ਰੂਪਨਗਰ, 6 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਜਾਰੀ ਨਵੀਂ ਕਰੈਸ਼ਰ ਨੀਤੀ ਤੋਂ ਬੇਹੱਦ ਖ਼ਫ਼ਾ ਕਰੈਸ਼ਰ ਮਾਲਕਾਂ ਨੇ ਰੂਪਨਗਰ ਜ਼ਿਲ੍ਹੇ ਦੇ ਸਮੂਹ ਕਰੈਸ਼ਰ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ | ਅੱਜ ਮਹਾਰਾਜਾ ਰਣਜੀਤ ਸਿੰਘ ਬਾਗ਼ ਰੂਪਨਗਰ 'ਚ ਹੋਈ ਇਕੱਤਰਤਾ ਉਪਰੰਤ ਇਹ ਐਲਾਨ ਕੀਤਾ ਗਿਆ ਅਤੇ ਸੂਬਾ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਗਿਆ | ਕਰੈਸ਼ਰ ਐਸੋ: ਰੂਪਨਗਰ ਦੇ ਆਗੂਆਂ ਨੇ ਕਿਹਾ ਕਿ ਰੂਪਨਗਰ ਜ਼ਿਲੇ੍ਹ ਦੇ ਸਮੂਹ ਕਰੈਸ਼ਰ ਮਾਲਕਾਂ ਨੇ ਪੰਜਾਬ ਸਰਕਾਰ ਦੀ ਕਰੈਸ਼ਰ ਨੀਤੀ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ ਅਤੇ ਤੰਗ ਆ ਕੇ ਆਪਣੇ ਕਰੈਸ਼ਰ ਉਦਯੋਗ ਨੂੰ ਅਣਮਿਥੇ ਸਮੇਂ ਲਈ ਬੰਦ ਕਰ ਦਿੱਤਾ ਹੈ¢ ਰੂਪਨਗਰ ਜ਼ਿਲੇ੍ਹ ਵਿਚ 200 ਦੇ ਲਗਭਗ ਕਰੈਸ਼ਰ ਉਦਯੋਗ ਹੈ ਤੇ ਇਹ ਸਾਰੇ ਕਾਰੋਬਾਰੀ ਹੁਣ ਸੜਕਾਂ 'ਤੇ ਉਤਰ ਆਏ ਹਨ | ਇਨ੍ਹਾਂ ਕਾਰੋਬਾਰੀਆਂ ਦਾ ਕਹਿਣਾ ਹੈ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤੇ ਕਰੈਸ਼ਰ ਨੀਤੀ ਵਿਚ ਬਦਲਾਓ ਨਹੀਂ ਕਰਦੀ ਉਦੋਂ ਤੱਕ ਉਹ ਆਪਣਾ ਕਾਰੋਬਾਰ ਬੰਦ ਰੱਖਣਗੇ¢ ਗੌਰਤਲਬ ਹੈ ਕਿ ਜੇਕਰ ਕਰੈਸ਼ਰ ਉਦਯੋਗ ਬੰਦ ਰਹਿੰਦਾ ਹੈ ਤਾਂ ਇਸ ਦਾ ਵੱਡਾ ਅਸਰ ਪੰਜਾਬ ਦੇ ਮਾਲੀਏ 'ਤੇ ਵੀ ਪਵੇਗਾ | ਕਰੈਸ਼ਰ ਉਦਯੋਗ ਦੇ ਨਾਲ ਸਿੱਧੇ ਤੇ ਅਸਿੱਧੇ ਤੌਰ 'ਤੇ ਹਜ਼ਾਰਾਂ ਲੋਕਾਂ ਦਾ ਰੁਜ਼ਗਾਰ ਜੁੜਿਆ ਹੋਇਆ ਹੈ ਤੇ ਇਸ ਉਦਯੋਗ ਦੇ ਬੰਦ ਹੋਣ ਨਾਲ ਹਜ਼ਾਰਾ ਲੋਕਾਂ ਦਾ ਰੁਜ਼ਗਾਰ ਪ੍ਰਭਾਵਿਤ ਹੋਵੇਗਾ¢ ਜਦੋਂ ਕਿ ਸਿੱਧੇ ਰੂਪ ਵਿਚ ਕਰੈਸ਼ਰ ਉਦਯੋਗ ਨਾਲ ਜੁੜੇ ਲੋਕਾਂ ਦਾ ਗੁਜ਼ਾਰਾ ਚਲਾਉਣਾ ਵੀ ਹੁਣ ਮੁਸ਼ਕਿਲ ਹੋ ਜਾਵੇਗਾ¢ ਕਰੈਸ਼ਰ ਯੂਨੀਅਨ ਦੇ ਪ੍ਰਧਾਨ ਅਜਵਿੰਦਰ ਸਿੰਘ ਅਤੇ ਸੁਖਪਾਲ ਸਿੰਘ ਸੁੱਖੀ ਨੇ ਕਿਹਾ ਕਿ ਸਰਕਾਰ ਦੀ ਨਵੀਂ ਨੀਤੀ ਵਿਚ 30 ਦੇ ਕਰੀਬ ਸ਼ਰਤਾਂ ਹਨ ਜਿਨ੍ਹਾਂ ਵਿਚੋਂ ਉਨ੍ਹਾਂ ਦਾ 5 ਸ਼ਰਤਾਂ 'ਤੇ ਇਤਰਾਜ਼ ਹੈ ਜਦੋਂਕਿ ਉਹ 25 ਸ਼ਰਤਾਂ ਮੰਨਣ ਲਈ ਵੀ ਤਿਆਰ ਹਨ ਪਰ ਮਾਈਨਿੰਗ ਵਿਭਾਗ ਦੇ ਮੰਤਰੀ ਸਮੇਤ ਉੱਚ ਅਧਿਕਾਰੀਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਕਈ ਮੀਟਿੰਗਾਂ ਹੋਣ ਤੋਂ ਬਾਵਜੂਦ ਵੀ ਇਨ੍ਹਾਂ ਕਰੈਸ਼ਰ ਮਾਲਕਾਂ ਦੀਆਂ ਇਨ੍ਹਾਂ ਸਮੱਸਿਆਵਾਂ ਦਾ ਹੱਲ ਨਹੀਂ ਨਿਕਲ ਸਕਿਆ | ਉਨ੍ਹਾਂ ਕਿਹਾ ਕਿ ਕਰੈਸ਼ਰ ਪਿਛਲੇ ਲਗਭਗ 6-7 ਮਹੀਨੇ ਤੋਂ ਬੰਦ ਹਨ ਜਦੋਂਕਿ ਉਹ ਸਰਕਾਰ ਦੀ ਨਵੀਂ ਕਰੈਸ਼ਰ ਨੀਤੀ ਦੀ ਉਡੀਕ ਕਰ ਰਹੇ ਸਨ ਜਿਸ ਕਾਰਨ ਲੇਬਰ ਦੀਆਂ ਤਨਖ਼ਾਹਾਂ, ਅਤੇ ਕਿਰਾਇਆ ਤੇ ਕਰਜ਼ਿਆਂ ਦੀਆਂ ਕਿਸ਼ਤਾਂ ਦੇ ਭੁਗਤਾਨ ਨੇ ਉਦਯੋਗ ਨੂੰ ਸਹਿਕਣ ਲਾ ਦਿੱਤਾ ਹੈ ਹੁਣ ਜਦੋਂ ਸਰਕਾਰ ਦੀ ਚੱਲਵੀਂ ਜਿਹੀ ਕਰੈਸ਼ਰ ਨੀਤੀ ਆਈ ਤਾਂ ਕਰੈਸ਼ਰ ਮਾਲਕਾਂ ਦਾ ਰਹਿੰਦਾ ਖੂਹੰਦਾ ਗਲ ਘੁੱਟ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ 20-20 ਲੱਖ ਦੇ ਕਈ ਛੋਟੇ ਕਰੈਸ਼ਰ ਵੀ ਹਨ ਪਰ ਸਭ ਉੱਤੇ 15-15 ਲੱਖ ਖ਼ਰਚ ਕੇ ਕੰਡੇ ਲਾਉਣ ਦਾ ਫ਼ਰਮਾਨ ਚਾੜਿ੍ਹਆ ਗਿਆ ਹੈ | ਸਰਕਾਰ ਨੇ ਕੱਚੇ ਮਾਲ 'ਤੇ ਵੀ ਪੈਨਲਟੀ ਲਾਈ ਹੈ ਅਤੇ ਪੱਕੇ ਮਾਲ 'ਤੇ ਵੀ ਫ਼ੀਸ ਲਾ ਦਿੱਤੀ ਹੈ | ਉਨ੍ਹਾਂ ਕਿਹਾ ਕਿ ਵਾਜਬ ਫ਼ੀਸ ਤਾਂ ਜਮਾਂ ਕਰਾਈ ਜਾ ਸਕਦੀ ਹੈ ਪਰ ਸਰਕਾਰ ਇਹ ਵੀ ਮੰਨਣ ਲਈ ਤਿਆਰ ਨਹੀਂ, ਜਿਸ ਕਰਕੇ ਹੁਣ ਉਨ੍ਹਾਂ ਨੂੰ ਕਰੈਸ਼ਰ ਅਣਮਿਥੇ ਸਮੇਂ ਲਈ ਬੰਦ ਕਰਨ ਦਾ ਫ਼ੈਸਲਾ ਕਰਨਾ ਪਿਆ ਹੈ | ਕਰੈਸ਼ਰ ਬੰਦ ਹੋਣ ਕਾਰਨ ਸਰਕਾਰੀ ਤੇ ਗੈਰ ਸਰਕਾਰੀ ਨਿਰਮਾਣ ਕਾਰਜਾਂ 'ਤੇ ਵੀ ਅਸਰ ਪਵੇਗਾ ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ | ਸਮੂਹ ਕਰੈਸ਼ਰ ਮਾਲਕ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨੀਤੀ ਵਿਚ ਬਦਲਾਓ ਨਾ ਕਰਨ ਅਤੇ ਕਰੈਸ਼ਰ ਮਾਲਕਾਂ ਦੀਆਂ ਗੱਡੀਆਂ ਸਬੰਧੀ ਦਿੱਤੇ ਬਿਆਨ ਤੋਂ ਵੀ ਖ਼ਫ਼ਾ ਨਜ਼ਰ ਆਏ ਜਿਸ ਵਿਚ ਮੰਤਰੀ ਜੀ ਨੇ ਕਿਹਾ ਸੀ ਕਿ ਵੱਡੀਆਂ-ਵੱਡੀਆਂ ਗੱਡੀਆਂ 'ਚ ਘੁੰਮਣ ਵਾਲੇ ਅਤੇ ਮਹਿੰਗੀਆਂ ਘੜੀਆਂ ਲਾ ਕੇ ਘੁੰਮਦੇ ਇਨ੍ਹਾਂ ਕਰੈਸ਼ਰ ਮਾਲਕਾਂ ਨੂੰ ਸਰਕਾਰੀ ਖ਼ਜ਼ਾਨੇ 'ਚ ਫ਼ੀਸ ਜਮਾਂ ਕਰਾਉਣੀ ਚੁੱਭਦੀ ਹੈ ਜਦੋਂ ਕਿ ਉਹ ਪਿਛਲੀਆਂ ਸਰਕਾਰਾਂ 'ਚ ਸਿਆਸਤਦਾਨਾਂ ਤੇ ਅਫ਼ਸਰਾਂ ਦੀਆਂ ਕਰੋੜਾਂ ਰੁਪਈਆਂ ਨਾਲ ਝੋਲੀਆਂ ਭਰਦੇ ਰਹੇ ਹਨ | ਇਸ ਮੌਕੇ ਕਰੈਸ਼ਰ ਯੂਨੀਅਨ ਰੂਪਨਗਰ ਦੇ ਪ੍ਰਧਾਨ ਅਜਵਿੰਦਰ ਸਿੰਘ ਬੇਈਾਹਾਰਾ ਸਮੇਤ ਸੈਕਟਰੀ ਸਰਬਜੀਤ ਸਿੰਘ, ਪਰਮਜੀਤ ਸਿੰਘ ਸਰਪੰਚ ਬੇਲੀ, ਮਹਿੰਦਰ ਸਿੰਘ ਵਾਲੀਆ, ਭਜਨ ਸਿੰਘ ਸਰਪੰਚ ਕੋਟਬਾਲਾ, ਦਲਵੀਰ ਸਿੰਘ ਐਲਗਰਾਂ ਆਦਿ ਸ਼ਾਮਿਲ ਸਨ |
ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 6 ਅਕਤੂਬਰ (ਬੀਰ ਅੰਮਿ੍ਤਪਾਲ ਸਿੰਘ ਸੰਨ੍ਹੀ, ਸੁਖਚੈਨ ਸਿੰਘ ਰਾਣਾ)-ਬਾਹਰੀ ਸੂਬਿਆਂ ਤੋਂ ਝੋਨਾ ਪੰਜਾਬ ਵਿਚ ਨਾ ਇਸ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਖੇਤੀਬਾੜੀ ਵਿਭਾਗ ਪੂਰੀ ਤਰ੍ਹਾਂ ਨਾਲ ਚੌਕਸ ਦਿਖਾਈ ਦੇ ...
ਰੂਪਨਗਰ, 6 ਅਕਤੂਬਰ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ | ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ...
ਮੋਰਿੰਡਾ, 6 ਅਕਤੂਬਰ (ਕੰਗ)-ਪਿੰਡ ਢੋਲਣਮਾਜਰਾ ਵਿਖੇ ਬਿਮਾਰੀ ਕਾਰਨ ਖ਼ਰਾਬ ਹੋਈ ਝੋਨੇ ਦੀ ਫ਼ਸਲ ਦੀ ਗਿਰਦਾਵਰੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਚਰਨ ਸਿੰਘ ਢੋਲਣਮਾਜਰਾ ਬਲਾਕ ਪ੍ਰਧਾਨ ਬੀਕੇਯੂ ਲੱਖੋਵਾਲ ਨੇ ਦੱਸਿਆ ਕਿ ਪਟਵਾਰੀ ਗੁਰਦੇਵ ਸਿੰਘ ਵਲੋਂ ...
ਨੰਗਲ, 6 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਸਰਕਾਰੀ ਸਪੈਸ਼ਲ ਹਾਈ ਸਕੂਲ ਨੰਗਲ ਦੇ ਹੈੱਡਮਾਸਟਰ ਰਾਣਾ ਰਾਜੇਸ਼ ਸਿੰਘ ਰਾਜਪੂਤ ਨੇ ਦੱਸਿਆ ਕਿ 10 ਅਕਤੂਬਰ ਨੂੰ 11.30 ਵਜੇ ਸਕੂਲ 'ਚ 'ਟਾਈਮ ਮੈਨੇਜਮੈਂਟ' ਸਮਾਗਮ ਕਰਵਾਇਆ ਜਾਵੇਗਾ | ਡਾ. ਸੰਜੀਵ ਗੌਤਮ, ਡਾ. ਗੁਲਜੀਤ ਸਿੰਘ ...
ਸ੍ਰੀ ਅਨੰਦਪੁਰ ਸਾਹਿਬ, 6 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਅਦਾਲਤ ਵਲੋਂ ਦਿੱਤੇ ਗੈਰ ਸੰਵਿਧਾਨਕ ਫ਼ੈਸਲੇ ਨੂੰ ਸਿੱਖ ਪੰਥ ਨੇ ਨਕਾਰ ਦਿੱਤਾ ਹੈ ਕਿਉਂਕਿ ਸਿੱਖ ਗੁਰਦੁਆਰਾ ਐਕਟ 1925 'ਚ ਕਿਸੇ ਵੀ ਤਰ੍ਹਾਂ ...
ਰੂਪਨਗਰ, 6 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 9254 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ 'ਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਨੇ ਸਾਰਾ 9254 ਮੀਟਿ੍ਕ ਟਨ ਝੋਨਾ ਖ੍ਰੀਦਣ ਦਾ ਦਾਅਵਾ ਕੀਤਾ ਹੈ | ਡਿਪਟੀ ਕਮਿਸ਼ਨਰ ਡਾ. ਪ੍ਰੀਤੀ ...
ਰੂਪਨਗਰ, 6 ਅਕਤੂਬਰ (ਸਤਨਾਮ ਸਿੰਘ ਸੱਤੀ)-ਆਮ ਆਦਮੀ ਪਾਰਟੀ ਦੇ ਸੂਬਾਈ ਜੁਆਇੰਟ ਸਕੱਤਰ ਤੇ ਵਿਧਾਨ ਸਭਾ ਹਲਕਾ ਰੂਪਨਗਰ ਤੋਂ, ਰੂਪਨਗਰ ਸ਼ਹਿਰ ਅੰਦਰ ਐਡਵੋਕੇਟ ਦਿਨੇਸ਼ ਚੱਢਾ ਦੀ ਜਿੱਤ ਯਕੀਨੀ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ, ਵਾਰਡ ਨੰਬਰ 21 ਦੇ ਕੌਂਸਲਰ ...
ਸ੍ਰੀ ਚਮਕੌਰ ਸਾਹਿਬ, 6 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਦੀ ਸਥਾਨਕ ਸ੍ਰੀ ਚਮਕੌਰ ਸਾਹਿਬ ਇਕਾਈ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਕੈਂਬੋ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜਥੇਬੰਦੀ ਵਲੋਂ 11 ਅਕਤੂਬਰ ਨੂੰ ਸਿੱਖਿਆ ...
ਰੂਪਨਗਰ, 6 ਅਕਤੂਬਰ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ | ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ...
ਮੋਰਿੰਡਾ, 6 ਅਕਤੂਬਰ (ਕੰਗ)-ਪਿੰਡ ਢੋਲਣਮਾਜਰਾ ਵਿਖੇ ਬਿਮਾਰੀ ਕਾਰਨ ਖ਼ਰਾਬ ਹੋਈ ਝੋਨੇ ਦੀ ਫ਼ਸਲ ਦੀ ਗਿਰਦਾਵਰੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਚਰਨ ਸਿੰਘ ਢੋਲਣਮਾਜਰਾ ਬਲਾਕ ਪ੍ਰਧਾਨ ਬੀਕੇਯੂ ਲੱਖੋਵਾਲ ਨੇ ਦੱਸਿਆ ਕਿ ਪਟਵਾਰੀ ਗੁਰਦੇਵ ਸਿੰਘ ਵਲੋਂ ...
ਰੂਪਨਗਰ, 6 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਜਾਰੀ ਨਵੀਂ ਕਰੈਸ਼ਰ ਨੀਤੀ ਤੋਂ ਬੇਹੱਦ ਖ਼ਫ਼ਾ ਕਰੈਸ਼ਰ ਮਾਲਕਾਂ ਨੇ ਰੂਪਨਗਰ ਜ਼ਿਲ੍ਹੇ ਦੇ ਸਮੂਹ ਕਰੈਸ਼ਰ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ | ਅੱਜ ਮਹਾਰਾਜਾ ਰਣਜੀਤ ਸਿੰਘ ਬਾਗ਼ ਰੂਪਨਗਰ 'ਚ ਹੋਈ ...
ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 6 ਅਕਤੂਬਰ (ਬੀਰ ਅੰਮਿ੍ਤਪਾਲ ਸਿੰਘ ਸੰਨ੍ਹੀ, ਸੁਖਚੈਨ ਸਿੰਘ ਰਾਣਾ)-ਬਾਹਰੀ ਸੂਬਿਆਂ ਤੋਂ ਝੋਨਾ ਪੰਜਾਬ ਵਿਚ ਨਾ ਇਸ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਖੇਤੀਬਾੜੀ ਵਿਭਾਗ ਪੂਰੀ ਤਰ੍ਹਾਂ ਨਾਲ ਚੌਕਸ ਦਿਖਾਈ ਦੇ ...
ਮੋਰਿੰਡਾ, 6 ਅਕਤੂਬਰ (ਕੰਗ)-ਸਭ ਕਿਛ ਤੇਰਾ ਵੈੱਲਫੇਅਰ ਸੁਸਾਇਟੀ ਰਜਿ. ਮੋਰਿੰਡਾ ਵਲੋਂ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਮਿਤੀ 17 ਅਕਤੂਬਰ ਦਿਨ ਸੋਮਵਾਰ ਨੂੰ ਪੰਜਵਾਂ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਵਿੱਚ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ...
ਸ੍ਰੀ ਚਮਕੌਰ ਸਾਹਿਬ, 6 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਅਕਾਲ ਉਸਤਤਿ ਸੇਵਾ ਮਿਸ਼ਨ ਸ੍ਰੀ ਚਮਕੌਰ ਸਾਹਿਬ ਵਲੋਂ ਕਰਵਾਏ ਪਹਿਲੇ ਗਤਕਾ ਕੱਪ ਬਾਬਾ ਫ਼ਤਿਹ ਸਿੰਘ ਗਤਕਾ ਅਖਾੜਾ ਹਸਨਪੁਰ ਨੇ ਹਾਸਲ ਕੀਤਾ | ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ...
ਮੋਰਿੰਡਾ, 6 ਅਕਤੂਬਰ (ਕੰਗ)-ਪਿੰਡ ਢੰਗਰਾਲੀ ਦੇ ਪੈਟਰੋਲ ਪੰਪ ਅੱਗਿਓਾ ਅਣਪਛਾਤੇ ਵਿਅਕਤੀਆਂ ਵਲੋਂ ਐੱਲ.ਪੀ. ਗੱਡੀ ਚੋਰੀ ਕਰ ਲਈ | ਜਿਸ ਸਬੰਧੀ ਮੋਰਿੰਡਾ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਸਦਰ ਪੁਲਿਸ ਮੋਰਿੰਡਾ ਹਰਸ਼ ...
ਰੂਪਨਗਰ, 6 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿਚ ਚੱਲ ਰਹੀਆਂ ਮਿਡ-ਡੇ-ਮੀਲ ਦੀਆਂ ਸੇਵਾਵਾਂ ਦਾ ਅੱਜ ਫੂਡ ਕਮਿਸ਼ਨਰ ਸ੍ਰੀਮਤੀ ਪ੍ਰੀਤੀ ਚਾਵਲਾ ਵਲੋਂ ਨਿਰੀਖਣ ਕੀਤਾ ਗਿਆ | ਉਨ੍ਹਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਹਵੇਲੀ ...
ਘਨੌਲੀ, 6 ਅਕਤੂਬਰ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਮਕੌੜੀ ਕਲਾਂ ਵਿਖੇ ਪ੍ਰਬੰਧਕ ਕਮੇਟੀ ਸਿੰਘ ਸ਼ਹੀਦਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਿੰਘ ਸ਼ਹੀਦਾਂ ਮਕੌੜੀ ਕਲਾਂ ਦੇ ਅਸਥਾਨ 'ਤੇ ਸਾਲਾਨਾ ਧਾਰਮਿਕ ਸਮਾਗਮ ਤੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ...
ਸ੍ਰੀ ਚਮਕੌਰ ਸਾਹਿਬ, 6 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ : ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੈਰੋਮਾਜਰਾ ਦੀ ਪ੍ਰਧਾਨਗੀ ਹੇਠ ਸ੍ਰੀ ਵਿਸ਼ਵਕਰਮਾ ਭਵਨ ਵਿਖੇ ਹੋਈ | ...
ਸ੍ਰੀ ਅਨੰਦਪੁਰ ਸਾਹਿਬ, 6 ਅਕਤੂਬਰ (ਨਿੱਕੂਵਾਲ, ਸੈਣੀ)-ਵਾਤਾਵਰਨ ਨੂੰ ਹਰਿਆ ਭਰਿਆ ਬਣਾ ਕੇ ਹੀ ਭਵਿੱਖ ਵਿਚ ਪੋਣ ਪਾਣੀ ਨੂੰ ਸਾਫ਼ ਸੁਥਰਾ ਰੱਖਿਆ ਜਾ ਸਕਦਾ ਹੈ | ਅੱਜ ਜਿਹੜੇ ਰੁੱਖਾਂ ਦੀ ਛਾਂ ਅਸੀਂ ਮਾਣ ਰਹੇ ਹਾਂ, ਉਹ ਸਾਡੇ ਪੁਰਖਾਂ ਨੇ ਲਗਾਏ ਹਨ | ਭਵਿੱਖ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX