ਤਾਜਾ ਖ਼ਬਰਾਂ


ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  38 minutes ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  about 1 hour ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  about 2 hours ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  about 2 hours ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  about 2 hours ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  about 3 hours ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  about 5 hours ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 5 hours ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  about 5 hours ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  about 6 hours ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  about 6 hours ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  about 6 hours ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  about 6 hours ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  about 7 hours ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  1 minute ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  about 6 hours ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  about 7 hours ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  about 7 hours ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  about 7 hours ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  about 8 hours ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  about 8 hours ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  about 8 hours ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  about 8 hours ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸੁਖਨਾ ਝੀਲ ਏਅਰ ਸ਼ੋਅ: ਹਵਾਈ ਸੈਨਾ ਦੇ ਜਹਾਜ਼ਾਂ ਨੇ ਦਿਖਾਏ ਹੈਰਤਅੰਗੇਜ਼ ਕਰਤਬ

ਚੰਡੀਗੜ੍ਹ, 6 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਦੀ ਸੁਖਨਾ ਝੀਲ 'ਤੇ ਏਅਰ ਸ਼ੋਅ ਦੇ ਪਹਿਲੇ ਦਿਨ ਹਵਾਈ ਸੈਨਾ ਦੇ ਜਹਾਜ਼ਾਂ ਵਲੋਂ ਕਈ ਤਰਾਂ ਦੇ ਹੈਰਤਅੰਗੇਜ਼ ਕਰਤੱਬ ਦਿਖਾਏ ਗਏ ਜਿਨ੍ਹਾਂ ਨੂੰ ਦੇਖ ਕੇ ਲੋਕ ਹੈਰਾਨ ਰਹਿ ਗਏ | ਏਅਰ ਸ਼ੋਅ ਨੂੰ ਦੇਖਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਸ਼ੋਅ ਵਿਚ ਹਵਾਈ ਸੈਨਾ ਦੇ ਜਵਾਨਾਂ ਨੇ ਅੱਜ ਆਪਣੇ 80 ਤੋਂ ਵੱਧ ਲੜਾਕੂ ਜਹਾਜ਼ਾਂ ਅਤੇ ਕੁਝ ਟਰਾਂਸਪੋਰਟ ਪਲੇਨ ਨਾਲ ਕਈ ਤਰ੍ਹਾਂ ਦੇ ਸ਼ਾਨਦਾਰ ਕਰਤੱਬ ਦਿਖਾਏ | ਮਿਰਾਜ, ਸੁਖੋਈ, ਮਿੱਗ 21 ਅਤੇ ਮਿੱਗ-29, ਚਿਨੁਕ, ਰਾਫੇਲ ਵਰਗੇ ਜਹਾਜ਼ਾਂ ਨੂੰ ਅੱਜ ਸੁਖ਼ਨਾਂ ਝੀਲ ਦੇ ਉੱਪਰ ਉੱਡਦੇ ਦੇਖ ਲੋਕਾਂ ਨੇ ਖ਼ੂਬ ਅਨੰਦ ਮਾਣਿਆ | ਹਜ਼ਾਰਾਂ ਲੋਕਾਂ ਨੇ ਸੁਖ਼ਨਾਂ ਝੀਲ ਦੇ ਉੱਪਰ ਹੋਏ ਇਸ ਏਅਰ ਸ਼ੋਅ ਨੂੰ ਦੇਖਿਆ ਅਤੇ ਰੋਮਾਂਚਿਤ ਹੋਏ | ਹਵਾਈ ਸੈਨਾ ਦੇ ਜਵਾਨਾਂ ਨੇ ਤੇਜ਼ ਰਫ਼ਤਾਰ ਦੇ ਬਾਵਜੂਦ ਜਹਾਜ਼ ਦਾ ਸੰਤੁਲਨ ਬਣਾਈ ਰੱਖਦੇ ਹੋਏ ਬੇਹਤਰੀਨ ਪੇਸ਼ਕਾਰੀ ਦਿੱਤੀ | ਇਸ ਦੌਰਾਨ ਕੌਮੀ ਝੰਡੇ ਨੂੰ ਵੀ ਲਹਿਰਾਇਆ ਗਿਆ | ਹਜ਼ਾਰਾਂ ਦੀ ਗਿਣਤੀ ਵਿਚ ਲੋਕ ਇਸ ਸ਼ੋਅ ਨੂੰ ਦੇਖਣ ਲਈ ਪਹੁੰਚੇ ਹੋਏ ਸਨ | ਇਸ ਦੇ ਨਾਲ ਹੀ ਸ਼ਹਿਰ ਵਿਚ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਸੀ.ਟੀ.ਯੂ. ਦੀਆਂ ਬੱਸਾਂ ਦੀ ਮਦਦ ਨਾਲ ਹਜ਼ਾਰਾਂ ਲੋਕਾਂ ਨੂੰ ਇੱਥੇ ਪਹੰੁਚਾਇਆ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ 8 ਅਕਤੂਬਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਏਅਰ ਸ਼ੋਅ 'ਚ ਸ਼ਿਰਕਤ ਕਰਨਗੇ | ਸੀ.ਟੀ.ਯੂ. ਦੀਆਂ ਬੱਸਾਂ ਰਾਹੀਂ ਚੰਡੀਗੜ੍ਹ ਸਮੇਤ ਪੰਚਕੂਲਾ, ਮੋਹਾਲੀ ਅਤੇ ਹੋਰਨਾਂ ਥਾਵਾਂ ਤੋਂ ਆਉਣ ਵਾਲੇ ਦਰਸ਼ਕਾਂ ਨੂੰ ਲਿਆਉਣ ਅਤੇ ਛੱਡਣ ਦਾ ਪ੍ਰਬੰਧ ਕੀਤਾ ਗਿਆ ਹੈ | ਇਸ ਤੋਂ ਪਹਿਲਾਂ ਲੋਕਾਂ ਨੂੰ ਸ਼ੋਅ ਤੋਂ ਪਹਿਲਾਂ ਹੀ ਤੈਅ ਸਮੇਂ 'ਤੇ ਸਵੇਰ 11 ਤੋਂ 2 ਵਜੇ ਦੇ ਵਿਚ ਸੁਖਨਾ ਝੀਲ 'ਤੇ ਪਹੁੰਚਣ ਲਈ ਕਿਹਾ ਗਿਆ ਸੀ | ਇਸ ਦੇ ਨਾਲ ਹੀ ਉਨ੍ਹਾਂ ਨੂੰ ਬੱਸਾਂ ਵਿਚ ਸਫ਼ਰ ਦੇ ਲਈ ਆਪਣੀ ਫ਼ੋਟੋ ਆਈ.ਡੀ. ਵੀ ਨਾਲ ਲਿਆਉਣ ਲਈ ਕਿਹਾ ਗਿਆ ਸੀ | ਸ਼ੋਅ ਦੌਰਾਨ ਲੋਕ ਖਾਣ ਪੀਣ ਦੀਆਂ ਚੀਜ਼ਾਂ ਨਾਲ ਨਹੀਂ ਲਿਜਾ ਸਕੇ | ਇਸ ਨੂੰ ਲੈ ਕੇ ਪਹਿਲਾਂ ਹੀ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਸਨ | ਸ਼ੋਅ ਦੇਖਣ ਲਈ ਆਉਣ ਵਾਲੇ ਦਰਸ਼ਕਾਂ ਨੂੰ ਬੈਗ, ਮਾਚਸ ਦੀ ਡੱਬੀ, ਚਾਕੂ, ਸਿਗਰਟ, ਹਥਿਆਰ, ਸ਼ਰਾਬ, ਖਾਣ ਦੀਆਂ ਚੀਜ਼ਾਂ, ਬੋਤਲ, ਜਲਨਸ਼ੀਲ ਪਦਾਰਥ, ਬੈਨਰ, ਪੋਸਟਰ, ਲੱਕੜ ਜਾਂ ਲੋਹੇ ਦੀ ਛੜੀ ਆਦਿ ਲਿਆਉਣ ਦੀ ਮਨਾਹੀ ਹੈ | 8 ਅਕਤੂਬਰ ਨੂੰ ਵੀ ਇਹ ਪਾਬੰਦੀ ਜਾਰੀ ਰਹੇਗੀ |
ਸੀ.ਟੀ.ਯੂ. ਬੱਸ ਸੇਵਾ ਰਹੇਗੀ ਪ੍ਰਭਾਵਿਤ
ਚੰਡੀਗੜ੍ਹ ਵਿਚ 7 ਅਤੇ 8 ਅਕਤੂਬਰ ਨੂੰ ਸੁਖਨਾ ਝੀਲ 'ਤੇ ਏਅਰ ਸ਼ੋਅ ਹੈ | ਦਰਸ਼ਕਾਂ ਨੂੰ ਸੁਖਨਾ ਝੀਲ 'ਤੇ ਛੱਡਣ ਅਤੇ ਲਿਆਉਣ ਦੀ ਜ਼ਿੰਮੇਵਾਰੀ ਸੀ.ਟੀ.ਯੂ. ਬੱਸਾਂ ਨੂੰ ਦਿੱਤੀ ਗਈ ਹੈ, ਜਿਸ ਦੇ ਚੱਲਦਿਆਂ ਲੋਕ ਸੀ.ਟੀ.ਯੂ. ਬੱਸਾਂ ਵਿਚ ਸਫ਼ਰ ਨਹੀਂ ਕਰ ਸਕਣਗੇ | ਕੇਵਲ 40 ਇਲੈਕਟਿ੍ਕ ਬੱਸਾਂ ਟਰਾਈਸਿਟੀ ਵਿਚ ਲੋਕਾਂ ਦੀ ਸੇਵਾ ਲਈ ਚੱਲਣਗੀਆਂ ਜਦ ਕਿ ਬਾਕੀ ਸਾਰੀਆਂ ਬੱਸਾਂ ਸੁਖਨਾ ਝੀਲ 'ਤੇ ਹੋਣ ਵਾਲੇ ਏਅਰ ਸ਼ੋਅ 'ਤੇ ਲਗਾਈਆਂ ਗਈਆਂ ਹਨ | ਜ਼ਿਕਰਯੋਗ ਹੈ ਕਿ ਸੀ.ਟੀ.ਯੂ. ਦੀਆਂ ਇਨ੍ਹਾਂ ਬੱਸਾਂ ਵਿਚ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਸਫ਼ਰ ਕਰਦੇ ਹਨ | 6 ਅਤੇ 8 ਅਕਤੂਬਰ ਨੂੰ ਬੱਸਾਂ ਸਵੇਰ ਲਗਪਗ 10.30 ਵਜੇ ਤੋਂ ਰਾਤ 8 ਵਜੇ ਤੱਕ ਏਅਰ ਸ਼ੋਅ ਲਈ ਬੁੱਕ ਰਹਿਣਗੀਆਂ | ਸ਼ਹਿਰ ਵਿਚ 11 ਪੁਆਇੰਟ ਬਣਾਏ ਗਏ ਹਨ ਜਿੱਥੇ ਸੀ.ਟੀ.ਯੂ. ਦੀਆਂ ਬੱਸਾਂ ਦਰਸ਼ਕਾਂ ਨੂੰ ਏਅਰ ਸ਼ੋਅ ਲਈ ਲਿਆਉਣ ਅਤੇ ਛੱਡਣਗੀਆਂ | ਪ੍ਰਸ਼ਾਸਨ ਵਲੋਂ ਕਰੀਬ 400 ਬੱਸਾਂ ਨੂੰ ਇਸ ਵਿਚ ਸ਼ਾਮਲ ਕੀਤਾ ਗਿਆ ਹੈ |

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਦੀ ਮੰਗਾਂ ਨੂੰ ਲੈ ਕੇ ਵਿਭਾਗ ਦੇ ਡਾਇਰੈਕਟਰ ਨਾਲ ਹੋਈ ਮੀਟਿੰਗ

ਚੰਡੀਗੜ੍ਹ , 6 ਅਕਤੂਬਰ (ਅਜਾਇਬ ਸਿੰਘ ਔਜਲਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਵਫ਼ਦ ਵਲੋਂ ਅੱਜ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਡਾਇਰੈਕਟਰ ਮਾਧਵੀ ਕਟਾਰੀਆ ਨਾਲ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਦੇ ਨਿਰਪੱਖ ਉਧਾਰ ਅਭਿਆਸ ਕੋਡ ਦੀ ਪਾਲਣਾ ਨਾ ਕਰਨ ਵਾਲੀਆਂ ਕਰਜ਼ ਦੇਣ ਵਾਲੀਆਂ ਕੰਪਨੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਏ-ਚੀਮਾ

ਚੰਡੀਗੜ੍ਹ, 6 ਸਤੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਭਾਰਤੀ ਰਿਜ਼ਰਵ ਬੈਂਕ ਦੇ ਨਿਰਪੱਖ ਉਧਾਰ ਅਭਿਆਸ ਕੋਡ ਦੀ ਉਲੰਘਣਾ ਕਰਨ ਵਾਲੀਆਂ ਕਰਜ਼ਾ ਦੇਣ ਵਾਲੀਆਂ ਫ਼ਰਮਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਅਜਿਹੀ ਉਲੰਘਣਾ ਦਾ ...

ਪੂਰੀ ਖ਼ਬਰ »

ਹਰਿਆਣਾ ਵੱਖਰੀ ਕਮੇਟੀ ਵਿਰੁੱਧ ਖ਼ਾਲਸਾ ਮਾਰਚ ਅੱਜ

ਚੰਡੀਗੜ੍ਹ, 6 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੁਪਰੀਮ ਕੋਰਟ ਵਲੋਂ ਮਾਨਤਾ ਦਿੱਤੇ ਜਾਣ ਵਿਰੁੱਧ ਸ਼ੋ੍ਰਮਣੀ ਕਮੇਟੀ ਵਲੋਂ 7 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ...

ਪੂਰੀ ਖ਼ਬਰ »

ਨਗਰ ਕੌਂਸਲ ਦੇ ਅਧਿਕਾਰੀਆਂ 'ਤੇ ਗ਼ਰੀਬ ਲੋਕਾਂ ਨਾਲ ਧੱਕੇਸ਼ਾਹੀ ਕਰਨ ਦਾ ਲਗਾਇਆ ਦੋਸ਼

ਡੇਰਾਬੱਸੀ, 6 ਅਕਤੂਬਰ (ਗੁਰਮੀਤ ਸਿੰਘ)-ਰਾਮ ਲੀਲ੍ਹਾ ਗਰਾਊਾਡ ਵਿਖੇ 40 ਦੇ ਕਰੀਬ ਰੇਹੜੀਆਂ-ਫੜ੍ਹੀਆਂ ਲਗਾ ਕੇ ਸਾਮਾਨ ਵੇਚਣ ਵਾਲਿਆਂ ਨੇ ਕੌਂਸਲ ਅਧਿਕਾਰੀਆਂ ਵਲੋਂ ਕੀਤੀ ਧੱਕੇਸ਼ਾਹੀ ਦਾ ਡੱਟ ਕੇ ਵਿਰੋਧ ਕਰਦਿਆਂ ਪਿੱਟ-ਸਿਆਪਾ ਕੀਤਾ | ਗ਼ਰੀਬ ਲੋਕਾਂ ਨੇ ਰੋਸ ਪ੍ਰਗਟ ...

ਪੂਰੀ ਖ਼ਬਰ »

ਮੁਹਾਲੀ ਦੇ ਨੁਮਾਇੰਦੇ ਅਖਵਾਉਣ ਵਾਲੇ ਸ਼ਹਿਰ ਦੇ ਵਿਕਾਸ ਦੀ ਥਾਂ ਆਪਣੇ ਵਿਕਾਸ 'ਚ ਰੁਝੇ-ਸੋਹਾਣਾ

ਐੱਸ. ਏ. ਐੱਸ. ਨਗਰ, 6 ਅਕਤੂਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ 'ਚ ਸਿਆਸੀ ਖਿੱਚੋਤਾਣ ਦੇ ਚਲਦੇ ਨਗਰ ਨਿਗਮ ਅਧੀਨ ਆਉਂਦੇ ਸਮੁੱਚੇ ਖੇਤਰ ਦਾ ਬੇੜਾ ਗਰਕ ਹੋ ਚੁੱਕਾ ਹੈ | ਨਾ ਆਮ ਆਦਮੀ ਪਾਰਟੀ ਨੂੰ ਸ਼ਹਿਰ ਦੀ ਕੋਈ ਫਿਕਰ ਹੈ ਅਤੇ ਨਾ ਹੀ ਨਗਰ ਨਿਗਮ ਉੱਤੇ ਕਾਬਜ਼ ਧਿਰ ...

ਪੂਰੀ ਖ਼ਬਰ »

'ਪਵਿੱਤਰਾ ਜਵੈਲਰਜ਼' ਮੁਹਾਲੀ ਦਾ ਇਕਲੌਤਾ ਸ਼ੋਅਰੂਮ ਜਿੱਥੇ ਗਹਿਣਿਆਂ 'ਤੇ ਕੋਈ ਬਣਵਾਈ ਨਹੀਂ ਲਈ ਜਾ ਰਹੀ

ਐੱਸ. ਏ. ਐੱਸ. ਨਗਰ, 6 ਅਕਤੂਬਰ (ਕੇ. ਐੱਸ. ਰਾਣਾ)-ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਅੰਦਰ ਸੋਨੇ ਦੇ ਗਹਿਣਿਆਂ ਦੀ ਖ਼ਰੀਦੋ-ਫ਼ਰੋਖ਼ਤ ਕਰਨ ਵਾਲੇ ਗਹਾਕਾਂ ਦੀ ਸਹੂਲਤ ਲਈ ਸਥਾਨਕ ਫੇਜ਼-3ਬੀ2 ਵਿਚਲੇ 'ਪਵਿੱਤਰਾ ਜਵੈਲਰਜ਼' ਸ਼ੋਅਰੂਮ ਦੇ ਮਾਲਕਾਂ ਵਲੋਂ ਗਹਿਣਿਆਂ ਦੀ ...

ਪੂਰੀ ਖ਼ਬਰ »

ਤਖ਼ਤ ਸਾਹਿਬਾਨਾਂ ਤੋਂ ਚੱਲਣ ਵਾਲੇ ਖ਼ਾਲਸਾ ਮਾਰਚ ਇਤਿਹਾਸਕ ਹੋਣਗੇ-ਚੰਦੂਮਾਜਰਾ

ਐੱਸ. ਏ. ਐੱਸ. ਨਗਰ, 6 ਅਕਤੂਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ 7 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ...

ਪੂਰੀ ਖ਼ਬਰ »

ਸੰਨੀ ਇਨਕਲੇਵ 66 ਕੇ. ਵੀ. ਸਬ-ਸਟੇਸ਼ਨ ਲਾਈਨ ਦੀ ਬਿਜਲੀ ਸਪਲਾਈ ਹੋਈ ਬਹਾਲ-ਇੰਜ. ਸੰਦੀਪ ਗੁਪਤਾ

ਖਰੜ, 6 ਅਕਤੂਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੰਚਾਲਨ ਜ਼ੋਨ ਦੱਖਣ ਦੇ ਮੁੱਖ ਇੰਜੀਨੀਅਰ ਸੰਦੀਪ ਗੁਪਤਾ ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੰਚਾਲਨ ਹਲਕਾ ਮੁਹਾਲੀ ਅਧੀਨ ਕਿਸੇ ਸ਼ਰਾਰਤੀ ਅਨਸਰ ...

ਪੂਰੀ ਖ਼ਬਰ »

ਖਰੜ-ਮੁਹਾਲੀ ਰੇਲਵੇ ਟਰੈਕ 'ਤੇ ਵਾਪਰੇ ਹਾਦਸੇ ਦੌਰਾਨ ਨੌਜਵਾਨ ਦੀ ਮੌਤ

ਖਰੜ, 6 ਅਕਤੂਬਰ (ਗੁਰਮੁੱਖ ਸਿੰਘ ਮਾਨ)-ਖਰੜ-ਮੁਹਾਲੀ ਰੇਲਵੇ ਟਰੈਕ 'ਤੇ ਪਿੰਡ ਤੋਲੇਮਾਜਰਾ ਨੇੜੇ ਰੇਲ-ਗੱਡੀ ਨਾਲ ਵਾਪਰੇ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ | ਰੇਲਵੇ ਪੁਲਿਸ ਚੌਕੀ ਖਰੜ ਦੇ ਏ. ਐੱਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ...

ਪੂਰੀ ਖ਼ਬਰ »

35 ਸਾਲਾ ਵਿਆਹੁਤਾ ਵਲੋਂ ਖ਼ੁਦਕੁਸ਼ੀ

ਲਾਲੜੂ, 6 ਅਕਤੂਬਰ (ਰਾਜਬੀਰ ਸਿੰਘ)-ਨੇੜਲੇ ਪਿੰਡ ਸਾਰੰਗਪੁਰ ਵਿਖੇ ਇਕ 35 ਸਾਲਾ ਵਿਆਹੁਤਾ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਪਤਾ ਚੱਲਿਆ ਹੈ ਕਿ ਪਤੀ ਤੇ ਪਤਨੀ ਦੇ ਵਿਚਕਾਰ ਕਿਸੇ ਵਿਆਹ ਸਮਾਗਮ ਦੌਰਾਨ ਆਪਸ ਵਿਚ ਤਕਰਾਰ ਹੋ ਗਈ ਸੀ, ...

ਪੂਰੀ ਖ਼ਬਰ »

ਅੱਤਿਆਚਾਰ ਤੇ ਭਿ੍ਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਵਲੋਂ ਡਾ. ਸੰਜੀਵ ਕੰਬੋਜ ਖ਼ਿਲਾਫ਼ ਧਰਨਾ ਲਗਾਉਣ ਦਾ ਐਲਾਨ

ਐੱਸ. ਏ. ਐੱਸ. ਨਗਰ, 6 ਅਕਤੂਬਰ (ਕੇ. ਐੱਸ. ਰਾਣਾ)-ਅੱਤਿਆਚਾਰ ਤੇ ਭਿ੍ਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਵਲੋਂ ਜ਼ਿਲ੍ਹਾ ਹਸਪਤਾਲ ਮੁਹਾਲੀ ਵਿਖੇ ਤਾਇਨਾਤ ਡਾ. ਸੰਜੀਵ ਕੰਬੋਜ ਖ਼ਿਲਾਫ਼ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫਰੰਟ ਦੇ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਨੂੰ ਸਾਂਭਣ ਦੇ ਮਾਮਲੇ 'ਚ ਨਗਰ ਕੌਂਸਲ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ

ਲਾਲੜੂ, 6 ਅਕਤੂਬਰ (ਰਾਜਬੀਰ ਸਿੰਘ)-ਆਵਾਰਾ ਪਸ਼ੂਆਂ ਨੂੰ ਸਾਂਭਣ ਦੇ ਮਾਮਲੇ 'ਚ ਨਗਰ ਕੌਂਸਲ ਲਾਲੜੂ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋ ਰਹੀ ਹੈ, ਜਿਥੇ ਆਵਾਰਾ ਘੁੰਮ ਰਹੇ ਪਸ਼ੂ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਕਰ ਰਹੇ ਹਨ, ਉਥੇ ਹੀ ਮਰੇ ਹੋਏ ਪਸ਼ੂਆਂ ਨੂੰ ਦਫ਼ਨਾਉਣ ...

ਪੂਰੀ ਖ਼ਬਰ »

ਨਸ਼ੀਲੇ ਟੀਕੇ ਬਰਾਮਦ ਹੋਣ ਦੇ ਮਾਮਲੇ 'ਚ 2 ਦੋਸ਼ੀਆਂ ਨੂੰ 10-10 ਸਾਲਾਂ ਦੀ ਕੈਦ

ਐੱਸ. ਏ. ਐੱਸ. ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਸਦਰ ਖਰੜ ਵਿਖੇ ਜੂਨ 2018 'ਚ ਨਸ਼ੀਲੇ ਟੀਕੇ ਬਰਾਮਦ ਹੋਣ ਸੰਬੰਧੀ ਦਰਜ ਇਕ ਮਾਮਲੇ 'ਚ ਸੁਣਵਾਈ ਕਰਦਿਆਂ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਪੀ. ਐਸ. ਗਰੇਵਾਲ ਦੀ ਅਦਾਲਤ ਨੇ ਤਾਜੂ ਖ਼ਾਨ ਵਾਸੀ ਬਡਾਲੀ ਆਲਾ ਸਿੰਘ ਅਤੇ ਨੇਤਰ ...

ਪੂਰੀ ਖ਼ਬਰ »

ਹੁੱਡਾ ਨੇ ਅੱਜ ਬੁਲਾਈ ਮੀਟਿੰਗ

ਚੰਡੀਗੜ੍ਹ, 6 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕੱਲ੍ਹ 7 ਅਕਤੂਬਰ ਨੂੰ ਇੱਥੇ ਪਾਰਟੀ ਦੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿਚ ਕਈ ਅਹਿਮ ਮਾਮਲਿਆਂ 'ਤੇ ਵਿਚਾਰਾਂ ਕੀਤੀਆਂ ਜਾਣਗੀਆਂ | ਮੰਡੀਆਂ ਵਿਚ ...

ਪੂਰੀ ਖ਼ਬਰ »

ਤਨਿਸ਼ਕ ਨੇ ਜ਼ੀਰਕਪੁਰ ਵਿਖੇ ਆਪਣਾ ਨਵਾਂ ਸਟੋਰ ਖੋਲਿ੍ਹਆ

ਜ਼ੀਰਕਪੁਰ, 6 ਅਕਤੂਬਰ (ਅਵਤਾਰ ਸਿੰਘ)-ਟਾਟਾ ਘਰਾਣੇ ਦੇ ਸਭ ਤੋਂ ਵੱਡੇ ਜਵੈਲਰਾਂ ਦੇ ਰਿਟੇਲ ਬ੍ਰਾਂਡ ਤਨਿਸ਼ਕ ਨੇ ਜ਼ੀਰਕਪੁਰ ਵਿਖੇ ਇਕ ਨਵੇਂ ਸਟੋਰ ਦੇ ਨਾਲ ਵਿਸਥਾਰ ਕੀਤਾ ਹੈ | ਸਟੋਰ ਦਾ ਉਦਘਾਟਨ ਅਰੁਣ ਕੁਮਾਰ ਖੇਤਰੀ ਵਪਾਰ ਪ੍ਰਬੰਧਕ (ਉੱਤਰੀ) ਨੇ ਕੀਤਾ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ ਦੇ ਸਕੂਲੀ ਬੱਚਿਆਂ ਲਈ 'ਕਲਾ-ਉਤਸਵ 2022-23' ਦਾ ਆਗਾਜ਼ 12 ਤੋਂ

ਐੱਸ. ਏ. ਐੱਸ. ਨਗਰ, 6 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਹੁਕਮਾਂ ਅਨੁਸਾਰ ਦੇਸ਼ ਭਰ 'ਚ ਸਕੂਲੀ ਬੱਚਿਆਂ ਲਈ 'ਕਲਾ-ਉਤਸਵ 2022-23' ਦਾ ਆਗਾਜ਼ ਹੋ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ. ਸ.) ਸੁਸ਼ੀਲ ...

ਪੂਰੀ ਖ਼ਬਰ »

ਪਿੰਡ ਕੁਰੜਾ ਵਿਖੇ 21 ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਵੰਡੇ

ਐੱਸ. ਏ. ਐੱਸ. ਨਗਰ, 6 ਅਕਤੂਬਰ (ਕੇ. ਐੱਸ. ਰਾਣਾ)-ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਦੇ ਪੁੱਤਰ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਵਲੋਂ ਨਜ਼ਦੀਕੀ ਪਿੰਡ ਕੁਰੜਾ ਵਿਖੇ ਪਿੰਡ ਦੇ ਉੱਦਮੀ ਨੌਜਵਾਨ ਗੁਰਪ੍ਰੀਤ ਸਿੰਘ ਵਲੋਂ ਮੁਹੱਈਆ ਕਰਵਾਏ ਗਏ ਸਾਈਕਲ ਲੋੜਵੰਦ ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਮਾਗਮ 11 ਤੱਕ ਰਹਿਣਗੇ ਜਾਰੀ

ਐੱਸ. ਏ. ਐੱਸ. ਨਗਰ, 6 ਅਕਤੂਬਰ (ਕੇ. ਐੱਸ. ਰਾਣਾ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਮਾਗਮ 11 ਅਕਤੂਬਰ ਤੱਕ ਜਾਰੀ ਰਹਿਣਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ...

ਪੂਰੀ ਖ਼ਬਰ »

ਲੜਕੀ ਦਾ ਮੋਬਾਈਲ ਫ਼ੋਨ ਝਪਟਿਆ

ਐੱਸ. ਏ. ਐੱਸ. ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਅਧੀਨ ਪੈਂਦੇ ਸਿਟੀ ਪਾਰਕ ਦੇ ਨਜ਼ਦੀਕ ਇਕ ਨੌਜਵਾਨ ਵਲੋਂ ਇਕ ਲੜਕੀ ਦਾ ਮੋਬਾਈਲ ਫ਼ੋਨ ਝਪਟ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਸ਼ਿਕਾਇਤਕਰਤਾ ਅਕਨਾਸਾ ਸ਼ਰਮਾ ਮੂਲ ਵਾਸੀ ...

ਪੂਰੀ ਖ਼ਬਰ »

30 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਲਾਲੜੂ, 6 ਅਕਤੂਬਰ (ਰਾਜਬੀਰ ਸਿੰਘ)-ਹੰਡੇਸਰਾ ਪੁਲਿਸ ਨੇ ਅੰਬਾਲਾ-ਨਰਾਇਣਗੜ੍ਹ ਸੰਪਰਕ ਸੜਕ 'ਤੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਹੰਡੇਸਾਰ ਦੇ ਏ. ਐਸ. ਆਈ. ਸੁਲੱਖਣ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਕਾਰ ਚਾਲਕ ਵਲੋਂ ਟੱਕਰ ਮਾਰਨ ਕਾਰਨ ਨੌਜਵਾਨ ਦੀ ਮੌਤ

ਐੱਸ. ਏ. ਐੱਸ. ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਉਦਯੋਗਿਕ ਖੇਤਰ ਫੇਜ਼-7 ਵਿਖੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਅਨੰਤਪ੍ਰੀਤ ਵਾਸੀ ਪਿੰਡ ਬਾਬੇਲਾ ...

ਪੂਰੀ ਖ਼ਬਰ »

ਰੇਤਾ-ਬਜਰੀ ਦੀਆਂ ਅਸਮਾਨੀ ਚੜ੍ਹੀਆਂ ਕੀਮਤਾਂ ਨੇ ਲੋਕਾਂ 'ਚ ਮਚਾਈ ਹਾਹਾਕਾਰ

ਐੱਸ. ਏ. ਐੱਸ. ਨਗਰ, 6 ਅਕਤੂਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਰੇਤਾ ਅਤੇ ਬਜਰੀ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਬਾਵਜੂਦ ਸਪਲਾਈ ਨਾ ਹੋਣ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਲਾਂਡਰਾਂ ਵਿਖੇ ਤਿੰਨ ਰੋਜ਼ਾ 26ਵਾਂ ਸਾਲਾਨਾ ਸਮਾਗਮ ਅੱਜ ਤੋਂ

ਐੱਸ. ਏ. ਐੱਸ. ਨਗਰ, 6 ਅਕਤੂਬਰ (ਕੇ. ਐੱਸ. ਰਾਣਾ)-ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਸਵ. ਬਾਬਾ ਕਰਨੈਲ ਸਿੰਘ ਵਲੋਂ ਚਲਾਈ ਗਈ ਲੜੀ ਅਨੁਸਾਰ ਗੁਰਦੁਆਰਾ ਸਿੰਘ ਸ਼ਹੀਦਾਂ ਲਾਂਡਰਾਂ ਵਿਖੇ ਤਿੰਨ ਰੋਜ਼ਾ 26ਵਾਂ ਸਾਲਾਨਾ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜੁਡੀਸ਼ੀਅਲ ਤੇ ਸਿਵਲ ਅਧਿਕਾਰੀਆਂ ਨਾਲ ਤਿਮਾਹੀ ਮੀਟਿੰਗ

ਐੱਸ. ਏ. ਐੱਸ. ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)-ਹਰਪਾਲ ਸਿੰਘ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਹੋਈ, ਜਿਸ 'ਚ ...

ਪੂਰੀ ਖ਼ਬਰ »

ਐਚ.ਡੀ.ਐਫ.ਸੀ. ਬੈਂਕ ਨੇ ਮਰਚੈਂਟਸ ਲਈ ਸਮਾਰਟ ਹੱਬ ਵਪਾਰ ਕੀਤਾ ਸ਼ੁਰੂ

ਚੰਡੀਗੜ੍ਹ/ਲੁਧਿਆਣਾ, 6 ਅਕਤੂਬਰ (ਅ.ਬ.)-ਮਰਚੈਂਟ ਏਕਵਾਇਰਿੰਗ ਬਿਜ਼ਨੇਸ 'ਚ ਐਚ.ਡੀ.ਐਫ.ਸੀ. ਬੈਂਕ ਨੇ ਅੱਜ ਸਮਾਰਟ ਵਪਾਰ ਮਰਚੈਂਟ ਐਪ ਲਾਂਚ ਕਰਨ ਦੀ ਘੋਸ਼ਣਾ ਕੀਤੀ, ਜੋ ਮਰਚੈਂਟਸ ਦੀ ਰੋਜ਼ਾਨਾ ਕਾਰੋਬਾਰੀ ਲੋੜਾਂ ਪੂਰੀਆਂ ਕਰਨ ਲਈ ਲਈ ਡਿਜ਼ਾਇਨ ਕੀਤਾ ਗਿਆ ਵਿਸਤਿ੍ਤ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਬ੍ਰਹਮਾਕੁਮਾਰੀ ਸੰਸਥਾ ਵਲੋਂ ਚਾਰ ਰੋਜ਼ਾ ਧਾਰਮਿਕ ਪ੍ਰੋਗਰਾਮਾਂ ਦੀ ਸ਼ੁਰੂਆਤ

ਚੰਡੀਗੜ੍ਹ, 6 ਅਕਤੂਬਰ (ਅਜਾਇਬ ਸਿੰਘ ਔਜਲਾ)-ਸਥਾਨਕ ਸੈਕਟਰ 33 ਦੇ ਮਾਰਕੀਟ ਮੈਦਾਨ ਵਿਚ ਅੱਜ ਦੇਰ ਸ਼ਾਮ ਬ੍ਰਹਮਾਕੁਮਾਰੀਜ਼ ਸੰਸਥਾ ਵਲੋਂ ਸ੍ਰੀਮਦ ਭਗਵਦਗੀਤਾ 'ਤੇ ਚਾਰ ਰੋਜ਼ਾ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ 'ਤੇ ਮੁੱਖ ਮਹਿਮਾਨ ਵਜੋਂ ਸ੍ਰੀਮਤੀ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 22 ਹਜ਼ਾਰ 615 ਮੀਟਿ੍ਕ ਟਨ ਝੋਨੇ ਦੀ ਹੋਈ ਆਮਦ-ਅਮਿਤ ਤਲਵਾੜ

ਐੱਸ. ਏ. ਐੱਸ. ਨਗਰ, 6 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 22 ਹਜ਼ਾਰ 615 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ 'ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 21 ਹਜ਼ਾਰ 658 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਖੇਡਾਂ ਵਤਨ ਪੰਜਾਬ ਦੀਆਂ ਲਈ ਤਿਆਰੀਆਂ ਮੁਕੰਮਲ-ਮੀਤ ਹੇਅਰ

ਚੰਡੀਗੜ੍ਹ, 6 ਅਕਤੂਬਰ (ਅਜੀਤ ਬਿਊਰੋ)-ਖੇਡਾਂ ਵਤਨ ਪੰਜਾਬ ਦੀਆਂ-2022 ਦੇ ਆਖਰੀ ਪੜਾਅ ਸੂਬਾ ਪੱਧਰੀ ਮੁਕਾਬਲਿਆਂ ਲਈ ਖੇਡ ਵਿਭਾਗ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | 29 ਖੇਡਾਂ ਦੇ ਇਹ ਮੁਕਾਬਲੇ 11 ਤੋਂ 22 ਅਕਤੂਬਰ ਤੱਕ ਸੂਬੇ ਦੇ 9 ਵੱਖ-ਵੱਖ ਸ਼ਹਿਰਾਂ ਵਿਚ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 6 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਡੱਡੂ ਮਾਜਰਾ ਕਾਲੋਨੀ ਸੈਕਟਰ 38 ਵੈਸਟ ਦੇ ਰਹਿਣ ਵਾਲੇ ਸੋਨੰੂ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 22 ਨਵੇਂ ਮਾਮਲੇ ਆਏ ਸਾਹਮਣੇ

ਚੰਡੀਗੜ੍ਹ, 6 ਅਕਤੂਬਰ (ਅਜੀਤ ਬਿਊਰੋ)- ਪੰਜਾਬ 'ਚ ਅੱਜ ਕੋਰੋਨਾ ਦੇ 22 ਨਵੇਂ ਮਾਮਲੇ ਸਾਹਮਣੇ ਆਏ ਤੇ 31 ਮਰੀਜ਼ ਸਿਹਤਯਾਬ ਹੋਏ | ਅੱਜ ਜਿਹੜੇ ਜ਼ਿਲਿ੍ਹਆਂ ਵਿੱਚੋਂ ਮਾਮਲੇ ਸਾਹਮਣੇ ਆਏ ਉਨ੍ਹਾਂ ਵਿੱਚੋਂ ਫਾਜ਼ਿਲਕਾ ਤੋਂ 7, ਐਸ.ਏ.ਐਸ ਨਗਰ ਤੋਂ 5, ਪਟਿਆਲਾ ਤੋਂ 3, ਅੰਮਿ੍ਤਸਰ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੇ ਹੁਕਮਾਂ 'ਤੇ ਰਿਸ਼ਵਤ ਦੀ ਮੰਗ ਕਰਨ ਵਾਲਾ ਵਿਭਾਗੀ ਕਲਰਕ ਮੁਅੱਤਲ

ਚੰਡੀਗੜ੍ਹ, 6 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਭਿ੍ਸ਼ਟਾਚਾਰ ਰਹਿਤ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ 'ਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX