ਤਾਜਾ ਖ਼ਬਰਾਂ


ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  1 day ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . .  1 day ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . .  1 day ago
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . .  1 day ago
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
ਮੱਧ ਪ੍ਰਦੇਸ਼:ਇਸਲਾਮ ਨਗਰ ਪਿੰਡ ਦਾ ਨਾਂਅ ਬਦਲ ਕੇ ਕੀਤਾ ਗਿਆ ਜਗਦੀਸ਼ਪੁਰ
. . .  1 day ago
ਭੋਪਾਲ, 2 ਫਰਵਰੀ-ਮੱਧ ਪ੍ਰਦੇਸ਼ ਦੇ ਭੋਪਾਲ ਜ਼ਿਲ੍ਹੇ ਦੇ ਇਸਲਾਮ ਨਗਰ ਪਿੰਡ ਦਾ ਨਾਂਅ ਤੁਰੰਤ ਪ੍ਰਭਾਵ ਨਾਲ ਬਦਲ ਕੇ ਜਗਦੀਸ਼ਪੁਰ ਕਰ ਦਿੱਤਾ ਗਿਆ...
ਦੱਖਣੀ ਅਫਰੀਕਾ ਦੀ ਚੋਟੀ ਫ਼ਤਹਿ ਕਰਨ ਵਾਲੇ ਰਾਮ ਚੰਦਰ ਦਾ ਅਬੋਹਰ ਪਹੁੰਚਣ ਭਰਵਾ ਸਵਾਗਤ
. . .  1 day ago
ਅਬੋਹਰ, 2 ਫਰਵਰੀ (ਸੰਦੀਪ ਸੋਖਲ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐਸ. ਨੇ ਰਾਮਚੰਦਰ...
ਪਾਕਿਸਤਾਨੀ ਅੱਤਵਾਦੀਆਂ ਨੇ ਆਰਿਫ਼ ਤੋਂ ਕਰਵਾਏ ਸਨ ਧਮਾਕੇ, ਪਹਿਲੀ ਵਾਰ ਪਰਫ਼ਿਊਮ ਆਈ.ਈ.ਡੀ. ਬਰਾਮਦ-ਡੀ.ਜੀ.ਪੀ. ਜੰਮੂ ਪੁਲਿਸ
. . .  1 day ago
ਸ੍ਰੀਨਗਰ, 2 ਫਰਵਰੀ- ਪੁਲਿਸ ਨੇ ਜੰਮੂ ਦੇ ਨਰਵਾਲ ਇਲਾਕੇ ਵਿਚ ਹੋਏ ਆਈ.ਈ.ਡੀ. ਧਮਾਕੇ ਦੀ ਗੁੱਤੀ ਸੁਲਝਾ ਲਈ ਹੈ। ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਰਿਆਸੀ ਵਾਸੀ ਆਰਿਫ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਉਸ ਨੇ ਇਹ ਧਮਾਕੇ ਪਾਕਿਸਤਾਨੀ ਅੱਤਵਾਦੀਆਂ ਦੇ ਇਸ਼ਾਰੇ ’ਤੇ ਕਰਵਾਏ ਸਨ। ਆਰਿਫ਼ ਇਕ ਸਰਕਾਰੀ ਸਕੂਲ ਵਿਚ...
ਯੂ.ਜੀ.ਸੀ. ਨੇ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਧਾਈ
. . .  1 day ago
ਨਵੀਂ ਦਿੱਲੀ, 2 ਫਰਵਰੀ- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ (ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ) ਨਿਯਮ, 2023 ਲਈ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 2 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਇਸ ਸੰਬੰਧੀ ਯੂ.ਜੀ.ਸੀ. ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਅਕਤੀ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਉਸ ਨੂੰ ਆਪਣਾ ਆਪ ਜਨਤਾ ਦੀ ਅਮਾਨਤ ਸਮਝਣਾ ਚਾਹੀਦਾ ਹੈ। -ਥਾਮਸ ਜੈਫਰਸਨ

ਸੰਗਰੂਰ

ਗਲੀ ਦੇ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ

ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਧਾਲੀਵਾਲ, ਭੁੱਲਰ) - ਕਸਬਾ ਲੌਂਗੋਵਾਲ ਦੀ ਅਧੂਰੀ ਪਈ ਵਾਰਡ ਨੰਬਰ 4 ਦੀ ਇਕ ਗਲੀ ਨੂੰ ਮੁਕੰਮਲ ਕਰਨ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਕਿਰਤੀ ਕਿਸਾਨ ਯੂਨੀਅਨ ਨਾਲ ਮਿਲਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਬੀ.ਕੇ.ਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਕਨਵੀਨਰ ਭੁਪਿੰਦਰ ਲੌਂਗੋਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੌਂਗੋਵਾਲ ਵਿੱਚ ਨਗਰ ਕੌਂਸਲ ਦੀ ਪ੍ਰਧਾਨਗੀ ਉੱਤੇ ਕਬਜ਼ਾ ਕਰਨ ਲਈ ਕਾਂਗਰਸੀ ਧੜੇ ਦੀ ਹਮਾਇਤ ਲਈ ਜਾ ਰਹੀ ਹੈ ਅਤੇ 4 ਨੰਬਰ ਵਾਰਡ ਦੇ ਕਾਂਗਰਸੀ ਐਮ.ਸੀ ਵੱਲੋਂ ਨਿੱਜੀ ਰੰਜਿਸ਼ ਕਰਕੇ ਇਕ ਮੰਤਰੀ ਦੀ ਸਹਿ ਨਾਲ ਗਲੀ ਦਾ ਨਿਰਮਾਣ ਰੋਕਿਆ ਹੋਇਆ ਹੈ ਜਦੋਂ ਕਿ ਇਸ ਗਲੀ ਦਾ ਟੈਂਡਰ ਪਾਸ ਹੋ ਚੁੱਕਿਆ ਹੈ | ਪਿਛਲੇ ਇਕ ਹਫ਼ਤੇ ਤੋਂ ਇਸ ਮਸਲੇ ਤੇ ਨਗਰ ਕੌਂਸਲ ਲੌਂਗੋਵਾਲ ਦਾ ਘਿਰਾਓ ਚੱਲ ਰਿਹਾ ਹੈ ਤੇ ਕੰਮ ਠੱਪ ਪਏ ਹਨ | ਆਗੂਆਂ ਨੇ ਦੱਸਿਆ ਕਿ ਅੱਜ ਕਿਸਾਨਾਂ ਸਾਹਮਣੇ ਮੀਂਹ ਕਾਰਨ ਬਰਬਾਦ ਹੋਈਆਂ ਫ਼ਸਲਾਂ ਦਾ ਮੁਆਵਜ਼ਾ, ਲੰਪੀ ਸਕਿਨ ਬਿਮਾਰੀ ਨਾਲ ਮਰੇ ਪਸ਼ੂਆਂ ਦੇ ਮੁਆਵਜ਼ੇ ਦਾ ਮਸਲਾ ਅਤੇ ਝੋਨੇ ਦੀ ਪਰਾਲੀ ਅਤੇ ਖ਼ਰੀਦ ਦਾ ਮਸਲਾ ਸਿਰ ਤੇ ਖੜ੍ਹੇ ਹਨ | ਪਰ ਸਰਕਾਰ ਉਪਰੋਕਤ ਮਸਲਿਆਂ ਦਾ ਹੱਲ ਕਰਨ ਦੀ ਬਜਾਏ ਸਰਕਾਰ ਦੇ ਮੰਤਰੀ ਲੋਕਾਂ ਨੂੰ ਗਲੀਆਂ ਨਾਲੀਆਂ ਦੇ ਮਸਲਿਆਂ 'ਚ ਉਲਝਾ ਕੇ ਰੱਖਣਾ ਚਾਹੁੰਦੇ ਹਨ | ਇਨ੍ਹਾਂ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਆਗੂ ਕੁਲਦੀਪ ਜੋਸ਼ੀ, ਕਰਮ ਸਿੰਘ ਬਲਿਆਲ, ਬਲਾਕ ਪ੍ਰਧਾਨ ਸੰਤਰਾਮ ਛਾਜਲੀ, ਮੀਤ ਪ੍ਰਧਾਨ ਗੁਰਮੇਲ ਸਿੰਘ ਲੌਂਗੋਵਾਲ, ਮਹਿੰਦਰ ਸਿੰਘ, ਦਰਸ਼ਨ ਸਿੰਘ ਨੱਤ, ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਉੱਭਾਵਾਲ, ਕਰਮਜੀਤ ਸਿੰਘ ਸਤੀਪੁਰਾ, ਹਰਦੇਵ ਸਿੰਘ ਦੁੱਲਟ, ਭੋਲਾ ਆਦਿ ਮੌਜੂਦ ਸਨ |

ਕਿਸਾਨੀ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਕਾਨਫ਼ਰੰਸ ਵਿਚ ਵੱਡੀ ਗਿਣਤੀ ਵਿਚ ਕਿਸਾਨ ਪਹੁੰਚਣਗੇ-ਨਾਗਰਾ, ਮਾਝਾ, ਸੰਘਰੇੜੀ

ਭਵਾਨੀਗੜ੍ਹ, 4 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ 6 ਅਕਤੂਬਰ ਨੂੰ ਪਟਿਆਲਾ ਦੇ ਪ੍ਰਦੂਸ਼ਣ ਬੋਰਡ ਦਫ਼ਤਰ ਵਿਖੇ ਕਰਾਈ ਜਾ ਰਹੀ ਕਾਨਫ਼ਰੰਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਦਾ ਇਕੱਠ ਕੀਤਾ ਜਾਵੇਗੀ, ਇਹ ਵਿਚਾਰ ਮਾਰਕੀਟ ...

ਪੂਰੀ ਖ਼ਬਰ »

ਘੱਗਰ ਵਰਗੇ ਨਾਜ਼ੁਕ ਮਸਲੇ 'ਤੇ ਰਾਜਨੀਤੀ ਨਾ ਕਰਨ ਰਾਜਨੀਤਿਕ ਲੋਕ- ਐਡਵੋਕੇਟ ਗੋਇਲ

ਮੂਨਕ, 4 ਅਕਤੂਬਰ (ਪ੍ਰਵੀਨ ਮਦਾਨ) - ਮੂਨਕ ਵਿਚ ਲੋਕ ਮਸਲਿਆਂ ਦਾ ਹੱਲ ਕਰਨ ਪਹੁੰਚੇ ਲਹਿਰਾ ਹਲਕੇ ਦੇ ਵਿਧਾਇਕ ਐਡਵੋਕੇਟ ਵਰਿੰਦਰ ਕੁਮਾਰ ਗੋਇਲ ਨੇ ਸਥਾਨਕ ਸ਼ਹਿਰ ਵਿਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਆਪਣੀ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਵਧੀਕੀਆਂ ਵਿਚ 'ਆਪ' ਸਰਕਾਰ 6 ਮਹੀਨਿਆਂ 'ਚ ਸਭ ਤੋਂ ਅੱਗੇ ਨਿਕਲੀ- ਖੰਨਾ

ਸੰਗਰੂਰ, 4 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਨਾਲ ਵਧੀਕੀਆਂ ਕਰਨ ਵਿਚ ਪਿਛਲੀਆਂ ਸਰਕਾਰਾਂ ਨਾਲੋਂ 6 ਮਹੀਨਿਆਂ ਵਿੱਚ ਹੀ ਅੱਗੇ ਨਿਕਲ ਚੁੱਕੀ ਹੈ ਉਕਤ ਵਿਚਾਰਾਂ ਦਾ ਪ੍ਰਗਟਾਵਾ ਸੰਗਰੂਰ ਤੋਂ ਭਾਜਪਾ ਦੇ ਪ੍ਰਮੁੱਖ ਆਗੂ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਨੇ ਘੱਗਰ ਦਰਿਆ ਦਾ ਜਾਇਜ਼ਾ ਲਿਆ

ਮੂਨਕ, 4 ਅਕਤੂਬਰ (ਗਮਦੂਰ ਧਾਲੀਵਾਲ) - ਸਥਾਨਕ ਮਾਰਕੀਟ ਕਮੇਟੀ ਦੇ ਦਫਤਰ ਵਿਖੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਵਰਕਰਾਂ ਨੂੰ ਆਪਣੇ ਇਲਾਕੇ ਦੇ ਪਿੰਡਾਂ ਵਿਚ ਕਮੇਟੀਆਂ ਬਣਾਉਣ ਲਈ ਕਿਹਾ ਤਾਂ ਕਿ ਇਲਾਕੇ ...

ਪੂਰੀ ਖ਼ਬਰ »

ਆੜ੍ਹਤੀ ਸਰਕਾਰ ਦੀਆਂ ਹਿਦਾਇਤਾਂ ਮੁਤਾਬਿਕ ਹੀ ਕੰਮ ਕਰਨ- ਰੱਬੜ

ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) - ਆੜ੍ਹਤੀ ਐਸੋਸੀਏਸ਼ਨ ਲਹਿਰਾਗਾਗਾ ਦੀ ਇਕ ਮੀਟਿੰਗ ਪ੍ਰਧਾਨ ਜੀਵਨ ਕੁਮਾਰ ਰੱਬੜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਆੜ੍ਹਤੀਆਂ ਨੂੰ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ | ਸ੍ਰੀ ਰੱਬੜ ਨੇ ਕਿਹਾ ਕਿ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਕੇਸ ਵਿਚੋਂ ਨਾਬਾਲਿਗ ਲੜਕਾ ਬਰੀ

ਸੰਗਰੂਰ, 4 ਅਕਤੂਬਰ (ਧੀਰਜ ਪਸੌਰੀਆ) - ਜੁਵਾਈਨਲ ਜਸਟਿਸ ਬੋਰਡ ਦੇ ਪਿ੍ੰਸੀਪਲ ਸੁਮਿਤ ਸਭਰਵਾਲ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਵਲੋਂ ਕੀਤੀ ਪੈਰਵੀ ਤੋਂ ਬਾਅਦ ਨਸ਼ੀਲੀਆਂ ਦਵਾਈਆਂ ਦੇ ਇਕ ਕੇਸ ਵਿਚੋਂ ...

ਪੂਰੀ ਖ਼ਬਰ »

ਲੱਖਾਂ ਰੁਪਏ ਦੇ ਚੋਰੀ ਕੀਤੇ ਸਾਮਾਨ ਸਮੇਤ 2 ਕਾਬੂ

ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਮੁਖ਼ਬਰ ਦੀ ਇਤਲਾਹ ਉੱਪਰ 2 ਵਿਅਕਤੀਆਂ ਨੂੰ ਲੱਖਾਂ ਰੁਪਏ ਦੇ ਚੋਰੀ ਕੀਤੇ ਸਮਾਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਨਹਿਰੀ ਪਾਣੀ ਲਈ ਕਿਰਤੀ ਕਿਸਾਨ ਯੂਨੀਅਨ ਵੱਲੋਂ 8 ਨੂੰ ਮੁੱਖ ਮੰਤਰੀ ਦੇ ਧੂਰੀ ਦਫ਼ਤਰ ਤੱਕ ਟਰੈਕਟਰ ਮਾਰਚ ਕਰਨ ਦਾ ਐਲਾਨ

ਮਲੇਰਕੋਟਲਾ, 4 ਅਕਤੂਬਰ (ਪਰਮਜੀਤ ਸਿੰਘ ਕੁਠਾਲਾ) - ਰਿਆਸਤ ਮਲੇਰਕੋਟਲਾ ਦੇ ਸ਼ਦੀਆਂ ਤੋਂ ਨਹਿਰੀ ਪਾਣੀ ਨੂੰ ਤਰਸ ਰਹੇ ਕਰੀਬ 40 ਪਿੰਡਾਂ ਨਾਲ ਸਬੰਧਤ ਕਿਰਤੀਆਂ ਕਿਸਾਨਾਂ ਨੂੰ ਲਾਮਬੰਦ ਕਰਕੇ ਰੇਗਿਸਤਾਨ ਬਣਦੇ ਜਾ ਰਹੇ ਇਸ ਖ਼ਿੱਤੇ ਦੀ ਆਵਾਜ਼ ਪੰਜਾਬ ਸਰਕਾਰ ਅਤੇ ਮੁੱਖ ...

ਪੂਰੀ ਖ਼ਬਰ »

ਡੀ.ਟੀ.ਐਫ. ਬਲਾਕ ਸੁਨਾਮ ਦੀ ਚੋਣ, 'ਚ ਦਾਤਾ ਸਿੰਘ ਨਮੋਲ ਚੁਣੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਧਾਲੀਵਾਲ, ਭੁੱਲਰ) - ਡੀ.ਟੀ.ਐਫ. ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਅਤੇ ਸੀਨੀਅਰ ਆਗੂ ਵਿਸ਼ਵ ਕਾਂਤ ਦੀ ਅਗਵਾਈ ਵਿਚ ਬਲਾਕ ਸੁਨਾਮ-1 ਚੋਣ ਹੋਈ | ਸਰਬਸੰਮਤੀ ਨਾਲ਼ ਹੋਈ ਇਸ ਚੋਣ ਵਿਚ 9 ਮੈਂਬਰੀ ਬਲਾਕ ਕਮੇਟੀ ...

ਪੂਰੀ ਖ਼ਬਰ »

ਸਰਕਾਰੀ ਪ੍ਰਬੰਧਾਂ ਅਧੀਨ ਗੁਰੂਘਰਾਂ 'ਚ ਭੰਗ ਹੋ ਰਹੀ ਮਰਿਆਦਾ ਕਾਰਨ ਸੰਗਤਾਂ ਵਿਚ ਰੋਸ

ਸੰਗਰੂਰ, 4 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਇਸ ਰਿਆਸਤੀ ਸ਼ਹਿਰ ਵਿਚ ਸਰਕਾਰੀ ਪ੍ਰਬੰਧਾਂ ਹੇਠ ਚੱਲ ਰਹੇ ਛੇ ਗੁਰਦੁਆਰਾ ਸਾਹਿਬਾਨ ਲਈ ਸਰਕਾਰ ਵੱਲੋਂ ਸਿਰਫ਼ ਦੋ ਗ੍ਰੰਥੀ ਸਿੰਘ ਨਿਯੁਕਤ ਹੋਣ ਕਾਰਨ ਗੁਰੂ ਘਰਾਂ ਦੀ ਮਰਿਆਦਾ ਭੰਗ ਹੋਣ ਕਾਰਨ ਸਿੱਖ ...

ਪੂਰੀ ਖ਼ਬਰ »

ਬਜ਼ੁਰਗਾਂ ਨੇ ਆਪਣਾ ਦਿਨ ਮਨਾਇਆ

ਸੰਗਰੂਰ, 4 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਬਨਾਸਰ ਬਾਗ਼ ਵਿੱਚ ਸੀਨੀਅਰ ਸਿਟੀਜਨ ਭਲਾਈ ਸੰਸਥਾ ਦੇ ਮੁੱਖ ਦਫ਼ਤਰ ਵਿਖੇ ਅੰਤਰ ਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਸੰਸਥਾ ਦੇ ਪ੍ਰਧਾਨ ਸ੍ਰੀ ਪਾਲਾ ਮਲ ਸਿੰਗਲਾ ਦੀ ਅਗਵਾਈ ਵਿਚ ਕੀਤਾ ਗਿਆ | ਇਸ ਸਮਾਗਮ ਵਿਚ ...

ਪੂਰੀ ਖ਼ਬਰ »

ਅਸਟ੍ਰੇਲੀਆ ਅਤੇ ਕੈਨੇਡਾ ਨੇ ਵੀਜ਼ੇ ਦੇਣ ਵਿਚ ਰਫ਼ਤਾਰ ਕੀਤੀ ਤੇਜ਼- ਸੁਖਵਿੰਦਰ ਸਿੰਘ

ਸੰਗਰੂਰ, 4 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅਸਟ੍ਰੇਲੀਆ ਵਧੀਆ ਪੋ੍ਰਫਾਇਲ ਵਾਲੇ ਵਿਦਿਆਰਥੀਆਂ ਨੰੂ ਲੈਵਲ ਵਨ ਦੀ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਵੀਜਾ ਖੁੱਲਦਿਲੀ ਨਾਲ ਦੇ ਰਿਹਾ ਹੈ | ...

ਪੂਰੀ ਖ਼ਬਰ »

ਹਰਿਆਣੇ ਦਾ ਨੌਜਵਾਨ ਤੰਦਰੁਸਤ ਹੋ ਕੇ ਨਸ਼ਾ ਛਡਾਊ ਕੇਂਦਰ ਤੋਂ ਘਰ ਪਰਤਿਆ

ਸੰਗਰੂਰ, 4 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਗੁਆਂਢੀ ਰਾਜ ਹਰਿਆਣਾ ਦੇ ਪਿੰਡ ਫਤਹਿਪੁਰੀ ਨਾਲ ਸੰਬੰਧਤ ਨੌਜਵਾਨ ਸ਼ਰਮਾ ਸਿੰਘ ਨੂੰ ਰੈੱਡ ਕਰਾਸ ਨਸ਼ਾ ਛਡਾਊ ਕੇਂਦਰ ਵਿਖੇ ਹੋਏ ਸਮਾਗਮ ਦੌਰਾਨ ਪ੍ਰਬੰਧਕਾਂ ਅਤੇ ਸੰਗਰੂਰ ਦੇ ਪਤਵੰਤਿਆਂ ਵਲੋਂ ਸ਼ੁੱਭ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਵਿਚੋਂ ਸੰਗਤ ਵੱਡੀ ਗਿਣਤੀ ਵਿਚ ਖ਼ਾਲਸਾ ਰੋਸ ਮਾਰਚ ਵਿਚ ਸ਼ਾਮਿਲ ਹੋਵੇਗੀ - ਝੂੰਦਾਂ

ਸੰਗਰੂਰ, 4 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਦੇ ਸੀਨੀਅਰ ਆਗੂ ਅਤੇ ਵਰਕਰਾਂ ਦੀ ਮੀਟਿੰਗ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਵਿਚ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਹੋਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆਕੇ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਭੁੱਲਰ, ਧਾਲੀਵਾਲ) - ਅੱਜ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆਕੇ ਆਪਣੀ ਜੀਵਨ ਲੀਲਾ ਖਤਮ ਕਰ ਲੈਣ ਦੀ ਖ਼ਬਰ ਹੈ | ਜੀ.ਆਰ.ਪੀ. ਪੁਲਿਸ ਚੌਂਕੀ ਸੁਨਾਮ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਰਾਜ ਪੱਧਰੀ ਸਮਾਗਮ ਦੌਰਾਨ ਸਿਵਲ ਹਸਪਤਾਲ ਸੰਗਰੂਰ ਨੰੂ ਮਿਲਿਆ ਦੂਜਾ ਅਸਥਾਨ

ਸੰਗਰੂਰ, 4 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪਟਿਆਲਾ ਵਿਖੇ ਹੋਏ ਰਾਜ ਪੱਧਰੀ 'ਰਾਸ਼ਟਰੀ ਸਵੈ ਇੱਛੁਕ ਖੂਨਦਾਨ ਦਿਵਸ' ਵਿਚ ਸਿਵਲ ਹਸਪਤਾਲ ਸੰਗਰੂਰ ਨੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਬਲਜੀਤ ਸਿੰਘ ਦੀ ਰਹਿਨੁਮਾਈ ਹੇਠ ਦੂਜਾ ਸਥਾਨ ਹਾਸਲ ਕੀਤਾ ਹੈ | ...

ਪੂਰੀ ਖ਼ਬਰ »

-ਮਾਮਲਾ ਚਾਵਲ ਦੀ ਸਟੋਰੇਜ ਲਈ ਜਗ੍ਹਾ ਦੀ ਘਾਟ ਦਾ-

ਸ਼ੈਲਰ ਮਾਲਕਾਂ ਨੇ ਮੁੱਖ ਮੰਤਰੀ ਮਾਨ ਦੀ ਭੈਣ ਮਨਪ੍ਰੀਤ ਕੌਰ ਅਤੇ ਓ ਐੱਸ ਡੀ ਨੂੰ ਦਿੱਤਾ ਮੰਗ ਪੱਤਰ

ਧੂਰੀ, 4 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਧੂਰੀ ਦੇ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਇਕ ਵਫ਼ਦ ਵਲੋਂ ਪ੍ਰਧਾਨ ਸੁਰੇਸ਼ ਜਿੰਦਲ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ, ਓ.ਐਸ.ਡੀ ਓਕਾਰ ਸਿੰਘ ਸਿੱਧੂ ਅਤੇ ਪੰਜਾਬ ਗਊ ਸੇਵਾ ...

ਪੂਰੀ ਖ਼ਬਰ »

ਹੁਣ ਤੁਸੀਂ ਇਕ ਹਫਤੇ ਵਿਚ ਲੈ ਸਕਦੇ ਹੋ ਆਪਣਾ ਯੂ.ਕੇ. ਦਾ ਸਟੱਡੀ ਵੀਜ਼ਾ - ਪੈਰਾਗੋਨ ਗਰੁੱਪ

ਸੰਗਰੂਰ, 4 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਸਥਾਨਕ ਪ੍ਰਸਿੱਧ ਇਮੀਗ੍ਰੇਸ਼ਨ ਕੰਪਨੀ ਪੈਰਾਗੋਨ ਗਰੁੱਪ ਨੇ ਆਪਣੀ ਕਾਬਲੀਅਤ ਦਾ ਸਬੂਤ ਦਿੰਦਿਆਂ ਯੂ.ਕੇ. ਦਾ ਸਟੱਡੀ ਵੀਜ਼ਾ ਇਕ ਹਫਤੇ ਵਿਚ ਲੈ ਕੇ ਦਿੱਤਾ ਹੈ | ਪੈਰਾਗੋਨ ਗਰੁੱਪ ਪਹਿਲਾਂ ਆਸਟ੍ਰੇਲੀਆ, ਕੈਨੇਡਾ ਦੇ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਦੋਸ਼ਾਂ ਵਿਚੋਂ ਬਰੀ

ਸੰਗਰੂਰ, 4 ਅਕਤੂਬਰ (ਧੀਰਜ਼ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਸਾਰੂ ਮਹਿਤਾ ਕੋਸ਼ਿਕ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਅਸ਼ਵਨੀ ਚੌਧਰੀ ਅਤੇ ਰਾਜ ਕੁਮਾਰ ਗੋਇਲ ਵਲੋਂ ਕੀਤੀ ਪੈਰਵੀਂ ਤੋਂ ਬਾਅਦ ਇਰਾਦਾ ਕਤਲ ਦੇ ਕੇਸ ਵਿਚੋਂ ਇਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ...

ਪੂਰੀ ਖ਼ਬਰ »

ਡਾਕਟਰਾਂ ਦੀਆਂ ਲੇਟ ਲਤੀਫ਼ੀ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਅੱਜ ਸਿਵਲ ਹਸਪਤਾਲ ਦੇ ਖੁੱਲ੍ਹਦਿਆਂ ਹੀ ਵਿਧਾਇਕ ਭਰਾਜ ਨੇ ਮੌਕੇ 'ਤੇ ਪੁੱਜ ਕੇ ਕੀਤੀ ਪੜਤਾਲ

ਸੰਗਰੂਰ, 4 ਅਕਤੂਬਰ (ਧੀਰਜ ਪਸ਼ੌਰੀਆ) - ਸਿਵਲ ਹਸਪਤਾਲ ਸੰਗਰੂਰ ਦੇ ਕੁੱਝ ਇਕ ਡਾਕਟਰਾਂ ਦੇ ਹਸਪਤਾਲ ਵਿਚ ਦੇਰੀ ਨਾਲ ਪੁੱਜਣ ਦੀਆਂ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਅੱਜ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸਵੇਰੇ ਹਸਪਤਾਲ ਦੇ ਖੁੱਲਣ ਸਮੇਂ 8.00 ਵਜੇ ਤੋਂ ਅੱਧਾ ਘੰਟਾ ...

ਪੂਰੀ ਖ਼ਬਰ »

ਖੇਤੀਬਾੜੀ ਅਤੇ ਕਿਸਾਨੀ ਮੁੱਦਿਆਂ 'ਤੇ ਜਨਤਕ ਵਿਚਾਰ ਚਰਚਾ 8 ਨੂੰ

ਸੰਗਰੂਰ, 4 ਅਕਤੂਬਰ (ਧੀਰਜ ਪਸ਼ੋਰੀਆ) - ਖੇਤੀਬਾੜੀ ਤੇ ਕਿਸਾਨ ਵਿਕਾਸ ਫ਼ਰੰਟ ਪੰਜਾਬ ਦੇ ਪ੍ਰਧਾਨ ਮਹਿੰਦਰ ਸਿੰਘ ਭੱਠਲ ਅਤੇ ਜਨਰਲ ਸਕੱਤਰ ਜਗਪਾਲ ਸਿੰਘ ਉੂਧਾ ਨੇ ਦੱਸਿਆ ਹੈ ਕਿ ਪੰਜਾਬ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦਰਮਿਆਨ ਵਡੇਰੀ ਏਕਤਾ ਅਤੇ ਖੇਤੀਬਾੜੀ ਦਾ ...

ਪੂਰੀ ਖ਼ਬਰ »

'ਖੇਤੀ ਕਿਸਾਨ ਦਾ ਮੌਜੂਦਾ ਸੰਕਟ' ਵਿਸ਼ੇ 'ਤੇ ਸੈਮੀਨਾਰ 8 ਨੰੂ

ਲਹਿਰਾਗਾਗਾ, 4 ਅਗਸਤ (ਅਸ਼ੋਕ ਗਰਗ) - ਖੇਤੀਬਾੜੀ ਅਤੇ ਕਿਸਾਨ ਵਿਕਾਸ ਫਰੰਟ (ਪੰਜਾਬ) ਵਲੋਂ 'ਖੇਤੀ, ਕਿਸਾਨ ਦਾ ਮੌਜੂਦਾ ਸੰਕਟ' ਕਾਰਨ ਅਤੇ ਨਿਵਾਰਣ' ਵਿਸ਼ੇ ਉੱਪਰ ਸੈਮੀਨਾਰ 8 ਅਕਤੂਬਰ ਨੰੂ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਦੇ ਬੀ.ਐਡ ਕਾਲਜ ਦੇ ਹਾਲ ਵਿਚ ਕਰਵਾਇਆ ...

ਪੂਰੀ ਖ਼ਬਰ »

ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਵਾਲੇ ਪਟਾਕਿਆਂ 'ਤੇ ਲਾਈ ਜਾਵੇ ਪਾਬੰਦੀ - ਲਲਿਤ, ਡਿੰਪਲ

ਸੰਗਰੂਰ, 4 ਅਕਤੂਬਰ (ਧੀਰਜ ਪਸ਼ੌਰੀਆ) - ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਅਤੇ ਹਿੰਦੂ ਵੈਲਫੇਅਰ ਬੋਰਡ ਦੇ ਕਾਨੰੂਨੀ ਸਲਾਹਕਾਰ ਐਡਵੋਕੇਟ ਲਲਿਤ ਗਰਗ ਅਤੇ ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਸੁਨੀਲ ਗੋਇਲ ਡਿੰਪਲ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ...

ਪੂਰੀ ਖ਼ਬਰ »

ਕਰੀਬ ਅੱਧੀ ਦਰਜਨ ਨੌਜਵਾਨ ਭਾਜਪਾ 'ਚ ਸ਼ਾਮਲ

ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਭੁੱਲਰ, ਧਾਲੀਵਾਲ) - ਭਾਰਤੀ ਜਨਤਾ ਪਾਰਟੀ ਦੀ ਇਕ ਅਹਿਮ ਮੀਟਿੰਗ ਮੰਡਲ ਪ੍ਧਾਨ ਅਸ਼ੋਕ ਗੋਇਲ ਦੀ ਪ੍ਰਧਾਨਗੀ ਹੇਠ ਸਥਾਨਕ ਪਾਰਟੀ ਦਫ਼ਤਰ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਪ੍ਧਾਨ ਰਿਸੀ ਪਾਲ ਖੇਰਾ, ਸੂਬਾ ਕਮੇਟੀ ਮੈਂਬਰ ਅਤੇ ਬਠਿੰਡਾ ...

ਪੂਰੀ ਖ਼ਬਰ »

ਦੁਸਿਹਰੇ ਦਾ ਤਿਉਹਾਰ ਮਨਾਇਆ

ਕੁੱਪ ਕਲਾਂ, 4 ਅਕਤੂਬਰ (ਮਨਜਿੰਦਰ ਸਿੰਘ ਸਰੌਦ) - ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਫੱਲੇਵਾਲ ਵਿਖੇ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦਸਹਿਰੇ ਦਾ ਤਿਉਹਾਰ ਬਡੀ ਧੂਮ ਧਾਮ ਨਾਲ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਦਲਜੀਤ ਕੌਰ ਔਲਖ ਨੇ ਬੱਚਿਆਂ ਨੂੰ ਦੁਸਹਿਰੇ ਦੇ ...

ਪੂਰੀ ਖ਼ਬਰ »

ਕਾਰਪੋਰੇਟ ਘਰਾਣੇ ਦੇ ਡਰੱਗ ਹਾਊਸ ਤੋਂ ਨਾਰਕੋਟਿਕਸ ਦਵਾਈਆਂ ਫੜੇ ਜਾਣ ਦਾ ਮੁੱਦਾ ਗਰਮਾਇਆ

ਸੰਗਰੂਰ, 4 ਅਕਤੂਬਰ (ਧੀਰਜ ਪਸ਼ੌਰੀਆ) - ਬਠਿੰਡਾ ਵਿਖੇ ਕਾਰਪੋਰੇਟ ਘਰਾਣੇ ਦੇ ਇਕ ਡਰੱਗ ਹਾਊਸ ਤੋਂ ਨੋਰਕੈਟਿਕਸ ਦਵਾਈਆਂ ਫੜੇ ਜਾਣ ਦਾ ਮੁੱਦਾ ਪੂਰੀ ਤਰ੍ਹਾਂ ਗਰਮਾ ਗਿਆ ਹੈ ਅਤੇ ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਇਸ ਦਾ ਗੰਭੀਰ ਨੋਟਿਸ ਲਿਆ ਹੈ | ਪੰਜਾਬ ਕੈਮਿਸਟ ...

ਪੂਰੀ ਖ਼ਬਰ »

ਖੇਡਾਂ ਵਤਨ ਪੰਜਾਬ ਦੀਆਂ 'ਚ ਜੇਤੂ ਖਿਡਾਰਨ ਖ਼ੁਸ਼ਲੀਨ ਦੀ ਸਟੇਟ ਖੇਡਾਂ ਲਈ ਚੋਣ

ਚੀਮਾ ਮੰਡੀ, 4 ਅਕਤੂਬਰ (ਦਲਜੀਤ ਸਿੰਘ ਮੱਕੜ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਦੀ ਖਿਡਾਰਨ ਨੇ ਜ਼ਿਲ੍ਹਾ ਪੱਧਰੀ ਨੇਜਾ ਸੁੱਟਣ ਅਤੇ ਡਿਸਕਸ ਸੁੱਟਣ ਮੁਕਾਬਲੇ ਵਿਚ ਪਹਿਲੀ ਪੁਜ਼ੀਸ਼ਨ ਹਾਸਲ ਕਰਕੇ ਬਾਜੀ ਮਾਰੀ | ਜਾਣਕਾਰੀ ...

ਪੂਰੀ ਖ਼ਬਰ »

ਵਿਧਾਇਕ ਗੋਇਲ ਨੇ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ

ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) - ਲਹਿਰਾਗਾਗਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ | ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ਵਿਚ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ | ਆੜ੍ਹਤੀ ਦੇਵ ਰਾਜ ਅਮਿਤ ਕੁਮਾਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵੱਲੋਂ ਅਮਰਗੜ੍ਹ ਵਿਖੇ ਵੀ ਕਲੀਨਿਕਲ ਲੈਬਾਰਟਰੀ ਖੋਲ੍ਹਣ ਦੀ ਤਿਆਰੀ ਮੁਕੰਮਲ

ਮਲੇਰਕੋਟਲਾ, 4 ਅਕਤੂਬਰ (ਪਰਮਜੀਤ ਸਿੰਘ ਕੁਠਾਲਾ) - ਪਿਛਲੇ 12 ਵਰਿ੍ਹਆਂ ਤੋਂ ਵਿਸ਼ਵ ਪੱਧਰ 'ਤੇ ਸਮਾਜ ਸੇਵਾ ਖੇਤਰ ਵਿਚ ਪੂਰੀ ਤਰ੍ਹਾਂ ਸਰਗਰਮ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਤੇ ਉੱਘੇ ਸਮਾਜ ਸੇਵੀ ਡਾ. ਐਸ.ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਜਨਰਲ ਮੀਟਿੰਗ ਵਿਚ ਪੋ੍ਰਜੈਕਟਾਂ ਸੰਬੰਧੀ ਕੀਤਾ ਵਿਚਾਰ-ਵਟਾਂਦਰਾ

ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਰੁਪਿੰਦਰ ਸਿੰਘ ਸੱਗੂ) - ਰੋਟਰੀ ਕਲੱਬ ਸੁਨਾਮ ਵਲੋਂ ਪ੍ਰਧਾਨ ਸੁਮਿਤ ਬੰਦਲਿਸ ਦੀ ਅਗਵਾਈ ਹੇਠ ਰੋਟਰੀ ਕੰਪਲੈਕਸ ਵਿਖੇ ਜਨਰਲ ਮੀਟਿੰਗ ਦਾ ਆਯੋਜਨ ਕੀਤਾ ਗਿਆ ਅਤੇ ਕਲੱਬ ਪ੍ਰਧਾਨ ਵੱਲੋਂ ਮੀਟਿੰਗ ਵਿਚ ਸ਼ਾਮਲ ਹੋਏ ਮੈਂਬਰਾਂ ਦਾ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਸੂਝ ਬੂਝ ਨਾਲ ਸੁਲਝਿਆ ਸਰਕਾਰੀ ਹਾਈ ਸਕੂਲ ਸਲਾਰ ਦਾ ਮਸਲਾ

ਅਮਰਗੜ੍ਹ, 4 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਪਿਛਲੇ ਕਈ ਦਿਨਾਂ ਤੋਂ ਵਿਵਾਦਿਤ ਬਣਿਆ ਸਰਕਾਰੀ ਹਾਈ ਸਕੂਲ ਸਲਾਰ ਦਾ ਮਸਲਾ ਜਿਸ ਸਬੰਧੀ ਸਕੂਲ ਦੇ ਬੱਚਿਆਂ ਵਲੋਂ ਦੋ ਦਿਨ ਸਕੂਲ ਦੇ ਮੁੱਖ ਦਰਵਾਜ਼ੇ ਅੱਗੇ ਧਰਨਾ ਵੀ ਲਗਾਇਆ ਗਿਆ ਉਹ ਪ੍ਰਸ਼ਾਸਨ ਦੀ ਸੂਝ ਬੂਝ ਨਾਲ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਸਭਾ ਨੇ ਸਾਲਾਨਾ ਸਮਾਗਮ ਕਰਵਾਇਆ

ਧੂਰੀ, 4 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਧੂਰੀ ਹਲਕੇ ਦੀ ਉੱਘੀ ਸਮਾਜ ਸੇਵੀ ਸੰਸਥਾ ਨਿਸ਼ਕਾਮ ਸੇਵਾ ਸਭਾ ਰਜਿ ਵੱਲੋਂ ਮਹੇਸ਼ ਬਿਰਧ ਆਸ਼ਰਮ ਵਿਖੇ ਚੱਲ ਰਹੇ ਸਿਲਾਈ ਕੋਰਸ ਨੂੰ ਸਫਲਤਾਪੂਰਨ ਮੁਕੰਮਲ ਕਰਨ ਉਪਰੰਤ ਦਸ ਲੜਕੀਆਂ ਨੂੰ ਸਨਮਾਨਿਤ ਕਰਨ ਲਈ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਕੱਚਾ ਤੇਲ ਉਤਪਾਦਕ ਦੇਸ਼ਾਂ ਵਲੋਂ ਤੇਲ ਦੀ ਪੈਦਾਵਾਰ ਘਟਾਉਣ ਕਾਰਨ ਕੱਚਾ ਤੇਲ ਦੇ ਰੇਟਾਂ 'ਚ ਉਛਾਲ

ਮੂਣਕ, 4 ਅਕਤੂਬਰ (ਕੇਵਲ ਸਿੰਗਲਾ) - ਕੌਮਾਂਤਰੀ ਮੰਡੀ 'ਚ ਕੱਚੇ ਤੇਲ ਦੀਆਂ ਕੀਮਤਾਂ ਪਿਛਲੇ 9 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਆਉਣ ਦੇ ਬਾਵਜੂਦ ਇਕ ਵਾਰ ਫਿਰ ਵਧਣੀਆਂ ਸ਼ੁਰੂ ਹੋ ਗਈਆਂ ਹਨ | ਦੁਨੀਆ ਵਿੱਚ ਆਰਥਿਕ ਮੰਦੀ ਕਾਰਨ ਇਸ ਸਾਲ ਮਈ ਮਹੀਨੇ ਤੋਂ ਬਾਅਦ ਕੌਮਾਂਤਰੀ ...

ਪੂਰੀ ਖ਼ਬਰ »

ਰਮੇਸ਼ਇੰਦਰ ਸਿੰਘ ਸਵੱਛ ਭਾਰਤ ਮਿਸ਼ਨ ਅਮਰਗੜ੍ਹ ਦੇ ਬਰਾਂਡ ਅੰਬੈਸਡਰ ਨਿਯੁਕਤ

ਅਮਰਗੜ੍ਹ, 4 ਅਕਤੂਬਰ (ਸੁਖਜਿੰਦਰ ਸਿੰਘ ਝੱਲ) -ਨਗਰ ਪੰਚਾਇਤ ਅਮਰਗੜ੍ਹ ਵਲੋਂ ਸਵੱਛ ਸਰਵੇਖਣ 2023 ਲਈ ਪਦਮ ਸ਼੍ਰੀ ਰਮੇਸ਼ਇੰਦਰ ਸਿੰਘ ਆਈ ਪੀ ਐਸ ਚੀਫ਼ ਸੈਕਟਰੀ ਪੰਜਾਬ (ਸੇਵਾਮੁਕਤ) ਨੂੰ ਬਰਾਂਡ ਅੰਬੈਸਡਰ ਚੁਣਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਪੰਚਾਇਤ ...

ਪੂਰੀ ਖ਼ਬਰ »

ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਦਾ ਤਹਿਸੀਲ ਅਮਰਗੜ੍ਹ ਵਲੋਂ ਸਵਾਗਤ

ਅਮਰਗੜ੍ਹ, 4 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਲਗਾਤਾਰ ਦੂਜੀ ਵਾਰ ਪ੍ਰਧਾਨ ਬਣੇ ਪਟਵਾਰੀ ਹਰਵੀਰ ਸਿੰਘ ਢੀਂਡਸਾ ਦਾ ਤਹਿਸੀਲ ਅਮਰਗੜ੍ਹ ਪਹੁੰਚਣ ਉੱਤੇ ਪਟਵਾਰੀ ਅਤੇ ਕਾਨੂੰਗੋ ਭਾਈਚਾਰੇ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਦਲਜੀਤ ਸਿੰਘ ਬੁੱਟਰ ਸਰਪੰਚ/ਪੰਚ ਯੂਨੀਅਨ ਦੇ ਮੁੜ ਪ੍ਰਧਾਨ ਚੁਣੇ

ਸੰਦੌੜ, 4 ਅਕਤੂਬਰ (ਜਸਵੀਰ ਸਿੰਘ ਜੱਸੀ) -ਸਰਪੰਚ/ਪੰਚ ਯੂਨੀਅਨ ਆਫ਼ ਪੰਜਾਬ ਜ਼ਿਲ੍ਹਾ ਮਲੇਰਕੋਟਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਰਸੇਮ ਰਿਖੀ ਮਾਣਕਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵਿਚਾਰ ਕੀਤਾ ਗਿਆ ਕਿ ਬਲਾਕ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਨਵੇਂ ਸਿਰੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸੁਨਾਮ ਮੇਨ ਦਾ ਸਥਾਪਨਾ ਦਿਵਸ ਸਮਾਗਮ

ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਰੁਪਿੰਦਰ ਸਿੰਘ ਸੱਗੂ) - ਲਾਇਨਜ਼ ਕਲੱਬ ਸੁਨਾਮ ਮੇਨ ਦੀ ਜਨਰਲ ਬਾਡੀ ਮੀਟਿੰਗ ਪ੍ਰਧਾਨ ਪਰਮਜੀਤ ਸਿੰਘ ਆਨੰਦ ਦੀ ਪ੍ਰਧਾਨਗੀ ਹੇਠ ਸਥਾਨਕ ਹੋਟਲ ਗ੍ਰੀਨ ਲਾਅਨ ਵਿਚ ਆਯੋਜਿਤ ਕੀਤੀ ਗਈ, ਜਿਸ ਵਿਚ ਕਲੱਬ ਦੇ ਸਕੱਤਰ ਲਾਇਨ ਰਾਜੀਵ ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਹੋਣ ਵਾਲੀਆਂ ਰਾਜ ਪੱਧਰੀ ਖੇਡਾਂ ਲਈ 6 ਨੂੰ ਹੋਣਗੇ ਟਰਾਇਲ

ਸੰਗਰੂਰ, 4 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਸੂਬੇ ਵਿਚ ਖੇਡ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਖਿਡਾਰੀਆਂ ਦੇ ਟਰਾਇਲ ਲੈਣ ਲਈ ਜ਼ਿਲ੍ਹਾ ਖੇਡ ਵਿਭਾਗ ਵਲੋਂ ਸਮਾਂ ਸਾਰਣੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਕੱਲ੍ਹ ਨੂੰ ਥਾਣਾ ਛਾਜਲੀ ਅੱਗੇ ਰੋਸ ਧਰਨਾ

ਮਹਿਲਾਂ ਚੌਂਕ, 4 ਅਕਤੂਬਰ (ਸੁਖਮਿੰਦਰ ਸਿੰਘ ਕੁਲਾਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਮਹਿਲਾਂ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਬਾਰੇ ਬਲਾਕ ਆਗੂ ਅਮਨਦੀਪ ਸਿੰਘ ਸੋਹੀ ਨੇ ਦੱਸਿਆ ਕਿ ਪਿੰਡ ਮਹਿਲਾਂ ਦੀ ਇੱਕ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ ਲਈ ਵਿਦਿਆਰਥੀਆਂ ਦੀ ਚੋਣ

ਚੀਮਾ ਮੰਡੀ, 4 ਅਕਤੂਬਰ (ਦਲਜੀਤ ਸਿੰਘ ਮੱਕੜ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਦੀਆਂ ਖਿਡਾਰਨਾ ਨੇ ਜ਼ਿਲ੍ਹਾ ਪੱਧਰੀ ਫੁੱਟਬਾਲ ਖੇਡਾਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਬਾਜ਼ੀ ਮਾਰੀ | ਜਾਣਕਾਰੀ ਦਿੰਦਿਆਂ ਅਕਾਲ ...

ਪੂਰੀ ਖ਼ਬਰ »

ਹਲਕਾ ਅਮਰਗੜ੍ਹ ਦੀਆਂ ਮੰਗਾਂ ਸੰਬੰਧੀ ਵਚਨਬੱਧ ਹਾਂ - ਸੰਸਦ ਮੈਂਬਰ ਡਾ. ਅਮਰ ਸਿੰਘ

ਕੁੱਪ ਕਲਾਂ, 4 ਅਕਤੂਬਰ (ਮਨਜਿੰਦਰ ਸਿੰਘ ਸਰੌਦ) - ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਆਖਿਆ ਕਿ ਉਹ ਹਲਕਾ ਅਮਰਗੜ੍ਹ ਦੇ ਲੋਕਾਂ ਦੀਆਂ ਜ਼ਰੂਰੀ ਮੰਗਾਂ ਨੂੰ ਲੈ ਕੇ ਵਚਨਬੱਧ ਹਨ ਅਤੇ ਇਨ੍ਹਾਂ ਮੰਗਾਂ ਨੂੰ ...

ਪੂਰੀ ਖ਼ਬਰ »

ਮਾਨ ਪਰਿਵਾਰ ਹਮੇਸ਼ਾ ਧੂਰੀ ਹਲਕੇ ਦੇ ਲੋਕਾਂ ਦਾ ਰਿਣੀ ਰਹੇਗਾ-ਤਰਲੋਕ ਤੂਰ

ਧੂਰੀ, 4 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਰਿਸ਼ਤੇਦਾਰ ਤਰਲੋਕ ਸਿੰਘ ਤੂਰ ਨੇ ਧੂਰੀ ਵਿਖੇ ਵਰਦਵਾਨ ਗਾਰਮੈਂਟਸ ਦੇ ਸ਼ੋਅਰੂਮ ਦੇ ਉਦਘਾਟਨ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਸ ...

ਪੂਰੀ ਖ਼ਬਰ »

ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ

ਧੂਰੀ, 4 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਧੂਰੀ ਵਲੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ ਦੀ ਅਗਵਾਈ ਵਿਚ ਐੱਸ.ਡੀ.ਐੱਮ. ਦਫ਼ਤਰ ਧੂਰੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਸ਼ਸ਼ੀ ਸਿੰਗਲਾ ਦਾ ਦਿਹਾਂਤ

ਖਨੌਰੀ, 4 ਅਕਤੂਬਰ (ਬਲਵਿੰਦਰ ਸਿੰਘ ਥਿੰਦ) - ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਸਸੀ ਸਿੰਗਲਾ (46) ਦਾ ਅੱਜ ਦਿਹਾਂਤ ਹੋ ਗਿਆ | ਸਸੀ ਸਿੰਗਲਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ | ਸਸੀ ਸਿੰਗਲਾ ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਤੋਂ ...

ਪੂਰੀ ਖ਼ਬਰ »

ਕੌਂਸਲ ਮੁਲਾਜ਼ਮ 'ਤੇ ਵਿਜੀਲੈਂਸ ਵੱਲੋਂ ਕੀਤੀ ਗਈ ਕਾਰਵਾਈ 'ਤੇ ਚੁੱਕੇ ਸਵਾਲ

ਸੁਨਾਮ ਊਧਮ ਸਿੰਘ ਵਾਲਾ, 4 ਸਤੰਬਰ (ਰੁਪਿੰਦਰ ਸਿੰਘ ਸੱਗੂ) - ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਜਿੰਦਰ ਦੀਪਾ ਨੇ ਅੱਜ ਸੁਨਾਮ ਦੀ ਸਿਆਸਤ ਵਿਚ ਮੁੜ ਤੋ ਸਰਗਰਮ ਹੁੰਦੇ ਦੋਸ ਲਾਇਆ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਸੱਤਾ ਦੇ ਨਸੇ ਵਿੱਚ ਧੁੱਤ ਹੋ ਕੇ ਕਾਨੂੰਨ ਦੀਆਂ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਸਿੱਧੀ ਟੱਕਰ 'ਚ ਦੋ ਦੀ ਮੌਤ

ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) - ਲਹਿਰਾਗਾਗਾ-ਰਾਮਗੜ੍ਹ ਸੰਧੂਆਂ ਸੜਕ 'ਤੇ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਸਿੱਧੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਅਤੇ ਇਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ | ਇਹ ਘਟਨਾ ਕੱਲ੍ਹ ਦੇਰ ਸ਼ਾਮ ਦੀ ਦੱਸੀ ਜਾਂਦੀ ਹੈ | ਜਾਣਕਾਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX