ਤਾਜਾ ਖ਼ਬਰਾਂ


ਟਵਿੱਟਰ ਦਾ ਸਰਵਰ ਹੋਇਆ ਡਾਊਨ, ਲੋਕ ਪ੍ਰੇਸ਼ਾਨ
. . .  6 minutes ago
ਨਵੀਂ ਦਿੱਲੀ, 9 ਫਰਵਰੀ- ਟਵਿੱਟਰ ਸਰਵਰ ਡਾਊਨ ਹੈ। ਬਹੁਤ ਸਾਰੇ ਉਪਭੋਗਤਾਵਾਂ ਨੂੰ ਆਪਣੇ ਖਾਤੇ ਨੂੰ ਲੌਗਇਨ ਕਰਨ 'ਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਕਈ ਯੂਜ਼ਰਸ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ...
ਤੁਰਕੀ-ਸੀਰੀਆ 'ਚ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ
. . .  5 minutes ago
ਅੰਕਾਰਾ, 9 ਫਰਵਰੀ-ਤੁਰਕੀ ਅਤੇ ਸੀਰੀਆ 'ਚ ਆਏ ਭੂਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਤਰਾਂ ਮੁਤਾਬਿਕ ਭੂਚਾਲ ਦੇ ਕਾਰਨ ਹੁਣ ਤੱਕ 15,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹਨ।
⭐ਮਾਣਕ-ਮੋਤੀ⭐
. . .  40 minutes ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  1 day ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  1 day ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . .  1 day ago
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
ਤੁਰਕੀ, ਸੀਰੀਆ ਭੁਚਾਲ: ਨਾਟੋ ਦੇਸ਼ਾਂ ਨੇ ਝੁਕਾਏ ਅੱਧੇ ਝੰਡੇ
. . .  1 day ago
ਬ੍ਰਸੇਲਜ਼ (ਬੈਲਜੀਅਮ), 8 ਫਰਵਰੀ- ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਾਰੇ 30 ਮੈਂਬਰ ਦੇਸ਼ਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਤੁਰਕੀ ਅਤੇ ਸੀਰੀਆ ਵਿਚ ਆਏ ਵਿਨਾਸ਼ਕਾਰੀ ਭੁਚਾਲ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੇ ਸਨਮਾਨ ਵਿਚ ਆਪਣੇ ਝੰਡੇ ਬ੍ਰਸੇਲਜ਼ ਵਿਚ ਗਠਜੋੜ ਦੇ........
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਅੰਮ੍ਰਿਤਸਰ / ਦਿਹਾਤੀ

'ਆਪ' ਆਗੂਆਂ ਦੀ ਗਿ੍ਫ਼ਤਾਰੀ ਖ਼ਿਲਾਫ਼ ਸੂਬਾ ਆਗੂ ਤੇ ਪਰਿਵਾਰ ਵਲੋਂ ਪ੍ਰੈੱਸ ਕਾਨਫਰੰਸ

ਮਜੀਠਾ, 6 ਅਕਤੂਬਰ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)- ਮਜੀਠਾ ਪੁਲਿਸ ਵਲੋਂ ਬੀਤੇ ਦਿਨ 'ਆਪ' ਦੇ ਬਲਾਕ ਇੰਚਾਰਜ ਪਿ੍ਤਪਾਲ ਸਿੰਘ ਬੱਲ ਤੇ ਰਾਜਬੀਰ ਸਿੰਘ ਰਾਜੂ ਖ਼ਿਲਾਫ਼ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਮਾਮਲੇ ਵਿਚ ਮੁਕੱਦਮਾ ਦਰਜ ਕਰਕੇ ਗਿ੍ਫ਼ਤਾਰ ਕੀਤਾ ਗਿਆ ਸੀ, ਜਿਸ ਸੰਬੰਧੀ 'ਆਪ' ਦੇ ਸੂਬਾ ਸੰਯੁਕਤ ਸਕੱਤਰ ਗੁਰਭੇਜ ਸਿੰਘ ਸਿੱਧੂ ਤੇ ਦੋਹਾਂ ਆਗੂਆਂ ਦੇ ਪਰਿਵਾਰਕ ਮੈਂਬਰਾਂ ਨੇ ਆਪਣਾ ਪੱਖ ਪੇਸ਼ ਕਰਨ ਲਈ ਮਜੀਠਾ ਵਿਖੇ ਪ੍ਰੈੱਸ ਕਾਨਫਰੰਸ ਕੀਤੀ | 'ਆਪ' ਦੇ ਬਲਾਕ ਇੰਚਾਰਜ ਬੱਲ ਦੀ ਪਤਨੀ ਤੇ ਉਸ ਦੇ ਪੁੱਤਰ ਕਰਨਬੀਰ ਸਿੰਘ ਨੇ ਸਾਂਝੇ ਤੌਰ 'ਤੇ ਕਿਸੇ ਸਿਆਸੀ ਧਿਰ ਜਾਂ ਵਿਅਕਤੀ ਵਿਸ਼ੇਸ਼ ਦਾ ਨਾਂਅ ਲਏ ਬਿਨਾਂ ਕਿਹਾ ਕਿ ਉਸ ਦੇ ਪਤੀ ਤੇ ਪਿਤਾ ਖ਼ਿਲਾਫ਼ ਕਿਸੇ ਸਾਜਿਸ਼ ਤਹਿਤ ਮਜੀਠਾ ਪੁਲਿਸ ਕੋਲ ਝੂਠਾ ਪਰਚਾ ਦਰਜ ਕਰਵਾ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ | ਕਰਨਬੀਰ ਸਿੰਘ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਸਾਜਿਸ਼ਕਰਤਾ ਨੂੰ ਬੇਨਕਾਬ ਕਰਕੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ | ਇਸ ਮਾਮਲੇ 'ਚ ਗਿ੍ਫਤਾਰ ਕੀਤੇ ਦੂਜੇ ਆਗੂ ਮਜੀਠਾ ਵਾਸੀ ਰਾਜਬੀਰ ਸਿੰਘ ਉਰਫ਼ ਰਾਜੂ ਦੇ ਪਿਤਾ ਕਿਸ਼ਨ ਨੇ ਵੀ ਆਪਣੇ ਪੁੱਤਰ ਨੂੰ ਬੇਗੁਨਾਹ ਦੱਸਦਿਆਂ ਕਿਹਾ ਕਿ ਉਸ ਦੇ ਪੁੱਤਰ ਨੂੰ ਵੀ ਸ਼ਾਜਿਸ਼ ਤਹਿਤ ਫਸਾਇਆ ਗਿਆ ਹੈ | ਗੁਰਭੇਜ ਸਿੰਘ ਸਿੱਧੂ ਨੇ ਕਿਹਾ ਕਿ ਪੁਰਾਣੀਆਂ ਪਾਰਟੀਆਂ ਨੂੰ 'ਆਪ' ਦੀ ਚੜ੍ਹਤ ਹਜ਼ਮ ਨਹੀਂ ਹੋ ਰਹੀ ਜਿਸ ਕਰਕੇ ਉਹ ਝੂਠੇ ਪਰਚੇ ਦਰਜ ਕਰਵਾ ਰਹੀਆਂ ਹਨ, ਪਰ ਪਾਰਟੀ ਦੇ ਜੁਝਾਰੂ ਵਰਕਰ ਇਨ੍ਹਾਂ ਦਾ ਡਟ ਕੇ ਮੁਕਾਬਲਾ ਕਰਨਗੇ | ਉਨ੍ਹਾਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸ਼ਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਪਾਰਟੀ ਵਰਕਰਾਂ 'ਤੇ ਕੀਤਾ ਝੂਠਾ ਪਰਚਾ ਰੱਦ ਕਰਨ ਤੇ ਅਸਲ ਦੋਸ਼ੀਆਂ 'ਤੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ |
ਜ਼ਿਕਰਯੋਗ ਹੈ ਕਿ ਇਸ ਪ੍ਰੈੱਸ ਵਾਰਤਾ 'ਚ 'ਆਪ' ਦੇ ਹਲਕਾ ਇੰਚਾਰਜ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਮੌਜੂਦ ਨਹੀਂ ਸਨ | ਇਸ ਮੌਕੇ ਸੀਨੀਅਰ ਆਗੂ ਰਾਜਵਿੰਦਰ ਕੌਰ ਅਜਨਾਲਾ, ਸੂਬੇਦਾਰ ਬਲਵਿੰਦਰ ਸਿੰਘ ਕੱਥਨੂੰਨੰਗਲ ਬਲਾਕ ਪ੍ਰਧਾਨ, ਭੁਪਿੰਦਰ ਸਿੰਘ ਭੰਗਵਾ, ਬਲਜੀਤ ਸਿੰਘ ਜਿਜੇਆਣੀ, ਵਾਰਡ-9 ਦੇ ਇੰਚਾਰਜ ਪੁਨੀਤ ਭੱਲਾ, ਵਾਰਡ-6 ਦੇ ਇੰਚਾਰਜ ਮਹਿੰਦਰ ਸਿੰਘ, ਸੁਬੇਗ ਸਿੰਘ, ਬਲਜਿੰਦਰ ਸਿੰਘ ਭੰਗਵਾਂ, ਵਾਰਡ-6 ਦੇ ਇੰਚਾਰਜ ਅਪਾਰ ਸਿੰਘ, ਸੰਦੀਪ ਸ਼ਰਮਾ ਬਲਾਕ ਪ੍ਰਧਾਨ, ਕ੍ਰਿਪਾਲ ਸਿੰਘ, ਯੂਥ ਆਗੂ ਮਨਜੀਤ ਸਿੰਘ, ਹਰਜੀਤ ਸਿੰਘ ਰਾਮਦੀਵਾਲੀ, ਰੇਸ਼ਮ ਸਿੰਘ ਵੇਗੇਵਾਲ, ਮੇਜਰ ਸਿੰਘ ਅਬਦਾਲ ਆਦਿ ਆਗੂ ਸ਼ਾਮਿਲ ਸਨ | ਇਸ ਸੰਬੰਧੀ ਥਾਣਾ ਮੁਖੀ ਮਜੀਠਾ ਨੇ ਕਿਹਾ ਕਿ ਸ਼ਿਕਾਇਤਕਰਤਾ ਲੜਕੀ ਦੇ ਬਿਆਨਾਂ 'ਤੇ ਮੁਕੱਦਮਾ ਦਰਜ ਕਰਕੇ ਜਾਂਚ ਲਈ ਅਗਲੇਰੀ ਕਾਰਵਾਈ ਅਮਲ 'ਚ ਹੈ | 'ਆਪ' ਦੇ ਜ਼ਿਲ੍ਹਾ ਦਿਹਾਤੀ ਦੇ ਸਹਾਇਕ ਇੰਚਾਰਜ ਸੀਮਾ ਸੋਢੀ ਨੇ ਕਿਹਾ ਦਰਜ ਕੀਤਾ ਪਰਚਾ ਇਕ ਕਨੂੰਨੀ ਪ੍ਰਕਿਰਿਆ ਹੈ ਤੇ ਪਾਰਟੀ ਪੱਧਰ 'ਤੇ ਕੀਤੀ ਜਾਂਚ ਤੋਂ ਬਾਅਦ ਹੀ ਠੀਕ ਗਲਤ ਦਾ ਫ਼ੈਸਲਾ ਸੰਭਵ ਹੈ |

ਕੈਪਟਨ ਦੇ ਨਜ਼ਦੀਕੀ ਤੇ ਸਾਬਕਾ ਵਿਧਾਇਕ ਠੇਕੇਦਾਰ ਨੂੰ ਕੇਂਦਰ ਵਲੋਂ ਮਿਲੀ ਵਾਈ ਸੁਰੱਖਿਆ

ਅੰਮਿ੍ਤਸਰ, 6 ਅਕਤੂਬਰ (ਰੇਸ਼ਮ ਸਿੰਘ)- ਕੈਪਟਨ ਅਮਰਿੰਦਰ ਸਿੰਘ ਨਾਲ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਿਲ ਹੋਏ ਸਾਬਕਾ ਵਿਧਾਇਕ ਤੇ ਚੇਅਰਮੈਨ ਹਰਜਿੰਦਰ ਸਿੰਘ ਠੇਕੇਦਾਰ ਨੂੰ ਕੇਂਦਰ ਵਲੋਂ ਵਾਈ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਹੈ, ਜਿਸ ਦੇ ਕੇਂਦਰੀ ਸੁਰੱਖਿਆ ਬੱਲਾਂ ...

ਪੂਰੀ ਖ਼ਬਰ »

'ਆਪ' ਵਲੋਂ ਪੰਜਾਬ ਹਿਤੈਸ਼ੀ ਕੰਮ ਕਰਨ ਦੀ ਬਜਾਏ ਗੁਜਰਾਤ ਹਿਤੈਸ਼ੀ ਹੋਣ ਦਾ ਢੌਂਗ ਰਚਿਆ ਜਾ ਰਿਹੈ-ਅਜਨਾਲਾ

ਅਜਨਾਲਾ, 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬੀਆਂ ਨੂੰ ਗਾਰੰਟੀਆਂ ਦੇ ਨਾਮ 'ਤੇ ਝੂਠੇ ਜਾਲ ਵਿਚ ਫਸਾ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਵਲੋਂ ਪੰਜਾਬ ਹਿਤੈਸ਼ੀ ਕੰਮ ਕਰਨ ਦੀ ਬਜਾਏ ਗੁਜਰਾਤ ਹਿਤੈਸ਼ੀ ਹੋਣ ਦਾ ਢੌਂਗ ਰਚਿਆ ਜਾ ਰਿਹਾ ਹੈ ਜਿਸ ਨੂੰ ਪੰਜਾਬ ਦੇ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਫੇਰੂਮਾਨ 'ਚ ਅੰਮਿ੍ਤਪਾਲ ਸਿੰਘ ਦਾ ਸਨਮਾਨ

ਰਈਆ, 6 ਅਕਤੂਬਰ (ਸ਼ਰਨਬੀਰ ਸਿੰਘ ਕੰਗ)- ਕੇ.ਜੀ. ਹੋਲੀ ਹਾਰਟ ਪਬਲਿਕ ਸਕੂਲ ਫੇਰੂਮਾਨ ਵਿਖੇ ਆਪਣੇ ਪੁਰਾਣੇ ਵਿਦਿਆਰਥੀ ਤੇ ਵਾਰਿਸ ਪੰਜਾਬ ਜਥੇਬੰਦੀ ਦੇ ਨਵੇਂ ਥਾਪੇ ਮੁਖੀ ਅੰਮਿ੍ਤਪਾਲ ਸਿੰਘ ਤੇ ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਸਾ. ਸਰਪੰਚ ਜੱਲੂਪੁਰ ਖੈੜਾ ਦਾ ਸਕੂਲ ...

ਪੂਰੀ ਖ਼ਬਰ »

ਮਜੀਠੀਆ ਤੇ ਸਮਰਾ ਨੇ ਤੇੜਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਜਗਦੇਵ ਕਲਾਂ, 6 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)- 1984 'ਚ ਆਪ੍ਰੇਸ਼ਨ ਬਲਿਊ ਸਟਾਰ ਦੌਰਾਨ ਜੋਧਪੁਰ ਜੇਲ੍ਹ 'ਚ ਕੈਦ ਕੱਟਣ ਵਾਲੇ ਜੁਝਾਰੂ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਆਗੂ ਜਥੇ: ਬਲਦੇਵ ਸਿੰਘ ਤੇੜਾ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ | ਇਸ ਮੌਕੇ ਦੁੱਖ ਦੀ ...

ਪੂਰੀ ਖ਼ਬਰ »

ਬੱਸ ਅੱਡਾ ਜੰਡਿਆਲਾ ਗੁਰੂ ਵਿਖੇ ਪਾਣੀ ਦੀ ਟੈਂਕੀ ਹਾਲਤ ਬੇਹੱਦ ਖ਼ਸਤਾ

ਜੰਡਿਆਲਾ ਗੁਰੂ, 6 ਅਕਤੂਬਰ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਦੇ ਲੋਕਲ ਬੱਸ ਅੱਡਾ ਵਿਖੇ ਪੀਣ ਵਾਲੇ ਪਾਣੀ ਦੀ ਟੈਂਕੀ ਪਿਛਲੇ ਕਰੀਬ 40 ਸਾਲਾਂ ਦੇ ਵੱਧ ਅਰਸੇ ਤੋਂ ਚਿੱਟਾ ਹਾਥੀ ਬਣੀ ਹੋਈ ਹੈ | ਭਾਵੇਂ ਕਿ ਅਜੇ ਤੱਕ ਇਸ ਟੈਂਕੀ ਦਾ ਪਾਣੀ ਤਾਂ ਕਿਸੇ ਨੂੰ ਪੀਣ ...

ਪੂਰੀ ਖ਼ਬਰ »

ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਵਲੋਂ ਸੁਖਦੇਵ ਸਿੰਘ ਭੁੱਲਰ 'ਸਵੱਛ ਭਾਰਤ-2023' ਲਈ ਬ੍ਰਾਂਡ-ਅੰਬੈਸਡਰ ਨਿਯੁਕਤ

ਬਾਬਾ ਬਕਾਲਾ ਸਾਹਿਬ, 6 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਵਲੋਂ ਬਾਬਾ ਬਕਾਲਾ ਸਾਹਿਬ ਦੀ ਨਾਮਵਰ ਸ਼ਖ਼ਸੀਅਤ ਸੁਖਦੇਵ ਸਿੰਘ ਭੁੱਲਰ (ਸਾਬਕਾ ਸੀਨੀਅਰ ਮੈਨੇਜਰ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ), ਜੋਕ ਵੱਖ-ਵੱਖ ਸਮਾਜ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਮੰਗਾਂ ਸੰਬੰਧੀ ਐੱਸ. ਡੀ. ਐੱਮ ਨੂੰ ਮੰਗ ਪੱਤਰ

ਅਜਨਾਲਾ, 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਰਾਜਾਸਾਂਸੀ ਤੋਂ ਰਮਦਾਸ ਤੱਕ ਬਣ ਰਹੇ ਹਾਈਵੇ 'ਚ ਆ ਰਹੀਆਂ ਫ਼ੌਜੀ ਅਲਾਟਮੈਂਟ ਵਾਲੀਆਂ ਜ਼ਮੀਨਾਂ ਦਾ ਮੁਆਵਜ਼ਾ ਦੇਣ ਸਮੇਤ ਕਿਸਾਨਾਂ ਦੀਆਂ ਹੋਰਨਾਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ...

ਪੂਰੀ ਖ਼ਬਰ »

ਸਿਡਾਨਾ ਮਲਟੀ ਸਪੈਸ਼ਲਿਟੀ ਹਸਪਤਾਲ ਬਣਿਆ ਬੇਔਲਾਦ ਜੋੜਿਆਂ ਲਈ ਆਸ ਦੀ ਕਿਰਨ-ਡਾ: ਗੀਤਿਕਾ

ਰਾਮ ਤੀਰਥ, 6 ਅਕਤੂਬਰ (ਧਰਵਿੰਦਰ ਸਿੰਘ ਔਲਖ)- ਸਰਹੱਦੀ ਖਿੱਤੇ ਦੇ ਪਿੰਡ ਖਿਆਲਾ ਖੁਰਦ ਵਿਖੇ ਰਾਮ ਤੀਰਥ ਰੋਡ 'ਤੇ ਕੋਰੋਨਾ ਕਾਲ ਦੌਰਾਨ ਚਾਲੂ ਕੀਤਾ ਗਿਆ ਸਿਡਾਨਾ ਮਲਟੀ ਸਪੈਸ਼ਲਿਟੀ ਹਸਪਤਾਲ ਅੱਜ ਬੇਔਲਾਦ ਜੋੜਿਆਂ ਲਈ ਆਸ ਦੀ ਕਿਰਨ ਬਣ ਰਿਹਾ ਹੈ | ਉਕਤ ਜਾਣਕਾਰੀ ...

ਪੂਰੀ ਖ਼ਬਰ »

ਮੰਤਰੀ ਈ.ਟੀ.ਓ. ਨੇ ਸਰਕਾਰੀ ਹਸਪਤਾਲ ਤਰਸਿੱਕਾ ਦੀ ਸਪੈਸ਼ਲ ਰਿਪੇਅਰ ਦਾ ਨੀਂਹ ਪੱਥਰ ਰੱਖਿਆ

ਤਰਸਿੱਕਾ, 6 ਅਕਤੁਬਰ (ਅਤਰ ਸਿੰਘ ਤਰਸਿੱਕਾ)- ਸਰਕਾਰੀ ਕਮਿਊਨਟੀ ਹੈਲਥ ਸੈਂਟਰ ਤਰਸਿੱਕਾ ਦੀ ਇਮਾਰਤ ਨੂੰ ਨਵੀਂ ਦਿੱਖ ਦੇਣ ਲਈ ਅੱਜ ਸ਼ਾਮ ਇਸ ਦੀ ਸਪੈਸ਼ਲ ਰਿਪੇਅਰ ਕਰਨ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਤੇ ਵਿਧਾਇਕ ਹਲਕਾ ਜੰਡਿਆਲਾ ਗੁਰੂ ਨੇ ...

ਪੂਰੀ ਖ਼ਬਰ »

ਬਾਬਾ ਆਟੋਜ਼ ਦੀ ਜੰਡਿਆਲਾ ਗੁਰੂ 'ਚ ਪਹਿਲੇ ਮਾਰੂਤੀ ਸੁਜ਼ੂਕੀ ਐਰੀਨਾ ਸ਼ੋਅ ਰੂਮ ਦੀ ਘੁੰਡ ਚੁਕਾਈ

ਜੰਡਿਆਲਾ ਗੁਰੂ, 6 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਬਾਬਾ ਆਟੋਜ਼ ਦੀ ਜੰਡਿਆਲਾ ਗੁਰੂ ਵਿਖੇ ਪਹਿਲੇ ਮਾਰੂਤੀ ਸੁਜ਼ੂਕੀ ਐਰੀਨਾ ਸ਼ੋਅਰੂਮ ਦੀ ਘੁੰਡ ਚੁਕਾਈ ਅੱਜ ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥਿਆਂ ਵਲੋਂ ਕੀਰਤਨ ਕਰਨ ਉਪਰੰਤ ਮਾਰੂਤੀ ...

ਪੂਰੀ ਖ਼ਬਰ »

ਸਰਹੱਦ 'ਤੇ ਡਰੋਨ ਦੀ ਹਲਚਲ

ਅਜਨਾਲਾ/ ਗੱਗੋਮਾਹਲ, 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਤੀ ਰਾਤ ਬੀ. ਐਸ. ਐੱਫ. ਜਵਾਨਾ ਵਲੋਂ ਡਰੋਨ ਦੀ ਹਲਚਲ ਦੇਖੀ ਗਈ | ਸੂਤਰਾਂ ਅਨੁਸਾਰ ਥਾਣਾ ਰਮਦਾਸ ਅਧੀਨ ਆਉਂਦੀ ਚੌਂਕੀ ਛੰਨਾ ਵਿਖੇ ...

ਪੂਰੀ ਖ਼ਬਰ »

ਸਰਹੱਦੀ ਇਲਾਕੇ ਦੇ ਸਕੂਲਾਂ ਅੱਗੇ ਨਹੀਂ ਹਨ ਸਪੀਡ ਬ੍ਰੇਕਰ ਤੇ ਸਕੂਲ ਜ਼ੋਨ ਦੇ ਸਾਈਨ ਬੋਰਡ

ਖਾਸਾ, 6 ਅਕਤੂਬਰ (ਸਖੁਵਿੰਦਰਜੀਤ ਸਿੰਘ ਘਰਿੰਡਾ)- ਸਰਕਾਰ ਦੇ ਹੁਕਮਾਂ ਮੁਤਾਬਕ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅੱਗੇ ਰੋਡ 'ਤੇ ਸਕੂਲ ਜ਼ੋਨ ਦੇ ਸਾਈਨ ਬੋਰਡ ਅਤੇ ਸਪੀਡ ਬ੍ਰੇਕਰ ਦੀ ਵਿਵਸਥਾ ਹੋਣੀ ਚਾਹੀਦੀ ਹੈ ਤਾਂ ਜੋ ਤੇਜ ਗਤੀ ਵਾਹਨਾਂ ਦੀ ਸਪੀਡ ਘੱਟ ਹੋ ਸਕੇ ਅਤੇ ...

ਪੂਰੀ ਖ਼ਬਰ »

ਪਾਕਿ ਤੋਂ ਮੁਸਲਮਾਨ ਸ਼ਰਧਾਲੂ ਸਾਲਾਨਾ ਉਰਸ ਮਨਾਉਣ ਭਾਰਤ ਆਏ

ਅਟਾਰੀ, 6 ਅਕਤੂਬਰ (ਗੁਰਦੀਪ ਸਿੰਘ ਅਟਾਰੀ)- ਪਾਕਿਸਤਾਨ ਦੇ ਵੱਖ-ਵੱਖ ਰਾਜਾਂ ਤੋਂ 150 ਮੁਸਲਮਾਨ ਜਰੀਨ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਸੜਕ ਰਸਤੇ ਭਾਰਤ ਆਇਆ | ਜਥੇ ਦੀ ਅਗਵਾਈ ਕਰ ਰਹੇ ਮੁਹੰਮਦ ਰਿਆਜ਼ ਸਾਬਰੀ ਨੇ ਇੰਟੇਗ੍ਰੇਟਿਡ ਚੈੱਕ ਪੋਸਟ ...

ਪੂਰੀ ਖ਼ਬਰ »

ਬੋਨਸ ਨਾ ਦਿੱਤਾ ਤਾਂ ਕਿਸਾਨ ਪਰਾਲੀ ਸਾੜਨ ਲਈ ਮਜਬੂਰ ਹੋਣਗੇ-ਭਾਕਿਯੂ ਸਿੱਧੂਪੁਰ

ਗੱਗੋਮਾਹਲ, 6 ਅਕਤੂਬਰ (ਬਲਵਿੰਦਰ ਸਿੰਘ ਸੰਧੂ)- ਭਾਕਿਯੂ ਏਕਤਾ ਸਿੱਧੂਪੁਰ ਵਲੋਂ ਵਿਸ਼ਾਲ ਮੀਟਿੰਗ ਕੀਤੀ ਗਈ ਜਿਸ ਵਿਚ ਕਸਬਾ ਗੱਗੋਮਾਹਲ ਦੀ ਸੰਗਤ ਨੇ ਵੱਡੇ ਪੱਧਰ ਤੇ ਹਿੱਸਾ ਲਿਆ | ਮੁੱਖ ਬੁਲਾਰੇ ਕਰਮਜੀਤ ਸਿੰਘ ਨੰਗਲੀ ਜ਼ਿਲ੍ਹਾ ਪ੍ਰਧਾਨ ਤੇ ਪਲਵਿੰਦਰ ਸਿੰਘ ਮਾਹਲ ...

ਪੂਰੀ ਖ਼ਬਰ »

ਖਾਦਾਂ ਤੇ ਦਵਾਈਆਂ ਨਾਲ ਵਾਧੂ ਦਵਾਈ ਦੇਣ ਵਾਲੇ ਡੀਲਰ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਡਾ. ਗਿੱਲ

ਅਜਨਾਲਾ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਜਤਿੰਦਰ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਅੱਜ ਖੇਤੀਬਾੜੀ ਦਫਤਰ ਅਜਨਾਲਾ ਵਿਖੇ ਬਲਾਕ ਖੇਤੀਬਾੜੀ ਅਫਸਰ ਡਾ. ਯੋਗਰਾਜਬੀਰ ਸਿੰਘ ਗਿੱਲ ਵਲੋਂ ਖਾਦ, ਬੀਜ ਅਤੇ ਦਵਾਈਆਂ ਦੇ ...

ਪੂਰੀ ਖ਼ਬਰ »

ਨਗਰ ਵਾਸੀਆਂ ਵਲੋਂ ਰੋਸ ਵਿਖਾਵਾ, ਐੱਸ. ਡੀ. ਐੱਮ. ਨੂੰ ਦਿੱਤਾ ਮੰਗ ਪੱਤਰ

- ਮਾਮਲਾ ਗ੍ਰਾਮ ਪੰਚਾਇਤ ਬਾਬਾ ਬਕਾਲਾ ਸਾਹਿਬ ਨੂੰ ਨਗਰ ਪੰਚਾਇਤ ਬਣਾਉਣ ਦਾ- ਬਾਬਾ ਬਕਾਲਾ ਸਾਹਿਬ, 6 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਜੋ ਪਹਿਲਾਂ ਗ੍ਰਾਮ ਪੰਚਾਇਤ ਸੀ, ਨੂੰ ਪਿਛਲੀ ਸਰਕਾਰ ਵਲੋਂ ਨੂੰ ਭੰਗ ਕਰਕੇ ਨਗਰ ...

ਪੂਰੀ ਖ਼ਬਰ »

ਬਲਾਕ ਖੇਤੀਬਾੜੀ ਅਫ਼ਸਰ ਅਜਨਾਲਾ ਡਾ. ਗਿੱਲ ਵਲੋਂ ਖਾਦ, ਬੀਜ ਤੇ ਦਵਾਈਆਂ ਦੇ ਡੀਲਰਾਂ ਨਾਲ ਕੀਤੀ ਮੀਟਿੰਗ
ਖਾਦਾਂ ਤੇ ਦਵਾਈਆਂ ਨਾਲ ਵਾਧੂ ਦਵਾਈ ਦੇਣ ਵਾਲੇ ਡੀਲਰ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਡਾ. ਗਿੱਲ

ਅਜਨਾਲਾ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਜਤਿੰਦਰ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਅੱਜ ਖੇਤੀਬਾੜੀ ਦਫਤਰ ਅਜਨਾਲਾ ਵਿਖੇ ਬਲਾਕ ਖੇਤੀਬਾੜੀ ਅਫਸਰ ਡਾ. ਯੋਗਰਾਜਬੀਰ ਸਿੰਘ ਗਿੱਲ ਵਲੋਂ ਖਾਦ, ਬੀਜ ਅਤੇ ਦਵਾਈਆਂ ਦੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮਹਿਤਾ ਵਿਖੇ ਕੁਇਜ਼ ਮੁਕਾਬਲੇ

ਚੌਕ ਮਹਿਤਾ, 6 ਅਕਤੂਬਰ (ਜਗਦੀਸ਼ ਸਿੰਘ ਬਮਰਾਹ)- ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਨਾਮਵਰ ਵਿੱਦਿਅਕ ਸੰਸਥਾ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਅੱਜ ਦਾ ਧਰਨਾ ਮੁਲਤਵੀ

ਜਗਦੇਵ ਕਲਾਂ, 6 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)- ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਮੱਲੂਨੰਗਲ ਦੇ ਡਿਪੂ ਹੋਲਡਰ ਵਲੋਂ ਗ਼ਰੀਬ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਯੋਜਨਾ ਅਤੇ ਪੰਜਾਬ ਸਰਕਾਰ ਵਲੋਂ ਦਿੱਤੀ ਜਾਂਦੀ ਕਣਕ ਦੀਆਂ ਪਰਚੀਆਂ ਕੱਟਣ ਦੇ ਮਾਮਲੇ ਨੂੰ ਲੈ ਕੇ ...

ਪੂਰੀ ਖ਼ਬਰ »

ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ਸਾਲਾਨਾ ਸਮਾਗਮ

ਬਾਬਾ ਬਕਾਲਾ ਸਾਹਿਬ, 6 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁ: ਛੇਵੀਂ ਪਾਤਸ਼ਾਹੀ ਵਿਖੇ ਤਰਨਾ ਦਲ ਤੋਂ ਵਿਛੜੇ ਜਥੇ. ਸਾਹਿਬ, ਬਾਬਾ ਕਾਹਨ ਸਿੰਘ, ਬਾਬਾ ਅਜੀਤ ਸਿੰਘ ਚੱਕਰਵਤੀ ਤੇ ਬਾਬਾ ਕਰਮ ਸਿੰਘ ਘੋਗੇ ਦੀ ਯਾਦ ...

ਪੂਰੀ ਖ਼ਬਰ »

ਮਾਨਾਂਵਾਲਾ 'ਚ ਪਰਾਲੀ ਪ੍ਰਬੰਧਨ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ

ਓਠੀਆਂ, 6 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)- ਅੰਮਿ੍ਤਸਰ ਜ਼ਿਲੇ੍ਹ ਦੇ ਮੁੱਖ ਖੇਤੀਬਾੜੀ ਅਫਸਰ ਦੇ ਨਿਰਦੇਸ਼ਾਂ 'ਤੇ ਬਲਾਕ ਖੇਤੀਬਾੜੀ ਅਫਸਰ ਕੁਲਦੀਪ ਸਿੰਘ ਮੱਤੇਵਾਲ ਦੀ ਅਗਵਾਈ ਹੇਠ ਬਲਾਕ ਚੋਗਾਵਾਂ ਦੇ ਪਿੰਡ ਮਾਨਾਂਵਾਲਾ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਕਿਸਾਨ ...

ਪੂਰੀ ਖ਼ਬਰ »

ਗੱਗੋਮਾਹਲ ਮੰਡੀ 'ਚ ਮੰਤਰੀ ਧਾਲੀਵਾਲ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਗੱਗੋਮਾਹਲ, 6 ਅਕਤੂਬਰ (ਬਲਵਿੰਦਰ ਸਿੰਘ ਸੰਧੂ)- ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਖਰੀਦ ਏਜੰਸੀਆਂ ਤੇ ਜ਼ਿਲ੍ਹਾ ਅਧਿਕਾਰੀਆ ਦੇ ਨਾਲ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਲਈ ਦਾਣਾ ਮੰਡੀ ਗੱਗੋਮਾਹਲ ਪਹੁੰਚੇ, ਜਿੱਥੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾਣਾ ...

ਪੂਰੀ ਖ਼ਬਰ »

ਛੀਨਾ ਕਰਮ ਸਿੰਘ 'ਚ ਸੱਭਿਆਚਾਰਕ ਮੇਲਾ ਕਰਵਾਇਆ

ਓਠੀਆਂ, 6 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)- ਪਿੰਡ ਛੀਨਾ ਕਰਮ ਸਿੰਘ ਵਿਖੇ ਹਰ ਸਾਲ ਦੁਸਿਹਰੇ 'ਤੇ ਕਰਵਾਇਆ ਜਾਂਦਾ ਸਾਲਾਨਾ ਸੱਭਿਆਚਰਕ ਮੇਲਾ ਅੱਜ ਸਮੂੰਹ ਪਿੰਡ ਵਾਸੀਆਂ ਵਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ | ਜਿਸ ਵਿਚ ਮਸ਼ੂਹਰ ਗਾਇਕ ਜੋੜੀ ਭਿੰਦੇਸ਼ਾਹ ਰਾਜੋਆਣਾ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ 'ਚ ਕਿਸਾਨਾਂ ਨੂੰ ਮੰਡੀਆਂ 'ਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ, 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਪੰਜਾਬ ਭਰ ਦੀਆਂ ਮੰਡੀਆਂ 'ਚੋਂ ਝੋਨੇ ਦਾ ਦਾਣਾ-ਦਾਣਾ ਖਰੀਦ ਕੇ ...

ਪੂਰੀ ਖ਼ਬਰ »

ਕੁਲਵੰਤ ਸੰਧੂ ਬਣੇ 'ਸਵੱਛ ਭਾਰਤ 2023' ਲਈ ਨਗਰ ਕੌਸਲ ਰਮਦਾਸ ਦੇ ਬ੍ਰਾਂਡ ਅੰਬੇਸਰਡਰ

ਗੱਗੋਮਾਹਲ, 6 ਅਕਤੂਬਰ (ਬਲਵਿੰਦਰ ਸਿੰਘ ਸੰਧੂ)- ਨਗਰ ਕੌਸਲ ਰਮਦਾਸ ਵੱਲੋ ਸਵੱਛ ਭਾਰਤ 2023 ਲਈ ਰਮਦਾਸ ਦੇ ਹੋਣਹਾਰ ਨਾਗਰਿਕ, ਸਮਾਜ ਸੇਵੀ ਕੁਲਵੰਤ ਸੰਧੂ ਵਾਰਡ ਨੰ: 2 ਨੂੰ ਬ੍ਰਾਂਡ ਅੰਬੇਸਰਡਰ ਨਿਯੁਕਤ ਕੀਤਾ ਗਿਆ | ਇਸ ਸਬੰਧੀ ਸੈਨਟਰੀ ਇੰਸ. ਦਵਿੰਦਰ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX