ਦੇਵੀਗੜ੍ਹ, 4 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਪਿੰਡ ਗੁਥਮੜਾ ਨੇੜੇ ਦੇਵੀਗੜ੍ਹ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਕੈਂਪ ਦੌਰਾਨ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਵਾਤਾਵਰਨ ਬਚਾਉਣ ਲਈ ਹੁਣ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ | ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਧਰਤੀ ਹੇਠਲਾ ਪਾਣੀ ਬਚਾਉਣ ਤੇ ਜ਼ਹਿਰ ਮੁਕਤ ਖੇਤੀ ਕਰਨ ਲਈ ਖੇਤੀ ਮਾਹਰਾਂ ਦੀ ਸਲਾਹ ਨਾਲ ਹੀ ਖੇਤੀ ਕਰਨ ਨੂੰ ਤਰਜੀਹ ਦੇਣ ਤਾਂ ਕਿ ਅਸੀਂ ਆਪਣੀ ਧਰਤੀ, ਪਾਣੀ, ਹਵਾ ਤੇ ਜਵਾਨੀ ਨੂੰ ਬਚਾ ਸਕੀਏ | ਉਨ੍ਹਾਂ ਕਿਹਾ ਕਿ ਅਗਾਂਹਵਧੂ ਕਿਸਾਨਾਂ ਦੇ ਤਜ਼ਰਬਿਆਂ ਤੋਂ ਬਾਕੀ ਕਿਸਾਨ ਵੀ ਸੇਧ ਲੈਣ | ਇਸ ਮੌਕੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਭਰ 'ਚੋਂ ਪੁੱਜੇ ਵੱਡੀ ਗਿਣਤੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਨੂੰ ਖੇਤਾਂ 'ਚ ਅੱਗ ਲਗਾਉਣ ਨਾਲ ਅਸੀਂ ਆਪਣੇ ਖ਼ਰਚਿਆਂ ਵਿਚ ਵਾਧਾ ਕਰਦੇ ਹਾਂ ਕਿਉਂਕਿ ਕੁੱਝ ਪੈਸੇ ਬਚਾਉਣ ਦੇ ਚੱਕਰ 'ਚ ਅਸੀਂ ਵਾਤਾਵਰਨ ਗੰਧਲਾ ਕਰ ਕੇ ਬਿਮਾਰੀ ਨੂੰ ਸੱਦਾ ਦਿੰਦੇ ਹਾਂ ਤੇ ਫੇਰ ਪੈਸਾ ਦਵਾਈ 'ਤੇ ਜ਼ਿਆਦਾ ਖ਼ਰਚ ਕਰ ਦਿੰਦੇ ਹਾਂ | ਉਨ੍ਹਾਂ ਕਿਹਾ ਕਿ ਜੇਕਰ ਅਸੀਂ ਇਸ ਪਰਾਲੀ ਦਾ ਸਹੀ ਤਰ੍ਹਾਂ ਪ੍ਰਬੰਧਨ ਕਰੀਏ ਤਾਂ ਇਹ ਖੇਤਾਂ ਨੂੰ ਨੁਕਸਾਨ ਕਰਨ ਦੀ ਥਾਂ ਖਾਦ ਦੇ ਰੂਪ 'ਚ ਖੇਤਾਂ ਨੂੰ ਉਪਜਾਊ ਬਣਾ ਸਕਦੀ ਹੈ | ਕੈਂਪ ਦੀ ਪ੍ਰਧਾਨਗੀ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਨੇ ਖੇਤੀਬਾੜੀ ਗਤੀਵਿਧੀਆਂ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵਲੋਂ ਪਿੰਡਾਂ 'ਚ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਅਤੇ ਨਵੀਆਂ ਤਕਨੀਕਾਂ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਮੌਕੇ ਪਰਾਲੀ ਨੂੰ ਅੱਗ ਨਾ ਲਗਾ ਕੇ ਕਣਕ ਦੀ ਬਿਜਾਈ ਕਰਨ ਵਾਲੇ ਤੇ ਖੇਤੀ ਵਿਚ ਨਵੇਂ ਉਪਰਾਲੇ ਕਰਨ ਵਾਲੇ 15 ਕਿਸਾਨਾਂ ਨੂੰ ਸਨਮਾਨਿਤ ਕੀਤਾ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਦੋ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤੇ ਡਿਪਟੀ ਕਮਿਸ਼ਨਰ ਨੇ ਕਿਸਾਨ ਮੇਲੇ 'ਚ ਪਸ਼ੂ ਪਾਲਣ, ਮੱਛੀ ਪਾਲਣ, ਭੂਮੀ ਰੱਖਿਆ ਆਦਿ ਵਿਭਾਗਾਂ ਤੇ ਮਾਰਕਫੈੱਡ, ਖੇਤੀਬਾੜੀ ਮਸ਼ੀਨਰੀ ਤੇ ਸਵੈ-ਸਹਾਇਤਾ ਗਰੁੱਪਾਂ ਵਲੋਂ ਲਗਾਈਆਂ ਪ੍ਰਦਰਸ਼ਨੀਆਂ ਦਾ ਜਾਇਜ਼ਾ ਵੀ ਲਿਆ | ਕੈਂਪ 'ਚ ਵਿਸ਼ੇਸ਼ ਮਹਿਮਾਨ ਵਜੋਂ ਐੱਸ. ਡੀ. ਐਮ. ਦੁਧਨਸਾਧਾਂ ਕਿਰਪਾਲਵੀਰ ਸਿੰਘ, ਤਹਿਸੀਲਦਾਰ ਵੀਨਾ ਰਾਣੀ, ਨਾਇਬ ਤਹਿਸੀਲਦਾਰ ਮਲਕੀਤ ਸਿੰਘ, ਪ੍ਰਧਾਨ ਸਿਮਰਜੀਤ ਸਿੰਘ ਸੋਹਲ, ਬਲਾਕ ਸੰਮਤੀ ਵਾਈਸ ਚੇਅਰਮੈਨ ਗੁਰਮੀਤ ਸਿੰਘ ਬਿੱਟੂ, ਮਨਿੰਦਰ ਸਿੰਘ ਫਰਾਂਸਵਾਲਾ, ਗੁਰਬਚਨ ਸਿੰਘ ਵਿਰਕ, ਸਿਮਰਦੀਪ ਸਿੰਘ ਬਰਕਤਪੁਰ, ਬਲਜਿੰਦਰ ਸਿੰਘ ਨੰਦਗੜ੍ਹ, ਪਰਗਟ ਸਿੰਘ ਰਤਾਖੇੜਾ, ਬਲਕਾਰ ਸਿੰਘ ਆਲੀਵਾਲ, ਨਰਿੰਦਰ ਸਿੰਘ ਲੇਹਲਾਂ, ਜਗਤਾਰ ਸਿੰਘ ਜੱਗਾ, ਸੁਖਵਿੰਦਰ ਸਿੰਘ ਸੋਹਲ ਸਮੇਤ ਵੱਡੀ ਗਿਣਤੀ 'ਚ ਕਿਸਾਨ ਮੌਜੂਦ ਸਨ |
ਦੇਵੀਗੜ੍ਹ, 4 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਥਾਣਾ ਜੁਲਕਾਂ ਦੇ ਮੁਖੀ ਇੰਸਪੈਕਟਰ ਕੁਲਬੀਰ ਸਿੰਘ ਦੀ ਅਗਵਾਈ 'ਚ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਦੇਵੀਗੜ੍ਹ ਇਲਾਕੇ ਦੇ ਪਿੰਡ ਦੁੱਧਨ ਸਾਧਾਂ ਤੋਂ 30 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ | ਜਾਣਕਾਰੀ ...
ਪਟਿਆਲਾ, 4 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਦੇ ਸੱਦੇ 'ਤੇ ਪੰਜਾਬੀ ਯੂਨੀਵਰਸਿਟੀ ਅਧਿਆਪਕਾਂ ਵਲੋਂ ਵੱਡੀ ਗਿਣਤੀ 'ਚ ਰੋਸ ਮਾਰਚ ਕੀਤਾ ਗਿਆ | ਰੋਸ ਮਾਰਚ ਉਪ-ਕੁਲਪਤੀ ਦਫ਼ਤਰ ਤੋਂ ਸ਼ੁਰੂ ਹੋ ਕੇ ਆਰਟਸ ਬਲਾਕਾਂ ...
ਪਟਿਆਲਾ, 4 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸੂਬੇ 'ਚ ਇਨੀਂ ਦਿਨੀਂ ਖ਼ਾਲਿਸਤਾਨ ਸਮਰਥਕਾਂ ਦੀਆਂ ਹਿੰਦੂ ਵਿਰੋਧੀ ਗਤੀਵਿਧੀਆਂ ਲਗਾਤਾਰ ਵੱਧ ਰਹੀਆਂ ਹਨ, ਜੋ ਪੰਜਾਬ ਦੀ ਅਮਨ-ਸ਼ਾਂਤੀ ਲਈ ਖ਼ਤਰਾ ਬਣ ਰਹੀਆਂ ਹਨ | ਪੰਜਾਬ ਦੇ ਇਸ ਬਦਲਦੇ ਮਾਹੌਲ 'ਤੇ ਚਿੰਤਾ ਪ੍ਰਗਟ ...
ਸਮਾਣਾ, 4 ਅਕਤੂਬਰ (ਸਾਹਿਬ ਸਿੰਘ)-ਇਕ ਸਾਧਾਰਨ ਸਮਾਗਮ 'ਚ ਅੰਗਰੇਜ਼ੀ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਛੰਨਾਂ 'ਤੇ ਬਾਲ ਸਾਹਿਤਕਾਰ ਕੋਮਲਪ੍ਰੀਤ ਕੌਰ ਦੀ ਪੁਸਤਕ 'ਪਿਤਾ ਇਕ ਫ਼ਰਿਸ਼ਤਾ' ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਲੋਕ ...
ਪਟਿਆਲਾ, 4 ਅਕਤੂਬਰ (ਅ. ਸ. ਆਹਲੂਵਾਲੀਆ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਲਈ ਬਣਾਈਆਂ ਕੁੱਲ 106 ਮੰਡੀਆਂ 'ਚੋਂ 45 ਮੰਡੀਆਂ 'ਚ ਝੋਨੇ ਦੀ ਆਮਦ ਤੇ 32 ਮੰਡੀਆਂ 'ਚ ਖ਼ਰੀਦ ਸ਼ੁਰੂ ਹੋ ਚੁੱਕੀ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ...
ਨਾਭਾ, 4 ਅਕਤੂਬਰ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਬੋੜਾਂ ਕਲਾਂ ਦਾ ਰਹਿਣ ਵਾਲਾ ਕਰੀਬ 40 ਸਾਲ ਦਾ ਨੌਜਵਾਨ ਸੁਖਦੇਵ ਸਿੰਘ, ਜਿਸ ਦੀ ਬੀਤੀ ਰਾਤ ਸੜਕ ਹਾਦਸੇ 'ਚ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਮਿ੍ਤਕ ਸੁਖਦੇਵ ਸਿੰਘ ਬੀਤੀ ਰਾਤ ਆਪਣੇ ਘਰੋਂ ਇਹ ...
ਸਮਾਣਾ, 4 ਅਕਤੂਬਰ (ਪ੍ਰੀਤਮ ਸਿੰਘ ਨਾਗੀ)-ਸੋਮਵਾਰ ਨੂੰ ਸੱਤਾਧਾਰੀ ਧਿਰ ਵਲੋਂ ਟਰੱਕ ਯੂਨੀਅਨ ਦੇ ਨਵੇਂ ਬਣਾਏ ਪ੍ਰਧਾਨਾਂ ਦੇ ਵਿਰੋਧ 'ਚ ਐੱਸ. ਡੀ. ਐਮ. ਵਲੋਂ ਦੋਵਾਂ ਧਿਰਾਂ ਨਾਲ ਮੰਗਲਵਾਰ ਨੂੰ ਕੀਤੀ ਮੀਟਿੰਗ ਬੇਸਿੱਟਾ ਰਹੀ | ਜਿਸ ਤੋਂ ਬਾਅਦ ਪਹਿਲਾ ਤੋਂ ਚਲੇ ਆ ਰਹੇ ...
ਭੁੱਨਰਹੇੜੀ, 4 ਅਕਤੂਬਰ (ਧਨਵੰਤ ਸਿੰਘ)-ਕਿਸਾਨਾਂ ਨੂੰ ਟਿਊਬਵੈੱਲਾਂ 'ਤੇ ਮੁੜ ਅੱਠ ਘੰਟੇ ਅੱਜ ਤੋਂ ਬਿਜਲੀ ਸਪਲਾਈ ਮਿਲਣ ਲੱਗ ਗਈ ਹੈ | ਡਾਇਰੈਕਟਰ ਡਿਸਟ੍ਰੀਬਿਊਸ਼ਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਹੈੱਡ ਆਫ਼ਿਸ ਪਟਿਆਲਾ ਨੂੰ ਮਿਲ ਕੇ ਕ੍ਰਾਂਤੀਕਾਰੀ ਕਿਸਾਨ ...
ਪਟਿਆਲਾ, 4 ਅਕਤੂਬਰ (ਮਨਦੀਪ ਸਿੰਘ ਖਰੌੜ)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸੂਬੇ 'ਚ ਭਿ੍ਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬਰਨਾਲਾ ਵਿਖੇ ਤਾਇਨਾਤ ਪਨਸਪ ਦੇ ਇੰਸਪੈਕਟਰ ਰਮਨ ਗੌੜ ਨੂੰ 25000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ | ਓਧਰ ਇਕ ਹੋਰ ...
ਬਹਾਦਰਗੜ੍ਹ, 4 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪਿੰਡ ਜਲਾਲਪੁਰ ਤੋਂ ਸ਼ਮਸ਼ਪੁਰ, ਅਨਾਜ ਮੰਡੀ ਬਹਾਦਰਗੜ੍ਹ ਤੋਂ ਘਨੌਰ ਰੋਡ ਬਹਾਦਰਗੜ੍ਹ ਤੱਕ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਵਿਧਾਇਕ ਸਨੌਰ ਹਰਮੀਤ ਸਿੰਘ ਪਠਾਣ ਮਾਜਰਾ ਦੇ ਉਪਰਾਲੇ ਸਦਕਾ ਸ਼ੁਰੂ ਕੀਤਾ ਗਿਆ | ...
ਦੇਵੀਗੜ੍ਹ, 4 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਜੱਜ ਮਾਡਰਨ ਸੀ. ਸੈ. ਸਕੂਲ ਬਹਾਦਰਪੁਰ ਫ਼ਕੀਰਾਂ ਨੇੜੇ ਦੇਵੀਗੜ੍ਹ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਦੁਸਿਹਰੇ ਦੇ ਤਿਉਹਾਰ ਸੰਬੰਧੀ ਜਾਣਕਾਰੀ ਦਿੱਤੀ ਗਈ | ...
ਰਾਜਪੁਰਾ, 4 ਅਕਤੂਬਰ (ਜੀ. ਪੀ. ਸਿੰਘ)-ਲੰਘੀ ਰਾਤ ਸਥਾਨਕ ਸ੍ਰੀ ਸੁਧਾਂਸ਼ੂ ਮਹਾਰਾਜ ਦੇ ਸਤਸੰਗ ਭਵਨ ਵਿਖੇ ਵਿਸ਼ਵ ਜਾਗਿ੍ਤੀ ਮਿਸ਼ਨ ਵਲੋਂ ਬਜ਼ੁਰਗਾਂ ਪ੍ਰਤੀ ਸ਼ਰਧਾ ਦਿਖਾਉਂਦਿਆਂ ਮਨਾਏ ਜਾਂਦੇ ਸ਼ਰਧਾ ਪੁਰਵ 'ਤੇ ਬਜ਼ੁਰਗਾਂ ਦਾ ਸਨਮਾਨ ਕਰਨ ਲਈ ਇਕ ਸਮਾਰੋਹ ਸਤਪਾਲ ...
ਬਨੂੜ, 4 ਅਕਤੂਬਰ (ਭੁਪਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਮਾਰਟ ਸਕੂਲ ਮਾਣਕਪੁਰ ਦੀਆਂ ਖਿਡਾਰਨਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਵੱਖ-ਵੱਖ ਇਨਾਮ ਹਾਸਲ ਕੀਤੇ ਹਨ | ਸਕੂਲ ਦੀ ਪਿ੍ੰਸੀਪਲ ਮਨੀ ਵਸ਼ਿਸ਼ਟ ਤੇ ਪੀ. ਟੀ. ਆਈ. ਬੇਅੰਤ ਕੌਰ ਨੇ ਦੱਸਿਆ ...
ਨਾਭਾ, 4 ਅਕਤੂਬਰ (ਅਮਨਦੀਪ ਸਿੰਘ ਲਵਲੀ)-ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਬੀਤੇ ਦਿਨੀਂ ਸਾਲਾਨਾ ਅਥਲੈਟਿਕਸ ਮੀਟ ਸਮਾਪਤ ਹੋ ਗਈ | ਸਾਲਾਨਾ ਮੀਟ ਵਿਚ ਵਿਸ਼ੇਸ਼ ਤੌਰ 'ਤੇ ਦੀਪਕ ਪਾਰੀਕ ਐੱਸ. ਐੱਸ. ਪੀ. ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਮੁਕਾਬਲਿਆਂ 'ਚ ...
ਪਟਿਆਲਾ, 4 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਗੁਜਰਾਤ 'ਚ ਚੱਲ ਰਹੀਆਂ 36ਵੀਂ ਨੈਸ਼ਨਲ ਖੇਡਾਂ 'ਚ ਪਟਿਆਲਾ ਦੇ ਕ੍ਰਿਪਾਲ ਸਿੰਘ ਨੇ 59.32 ਮੀਟਰ ਡਿਸਕਸ ਸੁੱਟ ਕੇ ਸੋਨ ਤਗਮੇ ਦੇ ਨਾਲ-ਨਾਲ ਨਵਾਂ ਰਾਸ਼ਟਰੀ ਕੀਰਤੀਮਾਨ ਬਣਾਇਆ ਹੈ | ਉਨ੍ਹਾਂ ਦੱਸਿਆ ਕਿ ਉਹ ਚਾਈਨਾ 'ਚ ਹੋਣ ...
ਨਾਭਾ, 4 ਅਕਤੂਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਜੀ. ਬੀ. ਇੰਟਰਨੈਸ਼ਨਲ ਸਕੂਲ 'ਪਟਿਆਲਾ ਸਹੋਦਿਆ ਸਕੂਲਜ਼ ਕੰਪਲੈਕਸ' ਦੀ ਸਰਪ੍ਰਸਤੀ ਹੇਠ ਅੰਤਰ ਸਕੂਲ ਬਾਸਕਟਬਾਲ ਟੂਰਨਾਮੈਂਟ ਕਰਵਾਇਆ ਗਿਆ | ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਮੁੱਖ ਮਹਿਮਾਨ ਵਜੋਂ ...
ਰਾਜਪੁਰਾ, 4 ਅਕਤੂਬਰ (ਜੀ. ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਨਾਜਾਇਜ਼ ਤੌਰ 'ਤੇ ਬਣਾਏ ਪਟਾਕਿਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਇਲਾਕੇ 'ਚ ...
ਪਟਿਆਲਾ, 4 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਥਾਣਾ ਕੋਤਵਾਲੀ ਦੀ ਪੁਲਿਸ ਵਲੋਂ ਸ਼ਿਵ ਸੈਨਾ ਦੇ ਪ੍ਰਧਾਨ ਹਰੀਸ਼ ਸਿੰਗਲਾ ਨੂੰ ਅੱਜ ਗਿ੍ਫ਼ਤਾਰ ਕੀਤਾ ਗਿਆ | ਜਾਣਕਾਰੀ ਅਨੁਸਾਰ ਹਰੀਸ਼ ਸਿੰਗਲਾ ਵਲੋਂ ਪਟਿਆਲਾ ਸ਼ਹਿਰੀ ਤੋਂ ਆਮ ਆਦਮੀ ਦੇ ਵਿਧਾਇਕ ਅਜੀਤਪਾਲ ਸਿੰਘ ...
ਪਟਿਆਲਾ, 4 ਅਕਤੂਬਰ (ਮਨਦੀਪ ਸਿੰਘ ਖਰੌੜ)-ਲੋਕਾਂ ਨੂੰ ਸਾਫ ਸੁਥਰਾ ਖਾਧ ਪਦਾਰਥ ਮੁਹੱਈਆ ਕਰਵਾਉਣ ਤੇ ਖਾਧ ਪਦਾਰਥਾਂ ਵਿਚ ਹੁੰਦੀ ਮਿਲਾਵਟ ਖੋਰੀ ਨੂੰ ਰੋਕਣ ਲਈ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਵਲੋਂ ਪਟਿਆਲਾ ਸ਼ਹਿਰ ਵਿਖੇ ਮਿਠਾਈਆਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ ...
ਪਟਿਆਲਾ, 4 ਅਕਤੂਬਰ (ਅ. ਸ. ਆਹਲੂਵਾਲੀਆ)-ਵੇਅਰਹਾਊਸ ਦੇ ਮੈਨੇਜਿੰਗ ਡਾਇਰੈਕਟਰ ਕਮਲਪ੍ਰੀਤ ਕੌਰ ਬਰਾੜ, ਜਿਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਲਈ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ, ਨੇ ਅੱਜ ਝੋਨੇ ਦੀ ...
ਪਟਿਆਲਾ, 4 ਅਕਤੂਬਰ (ਅ. ਸ. ਆਹਲੂਵਾਲੀਆ)-ਨੈਸ਼ਨਲ ਥੀਏਟਰ ਆਰਟਸ ਸੁਸਾਇਟੀ (ਨਟਾਸ) ਦੰਪਤੀ ਪ੍ਰਾਣ ਸੱਭਰਵਾਲ-ਸ੍ਰੀਮਤੀ ਸੁਨੀਤਾ ਸਭਰਵਾਲ ਵਲੋਂ ਵਿਸ਼ਵ ਪ੍ਰਸਿੱਧ ਦਾਨਵੀਰ ਡਾ. ਐੱਸ. ਪੀ. ਸਿੰਘ ਓਬਰਾਏ (ਦੁਬਈ) ਮੁਖੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ...
ਭੁੱਨਰਹੇੜੀ, 4 ਅਕਤੂਬਰ (ਧਨਵੰਤ ਸਿੰਘ)-ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਵਲੋਂ ਦਾਣਾ ਮੰਡੀ ਭੁੱਨਰਹੇੜੀ ਦਾ ਦੌਰਾ ਕਰਕੇ ਅਧਿਕਾਰੀਆਂ ਤੋਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਹ ਮਾਰਕੀਟ ਕਮੇਟੀ ਦੁੱਧਨਸਾਧਾਂ ਦਾ ਆਰਜ਼ੀ ਖ਼ਰੀਦ ਕੇਂਦਰ ਹੈ ...
ਅਰਨੋਂ, 4 ਅਕਤੂਬਰ (ਦਰਸ਼ਨ ਸਿੰਘ ਪਰਮਾਰ)-ਸਥਾਨਕ ਕਸਬੇ ਦੇ ਦੁਰਗਾ ਮੰਦਰ ਵਿਖੇ ਭਗਤ ਪਾਲਾ ਰਾਮ ਵਲੋਂ ਮਾਤਾ ਦੇ ਨਵਰਾਤਿਆਂ ਦੀ ਅਸ਼ਟਮੀ ਮੌਕੇ ਮਹਾਂ ਮਾਈ ਦਾ ਜਾਗਰਨ ਕਰਵਾਇਆ ਗਿਆ, ਜਿਸ 'ਚ ਬਾਬਾ ਨਿਹਾਲ ਗਿਰੀ ਜਾਗਰਨ ਮੰਡਲ ਗੁਹਣਾਂ (ਕੈਥਲ) ਵਲੋਂ ਮਹਾਂ ਮਾਈ ਦੀ ਜੋਤ ...
ਦੇਵੀਗੜ੍ਹ, 4 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਸਮਾਜ ਸੇਵੀ ਸੰਸਥਾ ਸਭਲੋਕ ਸੇਵਾ ਮਿਸ਼ਨ ਦੇ ਪ੍ਰਧਾਨ ਵਿਜੇ ਕੁਮਾਰ ਸ਼ਰਮਾ ਨੇ ਇਥੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਮੁਲਾਜ਼ਮਾਂ ਪ੍ਰਤੀ ਸਰਕਾਰ ਦਾ ਰਵੱਈਆ ਨਿੰਦਣਯੋਗ ਹੈ ਕਿਉਂਕਿ ਪੰਜਾਬ ਸਰਕਾਰ ਭਾਵੇਂ ਲੋਕਾਂ ਨਾਲ ...
ਘਨੌਰ, 4 ਅਕਤੂਬਰ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਦੇ ਪਿੰਡ ਚਪੜ੍ਹ ਵਿਖੇ ਲੋਕ ਭਲਾਈ ਮੰਚ ਚਪੜ੍ਹ ਵਲੋਂ ਵਾਲੀਬਾਲ ਤੇ ਰੱਸਾਕਸ਼ੀ ਦੇ ਵੱਡੇ ਪੱਧਰ 'ਤੇ ਮੁਕਾਬਲੇ ਕਰਵਾਏ ਗਏ | ਮੰਚ ਦੇ ਸਰਪ੍ਰਸਤ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਚਪੜ੍ਹ ਵਿਖੇ ਖੇਡਾਂ ਦੇ ਮੁਕਾਬਲੇ ...
ਨਾਭਾ, 4 ਅਕਤੂਬਰ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡਾਂ 'ਚ ਜਿਥੇ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ | ਦੂਜੇ ਪਾਸੇ ਮਾਈਨਿੰਗ ਵਿਭਾਗ ਵੀ ਹਰਕਤ 'ਚ ਦੇਖਣ ਨੂੰ ਮਿਲ ਰਿਹਾ ਜਿਨ੍ਹਾਂ ਵਲੋਂ ਇਕ ਹਫ਼ਤੇ 'ਚ ਦੂਜਾ ਮਾਮਲਾ ਥਾਣਾ ਸਦਰ ਵਿਖੇ ਦਰਜ ...
ਪਟਿਆਲਾ, 4 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਤਜਾਕਿਸਤਾਨ ਤੋਂ ਇਕ ਵਫ਼ਦ ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਪਹੁੰਚਿਆ ਜਿਸ ਦਾ ਮਕਸਦ ਪੰਜਾਬੀ ਯੂਨੀਵਰਸਿਟੀ ਨਾਲ ਤਾਲਮੇਲ ਦੀ ਗੰੁਜਾਇਸ਼ ਨੂੰ ਫਰੋਲਨਾ ਸੀ | ਸਰਕਾਰੀ ਤੌਰ 'ਤੇ ਆਏ ਇਸ ਚਾਰ ਮੈਂਬਰੀ ਵਫ਼ਦ ਦੀ ਅਗਵਾਈ ...
ਪਟਿਆਲਾ, 4 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ ਐਚ. ਆਰ. ਇਨਕਲੇਵ 'ਚ 7 ਦਿਨ ਪਹਿਲਾਂ ਵਿਆਹ ਲੜਕੀ ਦੀ ਭੇਦ ਭਰੇ ਹਾਲਾਤ 'ਚ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ | ਮਿ੍ਤਕ ਦੀ ਪਛਾਣ ਮਨਵੀਰ ਕੌਰ ਵਾਸੀ ਪਟਿਆਲਾ ਵਜੋਂ ਹੋਈ ਹੈ | ਇਸ ਸੰਬੰਧੀ ਲੜਕੀ ਦੇ ਪਿਤਾ ਨਰਿੰਦਰਪਾਲ ...
ਨਾਭਾ, 4 ਅਕਤੂਬਰ (ਕਰਮਜੀਤ ਸਿੰਘ)-ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਵਲੋਂ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਗਾਰਚੀ ਸਿੰਘ ਬਾਬਾ ਅਜਾਪਾਲ ਸਿੰਘ ਦੀ ਮਿੱਠੀ ਯਾਦ 'ਚ ਸਾਲਾਨਾ ਜੋੜ ...
ਪਟਿਆਲਾ, 4 ਅਕਤੂਬਰ (ਮਨਦੀਪ ਸਿੰਘ ਖਰੌੜ)-ਦੁਸਹਿਰੇ ਦੇ ਤਿਉਹਾਰ ਦੇ ਮੱਦੇਨਜ਼ਰ ਏ. ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਸਮੇਤ ਮੁਖਵਿੰਦਰ ਸਿੰਘ ਛੀਨਾ ਆਈ. ਜੀ. ਪੀ. ਪਟਿਆਲਾ ਰੇਂਜ ਤੇ ਐੱਸ. ਐੱਸ. ਪੀ. ਦੀਪਕ ਪਾਰਿਕ ਨੇ ਪਟਿਆਲਾ ਸ਼ਹਿਰ ਦੇ ਧਾਰਮਿਕ ਸਥਾਨਾਂ ...
ਪਟਿਆਲਾ, 4 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਦੀ ਲਾਪ੍ਰਵਾਹੀ ਕਾਰਨ ਸ਼ਹਿਰ ਦੀ ਛੋਟੀ ਬਾਰਾਂਦਰੀ 'ਚ ਸਥਿਤ ਬੇਅੰਤ ਸਿੰਘ ਕੰਪਲੈਕਸ ਦੀ ਬਹੁਮੰਜ਼ਲੀ ਇਮਾਰਤ 'ਚ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰ ਸਕਦਾ ਹੈ | ਜ਼ਿਕਰਯੋਗ ਹੈ ...
ਪਟਿਆਲਾ, 4 ਅਕਤੂਬਰ (ਮਨਦੀਪ ਸਿੰਘ ਖਰੌੜ)-ਬੀਤੀ 1 ਅਕਤੂਬਰ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ 'ਚ ਐਮ. ਐਲ. ਆਰ. ਕਰਵਾਉਣ ਲਈ ਪਟਿਆਲਾ ਜੇਲ੍ਹ 'ਚੋਂ ਰਾਤ ਨੂੰ ਲਿਆਂਦੇ ਹਵਾਲਾਤੀ ਅਮਰੀਕ ਸਿੰਘ ਦੇ ਐਕਸਰੇ ਵਿਭਾਗ 'ਚੋਂ ਫ਼ਰਾਰ ਹੋਣ ਦੇ ਮਾਮਲੇ 'ਚ ਪਟਿਆਲਾ ਜੇਲ੍ਹ ਦੇ 2 ...
ਘਨੌਰ, 4 ਅਕਤੂਬਰ (ਸਰਦਾਰਾ ਸਿੰਘ ਲਾਛੜੂ)-ਪਿੰਡਾਂ 'ਚ ਮਨਰੇਗਾ ਮਜ਼ਦੂਰਾਂ ਨੂੰ 100 ਦਿਨਾਂ ਦਾ ਕੰਮ ਦੇਣ ਦਾ ਗਰੰਟੀ ਕਾਨੂੰਨ ਹੈ ਪਰ ਕਿਸੇ ਵੀ ਪਿੰਡ 'ਚ ਸਾਲ ਵਿਚ 100 ਦਿਨਾ ਦਾ ਕੰਮ ਨਹੀਂ ਦਿੱਤਾ ਜਾਂਦਾ | ਇਹ ਸ਼ਬਦ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ...
ਮੰਡੀ ਗੋਬਿੰਦਗੜ੍ਹ, 4 ਅਕਤੂਬਰ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਜ਼ੋਨਲ ਯੂਥ ਐਂਡ ਹੈਰੀਟੇਜ ਫ਼ੈਸਟੀਵਲ (ਜ਼ੋਨ-ਲੁਧਿਆਣਾ) 'ਚ 4 ਇਨਾਮ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕਾਲਜ ਪਿ੍ੰਸੀਪਲ ਡਾ. ਨੀਨਾ ਸੇਠ ...
ਅਮਲੋਹ, 4 ਅਕਤੂਬਰ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਪੰਜਾਬ ਦੇ ਕੈਬਨਿਟ ਕੁਲਦੀਪ ਸਿੰਘ ਧਾਲੀਵਾਲ ਅਨਾਜ ਮੰਡੀ ਅਮਲੋਹ ਦਾ ਦੌਰਾ ਕੀਤਾ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਉਥੇ ਹੀ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ | ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਾ ਅਨਾਜ ਮੰਡੀ ...
ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਬਲਜਿੰਦਰ ਸਿੰਘ)-ਰਾਈਸ ਮਿਲਰਜ਼ ਐਸੋਸੀਏਸ਼ਨ ਸਰਹਿੰਦ ਵਲੋਂ ਸ਼ੈਲਰ ਮਾਲਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੰਬੰਧੀ ਦਾਣਾ ਮੰਡੀ ਸਰਹਿੰਦ ਵਿਖੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁੱਜੇ ਪੰਜਾਬ ਦੇ ਖੇਤੀਬਾੜੀ ...
ਖਮਾਣੋਂ, 4 ਅਕਤੂਬਰ (ਮਨਮੋਹਣ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਕਬਾੜ ਲੱਦੀ ਜੀਪ ਨੂੰ ਸੜਕ ਵਿਚਕਾਰ ਖੜ੍ਹੀ ਕਰਕੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਦੇ ਕਥਿਤ ਦੋਸ਼ ਹੇਠ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੇ ਬਡਲਾ ਚੌਕ ...
ਅਮਲੋਹ, 4 ਅਕਤੂਬਰ (ਕੇਵਲ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਝੰਬਾਲਾ ਵਿਖੇ ਦੂਜਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਸੇਵਾ ਮੁਕਤ ਏ. ਐਸ. ਆਈ. ਨਾਹਰ ਸਿੰਘ ਦੀ ਅਗਵਾਈ 'ਚ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸੁਸਾਇਟੀ ਦੇ ਪ੍ਰਧਾਨ ਜਸਵੰਤ ...
ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਸਲੋਗਨ ਹੇਠ ਕਰਵਾਈਆਂ ਬਲਾਕ ਤੇ ਜ਼ਿਲ੍ਹਾ ਪੱਧਰੀ ਖੇਡਾਂ ਤੋਂ ਬਾਅਦ ਹੁਣ ਰਾਜ ਪੱਧਰੀ ਮੁਕਾਬਲੇ ਸ਼ੁਰੂ ਹੋਣ ਵਾਲੇ ਹਨ ਤੇ ਇਨ੍ਹਾਂ ਮੁਕਾਬਲਿਆਂ ਦੌਰਾਨ ...
ਬਸੀ ਪਠਾਣਾਂ, 4 ਅਕਤੂਬਰ (ਰਵਿੰਦਰ ਮੌਦਗਿਲ)-ਨਗਰ ਕੌਂਸਲ ਬਸੀ ਪਠਾਣਾਂ ਵਲੋਂ ਸਮਾਜ ਸੇਵੀ ਤੇ ਆਰਕੀਟੈਕਟ ਕਮਲ ਸਿੰਗਲਾ ਨੂੰ ਸਵੱਛ ਸਰਵੇਖਣ-2023 ਲਈ ਬਰਾਂਡ ਅੰਬੈਸਡਰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਰੱਖੇ ਸਮਾਗਮ ਦੌਰਾਨ ਨਗਰ ਕੌਂਸਲ ਪ੍ਰਧਾਨ ਰਵਿੰਦਰ ਰਿੰਕੂ ਵਲੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX