ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ, ਇਕਬਾਲ ਸਿੰਘ ਸੋਢੀ, ਪਰਮਜੀਤ ਜੋਸ਼ੀ)-ਦੁਸਹਿਰੇ ਦਾ ਤਿਉਹਾਰ ਜ਼ਿਲ੍ਹਾ ਤਰਨ ਤਾਰਨ ਵਿਖੇ ਬਹੁਤ ਹੀ ਉਤਸ਼ਾਹ ਨਾਲ ਮਨਾਇਆ | ਇਸ ਸੰਬੰਧ ਵਿਚ ਤਰਨ ਤਾਰਨ, ਪੱਟੀ, ਖੇਮਕਰਨ ਤੇ ਚੋਹਲਾ ਸਾਹਿਬ ਤੋਂ ਇਲਾਵਾ ਹੋਰਨਾਂ ਛੋਟੇ ਕਸਬਿਆਂ ਵਿਚ ਵੀ ਦੁਸਹਿਰੇ ਦੇ ਤਿਉਹਾਰ ਮੌਕੇ ਸਨਾਤਨ ਧਰਮ ਸਭਾ ਤੇ ਹੋਰਨਾਂ ਸੁਸਾਇਟੀਆਂ ਵਲੋਂ ਤਿਆਰ ਕਰਵਾਏ ਗਏ ਕੱਦਵਾਰ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ ਗਿਆ | ਵੱਡੀ ਗਿਣਤੀ ਵਿਚ ਲੋਕ ਪੁਤਲਿਆਂ ਨੂੰ ਅਗਨ ਭੇਟ ਕਰਨ ਮੌਕੇ ਪਹੁੰਚੇ ਹੋਏ ਸਨ | ਤਰਨਤਾਰਨ ਵਿਖੇ ਸਨਾਤਨ ਧਰਮ ਸਭਾ ਦੇ ਪ੍ਰਧਾਨ ਪ੍ਰਮੋਦ ਕੁਮਾਰ ਬਿੱਟੂ, ਜਨ. ਸਕੱਤਰ ਜਸਵਿੰਦਰ ਗਲਹੋਤਰਾ ਤੇ ਉਨ੍ਹਾਂ ਦੀ ਸਮੁੱਚੀ ਟੀਮ ਦੀ ਅਗਵਾਈ ਵਿਚ ਦੁਸਹਿਰੇ ਦਾ ਤਿਉਹਾਰ ਦੁਸਹਿਰਾ ਗਰਾਊਾਡ ਵਿਖੇ ਮਨਾਇਆ | ਸਨਾਤਨ ਧਰਮ ਸਭਾ ਵਲੋਂ 60 ਫੁੱਟ ਉੱਚੇ ਰਾਵਣ ਤੇ ਕੁੰਭਕਰਨ ਦੇ ਪੁਤਲੇ ਬਣਾਏ ਗਏ ਸਨ | ਇਸ ਮੌਕੇ ਵੱਖ-ਵੱਖ ਰਾਮ ਲੀਲਾ ਕਮੇਟੀਆਂ ਦੇ ਨੁਮਾਇੰਦਿਆਂ ਨੇ ਸ਼ਹਿਰ ਵਿਚ ਝਾਕੀਆਂ ਕੱਢੀਆਂ ਤੇ ਦੁਸਹਿਰਾ ਗਰਾਊਾਡ ਵਿਚ ਪਹੁੰਚ ਕੇ ਰਾਵਣ ਅਤੇ ਕੁੰਭਕਰਨ ਦੇ ਪੁਤਲਿਆਂ ਦੇ ਆਲ਼ੇ ਦੁਆਲ਼ੇ ਪ੍ਰਕਰਮਾ ਕਰਨ ਤੋਂ ਬਾਅਦ ਪ੍ਰਧਾਨ ਪ੍ਰਮੋਦ ਕੁਮਾਰ ਬਿੱਟੂ ਵਲੋਂ ਰਾਵਣ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਹਮੇਸ਼ਾਂ ਹੀ ਬੁਰਾਈ ਦੀ ਹਾਰ ਤੇ ਸੱਚਾਈ ਦੀ ਜਿੱਤ ਹੁੰਦੀ ਹੈ | ਇਸ ਮੌਕੇ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਬਹੁਤ ਹੀ ਖ਼ੁਸ਼ੀ ਦੇਖਣ ਨੂੰ ਮਿਲ ਰਹੀ ਹੈ ਕਿ ਅਸੀਂ ਰਲ ਮਿਲ ਕੇ ਦੁਸਹਿਰੇ ਦਾ ਤਿਓਹਾਰ ਮਨਾ ਰਹੇ ਹਾਂ | ਇਸ ਮੌਕੇ ਸਨਾਤਨ ਧਰਮ ਸਭਾ ਦੇ ਪ੍ਰਧਾਨ ਪ੍ਰਮੋਦ ਕੁਮਾਰ ਬਿੱਟੂ, ਜਨਰਲ ਸਕੱਤਰ ਜਸਵਿੰਦਰ ਗਲਹੋਤਰਾ, ਸਾਬਕਾ ਕੌਂਸਲਰ ਸਰਬਰਿੰਦਰ ਸਿੰਘ ਭਰੋਵਾਲ, ਸ਼ਿਵ ਸੈਨਾ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ, ਜਗਦੀਸ਼ ਕੁਮਾਰ ਮੁਰਾਦਪੁਰਾ, ਪਵਨ ਕੁਮਾਰ ਮੁਰਾਦਪੁਰਾ, ਵਿਮਲ ਅਗਰਵਾਲ, ਸਾਬਕਾ ਚੇਅਰਮੈਨ ਸੁਬੇਗ ਸਿੰਘ ਧੁੰਨ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ, ਮੋਨੂੰ ਚੀਮਾ, ਡੀ.ਐਸ.ਪੀ. ਮਨਜੀਤ ਸਿੰਘ, ਆਮ ਆਦਮੀ ਪਾਰਟੀ ਦੀ ਆਗੂ ਮਹਿਲਾ ਜ਼ਿਲ੍ਹਾ ਪ੍ਰਧਾਨ ਅੰਜੂ ਵਰਮਾ, ਸਵਤੰਤਰ ਕੁਮਾਰ ਪੱਪੀ, ਐਡਵੋਕੇਟ ਆਦੇਸ਼ ਅਗਨੀਹੋਤਰੀ, ਐਸ.ਐਚ.ਓ. ਹਰਪ੍ਰੀਤ ਸਿੰਘ, ਟਰੈਫਿਕ ਇੰਚਾਰਜ ਇੰਸ. ਉਪਕਾਰ ਸਿੰਘ ਆਦਿ ਹਾਜ਼ਰ ਸਨ |
ਚੋਹਲਾ ਸਾਹਿਬ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ
ਚੋਹਲਾ ਸਾਹਿਬ, (ਬਲਵਿੰਦਰ ਸਿੰਘ)¸ਸ਼ਿਵ ਮੰਦਰ ਦੁਸਹਿਰਾ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਦੀ ਉੱਪਰ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਸਥਾਨਕ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਬੜੀ ਸ਼ਰਧਾ ਤੇ ਧੂੰਮਧਾਮ ਨਾਲ ਮਨਾਇਆ ਗਿਆ, ਜਿਥੇ ਸੂਰਜ ਢਲਦਿਆਂ ਹੀ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਵੱਡ ਅਕਾਰੀ ਪੁਤਲਿਆਂ ਨੂੰ ਅਗਨ ਭੇਟ ਕੀਤਾ ਗਿਆ | ਐਨ ਮੌਕੇ 'ਤੇ ਖੇਡ ਸਟੇਡੀਅਮ ਵਿਖੇ ਮਨਾਏ ਜਾਂਦੇ ਦੁਸਿਹਰੇ ਦੀ ਪ੍ਰਵਾਨਗੀ ਨਾ ਦਿੱਤੇ ਜਾਣ ਕਾਰਨ ਬਦਲੇ ਗਏ ਸਥਾਨ ਕਰਕੇ ਲੋਕਾਂ ਨੂੰ ਮੁਸ਼ਕਿਲ ਤਾਂ ਜ਼ਰੂਰ ਆਈ, ਪਰ ਇਸ ਦਿ੍ਸ਼ ਨੂੰ ਵੇਖਣ ਲਈ ਸਮੁੱਚੇ ਇਲਾਕੇ ਵਿਚੋਂ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਇੱਥੇ ਪੁੱਜੇ | ਇਸ ਤੋਂ ਪਹਿਲਾਂ ਸ਼ਿਵ ਮੰਦਰ ਦੁਸਹਿਰਾ ਕਮੇਟੀ ਵਲੋਂ ਕਬੱਡੀ ਕੱਪ ਵੀ ਕਰਵਾਇਆ ਗਿਆ | ਜਿਸ ਵਿਚ ਪੰਜਾਬ ਦੀਆਂ ਨਾਮਵਰ ਕਬੱਡੀ ਟੀਮਾਂ ਦੇ ਫਸਵੇਂ ਮੁਕਾਬਲੇ ਕਰਵਾਏ ਗਏ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਅੱਜ ਦੇ ਪਵਿੱਤਰ ਦਸਹਿਰੇ ਦੇ ਤਿਉਹਾਰ ਦੀ ਸਭ ਨੂੰ ਵਧਾਈ ਦਿੱਤੀ | ਉਨ੍ਹਾਂ ਇਸ ਕਾਰਜ ਲਈ ਸ਼ਿਵ ਮੰਦਰ ਦੁਸਹਿਰਾ ਕਮੇਟੀ ਦੀ ਸ਼ਲਾਘਾ ਕੀਤੀ | ਸ਼ਿਵ ਮੰਦਰ ਦੁਸਹਿਰਾ ਕਮੇਟੀ ਵਲੋਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਸਮੇਤ ਇਥੇ ਪੁੱਜੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਕਮੇਟੀ ਪ੍ਰਧਾਨ ਤਰੁਣ ਜੋਸ਼ੀ, ਤਰਸੇਮ ਕੁਮਾਰ ਨਾਇਅਰ, ਭੁਪਿੰਦਰ ਕੁਮਾਰ ਨਈਅਰ, ਰਮਨ ਕੁਮਾਰ ਧੀਰ ਜਿਊਲਰਜ਼, ਪਰਮਜੀਤ ਜੋਸ਼ੀ, ਡੀ.ਐੱਸ.ਪੀ. ਕਮਲਜੀਤ ਸਿੰਘ, ਪ੍ਰਦੀਪ ਕੁਮਾਰ ਹੈਪੀ, ਰਾਹੁਲ ਧੀਰ, ਸੌਰਵ ਨਈਅਰ, ਕਰਨਬੀਰ, ਸੁਨੀਲ ਕੁਮਾਰ, ਪਿ੍ਆਂਸੂ, ਸੰਨੀ ਧੀਰ, ਆਕਾਸ਼, ਭੰਵਰਦੀਪ, ਸਰਬ ਜੋਸ਼ੀ, ਮੰਨੂੰ ਸ਼ਰਮਾ ਸਮੇਤ ਸਾਰੇ ਕਮੇਟੀ ਮੈਂਬਰਾਂ ਤੋਂ ਇਲਾਵਾ ਚੇਅਰਮੈਨ ਰਵਿੰਦਰ ਸਿੰਘ ਸ਼ੈਂਟੀ, ਚੇਅਰਮੈਨ ਬਾਬਾ ਸਾਹਿਬ ਸਿੰਘ ਗੁਜਰਪੁਰ, ਸਰਪੰਚ ਲਖਵੀਰ ਸਿੰਘ, ਸਾ. ਸਰਪੰਚ ਰਾਏਵਿੰਦਰ ਸਿੰਘ, ਮੈਂਬਰ ਪੰਚਾਇਤ ਰਾਮ ਸਿੰਘ, ਕੁਲਵੰਤ ਸਿੰਘ ਮੈਂਬਰ, ਪਿਆਰਾ ਸਿੰਘ ਮੈਂਬਰ, ਹਰਜੀਤ ਸਿੰਘ ਮੈਂਬਰ, ਦਾਰਾ ਸਿੰਘ ਮੈਂਬਰ, ਅਜੀਤ ਸਿੰਘ ਪ੍ਰਧਾਨ, ਰਕੇਸ਼ ਕੁਮਾਰ ਬਿੱਲਾ ਆੜਤੀ, ਸੁਖਦੇਵ ਰਾਜ ਸਿੰਘ, ਸਤਨਾਮ ਸਿੰਘ ਢਿੱਲੋਂ ਆਦਿ ਹਾਜ਼ਰ ਸਨ |
ਖੇਮਕਰਨ ਵਿਖੇ ਦੁਸਹਿਰਾ ਬੜੀ ਧੂੰਮਧਾਮ ਨਾਲ ਮਨਾਇਆ ਗਿਆ
ਖੇਮਕਰਨ, (ਰਾਕੇਸ਼ ਬਿੱਲਾ)¸ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਖੇਮਕਰਨ ਦੇ ਸਰਕਾਰੀ ਸਕੂਲ ਦੀ ਗਰਾਊਾਡ ਬੜੀ ਧੂਮਧਾਮ ਨਾਲ ਮਨਾਇਆ | ਸ੍ਰੀ ਰਾਮ ਲੀਲਾ ਡ੍ਰਾਮਾਟਿ੍ਕ ਕਲੱਬ ਵਲੋਂ ਮਨਾਏ ਗਏ ਦੁਸਹਿਰੇ 'ਚ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਸ਼ਾਮਿਲ ਹੋਏ | ਜਿਨ੍ਹਾਂ ਇਸ ਸਮੇਂ ਇਕੱਤਰ ਹੋਏ ਬਹੁਤ ਭਾਰੀ ਗਿਣਤੀ 'ਚ ਸਥਾਨਕ ਤੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਗੁਰੂਆਂ, ਦੇਵੀ-ਦੇਵਤਿਆਂ, ਪੀਰਾਂ ਦੀ ਯਾਦ 'ਚ ਮਨਾਏ ਜਾਂਦੇ ਦਿਹਾੜੇ ਸਾਡੀ ਭਾਈਚਾਰਕ ਸਾਂਝ ਦਾ ਪ੍ਰਤੀਕ ਹਨ | ਅੱਜ ਦੇ ਪਵਿੱਤਰ ਦਿਨ ਪ੍ਰਭੂ ਸ੍ਰੀ ਰਾਮ ਨੇ ਰਾਵਣ ਦਾ ਅੰਤ ਕਰਕੇ ਬਦੀ 'ਤੇ ਜਿੱਤ ਪਾਈ ਸੀ | ਉਨ੍ਹਾਂ ਡ੍ਰਾਮਾਟਿ੍ਕ ਕਲੱਬ ਦੀ ਪ੍ਰਸੰਸਾ ਕਰਦਿਆਂ ਕਿ ਕਲੱਬ ਦੇ ਸਮੂਹ ਮੈਂਬਰ ਵਧਾਈ ਦੇ ਪਾਤਰ ਹਨ | ਉਨ੍ਹਾਂ ਕਲੱਬ ਨੂੰ ਸਹਾਇਤਾ ਵਜੋਂ ਪੰਜਾਹ ਹਜਾਰ ਰਪਏ ਨਕਦ ਦਿੱਤੇ | ਕਲੱਬ ਵਲੋਂ ਹਲਕਾ ਵਿਧਾਇਕ ਧੁੰਨ ਸਮੇਤ ਆਈਆਂ ਸ਼ਖ਼ਸੀਅਤਾਂ ਦਾ ਸਵਾਗਤ ਕਰਦਿਆਂ ਸਨਮਾਨਿਤ ਕੀਤਾ | ਇਸ ਉਪਰੰਤ ਵਿਧਾਇਕ ਧੁੰਨ ਨੇ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਅਗਨੀ ਦਿੱਤੀ | ਇਸ ਤੋਂ ਪਹਿਲਾਂ ਸ੍ਰੀ ਰਾਮ ਲੀਲਾ ਦੇ ਕਲਾਕਾਰਾਂ ਵਲੋਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ | ਇਸ ਮੌਕੇ 'ਤੇ ਡੀ.ਐੱਸ.ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ, ਐੱਸ.ਐੱਚ.ਓ. ਇੰਸਪੈਕਟਰ ਕੰਵਲਜੀਤ ਰਾਏ, ਸਾਬਕਾ ਪ੍ਰਧਾਨ ਮੰਗਤ ਰਾਮ ਗੁਲਾਟੀ, ਆੜ੍ਹਤੀ ਯੂਨੀਅਨ ਖੇਮਕਰਨ ਦੇ ਪ੍ਰਧਾਨ ਹਰਭਜਨ ਸਿੰਘ ਸੰਧੂ, ਜਥੇਦਾਰ ਕਿੱਕਰ ਸਿੰਘ ਚੱਠੂ, ਸਰਵਨ ਸਿੰਘ ਪੰਨੂ, ਜਥੇਦਾਰ ਸਤਨਾਮ ਸਿੰਘ ਮਨਾਂਵਾ, ਕੁਲਵੰਤ ਸਿੰਘ ਮੱਸਤਗੜ੍ਹ, ਚਮਕੌਰ ਸਿੰਘ ਕਲਸ, ਸੁਖਵਿੰਦਰ ਸਿੰਘ ਪ੍ਰੇਮ ਨਗਰ, ਸੁਖਰਾਜ ਸਿੰਘ ਬੀ.ਏ., ਮਨਜੀਤ ਸਿੰਘ ਯੂ.ਕੇ., ਮਨਦੀਪ ਸਿੰਘ ਗਿੱਲ, ਜਗਤਾਰ ਸਿੰਘ ਖੇੜਾ, ਕਲੱਬ ਪ੍ਰਧਾਨ ਸ਼ਰਨਜੀਤ ਅਰੋੜਾ, ਵਿਜੈ ਗੁਲਾਟੀ, ਜਨਕ ਰਾਜ ਮਹਿਤਾ, ਰਾਮ ਭੰਡਾਰੀ, ਪ੍ਰਧਾਨ ਅਸ਼ਵਨੀ ਸ਼ਰਮਾ, ਚੇਅਰਮੈਨ ਭਗਵੰਤ ਸਿੰਘ, ਗੁਰਲਾਲ ਸਿੰਘ ਮਹਿਦੀਪੁਰ, ਜੁਗਰਾਜ ਸਿੰਘ ਮਾਛੀਕੇ, ਬਲਜੀਤ ਸਿੰਘ ਬੱਬੀ ਆਦਿ ਹਾਜ਼ਰ ਸਨ |
ਪੱਟੀ 'ਚ ਦੁਸਹਿਰਾ ਮੌਕੇ ਕੈਬਨਿਟ ਮੰਤਰੀ ਭੁੱਲਰ ਮੁੱਖ ਮਹਿਮਾਨ ਵਜੋਂ ਪਹੁੰਚੇ
ਪੱਟੀ, (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਦੁਸਹਿਰੇ ਦਾ ਤਿਉਹਾਰ ਦੁਸਹਿਰਾ ਕਮੇਟੀ ਪੱਟੀ ਵਲੋਂ ਮਨਾਇਆ ਗਿਆ | ਇਸ ਮੌਕੇ 'ਤੇ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਸ਼ਾਮਿਲ ਹੋਏ | ਸਮਾਗਮ ਦੀ ਪ੍ਰਧਾਨਗੀ ਸਮਾਜ ਸੇਵੀਂ ਭੁਪਿੰਦਰ ਸਿੰਘ ਮਿੰਟੂ ਮਾਹੀ ਨੇ ਕੀਤੀ | ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਨੇ ਆਖਿਆ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ 'ਤੇ ਜਿੱਤ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਦੁਸਹਿਰਾ ਕਮੇਟੀ ਦੇ ਸਮੂਹ ਮੈਂਬਰ ਵਧਾਈ ਦੇ ਪਾਤਰ ਹਨ, ਜਿਹੜੇ ਇਸ ਵਾਰ ਪ੍ਰਧਾਨ ਸੁਖਦੇਵ ਰਾਜ ਸ਼ਰਮਾ, ਬੱਲੂ ਮਹਿਤਾ ਤੇ ਇਨ੍ਹਾਂ ਦੀ ਸਮੁੱਚੀ ਟੀਮ ਦੁਸਹਿਰਾ ਮਨਾ ਕੇ ਆਪਸੀ ਭਾਈਚਾਰਾ ਸਿਰਜ ਰਹੇ ਹਨ | ਇਸ ਮੌਕੇ ਭੁਪਿੰਦਰ ਸਿੰਘ ਮਿੰਟੂ ਮਾਹੀ, ਠੇਕੇਦਾਰ ਚੰਦਨ ਭਾਰਦਵਾਜ, ਅਸ਼ਵਨੀ ਕੁਮਾਰ ਕਾਲਾ ਮਹਿਤਾ ਨੇ ਕਿਹਾ ਕਿ ਸਾਨੂੰ ਸਾਰੇ ਤਿਉਹਾਰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ | ਇਸ ਮੌਕੇ ਦੁਸਹਿਰਾ ਕਮੇਟੀ ਦੇ ਪ੍ਰਧਾਨ ਸੁਖਦੇਵ ਰਾਜ ਸ਼ਰਮਾ, ਸਟੇਜ ਸਕੱਤਰ ਦੀ ਭੂਮਿਕਾ ਨਿਭਾਈ | ਇਸ ਮੌਕੇ ਅਮਿਤ ਪੁਰੀ ਤੇ ਹਨੀ ਸੂਦ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਰਾਵਨ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ | ਉਪਰੰਤ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ, ਭੁਪਿੰਦਰ ਸਿੰਘ ਮਿੰਟੂ ਮਾਹੀ ਅਤੇ ਜਸਬੀਰ ਸਿੰਘ ਸੋਢੀ ਐਕਸੀਅਨ ਨੂੰ ਦੁਸਹਿਰਾ ਕਮੇਟੀ ਦੇ ਪ੍ਰਧਾਨ ਅਤੇ ਮੈਂਬਰਾਂ ਵਲੋਂ ਸਨਮਾਨਿਤ ਵੀ ਕੀਤਾ ਗਿਆ | ਇਸ ਦੌਰਾਨ ਆਏ ਪਤਵੰਤਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਸੰਦੀਪ ਪੁਰੀ ਓ.ਐੱਸ.ਡੀ. ਕੈਬਨਿਟ ਮੰਤਰੀ, ਸਰਬਜੀਤ ਸਿੰਘ ਥਿੰਦ ਤਹਿਸੀਲਦਾਰ ਪੱਟੀ, ਸੁਰੇਸ਼ ਪਾਠਕ, ਬੱਲੂ ਮਹਿਤਾ, ਠੇਕੇਦਾਰ ਚੰਦਨ ਭਾਰਦਵਾਜ ਪ੍ਰਧਾਨ ਸਨਾਤਨ ਮੱਠ ਸੇਵਾ ਸਮਿਤੀ, ਅਸ਼ਵਨੀ ਕੁਮਾਰ ਕਾਲਾ ਮਹਿਤਾ ਪ੍ਰਧਾਨ ਸਬਜੀ ਮੰਡੀ, ਅਸ਼ੋਕ ਬਜਾਜ, ਅਮਿਤ ਪੁਰੀ, ਹਨੀ ਸੂਦ, ਮਹੰਤ ਰਾਧਾ ਨੰਦ, ਮਹੰਤ ਆਸ਼ੂਗਿਰੀ, ਮਹੰਤ ਨਿੰਦਰ ਨਾਥ, ਸੁਆਮੀ ਕੁਸ਼ਲੈਨਦਰ, ਪ੍ਰੇਮ, ਰਾਜੇਸ਼ ਭਾਰਦਵਾਜ ਐੱਮ.ਡੀ. ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ, ਪਿ੍ੰਸੀਪਲ ਰਜਿੰਦਰ ਸ਼ਰਮਾ, ਸੁਖਜਿੰਦਰ ਸਿੰਘ ਪਟਵਾਰੀ, ਬਿ੍ਟਿਸ਼ ਸਕੂਲ ਦੇ ਐੱਮ.ਡੀ. ਮਲਕੀਅਤ ਸਿੰਘ ਸੰਧੂ, ਵਰਿੰਦਰਜੀਤ ਸਿੰਘ ਹੀਰਾ ਭੁੱਲਰ, ਦੇਵੀ ਦੱਤਾ ਪ੍ਰਧਾਨ, ਸੁਰਿੰਦਰ ਕੁਮਾਰ ਜੂਲੀ ਪ੍ਰਧਾਨ, ਰਾਜੇਸ਼ ਕੁਮਾਰ ਮਿੰਟਾ ਪ੍ਰਧਾਨ, ਰਾਕੇਸ਼ ਬੰਟਾ ਪਹਿਲਵਾਨ, ਭੁਪਿੰਦਰ ਸ਼ਰਮਾ, ਹਦੈਤ ਰਾਮ, ਕੇ.ਕੇ. ਬਿੱਟੂ, ਰਛਪਾਲ ਬੇਦੀ, ਗੁਰਸੇਵਕ ਸਿੰਘ, ਜਤਿੰਦਰ ਕੁਮਾਰ ਜੇਕੇ, ਰਾਜਾ ਸੇਠੀ, ਦੀਪਕ ਕੁਮਾਰ, ਵਿਜੇ ਸ਼ਰਮਾ ਚੇਅਰਮੈਨ, ਤਰਸੇਮ ਜੋਸ਼ੀ ਚੇਅਰਮੈਨ, ਦਿਲਬਾਗ ਸਿੰਘ ਪੀ.ਏ., ਬੀਬੀ ਲਖਬੀਰ ਕੌਰ ਭੁੱਲਰ ਪ੍ਰਧਾਨ ਨਗਰ ਕੌਂਸਲ ਪੱਟੀ ਆਦਿ ਹਾਜ਼ਰ ਸਨ | ਇਸ ਮੌਕੇ ਡੀ.ਐੱਸ.ਪੀ. ਪੱਟੀ ਸਤਨਾਮ ਸਿੰਘ ਤੇ ਐੱਸ.ਐੱਚ.ਓ. ਪੱਟੀ ਪਰਮਜੀਤ ਸਿੰਘ ਵਿਰਦੀ ਦੀ ਅਗਵਾਈ ਵਿਚ ਪੁਲਿਸ ਨੇ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਸਨ |
ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਨੈਸ਼ਨਲ ਬੈਂਕ ਫਤਿਆਬਾਦ ਦੀ ਬ੍ਰਾਂਚ ਵਿਚੋਂ ਇਕ ਲੁਟੇਰੇ ਵਲੋਂ 60 ਹਜ਼ਾਰ ਦੀ ਨਕਦੀ ਚੋਰੀ ਕਰਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਵਿਨੋਦ ਵਿਸ਼ਾਲ ਪੁੱਤਰ ਹਰੀ ਸਿੰਘ ...
ਚੋਹਲਾ ਸਾਹਿਬ, 5 ਅਕਤੂਬਰ (ਬਲਵਿੰਦਰ ਸਿੰਘ)-ਇਤਿਹਾਸਕ ਕਸਬਾ ਚੋਹਲਾ ਸਾਹਿਬ ਵਿਖੇ ਅੱਜ ਦੁਪਹਿਰ ਦੇ 1 ਵਜੇ ਦੇ ਕਰੀਬ ਬੇਖੌਫ਼ ਲੁਟੇਰਿਆਂ ਵਲੋਂ ਬਾਜ਼ਾਰ ਵਿਚੋਂ ਔਰਤ ਦੀਆਂ ਵਾਲੀਆਂ ਲੁਹਾ ਲਈਆਂ ਅਤੇ ਪੈਦਲ ਦੌੜਨ ਵਿਚ ਸਫ਼ਲ ਹੋ ਗਏ | ਪੀੜਤ ਔਰਤ ਰਾਜਬੀਰ ਕੌਰ ਪਤਨੀ ...
ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਚੋਂ ਹਵਾਲਾਤੀ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਵਿਚ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਵਿਖੇ ...
ਤਰਨ ਤਾਰਨ, 5 ਅਕਤੂਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ 5 ਅਕਤੂਬਰ ਤੱਕ 29152 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 22962 ਮੀਟਿ੍ਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵਲੋਂ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ...
ਪੱਟੀ, 5 ਅਕਤੂਬਰ (ਖਹਿਰਾ, ਕਾਲੇਕੇ)-ਪੱਟੀ ਅੰਮਿ੍ਤਸਰ ਰੇਲ ਗੱਡੀ ਜੋ ਪੱਟੀ ਤੋ ਸ਼ਾਮ ਨੂੰ ਅੰਮਿ੍ਤਸਰ ਜਾ ਰਹੀ ਸੀ ਤੇ ਜਦ ਪਿੰਡ ਜੰਡੋਕੇ ਵਿਖੇ ਪਿੱਲਰ ਨੰਬਰ 32/2 ਤੇ ਪਹੁੰਚੀ ਤਾਂ ਇਕ ਬਜ਼ੁਰਗ ਵਿਅਕਤੀ ਅਚਾਨਕ ਗੱਡੀ ਥੱਲੇ ਆ ਗਿਆ ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਿਸ ...
ਤਰਨ ਤਾਰਨ, 5 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਲੋਹੇ ਦਾ ਗਾਡਰ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫਡ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਚੋਹਲਾ ਸਾਹਿਬ ਵਿਖੇ ਰਵਿੰਦਰ ...
ਸ਼ਾਹਬਾਜਪੁਰ, 5 ਅਕਤੂਬਰ (ਪਰਦੀਪ ਬੇਗੇਪੁਰ)-ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿਖੇ ਵੱਖ-ਵੱਖ ਸਕੂਲਾਂ ਵਿਚਕਾਰ ਕਰਵਾਈਆਂ ਗਈਆਂ ਖੇਡਾਂ ਵਿਚ ਸ਼ਹੀਦ ਭਾਈ ਇੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੜਕੇ ਸ਼ਾਹਬਾਜਪੁਰ ...
ਖਾਲੜਾ, 5 ਅਕਤੂਬਰ (ਜੱਜਪਾਲ ਸਿੰਘ ਜੱਜ)- ਮਾਰਕੀਟ ਕਮੇਟੀ ਭਿੱਖੀਵਿੰਡ ਅਧੀਨ ਆਉਂਦੀ ਦਾਣਾ ਮੰਡੀ ਖਾਲੜਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ | ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਪ੍ਰਧਾਨ ਆੜ੍ਹ੍ਹਤੀ ਐਸੋਸੀਏਸ਼ਨ ਖਾਲੜਾ ਸੁਖਰਾਜ ਸਿੰਘ ਬੀ.ਏ. ਨੇ ...
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਰਮਦਾਸ ਦੀ ਪੁਲਿਸ ਤੇ ਸਪੈਸ਼ਲ ਸੈੱਲ ਅੰਮਿ੍ਤਸਰ ਦਿਹਾਤੀ ਵਲੋਂ ਸਾਂਝੇ ਤੌਰ 'ਤੇ ਚਲਾਏ ਅਪ੍ਰੇਸ਼ਨ ਦੌਰਾਨ 1 ਟਿਫਨ ਬੰਬ, 2 ਏ. ਕੇ. 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਵਿਅਕਤੀ ਨੂੰ ਅਦਾਲਤ ...
ਖਡੂਰ ਸਾਹਿਬ, 5 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਸਰਕਾਰ ਵਲੋਂ ਝੋਨੇ ਦਾ ਦਾਣਾ ਦਾਣਾ ਮੰਡੀ ਵਿਚੋਂ ਖ਼ਰੀਦ ਕਰਕੇ ਨਾਲ ਦੀ ਨਾਲ ਕਿਸਾਨਾਂ ਦੇ ਖਾਤਿਆਂ ਵਿਚ ਪੈਸੇ ਭੇਜੇ ਜਾਣਗੇ ਅਤੇ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸਕਿਲ ਨਹੀਂ ਆਉਣ ਦਿੱਤੀ ...
ਹਰੀਕੇ ਪੱਤਣ, 5 ਅਕਤੂਬਰ (ਸੰਜੀਵ ਕੁੰਦਰਾ)¸ਝੋਨੇ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਵਲੋਂ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ | ਇਹ ਪ੍ਰਗਟਾਵਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਾਣਾ ਮੰਡੀ ਹਰੀਕੇ ...
ਪੱਟੀ, 5 ਅਕਤੂਬਰ (ਅਵਤਾਰ ਸਿੰਘ ਖਹਿਰਾ ਕੁਲਵਿੰਦਰ ਪਾਲ ਸਿੰਘ ਕਾਲੇਕੇ)-ਖੇਤੀਬਾੜੀ ਅਫ਼ਸਰ ਡਾ.ਸੁਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਬਲਾਕ ਖੇਤੀਬਾੜੀ ਅਫ਼ਸਰ ਪੱਟੀ ਡਾ.ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਅਹਿਮਦਪੁਰ ਵਿਖੇ ਖੇਤੀਬਾੜੀ ਕੈਂਪ ਲਗਾਇਆ ਗਿਆ | ...
ਖਾਲੜਾ, 5 ਅਕਤੂਬਰ (ਜੱਜਪਾਲ ਸਿੰਘ ਜੱਜ)¸ਭਾਰਤੀ ਕਿਸਾਨ ਯੂਨੀਅਨ ਅੰਬਾਵਤਾ ਦੀ ਮੀਟਿੰਗ ਤਰਨ ਤਾਰਨ ਦੇ ਜਿਲ੍ਹਾ ਮੁੱਖ ਦਫ਼ਤਰ ਮਾੜੀ ਕੰਬੋਕੇ ਵਿਖੇ ਜ਼ਿਲ੍ਹਾ ਪ੍ਰਧਾਨ ਪੰਜਾਬ ਸਿੰਘ ਕੰਬੋਕੇ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਪਹੁੰਚੇ ਸਮੂਹ ਆਗੂਆਂ ਦੀ ਹਾਜ਼ਰੀ ...
ਅਮਰਕੋਟ, 5 ਅਕਤੂਬਰ (ਭੱਟੀ)-ਕਿਸਾਨਾਂ ਦੁਆਰਾ ਮੰਡੀ ਵਿਚ ਲਿਆਂਦੀ ਗਈ ਫਸਲ ਦੀ ਤੁਰੰਤ ਖਰੀਦ ਤੋਂ ਬਾਅਦ ਸਰਕਾਰ ਵਲੋਂ ਕਿਸਾਨ ਦੇ ਖਾਤੇ 'ਚ 72 ਘੰਟਿਆਂ ਦੇ ਵਿਚ ਸਿੱਧੀ ਅਦਾਇਗੀ ਕਰ ਦਿੱਤੀ ਜਾਵੇਗੀ ਤੇ 72 ਘੰਟਿਆਂ ਵਿਚ ਮਾਲ ਦੀ ਲਿਫਟਿੰਗ ਵੀ ਕਰਵਾਉਣ ਲਈ ਮੰਡੀ ਬੋਰਡ ਦੇ ...
ਖਡੂਰ ਸਾਹਿਬ, 5 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ ਮਨਜੀਤ ਸਿੰਘ ਬੱਗੂ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਜ਼ਿਲ੍ਹਾ ਸਕੱਤਰ ਮੁਖਤਾਰ ਸਿੰਘ ਮੱਲਾ ਤੇ ਤਹਿਸੀਲ ਸਕੱਤਰ ...
ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ)-ਇੱਥੋਂ ਥੋੜ੍ਹੀ ਦੂਰ ਪਿੰਡ ਠੱਠੀ ਖਾਰਾ ਵਿਖੇ ਪੀਰ ਬਾਬਾ ਗੁਲਸ਼ਾਹ ਵਲੀ ਜੀ ਦੀ ਯਾਦ ਵਿਚ ਸਾਲਾਨਾ ਧਾਰਮਿਕ ਜੋੜ ਮੇਲਾ ਸਮਾਗਮ ਪ੍ਰਬੰਧਕ ਕਮੇਟੀ ਵਲੋਂ ਬਾਬਾ ਮਹਿੰਦਰ ਸਿੰਘ ਮੁੱਖ ਪ੍ਰਬੰਧਕ ਦੀ ਯੋਗ ਅਗਵਾਈ 'ਚ ਨਗਰ ਠੱਠੀ ਖਾਰਾ ...
ਖੇਮਕਰਨ, 5 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਸਰਕਾਰ ਨੇ ਝੋਨੇ ਦੀ ਖਰੀਦ ਕਰਨ ਲਈ ਸਾਰੇ ਪ੍ਰਬੰਧ ਬਹੁਤ ਵਧੀਆ ਕੀਤੇ ਹਨ | ਕਿਸਾਨਾਂ ਨੂੰ ਜਿਥੇ ਝੋਨਾ ਵੇਚਣ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ, ਉਥੇ ਅਦਾਇਗੀ ਤੇ ਲਿਫਟਿੰਗ ਵੀ ਨਾਲੋਂ ਨਾਲ ਹੋਵੇਗੀ | ਇਸ ...
ਪੱਟੀ, 5 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਦਾਣਾ ਮੰਡੀ ਪੱਟੀ ਵਿਖੇ ਅੱਜ ਦੁਸਹਿਰਾ ਵਾਲੇ ਦਿਨ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵਲੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ | ਦਾਣਾ ਮੰਡੀ ਪੱਟੀ ਵਿਖੇ ਸਥਿਤ ਮਾਰਕੀਟ ...
ਪੱਟੀ, 5 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਦਾਣਾ ਮੰਡੀ ਪੱਟੀ ਵਿਖੇ ਅੱਜ ਦੁਸਹਿਰਾ ਵਾਲੇ ਦਿਨ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵਲੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ | ਦਾਣਾ ਮੰਡੀ ਪੱਟੀ ਵਿਖੇ ਸਥਿਤ ਮਾਰਕੀਟ ...
ਖਡੂਰ ਸਾਹਿਬ, 5 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਬਲਾਕ ਖਡੂਰ ਸਾਹਿਬ ਦੇ ਪਿੰਡ ਵੜਿੰਗ ਸੂਬਾ ਸਿੰਘ ਦੇ ਵਾਸੀ ਸਰਵਣ ਸਿੰਘ ਸੂਬਾ ਮੀਤ ਪ੍ਰਧਾਨ ਨੈਸ਼ਨਲਿਸਟ ਜਸਟਿਸ ਪਾਰਟੀ ਪੰਜਾਬ ਨੇ ਦੱਸਿਆ ਕਿ 2014-15 ਵਿਚ ਮੈਂ ਆਪਣੇ ਪਿੰਡ ਦੇ ਉਸ ਵਕਤ ਦੇ ਸਰਪੰਚ ਉਪਰ ਮਿਲੀ ਭੁਗਤ ...
ਖਡੂਰ ਸਾਹਿਬ, 5 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਬਲਾਕ ਖਡੂਰ ਸਾਹਿਬ ਦੇ ਪਿੰਡ ਵੜਿੰਗ ਸੂਬਾ ਸਿੰਘ ਦੇ ਵਾਸੀ ਸਰਵਣ ਸਿੰਘ ਸੂਬਾ ਮੀਤ ਪ੍ਰਧਾਨ ਨੈਸ਼ਨਲਿਸਟ ਜਸਟਿਸ ਪਾਰਟੀ ਪੰਜਾਬ ਨੇ ਦੱਸਿਆ ਕਿ 2014-15 ਵਿਚ ਮੈਂ ਆਪਣੇ ਪਿੰਡ ਦੇ ਉਸ ਵਕਤ ਦੇ ਸਰਪੰਚ ਉਪਰ ਮਿਲੀ ਭੁਗਤ ...
ਝਬਾਲ, 5 ਅਕਤੂਬਰ (ਸਰਬਜੀਤ ਸਿੰਘ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਸਿਧ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਮਨਾਏ ਜਾ ਹਰੇ ਸਾਲਾਨਾ ਜੋੜ ਮੇਲੇ 'ਚ ਪਹੁੰਚ ਰਹੀਆਂ ਦੂਰੋਂ-ਦੂਰੋਂ ਵੱਡੀ ਗਿਣਤੀ 'ਚ ਸੰਗਤਾਂ ਵਲੋਂ ...
ਝਬਾਲ, 5 ਅਕਤੂਬਰ (ਸਰਬਜੀਤ ਸਿੰਘ)-ਪੂਰਨ ਬ੍ਰਹਮ ਗਿਆਨੀ ਤੇ ਪੁੱਤਰਾਂ ਦੇ ਦਾਨੀ ਬਾਬਾ ਬੁੱਢਾ ਸਾਹਿਬ ਜੀ ਦੇ ਤਪ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ 6,7,8 ਅਕਤੂਬਰ ਨੂੰ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਮੌਕੇ ਪੁੱਜ ਰਹੀਆਂ ਵੱਡੀ ਗਿਣਤੀ 'ਚ ਸੰਗਤਾਂ ...
ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਤਿਉਹਾਰ ਮੌਕੇ ਹਲਕਾ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੁਰਾਈ ਨੂੰ ਹਮੇਸ਼ਾ ਹਾਰ ਦਾ ...
ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਤਿਉਹਾਰ ਮੌਕੇ ਹਲਕਾ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੁਰਾਈ ਨੂੰ ਹਮੇਸ਼ਾ ਹਾਰ ਦਾ ...
ਝਬਾਲ, 5 ਅਕਤੂਬਰ (ਸਰਬਜੀਤ ਸਿੰਘ)-ਮਾਝੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ 6,7,8 ਅਕਤੂਬਰ ਨੂੰ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਦੌਰਾਨ ਪਹੁੰਚ ਰਹੀਆਂ ਵੱਡੀ ਗਿਣਤੀ 'ਚ ਸੰਗਤਾਂ ਦੀ ਸੇਵਾ ਸਾਰੇ ਪ੍ਰਬੰਧ ਕਰਕੇ ਸਵਾਗਤ ਕੀਤਾ ...
ਝਬਾਲ, 5 ਅਕਤੂਬਰ (ਸਰਬਜੀਤ ਸਿੰਘ)-ਸਥਾਨਿਕ ਅੱਡਾ ਝਬਾਲ ਵਿਖੇ ਅਧੁਨਿਕ ਸਹੂਲਤਾਂ ਨਾਲ ਲੈਸ ਨਵੀਂ ਬਣੀ ਗੋਲਡਨ ਸਿਟੀ ਨੇੜੇ ਦਾਣਾ ਮੰਡੀ ਝਬਾਲ ਵਿਖੇ ਇਕ ਧਾਰਮਿਕ ਪ੍ਰੋਗਰਾਮ ਕਰਵਾਇਆ, ਜਿਥੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਗੁਰਬਾਣੀ ਦੇ ਸ਼ਬਦ ...
ਝਬਾਲ, 5 ਅਕਤੂਬਰ (ਸਰਬਜੀਤ ਸਿੰਘ)-ਅੱਡਾ ਗੱਗੋਬੂਹਾ ਦੀ ਦਾਣਾ ਮੰਡੀ ਵਿਚ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਝੋਨੇ ਦੀ ਸਰਕਾਰੀ ਖ਼ਰੀਦ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਸ਼ੁਰੂ ਕਰਾਉਣ ਸਮੇਂ ਪ੍ਰਬੰਧਾਂ ਦਾ ਜਾਇਜਾ ਲਿਆ | ਇਸ ਸਬੰਧੀ ਗੱਲਬਾਤ ਕਰਦਿਆਂ ਵਿਧਾਇਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX