ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ. ਰੂਹੀ ਦੁੱਗ ਵਲੋਂ ਜ਼ਿਲ੍ਹਾ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਕੀਤੀ ਮੀਟਿੰਗ ਉਪਰੰਤ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ, ਫ਼ਸਲਾਂ ਦੀ ਰਹਿੰਦ ਖੰੂਹਦ ਨੂੰ ਅੱਗ ਨਾ ਲਾਉਣ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ ਵਿਚ ਰਲਾ ਕੇ ਖੇਤੀ ਕਰਨ | ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ ਖੂੰਹਦ ਸਾੜਨ ਨਾਲ ਜਿੱਥੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ 'ਤੇ ਵੀ ਮਾੜਾ ਅਸਰ ਪੈਂਦਾ ਹੈ | ਇਸ ਕਰਕੇ ਹਵਾ ਵਿਚ ਧੂੰਏ ਨਾਲ ਪ੍ਰਦੂਸ਼ਣ ਫ਼ੈਲਦਾ ਹੈ ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ | ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ | ਅੱਗ ਲਗਾਉਣ ਨਾਲ ਆਲੇ-ਦੁਆਲੇ ਖੜੀ ਫ਼ਸਲ ਜਾਂ ਪਿੰਡ ਵਿਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ | ਇਸ ਮੀਟਿੰਗ ਵਿਚ ਏ. ਡੀ.ਸੀ (ਜ) ਨਿਰਮਲ ਓਸੇਪਚਨ, ਸਮੂਹ ਐਸ.ਡੀ.ਐਮ ਫ਼ਰੀਦਕੋਟ ਬਲਜੀਤ ਕੌਰ, ਐਸ.ਡੀ.ਐਮ ਕੋਟਕਪੂਰਾ ਵੀਰਪਾਲ ਕੌਰ, ਤਹਿਸੀਲਦਾਰ ਫ਼ਰੀਦਕੋਟ ਰੁਪਿੰਦਰ ਸਿੰਘ ਬਲ, ਤਹਿਸੀਲਦਾਰ ਜੈਤੋ ਲਵਪ੍ਰੀਤ ਕੌਰ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਭਾਗ ਲਿਆ | ਉਨ੍ਹਾਂ ਦੱਸਿਆ ਕਿ ਸੜਕ ਦੁਆਲੇ ਰਹਿੰਦ-ਖੂੰਹਦ/ਨਾੜ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ | ਇਸ ਤਰ੍ਹਾਂ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ | ਇਸ ਤੋਂ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਝੋਨੇ ਦੀ ਪਰਾਲੀ ਜਾਂ ਹੋਰ ਰਹਿੰਦ ਖੂੰਹਦ ਨੂੰ ਸਾੜਨ 'ਤੇ ਪਾਬੰਦੀ ਲਗਾਈ ਗਈ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਫ਼ਰੀਦਕੋਟ ਜ਼ਿਲ੍ਹੇ ਵਿਚ 50 ਦੇ ਕਰੀਬ ਪਿੰਡਾਂ ਵਿਚ ਜ਼ਿਆਦਾ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਜਿਸ ਦਾ ਐਨ.ਜੀ.ਟੀ (ਨੈਸ਼ਨਲ ਗ੍ਰੀਨ ਟਿ੍ਬਿਊਨਲ) ਵਲੋਂ ਗੰਭੀਰ ਨੋਟਿਸ ਲਿਆ ਗਿਆ | ਉਨ੍ਹਾਂ ਦੱਸਿਆ ਕਿ ਪਿਛਲੇ ਪੰਜ ਸਾਲਾਂ ਵਿਚ 5400 ਮਸ਼ੀਨਾਂ ਸਬਸਿਡੀ 'ਤੇ ਦਿੱਤੀਆਂ ਜਾ ਚੁੱਕੀਆਂ ਹਨ ਜੋ ਪਰਾਲੀ ਨੂੰ ਜ਼ਮੀਨ ਵਿਚ ਵਾਹੁਣ ਜਾਂ ਜ਼ਮੀਨ ਵਿਚ ਖਿਲਾਰ ਕੇ ਕਣਕ ਦੀ ਬਿਜਾਈ ਕਰਨ ਜਾਂ ਪਰਾਲੀ ਨੂੰ ਬਾਹਰ ਕੱਢ ਕੇ ਪਾਵਰ ਪਲਾਂਟ ਤੱਕ ਪਹੁੰਚਾਉਣ ਦਾ ਕੰਮ ਕਰਦੀਆਂ ਹਨ | ਇਸ ਕਰਕੇ ਸਾਡਾ-ਸਾਰੀਆਂ ਸੰਸਥਾਵਾਂ ਦਾ ਫ਼ਰਜ਼ ਬਣਦਾ ਹੈ ਕਿ ਕਿਸਾਨਾਂ ਨੂੰ ਜਾਗਰੂਕ ਕਰੀਏ ਅਤੇ ਉਨ੍ਹਾਂ ਦੀ ਸਹਾਇਤਾ ਵੀ ਕਰੀਏ ਤਾਂ ਕਿ ਉਹ ਅੱਗ ਨਾ ਲਾਉਣ ਅਤੇ ਸਾਡਾ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਿਆ ਰਹੇ | ਇਸ ਮੌਕੇ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਵਲੋਂ ਖੇਤੀਬਾੜੀ ਮਹਿਕਮੇ ਵਲੋਂ ਚਲਾਏ ਜਾ ਰਹੇ ਕੈਂਪ ਵੈਨਾਂ, ਲਿਟਰੇਚਰ, ਵਾਲ ਪੇਂਟਿੰਗਜ਼, ਹੋਕੇ, ਪ੍ਰਦਰਸ਼ਨੀਆਂ ਆਦਿ ਬਾਰੇ ਦੱਸਿਆ ਗਿਆ | ਇਸ ਮੌਕੇ ਗੁਰਪ੍ਰੀਤ ਸਿੰਘ ਚੰਦਬਾਜਾ, ਕਰਮਜੀਤ ਸਿੰਘ (ਸੀਰ), ਅਸ਼ੋਕ ਕੌਸ਼ਲ, ਦਰਸ਼ਨ ਸਿੰਘ ਸਰਾਵਾਂ, ਹਰਪਾਲ ਸਿੰਘ ਮਚਾਕੀ, ਕੁਲਦੀਪ ਸਿੰਘ ਸਟੱਡੀ ਸਰਕਲ ਵੀ ਹਾਜ਼ਰ ਸਨ |
ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਤਲਵੰਡੀ ਬਾਈਪਾਸ ਕੋਟਕਪੂਰਾ ਰੋਡ ਸੜਕ ਕਿਨਾਰੇ ਇਕ ਨੌਜਵਾਨ ਦੀ ਭੇਦਭਰੇ ਹਾਲਾਤ ਵਿਚ ਲਾਸ਼ ਮਿਲੀ ਹੈ | ਮਿ੍ਤਕ ਦੀ ਪਹਿਚਾਣ ਡੋਗਰ ਬਸਤੀ ਦੇ ਰਹਿਣ ਵਾਲੇ ਕਰੀਬ 30 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ...
ਜੈਤੋ, 4 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸ਼ਹਿਰ ਵਿਚ ਹਰ ਰੋਜ ਸੀਵਰੇਜ ਸਿਸਟਮ ਬੰਦ ਰਹਿਣ ਕਰਕੇ ਲੋਕਾਂ ਨੂੰ ਨਰਕ ਵਰਗੀ ਜ਼ਿੰਦਗੀ ਜਿਊਣੀ ਪੈ ਰਹੀ ਹੈ | ਦੁਖੀ ਹੋਏ ਲੋਕਾਂ ਨੇ ਅਨੇਕਾਂ ਵਾਰ ਪੰਜਾਬ ਸਰਕਾਰ ਤੇ ਸੀਵਰੇਜ ਬੋਰਡ ਦੇ ਵਿਰੁੱਧ ਧਰਨੇ ਤੇ ਰੋਸ ...
ਕੋਟਕਪੂਰਾ, 4 ਅਕਤੂਬਰ (ਗਿੱਲ, ਮੇਘਰਾਜ)-ਬਾਬਾ ਫ਼ਰੀਦ ਜੀ ਸੇਵਾ ਸੁਸਾਇਟੀ ਪੰਜਾਬ ਵਲੋਂ ਸਵਾਮੀ ਬੋਰੇ ਵਾਲੇ ਸੰਤਾਂ ਦੀ ਬਰਸੀ ਮੌਕੇ ਵਿਸ਼ਾਲ ਖ਼ੂਨਦਾਨ ਕੈਂਪ ਪਿੰਡ ਬੀੜ ਸਿੱਖਾਂ ਵਾਲਾ ਦੀ ਗਊਸ਼ਾਲਾ ਵਿਚ ਪਿੰਡ ਵਾਸੀਆਂ ਅਤੇ ਸੇਵਾਦਾਰਾਂ ਦੇ ਸਹਿਯੋਗ ਨਾਲ ਲਗਾਇਆ ...
ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਿੱਖ ਕੌਮ ਦੇ ਭਗਦੇ ਮਸਲਿਆਂ ਅਤੇ ਸਿੱਖ ਧਰਮ ਵਿਚ ਸਰਕਾਰਾਂ ਅਤੇ ਗੈਰ ਸਿੱਖਾਂ ਵਲੋਂ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਦੇ ਰੋਸ ਵਿਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਖ਼ਾਲਸਾ ਮਾਰਚ 7 ਅਕਤੂਬਰ ਨੂੰ ਕੱਢਿਆ ਜਾ ਰਿਹਾ ਹੈ | ਇਸ ...
ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਜ਼ਿਲ੍ਹਾ ਪੱਧਰ ਦੀਆਂ ਸਕੂਲੀ ਖੇਡਾਂ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ ਵਿਚ ਵੱਖ-ਵੱਖ ਸਕੂਲਾਂ ਦੇ ਹੋਣਹਾਰ ਖਿਡਾਰੀਆਂ ਨੇ ਭਾਗ ਲਿਆ | ਸਕੂਲ ਪਿ੍ੰਸੀਪਲ ਕੁਲਦੀਪ ਕੌਰ ਨੇ ...
ਕੋਟਕਪੂਰਾ, 4 ਅਕਤੂਬਰ (ਮੋਹਰ ਸਿੰਘ ਗਿੱਲ)-ਚਾਈਲਡ ਲਾਈਨ ਇੰਡੀਆ ਫ਼ਾਊਾਡੇਸ਼ਨ ਦੇ ਸਹਿਯੋਗ ਨਾਲ ਸੰਚਾਲਿਤ ਨੈਚੁਰਲ ਕੇਅਰ ਚਾਈਲਡ ਲਾਈਨ ਫ਼ਰੀਦਕੋਟ ਦੀ ਟੀਮ ਨੇ ਮਹਾਤਮਾ ਗਾਂਧੀ ਦੇ ਜਨਮ ਦਿਨ ਨੂੰ ਇਕ ਹਫ਼ਤਾ ਦਾਨ ਉਤਸਵ, ਪਰਉਪਕਾਰ ਅਤੇ ਖੁਸ਼ੀ ਦਾ ਹਫ਼ਤਾ ਬੰਗਾਲੀ ...
ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਸ: ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਗੁਰੂ ਨਾਨਕ ਪਾਰਕ ਵਿਚ 'ਕਦਮ' ਦੇ ਬੂਟੇ ਲਗਾਏ ਗਏ | ਕਾਲਜ ਦੇ ਪ੍ਰੋਫ਼ੈਸਰ ਅਤੇ ਬਾਬਾ ਬੋਹੜ ...
ਫ਼ਰੀਦਕੋਟ: ਫ਼ਰੀਦਕੋਟ ਦੀ ਜੰਮਪਲ ਪਵਨਦੀਪ ਸਿੰਘ ਸਮਰਾ (ਬੰਪੀ ਸਮਰਾ) ਅਤੇ ਰਮਣੀਕ ਕੌਰ ਸਮਰਾ ਦੀ ਧੀ ਸਿਫ਼ਤ ਕੌਰ ਸਮਰਾ ਨੇ ਸਾਲ 2022 'ਚ ਆਲ ਇੰਡੀਆ ਇੰਟਰ ਯੂਨੀਵਰਸਿਟੀ ਮੁਕਾਬਲੇ 'ਚ ਪਹਿਲੀ ਵਾਰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਦੀ ਝੋਲੀ 'ਚ ਸ਼ੂਟਿੰਗ ...
ਫ਼ਰੀਦਕੋਟ, 4 ਅਕਤੂਬਰ (ਸਤੀਸ਼ ਬਾਗ਼ੀ)-ਪਾਵਰਕਾਮ ਅਤੇ ਟਰਾਂਸਿਕੋ ਪੈਨਸ਼ਨਰਜ਼ ਯੂਨੀਅਨ ਫ਼ਰੀਦਕੋਟ ਡਵੀਜ਼ਨ ਦੀ ਮਾਸਿਕ ਮੀਟਿੰਗ ਕਮਿਊਨਿਸਟ ਪਾਰਟੀ ਦੇ ਦਫ਼ਤਰ ਵਿਖੇ ਸੂਬਾ ਆਗੂ ਸਾਥੀ ਚੰਦ ਸਿੰਘ ਡੋਡ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂ ...
ਫ਼ਰੀਦਕੋਟ, 4 ਅਕਤੂਬਰ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜਨਜ਼ ਵੈਲਫ਼ੇਅਰ ਐਸੋਸੀਏਸ਼ਨ ਫ਼ਰੀਦਕੋਟ ਦੇ ਚੇਅਰਮੈਨ ਐਡਵੋਕੇਟ ਰਮੇਸ਼ ਚੰਦਰ ਜੈਨ ਨੂੰ ਐਸੋਸੀਏਸ਼ਨ ਪ੍ਰਤੀ ਵਧੀਆ ਸੇਵਾਵਾਂ ਬਦਲੇ ਪੰਜਾਬ ਫ਼ੈਡਰੇਸ਼ਨ ਆਫ਼ ਸੀਨੀਅਰ ਸਿਟੀਜਨਜ਼ ਵਲੋਂ ਉਨ੍ਹਾਂ ਨੂੰ ਮੀਤ ...
ਫ਼ਰੀਦਕੋਟ, 4 ਅਕਤੂਬਰ (ਸਤੀਸ਼ ਬਾਗ਼ੀ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿਚ ਨਿਰਮਾਣ ਕਾਮਿਆਂ ਨੇ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ...
ਕੋਟਕਪੂਰਾ, 4 ਅਕਤੂਬਰ (ਮੋਹਰ ਸਿੰਘ ਗਿੱਲ)-ਕੋਟਕਪੂਰਾ ਸ਼ੋਸ਼ਲ ਵੈਲਫੇਅਰ ਕੌਂਸਲ (ਰਜਿ.) ਪੰਜਾਬ ਦੀ ਮੀਟਿੰਗ ਸੂਬਾਈ ਪ੍ਰਧਾਨ ਮਨਮੋਹਨ ਸ਼ਰਮਾ ਦੀ ਅਗਵਾਈ ਹੇਠ ਹੋਈ | ਪ੍ਰਧਾਨ ਨੇ ਦੱਸਿਆ ਕਿ 27 ਨਵੰਬਰ ਦਿਨ ਐਤਵਾਰ ਨੂੰ ਜਥੇਬੰਦੀ ਵਲੋਂ ਕਰਵਾਏ ਜਾਣ ਵਾਲੇ ਸਮੂਹਿਕ ...
ਕੋਟਕਪੂਰਾ, 4 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖ਼ਰੀ ਦਿਨ ਸਮਾਗਮ ਦੀ ਕਾਰਵਾਈ ਦੇਖਣ ਗਈਆਂ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਵਿਦਿਆਰਥਣਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ...
ਜੈਤੋ, 4 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 7 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਖ਼ਾਲਸਾ ਮਾਰਚ ਕੱਢਣ ਦੇ ਫ਼ੈਸਲੇ ਦੀ ਪੁਰਜ਼ੋਰ ਹਮਾਇਤ ਕਰਦਿਆਂ ਖ਼ਾਲਸਾ ...
ਬਰਗਾੜੀ, 4 ਅਕਤੂਬਰ (ਲਖਵਿੰਦਰ ਸ਼ਰਮਾ)-ਬਿਜਲੀ ਵਿਭਾਗ ਪੰਜਾਬ ਵਲੋਂ ਪਿਛਲੇ ਕੁਝ ਦਿਨਾਂ ਤੋਂ 8 ਘੰਟੇ ਬਿਜਲੀ ਸਪਲਾਈ ਦੀ ਥਾਂ ਸਿਰਫ਼ 5 ਘੰਟੇ ਬਿਜਲੀ ਸਪਲਾਈ ਦੇਣੀ ਸ਼ੁਰੂ ਕੀਤੀ ਹੈ ਅਤੇ ਇਨ੍ਹਾਂ ਪੰਜ ਘੰਟਿਆਂ ਵਿਚ ਵੀ ਅਨੇਕਾਂ ਵਾਰ ਕੱਟ ਲੱਗਦੇ ਹਨ ਜਿਸ ਕਾਰਨ ਬਿਜਲੀ ...
ਜੈਤੋ, 4 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਖੇਤੀ ਲਈ ਸਪਲਾਈ ਵਿਚ ਕੀਤੀ ਕਟੌਤੀ ਅਤੇ ਲੱਗਦੇ ਅਣ-ਐਲਾਨੇ ਕੱਟਾਂ ਦੇ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਜੈਤੋ ਦੇ ਅਹੁਦੇਦਾਰਾਂ ਤੇ ਕਿਸਾਨਾਂ ਨੇ ਇਕ ਮੰਗ ਪੱਤਰ ਉਪ ਮੰਡਲ ਅਫ਼ਸਰ ਪਾਵਰਕਾਮ ...
ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪਿਛਲੇ ਦਿਨੀਂ ਖੇਡਾਂ ਵਤਨ ਪੰਜਾਬ ਦੀਆਂ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਈਆਂ ਗਈਆਂ ਸਨ, ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਖੇਡਾਂ ਵਿਚ ਦਸਮੇਸ਼ ਮਾਡਰਨ ਸਕੂਲ ਭਾਣਾ ਦੀ ...
ਜੈਤੋ, 4 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਰਾਮੇਆਣਾ, ਮੱਲ੍ਹਣ ਤੇ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਸਥਾਨਾਂ ਨੂੰ ਮਿਲਾਉਣ ਵਾਲੇ ਸੜਕ ਮਾਰਗ 'ਤੇ ਪੈਂਦੇ ਰੇਲਵੇ ਫ਼ਾਟਕ 'ਤੇ ਓਵਰ ਬਰਿੱਜ ਜਾਂ ਜ਼ਮੀਨ ਦੋਜ਼ ਪੁਲ ਬਣਾਉਣ ਲਈ ਰੇਲਵੇ ਮਹਿਕਮਾ ਤਾਂ ਤਿਆਰ ਹੈ ...
ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੇ ਪੰਜਾਬੀ ਵਿਭਾਗ ਵਲੋਂ ਪਿ੍ੰਸੀਪਲ ਡਾ. ਸੁਰਜੀਤ ਸਿੰਘ ਦੀ ਯੋਗ ਅਗਵਾਈ ਅਧੀਨ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਓਲਡ ਸਟੂਡੈਂਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਪੰਜਾਬੀ ...
ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਗਾਂਧੀ ਜੈਅੰਤੀ ਮੌਕੇ ਰਾਸ਼ਟਰੀ ਕੁਸ਼ਟ ਨਿਵਾਰਨ ਪੋ੍ਰਗਰਾਮ ਤਹਿਤ ਸਪਰਸ਼ ਕੁਸ਼ਟ ਜਾਗਰੂਕਤਾ ਸਬੰਧੀ ਕੈਂਪ ਸਹਾਇਕ ਸਿਵਲ ਸਰਜਨ ਡਾ. ਮਨਦੀਪ ਕੌਰ ਅਤੇ ਨੋਡਲ ਅਫ਼ਸਰ ਚਮੜੀ ਰੋਗ ਮਾਹਿਰ ਡਾ. ਗਗਨਜੋਤ ਕੌਰ ਦੀ ਅਗਵਾਈ ਵਿਚ ...
ਕੋਟਕਪੂਰਾ, 4 ਅਕਤੂਬਰ (ਮੋਹਰ ਸਿੰਘ ਗਿੱਲ)-ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਦੇ ਨਵੇਂ ਚੁਣੇ ਗਏ ਸੂਬਾਈ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ, ਸੂਬਾਈ ਪ੍ਰੈਸ ਸਕੱਤਰ ਪ੍ਰਭਜੀਤ ਸਿੰਘ ਉਪਲ ਤੇ ਟਹਿਲ ਸਿੰਘ ਸਰਾਭਾ ਨੇ ਦੱਸਿਆ ਕਿ ਸ਼ਹੀਦ ਨਛੱਤਰ ਸਿੰਘ ...
ਸਾਦਿਕ, 4 ਅਕਤੂਬਰ (ਆਰ.ਐਸ.ਧੁੰਨਾ)-ਦੀ ਟਰੱਕ ਅਪ੍ਰੇਟਰ ਯੂਨੀਅਨ ਸਾਦਿਕ ਦੇ ਸਮੂਹ ਟਰੱਕ ਅਪ੍ਰੇਟਰਾਂ ਵਲੋਂ ਅਨਾਜ ਮੰਡੀ ਸਾਦਿਕ ਵਿਖੇ ਝੋਨੇ ਦੀ ਆਮਦ ਅਤੇ ਸ਼ੁਰੂ ਹੋ ਚੁੱਕੀ ਖ਼ਰੀਦ ਨੂੰ ਵੇਖਦਿਆਂ ਝੋਨੇ ਦੀ ਢੋਆ-ਢੁਆਈ ਸ਼ੁਰੂ ਕਰਨ ਤੋਂ ਪਹਿਲਾਂ ਵਾਹਿਗੁਰੂ ਦਾ ਓਟ ...
ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਫ਼ਰੀਦਕੋਟ ਵਲੋਂ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫ਼ੇਜ-2 ਤਹਿਤ ਪੰਜਾਬ ਭਰ ਦੇ ਪਿੰਡਾਂ ਦੇ ਸਵੱਛਤਾ ਮੁਕਾਬਲੇ ਕਰਵਾਏ ਗਏ ਸਨ ਜਿਸ ਵਿਚ ...
ਸਾਦਿਕ, 4 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਐਸ.ਐਮ.ਓ ਡਾ.ਰਾਜੀਵ ਭੰਡਾਰੀ ਦੀ ਅਗਵਾਈ ਹੇਠ ਹੈਪੇਟਾਈਟਸ-ਬੀ ਅਤੇ ਸੀ ਸਬੰਧੀ ਬਲਾਕ ਜੰਡ ਸਾਹਿਬ ਅਧੀਨ ਪੈਂਦੇ 25 ਹੈਲਥ ਵੈਲਨੈਸ ਸੈਂਟਰਾਂ, ਮਿੰਨੀ ਪੀ.ਐਚ.ਸੀ ਗੋਲੇਵਾਲਾ, ਕੋਟਸੁਖੀਆ ਅਤੇ ਸੀ.ਐਚ.ਸੀ ਸਾਦਿਕ ਲਈ ਮਾਸ ਮੀਡੀਆ ...
ਬਰਗਾੜੀ, 4 ਅਕਤੂਬਰ (ਲਖਵਿੰਦਰ ਸ਼ਰਮਾ)-ਆਂਗਣਵਾੜੀ ਸੈਂਟਰ ਢਿੱਲਵਾਂ ਕਲਾਂ ਵਿਖੇ ਭਾਰਤ ਸਰਕਾਰ ਅਤੇ ਪੰਜਾਬ ਦੇ ਸਮਾਜਿਕ ਸੁਰੱਖਿਆ ਇਸਤਰੀ ਬਾਲ ਵਿਕਾਸ ਵਿਭਾਗ ਵਲੋਂ ਸਮੂਹ ਆਂਗਣਵਾੜੀ ਸੈਂਟਰਾਂ ਵਿਚ ਅਨੀਮੀਆ ਤੋਂ ਬਚਾਅ ਅਤੇ ਸੰਤੁਲਿਤ ਖੁਰਾਕ ਸਬੰਧੀ ਵੱਡੀ ਪੱਧਰ ...
ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਦੀ ਚਰਨਛੋਹ ਪ੍ਰਾਪਤ ਪਵਿੱਤਰ ਨਗਰੀ ਫ਼ਰੀਦਕੋਟ ਵਿਖੇ ਲੈਫ਼ਟੀਨੈਂਟ ਜਨਰਲ ਦਵਿੰਦਰ ਸ਼ਰਮਾ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਏ | ਕਮੇਟੀ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਪ੍ਰਧਾਨ ਡਾ. ...
ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-2025 ਤੱਕ ਭਾਰਤ ਨੂੰ ਟੀ.ਬੀ ਮੁਕਤ ਕਰਨ ਦੇ ਟੀਚੇ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਰੀਜ਼ਾਂ ਨੂੰ ਟੀਬੀ ਦੀ ਦਵਾਈ ਦੇ ਨਾਲ-ਨਾਲ ਉਨ੍ਹਾਂ ਦੇ ਪੌਸ਼ਟਿਕ ਅਹਾਰ ਲਈ ਨਿਕਸੇ ਪੋਸ਼ਣ ਯੋਜਨਾ ਤਹਿਤ ਬਣਦੀ ...
ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਯਾਦਗਾਰੀ ਵਿਦਿਅਕ ਸੰਸਥਾਵਾਂ ਕੋਟ ਸੁਖੀਆ ਅਧੀਨ ਚੱਲ ਰਹੀਆਂ ਸੰਸਥਾਵਾਂ ਐਸ.ਐਮ.ਡੀ ਵਰਲਡ ਸਕੂਲ, ਸੰਤ ਮੋਹਨ ਦਾਸ ਮੈਮੋਰੀਅਰ ਸੀਨੀਅਰ ਸੈਕੰਡਰੀ ਸਕੂਲ, ਐਸ.ਐਮ.ਡੀ ਕਿੰਡਰ ਗਾਰਡਨ ਅਤੇ ਐਸ.ਐਮ.ਡੀ ਗਰਲਜ਼ ...
ਫ਼ਰੀਦਕੋਟ, 4 ਅਕਤੂਬਰ (ਸਤੀਸ਼ ਬਾਗ਼ੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਾਈਆਂਵਾਲਾ ਕਲਾਂ ਵਿਖੇ ਖੇਡ ਮੈਦਾਨ ਦਾ ਉਦਘਾਟਨ ਕਰਦਿਆਂ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਕੂਲ ਦੇ ਵਿਕਾਸ ਲਈ ਡੇਢ ਲੱਖ ਰੁਪਏ ਦੀ ਗਰਾਂਟ ਦਾ ਚੈਕ ਪਿ੍ੰਸੀਪਲ ਸੁਧਾ ਰਾਣੀ ਨੂੰ ...
ਕੋਟਕਪੂਰਾ, 4 ਅਕਤੂਬਰ (ਮੇਘਰਾਜ, ਮੋਹਰ ਗਿੱਲ)-ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਕੋਟਕਪੂਰਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਕੋਹਾਰਵਾਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX