ਤਾਜਾ ਖ਼ਬਰਾਂ


ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  1 day ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . .  1 day ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . .  1 day ago
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . .  1 day ago
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
ਮੱਧ ਪ੍ਰਦੇਸ਼:ਇਸਲਾਮ ਨਗਰ ਪਿੰਡ ਦਾ ਨਾਂਅ ਬਦਲ ਕੇ ਕੀਤਾ ਗਿਆ ਜਗਦੀਸ਼ਪੁਰ
. . .  1 day ago
ਭੋਪਾਲ, 2 ਫਰਵਰੀ-ਮੱਧ ਪ੍ਰਦੇਸ਼ ਦੇ ਭੋਪਾਲ ਜ਼ਿਲ੍ਹੇ ਦੇ ਇਸਲਾਮ ਨਗਰ ਪਿੰਡ ਦਾ ਨਾਂਅ ਤੁਰੰਤ ਪ੍ਰਭਾਵ ਨਾਲ ਬਦਲ ਕੇ ਜਗਦੀਸ਼ਪੁਰ ਕਰ ਦਿੱਤਾ ਗਿਆ...
ਦੱਖਣੀ ਅਫਰੀਕਾ ਦੀ ਚੋਟੀ ਫ਼ਤਹਿ ਕਰਨ ਵਾਲੇ ਰਾਮ ਚੰਦਰ ਦਾ ਅਬੋਹਰ ਪਹੁੰਚਣ ਭਰਵਾ ਸਵਾਗਤ
. . .  1 day ago
ਅਬੋਹਰ, 2 ਫਰਵਰੀ (ਸੰਦੀਪ ਸੋਖਲ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐਸ. ਨੇ ਰਾਮਚੰਦਰ...
ਪਾਕਿਸਤਾਨੀ ਅੱਤਵਾਦੀਆਂ ਨੇ ਆਰਿਫ਼ ਤੋਂ ਕਰਵਾਏ ਸਨ ਧਮਾਕੇ, ਪਹਿਲੀ ਵਾਰ ਪਰਫ਼ਿਊਮ ਆਈ.ਈ.ਡੀ. ਬਰਾਮਦ-ਡੀ.ਜੀ.ਪੀ. ਜੰਮੂ ਪੁਲਿਸ
. . .  1 day ago
ਸ੍ਰੀਨਗਰ, 2 ਫਰਵਰੀ- ਪੁਲਿਸ ਨੇ ਜੰਮੂ ਦੇ ਨਰਵਾਲ ਇਲਾਕੇ ਵਿਚ ਹੋਏ ਆਈ.ਈ.ਡੀ. ਧਮਾਕੇ ਦੀ ਗੁੱਤੀ ਸੁਲਝਾ ਲਈ ਹੈ। ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਰਿਆਸੀ ਵਾਸੀ ਆਰਿਫ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਉਸ ਨੇ ਇਹ ਧਮਾਕੇ ਪਾਕਿਸਤਾਨੀ ਅੱਤਵਾਦੀਆਂ ਦੇ ਇਸ਼ਾਰੇ ’ਤੇ ਕਰਵਾਏ ਸਨ। ਆਰਿਫ਼ ਇਕ ਸਰਕਾਰੀ ਸਕੂਲ ਵਿਚ...
ਯੂ.ਜੀ.ਸੀ. ਨੇ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਧਾਈ
. . .  1 day ago
ਨਵੀਂ ਦਿੱਲੀ, 2 ਫਰਵਰੀ- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ (ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ) ਨਿਯਮ, 2023 ਲਈ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 2 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਇਸ ਸੰਬੰਧੀ ਯੂ.ਜੀ.ਸੀ. ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਅਕਤੀ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਉਸ ਨੂੰ ਆਪਣਾ ਆਪ ਜਨਤਾ ਦੀ ਅਮਾਨਤ ਸਮਝਣਾ ਚਾਹੀਦਾ ਹੈ। -ਥਾਮਸ ਜੈਫਰਸਨ

ਰੂਪਨਗਰ

ਚਾਚੇ ਦੇ ਕਾਤਲ ਦੋਵੇਂ ਭਤੀਜੇ ਕੀਰਤਪੁਰ ਸਾਹਿਬ ਪੁਲਿਸ ਵਲੋਂ ਕਾਬੂ

ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 4 ਅਕਤੂਬਰ (ਬੀਰ ਅੰਮਿ੍ਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)-ਬੀਤੇ ਦਿਨੀਂ ਥਾਣਾ ਕੀਰਤਪੁਰ ਸਾਹਿਬ ਅਧੀਨ ਪੈਂਦੇ ਪਿੰਡ ਅਟਾਰੀ ਦੇ ਵਸਨੀਕ ਸੁਭਾਸ਼ ਚੰਦ ਜਿਸ ਦਾ ਉਸਦੇ ਭਤੀਜਿਆਂ ਵਲੋਂ ਨਹਿਰ ਵਿਚ ਸੁੱਟ ਕੇ ਕਤਲ ਕਰ ਦਿੱਤਾ ਸੀ, ਉਨ੍ਹਾਂ ਨੂੰ ਅੱਜ ਕੀਰਤਪੁਰ ਸਾਹਿਬ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ | ਕਤਲ ਦੇ ਮਾਮਲੇ 'ਚ ਨਾਮਜ਼ਦ ਦੋਵੇਂ ਕਥਿਤ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵਲੋਂ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਭੁਪਿੰਦਰ ਸਿੰਘ ਉਰਫ਼ ਕਾਲਾ ਸੰਜੀਵ ਕੁਮਾਰ ਉਰਫ਼ ਸੰਜੂ ਪੁੱਤਰ ਗੁਲਜ਼ਾਰ ਸਿੰਘ ਵਾਸੀ ਪਿੰਡ ਅਟਾਰੀ ਥਾਣਾ ਕੀਰਤਪੁਰ ਸਾਹਿਬ ਆਪਣੇ ਚਾਚੇ ਸੁਭਾਸ਼ ਚੰਦ ਉੱਪਰ ਆਪਣੀ ਮਾਂ ਨਾਲ ਨਾਜਾਇਜ਼ ਸੰਬੰਧਾਂ ਸੰਬੰਧੀ ਸ਼ੱਕ ਕਰਦੇ ਸਨ ਜਿਸ ਕਾਰਨ ਉਨ੍ਹਾਂ ਨੇ 23 ਸਤੰਬਰ ਰਾਤ ਕਰੀਬ 8 ਵਜੇ ਆਪਣੇ ਚਾਚੇ ਸੁਭਾਸ਼ ਚੰਦ ਨੂੰ ਨਹਿਰ 'ਚ ਸੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ | ਇਸ ਦੇ ਸੰਬੰਧ ਵਿਚ ਕੀਰਤਪੁਰ ਥਾਣੇ ਵਿਖੇ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਕਤਲ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ | ਇਸ ਸਬੰਧੀ ਥਾਣਾ ਮੁਖੀ ਸਬ ਇੰਸਪੈਕਟਰ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਮੁਲਜ਼ਮਾਂ ਕੋਲੋਂ ਰਿਮਾਂਡ ਦੌਰਾਨ ਬਰੀਕੀ ਨਾਲ ਪੁੱਛਗਿੱਛ ਕਰਕੇ ਲੋੜੀਂਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |

ਸ੍ਰੀ ਚਮਕੌਰ ਸਾਹਿਬ ਵਿਖੇ ਦਰਬਾਰ ਖ਼ਾਲਸਾ (ਦੁਸਹਿਰੇ ਦਾ ਜੋੜ ਮੇਲਾ) ਦੇ ਦੂਜੇ ਦਿਨ ਦੀਵਾਨ ਸ਼ੁਰੂ

ਸ੍ਰੀ ਚਮਕੌਰ ਸਾਹਿਬ, 4 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਇਤਿਹਾਸਕ ਨਗਰੀ ਸ੍ਰੀ ਚਮਕੌਰ ਸਾਹਿਬ ਦੇ ਦਰਬਾਰ ਖ਼ਾਲਸਾ (ਦੁਸਹਿਰੇ ਦਾ ਜੋੜ ਮੇਲਾ) ਦੇ ਅੱਜ ਦੂਜੇ ਦਿਨ ਬਾਅਦ ਦੁਪਹਿਰ ਬਾਬਾ ਸੰਗਤ ਸਿੰਘ ਦੀਵਾਨ ਹਾਲ 'ਚ ਦੀਵਾਨ ਆਰੰਭ ਹੋ ਗਏ, ਜਿਸ 'ਚ ਕੀਰਤਨੀ ਜਥੇ, ਢਾਡੀ ਅਤੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਗੁਰੂ ਕਾ ਖੂਹ ਰਾਏਪੁਰ ਮੁੰਨੇ ਵਿਖੇ ਹੋਈ

ਨੂਰਪੁਰ ਬੇਦੀ, 4 ਅਕਤੂਬਰ (ਵਿੰਦਰ ਪਾਲ ਝਾਂਡੀਆ)-ਪੰਜਾਬ ਨੰਬਰਦਾਰ ਯੂਨੀਅਨ (643) ਸਮਰਾ ਗਰੁੱਪ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਰਾਏਪੁਰ ਮੁੰਨੇ ਵਿਖੇ ਸਥਿਤ ਗੁਰਦੁਆਰਾ ਗੁਰੂ ਕਾ ਖੂਹ ਵਿਖੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਚੌਧਰੀ ...

ਪੂਰੀ ਖ਼ਬਰ »

ਮਕੜੋਨਾ ਖ਼ੁਰਦ ਦੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਹੋਈ ਬਰਬਾਦ

੍ਰਸ੍ਰੀ ਚਮਕੌਰ ਸਾਹਿਬ, 4 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਮਕੜੋਨਾ ਖ਼ੁਰਦ ਦੇ ਕਿਸਾਨ ਧਰਮਿੰਦਰ ਸਿੰਘ , ਗੁਰਸੇਵਕ ਸਿੰਘ, ਗੁਰਪ੍ਰੀਤ ਸਿੰਘ , ਭਵਨਪ੍ਰੀਤ ਸਿੰਘ, ਹਰਦੀਪ ਸਿੰਘ, ਪਰਮਜੀਤ ਸਿੰਘ ਆਦਿ ਕਿਸਾਨਾਂ ਨੇ ਸਰਕਾਰ ਅਤੇ ਖੇਤੀਬਾੜੀ ਵਿਭਾਗ ਤੇ ਰੋਸ ...

ਪੂਰੀ ਖ਼ਬਰ »

ਸੰਤੋਖਗੜ੍ਹ (ਊਨਾ) ਵਿਖੇ ਦੁਰਗਾ ਮਾਤਾ ਦੀ ਸ਼ੋਭਾ ਯਾਤਰਾ ਕੱਢੀ

ਸੰਤੋਖਗੜ੍ਹ, 4 ਅਕਤੂਬਰ (ਮਲਕੀਅਤ ਸਿੰਘ)-ਬੀਤੀ ਦੇਰ ਸ਼ਾਮ ਨਗਰ ਪ੍ਰੀਸ਼ਦ ਸੰਤੋਖਗੜ੍ਹ (ਊਨਾ) ਦੇ ਸ੍ਰੀ ਬਾਬਾ ਨਾਗਾ ਡਰਾਮਾਟਿੱਕ ਅਤੇ ਸਮਾਜ ਸੁਧਾਰ ਸਭਾ ਵਲੋਂ ਨਵਰਾਤਰਿਆਂ ਦੇ ਅਸ਼ਟਮੀ ਵਾਲੇ ਸ਼ੁੱਭ ਦਿਹਾੜੇ 'ਤੇ ਜਗਦੰਬੇ ਮਾਂ (ਦੁਰਗਾ ਮਾਤਾ) ਦੀ ਸਾਲਾਨਾ ਸੋਭਾ ...

ਪੂਰੀ ਖ਼ਬਰ »

ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਸ਼ੁਰੂ

• ਕਿਸਾਨਾਂ ਦੀ ਸਹੂਲਤ ਲਈ ਕੀਤੇ ਢੁਕਵੇਂ ਪ੍ਰਬੰਧ ਸ੍ਰੀ ਅਨੰਦਪੁਰ ਸਾਹਿਬ, 3 ਅਕਤੂਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕਿਸਾਨਾਂ ਦੀ ਫ਼ਸਲ ਦਾ ਦਾਣਾ ਦਾਣਾ ਖਰੀਦਣ ਦੇ ਐਲਾਨ ਤੋਂ ਬਾਅਦ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ...

ਪੂਰੀ ਖ਼ਬਰ »

ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਤਖ਼ਤਗੜ੍ਹ ਵਲੋਂ ਰੋਸ ਰੈਲੀ

ਨੂਰਪੁਰ ਬੇਦੀ, 4 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਸ/ਡ ਸਬ ਦਫ਼ਤਰ ਤਖ਼ਤਗੜ੍ਹ ਅਤੇ ਨੂਰਪੁਰ ਬੇਦੀ ਵੱਲੋਂ ਸੂਬਾ ਕਮੇਟੀ ਦੇ ਸੱਦੇ ਅਨੁਸਾਰ ਪ੍ਰਧਾਨ ਰਮੇਸ਼ ਚੰਦ ਦੀ ਪ੍ਰਧਾਨਗੀ ਹੇਠ ਰੈਲੀ ਕੀਤੀ ਗਈ | ਰੈਲੀ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਏਾਜਲਸ ਵਰਲਡ ਸਕੂਲ ਮੋਰਿੰਡਾ ਦੇ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮੋਰਿੰਡਾ, 4 ਅਕਤੂਬਰ (ਕੰਗ)-ਨਹਿਰੂ ਸਟੇਡੀਅਮ ਰੋਪੜ੍ਹ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਏਾਜਲਸ ਵਰਲਡ ਸਕੂਲ ਮੋਰਿੰਡਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ 'ਤੇ ਖਿਡਾਰੀਆਂ ਦਾ ਸਕੂਲ ਪੁੱਜਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੌਸਮ 'ਚ ਫੂਡ ਸੇਫ਼ਟੀ ਟੀਮ ਸਰਗਰਮ

ਰੂਪਨਗਰ, 4 ਅਕਤੂਬਰ (ਸਤਨਾਮ ਸਿੰਘ ਸੱਤੀ)-ਤਿਉਹਾਰਾਂ ਦੇ ਮੌਸਮ 'ਚ ਹਰ ਵਾਰ ਦੀ ਤਰ੍ਹਾਂ ਹੁਣ ਫੇਰ ਫੂਡ ਸੇਫ਼ਟੀ ਟੀਮ ਸਰਗਰਮ ਹੋ ਗਈ ਹੈ ਅਤੇ ਥਾਂ-ਥਾਂ ਹਲਵਾਈਆਂ ਤੇ ਮਠਿਆਈ ਦੀਆਂ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਸੈਂਪਲ ਭਰੇ ਜਾ ਰਹੇ ਹਨ | ਅੱਜ ਵੀ ਫੂਡ ਸੇਫ਼ਟੀ ਟੀਮ ਨੇ ...

ਪੂਰੀ ਖ਼ਬਰ »

ਤਿੰਨ ਝਪਟਮਾਰਾਂ 'ਤੇ ਪਰਚਾ ਦਰਜ, ਇਕ ਕਾਬੂ

ਰੂਪਨਗਰ, 4 ਅਕਤੂਬਰ (ਸਤਨਾਮ ਸਿੰਘ ਸੱਤੀ)-ਥਾਣਾ ਸਿੰਘ ਭਗਵੰਤਪੁਰ ਪੁਲਿਸ ਨੇ ਹਰਪ੍ਰੀਤ ਸਿੰਘ ਪਿੰਡ ਲਖਮੀਪੁਰ ਦੀ ਸ਼ਿਕਾਇਤ ਦੇ ਆਧਾਰ ਤੇ ਜਸ਼ਨਪ੍ਰੀਤ ਸਿੰਘ, ਪ੍ਰਦੀਪ ਸਿੰਘ ਵਾਸੀ ਰੁਪਾਲਹੇੜੀ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਅਤੇ ਅਜੈ ਵਾਸੀ ਗੜਾਂਗਾ ਜ਼ਿਲ੍ਹਾ ...

ਪੂਰੀ ਖ਼ਬਰ »

ਅਣਪਛਾਤੇ ਵਿਆਕਤੀ ਦੀ ਲਾਸ਼ ਮਿਲੀ

ਸ੍ਰੀ ਅਨੰਦਪੁਰ ਸਾਹਿਬ, 4 ਅਕਤੂਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਸਥਾਨਕ ਪੁਲਿਸ ਵਲੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਪ੍ਰਾਪਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਤਫਤੀਸ਼ੀ ਅਫ਼ਸਰ ਏ.ਐਸ.ਆਈ. ਕੇਵਲ ਕਿ੍ਸ਼ਨ ਨੇ ਦੱਸਿਆ ਕਿ ਇੱਕ ਅਣਪਛਾਤੇ ਵਿਅਕਤੀ ਜਿਸ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਆਪਣੀ ਪਤਨੀ ਨਾਲ ਅਚਾਨਕ ਪਹੁੰਚੇ ਰਿਜ਼ਾਰਟ ਕਿੱਕਰ ਲਾਜ਼

ਨੂਰਪੁਰ ਬੇਦੀ, 4 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਚਾਨਕ ਨੂਰਪੁਰ ਬੇਦੀ ਵਿਖੇ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਸਥਿਤ ਰਿਜ਼ੌਰਟ ਕਿੱਕਰ ਲਾਜ ਵਿਖੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਪਹੁੰਚੇ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਖਪਤਕਾਰ ਫੋਰਮ ਦੇ ਇਕ ਜੱਜ ਨੂੰ 25 ਲੱਖ ਦੀ ਫਿਰੌਤੀ ਲਈ ਆਇਆ ਵਿਦੇਸ਼ੀ ਫ਼ੋਨ

ਰੂਪਨਗਰ, 4 ਅਕਤੂਬਰ (ਸਤਨਾਮ ਸਿੰਘ ਸੱਤੀ)-ਸਿਟੀ ਪੁਲੀਸ ਰੂਪਨਗਰ ਨੇ ਜ਼ਿਲ੍ਹਾ ਖਪਤਕਾਰ ਫੋਰਮ ਰੂਪਨਗਰ ਦੇ ਇੱਕ ਜੱਜ ਦੀ ਸ਼ਿਕਾਇਤ ਦੇ ਆਧਾਰ 'ਤੇ ਵਿਦੇਸ਼ੀ ਫ਼ੋਨ ਨੰਬਰ +1321613859 ਤੋਂ ਫ਼ੋਨ ਕਰਕੇ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਦੋਸ਼ਾਂ ਹੇਠ ਪਰਚਾ ਦਰਜ ...

ਪੂਰੀ ਖ਼ਬਰ »

ਦੁਸਹਿਰਾ ਉਤਸਵ ਮੌਕੇ ਰਾਮ ਲੀਲ੍ਹਾ ਕਮੇਟੀ ਨੇ ਕਬੱਡੀ ਟੂਰਨਾਮੈਂਟ ਕਰਵਾਇਆ

ਮੋਰਿੰਡਾ, 4 ਅਕਤੂਬਰ (ਪਿ੍ਤਪਾਲ ਸਿੰਘ)-ਸ੍ਰੀ ਰਾਮ-ਲੀਲ੍ਹਾ ਕਮੇਟੀ ਰਜਿ: ਮੋਰਿੰਡਾ ਵਲੋਂ ਦੁਸਹਿਰਾ ਉਤਸਵ ਮੌਕੇ ਅੱਜ ਕਬੱਡੀ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਾਮ-ਲੀਲ੍ਹਾ ਕਮੇਟੀ ਮੋਰਿੰਡਾ ਦੇ ਜਨਰਲ ਸਕੱਤਰ ਰਜੇਸ਼ ਸੂਦ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਰੋਪੜ ਡਵੀਜ਼ਨ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ ਧਰਨਾ

ਰੂਪਨਗਰ, 4 ਅਕਤੂਬਰ (ਸਤਨਾਮ ਸਿੰਘ ਸੱਤੀ)-ਪੀ. ਐਸ. ਈ. ਬੀ. ਇੰਪ: ਫੈਡਰੇਸ਼ਨ ਏਟਕ ਰੋਪੜ ਡਵੀਜ਼ਨ ਵਲੋਂ ਰੋਪੜ ਡਵੀਜ਼ਨ ਦਫ਼ਤਰ ਅੱਗੇ ਪਾਵਰ ਕਾਮ ਦੀ ਮੈਨੇਜਮੈਂਟ ਵਲੋਂ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੈਰ ਸੰਜੀਦਾ ਰਵੱਈਏ ਦੇ ਵਿਰੋਧ ਵਿਚ ਰੋਸ ਧਰਨਾ ਲਗਾਇਆ ...

ਪੂਰੀ ਖ਼ਬਰ »

ਸਵੱਛ ਭਾਰਤ ਅਭਿਆਨ ਤਹਿਤ ਨਵੀਂ ਦਿੱਲੀ ਵਿਖੇ ਕਰਵਾਏ ਸਰਵੇਖਣ 'ਚ ਨਗਰ ਕੌਂਸਲ ਨੰਗਲ ਨੂੰ ਮਿਲਿਆ ਦੂਜਾ ਸਥਾਨ

ਨੰਗਲ, 4 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨਵੀਂ ਦਿੱਲੀ ਵਿਖੇ ਬੀਤੀ 1 ਅਕਤੂਬਰ ਨੂੰ ਕਰਵਾਏ ਗਏ ਸਵੱਛ ਭਾਰਤ ਅਭਿਆਨ ਤਹਿਤ ਸਰਵੇਖਣਾਂ ਵਿਚ ਨਗਰ ਕੌਂਸਲ ਨੰਗਲ ਸੂਬੇ ਦੀਆਂ 199 ਨਗਰ ਕੌਂਸਲਾਂ ਵਿਚੋਂ ਦੂਜੇ ਨੰਬਰ 'ਤੇ ਆਉਣ ਕਾਰਨ ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ...

ਪੂਰੀ ਖ਼ਬਰ »

ਨੌਕਰੀ ਪ੍ਰਾਪਤ ਕਰਨ 'ਤੇ ਸਾਬਕਾ ਵਿਦਿਆਰਥਣ ਦਾ ਕਾਲਜ ਵਲੋਂ ਸਨਮਾਨ

ਨੂਰਪੁਰ ਬੇਦੀ, 4 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਵੇਦਾਂਤ ਆਚਾਰੀਆ ਸਤਿਗੁਰੂ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਪੰਜਾਬ ਪੁਲਿਸ 'ਚ ਭਰਤੀ ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ' ਜ਼ਿਲ੍ਹਾ ਪੱਧਰ 'ਤੇ ਸਥਾਨ ਹਾਸਲ ਕਰਨ ਵਾਲਿਆਂ ਦਾ ਕੀਤਾ ਵਿਸ਼ੇਸ਼ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 4 ਅਕਤੂਬਰ (ਜੇ.ਐਸ. ਨਿੱਕੂਵਾਲ)-'ਖੇਡਾਂ ਵਤਨ ਪੰਜਾਬ ਦੀਆਂ' 'ਚ ਜ਼ਿਲ੍ਹਾ ਪੱਧਰ 'ਤੇ ਪਹਿਲੇ ਦੂਸਰੇ ਸਥਾਨ 'ਤੇ ਰਹਿਣ ਵਾਲੇ ਐਥਲੀਟਾਂ ਦਾ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਕਲਚਰਲ ਕਲੱਬ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਮਾਨਖੇੜੀ ਵਿਖੇ ਲਗਾਇਆ ਕਿਸਾਨ ਸਿਖਲਾਈ ਕੈਂਪ

ਮੋਰਿੰਡਾ, 4 ਅਕਤੂਬਰ (ਕੰਗ)-ਮੋਰਿੰਡਾ ਬਲਾਕ ਦੇ ਪਿੰਡ ਮਾਨਖੇੜੀ ਵਿਖੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਤੇ ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਲਾਲ ਚੋਪੜਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਸਰਾਏ ਵਿਖੇ ਜਾਗਰੂਕਤਾ ਕੈਂਪ

ਨੂਰਪੁਰ ਬੇਦੀ, 4 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਨੂਰਪੁਰ ਬੇਦੀ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਡਾ. ਹਰਵਿੰਦਰ ਲਾਲ ਚੋਪੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਸਤਵੰਤ ਸਿੰਘ ਖੇਤੀਬਾੜੀ ਅਫ਼ਸਰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਦਵਿੰਦਰ ਸਿੰਘ ਸੇਵਾ-ਮੁਕਤ

ਰੂਪਨਗਰ, 4 ਅਕਤੂਬਰ (ਸਤਨਾਮ ਸਿੰਘ ਸੱਤੀ)-34 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਡਾ. ਦਵਿੰਦਰ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ ਰੂਪਨਗਰ ਸੇਵਾ ਮੁਕਤ ਹੋ ਗਏ ਹਨ | ਉਨ੍ਹਾਂ 12 ਮਈ 1988 ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਹੁਸ਼ਿਆਰਪੁਰ ਵਿਖੇ ਸੇਵਾ ਅਰੰਭੀ ਸੀ ...

ਪੂਰੀ ਖ਼ਬਰ »

ਭਾਰਤ ਸਰਕਾਰ ਦੀ ਟੀਮ ਵਲੋਂ ਸਿਹਤ ਤੇ ਤੰਦਰੁਸਤੀ ਕੇਂਦਰ ਤਖ਼ਤਗੜ੍ਹ ਅਤੇ ਪੀ. ਐੱਚ. ਸੀ. ਅਬਿਆਣਾ ਦਾ ਦੌਰਾ

ਨੂਰਪੁਰ ਬੇਦੀ, 4 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਭਾਰਤ ਸਰਕਾਰ ਦੀ ਟੀਮ ਵਲੋਂ ਅੱਜ ਸਿਹਤ ਤੇ ਤੰਦਰੁਸਤੀ ਕੇਂਦਰ ਤਖ਼ਤਗੜ੍ਹ ਅਤੇ ਪੀ. ਐਚ. ਸੀ. ਅਬਿਆਨਾ ਦਾ ਦੌਰਾ ਕੀਤਾ ਗਿਆ | ਇਸ ਟੀਮ ਵਿਚ ਭਾਰਤ ਸਰਕਾਰ ਵਲੋਂ ਆਏ ਡਾ. ਅਭਿਸ਼ੇਕ ਸ੍ਰੀਵਾਸਤਵ, ਡਾ. ਸਵਰੂਪਾ, ਡਾ. ...

ਪੂਰੀ ਖ਼ਬਰ »

ਭੱਦਲ ਨਦੀ ਦੇ ਪੁਲ ਨੇੜਿਉਂ ਪੰਜੋਲੇ ਨੂੰ ਜਾਂਦੀ ਲਿੰਕ ਸੜਕ ਦਾ ਰੱਬ ਰਾਖਾ

ਪੁਰਖਾਲੀ, 4 ਅਕਤੂਬਰ (ਬੰਟੀ)-ਭੱਦਲ ਨਦੀ ਦੇ ਪੁਲ ਨੇੜਿਉਂ ਪੰਜੋਲੇ ਨੂੰ ਜਾਂਦੀ ਲਿੰਕ ਸੜਕ ਦੀ ਹਾਲਤ ਅਤੀ ਖਸਤਾ ਹੋਣ ਕਾਰਨ ਇਲਾਕਾ ਵਾਸੀ ਪ੍ਰੇਸ਼ਾਨ ਹੋ ਰਹੇ ਹਨ | ਸੜਕ 'ਚ ਥਾਂ-ਥਾਂ ਟੋਇਆਂ ਦੀ ਭਰਮਾਰ ਹੋ ਗਈ ਹੈ ਜ਼ਿਕਰਯੋਗ ਹੈ ਕਿ ਉਕਤ ਬਿੰਦਰਖ ਤੋਂ ਵਾਇਆ ਬਬਾਨੀ, ...

ਪੂਰੀ ਖ਼ਬਰ »

ਸਰਕਾਰੀ ਕਾਲਜ ਰੂਪਨਗਰ ਵਿਖੇ ਸਾਲਾਨਾ ਗੁਰਮਤਿ ਸਮਾਗਮ

ਰੂਪਨਗਰ, 4 ਅਕਤੂਬਰ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੂਪਨਗਰ ਵਿਖੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕਾਲਜ ਯੂਨਿਟ ਦੇ ਸਹਿਯੋਗ ਨਾਲ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਡਾ. ਚੀਮਾ ਦੀ ਅਗਵਾਈ 'ਚ ਅਕਾਲੀ ਦਲ ਦੀ ਮੀਟਿੰਗ

ਨੂਰਪੁਰ ਬੇਦੀ, 4 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀਆਂ ਸਾਜ਼ਿਸ਼ਾਂ ਵਿਰੁੱਧ ਲਾਮਬੰਦੀ ਅਤੇ 7 ਦੇ ਰੋਸ ਮਾਰਚ ਲਈ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਬਾਣਗੜ੍ਹ ਸਾਹਿਬ ਵਿਖੇ ...

ਪੂਰੀ ਖ਼ਬਰ »

ਫਾਰਮੇਸੀ ਕਾਲਜ ਬੇਲਾ ਦੇ ਵਿਦਿਆਰਥੀਆਂ ਨੇ ਸਫ਼ਾਈ ਅਭਿਆਨ ਚਲਾਇਆ

ਬੇਲਾ, 4 ਅਕਤੂਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ, ਬੇਲਾ ਰੋਪੜ ਵਿਖੇ ਗਾਂਧੀ ਜਯੰਤੀ ਦੇ ਅਫ਼ਸਰ ਤੇ ਫਾਰਮੇਸੀ ਕਾਲਜ ਬੇਲਾ ਦੇ ਐਨ.ਐਸ.ਐਸ ਦੇ ਵਿਦਿਆਰਥੀਆਂ ਵਲੋਂ ਸਵੱਛ ਭਾਰਤ ਮੁਹੀਮ ਤਹਿਤ ਇੱਕ ...

ਪੂਰੀ ਖ਼ਬਰ »

ਵਿਧਾਇਕ ਚੱਢਾ ਵਲੋਂ ਸਿਵਲ ਹਸਪਤਾਲ ਦਾ ਦੌਰਾ

ਰੂਪਨਗਰ, 4 ਅਕਤੂਬਰ (ਸਤਨਾਮ ਸਿੰਘ ਸੱਤੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਤੋਂ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਪੰਜਾਬ ਸਰਕਾਰ ਰਾਜ ਦੇ ਸਰਕਾਰੀ ਹਸਪਤਾਲਾਂ ਅੰਦਰ ਆਮ ਲੋਕਾਂ ਨੂੰ ...

ਪੂਰੀ ਖ਼ਬਰ »

ਮਕੌੜੀ ਕਲਾਂ ਵਿਖੇ ਹੋਣ ਵਾਲਾ ਸਾਲਾਨਾ ਧਾਰਮਿਕ ਸਮਾਗਮ ਤੇ ਖ਼ੂਨਦਾਨ ਕੈਂਪ ਅੱਜ

ਘਨੌਲੀ, 4 ਅਕਤੂਬਰ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਮਕੌੜੀ ਕਲਾਂ ਵਿਖੇ ਪ੍ਰਬੰਧਕ ਕਮੇਟੀ ਸਿੰਘ ਸ਼ਹੀਦਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹੋਣ ਵਾਲੇ ਸਿੰਘ ਸ਼ਹੀਦਾਂ ਮਕੌੜੀ ਕਲਾਂ ਦੇ ਅਸਥਾਨ 'ਤੇ ਸਾਲਾਨਾ ਧਾਰਮਿਕ ਸਮਾਗਮ ਤੇ ਖ਼ੂਨਦਾਨ ਕੈਂਪ 5 ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਵਲੋਂ ਪਰਿਵਾਰਾਂ ਸਮੇਤ 7 ਨੂੰ ਮੁੱਖ ਮੰਤਰੀ ਦੇ ਹਲਕੇ ਧੂਰੀ 'ਚ ਸਟੇਟ ਹਾਈਵੇਅ ਜਾਮ 'ਚ ਸ਼ਮੂਲੀਅਤ ਦਾ ਐਲਾਨ

ਨੰਗਲ, 4 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਜ਼ਿਲ੍ਹਾ ਰੋਪੜ ਬ੍ਰਾਂਚ ਨੰਗਲ ਦੀ ਮੀਟਿੰਗ ਨੰਗਲ ਵਿਖੇ ਲਾਲ ਟੈਂਕੀ 'ਤੇ ਕੀਤੀ ਗਈ | ਇਸ ਮੌਕੇ ਸੂਬਾ ਆਗੂ 'ਤੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ...

ਪੂਰੀ ਖ਼ਬਰ »

ਈ.ਟੀ.ਟੀ.ਅਧਿਆਪਕ ਯੂਨੀਅਨ ਵਲੋਂ ਸਿੱਖਿਆ ਭਵਨ ਮੁਹਾਲੀ ਦਾ ਘਿਰਾਓ 11 ਨੂੰ

ਨੂਰਪੁਰ ਬੇਦੀ, 4 ਅਕਤੂਬਰ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆ)-ਈ.ਟੀ.ਟੀ.ਅਧਿਆਪਕ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ 11 ਅਕਤੂਬਰ ਨੂੰ ਸਿੱਖਿਆ ਭਵਨ ਮੁਹਾਲੀ ਦਾ ਸੂਬਾ ਪੱਧਰੀ ਘਿਰਾਓ ਕੀਤਾ ਜਾ ਰਿਹਾ ਹੈ | ਘਿਰਾਓ ਦੇ ਇਸ ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਸੇਂਟ ਕਾਰਮਲ ਸਕੂਲ 'ਚ ਧੂਮ-ਧਾਮ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ

ਰੂਪਨਗਰ, 4 ਅਕਤੂਬਰ (ਸਤਨਾਮ ਸਿੰਘ ਸੱਤੀ)-ਸੇਂਟ ਕਾਰਮਲ ਸਕੂਲ ਵਲੋਂ ਦੁਸਹਿਰੇ ਦਾ ਤਿਉਹਾਰ ਬਹੁਤ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਵਿਦਿਆਰਥੀਆਂ ਵਲੋਂ ਦੁਸਹਿਰੇ ਨੂੰ ਮਨਾਉਣ ਸੰਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ | ਛੋਟੇ-ਛੋਟੇ ...

ਪੂਰੀ ਖ਼ਬਰ »

ਸਿਟੀ ਪੁਲਿਸ ਰੂਪਨਗਰ ਵਲੋਂ ਝਪਟੇ ਗਏ ਮੋਬਾਈਲ ਸਮੇਤ 4 ਝਪਟਮਾਰ ਕਾਬੂ

ਰੂਪਨਗਰ, 4 ਅਕਤੂਬਰ (ਸਤਨਾਮ ਸਿੰਘ ਸੱਤੀ)-ਸਿਟੀ ਪੁਲਿਸ ਰੂਪਨਗਰ ਨੇ ਦੋ ਵੱਖ-ਵੱਖ ਮਾਮਲਿਆਂ 'ਚ 4 ਝਪਟਮਾਰ ਇੱਕ ਮੋਬਾਈਲ ਸਮੇਤ ਅਤੇ ਮੱਧ ਪ੍ਰਦੇਸ਼ ਦਾ ਇੱਕ ਵਿਅਕਤੀ 4 ਪਿਸਤੌਲਾਂ (ਦੇਸੀ ਕੱਟੇ) ਅਤੇ 4 ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤੇ ਹਨ | ਜਾਰੀ ਹੋਈ ਸੂਚਨਾ ...

ਪੂਰੀ ਖ਼ਬਰ »

ਪਾਵਰ ਕਾਲੋਨੀ ਰੂਪਨਗਰ ਵਿਖੇ ਦੁਸਹਿਰੇ ਦੀਆਂ ਤਿਆਰੀਆਂ ਮੁਕੰਮਲ

ਰੂਪਨਗਰ, 4 ਅਕਤੂਬਰ (ਸਤਨਾਮ ਸਿੰਘ ਸੱਤੀ)-ਇਸ ਸਾਲ ਵੀ ਪਾਵਰ ਕਾਲੋਨੀ ਵਿਖੇ ਦੁਸਹਿਰੇ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਸਦੀ ਜਾਣਕਾਰੀ ਰਾਮ ਲੀਲ੍ਹਾ ਕਮੇਟੀ ਪਾਵਰ ਕਾਲੋਨੀ ਦੇ ਪ੍ਰਧਾਨ ਰਾਮ ਬਚਨ ਨੌਟਿਆਲ ਨੇ ਦਿੱਤੀ ਉਨ੍ਹਾਂ ਦੱਸਿਆ ਕਿ ਇਸ ...

ਪੂਰੀ ਖ਼ਬਰ »

ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਮੋਰਿੰਡਾ, 4 ਅਕਤੂਬਰ (ਕੰਗ)-ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਖ਼ਾਸ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਦੀਪਿਕਾ ...

ਪੂਰੀ ਖ਼ਬਰ »

ਆਜ਼ਾਦੀ ਤੋਂ ਬਾਅਦ ਵੀ ਬੱਸ ਸੇਵਾ ਦਾ ਪ੍ਰਬੰਧ ਨਾ ਹੋਣ ਕਾਰਨ ਪ੍ਰੇਸ਼ਾਨੀ ਦਾ ਸ਼ਿਕਾਰ ਹੋ ਰਹੇ ਹਨ ਘਾੜ ਇਲਾਕੇ ਦੇ ਦਰਜਨ ਤੋਂ ਵੱਧ ਪਿੰਡਾਂ ਦੇ ਲੋਕ

ਪੁਰਖਾਲੀ, 4 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਘਾੜ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਲੋਕ ਅੱਜ ਬੱਸ ਸੇਵਾ ਨੂੰ ਤਰਸ ਰਹੇ ਹਨ | ਪਰ ਇਨ੍ਹਾਂ ਪਿੰਡਾਂ ਨੂੰ ਅੱਜ ਤੱਕ ਸਰਕਾਰੀ ਜਾਂ ਪ੍ਰਾਈਵੇਟ ਬੱਸਾਂ ਦੇ ਝੂਟੇ ਨਸੀਬ ਨਹੀਂ ਹੋਏ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਵੈ-ਇੱਛਾ ਨਾਲ ਕੀਤਾ ਖ਼ੂਨਦਾਨ ਹੀ ਮਹਾਂਦਾਨ ਹੈ-ਡਾ. ਚਰਨਜੀਤ ਕੁਮਾਰ

ਸ੍ਰੀ ਅਨੰਦਪੁਰ ਸਾਹਿਬ, 4 ਅਕਤੂਬਰ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਸਵੈ ਇੱਛਾ ਨਾਲ ਕੀਤਾ ਖ਼ੂਨਦਾਨ ਸਭ ਤੋਂ ਵੱਡਾ ਦਾਨ ਹੈ | ਜਦੋਂ ਵੀ ਆਪਣੇ ਖ਼ੂਨਦਾਨ ਨਾਲ ਕਿਸੇ ਕੀਮਤੀ ਜਾਨ ਦੇ ਬੱਚ ਜਾਣ ਦਾ ਅਹਿਸਾਸ ਹੁੰਦਾ ਹੈ ਤਾਂ ਮਾਨਸਿਕ ਸਕੂਨ ਮਿਲਦਾ ਹੈ | ਮਨੁੱਖ ਦੇ ਖ਼ੂਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX