
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਟਰੀਟ ਲਾਈਟ ਘਪਲੇਬਾਜ਼ੀ ਦੇ ਮਾਮਲੇ 'ਚ ਲਾਈਟਾਂ ਸਪਲਾਈ ਕਰਨ ਵਾਲੇ ਨਾਮਜ਼ਦ ਦੋਸ਼ੀ ਦੀ ਜ਼ਮਾਨਤ ਅਰਜ਼ੀ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਇਸ ਘਪਲੇਬਾਜ਼ੀ ਦੇ ਮਾਮਲੇ 'ਚ ਵਿਜੀਲੈਂਸ ਬਿਊਰੋ ...
ਲੁਧਿਆਣਾ, 4 ਅਕਤੂਬਰ (ਪੁਨੀਤ ਬਾਵਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗੀਤ ਵਿਭਾਗ ਵਿਚ ਸੰਗੀਤਾ ਅਚਾਰਿਆ ਪ੍ਰੋ. ਤਾਰਾ ਸਿੰਘ ਯਾਦਗਾਰੀ ਭਾਸ਼ਨ ਡਾ. ਚਰਨ ਕਮਲ ਸਿੰਘ ਭਾਸ਼ਨ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਲੁਧਿਆਣਾ ਨੇ ਕੀਤਾ | ਇਸ ਮਹੱਤਵਪੂਰਨ ਭਾਸ਼ਣ ...
ਲੁਧਿਆਣਾ, 4 ਅਕਤੂਬਰ (ਪੁਨੀਤ ਬਾਵਾ)-ਐਸੋਸੀਏਸ਼ਨ ਆਫ਼ ਫੋਕਲ ਪੁਆਇੰਟ ਇੰਡਸਟਰੀਜ਼ ਦੇ ਦਫ਼ਤਰ ਵਿਖੇ ਹੋਈ ਮੀਟਿੰਗ 'ਚ ਪੰਕਜ ਸ਼ਰਮਾ ਪ੍ਰਧਾਨ, ਸੰਜੇ ਗੁਪਤਾ ਵਿੱਤ ਸਕੱਤਰ, ਸੰਜੀਵ ਗੁਪਤਾ ਮੀਤ ਪ੍ਰਧਾਨ, ਅਨਿਲ ਸਚਦੇਵਾ ਸੀਨੀਅਰ ਮੀਤ ਪ੍ਰਧਾਨ, ਕਾਰਜਕਾਰੀ ਮੈਂਬਰ ...
ਲਾਡੋਵਾਲ, 4 ਅਕਤੂਬਰ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਦੇ ਸ਼ੀਤਲਾ ਮਾਤਾ ਮੰਦਰ ਟਰੱਸਟ ਲਾਡੋਵਾਲ ਅਤੇ ਨਗਰ ਦੇ ਸਹਿਯੋਗ ਨਾਲ 25ਵਾਂ ਮਾਂ ਭਗਵਤੀ ਦਾ ਵਿਸ਼ਾਲ ਜਗਰਾਤਾ ਪ੍ਰਧਾਨ ਯਮਲਾ ਮਹਿਰਾ, ਸੁਖਦੇਵ ਕੁਮਾਰ ਸਿਉਂ,ਬਾਬਾ ਮਹਿਰਾ ਲਾਹੌਰੀ ਰਾਮ, ਐਡਵੋਕੇਟ ਮਨੀ ਸਿੰਘ ...
ਲੁਧਿਆਣਾ, 4 ਅਕਤੂਬਰ (ਸਲੇਮਪੁਰੀ)-ਦੇਸ਼ ਵਿਚ ਮੈਡੀਕਲ ਕਾਲਜਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ 'ਚ ਖੁਦਕੁਸ਼ੀਆਂ ਦੇ ਵੱਧ ਰਹੇ ਰੁਝਾਨ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਹੈ ਅਤੇ ਇਸ ਰੁਝਾਨ ਨੂੰ ਰੋਕਣ ਲਈ ਕਾਲਜਾਂ ਦੇ ...
ਲੁਧਿਆਣਾ, 4 ਅਕਤੂਬਰ (ਕਵਿਤਾ ਖੁੱਲਰ)-ਪੰਥਕ ਕਵੀ ਸੁਰਜੀਤ ਸਿੰਘ ਸਾਜਨ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ | ਭਾਈ ਰਣਧੀਰ ਸਿੰਘ ਨਗਰ ਬਲਾਕ-ਈ ਵਾਸੀ ਸਾਜਨ ਨੇ ਇਕ ਦਰਜਨ ਮੌਲਿਕ ਅਤੇ ਸੰਪਾਦਿਤ ਕਾਵਿ-ਸੰਗ੍ਰਹਿ ਪ੍ਰਕਾਸ਼ਿਤ ਕਰਵਾਏ | ਉਹ ਵਿਸ਼ਵ ਪੰਜਾਬੀ ਕਵੀ ਸਭਾ ਦੇ ...
ਲੁਧਿਆਣਾ, 4 ਅਕਤੂਬਰ (ਪੁਨੀਤ ਬਾਵਾ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਲੜਕੀਆਂ ਲੁਧਿਆਣਾ ਵਿਖੇ 'ਖੋਜ ਨਿਬੰਧ ਲਿਖਣ' ਤੇ 2 ਰੋਜ਼ਾ ਖੋਜ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ ਪੋਸਟ ਗਰੈਜੂਏਟ ਅੰਗਰੇਜ਼ੀ ਵਿਭਾਗ ਵਲੋਂ ਕਰਵਾਈ ਗਈ, ਜਿਸ ਵਿਚ ਡਾ. ਭੁਪਿੰਦਰਜੀਤ ਕੋਰ ...
ਮੁੱਲਾਂਪੁਰ-ਦਾਖਾ, 4 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਮਾਲਵਾ ਖੇਤਰ ਵਿਚ ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਅਤੇ ਆਈਲਟਸ ਦੀ ਕੋਚਿੰਗ ਸੰਬੰਧੀ ਵਿਦਿਆਰਥੀਆਂ ਲਈ ਮਦਦਗਾਰ ਬਣੇ ਗੁਰਮਿਲਾਪ ਸਿੰਘ ਡੱਲਾ ਦੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੀ ਲੁਧਿਆਣਾ ...
ਲੁਧਿਆਣਾ, 4 ਅਕਤੂਬਰ (ਕਵਿਤਾ ਖੁੱਲਰ)-ਸੀਨੀਅਰ ਸਿਟੀਜ਼ਨ ਕੇਅਰ ਫਾਊਾਡੇਸ਼ਨ ਵਲੋਂ ਲੁਧਿਆਣਾ ਕਲੱਬ 'ਚ ਸੀਨੀਅਰ ਨਾਗਰਿਕਤਾ ਦਿਵਸ 'ਤੇ ਕਰਵਾਏ ਗਏ ਸਮਾਗਮ ਵਿਚ ਯਸ਼ ਪਾਲ ਬਾਂਗੀਆ ਦੀ 13ਵੀਂ ਪੁਸਤਕ 'ਸਵਾਬਲੰਬਨ ਕੇ ਸਾਰਥੀ' ਸੈਂਟਰਲ ਯੂਨੀਵਰਸਿਟੀ ਆਫ਼ ਹਿਮਾਚਲ ...
ਲੁਧਿਆਣਾ, 4 ਅਕਤੂਬਰ (ਸਲੇਮਪੁਰੀ)-ਲੁਧਿਆਣਾ ਵਿਚ ਰਾਜ ਪੱਧਰੀ ਸੀਨੀਅਰ ਸਿਟੀਜ਼ਨ (ਬਜ਼ੁਰਗ) ਦਿਵਸ ਮਨਾਉਂਦਿਆਂ ਸਮਾਗਮ ਦੌਰਾਨ ਪੰਜਾਬ ਦੀ ਕੈਬਨਿਟ ਮੰਤਰੀ ਸ੍ਰੀਮਤੀ ਡਾ. ਬਲਜੀਤ ਕੌਰ ਵਲੋਂ ਗੁਰੂ ਅਮਰਦਾਸ ਅਪਾਹਜ ਆਸ਼ਰਮ (ਸਰਾਭਾ) ਦੇ ਦੋ ਹੋਰ ਬਜ਼ੁਰਗਾਂ ਸਮੇਤ ...
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਤਾਜਪੁਰ ਰੋਡ 'ਤੇ ਕੁਝ ਵਿਅਕਤੀਆਂ ਵਲੋਂ ਗੁੰਡਾਗਰਦੀ ਕਰਕੇ ਇਕ ਵਿਧਵਾ ਦੇ ਮਕਾਨ 'ਤੇ ਕਬਜ਼ਾ ਕਰ ਲਿਆ ਅਤੇ ਉਸ ਦਾ ਸਾਮਾਨ ਬਾਹਰ ਸੁੱਟ ਦਿੱਤਾ | ਪੁਲਿਸ ਵਲੋਂ ਇਸ ਮਾਮਲੇ ਵਿਚ ਪੁਸ਼ਪਾ ਰਾਣੀ ਪਤਨੀ ਫਕੀਰ ਚੰਦ ਦੀ ...
ਜਗਰਾਉਂ, 4 ਅਕਤੂਬਰ (ਜੋਗਿੰਦਰ ਸਿੰਘ)-ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਐਲਾਨ ਕੀਤਾ ਕਿ ਜਗਰਾਉਂ 'ਚ ਮਾਨ ਸਰਕਾਰ ਕਿਸਾਨਾਂ ਦੀ ਮੂੰਗੀ ਤੇ ਮੱਕੀ ਦੀ ਜਿਣਸ ਨੂੰ ਸੋਧਣ ਲਈ ਖੇਤੀ ਉਦਯੋਗ ਲਗਾਏਗੀ ਤੇ ਪੂਰੇ ਰਾਜ 'ਚ ਮੂੰਗੀ ਤੇ ਮੱਕੀ ...
ਭਾਮੀਆਂ ਕਲਾਂ, 4 ਅਕਤੂਬਰ (ਜਤਿੰਦਰ ਭੰਬੀ)-ਪਿੰਡ ਭਾਮੀਆਂ ਕਲਾਂ ਦੀਆਂ ਖੇਡ ਗਰਾਊਡਾਂ 'ਚ ਸ੍ਰੀਮਾਨ ਸੰਤ ਬਾਬਾ ਕੇਹਰ ਦਾਸ ਕੂਕਰਾਂ ਵਾਲਿਆਂ ਦੀ ਯਾਦ 'ਚ ਸਮੂਹ ਨਗਰ ਨਿਵਾਸੀਆਂ ਅਤੇ ਵਿਦੇਸ਼ੀ ਵੀਰਾਂ ਦੇ ਸਹਿਯੋਗ ਨਾਲ 38ਵਾਂ ਸਾਲਾਨਾ ਖੇਡ ਮੇਲਾ ਬਾਬਾ ਕੇਹਰ ਦਾਸ ...
ਲੁਧਿਆਣਾ, 4 ਅਕਤੂਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਹਾਈਕਮਾਨ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾ 'ਤੇ ਜ਼ਿਲ੍ਹਾ ਲੁਧਿਆਣਾ 'ਚੋਂ ਵੱਖ-ਵੱਖ ਟੀਮਾਂ ਗੁਜਰਾਤ ਦੇ ਵੱਖ-ਵੱਖ ਪਿੰਡਾਂ ...
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਰੇਂਜ ਅਧੀਨ ਆਉਂਦੇ ਪੁਲਿਸ ਜ਼ਿਲਿ੍ਹਆਂ ਖੰਨਾ, ਲੁਧਿਆਣਾ (ਦਿਹਾਤੀ) ਅਤੇ ਸ਼ਹੀਦ ਭਗਤ ਸਿੰਘ ਨਗਰ ਵਲੋਂ ਸਾਲ 2022 ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ 311 ਮੁਕੱਦਮਾਤ ਵਿਚ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ...
ਢੰਡਾਰੀ ਕਲਾਂ, 4 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਢੰਡਾਰੀ ਕਲਾਂ ਤੋਂ ਫੋਕਲ ਪੁਆਇੰਟ ਜਾਣ ਆਉਣ ਲਈ ਓਵਰਹੈੱਡ ਪੁਲ ਬਣਾਇਆ ਗਿਆ ਹੈ | ਇਸ ਨਾਲ ਫੋਕਲ ਪੁਆਇੰਟ ਤਕ ਜਾਣ-ਆਉਣ ਲਈ ਲੋਕ ਆਸਾਨੀ ਨਾਲ ਨੈਸ਼ਨਲ ਹਾਈਵੇਅ ਪਾਰ ਕਰ ਲੈਂਦੇ ਹਨ | ਇਹ ਪੁਲ ਕੇਵਲ ਪੈਦਲ ਜਾਣ ਵਾਲਿਆਂ ...
ਲੁਧਿਆਣਾ, 4 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਚੱਲ ਰਹੇ ਰਾਸ਼ਨ ਡੀਪੂਆਂ ਰਾਹੀਂ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਸਸਤੀ ਕਣਕ ਵੰਡਣ ਦਾ ਕੰਮ ਚੱਲ ਰਿਹਾ ਹੈ | ਭਾਵੇਂ ਕਿ ਇਹ ਕੰਮ ਮੱਠੀ ਰਫ਼ਤਾਰ ਵਿਚ ਚੱਲ ਰਿਹਾ ਹੈ | ਖ਼ੁਰਾਕ ਸਪਲਾਈ ...
ਲੁਧਿਆਣਾ, 4 ਅਕਤੂਬਰ (ਕਵਿਤਾ ਖੁੱਲਰ)-ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਬਾਲ ਵਿਕਾਸ ਪ੍ਰੋਜੈਕਟ ਅਫਸਰ (ਸੀ.ਡੀ.ਪੀ.ਓ.), ਸੁਧਾਰ ਸ਼੍ਰੀਮਤੀ ਰਵਿੰਦਰਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ...
ਢੰਡਾਰੀ ਕਲਾਂ, 4 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਹਲਕਾ ਦੱਖਣੀ ਦੇ ਵਾਰਡ ਨੰਬਰ 30 ਢੰਡਾਰੀ ਕਲਾਂ ਦੇ ਉਦਯੋਗਿਕ ਇਲਾਕੇ ਵਿੱਚ ਮਹਿਜ਼ 6 ਮਹੀਨੇ ਪਹਿਲਾਂ ਹੀ ਨਵੀਆਂ ਸੜਕਾਂ ਬਣਾਈਆਂ ਗਈਆਂ ਸਨ | ਉਦਯੋਗਪਤੀਆਂ ਨੇ ਉਸ ਵੇਲੇ ਵੀ ਠੇਕੇਦਾਰ ਅਤੇ ਨਗਰ ਨਿਗਮ ਅਧਿਕਾਰੀਆਂ ...
ਲੁਧਿਆਣਾ, 4 ਅਕਤੂਬਰ (ਪੁਨੀਤ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਪੰਜਾਬ 'ਚ 7ਵੇਂ ਪੇ ਸਕੇਲ ਨੂੰ 1 ਜਨਵਰੀ 2016 ਤੋਂ ਮੰਨ ਕੇ 1.10.2022 ਨੂੰ ਲਾਗੂ ਕਰਨ ਦੀ ਘੋਸ਼ਣਾ ਕੀਤੀ ਸੀ, ਜਿਸ ਨੂੰ ਲਾਗੂ ਕਰਨ ਲਈ ਕੱਲ੍ਹ ...
ਫੁੱਲਾਂਵਾਲ, 4 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਵਿਧਾਨ ਸਭਾ ਹਲਕਾ ਗਿੱਲ ਦੀ ਸਬ ਡਿਵੀਜ਼ਨ ਲਲਤੋਂ ਕਲਾਂ ਦੇ ਅਧੀਨ ਆਉਂਦੇ ਪਿੰਡ ਝਮੇੜੀ ਵਿਖੇ ਖੇਤਾਂ 'ਚੋਂ ਲੰਘਦੀਆਂ ਨੀਵੀਂਆਂ ਤਾਰਾਂ ਕਾਰਨ ਕਦੇ ਵੀ ਭਿਆਨਕ ਹਾਦਸਾ ਵਾਪਰ ਸਕਦਾ ਹੈ | ਖੇਤ ਮਾਲਕਾਂ ਦੇ ਦੱਸਣ ...
ਲੁਧਿਆਣਾ, 4 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਪ੍ਰਸ਼ਾਸਨ ਦੀ ਤਹਿਬਾਜ਼ਾਰੀ ਸ਼ਾਖਾ ਵਲੋਂ ਜ਼ੋਨ ਬੀ. ਦੇ ਅਧੀਨ ਆਉਂਦੇ ਮੁੱਖ ਸੜਕਾਂ 'ਤੇ ਦੁਕਾਨਦਾਰਾਂ ਨੰੂ ਆਪਣਾ ਵਿੱਕਰੀ ਦਾ ਸਾਮਾਨ ਆਪਣੀਆਂ ਦੁਕਾਨਾਂ ਦੇ ਬਾਹਰ ਨਾ ਰੱਖਣ ਨੰੂ ਲੈਕੇ ਅਨਾਉਂਸਮੈਂਟ ਕੀਤੀ ...
ਲੁਧਿਆਣਾ, 4 ਅਕਤੂਬਰ (ਸਲੇਮਪੁਰੀ)-ਤਿਉਹਾਰਾਂ ਦੇ ਦਿਨਾਂ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਸਰਕਾਰ ਵਲੋਂ ਸੂਬੇ 'ਚ ਖਾਧ ਪਦਾਰਥਾਂ ਦੀ ਗੁਣਵੱਤਾ ਬਰਕਰਾਰ ਰੱਖਣ ਲਈ ਅੰਤਰ-ਜ਼ਿਲ੍ਹਾ ਸਿਹਤ ਟੀਮਾਂ ਗਠਿਤ ਕੀਤੀਆਂ ਗਈਆਂ ਹਨ | ਚੇਤਨ ਸਿੰਘ ਜੌੜਾ ਮਾਜਰਾ ਸਿਹਤ ਮੰਤਰੀ ...
ਲੁਧਿਆਣਾ, 4 ਅਕਤੂਬਰ (ਪੁਨੀਤ ਬਾਵਾ)-ਪੰਜਾਬ ਯੂਨੀਵਰਸਿਟੀ ਦੇ ਕੁਲਪਤੀ ਅਤੇ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰਾਜਕੁਮਾਰ ਦੀ ਪੰਜਾਬ ਦੇ ਕਾਲਜਾਂ 'ਚ ਅਯੋਗ ਬੰਦਿਆਂ ਨੂੰ ਪਿ੍ੰਸੀਪਲ ਦੀ ਮਾਨਤਾ ਦੇ ਕੇ ਪੰਜਾਬ ...
ਲੁਧਿਆਣਾ, 4 ਅਕਤੂਬਰ (ਕਵਿਤਾ ਖੁੱਲਰ)-ਗੁਰਪੁਰਵਾਸੀ ਜਗਤ ਸਿੰਘ ਭਾਟੀਆ, ਮਾਤਾ ਸਵਰਨ ਕੌਰ ਅਤੇ ਮੋਹਿੰਦਰਪਾਲ ਸਿੰਘ ਭਾਟੀਆ ਦੀ ਮਿੱਠੀ ਤੇ ਪਿਆਰੀ ਯਾਦ ਨੂੰ ਸਮਰਪਿਤ ਦੂਸਰਾ ਅੰਮਿ੍ਤ ਸਾਗਰ ਅਰਦਾਸ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਕਰਵਾਇਆ ...
ਫੁੱਲਾਂਵਾਲ/ਇਯਾਲੀ/ਥਰੀਕੇ, 4 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਦੇ ਫੁੱਲਾਂਵਾਲ, ਇਯਾਲੀ, ਥਰੀਕੇ ਅਧੀਨ ਆਉਂਦੇ ਵੱਖ ਵੱਖ ਸਕੂਲਾਂ ਵਿਚ ਵਿਜੈ ਦਸ਼ਮੀ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ | ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ...
ਆਲਮਗੀਰ, 4 ਅਕਤੂਬਰ (ਜਰਨੈਲ ਸਿੰਘ ਪੱਟੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਬਰਮੀ ਦੀ ਪ੍ਰਧਾਨਗੀ ਹੇਠ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਸਾਹਿਬ ਵਿਖੇ ...
ਲੁਧਿਆਣਾ, 4 ਅਕਤੂਬਰ (ਕਵਿਤਾ ਖੁੱਲਰ)-ਸਪਰਿੰਗ ਡੇਲ ਪਬਲਿਕ ਸਕੂਲ ਸ਼ੇਰਪੁਰ ਰੋਡ ਲੁਧਿਆਣਾ ਵਿਖੇ ਦੁਸ਼ਹਿਰੇ ਦੇ ਤਿਉਹਾਰ ਮਨਾਇਆ ਗਿਆ | ਇਸ ਸੰਬੰਧੀ ਛੋਟੇ-ਛੋਟੇ ਬੱਚੇ ਸ੍ਰੀ ਰਾਮ, ਮਾਤਾ ਸੀਤਾ, ਲਛਮਣ ਅਤੇ ਹਨੂਮਾਨ ਦੇ ਰੂਪ ਵਿਚ ਸਜੇ ਨਜ਼ਰ ਆਏ | ਇਸ ਦੌਰਾਨ ਬੱਚਿਆਂ ਨੇ ...
ਲੁਧਿਆਣਾ, 4 ਅਕਤੂਬਰ (ਪੁਨੀਤ ਬਾਵਾ)-ਇੰਡੀਅਨ ਸੁਸਾਇਟੀ ਫਾਰ ਟੈਕਨੀਕਲ ਐਜੂਕੇਸਨ ਦੀ ਪੀ.ਏ.ਯੂ. ਸਥਿਤ ਇਕਾਈ ਨੇ ਖੇਤੀ ਇੰਜੀਨੀਅਰਿੰਗ ਕਾਲਜ ਵਿਚ ਐੱਨ. ਐੱਸ. ਐੱਸ. ਯੂਨਿਟ ਦੇ ਸਹਿਯੋਗ ਨਾਲ ਕਾਲਜ ਵਿਚ ਸਵੱਛ ਭਾਰਤ ਅਭਿਆਨ ਮਨਾਇਆ | ਕਾਲਜ ਦੇ ਡੀਨ ਡਾ. ਅਸੋਕ ਕੁਮਾਰ, ...
ਲੁਧਿਆਣਾ, 4 ਅਕਤੂਬਰ (ਪੁਨੀਤ ਬਾਵਾ)-ਖ਼ਾਲਸਾ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਕੇ.ਆਈ.ਐਮ.ਟੀ.) ਲੜਕੀਆਂ ਸਿਵਲ ਲਾਈਨਜ਼ ਲੁਧਿਆਣਾ ਵਲੋਂ ਵਿਦਿਆਰਥੀਆਂ ਦੇ ਹੁਨਰ ਨੂੰ ਪ੍ਰਦਰਸ਼ਿਤ ਕਰਨ ਲਈ 'ਟੇਲੈਂਟ ਹੰਟ-2022' ਮੁਕਾਬਲਾ ਕਰਵਾਇਆ ਗਿਆ | ਸਮਾਗਮ 'ਚ ...
ਡਾਬਾ/ਲੁਹਾਰਾ, 4 ਅਕਤੂਬਰ (ਕੁਲਵੰਤ ਸਿੰਘ ਸੱਪਲ)-ਮੈਰੀ ਮਿੰਟ ਪਬਲਿਕ ਹਾਈ ਸਕੂਲ ਅਮਰ ਨਗਰ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸ੍ਰੀ ਰਾਮ ਚੰਦਰ ਜੀ ਦੀ ਜੀਵਨ ਲੀਲਾ ਨਾਲ ਸਬੰਧਿਤ ਪ੍ਰੋਗਰਾਮ ਪੇਸ਼ ਕੀਤਾ, ਜਿਸ ਨੰੂ ਕਿ ...
ਲੁਧਿਆਣਾ, 4 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਕੂਲ ਖੇਡਾਂ ਵਿਚ ਇਕ ਵਾਰ ਫਿਰ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਲੁਧਿਆਣਾ ਦੇ ਵਿਦਿਆਰਥੀਆਂ ਨੇ ਜੂਡੋ ਦੇ ਵੱਖ-ਵੱਖ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਅੰਡਰ-19 ਲੜਕੀਆਂ ਵਿਚ ਦਸਵੀਂ ਜਮਾਤ ਦੀ ...
ਲੁਧਿਆਣਾ, 4 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਰਸੋਈ ਗੈਸ ਹਰ ਘਰ ਦੀ ਜਰੂਰਤ ਹੈ ਇਸ ਲਈ ਗੈਸ ਦੀ ਵਰਤੋ ਸਮੇਂ ਖਪਤਕਾਰਾਂ ਦਾ ਚੌਕਸ ਰਹਿਣਾ ਅਤਿ ਜਰੂਰੀ ਹੈ | ਜਿਸ ਰਸੋਈ ਗੈਸ ਸਿਲੈਂਡਰ ਦੀ ਮਿਆਦ ਖਤਮ ਹੋ ਚੁੱਕੀ ਹੋਵੇ, ਉਸਦੀ ਵਰਤੋਂ ਕਰਨਾ ਖਤਰਨਾਕ ਹੋ ਸਕਦਾ ਹੈ, ਪਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX