ਮਾਨਾਂਵਾਲਾ, 6 ਅਕਤੂਬਰ (ਗੁਰਦੀਪ ਸਿੰਘ ਨਾਗੀ)- ਬੀਤੇ ਦਿਨੀਂ ਸਰਕਾਰੀ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਤੋਂ ਕਰਵਾਏ ਗਏ ਜਣੇਪੇ ਦੇ ਆਪ੍ਰੇਸ਼ਨ ਤੋਂ ਬਾਅਦ ਲੜਕੀ ਦੀ ਹਾਲਤ ਵਿਗੜਨ ਕਰਕੇ ਲੜਕੀ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਲੜਕੀ ਦੇ ਇਲਾਜ 'ਚ ਲਾਪ੍ਰਵਾਹੀ ਵਰਤਣ ਅਤੇ ਆਪ੍ਰੇਸ਼ਨ ਦੀ ਫ਼ੀਸ ਲੈਣ ਦੇ ਰੋਸ ਵਜੋਂ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਿਚ ਧਰਨਾ ਦਿੱਤਾ ਅਤੇ ਐੱਸ.ਐੱਮ.ਓ. ਖ਼ਿਲਾਫ਼ ਜਬਰਦਸਤ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪੀੜਤ ਲੜਕੀ ਕਿਰਨਦੀਪ ਕੌਰ ਦੇ ਪਿਤਾ ਬਲਵੰਤ ਸਿੰਘ ਵਾਸੀ ਪਿੰਡ ਮਿਹਰਬਾਨਪੁਰਾ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਦੀ ਲੜਕੀ ਦਾ ਜਣੇਪੇ ਦਾ ਆਪ੍ਰੇਸ਼ਨ ਸੀਨੀਅਰ ਮੈਡੀਕਲ ਅਫਸਰ ਡਾ. ਸੁਮੀਤ ਸਿੰਘ ਨੇ ਕੀਤਾ ਸੀ ਅਤੇ ਉਸੇ ਦਿਨ ਦਾ ਇਲਾਜ ਦੌਰਾਨ ਵਰਤੀ ਗਈ ਲਾਪ੍ਰਵਾਹੀ ਕਰਕੇ ਮੇਰੀ ਲੜਕੀ ਦੀ ਜਾਨ 'ਤੇ ਬਣ ਗਈ | ਇਸ ਮੌਕੇ ਧਰਨੇ ਦੀ ਅਗਵਾਈ ਕਰ ਰਹੇ ਸਰਪੰਚ ਜਗਜੀਤ ਸਿੰਘ ਜੋਗੀ ਪਿੰਡ ਮਿਹਰਬਾਨਪੁਰਾ ਨੇ ਦੱਸਿਆ ਕਿ ਕਿਰਨਦੀਪ ਕੌਰ ਪੁੱਤਰੀ ਬਲਵੰਤ ਸਿੰਘ ਦੇ ਆਪ੍ਰੇਸ਼ਨ ਦੌਰਾਨ ਵਰਤੀ ਅਣਗਹਿਲੀ ਕਰਕੇ ਉਸ ਦੀ ਹਾਲਤ ਇਸ ਕਦਰ ਖਰਾਬ ਹੋਈ ਕਿ ਨੌਬਤ ਡਾਇਲਸਿਸ ਕਰਵਾਉਣ ਤੱਕ ਪਹੁੰਚ ਗਈ ਹੈ | ਉਨ੍ਹਾਂ ਦੱਸਿਆ ਕਿ ਸੀਨੀਅਰ ਮੈਡੀਕਲ ਅਫਸਰ ਡਾ. ਸੁਮਿਤ ਸਿੰਘ ਤੇ ਉਸ ਸਟਾਫ਼ ਨੇ ਕਿਰਨਦੀਪ ਕੌਰ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਹੈ ਅਤੇ ਹੁਣ ਦੀ ਸਾਰ ਨਹੀਂ ਲੈ ਰਿਹਾ | ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਤਾਂ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ | ਦੱਸਿਆ ਕਿ ਆਪ੍ਰੇਸ਼ਨ ਤੋਂ ਬਾਅਦ ਜਦੋਂ ਕਿਰਨਦੀਪ ਕੌਰ ਦੀ ਹਾਲਤ ਵਿਗੜ ਗਈ ਤਾਂ ਇਨ੍ਹਾਂ ਨੇ ਗੁਰੂ ਨਾਨਕ ਦੇਵ ਹਸਪਤਾਲ ਭੇਜ ਦਿੱਤਾ ਗਿਆ ਜਿੱਥੇ ਬਹੁਤਾ ਫ਼ਰਕ ਨਾ ਪੈਣ ਕਰਕੇ ਨਿੱਜੀ ਹਸਪਤਾਲ ਵੀ ਦਾਖਲ ਕਰਵਾਇਆ ਗਿਆ, ਪਰ ਲੜਕੀ ਦੀ ਸਿਹਤ ਦਿਨੋ ਦਿਨ ਵਿਗੜਨ ਕਰਕੇ ਸਾਨੂੰ ਧਰਨਾ ਲਾਉਣ ਵਾਲਾ ਕਦਮ ਚੁੱਕਣਾ ਪਿਆ | ਇਸ ਮੌਕੇ ਪ੍ਰੀਤਮ ਸਿੰਘ, ਰਸ਼ਪਾਲ ਸਿੰਘ ਮਿਹਰਬਾਨਪੁਰਾ, ਰਾਜਬੀਰ ਸਿੰਘ ਵਡਾਲੀ, ਪਿਆਰਾ ਸਿੰਘ, ਸਾਹਿਬ ਸਿੰਘ, ਕੁਲਵੰਤ ਸਿੰਘ, ਤਰਸੇਮ ਸਿੰਘ, ਨਵਤੇਜ ਸਿੰਘ, ਸਤਪਾਲ ਸਿੰਘ, ਹੀਰਾ ਸਿੰਘ, ਬਲਦੇਵ ਸਿੰਘ, ਜਸਵਿੰਦਰ ਸਿੰਘ, ਪੰਜਾਬ ਸਿੰਘ, ਸਰਬਜੀਤ ਕੌਰ, ਬਲਵਿੰਦਰ ਕੌਰ, ਜੋਗਿੰਦਰ ਕੌਰ, ਕਿੰਦਰ ਕੌਰ ਆਦਿ ਹਾਜ਼ਰ ਸਨ | ਇਸ ਸੰਬੰਧੀ ਸੀਨੀਅਰ ਮੈਡੀਕਲ ਅਫਸਰ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਲੜਕੀ ਦੇ ਇਲਾਜ 'ਚ ਕੋਈ ਲਾਪ੍ਰਵਾਹੀ ਨਹੀਂ ਵਰਤੀ ਗਈ, ਸਗੋਂ ਉਹ ਖ਼ੁਦ ਲੜਕੀ ਦੇ ਪਰਿਵਾਰ ਨਾਲ ਲੜਕੀ ਦੇ ਇਲਾਜ ਲਈ ਗੁਰੂ ਨਾਨਕ ਹਸਪਤਾਲ ਅੰਮਿ੍ਤਸਰ ਗਏ ਹਨ ਤੇ ਜਦੋਂ ਅਪ੍ਰੇਸ਼ਨ ਦੀ ਫੀਸ ਲਏ ਜਾਣ ਪੁੱਛਿਆ ਤਾਂ ਉਨ੍ਹਾਂ ਸਾਫ਼ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਆਪ੍ਰੇਸ਼ਨ ਦੀ ਕੋਈ ਫ਼ੀਸ ਨਹੀਂ ਲਈ | ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ ਪਰ ਦੇਰ ਸ਼ਾਮ ਸੀਨੀਅਰ ਮੈਡੀਕਲ ਅਫਸਰ ਡਾ. ਸੁਮਿਤ ਵਲੋਂ ਲੜਕੀ ਦੇ ਇਲਾਜ ਦੀ ਸਾਰੀ ਜ਼ਿੰਮੇਵਾਰੀ ਚੁੱਕ ਲਏ ਜਾਣ ਤੋਂ ਬਾਅਦ ਪਰਿਵਾਰ ਨੇ ਧਰਨਾ ਚੁੱਕ ਲਿਆ |
ਅੰਮਿ੍ਤਸਰ, 6 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਵਿਦਿਆਰਥੀਆਂ ਦੇ ਦਿਲਾਂ ਦੀ ਧੜਕਨ ਯੁਵਕ ਮੇਲਿਆਂ ਦੀ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਚ ਸ਼ੁਰੂਆਤ ਹੋ ਗਈ, ਜਿਸ 'ਚ ਅੰਮਿ੍ਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ...
ਅੰਮਿ੍ਤਸਰ, 6 ਅਕਤੂਬਰ (ਜਸਵੰਤ ਸਿੰੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ 488ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ 11 ਅਕਤੂਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਮੇਤ ਗੁਰੂ ਨਗਰੀ ਦੀਆਂ ਇਤਿਹਾਸਕ ਇਮਾਰਤਾਂ 'ਤੇ ਸੁੰਦਰ ਦੀਪਮਾਲਾ ਕੀਤੀ ਜਾਵੇਗੀ | ਇਸ ਸੰਬੰਧੀ 10 ...
ਵੇਰਕਾ, 6 ਅਕਤੂਬਰ (ਪਰਮਜੀਤ ਸਿੰਘ ਬੱਗਾ)- ਹਲਕਾ ਪੂਰਬੀ ਅਧੀਨ ਆਉਂਦੇ ਪਿੰਡ ਮੂਧਲ ਵਿਖੇ ਸੀ.ਪੀ.ਆਈ. ਐਮ.ਐਲ. ਲਿਬਰੇਸ਼ਨ. ਦੇ ਕੇਂਦਰੀ ਕਮੇਟੀ ਮੈਂਬਰ ਅਤੇ ਪੰਜਾਬ ਦੇ ਇੰਚਾਰਜ ਪਰਸ਼ੋਤਮ ਸ਼ਰਮਾ, ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ, ਸੁਖਦਰਸ਼ਨ ਸਿੰਘ ਨੱਤ, ਕੰਵਲਜੀਤ ...
ਵੇਰਕਾ, 6 ਅਕਤੂਬਰ (ਪਰਮਜੀਤ ਸਿੰਘ ਬੱਗਾ)- ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈੱਡਰੇਸ਼ਨ ਏਟਕ ਪੰਜਾਬ ਪੂਰਬ ਮੰਡਲ ਯੂਨਿਟ ਅਤੇ ਸਬ ਅਰਬਨ ਮੰਡਲ ਅੰਮਿ੍ਤਸਰ ਵਲੋਂ ਪਾਵਰਕਾਮ ਮੈਨੇਜਮੈਂਟ ਖਿਲਾਫ਼ ਰੋਸ ਰੈਲੀ ਅਤੇ ਪ੍ਰਦਰਸ਼ਨ ਜਥੇਬੰਦੀ ਦੇ ਆਗੂ ਰਾਕੇਸ਼ ਕੁਮਾਰ ...
ਅੰਮਿ੍ਤਸਰ, 6 ਅਕਤੂਬਰ (ਰੇਸ਼ਮ ਸਿੰਘ)- ਸਰਕਾਰ ਤੇ ਪੁਲਿਸ ਭਾਵੇਂ ਲੱਖ ਦਾਅਵਾ ਕਰੇ ਪਰ ਅਸਲੀਅਤ 'ਚ ਨਸ਼ਿਆਂ ਦਾ ਖ਼ਾਤਮਾ ਨਹੀਂ ਹੋ ਰਿਹਾ ਅਤੇ ਕਈ ਥਾੲੀਂ ਲੁਕੇ ਛਿਪੇ ਤੇ ਕਈ ਥਾੲੀਂ ਖੁੱਲ੍ਹ ਕੇ ਨਸ਼ਿਆਂ ਦਾ ਕਾਰੋਬਾਰ ਹੋ ਰਿਹਾ ਹੈ | ਇਸੇ ਤਰ੍ਹਾਂ ਇਕ ਹੋਰ ਨਸ਼ੇ 'ਚ ਟੱਲੀ ...
ਅੰਮਿ੍ਤਸਰ, 6 ਅਕਤੂਬਰ (ਗਗਨਦੀਪ ਸ਼ਰਮਾ)- ਯੂ. ਆਰ. ਐਮ. ਯੂ. ਵਲੋਂ ਰੇਲਵੇ ਬੋਰਡ ਦੇ ਡਾਇਰੈਕਟਰ ਜਨਰਲ ਆਫ਼ ਹੈਲਥ ਨੂੰ ਅੰਮਿ੍ਤਸਰ ਫੇਰੀ ਦੌਰਾਨ ਰੇਲਵੇ ਹਸਪਤਾਲ ਵਿਖੇ ਮੰਗ ਪੱਤਰ ਸੌਂਪਿਆ ਗਿਆ | ਰੇਲਵੇ ਵਰਕਸ਼ਾਪ ਤੋਂ ਯੂ. ਆਰ. ਐਮ. ਯੂ. ਦੇ ਸਕੱਤਰ ਕੰਵਲਬੀਰ ਸਿੰਘ ਨੇ ...
ਅੰਮਿ੍ਤਸਰ 6 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- 10 ਅਕਤੂਬਰ ਤੋਂ 15 ਅਕਤੂਬਰ ਤੱਕ ਦੇਸ਼ ਭਰ ਵਿਚ ਰਾਸ਼ਟਰੀ ਡਾਕ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਦੀਪਕ ਸ਼ਰਮਾ ਸੀਨੀਅਰ ਸੁਪਰਡੈਂਟ ਡਾਕ ਵਿਭਾਗ ਅੰਮਿ੍ਤਸਰ ਡਵੀਜਨ ਨੇ ਦੱਸਿਆ ਕਿ ਡਾਕ ਵਿਭਾਗ ਦੀ ਸਥਾਪਨਾ 1 ...
ਛੇਹਰਟਾ, 6 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਪਿਛਲੇ ਪਾਸੇ ਸੰਨ੍ਹ ਸਾਹਿਬ ਰੋਡ 'ਤੇ ਨੌਜਵਾਨ ਸੇਵਕ ਸਭਾ ਛੇਹਰਟਾ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਸੰਤ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਨੇ ਕੀਰਤਨ ਕਰਕੇ ਸੰਗਤਾਂ ...
ਅੰਮਿ੍ਤਸਰ, 6 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਆਉਂਦੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਏ ਗਏ ਰਾਮ ਤਲਾਈ ਤੋਂ ਸਾਰਾਗੜ੍ਹੀ ਪਾਰਕਿੰਗ ਨੂੰ ਜਾਂਦੇ ਫਲਾਈਓਵਰ ਦੀ ਬਹੁਤ ਹੀ ਜ਼ਿਆਦਾ ਖ਼ਸਤਾ ਹਾਲਤ ਬਣੀ ਹੋਈ ਹੈ | ਇੱਥੋਂ ...
ਅੰਮਿ੍ਤਸਰ, 6 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਪੀ.ਐੱਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਅਯੋਜਿਤ ਕੀਤੇ ਜਾ ਰਹੇ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ (ਪਾਈਟੈਕਸ) ਦੇ ਮਾਧਿਅਮ ਤੋਂ ਜਿਥੇ ਕਈ ਦੇਸ਼ਾਂ ਵਿਚ ਸਨਅਤੀ ...
ਮਾਨਾਂਵਾਲਾ, 6 ਅਕਤੂਬਰ (ਗੁਰਦੀਪ ਸਿੰਘ ਨਾਗੀ)- ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਦਾ ਤਿੰਨ ਰੋਜ਼ਾ ਉੱਤਰੀ ਜ਼ੋਨ ਦਾ ਯੁਵਕ ਮੇਲਾ-2022 ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼, ਅੰਮਿ੍ਤਸਰ ਵਿਖੇ ਜੋਸ਼ੋ-ਖਰੋਸ਼ ਨਾਲ ਆਰੰਭ ਹੋਇਆ, ਜਿਸ ਦਾ ਉਦਘਾਟਨ ਮੱੁਖ ...
ਅੰਮਿ੍ਤਸਰ, 6 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸਮਾਜਿਕ ਨਿਆਂ, ਅਧਿਕਾਰਤਾ ਵੈੱਲਫੇਅਰ ਯੂਨੀਅਨ ਪੰਜਾਬ ਦੇ ਚੇਅਰਮੈਨ ਬਲਕਾਰ ਸਿੰਘ ਸਫਰੀ ਤੇ ਚੀਫ਼ ਆਰਗੇਨਾਈਜ਼ਰ ਕਰਨਰਾਜ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਇਕਾਈ ਅੰਮਿ੍ਤਸਰ ਯੂਨੀਅਨ ਦਾ ਵਫ਼ਦ ...
ਅੰਮਿ੍ਤਸਰ, 6 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਡੀ.ਏ.ਵੀ. ਕਾਲਜ ਅੰਮਿ੍ਤਸਰ ਦੇ ਬਾਇਓਟੈਕਨਾਲੋਜੀ ਵਿਭਾਗ ਵਲੋਂ ਇਕ ਇੰਟਰਐਕਟਿਵ ਸੈਸ਼ਨ ਦਾ ਆਯੋਜਨ ਕੀਤਾ ਗਿਆ | ਇਸ ਸਮਾਗਮ ਵਿਚ ਡਾ: ਵਿਵੇਕ ਮਹਾਜਨ ਐਸੋਸੀਏਟ ਡਾਇਰੈਕਟਰ, ਵੀਵੋ ਫਾਰਮਾਕੋਲੋਜੀ, ਪੈਨਸਿਲਵੇਨੀਆ, ...
ਅੰਮਿ੍ਤਸਰ, 6 ਅਕਤੂਬਰ (ਗਗਨਦੀਪ ਸ਼ਰਮਾ)- ਅੰਮਿ੍ਤਸਰ ਰੇਲਵੇ ਸਟੇਸ਼ਨ ਤੋਂ ਸਵੇਰੇ 8:25 ਵਜੇ ਰਵਾਨਾ ਹੋਣ ਵਾਲੀ (15708) ਅੰਮਿ੍ਤਸਰ-ਕਟਿਹਾਰ ਐਕਸਪ੍ਰੈਸ ਰੇਲਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਵਿਜੇ ਕੁਮਾਰ (61 ਸਾਲ) ਪੁੱਤਰ ਰਾਮ ਲਾਲ ਵਾਸੀ ...
ਅੰਮਿ੍ਤਸਰ, 6 ਅਕਤੂਬਰ (ਸੁਰਿੰਦਰ ਕੋਛੜ)-ਪੰਜਾਬ ਸਰਕਾਰ ਦੇ ਮਾਲ, ਪੁਨਰਵਾਸ ਤੇ ਡਿਜ਼ਾਸਟਰ ਮੈਨੇਜਮੈਂਟ ਵਿਭਾਗ ਵਲੋਂ ਜਾਰੀ ਕੀਤੇ ਪੱਤਰ 'ਚ ਦੱਸਿਆ ਗਿਆ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੁਆਰਾ ਅੰਮਿ੍ਤਸਰ 'ਚ ਗੁਰੂ ਰਾਮਦਾਸ ਜੀ ਦੇ ਨਾਂਅ 'ਤੇ 84 ਏਕੜ ਭੂਮੀ ...
ਜ਼ੈੱਡ.ਆਰ.ਯੂ.ਸੀ.ਸੀ. ਦੇ ਮੈਂਬਰ ਦੀ ਅੰਮਿ੍ਤਸਰ ਫੇਰੀ ਦਾ ਅਸਰ - ਅੰਮਿ੍ਤਸਰ, 6 ਅਕਤੂਬਰ (ਗਗਨਦੀਪ ਸ਼ਰਮਾ)- ਜ਼ੈੱਡ. ਆਰ. ਯੂ. ਸੀ. ਸੀ., ਉੱਤਰ ਰੇਲਵੇ ਦੇ ਮੈਂਬਰ ਪੀ.ਪੀ. ਅਗਰਵਾਲ ਵਲੋਂ ਰੇਲਵੇ ਸਟੇਸ਼ਨ ਦਾ ਦੌਰਾ ਕਰਕੇ ਜਿੱਥੇ ਸਟੇਸ਼ਨ ਸੁਪਰਡੈਂਟ ਦਫ਼ਤਰ ਅੰਦਰ ਸਥਿਤ ...
ਛੇਹਰਟਾ, 6 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)- ਏਅਰ ਵੈਟਰਨਜ਼ ਵੈਲਫੇਅਰ ਸੁਸਾਇਟੀ ਅੰਮਿ੍ਤਸਰ ਵਲੋਂ ਪਿ੍ੰ: ਨਿਰਮਲ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਇੰਡੀਆ ਗੇਟ ਬਾਈਪਾਸ ਵਿਖੇ ਇੰਡੀਅਨ ਏਅਰ ਫੋਰਸ ਦੀ 90ਵੀਂ ਵਰ੍ਹੇਗੰਢ ਧੰਨ ਧੰਨ ਬਾਬਾ ਦੀਪ ਸਿੰਘ ਹਰਿਆਵਲ ਲਹਿਰ ਦੇ ...
ਛੇਹਰਟਾ, 6 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)- ਜੀ.ਟੀ. ਰੋਡ ਛੇਹਰਟਾ ਸਥਿਤ ਖੰਡਵਾਲਾ ਇਕ ਨਿੱਜੀ ਪੈਲੇਸ ਵਿਖੇ ਓ.ਸੀ.ਐੱਮ. ਵਰਕਰ ਯੂਨੀਅਨ ਵਲੋਂ ਇਕ ਵਿਸ਼ਾਲ ਮੀਟਿੰਗ ਕੀਤੀ ਗਈ ਜਿਸ ਦੌਰਾਨ ਕਾਮਰੇਡ ਮੰਗਤ ਰਾਮ ਪਾਸਲਾ ਮੀਤ ਪ੍ਰਧਾਨ ਸੀ.ਟੀ.ਯੂ. ਪੰਜਾਬ ਉਚੇਚੇ ਤੌਰ 'ਤੇ ...
ਅੰਮਿ੍ਤਸਰ, 6 ਅਕਤੂਬਰ (ਰੇਸ਼ਮ ਸਿੰਘ)- ਹਲਕਾ ਦੱਖਣੀ ਤੋਂ ਸ੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜ ਚੁੱਕੇ ਸੀਨੀਅਰ ਅਕਾਲੀ ਆਗੂ ਤਲਬੀਰ ਸਿੰਘ ਗਿੱਲ ਵਲੋਂ 'ਆਪ' ਦੇ ਬੀ.ਸੀ. ਵਿੰਗ ਦੇ ਆਗੂ ਜਸਵਿੰਦਰ ਸਿੰੰਘ ਉਰਫ਼ ਬੱਬੂ ਗਰੀਬ ਦਾ ਨਾਂਅ ਨਸ਼ਿਆਂ ਦੀ ਤਸਕਰੀ 'ਚ ਸ਼ਾਮਿਲ ...
ਅੰਮਿ੍ਤਸਰ, 6 ਅਕਤੂਬਰ (ਸਟਾਫ਼ ਰਿਪੋਰਟਰ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਗਾਇਆ ਕਿ 'ਆਪ' ਸਰਕਾਰ ਇਕ 15 ਸਾਲਾਂ ਦੀ ਨਾਬਾਲਗ ਲੜਕੀ ਨਾਲ ਛੇੜਖਾਨੀ ਕਰਨ ਵਾਲੇ 'ਆਪ' ਦੇ ਮਜੀਠਾ ਬਲਾਕ ਦੇ ਪ੍ਰਧਾਨ ਨੂੰ ...
ਅੰਮਿ੍ਤਸਰ, 6 ਅਕਤੂਬਰ (ਰੇਸ਼ਮ ਸਿੰਘ)- ਆਰਥਿਕ ਅਪਰਾਧ ਤੇ ਸਾਈਬਰ ਕ੍ਰਾਈਮ ਸ਼ਾਖਾ ਦੇ ਏ.ਸੀ.ਪੀ. ਕੰਵਲਪਾਲ ਸਿੰਘ ਦੀ ਅਗਵਾਈ ਹੇਠ ਸਾਈਬ ਅਪਰਾਧ ਤੋਂ ਬਚਾਅ ਲਈ ਵੱਖ-ਵੱਖ ਸਕੂਲਾਂ 'ਚ ਜਾਗਰੂਕਤਾ ਕੈਂਪ ਲਗਾਏ ਗਏ, ਜਿਸ 'ਚ ਬੱਚਿਆਂ ਅਧਿਆਪਕਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ...
ਸੁਲਤਾਨਵਿੰਡ, 6 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਹਲਕਾ ਦੱਖਣੀ ਦੇ ਸਭ ਤੋਂ ਪੁਰਾਣੇ ਨਗਰ ਨਿਗਮ ਦੀ ਹਦੂਦ ਅੰਦਰ ਆਉਂਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਅਤੇ ਪੁਲਿਸ ਥਾਣਾ ਸੁਲਤਾਨਵਿੰਡ ਦੇ ਬਿਲਕੁਲ ਸਾਹਮਣੇ ਹਰ ਰੋਜ਼ ਲੱਗਦੇ ਟ੍ਰੈਫਿਕ ਜਾਮ ...
ਅੰਮਿ੍ਤਸਰ, 6 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਅੱਜ ਯੋਗ ਸਾਧਨ ਆਸ਼ਰਮ ਗੋਲਬਾਗ ਵਿਖੇ ਸਰਦ ਪੂਰਨਮਾਸ਼ੀ ਦੇ ਦਿਨ ਖਾਣ ਵਾਲੀ ਦਵਾਈ ਦੇਣ ਲਈ ਮੁਫ਼ਤ ਕੈਂਪ ਲਗਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਪ੍ਰਬੰਧਕ ਜਗਦੀਸ਼ ਰਾਏ ਨਾਰੰਗ ਨੇ ਦੱਸਿਆ ਕਿ ਹਰ ਸਾਲ ...
ਅੰਮਿ੍ਤਸਰ, 5 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ 8 ਅਕਤੂਬਰ ਨੂੰ ਸੰਗਮ ਪੈਲਸ ਅੰਮਿ੍ਤਸਰ ...
ਅੰਮਿ੍ਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ 488ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਲੋਂ ਜਾਰੀ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ ਅੱਜ ਦਾ ਗੁਰਮਤਿ ਸਮਾਗਮ ਗੁ: ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨਹਿਰੂ ...
ਅੰਮਿ੍ਤਸਰ, 6 ਅਕਤਬੂਰ (ਰਾਜੇਸ਼ ਕੁਮਾਰ ਸ਼ਰਮਾ)- ਸ੍ਰੀ ਦੁਰਗਿਆਣਾ ਤੀਰਥ ਸਥਿਤ ਪ੍ਰਾਚੀਨ ਬੜਾ ਹਨੂੰਮਾਨ ਮੰਦਰ ਵਿਖੇ ਲੰਗੂਰ ਮੇਲੇ ਦੇ ਅਖ਼ੀਰਲੇ ਦਿਨ ਅੱਜ ਵੱਡੀ ਗਿਣਤੀ 'ਚ ਸ਼ਰਧਾਲੂ ਨਤਮਸਤਕ ਹੋਣ ਪਹੁੰਚੇ | 10 ਦਿਨ ਤੱਕ ਚੱਲੇ ਇਸ ਮੇਲੇ ਦੌਰਾਨ ਲੰਗੂਰ ਬਣੇ ਬੱਚਿਆਂ ...
ਅੰਮਿ੍ਤਸਰ, 6 ਅਕਤੂਬਰ (ਹਰਮਿੰਦਰ ਸਿੰਘ)- ਕਮਿਸ਼ਨਰ ਕੁਮਾਰ ਸੌਰਭ ਰਾਜ ਵਲੋਂ ਨਗਰ ਨਿਗਮ ਅੰਮਿ੍ਤਸਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਹਫ਼ਤੇ 'ਚ ਹਰ ਵੀਰਵਾਰ ਨੂੰ ਲੋਕ ਦਰਬਾਰ ਲਗਾਉਣ ਦਾ ਐਲਾਨ ਕੀਤਾ ਗਿਆ ਹੈ ਪਰ ਬੀਤੇ ਕੁਝ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX