ਤਾਜਾ ਖ਼ਬਰਾਂ


ਜੇ.ਪੀ. ਨੱਡਾ ਅੱਜ ਜਾਰੀ ਕਰਨਗੇ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ
. . .  19 minutes ago
ਨਵੀਂ ਦਿੱਲੀ, 9 ਫਰਵਰੀ- ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਅਗਰਤਲਾ 'ਚ ਮਾਤਾ ਤ੍ਰਿਪੁਰਾ ਸੁੰਦਰੀ ਮੰਦਰ 'ਚ ਪੂਜਾ ਕਰਨ ਤੋਂ ਬਾਅਦ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨਗੇ।
ਟਵਿੱਟਰ ਦਾ ਸਰਵਰ ਹੋਇਆ ਡਾਊਨ, ਲੋਕ ਪ੍ਰੇਸ਼ਾਨ
. . .  34 minutes ago
ਨਵੀਂ ਦਿੱਲੀ, 9 ਫਰਵਰੀ- ਟਵਿੱਟਰ ਸਰਵਰ ਡਾਊਨ ਹੈ। ਬਹੁਤ ਸਾਰੇ ਉਪਭੋਗਤਾਵਾਂ ਨੂੰ ਆਪਣੇ ਖਾਤੇ ਨੂੰ ਲੌਗਇਨ ਕਰਨ 'ਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਕਈ ਯੂਜ਼ਰਸ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ...
ਤੁਰਕੀ-ਸੀਰੀਆ 'ਚ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ
. . .  33 minutes ago
ਅੰਕਾਰਾ, 9 ਫਰਵਰੀ-ਤੁਰਕੀ ਅਤੇ ਸੀਰੀਆ 'ਚ ਆਏ ਭੂਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਤਰਾਂ ਮੁਤਾਬਿਕ ਭੂਚਾਲ ਦੇ ਕਾਰਨ ਹੁਣ ਤੱਕ 15,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹਨ।
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  1 day ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  1 day ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . .  1 day ago
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸਰਹੱਦੀ ਖੇਤਰ 'ਚ ਹੋ ਰਹੀਆਂ ਡਰੋਨ ਕਾਰਵਾਈਆਂ ਨੂੰ ਲੈ ਕੇ ਬੀ.ਐੱਸ.ਐੱਫ. ਵਲੋਂ ਲੋਕਾਂ ਨਾਲ ਮੀਟਿੰਗ

ਡੇਰਾ ਬਾਬਾ ਨਾਨਕ, 6 ਅਕਤੂਬਰ (ਅਵਤਾਰ ਸਿੰਘ ਰੰਧਾਵਾ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਡੇਰਾ ਬਾਬਾ ਨਾਨਕ ਨਜ਼ਦੀਕ ਆਸ-ਪਾਸ ਦੇ ਸਰਹੱਦੀ ਖੇਤਰ 'ਚ ਨਿਰੰਤਰ ਚਲਦੀਆਂ ਆ ਰਹੀਆਂ ਡਰੋਨ ਕਾਰਵਾਈਆਂ ਤੇ ਨਸ਼ਾ ਤਸਕਰੀ ਨੂੰ ਨੱਥ ਪਾਉਣ ਦੇ ਮਨਸੂਬੇ ਨਾਲ ਅੱਜ ਡੇਰਾ ਬਾਬਾ ਨਾਨਕ ਇਲਾਕੇ ਦੇ ਸਰਹੱਦੀ ਪਿੰਡ ਪੱਡਾ ਵਿਖੇ ਬੀ.ਐੱਸ.ਐੱਫ. ਦੇ ਉੱਚ ਅਧਿਕਾਰੀਆਂ ਵਲੋਂ ਦਿਹਾਤੀ ਖੇਤਰ ਦੇ ਲੋਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ 113 ਬਟਾਲੀਅਨ ਬੀ.ਐੱਸ.ਐੱਫ. ਦੇ ਕਮਾਂਡੈਂਟ ਮਨੋਜ ਕੁਮਾਰ ਸਮੇਤ ਆਲ੍ਹਾ ਅਧਿਕਾਰੀਆਂ ਨੇ ਕਿਹਾ ਕਿ ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਨਾਪਾਕ ਹਰਕਤਾਂ ਕੀਤੀਆਂ ਜਾ ਰਹੀਆਂ ਹਨ ਜਿਸ ਦਾ ਬੀ.ਐੱਸ.ਐੱਫ. ਵਲੋਂ ਮੂੰਹ ਤੋੜ ਜਵਾਬ ਵੀ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਹੱਦਾਂ ਰਾਹੀਂ ਡਰੋਨ ਦੇ ਜ਼ਰੀਏ ਨਸ਼ਿਆਂ, ਵਿਸਫੋਟਕ ਪਦਾਰਥਾਂ ਅਤੇ ਅਸਲੇ ਦੀ ਤਸਕਰੀ ਨੂੰ ਰੋਕਣ ਲਈ ਸਰਹੱਦੀ ਖੇਤਰ ਦੇ ਲੋਕਾਂ ਦਾ ਬੀ.ਐੱਸ.ਐੱਫ. ਨਾਲ ਮਿਲਵਰਤਣ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ ਰਾਤ ਸਮੇਂ ਪਾਕਿਸਤਾਨ ਵਾਲੇ ਪਾਸਿਓਾ ਭਾਰਤ ਅੰਦਰ ਇਕ ਡਰੋਨ ਦਾਖਲ ਹੋਇਆ ਸੀ ਜਿਸ ਸਬੰਧੀ ਨਿਰੰਤਰ ਛਾਣਬੀਣ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਰਾਤ ਸਮੇਂ ਡਰੋਨ ਜਾਂ ਹੋਰ ਵੀ ਕਿਸੇ ਤਰੀਕੇ ਨਾਲ ਕੋਈ ਵੀ ਕਾਰਵਾਈ ਜਾਂ ਕੋਈ ਕਿਸੇ ਕਿਸਮ ਦੀ ਤਸਕਰੀ ਨਾਲ ਸਬੰਧਤ ਗੱਲਬਾਤ ਸਾਹਮਣੇ ਆਉਂਦੀ ਹੈ ਤਾਂ ਤੁਰੰਤ ਪ੍ਰਸ਼ਾਸਨ ਜਾਂ ਬੀ.ਐੱਸ.ਐੱਫ. ਨੂੰ ਸੂਚਿਤ ਕੀਤਾ ਜਾਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਅਜਿਹੀ ਘਟਨਾ ਨਾਲ ਸਬੰਧਤ ਜਾਣਕਾਰੀ ਦਿੰਦਾ ਹੈ ਜਾਂ ਫਿਰ ਡਰੋਨ ਵਗੈਰਾ ਨਾਲ ਸੁੱਟੀ ਹੋਈ ਸਮੱਗਰੀ ਫੜਾਉਂਦਾ ਹੈ ਤਾਂ ਜਿੱਥੇ ਉਸ ਦਾ ਨਾਂਅ ਗੁਪਤ ਰੱਖਿਆ ਜਾਵੇਗਾ, ਉਥੇ ਉਸ ਨੂੰ ਘੱਟੋ-ਘੱਟ ਇਕ ਲੱਖ ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ | ਮੀਟਿੰਗ ਵਿਚ ਪਹੁੰਚੇੇ ਨੇੜਲੇ ਖੇਤਰ ਦੇ ਲੋਕਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਬੀ.ਐੱਸ.ਐੱਫ. ਦਾ ਹਰ ਤਰ੍ਹਾਂ ਨਾਲ ਸਹਿਯੋਗ ਦੇਣਗੇ | ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ 'ਚ ਪਾਕਿਸਤਾਨ ਵਲੋਂ ਕੀਤੀਆਂ ਜਾ ਰਹੀਆਂ ਘਟਨਾਵਾਂ ਦਾ ਮੂੰਹ ਤੋੜ ਜਵਾਬ ਦੇਣ ਲਈ ਯਤਨਸ਼ੀਲ ਰਹਿਣਗੇ, ਜਦ ਕਿ ਸਮਾਜਿਕ ਬੁਰਾਈਆਂ ਵਿਚ ਸਾਥ ਦੇਣ ਵਾਲੇ ਗ਼ਲਤ ਅਨਸਰਾਂ ਦੀ ਭਾਲ ਕਰ ਕੇ ਬੀ.ਐਸ.ਐਫ. ਨੂੰ ਸੂਚਿਤ ਕਰਕੇ ਪੂਰਾ-ਪੂਰਾ ਸਹਿਯੋਗ ਕਰਨਗੇ |

ਪੰਜਾਬ ਸਰਕਾਰ ਕਿਸਾਨਾਂ ਤੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰੇ-ਸੰਧੂ

ਬਟਾਲਾ, 6 ਅਕਤੂਬਰ (ਕਾਹਲੋਂ)- ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਸੂਬੇ ਦੇ ਕਿਸਾਨਾਂ ਤੇ ਮੁਲਾਜ਼ਮਾਂ ਨਾਲ ਅਨੇਕਾਂ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਸੀ ਪਰ ਸਰਕਾਰ ਉਨ੍ਹਾਂ ਦੇ ਵਾਅਦੇ ਪੂਰੇ ਕਰਨ ਵਿਚ ਕਾਮਯਾਬ ਨਾ ਹੋ ਕੇ ਫੇਲ੍ਹ ਸਾਬਤ ਹੋ ਰਹੀ ਹੈ | ...

ਪੂਰੀ ਖ਼ਬਰ »

ਅਕਾਲੀ ਆਗੂ ਰਾਜਨਬੀਰ ਸਿੰਘ ਘੁਮਾਣ ਤੇ ਸਾਥੀ ਧਰਨਾ ਲਗਾਉਣ ਦੇ ਮਾਮਲੇ 'ਚ ਬਰੀ

ਬਟਾਲਾ, 6 ਅਕਤੂਬਰ (ਕਾਹਲੋਂ)- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਤੇ ਸਾਥੀ ਅਕਾਲੀ ਆਗੂਆਂ ਨੂੰ ਕੋਵਿਡ-19 ਦੌਰਾਨ ਲਗਾਏ ਧਰਨੇ ਤਹਿਤ ਧਾਰਾ 188 ਅਧੀਨ ਹੋਏ ਕੇਸ 'ਚੋਂ ਅਦਾਲਤ ਬਟਾਲਾ ਦੇ ਜੱਜ ਰਜਿੰਦਰ ਸਿਘ ਨੇ ਬਰੀ ਕਰ ਦਿੱਤਾ | ...

ਪੂਰੀ ਖ਼ਬਰ »

ਡਿਵਾਇਨ ਵਿੱਲ ਸਕੂਲ ਦੇ ਹਿੰਦੀ ਅਧਿਆਪਕਾ ਸਪਨਾ ਵੰਡਰਾ ਨੂੰ ਸਰਬੋਤਮ ਪੁਰਸਕਾਰ

ਬਟਾਲਾ, 6 ਅਕਤੂਬਰ (ਕਾਹਲੋਂ)- ਪਿਛਲੇ ਦਿਨੀਂ ਅਧਿਆਪਕ ਦਿਵਸ ਮੌਕੇ ਆਰ. ਡੀ. ਖੋਸਲਾ ਸਕੂਲ ਬਟਾਲਾ ਵਲੋਂ ਡਿਵਾਈਨ ਵਿੱਲ ਪਬਲਿਕ ਸਕੂਲ ਬਟਾਲਾ ਦੇ ਮਿਹਨਤੀ ਹਿੰਦੀ ਅਧਿਆਪਕਾ ਸਪਨਾ ਵੰਡਰਾ ਨੂੰ ਵਿਸ਼ੇਸ਼ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਡਾਇਰੈਕਟਰ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਡੇਰਾ ਬਾਬਾ ਨਾਨਕ, 6 ਅਕਤੂਬਰ (ਵਿਜੇ ਸ਼ਰਮਾ)- ਜਵਾਨ ਤੇ ਕਿਸਾਨ ਭਲਾਈ ਯੂਨੀਅਨ ਦੇ ਆਗੂਆਂ ਨੇ ਅੱਜ ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਕਿਸਾਨ ਆਗੂ ਪਰਮਪਾਲ ਸਿੰਘ ਮੇਤਲਾ, ਅਮਰਜੀਤ ਸਿੰਘ ਝੰਗੀ ...

ਪੂਰੀ ਖ਼ਬਰ »

ਬਟਾਲਾ ਕਾਲਜ ਆਫ਼ ਐਜੂਕੇਸ਼ਨ 'ਚ ਬੀ.ਐੱਡ. ਦੇ ਨਵੇਂ ਸੈਸ਼ਨ ਦਾ ਆਰੰਭ

ਬਟਾਲਾ, 6 ਅਕਤੂਬਰ (ਕਾਹਲੋਂ)- ਬਟਾਲਾ ਕਾਲਜ ਆਫ਼ ਐਜੂਕੇਸ਼ਨ ਬੁੱਲੋਵਾਲ (ਨੇੜੇ ਅਲੀਵਾਲ) 'ਚ ਪਿ੍ੰਸੀਪਲ ਡਾ: ਹਰਪ੍ਰੀਤ ਕੌਰ ਦੀ ਅਗਵਾਈ ਹੇਠ ਬੀ.ਐੱਡ. ਦੇ ਨਵੇਂ ਸੈਸ਼ਨ 2022-23 ਦਾ ਆਰੰਭ ਕੀਤਾ ਗਿਆ | ਇਸ ਮੌਕੇ ਅਧਿਆਪਕਾਂ ਨੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਆਪਣੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਮੋਰਚੇ ਵਲੋਂ ਧਾਰਕਲਾਂ 'ਚ ਧਰਨਾ 10 ਨੰੂ

ਧਾਰਕਲਾਂ, 6 ਅਕਤੂਬਰ (ਨਰੇਸ਼ ਪਠਾਨੀਆ)- ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਧਾਰਕਲਾਂ ਦੇ ਮੈਂਬਰ ਕਿਸ਼ਨ ਚੰਦ ਗੋਸਵਾਮੀ ਅਤੇ ਪੂਰਨ ਧੀਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਾਰਕਲਾਂ ਦੇ ਕਿਸਾਨਾਂ ਦੀ 27500 ਏਕੜ ਜ਼ਮੀਨ ਨੰੂ ਗੈਰ ਕਾਨੰੂਨੀ, ਗੈਰ ਸੰਵਿਧਾਨਕ ਤੌਰ 'ਤੇ ...

ਪੂਰੀ ਖ਼ਬਰ »

ਪਟਾਕਿਆਂ ਦੀ ਵਿਕਰੀ ਵਾਸਤੇ ਆਰਜ਼ੀ ਲਾਇਸੈਂਸ ਲਈ ਦਰਖ਼ਾਸਤਾਂ ਅੱਜ ਤੋਂ 12 ਤੱਕ ਲਈਆਂ ਜਾਣਗੀਆਂ

ਗੁਰਦਾਸਪੁਰ, 6 ਅਕਤੂਬਰ (ਆਰਿਫ਼)- ਦੀਵਾਲੀ ਸਮੇਤ ਹੋਰ ਤਿਉਹਾਰਾਂ ਮੌਕੇ ਪਟਾਕਿਆਂ ਦੀ ਵਿੱਕਰੀ ਲਈ ਆਰਜ਼ੀ ਲਾਇਸੈਂਸ ਪ੍ਰਾਪਤ ਕਰਨ ਦੇ ਚਾਹਵਾਨ ਆਪਣੀਆਂ ਅਰਜ਼ੀਆਂ 7 ਅਕਤੂਬਰ ਤੋਂ 12 ਅਕਤੂਬਰ 2022 ਤੱਕ ਜਮ੍ਹਾਂ ਕਰਵਾ ਸਕਦੇ ਹਨ | ਆਰਜ਼ੀ ਲਾਇਸੈਂਸ ਦੀ ਦਰਖਾਸਤ ਬਟਾਲਾ ...

ਪੂਰੀ ਖ਼ਬਰ »

ਕਲੀਨ ਇੰਡੀਆ ਸਵੱਛ ਭਾਰਤ ਅਭਿਆਨ ਤਹਿਤ ਕੀਤੀ ਸਫ਼ਾਈ

ਕਾਦੀਆਂ, 6 ਅਕਤੂਬਰ (ਪ੍ਰਦੀਪ ਸਿੰਘ ਬੇਦੀ)-ਨਹਿਰੂ ਯੁਵਾ ਕੇਂਦਰ ਸੰਗਠਨ ਯੁਵਾ ਪ੍ਰੋਗਰਾਮ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਯੂਥ ਅਧਿਕਾਰੀ ਮੈਡਮ ਸੰਦੀਪ ਕੌਰ ਦੇ ਦਿਸ਼ਾ-ਨਿਰਦੇਸ਼ ਤਹਿਤ ਬਲਾਕ ਵਲੰਟੀਅਰ ਕਾਦੀਆਂ ਮੈਡਮ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, 2 ਗੰਭੀਰ ਜ਼ਖ਼ਮੀ

ਬਟਾਲਾ, 6 ਅਕਤੂਬਰ (ਹਰਦੇਵ ਸਿੰਘ ਸੰਧੂ)- ਬੀਤੀ ਦੇਰ ਰਾਤ ਗੁਰਦਾਸਪੁਰ-ਅੰਮਿ੍ਤਸਰ ਬਾਈਪਾਸ 'ਤੇ ਹੋਏ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਤੇ 2 ਗੰਭੀਰ ਜ਼ਖ਼ਮੀ ਹੋ ਗਏ | ਇਸ ਬਾਰੇ ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਗੁਰਦਾਸਪੁਰ ਦੇ ...

ਪੂਰੀ ਖ਼ਬਰ »

ਇੰਗਲਿਸ਼ ਪਲੈਨੇਟ ਬਟਾਲਾ ਦੇ ਵਿਦਿਆਰਥੀ ਪੀ.ਟੀ.ਈ. 'ਚੋਂ ਲਗਾਤਾਰ ਕਰ ਰਹੇ ਹਨ ਸ਼ਾਨਦਾਰ ਸਕੋਰ ਹਾਸਲ

ਬਟਾਲਾ, 6 ਅਕਤੂਬਰ (ਕਾਹਲੋਂ)- ਈ.ਐੱਸ.ਐੱਚ. ਇੰਗਲਿਸ਼ ਪਲੈਨਟ ਬਟਾਲਾ ਤੋਂ ਪੀ.ਟੀ.ਈ. ਅਤੇ ਆਈਲੈਟਸ ਦੀ ਤਿਆਰੀ ਕਰਨ ਵਾਲੇ ਵਿਦਿਆਰਥੀ ਲਗਾਤਾਰ ਸ਼ਾਨਦਾਰ ਸਕੋਰ ਹਾਸਲ ਕਰ ਰਹੇ ਹਨ | ਸੰਸਥਾ ਦੇ ਐੱਮ.ਡੀ. ਜਤਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸੰਸਥਾ ਦੇ ਇਕ ਹੋਰ ਵਿਦਿਆਰਥੀ ...

ਪੂਰੀ ਖ਼ਬਰ »

ਕਿਸਾਨ ਵਲੋਂ ਸਿੱਧੀ ਬਿਜਾਈ ਰਾਹੀਂ ਬੀਜੇ ਝੋਨੇ ਦੀ ਪਰਾਲੀ ਨਾ ਸਾੜਨ ਦਾ ਅਹਿਦ

ਕੋਟਲੀ ਸੂਰਤ ਮੱਲ੍ਹੀ, 6 ਅਕਤੂਬਰ (ਕੁਲਦੀਪ ਸਿੰਘ ਨਾਗਰਾ)- ਬਲਾਕ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਭਗਵਾਨਪੁਰ ਦੇ ਕਿਸਾਨ ਹਰਦੀਪ ਸਿੰਘ ਪੁੱਤਰ ਗੁਲਜਾਰ ਸਿੰਘ ਨੇ ਸਿੱਧੀ ਬਿਜਾਈ ਰਾਹੀਂ ਬੀਜੇ ਝੋਨੇ ਦੀ ਪਰਾਲੀ ਨਾ ਸਾੜਨ ਦਾ ਅਹਿਦ ਕਰਦਿਆਂ ਕਿਸਾਨਾਂ ਨੂੰ ਅਪੀਲ ...

ਪੂਰੀ ਖ਼ਬਰ »

ਵਿਧਾਇਕ ਕਲਸੀ ਵਲੋਂ ਮਸਾਣੀਆਂ ਵਿਖੇ ਗਲੀਆਂ-ਨਾਲੀਆਂ ਦੇ ਨਵੀਨੀਕਰਨ ਦਾ ਉਦਘਾਟਨ

ਵਡਾਲਾ ਗ੍ਰੰਥੀਆਂ, 6 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਿਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾ ਕੇ ਪੰਜਾਬ ਨੂੰ ਦੇਸ਼ ਦਾ ਸਭ ਤੋਂ ਖੁਸ਼ਹਾਲ ਤੇ ਖ਼ੂਬਸੂਰਤ ਸੂਬਾ ਬਣਾਇਆ ਜਾਵੇਗਾ | ਇਨ੍ਹਾਂ ...

ਪੂਰੀ ਖ਼ਬਰ »

• ਨਾ ਕੋਈ ਸਹੂਲਤ, ਨਾ ਸੁਰੱਖਿਆ, ਫਿਰ ਵੀ ਹਰਜਾਨਾ ਭਰਨ ਲਈ ਮਜਬੂਰ ਹੋਏ ਲੋਕ • ਲੋਕਾਂ ਦੀ ਸਰਕਾਰ ਨੂੰ ਅਪੀਲ, ਪੁੱਡਾ ਦੇ ਸਿਸਟਮ ਨੂੰ ਸੁਧਾਰੋ ਨਵੇਂ ਅਰਬਨ ਅਸਟੇਟ ਬਟਾਲਾ 'ਚ ਪਲਾਟ ਖਰੀਦ ਕੇ ਕੰਨਾਂ ਨੂੰ ਹੱਥ ਲਗਾਏ ਲੋਕਾਂ ਨੇ

ਬਟਾਲਾ, 6 ਅਕਤੂਬਰ (ਬੁੱਟਰ)- ਬਾਈਪਾਸ ਉੱਚਾ ਤੇ ਪੁੱਡਾ ਦੀ ਕਾਲੋਨੀ ਦਾ ਪੱਧਰ ਨੀਵਾਂ ਹੋਣ ਕਰਕੇ ਨਵੇਂ ਅਰਬਨ ਅਸਟੇਟ 'ਚ ਪਲਾਟ ਖਰੀਦਣ ਵਾਲੇ ਲੋਕਾਂ ਦਾ ਮਨੋਬਲ ਪੂਰੀ ਤਰ੍ਹਾਂ ਡਿਗ ਚੁੱਕਾ ਹੈ | ਕੀਤੀ ਨੀਵੀਂ ਚਾਰੀਦੀਵਾਰੀ, ਰਾਤ ਨੂੰ ਸੁੰਨਸਾਨ ਤੇ ਬੀਆਬਾਨ ਜੰਗਲ ਦਾ ...

ਪੂਰੀ ਖ਼ਬਰ »

ਗਗਨ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਤੀਯੋਗਤਾ ਕਰਵਾਈ

ਗੁਰਦਾਸਪੁਰ, 6 ਅਕਤੂਬਰ (ਆਰਿਫ਼) - ਬੀ. ਐਮ. ਐਸ. ਐਮ. ਇੰਸਟੀਚਿਊਟ ਪੁਰਾਣਾ ਸ਼ਾਲਾ ਨਾਲ ਸਬੰਧਿਤ ਗਗਨ ਇੰਟਰਨੈਸ਼ਨਲ ਸਕੂਲ ਵਿਖੇ ਬਿਨਾਂ ਅੱਗ ਤੋਂ ਵੱਖ-ਵੱਖ ਖਾਣਾ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿਚ ਸਕੂਲ ਦੇ ਪੰਜਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ...

ਪੂਰੀ ਖ਼ਬਰ »

ਗੋਬਿੰਦ ਪਬਲਿਕ ਸਕੂਲ ਵਿਖੇ ਅਨੇਕਤਾ 'ਚ ਏਕਤਾ ਵਿਸ਼ੇ 'ਤੇ ਮੁਕਾਬਲੇ ਕਰਵਾਏ

ਦੀਨਾਨਗਰ, 6 ਅਕਤੂਬਰ (ਸ਼ਰਮਾ/ ਸੋਢੀ/ਸੰਧੂ)-ਗੋਬਿੰਦ ਪਬਲਿਕ ਸਕੂਲ ਦੀਨਾਨਗਰ ਵਿਖੇ ਇੰਟਰ ਹਾਊਸ 'ਚ ਅਨੇਕਤਾ ਵਿਚ ਏਕਤਾ (ਟੈਬਲੋ) ਮੁਕਾਬਲੇ ਕਰਵਾਏ ਗਏ ਜਿਸ ਵਿਚ ਸਾਰੇ ਹਾਊਸਾਂ ਨੇ ਹਿੱਸਾ ਲਿਆ | ਇਸ ਮੁਕਾਬਲੇ ਵਿਚ ਨਹਿਰੂ ਹਾਊਸ ਦੇ ਵਿਦਿਆਰਥੀ ਪਹਿਲੇ ਨੰਬਰ 'ਤੇ ਰਹੇ | ...

ਪੂਰੀ ਖ਼ਬਰ »

ਰੇਤਾ-ਬਜਰੀ ਸੰਘਰਸ਼ ਮੋਰਚੇ ਵਲੋਂ ਰੋਹ ਭਰਪੂਰ ਧਰਨਾ ਕੱਲ੍ਹ ਤੋਂ

ਗੁਰਦਾਸਪੁਰ, 6 ਅਕਤੂਬਰ (ਆਰਿਫ਼) - ਰੇਤ, ਬੱਜਰੀ ਕਾਰੋਬਾਰ ਬੰਦ ਹੋਣ ਕਾਰਨ ਪੈਦਾ ਹੋਏ ਗੰਭੀਰ ਸੰਕਟ ਨੰੂ ਲੈ ਕੇ ਕਰੈਸ਼ਰ, ਟਿੱਪਰ, ਟਰੈਕਟਰ-ਟਰਾਲੀ ਮਾਲਕਾਂ ਤੇ ਜਨਤਕ ਜਥੇਬੰਦੀਆਂ ਦੇ ਰੇਤਾ ਬਜਰੀ ਸੰਘਰਸ਼ ਮੋਰਚੇ ਵਲੋਂ ਬੱਬਰੀ ਬਾਈਪਾਸ ਵਿਖੇ ਰੋਹ ਭਰਪੂਰ ਧਰਨਾ ...

ਪੂਰੀ ਖ਼ਬਰ »

ਗੈਸ ਸਿਲੰਡਰ ਦੀ ਪਾਈਪ ਲੀਕ ਹੋਣ ਕਾਰਨ ਅੱਗ ਨਾਲ ਝੁਲਸਿਆ ਵਿਅਕਤੀ

ਗੁਰਦਾਸਪੁਰ, 6 ਅਕਤੂਬਰ (ਗੁਰਪ੍ਰਤਾਪ ਸਿੰਘ)- ਸਥਾਨਕ ਸ਼ਹਿਰ ਤੋਂ ਕਲਾਨੌਰ ਰੋਡ 'ਤੇ ਸਥਿਤ ਪਿੰਡ ਗੋਸ਼ਲ ਦਾ ਇਕ ਵਿਅਕਤੀ ਅੱਗ ਨਾਲ ਬੁਰੀ ਤਰ੍ਹਾਂ ਝੁਲਸ ਗਿਆ, ਜਿਸ ਨੰੂ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਲਿਆਂਦਾ ਗਿਆ ਜਿੱਥੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਜ਼ਿਲ੍ਹਾ ਗੁਰਦਾਸਪੁਰ 'ਚ ਹੋਣਗੇ ਜਿਮਨਾਸਟਿਕ, ਤੀਰ ਅੰਦਾਜ਼ੀ, ਸ਼ੂਟਿੰਗ ਤੇ ਫੈਂਨਸਿੰਗ ਦੇ ਟਰਾਇਲ

ਗੁਰਦਾਸਪੁਰ, 6 ਅਕਤੂਬਰ (ਆਰਿਫ਼)- ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ-2022 ਤਹਿਤ ਰਾਜ ਪੱਧਰੀ ਟੂਰਨਾਮੈਂਟ ਦੇ ਮੁਕਾਬਲੇ ਮਿਤੀ 11 ਅਕਤੂਬਰ ਤੋਂ 22 ਅਕਤੂਬਰ 2022 ਤੱਕ ਹੋਣਗੇ, ਜਿਨ੍ਹਾਂ ਖੇਡਾਂ ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਨਹੀਂ ਕਰਵਾਏ ਗਏ ਸਨ, ਉਨ੍ਹਾਂ ...

ਪੂਰੀ ਖ਼ਬਰ »

ਵਾਜਬ ਦਰਾਂ 'ਤੇ ਜ਼ਰੂਰਤਮੰਦ ਕਿਸਾਨਾਂ ਨੂੰ ਸੁਪਰ ਸੀਡਰ ਮੁਹੱਈਆ ਕਰਵਾਉਣ ਲਈ ਸੁਪਰ ਸੀਡਰ ਮਾਲਕ ਕਿਸਾਨ ਕੀਤੇ ਪਾਬੰਦ

ਗੁਰਦਾਸਪੁਰ, 6 ਅਕਤੂਬਰ (ਆਰਿਫ਼) - ਪੰਜਾਬ ਸਰਕਾਰ ਵਲੋਂ ਝੋਨੇ ਦੀ ਕਟਾਈ ਤੋਂ ਬਾਅਦ ਬਚੇ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਹੀ ਨਸ਼ਟ ਕਰਨ ਦੇ ਮਕਸਦ ਲਈ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੂੰ 2400 ਸੁਪਰ ਸੀਡਰ ਸਬਸਿਡੀ 'ਤੇ ਮੁਹੱਈਆ ਕਰਵਾਏ ਗਏ ...

ਪੂਰੀ ਖ਼ਬਰ »

ਅੱਜ ਤੇ ਕੱਲ੍ਹ ਬੀ.ਐਲ.ਓ. ਵੋਟਰਾਂ ਦੇ ਘਰ ਜਾ ਕੇ ਆਧਾਰ ਕਾਰਡ ਨੂੰ ਵੋਟਰ ਸੂਚੀਆਂ ਨਾਲ ਕਰਨਗੇ ਲਿੰਕ-ਵਧੀਕ ਡੀ.ਸੀ.

ਗੁਰਦਾਸਪੁਰ, 6 ਅਕਤੂਬਰ (ਆਰਿਫ਼)- ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਮਿਤੀ 1 ਜਨਵਰੀ 2023 ਦੀ ਯੋਗਤਾ ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸੁਧਾਈ ਤੇ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ ਬੂਥ ਲੈਵਲ 'ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਗੰਨੇ ਦੀ ਕੀਮਤ 'ਚ ਵਾਧਾ ਤੇ ਸਿੱਧੀ ਬਿਜਾਈ ਦੇ ਐਲਾਨੇ 1500 ਰੁਪਏ ਦੇ ਕੇ ਕਿਸਾਨਾਂ ਦਾ ਜਿੱਤਿਆ ਦਿਲ- ਆਗੂ

ਦੋਰਾਂਗਲਾ, 6 ਅਕਤੂਬਰ (ਚੱਕਰਾਜਾ) - ਸੂਬੇ ਅੰਦਰ ਆਮ ਆਦਮੀ ਪਾਰਟੀ ਨੰੂ ਸੱਤਾ ਵਿਚ ਆਏ ਨੰੂ ਅਜੇ 6 ਮਹੀਨੇ ਹੀ ਹੋਏ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਦੇ ਹੱਕ ਵਿਚ ਲਏ ਜਾ ਰਹੇ ਫ਼ੈਸਲੇ ਸ਼ਲਾਘਾਯੋਗ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਸੰਮਤੀ ...

ਪੂਰੀ ਖ਼ਬਰ »

ਗੁਜਰਾਤ ਵਿਖੇ ਲੋਕ ਭਾਜਪਾ ਨੂੰ ਅਲਵਿਦਾ ਕਰਕੇ 'ਆਪ' ਦੀ ਸਰਕਾਰ ਬਣਾਉਣਗੇ-ਆਲੋਵਾਲ

ਧਾਰੀਵਾਲ, 6 ਅਕਤੂਬਰ (ਸਵਰਨ ਸਿੰਘ)- ਪੰਜਾਬ ਦੀ ਤਰਜ 'ਤੇ ਗੁਜਰਾਤ ਅੰਦਰ ਵੀ ਬਦਲਾਓ ਆਉਣਾ ਨਿਸ਼ਚਿਤ ਹੈ | ਇਸ ਗੱਲ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮੁੱਖਦੇਵ ਸਿੰਘ ਆਲੋਵਾਲ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਕਾਫੀ ਦਿਨ ਚੋਣ ਪ੍ਰਚਾਰ ਕਰਨ ਉਪਰੰਤ ...

ਪੂਰੀ ਖ਼ਬਰ »

ਚੌਧਰੀ ਜੈਮੁਨੀ ਸਕੂਲ ਵਿਖੇ ਸੈਮੀਨਾਰ

ਦੀਨਾਨਗਰ, 6 ਅਕਤੂਬਰ (ਸੰਧੂ/ਸ਼ਰਮਾ/ਸੋਢੀ)- ਚੌਧਰੀ ਜੈਮੁਨੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਈਬਰ ਕ੍ਰਾਈਮ ਬਰਾਂਚ ਗੁਰਦਾਸਪੁਰ ਤੇ ਪੁਲਿਸ ਵਿਭਾਗ ਦੀਨਾਨਗਰ ਦੇ ਸਹਿਯੋਗ ਨਾਲ ਸਾਈਬਰ ਜਾਗਰੂਕਤਾ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ 9 ਵਿਦਿਆਰਥੀਆਂ ਦੀ ਪਲੇਸਮੈਂਟ ਕੈਂਪ 'ਚ ਹੋਈ ਚੋਣ

ਗੁਰਦਾਸਪੁਰ, 6 ਅਕਤੂਬਰ (ਆਰਿਫ਼)- ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਉਪ ਕੁਲਪਤੀ ਡਾ: ਸੁਨੀਲ ਮਿੱਤਲ ਤੇ ਰਜਿਸਟਰਾਰ ਡਾ: ਰਾਜੀਵ ਬੇਦੀ ਦੇ ਨਿਰਦੇਸ਼ਾਂ ਤਹਿਤ ਪਲੇਸਮੈਂਟ ਕੈਂਪ ਲਗਾਇਆ ਗਿਆ | ਇਸ ਮੌਕੇ ਪਲੇਸਮੈਂਟ ਅਫ਼ਸਰ ਡਾ: ਸਰਬਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਵਲੋਂ ਫ਼ਸਲਾਂ ਦੇ ਖ਼ਰਾਬੇ ਲਈ ਡੀ.ਸੀ. ਰਾਹੀਂ ਪੰਜਾਬ ਸਰਕਾਰ ਨੰੂ ਮੰਗ ਪੱਤਰ

ਗੁਰਦਾਸਪੁਰ, 6 ਅਕਤੂਬਰ (ਮੰਨੂ ਬੱਬੇਹਾਲੀ)- ਪੰਜਾਬ ਕਿਸਾਨ ਯੂਨੀਅਨ ਦੇ ਵਫ਼ਦ ਵਲੋਂ ਸੁਖਦੇਵ ਸਿੰਘ ਭਾਗੋਕਾਵਾਂ ਤੇ ਅਸ਼ਵਨੀ ਕੁਮਾਰ ਲੱਖਣ ਕਲਾਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਸਰਕਾਰ ਨੰੂ ਮੰਗ ਪੱਤਰ ਦਿੱਤਾ ਗਿਆ | ਆਗੂਆਂ ਨੇ ਦੱਸਿਆ ਕਿ ਤਹਿਸੀਲ ...

ਪੂਰੀ ਖ਼ਬਰ »

ਟਰੈਕਟਰ ਟੋਚਨ ਮੁਕਾਬਲਿਆਂ ਦੌਰਾਨ ਕਿਸਾਨਾਂ 'ਚ ਦੇਖਣ ਨੰੂ ਮਿਲਿਆ ਭਾਰੀ ਉਤਸ਼ਾਹ

ਪੁਰਾਣਾ ਸ਼ਾਲਾ, 6 ਅਕਤੂਬਰ (ਅਸ਼ੋਕ ਸ਼ਰਮਾ)- ਸਥਾਨਕ ਦਾਣਾ ਮੰਡੀ ਅੰਦਰ ਪਹਿਲੀ ਵਾਰ ਬਾਬਾ ਪੀਰੇ ਸ਼ਾਹ ਮਾਝਾ ਕਲੱਬ ਵਲੋਂ ਟਰੈਕਟਰ ਟੋਚਨ ਮੁਕਾਬਲੇ ਕਰਵਾਏ ਗਏ ਜਿਸ ਵਿਚ ਇਲਾਕੇੇ ਭਰ ਦੇ 150 ਦੇ ਕਰੀਬ ਟਰੈਕਟਰ ਚਾਲਕਾਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚੋਂ ਰੈੱਡ ...

ਪੂਰੀ ਖ਼ਬਰ »

ਪ੍ਰੀ ਪ੍ਰਾਇਮਰੀ ਦੇ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ਤੇ ਵਰਦੀਆਂ ਦੇਵੇ ਸਰਕਾਰ-ਪਰਮਾਰ

ਊਧਨਵਾਲ, 6 ਅਕਤੂਬਰ (ਪਰਗਟ ਸਿੰਘ)- ਪੰਜਾਬ ਐਲੀਮੈਂਟਰੀ ਟੀਚਰਜ਼ ਯੂਨੀਅਨ ਨੇ ਪੰਜਾਬ ਸਰਕਾਰ ਦੀ ਮੰਗ ਨੂੰ ਹੋਏ ਸਰਕਾਰੀ ਸਕੂਲਾਂ 'ਚ ਪ੍ਰੀ ਪ੍ਰਾਇਮਰੀ ਕਲਾਸਾਂ ਤਾਂ ਪਿਛਲੇ ਸਾਲਾਂ ਤੋਂ ਸ਼ੁਰੂ ਕੀਤੀਆ ਹਨ ਪਰ ਹਾਲੇ ਤੱਕ ਇਨ੍ਹਾਂ ਬੱਚਿਆਂ ਲਈ ਮਿਡ-ਡੇ-ਮੀਲ ਦਾ ਅਨਾਜ਼ ...

ਪੂਰੀ ਖ਼ਬਰ »

ਸਮਾਜ ਸੇਵਕ ਸੁਖਵਿੰਦਰ ਸਿੰਘ ਮੱਲ੍ਹੀ ਵਲੋਂ ਐਮਰਜੈਂਸੀ ਹਾਲਤ 'ਚ 3 ਦਿਨ ਦੇ ਬੱਚੇ ਲਈ ਖੂਨਦਾਨ

ਕਲਾਨੌਰ, 6 ਅਕਤੂਬਰ (ਪੁਰੇਵਾਲ)- ਪਿੰਡ ਕਿਲਾ ਨੱਥੂ ਸਿੰਘ ਦੇ ਨੌਜਵਾਨ ਸੁਖਵਿੰਦਰ ਸਿੰਘ ਮੱਲ੍ਹੀ, ਜੋ ਸਮਾਜ 'ਚ ਖੂਨਦਾਨ ਕਰਨ ਤੋਂ ਇਲਾਵਾ ਲੋੜਵੰਦਾਂ ਨੂੰ ਖੂਨ ਦੀ ਪੂਰਤੀ ਲਈ ਦਿਨ-ਰਾਤ ਤਤਪਰ ਰਹਿੰਦੇ ਹਨ ਅਤੇ ਸ: ਮੱਲ੍ਹੀ ਵਲੋਂ ਬੀਤੇ ਦਿਨ 3 ਦਿਨਾਂ ਦੇ ਬੱਚੇ ਲਈ ...

ਪੂਰੀ ਖ਼ਬਰ »

ਇੰਡੀਅਨ ਹੈਰੀਟੇਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸੂਬਾ ਪੱਧਰੀ ਕਰਾਟੇ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਧਾਰੀਵਾਲ, 6 ਅਕਤੂਬਰ (ਸਵਰਨ ਸਿੰਘ)- ਸਥਾਨਕ ਇੰਡੀਅਨ ਹੈਰੀਟੇਜ ਪਬਲਿਕ ਸਕੂਲ ਨੇੜੇ ਗੁਰੂਦੁਆਰਾ ਬੁਰਜ ਸਾਹਿਬ ਧਾਰੀਵਾਲ ਚੇਅਰਮੈਨ ਸੁੱਚਾ ਸਿੰਘ ਲੰਗਾਹ ਦੀ ਸਰਪ੍ਰਸਤੀ ਹੇਠ ਪੜ੍ਹਾਈ ਦੇ ਨਾਲ-ਨਾਲ ਖੇਡਾ 'ਚ ਵੀ ਭਰਪੂਰ ਮੱਲਾਂ ਮਾਰ ਰਿਹਾ ਹੈ | ਇਸ ਗੱਲ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਐਸੋਸੀਏਸ਼ਨ ਦੇ ਕਲੈਰੀਕਲ ਕਾਮਿਆਂ ਦੀ ਮੀਟਿੰਗ ਕਮੇਟੀ ਦਾ ਕੀਤਾ ਗਠਨ

ਗੁਰਦਾਸਪੁਰ, 6 ਅਕਤੂਬਰ (ਗੁਰਪ੍ਰਤਾਪ ਸਿੰਘ)- ਅੱਜ ਪੰਜਾਬ ਜਲ ਸਪਲਾਈ ਤੇ ਸੈਨੀਟੇਸ਼ਨ ਐਸੋਸੀਏਸ਼ਨ ਦੇ ਸਰਕਲ ਯੂਨੀਅਨ ਗੁਰਦਾਸਪੁਰ ਦੀ ਮੀਟਿੰਗ ਸਰਕਲ ਪ੍ਰਧਾਨ ਰਵੀ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਕਲ ਅਧੀਨ ਪੈਂਦੇ ਸਾਰੇ ਦਫ਼ਤਰਾਂ ਦੇ ਕਲੈਰੀਕਲ ...

ਪੂਰੀ ਖ਼ਬਰ »

ਆਰ.ਐਮ.ਪੀ.ਆਈ. ਵਲੋਂ 10 ਨੰੂ ਡੀ.ਸੀ ਦਫ਼ਤਰ ਵਿਖੇ ਰੋਸ ਮੁਜ਼ਾਹਰੇ ਦਾ ਐਲਾਨ

ਗੁਰਦਾਸਪੁਰ, 6 ਅਕਤੂਬਰ (ਮੰਨੂ ਬੱਬੇਹਾਲੀ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ) ਦੀ ਮੀਟਿੰਗ ਤਹਿਸੀਲ ਪ੍ਰਧਾਨ ਹਰਜੀਤ ਸਿੰਘ ਕਾਹਲੋਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਕਾਮਰੇਡ ਸ਼ਿਵ ਕੁਮਾਰ, ਸੂਬਾ ਕਮੇਟੀ ਮੈਂਬਰ ...

ਪੂਰੀ ਖ਼ਬਰ »

ਕਰਮਚਾਰੀਆਂ 'ਤੇ ਨਿੱਜੀ ਕੰਪਨੀ ਨੰੂ ਫਾਇਦਾ ਪਹੁੰਚਾਉਣ ਲਈ ਬੂਟੇ ਵੱਢ ਕੇ ਰਿਹਾਇਸ਼ੀ ਜਗ੍ਹਾ 'ਤੇ ਟਰਾਂਸਫਾਰਮਰ ਲਗਾਉਣ ਦੇ ਲੱਗੇ ਦੋਸ਼

ਗੁਰਦਾਸਪੁਰ, 6 ਅਕਤੂਬਰ (ਗੁਰਪ੍ਰਤਾਪ ਸਿੰਘ)- ਸਥਾਨਕ ਸ਼ਹਿਰ ਦੇ ਬਟਾਲਾ ਰੋਡ 'ਤੇ ਸਥਿਤ ਨਗਰ ਸੁਧਾਰ ਟਰੱਸਟ ਦੀ ਸਕੀਮ ਨੰਬਰ-1 ਵਿਚ ਪੰਜਾਬ ਸਟੇਟ ਕਾਰਪੋਰੇਸ਼ਨ ਦੇ ਕਰਮਚਾਰੀਆਂ ਵਲੋਂ ਇਕ ਨਿੱਜੀ ਕੰਪਨੀ ਨੰੂ ਫਾਇਦਾ ਪਹੁੰਚਾਉਣ ਲਈ ਰਿਹਾਇਸ਼ੀ ਏਰੀਏ ਅੰਦਰ ਬੂਟੇ ਵੱਢ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX