ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ
. . .  11 minutes ago
ਨਵੀਂ ਦਿੱਲੀ, 27 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕਰਨਗੇ।
ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . .  22 minutes ago
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . .  28 minutes ago
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਲੁਟੇਰਿਆਂ ਵਲੋਂ ਨੌਜਵਾਨ ਤੋਂ ਖੋਹਿਆ ਮੋਬਾਈਲ ਤੇ ਨਕਦੀ
. . .  1 day ago
ਮਮਦੋਟ, 26 ਜਨਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਖਾਈ ਫ਼ੇਮੇ ਕੀ ਸੜਕ ’ਤੇ ਸਥਿਤ ਪਿੰਡ ਝੋਕ ਨੋਧ ਸਿੰਘ ਬਸਤੀ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਫ਼ਿਰੋਜ਼ਪੁਰ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਰੋਕ ਕੇ ਮੋਬਾਈਲ, ਏ.ਟੀ.ਐਮ. ਕਾਰਡ ਅਤੇ 800 ਰੁਪਏ ਨਕਦੀ ਖ਼ੋਹ...
ਹਰ ਖ਼ੇਤਰ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ- ਰੂਸੀ ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 26 ਜਨਵਰੀ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤੀ ਗਣਤੰਤਰ ਦਿਵਸ ’ਤੇ ਵਧਾਈ ਦਿੰਦਿਆਂ ਕਿਹਾ ਕਿ ਆਰਥਿਕ, ਸਮਾਜਿਕ, ਵਿਗਿਆਨਕ, ਤਕਨੀਕੀ ਅਤੇ ਹੋਰ ਖ਼ੇਤਰਾਂ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ। ਤੁਹਾਡਾ ਦੇਸ਼ ਅੰਤਰਰਾਸ਼ਟਰੀ ਸਥਿਰਤਾ ਨੂੰ ਯਕੀਨੀ ਬਣਾਉਣ...
ਪਾਕਿ ਪ੍ਰਧਾਨ ਮੰਤਰੀ ਨੂੰ ਵੀ ਦਿੱਤਾ ਜਾਵੇਗਾ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਸੱਦਾ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਪੀਲ ਤੋਂ ਬਾਅਦ ਭਾਰਤ ਨੇ ਪਾਕਿ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਚੀਫ਼ ਜਸਟਿਸ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਪਹਿਲਾਂ ਹੀ ਸੱਦਾ ਭੇਜ ਦਿੱਤਾ ਸੀ। ਜਦਕਿ...
ਜਲ੍ਹਿਆਂਵਾਲਾ ਬਾਗ਼ ਵਿਖੇ ਗਣਤੰਤਰ ਦਿਵਸ ਮੌਕੇ ਦਿੱਤੀ ਗਈ ਰਾਸ਼ਟਰੀ ਝੰਡੇ ਨੂੰ ਸਲਾਮੀ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਗਣਤੰਤਰ ਦਿਵਸ ਮੌਕੇ ਸਥਾਨਕ ਜਲਿਆਂਵਾਲਾ ਬਾਗ਼ ਵਿਖੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਜਲ੍ਹਿਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਸਕੱਤਰ ਸੂ ਕੁਮਾਰ ਮੁੱਖਰਜੀ, ਸੁਰੱਖਿਆ ਅਫ਼ਸਰ ਏ. ਐਸ. ਆਈ. ਰਣਜੀਤ ਸਿੰਘ,...
ਗੁਬਾਰਿਆਂ ਵਿਚ ਗੈਸ ਭਰਨ ਵਾਲੇ ਸਿਲੰਡਰ ’ਚ ਹੋਇਆ ਧਮਾਕਾ
. . .  1 day ago
ਸੰਗਰੂਰ 26 ਜਨਵਰੀ (ਧੀਰਜ ਪਸ਼ੋਰੀਆ,ਅਮਨਦੀਪ ਬਿੱਟਾ)- ਬਸੰਤ ਪੰਚਮੀ ਮੌਕੇ ਸੰਗਰੂਰ ਵਿਚ ਗੁਬਾਰਿਆਂ ’ਚ ਗੈਸ ਭਰਨ ਵਾਲਾ ਸਿਲੰਡਰ ਫੱਟਣ ਨਾਲ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਧਮਾਕੇ ਕਾਰਨ ਦੋ ਵਿਅਕਤੀਆਂ ਦੀਆ ਲੱਤਾਂ ਕੱਟ ਗਈਆਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਪੰਜਾਬ / ਜਨਰਲ

ਝੋਨੇ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ-ਭਗਵੰਤ ਮਾਨ

ਸੰਯੁਕਤ ਕਿਸਾਨ ਮੋਰਚਾ ਤੇ ਮੁੱਖ ਮੰਤਰੀ 'ਚ ਹੋਈ ਮੀਟਿੰਗ
ਚੰਡੀਗੜ੍ਹ, 6 ਅਕਤੂਬਰ (ਅਜਾਇਬ ਸਿੰਘ ਔਜਲਾ)-ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਕਿਸਾਨਾਂ ਤੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਹੋਈ ਮੀਟਿੰਗ 'ਚ ਕਈ ਮੰਗਾਂ 'ਤੇ ਵਿਸਥਾਰ ਪੂਰਵਕ ਚਰਚਾ ਹੋਈ | ਕਿਸਾਨ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਝੋਨੇ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ ਤੇ ਹਰ ਕਿਸਮ ਦਾ ਝੋਨਾ ਚੁੱਕਿਆ ਜਾਵੇਗਾ | ਪੰਜਾਬ 'ਚ ਸਰਕਾਰੀ ਨੌਕਰੀਆਂ 80 ਪ੍ਰਤੀਸ਼ਤ ਪੰਜਾਬੀਆਂ ਨੂੰ ਹੀ ਦਿੱਤੀਆਂ ਜਾਣਗੀਆਂ | ਆਗੂਆਂ ਨੇ ਦੱਸਿਆ ਕਿ ਮੀਟਿੰਗ 'ਚ ਇਹ ਵੀ ਫ਼ੈਸਲਾ ਲਿਆ ਗਿਆ ਕਿ ਸੂਬੇ ਦੀਆਂ ਸਾਰੀਆਂ ਸਰਕਾਰੀ ਅਤੇ ਨਿੱਜੀ ਮਿੱਲਾਂ 5 ਨਵੰਬਰ ਨੂੰ ਚਲਾਈਆਂ ਜਾਣਗੀਆਂ, ਗੰਨੇ ਦਾ ਭਾਅ ਵਧਾਉਣ ਸੰਬੰਧੀ 20 ਨਵੰਬਰ ਤੋਂ ਪਹਿਲਾਂ ਕਿਸਾਨਾਂ ਦੀ ਸਰਕਾਰ ਨਾਲ ਮੀਟਿੰਗ ਹੋਵੇਗੀ | ਸ਼ਹੀਦਾਂ ਦੇ ਪਰਿਵਾਰਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਦਿੱਤੇ ਜਾਣਗੇ | ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਪਰਾਲੀ ਨਾ ਸਾੜਨ ਬਦਲੇ ਕਿਸਾਨਾਂ ਨੂੰ ਸਹਾਇਤਾ ਰਾਸ਼ੀ ਦੇਣ ਤੋਂ ਮੁੱਕਰ ਗਈ ਹੈ, ਇਸ ਲਈ ਅਸੀਂ ਪਰਾਲੀ ਨੂੰ ਅੱਗ ਲਾਵਾਂਗੇ ਤੇ ਇਸ ਗੱਲ 'ਤੇ ਵੀ ਸਹਿਮਤੀ ਬਣ ਜਾਵੇਗੀ ਕਿ ਕੁਦਰਤੀ ਆਫ਼ਤਾਂ, ਸੁੰਡੀ ਜਾਂ ਕੋਸੇ ਰੋਗ ਕਾਰਨ ਖ਼ਰਾਬ ਹੋਏ ਝੋਨੇ, ਨਰਮੇ ਅਤੇ ਹੋਰ ਫਸਲਾਂ ਦੀ ਗਿਰਦਾਵਰੀ ਚੱਲ ਰਹੀ ਹੈ ਜਲਦੀ ਹੀ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇਗੀ | ਨਾਲ ਹੀ ਸਰਹੱਦੀ ਖੇਤਰ ਦੀ 50 ਕਿੱਲੋਮੀਟਰ ਪੱਟੀ ਵਿਚ ਰੇਤਾ ਦੀਆਂ ਬੰਦ ਕੀਤੀਆਂ ਖੱਡਾਂ ਨੂੰ ਛੇਤੀ ਹੀ ਮੁੜ ਚਾਲੂ ਕਰ ਦਿੱਤਾ ਜਾਵੇ | ਕਿਸਾਨਾਂ ਦੀ ਮੰਗ ਅਨੁਸਾਰ ਸਹਿਮਤੀ ਬਣੀ ਕਿ ਵਾਹੀਯੋਗ ਜ਼ਮੀਨ ਨੂੰ ਖੋਰਾ ਲਾ ਰਹੀਆਂ ਤੇ ਡੈਮਾਂ ਲਈ ਖ਼ਤਰਾ ਬਣੀਆਂ ਖੱਡਾਂ ਨੂੰ ਨਹੀਂ ਚਲਾਇਆ ਜਾਵੇਗਾ | ਕਿਸਾਨ ਆਗੂਆਂ ਨੇ ਇਹ ਵੀ ਦੱਸਿਆ ਕਿ ਘਾਟੇ 'ਚ ਵਿਕੀ ਮੂੰਗੀ 'ਤੇ ਰਾਹਤ ਰਾਸ਼ੀ ਜਾਰੀ ਕੀਤੀ ਜਾਵੇਗੀ | ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 13 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਤੇ 12 ਕਰੋੜ ਵੀ ਜਲਦੀ ਜਾਰੀ ਕਰ ਦਿੱਤੇ ਜਾਣਗੇ | ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਮੀਟਿੰਗ 'ਚ ਵਫ਼ਦ 'ਚ ਬੀ.ਕੇ.ਯੂ. ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਭੰਗੂ, ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ, ਲੋਕ ਭਲਾਈ ਵੈਲਫੇਅਰ ਸੁਸਾਇਟੀ ਪ੍ਰਧਾਨ ਬਲਦੇਵ ਸਿੰਘ ਸਿਰਸਾ, ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ, ਦਸੂਹਾ ਗੰਨਾ ਸੰਘਰਸ਼ ਕਮੇਟੀ ਪ੍ਰਧਾਨ ਸੁਖਪਾਲ ਸਿੰਘ ਡੱਫਰ, ਪਗੜੀ ਸੰਭਾਲ ਲਹਿਰ ਪ੍ਰਧਾਨ ਸਤਨਾਮ ਸਿੰਘ ਬਾਗੜੀਆਂ, ਦੋਆਬਾ ਵੈਲਫੇਅਰ ਸੰਘਰਸ਼ ਕਮੇਟੀ ਪ੍ਰਧਾਨ ਹਰਸਲਿੰਦਰ ਸਿੰਘ ਕਿਸ਼ਨਗੜ੍ਹ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਅਜ਼ਾਦ ਪ੍ਰਧਾਨ ਅਮਰਜੀਤ ਸਿੰਘ ਰੜਾ, ਭਾਰਤੀ ਕਿਸਾਨ ਯੂਨੀਅਨ ਮਾਨਸਾ ਪ੍ਰਧਾਨ ਗੁਰਚਰਨ ਸਿੰਘ ਭੀਖੀ, ਭਾਰਤੀ ਕਿਸਾਨ ਯੂਨੀਅਨ ਮਾਝਾ ਪ੍ਰਧਾਨ ਬਾਬਾ ਕੰਵਲਜੀਤ ਸਿੰਘ ਪੰਡੋਰੀ, ਬਾਰਡਰ ਕਿਸਾਨ ਸੰਘਰਸ਼ ਯੂਨੀਅਨ ਪ੍ਰਧਾਨ ਰਘਬੀਰ ਸਿੰਘ ਭੰਗਾਲਾ, ਕਿਸਾਨ ਮਜ਼ਦੂਰ ਸੰਘਰਸ਼ ਐਸੋਸੀਏਸ਼ਨ, ਪ੍ਰਧਾਨ ਰਜਿੰਦਰ ਸਿੰਘ ਬੈਨੀਪਾਲ, ਸ਼ੇਰਾ ਅਠਵਾਲ ਦੇ ਨਾਲ-ਨਾਲ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ, ਸੁਖਜੀਤ ਸਿੰਘ ਹਰਦੋਝੰਡੇ, ਆਦਿ ਆਗੂਆਂ ਦੀ ਮੀਟਿੰਗ ਦੌਰਾਨ ਬਹੁਤ ਸਾਰੇ ਮਸਲਿਆਂ 'ਤੇ ਵਿਚਾਰ-ਚਰਚਾ ਹੋਈ, ਜਿਸ ਵਿਚ ਕਿਸਾਨ ਆਗੂਆਂ ਦੀ ਮੰਗ 'ਤੇ ਲੰਪੀ ਸਕਿਨ ਮਹਾਂਵਾਰੀ ਨਾਲ ਮਰੇ ਪਸ਼ੂਆਂ ਦਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਿਨਾਂ ਸਰਵੇ ਕਰਵਾ ਕੇ ਮੁਆਵਜ਼ਾ ਰਾਸ਼ੀ ਜਾਰੀ ਕੀਤੇ ਜਾਣ ਅਤੇ ਵੈਟਰਨਰੀ ਇੰਸਪੈਕਟਰਾਂ ਦੀਆਂ ਮੁਸ਼ਕਿਲਾਂ ਵੱਲ ਸਰਕਾਰ ਜਲਦੀ ਧਿਆਨ ਦੇ ਕੇ ਇਨ੍ਹਾਂ ਦਾ ਹੱਲ ਕਰਨ ਦੇ ਮੁੱਦੇ ਵੀ ਅਹਿਮ ਰਹੇ | ਮੀਟਿੰਗ 'ਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਡੀ.ਜੀ.ਪੀ. ਗੌਰਵ ਯਾਦਵ, ਬਿਜਲੀ ਦੇ ਸੀ.ਐਮ.ਡੀ. ਬਲਦੇਵ ਸਿੰਘ ਸਰਾਂ ਤੇ ਖੇਤੀਬਾੜੀ ਦੇ ਡਾਇਰੈਕਟਰ ਗੁਰਵਿੰਦਰ ਸਿੰਘ, ਸਰਬਜੀਤ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ |

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦਾ ਸਾਲਾਨਾ ਜੋੜ ਮੇਲਾ ਵਿਸ਼ਾਲ ਨਗਰ ਕੀਰਤਨ ਨਾਲ ਸ਼ੁਰੂ

ਝਬਾਲ, 6 ਅਕਤੂਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਪਹਿਲੇ ਛੇ ਗੁਰੂ ਸਾਹਿਬਾਨ ਜੀ ਦੇ ਦਰਸ਼ਨਾ ਦਾ ਸੁਭਾਗ ਪ੍ਰਾਪਤ ਕਰਨ ਵਾਲੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦੇ ਤਪ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ...

ਪੂਰੀ ਖ਼ਬਰ »

ਦੋ ਭਰਾਵਾਂ ਦੇ ਫ਼ਰਜ਼ੀ ਮੁਕਾਬਲੇ 'ਚ 2 ਪੁਲਿਸ ਮੁਲਾਜ਼ਮ ਤੇ ਅਕਾਲੀ ਆਗੂ ਦੋਸ਼ੀ ਕਰਾਰ

ਲੁਧਿਆਣਾ, 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਾਲੋਨੀ 'ਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫ਼ਰਜ਼ੀ ਮੁਕਾਬਲੇ 'ਚ 2 ਦਲਿਤ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ 'ਚ ਅਦਾਲਤ ਵਲੋਂ ਇਕ ਅਕਾਲੀ ਆਗੂ, ਪੁਲਿਸ ਕਾਂਸਟੇਬਲ ਅਤੇ ਹੋਮਗਾਰਡ ਦੇ ...

ਪੂਰੀ ਖ਼ਬਰ »

ਹੁਣ ਕਰਿਆਨਾ ਤੇ ਜਨਰਲ ਸਟੋਰ ਵਾਲਿਆਂ ਨੂੰ ਮਾਸਕ ਆਦਿ ਦੀ ਵਿਕਰੀ ਲਈ ਲੈਣਾ ਪਵੇਗਾ ਲਾਇਸੰਸ

ਸੰਗਰੂਰ, 6 ਅਕਤੂਬਰ (ਧੀਰਜ ਪਸ਼ੌਰੀਆ)-ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਨੇ ਮੈਡੀਕਲ ਉਪਕਰਣ ਨਿਯਮ 2017 ਵਿਚ ਸੋਧ ਕਰਦਿਆਂ ਕਿਹਾ ਹੈ ਕੋਈ ਵੀ ਮੈਡੀਕਲ ਉਪਕਰਣ ਦੀ ਵਿਕਰੀ ਕਰਨ ਲਈ ਹੁਣ ਡਰੱਗ ਵਿਭਾਗ ਤੋਂ ਲਾਇਸੰਸ ਲੈਣਾ ਪਵੇਗਾ | ਜ਼ਿਕਰਯੋਗ ਹੈ ਕਿ ਮਾਸਕ, ਐਨਕਾਂ ...

ਪੂਰੀ ਖ਼ਬਰ »

ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵਿਆਹ ਅੱਜ

ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੇਵਾਲ ਬਣਨਗੇ ਹਮਸਫਰ ਸੰਗਰੂਰ, ਭਵਾਨੀਗੜ੍ਹ, ਪਟਿਆਲਾ, 6 ਅਕਤੂਬਰ (ਧੀਰਜ ਪਸ਼ੌਰੀਆ, ਰਣਧੀਰ ਸਿੰਘ ਫੱਗੂਵਾਲਾ, ਗੁਰਪ੍ਰੀਤ ਸਿੰਘ ਚੱਠਾ)-ਵਿਧਾਨ ਸਭਾ ਹਲਕਾ ਸੰਗਰੂਰ ਦੀ ਪਹਿਲੀ ਮਹਿਲਾ ਵਿਧਾਇਕ ਨਰਿੰਦਰ ਕੌਰ ਭਰਾਜ ਦਾ ...

ਪੂਰੀ ਖ਼ਬਰ »

ਡੀ.ਐਸ.ਪੀ., ਸਹਾਇਕ ਸੁਪਡੈਂਟ-ਕਮ-ਵਾਰੰਟ ਅਫ਼ਸਰ ਤੇ 2 ਜੇਲ੍ਹ ਵਾਰਡਨ ਮੁਅੱਤਲ

ਚੰਡੀਗੜ੍ਹ, 6 ਅਕਤੂਬਰ (ਅਜੀਤ ਬਿਊਰੋ)-ਕੈਦੀ ਦੇ ਫ਼ਰਾਰ ਹੋਣ ਸੰਬੰਧੀ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ਾਂ ਤਹਿਤ ਜੇਲ੍ਹ ਵਿਭਾਗ ਨੇ ਅੱਜ ਡਿਪਟੀ ਸੁਪਰਡੈਂਟ ਸੁਰੱਖਿਆ ਪਟਿਆਲਾ ਜੇਲ੍ਹ, ਵਾਰੰਟ ਅਫ਼ਸਰ ਪਟਿਆਲਾ ਤੇ ...

ਪੂਰੀ ਖ਼ਬਰ »

ਕੇਂਦਰ ਨੇ ਪੰਜਾਬ ਸਰਕਾਰ ਤੋਂ ਆਪਣੇ ਸਾਢੇ 4 ਕਰੋੜ ਰੁਪਏ ਮੰਗੇ

ਚੰਡੀਗੜ੍ਹ, 6 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਕੇਂਦਰ ਸਰਕਾਰ ਵਲੋਂ ਪੰਜਾਬ ਸਰਕਾਰ ਤੋਂ ਆਪਣੇ ਸਾਢੇ ਚਾਰ ਕਰੋੜ ਰੁਪਏ ਮੰਗ ਲਏ ਗਏ ਹਨ ਅਤੇ ਨਿਪਟਾਰੇ ਲਈ ਬਣਾਈ ਗਈ ਏਜੰਸੀ ਅੱਗੇ ਪੇਸ਼ ਹੋਣ ਲਈ ਵੀ ਕਿਹਾ ਗਿਆ ਹੈ | ਜਾਣਕਾਰੀ ਅਨੁਸਾਰ ਕੇਂਦਰੀ ਮਾਈਨਿੰਗ ਮੰਤਰਾਲੇ ਨੇ ...

ਪੂਰੀ ਖ਼ਬਰ »

ਸ੍ਰੀ ਪੰਜਾ ਸਾਹਿਬ ਪਹੁੰਚੇ ਵਫ਼ਦ ਵਲੋਂ ਹਸਨ ਅਬਦਾਲ ਸਟੇਸ਼ਨ ਦਾ ਦੌਰਾ

ਅੰਮਿ੍ਤਸਰ, 6 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸ਼ਹਿਰ ਹਸਨ ਅਬਦਾਲ ਵਿਖੇ ਸ੍ਰੀ ਪੰਜਾ ਸਾਹਿਬ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮੌਕੇ ਸ਼ਹੀਦੀ ਸਾਕੇ ਵਾਲੇ ਸਥਾਨ 'ਤੇ ਕੀਤੇ ਜਾਣ ਵਾਲੇ ਸਮਾਗਮ ਸੰਬੰਧੀ ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ ਸ਼੍ਰੋਮਣੀ ...

ਪੂਰੀ ਖ਼ਬਰ »

ਜੰਗਲੀ ਜੀਵ ਸੁਰੱਖਿਆ ਸਪਤਾਹ ਤਹਿਤ ਲੱਖਾਂ ਰੁਪਏ ਖ਼ਰਚ ਕੇ ਕੀਤੀ ਜਾ ਰਹੀ ਹੈ ਖ਼ਾਨਾਪੂਰਤੀ

ਸੰਜੀਵ ਕੁੰਦਰਾ ਹਰੀਕੇ ਪੱਤਣ, 6 ਅਕਤੂਬਰ-ਪੰਜਾਬ ਸਰਕਾਰ ਤੇ ਜੰਗਲੀ ਜੀਵ ਤੇ ਵਣ ਵਿਭਾਗ ਵਲੋਂ 2 ਅਕਤੂਬਰ ਤੋਂ 8 ਅਕਤੂਬਰ ਤੱਕ ਜੰਗਲੀ ਜੀਵ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ ਤੇ ਵੱਖ-ਵੱਖ ਥਾਵਾਂ ਤੇ ਸਮਾਗਮ ਅਤੇ ਸੈਮੀਨਾਰ ਕਰਵਾਉਣ 'ਤੇ ਲੱਖਾਂ ਰੁਪਏ ਖਰਚਣ ਦੇ ...

ਪੂਰੀ ਖ਼ਬਰ »

ਅਮਰਿੰਦਰ ਸਿੰਘ ਅਰੋੜਾ ਦਾ ਪ੍ਰਧਾਨ ਬਣਨ ਦਾ ਕੋਈ ਅਰਥ ਨਹੀਂ-ਝੀਂਡਾ

ਚੰਡੀਗੜ੍ਹ, 6 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਹਾਕ 'ਚ ਫੁੱਟ ਪੈ ਗਈ ਹੈ | ਸ. ਜਗਦੀਸ਼ ਸਿੰਘ ਝੀਂਡਾ ਨੇ ਦਾਅਵਾ ਕੀਤਾ ਹੈ ਕਿ ਅਮਰਿੰਦਰ ਸਿੰਘ ਅਰੋੜਾ ਕੌਣ ਹੈ? ਕੋਈ ਜਾਣਦਾ ਹੀ ਨਹੀਂ | ਸਾਡਾ ਪਹਿਲਾ ਪ੍ਰੋਗਰਾਮ ਬਰਕਰਾਰ ਹੈ | ...

ਪੂਰੀ ਖ਼ਬਰ »

ਡਾ. ਦਰਪਣ ਆਹਲੂਵਾਲੀਆ ਦਾ ਪ੍ਰਧਾਨ ਮੰਤਰੀ ਦੀ ਬੈਟਨ ਤੇ ਗ੍ਰਹਿ ਮੰਤਰਾਲੇ ਦੀ ਰਿਵਾਲਵਰ ਨਾਲ ਸਨਮਾਨ ਅੱਜ

ਐੱਸ. ਏ. ਐੱਸ. ਨਗਰ, 6 ਅਕਤੂਬਰ (ਕੇ. ਐੱਸ. ਰਾਣਾ)-ਸਰਦਾਰ ਵੱਲਭ ਭਾਈ ਪਟੇਲ ਨੈਸ਼ਨਲ ਪੁਲਿਸ ਅਕੈਡਮੀ ਹੈਦਰਾਬਾਦ ਵਿਖੇ 7 ਅਕਤੂਬਰ ਨੂੰ ਹੋਣ ਵਾਲੀ ਵੈਲੀਡੀਕਟਰੀ ਪਰੇਡ ਦੌਰਾਨ ਪੰਜਾਬ ਕੇਡਰ ਦੀ ਮਹਿਲਾ ਆਈ. ਪੀ. ਐੱਸ. ਅਧਿਕਾਰੀ ਡਾ. ਦਰਪਣ ਆਹਲੂਵਾਲੀਆ ਨੂੰ 73 ਆਰ. ਆਰ. ...

ਪੂਰੀ ਖ਼ਬਰ »

ਪਾਕਿ 'ਚ ਹੈੱਡ ਗ੍ਰੰਥੀ ਮਦਨ ਸਿੰਘ ਪੰਜਾਬੀ ਲੈਕਚਰਾਰ ਨਿਯੁਕਤ

ਅੰਮਿ੍ਤਸਰ, 6 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਵਸਨੀਕ ਤੇ ਲਾਹੌਰ ਦੀ ਚੂਨਾ ਮੰਡੀ ਸਥਿਤ ਗੁਰਦੁਆਰਾ ਜਨਮ ਅਸਥਾਨ ਗੁਰੂ ਰਾਮਦਾਸ ਜੀ ਦੇ ਹੈੱਡ ਗ੍ਰੰਥੀ ਭਾਈ ਮਦਨ ਸਿੰਘ ਪੁੱਤਰ ਕਾਕਾ ਸਿੰਘ ਦੀ ਨਿਯੁਕਤੀ ਬਤੌਰ ਪੰਜਾਬੀ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1673.52 ਫੁੱਟ

ਨੰਗਲ, 6 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1673.52 ਫੁੱਟ ਰਿਕਾਰਡ ਕੀਤਾ ਗਿਆ | ਭਾਖੜਾ ਡੈਮ 'ਚ 15926 ਕਿਊਸਿਕ ਪਾਣੀ ਆ ਰਿਹਾ ਹੈ ਤੇ 14759 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ | ਭਾਖੜਾ ਡੈਮ 'ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਤਰਜ਼ 'ਤੇ ਉਸਾਰੇ ਹਸਨ ਅਬਦਾਲ ਰੇਲਵੇ ਸਟੇਸ਼ਨ 'ਤੇ ਪਹਿਲੀ ਵਾਰ ਮਨਾਈ ਜਾਵੇਗੀ ਸ਼ਹੀਦੀ ਸਾਕੇ ਦੀ ਬਰਸੀ

ਸੁਰਿੰਦਰ ਕੋਛੜ ਅੰਮਿ੍ਤਸਰ, 6 ਅਕਤੂਬਰ-ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਅਟਕ ਜ਼ਿਲ੍ਹੇ ਵਿਚਲੇ ਅਪਗ੍ਰੇਡ ਕੀਤੇ ਅਤੇ ਗੁਰਦੁਆਰਾ ਸਾਹਿਬ ਦੀ ਤਰਜ਼ 'ਤੇ ਉਸਾਰੇ ਗਏ ਹਸਨ ਅਬਦਾਲ ਰੇਲਵੇ ਸਟੇਸ਼ਨ 'ਤੇ 1922 ਦੇ 'ਸ੍ਰੀ ਪੰਜਾ ਸਾਹਿਬ ਸ਼ਹੀਦੀ ਸਾਕੇ' ਦੇ ਬਾਅਦ ਪਹਿਲੀ ਵਾਰ ...

ਪੂਰੀ ਖ਼ਬਰ »

ਐਨ.ਐਚ.ਐਮ. ਕਾਮਿਆਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪੱਕਾ ਮੋਰਚਾ ਲਗਾ ਕੇ ਕਾਲੀ ਦੀਵਾਲੀ ਮਨਾਉਣ ਦਾ ਐਲਾਨ

ਸੰਗਰੂਰ, 6 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਨੈਸ਼ਨਲ ਹੈਲਥ ਮਿਸ਼ਨ ਤਹਿਤ ਸਿਹਤ ਵਿਭਾਗ ਪੰਜਾਬ ਵਿਚ ਕੰਮ ਕਰ ਰਹੇ ਠੇਕਾ ਮੁਲਾਜ਼ਮਾਂ ਵਲੋਂ 17 ਅਕਤੂਬਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਪੱਕਾ ਮੋਰਚਾ ਲਗਾਉਣ ਦਾ ਐਲਾਨ ...

ਪੂਰੀ ਖ਼ਬਰ »

ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨੇ ਖ਼ਾਲਸਾਈ ਮਹੱਲਾ ਸਜਾਇਆ

ਅੰਮਿ੍ਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਹਜ਼ੂਰ ਅਬਿਚਲ ਨਗਰ ਨਾਂਦੇੜ ਸਾਹਿਬ ਵਿਖੇ ਦੁਸਹਿਰਾ ਪੁਰਬ ਸਮਾਗਮ ਉਪਰੰਤ ਅੱਜ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ 'ਚ ਗੁਰੂ ਕੀਆਂ ਲਾਡਲੀਆਂ ਫੌਜਾਂ ਵਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਨਗੀਨਾ ਘਾਟ ...

ਪੂਰੀ ਖ਼ਬਰ »

ਸਹਿਮਤੀ ਬਿਨਾਂ ਸਿੱਧੂ ਮੂਸੇਵਾਲਾ ਦਾ ਕੋਈ ਗੀਤ ਨਾ ਵਰਤਿਆ ਜਾਵੇ-ਬਲਕੌਰ ਸਿੰਘ ਸਿੱਧੂ

ਮਾਨਸਾ, 6 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਅਪੀਲ ਕੀਤੀ ਹੈ ਕਿ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਕੋਈ ਵੀ ਗੀਤ ਫ਼ਿਲਮ ਆਦਿ 'ਚ ਨਾ ਵਰਤਿਆ ਜਾਵੇ | ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਰਿਕਾਰਡ ਹੋਏ ...

ਪੂਰੀ ਖ਼ਬਰ »

ਪਾਵਨ ਪ੍ਰਗਟ ਦਿਵਸ ਸੰਬੰਧੀ 12ਵੀਂ ਬ੍ਰਹਮ ਜੋਤੀ 'ਵਿਸ਼ਾਲ ਸ਼ੋਭਾ ਯਾਤਰਾ' ਅੱਜ

ਲੁਧਿਆਣਾ, 6 ਅਕਤੂਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਦੇ ਰਾਸ਼ਟਰੀ ਸਰਵਉਚ ਨਿਰਦੇਸ਼ਕ ਅਸ਼ਵਨੀ ਸਹੋਤਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ 'ਭਗਵਾਨ ਵਾਲਮੀਕਿ ਦੇ ਪਾਵਨ ਪ੍ਰਗਟ ਦਿਵਸ' ਸੰਬੰਧੀ ਸਜਾਈ ਜਾ ਰਹੀ 12ਵੀਂ ਬ੍ਰਹਮ ਜੋਤੀ ...

ਪੂਰੀ ਖ਼ਬਰ »

ਗੈਂਗਸਟਰ ਦੀਪਕ ਟੀਨੂੰ ਦੀ ਫ਼ਰਾਰੀ ਦੇ 5 ਦਿਨ ਬਾਅਦ ਵੀ ਪੁਲਿਸ ਦੇ ਹੱਥ ਖ਼ਾਲੀ

• ਸਿੱਟ ਦੇ ਚੇਅਰਮੈਨ ਆਈ.ਜੀ. ਛੀਨਾ ਤੇ ਹੋਰਾਂ ਵਲੋਂ ਬਰਖ਼ਾਸਤ ਥਾਣੇਦਾਰ ਤੋਂ ਪੁੱਛਗਿੱਛ • 2 ਹੌਲਦਾਰਾਂ ਤੇ ਸਿਪਾਹੀ ਦੇ ਖਾਤੇ 'ਚ ਅਪਰਾਧੀਆਂ ਵਲੋਂ ਪੈਸੇ ਭੇਜਣ ਦੀ ਚਰਚਾ ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 6 ਅਕਤੂਬਰ-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥਣ ਨਾਲ ਛੇੜਛਾੜ ਕਰਨ ਵਾਲੇ ਦੋ ਲੜਕਿਆਂ ਦੀ ਜ਼ਮਾਨਤ ਅਰਜ਼ੀ ਖ਼ਾਰਜ

ਫ਼ਿਰੋਜ਼ਪੁਰ, 6 ਅਕਤੂਬਰ (ਰਾਕੇਸ਼ ਚਾਵਲਾ)-ਸਕੂਲੀ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਦੋ ਲੜਕਿਆਂ ਦੀ ਰੈਗੂਲਰ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ | ਜਾਣਕਾਰੀ ਅਨੁਸਾਰ ਥਾਣਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਦੋ ਤਖ਼ਤਾਂ ਤੋਂ ਰੋਸ ਮਾਰਚ ਅੱਜ

ਅੰਮਿ੍ਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)-ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਸੁਪਰੀਮ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸ਼ੋ੍ਰਮਣੀ ਕਮੇਟੀ ਵਲੋਂ 7 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉੱਘੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ

ਅੰਮਿ੍ਤਸਰ, 6 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ: ਨਾਨਕ ਸਿੰਘ ਲਿਟਰੇਰੀ ਫਾਊਾਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਦੀ ਤੀਜੀ ਮੰਜ਼ਿਲ 'ਤੇ ਸਥਾਪਤ ਪੰਜਾਬੀ ਦੇ ਉੱਘੇ ਸਾਹਿਤਕਾਰ ਨਾਨਕ ...

ਪੂਰੀ ਖ਼ਬਰ »

ਇਮਰਾਨ ਖ਼ਾਨ ਨੇ ਮਰੀਅਮ ਲਈ ਕਹੇ ਅਸ਼ਲੀਲ ਸ਼ਬਦ, ਟੋਕਣ 'ਤੇ ਪਖਾਨੇ 'ਚ ਕੀਤਾ ਬੰਦ-ਬਸ਼ੀਰ ਮੇਮਨ

ਅੰਮਿ੍ਤਸਰ, 6 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਹੁਕਮਾਂ 'ਤੇ ਦੇਸ਼ ਦੀ ਸੰਘੀ ਜਾਂਚ ਏਜੰਸੀ (ਐੱਫ. ਆਈ. ਏ.) ਦੇ ਸਾਬਕਾ ਡਾਇਰੈਕਟਰ ਜਨਰਲ ਬਸ਼ੀਰ ਮੇਮਨ ਨੂੰ ਪਖਾਨੇ 'ਚ ਬੰਦ ਕਰ ਦਿੱਤਾ ਗਿਆ ਸੀ | ਮੇਮਨ ਨੇ ਖ਼ੁਦ ਪੁਸ਼ਟੀ ...

ਪੂਰੀ ਖ਼ਬਰ »

ਪਾਕਿ ਤਸਕਰਾਂ ਨੇ ਭਾਰਤ 'ਚ ਪੈਪਸੀ ਦੀਆਂ 2 ਬੋਤਲਾਂ 'ਚ ਭਰ ਕੇ ਸੁੱਟੀ ਹੈਰੋਇਨ

ਅਟਾਰੀ, 6 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨੀ ਤਸਕਰਾਂ ਨੇ ਨਵਾਂ ਤਰੀਕਾ ਅਪਣਾਉਂਦੇ ਹੋਏ ਭਾਰਤ ਵਿਚ ਦੋ ਪੈਪਸੀ ਦੀਆਂ ਖ਼ਾਲੀ ਬੋਤਲਾਂ ਚ ਹੈਰੋਇਨ ਭਰ ਕੇ ਸੁੱਟੀ | ਭਾਰਤ-ਪਾਕਿ ਸਰਹੱਦ 'ਤੇ ਤਾਇਨਾਤ ਬੀ. ਐਸ. ਐਫ. ਦੀ 144 ਬਟਾਲੀਅਨ ਦੇ ਜਵਾਨਾਂ ਨੂੰ ਜਦੋਂ ਇਸ ਦੀ ...

ਪੂਰੀ ਖ਼ਬਰ »

ਵਰਕਰਜ਼ ਫੈਡਰੇਸ਼ਨ ਵਲੋਂ ਖੰਡ ਮਿੱਲਾਂ ਨਾ ਚੱਲਣ ਦੇਣ ਦੀ ਚਿਤਾਵਨੀ

ਜਲੰਧਰ, 6 ਅਕਤੂਬਰ (ਜਸਪਾਲ ਸਿੰਘ)-ਸਹਿਕਾਰੀ ਖੰਡ ਮਿੱਲਜ਼ ਵਰਕਰਜ ਫੈਡਰੇਸ਼ਨ ਪੰਜਾਬ ਦੇ ਸਮੂਹ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਸ. ਅਵਤਾਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ¢ ਜਿਸ ਵਿੱਚ 6ਵਾਂ ਪੇ-ਕਮਿਸ਼ਨ ਲਾਗੂ ਕਰਵਾਉਣ ਅਤੇ ਕੱਚੇ ਮੁਲਾਜਮਾਂ ...

ਪੂਰੀ ਖ਼ਬਰ »

ਨੰਬਰਦਾਰਾਂ ਦਾ ਬਣਦਾ ਮਾਨ-ਸਨਮਾਨ ਬਹਾਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ-ਚੀਮਾ

ਚੰਡੀਗੜ੍ਹ, 6 ਅਕਤੂਬਰ (ਅਜੀਤ ਬਿਊਰੋ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੰਬਰਦਾਰਾਂ ਨੂੰ ਸਰਕਾਰ ਦਾ ਅਹਿਮ ਅੰਗ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਨੰਬਰਦਾਰਾਂ ਦਾ ਬਣਦਾ ਮਾਨ-ਸਨਮਾਨ ਬਹਾਲ ਕਰਨ ਲਈ ਵਚਨਬੱਧ ਹੈ | ਵਿੱਤ ਤੇ ਯੋਜਨਾ ਭਵਨ ਵਿਖੇ ਨੰਬਰਦਾਰਾਂ ਦੀਆਂ ...

ਪੂਰੀ ਖ਼ਬਰ »

ਯੂਨਾਨ 'ਚ 2 ਪ੍ਰਵਾਸੀ ਕਿਸ਼ਤੀਆਂ ਡੁੱਬਣ ਨਾਲ 21 ਮੌਤਾਂ

ਕੀਥਿਰਾ, 6 ਅਕਤੂਬਰ (ਏਜੰਸੀ)- ਯੂਨਾਨ ਦੇ ਲੇਸਬੋਸ ਟਾਪੂ ਨੇੜੇ ਵੀਰਵਾਰ ਨੂੰ ਪ੍ਰਵਾਸੀਆਂ ਨੂੰ ਲਿਜਾ ਰਹੀਆਂ 2 ਕਿਸ਼ਤੀਆਂ ਦੇ ਡੁੱਬਣ ਨਾਲ 21 ਲੋਕ ਮਾਰੇ ਗਏ, ਜਦਕਿ ਦਰਜਨਾਂ ਲਾਪਤਾ ਦੱਸੇ ਜਾ ਰਹੇ ਹਨ | ਪੂਰਬੀ ਲੇਸਬੋਸ ਟਾਪੂ 'ਤੇ ਤੱਟ ਰੱਖਿਅਕਾਂ ਨੇ ਦੱਸਿਆ ਕਿ 40 ਲੋਕਾਂ ...

ਪੂਰੀ ਖ਼ਬਰ »

ਸਕੂਲ ਦੇ ਵਾਸ਼ਰੂਮ 'ਚ ਲੜਕੀ ਨਾਲ ਸਮੂਹਿਕ ਜਬਰ-ਜਨਾਹ

ਨਵੀਂ ਦਿੱਲੀ, 6 ਅਕਤੂਬਰ (ਏਜੰਸੀ)- ਰਾਸ਼ਟਰੀ ਰਾਜਧਾਨੀ ਦੇ ਇਕ ਕੇਂਦਰੀ ਵਿਦਿਆਲੇ ਦੇ ਵਾਸ਼ਰੂਮ 'ਚ ਇਕ 11 ਸਾਲ ਦੀ ਲੜਕੀ ਨਾਲ 2 ਸੀਨੀਅਰ ਵਿਦਿਆਰਥੀਆਂ ਵਲੋਂ ਕੀਤੇ ਗਏ ਸਮੂਹਿਕ ਜਬਰ-ਜਨਾਹ ਨੂੰ ਲੈ ਕੇ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਇਸ ਮਾਮਲੇ ਨੂੰ ਲੈ ਕੇ ਦਿੱਲੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਤਿੱਥੀ ਭੋਜਨ ਮੁਹੱਈਆ ਕਰਵਾਉਣ ਸੰਬੰਧੀ ਪੱਤਰ ਜਾਰੀ

ਐੱਸ. ਏ. ਐੱਸ. ਨਗਰ, 6 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਡੀ. ਪੀ. ਆਈ. (ਅ. ਸ.) ਵਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ ਕਰਕੇ ਭਾਰਤ ਸਰਕਾਰ ਸਿੱਖਿਆ ਮੰਤਰਾਲੇ ਦੇ ਸੰਯੁਕਤ ਸਕੱਤਰ ਵਲੋਂ ਜਾਰੀ ਹੁਕਮਾਂ ਤਹਿਤ ਭਾਰਤ ਸਰਕਾਰ ਵਲੋਂ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਦੱਖਣੀ ਮੈਕਸੀਕੋ 'ਚ ਬੰਦੂਕਧਾਰੀਆਂ ਦੇ ਹਮਲੇ 'ਚ 20 ਮੌਤਾਂ

ਮੈਕਸੀਕੋ ਸਿਟੀ, 6 ਅਕਤੂਬਰ (ਏਜੰਸੀ)-ਹਮਲਾਵਰਾਂ ਨੇ ਬੁੱਧਵਾਰ ਨੂੰ ਦੱਖਣੀ ਮੈਕਸੀਕੋ ਸੂਬੇ ਗਯੁਰੇਰੋ ਵਿਚ ਇਕ ਮੇਅਰ, ਉਸ ਦੇ ਪਿਤਾ ਅਤੇ 18 ਹੋਰ ਲੋਕਾਂ ਦੀ ਗੋਲੀਆਂ ਮਾਰ ਕੇ ਮਾਰ ਹੱਤਿਆ ਕਰ ਦਿੱਤੀ | ਸਟੇਟ ਅਟਾਰਨੀ ਜਨਰਲ ਸੈਂਡਰਾ ਲੁਜ ਨੇ ਬੁੱਧਵਾਰ ਦੇਰ ਰਾਤ ਨੂੰ ...

ਪੂਰੀ ਖ਼ਬਰ »

ਮਾਨ ਦੀ ਭਿ੍ਸ਼ਟਾਚਾਰ ਵਿਰੁੱਧ ਮੁਹਿੰਮ ਪੱਖਪਾਤੀ ਤੇ ਇਕਪਾਸੜ-ਬਾਜਵਾ

ਚੰਡੀਗੜ੍ਹ, 6 ਅਕਤੂਬਰ (ਅਜੀਤ ਬਿਊਰੋ)-ਭਗਵੰਤ ਮਾਨ ਸਰਕਾਰ ਵਲੋਂ ਭਿ੍ਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ 'ਤੇ ਗੰਭੀਰ ਸ਼ੰਕੇ ਅਤੇ ਚਿੰਤਾ ਜ਼ਾਹਿਰ ਕਰਦਿਆਂ, ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਨੂੰ ਪੂਰੀ ...

ਪੂਰੀ ਖ਼ਬਰ »

15 ਕਰੋੜ ਦੀ ਲਾਗਤ ਵਾਲੀ ਸਪੈਕਟ-ਸੀ. ਟੀ. ਤੇ ਪੈਟ-ਸੀ. ਟੀ. ਖ਼ਰੀਦਣ ਦੀ ਪ੍ਰਵਾਨਗੀ

ਚੰਡੀਗੜ੍ਹ, 6 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਵਿਸ਼ਵ ਪੱਧਰੀ ਸਿਹਤ ਸੰਭਾਲ ਬੁਨਿਆਦੀ ਢਾਂਚਾ ਸਿਰਜਣ ਦੀ ਵਚਨਬੱਧਤਾ ਤਹਿਤ, ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਹੋਮੀ ਭਾਭਾ ਕੈਂਸਰ ਹਸਪਤਾਲ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX