ਤਾਜਾ ਖ਼ਬਰਾਂ


ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  1 day ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . .  1 day ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . .  1 day ago
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . .  1 day ago
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
ਮੱਧ ਪ੍ਰਦੇਸ਼:ਇਸਲਾਮ ਨਗਰ ਪਿੰਡ ਦਾ ਨਾਂਅ ਬਦਲ ਕੇ ਕੀਤਾ ਗਿਆ ਜਗਦੀਸ਼ਪੁਰ
. . .  1 day ago
ਭੋਪਾਲ, 2 ਫਰਵਰੀ-ਮੱਧ ਪ੍ਰਦੇਸ਼ ਦੇ ਭੋਪਾਲ ਜ਼ਿਲ੍ਹੇ ਦੇ ਇਸਲਾਮ ਨਗਰ ਪਿੰਡ ਦਾ ਨਾਂਅ ਤੁਰੰਤ ਪ੍ਰਭਾਵ ਨਾਲ ਬਦਲ ਕੇ ਜਗਦੀਸ਼ਪੁਰ ਕਰ ਦਿੱਤਾ ਗਿਆ...
ਦੱਖਣੀ ਅਫਰੀਕਾ ਦੀ ਚੋਟੀ ਫ਼ਤਹਿ ਕਰਨ ਵਾਲੇ ਰਾਮ ਚੰਦਰ ਦਾ ਅਬੋਹਰ ਪਹੁੰਚਣ ਭਰਵਾ ਸਵਾਗਤ
. . .  1 day ago
ਅਬੋਹਰ, 2 ਫਰਵਰੀ (ਸੰਦੀਪ ਸੋਖਲ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐਸ. ਨੇ ਰਾਮਚੰਦਰ...
ਪਾਕਿਸਤਾਨੀ ਅੱਤਵਾਦੀਆਂ ਨੇ ਆਰਿਫ਼ ਤੋਂ ਕਰਵਾਏ ਸਨ ਧਮਾਕੇ, ਪਹਿਲੀ ਵਾਰ ਪਰਫ਼ਿਊਮ ਆਈ.ਈ.ਡੀ. ਬਰਾਮਦ-ਡੀ.ਜੀ.ਪੀ. ਜੰਮੂ ਪੁਲਿਸ
. . .  1 day ago
ਸ੍ਰੀਨਗਰ, 2 ਫਰਵਰੀ- ਪੁਲਿਸ ਨੇ ਜੰਮੂ ਦੇ ਨਰਵਾਲ ਇਲਾਕੇ ਵਿਚ ਹੋਏ ਆਈ.ਈ.ਡੀ. ਧਮਾਕੇ ਦੀ ਗੁੱਤੀ ਸੁਲਝਾ ਲਈ ਹੈ। ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਰਿਆਸੀ ਵਾਸੀ ਆਰਿਫ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਉਸ ਨੇ ਇਹ ਧਮਾਕੇ ਪਾਕਿਸਤਾਨੀ ਅੱਤਵਾਦੀਆਂ ਦੇ ਇਸ਼ਾਰੇ ’ਤੇ ਕਰਵਾਏ ਸਨ। ਆਰਿਫ਼ ਇਕ ਸਰਕਾਰੀ ਸਕੂਲ ਵਿਚ...
ਯੂ.ਜੀ.ਸੀ. ਨੇ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਧਾਈ
. . .  1 day ago
ਨਵੀਂ ਦਿੱਲੀ, 2 ਫਰਵਰੀ- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ (ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ) ਨਿਯਮ, 2023 ਲਈ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 2 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਇਸ ਸੰਬੰਧੀ ਯੂ.ਜੀ.ਸੀ. ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਅਕਤੀ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਉਸ ਨੂੰ ਆਪਣਾ ਆਪ ਜਨਤਾ ਦੀ ਅਮਾਨਤ ਸਮਝਣਾ ਚਾਹੀਦਾ ਹੈ। -ਥਾਮਸ ਜੈਫਰਸਨ

ਅੰਮ੍ਰਿਤਸਰ / ਦਿਹਾਤੀ

- ਤੀਜੀ ਨੈਸ਼ਨਲ ਪੀ.ਜੀ. ਮੀਟ 2022 - ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਪਹਿਲਾ ਤੇ ਏਮਜ਼-ਰਿਸ਼ੀਕੇਸ਼ ਨੇ ਦੂਜਾ ਸਥਾਨ ਕੀਤਾ ਹਾਸਲ

ਨਵਾਂ ਪਿੰਡ, 4 ਅਕਤੂਬਰ (ਜਸਪਾਲ ਸਿੰਘ)- ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅੰਮਿ੍ਤਸਰ ਦੇ ਮੈਡੀਕਲ ਐਮਰਜੈਂਸੀ ਵਿਭਾਗ ਵਲੋਂ 3 ਰੋਜ਼ਾ ਪੋਸਟ ਗ੍ਰੈਜੂਏਟ ਮੀਟ 2022 ਕਰਵਾਈ ਗਈ ਜਿਸ 'ਚ ਮਕੈਨੀਕਲ ਵੈਂਟੀਲੇਸ਼ਨ, ਹੀਮੋਡਾਇਨੇਕਿਮਸ ਅਤੇ 2 ਡੀ ਈਕੋ ਐਂਡ ਅਲਟ੍ਰਾਸਾਊਾਡ 3 ਹਈ-ਐਂਡ ਹੈਡਜ਼-ਆਨ ਟ੍ਰੇਨਿੰਗ ਵਰਕਸ਼ਾਪਾਂ ਲਗਾਈਆਂ ਗਈਆਂ, ਜਿਨ੍ਹਾਂ ਦਾ ਭਾਰਤ ਦੀਆਂ ਨਾਮਵਰ ਵੱਖ-ਵੱਖ ਸੰਸਥਾਵਾਂ ਤੋਂ ਹਿੱਸਾ ਲੈਣ ਪੁੱਜੇ ਡਾ: ਜੇ.ਵੀ. ਦਿਵਾਤੀਆ ਐਮਰਜੈਂਸੀ ਮੈਡੀਸ਼ਨ ਮਾਹਿਰ, ਡਾ: ਅਮੋਲ ਕੋਟੇਕਰ ਐਨਸਥੀਸੀਆ ਮਾਹਿਰ ਤੇ ਡਾ: ਸਚਿਨ ਗੁਪਤਾ ਕਿਰਟੀਕਲ ਕੇਅਰ ਮਾਹਿਰ ਵਲੋਂ ਸੰਚਾਲਨ ਕੀਤਾ ਗਿਆ | ਇਸ ਮੌਕੇ ਭਾਰਤ ਭਰ ਤੋਂ ਡੈਲੀਗੇਟ ਪੀ.ਜੀ. ਸੀਨੀ. ਰੈਜੀਡੈਂਟਸ ਆਫਿਸਰ ਤੇ ਫੈਕਲਟੀ ਪੁੱਜੇ | ਕਾਨਫਰੰਸ 'ਚ 114 ਪੋਸਟ ਗ੍ਰੈਜੂਏਟ ਵਿਦਿਆਰਥੀਆਂ ਵਲੋਂ ਉਤਸ਼ਾਹ ਪੂਰਵਕ ਹਿੱਸਾ ਲੈਂਦਿਆਂ ਪੇਪਰ ਤੇ ਪੋਸਟਰ ਪੇਸ਼ ਕੀਤੇ ਗਏ | ਪੇਪਰ ਜੇਤੂਆਂ ਨੂੰ 5 ਹਜ਼ਾਰ ਤੇ ਪੋਸਟਰ ਜੇਤੂਆਂ ਨੂੰ 3 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ ਗਏ | ਇਸ ਮੌਕੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਦਾ ਐਮਰਜੈਂਸੀ ਮੈਡੀਕਲ ਕੇਅਰ ਕੁਇਜ਼ ਮੁਕਾਬਲਾ ਕਰਵਾਇਆ ਗਿਆ ਜਿਸ 'ਚ ਭਾਰਤ ਭਰ ਦੀਆਂ ਮੈਡੀਕਲ ਸੰਸਥਾਵਾਂ ਤੋਂ 4-4 ਮੈਂਬਰਾਂ ਦੀਆਂ 16 ਟੀਮਾਂ ਨੇ ਹਿੱਸਾ ਲਿਆ, ਜਿਸ 'ਚ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅੰਮਿ੍ਤਸਰ, ਏਮਜ਼-ਰਿਸ਼ੀਕੇਸ਼, ਏਮਜ਼-ਜੋਧਪੁਰ, ਪੀ.ਜੀ.ਆਈ. ਚੰਡੀਗੜ੍ਹ, ਜੀ.ਐੱਮ.ਸੀ. ਪਟਿਆਲਾ ਤੇ ਐੱਮ.ਐੱਮ.ਯੂ. ਸ਼ੋਲਨ ਦੀਆਂ ਟੀਮਾਂ ਫਾਈਨਲ ਰਾਊਾਡ 'ਚ ਪੁੱਜੀਆਂ, ਜਿਸ 'ਚ ਮੇਜ਼ਬਾਨ ਸੰਸਥਾ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਅੰਮਿ੍ਤਸਰ ਵਲੋਂ ਪਛਾੜਦਿਆਂ ਹੋਇਆਂ ਪਹਿਲਾ ਸਥਾਨ ਹਾਸਿਲ ਕਰਕੇ 2 ਲੱਖ ਰੁਪਏ ਤੇ ਜੇਤੂ ਟ੍ਰਾਫੀ ਅਤੇ ਦੂਸਰੇ ਸਥਾਨ 'ਤੇ ਰਹੀ ਰਿਸ਼ੀਕੇਸ਼ ਟੀਮ ਨੇ 1 ਲੱਖ ਰੁਪਏ ਦਾ ਇਨਾਮ ਜਿੱਤਿਆ | ਇਸ ਮੌਕੇ ਡਾ: ਏ.ਪੀ. ਸਿੰਘ ਆਰਗਨਾਈਜ਼ਿੰਗ ਚੇਅਰਮੈਨ ਨੇ ਕਿਹਾ ਕਿ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਹੋਰ ਜ਼ਿਆਦਾ ਉਤਸ਼ਾਹਿਤ ਕਰਨ ਲਈ ਇਹ ਕਾਨਫ਼ਰੰਸ ਕਰਵਾਈ ਗਈ | ਉਪਰੰਤ ਉਪ ਕੁਲਪਤੀ ਡਾ: ਦਲਜੀਤ ਸਿੰਘ, ਡਾਇਰੈਕਟਰ ਪਿ੍ੰਸੀਪਲ ਮਨਜੀਤ ਸਿੰਘ ਉੱਪਲ ਵਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ | ਇਸ ਮੌਕੇ ਡਾ: ਏ.ਪੀ. ਸਿੰਘ ਨੇ ਸੰਸਥਾ ਵਲੋਂ ਇਹ ਵੱਕਾਰੀ ਖ਼ਿਤਾਬ ਹਾਸਿਲ ਕਰਨ 'ਤੇ ਕਾਨਫਰੰਸ ਨੂੰ ਸਫਲ ਬਣਾਉਣ ਦਾ ਸਿਹਰਾ ਪ੍ਰਬੰਧਕੀ ਟੀਮ ਦੀ ਕਈ ਮਹੀਨਿਆਂ ਦੀ ਮਿਹਨਤ ਦੇ ਸਿਰ ਬੰਨਿ੍ਹਆ ਗਿਆ |

ਮੇਲੇ ਦੇ ਦੂਜੇ ਦਿਨ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ

ਚਵਿੰਡਾ ਦੇਵੀ, 4 ਅਕਤੂਬਰ (ਸਤਪਾਲ ਸਿੰਘ ਢੱਡੇ)- ਅੰਮਿ੍ਤਸਰ ਜ਼ਿਲ੍ਹੇ 'ਚ ਪੈਂਦੇ ਇਤਿਹਾਸਕ ਕਸਬਾ ਚਵਿੰਡਾ ਦੇਵੀ ਸਥਿਤ ਮਾਤਾ ਮੰਦਰ ਚਾਮੂੰਡਾ ਦੇਵੀ ਵਿਖੇ ਇਸ ਵਾਰ ਅੱਸੂ ਦੇ ਮਹੀਨੇ ਦਿਨ ਸੋਮਵਾਰ ਤੋਂ ਤਿੰਨ ਰੋਜ਼ਾ ਇਤਿਹਾਸਕ ਮੇਲਾ ਸ਼ੁਰੂ ਹੋ ਗਿਆ ਜਿਸ ਦੇ ਦੂਸਰੇ ...

ਪੂਰੀ ਖ਼ਬਰ »

ਗੁ: ਪਾਤਸ਼ਾਹੀ 6ਵੀਂ ਬੁਤਾਲਾ ਵਿਖੇ ਗੁਰਮਤਿ ਸਮਾਗਮ 10 ਤੋਂ

ਬਾਬਾ ਬਕਾਲਾ ਸਾਹਿਬ, 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਨਿਨ ਸੇਵਕ ਬਾਬਾ ਪੱਲ੍ਹਾ ਦੇ ਸਤਿਕਾਰਤ ਮਾਤਾ ਬੀਬੀ ਸੰਤੀ ਦੀ ਯਾਦ 'ਚ ਗੁ: ਪਾਤਸ਼ਾਹੀ 6ਵੀਂ (ਬਾਬਾ ਪੱਲ੍ਹਾ ਜੀ) ਬੁਤਾਲਾ ਵਿਖੇ ਮਹਾਨ ਗੁਰਮਤਿ ਸਮਾਗਮ 12 ਅਕਤੂਬਰ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਨਾਗ ਕਲਾਂ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ

ਮਜੀਠਾ, 4 ਅਕਤੂਬਰ (ਮਨਿੰਦਰ ਸਿੰਘ ਸੋਖੀ)- ਇੱਥੋਂ ਨਾਲ ਲੱਗਦੇ ਸਰਕਾਰੀ ਐਲੀਮੈਂਟਰੀ ਸਕੂਲ ਨਾਗ ਕਲਾਂ ਵਿਖੇ ਬੀਤੇ ਅਕਾਦਮਿਕ ਵਰ੍ਹੇ ਦੌਰਾਨ ਪਹਿਲੀ ਤੋਂ ਪੰਜਵੀਂ ਕਲਾਸ ਤੱਕ 'ਚ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਵਾਸਤੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕੱਢੇ ਜਾ ਰਹੇ ਰੋਸ ਮਾਰਚ 'ਚ ਵੱਡੀ ਗਿਣਤੀ 'ਚ ਵਰਕਰ ਹੋਣਗੇ ਸ਼ਾਮਿਲ-ਰਣੀਕੇ

ਜੇਠੂਵਾਲ, 4 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਸਲਿਆਂ ਵਿਚ ਕੇਂਦਰ ਸਰਕਾਰ ਤੇ ਹਰਿਆਣਾ ਦੀ ਭਾਜਪਾ ...

ਪੂਰੀ ਖ਼ਬਰ »

ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂ ਚੱਕ ਦਾ ਪੁਤਲਾ ਫੂਕਿਆ

ਓਠੀਆਂ, 4 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)- ਤਹਿਸੀਲ ਅਜਨਾਲਾ ਦੇ ਪਿੰਡ ਓਠੀਆਂ ਵਿਖੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਜ਼ਿਲ੍ਹਾ ਕਮੇਟੀ ਮੈਂਬਰ ਸਤਵਿੰਦਰ ਸਿੰਘ ਓਠੀਆਂ ਅਤੇ ਬ੍ਰਾਂਚ ਮੈਂਬਰ ਨਰਿੰਦਰ ਸਿੰਘ ਸ਼ਹੂਰਾ, ਜਗਤਾਰ ਸਿੰਘ ਓਮਰਪੁਰਾ ਤੇ ...

ਪੂਰੀ ਖ਼ਬਰ »

ਸੰਸਾਰ ਪ੍ਰਸਿੱਧ ਕਸਬਾ ਚੌਕ ਮਹਿਤਾ ਦਰਪੇਸ਼ ਸਮੱਸਿਆ ਦੀ ਗਿ੍ਫ਼ਤ 'ਚ

ਚੌਕ ਮਹਿਤਾ, 4 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)- ਕਸਬਾ ਮਹਿਤਾ ਚੌਕ ਕਿਸੇ ਪਹਿਚਾਣ ਦਾ ਮੁਹਥਾਜ਼ ਨਹੀਂ ਹੈ | ਇੱਥੇ ਦਮਦਮੀ ਟਕਸਾਲ ਦਾ ਹੈੱਡਕੁਆਟਰ ਹੋਣ ਕਰਕੇ ਇਸ ਕਸਬੇ ਨੂੰ ਸੰੰਸਾਰ ਦੇ ਕੋਨੇ-ਕੋਨੇ ਵਿਚ ਜਾਣਿਆ ਜਾਂਦਾ ਹੈ ਪਰ ਸਰਕਾਰਾਂ ਅਤੇ ਸਿਆਸੀ ਆਗੂਆਂ ਦੀ ...

ਪੂਰੀ ਖ਼ਬਰ »

ਰੰਗਕਰਮੀ ਪਿ੍ਤਪਾਲ ਸਿੰਘ 'ਰਜਿੰਦਰ ਭੋਗਲ ਯਾਦਗਾਰੀ ਪੁਰਸਕਾਰ' ਨਾਲ ਸਨਮਾਨਿਤ

ਬਾਬਾ ਬਕਾਲਾ ਸਾਹਿਬ, 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਹਲਕਾ ਬਾਬਾ ਬਕਾਲਾ ਸਾਹਿਬ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਵਾਰ ਦਾ 'ਨਾਟਕਕਾਰ ਰਜਿੰਦਰ ਭੋਗਲ ਯਾਦਗਾਰੀ ਪੁਰਸਕਾਰ 2022' ਰੰਗਮੰਚ ਦੇ ਖੇਤਰ ਵਿਚ ਲੰਮੇਂ ਸਮੇਂ ਤੋਂ ਜੁਟੇ ਹੋਏ ਰੰਗਕਰਮੀ ਤੇ ...

ਪੂਰੀ ਖ਼ਬਰ »

ਝੰਜੋਟੀ ਵਿਖੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਹਰਸ਼ਾ ਛੀਨਾ, 4 ਅਕਤੂਬਰ (ਕੜਿਆਲ)- ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਝੰਜੋਟੀ ਵਿਖੇ ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਰੰਭੀ ਵਾਤਾਵਰਨ ਬਚਾਉ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਪ੍ਰਬੰਧਨ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ...

ਪੂਰੀ ਖ਼ਬਰ »

ਫਲਾਈਓਵਰ ਹੇਠ ਲੱਗੀਆਂ ਰੇਹੜੀਆਂ ਹਟਾਉਣ ਦੀ ਮੰਗ

ਜੰਡਿਆਲਾ ਗੁਰੂ, 4 ਅਕਤੂਬਰ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਜੀ.ਟੀ. ਰੋਡ 'ਤੇ ਬਣੇ ਫਲਾਈਓਵਰ ਦੇ ਹੇਠਾਂ ਲੱਗੀਆਂ ਨਾਜਾਇਜ਼ ਤੌਰ 'ਤੇ ਰੇਹੜੀਆਂ ਲੋਕਾਂ ਲਈ ਟ੍ਰੈਫਿਕ ਜਾਮ ਦੇ ਨਾਲ-ਨਾਲ ਪ੍ਰੇਸ਼ਾਨੀਆਂ ਦਾ ਕਾਰਨ ਬਣ ਰਹੇ ਹਨ | ਲੋਕ ਆਪਣੇ ਵਾਹਨ ਰਸਤੇ ਦੇ ਵਿਚਕਾਰ ...

ਪੂਰੀ ਖ਼ਬਰ »

ਛੀਨਾ ਕਰਮ ਸਿੰਘ 'ਚ ਦੁਸਹਿਰੇ 'ਤੇ ਸੱਭਿਆਚਾਰਕ ਮੇਲਾ ਅੱਜ

ਓਠੀਆਂ, 4 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)- ਤਹਿਸੀਲ ਅਜਨਾਲਾ ਦੇ ਪਿੰਡ ਛੀਨਾ ਕਰਮ ਸਿੰਘ ਵਿਖੇ ਇਸ ਵਾਰ ਵੀ ਦੁਸਿਹਰਾ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ | ਦੁਪਿਹਰ ਵੇਲੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾਵੇਗਾ | ਇਸ ਸੰਬੰਧੀ ਬਲਜੀਤ ਸਿੰਘ, ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਦਾ ਮੁੱਖ ਇੰਜੀਨੀਅਰ ਸਨਮਾਨਿਤ

ਚਵਿੰਡਾ ਦੇਵੀ, 4 ਅਕਤੂਬਰ (ਸਤਪਾਲ ਸਿੰਘ ਢੱਡੇ)- ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿਚ ਵੱਡਾ ਸਹਿਯੋਗ ਦੇਣ ਤੇ ਖੇਡਾਂ ਪ੍ਰਤੀ ਚੰਗੀ ਰੁਚੀ ਰੱਖਣ ਅਤੇ ਪਾਵਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਮੀਟ ਮੱਛੀ, ਪਾਨ-ਬੀੜੀ-ਤੰਬਾਕੂ ਦੀਆਂ ਦੁਕਾਨਾਂ ਤੇ ਠੇਕੇ ਬੰਦ ਰੱਖੇ ਜਾਣ-ਭੋਮਾ

ਮਜੀਠਾ, 4 ਅਕਤੂਬਰ (ਮਨਿੰਦਰ ਸਿੰਘ ਸੋਖੀ)- ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 10 ਤੇ 11 ਅਕਤੂਬਰ ਨੂੰ ਮਨਾਇਆ ਜਾਂਦਾ ਹੈ ਅਤੇ ਇਸ ਸੰਬੰਧੀ 10 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਇਸ ਸਮੇਂ ਨੂੰ ਮੁੱਖ ਰੱਖ ਕੇ ...

ਪੂਰੀ ਖ਼ਬਰ »

ਨਗਰ ਕੀਰਤਨ 'ਚ ਸ਼ਾਮਿਲ ਹੋਣ ਵਾਲੀਆਂ ਸੰਗਤਾਂ ਦਾ ਧੰਨਵਾਦ-ਮੈਨੇਜਰ ਗੁਰਵਿੰਦਰ ਸਿੰਘ

ਬਾਬਾ ਬਕਾਲਾ ਸਾਹਿਬ, 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੇ ਮੈੈਨੇਜਰ ਭਾਈ ਗੁਰਵਿੰਦਰ ਸਿੰਘ ਦੇਵੀਦਾਸਪੁਰਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤੇ ਮਾਤਾ ਗੁਜਰੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਬਾਬਾ ਬਕਾਲਾ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੇ ਦਿਨ-ਦਿਹਾੜੇ ਦੂਜੀ ਵਾਰ ਹੋਈ ਖੋਹ ਦੀ ਵਾਰਦਾਤ

ਮੱਤੇਵਾਲ, 4 ਅਕਤੂਬਰ (ਗੁਰਪ੍ਰੀਤ ਸਿੰਘ ਮੱਤੇਵਾਲ)- ਪਿਛਲੇ ਕੁਝ ਸਮੇਂ ਤੋਂ ਅੰਮਿ੍ਤਸਰ ਮਹਿਤਾ ਰੋਡ 'ਤੇ ਲੁੱਟ ਖੋਹ ਦੀਆਂ ਵਾਰਦਾਤਾਂ ਵਿਚ ਭਾਰੀ ਵਾਧਾ ਹੋਇਆ ਹੈ ਤੇ ਲੁਟੇਰੇ ਲਗਾਤਾਰ ਰਾਹਗੀਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਬੇਖੌਫ਼ ਦਿਨ-ਦਿਹਾੜੇ ਲੁੱਟ ਦੀ ...

ਪੂਰੀ ਖ਼ਬਰ »

ਆਨੰਦ ਕਾਲਜ ਜੇਠੂਵਾਲ ਦੀਆਂ ਵਿਦਿਆਰਥਣਾਂ ਵਲੋਂ ਪਰਾਲੀ ਨਾ ਸਾੜਨ ਸੰਬੰਧੀ ਰੈਲੀ

ਜੇਠੂਵਾਲ, 4 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)- ਅੰਮਿ੍ਤਸਰ-ਬਟਾਲਾ ਰੋਡ 'ਤੇ ਸਥਿਤ ਆਨੰਦ ਕਾਲਜ ਆਫ਼ ਐਜੂਕੇਸ਼ਨ ਜੇਠੂਵਾਲ ਵਿਖੇ ਪੰਜਾਬ 'ਚ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ...

ਪੂਰੀ ਖ਼ਬਰ »

ਖ਼ਾਲਸਾਈ ਮਾਰਚ ਦਾ ਕੀਤਾ ਜਾਵੇਗਾ ਸਵਾਗਤ
ਕੇਂਦਰ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਸਾਜਿਸ਼ਾਂ ਕਰ ਰਹੀ-ਲੋਧੀਨੰਗਲ

ਚੋਗਾਵਾਂ, 4 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਜਾਬ ਤੋਂ ਵੱਖ ਕੀਤੇ ਜਾਣ ਦੇ ਰੋਸ ਵਜੋਂ ਤੇ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਅਕਾਲੀ ਦਲ ਬਾਦਲ ਵਲੋਂ ਪ੍ਰਧਾਨ ਸੁੁਖਬੀਰ ਸਿੰਘ ਬਾਦਲ ਦੀ ...

ਪੂਰੀ ਖ਼ਬਰ »

ਕੇਂਦਰ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਸਾਜਿਸ਼ਾਂ ਕਰ ਰਹੀ-ਲੋਧੀਨੰਗਲ

ਚੋਗਾਵਾਂ, 4 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਜਾਬ ਤੋਂ ਵੱਖ ਕੀਤੇ ਜਾਣ ਦੇ ਰੋਸ ਵਜੋਂ ਤੇ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਅਕਾਲੀ ਦਲ ਬਾਦਲ ਵਲੋਂ ਪ੍ਰਧਾਨ ਸੁੁਖਬੀਰ ਸਿੰਘ ਬਾਦਲ ਦੀ ...

ਪੂਰੀ ਖ਼ਬਰ »

ਏਾਜਲਜ਼ ਪੈਰਾਡਾਈਜ਼ ਸਕੂਲ ਅਜਨਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਵਾਰਡ ਨੰਬਰ 11 ਵਿਖੇ ਸਥਿਤ ਏਾਜਲਜ਼ ਪੈਰਾਡਾਈਜ਼ ਸਕੂਲ ਵਲੋਂ ਐੱਮ.ਡੀ ਪ੍ਰਦੀਪ ਕੁਮਾਰ ਬੰਟਾ ਦੀ ਅਗਵਾਈ ਹੇਠ ਦੁਸਹਿਰੇ ਦਾ ਤਿਉਹਾਰ ਜੋਸ਼ੋ ਖਰੋਸ਼ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਨੰਨ੍ਹੇ ਮੁੰਨੇ ...

ਪੂਰੀ ਖ਼ਬਰ »

ਮੰਤਰੀ ਧਾਲੀਵਾਲ ਦੀ ਪਤਨੀ ਜਗਦੀਸ਼ ਕੌਰ ਧਾਲੀਵਾਲ ਵਲੋਂ ਰਾਮਲੀਲਾ ਦੀ 8ਵੀਂ ਨਾਈਟ ਦਾ ਉਦਘਾਟਨ

ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ. ਆਰ. ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਪਤਨੀ ਜਗਦੀਸ਼ ਕੌਰ ਧਾਲੀਵਾਲ ਵਲੋਂ ਨਿਊ ਸ਼ਿਵ ਸ਼ੰਕਰ ...

ਪੂਰੀ ਖ਼ਬਰ »

ਪਾਸਪੋਰਟ ਅਧਿਕਾਰੀ ਵਲੋਂ ਲੋਕਾਂ ਨੂੰ ਏਜੰਟਾਂ ਤੋਂ ਸੁਚੇਤ ਰਹਿਣ ਦੀ ਅਪੀਲ

ਅੰਮਿ੍ਤਸਰ, 4 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਅੰਮਿ੍ਤਸਰ ਖੇਤਰੀ ਪਾਸਪੋਰਟ ਅਧਿਕਾਰੀ ਸ਼ਮਸ਼ੇਰ ਬਹਾਦਰ ਸਿੰਘ ਨੇ ਲੋਕਾਂ ਨੂੰ ਏਜੰਟਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ | ਪਾਸਪੋਰਟ ਅਧਿਕਾਰੀ ਨੇ ਕਿਹਾ ਕਿ ਪਾਸਪੋਰਟ ਲਈ ਅਪਲਾਈ ਕਰਨਾ ਬਹੁਤ ਆਸਾਨ ਅਤੇ ਸਰਲ ...

ਪੂਰੀ ਖ਼ਬਰ »

ਸਠਿਆਲਾ ਕਾਲਜ 'ਚ ਗਾਂਧੀ ਜੈਅੰਤੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ

ਬਾਬਾ ਬਕਾਲਾ ਸਾਹਿਬ, 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਗੁਰੂੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਸੰਚਾਲਿਤ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਗਾਂਧੀ ਜੈਅੰਤੀ ਦੇ ਸਬੰਧ ਵਿਚ ਕਾਲਜ ਦੇ ਓ.ਐੱਸ.ਡੀ. ਡਾ. ਤੇਜਿੰਦਰ ਕੌਰ ਸ਼ਾਹੀ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਅਜਨਾਲਾ ਵਿਖੇ ਧਾਰਮਿਕ ਮੁਕਾਬਲੇ

ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਤੇ ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਦੇ ਉਪਰਾਲੇ ਨਾਲ ...

ਪੂਰੀ ਖ਼ਬਰ »

ਪਿੰਡ ਜੋਸ਼ ਦੇ 25 ਪਰਿਵਾਰ ਭਾਜਪਾ 'ਚ ਸ਼ਾਮਿਲ

ਓਠੀਆਂ, 4 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਜੋਸ਼ 'ਚ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਹਲਕਾ ਇੰਚਾਰਜ ਮੁਖਵਿੰਦਰ ਸਿੰਘ ਮਾਹਲ ਦੀ ਪ੍ਰੇਰਨਾ ਸਦਕਾ ਪਿੰਡ ਦੇ 25 ...

ਪੂਰੀ ਖ਼ਬਰ »

ਪਿੰਡ ਘੋਨੇਵਾਹਲਾ ਵਿਖੇ ਦੋ ਹੈਂਡ ਪੰਪ ਲਗਵਾਉਣ ਦਾ ਕੰਮ ਸ਼ੁਰੂ

ਰਮਦਾਸ, 4 ਅਕਤੂਬਰ (ਜਸਵੰਤ ਸਿੰਘ ਵਾਹਲਾ)- ਪੰਜਾਬ ਸਰਕਾਰ ਵਲੋਂ ਸ਼ੁੱਧ ਵਾਤਾਵਰਨ ਤੇ ਸਾਫ਼ ਪਾਣੀ ਪੀਣ ਲਈ ਲੋਕਾਂ ਨੂੰ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਕੈਬਨਿਟ ਮੰਤਰੀ ਕੁਲਦੀਪ ਸਿੰਘ ਦੇ ਨਿਦਰੇਸ਼ਾਂ ਹੇਠ ਪਿੰਡ ਘੋਨੇਵਾਹਲਾ ...

ਪੂਰੀ ਖ਼ਬਰ »

ਗੰਭੀਰ ਜ਼ਖ਼ਮੀ ਨੌਜਵਾਨ ਤੇ ਪਰਿਵਾਰ ਨੇ ਲਗਾਈ ਇਨਸਾਫ਼ ਦੀ ਗੁਹਾਰ

ਵੇਰਕਾ, 4 ਅਕਤੂਬਰ (ਪਰਮਜੀਤ ਸਿੰਘ ਬੱਗਾ)- ਪੁਰਾਣੀ ਤੇ ਨਿੱਜੀ ਰੰਜਿਸ਼ ਦੇ ਚੱਲਦਿਆਂ ਤੇਜ਼ਧਾਰ ਹਥਿਆਰਾਂ ਨਾਲ ਲੈਸ ਅੱਧੀ ਦਰਜਨ ਤੋਂ ਵਧੇਰੇ ਦੇ ਕਰੀਬ ਲੋਕਾਂ ਵਲੋਂ ਘਰ ਅੰਦਰ ਦਾਖਲ ਹੋਕੇ ਜਾਨਲੇਵਾ ਹਮਲਾ ਕਰਕੇ ਗੰਭੀਰ ਜ਼ਖ਼ਮੀ ਕੀਤੇ ਹਸਪਤਾਲ ਵਿਖੇ ਜੇਰੇ ਇਲਾਜ ...

ਪੂਰੀ ਖ਼ਬਰ »

ਗੁੱਝਾਪੀਰ ਦੇ ਗੁਰਕੀਰਤ ਸਿੰਘ ਗਿੱਲ ਨੇ ਐੱਮ. ਐੱਮ. ਏ. 'ਚ ਸੋਨ ਤਗਮਾ ਹਾਸਲ ਕੀਤਾ

ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਆਲ ਇੰਡੀਆ ਐੱਮ.ਐੱਮ. ਆਰਟਸ ਐਸੋਸੀਏਸ਼ਨ ਵਲੋਂ ਹੈਦਰਾਬਾਦ (ਤੇਲੰਗਾਨਾ) ਦੇ ਇਨਡੋਰ ਸਟੇਡੀਅਮ ਵਿਖੇ ਕਰਵਾਈ ਮਿਕਸ ਮਾਰਸ਼ਲ ਆਰਟ (ਐੱਮ.ਐੱਮ.ਏ.) ਵਿਚ ਮਾਰਕੀਟ ਕਮੇਟੀ ਅਜਨਾਲਾ ਦੇ ਸਾਬਕਾ ਚੇਅਰਮੈਨ ਸਰਪੰਚ ਰੁਪਿੰਦਰ ...

ਪੂਰੀ ਖ਼ਬਰ »

ਐਨ.ਸੀ.ਸੀ. ਕੈਡਿਟਾਂ ਵਲੋਂ ਤਾਰਾਂਵਾਲਾ ਪੁਲ ਨਹਿਰ ਦਾ ਦੌਰਾ

ਅੰਮਿ੍ਤਸਰ, 4 ਅਕਤੂਬਰ (ਗਗਨਦੀਪ ਸ਼ਰਮਾ)-ਰਾਯਨ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਡਾ: ਏ. ਐੱਫ਼. ਪਿੰਟੋ ਅਤੇ ਡਾਇਰੈਕਟਰ ਡਾ: ਗ੍ਰੇਸ ਪਿੰਟੋ ਦੀ ਪ੍ਰਧਾਨਗੀ ਹੇਠ ਪੰਜਾਬ ਗਰਲਜ਼ ਬਟਾਲੀਅਨ ਦੇ ਐੱਨ.ਸੀ.ਸੀ. ਕੈਡਿਟਾਂ ਨੇ 'ਪੁਨੀਤ ਸਾਗਰ' ਸਫ਼ਾਈ ਮੁਹਿੰਮ ਦੇ ਹਿੱਸੇ ਵਜੋਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੱਯਦ ਵਾਰਿਸ ਸ਼ਾਹ ਦੀ 300ਵੀਂ ਜਨਮ ਵਰ੍ਹੇਗੰਢ ਮਨਾਈ

ਅੰਮਿ੍ਤਸਰ, 4 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਸੁਖਨ ਦੇ ਵਾਰਿਸ ਸਯਦ ਵਾਰਿਸ ਸ਼ਾਹ ਦੀ 300ਵੀਂ ਜਨਮ ਵਰ੍ਹੇਗੰਢ ਮਨਾਈ ਗਈ | ਇਸ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ...

ਪੂਰੀ ਖ਼ਬਰ »

ਜਗਤ ਜਯੋਤੀ ਸੀਨੀਅਰ ਸੈਕੰਡਰੀ ਸਕੂਲ 'ਚ ਅੰਤਰ ਸਕੂਲ ਭਾਸ਼ਨ ਮੁਕਾਬਲੇ

ਅੰਮਿ੍ਤਸਰ, 4 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਜਗਤ ਜਯੋਤੀ ਸੀਨੀਅਰ ਸੈਕੰਡਰੀ ਸਕੂਲ ਰਾਣੀ ਕਾ ਬਾਗ ਵਿਖੇ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ ਵਲੋਂ ਅੰਮਿ੍ਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ 488ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ ਸਕੂਲ ਭਾਸ਼ਣ ...

ਪੂਰੀ ਖ਼ਬਰ »

ਸਿੱਖ ਫੋਰਮ ਵਲੋਂ ਸਿੱਖੀ ਤੇ ਸਿੱਖਾਂ ਦੀ ਭਲਾਈ ਤੇ ਪੰਥ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ-ਪ੍ਰੋ: ਹਰੀ ਸਿੰਘ

ਅੰਮਿ੍ਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)- ਚੀਫ਼ ਖ਼ਾਲਸਾ ਦੀਵਾਨ ਦੇ ਸੀਨੀਅਰ ਆਗੂ ਸਵ: ਭਾਗ ਸਿੰਘ ਅਣਖੀ ਵਲੋਂ 2015 ਵਿਚ ਸਥਾਪਤ ਕੀਤੀ ਗਈ ਸੰਸਥਾ ਦੀ ਸਿੱਖ ਫੋਰਮ ਨੂੰ ਮੁੜ ਸੁਰਜੀਤ ਕਰਨ ਹਿਤ ਵਿਸ਼ੇਸ਼ ਇਕੱਤਰਤਾ ਪ੍ਰਧਾਨ ਪ੍ਰੋ: ਹਰੀ ਸਿੰਘ ਸੰਧੂ ਦੀ ਅਗਵਾਈ ਵਿਚ ਗਰੀਨ ...

ਪੂਰੀ ਖ਼ਬਰ »

ਜਗਦੀਸ਼ ਕੁਮਾਰ (ਜੱਜ) ਨੂੰ ਸੇਵਾ-ਮੁਕਤ ਹੋਣ 'ਤੇ ਸ਼ਾਨਦਾਰ ਵਿਦਾਇਗੀ ਪਾਰਟੀ

ਜੰਡਿਆਲਾ ਗੁਰੂ, 4 ਅਕਤੂਬਰ (ਰਣਜੀਤ ਸਿੰਘ ਜੋਸਨ)- ਨਗਰ ਕੌਂਸਲ ਜੰਡਿਆਲਾ ਗੁਰੂ ਦੇ ਜੂਨੀਅਰ ਸਹਾਇਕ ਜਗਦੀਸ਼ ਕੁਮਾਰ (ਜੱਜ) ਨੂੰ ਸੇਵਾਮੁਕਤ ਹੋਣ ਤੇ ਸਮੂਹ ਸਟਾਫ਼ ਵਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਵਿਦਾਇਗੀ ਪਾਰਟੀ ਵਿਚ ਹੋਰਨਾਂ ਤੋਂ ਇਲਾਵਾ ਨਗਰ ...

ਪੂਰੀ ਖ਼ਬਰ »

ਰਾਮਲੀਲਾ ਦਾ ਮੰਚਨ ਸੱਚ ਦੇ ਮਾਰਗ 'ਤੇ ਚੱਲਣਾ ਸਿਖਾਉਂਦੈੈ-ਹਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਗਵਾਨ ਰਾਮ ਦਾ ਜੀਵਨ ਸਾਨੂੰ ਸਾਰਿਆਂ ਨੂੰ ਨੇਕੀ ਦੇ ਰਾਹ 'ਤੇ ਚੱਲਣਾ ਸਿਖਾਉਂਦਾ ਹੈ ਤੇ ਬੁਰਾਈ ਹਮੇਸ਼ਾ ਹਾਰਦੀ ਹੈ ਤੇ ਨੇਕੀ ਦੇ ਰਾਹ ਚੱਲਣ ਵਾਲ ਇਨਸਾਨ ਹਮੇਸ਼ਾਂ ਜਿੱਤ ਪ੍ਰਾਪਤ ਕਰਦਾ ਹੈ, ਇਹ ਪ੍ਰਗਟਾਵਾ ਅੱਜ ਦੇਰ ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ ਖ਼ਿਲਾਫ਼ ਭਾਜਪਾਈਆਂ ਨੇ ਦਿੱਤਾ ਧਰਨਾ

ਅੰਮਿ੍ਤਸਰ, 4 ਅਕਤੂਬਰ (ਹਰਮਿੰਦਰ ਸਿੰਘ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਵਿਧਾਨ ਸਭਾ ਇਜਲਾਸ ਭਰੋਸੇ ਦਾ ਮਤਾ ਲਿਆਉਣ ਸੰਬੰਧੀ ਰਾਜਪਾਲ ਨੂੰ ਕਥਿਤ ਤੌਰ 'ਤੇ ਗਲਤ ਜਾਣਕਾਰੀ ਦੇ ਕੇ ਉਨ੍ਹਾਂ ਦਾ ਅਪਮਾਨ ਕਰਨ ਅਤੇ ਸੰਵਿਧਾਨ ਦੀ ਉਲੰੰਘਣਾ ਕਰਨ ਦਾ ਦੋਸ਼ ਲਗਾਉਂਦੇ ...

ਪੂਰੀ ਖ਼ਬਰ »

ਸੰਤ ਸਿੰਘ ਸੁੱਖਾ ਸਿੰਘ ਸਕੂਲ ਬੂਹ ਹਰੀਕੇ ਪੱਤਣ ਵਿਖੇ 'ਪ੍ਰਸਨੈਲਿਟੀ ਡਿਵੈਲਪਮੈਂਟ' ਸੈਮੀਨਾਰ

ਹਰੀਕੇ ਪੱਤਣ, 4 ਅਕਤੂਬਰ (ਸੰਜੀਵ ਕੁੰਦਰਾ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੰਤ ਸਿੰਘ ਸੁੱਖਾ ਸਿੰਘ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਵਿਖੇ ਗਿਆਰਵੀਂ ਜਮਾਤ ਦੇ ਆਰਟਸ ਤੇ ਕਾਮਰਸ ਸੈਕਸ਼ਨ ਦੇ ਵਿਦਿਆਰਥੀਆਂ ਦਾ 'ਪ੍ਰਸਨੈਲਿਟੀ ਡਿਵੈਲਪਮੈਂਟ' ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX