ਤਾਜਾ ਖ਼ਬਰਾਂ


ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  1 day ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . .  1 day ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . .  1 day ago
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . .  1 day ago
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
ਮੱਧ ਪ੍ਰਦੇਸ਼:ਇਸਲਾਮ ਨਗਰ ਪਿੰਡ ਦਾ ਨਾਂਅ ਬਦਲ ਕੇ ਕੀਤਾ ਗਿਆ ਜਗਦੀਸ਼ਪੁਰ
. . .  1 day ago
ਭੋਪਾਲ, 2 ਫਰਵਰੀ-ਮੱਧ ਪ੍ਰਦੇਸ਼ ਦੇ ਭੋਪਾਲ ਜ਼ਿਲ੍ਹੇ ਦੇ ਇਸਲਾਮ ਨਗਰ ਪਿੰਡ ਦਾ ਨਾਂਅ ਤੁਰੰਤ ਪ੍ਰਭਾਵ ਨਾਲ ਬਦਲ ਕੇ ਜਗਦੀਸ਼ਪੁਰ ਕਰ ਦਿੱਤਾ ਗਿਆ...
ਦੱਖਣੀ ਅਫਰੀਕਾ ਦੀ ਚੋਟੀ ਫ਼ਤਹਿ ਕਰਨ ਵਾਲੇ ਰਾਮ ਚੰਦਰ ਦਾ ਅਬੋਹਰ ਪਹੁੰਚਣ ਭਰਵਾ ਸਵਾਗਤ
. . .  1 day ago
ਅਬੋਹਰ, 2 ਫਰਵਰੀ (ਸੰਦੀਪ ਸੋਖਲ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐਸ. ਨੇ ਰਾਮਚੰਦਰ...
ਪਾਕਿਸਤਾਨੀ ਅੱਤਵਾਦੀਆਂ ਨੇ ਆਰਿਫ਼ ਤੋਂ ਕਰਵਾਏ ਸਨ ਧਮਾਕੇ, ਪਹਿਲੀ ਵਾਰ ਪਰਫ਼ਿਊਮ ਆਈ.ਈ.ਡੀ. ਬਰਾਮਦ-ਡੀ.ਜੀ.ਪੀ. ਜੰਮੂ ਪੁਲਿਸ
. . .  1 day ago
ਸ੍ਰੀਨਗਰ, 2 ਫਰਵਰੀ- ਪੁਲਿਸ ਨੇ ਜੰਮੂ ਦੇ ਨਰਵਾਲ ਇਲਾਕੇ ਵਿਚ ਹੋਏ ਆਈ.ਈ.ਡੀ. ਧਮਾਕੇ ਦੀ ਗੁੱਤੀ ਸੁਲਝਾ ਲਈ ਹੈ। ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਰਿਆਸੀ ਵਾਸੀ ਆਰਿਫ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਉਸ ਨੇ ਇਹ ਧਮਾਕੇ ਪਾਕਿਸਤਾਨੀ ਅੱਤਵਾਦੀਆਂ ਦੇ ਇਸ਼ਾਰੇ ’ਤੇ ਕਰਵਾਏ ਸਨ। ਆਰਿਫ਼ ਇਕ ਸਰਕਾਰੀ ਸਕੂਲ ਵਿਚ...
ਯੂ.ਜੀ.ਸੀ. ਨੇ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਧਾਈ
. . .  1 day ago
ਨਵੀਂ ਦਿੱਲੀ, 2 ਫਰਵਰੀ- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ (ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ) ਨਿਯਮ, 2023 ਲਈ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 2 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਇਸ ਸੰਬੰਧੀ ਯੂ.ਜੀ.ਸੀ. ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਅਕਤੀ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਉਸ ਨੂੰ ਆਪਣਾ ਆਪ ਜਨਤਾ ਦੀ ਅਮਾਨਤ ਸਮਝਣਾ ਚਾਹੀਦਾ ਹੈ। -ਥਾਮਸ ਜੈਫਰਸਨ

ਜਲੰਧਰ

ਸ਼ਹਿਰ 'ਚ 36 ਜਗ੍ਹਾ 'ਤੇ ਮਨਾਇਆ ਜਾਵੇਗਾ ਦੁਸਹਿਰਾ, ਸੁਰੱਖਿਆ ਪ੍ਰਬੰਧਾਂ ਲਈ 1500 ਮੁਲਾਜ਼ਮ ਹੋਣਗੇ ਤਾਇਨਾਤ

ਜਲੰਧਰ, 4 ਅਕਤੂਬਰ (ਐੱਮ. ਐੱਸ. ਲੋਹੀਆ)- ਦੁਸਹਿਰੇ ਦਾ ਤਿਉਹਾਰ ਮਨਾਉਣ ਲਈ ਵੱਖ-ਵੱਖ ਪ੍ਰਬੰਧਕ ਕਮੇਟੀਆਂ ਵਲੋਂ ਸਮਾਗਮ ਉਲੀਕੇ ਗਏ ਹਨ, ਜਿਸ ਤਹਿਤ ਸ਼ਹਿਰ ਦੇ ਬਲਟਨ ਪਾਰਕ, ਅਦਰਸ਼ ਨਗਰ, ਸਾਈਾ ਦਾਸ ਸਕੂਲ, ਢੰਨ ਮੁਹੱਲਾ, ਕਿਸ਼ਨਪੁਰਾ, ਘਾਹ ਮੰਡੀ ਬਸਤੀ ਸ਼ੇਖ, ਮਾਡਲ ਹਾਊਸ, ਸਰਕਾਰੀ ਟ੍ਰੇਨਿੰਗ ਕਾਲਜ ਆਦਿ 36 ਜਗ੍ਹਾ 'ਤੇ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲੇ ਸਾੜਨ ਦੇ ਪ੍ਰਬੰਧ ਕੀਤੇ ਗਏ ਹਨ | ਇਨ੍ਹਾਂ ਸਮਾਗਮਾਂ 'ਚ ਵੱਡੀ ਗਿਣਤੀ 'ਚ ਲੋਕਾਂ ਦੇ ਇਕੱਠ ਹੋਣ ਦੀ ਸੰਭਾਵਨਾ ਹੈ | ਸਮਾਗਮਾਂ ਦੌਰਾਨ ਸ਼ਹਿਰ 'ਚ ਅਮਨ-ਸ਼ਾਂਤੀ ਦਾ ਮਾਹੌਲ ਕਾਇਮ ਰਹੇ ਅਤੇ ਆਮ ਜਨਤਾ ਪ੍ਰੇਸ਼ਾਨੀ ਰਹਿਤ ਖੁਸ਼ੀਆਂ ਮਨਾ ਸਕੇ, ਇਸ ਲਈ ਕਮਿਸ਼ਨਰੇਟ ਪੁਲਿਸ ਵਲੋਂ 1500 ਮੁਲਾਜ਼ਮ ਤਾਇਨਾਤ ਕੀਤੇ ਗਏ | ਜਲੰਧਰ 'ਚ ਦੁਸ਼ਹਿਰਾ ਤਿਓਹਾਰ ਦੇ ਮੱਦੇ ਨਜ਼ਰ ਅਮਨ ਸ਼ਾਂਤੀ ਦੀ ਸਥਿਤੀ ਨੂੰ ਬਰਕਾਰ ਰੱਖਣ ਲਈ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਏ.ਡੀ.ਜੀ.ਪੀ. ਹਿਊਮਨ ਰਾਇਟਸ, ਪੰਜਾਬ ਐਨ.ਕੇ. ਅਰੋੜਾ ਵਿਸ਼ੇਸ਼ ਤੌਰ 'ਤੇ ਅੱਜ ਜਲੰਧਰ ਸ਼ਹਿਰ ਪਹੁੰਚੇ | ਇਸ ਮੌਕੇ ਉਨ੍ਹਾਂ ਦੇ ਨਾਲ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ, ਡੀ.ਸੀ.ਪੀ ਲਾਅ ਐਂਡ ਆਰਡਰ ਡਾ. ਅੰਕੁਰ ਗੁਪਤਾ, ਡੀ.ਸੀ.ਪੀ. ਸਥਾਨਕ ਵਤਸਲਾ ਗੁਪਤਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ | ਪੁਲਿਸ ਅਧਿਕਾਰੀਆਂ ਵਲੋਂ ਇਸ ਮੌਕੇ ਦੁਸ਼ਹਿਰਾ ਗਰਾਉਂਡਾਂ 'ਚ ਜਾ ਕੇ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਵਿਚਾਰ ਕੀਤੀ ਗਈ | ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਜਾਣਕਾਰੀ ਦਿੱਤੀ ਕਿ ਕਮਿਸ਼ਨਰੇਟ ਜਲੰਧਰ 'ਚ 36 ਸਥਾਨਾਂ 'ਤੇ ਦੁਸਹਿਰੇ ਦਾ ਤਿਓਹਾਰ ਮਨਾਇਆ ਜਾਣਾ ਹੈ | ਇਨ੍ਹਾਂ 'ਚੋਂ 8 ਸਥਾਨਾਂ 'ਤੇ ਵੱਡੇ ਪੱਧਰ 'ਤੇ ਅਤੇ 28 ਸਥਾਨਾਂ 'ਤੇ ਛੋਟੇ ਪੱਧਰ 'ਤੇ ਤਿਓਹਾਰ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ | ਉਨ੍ਹਾਂ ਵਲੋਂ ਇਸ ਮੌਕੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ 1500 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ | ਸ਼ਹਿਰ 'ਚ 25 ਮੁੱਖ ਅਤੇ ਸੰਵੇਦਨਸ਼ੀਲ ਖੇਤਰਾਂ 'ਚ ਨਾਕੇ ਲਗਾਏ ਜਾਣਗੇ | ਸ. ਸੰਧੂ ਨੇ ਦੱਸਿਆ ਕਿ ਤਿਓਹਾਰ ਵਾਲੇ ਦਿਨ ਅਮਨ-ਸ਼ਾਂਤੀ ਬਣਾਏ ਰੱਖਣ ਲਈ ਵੱਡੀ ਗਿਣਤੀ 'ਚ ਮੁਲਾਜ਼ਮ ਦੁਸ਼ਹਿਰਾ ਗਰਾਉਂਡਾਂ ਦੇ ਨੇੜੇ ਤਾਇਨਾਤ ਰਹਿਣਗੇ | ਪੀ.ਸੀ.ਆਰ. ਦੀਆਂ ਵਿਸ਼ੇਸ਼ ਟੀਮਾਂ ਵਲੋਂ ਲਗਾਤਾਰ ਸ਼ਹਿਰ 'ਚ ਗਸ਼ਤ ਜਾਰੀ ਰਹੇਗੀ | ਪੁਲਿਸ ਕਮਿਸ਼ਨਰ ਸੰਧੂ ਨੇ ਕਿਹਾ ਕਿ ਜਿੱਥੇ ਆਪਣੇ-ਆਪਣੇ ਖੇਤਰ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਥਾਣਾ ਮੁਖੀਆਂ ਦੀ ਹੋਵੇਗੀ, ਉੱਥੇ ਏ.ਸੀ.ਪੀਜ਼ ਆਪਣੀਆਂ ਸਬਡਵੀਜ਼ਨਾਂ ਦੀ ਨਿਗਰਾਨੀ ਕਰਨਗੇ | ਏ.ਡੀ.ਸੀ.ਪੀ.-1 ਅਤੇ 2 ਆਪਣੇ-ਆਪਣੇ ਜ਼ੋਨ ਦੇ ਅਧਿਕਾਰੀਆਂ ਤੋਂ ਪਲ-ਪਲ ਦੀ ਖ਼ਬਰ ਲੈ ਕੇ ਹਾਲਾਤਾਂ 'ਤੇ ਨਜ਼ਰ ਬਣਾਈ ਰੱਖਣਗੇ | ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਜਾਵੇਗਾ, ਕਿ ਸ਼ਹਿਰ ਵਾਸੀਆਂ ਨੂੰ ਟ੍ਰੈਫਿਕ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਕੋਈ ਵੀ ਵਿਅਕਤੀ ਹੁਲੜਬਾਜ਼ੀ ਕਰਕੇ ਆਮ ਜਨਤਾ ਨੂੰ ਪ੍ਰੇਸ਼ਾਨ ਨਾ ਕਰੇ | ਪੁਲਿਸ ਕਮਿਸ਼ਨਰ ਨੇ ਆਮ ਜਨਤਾ ਨੂੰ ਦੁਸਹਿਰੇ ਦੇ ਤਿਓਹਾਰ ਦੀਆਂ ਵਧਾਈਆਂ ਦਿੰਦੇ ਹੋਏ, ਪੁਲਿਸ ਮੁਲਾਜ਼ਮਾਂ ਨੂੰ ਵਧੀਆ ਢੰਗ ਨਾਲ ਡਿਊਟੀ ਨਿਭਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ |

ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ ਹੋਏ ਸੰਘੋਵਾਲ ਤੇ ਬਡਿਆਲ ਦਾ ਰਾਜਾ ਵੜਿੰਗ ਵਲੋਂ ਸਵਾਗਤ

ਜਲੰਧਰ, 4 ਅਕਤੂਬਰ (ਜਸਪਾਲ ਸਿੰਘ)-ਲੰਘੀਆਂ ਵਿਧਾਨ ਸਭਾ ਚੋਣਾਂ 'ਚ ਲੋਕ ਇਨਸਾਫ਼ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਨਕੋਦਰ ਤੋਂ ਚੋਣ ਲੜਨ ਵਾਲੇ ਦਵਿੰਦਰ ਸਿੰਘ ਸੰਘੋਵਾਲ ਅਤੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਚੋਣ ਲੜਨ ਵਾਲੇ ਸਰਪੰਚ ਸੋਢੀ ਰਾਮ ਬਡਿਆਲ ਨੇ ਅੱਜ ਨਕੋਦਰ ...

ਪੂਰੀ ਖ਼ਬਰ »

ਗੋਲੀ ਚਲਾਉਂਦੀ ਮੁਟਿਆਰ ਦੀ ਵਾਇਰਲ ਵੀਡੀਓ ਬਣੀ ਚਰਚਾ ਦਾ ਵਿਸ਼ਾ

ਜਲੰਧਰ, 4 ਅਕਤੂਬਰ (ਐੱਮ. ਐੱਸ. ਲੋਹੀਆ)-ਸੋਸ਼ਲ ਮੀਡੀਆ 'ਤੇ ਇਕ ਮੁਟਿਆਰ ਦੀ ਰਾਤ ਸਮੇਂ ਪਿਸਤੌਲ ਨਾਲ ਗੋਲੀ ਚਲਾਉਂਦੀ ਵੀਡੀਓ ਵਾਇਰਲ ਹੋਣ 'ਤੇ ਸ਼ਹਿਰ 'ਚ ਇਸ ਸਬੰਧੀ ਚਰਚਾ ਹੋ ਰਹੀ ਹੈ | ਵਾਇਰਲ ਹੋਈ ਵੀਡੀਓ ਬਾਰੇ ਚਰਚਾ ਹੈ ਕਿ ਇਕ ਸਰਦੇ-ਪੁੱਜਦੇ ਘਰ ਦੀ ਮੁਟਿਆਰ ਦਾ ...

ਪੂਰੀ ਖ਼ਬਰ »

ਖੇਡ ਮੰਤਰੀ ਵਲੋਂ ਲੋਕਾਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਮੈਰਾਥਨ 'ਚ ਸ਼ਾਮਿਲ ਹੋਣ ਦਾ ਸੱਦਾ

ਜਲੰਧਰ, 4 ਅਕਤੂਬਰ (ਰਣਜੀਤ ਸਿੰਘ ਸੋਢੀ)-ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ 9 ਅਕਤੂਬਰ ਨੂੰ ਕਰਵਾਈ ਜਾ ਰਹੀ ਮੈਰਾਥਨ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ...

ਪੂਰੀ ਖ਼ਬਰ »

ਜਿਮਖਾਨਾ ਕਲੱਬ ਕਾਰਡ ਰੂਮ 'ਚ ਹੋਏ ਵਿਵਾਦ ਸੰਬੰਧੀ ਰਾਕੇਸ਼ ਸ਼ਰਮਾ ਦੀ ਮੈਂਬਰਸ਼ਿਪ 'ਸਸਪੈਂਡ'

ਜਲੰਧਰ, 4 ਅਕਤੂਬਰ (ਜਸਪਾਲ ਸਿੰਘ)-ਜਿਮਖਾਨਾ ਕਲੱਬ ਦੇ ਕਾਰਡ ਰੂਮ 'ਚ ਅੱਜ ਤੋਂ ਕਰੀਬ ਇਕ ਮਹੀਨਾ ਪਹਿਲਾਂ ਕਲੱਬ ਦੇ ਪ੍ਰਮੁੱਖ ਮੈਂਬਰਾਂ ਰਾਕੇਸ਼ ਸ਼ਰਮਾ ਅਤੇ ਪੱਪੂ ਖੋਸਲਾ ਵਿਚਕਾਰ ਹੋਏ ਵਿਵਾਦ ਦੇ ਮਾਮਲੇ 'ਚ ਕਲੱਬ ਦੀ ਪ੍ਰਧਾਨ ਕਮ-ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ...

ਪੂਰੀ ਖ਼ਬਰ »

ਕੂੜਾ ਚੁੱਕਣ ਲਈ ਕਿਰਾਏ ਦੀ ਮਸ਼ੀਨਰੀ ਲੈਣ ਲਈ ਦੂਜੀ ਵਾਰ ਲੱਗੇਗਾ ਟੈਂਡਰ

ਜਲੰਧਰ, 4 ਅਕਤੂਬਰ (ਸ਼ਿਵ)-ਸ਼ਹਿਰ ਵਿਚ ਸਮੇਂ ਸਿਰ ਕੂੜਾ ਚੁਕਾਉਣ ਲਈ ਨਿਗਮ ਵੱਲੋਂ ਠੇਕੇਦਾਰ ਦੀ ਮਸ਼ੀਨਰੀ ਕਿਰਾਏ 'ਤੇ ਲੈਣ ਲਈ ਦੂਜੀ ਵਾਰ ਟੈਂਡਰ ਲਗਾਉਣ ਦੀ ਕਮਿਸ਼ਨਰ ਦਵਿੰਦਰ ਸਿੰਘ ਨੇ ਦੇ ਦਿੱਤੀ ਹੈ | ਇਹ ਟੈਂਡਰ ਪਹਿਲਾਂ ਲਗਾਇਆ ਗਿਆ ਸੀ ਪਰ ਕਿਸੇ ਨੇ ਟੈਂਡਰ ਨਹੀਂ ...

ਪੂਰੀ ਖ਼ਬਰ »

ਸਰਕਾਰ ਡੀ.ਏ.ਪੀ. ਦੀ ਕਾਲਾਬਾਜ਼ਾਰੀ ਰੋਕਣ ਲਈ ਕਦਮ ਚੁੱਕੇ-ਕਿਸਾਨ ਆਗੂ

ਜਲੰਧਰ, 4 ਅਕਤੂਬਰ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਮੁੱਖ ਬੁਲਾਰੇ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਅਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮਰਾ ਨੇ ਡੀ. ਏ. ਪੀ. ਦੀ ਕਾਲਾਬਾਜ਼ਾਰੀ ਰੋਕੇ ਜਾਣ ਦੀ ਮੰਗ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਡਾਇਆ ...

ਪੂਰੀ ਖ਼ਬਰ »

ਰੇਚਲ ਗੁਪਤਾ ਦਾ ਘਰ ਪੁੱਜਣ 'ਤੇ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਵਾਗਤ

ਜਲੰਧਰ, 4 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਜਲੰਧਰ ਸ਼ਹਿਰ ਦੀ ਰਹਿਣ ਵਾਲੀ ਰੇਚਲ ਗਪਤਾ ਨੇ 27 ਸਤੰਬਰ 2022 ਨੂੰ ਫਰਾਂਸ ਦੇ ਸਹਿਰ ਪੈਰਿਸ ਵਿਖੇ ਹੋਏ ਮਿਸ ਸੁਪਰ ਟੈਲੈਂਟ ਆਫ ਦਾ ਵਰਲਡ-2022 ਦੇ ਫਾਈਨਲ ਮੁਕਾਬਲੇ 'ਚ ਖਿਤਾਬ ਜਿੱਤ ਕੇ ਆਪਣੇ ਸ਼ਹਿਰ ਅਤੇ ਮਾਤਾ ਪਿਤਾ ਦਾ ਨਾਂਅ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਇਲਾਜ ਨੂੰ ਤਰਸ ਰਹੇ ਤੇ ਮੁੱਖ ਮੰਤਰੀ ਗੁਜਰਾਤ 'ਚ ਡਾਂਡੀਆਂ ਕਰ ਰਹੇ-ਦੀਵਾਨ ਅਮਿਤ ਅਰੋੜਾ

ਜਲੰਧਰ ਛਾਉਣੀ, 4 ਸਤੰਬਰ (ਪਵਨ ਖਰਬੰਦਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਦੀ ਦੀਵਨ ਅਮਿਤ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਟਵੀਟ ਕਰਦੇ ਹੋਏ ਯਾਦ ਕਰਵਾਇਆ ਕਿ ਆਯੁਸ਼ਮਾਨ ਯੋਜਨਾ ਰੱਦ ਕਰਨ ਨਾਲ ਜਿੱਥੇ ਆਮ ਆਦਮੀ ...

ਪੂਰੀ ਖ਼ਬਰ »

ਸੁਖਦੇਵ ਕਲਿਆਣ 'ਤੇ ਜਾਨਲੇਵਾ ਹਮਲੇ ਦੇ ਮਾਮਲੇ 'ਚੋਂ 6 ਬਰੀ

ਜਲੰਧਰ, 4 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਲਿਤ ਕੁਮਾਰ ਸਿੰਗਲਾ ਦੀ ਅਦਾਲਤ ਨੇ ਅਲੀ ਮੁਹੱਲੇ ਦੇ ਵਸਨੀਕ ਸੁਖਦੇਵ ਕਲਿਆਣ 'ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ ਅੱਜ ਦੋਸ਼ ਸਾਬਤ ਨਾ ਹੋਣ 'ਤੇ 6 ਵਿਅਕਤੀਆਂ ਸ਼ਕਤੀ, ਅਮਿਤ ਕੁਮਾਰ, ਅਮਰ, ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵਲੋਂ ਪੁਰਾਣੀ ਪੈਨਸ਼ਨ ਅਤੇ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ

ਜਲੰਧਰ, 4 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ, ਜਨਰਲ ਸਕੱਤਰ ਬਲਜਿੰਦਰ ਧਾਲੀਵਾਲ, ਸੀਨੀਅਰ ਮੀਤ ਪ੍ਰਧਾਨ ਹਰਬੰਸ ਲਾਲ ਅਤੇ ਮਨਜਿੰਦਰ ਸਿੰਘ ਤਰਨਤਾਰਨ ਦੀ ਸਾਂਝੀ ਅਗਵਾਈ 'ਚ ...

ਪੂਰੀ ਖ਼ਬਰ »

ਦਾਜ ਹੱਤਿਆ ਦੇ ਮਾਮਲੇ 'ਚ ਪਤੀ ਅਤੇ ਸੱਸ ਨੂੰ 10-10 ਸਾਲ ਦੀ ਕੈਦ

ਜਲੰਧਰ, 4 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਤਰਨਤਾਰਨ ਸਿੰਘ ਬਿੰਦਰਾ ਦੀ ਅਦਾਲਤ ਨੇ ਦਾਜ ਹੱਤਿਆ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਮਿ੍ਤਕਾ ਜੋਤੀ ਦੇ ਪਤੀ ਅਰੁਣ ਕੁਮਾਰ ਤੇ ਸੱਸ ਸੀਤਾ ਦੇਵੀ ਵਾਸੀ ਸਿਧਵਾ ਸਟੇਸ਼ਨ, ਨੂਰਮਹਿਲ ਨੂੰ 10-10 ...

ਪੂਰੀ ਖ਼ਬਰ »

ਗੰਗਾ ਆਰਥੋਕੇਅਰ ਹਸਪਤਾਲ ਨੂੰ ਮਿਲੀ 'ਐੱਨ.ਏ.ਬੀ.ਐੱਚ' ਮਾਨਤਾ

ਜਲੰਧਰ, 4 ਅਕਤੂਬਰ (ਐੱਮ. ਐੱਸ. ਲੋਹੀਆ)-ਪੰਜਾਬ ਦੇ ਮੋਹਰੀ ਆਰਥੋਪੀਡਿਕ ਹਸਪਤਾਲਾਂ 'ਚੋਂ ਇਕ 'ਗੰਗਾ ਆਰਥੋਕੇਅਰ ਹਸਪਤਾਲ' ਵਲੋਂ ਸਾਲ 2018 ਤੋਂ ਮਰੀਜ਼ਾਂ ਨੂੰ ਦਿੱਤੇ ਜਾ ਰਹੇ ਮਿਆਰੀ ਇਲਾਜ ਕਰਕੇ ਹਸਪਤਾਲ ਨੂੰ 'ਐਨ.ਏ.ਬੀ.ਐਚ' ਮਾਨਤਾ ਮਿਲੀ ਹੈ | ਹਸਪਤਾਲ 'ਚ ਹੱਡੀਆਂ ਦੇ ਰੋਗ ...

ਪੂਰੀ ਖ਼ਬਰ »

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਾਈ.ਐੱਫ.ਸੀ. ਦੀ ਸਟਰੀਟ ਵਰਲਡ ਕੱਪ ਦੀ ਟੀਮ ਦੀ ਕੀਤੀ ਹੌਂਸਲਾ ਅਫ਼ਜ਼ਾਈ

ਗੁਰਾਇਆ, 4 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਕ੍ਰਾਂਤੀਕਾਰੀਆਂ ਦੇ ਪਿੰਡਾਂ 'ਚ ਖਿਡਾਰੀ ਅਤੇ ਦੇਸ਼ ਭਗਤ ਪੈਦਾ ਹੁੰਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਜ਼ਦੀਕੀ ਪਿੰਡ ਰੁੜਕਾ ਕਲਾਂ ਦੀ ...

ਪੂਰੀ ਖ਼ਬਰ »

ਨਸ਼ੇ ਦੀ ਹਾਲਤ 'ਚ ਮਿਲੇ ਵਿਅਕਤੀ ਦੀ ਮੌਤ

ਚੁਗਿੱਟੀ/ਜੰਡੂਸਿੰਘਾ, 4 ਅਕਤੂਬਰ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਕਾਲੀ ਸੜਕ ਰੋਡ, ਸੂਰੀਆ ਇਨਕਲੇਵ 'ਤੇ ਨਸ਼ੇ ਦੀ ਹਾਲਤ 'ਚ ਲੋਕਾਂ ਨੂੰ ਮਿਲੇ ਇਕ ਵਿਅਕਤੀ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ | ਮਿ੍ਤਕ ਦੀ ਪਛਾਣ ਮਨੂੰ ਮਹਿਤਾ 30-32 ਦੇ ਕਰੀਬ ਪੁੱਤਰ ...

ਪੂਰੀ ਖ਼ਬਰ »

ਪੱਤਰਕਾਰ ਇਕਬਾਲ ਸ਼ਾਂਤ 'ਤੇ ਹਮਲਾ ਕਰਨ ਵਾਲੇ ਵਿਰੁੱਧ ਕੇਸ ਦਰਜ ਕਰਨ ਦੀ ਮੰਗ

ਜਲੰਧਰ,4 ਅਕਤੂਬਰ (ਸ਼ਿਵ)-ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਆਮ ਆਦਮੀ ਪਾਰਟੀ ਦੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁਡੀਆਂ ਵਲੋਂ ਪੱਤਰਕਾਰ ਇਕਬਾਲ ਸਿੰਘ ਸ਼ਾਂਤ ਨਾਲ ਕੁੱਟਮਾਰ ਕਰਨ 'ਤੇ ਉਸ ਨੂੰ ਧਮਕਾਉਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ¢ ...

ਪੂਰੀ ਖ਼ਬਰ »

ਤਿਉਹਾਰੀ ਸੀਜ਼ਨ 'ਚ ਵੀ ਸ਼ਹਿਰ ਦੇ ਕਈ ਹਿੱਸਿਆਂ 'ਚ ਪਸਰਿਆ ਹੈ ਹਨੇਰਾ

ਜਲੰਧਰ, 4 ਅਕਤੂਬਰ (ਸ਼ਿਵ)- ਕੋਰੋਨਾ ਮਹਾਂਮਾਰੀ ਦੇ ਦੋ ਸਾਲ ਬਾਅਦ ਬਾਜ਼ਾਰ ਵਿਚ ਚਹਿਲ ਪਹਿਲ ਸ਼ੁਰੂ ਹੋਈ ਹੈ ਤੇ ਇਸ ਵਾਰ ਕਾਰੋਬਾਰੀਆਂ ਨੇ ਤਿਉਹਾਰੀ ਸੀਜਨ ਤੋਂ ਕਾਫੀ ਆਸਾਂ ਲਗਾਈਆਂ ਹੋਈਆਂ ਹਨ ਪਰ ਤਿਉਹਾਰੀ ਸੀਜਨ ਵਿਚ ਨਗਰ ਨਿਗਮ ਦੀ ਕੋਈ ਖ਼ਾਸ ਤਿਆਰੀ ਨਾ ਹੋਣ ਕਰਕੇ ...

ਪੂਰੀ ਖ਼ਬਰ »

ਵਿਜੀਲੈਂਸ ਦੇ ਡਰ ਕਰਕੇ ਘਟੀਆ ਕੀਤੇ ਕੰਮ ਵੀ ਹੋਣ ਲੱਗੇ ਠੀਕ

ਸਮਾਰਟ ਸਿਟੀ ਦੇ ਪ੍ਰਾਜੈਕਟਾਂ ਦੀ ਵਿਜੀਲੈਂਸ ਜਾਂਚ ਸ਼ੁਰੂ ਹੋਣ ਤੋਂ ਬਾਅਦ ਹੁਣ ਇਸ ਦਾ ਡਰ ਕਈ ਠੇਕੇਦਾਰਾਂ, ਅਫ਼ਸਰਾਂ ਵਿਚ ਦੇਖਿਆ ਜਾ ਰਿਹਾ ਹੈ | ਵਿਜੀਲੈਂਸ ਬਿਊਰੋ ਵੱਲੋਂ ਪ੍ਰਾਜੈਕਟਾਂ ਵਿਚ ਬੇਨਿਯਮੀਆਂ ਦੀ ਹਰ ਸਿਰੇ ਤੋਂ ਜਾਂਚ ਕੀਤੀ ਜਾ ਰਹੀ ਹੈ ਤੇ ਹੁਣ ਬਸਤੀ ...

ਪੂਰੀ ਖ਼ਬਰ »

ਦੁਸਹਿਰੇ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ

ਜਲੰਧਰ, 4 ਅਕਤੂਬਰ (ਚੰਦੀਪ ਭੱਲਾ)-ਸਹਾਇਕ ਕਮਿਸ਼ਨਰ ਪੰਕਜ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਸਹਿਰੇ ਦੇ ਤਿਉਹਾਰ ਕਾਰਨ ਸੇਵਾ ਕੇੰਦਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ¢ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਦੇ ਸਾਰੇ ਸੇਵਾ ਕੇਂਦਰ 5 ਅਕਤੂਬਰ ਨੂੰ ...

ਪੂਰੀ ਖ਼ਬਰ »

ਦੁਸਹਿਰੇ ਦੇ ਤਿਉਹਾਰ ਸੰਬੰਧੀ ਜ਼ਿਲ੍ਹਾ ਦਿਹਾਤੀ ਪੁਲਿਸ ਨੇ ਕੀਤੇ ਸਖ਼ਤ ਸੁਰੱਖਿਆ ਪ੍ਰਬੰਧ

ਜਲੰਧਰ, 4 ਅਕਤੂਬਰ (ਐੱਮ. ਐੱਸ. ਲੋਹੀਆ)-ਦੁਸਹਿਰੇ ਦੇ ਤਿਓਹਾਰ ਸਬੰਧੀ ਜ਼ਿਲ੍ਹਾ ਦਿਹਾਤੀ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸਵਰਨਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਖੇਤਰ 'ਚ 34 ...

ਪੂਰੀ ਖ਼ਬਰ »

ਦਿਪਾਂਕਰ ਅਕੈਡਮੀ ਦਾ ਨਕਸ਼ ਬਣਿਆ ਪੀ.ਐੱਨ.ਬੀ. ਮੈੱਟ ਲਾਈਫ਼ ਪੰਜਾਬ ਓਪਨ ਚੈਂਪੀਅਨ

ਜਲੰਧਰ, 4 ਅਕਤੂਬਰ (ਰਣਜੀਤ ਸਿੰਘ ਸੋਢੀ)-ਡਿਸਟਿ੍ਕਟ ਬੈਡਮਿੰਟਨ ਐਸੋਸੀਏਸ਼ਨ ਵਲੋਂ ਰਾਏਜ਼ਾਦਾ ਹੰਸਰਾਜ ਸਟੇਡੀਅਮ 'ਚ ਕਰਵਾਏ ਗਏ ਪੀ. ਐਨ. ਬੀ. ਮੇਟ ਲਾਈਫ਼ ਪੰਜਾਬ ਓਪਨ ਬੈਡਮਿੰਟਨ ਟੂਰਨਾਮੈਂਟ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਮਾਪਤ ਹੋਇਆ¢ ਇਸ ਤਿੰਨ ਦਿਨਾਂ ...

ਪੂਰੀ ਖ਼ਬਰ »

ਖ਼ਸਤਾ ਹਾਲਤ ਸੜਕ ਤੋਂ ਰਾਹਗੀਰ ਪ੍ਰੇਸ਼ਾਨ

ਚੁਗਿੱਟੀ/ਜੰਡੂਸਿੰਘਾ, 4 ਅਕਤੂਬਰ (ਨਰਿੰਦਰ ਲਾਗੂ)-ਗੁਰੂ ਨਾਨਕਪੁਰਾ ਮਾਰਕੀਟ ਦੀ ਮੁੱਖ ਸੜਕ ਖਸਤਾ ਹਾਲਤ 'ਚ ਹੋਣ ਕਾਰਨ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਚੁੱਕੀ ਹੈ, ਜਿਸ ਕਾਰਨ ਉਨ੍ਹਾਂ ਦੇ ਮਨਾਂ 'ਚ ਸਰਕਾਰ ਪ੍ਰਤੀ ਰੋਸ ਪੈਦਾ ਹੋ ਗਿਆ ਹੈ | ਸੰਬੰਧਿਤ ਮਹਿਕਮੇ ...

ਪੂਰੀ ਖ਼ਬਰ »

ਅੰਮਿ੍ਤਸਰ ਵਿਖੇ ਭਗਵਾਨ ਵਾਲਮੀਕਿ ਪ੍ਰਗਟ ਉਤਸਵ ਸਮਾਗਮ 'ਚ ਮੁੱਖ ਮੰਤਰੀ ਸਮੇਤ ਪੂਰੀ ਕੈਬਨਿਟ ਭਰੇਗੀ ਹਾਜ਼ਰੀ-ਰਵਿੰਦਰ ਹੰਸ

ਜਲੰਧਰ, 4 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਭਗਵਾਨ ਵਾਲਮੀਕਿ ਤੀਰਥ ਅਸਥਾਨ ਅੰਮਿ੍ਤਸਰ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਪੰਜਾਬ ਪ੍ਰੈੱਸ ਕਲੱਬ ਵਿਖੇ ...

ਪੂਰੀ ਖ਼ਬਰ »

ਸੁਰਜੀਤ ਸਿੰਘ ਨੇ ਪੀ.ਓ. ਸਟਾਫ਼ ਦਾ ਚਾਰਜ ਸੰਭਾਲਿਆ

ਜਲੰਧਰ, 4 ਅਕਤੂਬਰ (ਐੱਮ. ਐੱਸ. ਲੋਹੀਆ)-ਸਬ-ਇੰਸਪੈਕਟਰ ਸੁਰਜੀਤ ਸਿੰਘ ਨੇ ਕਮਿਸ਼ਨਰੇਟ ਪੁਲਿਸ ਦੇ ਪੀ.ਓ. ਸਟਾਫ਼ ਦਾ ਚਾਰਜ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਥਾਣਾ ਡਵੀਜ਼ਨ ਨੰਬਰ 4 'ਚ ਬਤੌਰ ਵਧੀਕ ਐਸ.ਐਚ.ਓ. ਸੇਵਾਵਾਂ ਨਿਭਾ ਰਹੇ ਸਨ | ...

ਪੂਰੀ ਖ਼ਬਰ »

ਸਹਿਕਾਰੀ ਬੈਂਕ 'ਚ ਮੁਲਾਜ਼ਮਾਂ ਦੀਆਂ ਤਰੱਕੀਆਂ ਨੂੰ ਲੈ ਕੇ ਪਿਆ ਰੇੜਕਾ

ਜਲੰਧਰ, 4 ਅਕਤੂਬਰ (ਜਸਪਾਲ ਸਿੰਘ)-ਜਲੰਧਰ ਕੇਂਦਰੀ ਸਹਿਕਾਰੀ ਬੈਂਕ 'ਚ ਮੁਲਾਜ਼ਮਾਂ ਦੀਆਂ ਤਰੱਕੀਆਂ ਨੂੰ ਲੈ ਕੇ ਰੇੜਕਾ ਪੈਣ ਬਾਰੇ ਪਤਾ ਲੱਗਾ ਹੈ | ਜਿਸ ਕਾਰਨ ਮੁਲਾਜ਼ਮਾਂ ਦੀਆਂ ਤਰੱਕੀਆਂ ਹਾਲ ਦੀ ਘੜੀ ਰੋਕ ਦਿੱਤੀਆਂ ਗਈਆਂ ਹਨ ਤੇ ਓਧਰ ਮੁਲਾਜ਼ਮਾਂ 'ਚ ਤਰੱਕੀਆਂ ...

ਪੂਰੀ ਖ਼ਬਰ »

ਮਾਡਲ ਟਾਊਨ ਤੋਂ ਬਾਅਦ ਹੁਣ ਜੋਤੀ ਨਗਰ ਡੰਪ 'ਤੇ ਕੂੜਾ ਸੁੱਟਣ ਦਾ ਵਿਰੋਧ ਕਰਨਗੇ ਲੋਕ

ਜਲੰਧਰ, 4 ਅਕਤੂਬਰ (ਸ਼ਿਵ)- ਮਾਡਲ ਟਾਊਨ ਸ਼ਮਸ਼ਾਨਘਾਟ ਦੇ ਡੰਪ ਦੇ ਮਾਮਲੇ ਵਿਚ ਲੋਕਾਂ ਦਾ ਵਿਰੋਧ ਦਾ ਸਾਹਮਣਾ ਕਰਨ ਤੋਂ ਬਾਅਦ ਨਿਗਮ ਨੂੰ ਹੁਣ ਜੋਤੀ ਨਗਰ ਦੇ ਡੰਪ 'ਤੇ ਦੁਬਾਰਾ ਕੂੜਾ ਸੁੱਟਣ ਕਰਕੇ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਮਾਡਲ ...

ਪੂਰੀ ਖ਼ਬਰ »

7 ਨੂੰ ਕੱਢੇ ਜਾਣ ਵਾਲੇ ਖ਼ਾਲਸਾ ਮਾਰਚ ਦਾ ਕੀਤਾ ਜਾਵੇਗਾ ਭਰਵਾਂ ਸਵਾਗਤ-ਮੰਨਣ

ਜਲੰਧਰ, 4 ਅਕਤੂਬਰ (ਐੱਮ. ਐੱਸ. ਲੋਹੀਆ)-ਪੰਥਕ ਏਕਤਾ ਅਤੇ ਕੌਮ ਵਿਰੋਧੀ ਤਾਕਤਾਂ ਪ੍ਰਤੀ ਸਿੱਖਾਂ ਨੂੰ ਜਾਗਰੂਕ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਤੋਂ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮਿ੍ਤਸਰ ਲਈ 7 ਅਕਤੂਬਰ ਨੂੰ ਕੱਢੇ ਜਾ ਰਹੇ ਖਾਲਸਾ ਮਾਰਚ ਦੇ ਜਲੰਧਰ ...

ਪੂਰੀ ਖ਼ਬਰ »

ਆਖ਼ਰੀ ਦਿਨ ਨਿਗਮ ਕੋਲ 2.50 ਕਰੋੜ ਜਮ੍ਹਾਂ ਹੋਇਆ ਪ੍ਰਾਪਰਟੀ ਟੈਕਸ

ਜਲੰਧਰ, 4 ਅਕਤੂਬਰ (ਸ਼ਿਵ)-ਨਗਰ ਨਿਗਮ ਦਫ਼ਤਰ ਵਿਚ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਦੇ ਅੰਤਿਮ ਦਿਨ ਲੋਕ ਟੈਕਸ ਜਮਾਂ ਕਰਵਾਉਣ ਮੌਕੇ ਸੁਪਰਡੈਂਟ ਮਹੀਪ ਸਰੀਨ, ਭੁਪਿੰਦਰ ਸਿੰਘ ਬੜਿੰਗ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਲੋਕਾਂ ਨੇ 2.50 ਕਰੋੜ ਰੁਪਏ ਦੇ ਕਰੀਬ ਟੈਕਸ ਜਮਾਂ ...

ਪੂਰੀ ਖ਼ਬਰ »

ਇੰਨੋਸੈਂਟ ਹਾਰਟਸ ਸਕੂਲ 'ਚ ਪੁਸਤਕ ਮੇਲਾ ਲਗਾਇਆ

ਜਲੰਧਰ, 4 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਇੰਨੋਸੈਂਟ ਹਾਰਟਸ ਦੇ ਪੰਜਾਂ ਸਕੂਲਾਂ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ, ਰਾਇਲ ਵਰਲਡ ਅਤੇ ਕਪੂਰਥਲਾ ਰੋਡ) ਵਿਖੇ ਪੁਸਤਕ ਮੇਲੇ ਲਗਾਏ ਗਏ¢ ਟੀਚਰ ਪੇਰੈਂਟਸ ਮੀਟ ਦÏਰਾਨ ਲਗਾਤਾਰ ਤਿੰਨ ਦਿਨ ਚੱਲੇ ...

ਪੂਰੀ ਖ਼ਬਰ »

ਮਾਤਾ ਮਹਿੰਦਰ ਕੌਰ ਚੈਰੀਟੇਬਲ ਡਿਸਪੈਂਸਰੀ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਜਲੰਧਰ, 4 ਅਕਤੂਬਰ (ਐੱਮ. ਐੱਸ. ਲੋਹੀਆ)-ਲਾਇਨਜ਼ ਕਲੱਬ ਜਲੰਧਰ ਫਤਿਹ ਅਤੇ ਮਾਤਾ ਮਹਿੰਦਰ ਕੌਰ ਚੈਰੀਟੇਬਲ ਸੁਸਾਇਟੀ ਵਲੋਂ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ | ਇਸ ਮੌਕੇ ਲਾਇਨ ਗੁਰਮੀਤ ਸਿੰਘ ਮੱਕੜ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਤੀਰਥ ਯਾਤਰਾ ਦੀ ਸਫਲਤਾ ਲਈ ਸਮੂਹ ਸੰਗਤਾਂ ਦਾ ਧੰਨਵਾਦ-ਵਿਪਨ ਸੱਭਰਵਾਲ

ਜਲੰਧਰ, 4 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਭਗਵਾਨ ਵਾਲਮੀਕਿ ਪ੍ਰਗਟ ਉਤਸਵ ਦੇ ਸੰਬੰਧੀ 'ਚ ਭਗਵਾਨ ਵਾਲਮੀਕਿ ਉਤਸਵ ਕਮੇਟੀ ਵਲੋਂ ਭਾਗਵਾਨ ਵਾਲਮੀਕਿ ਤਰੀਥ ਯਾਤਰਾ ਅੰਮਿ੍ਤਸਰ ਨੂੰ ਸਫਲਤਾ ਪੂਰਨ ਸੰਪੰਨ ਕਰਨ ਲਈ ਪਾਏ ਯੋਗਦਾਨ ਲਈ ਸਮੂਹ ਸੰਗਤਾਂ ਦਾ ਉਤਸਵ ਕਮੇਟੀ ਦੇ ...

ਪੂਰੀ ਖ਼ਬਰ »

ਚਾਂਦੀ ਦੇ ਵਰਕ 'ਚ ਮਿਲਾਵਟ ਨੂੰ ਰੋਕਣ ਲਈ ਮਿਠਾਈ ਦੀਆਂ ਦੁਕਾਨਾਂ 'ਤੋਂ ਲਏ ਸੈਂਪਲ

ਜਲੰਧਰ, 4 ਅਕਤੂਬਰ (ਐੱਮ. ਐੱਸ. ਲੋਹੀਆ)—ਸਿਹਤ ਵਿਭਾਗ ਵਲੋਂ ਮਠਿਆਈਆਂ 'ਤੇ ਚਾਂਦੀ ਦੇ ਵਰਕ ਦੀ ਮਿਲਾਵਟਖੋਰੀ ਵਿਰੁੱਧ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਅਧਿਕਾਰੀਆਂ ਨੇ ਮਠਿਆਈਆਂ ਦੀਆਂ ਦੁਕਾਨਾਂ 'ਤੋਂ ਸੈਂਪਲ ਲੈਣੇ ਸ਼ੁਰੂ ਕੀਤੇ ਹਨ | ਵਿਭਾਗ ਨੇ ਮਾਡਲ ਟਾਊਨ, ਆਈ.ਟੀ. ...

ਪੂਰੀ ਖ਼ਬਰ »

ਡਾ. ਇਕਬਾਲ ਸਿੰਘ ਸੰਧੂ ਬਣੇ ਰਹਿਣਗੇ ਸੁਰਜੀਤ ਹਾਕੀ ਅਕੈਡਮੀ ਦੇ ਸੀ.ਈ.ਓ.

ਜਲੰਧਰ, 4 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਰਨਬੀਰ ਸਿੰਘ ਟੁੱਟ ਅਤੇ ਸੁਰਿੰਦਰ ਸਿੰਘ ਭਾਪਾ ਨੂੰ ਦੇਸ਼ ਦੀ ਨਾਮੀ ਖੇਡ ਸੰਸਥਾ ਸੁਰਜੀਤ ਹਾਕੀ ਸੁਸਾਇਟੀ, ਜਲੰਧਰ ਦਾ ਕ੍ਰਮਵਾਰ ਆਨਰੇਰੀ ਸਕੱਤਰ ਅਤੇ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ ¢ ਜਲੰਧਰ ਦੇ ਡਿਪੁਟੀ ਕਮਿਸ਼ਨਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX