ਤਾਜਾ ਖ਼ਬਰਾਂ


ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  1 day ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . .  1 day ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . .  1 day ago
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . .  1 day ago
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
ਮੱਧ ਪ੍ਰਦੇਸ਼:ਇਸਲਾਮ ਨਗਰ ਪਿੰਡ ਦਾ ਨਾਂਅ ਬਦਲ ਕੇ ਕੀਤਾ ਗਿਆ ਜਗਦੀਸ਼ਪੁਰ
. . .  1 day ago
ਭੋਪਾਲ, 2 ਫਰਵਰੀ-ਮੱਧ ਪ੍ਰਦੇਸ਼ ਦੇ ਭੋਪਾਲ ਜ਼ਿਲ੍ਹੇ ਦੇ ਇਸਲਾਮ ਨਗਰ ਪਿੰਡ ਦਾ ਨਾਂਅ ਤੁਰੰਤ ਪ੍ਰਭਾਵ ਨਾਲ ਬਦਲ ਕੇ ਜਗਦੀਸ਼ਪੁਰ ਕਰ ਦਿੱਤਾ ਗਿਆ...
ਦੱਖਣੀ ਅਫਰੀਕਾ ਦੀ ਚੋਟੀ ਫ਼ਤਹਿ ਕਰਨ ਵਾਲੇ ਰਾਮ ਚੰਦਰ ਦਾ ਅਬੋਹਰ ਪਹੁੰਚਣ ਭਰਵਾ ਸਵਾਗਤ
. . .  1 day ago
ਅਬੋਹਰ, 2 ਫਰਵਰੀ (ਸੰਦੀਪ ਸੋਖਲ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐਸ. ਨੇ ਰਾਮਚੰਦਰ...
ਪਾਕਿਸਤਾਨੀ ਅੱਤਵਾਦੀਆਂ ਨੇ ਆਰਿਫ਼ ਤੋਂ ਕਰਵਾਏ ਸਨ ਧਮਾਕੇ, ਪਹਿਲੀ ਵਾਰ ਪਰਫ਼ਿਊਮ ਆਈ.ਈ.ਡੀ. ਬਰਾਮਦ-ਡੀ.ਜੀ.ਪੀ. ਜੰਮੂ ਪੁਲਿਸ
. . .  1 day ago
ਸ੍ਰੀਨਗਰ, 2 ਫਰਵਰੀ- ਪੁਲਿਸ ਨੇ ਜੰਮੂ ਦੇ ਨਰਵਾਲ ਇਲਾਕੇ ਵਿਚ ਹੋਏ ਆਈ.ਈ.ਡੀ. ਧਮਾਕੇ ਦੀ ਗੁੱਤੀ ਸੁਲਝਾ ਲਈ ਹੈ। ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਰਿਆਸੀ ਵਾਸੀ ਆਰਿਫ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਉਸ ਨੇ ਇਹ ਧਮਾਕੇ ਪਾਕਿਸਤਾਨੀ ਅੱਤਵਾਦੀਆਂ ਦੇ ਇਸ਼ਾਰੇ ’ਤੇ ਕਰਵਾਏ ਸਨ। ਆਰਿਫ਼ ਇਕ ਸਰਕਾਰੀ ਸਕੂਲ ਵਿਚ...
ਯੂ.ਜੀ.ਸੀ. ਨੇ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਧਾਈ
. . .  1 day ago
ਨਵੀਂ ਦਿੱਲੀ, 2 ਫਰਵਰੀ- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ (ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ) ਨਿਯਮ, 2023 ਲਈ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 2 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਇਸ ਸੰਬੰਧੀ ਯੂ.ਜੀ.ਸੀ. ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਅਕਤੀ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਉਸ ਨੂੰ ਆਪਣਾ ਆਪ ਜਨਤਾ ਦੀ ਅਮਾਨਤ ਸਮਝਣਾ ਚਾਹੀਦਾ ਹੈ। -ਥਾਮਸ ਜੈਫਰਸਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਰਾਸ਼ਟਰਪਤੀ ਦਰੋਪਦੀ ਮੁਰਮੂ 8 ਨੂੰ ਪਹੁੰਚਣਗੇ ਚੰਡੀਗੜ੍ਹ

ਚੰਡੀਗੜ੍ਹ, 4 ਅਕਤੂਬਰ (ਮਨਜੋਤ ਸਿੰਘ ਜੋਤ)-ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ 6 ਅਤੇ 8 ਅਕਤੂਬਰ ਨੂੰ ਇਥੋਂ ਦੀ ਸੁਖਨਾ ਝੀਲ 'ਤੇ ਹੋਣ ਜਾ ਰਹੇ ਏਅਰ ਸ਼ੋਅ ਲਈ 8 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ, ਜਦਕਿ 9 ਅਕਤੂਬਰ ਨੂੰ ਰਾਸ਼ਟਰਪਤੀ ਪੰਜਾਬ ਇੰਜੀਨੀਅਰਿੰਗ ਕਾਲਜ (ਪੈਕ) ਦੇ ਡਿਗਰੀ ਵੰਡ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਭਾਰਤੀ ਹਵਾਈ ਸੈਨਾ ਅਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਏਅਰ ਸ਼ੋਅ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਏਅਰ ਸ਼ੋਅ ਦੇ ਚਲਦਿਆਂ 6 ਅਤੇ 8 ਅਕਤੂਬਰ ਨੂੰ ਸੁਖਨਾ ਝੀਲ ਆਮ ਲੋਕਾਂ ਲਈ ਬੰਦ ਰਹੇਗੀ ਅਤੇ ਪਾਸ ਵਾਲੇ ਲੋਕਾਂ ਨੂੰ ਹੀ ਦਾਖਲਾ ਮਿਲੇਗਾ | ਇਹ ਏਅਰ ਸ਼ੋਅ 6 ਅਤੇ 8 ਅਕਤੂੁਬਰ ਨੂੰ ਸੁਖਨਾ ਝੀਲ 'ਤੇ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਇਆ ਜਾਏਗਾ | ਏਅਰ ਸ਼ੋਅ ਵਿਚ ਰਾਸ਼ਟਪਤੀ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ | ਇਸ ਦੇ ਨਾਲ ਹੀ ਹਵਾਈ ਸੈਨਾ ਦੇ ਜਵਾਨਾਂ ਵਲੋਂ ਏਅਰ ਸ਼ੋਅ ਤੋਂ ਪਹਿਲਾਂ ਰਿਹਰਸਲ ਵੀ ਕੀਤੀ ਜਾ ਰਹੀ ਹੈ |

ਪੰਜਾਬ ਪੁਲਿਸ ਨੇ ਤਿੰਨ ਮਹੀਨਿਆਂ 'ਚ 916 ਵੱਡੀਆਂ ਮੱਛੀਆਂ ਸਮੇਤ 5824 ਤਸਕਰਾਂ ਨੂੰ ਕੀਤਾ ਗਿ੍ਫ਼ਤਾਰ

ਚੰਡੀਗੜ੍ਹ, 4 ਅਕਤੂਬਰ (ਤਰੁਣ ਭਜਨੀ)-ਪੰਜਾਬ ਪੁਲਿਸ ਨੇ ਤਿੰਨ ਮਹੀਨਿਆਂ 'ਚ 916 ਵੱਡੀਆਂ ਮੱਛੀਆਂ ਸਮੇਤ 5824 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਪੁਲਿਸ ਨੇ ਕੁੱਲ 4444 ਐਫ.ਆਈ.ਆਰ ਦਰਜ ਕੀਤੀਆਂ ਹਨ, ਜਿਨ੍ਹਾਂ 'ਚੋਂ 461 ਵਪਾਰਕ ਮਾਤਰਾ ਨਾਲ ਸੰਬੰਧਿਤ ਹਨ | ਇੱਥੇ ਆਪਣੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਪੰਜਾਬ ਸਕੱਤਰੇਤ ਵਿਖੇ ਕਿ੍ਕਟ ਕਲੱਬ ਚੰਡੀਗੜ੍ਹ ਦੀ ਅਧਿਕਾਰਤ ਜਰਸੀ ਕੀਤੀ ਲਾਂਚ

ਚੰਡੀਗੜ੍ਹ, 4 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਕਿ੍ਕਟ ਕਲੱਬ, ਚੰਡੀਗੜ੍ਹ ਦੀ ਅਧਿਕਾਰਤ ਜਰਸੀ ਲਾਂਚ ਕੀਤੀ | ਹਾਲ ਹੀ 'ਚ ਹੋਏ ਟੂਰਨਾਮੈਂਟਾਂ ਦੌਰਾਨ ਪ੍ਰਾਪਤੀਆਂ ਲਈ ਕਲੱਬ ਦੇ ਕਾਰਜਕਰਤਾਵਾਂ ਦੀ ਪਿੱਠ ...

ਪੂਰੀ ਖ਼ਬਰ »

ਪੀ.ਬੀ.ਸੀ. ਮਹਾਂਸੰਘ ਦੇ ਜਨਰਲ ਸਕੱਤਰ ਨੇ ਲਘੂ ਉਦਯੋਗ ਦੇ ਚੇਅਰਮੈਨ ਨੂੰ ਦਿੱਤੀ ਵਧਾਈ

ਚੰਡੀਗੜ੍ਹ, 4 ਅਕਤੂਬਰ (ਅਜੀਤ ਬਿਊਰੋ)-ਪੰਜਾਬ ਬੋਰਡ ਤੇ ਕਾਰਪੋਰੇਸ਼ਨ ਮਹਾਂਸੰਘ ਦੇ ਜਨਰਲ ਸਕੱਤਰ ਰਾਜ ਕੁਮਾਰ ਤੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਮਲੋਆ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੂੰ ...

ਪੂਰੀ ਖ਼ਬਰ »

ਫਿਲਿਪਸ ਕੰਪਨੀ ਦੇ 1500 ਬੇਰੁਜ਼ਗਾਰ ਹੋਏ ਕਾਮਿਆਂ ਦੀ ਪੰਜਾਬ ਸਰਕਾਰ ਫੜੇ ਬਾਂਹ-ਸਤਨਾਮ ਸਿੰਘ ਦਾਊਾ

ਚੰਡੀਗੜ੍ਹ, 4 ਅਕਤੂਬਰ (ਨਵਿੰਦਰ ਸਿੰਘ ਬੜਿੰਗ)-ਪੰਜਾਬ ਦਾ ਲਘੂ ਉਦਯੋਗ ਅਤੇ ਨਿਰਯਾਤ ਕਾਰਪੋਰੇਸ਼ਨ ਜੋ ਸੂਬੇ ਵਿਚ ਫ਼ੈਕਟਰੀਆਂ ਲਗਵਾ ਕੇ ਲੋਕਾਂ ਨੂੰ ਰੁਜ਼ਗਾਰ ਦੇਣ ਅਤੇ ਸਰਕਾਰੀ ਖ਼ਜ਼ਾਨਾ ਭਰਨ ਲਈ ਬਣਿਆ ਸੀ ਪਰ ਪਿਛਲੇ ਦਹਾਕਿਆਂ ਵਿਚ ਇਸ ਨਿਗਮ ਵਿਚਲੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਦੁਸਹਿਰੇ ਦੇ ਤਿਉਹਾਰ ਸੰਬੰਧੀ ਕਰਵਾਇਆ ਪ੍ਰੋਗਰਾਮ

ਚੰਡੀਗੜ੍ਹ, 4 ਅਕਤੂਬਰ (ਨਵਿੰਦਰ ਸਿੰਘ ਬੜਿੰਗ)-ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਕਟਰ-40 ਸੀ ਵਿਖੇ ਸਕੂਲ ਪਿ੍ੰਸੀਪਲ ਚਰਨਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਸਕੂਲ ਦੇ ਪ੍ਰੀ-ਪ੍ਰਾਇਮਰੀ ਵਿੰਗ ਵਲੋਂ ਦੁਸ਼ਹਿਰੇ ਦਾ ਤਿਉਹਾਰ ਸੰਬੰਧੀ ...

ਪੂਰੀ ਖ਼ਬਰ »

ਸ੍ਰੀ ਸਨਾਤਨ ਧਰਮ ਦੁਸਹਿਰਾ ਕਮੇਟੀ ਸੈਕਟਰ 46 ਵਲੋਂ ਧੂਮ-ਧਾਮ ਨਾਲ ਮਨਾਇਆ ਜਾਵੇਗਾ ਦੁਸਹਿਰੇ ਦਾ ਤਿਉਹਾਰ

ਚੰਡੀਗੜ੍ਹ, 4 ਅਕਤੂਬਰ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਵਿਚ ਤਿੰਨ ਸਾਲਾਂ ਬਾਅਦ ਦੁਸ਼ਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਸ੍ਰੀ ਸਨਾਤਨ ਧਰਮ ਦੁਸਹਿਰਾ ਕਮੇਟੀ ਸੈਕਟਰ 46 ਚੰਡੀਗੜ੍ਹ ਵਲੋਂ ਵੀ ਦੁਸ਼ਹਿਰੇ ਦਾ ਤਿਉਹਾਰ ਧੂਮਧਾਮ ਅਤੇ ਸ਼ਰਧਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਜ਼ੀਰੋ ਟੋਲਰੇਂਸ ਨੀਤੀ ਦੇ ਚਲਦੇ ਵਿਜੀਲੈਂਸ ਦੀ ਛਾਪੇਮਾਰੀ ਤੇਜ਼

ਚੰਡੀਗੜ੍ਹ, 4 ਅਕਤੂਬਰ (ਵਿਸ਼ੇਸ ਪ੍ਰਤੀਨਿਧ)-ਮੱੁਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਭਿ੍ਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੇਂਸ ਨੀਤੀ ਦੀ ਪਾਲਣਾ ਵਿਚ ਰਾਜ ਵਿਜੀਲੈਂਸ ਬਿਊਰੋ ਨੇ ਆਪਣੀ ਛਾਪੇਮਾਰੀ ਤੇਜ਼ ਕੀਤੀ ਹੈ | ਇਸੀ ਲੜੀ ਵਿਚ ਬਿਊਰੋ ਵਲੋਂ ਸਰਕਾਰ ਦੇ ਆਦੇਸ਼ਾਂ 'ਤੇ ...

ਪੂਰੀ ਖ਼ਬਰ »

ਖਿਡਾਰੀਆਂ ਦੇ ਪ੍ਰਦਰਸ਼ਨ ਨੂੰ ਹੋਰ ਬਿਹਤਰ ਬਣਾਉਣ ਲਈ ਕੀਤਾ ਜਾਵੇਗਾ ਕੰਮ-ਖੱਟਰ

ਚੰਡੀਗੜ੍ਹ, 4 ਅਕਤੂਬਰ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੇ ਨਿਰਦੇਸ਼ 'ਤੇ ਹੁਣ ਪੰਚਕੂਲਾ ਦੇ ਸਪੋਰਟਸ ਇੰਜਰੀ ਪੁਨਰਵਾਸ ਕੇਂਦਰ ਵਿਚ ਹਰ ਖੇਡ ਦੇ ਅਨੁਸਾਰ ਐਕਸਰਸਾਇਜ਼ ਪਲਾਨ ਬਣਾਇਆ ਜਾਵੇਗਾ | ਹਰੇਕ ਖਿਡਾਰੀ ਦੇ ਪ੍ਰਦਰਸ਼ਨ ਨੂੰ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 5 ਨਵੇਂ ਮਾਮਲੇ

ਚੰਡੀਗੜ੍ਹ, 4 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ ਪੰਜ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਤਿੰਨ ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 25 ਹੈ | ਅੱਜ ਆਏ ਨਵੇਂ ਮਾਮਲੇ ਸੈਕਟਰ-26, 36 ਅਤੇ ਪੀ.ਜੀ.ਆਈ. ...

ਪੂਰੀ ਖ਼ਬਰ »

ਖਪਤਕਾਰ ਫੋਰਮ ਦੇ ਇਕ ਜੱਜ ਨੂੰ 25 ਲੱਖ ਦੀ ਫਿਰੌਤੀ ਲਈ ਆਇਆ ਵਿਦੇਸ਼ੀ ਫ਼ੋਨ

ਰੂਪਨਗਰ, 4 ਅਕਤੂਬਰ (ਸਤਨਾਮ ਸਿੰਘ ਸੱਤੀ)-ਸਿਟੀ ਪੁਲੀਸ ਰੂਪਨਗਰ ਨੇ ਜ਼ਿਲ੍ਹਾ ਖਪਤਕਾਰ ਫੋਰਮ ਰੂਪਨਗਰ ਦੇ ਇੱਕ ਜੱਜ ਦੀ ਸ਼ਿਕਾਇਤ ਦੇ ਆਧਾਰ 'ਤੇ ਵਿਦੇਸ਼ੀ ਫ਼ੋਨ ਨੰਬਰ +1321613859 ਤੋਂ ਫ਼ੋਨ ਕਰਕੇ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਦੋਸ਼ਾਂ ਹੇਠ ਪਰਚਾ ਦਰਜ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਸਪੀਕਰ ਤੇ ਡਿਪਟੀ ਸਪੀਕਰ ਨੇ ਸੂਬਾ ਵਾਸੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਦਿੱਤੀ ਵਧਾਈ

ਚੰਡੀਗੜ੍ਹ, 4 ਅਕਤੂਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈ ਦਿੱਤੀ | ਸੰਧਵਾਂ ਨੇ ਕਿਹਾ ਕਿ ਭਗਵਾਨ ਰਾਮ ਦੀ ਲੰਕਾ 'ਤੇ ਜਿੱਤ ਦੇ ਸੰਦਰਭ 'ਚ ਮਨਾਇਆ ਜਾਂਦਾ ...

ਪੂਰੀ ਖ਼ਬਰ »

ਪ੍ਰਸਿੱਧ ਚਿੱਤਰਕਾਰਾ ਪੁਨੀਤ ਮਦਾਨ ਦਾ ਵਿਸ਼ੇਸ਼ ਤੌਰ 'ਤੇ ਸਨਮਾਨ

ਚੰਡੀਗੜ੍ਹ, 4 ਅਕਤੂਬਰ (ਨਵਿੰਦਰ ਸਿੰਘ ਬੜਿੰਗ)-ਭਾਰਤ ਦੇ ਵੱਖ-ਵੱਖ ਸੂਬਿਆਂ ਤੇ ਸ਼ਹਿਰਾਂ ਵਿਚ ਆਪਣੀ ਕਲਾ ਦਾ ਲੋਹਾ ਮਨਵਾ ਚੁੱਕੀ ਪੁਨੀਤ ਮਦਾਨ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਹ ਸਨਮਾਨ ਗੁਰੂ ਨਾਨਕ ਪਬਲਿਕ ਸਕੂਲ ਸੈਕਟਰ 36 ਦੀ ਪਿ੍ੰ. ਗੁਰਨਾਮ ਕੌਰ ਤੇ ...

ਪੂਰੀ ਖ਼ਬਰ »

ਅਹਾਰਿਕਾ ਐਨ.ਜੀ.ਓ. ਨੇ ਲੋੜਵੰਦ ਬੱਚਿਆਂ ਲਈ ਲਗਾਇਆ ਲੰਗਰ

ਚੰਡੀਗੜ੍ਹ, 4 ਅਕਤੂਬਰ (ਨਵਿੰਦਰ ਸਿੰਘ ਬੜਿੰਗ)-ਸ਼ਹਿਰ ਨੂੰ ਕੁਪੋਸ਼ਣ ਮੁਕਤ ਬਣਾਉਣ ਲਈ ਐਨ.ਜੀ.ਓ ਅਹਾਰਿਕਾ ਦੀ ਸੰਸਥਾਪਕ ਡਾਈਟੀਸ਼ੀਅਨ ਸ਼੍ਰੇਆ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੀ ਹੈ | ਇਸੇ ਲੜੀ ਨੂੰ ਅੱਗੇ ਤੋਰਦਿਆਂ ਸੰਸਥਾ ਵਲੋਂ ਸਰਕਾਰੀ ਡਿਸਪੈਂਸਰੀ ...

ਪੂਰੀ ਖ਼ਬਰ »

ਦੁਬਈ 'ਚ ਹੋਇਆ ਇੰਵੇਸਟ ਹਰਿਆਣਾ ਰੋਡ ਸ਼ੋਅ

ਚੰਡੀਗੜ੍ਹ, 4 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਨੂੰ ਇਕ ਪ੍ਰਮੁੱਖ ਨਿਵੇਸ਼ ਡੇਸਟੀਨੇਸ਼ਨ ਵਜੋਂ ਉਤਸ਼ਾਹਿਤ ਕਰਨ ਲਈ ਦੁਬਈ 'ਚ ਇਨਵੇਸਟ ਹਰਿਆਣਾ ਰੋਡ ਸ਼ੋਅ ਦਾ ਪ੍ਰਬੰਧ ਕੀਤਾ ਗਿਆ | ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਹੋਏ ਇਸ ਰੋਡ ਸ਼ੋਅ ...

ਪੂਰੀ ਖ਼ਬਰ »

ਦੁਸਹਿਰੇ ਅਤੇ ਦੁਰਗਾ ਪੂਜਾ ਮੌਕੇ ਵਿੱਤ ਮੰਤਰੀ ਚੀਮਾ ਵਲੋਂ ਪੰਜਾਬ ਵਾਸੀਆਂ ਨੂੰ ਵਧਾਈ

ਚੰਡੀਗੜ੍ਹ, 4 ਅਕਤੂਬਰ (ਅਜੀਤ ਬਿਊਰੋ)- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਲੋਕਾਂ ਨੂੰ ਦੁਸ਼ਹਿਰੇ ਅਤੇ ਦੁਰਗਾ ਪੂਜਾ ਦੇ ਮੌਕੇ 'ਤੇ ਵਧਾਈ ਦਿੱਤੀ ਹੈ | ਵਿੱਤ ਮੰਤਰੀ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਇਸ ...

ਪੂਰੀ ਖ਼ਬਰ »

ਭੋਗਪੁਰ ਦੇ ਸੁੰਦਰੀਕਰਨ ਅਤੇ ਵਿਕਾਸ ਲਈ 151.83 ਲੱਖ ਰੁਪਏ ਖ਼ਰਚ ਕੀਤੇ ਜਾਣਗੇ

ਚੰਡੀਗੜ੍ਹ, 4 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ | ਇਸ ਦਿਸ਼ਾ 'ਚ ਕੰਮ ਕਰਦੇ ਹੋਏ ਸਥਾਨਕ ...

ਪੂਰੀ ਖ਼ਬਰ »

ਬਲੈਰੋ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ

ਐੱਸ. ਏ. ਐੱਸ. ਨਗਰ, 4 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਲਾਂਡਰਾਂ-ਬਨੂੰੜ ਰੋਡ 'ਤੇ ਸਥਿਤ ਜਗਤ ਪੰਜਾਬੀ ਰਸੋਈ ਦੇ ਕੋਲ ਇਕ ਬਲੈਰੋ ਜੀਪ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ | ਮਿ੍ਤਕਾਂ ਦੀ ਪਛਾਣ ਲਖਵਿੰਦਰ ...

ਪੂਰੀ ਖ਼ਬਰ »

ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਬੂਥ ਲੈਵਲ ਅਫ਼ਸਰਾਂ ਨੂੰ ਦਿੱਤੇ ਗਏ ਪ੍ਰਸੰਸਾ-ਪੱਤਰ

ਐੱਸ. ਏ. ਐੱਸ. ਨਗਰ, 4 ਅਕਤੂਬਰ (ਕੇ. ਐੱਸ. ਰਾਣਾ)-ਲੋਕਤੰਤਰ ਵਿਚ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਬੂਥ ਲੈਵਲ ਅਫ਼ਸਰਾਂ ਦੀ ਮਹੱਤਵਪੂਰਨ ਭੂਮਿਕਾ ਹੁੰਦੀ ਹੈ | ਬੀ. ਐੱਲ. ਓ. ਵੋਟਰ ਸੂਚੀਆਂ ਨੂੰ ਤਿਆਰ ਕਰਨ, ਵੋਟਰ ਸੂਚੀਆਂ ਦੀ ਸੁਧਾਈ ਅਤੇ ਸ਼ਨਾਖਤੀ ਕਾਰਡ ਨੂੰ ...

ਪੂਰੀ ਖ਼ਬਰ »

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਤੇ ਪ੍ਰਦਰਸ਼ਨੀ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 4 ਅਕਤੂਬਰ (ਕੇ. ਐੱਸ. ਰਾਣਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ | ਇਸੇ ਮੰਤਵ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ...

ਪੂਰੀ ਖ਼ਬਰ »

ਡਿਊਟੀ 'ਤੇ ਗਏ ਦੋ ਅਧਿਆਪਕਾਂ ਸਮੇਤ ਤਿੰਨ ਘਰਾਂ 'ਚ ਦਿਨ-ਦਿਹਾੜੇ ਚੋਰੀ

ਕੁਰਾਲੀ, 4 ਅਕਤੂਬਰ (ਪੱਤਰ ਪ੍ਰੇਰਕ)-ਅਣਪਛਾਤੇ ਚੋਰ ਅੱਜ ਸਥਾਨਕ ਸ਼ਹਿਰ 'ਚ ਦਿਨ-ਦਿਹਾੜੇ ਤਿੰਨ ਘਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਜ਼ਾਰਾਂ ਰੁਪਏ ਦੀ ਨਕਦੀ ਤੇ ਲੱਖਾਂ ਰੁਪਏ ਦੇ ਗਹਿਣੇ ਚੋਰੀ ਕਰਕੇ ਲੈ ਗਏ | ਦਿਨ-ਦਿਹਾੜੇ ਵਾਪਰੀਆਂ ਚੋਰੀਆਂ ਦੀਆਂ ਇਨ੍ਹਾਂ ...

ਪੂਰੀ ਖ਼ਬਰ »

ਮੁਹਾਲੀ ਸ਼ਹਿਰ ਅੰਦਰ ਅੱਜ ਤਿੰਨ ਪ੍ਰਮੁੱਖ ਥਾਵਾਂ 'ਤੇ ਭਰੇਗਾ ਦੁਸਹਿਰਾ

ਐੱਸ. ਏ. ਐੱਸ. ਨਗਰ, 4 ਅਕਤੂਬਰ (ਕੇ. ਐੱਸ. ਰਾਣਾ)-ਮੁਹਾਲੀ ਸ਼ਹਿਰ ਅੰਦਰ ਅੱਜ ਦੁਸਹਿਰੇ ਮੌਕੇ ਤਿੰਨ ਪ੍ਰਮੁੱਖ ਥਾਵਾਂ 'ਤੇ ਰੌਣਕਾਂ ਲੱਗਣਗੀਆਂ | ਦੁਸਹਿਰਾ ਕਮੇਟੀ ਮੁਹਾਲੀ ਵਲੋਂ ਸਥਾਨਕ ਫੇਜ਼-8 ਦੇ ਮੇਲਾ ਗਰਾਊਾਡ ਵਿਖੇ ਦੁਸਹਿਰੇ ਸੰਬੰਧੀ ਪ੍ਰੋਗਰਾਮ ਕਰਵਾਇਆ ਜਾਵੇ, ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ ਕੱਲ੍ਹ

ਐੱਸ. ਏ. ਐੱਸ. ਨਗਰ, 4 ਅਕਤੂਬਰ (ਰਾਣਾ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮੁਹਾਲੀ ਵਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ ਕੱਲ੍ਹ 6 ਅਕਤੂਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੇਰੇ 9.30 ਵਜੇ ...

ਪੂਰੀ ਖ਼ਬਰ »

ਸ੍ਰੀ ਰਾਮ ਲੀਲ੍ਹਾ ਤੋਂ ਸਾਨੂੰ ਸੇਧ ਲੈਣ ਦੀ ਲੋੜ-ਸੋਹੀ

ਖਰੜ, 4 ਅਕਤੂਬਰ (ਗੁਰਮੁੱਖ ਸਿੰਘ ਮਾਨ)-ਤਿਉਹਾਰਾਂ ਦੇ ਦਿਨਾਂ ਵਿਚ ਲੋਕ ਪੁਲਿਸ ਨੂੰ ਸਹਿਯੋਗ ਦੇਣ ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਿਆ ਜਾ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੀ. ਐਸ. ਪੀ. ਖਰੜ ਰੁਪਿੰਦਰਦੀਪ ਕੌਰ ਸੋਹੀ ਨੇ ਬੀਤੀ ਰਾਤ ਦੁਸਹਿਰਾ ...

ਪੂਰੀ ਖ਼ਬਰ »

ਭਾਈਚਾਰੇ ਵਲੋਂ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਲਾਲੜੂ, 4 ਅਕਤੂਬਰ (ਰਾਜਬੀਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਬਰਸੀ ਮੌਕੇ ਪਿੰਡ ਦੱਪਰ ਵਿਖੇ ਮੁਸਲਿਮ ਭਾਈਚਾਰੇ ਵਲੋਂ ਮਸਜਿਦ 'ਚ ਦੁਆ ਕਰਕੇ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਤੇ ਪੱਤਰਕਾਰ ਨੂੰ ਸਰਧਾਂਜਲੀ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਜੰਡਪੁਰ ਵਿਖੇ ਨਵੇਂ ਬਾਥਰੂਮਾਂ ਦਾ ਉਦਘਾਟਨ

ਖਰੜ, 4 ਅਕਤੂਬਰ (ਜੰਡਪੁਰੀ)-ਪਿੰਡ ਜੰਡਪੁਰ ਦੇ ਸਰਕਾਰੀ ਮਿਡਲ ਸਕੂਲ ਵਿਖੇ ਅੱਜ ਨਵੇਂ ਬਾਥਰੂਮਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਦਘਾਟਨ ਦੀ ਰਸਮ ਕੌਂਸਲਰ ਗੋਬਿੰਦਰ ਸਿੰਘ ਚੀਮਾ ਵਲੋਂ ਸਕੂਲ ਦੀ 6ਵੀਂ ਜਮਾਤ ਦੀ ਵਿਦਿਆਰਥਣ ਮਿੱਠੂ ਵਲੋਂ ਅਦਾ ਕਰਵਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਜਲਵਾਯੂ ਤਬਦੀਲੀ ਦਾ ਮੁਕਾਬਲਾ ਕਰਨ ਲਈ 'ਬਾਇਓਕਲੀਮੈਟਿਕ ਆਰਕੀਟੈਕਚਰ' ਤਕਨੀਕ ਨੂੰ ਅਪਣਾ ਰਹੇ ਨੇ ਆਰਕੀਟੈਕਟ-ਡਾ. ਬੱਗਾ

ਐੱਸ. ਏ. ਐੱਸ. ਨਗਰ, 4 ਅਕਤੂਬਰ (ਕੇ. ਐੱਸ. ਰਾਣਾ)-ਆਧੁਨਿਕ ਇਮਾਰਤਾਂ ਦੀ ਆਰਕੀਟੈਕਚਰ ਸ਼ੈਲੀ ਚੰਡੀਗੜ੍ਹ ਸਮੇਤ ਸਮੁੱਚੇ ਦੇਸ਼ ਅੰਦਰ ਇਕ ਪਰਿਵਰਤਨਸ਼ੀਲ ਤਬਦੀਲੀ ਦੀ ਗਵਾਹ ਹੈ | ਗਲੋਬਲ ਵਾਰਮਿੰਗ ਕਾਰਨ ਪੈਦਾ ਹੋਈਆਂ ਚੁਣੌਤੀਆਂ ਅਤੇ ਵਾਤਾਵਰਨ ਦੇ ਨੁਕਸਾਨ ਨੂੰ ਠੱਲ੍ਹ ...

ਪੂਰੀ ਖ਼ਬਰ »

ਹਲਕਾ ਡੇਰਾਬੱਸੀ ਵਿਖੇ ਚੱਲੇਗੀ ਵਿਕਾਸ ਦੀ ਲਹਿਰ-ਹਰਪਾਲ ਸਿੰਘ ਚੀਮਾ

ਜ਼ੀਰਕਪੁਰ, 4 ਅਕਤੂਬਰ (ਹੈਪੀ ਪੰਡਵਾਲਾ)-ਵਿਧਾਨ ਸਭਾ ਹਲਕਾ ਡੇਰਾਬੱਸੀ 'ਚ ਆਉਂਦੇ ਦਿਨਾਂ ਦੌਰਾਨ ਵਿਕਾਸ ਕਾਰਜਾਂ ਦੀ ਲਹਿਰ ਚੱਲੇਗੀ | ਇਹ ਹਲਕਾ ਪੰਜਾਬ ਵਿਚ ਮੋਹਰੀ ਗਿਣਿਆ ਜਾਂਦਾ ਹੈ, ਪਰ ਪਹਿਲੀਆਂ ਹਕੂਮਤਾਂ ਸਮੇਂ ਇਸ ਹਲਕੇ ਦਾ ਵਿਨਾਸ਼ ਹੀ ਹੁੰਦਾ ਰਿਹਾ, ਪਰ ਹੁਣ ...

ਪੂਰੀ ਖ਼ਬਰ »

ਮਾਮਲਾ ਸ਼ਾਮਲਾਤ ਜ਼ਮੀਨ ਵੇਚਣ, ਜਾਅਲੀ ਢੰਗ ਨਾਲ ਇੰਤਕਾਲ ਦਰਜ ਕਰਨ ਤੇ ਰਿਸ਼ਵਤ ਲੈਣ ਦਾ ਜੁਆਇੰਟ ਸਬ-ਰਜਿਸਟਰਾਰ ਨੇ ਅਦਾਲਤ 'ਚ ਕੀਤਾ ਆਤਮ-ਸਮਰਪਣ

ਐੱਸ. ਏ. ਐੱਸ. ਨਗਰ, 4 ਅਕਤੂਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਵਿਜੀਲੈਂਸ ਵਲੋਂ ਪਿੰਡ ਮਾਜਰੀਆਂ ਦੀ ਸ਼ਾਮਲਾਤ ਜ਼ਮੀਨ ਨੂੰ ਹੋਰਨਾਂ ਲੋਕਾਂ ਦੇ ਨਾਂਅ 'ਤੇ ਤਬਦੀਲ ਕਰਵਾਉਣ ਅਤੇ ਉਨ੍ਹਾਂ ਦੇ ਨਾਂਅ 'ਤੇ ਇੰਤਕਾਲ ਚੜਾਉਣ ਦੇ ਮਾਮਲੇ 'ਚ ਜੁਆਇੰਟ ਸਬ-ਰਜਿਸਟਰਾਰ ਰੁਪਿੰਦਰ ...

ਪੂਰੀ ਖ਼ਬਰ »

ਬਿਜਲੀ ਦਾ ਬਿੱਲ ਜਮ੍ਹਾ ਨਾ ਕਰਵਾਉਣ ਕਰਕੇ ਬਲਾਕ ਸੰਮਤੀ ਦਫ਼ਤਰ ਮਾਜਰੀ ਦਾ ਕੱਟਿਆ ਕੁਨੈਕਸ਼ਨ

ਮਾਜਰੀ, 4 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਸਰਕਾਰੀ ਇਮਾਰਤਾਂ 'ਚ ਚੱਲ ਰਹੇ ਦਫ਼ਤਰਾਂ ਦੇ ਲੱਖਾਂ ਰੁ. ਦੇ ਬਿਜਲੀ ਦੇ ਬਿੱਲ ਬਕਾਇਆ ਹੋਣ ਕਾਰਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਦੇ ਉਪ ਮੰਡਲ ਦਫ਼ਤਰ ਮਾਜਰਾ ਦੇ ਅਧਿਕਾਰੀਆਂ ਵਲੋਂ ਇਨ੍ਹਾਂ ਦਫ਼ਤਰਾਂ ਦੇ ਬਿਜਲੀ ...

ਪੂਰੀ ਖ਼ਬਰ »

ਗੌਰਮਿੰਟ ਸਾਂਝੀ ਐਕਸ਼ਨ ਕਮੇਟੀ ਵਲੋਂ ਡਾਇਰੈਕਟਰ ਸਪੋਰਟਸ ਵਿਭਾਗ ਦਫ਼ਤਰ ਅੱਗੇ ਜਾਰੀ ਰੈਲੀਆਂ ਮੁਲਤਵੀ

ਐੱਸ. ਏ. ਐੱਸ. ਨਗਰ, 4 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਅਤੇ ਯੂ. ਟੀ. ਗੌਰਮਿੰਟ ਸਾਂਝੀ ਐਕਸ਼ਨ ਕਮੇਟੀ ਦੇ ਆਗੂਆਂ ਕਰਤਾਰ ਸਿੰਘ ਪਾਲ, ਮੋਹਨ ਸਿੰਘ, ਚੰਦਨ ਸਿੰਘ ਅਤੇ ਪਵਨ ਗੋਡਿਆਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਸਪੋਰਟਸ ਵਿਭਾਗ ਦਫ਼ਤਰ ਅੱਗੇ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਮੰਦਰ 'ਚ ਦੁਰਗਾ ਨੌਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਐੱਸ. ਏ. ਐੱਸ. ਨਗਰ, 4 ਅਕਤੂਬਰ (ਕੇ. ਐੱਸ. ਰਾਣਾ)-ਰੇਲਵੇ ਸਟੇਸ਼ਨ ਮੁਹਾਲੀ ਨੇੜੇ ਸਥਿਤ ਭਗਵਾਨ ਪਰਸ਼ੂਰਾਮ ਮੰਦਰ ਅਤੇ ਧਰਮਸ਼ਾਲਾ ਵਿਖੇ ਦੁਰਗਾ ਨੌਮੀ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਵੇਰੇ ਮੰਦਰ 'ਚ ਵਿਸ਼ੇਸ਼ ਹਵਨ ਕਰਵਾਇਆ ਗਿਆ, ਉਪਰੰਤ ...

ਪੂਰੀ ਖ਼ਬਰ »

ਪਰਿਵਾਰ ਨੂੰ ਨਸ਼ੀਲੀ ਮਠਿਆਈ ਖੁਆ ਕੇ ਗਹਿਣੇ ਤੇ ਨਕਦੀ ਲੁੱਟੀ, ਇਕ ਦੀ ਜ਼ੇਰੇ ਇਲਾਜ ਮੌਤ

ਜ਼ੀਰਕਪੁਰ, 4 ਅਕਤੂਬਰ (ਹੈਪੀ ਪੰਡਵਾਲਾ)-ਇਥੋਂ ਦੇ ਪਿੰਡ ਬਿਸ਼ਨਪੁਰਾ ਨੇੜੇ ਝੁੱਗੀਆਂ 'ਚ ਰਹਿੰਦੇ ਗੱਡੀ ਲੁਹਾਰਾਂ (ਬਾਗੜੀਆ ਬਰਾਦਰੀ) ਦੇ ਇਕ ਪਰਿਵਾਰ ਨੂੰ ਨਸ਼ੀਲੀ ਚੀਜ਼ ਖੁਆ ਕੇ ਇਕ ਵਿਅਕਤੀ ਵਲੋਂ ਸੋਨੇ ਤੇ ਚਾਂਦੀ ਦੇ ਗਹਿਣੇ ਅਤੇ ਨਕਦੀ ਲੁੱਟਣ ਦਾ ਮਾਮਲਾ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਪੰਜਾਬ ਨੇ ਅਲੱਗ-ਅਲੱਗ ਵਰਗਾਂ ਵਿਚ ਚਾਰ ਅਹਿਮ ਐਵਾਰਡ ਹਾਸਿਲ ਕੀਤੇ- ਜਿੰਪਾ

ਚੰਡੀਗੜ੍ਹ, 4 ਅਕਤੂਬਰ (ਅਜੀਤ ਬਿਊਰੋ) ਪੰਜਾਬ ਨੇ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਭਾਰਤ ਦੇ ਉੱਤਰੀ ਜ਼ੋਨ ਦੇ ਸੂਬਿਆਂ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ | ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕੇਂਦਰੀ ਜਲ ਮੰਤਰੀ ਗਜੇਂਦਰ ਸਿੰਘ ...

ਪੂਰੀ ਖ਼ਬਰ »

ਸ਼ਹਿਰੀ ਖੇਤਰ ਦੇ ਛੋਟੇ ਵਪਾਰੀਆਂ ਨੂੰ ਰਿਆਇਤੀ ਦਰਾਂ 'ਤੇ ਮਿਲਣਗੇ ਬੂਥ-ਮਨੋਹਰ ਲਾਲ

ਪੰਚਕੂਲਾ, 4 ਅਕਤੂਬਰ (ਕਪਿਲ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵਲੋਂ ਅੱਜ ਪੰਚਕੂਲਾ ਦੇ ਸੈਕਟਰ-9 ਵਿਖੇ ਸਮਾਲ ਟ੍ਰੇਡਰ ਰੇਹੜੀ ਬਾਜ਼ਾਰ ਪੁਨਰਵਾਸ ਯੋਜਨਾ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਹਵਨ ਯੱਗ ਉਪਰੰਤ ਅੰਤੋਦਿਆ ਮਾਰਕੀਟ ਦਾ ਨੀਂਹ ਪੱਥਰ ਵੀ ਰੱਖਿਆ ਗਿਆ | ...

ਪੂਰੀ ਖ਼ਬਰ »

ਸ. ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਖਰੜ, 4 ਅਕਤੂਬਰ (ਮਾਨ)-ਪਿੰਡ ਮਲਕਪੁਰ ਦੀ ਗ੍ਰਾਮ ਪੰਚਾਇਤ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਪਿੰਡ ਦੇ ਸਰਪੰਚ ਹਰਬੰਸ ਲਾਲ ਨੇ ਦੱਸਿਆ ਕਿ ਇਸ ਮੌਕੇ ਬੁਲਾਰਿਆਂ ਵਲੋਂ ਬੱਚਿਆਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 'ਚ ਖ਼ਾਲਸਾ ਸਕੂਲ ਫੇਜ਼-8 ਮੁਹਾਲੀ ਨੇ ਮਾਰੀਆਂ ਮੱਲਾਂ

ਐੱਸ. ਏ. ਐੱਸ. ਨਗਰ, 4 ਅਕਤੂਬਰ (ਬੈਨੀਪਾਲ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ (ਫੇਜ਼-8) ਮੁਹਾਲੀ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਵੱਖ-ਵੱਖ ਮੁੁਕਾਬਲਿਆਂ ਵਿਚ ਮੱਲਾਂ ਮਾਰੀਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰ. ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਹੁਕਮ ਜਾਰੀ

ਐੱਸ. ਏ. ਐੱਸ. ਨਗਰ, 4 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ ਮੁਹਾਲੀ ਅਮਿਤ ਤਲਵਾੜ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ, ਜਿਨ੍ਹਾਂ ...

ਪੂਰੀ ਖ਼ਬਰ »

ਮਿਲਕਫੈੱਡ ਦੇ ਚੇਅਰਮੈਨ ਵਲੋਂ ਪੰਜਾਬ ਦੇ ਵੇਰਕਾ ਨਾਲ ਸੰਬੰਧਿਤ ਵਿਭਾਗਾਂ ਦੇ ਅਫ਼ਸਰਾਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 4 ਅਕਤੂਬਰ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਵਲੋਂ ਪੰਜਾਬ ਭਰ ਦੇ ਮਿਲਕਫੈੱਡ/ਵੇਰਕਾ ਨਾਲ ਸੰਬੰਧਤ ਵੱਖ-ਵੱਖ ਵਿਭਾਗਾਂ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ | ਇਸ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦਾ ਵਫ਼ਦ ਸਿੱਖਿਆ ਬੋਰਡ ਦੇ ਚੇਅਰਮੈਨ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 4 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦਾ ਵਫ਼ਦ ਵਿਦਿਆਰਥੀਆਂ ਅਤੇ ਲੈਕਚਰਾਰਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੂੰ ਮਿਲਿਆ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਬਿਨਾਂ ਲਾਇਸੰਸ ਇੰਮੀਗ੍ਰੇਸ਼ਨ ਕੰਪਨੀ ਚਲਾਉਣ ਵਾਲਿਆਂ ਖ਼ਿਲਾਫ਼ ਪੁਲਿਸ ਹੋਈ ਸਖ਼ਤ

ਐੱਸ. ਏ. ਐੱਸ. ਨਗਰ, 4 ਅਕਤੂਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਬਿਨਾਂ ਲਾਇਸੰਸ ਦੇ ਇੰਮੀਗ੍ਰੇਸ਼ਨ ਕੰਪਨੀਆਂ ਚਲਾਉਣ ਵਾਲਿਆਂ ਦੇ ਖ਼ਿਲਾਫ਼ ਸਖ਼ਤ ਹੋ ਗਈ ਹੈ ਅਤੇ ਅਜਿਹੀਆਂ ਕੰਪਨੀਆਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ | ਇਸ ਸੰਬੰਧੀ ਡੀ. ਐਸ. ...

ਪੂਰੀ ਖ਼ਬਰ »

ਬਿਨਾਂ ਲਾਇਸੰਸ ਇੰਮੀਗ੍ਰੇਸ਼ਨ ਕੰਪਨੀ ਚਲਾਉਣ ਵਾਲਿਆਂ ਖ਼ਿਲਾਫ਼ ਪੁਲਿਸ ਹੋਈ ਸਖ਼ਤ

ਐੱਸ. ਏ. ਐੱਸ. ਨਗਰ, 4 ਅਕਤੂਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਬਿਨਾਂ ਲਾਇਸੰਸ ਦੇ ਇੰਮੀਗ੍ਰੇਸ਼ਨ ਕੰਪਨੀਆਂ ਚਲਾਉਣ ਵਾਲਿਆਂ ਦੇ ਖ਼ਿਲਾਫ਼ ਸਖ਼ਤ ਹੋ ਗਈ ਹੈ ਅਤੇ ਅਜਿਹੀਆਂ ਕੰਪਨੀਆਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ | ਇਸ ਸੰਬੰਧੀ ਡੀ. ਐਸ. ...

ਪੂਰੀ ਖ਼ਬਰ »

ਡੇਰਾ ਬਾਬਾ ਮੰਗਲ ਨਾਥ ਪ੍ਰਾਚੀਨ ਮੰਦਰ ਮਾਤਾ ਅੰਬਿਕਾ ਵਿਖੇ ਨਤਮਸਤਕ ਹੋਏ ਮਹੰਤ ਪੀਰ ਬਾਲਕ ਨਾਥ ਯੋਗੀ

ਖਰੜ, 4 ਅਕਤੂਬਰ (ਗੁਰਮੁੱਖ ਸਿੰਘ ਮਾਨ)-ਰਾਜਸਥਾਨ ਦੇ ਅਲਵਰ ਤੋਂ ਭਾਜਪਾ ਦੇ ਮੈਂਬਰ ਪਾਰਲੀਮੈਂਟ ਤੇ ਨਾਥ ਸੰਪਰਦਾਇ ਦੇ ਰਾਸ਼ਟਰੀ ਉਪ ਪ੍ਰਧਾਨ ਮਹੰਤ ਪੀਰ ਬਾਲਕ ਨਾਥ ਯੋਗੀ ਦਾ ਡੇਰਾ ਬਾਬਾ ਮੰਗਲ ਨਾਥ ਪ੍ਰਾਚੀਨ ਮੰਦਰ ਮਾਤਾ ਅੰਬਿਕਾ ਜੀ ਖਰੜ ਵਿਖੇ ਪਹੁੰਚਣ 'ਤੇ ਮਹੰਤ ...

ਪੂਰੀ ਖ਼ਬਰ »

ਪੰਜਾਬ 'ਚ ਗੈਂਗਸਟਰ ਰਾਜ ਆਪਣੇ ਸਿਖਰ 'ਤੇ ਹੈ-ਅਸ਼ਵਨੀ ਸ਼ਰਮਾ

ਚੰਡੀਗੜ੍ਹ, 4 ਅਕਤੂਬਰ (ਅਜੀਤ ਬਿਊਰੋ)-ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਖ਼ਬਰਾਂ ਦੀਆਂ ਸੁਰਖ਼ੀਆਂ 'ਚ ਰਹਿਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ, ਸੁਰਖ਼ੀਆਂ ਬਟੋਰਨ ਲਈ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੇ ਮੰਤਰੀ ਤੇ ...

ਪੂਰੀ ਖ਼ਬਰ »

ਗੰਨੇ ਦੀ ਰਕਮ ਦਾ ਭੁਗਤਾਨ ਕਿਸਾਨ ਹਿੱਤ 'ਚ ਸਭ ਤੋਂ ਉੱਪਰ-ਸਹਿਕਾਰਤਾ ਮੰਤਰੀ

ਚੰਡੀਗੜ੍ਹ, 4 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਹਿਕਾਰਤਾ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਖੰਡ ਮਿੱਲ ਕਿਸਾਨਾਂ ਨੂੰ ਗੰਨੇ ਦੀ ਰਕਮ ਦਾ ਭੁਗਤਾਨ ਕਰਨਾ ਸਭ ਤੋਂ ਉੱਪਰ ਰੱਖਣ | ਚਾਲੂ ਵਿੱਤ ਸਾਲ ਦੇ ਸੀਜਨ ਦੌਰਾਨ ਲਗਭਗ 500 ਲੱਖ ਕੁਇੰਟਲ ਗੰਨੇ ਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੂੰ ਬਲੌਂਗੀ ਵਿਖੇ ਸਰਵੇ ਦੌਰਾਨ 17 ਘਰਾਂ 'ਚੋਂ ਮਿਲਿਆ ਡੇਂਗੂ ਮੱਛਰ ਦਾ ਲਾਰਵਾ

ਐੱਸ. ਏ. ਐੱਸ. ਨਗਰ, 4 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਲਗਾਤਾਰ ਸਾਹਮਣੇ ਆ ਰਹੇ ਡੇਂਗੂ ਅਤੇ ਚਿਕਨਗੁਣੀਏ ਦੇ ਕੇਸਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਸਿਹਤ ਵਿਭਾਗ ਚੌਕਸ ਹੋ ਗਿਆ ਹੈ | ਇਸ ਦੇ ਚਲਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰੋਂ ਘਰੀਂ ਜਾ ਕੇ ...

ਪੂਰੀ ਖ਼ਬਰ »

'ਦੀ ਪੰਜਾਬ ਸਟੇਟ ਮਿਲਕ ਪਲਾਂਟ ਐਂਡ ਪ੍ਰਾਜੈਕਟਰ ਇੰਪਲਾਈਜ਼ ਕਨਫੈਡਰੇਸ਼ਨ' ਵਲੋਂ ਚੇਅਰਮੈਨ ਸ਼ੇਰਗਿੱਲ ਦਾ ਸਨਮਾਨ

ਐੱਸ. ਏ. ਐੱਸ. ਨਗਰ, 4 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ ਦੇ ਸਹਿਕਾਰੀ ਮਿਲਕ ਪਲਾਂਟਾਂ ਦੀ ਸੂਬਾਈ ਮੁਲਾਜ਼ਮ ਜਥੇਬੰਦੀ 'ਦੀ ਪੰਜਾਬ ਸਟੇਟ ਮਿਲਕ ਪਲਾਂਟ ਐਂਡ ਪ੍ਰਾਜੈਕਟਰ ਇੰਪਲਾਈਜ਼ ਕਨਫੈਡਰੇਸ਼ਨ' ਵਲੋਂ ਪ੍ਰਧਾਨ ਕੁਲਵੰਤ ਸਿੰਘ ਅਤੇ ਜਨਰਲ ਸਕੱਤਰ ਗੁਲਜਾਰ ਸਿੰਘ ਦੀ ...

ਪੂਰੀ ਖ਼ਬਰ »

ਰਾਸ਼ਟਰੀ ਖੇਡਾਂ ਵਿਚ ਭਾਗ ਲੈਣ ਲਈ ਚੰਡੀਗੜ੍ਹ ਦੀ ਯੋਗਾਸਨ ਟੀਮ ਰਵਾਨਾ

ਚੰਡੀਗੜ੍ਹ, 4 ਅਕਤੂਬਰ (ਨਵਿੰਦਰ ਸਿੰਘ ਬੜਿੰਗ) ਗੁਜਰਾਤ ਵਿਚ ਹੋ ਰਹੀਆਂ 36ਵੀਆਂ ਰਾਸ਼ਟਰੀ ਖੇਡਾਂ ਵਿਚ ਪਹਿਲੀ ਵਾਰ ਯੋਗਾਸਨ ਮੁਕਾਬਲੇ ਵੀ ਸ਼ਾਮਿਲ ਕੀਤੇ ਗਏ ਹਨ ਜਿਸ ਵਿਚ ਟੀਮ ਮੈਨੇਜਰ ਅਤੇ ਸੰਸਥਾ ਦੇ ਜਨਰਲ ਸਕੱਤਰ ਰੋਸ਼ਨ ਲਾਲ, ਉਪ ਪ੍ਰਧਾਨ ਤੇ ਕੋਚ ਮੀਨਾਕਸ਼ੀ ...

ਪੂਰੀ ਖ਼ਬਰ »

ਕੰਜਕ ਪੂਜਾ ਮੌਕੇ 'ਕੰਜਕਾਂ' ਲਈ ਦਰ-ਦਰ ਭਟਕੇ ਸ਼ਰਧਾਲੂ

ਜ਼ੀਰਕਪੁਰ, 4 ਅਕਤੂਬਰ (ਹੈਪੀ ਪੰਡਵਾਲਾ)-ਅੱਜ ਅਸ਼ਟਮੀ ਨਰਾਤੇ 'ਤੇ ਦੁਰਗਾ ਮਾਤਾ ਦੀ ਪੂਜਾ ਮੌਕੇ ਸਪੱਸ਼ਟ ਹੋਇਆ ਕਿ ਲਿੰਗ ਅਨੁਪਾਤ ਹਾਲੇ ਵੀ ਸਥਿਰ ਨਹੀਂ ਹੈ | ਅਸ਼ਟਮੀ ਨਰਾਤੇ ਨੂੰ ਮੁੱਖ ਰੱਖਦਿਆਂ ਲੋਕਾਂ ਵਲੋਂ ਲੜਕੀਆਂ ਨੂੰ ਘਰ ਬੁਲਾ ਕੇ ਭੋਜਨ ਛਕਾਇਆ ਗਿਆ ਪਰ ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਦੇ ਬੱਚਿਆਂ ਲਈ ਦਿੱਤੀ ਰੀਫਰੈਸ਼ਮੈਂਟ

ਖਰੜ, 4 ਅਕਤੂਬਰ (ਗੁਰਮੁੱਖ ਸਿੰਘ ਮਾਨ)-ਦੁਸਹਿਰਾ ਕਮੇਟੀ ਖਰੜ ਵਲੋਂ ਅਸਟਮੀ ਦੇ ਸ਼ੁੱਭ ਅਵਸਰ ਮੌਕੇ ਸਜਾਈ ਗਈ ਦੂਸਰੀ ਸ਼ੋਭਾ ਯਾਤਰਾ ਦੌਰਾਨ ਕੱਢੀਆਂ ਗਈਆਂ ਝਾਕੀਆਂ 'ਚ ਸ਼ਾਮਿਲ ਬੱਚਿਆਂ ਲਈ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਰਿਫਰੈਸ਼ਮੈਂਟ ਦਿੱਤੀ ਗਈ | ਕਲੱਬ ਦੇ ...

ਪੂਰੀ ਖ਼ਬਰ »

ਲੋਕ ਹਿਤ ਮਿਸ਼ਨ ਨੇ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ

ਮਾਜਰੀ, 4 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਲੋਕ ਹਿੱਤ ਮਿਸ਼ਨ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਲਈ ਤਹਿਸੀਲਦਾਰ ਮਾਜਰੀ ਨੂੰ ਮੰਗ ਪੱਤਰ ਦਿੱਤਾ ਗਿਆ¢ ਇਸ ਸੰਬੰਧੀ ਸੁਖਦੇਵ ਸਿੰਘ ਸੁੱਖਾ ਕੰਸਾਲਾ, ਮਨਦੀਪ ਸਿੰਘ ...

ਪੂਰੀ ਖ਼ਬਰ »

ਪੀਸ ਆਨ ਅਰਥ ਸੰਸਥਾ ਵਲੋਂ 14ਵੀਂ ਵਿਸ਼ਵ ਪੰਜਾਬੀ ਕਾਨਫ਼ਰੰਸ 21 ਤੇ 22 ਨੂੰ

ਐੱਸ. ਏ. ਐੱਸ. ਨਗਰ, 4 ਅਕਤੂਬਰ (ਕੇ. ਐੱਸ. ਰਾਣਾ)-ਪੀਸ ਆਨ ਅਰਥ ਸੰਸਥਾ ਵਲੋਂ 14ਵੀਂ ਵਿਸ਼ਵ ਪੰਜਾਬੀ ਕਾਨਫ਼ਰੰਸ 21 ਤੇ 22 ਅਕਤੂਬਰ ਨੂੰ ਬਾਅਦ ਦੁਪਹਿਰ 3 ਵਜੇ ਮਿਸੀਸਾਗਾ ਸਥਿਤ ਸਤਿਕਾਰ ਬੈਂਕੁਇਟ ਹਾਲ ਵਿਖੇ ਕਰਵਾਈ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀਸ ਆਨ ਅਰਥ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਕਾਨੂੰਨੀ ਜਾਗਰੂਕਤਾ ਕੈਂਪ

ਐੱਸ. ਏ. ਐੱਸ. ਨਗਰ, 4 ਅਕਤੂਬਰ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪੰਚਕੂਲਾ ਦੇ ਸਹਿਯੋਗ ਨਾਲ ਮਾਤਾ ਮਨਸਾ ਦੇਵੀ ਮੰਦਰ ਵਿਖੇ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ ਗਿਆ¢ ਇਸ ਕੈਂਪ 'ਚ ਸਹਾਇਕ ...

ਪੂਰੀ ਖ਼ਬਰ »

ਸੰਸਦ ਮੈਂਬਰ ਦੀ ਸੁਰੱਖਿਆ 'ਚ ਕੁਤਾਹੀ ਵਰਤਣ ਦੇ ਦੋਸ਼ ਹੇਠ ਥਾਣਾ ਮੁਖੀ ਅਤੇ ਕਾਂਸਟੇਬਲ ਮੁਅੱਤਲ

ਐੱਸ. ਏ. ਐੱਸ. ਨਗਰ, 4 ਅਕਤੂਬਰ (ਜਸਬੀਰ ਸਿੰਘ ਜੱਸੀ)-ਏਅਰਪੋਰਟ ਮੁਹਾਲੀ ਦੇ ਥਾਣਾ ਮੁਖੀ ਅਤੇ ਇਸੇ ਥਾਣੇ ਵਿਚ ਤਾਇਨਾਤ ਇਕ ਕਾਂਸਟੇਬਲ ਨੂੰ ਸੁਰੱਖਿਆ ਵਿਚ ਕੁਤਾਹੀ ਵਰਤਣ ਦੇ ਦੋਸ਼ ਹੇਠ ਅੱਜ ਮੁਅੱਤਲ ਕਰ ਦਿੱਤਾ ਗਿਆ | ਇਸ ਮਾਮਲੇ 'ਚ ਏ. ਡੀ. ਜੀ. ਪੀ. ਸੁਰੱਖਿਆ ਪੰਜਾਬ ਦੇ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਮਾਜਰੀ, 4 ਅਕਤੂਬਰ (ਧੀਮਾਨ)-ਪਿੰਡ ਮਾਜਰੀ ਦੇ ਗੁਰੂ ਨਾਨਕ ਖ਼ਾਲਸਾ ਮਾਡਲ ਹਾਈ ਸਕੂਲ ਵਿਖੇ ਵਿਦਿਆਰਥੀਆਂ ਵਲੋਂ ਦੁਸਹਿਰੇ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਇਸੇ ਦÏਰਾਨ ਵਿਦਿਆਰਥੀਆਂ ਨੇ ਰਾਮ ਲੀਲਾ ਦੇ ਦਿ੍ਸ਼ ਵੀ ਪੇਸ਼ ਕੀਤੇ | ਇਸ ਸੰਬੰਧੀ ਸਕੂਲ ਅਧਿਆਪਕ ਬੌਬੀ ...

ਪੂਰੀ ਖ਼ਬਰ »

ਅਨਮੋਲ ਗਗਨ ਮਾਨ ਨੇ ਲੋਕਾਂ ਨੂੰ ਦੁਸਹਿਰੇ ਦੀਆਂ ਦਿੱਤੀਆਂ ਵਧਾਈਆਂ

ਐੱਸ. ਏ. ਐੱਸ. ਨਗਰ, 4 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸ਼ਿਕਾਇਤ ਨਿਵਾਰਨ ਕੈਬਨਿਟ ਮੰਤਰੀ ਅਨਮੋਲ ਗਗਨ ਨੇ ਲੋਕਾਂ ਨੂੰ ਦੁਸਹਿਰੇ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਦੀ ਲੰਕਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX