ਤਾਜਾ ਖ਼ਬਰਾਂ


ਅਮਰੀਕਾ : ਨਿਊਯਾਰਕ ਦੇ ਬਫੇਲੋ ਵਿਚ 3.8 ਤੀਬਰਤਾ ਦੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ
. . .  1 day ago
ਵਿਜੀਲੈਂਸ ਵਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 6 ਫਰਵਰੀ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕਰ ਲਿਆ।
ਇੰਸਪੈਕਟਰ ਕੁਲਵੰਤ ਸਿੰਘ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਨਿਯੁਕਤ
. . .  1 day ago
ਲੁਧਿਆਣਾ , 6 ਫ਼ਰਵਰੀ (ਪਰਮਿੰਦਰ ਸਿੰਘ ਆਹੂਜਾ) - ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਅੱਜ ਰਾਤ ਇਕ ਹੁਕਮ ਜਾਰੀ ਕਰਕੇ ਇੰਸਪੈਕਟਰ ਕੁਲਵੰਤ ਸਿੰਘ ਨੂੰ ਸੀ.ਆਈ.ਏ. ਸਟਾਫ਼ ਦੇ ...
ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਵਿਦੇਸ਼ ਮੰਤਰੀ ਡਾ.ਐਸ.ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  1 day ago
ਡੇਰਾ ਸਿਰਸਾ ਮੁਖੀ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਈ ਵਾਪਸ
. . .  1 day ago
ਚੰਡੀਗੜ੍ਹ, 6 ਫਰਵਰੀ- ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਵਾਪਸ ਲੈ ਲਈ ਗਈ ਹੈ। ਸ਼੍ਰੋਮਣੀ ਕਮੇਟੀ ਦੀ ਪਟੀਸ਼ਨ 'ਤੇ ਹਾਈਕੋਰਟ ...
ਬਜਟ ਵਿਚ ਪੰਜਾਬ ਨੂੰ ਵੀ ਬਾਕੀ ਸੂਬਿਆ ਦੀ ਤਰ੍ਹਾਂ ਬਣਦਾ ਹੱਕ ਦਿੱਤਾ ਗਿਆ- ਭਾਜਪਾ ਆਗੂ ਸਇਯਦ ਜਫ਼ਰ
. . .  1 day ago
ਅੰਮ੍ਰਿਤਸਰ, 6 ਫਰਵਰੀ (ਹਰਮਿੰਦਰ ਸਿੰਘ)- ਕੇਂਦਰ ਸਰਕਾਰ ਦੀ ਸੋਚ ਦੇਸ਼ ਦੀ ਅਰਥਿਕਤਾ ਦੀ ਮਜ਼ਬੂਤੀ ਹੈ। ਕੇਂਦਰ ਸਰਕਾਰ ਦੇ ਬਜਟ ਵਿਚ ਹਰ ਵਰਗ ਨੂੰ ਧਿਆਨ ’ਚ ਰੱਖਿਆ ਗਿਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਕੌਮੀ ਬੁਲਾਰੇ ਸਇਯਦ ਜਫ਼ਰ ਇਸਲਾਮ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ...
ਭਾਜਪਾ ਨੇ ਕਸ਼ਮੀਰ ਨੂੰ ਅਫ਼ਗਾਨਿਸਤਾਨ ਬਣਾ ਦਿੱਤਾ: ਮਹਿਬੂਬਾ ਮੁਫ਼ਤੀ
. . .  1 day ago
ਸ੍ਰੀਨਗਰ, 6 ਫਰਵਰੀ- ਪੀ.ਡੀ.ਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਜੇਕਰ ਤੁਸੀਂ ਅੱਜ ਕਸ਼ਮੀਰ ’ਚ ਜਾਓਗੇ ਤਾਂ ਤੁਹਾਨੂੰ ਅਫ਼ਗਾਨਿਸਤਾਨ ਵਰਗਾ ਮਿਲੇਗਾ, ਕਿਉਂਕਿ ਇੱਥੇ ਬਹੁਤ ਸਾਰੇ ਬੁਲਡੋਜ਼ਰ ਹਨ, ਲੋਕਾਂ ਨੂੰ ਕਬਜ਼ੇ ਦੇ ਨਾਂ ’ਤੇ ਉਨ੍ਹਾਂ ਦੀ ਜ਼ਮੀਨ ਤੋਂ ਬਾਹਰ ਕੱਢਿਆ ਜਾ ਰਿਹਾ ਹੈ, ਭਾਜਪਾ ਨੇ ਸ਼ਾਇਦ ਇਜ਼ਰਾਈਲ ਤੋਂ ਸਬਕ ਲਿਆ....
ਅਗਲੇ ਸਾਲ ਭਾਰਤ ਆ ਸਕਦੇ ਹਨ ਪੋਪ ਫ਼ਰਾਂਸਿਸ
. . .  1 day ago
ਵੈਟੀਕਨ, 6 ਫਰਵਰੀ- ਵੈਟੀਕਨ ਨਿਊਜ਼ ਅਨੁਸਾਰ ਪੋਪ ਫ਼ਰਾਂਸਿਸ ਅਗਲੇ ਸਾਲ ਭਾਰਤ ਆਉਣ ਦੀ ਯੋਜਨਾ ਬਣਾ ਰਹੇ ਹਨ ਅਤੇ 2023 ਦੇ ਬਾਅਦ ਵਿਚ ਮੰਗੋਲੀਆ ਦੀ ਯਾਤਰਾ ਕਰਨ ਦੀ ਵੀ...
ਪਿਛਲੇ ਇਕ ਸਾਲ ਵਿਚ 63 ਯਾਤਰੀ ਨੋ ਫ਼ਲਾਈ ਲਿਸਟ ਵਿਚ- ਸ਼ਹਿਰੀ ਹਵਾਬਾਜ਼ੀ ਮੰਤਰਾਲਾ
. . .  1 day ago
ਨਵੀਂ ਦਿੱਲੀ, 6 ਫਰਵਰੀ- ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਇਕ ਸਾਲ ਵਿਚ 63 ਯਾਤਰੀਆਂ ਨੂੰ ਨੋ ਫ਼ਲਾਈ ਲਿਸਟ ਵਿਚ ਰੱਖਿਆ ਗਿਆ ਹੈ। ਇਨ੍ਹਾਂ ਵਿਚ ਜ਼ਿਆਦਾਤਰ ਯਾਤਰੀ ਉਹ ਹਨ ਜਿਨ੍ਹਾਂ ਨੇ ਜਾਂ ਤਾਂ ਮਾਸਕ ਨਹੀਂ ਪਾਇਆ ਸੀ ਜਾਂ ਫ਼ਿਰ ਜੋ ਚਾਲਕ ਦਲ ਦੇ ਮੈਂਬਰਾਂ ਨਾਲ...
ਬਿਹਾਰ: ਸਰਕਾਰ ਨੇ ਲਗਾਈ 23 ਸੋਸ਼ਲ ਨੈਟਵਰਕਿੰਗ ਐਪਲੀਕੇਸ਼ਨਾਂ ’ਤੇ ਪਾਬੰਦੀ
. . .  1 day ago
ਪਟਨਾ, 6 ਫਰਵਰੀ- ਬਿਹਾਰ ਸਰਕਾਰ ਨੇ ਸ਼ਾਂਤੀ ਬਣਾਈ ਰੱਖਣ ਲਈ ਸਾਰਨ ਜ਼ਿਲ੍ਹੇ ਵਿਚ 8 ਫਰਵਰੀ 12 ਵਜੇ ਤੱਕ 23 ਸੋਸ਼ਲ ਨੈਟਵਰਕਿੰਗ ਅਤੇ ਮੈਸੇਜਿੰਗ ਐਪਲੀਕੇਸ਼ਨਾਂ ’ਤੇ ਅਸਥਾਈ ਤੌਰ ’ਤੇ ਪਾਬੰਦੀ ਲਗਾ...
ਪ੍ਰਧਾਨ ਮੰਤਰੀ ਨੇ ਕੀਤਾ ਐਚ.ਏ.ਐਲ ਫ਼ੈਕਟਰੀ ਦਾ ਉਦਘਾਟਨ
. . .  1 day ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਤੁਮਾਕੁਰੂ ਵਿਚ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ (ਐਚ.ਏ.ਐਲ.) ਦੀ ਹੈਲੀਕਾਪਟਰ ਫ਼ੈਕਟਰੀ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਲਾਈਟ ਯੂਟੀਲਿਟੀ ਹੈਲੀਕਾਪਟਰ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 1300
. . .  1 day ago
ਅੰਕਾਰਾ, 6 ਫਰਵਰੀ- ਤੁਰਕੀ ਵਿਚ ਆਏ ਭੂਚਾਲ ’ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 1300 ’ਤੇ ਪਹੁੰਚ ਗਈ ਹੈ। ਨਿਊਜ਼ ਏਜੰਸੀ ਏ. ਪੀ. ਨੇ ਦੱਸਿਆ ਕਿ ਮਲਬੇ ਵਿਚ ਹਾਲੇ ਵੀ ...
ਤੁਰਕੀ ਵਿਚ 7.6 ਤੀਬਰਤਾ ਦਾ ਆਇਆ ਇਕ ਹੋਰ ਭੂਚਾਲ
. . .  1 day ago
ਅੰਕਾਰਾ, 6 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਦੇਸ਼ ਦੀ ਆਫ਼ਤ ਏਜੰਸੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਦੱਖਣੀ ਤੁਰਕੀ ਦੇ ਕਹਰਾਮਨਮਾਰਾਸ ਸੂਬੇ ਦੇ ਐਲਬਿਸਤਾਨ ਜ਼ਿਲ੍ਹੇ ਵਿਚ 7.6 ਤੀਬਰਤਾ ਦਾ ਇਕ ਹੋਰ ਤਾਜ਼ਾ ਭੂਚਾਲ...
ਸਿੱਖ ਰਹਿਣੀ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਦਖ਼ਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ - ਸਕੱਤਰ ਸ਼੍ਰੋਮਣੀ ਕਮੇਟੀ
. . .  1 day ago
ਅੰਮ੍ਰਿਤਸਰ, 6 ਫਰਵਰੀ (ਜਸਵੰਤ ਸਿੰਘ ਜੱਸ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਭਾਰਤ ਸਰਕਾਰ ਦੁਆਰਾ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਬਾਰੇ ਤਜਵੀਜ਼ ਦੀ ਕੀਤੀ ਜਾ ਰਹੀ ਵਕਾਲਤ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਕਿਹਾ ਸਿੱਖ ਰਹਿਣੀ...
ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦੇ 8 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 6 ਫਰਵਰੀ (ਅਮਰਜੀਤ ਕੋਮਲ)-ਕਪੂਰਥਲਾ ਪੁਲਿਸ ਨੇ ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕਰਕੇ ਗਰੋਹ ਦੇ 8 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 7 ਹੋਰ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਕੀਤੀ ਹੈ। ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਨੇ ਇਸ ਗਰੋਹ ਦੇ ਮੈਂਬਰਾਂ ਕੋਲੋਂ ਇਕ ਸਫ਼ਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਾ ਮੇਲਾ ਬਜ਼ਾਰ ਨਗਰ ਕੌਂਸਲ ਅਤੇ ਪੁਲਿਸ ਨੇ ਹਟਵਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਫਰਵਰੀ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਸੰਬੰਧੀ ਮਲੋਟ ਰੋਡ ’ਤੇ ਲੱਗੇ ਮੇਲਾ ਬਾਜ਼ਾਰ ਜੋ ਕਿ ਸੜਕ ਦੇ ਦੋਵਾਂ ਕਿਨਾਰਿਆਂ ’ਤੇ ਲੱਗਾ ਹੋਇਆ ਸੀ, ਨੂੰ ਅੱਜ ਨਗਰ ਕੌਂਸ਼ਲ ਅਤੇ ਪੁਲਿਸ ਵਲੋਂ ਹਟਵਾਇਆ ਗਿਆ। ਦੱਸ ਦੇਈਏ ਕਿ ਮੇਲੇ ਮੌਕੇ ਲੱਗਣ ਵਾਲੇ ਇਸ ਬਜ਼ਾਰ ਦੌਰਾਨ ਮਲੋਟ,....
ਪਰਨੀਤ ਕੌਰ ਵਲੋਂ ਦਿੱਤੇ ਜਵਾਬ ’ਤੇ ਪੰਜਾਬ ਕਾਂਗਰਸ ਪ੍ਰਧਾਨ ਦਾ ਬਿਆਨ: ਤੁਹਾਨੂੰ ਨੈਤਿਕ ਤੌਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ
. . .  1 day ago
ਚੰਡੀਗੜ੍ਹ, 6 ਫਰਵਰੀ- ਪ੍ਰਨੀਤ ਕੌਰ ਵਲੋਂ ਨੋਟਿਸ ’ਤੇ ਦਿੱਤੇ ਜਵਾਬ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿ੍ਹੰਗ ਨੇ ਉਨ੍ਹਾਂ ਨੂੰ ਕਿਹਾ ਕਿ ਨੈਤਿਕ ਤੌਰ ’ਤੇ, ਤੁਹਾਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ ਅਤੇ ਆਪਣੇ ਹਲਕੇ ਦਾ ਸਾਹਮਣਾ ਕਰਨਾ ਚਾਹੀਦਾ ਸੀ, ਕਿਉਂਕਿ ਜਨਤਾ ਨੇ ਤੁਹਾਨੂੰ ਕਾਂਗਰਸੀ ਉਮੀਦਵਾਰ ਵਜੋਂ ਵੋਟ ਦਿੱਤੀ ਸੀ। ਆਮ...
ਭਾਰਤ ਦੇ ਮੋਂਟੀ ਦੇਸਾਈ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ
. . .  1 day ago
ਕਾਠਮੰਡੂ, 6 ਫਰਵਰੀ- ਨਿਪਾਲ ਦੇ ਕ੍ਰਿਕਟ ਸੰਘ ਨੇ ਘੋਸ਼ਣਾ ਕਰਦਿਆਂ ਦੱਸਿਆ ਕਿ ਭਾਰਤ ਦੇ ਮੋਂਟੀ ਦੇਸਾਈ ਨੂੰ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ...
ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ
. . .  1 day ago
ਨਵੀਂ ਦਿੱਲੀ, 6 ਫਰਵਰੀ- ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ 7 ਫਰਵਰੀ ਨੂੰ ਦਿੱਲੀ ਵਿਚ ਸੰਸਦ ਲਾਇਬ੍ਰੇਰੀ ਭਵਨ ਵਿਚ ਹੋਵੇਗੀ।
ਸਰਕਾਰ ਦੀ ਪੂਰੀ ਕੋਸ਼ਿਸ਼ ਕੇ ਅਡਾਨੀ ਮੁੱਦੇ ’ਤੇ ਚਰਚਾ ਨਾ ਹੋਵੇ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਡਾਨੀ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਪੂਰੀ ਕੋਸ਼ਿਸ਼ ਕਰੇਗੀ ਕਿ ਅਡਾਨੀ ਮੁੱਦੇ ’ਤੇ ਸੰਸਦ ’ਚ ਕੋਈ ਚਰਚਾ ਨਾ ਹੋਵੇ। ਸਰਕਾਰ ਨੂੰ ਇਸ ’ਤੇ ਸੰਸਦ ’ਚ ਚਰਚਾ ਦੀ ਇਜਾਜ਼ਤ...
ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਕਰਵਾਈ ਸਫ਼ਲ ਲੈਂਡਿੰਗ
. . .  1 day ago
ਨਵੀਂ ਦਿੱਲੀ, 6 ਫਰਵਰੀ- ਭਾਰਤੀ ਜਲ ਸੈਨਾ ਵਲੋਂ ਉਦੋਂ ਆਤਮਨਿਰਭਰ ਭਾਰਤ ਵੱਲ ਇਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਗਿਆ, ਜਦੋਂ ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਲੈਂਡਿੰਗ ਕੀਤੀ। ਇਹ ਸਵਦੇਸ਼ੀ ਲੜਾਕੂ ਜਹਾਜ਼ਾਂ ਦੇ ਨਾਲ ਸਵਦੇਸ਼ੀ ਏਅਰਕ੍ਰਾਫ਼ਟ ਕੈਰੀਅਰ ਦੇ ਡਿਜ਼ਾਈਨ, ਵਿਕਾਸ,...
ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ- ਦਿਗਵਿਜੇ ਸਿੰਘ
. . .  1 day ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਦਿਗਵਿਜੈ ਸਿੰਘ ਨੇ ਕਿਹਾ ਕਿ ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ ਹੈ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ ਅਤੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਯਮ 267 ਦੇ ਤਹਿਤ ਚਰਚਾ ਚਾਹੁੰਦੇ ਹਾਂ। ਅਸੀਂ ਉਦੋਂ ਤੱਕ ਪਿੱਛੇ...
ਭਾਰਤ ਸਰਕਾਰ ਵਲੋਂ ਐਨ.ਡੀ.ਆਰ.ਐਫ਼ ਟੀਮਾਂ ਰਾਹਤ ਸਮੱਗਰੀ ਸਮੇਤ ਤੁਰਕੀ ਜਾਣ ਲਈ ਤਿਆਰ- ਪੀ.ਐਮ.ਓ.
. . .  1 day ago
ਨਵੀਂ ਦਿੱਲੀ, 6 ਫਰਵਰੀ- ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਤੁਰਕੀ ਸਰਕਾਰ ਨਾਲ ਤਾਲਮੇਲ ਕਰਕੇ ਐਨ.ਡੀ.ਆਰ. ਐਫ਼ ਦੀਆਂ ਖ਼ੋਜ, ਬਚਾਅ ਅਤੇ ਮੈਡੀਕਲ ਟੀਮਾਂ ਰਾਹਤ ਸਮੱਗਰੀ ਦੇ ਨਾਲ ਤੁਰੰਤ ਤੁਰਕੀ ਰਵਾਨਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ 100 ਕਰਮਚਾਰੀਆਂ ਦੀਆਂ 2 ਐਨ.ਡੀ.ਆਰ.ਐਫ਼ ਟੀਮਾਂ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ...
ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ
. . .  1 day ago
ਵਿਆਨਾ, 6 ਫਰਵਰੀ- ਇਸ ਹਫ਼ਤੇ ਦੇ ਅੰਤ ’ਚ ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਪੁਲਿਸ ਨੇ ਮੌਤ ਦੀ ਸੂਚਨਾ ਦਿੱਤੀ ਹੈ। ਪੁਲਿਸ ਦੇ ਅਨੁਸਾਰ ਸਕੂਲ ਦੀਆਂ ਛੁੱਟੀਆਂ ਦੌਰਾਨ ਵਿਆਨਾ ਵਿਚ ਸਕੀ ਰਿਜ਼ੋਰਟ ਭਰੇ ਹੋਏ ਸਨ। ਰਿਪੋਰਟ ਮੁਤਾਬਕ ਟਾਇਰੋਲ ਅਤੇ ਵੋਰਾਰਲਬਰਗ...
ਅਸੀਂ ਪ੍ਰਧਾਨ ਮੰਤਰੀ ਵਲੋਂ ਦਿੱਤੇ ਐਚ. ਆਈ. ਆਰ. ਏ. ਮੰਤਰ ’ਦੇ ਆਧਾਰ ’ਤੇ ਤ੍ਰਿਪੁਰਾ ਵਿਚ ਵਿਕਾਸ ਕੀਤਾ- ਕੇਂਦਰੀ ਗ੍ਰਹਿ ਮੰਤਰੀ
. . .  1 day ago
ਅਗਰਤਲਾ, 6 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਸੰਬੰਧੀ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਮਿਊਨਿਸਟ, ਕਾਂਗਰਸ ਅਤੇ ਮੋਥਾ ਪਾਰਟੀ ਤਿੰਨੋਂ ਇਕਜੁੱਟ ਹਨ। ਕਾਂਗਰਸ ਅਤੇ ਕਮਿਊਨਿਸਟ ਆਹਮੋ-ਸਾਹਮਣੇ ਤੋਂ ਮਿਲੇ ਹਨ ਪਰ ਮੋਥਾ ਮੇਜ਼ ਦੇ ਹੇਠਾਂ ਤੋਂ ਰਲੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਕਾਰਡ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜੋ ਕਹੋ, ਉਸ ਨੂੰ ਪੂਰਾ ਕਰੋ, ਜੇ ਪੂਰਾ ਕਰਨ ਦਾ ਵਿਚਾਰ ਨਹੀਂ ਤਾਂ ਵਾਅਦਾ ਹੀ ਨਾ ਕਰੋ। -ਬਾਲੰਬਲ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ ਤੇ ਗੁਰਦਾਸਪੁਰ ਵਿਖੇ ਉਤਸ਼ਾਹ ਨਾਲ ਮਨਾਇਆ ਦੁਸਹਿਰਾ

ਬਟਾਲਾ, 5 ਅਕਤੂਬਰ (ਕਾਹਲੋਂ)- ਬਦੀ ਉਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਪਵਿੱਤਰ ਤਿਉਹਾਰ ਸਥਾਨਕ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸ਼ਾਮਲ ਹੋਏ, ਜਦ ਕਿ ਡਿਪਟੀ ਕਮਿਸ਼ਨਰ ਮੁਹੰਮਦ ਇਸਫਾਕ, ਐੱਸ.ਐੱਸ.ਪੀ. ਸਤਿੰਦਰ ਸਿੰਘ, ਐੱਸ.ਡੀ.ਐਮ. ਸ਼ਾਇਰੀ ਭੰਡਾਰੀ ਤੇ ਤਹਿਸੀਲਦਾਰ ਲਖਵਿੰਦਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਵਿਧਾਇਕ ਕਲਸੀ ਤੇ ਹੋਰਾਂ ਨੇ ਸ਼ਹਿਰ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ ਤੇ ਅਪੀਲ ਕੀਤੀ ਕਿ ਇਸ ਦਿਨ 'ਤੇ ਆਪਣੇ ਅੰਦਰਲੇ ਰਾਵਣ ਨੂੰ ਮਾਰਨਾ ਚਾਹੀਦਾ ਹੈ | ਉਪਰੰਤ ਉਨ੍ਹਾਂ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨੀ ਭੇਟ ਕੀਤਾ |
ਮੁਹੱਲਾ ਪ੍ਰੇਮ ਨਗਰ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
ਬਟਾਲਾ, (ਬੁੱਟਰ)- ਇਸੇ ਤਰ੍ਹਾਂ ਸ੍ਰੀ ਕ੍ਰਿਸ਼ਨਾ ਡਰਾਮਾਟਿ੍ਕ ਕਲੱਬ ਮੁਹੱਲਾ ਪ੍ਰੇਮ ਨਗਰ ਵਲੋਂ ਦੁਸਹਿਰੇ ਦਾ ਤਿਉਹਾਰ ਪ੍ਰਧਾਨ ਰਕੇਸ਼ ਸ਼ਹਿਦੇਵ ਦੀ ਅਗਵਾਈ 'ਚ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ਼ਿਵ ਸੈਨਾ ਪੰਜਾਬ ਸੰਗਠਨ ਦੇ ਪ੍ਰਧਾਨ ਰਾਜਾ ਵਾਲੀਆ ਨੇ ਪੁਤਲਿਆਂ ਨੂੰ ਅਗਨੀ ਭੇਟ ਕੀਤਾ | ਇਸ ਮੌਕੇ ਰਮਨ ਸ਼ਰਮਾ, ਰਾਜ ਕੁਮਾਰ ਕਾਲੀ, ਗੁਰਪ੍ਰੀਤ ਸਿੰਘ ਸਾਨਾ, ਟੀਨੂ ਸ਼ਰਮਾ, ਵਿਜੇ ਕੁਮਾਰ, ਅਸ਼ੋਕ ਕੁਮਾਰ, ਪ੍ਰਮੋਦ ਕੁਮਾਰ ਪਿੰਟੂ, ਬਾਬਾ ਗੌਰੀ ਸ਼ੰਕਰ, ਵਿਜੈ ਸ਼ਰਮਾ, ਅਜੈ ਸ਼ਰਮਾ, ਅਨਿਲ ਕੁਮਾਰ, ਰਾਜ ਕੁਮਾਰ, ਮਦਨ ਲਾਲ ਸ਼ਰਮਾ, ਟਿੱਕਾ ਮਹਾਜਨ, ਨਿਖਿਲ ਅਰੋੜਾ, ਰਜੇਸ਼ ਸਹਿਦੇਵ, ਰਕੇਸ਼ ਵਰਮਾ, ਨਰੇਸ਼ ਵਰਮਾ, ਐਡਵੋਕੇਟ ਗੌਰਵ ਵਰਮਾ, ਰਾਜੀਵ ਕੁਮਾਰ ਹੈਪੀ ਆਦਿ ਹਾਜ਼ਰ ਸਨ | ਪਿੰਡ ਕੋਟ ਖਾਨ ਮੁਹੰਮਦ ਤੇ ਦਾਤਾਰਪੁਰ ਵਿਚ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ
ਭੈਣੀ ਮੀਆਂ ਖਾਂ, (ਜਸਬੀਰ ਸਿੰਘ ਬਾਜਵਾ) - ਨਜ਼ਦੀਕ ਪੈਂਦੇ ਪਿੰਡ ਕੋਟ ਖਾਨ ਮੁਹੰਮਦ, ਦਤਾਰਪੁਰ ਅਤੇ ਰਾਮਾ ਨਾਟਕ ਕਲੱਬ ਨੇ ਇਕੱਠੇ ਹੋ ਕੇ ਦੁਸਹਿਰੇ ਦਾ ਤਿਉਹਾਰ ਮਨਾਇਆ | ਮੁੱਖ ਪ੍ਰਬੰਧਕ ਮਨੋਹਰ ਲਾਲ ਸ਼ੌਂਕੀ, ਵੱਡੇ ਕਾਰੋਬਾਰੀ ਰਾਜਿੰਦਰ ਸ਼ਰਮਾ ਤੇ ਰਾਜਨ ਸ਼ਰਮਾ ਨੇ ਦੱਸਿਆ ਕਿ ਇਸ ਵਾਰ 38ਵਾਂ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਇਹ ਤਿਉਹਾਰ ਬੇਟ ਖੇਤਰ ਦੇ ਲੋਕਾਂ ਨੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ, ਜਿਸ ਵਿਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲੇ ਫੂਕੇ ਗਏ | ਇਸ ਮੌਕੇ ਕਮਿਊਨਿਸਟ ਪਾਰਟੀ ਦੇ ਸੂਬਾਈ ਆਗੂ ਡਾ. ਗੁਰਚਰਨ ਗਾਂਧੀ, ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਸ਼ਰਮਾ, ਪ੍ਰਧਾਨ ਦਵਿੰਦਰ ਸਿੰਘ ਸੋਨੂੰ, ਰਾਜਿੰਦਰ ਸ਼ਰਮਾ, ਅਸ਼ੋਕ ਕੁਮਾਰ, ਮਲਕੀਤ ਸਿੰਘ ਦਤਾਰਪੁਰ, ਗੁਰਨਾਮ ਸਿੰਘ ਦਾਤਾਰਪੁਰ, ਪ੍ਰਧਾਨ ਕਰਨ ਸਿੰਘ, ਪਵਨ ਕੁਮਾਰ ਸ਼ਰਮਾ ਚੋਚਨਾ ਆਦਿ ਹਾਜ਼ਰ ਸਨ |
ਘੁਮਾਣ ਵਿਖੇ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ
ਘੁਮਾਣ, (ਬੰਮਰਾਹ, ਬਾਵਾ)- ਘੁਮਾਣ ਦੁਸਹਿਰਾ ਕਮੇਟੀ ਵਲੋਂ ਸਰਕਾਰੀ ਸਕੂਲ (ਲੜਕੇ) ਦੇ ਖੇਡ ਮੈਦਾਨ ਵਿਚ ਦੁਸਹਿਰੇ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਦੁਸਹਿਰਾ ਕਮੇਟੀ ਦੇ ਪ੍ਰਧਾਨ ਡਾ. ਹਰਜਿੰਦਰ ਸਿੰਘ ਜੱਜ ਦੀ ਅਗਵਾਈ 'ਚ ਕਰਵਾਏ ਗਏ ਇਸ ਪ੍ਰੋਗਰਾਮ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਮੁੱਖ ਮਹਿਮਾਨ ਵਜੋਂ ਪੁੱਜੇ | ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਦਾ ਚੰਗੇ ਤੇ ਨੇਕ ਕੰਮਾਂ ਨੂੰ ਪਹਿਲ ਦੇਣੀ ਚਾਹੀਦੀ ਹੈ ਅਤੇ ਸਮਾਜ ਵਿਚ ਫੈਲ ਰਹੀਆਂ ਕੁਰੀਤੀਆਂ ਖ਼ਿਲਾਫ਼ ਲੜਨਾ ਸਮੇਂ ਦੀ ਲੋੜ ਹੈ | ਇਸ ਮੌਕੇ ਗੁਰਪ੍ਰੀਤ ਸਿੰਘ ਸੋਢੀ ਦਫਤਰ ਇੰਚਾਰਜ, ਨਰਿੰਦਰ ਸਿੰਘ ਮਿੱਠੂ ਭਰਥ, ਮਨਜੋਤ ਸਿੰਘ ਭਰਥ, ਸੁਖਦੇਵ ਸਿੰਘ ਰੋਮੀ ਪੀਏ, ਰਾਜੂ ਭਿੰਡਰ ਪੀਏ, ਅੰਮਿ੍ਤਪਾਲ ਸਿੰਘ ਸੋਹੀ, ਪਰਲੋਕ ਸਿੰਘ ਪ੍ਰਧਾਨ, ਸਰਪੰਚ ਨਰਿੰਦਰ ਸਿੰਘ ਨਿੰਦੀ ਘੁਮਾਣ, ਸਰਪੰਚ ਹਰਮੀਤ ਸਿੰਘ ਸੰਧੂ, ਹਰਬੰਸ ਸਿੰਘ ਘੁਮਾਣ ਸਾਬਕਾ ਸਰਪੰਚ, ਐਸਐਚਓ ਗੁਰਦੇਵ ਸਿੰਘ ਜੌਹਲ, ਗੁਰਮੀਤ ਸਿੰਘ ਚੌਲਚੱਕ, ਕੁਲਵੰਤ ਬੀਰ ਸਿੰਘ ਘੁਮਾਣ, ਗੁਰਮੀਤ ਸਿੰਘ ਸਾਬਕਾ ਸੰਮਤੀ ਮੈਂਬਰ, ਕਾਮਰੇਡ ਗੁਰਦਿਆਲ ਸਿੰਘ ਘੁਮਾਣ, ਸੁਖਜਿੰਦਰ ਸਿੰਘ ਲਾਲੀ, ਕਾਮਰੇਡ ਨੀਲਮ ਘੁਮਾਣ, ਜਸਬੀਰ ਸਿੰਘ ਜੱਸੀ ਟਾਂਡਾ, ਹਰਦੀਪ ਸਿੰਘ ਬੇਦੀ, ਬਾਬਾ ਮਲਕੀਤ ਸਿੰਘ ਸ਼ਹਿਰੀ ਪ੍ਰਧਾਨ ਘੁਮਾਣ ਆਦਿ ਹਾਜ਼ਰ ਸਨ |
ਚੀਮਾ ਪਬਲਿਕ ਸਕੂਲ ਕਿਸ਼ਨਕੋਟ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ
ਬਟਾਲਾ, (ਕਾਹਲੋਂ)- ਇਲਾਕੇ ਦੇ ਉਘੇ ਸਕੂਲ ਚੀਮਾ ਪਬਲਿਕ ਸਕੂਲ ਕਿਸ਼ਨਕੋਟ 'ਚ ਬਾਕੀ ਤਿਉਹਾਰਾਂ ਦੀ ਤਰ੍ਹਾਂ ਦੁਸਹਿਰੇ ਦਾ ਤਿਉਹਾਰ ਵੀ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਸਕੂਲ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਹਮੇਸ਼ਾ ਸੱਚ ਦੇ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਰਾਵਣ ਵੀ ਬਹੁਤ ਗਿਆਨਵਾਨ ਤੇ ਸ਼ਕਤੀਸ਼ਾਲੀ ਸੀ ਪਰ ਉਸ ਦਾ ਹੰਕਾਰ ਹੀ ਉਸ ਦਾ ਕਾਲ ਬਣਿਆ | ਇਸ ਲਈ ਜ਼ਿੰਦਗੀ ਹੰਕਾਰ ਰਹਿਤ ਬਤੀਤ ਕਰੋ ਤਾਂ ਕਿ ਭਵਿੱਖ ਉਜਵਲ ਬਣ ਸਕੇ | ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਢੰਗ ਨਾਲ ਰਾਮ ਲੀਲ੍ਹਾ ਪੇਸ਼ ਕੀਤੀ | ਪਿ੍ੰਸੀਪਲ ਮਨਦੀਪ ਕੌਰ ਨੇ ਸਭ ਨੂੰ ਇਸ ਤਿਉਹਾਰ 'ਤੇ ਸ਼ੁਭਕਾਮਨਾਵਾਂ ਦਿੱਤੀਆਂ |
ਪਿੰਡ ਧਾਰੀਵਾਲ ਭੋਜਾ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ
ਡੇਅਰੀਵਾਲ ਦਰੋਗਾ, (ਹਰਦੀਪ ਸਿੰਘ ਸੰਧੂ)- ਨਜ਼ਦੀਕੀ ਪਿੰਡ ਧਾਰੀਵਾਲ ਭੋਜਾ ਵਿਖੇ ਦੁਸਹਿਰੇ ਦਾ ਤਿਉਹਾਰ ਬੜੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਵਿਚ ਰਾਵਣ ਦੇ ਬੁੱਤ ਨੂੰ ਅਗਨ ਭੇਟ ਕੀਤਾ ਗਿਆ | ਇਸ ਦੌਰਾਨ ਵੱਖ-ਵੱਖ ਥਾਵਾਂ ਤੋਂ ਪਹੁੰਚੀਆਂ ਸੰਗਤਾਂ ਤੇ ਆਸ-ਪਾਸ ਦੇ ਲੋਕਾਂ ਨੇ ਇਸ ਦੁਸਹਿਰਾ ਸਮਾਗਮ ਵਿਚ ਪਹੁੰਚ ਕੇ ਆਨੰਦ ਮਾਣਿਆ | ਇਸ ਦੌਰਾਨ ਆਏ ਹੋਏ ਸਮੂਹ ਪ੍ਰਬੰਧਕਾਂ ਦਾ ਸਨਮਾਨ ਕੀਤਾ ਗਿਆ | ਮੁੱਖ ਮਹਿਮਾਨ ਵਜੋਂ ਬੀ.ਡੀ.ਪੀ.ਓ. ਕੁਲਵੰਤ ਸਿੰਘ ਧਾਰੀਵਾਲ ਪਹੁੰਚੇ | ਇਸ ਮੌਕੇ ਦਿਨੇਸ਼ ਕੁਮਾਰ ਬਾਵਾ ਯੂਥ ਆਗੂ ਆਮ ਆਦਮੀ ਪਾਰਟੀ, ਮਾਸਟਰ ਦਲਵਿੰਦਰ ਸਿੰਘ, ਡਾ. ਰਮਨ ਬਾਵਾ, ਸੰਦੀਪ ਕੁਮਾਰ ਧਾਰੀਵਾਲ ਭੋਜਾ, ਪੰਚਾਇਤ ਸਕੱਤਰ ਸੁਰਜੀਤ ਸਿੰਘ, ਪ੍ਰਸ਼ੋਤਮ ਦਾਸ, ਸੂਬਾ ਸਿੰਘ, ਸੇਵਾ ਸਿੰਘ, ਸਰੂਪ ਸਿੰਘ, ਕਸ਼ਮੀਰ ਸਿੰਘ, ਪਰਗਟ ਸਿੰਘ, ਕੁਲਵੰਤ ਸਿੰਘ, ਕੁਲਦੀਪ ਸਿੰਘ ਫੌਜੀ, ਰਾਮ ਪ੍ਰਕਾਸ਼ ਬਾਵਾ, ਐੱਸ.ਐੱਚ.ਓ. ਜੋਗਿੰਦਰ ਸਿੰਘ, ਸਬ ਇੰਸਪੈਕਟਰ ਜਤਿੰਦਰ ਸਿੰਘ ਥਾਣਾ ਸੇਖਵਾਂ ਆਦਿ ਹਾਜ਼ਰ ਸਨ |
ਹਰਚੋਵਾਲ 'ਚ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ
ਹਰਚੋਵਾਲ, (ਰਣਜੋਧ ਸਿੰਘ ਭਾਮ/ਢਿੱਲੋਂ)- ਰਾਮਾ ਡਰਾਮਾਟਿਕ ਕਲੱਬ ਹਰਚੋਵਾਲ ਵਲੋਂ ਹਰਚੋਵਾਲ ਵਿਖੇ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਕਲਾਕਾਰਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਸੁਖਵਿੰਦਰ ਸਿੰਘ ਗਿੱਲ, ਐਡਵੋਕੇਟ ਗੌਰਵ ਕਾਲੀਆ, ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ ਸੋਢੀ, ਮਿੱਠੂ ਭਰਥ, ਸੁਖਵਿੰਦਰ ਸਿੰਘ ਰੋਮੀ, ਸ਼ਿਵ ਕੁਮਾਰ, ਮੰਗਤ ਰਾਮ, ਅਜੇ ਕੁਮਾਰ, ਵਿਨੋਦ ਕੁਮਾਰ, ਅਭਿਨੰਦਨ, ਸੰਜੀਵ ਕੁਮਾਰ, ਰਜੀਵ ਕੁਮਾਰ, ਜਸਬੀਰ ਕੌਰ ਭਾਮ, ਜਸਵੰਤ ਸਿੰਘ ਗਿੱਲ, ਰਾਜ ਕੁਮਾਰ, ਪ੍ਰਵੇਸ਼ ਕੁਮਾਰ, ਮਨਦੀਪ ਸਿੰਘ, ਨਰਿੰਦਰ ਸਿੰਘ, ਰਾਜ ਕੁਮਾਰ, ਭੁਪਿੰਦਰ ਕੁਮਾਰ, ਰਮਨ ਕੁਮਾਰ, ਮਨੋਹਰ ਸਿੰਘ ਰਜ਼ਾਦਾ, ਅੰਗਰੇਜ਼ ਸਿੰਘ ਵਿੱਠਵਾਂ, ਤਜਿੰਦਰਪਾਲ ਸਿੰਘ ਐੱਸ.ਐੱਚ.ਓ. ਥਾਣਾ ਸ੍ਰੀ ਹਰਗੋਬਿੰਦਪੁਰ, ਵਿਜੇ ਕੁਮਾਰ ਚੌਕੀ ਇੰਚਾਰਜ ਹਰਚੋਵਾਲ ਆਦਿ ਹਾਜ਼ਰ ਸਨ |
ਗੱਦੀ ਬਾਬਾ ਕਮਲ ਦਾਸ ਲੇਹਲ ਦੇ ਮੈਦਾਨ 'ਚ ਦੁਸਹਿਰਾ ਮਨਾਇਆ
ਧਾਰੀਵਾਲ, (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਲੇਹਲ ਵਿਖੇ ਸ੍ਰੀ ਰਾਮ ਡਰਾਮਾਟਿ੍ਕ ਕਲੱਬ ਵਲੋਂ ਗੱਦੀ ਬਾਬਾ ਕਮਲ ਦਾਸ ਮੰਦਿਰ ਦੇ ਮੈਦਾਨ ਵਿਚ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਮਨਾਇਆ ਗਿਆ, ਜਿਸ ਵਿਚ ਗੱਦੀ ਬਾਬਾ ਕਮਲ ਦਾਸ ਦੇ ਗੱਦੀ ਨਸ਼ੀਨ ਮਹੰਤ ਜਾਨਕੀ ਦਾਸ ਨੇ ਰਾਵਣ ਦੇ ਬੁੱਤ ਨੂੰ ਅਗਨ ਭੇਟ ਕੀਤੀ | ਇਸ ਮੌਕੇ ਮਹੰਤ ਜਾਨਕੀ ਦਾਸ ਨੇ ਕਿਹਾ ਕਿ ਸਾਨੂੰ ਹਮੇਸ਼ਾ ਹੀ ਨੇਕੀ ਕਰਦੇ ਰਹਿਣਾ ਚਾਹੀਦਾ ਹੈ ਅਤੇ ਬਦੀ ਦਾ ਕਦੇ ਵੀ ਸਾਥ ਨਹੀਂ ਦੇਣਾ ਚਾਹੀਦਾ | ਇਸ ਮੌਕੇ ਪ੍ਰਧਾਨ ਰਮਨ ਸਲਾਰੀਆ, ਸੂਰਜ ਸ਼ਰਮਾ, ਸਾਹਿਲ ਖੰਨਾ, ਪਿਆਰਾ ਲਾਲ, ਵਿਜੇ ਕੁਮਾਰ, ਡਾ: ਅਜੈ, ਪੰਡਿਤ ਮਨੋਹ ਲਾਲ ਸ਼ਰਮਾ, ਸੁਮਨ ਖੰਨਾ, ਜੱਗੀ ਡੋਗਰਾ, ਸੌਰਵ, ਵਿੱਕੀ, ਅਮਰੀਕ ਸਿੰਘ ਆਦਿ ਹਾਜ਼ਰ ਸਨ |
ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਦੁਸਹਿਰੇ ਦਾ ਤਿੳਹਾਰ
ਡੇਰਾ ਬਾਬਾ ਨਾਨਕ, (ਵਿਜੇ ਸ਼ਰਮਾ)- ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਸਥਾਨਕ ਕਸਬੇ ਅੰਦਰ ਨਵਯੁਵਕ ਰਾਮ ਲੀਲਾ ਐਂਡ ਡਰਾਮਾਟਿ੍ਕ ਕਲੱਬ ਅਤੇ ਬੇਦੀ ਲਾਲ ਚੰਦ ਮੈਮੋਰੀਅਲ ਕਲੱਬ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਨਗਰ ਕੌਂਸਲ ਦੇ ਦਫਤਰ ਦੇ ਨਜ਼ਦੀਕ ਅਤੇ ਮੁਹੱਲਾ ਚੋਲਾ ਸਾਹਿਬ ਵਿਖੇ ਰਾਵਣ ਦੇ ਪੁਤਲੇ ਤਿਆਰ ਕੀਤੇ ਗਏ ਸਨ | ਵੱਡੀ ਗਿਣਤੀ 'ਚ ਪਹੁੰਚੇ ਲੋਕ ਦੁਸਹਿਰੇ ਦੀਆਂ ਰੌਣਕਾਂ ਦਾ ਆਨੰਦ ਮਾਣ ਰਹੇ ਸੀ | ਮੁੱਖ ਮਹਿਮਾਨ ਵਜੋਂ ਪਹੁੰਚੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਵਲੋਂ ਰਾਵਣ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ ਗਿਆ | ਇਸ ਮੌਕੇ ਡੀ.ਐੱਸ.ਪੀ. ਸਰਜੀਵਨ ਸਿੰਘ, ਬਾਲਕਿਸ਼ਨ ਮਹਾਜਨ ਪ੍ਰਧਾਨ, ਬਲਦੇਵ ਰਾਜ ਡਾਇਮੰਡ ਪ੍ਰਧਾਨ, ਮਹਿੰਗਾ ਰਾਮ ਗਰੀਬ, ਸਤਪਾਲ ਸਿੰਘ ਐੱਸ.ਐਚ.ਓ., ਰਜੇਸ਼ ਕੁਮਾਰ ਬਿੱਟਾ, ਈਸ਼ਵਰੀ ਪ੍ਰਸਾਦ ਗੁਪਤਾ, ਦਵਿੰਦਰ ਪਾਲ ਸਿੰਘ ਪਾਲੀ, ਅੰਗਰੇਜ਼ ਸਿੰਘ, ਕਪਲ ਧਵਨ, ਹਰਜੀਤ ਸਿੰਘ ਠੇਠਰਕੇ, ਜਨਕ ਰਾਜ ਮਹਾਜਨ, ਰਜੇਸ਼ ਹਾਂਡਾ, ਰਤਨ ਪਾਲ ਮੈਨੇਜਰ, ਸਤਪਾਲ ਸ਼ੌਕੀ, ਰਜਤ ਮਰਵਾਹਾ, ਮਨਜੀਤ ਸਿੰਘ ਬੇਦੀ, ਗੋਲਡੀ, ਸੁਧੀਰ ਬੇਦੀ, ਗਗਨ, ਮੂਲ ਰਾਜ ਭੱਟੀ, ਨਿਰਮਲ ਸਿੰਘ ਮੋਹਲੋਵਾਲੀ, ਮੇਜਰ ਸਿੰਘ ਠੇਠਰਕੇ ਆਦਿ ਹਾਜ਼ਰ ਸਨ |
ਫਤਹਿਗੜ੍ਹ ਚੂੜੀਆਂ 'ਚ ਮਨਾਇਆ ਦੁਸਹਿਰਾ
ਫਤਹਿਗੜ੍ਹ ਚੂੜੀਆਂ, (ਹਰਜਿੰਦਰ ਸਿੰਘ ਖਹਿਰਾ, ਐਮ.ਐਸ. ਫੁੱਲ)- ਫਤਹਿਗੜ੍ਹ ਚੂੜੀਆਂ ਦੇ ਹਿੰਦੂ ਸੰਗਠਨਾਂ ਵਲੋਂ ਪੁਰਾਤਨ ਇਤਿਹਾਸਕ ਤਿਉਹਾਰ ਦੁਸਹਿਰਾ ਬੜੀ ਹੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਤਿਉਹਾਰ ਨੂੰ ਮਨਾਉਣ ਲਈ ਕੁਝ ਦਿਨ ਪਹਿਲਾਂ ਰਾਮ ਲੀਲ੍ਹਾ ਖੇਡੀ ਗਈ | ਉਪਰੰਤ ਖੇਡ ਮੈਦਾਨ 'ਚ ਝਾਕੀਆਂ ਦਾ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਡੀ.ਐਸ.ਪੀ. ਸਰਵਨਜੀਤ ਸਿੰਘ, ਨਾਇਬ ਤਹਿਸੀਲਦਾਰ ਰਾਜਵਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਪਹੁੰਚੇ ਕੇ ਰਾਵਣ ਦੇ ਬੁੱਤ ਨੂੰ ਅਗਨ ਭੇਟ ਕਰਨ ਦਾ ਸੰਦੇਸ਼ ਦਿੱਤਾ | ਦੁਸਹਿਰਾ ਕਮੇਟੀ ਵਲੋਂ ਜੁਗਲ ਡੋਗਰਾ ਨੇ ਮੁੱਖ ਮਹਿਮਾਨਾਂ ਨੂੰ ਸਿਰੋਪਾਓ ਭੇਟ ਕੀਤੇ ਗਏ | ਇਸ ਮੌਕੇ ਮਾਸਟਰ ਸੰਜੀਵ ਕੁਮਾਰ, ਸੁਰੇਸ਼ ਕੁਮਾਰ ਬਬਲੂ, ਪ©ਧਾਨ ਤੇਜਵਿੰਦਰ ਸਿੰਘ, ਐਸ.ਐਚ.ਓ. ਜਸਵਿੰਦਰ ਸਿੰਘ, ਨਗਵੰਤ ਸਿੰਘ ਏ.ਐਸ.ਆਈ., ਮੋਹਨ ਸਿੰਘ ਏ.ਐਸ.ਆਈ. ਆਦਿ ਹਾਜ਼ਰ ਸਨ |
ਕਾਦੀਆਂ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ
ਕਾਦੀਆਂ, (ਕੁਲਵਿੰਦਰ ਸਿੰਘ, ਯਾਦਵਿੰਦਰ ਸਿੰਘ, ਪ੍ਰਦੀਪ ਸਿੰਘ ਬੇਦੀ)- ਨੇਕੀ ਦੀ ਬਦੀ 'ਤੇ ਜਿੱਤ ਦਾ ਪ੍ਰਤੀਕ ਤਿਉਹਾਰ ਕਾਦੀਆਂ ਦੀ ਦਾਣਾ ਮੰਡੀ ਵਿਖੇ ਸ੍ਰੀ ਰਾਮਾ ਕ੍ਰਿਸ਼ਨਾ ਦੁਸਹਿਰਾ ਵੈਲਫੇਅਰ ਕਮੇਟੀ ਤੇ ਸ੍ਰੀ ਕ੍ਰਿਸ਼ਨਾ ਡਰਾਮਾਟਿ੍ਕ ਕਲੱਬ ਕਾਦੀਆਂ ਵਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਤੇ ਹਲਕਾ ਕਾਦੀਆਂ ਦੇ ਸੀਨੀਅਰ ਆਗੂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਵਲੋਂ ਪੁੱਜ ਕੇ ਇਲਾਕਾ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ | ਦੁਸਹਿਰਾ ਵੈੱਲਫੇਅਰ ਕਮੇਟੀ ਵਲੋਂ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਕਮੇਟੀ ਦੇ ਚੇਅਰਮੈਨ ਜਗਦੀਸ਼ ਰਾਜ ਜੰਬਾ ਪ੍ਰਧਾਨ ਜਤਿੰਦਰ ਕੁਮਾਰ ਜਾਗਾ, ਖ਼ਜ਼ਾਨਚੀ ਨਰਿੰਦਰ ਕੁਮਾਰ ਭਾਟੀਆ ਉਪ ਪ੍ਰਧਾਨ ਵਿਜੇ ਕੁਮਾਰ, ਗਿੰਨੀ ਭਾਟੀਆ, ਅਸ਼ਵਨੀ ਕੁਮਾਰ, ਅਸ਼ੋਕ ਕੁਮਾਰ ਸੈਟਕਰੀ, ਵਿਨੋਦ ਕੁਮਾਰ ਟੋਨੀ ਤੋਂ ਇਲਾਵਾ ਸ੍ਰੀ ਕ੍ਰਿਸ਼ਨਾ ਡਰਾਮਾਟਿ੍ਕ ਕਲੱਬ ਦੇ ਪ੍ਰਧਾਨ ਹਰਬੰਸ ਲਾਲ ਪਰਿੰਦਾ, ਸੁਰਿੰਦਰ ਛਾਬੜਾ, ਗੌਰਵ ਭਨੋਟ, ਜੋਗਿੰਦਰਪਾਲ ਬਿੱਟੂ, ਨਵੀਨ ਕੁਮਾਰ, ਦੀਪਕ ਭਨੋਟ, ਡਾਇਰੈਕਟਰ ਰੋਹਿਤ, ਜੋਗਿੰਦਰ ਸਿੰਘ ਬਿੱਲੂ ਭਾਟੀਆ, ਪਵਨ ਭਾਮੜੀ, ਪਵਨ ਭਾਟੀਆ, ਸ਼ਾਮ ਲਾਲ ਮੁਰਾਰੀ, ਕਾਮਰੇਡ ਗੁਰਮੇਜ ਸਿੰਘ, ਅਸ਼ਵਨੀ ਵਰਮਾ, ਡਾ. ਰਕੇਸ਼ ਕਾਲੀਆ, ਦਲਜੀਤ ਸਿੰਘ ਸੋਨਾ ਬਾਜਵਾ ਆਦਿ

ਬਟਾਲਾ ਤੇ ਗੁਰਦਾਸਪੁਰ ਵਿਖੇ ਉਤਸ਼ਾਹ ਨਾਲ ਮਨਾਇਆ ਦੁਸਹਿਰਾ

ਗੁਰਦਾਸਪੁਰ, 5 ਅਕਤੂਬਰ (ਆਰਿਫ਼)- ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਗੁਰਦਾਸਪੁਰ ਵਿਖੇ ਧੂਮਧਾਮ ਅਤੇ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਸਾਲ ਵੀ ਗੁਰਦਾਸਪੁਰ ਵਿਖੇ ਮੁੱਖ ਦੋ ਦੁਸਹਿਰਾ ਮੇਲੇ ਕਰਵਾਏ ਗਏ | ਇਕ ਕਮੇਟੀ ਵਲੋਂ ਸਰਕਾਰੀ ਕਾਲਜ ...

ਪੂਰੀ ਖ਼ਬਰ »

ਲਾਰੈਂਸ ਇੰਟਰਨੈਸ਼ਨਲ ਸਕੂਲ ਬਟਾਲਾ 'ਚ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਬਟਾਲਾ, 5 ਅਕਤੂਬਰ (ਕਾਹਲੋਂ)- ਲਾਰੈਂਸ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਸਟੇਜ ਸੰਚਾਲਕ ਮਿਸ ਅਪਨੀਤ ਕੌਰ ਤੇ ਮਿਸ ਨਿਸ਼ਚਿੰਤ ਇੰਦੂ ਵਲੋਂ ਕੀਤੀ ਗਈ | ਸਕੂਲ ਚੇਅਰਮੈਨ ਸ: ਬਲਜਿੰਦਰ ...

ਪੂਰੀ ਖ਼ਬਰ »

ਬਟਾਲਾ 'ਚ ਭਲਕੇ ਮਿਲਣਗੀਆਂ ਸਸਤੀਆਂ ਤੇ ਮਿਆਰੀ ਕੰਨ ਮਸ਼ੀਨਾਂ

ਲੁਧਿਆਣਾ, 5 ਅਕਤੂਬਰ (ਸਲੇਮਪੁਰੀ)- ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਵਿਅਕਤੀ ਵੀ ਸ਼ਾਮਿਲ ਹਨ, ਜਿਹੜੇ ਆਪਣੀ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਮਹਿੰਗੀਆਂ ਕੰਨ ਮਸ਼ੀਨਾਂ ਖ਼ਰੀਦਣ ਤੋਂ ਅਸਮਰਥ ਹਨ, ਹੁਣ ਉਨ੍ਹਾਂ ...

ਪੂਰੀ ਖ਼ਬਰ »

ਦਾਣਾ ਮੰਡੀ ਫਤਹਿਗੜ੍ਹ ਚੂੜੀਆਂ 'ਚ ਚੇਅਰਮੈਨ ਪਨੂੰ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਫਤਹਿਗੜ੍ਹ ਚੂੜੀਆਂ, 5 ਅਕਤੂਬਰ (ਹਰਜਿੰਦਰ ਸਿੰਘ ਖਹਿਰਾ, ਐਮ.ਐਸ. ਫੱੁਲ)- ਦਾਣਾ ਮੰਡੀ ਫਤਹਿਗੜ੍ਹ ਚੂੜੀਆਂ ਜੋ ਗੁਰਦਾਸਪੁਰ ਤੇ ਅੰਮਿ੍ਤਸਰ ਦੀ ਹੱਦ 'ਤੇ ਸਥਿਤ ਵਿਸ਼ਾਲ ਦਾਣਾ ਮੰਡੀ ਹੈ ਇੱਥੇ ਸੈਂਕੜੇ ਪਿੰਡਾਂ ਦੇ ਕਿਸਾਨ ਆਪਣੀ ਫਸਲ ਦਾ ਮੁਨਾਸਿਬ ਭਾਅ ਲੈਣ ਲਈ ਇਸ ਮੰਡੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਟੈਂਪੂ ਚਾਲਕ ਦੀ ਮੌਤ

ਕਾਦੀਆਂ, 5 ਅਕਤੂਬਰ (ਯਾਦਵਿੰਦਰ ਸਿੰਘ, ਕੁਲਵਿੰਦਰ ਸਿੰਘ, ਪ੍ਰਦੀਪ ਸਿੰਘ ਬੇਦੀ)- ਕਾਦੀਆਂ ਹਰਚੋਵਾਲ ਰੋਡ ਨਜ਼ਦੀਕ ਪਿੰਡ ਨੰਗਲ ਬਾਗਬਾਨਾ ਦੇ ਕੋਲ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਬਲਦੇਵ ਸਿੰਘ (60) ਪੁੱਤਰ ਵੀਰ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਦੀ ਸਹਾਇਤਾ ਲਈ ਮੰਡੀਆਂ 'ਚ ਕਿਸਾਨ ਸੇਵਾ ਕੇਂਦਰ ਸਥਾਪਿਤ

ਗੁਰਦਾਸਪੁਰ, 5 ਅਕਤੂਬਰ (ਆਰਿਫ਼)- ਝੋਨੇ ਦੀ ਫ਼ਸਲ ਵੇਚਣ ਸਮੇਂ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਪ੍ਰੇਸ਼ਾਨੀ ਨਾ ਆਵੇ, ਇਸ ਲਈ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਵਲੋਂ ਜ਼ਿਲੇ੍ਹ ਦੀਆਂ 10 ਵੱਡੀਆਂ ਮੰਡੀਆਂ ਬਟਾਲਾ, ਗੁਰਦਾਸਪੁਰ, ਕਲਾਨੌਰ, ਦੀਨਾਨਗਰ, ਡੇਰਾ ਬਾਬਾ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਤੇ ਸੀ.ਪੀ.ਆਈ. ਐਮ.ਐਲ. ਲਿਬਰੇਸ਼ਨ ਦੀ ਮੀਟਿੰਗ

ਡੇਰਾ ਬਾਬਾ ਨਾਨਕ, 5 ਅਕਤੂਬਰ (ਅਵਤਾਰ ਸਿੰਘ ਰੰਧਾਵਾ)- ਨਜ਼ਦੀਕੀ ਪਿੰਡ ਸਿੰਘਪੁਰਾ ਵਿਖੇ ਪੰਜਾਬ ਕਿਸਾਨ ਯੂਨੀਅਨ ਤੇ ਸੀ.ਪੀ.ਆਈ. ਐਮ.ਐਲ. ਲਿਬਰੇਸ਼ਨ ਦੇ ਵਰਕਰਾਂ ਦੀ ਮੀਟਿੰਗ ਸੁਰਜੀਤ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਦੇ ...

ਪੂਰੀ ਖ਼ਬਰ »

36 ਬੋਤਲਾਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਦੀਨਾਨਗਰ, 5 ਅਕਤੂਬਰ (ਸੰਧੂ/ਸ਼ਰਮਾ/ਸੋਢੀ)- ਦੀਨਾਨਗਰ ਪੁਲਿਸ ਨੇ ਇਕ ਵਿਅਕਤੀ ਨੂੰ ਤਿੰਨ ਪੇਟੀਆਂ ਅੰਗਰੇਜ਼ੀ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਥਾਣਾ ਮੁਖੀ ਮੇਜਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਰੁਪਿੰਦਰ ਸਿੰਘ ਪੁਲਿਸ ਪਾਰਟੀ ...

ਪੂਰੀ ਖ਼ਬਰ »

ਨੀਲਮ ਅਗਰਵਾਲ ਦੀ 11ਵੀਂ ਬਰਸੀ 'ਤੇ 10ਵਾਂ ਮੁਫ਼ਤ ਦਿਵਿਆਂਗ ਸਹਾਇਤਾ ਕੈਂਪ ਲਗਾਇਆ

ਗੁਰਦਾਸਪੁਰ, 5 ਅਕਤੂਬਰ (ਆਰਿਫ਼)- ਐਚ.ਆਰ.ਏ. ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਵਿਖੇ ਚੇਅਰਮੈਨ ਹੀਰਾ ਮਨੀ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਉਨ੍ਹਾਂ ਦੀ ਪਤਨੀ ਸਵ: ਨੀਲਮ ਅਗਰਵਾਲ ਦੀ 11ਵੀਂ ਬਰਸੀ 'ਤੇ 10ਵਾਂ ਮੁਫ਼ਤ ਦਿਵਿਆਂਗ ਸਹਾਇਤਾ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਨੇ ਲਖੀਮਪੁਰ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਕੀਤਾ ਯਾਦ

ਡੇਰਾ ਬਾਬਾ ਨਾਨਕ, 5 ਅਕਤੂਬਰ (ਅਵਤਾਰ ਸਿੰਘ ਰੰਧਾਵਾ)- ਬੀਤੇ ਸਮੇਂ ਅੰਦਰ ਸੰਯੁਕਤ ਮੋਰਚੇ ਵਲੋਂ ਲਖੀਮਪੁਰ ਖੀਰੀ ਵਿਚ ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ ਨੂੰ ਭਾਜਪਾ ਮੰਤਰੀ ਦੇ ਲੜਕੇ ਵਲੋਂ ਗੱਡੀ ਥੱਲੇ ਦਰੜ ਕੇ ਸ਼ਹੀਦ ਕਰ ਦਿੱਤਾ ਸੀ, ਉਨ੍ਹਾਂ ਸ਼ਹੀਦਾਂ ਤੇ ਕਿਸਾਨ ...

ਪੂਰੀ ਖ਼ਬਰ »

ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਬੈਡਮਿੰਟਨ ਟੂਰਨਾਮੈਂਟ ਕਰਵਾਇਆ

ਗੁਰਦਾਸਪੁਰ, 5 ਅਕਤੂਬਰ (ਆਰਿਫ਼)- ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਉਪ ਚਾਂਸਲਰ ਡਾ: ਸੁਸ਼ੀਲ ਮਿੱਤਲ ਅਤੇ ਰਜਿਸਟਰਾਰ ਡਾ: ਰਾਜੀਵ ਬੇਦੀ ਦੇ ਨਿਰਦੇਸ਼ਾਂ ਤਹਿਤ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਦੋ ਰੋਜ਼ਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਤੋਂ ਖ਼ਾਲਸਾ ਮਾਰਚ 'ਚ ਸ਼ਾਮਿਲ ਹੋਣ ਲਈ 100 ਗੱਡੀਆਂ ਦਾ ਕਾਫ਼ਲਾ ਜਾਵੇਗਾ : ਘੁਮਾਣ

ਬਟਾਲਾ, 5 ਅਕਤੂਬਰ (ਕਾਹਲੋਂ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਖ਼ਾਲਸਾ ਪੰਥ ਨੂੰ ਤੋੜਨ ਲਈ ਰਚੀ ਜਾ ਰਹੀ ਸਾਜਿਸ਼ ਦੇ ਖ਼ਿਲਾਫ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਤਖ਼ਤ ਸ੍ਰੀ ਕੇਸਗੜ੍ਹ ਸ੍ਰੀ ਅਨੰਦਪੁਰ ਸਾਹਿਬ ਤੋਂ ...

ਪੂਰੀ ਖ਼ਬਰ »

ਪਿੰਡ ਘੱਸ ਵਿਖੇ ਨਿੱਜੀ ਘਰੇਲੂ ਜਗ੍ਹਾ ਉਪਰ ਨਾਜਾਇਜ਼ ਕਬਜ਼ਾ ਕਰਨ ਦਾ ਦੋਸ਼

ਪੰਜਗਰਾਈਆਂ, 5 ਅਕਤੂਬਰ (ਬਲਵਿੰਦਰ ਸਿੰਘ)- ਨਜ਼ਦੀਕੀ ਪਿੰਡ ਘੱਸ ਵਿਖੇ ਪਿੰਡ ਦੀ ਬੀਬੀ ਕੁਲਬੀਰ ਕੌਰ ਪਤਨੀ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਮੇਰੇ ਪਿੰਡ ਵਿਚ ਮੇਰੇ ਘਰ ਦੇ ਨਾਲ ਲਗਦੀ ਕੁਝ ਜਗ੍ਹਾ, ਜੋ ਮੇਰੇ ਪਿਤਾ ਨੇ ਜੋਸ਼ੀ ਪਰਿਵਾਰ ਤੋਂ ਲਈ ਸੀ, ਜਿਸ ਦੀ ਰਜਿਸਟਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਬਾਜ਼ੀਗਰ ਭਾਈਚਾਰੇ ਨੂੰ ਕੇਂਦਰ ਵਲੋਂ ਅਨੁਸੂਚਿਤ ਕਬੀਲਾ ਐਲਾਨਣ ਲਈ ਯੋਗ ਕਾਰਵਾਈ ਕਰੇ : ਦਿਆਲ, ਧਰਮਸੋਤ

ਬਟਾਲਾ, 5 ਅਕਤੂਬਰ (ਕਾਹਲੋਂ)- ਪੰਜਾਬ ਸਰਕਾਰ ਬਾਜੀਗਰ ਭਾਈਚਾਰੇ ਨੂੰ ਕੇਂਦਰ ਸਰਕਾਰ ਵਲੋਂ ਅਨੁਸੂਚਿਤ ਕਬੀਲਾ ਘੋਸ਼ਿਤ ਕਰਾਉਣ ਲਈ ਯੋਗ ਕਾਰਵਾਈ ਕਰੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਬਾਜੀਗਰ ਫਰੰਟ ਦੇ ਕੌਮੀ ਪ੍ਰਧਾਨ ਦਵਿੰਦਰ ਸਿੰਘ ਦਿਆਲ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਵਿਦਿਆਰਥੀਆਂ ਦਾ ਸਵਾਗਤੀ ਸਮਾਗਮ ਕਰਵਾਇਆ

ਬਟਾਲਾ 5 ਅਕਤੂਬਰ (ਕਾਹਲੋਂ)-ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਕਾਲਜ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੀ ਆਮਦ ਮੌਕੇ ਇਕ ਸਵਾਗਤੀ ਸਮਾਰੋਹ ਕਰਵਾਇਆ ਗਿਆ | ਕਾਲਜ ਦੀ ਐੱਸ.ਆਰ.ਸੀ. ਕਮੇਟੀ ਦੇ ਪ੍ਰਧਾਨ ਸ੍ਰੀ ਸ਼ਿਵਰਾਜਨ ਪੁਰੀ ਤੇ ਜਨਰਲ ਸਕੱਤਰ ਰੇਖਾ ਦੀ ...

ਪੂਰੀ ਖ਼ਬਰ »

ਕਈ ਸਮੱਸਿਆਵਾਂ ਨਾਲ ਜੂਝ ਰਿਹਾ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ

ਡੇਰਾ ਬਾਬਾ ਨਾਨਕ, 5 ਅਕਤੂਬਰ (ਵਿਜੇ ਸ਼ਰਮਾ)- ਭਾਰਤ-ਪਾਕਿ ਕੌਮਾਂਤਰੀ ਸਰਹੱਦ ਦੇ ਨਾਲ ਵੱਸਿਆ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਤਹਿਸੀਲ ਹੈੱਡਕੁਆਰਟਰ ਹੋਣ ਦੇ ਬਾਵਜੂਦ ਵੀ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਕਰੀਬ 3 ਸਾਲ ਪਹਿਲਾਂ ਜਦੋਂ ਭਾਰਤ-ਪਾਕਿ ...

ਪੂਰੀ ਖ਼ਬਰ »

ਯੂਨੀਅਨ ਬੈਂਕ ਦੀਨਾਨਗਰ ਨੇ ਸੀ.ਸੈ.ਸਕੂਲ ਤਾਲਿਬਪੁਰ ਲਈ ਪਖ਼ਾਨਿਆਂ ਦਾ ਕਰਵਾਇਆ ਨਿਰਮਾਣ

ਪੁਰਾਣਾ ਸ਼ਾਲਾ, 5 ਅਕਤੂਬਰ (ਅਸ਼ੋਕ ਸ਼ਰਮਾ)- ਗਾਂਧੀ ਜਯੰਤੀ ਨੰੂ ਸਮਰਪਿਤ ਯੂਨੀਅਨ ਬੈਂਕ ਆਫ਼ ਇੰਡੀਆ ਦੀਨਾਨਗਰ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ 2 ਅਕਤੂਬਰ ਨੂੰ ਸੀਨੀਅਰ ਸੈਕੰਡਰੀ ਸਕੂਲ ਦਰਬਾਰ ਪੰਡੋਰੀ ਵਿਖੇ ਵਿਦਿਆਰਥਣਾਂ ਲਈ ਪਖਾਨੇ ਦੀ ਇਮਾਰਤ ਦਾ ਨਿਰਮਾਣ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਨੇ 4 ਫ਼ੀਸਦੀ ਡੀ.ਏ. ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ

ਡੇਰਾ ਬਾਬਾ ਨਾਨਕ, 5 ਅਕਤੂਬਰ (ਵਿਜੇ ਸ਼ਰਮਾ)- ਸਾਬਕਾ ਫ਼ੌਜੀ ਯੂਨੀਅਨ ਦੀ ਅਹਿਮ ਮੀਟਿੰਗ ਸਥਾਨਕ ਫ਼ੌਜੀ ਸਦਨ ਵਿਖੇ ਰਿਸਾਲਦਾਰ ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਹੋਰ ਸਮੱਸਿਆਵਾਂ ਤੋਂ ਇਲਾਵਾ ਇਕ ਰੈਂਕ ਇਕ ਪੈਨਸ਼ਨ ਸਬੰਧੀ ਵਿਚਾਰ ਕੀਤਾ ਗਿਆ | ...

ਪੂਰੀ ਖ਼ਬਰ »

ਡਾਕਟਰਾਂ ਵਲੋਂ ਮੈਡੀਕਲ ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ

ਧਾਰੀਵਾਲ, 5 ਅਕਤੂਬਰ (ਸਵਰਨ ਸਿੰਘ)- ਇਥੋਂ ਨਜ਼ਦੀਕੀ ਪਿੰਡ ਧਾਰੀਵਾਲ ਕਲਾਂ ਵਿਖੇ ਚੀਮਾ ਸੇਵਾ ਸੁਸਾਇਟੀ ਵਲੋਂ ਪਿੰਡ ਦੇ ਐਨ.ਆਈ.ਆਈ. ਤੇ ਫ਼ੌਜੀ ਭਰਾਵਾਂ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਇਸ ਮੈਡੀਕਲ ਕੈਂਪ ...

ਪੂਰੀ ਖ਼ਬਰ »

ਹਰਚੋਵਾਲ 'ਚ ਵੈਟਰਨਜ਼ ਵੈੱਲਫੇਅਰ ਆਰਗੇਨਾਈਜੇਸ਼ਨ ਦੀ ਮੀਟਿੰਗ ਹੋਈ

ਹਰਚੋਵਾਲ, 5 ਅਕਤੂਬਰ (ਭਾਮ/ਢਿੱਲੋਂ)- ਕਸਬਾ ਹਰਚੋਵਾਲ ਵਿਖੇ ਵੈਟਰਨਜ਼ ਵੈਲਫ਼ੇਅਰ ਆਰਗੇਨਾਈਜੇਸ਼ਨ ਗੁਰਦਾਸਪੁਰ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੈਪਟਨ ਪਰਮਿੰਦਰ ਸਿੰਘ ਰਿਆੜ ਤੇ ਉਪ ਪ੍ਰਧਾਨ ਦਵਿੰਦਰ ਸਿੰਘ ਮੁੱਲਾਂਪੁਰ ਦੀ ਅਗਵਾਈ ਹੇਠ ਹੋਈ ਜਿਸ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਐੱਨ.ਆਰ.ਆਈਜ਼. ਦੇ ਸਹਿਯੋਗ ਨਾਲ ਗ੍ਰਾਮ ਪੰਚਾਇਤ ਨੇ ਬੂਟੇ ਲਗਾਏ

ਵਡਾਲਾ ਗ੍ਰੰਥੀਆਂ, 5 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਇਥੋਂ ਨਜ਼ਦੀਕੀ ਪਿੰਡ ਚੀਮਾ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ ਦਾ ਸਰਬਪੱਖੀ ਵਿਕਾਸ ਕਰਵਾਉਣ ਦੇ ਨਾਲ-ਨਾਲ ਨਿਕਾਸੀ ਪਾਣੀ ਦੇ ਢੁਕਵੇਂ ਪ੍ਰਬੰਧ ਤਹਿਤ ਪਿੰਡ ਦੇ ਛੱਪੜ ਦੇ ਕੀਤੇ ਨਵੀਨੀਕਰਨ ਉਪਰੰਤ ਹੁਣ ...

ਪੂਰੀ ਖ਼ਬਰ »

ਗੁਰੂ ਹਰਿ ਰਾਏ ਪਬਲਿਕ ਸਕੂਲ ਵਿਖੇ ਐਨੀਮਲ ਡੇ ਮਨਾਇਆ

ਕਿਲ੍ਹਾ ਲਾਲ ਸਿੰਘ, 5 ਅਕਤੂਬਰ (ਬਲਬੀਰ ਸਿੰਘ)- ਸੰਸਾਰ ਪਸ਼ੂ ਕਲਿਆਣ ਦਿਵਸ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲ੍ਹਾ ਲਾਲ ਸਿੰਘ ਵਿਖੇ ਮਨਾਇਆ ਗਿਆ, ਜਿਸ ਵਿਚ ਨਰਸਰੀ ਜਮਾਤ ਦੇ ਛੋਟੇ-ਛੋਟੇ ਬੱਚਿਆਂ ਨੇ ਜਾਨਵਰਾਂ ਦੀਆਂ ਜੋੜੀਆਂ ਦੇ ਰੂਪ ਵਿਚ ਆਪਣੀ ਕਲਾ ਦਾ ਪ੍ਰਦਰਸ਼ਨ ...

ਪੂਰੀ ਖ਼ਬਰ »

'ਅਤੁਲਯ ਭਾਰਤ' ਰੋਲਰ ਸਕੇਟਿੰਗ ਯਾਤਰਾ ਦਾ ਐੱਸ.ਐੱਸ.ਐਮ. ਕਾਲਜ ਵਿਖੇ ਨਿੱਘਾ ਸਵਾਗਤ

ਦੀਨਾਨਗਰ, 5 ਅਕਤੂਬਰ (ਸੰਧੂ/ਸੋਢੀ/ਸ਼ਰਮਾ)- ਐੱਸ.ਐੱਸ.ਐਮ. ਕਾਲਜ ਵਿਖੇ ਕਾਲਜ ਪਿ੍ੰਸੀਪਲ ਡਾ: ਆਰ.ਕੇ. ਤੁਲੀ ਦੀ ਅਗਵਾਈ ਵਿਚ ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਹੋ ਰਹੀ 'ਅਤੁਲਯ ਭਾਰਤ' ਰੋਲਰ ਸਕੇਟਿੰਗ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ | ਯਾਤਰਾ ਵਿਚ 10 ਲੜਕੀਆਂ ...

ਪੂਰੀ ਖ਼ਬਰ »

ਰਸੂਲਪੁਰ 'ਚ ਐਂਟੀ ਕੁਰੱਪਸ਼ਨ ਸੈੱਲ ਦੀ ਮੀਟਿੰਗ

ਕਲਾਨੌਰ, 5 ਅਕਤੂਬਰ (ਪੁਰੇਵਾਲ)- ਨੇੜਲੇ ਪਿੰਡ ਰਸੂਲਪੁਰ 'ਚ ਗੁਰਦੀਪ ਸਿੰਘ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਐਂਟੀ ਕੁਰੱਪਸ਼ਨ ਸੈੱਲ ਪੰਜਾਬ ਦੇ ਡਾਇਰੈਕਟਰ ਅਤੇ ਹਲਕਾ ਡੇਰਾ ਬਾਬਾ ਨਾਨਕ ਤੋਂ 'ਆਪ' ਆਗੂ ਸ: ...

ਪੂਰੀ ਖ਼ਬਰ »

ਮਾਝਾ ਕਿਸਾਨ ਸੰਘਰਸ਼ ਕਮੇਟੀ ਪਿੰਡ ਦੁਲੂਆਣਾ ਦੇ ਯੂਨਿਟ ਦਾ ਗਠਨ

ਧਾਰੀਵਾਲ, 5 ਅਕਤੂਬਰ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਦੁਲੂਆਣਾਂ ਵਿਖੇ ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਬਲਵਿੰਦਰ ਸਿੰਘ ਰਾਜੂ ਔਲਖ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਵਿਸ਼ੇਸ਼ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਸੋਨੂੰ ਚੱਡਾ, ਕਸ਼ਮੀਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਰੋਹ ਕਰਵਾਇਆ

ਵਡਾਲਾ ਗ੍ਰੰਥੀਆਂ, 5 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਕਸਬਾ ਵਡਾਲਾ ਗ੍ਰੰਥੀਆਂ ਵਿਖੇ ਪਾਰੋਵਾਲ ਐਜੂਕੇਸ਼ਨਲ ਅਤੇ ਵੈੱਲਫ਼ੇਅਰ ਸੁਸਾਇਟੀ ਤਹਿਤ ਚੱਲ ਰਹੇ ਸ੍ਰੀ ਗੁਰੂ ਹਰਕਿ੍ਸ਼ਨ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ...

ਪੂਰੀ ਖ਼ਬਰ »

ਰਿਆੜਕੀ ਕਾਲਜ ਤੁਗਲਵਾਲਾ ਵਿਖੇ ਦੁਸਹਿਰੇ ਮੌਕੇ ਅਧਿਆਪਕ ਸੁਖਜਿੰਦਰ ਸਿੰਘ ਨੂੰ 20000 ਦੀ ਐੱਫ.ਡੀ. ਨਾਲ ਸਨਮਾਨਿਆ

ਬਟਾਲਾ, 5 ਅਕਤੂਬਰ (ਕਾਹਲੋਂ)- ਪੰਜਾਬ ਦੇ ਸ਼ਾਂਤੀ ਨਿਕੇਤਨ ਵਜੋਂ ਜਾਣਿਆ ਜਾਂਦਾ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ, ਵਿਖੇ ਹਰ ਦਿਨ-ਤਿਉਹਾਰ 'ਤੇ ਛੁੱਟੀ ਕਰਨ ਦੀ ਬਜਾਏ ਉਸ ਦਿਨ ਨੂੰ ਉਸੇ ਹੀ ਸ਼ਰਧਾ ਭਾਵਨਾ ਨਾਲ ਸੰਸਥਾ ਵਿਚ ਵਿਦਿਆਰਥੀਆਂ ਵਲੋਂ ਬੜੇ ਸ਼ੌਂਕ ...

ਪੂਰੀ ਖ਼ਬਰ »

ਭਾਕਿਊ ਤੇ ਆਬਾਦਕਾਰ ਜ਼ਮੀਨ ਬਚਾਓ ਕਮੇਟੀ ਦੀ ਸਾਂਝੀ ਮੀਟਿੰਗ

ਪੁਰਾਣਾ ਸ਼ਾਲਾ, 5 ਅਕਤੂਬਰ (ਗੁਰਵਿੰਦਰ ਸਿੰਘ ਗੋਰਾਇਆ)- ਪਾਕਿਸਤਾਨ ਤੋਂ ਉੱਜੜ ਕੇ ਆਏ ਛੋਟੇ ਤੇ ਗ਼ਰੀਬ ਵਰਗ ਦੇ ਕਿਸਾਨਾਂ ਵਲੋਂ ਆਪਣੇ ਪਰਿਵਾਰਾਂ ਦੀ ਦਰ ਗੁਜਰ ਕਰਨ ਲਈ ਤਤਕਾਲੀ ਸਰਕਾਰਾਂ ਦੀ ਸਹਿਮਤੀ ਨਾਲ ਇਹ ਉਮੀਦ ਰੱਖ ਕੇ ਦਰਿਆ ਬਿਆਸ ਦੀ ਹਦੂਦ ਵਿਚ ਖ਼ੂਨ ਪਸੀਨਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX