ਮੋਗਾ, 4 ਅਕਤੂਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਚੱਲ ਰਹੇ ਤਿਉਹਾਰਾਂ ਦੇ ਮੱਦੇਨਜ਼ਰ ਸਿਵਲ ਹਸਪਤਾਲ ਮੋਗਾ ਦੀ ਫੂਡ ਬਰਾਂਚ ਖਾਣ ਪੀਣ ਦੇ ਸਮਾਨ ਵਾਲੀਆਂ ਦੁਕਾਨਾਂ, ਹੋਟਲਾਂ, ਡੇਅਰੀਆਂ ਅਤੇ ਰੈਸਟੋਰੈਂਟਾਂ ਵਿਚ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਤਾਂ ਕਿ ਕੋਈ ਵੀ ਦੁਕਾਨ ਮਾਲਕ ਘਟੀਆ ਜਾਂ ਅਣ ਮਿਆਰੀ ਵਸਤਾਂ ਬਣਾ ਕੇ ਨਾਂ ਵੇਚਣ ਅਤੇ ਫੂਡ ਕਮਿਸ਼ਨਰ ਡਾ. ਮਨਜਿੰਦਰ ਸਿੰਘ ਢਿੱਲੋਂ ਅਤੇ ਫੂਡ ਸੇਫ਼ਟੀ ਅਫ਼ਸਰ ਡਾ. ਜਤਿੰਦਰ ਵਿਰਕ ਦੀ ਅਗਵਾਈ ਵਿਚ ਉਨ੍ਹਾਂ ਦੀ ਟੀਮ ਲਗਾਤਾਰ ਨਜ਼ਰ ਰੱਖ ਰਹੀ ਹੈ | ਇਸੇ ਕੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ ਛਾਪੇਮਾਰੀ ਕਰਕੇ ਹੋਟਲਾਂ ਤੋਂ ਦੋ ਬਰਫ਼ੀ, ਰਸਗੁੱਲੇ, ਗੁਲਾਬ ਜ਼ਾਮਨ, ਕੱਚਾ ਖੋਇਆ ਅਤੇ ਸਿਲਵਰ ਫਾਈਲ ਦੇ ਸੈਂਪਲ ਭਰੇ ਗਏ | ਇਕ ਹਲਵਾਈ ਦੀ ਦੁਕਾਨ 'ਤੇ ਛਾਪੇਮਾਰੀ ਦੌਰਾਨ ਸ਼ੱਕੀ ਕਿਸਮ ਦੀ 15 ਕਿੱਲੋ ਚਮ-ਚਮ ਮੌਕੇ 'ਤੇ ਨਸ਼ਟ ਕਰਵਾਈ ਗਈ | ਇਸ ਦੇ ਨਾਲ ਹੀ ਕਸਬਾ ਬੱਧਨੀ ਕਲਾਂ ਅਤੇ ਪਿੰਡ ਰਾਊਕੇ ਵਿਖੇ ਹਰੀ ਓਮ ਸਵੀਟ ਸ਼ਾਪ ਤੇ ਸਿਲਵਰ ਫਾਈਲ ਅਤੇ ਬਰਫ਼ੀ ਦੇ ਸੈਂਪਲ ਲਏ ਗਏ | ਇਸ ਸਬੰਧੀ ਫੂਡ ਸੇਫ਼ਟੀ ਕਮਿਸ਼ਨਰ ਡਾ. ਮਨਜਿੰਦਰ ਸਿੰਘ ਢਿੱਲੋਂ ਨੇ ਗ਼ਲਬਾਤ ਦੌਰਾਨ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਛਾਪੇਮਾਰੀ ਲਗਾਤਾਰ ਜਾਰੀ ਰਹੇਗੀ ਤਾਂ ਕਿ ਕੋਈ ਵੀ ਦੁਕਾਨਦਾਰ ਘਟੀਆ ਕਿਸਮ ਦੀਆਂ ਵਸਤਾਂ ਬਣਾ ਕੇ ਨਾ ਵੇਚ ਸਕਣ ਕਿਉਂਕਿ ਅਜਿਹਾ ਕਰਨਾ ਲੋਕਾਂ ਦੀ ਸਿਹਤ ਨਾਲ ਇਕ ਵੱਡਾ ਖਿਲਵਾੜ ਹੈ ਤੇ ਅਜਿਹਾ ਹਰਗਿਜ਼ ਬਰਦਾਸ਼ਤ ਨਹੀ ਕੀਤਾ ਜਾਵੇਗਾ | ਉਨ੍ਹਾਂ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਮਠਿਆਈਆਂ ਵਿਚ ਰੰਗਾਂ ਜਾਂ ਕਿਸੇ ਹੋਰ ਕੈਮੀਕਲ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਜੋ ਵੀ ਚੀਜ਼ਾਂ ਬਣਾ ਕੇ ਵੇਚੀਆਂ ਜਾਣ ਉਹ ਫੂਡ ਸੇਫ਼ਟੀ ਐਕਟ ਦੀਆਂ ਹਦਾਇਤਾਂ 'ਤੇ ਪੂਰੀਆ ਹੋਣ | ਇਸ ਮੌਕੇ ਉਨ੍ਹਾਂ ਨਾਲ ਫੂਡ ਸੇਫ਼ਟੀ ਅਫ਼ਸਰ ਲਵਦੀਪ ਸਿੰਘ ਵੀ ਹਾਜ਼ਰ ਸੀ |
ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਪੀ.ਜੀ.ਆਰ.ਐਸ ਪੋਰਟਲ 'ਤੇ ਜ਼ਿਲ੍ਹਾ ਮੋਗਾ ਨਾਲ ਸਬੰਧਿਤ ਲੰਬਿਤ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸੀਨੀਅਰ ਅਧਿਕਾਰੀਆਂ ਨੂੰ ਨਿੱਜੀ ਧਿਆਨ ਦਿੰਦੇ ਹੋਏ ਇਨ੍ਹਾਂ ਸ਼ਿਕਾਇਤਾਂ ਦਾ ...
ਮੋਗਾ, 4 ਅਕਤੂਬਰ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਮੋਗਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਮੋਗਾ ਪੁਲਿਸ ਵਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸਹਾਇਕ ਥਾਣੇਦਾਰ ...
ਬਾਘਾ ਪੁਰਾਣਾ, 4 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਖੋਸਾ ਬਲਾਕ ਬਾਘਾ ਪੁਰਾਣਾ ਦੀ ਅਹਿਮ ਮੀਟਿੰਗ ਇੱਥੇ ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ਨਾਨਕ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ਗੁਰਦਰਸ਼ਨ ਸਿੰਘ ...
• ਦਸਮੇਸ਼ ਇੰਟਰਨੈਸ਼ਨਲ ਸਕੂਲ ਵਿਖੇ ਸਮਾਗਮ
ਕੋਟ ਈਸੇ ਖਾਂ, 4 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸਥਾਨਕ ਦਸਮੇਸ਼ ਇੰਟਰਨੈਸ਼ਨਲ ਸਕੂਲ 'ਚ ਦੁਸਹਿਰੇ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਿੰਡਰਗਾਰਟਨ ਸਕੂਲ ਦੇ ਬੱਚੇ ਰਾਮ, ਲਛਮਣ ਅਤੇ ਸੀਤਾ ਮਾਤਾ ਦੇ ...
• ਯੂ. ਕੇ. ਇੰਟਰਨੈਸ਼ਨਲ ਸਕੂਲ 'ਚ ਸਮਾਗਮ
ਧਰਮਕੋਟ, 4 ਅਕਤੂਬਰ (ਪਰਮਜੀਤ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਯੂ.ਕੇ. ਇੰਟਰਨੈਸ਼ਨਲ ਸਕੂਲ ਵਿਚ ਅੱਜ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ ਜਿਸ ਵਿਚ ਬੱਚਿਆਂ ਵਲੋਂ ਬਹੁਤ ਹੀ ਸੋਹਣੇ ਸ੍ਰੀ ਰਾਮ ਚੰਦਰ ਦੇ ...
ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਪੀ.ਆਰ. ਵੀਜ਼ਾ, ਬਿਜ਼ਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਸੰਸਥਾ ਮੰਨੀ ਜਾਂਦੀ ਹੈ, ਨੇ ...
ਕੋਟ ਈਸੇ ਖਾਂ, 4 ਅਕਤੂਬਰ (ਨਿਰਮਲ ਸਿੰਘ ਕਾਲੜਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਖੋਸਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚਿੱਟਾ ਜੋ ਕਿ ਪੰਜਾਬ ਵਿਚ ਕੋੜੀ ਵੇਲ ਵਾਂਗ ਵਧਦਾ ਹੀ ਜਾ ਰਿਹਾ ਹੈ, ਦੀ ਰੋਕਥਾਮ ਲਈ ਪੰਜਾਬ ਦੀ ...
• ਸ੍ਰੀ ਹੇਮਕੁੰਟ ਸਾਹਿਬ ਸਕੂਲ 'ਚ ਸਮਾਗਮ
ਫ਼ਤਿਹਗੜ੍ਹ ਪੰਜਤੂਰ, 4 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਅਮਰਦੀਪ ਸਿੰਘ ਦੀ ਅਗਵਾਈ ਹੇਠ ਦੁਸਹਿਰੇ ਦਾ ਤਿਉਹਾਰ ...
ਮੰਡੀ ਬਰੀਵਾਲਾ, 4 ਅਕਤੂਬਰ (ਪ. ਪ.)-ਹਰਵੀਰ ਸਿੰਘ, ਜੁਗਿੰਦਰ ਸਿੰਘ, ਤੇਜਿੰਦਰ ਸਿੰਘ, ਲਖਵੀਰ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਡੋਡਾਂਵਾਲੀ ਵਿਚ ਕੋਈ ਸਰਕਾਰੀ ਡਿਸਪੈਂਸਰੀ ਨਹੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੰੂੰ ਸਿਹਤ ਸੇਵਾਵਾਂ ਲਈ ਦੂਰ-ਦੁਰਾਡੇ ...
ਮੋਗਾ, 4 ਅਕਤੂਬਰ (ਜਸਪਾਲ ਸਿੰਘ ਬੱਬੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਨਾਨਕ ਕਾਲਜ, ਮੋਗਾ ਵਿਖੇ ਰਾਸ਼ਟਰੀ ਮਹਿਲਾ ਕਮਿਸ਼ਨ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਐਨ.ਆਰ.ਆਈ. ...
ਧਰਮਕੋਟ, 4 ਅਕਤੂਬਰ (ਪਰਮਜੀਤ ਸਿੰਘ)-ਸਿਆਣੇ ਕਹਿੰਦੇ ਹਨ ਜਿਸ ਘਰ ਵਿਚ ਬਜ਼ੁਰਗ ਮਾਂ ਬਾਪ ਹੋਣ ਉਨ੍ਹਾਂ ਨੂੰ ਤਾਂ ਕਿਸੇ ਦਾਨ ਪੁੰਨ ਤੀਰਥ ਦੀ ਕੋਈ ਜ਼ਰੂਰਤ ਨਹੀਂ | ਮਾਂ ਪਿਉ ਦੀ ਸੇਵਾ ਵਿਚੋਂ ਹੀ ਸਾਰੇ ਦਾਨ ਪੁੰਨਾਂ ਦਾ ਫਲ ਮਿਲ ਜਾਏਗਾ | ਬਜ਼ੁਰਗ ਸਾਡੇ ਸਭਿਆਚਾਰ ਦਾ ...
ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਦੂਸਰੀ ਤੀਰ ਅੰਦਾਜ਼ੀ ਫ਼ੀਲਡ ਆਰਚਰੀ ਪ੍ਰਤੀਯੋਗਤਾ ਜੋ ਕਿ ਜ਼ਿਲ੍ਹਾ ਪੱਧਰ 'ਤੇ ਗਿਆਨ ਸਾਗਰ ਪਬਲਿਕ ਸਕੂਲ, ਠੱਠੀ ਭਾਈ ਵਿਖੇ ਕਰਵਾਈ ਗਈ, ਵਿਚ ਇਕ ਵਾਰ ਫਿਰ ਬਿਹਤਰੀਨ ਪ੍ਰਦਰਸ਼ਨ ਕਰਕੇ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ...
ਬਾਘਾ ਪੁਰਾਣਾ, 4 ਅਕਤੂਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਈਲਟਸ ਐਂਡ ਇਮੀਗ੍ਰੇਸ਼ਨ ਵਿਖੇ ਵਿਦਿਆਰਥੀ ਦੀਪਮ ਜਿੰਦਲ ਸਪੁੱਤਰ ਸੰਦੀਪ ਕੁਮਾਰ ...
ਬਾਘਾ ਪੁਰਾਣਾ, 4 ਅਕਤੂਬਰ (ਕਿ੍ਸ਼ਨ ਸਿੰਗਲਾ)-ਪਿੰਡ ਘਲੋਟੀ ਵਿਖੇ ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਪੱਧਰ ਦੇ ਪ੍ਰਾਇਮਰੀ ਖੇਡ ਮੁਕਾਬਲੇ ਕਰਵਾਏ ਗਏ | ਜ਼ਿਲ੍ਹਾ ਪ੍ਰਾਇਮਰੀ ਸਿੱਖਿਆ ਅਫਸਰ ਵਰਿੰਦਰਪਾਲ ਸਿੰਘ, ਬੀ.ਪੀ.ਈ.ਓ. ਬਾਘਾ ਪੁਰਾਣਾ ਸੁਸ਼ੀਲ ਕੁਮਾਰ ਅਹੂਜਾ ਅਤੇ ...
ਕਿਸ਼ਨਪੁਰਾ ਕਲਾਂ, 4 ਅਕਤੂਬਰ (ਅਮੋਲਕ ਸਿੰਘ ਕਲਸੀ)-ਸਥਾਨਕ ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਅੱਜ ਦੁਸਹਿਰੇ ਦਾ ਤਿਉਹਾਰ ਬੱਚਿਆਂ ਵਲੋਂ ਵਧੀਆ ਤਰੀਕੇ ਨਾਲ ਮਨਾਇਆ ਗਿਆ | ਉਨ੍ਹਾਂ ਵਲੋਂ ਬਹੁਤ ਸਾਰੇ ਮਖੌਟੇ ਬਣਾਏ ਗਏ ਜੋ ਕਿ ਇਸ ਦਿਨ ਨਾਲ ਸਬੰਧਿਤ ਹਨ ਤੇ ਹਰ ਤਰ੍ਹਾਂ ...
ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਅਤੇ ਇਮੀਗਰੇਸ਼ਨ ਸੰਸਥਾ ਜੋ ਮੋਗਾ ਦੇ ਮੇਨ ਬਾਜਾਰ ਵਿਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਸਥਿਤ ਹੈ, ਵਿਦੇਸ਼ ਵਿਚ ਪੜਾਈ ਕਰਨ ਦੇ ਚਾਹਵਾਨ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ | ਸੰਸਥਾ ਨੇ ਬਲਜੀਤ ਕੌਰ ...
ਕੋਟ ਈਸੇ ਖਾਂ, 4 ਅਕਤੂਬਰ (ਕਾਲੜਾ)-ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਬਾਬਾ ਲਾਲ ਸਿੰਘ ਖੋਸਾ ਦੀ ਬਰਸੀ ਸਬੰਧੀ 101 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਮੱਧ ਦੇ ਭੋਗ ਪਾਏ ਗਏ | ਅਰਦਾਸ ਉਪਰੰਤ ਚੱਲ ਰਹੇ ਲੜੀ ਦੇ ਅਗਲੇ 25 ਸ੍ਰੀ ਅਖੰਡ ਪਾਠ ਆਰੰਭ ਕੀਤੇ ਗਏ | ਇਸ ਸਮੇਂ ਮੁੱਖ ...
ਕੋਟ ਈਸੇ ਖਾਂ, 4 ਅਕਤੂਬਰ (ਕਾਲੜਾ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਵਿਦਿਆਰਥੀਆਂ ਦੇ ਲੇਖ, ਚਾਰਟ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਵਲੋਂ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦੇ ...
ਮੋਗਾ, 4 ਅਕਤੂਬਰ (ਅਸ਼ੋਕ ਬਾਂਸਲ)-ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕੀਤੀ ਗਈ ਸੀ ਜਿਸ ਦੇ ਚੱਲਦਿਆਂ ਅੱਜ ਦਾਣਾ ਮੰਡੀ ਮੋਗਾ ਵਿਖੇ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਆੜ੍ਹਤੀਆ ਕੁਲਰਾਜ ਸਿੰਘ ਐਂਡ ਸੰਨਜ਼ ਦੀ ਦੁਕਾਨ 'ਤੇ ...
ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਉੱਘੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟਸ ਜੋ ਕਿ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਹਾਲ ਹੀ ਵਿਚ ਆਈਲਟਸ ਦੇ ਆਏ ਨਤੀਜੇ ਵਿਚੋਂ ਸੰਸਥਾ ਦੇ ...
ਬਾਘਾ ਪੁਰਾਣਾ, 4 ਅਕਤੂਬਰ (ਕਿ੍ਸ਼ਨ ਸਿੰਗਲਾ)-ਜਗਸੀਰ ਸਿੰਘ ਬਰਾੜ (ਜੱਗਾ) ਸੰਸਥਾਪਕ ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਜੋ ਬੀਤੇ ਸਾਲ 3 ਅਕਤੂਬਰ ਨੂੰ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੀ ਪਹਿਲੀ ਬਰਸੀ ਮੌਕੇ ਸਮੂਹ ਬਰਾੜ ਤੇ ਗਿੱਲ ਪਰਿਵਾਰ ...
• ਪਿੰਡ ਪਿੰਡ ਜਾ ਕੇ ਕਾਂਗਰਸ ਨੂੰ ਮਜ਼ਬੂਤ ਕਰਾਂਗਾ -ਮਾਨ ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਅੱਜ ਪਿੰਡ ਕਾਲੀਏ ਵਾਲਾ ਵਿਖੇ ਨਵ ਨਿਯੁਕਤ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮਨਜੀਤ ਸਿੰਘ ਮਾਨ ਦਾ ਚਰਨਜੀਤ ਸਿੰਘ ਕਾਲੀਏ ਵਾਲਾ ਦੇ ਗ੍ਰਹਿ ਵਿਖੇ ਪਿੰਡ ...
ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀਆਂ ਨਾਮਵਰ, ਅਗਾਂਹਵਧੂ ਅਤੇ ਮਾਣਮੱਤੀ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ. ਗਰੁੱਪ ਆਫ਼ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਸਰਪ੍ਰਸਤੀ ਹੇਠ ਚੱਲ ...
ਮੋਗਾ 4 ਅਕਤੂਬਰ (ਬਾਂਸਲ)-ਸਰਕਾਰੀ ਹਾਈ ਸਕੂਲ ਮਹੇਸ਼ਰੀ ਦੇ ਵਿਦਿਆਰਥੀਆਂ ਨੇ ਅੰਡਰ-14 ਵਾਲੀਬਾਲ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪੀ. ਟੀ. ਆਈ. ਅਧਿਆਪਕ ਗੁਰਪ੍ਰੀਤ ਸਿੰਘ ਦੀ ਮਿਹਨਤ ਸਦਕਾ ਵਾਲੀਬਾਲ ਟੀਮ ਜ਼ਿਲੇ੍ਹ ਵਿਚੋਂ ਅੱਵਲ ਰਹੀ | ਉਨ੍ਹਾਂ ਦੱਸਿਆ ਕਿ ...
ਮੋਗਾ, 4 ਅਕਤੂਬਰ (ਅਸ਼ੋਕ ਬਾਂਸਲ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਮੋਗਾ ਵਲੋਂ ਖੱਤਰੀ ਭਵਨ ਨਜ਼ਦੀਕ ਡੀ. ਐਮ. ਕਾਲਜ ਦੀ ਬਾਹਰਲੀ ਗਰਾਊਾਡ ਵਿਚ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਵੀ. ਪੀ. ਸੇਠੀ ਅਤੇ ਡਾ. ਅਮੀਸ਼ਾ ...
ਬੱਧਨੀ ਕਲਾਂ, 4 ਅਕਤੂਬਰ (ਸੰਜੀਵ ਕੋਛੜ)-ਨੀਲ ਕੰਠ ਮਹਾਂ ਦੇਵ ਕਾਵੜ ਸੰਘ ਅਤੇ ਭਜਨ ਮੰਡਲੀ ਬੱਧਨੀ ਕਲਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪ੍ਰਾਚੀਨ ਸ਼ਿਵ ਮੰਦਰ (ਭੱਲਿਆਂ ਵਾਲਾ) 'ਚ 7 ਦਿਨਾਂ ਦੇ ਜੋਤ ਸਮਾਗਮ ਅਤੇ ਸ਼੍ਰੀਮਦ ਭਗਵਤ ਕਥਾ ਦਾ ਆਯੋਜਨ ਕੀਤਾ ਗਿਆ ...
ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਉੱਘੇ ਸਮਾਜ ਸੇਵੀ ਤੇ ਰਾਈਟਵੇ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾਵਾਂ ਦੇ ਮੈਨੇਜਿੰਗ ਡਾਇਰੈਕਟਰ ਦੇਵ ਪਿ੍ਆ ਤਿਆਗੀ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਮਨੇਸ਼ ਤਿਆਗੀ ਕੁਝ ...
ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਉੱਘੇ ਸਮਾਜ ਸੇਵੀ ਤੇ ਰਾਈਟਵੇ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾਵਾਂ ਦੇ ਮੈਨੇਜਿੰਗ ਡਾਇਰੈਕਟਰ ਦੇਵ ਪਿ੍ਆ ਤਿਆਗੀ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਮਨੇਸ਼ ਤਿਆਗੀ ਕੁਝ ...
ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਉੱਘੇ ਸਮਾਜ ਸੇਵੀ ਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ, ਦੇਸ਼ ਭਗਤ ਕਾਲਜ ਦੇ ਡਾਇਰੈਕਟਰ, ਬਾਬਾ ਕੁੰਦਨ ਸਿੰਘ ਲਾਅ ਕਾਲਜ ਦੇ ਪ੍ਰੈਜ਼ੀਡੈਂਟ ਦਵਿੰਦਰਪਾਲ ਸਿੰਘ ਰਿੰਪੀ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ...
ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਉੱਘੇ ਸਮਾਜ ਸੇਵੀ ਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ, ਦੇਸ਼ ਭਗਤ ਕਾਲਜ ਦੇ ਡਾਇਰੈਕਟਰ, ਬਾਬਾ ਕੁੰਦਨ ਸਿੰਘ ਲਾਅ ਕਾਲਜ ਦੇ ਪ੍ਰੈਜ਼ੀਡੈਂਟ ਦਵਿੰਦਰਪਾਲ ਸਿੰਘ ਰਿੰਪੀ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ...
ਮੋਗਾ, 4 ਅਕਤੂਬਰ (ਜਸਪਾਲ ਸਿੰਘ ਬੱਬੀ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਤਰਜੀਹੀ ਵਿਸ਼ਾ 'ਸਿਹਤ' ਹੈ, ਪ੍ਰੰਤੂ ਮੋਗਾ ਦੀ ਨਵੀਂ ਅਨਾਜ ਮੰਡੀ ਏਰੀਆ ਵਿਚ ਰਹਿ ਰਹੇ ਝੁੱਗੀਆਂ ਝੌਂਪੜੀਆਂ ਵਿਚਲੇ ਪਰਿਵਾਰਾਂ ਦੀ ਸਿਹਤ ਸੁਰੱਖਿਆ ਵੱਲ ...
ਸਮਾਲਸਰ, 4 ਅਕਤੂਬਰ (ਬੰਬੀਹਾ)-ਕਿਸਾਨਾਂ ਵਲੋਂ ਝੋਨੇ ਦੀ ਫ਼ਸਲ ਬੜੀ ਮਿਹਨਤ ਨਾਲ ਪਾਲੀ ਹੈ, ਪਰ ਫ਼ਸਲ ਨੂੰ ਪੱਕਣ ਸਮੇਂ ਪਾਣੀ ਦੀ ਘਾਟ ਨਾਲ ਹੋ ਰਹੇ ਨੁਕਸਾਨ ਨੂੰ ਦੇਖਦੇ ਹੋਏ ਸਥਾਨਕ ਕਸਬਾ ਸਮਾਲਸਰ ਦੇ ਆਸ-ਪਾਸ ਦੇ ਪਿੰਡਾਂ ਦੇ ਕਿਸਾਨਾਂ ਵਲੋਂ ਪਾਵਰ ਕਾਮ ਦੇ ਮੁੱਖ ...
• ਸਮੇਂ ਸਿਰ ਬਦਲੀਆਂ ਨਾ ਕਰਨ ਕਰਕੇ ਸਰਕਾਰ ਨੂੰ ਘੇਰਾਂਗੇ-ਦਿਗਵਿਜੇ ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਸਰਵਣ ਸਿੰਘ ਔਜਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ...
ਸਮਾਧ ਭਾਈ, 4 ਅਕਤੂਬਰ (ਜਗਰੂਪ ਸਿੰਘ ਸਰੋਆ)-ਆਮ ਆਦਮੀ ਪਾਰਟੀ ਨੇ ਆਪਣੇ ਮੁੱਖ ਏਜੰਡੇ 'ਤੇ ਆਮ ਲੋਕਾਂ ਵਲੋਂ ਆਪਣੇ ਘਰਾਂ ਦਾ ਚੁੱਲ੍ਹਾ-ਚੌਂਕਾ ਚਲਾਉਣ ਲਈ ਕੀਤੀ ਗਈ ਮਜ਼ਦੂਰੀ ਹਾਸਲ ਕਰਨ ਲਈ ਪਿੰਡਾਂ ਵਿਚ ਚੱਲਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੇ ਨਵੇਂ ਬਣ ਰਹੇ ...
ਸਮਾਲਸਰ, 4 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਵਾਰਸ ਪੰਜਾਬ ਜਥੇਬੰਦੀ ਦੇ ਮੁੱਖ ਸੇਵਾਦਾਰ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਵਲੋਂ ਆਰੰਭ ਕੀਤੀ ਗੁਰਭਾਈ ਮੁਹਿੰਮ ਤਹਿਤ ਗੁਰਦੁਆਰਾ ਜਨਮ ਅਸਥਾਨ ਸੰਤ ਖਾਲਸਾ ਪਿੰਡ ਰੋਡੇ ਵਿਖੇ ਅੰਮਿ੍ਤ ਪਾਨ ਕਰਵਾਇਆ ਗਿਆ | ਇਸ ਮੌਕੇ ...
ਨਿਹਾਲ ਸਿੰਘ ਵਾਲਾ, 4 ਅਕਤੂਬਰ (ਪ.ਪ. ਰਾਹੀਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੰਮਿ੍ਤ ਸਕੋ ਸਿੰਘ ਸਜੋ ਲਹਿਰ ਤਹਿਤ ਪਿੰਡ ਰਣਸੀਂਹ ...
• ਆਪਣੇ ਅੰਦਰ ਦੀ ਬੁਰਾਈ ਦਾ ਖ਼ਾਤਮਾ ਕਰਨਾ ਹੀ ਇਸ ਤਿਉਹਾਰ ਦਾ ਸੰਦੇਸ਼: ਸੈਣੀ ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ...
* ਸੰਤ ਬਾਬਾ ਭਾਗ ਸਿੰਘ ਸਕੂਲ ਸੁਖਾਨੰਦ ਵਿਖੇ ਸਮਾਗਮ ਠੱਠੀ ਭਾਈ, 4 ਅਕਤੂਬਰ (ਜਗਰੂਪ ਸਿੰਘ ਮਠਾੜੂ)- ਸੱਚਖੰਡ ਵਾਸੀ ਸੰਤ ਬਾਬਾ ਹਜੂਰਾ ਸਿੰਘ ਵਲੋਂ ਵਰੋਸਾਏ ਹੋਏ ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਦੇ ਮੌਜੂਦਾ ਗੱਦੀਨਸ਼ੀਨ ਸੰਤ ਬਾਬਾ ਕੁਲਵੰਤ ਸਿੰਘ ਦੀ ...
• ਰਾਇਲ ਕਾਨਵੈਂਟ ਸਕੂਲ ਵਿਖੇ ਸਮਾਗਮ ਨਿਹਾਲ ਸਿੰਘ ਵਾਲਾ, 4 ਅਕਤੂਬਰ (ਟਿਵਾਣਾ, ਖ਼ਾਲਸਾ)-ਸਥਾਨਕ ਰਾਇਲ ਕਾਨਵੈਂਟ ਸਕੂਲ ਵਿਖੇ ਦੁਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਵਲੋਂ ਨੇਕੀ ਦੀ ਬਦੀ ...
• ਟਰੱਸਟ ਨੇ ਦਸਮੇਸ਼ ਸਕੂਲ 'ਚ ਲਈ ਧਾਰਮਿਕ ਪ੍ਰੀਖਿਆ ਨਿਹਾਲ ਸਿੰਘ ਵਾਲਾ, 4 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਸਕੂਲੀ ਪਾਠਕ੍ਰਮ ਦੇ ਨਾਲ-ਨਾਲ ਗੁਰਬਾਣੀ ਦੀ ਸਿੱਖਿਆ ਦੇਣੀ ਬਹੁਤ ਜ਼ਰੂਰੀ ਹੈ ਕਿਉਂਕਿ ਗੁਰਮਤਿ ਦੇ ਰਾਹੀਂ ਸੁਚਿਆਰੇ ਮਨੁੱਖ ਦੀ ਘਾੜਤ ਸੰਭਵ ਹੈ | ਇਹ ...
ਨਿਹਾਲ ਸਿੰਘ ਵਾਲਾ, 4 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)- ਦੇਸ਼-ਵਿਦੇਸ਼ ਅੰਦਰ ਧਾਰਮਿਕ ਅਤੇ ਸਮਾਜਿਕ ਕਾਰਜਾਂ ਨੂੰ ਸਮਰਪਿਤ ਸੰਸਥਾ ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸੰਤ ਸੁਆਮੀ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ 44ਵੀਂ ਬਰਸੀ ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ...
ਸ਼ਹਿਰ ਵਿਚ ਥਾਂ ਥਾਂ ਖੜੇ ਗੰਦੇ ਪਾਣੀ ਦੀ ਮੂੰਹ ਬੋਲਦੀ ਤਸਵੀਰ | ਤਸਵੀਰ : ਨਿਰਮਲ ਸਿੰਘ ਕਾਲੜਾ ਕੋਟ ਈਸੇ ਖਾਂ, 4 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸਥਾਨਕ ਸਬ ਤਹਿਸੀਲ ਪੱਧਰ ਦੇ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਮੁੱਦਾ ਸ਼ਹਿਰ ਨਿਵਾਸੀਆਂ ਲਈ ਪਿਛਲੇ ਲੰਮੇ ...
ਕੋਟ ਈਸੇ ਖਾਂ, 4 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸਥਾਨਕ ਸਬ ਤਹਿਸੀਲ ਪੱਧਰ ਦੇ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਮੁੱਦਾ ਸ਼ਹਿਰ ਨਿਵਾਸੀਆਂ ਲਈ ਪਿਛਲੇ ਲੰਮੇ ਸਮੇਂ ਤੋਂ ਵੱਡੀ ਸਿਰਦਰਦੀ ਦਾ ਕਾਰਨ ਬਣਿਆਂ ਹੋਇਆ ਹੈ, ਜਿਸ ਨਾਲ ਗਲੀਆਂ ਵਿਚ ਨਾਲੀਆਂ ਦੇ ਓਵਰ ਫਲੋਂ ...
ਬਾਘਾ ਪੁਰਾਣਾ, 4 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਬੀਤੇ ਦਿਨੀਂ ਖੋਸਾ ਕੋਟਲਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਅੰਡਰ-14 ਖੇਡ ਮੁਕਾਬਲਿਆਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਮਾਣੂੰਕੇ ਯੂਨਿਟ ਇਕ ਬਰਾਂਚ ਦੇ ਵਿਦਿਆਰਥੀਆਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਦੇ ਹੋਏ ਰਾਜ ...
ਮੋਗਾ, 4 ਅਕਤੂਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਡਾਕਟਰ ਐਸ.ਪੀ. ਸਿੰਘ ਸਿਵਲ ਸਰਜਨ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਹਾਤਮਾ ਗਾਂਧੀ ਨੂੰ ਸਮਰਪਿਤ ਅੱਜ ਕੁਸ਼ਟ ਰੋਗ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ...
ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਲ ਇੰਡੀਆ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਏਟਕ ਪੰਜਾਬ ਦੀ ਪ੍ਰਧਾਨ ਗੁਰਚਰਨ ਕੌਰ ਮੋਗਾ ਦੀ ਅਗਵਾਈ ਵਿਚ ਸ਼ਹਿਰ ਵਿਖੇ ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਕੇਂਦਰ ਸਰਕਾਰ ਵਿਰੁੱਧ ਜਾਗੋ ਕੱਢੀ ਗਈ | ਇਸ ...
ਕੋਟ ਈਸੇ ਖਾਂ, 4 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਤੇ ਸੱਦੇ 'ਤੇ ਅਮਲ ਕਰਦਿਆਂ ਸਮੁੱਚੇ ਪੰਜਾਬ ਵਿਚੋਂ ਅਕਾਲੀ ਦਲ ਦੇ ਵਿਧਾਇਕ, ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜਾਂ ਦੀਆਂ ਜ਼ਿੰਮੇਵਾਰੀਆਂ ਲਗਾਈਆਂ ਗਈਆਂ ਹਨ ਜਿਸ ...
ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ੁਰੂ ਕੀਤੀ ਗਈ ਭਿ੍ਸ਼ਟਾਚਾਰ ਰੋਕੋ ਮੁਹਿੰਮ 'ਤੇ ਚਰਚਾ ਕਰਦਿਆਂ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ...
ਧਰਮਕੋਟ, 4 ਅਕਤੂਬਰ (ਪਰਮਜੀਤ ਸਿੰਘ)-2 ਅਕਤੂਬਰ ਦਾ ਦਿਨ ਹਰ ਸਾਲ ਗਾਂਧੀ ਜਯੰਤੀ ਵਜੋਂ ਮਨਾਇਆ ਜਾਂਦਾ ਹੈ | ਸਾਡੇ ਦੇਸ਼ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਜਨਮ ਹੋਇਆ ਸੀ | ਮਹਾਤਮਾ ਗਾਂਧੀ ਨੇ ਸੱਚ ਅਤੇ ਅਹਿੰਸਾ ਦਾ ਪਾਠ ਪੜ੍ਹਾਇਆ | ਉਹ ਭਾਰਤ ਹੀ ਨਹੀਂ ਸਗੋਂ ਪੂਰੇ ...
ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਖ਼ੂਨ ਦਾ ਬਾਜ਼ਾਰ ਵਿਚ ਕੋਈ ਵੀ ਬਦਲ ਮੌਜੂਦ ਨਹੀਂ ਤੇ ਇਸ ਦੀ ਲੋੜ ਦੀ ਪੂਰਤੀ ਸਿਰਫ਼ ਮਨੁੱਖ ਦੁਆਰਾ ਹੀ ਕੀਤੀ ਜਾ ਸਕਦੀ ਹੈ | ਇਸ ਲਈ 18 ਤੋਂ 65 ਸਾਲ ਉਮਰ ਦੇ ਹਰ ਤੰਦਰੁਸਤ ਵਿਅਕਤੀ ਜਿਸ ਦਾ ਭਾਰ 45 ਕਿੱਲੋ ਤੋਂ ਉੱਪਰ ...
ਕਿਸ਼ਨਪੁਰਾ ਕਲਾਂ, 4 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ) - ਕਸਬਾ ਕਿਸ਼ਨਪੁਰਾ ਕਲਾਂ 'ਚ ਪੀਰਾਂ ਦੀ ਬਣੀ ਦਰਗਾਹ ਖ਼ਾਨਗਾਹ ਵਿਖੇ ਗੱਦੀ ਨਸ਼ੀਨ ਬਾਬਾ ਨੇਕ ਸ਼ਾਹ ਖ਼ਾਨਗਾਹ ਵਾਲਿਆਂ ਦੀ ਦੇਖ-ਰੇਖ ਹੇਠ ਬਾਬਾ ਸਾਧੂ ਸ਼ਾਹ ਦੀ ਯਾਦ ਵਿਚ ਸੱਭਿਆਚਾਰਕ ...
ਬਾਘਾ ਪੁਰਾਣਾ, 4 ਅਕਤੂਬਰ (ਕਿ੍ਸ਼ਨ ਸਿੰਗਲਾ)-ਸਮਾਜ ਭਲਾਈ ਕਾਰਜਾਂ ਵਿਚ ਮੋਹਰੀ ਬਾਬਾ ਬਰਫਾਨੀ ਸੇਵਾ ਮੰਡਲ ਬਾਘਾ ਪੁਰਾਣਾ ਵਲੋਂ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਸੜਕ ਉੱਪਰ ਸਥਿੱਤ ਜਨਤਾ ਧਰਮਸ਼ਾਲਾ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਗੁਰੂ ...
ਬਾਘਾ ਪੁਰਾਣਾ, 4 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਬਾਘਾ ਪੁਰਾਣਾ ਵਿਖੇ ਜੀ.ਓ.ਜੀ. ਟੀਮ ਦੇ ਮੈਂਬਰਾਂ ਨੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਬਾਘਾ ਪੁਰਾਣਾ ਦੀ ਯੂਨੀਅਨ ਨਾਲ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਾਹਿਬ ਮੁਗਲੂ ਕੀ ਪੱਤੀ ਵਿਖੇ ਕੀਤੀ | ਇਸ ਮੌਕੇ ...
ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਮੋਗਾ ਬਤੌਰ ਮੁੱਖ ਮਹਿਮਾਨ ਵਜੋਂ ਪੁੱਜੇ ਮੋਗਾ, 4 ਅਕਤੂਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਸਿੱਖਿਆ ਦਫ਼ਤਰ ਮੋਗਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਵਰਿੰਦਰਪਾਲ ਸਿੰਘ ਦੇ 35 ਸਾਲਾ ਸੇਵਾਵਾਂ ਦੇਣ ਉਪਰੰਤ ...
ਮੋਗਾ, 4 ਅਕਤੂਬਰ (ਗੁਰਤੇਜ ਸਿੰਘ)-ਸਥਾਨਕ ਲੁਹਾਰਾ ਚੌਕ ਵਿਚ ਮੰਦਰ ਛਿਨਮਸਤਕਾ ਧਾਮ ਮੰਦਰ ਮਾਤਾ ਚਿੰਤਪੁਰਨੀ ਵਿਚ ਅੱਸੂ ਦੇ ਨਰਾਤਿਆਂ ਮੌਕੇ ਕੰਜਕ ਪੂਜਨ ਦਾ ਆਯੋਜਨ ਕੀਤਾ ਗਿਆ ਹੈ | ਇਸ ਮੌਕੇ ਮੰਦਰ ਦੇ ਸਰਪ੍ਰਸਤ ਅਨਿਲ ਪਰਾਸ਼ਰ ਦੇ ਸਹਿਯੋਗ ਨਾਲ ਅਤੇ ਪ੍ਰਧਾਨ ...
ਅਜੀਤਵਾਲ, 4 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)- ਡਾਲਾ ਪਿੰਡ ਦੀ ਸਾਬਕਾ ਸਰਪੰਚਣੀ ਬੀਬੀ ਨਰਿੰਦਰ ਕੌਰ ਦੇ ਮੁੰਡੇ ਪੰਚਾਇਤ ਸੈਕਟਰੀ ਸੁਖਬੀਰ ਸਿੰਘ ਨਾਲ ਮੌਜੂਦਾ ਸਰਪੰਚਣੀ ਬੀਬੀ ਕੁਲਦੀਪ ਕੌਰ ਨੇ ਲੱਖਾਂ ਦੀ ਠੱਗੀ ਭਰੋਸੇ 'ਚ ਲੈ ਕੇ ਮਾਰੀ, ਜਦ ਕਿ ਸਰਪੰਚ ਨੂੰ ਬਣਾਉਣ ...
ਬਾਘਾ ਪੁਰਾਣਾ, 4 ਅਕਤੂਬਰ (ਕਿ੍ਸ਼ਨ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਸਿੰਘਾਂਵਾਲਾ (ਮੋਗਾ) ਵਿਖੇ ਕਰਵਾਇਆ ਜਾ ਰਿਹਾ ਸੂਬਾ ਪੱਧਰੀ ਕਿਸਾਨ ਜਾਗਰੂਕਤਾ ਸੈਮੀਨਾਰ ਵਿਚ ਸ਼ਾਮਿਲ ਹੋਣ ਲਈ ਬਲਾਕ ਪ੍ਰਧਾਨ ਮੇਜਰ ਸਿੰਘ ਘੋਲੀਆਂ ਖ਼ੁਰਦ ਦੀ ਅਗਵਾਈ ਹੇਠ ...
ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਕਿੰਡਰਗਾਰਟਨ ਸਕੂਲ ਵਿਖੇ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਸੁਭਾਸ਼ ਪਲਤਾ ਅਤੇ ...
ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ 'ਚ ਨੇੜੇ ਬੱਸ ਅੱਡਾ ਲੁਧਿਆਣਾ ਜੀ.ਟੀ. ਰੋਡ ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਤੇ ਇਮੀਗੇ੍ਰਸ਼ਨ ਸੰਸਥਾ ਬੈਟਰ ਫ਼ਿਊਚਰ ਆਈਲਟਸ ਤੇ ਇਮੀਗੇ੍ਰਸ਼ਨ ਸੰਸਥਾ ਦੇ ਐਮ.ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਤੇ ਡਾਇਰੈਕਟਰ ...
ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਓਪਨ ਵਰਕ ਪਰਮਿਟ ਰਾਹੀ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਪਿਛਲੇ ਦਿਨਾਂ ਵਿਚ ਸੰਸਥਾ ਅਨੇਕਾ ਹੀ ਓਪਨ ਵਰਕ ਪਰਮਿਟ ਰਾਹੀ ਨੌਜਵਾਨਾਂ ਨੂੰ ਕੈਨੇਡਾ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX