ਤਾਜਾ ਖ਼ਬਰਾਂ


ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  1 day ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . .  1 day ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . .  1 day ago
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . .  1 day ago
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
ਮੱਧ ਪ੍ਰਦੇਸ਼:ਇਸਲਾਮ ਨਗਰ ਪਿੰਡ ਦਾ ਨਾਂਅ ਬਦਲ ਕੇ ਕੀਤਾ ਗਿਆ ਜਗਦੀਸ਼ਪੁਰ
. . .  1 day ago
ਭੋਪਾਲ, 2 ਫਰਵਰੀ-ਮੱਧ ਪ੍ਰਦੇਸ਼ ਦੇ ਭੋਪਾਲ ਜ਼ਿਲ੍ਹੇ ਦੇ ਇਸਲਾਮ ਨਗਰ ਪਿੰਡ ਦਾ ਨਾਂਅ ਤੁਰੰਤ ਪ੍ਰਭਾਵ ਨਾਲ ਬਦਲ ਕੇ ਜਗਦੀਸ਼ਪੁਰ ਕਰ ਦਿੱਤਾ ਗਿਆ...
ਦੱਖਣੀ ਅਫਰੀਕਾ ਦੀ ਚੋਟੀ ਫ਼ਤਹਿ ਕਰਨ ਵਾਲੇ ਰਾਮ ਚੰਦਰ ਦਾ ਅਬੋਹਰ ਪਹੁੰਚਣ ਭਰਵਾ ਸਵਾਗਤ
. . .  1 day ago
ਅਬੋਹਰ, 2 ਫਰਵਰੀ (ਸੰਦੀਪ ਸੋਖਲ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐਸ. ਨੇ ਰਾਮਚੰਦਰ...
ਪਾਕਿਸਤਾਨੀ ਅੱਤਵਾਦੀਆਂ ਨੇ ਆਰਿਫ਼ ਤੋਂ ਕਰਵਾਏ ਸਨ ਧਮਾਕੇ, ਪਹਿਲੀ ਵਾਰ ਪਰਫ਼ਿਊਮ ਆਈ.ਈ.ਡੀ. ਬਰਾਮਦ-ਡੀ.ਜੀ.ਪੀ. ਜੰਮੂ ਪੁਲਿਸ
. . .  1 day ago
ਸ੍ਰੀਨਗਰ, 2 ਫਰਵਰੀ- ਪੁਲਿਸ ਨੇ ਜੰਮੂ ਦੇ ਨਰਵਾਲ ਇਲਾਕੇ ਵਿਚ ਹੋਏ ਆਈ.ਈ.ਡੀ. ਧਮਾਕੇ ਦੀ ਗੁੱਤੀ ਸੁਲਝਾ ਲਈ ਹੈ। ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਰਿਆਸੀ ਵਾਸੀ ਆਰਿਫ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਉਸ ਨੇ ਇਹ ਧਮਾਕੇ ਪਾਕਿਸਤਾਨੀ ਅੱਤਵਾਦੀਆਂ ਦੇ ਇਸ਼ਾਰੇ ’ਤੇ ਕਰਵਾਏ ਸਨ। ਆਰਿਫ਼ ਇਕ ਸਰਕਾਰੀ ਸਕੂਲ ਵਿਚ...
ਯੂ.ਜੀ.ਸੀ. ਨੇ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਧਾਈ
. . .  1 day ago
ਨਵੀਂ ਦਿੱਲੀ, 2 ਫਰਵਰੀ- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ (ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ) ਨਿਯਮ, 2023 ਲਈ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 2 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਇਸ ਸੰਬੰਧੀ ਯੂ.ਜੀ.ਸੀ. ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਅਕਤੀ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਉਸ ਨੂੰ ਆਪਣਾ ਆਪ ਜਨਤਾ ਦੀ ਅਮਾਨਤ ਸਮਝਣਾ ਚਾਹੀਦਾ ਹੈ। -ਥਾਮਸ ਜੈਫਰਸਨ

ਕਪੂਰਥਲਾ / ਫਗਵਾੜਾ

ਪ੍ਰਸ਼ਾਸਨ ਨੇ ਕੀਤੀ ਜ਼ਿਲ੍ਹੇ 'ਚ ਪਰਾਲੀ ਸਾੜਣ ਵਾਲੇ 157 ਸੰਵੇਦਨਸ਼ੀਲ ਪਿੰਡਾਂ ਦੀ ਸ਼ਨਾਖ਼ਤ

ਡਿਊਟੀ ਵਿਚ ਕੁਤਾਹੀ ਵਰਤਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ-ਵਿਸ਼ੇਸ਼ ਸਾਰੰਗਲ
ਕਪੂਰਥਲਾ, 4 ਅਕਤੂਬਰ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਝੋਨੇ ਦੀ ਪਰਾਲੀ ਸਾੜਣ ਦੇ ਮਾਮਲੇ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿਚਲੇ 700 ਪਿੰਡਾਂ ਵਿਚੋਂ 157 ਸੰਵੇਦਨਸ਼ੀਲ ਪਿੰਡਾਂ ਦੀ ਸ਼ਨਾਖ਼ਤ ਕੀਤੀ ਗਈ ਹੈ ਤੇ ਇਨ੍ਹਾਂ ਪਿੰਡਾਂ ਵਿਚ ਪਿਛਲੇ ਸਾਲ ਪਰਾਲੀ ਸਾੜਣ ਦੇ ਸਾਹਮਣੇ ਆਏ 1800 ਮਾਮਲਿਆਂ ਵਿਚੋਂ 75 ਫੀਸਦੀ ਮਾਮਲੇ ਇਨ੍ਹਾਂ ਪਿੰਡਾਂ ਨਾਲ ਸਬੰਧਿਤ ਸਨ | ਇਸ ਝੋਨੇ ਦੇ ਸੀਜ਼ਨ ਵਿਚ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਣ ਦੇ ਮਾਮਲੇ ਨੂੰ ਰੋਕਣ ਲਈ ਸਖ਼ਤੀ ਨਾਲ ਪੇਸ਼ ਆ ਰਿਹਾ ਹੈ ਤੇ ਬੀਤੇ ਦਿਨ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਪਿੰਡ ਮੁਕਟਰਾਮਵਾਲਾ ਵਿਚ ਪਰਾਲੀ ਸਾੜਣ ਦੇ ਮਾਮਲੇ ਵਿਚ ਗਲਤ ਰਿਪੋਰਟ ਪੇਸ਼ ਕਰਨ ਵਾਲੇ ਐਸ.ਡੀ.ਓ. ਲੋਕ ਨਿਰਮਾਣ ਵਿਭਾਗ ਤੇ ਤਹਿਸੀਲਦਾਰ ਸੁਲਤਾਨਪੁਰ ਲੋਧੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਸਨ ਤੇ ਇਨ੍ਹਾਂ ਅਧਿਕਾਰੀਆਂ ਨੇ ਅੱਜ ਨਿੱਜੀ ਤੌਰ 'ਤੇ ਡਿਪਟੀ ਕਮਿਸ਼ਨਰ ਨੂੰ ਆਪਣਾ ਸਪੱਸ਼ਟੀਕਰਨ ਦਿੱਤਾ | ਇਸੇ ਸਬੰਧ ਵਿਚ ਹੀ ਅੱਜ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਦੀ ਇਕ ਮੀਟਿੰਗ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਪਰਾਲੀ ਦੇ ਮਾਮਲਿਆਂ ਸਬੰਧੀ ਡਿਊਟੀ ਵਿਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖ਼ਤ ਤਾੜਨਾ ਕੀਤੀ ਤੇ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਤੇ ਅੱਗ ਲੱਗਣ ਵਾਲੀਆਂ ਥਾਵਾਂ ਸਬੰਧੀ 24 ਘੰਟੇ ਦੇ ਅੰਦਰ ਅੰਦਰ ਦੌਰਾ ਕਰਕੇ ਰਿਪੋਰਟ ਦੇਣੀ ਯਕੀਨੀ ਬਣਾਉਣ | ਉਨ੍ਹਾਂ ਸਪਸ਼ਟ ਕੀਤਾ ਕਿ ਡਿਊਟੀ ਵਿਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਤੋਂ ਇਲਾਵਾ ਸਾਲਾਨਾ ਗੁਪਤ ਰਿਪੋਰਟਾਂ ਵਿਚ ਵੀ ਵੇਰਵਾ ਦਰਜ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਅੱਗ ਲਗਾਉਣ ਦੇ ਮਾਮਲਿਆਂ 'ਤੇ ਸਖ਼ਤ ਨਜ਼ਰ ਰੱਖਣ ਲਈ ਵੱਖ-ਵੱਖ ਟੀਮਾਂ ਤੋਂ ਇਲਾਵਾ 208 ਨੋਡਲ ਅਫ਼ਸਰ ਤੇ 39 ਕਲੱਸਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ | ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਤੇ ਪਰਾਲੀ ਖੇਤਾਂ ਵਿਚ ਸਾੜਣ ਦੀ ਬਜਾਏ ਉਸ ਨੂੰ ਖੇਤਾਂ ਵਿਚ ਹੀ ਮਿਲਾਉਣ ਤਾਂ ਜੋ ਵਾਤਾਵਰਣ ਨੂੰ ਬਚਾਉਣ ਦੇ ਨਾਲ-ਨਾਲ ਜ਼ਮੀਨ ਦੀ ਉਪਜਾਓ ਸ਼ਕਤੀ ਨੂੰ ਵੀ ਬਰਕਰਾਰ ਰੱਖਿਆ ਜਾ ਸਕੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿੱਖਿਆ ਵਿਭਾਗ ਨੂੰ ਸਾਰੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਪਰਾਲੀ ਸਾੜਣ ਦੇ ਮਾਰੂ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ | ਮੀਟਿੰਗ ਵਿਚ ਅਜੈ ਅਰੋੜਾ ਵਧੀਕ ਡਿਪਟੀ ਕਮਿਸ਼ਨਰ ਜਨਰਲ, ਡਾ: ਨਯਨ ਜੱਸਲ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ, ਲਾਲ ਵਿਸ਼ਵਾਸ ਬੈਂਸ ਐਸ.ਡੀ.ਐਮ. ਕਪੂਰਥਲਾ, ਰਣਦੀਪ ਸਿੰਘ ਐਸ.ਡੀ.ਐਮ. ਸੁਲਤਾਨਪੁਰ ਲੋਧੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਸ਼ੋ੍ਰਮਣੀ ਕਮੇਟੀ ਨੂੰ ਕਮਜ਼ੋਰ ਕਰਨਾ ਤੇ ਸਿੱਖ ਕੌਮ ਨੂੰ ਵੰਡਣਾ ਸਿਆਸੀ ਪਾਰਟੀ ਦੀ ਵੱਡੀ ਸਾਜਿਸ਼-ਬੀਬੀ ਜਗੀਰ ਕੌਰ

ਬੇਗੋਵਾਲ, 4 ਅਕਤੂਬਰ (ਸੁਖਜਿੰਦਰ ਸਿੰਘ)-ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਕਮੇਟੀ ਨੂੰ ਕਮਜ਼ੋਰ ਕਰਨਾ ਤੇ ਸਿੱਖ ਕੌਮ ਨੂੰ ਵੰਡਣਾ ਸਿਆਸੀ ਪਾਰਟੀ ਦੀ ਵੱਡੀ ਸਾਜ਼ਿਸ਼ ਹੈ | ਇਹ ਵਿਚਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ...

ਪੂਰੀ ਖ਼ਬਰ »

ਦੁਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੁਲਿਸ ਨੇ ਕੀਤੇ ਜ਼ਿਲ੍ਹੇ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ-ਬੈਂਸ

ਕਪੂਰਥਲਾ, 4 ਅਕਤੂਬਰ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ 22 ਥਾਵਾਂ 'ਤੇ ਵੱਖ-ਵੱਖ ਸੰਸਥਾਵਾਂ ਵਲੋਂ ਦੁਸਹਿਰੇ ਦਾ ਤਿਉਹਾਰ ਮਨਾਏ ਜਾਣ ਨੂੰ ਮੁੱਖ ਰੱਖਦਿਆਂ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਤੇ ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨਾਂ ਵਿਚ 1025 ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਵਿਚ ਬੰਦ ਤਿੰਨ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਤੇ ਹੋਰ ਸਾਮਾਨ ਬਰਾਮਦ

ਕਪੂਰਥਲਾ, 4 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਕੇਂਦਰੀ ਜੇਲ੍ਹ ਕਪੂਰਥਲਾ ਦੀ ਤਲਾਸ਼ੀ ਦੌਰਾਨ ਤਿੰਨ ਹਵਾਲਾਤੀਆਂ ਪਾਸੋਂ ਤਿੰਨ ਮੋਬਾਈਲ ਫ਼ੋਨ, ਬੈਟਰੀ ਤੇ ਸਿੰਮ ਬਰਾਮਦ ਕਰਨ ਦੇ ਕਥਿਤ ਦੋਸ਼ ਵਿਚ ਥਾਣਾ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਐਨ.ਆਰ.ਆਈ. ਘੁੰਮਣ ਨੇ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਸੰਗਤਪੁਰ ਨੂੰ ਭੇਜੀ 1.20 ਲੱਖ ਰੁਪਏ ਦੀ ਸਹਾਇਤਾ ਰਾਸ਼ੀ

• ਪ੍ਰਵਾਸੀ ਭਾਰਤੀਆਂ ਦਾ ਮਿਲ ਰਿਹਾ ਵਡਮੁੱਲਾ ਸਹਿਯੋਗ-ਰਿਟਾ. ਪਿ੍ੰਸੀਪਲ ਬੰਗੜ ਖਲਵਾੜਾ, 4 ਅਕਤੂਬਰ (ਮਨਦੀਪ ਸਿੰਘ ਸੰਧੂ)-ਸੰਤ ਬਾਬਾ ਨਿਹਾਲ ਸਿੰਘ ਸਕੂਲ ਡਿਵੈਲਪਮੈਂਟ ਕਮੇਟੀ ਪਿੰਡ ਸੰਗਤਪੁਰ ਵਲੋਂ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਪਿੰਡ ਸੰਗਤਪੁਰ ਦੇ ...

ਪੂਰੀ ਖ਼ਬਰ »

ਰਿਹਾਣਾ ਜੱਟਾਂ ਦਾ ਚੌਥਾ ਮੀਰੀ-ਪੀਰੀ ਛਿੰਝ ਮੇਲਾ ਅਮਿੱਟ ਯਾਦਾਂ ਛੱਡਦਾ ਸੰਪੰਨ ਹੋਇਆ

ਫਗਵਾੜਾ, 4 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਰਿਹਾਣਾ ਜੱਟਾ ਵਿਖੇ ਛੇਵੇਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਛਿੰਝ ਕਮੇਟੀ, ਨਗਰ ਨਿਵਾਸੀ, ਇਲਾਕਾ ਨਿਵਾਸੀ, ਨਗਰ ਪੰਚਾਇਤ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਚੌਥਾ ਮੀਰੀ ਪੀਰੀ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ ਲਈ ਜ਼ਿਲ੍ਹੇ ਦੇ ਖਿਡਾਰੀਆਂ ਦੇ ਵੱਖ-ਵੱਖ ਖੇਡਾਂ ਲਈ ਟ੍ਰਾਇਲ 6 ਤੋਂ 8 ਅਕਤੂਬਰ ਤੱਕ ਹੋਣਗੇ-ਪ੍ਰਦੀਪ ਕੁਮਾਰ

ਕਪੂਰਥਲਾ, 4 ਅਕਤੂਬਰ (ਅਮਰਜੀਤ ਕੋਮਲ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਵੱਖ-ਵੱਖ ਖੇਡਾਂ ਦੇ ਰਾਜ ਪੱਧਰੀ ਖੇਡਾਂ ਵਿਚ ਜ਼ਿਲ੍ਹਾ ਕਪੂਰਥਲਾ ਦੇ ਖਿਡਾਰੀਆਂ ਦੀ ਚੋਣ ਲਈ ਟਰਾਇਲ 6 ਅਕਤੂਬਰ ਤੋਂ 8 ਅਕਤੂਬਰ ਤੱਕ ਵੱਖ-ਵੱਖ ਥਾਵਾਂ 'ਤੇ ਹੋਣਗੇ | ਪ੍ਰਦੀਪ ਕੁਮਾਰ ਜ਼ਿਲ੍ਹਾ ਖੇਡ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਸਵੀਕਾਰ ਕਰੇ ਭਗਵੰਤ ਮਾਨ ਸਰਕਾਰ-ਖਹਿਰਾ, ਕੰਬੋਜ, ਰੰਧਾਵਾ

ਫਗਵਾੜਾ, 4 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਅਧਿਆਪਕ ਦਲ ਪੰਜਾਬ (ਜਹਾਂਗੀਰ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਰੰਧਾਵਾ ਦੀ ਅਗਵਾਈ ਹੇਠ ਫਗਵਾੜਾ ਵਿਖੇ ਹੋਈ | ਜਿਸ ਵਿਚ ਸੂਬਾ ਪ੍ਰਧਾਨ ਬਾਜ ਸਿੰਘ ਖਹਿਰਾ ਤੇ ਸੂਬਾ ਇੰਚਾਰਜ ਵਰਿੰਦਰ ਸਿੰਘ ਕੰਬੋਜ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ 'ਚ ਕੌਮੀ ਪਰਿਵਾਰ ਦਿਵਸ ਤੇ ਗਾਂਧੀ ਜੈਅੰਤੀ ਸੰਬੰਧੀ ਸਮਾਗਮ

ਕਪੂਰਥਲਾ, 4 ਅਕਤੂਬਰ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਸਕੂਲ ਦੀ ਪਿ੍ੰਸੀਪਲ ਪ੍ਰਭਦੀਪ ਕੌਰ ਮੌਂਗਾ ਦੀ ਅਗਵਾਈ ਵਿਚ ਸਕੂਲ ਦੇ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਵਲੋਂ ਕੌਮੀ ਪਰਿਵਾਰ ਦਿਵਸ ਤੇ ਗਾਂਧੀ ਜਯੰਤੀ ਸਬੰਧੀ ਹੋਏ ...

ਪੂਰੀ ਖ਼ਬਰ »

ਪ੍ਰੀਤ ਨਗਰ ਵੈੱਲਫੇਅਰ ਕਮੇਟੀ ਦਾ ਵਫ਼ਦ ਕਮਿਸ਼ਨਰ ਡਾ: ਨਯਨ ਜੱਸਲ ਨੂੰ ਮਿਲਿਆ

ਫਗਵਾੜਾ, 4 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਮੁਹੱਲਾ ਪ੍ਰੀਤ ਨਗਰ ਫਗਵਾੜਾ ਦੇ ਗਲੀ ਨੰ 1 ਅਤੇ ਗਲੀ ਨੰ 2 ਸਾਹਮਣੇ ਰੇਲਵੇ ਸਟੇਸ਼ਨ ਵਾਲੀ ਸਾਈਡ ਪਲੇਟ ਫ਼ਰਮ ਨੰ :3 ਨੇੜੇ ਪਏ ਕੂੜੇ-ਕਰਕਟ ਦੇ ਢੇਰ ਦੇ ਨਿਪਟਾਰੇ ਦਾ ਪੱਕੇ ਤੌਰ 'ਤੇ ਹੱਲ ਕਰਵਾਉਣ ਸਬੰਧੀ ਪ੍ਰੀਤ ਨਗਰ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ 'ਚ ਕਰਵਾਇਆ ਰੁਜ਼ਗਾਰ ਤੇ ਪਲੇਸਮੈਂਟ ਸੰਬੰਧੀ ਸੈਮੀਨਾਰ

ਕਪੂਰਥਲਾ, 4 ਅਕਤੂਬਰ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ 'ਚ ਰੁਜ਼ਗਾਰ ਤੇ ਪਲੇਸਮੈਂਟ ਸਬੰਧੀ ਇਕ ਸੈਮੀਨਾਰ ਕਰਵਾਇਆ, ਜਿਸ ਵਿਚ ਨੀਲਮ ਮਹੇ ਜ਼ਿਲ੍ਹਾ ਰੁਜ਼ਗਾਰ ਉਤਪਤੀ ਤੇ ਸਿਖਲਾਈ ਅਫ਼ਸਰ ਕਪੂਰਥਲਾ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ | ...

ਪੂਰੀ ਖ਼ਬਰ »

ਜੀ.ਡੀ.ਆਰ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਚ ਮਨਾਇਆ ਦੁਸਹਿਰਾ

ਫਗਵਾੜਾ, 4 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਜੀ. ਡੀ. ਆਰ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ ਦੀ ਰੂਪ-ਰੇਖਾ 'ਜੈਸਮੀਨ ਸਦਨ' ਦੇ ਮੈਂਬਰ ਪ੍ਰਵੀਨ ਨੇ ਤਿਆਰ ਕੀਤੀ | ...

ਪੂਰੀ ਖ਼ਬਰ »

ਫਗਵਾੜਾ ਵਿਖੇ ਵੱਖ-ਵੱਖ ਥਾਵਾਂ 'ਤੇ ਅੱਜ ਮਨਾਇਆ ਜਾਵੇਗਾ ਦੁਸਹਿਰੇ ਦਾ ਤਿਉਹਾਰ

ਫਗਵਾੜਾ, 4 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ 5 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਫਗਵਾੜਾ ਦੇ ਵੱਖ-ਵੱਖ ਥਾਵਾਂ ਤੇ ਮਨਾਇਆ ਜਾ ਰਿਹਾ ਹੈ | ਵੱਖ-ਵੱਖ ਥਾਵਾਂ 'ਤੇ ਮਨਾਇਆ ਜਾ ਰਿਹਾ ਤਿਉਹਾਰ ਦੁਸਹਿਰਾ ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਉੱਚੀ ਆਵਾਜ਼ ਵਿਚ ਵੱਜਦੇ ਸਪੀਕਰਾਂ ਤੇ ਪ੍ਰੈਸ਼ਰ ਹਾਰਨਾਂ ਤੋਂ ਲੋਕ ਡਾਢੇ ਪ੍ਰੇਸ਼ਾਨ

ਹੁਸੈਨਪੁਰ, 4 ਅਕਤੂਬਰ (ਤਰਲੋਚਨ ਸਿੰਘ ਸੋਢੀ)-ਮਾਣਯੋਗ ਹਾਈਕੋਰਟ ਵਲੋਂ ਅਤੇ ਸਮੇਂ-ਸਮੇਂ ਤੇ ਮੌਜੂਦਾ ਸਰਕਾਰਾਂ ਵਲੋਂ ਲੋਕਾਂ ਨੂੰ ਆਵਾਜ਼ ਪ੍ਰਦੂਸ਼ਣ ਤੋਂ ਨਿਜਾਤ ਦਿਵਾਉਣ ਲਈ ਲਾਊਡ ਸਪੀਕਰਾਂ ਤੇ ਪ੍ਰੈਸ਼ਰ ਹਾਰਨਾਂ 'ਤੇ ਸਖ਼ਤ ਪਾਬੰਦੀ ਲਾਈ ਹੋਈ ਹੈ | ਪਰ ਕੁੱਝ ਲੋਕ ...

ਪੂਰੀ ਖ਼ਬਰ »

ਪਿੰਡ ਲੱਖਪੁਰ ਵਿਖੇ ਪ੍ਰਾਚੀਨ ਦੁਸਹਿਰਾ ਉਤਸਵ ਦੀਆਂ ਤਿਆਰੀਆਂ ਹੋਈਆਂ ਮੁਕੰਮਲ

ਖਲਵਾੜਾ, 4 ਅਕਤੂਬਰ (ਮਨਦੀਪ ਸਿੰਘ ਸੰਧੂ)-ਭਗਤ ਜਵਾਲਾ ਦਾਸ ਰਾਮ ਲੀਲ੍ਹਾ ਕਮੇਟੀ ਪਿੰਡ ਲੱਖਪੁਰ ਵਲੋਂ ਗ੍ਰਾਮ ਪੰਚਾਇਤ, ਐਨ.ਆਰ.ਆਈ. ਵੀਰਾਂ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 5 ਅਕਤੂਬਰ ਦਿਨ ਬੁੱਧਵਾਰ ਨੂੰ ਧੂਮਧਾਮ ਨਾਲ ਮਨਾਏ ਜਾ ਰਹੇ ਪ੍ਰਾਚੀਨ ...

ਪੂਰੀ ਖ਼ਬਰ »

ਉਂਕਾਰ ਨਗਰ ਵਿਖੇ ਦੁਸਹਿਰਾ ਸਮਾਗਮ ਮਨਾਉਣ ਨੂੰ ਲੈ ਕੇ ਦੋ ਧਿਰਾਂ 'ਚ ਤਣਾਅ ਚਾਰ ਘੰਟੇ ਦੀ ਮੀਟਿੰਗ ਤੋਂ ਬਾਅਦ ਸਥਿਤੀ ਜਿਉਂ ਦੀ ਤਿਉਂ

ਫਗਵਾੜਾ, 4 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਮੁਹੱਲਾ ਉਂਕਾਰ ਨਗਰ ਵਿਖੇ ਅੱਜ ਉਸ ਸਮੇਂ ਸਥਿਤੀ ਤਣਾਅ ਪੂਰਵਕ ਬਣ ਗਈ ਜਦੋਂ ਪਿਛਲੇ ਕਈ ਸਾਲਾਂ ਤੋਂ ਦੁਸਹਿਰਾ ਮਨਾ ਰਹੀ ਸੰਸਥਾ ਨੂੰ ਪ੍ਰਸ਼ਾਸਨ ਨੇ ਮਨਜ਼ੂਰੀ ਨਹੀਂ ਦਿੱਤੀ ਤੇ ਦੂਸਰੀ ਧਿਰ ਨੂੰ ਇਸਦੀ ਮਨਜ਼ੂਰੀ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਸ਼ਾਮ 6 ਵਜੇ ਤੋਂ 7 ਵਜੇ ਤੱਕ ਪਟਾਕੇ ਚਲਾਏ ਜਾਣਗੇ-ਵਿਸ਼ੇਸ਼ ਸਾਰੰਗਲ

ਕਪੂਰਥਲਾ, 4 ਅਕਤੂਬਰ (ਵਿ.ਪ੍ਰ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਦੁਸਹਿਰੇ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਵਿਚ 5 ਅਕਤੂਬਰ ਨੂੰ ਸ਼ਾਮ 6 ਵਜੇ ਤੋਂ 7 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਸ਼ਚਿਤ ਕੀਤਾ ਹੈ ਤੇ ਨਿਰਧਾਰਿਤ ਸਮੇਂ ਤੋਂ ਬਾਅਦ ...

ਪੂਰੀ ਖ਼ਬਰ »

ਡਾ: ਗੁਰਦੇਵ ਸਿੰਘ ਰੰਧਾਵਾ ਪਿ੍ੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਫਗਵਾੜਾ, 4 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਦੇ ਪਿ੍ੰਸੀਪਲ ਡਾ: ਗੁਰਦੇਵ ਸਿੰਘ ਰੰਧਾਵਾ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਪਿ੍ੰਸੀਪਲ ਐਸੋਸੀਏਸ਼ਨ ਐਫਿਲੀਏਸ਼ਨ ਕਾਲਜਿਜ਼ ਦਾ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਉੱਚੀ ਆਵਾਜ਼ ਵਿਚ ਵੱਜਦੇ ਸਪੀਕਰਾਂ ਤੇ ਪ੍ਰੈਸ਼ਰ ਹਾਰਨਾਂ ਤੋਂ ਲੋਕ ਡਾਢੇ ਪ੍ਰੇਸ਼ਾਨ

ਹੁਸੈਨਪੁਰ, 4 ਅਕਤੂਬਰ (ਤਰਲੋਚਨ ਸਿੰਘ ਸੋਢੀ)-ਮਾਣਯੋਗ ਹਾਈਕੋਰਟ ਵਲੋਂ ਅਤੇ ਸਮੇਂ-ਸਮੇਂ ਤੇ ਮੌਜੂਦਾ ਸਰਕਾਰਾਂ ਵਲੋਂ ਲੋਕਾਂ ਨੂੰ ਆਵਾਜ਼ ਪ੍ਰਦੂਸ਼ਣ ਤੋਂ ਨਿਜਾਤ ਦਿਵਾਉਣ ਲਈ ਲਾਊਡ ਸਪੀਕਰਾਂ ਤੇ ਪ੍ਰੈਸ਼ਰ ਹਾਰਨਾਂ 'ਤੇ ਸਖ਼ਤ ਪਾਬੰਦੀ ਲਾਈ ਹੋਈ ਹੈ | ਪਰ ਕੁੱਝ ਲੋਕ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ-ਰਾਣਾ ਇੰਦਰਪ੍ਰਤਾਪ

ਸੁਲਤਾਨਪੁਰ ਲੋਧੀ, 4 ਅਕਤੂਬਰ (ਨਰੇਸ਼ ਹੈਪੀ, ਥਿੰਦ)-ਪੰਜਾਬ ਵਿਚ ਬਦਲਾਅ ਦਾ ਨਾਅਰਾ ਦੇ ਕੇ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਬੀਤੇ 6 ਮਹੀਨੇ ਦੀ ਕਾਰਗੁਜ਼ਾਰੀ ਬਿਲਕੁਲ ਫ਼ੇਲ੍ਹ ਸਾਬਤ ਹੋਈ ਹੈ, ਵਿਕਾਸ ਦੇ ਸਾਰੇ ਕਾਰਜ ਰੇਤਾ ਬਜਰੀ ਦੀ ਬਲੈਕ ਕਾਰਨ ਠੱਪ ਹੋਏ ਪਏ ਹਨ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਝੋਨੇ ਦੀ ਖ਼ਰੀਦ ਤੇ ਚੁਕਾਈ ਲਈ ਵਚਨਬੱਧ-ਰਣਜੀਤ ਸਿੰਘ ਰਾਣਾ

ਭੁਲੱਥ, 4 ਅਕਤੂਬਰ (ਮੇਹਰ ਚੰਦ ਸਿੱਧੂ)-ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਨੇ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਪਬਲਿਕ ਸਕੂਲ ਨਡਾਲਾ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ

ਨਡਾਲਾ, 4 ਅਕਤੂਬਰ (ਮਾਨ)-ਗੁਰੂ ਹਰਿਗੋਬਿੰਦ ਪਬਲਿਕ ਸਕੂਲ ਨਡਾਲਾ ਲਈ ਇਹ ਬੜੀ ਮਾਣ ਵਾਲੀ ਗੱਲ ਹੈ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਹੋਈ ਅੰਡਰ 19 ਬੈਡਮਿੰਟਨ ਚੈਂਪੀਅਨਸ਼ਿੱਪ ਵਿਚ ਸਕੂਲ ਦੇ ਦੋ ਵਿਦਿਆਰਥੀਆਂ ਤਰਨਜੋਤ ਸਿੰਘ ਬਾਰ੍ਹਵੀਂ ਜਮਾਤ ਤੇ ਦੁਰਲੱਭ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

ਫਗਵਾੜਾ, 4 ਅਕਤੂਬਰ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਕੇ ਧਾਰਾ 21-61-85 ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ. ਮੁਖ਼ਤਿਆਰ ਰਾਏ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਖੋਥੜਾ ਰੋਡ ਨੇੜੇ ...

ਪੂਰੀ ਖ਼ਬਰ »

ਆਰ.ਸੀ.ਐਫ. ਵਿਖੇ ਅਸ਼ੋਕ ਵਿਜਯ ਦਸ਼ਮੀ ਸੰਬੰਧੀ ਸਮਾਗਮ ਅੱਜ

ਹੁਸੈਨਪੁਰ, 4 ਅਕਤੂਬਰ (ਸੋਢੀ)-ਆਰ.ਸੀ.ਐਫ. ਵਿਖੇ ਅਸ਼ੋਕ ਵਿਜਯ ਦਸ਼ਮੀ ਮਹਾਂਉਤਸਵ ਕਮੇਟੀ ਰੇਲ ਕੋਚ ਫ਼ੈਕਟਰੀ ਤੇ ਐਸ.ਸੀ/ਐਸ.ਟੀ. ਤੋਂ ਇਲਾਵਾ ਓ.ਬੀ.ਸੀ. ਐਸੋਸੀਏਸ਼ਨ ਦੀਆਂ ਤਮਾਮ ਜਥੇਬੰਦੀਆਂ ਦੇ ਸਹਿਯੋਗ ਨਾਲ 6ਵਾਂ ਅਸ਼ੋਕ ਵਿਜਯ ਦਸ਼ਮੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਤੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਭੁਲੱਥ ਦੇ ਮੇਨ ਚੌਕ ਵਿਚ ਧਰਨਾ ਕੱਲ੍ਹ

ਭੁਲੱਥ, 4 ਅਕਤੂਬਰ (ਮਨਜੀਤ ਸਿੰਘ ਰਤਨ)-ਹਲਕਾ ਭੁਲੱਥ ਦੀਆਂ ਪ੍ਰਮੁੱਖ ਸੜਕਾਂ ਦੀ ਰਿਪੇਅਰ ਦਾ ਕੰਮ ਨਾ ਹੋਣ ਕਾਰਨ ਕਾਂਗਰਸ ਪਾਰਟੀ ਵਲੋਂ ਮੇਨ ਚੌਂਕ ਭੁਲੱਥ ਵਿਖੇ ਕੱਲ੍ਹ 6 ਅਕਤੂਬਰ ਦਿਨ ਵੀਰਵਾਰ ਨੰੂ ਧਰਨਾ ਦਿੱਤਾ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਰਨਾ ...

ਪੂਰੀ ਖ਼ਬਰ »

ਭਗੌੜੇ ਖ਼ਿਲਾਫ਼ ਕੇਸ ਦਰਜ

ਫਗਵਾੜਾ, 4 ਅਕਤੂਬਰ (ਹਰਜੋਤ ਸਿੰਘ ਚਾਨਾ)- ਸ਼ਰਾਬ ਦੇ ਮਾਮਲੇ 'ਚ ਫ਼ਰਾਰ ਹੋਏ ਇੱਕ ਵਿਅਕਤੀ ਨੂੰ ਮਾਣਯੋਗ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ ਤੋਂ ਬਾਅਦ ਸਿਟੀ ਪੁਲਿਸ ਨੇ ਧਾਰਾ 174-ਏ ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਸਿਟੀ ਨੇ ਦੱਸਿਆ ਕਿ ਅਮਿੱਤ ਕੁਮਾਰ ...

ਪੂਰੀ ਖ਼ਬਰ »

ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਖੇ ਸਮਾਗਮ

ਕਪੂਰਥਲਾ, 4 ਅਕਤੂਬਰ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ 'ਚ ਮਹਾਤਮਾ ਗਾਂਧੀ ਦੇ ਜਨਮ ਦਿਵਸ ਨੂੰ ਸਮਰਪਿਤ ਅੰਤਰਰਾਸ਼ਟਰੀ ਅਹਿੰਸਾ ਦਿਵਸ ਮਨਾਇਆ | ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰੋ: ਮਿਸ ਪਲਵੀ ਨੇ ਵਿਦਿਆਰਥੀਆਂ ਨੂੰ ਮਹਾਤਮਾ ...

ਪੂਰੀ ਖ਼ਬਰ »

ਖ਼ਾਲਸਾ ਮਾਰਚ ਦਾ 7 ਅਕਤੂਬਰ ਨੂੰ ਹੋਵੇਗਾ ਢਿਲਵਾਂ ਰੋਡ 'ਤੇ ਸਵਾਗਤ-ਬਰਜਿੰਦਰ ਸਿੰਘ

rਕੈਪਟਨ ਹਰਮਿੰਦਰ ਸਿੰਘ ਦੀ ਅਗਵਾਈ 'ਚ ਹੋਈ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਸੁਲਤਾਨਪੁਰ ਲੋਧੀ, 4 ਅਕਤੂਬਰ (ਨਰੇਸ਼ ਹੈਪੀ, ਥਿੰਦ)-ਹਲਕਾ ਸੁਲਤਾਨਪੁਰ ਲੋਧੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਅਕਾਲੀ ਵਰਕਰਾਂ ਤੇ ਆਗੂਆਂ ਦੀ ਮੀਟਿੰਗ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਰੋਸ ਮਾਰਚ ਵਿਚ ਫਗਵਾੜਾ ਤੋਂ ਵੱਡੀ ਗਿਣਤੀ ਵਿਚ ਸੰਗਤ ਕਰੇਗੀ ਸ਼ਮੂਲੀਅਤ-ਜਥੇਦਾਰ ਕੁਲਾਰ

ਫਗਵਾੜਾ, 4 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸੁਪਰੀਮ ਕੋਰਟ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਸਬੰਧੀ ਦਿੱਤੇ ਗਏ ਫ਼ੈਸਲੇ ਨੂੰ ਰੱਦ ਕਰਾਉਣ ਸਬੰਧੀ 7 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਦਮਦਮਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ ਵਿਚ ਰੱਸਾਕਸੀ 'ਚ ਸਰਕਾਰੀ ਹਾਈ ਸਕੂਲ ਭਦਾਸ ਬਣਿਆ ਚੈਂਪੀਅਨ

ਭੁਲੱਥ, 4 ਅਕਤੂਬਰ (ਮੇਹਰ ਚੰਦ ਸਿੱਧੂ)-ਸਰਕਾਰੀ ਹਾਈ ਸਕੂਲ ਭਦਾਸ ਦੇ ਇੰਚਾਰਜ ਜਸਵਿੰਦਰਪਾਲ ਸਟੇਟ ਐਵਾਰਡੀ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਭਦਾਸ ਕਪੂਰਥਲਾ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਅੰਡਰ 14 ਲੜਕੀਆਂ ਨੇ ਰੱਸਾ ਕਸੀ ਵਿਚ ਪਹਿਲਾ ਸਥਾਨ ਤੇ ਅੰਡਰ 17 ਲੜਕੇ ਦੂਜਾ ...

ਪੂਰੀ ਖ਼ਬਰ »

ਆਨੰਦ ਕਾਲਜ ਆਫ਼ ਇੰਜੀਨੀਅਰਿੰਗ 'ਚ ਸਰਵ ਕਲਿਆਣ ਲਈ ਦੁਰਗਾ ਪੂਜਣ ਕਰਵਾਇਆ

ਕਪੂਰਥਲਾ, 4 ਸਤੰਬਰ (ਵਿ.ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਿਖੇ ਵਿਦਿਆਰਥੀਆਂ ਵਲੋਂ ਸਰਵ ਕਲਿਆਣ ਲਈ ਦੁਰਗਾ ਪੂਜਣ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਹੋਸਟਲ ਨੂੰ ਖ਼ੂਬਸੂਰਤ ਲਾਈਟਾਂ ਨਾਲ ਸਜਾਇਆ ਗਿਆ ਤੇ ਨਵਰਾਤਿਆਂ ਦੀ ਸਮਾਪਤੀ ...

ਪੂਰੀ ਖ਼ਬਰ »

ਆਈ.ਐਸ.ਆਈ.ਐਸ. ਦੇ ਏਜੰਡੇ 'ਤੇ ਕੰਮ ਕਰਨ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ-ਨਿਤਿਨ ਚੱਢਾ

ਫਗਵਾੜਾ, 4 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਕੇਂਦਰ ਸਰਕਾਰ ਵੱਲੋਂ ਪਾਪੂਲਰ ਫ਼ਰੰਟ ਆਫ਼ ਇੰਡੀਆ (ਪੀ.ਐਫ.ਆਈ.) ਅਤੇ ਇਸ ਨਾਲ ਸਬੰਧਿਤ ਕਈ ਹੋਰ ਸੰਗਠਨਾਂ 'ਤੇ ਪੰਜ ਸਾਲਾਂ ਲਈ ਪਾਬੰਦੀ ਲਗਾਉਣ ਦੇ ਚੁੱਕੇ ਗਏ ਕਦਮ ਦਾ ਸਵਾਗਤ ਕਰਦਿਆਂ ਭਾਰਤੀ ਜਨਤਾ ਯੁਵਾ ਮੋਰਚਾ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ 'ਬਲਵਿੰਦਰ ਸਿੰਘ ਵਾਟਾਂਵਾਲੀ' ਨਮਿਤ ਪਾਠ ਦਾ ਭੋਗ ਕੱਲ੍ਹ

ਲੋਹੀਆਂ ਖਾਸ, 4 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਕਰੀਬ 20 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਇੰਗਲੈਂਡ ਗਏ ਬਲਵਿੰਦਰ ਸਿੰਘ ਝੰਡ (48) ਵਾਸੀ ਪਿੰਡ ਵਾਟਾਂ ਵਾਲੀ ਖੁਰਦ, ਤਹਿਸੀਲ ਸੁਲਤਾਨਪੁਰ ਲੋਧੀ (ਕਪੂਰਥਲਾ) ਜੋ ਲੰਘੀ 19 ਸਤੰਬਰ ਨੂੰ ਯੂ.ਕੇ. ਵਿਖੇ ਅਚਾਨਕ ਆਏ ਅਟੈਕ ...

ਪੂਰੀ ਖ਼ਬਰ »

ਪਿੰਡ ਹਰਬੰਸਪੁਰ/ਜਗਜੀਤਪੁਰ ਵਿਖੇ 11ਵਾਂ ਸ਼ਾਨਦਾਰ ਛਿੰਝ ਮੇਲਾ 6 ਨੂੰ

ਫਗਵਾੜਾ, 4 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਸਮਰਪਿਤ 11ਵਾਂ ਸ਼ਾਨਦਾਰ ਸਾਲਾਨਾ ਛਿੰਝ ਮੇਲਾ ਪਿੰਡ ਹਰਬੰਸਪੁਰ (ਜਗਜੀਤਪੁਰ) ਵਿਖੇ ਗੁਰਦੁਆਰਾ ਨਾਨਕਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ...

ਪੂਰੀ ਖ਼ਬਰ »

ਲਾਰਡ ਕਿ੍ਸ਼ਨਾ ਕਾਲਜ ਆਫ਼ ਐਜੂਕੇਸ਼ਨ 'ਚ ਗਾਂਧੀ ਜੈਅੰਤੀ ਸੰਬੰਧੀ ਸਮਾਗਮ

ਸੁਲਤਾਨਪੁਰ ਲੋਧੀ, 4 ਅਕਤੂਬਰ (ਹੈਪੀ, ਥਿੰਦ)-ਲਾਰਡ ਕਿ੍ਸ਼ਨਾ ਕਾਲਜ ਆਫ਼ ਐਜੂਕੇਸ਼ਨ ਸੁਲਤਾਨਪੁਰ ਲੋਧੀ ਵਿਖੇ ਗਾਂਧੀ ਜਯੰਤੀ ਤੇ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ | ਇਸ ਮੌਕੇ ਵਿਦਿਆਰਥੀਆਂ ਦਰਮਿਆਨ ਲੇਖ ਤੇ ਸਲੋਗਨ ਰਾਈਟਿੰਗ ਦੇ ...

ਪੂਰੀ ਖ਼ਬਰ »

ਨਵਰਾਤਰਿਆਂ ਨੂੰ ਸਮਰਪਿਤ ਰੇਲਵੇ ਰੋਡ 'ਤੇ ਲਗਾਇਆ ਲੰਗਰ

ਫਗਵਾੜਾ, 4 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਖਾਟੂ ਸ਼ਾਮ ਮੰਦਿਰ ਫਰੈਂਡਜ਼ ਕਲੋਨੀ ਫਗਵਾੜਾ ਦੇ ਮੁੱਖ ਸੇਵਾਦਾਰ ਪੰਡਿਤ ਜੁਗਲ ਕਿਸ਼ੋਰ ਦੀ ਅਗਵਾਈ ਵਿਚ ਸਥਾਨਕ ਰੇਲਵੇ ਰੋਡ 'ਤੇ ਸ਼ਾਮ ਰਸੋਈ ਦੇ ਬੈਨਰ ਹੇਠ ਹਰੇਕ ਐਤਵਾਰ ਨੂੰ ਵਰਤਾਏ ਜਾਣ ਵਾਲੇ ਦੁਪਹਿਰ ਦੇ ਮੁਫ਼ਤ ...

ਪੂਰੀ ਖ਼ਬਰ »

ਪਿੰਡ ਡੁਮੇਲੀ ਵਿਖੇ ਸ਼ਰਧਾਪੂਰਵਕ ਕਰਵਾਇਆ 32ਵਾਂ ਸਾਲਾਨਾ ਵਿਸ਼ਾਲ ਭਗਵਤੀ ਜਾਗਰਣ

ਫਗਵਾੜਾ, 4 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਮਾਤਾ ਵੈਸ਼ਨੋ ਦੇਵੀ ਮੰਦਿਰ ਪਿੰਡ ਡੁਮੇਲੀ (ਫਗਵਾੜਾ) ਵਿਖੇ ਗੱਦੀ ਬਿਰਾਜਮਾਨ ਧਰਮ ਦੇਵਾ ਜੀ ਦੀ ਸਰਪ੍ਰਸਤੀ ਤੇ ਮੁੱਖ ਸੇਵਾਦਾਰ ਭਗਤ ਦੌਲਤ ਰਾਮ, ਭਗਤ ਸਾਭੀ ਡੁਮੇਲੀ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ, ਐਨ.ਆਰ.ਆਈ. ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਡੁਮੇਲੀ ਦੀ ਖੋ-ਖੋ ਲੜਕੀਆਂ ਤੇ ਲੜਕਿਆਂ ਦੀ ਟੀਮ ਦੀ ਰਾਜ ਪੱਧਰੀ ਖੇਡਾਂ ਲਈ ਚੋਣ

ਖਲਵਾੜਾ, 4 ਅਕਤੂਬਰ (ਮਨਦੀਪ ਸਿੰਘ ਸੰਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੀ ਖੋ-ਖੋ (ਲੜਕੀਆਂ) ਦੀ ਟੀਮ ਦੁਆਰਾ ਪੰਜਾਬ ਖੇਡ ਮੇਲਾ 2022 ਵੱਲੋਂ ਕਰਵਾਈਆਂ ਗਈਆਂ ...

ਪੂਰੀ ਖ਼ਬਰ »

ਭਰੂਣ ਹੱਤਿਆ ਦੀ ਜਾਂਚ ਕਰਨ ਵਾਲੇ ਸਕੈਨਿੰਗ ਸੈਂਟਰਾਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ-ਡਾ: ਗੁਰਿੰਦਰਬੀਰ ਕੌਰ

ਕਪੂਰਥਲਾ, 4 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਪੀ.ਸੀ.ਪੀ.ਐਨ.ਡੀ.ਟੀ. ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਡਾ: ਗੁਰਿੰਦਰਬੀਰ ਕੌਰ ਸਿਵਲ ਸਰਜਨ ਕਪੂਰਥਲਾ ਦੀ ਅਗਵਾਈ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਸਾਰੇ ਸਕੈਨਿੰਗ ਸੈਂਟਰਾਂ ਨੂੰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਫਗਵਾੜਾ ਵਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਦੀਵਾਰਾਂ 'ਤੇ ਸਲੋਗਨ ਲਿਖਵਾਏ

ਫਗਵਾੜਾ, 4 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਜ਼ਿਲ੍ਹਾ ਪ੍ਰਸ਼ਾਸਨ ਤੇ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ਬਲਬੀਰ ਚੰਦ ਦੀ ਦਿਸ਼ਾ ਨਿਰਦੇਸ਼ਾਂ ਹੇਠ ਇਨ ਸੀਟੂ ਸਟਰਾਅ ਮੈਨੇਜਮੈਂਟ ਸਕੀਮ ਅਧੀਨ ਡਾ: ਪਰਮਜੀਤ ਸਿੰਘ ਮਹੇ ਖੇਤੀਬਾੜੀ ਅਫ਼ਸਰ ਫਗਵਾੜਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਵੱਛਤਾ ਵਿਚ ਪਿੰਡ ਖੁਸਰੋਪੁਰ ਨੂੰ ਮਿਲਿਆ ਇਕ ਲੱਖ ਰੁਪਏ ਦਾ ਇਨਾਮ

ਕਪੂਰਥਲਾ, 4 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ 'ਮੇਰਾ ਪਿੰਡ ਮੇਰੀ ਜ਼ਿੰਮੇਵਾਰੀ' ਸਕੀਮ ਤਹਿਤ ਠੋਸ ਤੇ ਤਰਲ ਰਹਿੰਦ ਖੰੂਹਦ ਦੀ ਸੁਚੱਜੀ ਸਾਂਭ ਸੰਭਾਲ ਲਈ ਜ਼ਿਲ੍ਹਾ ਕਪੂਰਥਲਾ ਦੇ ਪਿੰਡ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਟੈਂਕੀਆਂ ਖ਼ਰਾਬ ਹੋਣ ਕਾਰਨ ਛੱਤਾਂ ਵਿਚੋਂ ਚੋਅ ਰਿਹਾ ਪਾਣੀ

ਕਪੂਰਥਲਾ, 4 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਸਿਵਲ ਹਸਪਤਾਲ ਜਿੱਥੇ ਲੋਕ ਆਪਣਾ ਇਲਾਜ ਕਰਵਾਉਣ ਲਈ ਆਉਂਦੇ ਹਨ ਪਰ ਅੱਜ ਕੱਲ ਉਹ ਸਿਹਤ ਵਿਭਾਗ ਦੀ ਅਣਗਹਿਲੀ ਕਾਰਨ ਐਮਰਜੈਂਸੀ ਵਾਰਡ ਵਿਚ ਛੱਤਾਂ ਵਿਚੋਂ ਪਾਣੀ ਚੋਣ ਦੇ ਨਾਲ-ਨਾਲ ਕੰਧਾਂ ਵਿਚ ਕਰੰਟ ਵੀ ਆ ਰਿਹਾ ਜੋ ਕਿਸੇ ...

ਪੂਰੀ ਖ਼ਬਰ »

ਦਾਣਾ ਮੰਡੀ ਖੱਸਣ ਤੇ ਰਾਮਗੜ੍ਹ ਵਿਖੇ ਰਣਜੀਤ ਸਿੰਘ ਰਾਣਾ ਨੇ ਕਰਵਾਈ ਝੋਨੇ ਦੀ ਖ਼ਰੀਦ ਸ਼ੁਰੂ

ਭੁਲੱਥ, 4 ਅਕਤੂਬਰ (ਮਨਜੀਤ ਸਿੰਘ ਰਤਨ)-ਮੰਡੀਆਂ ਵਿਚ ਝੋਨੇ ਦੀ ਆਮਦ ਸ਼ੁਰੂ ਹੋਣ 'ਤੇ ਦਾਣਾ ਮੰਡੀ ਖੱਸਣ ਤੇ ਰਾਮਗੜ੍ਹ ਵਿਖੇ ਰਣਜੀਤ ਸਿੰਘ ਰਾਣਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ ਉਨ੍ਹਾਂ ਵਲੋਂ ਮੰਡੀਆਂ ਵਿਚ ਖ਼ਰੀਦ ...

ਪੂਰੀ ਖ਼ਬਰ »

ਝੋਨੇ ਦੀ ਸੁਚਾਰੂ ਖ਼ਰੀਦ ਲਈ ਵੱਖ-ਵੱਖ ਖ਼ਰੀਦ ਏਜੰਸੀਆਂ ਨੂੰ ਮੰਡੀਆਂ ਅਲਾਟ ਕੀਤੀਆਂ ਗਈਆਂ ਹਨ-ਉਦੈਦੀਪ ਸਿੰਘ ਸਿੱਧੂ

ਕਪੂਰਥਲਾ, 4 ਅਕਤੂਬਰ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ | ਇਹ ਗੱਲ ਉਦੈਦੀਪ ਸਿੰਘ ਸਿੱਧੂ ਪੀ.ਸੀ.ਐਸ. ਵਧੀਕ ਪ੍ਰਬੰਧ ਨਿਰਦੇਸ਼ਕ ਪੰਜਾਬ ਰਾਜ ਗੋਦਾਮ ਨਿਗਮ ਨੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸ੍ਰ੍ਰੀ ਰਾਮਾ ਕਿ੍ਸ਼ਨ ਕਲੱਬ ਵਲੋਂ ਮਨਾਇਆ ਜਾਵੇਗਾ ਦੁਸਹਿਰੇ ਦਾ ਤਿਉਹਾਰ

ਭੁਲੱਥ, 4 ਅਕਤੂਬਰ (ਮਨਜੀਤ ਸਿੰਘ ਰਤਨ)-ਸ੍ਰੀ ਰਾਮਾ ਕਿ੍ਸ਼ਨਾ ਡਰਾਮਾਟਿਕ ਕਲੱਬ ਭੁਲੱਥ ਵਲੋਂ ਦਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਦੁਸਹਿਰੇ ਦਾ ਤਿਉਹਾਰ ਅੱਜ 5 ਅਕਤੂਬਰ ਦਿਨ ਬੁੱਧਵਾਰ ਨੂੰ ਸਰਕਾਰੀ ...

ਪੂਰੀ ਖ਼ਬਰ »

ਸ. ਸੀ. ਸੈਕੰ. ਸਕੂਲ ਤਲਵੰਡੀ ਚੌਧਰੀਆਂ ਨੇ ਵਾਲੀਬਾਲ ਵਿਚ ਮਾਰੀ ਬਾਜ਼ੀ

ਤਲਵੰਡੀ ਚੌਧਰੀਆਂ, 4 ਅਕੂਤਬਰ (ਪਰਸਨ ਲਾਲ ਭੋਲਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਵੱਖ-ਵੱਖ ਗਰੁੱਪਾਂ ਦੇ ਕਰਵਾਏ ਗਏ ਟੂਰਨਾਮੈਂਟ ਵਿਚ ਅੰਡਰ-17 ਸਾਲ ਲੜਕੀਆਂ ਨੇ ਵਾਲੀਬਾਲ ਖੇਡ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਲਾਇਨ ਕਲੱਬ ਬੇਗੋਵਾਲ ਸੇਵਾ ਨੇ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ਮਨਾਈ

ਬੇਗੋਵਾਲ, 4 ਅਕਤੂਬਰ (ਸੁਖਜਿੰਦਰ ਸਿੰਘ)-ਲਾਇਨ ਕਲੱਬ ਬੇਗੋਵਾਲ ਸੇਵਾ ਵਲੋਂ ਅੱਜ ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ਸਾਂਝੇ ਤੌਰ 'ਤੇ ਕਲੱਬ ਦੇ ਪ੍ਰਧਾਨ ਸਿਮਰਜੀਤ ਸਿੰਘ ਦੀ ਅਗਵਾਈ ਹੇਠ ਬੜੀ ...

ਪੂਰੀ ਖ਼ਬਰ »

ਸੁਰ ਕਲਾ ਕੇਂਦਰ ਵਲੋਂ 5ਵਾਂ ਇਨਾਮ ਵੰਡ ਸਮਾਗਮ

ਫਗਵਾੜਾ, 4 ਅਕਤੂਬਰ (ਹਰਜੋਤ ਸਿੰਘ ਚਾਨਾ)- ਸੁਰ ਕਲਾ ਕੇਂਦਰ ਫਗਵਾੜਾ ਵਲੋਂ ਪੇਂਟਿੰਗ, ਡਾਂਸ, ਲੋਕ ਨਾਚ ਤੇ ਗਾਇਕੀ ਦੇ ਖੇਤਰ 'ਚ ਵਧੀਆ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਬਲੱਡ ਬੈਂਕ ਬਿਲਡਿੰਗ ਵਿਖੇ 5ਵਾਂ ਇਨਾਮ ਵੰਡ ਸਮਾਗਮ ਕਰਵਾਇਆ | ਜਿਸ 'ਚ ਸੀ.ਏ. ...

ਪੂਰੀ ਖ਼ਬਰ »

ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨਾਲ ਚਟਾਨ ਵਾਂਗ ਖੜ੍ਹਾ ਹਾਂ-ਸਰਪੰਚ ਗੋਲਡੀ

ਸੁਲਤਾਨਪੁਰ ਲੋਧੀ, 4 ਅਕਤੂਬਰ (ਨਰੇਸ਼ ਹੈਪੀ, ਥਿੰਦ)-ਮੈਂ ਰਾਣਾ ਇੰਦਰ ਪ੍ਰਤਾਪ ਸਿੰਘ ਨਾਲ ਚਟਾਨ ਵਾਂਗ ਖੜ੍ਹਾ ਸੀ ਤੇ ਖੜ੍ਹਾ ਹਾਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਹਰਦੇਵ ਸਿੰਘ ਗੋਲਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਬੀਤੇ ਦਿਨੀਂ ...

ਪੂਰੀ ਖ਼ਬਰ »

ਪ੍ਰਦੂਸ਼ਣ-ਰਹਿਤ ਦੁਸਹਿਰਾ ਅਤੇ ਦੀਵਾਲੀ ਮਨਾਉਣੇ ਵੀ ਸਮੇਂ ਦੀ ਵੱਡੀ ਮੰਗ-ਐਡਵੋਕੇਟ ਧੰਜੂ

ਸੁਲਤਾਨਪੁਰ ਲੋਧੀ, 4 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸਾਬਕਾ ਚੇਅਰਮੈਨ ਕੰਬੋਜ ਵੈੱਲਫੇਅਰ ਬੋਰਡ ਪੰਜਾਬ ਐਡਵੋਕੇਟ ਜਸਪਾਲ ਸਿੰਘ ਧੰਜੂ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੁਸਹਿਰਾ ਤੇ ਦੀਵਾਲੀ ਸਾਡੇ ਸਾਰਿਆਂ ਦੇ ਬੂਹੇ 'ਤੇ ਦਸਤਕ ਦੇਣ ਆ ਰਹੇ ਹਨ | ...

ਪੂਰੀ ਖ਼ਬਰ »

ਸ. ਸੀ. ਸੈਕ. ਸਕੂਲ ਭੁਲੱਥ ਨੇ ਖੋ-ਖੋ ਵਿਚ ਮੱਲਾਂ ਮਾਰੀਆਂ

ਭੁਲੱਥ, 4 ਅਕਤੂਬਰ (ਮੇਹਰ ਚੰਦ ਸਿੱਧੂ)-ਜ਼ਿਲ੍ਹਾ ਕਪੂਰਥਲਾ ਦੀਆਂ ਖੇਡਾਂ ਜੋ ਕਿ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਸੰਪੰਨ ਹੋਈਆ | ਜਿਸ ਵਿਚ ਵੱਖ-ਵੱਖ ਖੇਡਾਂ ਦੇ ਖੇਡ ਮੁਕਾਬਲੇ ਕਰਵਾਏ | ਇਨ੍ਹਾਂ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦੇ ...

ਪੂਰੀ ਖ਼ਬਰ »

ਐਸ.ਡੀ. ਕਾਲਜ ਫ਼ਾਰ ਵੁਮੈਨ ਵਿਚ 2 ਦਿਨਾਂ ਟੇਲੈਂਟ ਹੰਟ ਦਾ ਆਗਾਜ਼

ਸੁਲਤਾਨਪੁਰ ਲੋਧੀ, 4 ਅਕਤੂਬਰ (ਹੈਪੀ, ਥਿੰਦ)-ਐਸ.ਡੀ. ਕਾਲਜ ਫ਼ਾਰ ਵੁਮੈਨ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਡਾ: ਵੰਦਨਾ ਸ਼ੁਕਲਾ ਦੀ ਅਗਵਾਈ ਤੇ ਯੂਥ ਕਲੱਬ ਦੇ ਇੰਚਾਰਜ ਰਜਿੰਦਰ ਕੌਰ ਦੀ ਦੇਖ-ਰੇਖ ਵਿਚ ਦੋ ਦਿਨਾ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ | ਪਹਿਲੇ ਦਿਨ ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਧਾਰਮਿਕ ਸਮਾਗਮ

ਫਗਵਾੜਾ, 4 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਅਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ...

ਪੂਰੀ ਖ਼ਬਰ »

ਸਾਇੰਸ ਸਿਟੀ ਵਲੋਂ ਵਿਸ਼ਵ ਬਸੇਰਾ ਦਿਵਸ 'ਤੇ ਕਰਵਾਇਆ ਗਿਆ ਵੈਬੀਨਾਰ

ਕਪੂਰਥਲਾ, 4 ਅਕਤੂਬਰ (ਅਮਰਜੀਤ ਕੋਮਲ)-ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਵਿਸ਼ਵ ਬਸੇਰਾ ਦਿਵਸ ਦੇ ਸਬੰਧ ਵਿਚ ਇਕ ਵੈਬੀਨਾਰ ਕਰਵਾਇਆ ਗਿਆ ਜਿਸ ਵਿਚ ਡਾ: ਗੌਰਵ ਸ਼ਰਮਾ ਵਿਗਿਆਨੀ ਕੇਂਦਰੀ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲਾ ਮੁੱਖ ਬੁਲਾਰੇ ਵਜੋਂ ...

ਪੂਰੀ ਖ਼ਬਰ »

ਕੌਮੀ ਸਵੱਛਤਾ ਮੁਹਿੰਮ ਤਹਿਤ ਆਰ.ਸੀ.ਐਫ. ਕਾਲੋਨੀ ਵਿਚ ਕੱਢੀ ਗਈ ਸਵੱਛਤਾ ਜਾਗਰੂਕਤਾ ਰੈਲੀ

ਕਪੂਰਥਲਾ, 4 ਅਕਤੂਬਰ (ਅਮਰਜੀਤ ਕੋਮਲ)-ਕੌਮੀ ਸਵੱਛਤਾ ਮੁਹਿੰਮ ਤਹਿਤ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ ਚੱਲ ਰਹੇ ਸਫ਼ਾਈ ਪੰਦ੍ਹਰਵਾੜੇ ਦੀ ਸਮਾਪਤੀ 'ਤੇ ਆਰ.ਸੀ.ਐਫ ਦੀ ਕਲੋਨੀ ਤੋਂ ਸ਼ਾਸਤਰੀ ਪਾਰਕ ਤੱਕ ਇਕ ਸਵੱਛਤਾ ਜਾਗਰੂਕਤਾ ਰੈਲੀ ਕੱਢੀ ਗਈ ਜਿਸਨੂੰ ਆਰ.ਸੀ.ਐਫ. ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਗਾਂਧੀ ਜੈਅੰਤੀ ਮਨਾਈ

ਸੁਲਤਾਨਪੁਰ ਲੋਧੀ, 4 ਅਕਤੂਬਰ (ਹੈਪੀ, ਥਿੰਦ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਰੇਣੂ ਅਰੋੜਾ ਦੀ ਅਗਵਾਈ ਹੇਠ ਗਾਂਧੀ ਜੈਅੰਤੀ ਮਨਾਈ ਗਈ, ਜਿੱਥੇ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ | ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹੋਈ ਮੀਟਿੰਗ

ਸੁਲਤਾਨਪੁਰ ਲੋਧੀ, 4 ਅਕਤੂਬਰ (ਨਰੇਸ਼ ਹੈਪੀ, ਥਿੰਦ)-ਡਿਪਟੀ ਕਮਿਸ਼ਨਰ ਕਪੂਰਥਲਾ ਦੇ ਹੁਕਮਾਂ ਤੇ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਮੀਟਿੰਗ ਹਾਲ ਵਿਖੇ ਐਸ.ਡੀ.ਐਮ. ਸੁਲਤਾਨਪੁਰ ਲੋਧੀ ਰਣਦੀਪ ਸਿੰਘ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕਲੱਬ ਸ਼ਾਲੀਮਾਰ ਬਾਗ ਵਿਖੇ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਸੰਬੰਧੀ ਸਮਾਗਮ

ਕਪੂਰਥਲਾ, 4 ਅਕਤੂਬਰ (ਵਿ.ਪ੍ਰ.)-ਸੀਨੀਅਰ ਸਿਟੀਜ਼ਨ ਕਲੱਬ ਸ਼ਾਲੀਮਾਰ ਬਾਗ ਕਪੂਰਥਲਾ ਵਲੋਂ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ | ਜਿਸ ਵਿਚ ਐਫ.ਆਰ.ਓ. ਸੁਰਿੰਦਰ ਰਾਮ ਮੁੱਖ ਮਹਿਮਾਨ ਵਜੋਂ ਤੇ ਦਿਲ ਦੇ ਰੋਗਾਂ ਦੇ ਮਾਹਿਰ ਡਾ: ਰਣਬੀਰ ਕੌਸ਼ਲ ...

ਪੂਰੀ ਖ਼ਬਰ »

ਅਰਬਨ ਅਸਟੇਟ 'ਚ ਓਪਨ ਏਅਰ ਜਿੰਮ ਬਣਾਉਣ ਦਾ ਕੰਮ ਸ਼ੁਰੂ-ਐਡ. ਅਨੁਜ ਆਨੰਦ

ਕਪੂਰਥਲਾ, 4 ਅਕਤੂਬਰ (ਵਿ.ਪ੍ਰ.)-ਅਰਬਨ ਅਸਟੇਟ ਵੈੱਲਫੇਅਰ ਸੁਸਾਇਟੀ ਕਪੂਰਥਲਾ ਵਲੋਂ ਅਰਬਨ ਅਸਟੇਟ ਵਿਚ ਓਪਨ ਏਅਰ ਜਿੰਮ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਜਿਸ ਸਬੰਧੀ ਸੁਸਾਇਟੀ ਦੇ ਪ੍ਰਧਾਨ ਐਡਵੋਕੇਟ ਅਨੁਜ ਆਨੰਦ ਨੇ ਦੱਸਿਆ ਕਿ ਕੰਸਾਈ ਨੈਰੋਲੈਕ ਪੇਂਟ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX