ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)ਜ਼ਿਲ੍ਹਾ ਮੋਗਾ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੈ ਪਰ ਹਾਲੇ ਤੱਕ ਫ਼ਸਲ ਦੀ ਮੰਡੀਆਂ ਵਿਚ ਆਮਦ ਸ਼ੁਰੂ ਨਹੀਂ ਹੋਈ ਹੈ | ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਸਰਕਾਰ ਵਲੋਂ ਤਾਇਨਾਤ ਕੀਤੇ ਗਏ ਪੰਜਾਬ ਰਾਜ ਗੋਦਾਮ ਨਿਗਮ ਦੇ ਵਧੀਕ ਮੈਨੇਜਿੰਗ ਡਾਇਰੈਕਟਰ ਉਦੈਦੀਪ ਸਿੰਘ ਸਿੱਧੂ ਵਲੋਂ ਮੋਗਾ ਦੀ ਮੁੱਖ ਦਾਣਾ ਮੰਡੀ ਦੌਰਾ ਕੀਤਾ ਗਿਆ | ਉਨ੍ਹਾਂ ਖ਼ਰੀਦ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ ਤੇ ਖ਼ਰੀਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ | ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕੀ ਤੇ ਸਾਫ਼ ਫ਼ਸਲ ਲਿਆਉਣ ਤਾਂ ਜੋ ਉਨ੍ਹਾਂ ਨੂੰ ਭਾਅ ਲੱਗਣ ਲਈ ਇੰਤਜ਼ਾਰ ਨਾ ਕਰਨਾ ਪਵੇ | ਇਸ ਮੌਕੇ ਹਾਜ਼ਰ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਗੀਤਾ ਬਿਸ਼ੰਬੁ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਖ਼ਰੀਫ਼ ਸੀਜ਼ਨ 2022-23 ਦੌਰਾਨ ਝੋਨੇ ਦੀ ਕੁਲ 12,83,166 ਮੀਟਰਿਕ ਟਨ ਆਮਦ ਹੋਣ ਦੀ ਸੰਭਾਵਨਾ ਹੈ | ਜ਼ਿਲ੍ਹਾ ਮੋਗਾ ਵਿਚ ਝੋਨੇ ਦੀ ਖ਼ਰੀਦ ਲਈ ਕੁੱਲ 108 ਖ਼ਰੀਦ ਕੇਂਦਰ ਬਣਾਏ ਗਏ ਹਨ | ਸਰਕਾਰ ਵਲੋਂ ਖ਼ਰੀਦ ਏਜੰਸੀਆਂ ਲਈ ਖ਼ਰੀਦ ਟੀਚੇ ਨਿਰਧਾਰਿਤ ਕੀਤੇ ਗਏ ਹਨ, ਜਿਸ ਤਹਿਤ ਪਨਗ੍ਰੇਨ 34 ਫ਼ੀਸਦੀ , ਪਨਸਪ 22 ਫ਼ੀਸਦੀ, ਮਾਰਕਫੈੱਡ 26 ਫ਼ੀਸਦੀ, ਵੇਅਰ ਹਾਊਸ 13 ਫ਼ੀਸਦੀ, ਐਫ. ਸੀ. ਆਈ. 5 ਫ਼ੀਸਦੀ ਖ਼ਰੀਦ ਕਰਨਗੀਆਂ | ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀਆਂ ਨੂੰ ਸੀਜ਼ਨ ਦੌਰਾਨ ਕੁੱਲ 34389 ਗੱਠਾਂ ਦੀ ਲੋੜ ਹੈ ਅਤੇ ਖ਼ਰੀਦ ਏਜੰਸੀਆਂ ਪਾਸ ਕੁੱਲ 33249 ਗੱਠਾਂ ਉਪਲਬਧ ਹਨ, 50 ਫ਼ੀਸਦੀ ਬਾਰਦਾਨਾ (ਪੁਰਾਣਾ) ਮਿਲਰਜ਼ ਵਲੋਂ ਮੁਹੱਈਆ ਕਰਵਾਇਆ ਜਾਣਾ ਹੈ | ਜ਼ਿਲ੍ਹਾ ਮੋਗਾ ਵਿਚ ਕੁੱਲ 341 ਚੌਲ ਮਿੱਲਾਂ ਹਨ, ਜਿਸ ਵਿਚੋਂ ਲਗਪਗ ਸਾਰੀਆਂ ਮਿੱਲਾਂ ਅਲਾਟ ਕੀਤੀਆਂ ਜਾ ਚੁੱਕੀਆਂ ਹਨ | ਪੰਜਾਬ ਰਾਜ ਵਿਚ ਖ਼ਰੀਫ਼ ਸੀਜ਼ਨ 2022-23 ਦੌਰਾਨ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 2060 ਰੁਪਏ ਪ੍ਰਤੀ ਕੁਵਿੰਟਲ ਨਿਰਧਾਰਿਤ ਕੀਤਾ ਗਿਆ ਹੈ | ਸਰਕਾਰ ਵਲੋਂ ਝੋਨੇ ਵਿਚ ਨਮੀ ਦੀ ਵੱਧ ਤੋਂ ਵੱਧ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ | ਜ਼ਿਲ੍ਹਾ ਮੋਗਾ ਵਿਚ ਲੇਬਰ ਤੇ ਢੋਆ ਦੁਆਈ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਮੰਡੀ ਬੋਰਡ ਵਲੋਂ ਮੰਡੀਆਂ ਵਿਚ ਫੜ੍ਹਾਂ ਦੀ ਸਫ਼ਾਈ, ਪੀਣ ਦੇ ਪਾਣੀ, ਬਿਜਲੀ, ਛਾਂ, ਨਮੀ ਮਾਪਣ ਵਾਲੇ ਯੰਤਰ ਆਦਿ ਦੇ ਮੁਕੰਮਲ ਪ੍ਰਬੰਧ ਕਰ ਲਏ ਗਏ ਹਨ | ਸਮੂਹ ਖ਼ਰੀਦ ਏਜੰਸੀਆਂ ਵਲੋਂ ਮੰਡੀਆਂ ਵਿਚ ਖ਼ਰੀਦ ਅਮਲੇ ਦੀ ਨਿਯੁਕਤੀ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਖ਼ਰੀਫ਼ ਸੀਜ਼ਨ 2022-23 ਦੌਰਾਨ ਹਰ ਆੜ੍ਹਤੀਏ ਵਲੋਂ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਕਿਸਾਨਾਂ ਦੇ ਭੋਂ ਵੇਰਵਿਆਂ ਨੂੰ ਪੰਜਾਬ ਮੰਡੀ ਬੋਰਡ ਦੇ ਤੇ ਖ਼ੁਰਾਕ ਸਪਲਾਈਜ਼ ਵਿਭਾਗ ਦੇ 'ਤੇ ਦਰਜ ਤੇ ਤਸਦੀਕ ਕੀਤੇ ਜਾਣ ਅਤੇ ਕਿਸਾਨ ਵਲੋਂ ਲਿਆਂਦੀ ਗਈ ਫ਼ਸਲ ਦਰਜ ਕੀਤੀ ਭੂਮੀ ਦੇ ਅਨੁਪਾਤ ਵਿਚ ਹੀ ਹੋਵੇ | ਉਨ੍ਹਾਂ ਕਿਹਾ ਕਿ ਖ਼ਰੀਫ਼ ਸੀਜ਼ਨ 2022-23 ਦੌਰਾਨ ਆੜ੍ਹਤੀਆ ਵਲੋਂ ਬੋਰੀਆਂ 'ਤੇ ਛਾਪਾ ਨੀਲੇ ਰੰਗ ਦੀ ਸਿਆਹੀ ਵਿਚ ਲਗਾਇਆ ਜਾਵੇਗਾ ਤੇ ਸਿਲਾਈ ਲਾਲ ਰੰਗ ਦੇ ਧਾਗੇ ਨਾਲ ਕੀਤੀ ਜਾਵੇਗੀ | ਮੰਡੀਆਂ ਵਿਚੋਂ ਖ਼ਰੀਦ ਕੀਤੇ ਝੋਨੇ ਦੀ ਚੁਕਾਈ 72 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾਵੇਗੀ ਅਤੇ ਲਿਫ਼ਟਿੰਗ ਸਮੇਂ ਅਨਾਜ ਖ਼ਰੀਦ ਪੋਰਟਲ ਤੇ ਆਨਲਾਈਨ ਵਿਧੀ ਰਾਹੀਂ ਗੇਟ ਪਾਸ ਜਾਰੀ ਕੀਤੇ ਜਾਣਗੇ | ਇਸ ਤੋਂ ਪਹਿਲਾਂ ਪੰਜਾਬ ਰਾਜ ਗੋਦਾਮ ਨਿਗਮ ਦੇ ਵਧੀਕ ਮੈਨੇਜਿੰਗ ਡਾਇਰੈਕਟਰ ਉਦੈਦੀਪ ਸਿੰਘ ਸਿੱਧੂ ਵਲੋਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਸਮੂਹ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਅਧਿਕਾਰੀ ਤੇ ਹੋਰ ਹਾਜ਼ਰ ਸਨ |
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤ ਸਰਕਾਰ ਦੇ ਅਦਾਰੇ ਨੀਤੀ ਆਯੋਗ ਵਲੋਂ ਐਸਪੀਰੇਸ਼ਨਲ ਡਿਸਟਿ੍ਕਟ ਪ੍ਰੋਗਰਾਮ ਅਧੀਨ ਜ਼ਿਲ੍ਹਾ ਮੋਗਾ ਵਿਚ ਵੱਖ-ਵੱਖ ਵਿਕਾਸ ਕਾਰਜ ਚੱਲ ਰਹੇ ਹਨ, ਜਿਨ੍ਹਾਂ ਨੂੰ ਦੇਖਣ ਲਈ ਭਾਰਤ ਦੇ ਵੱਖ-ਵੱਖ ਦੇਸ਼ਾਂ ਵਿਚ ...
ਮੋਗਾ, 6 ਅਕਤੂਬਰ (ਗੁਰਤੇਜ ਸਿੰਘ)-ਮੋਗਾ-ਫ਼ਿਰੋਜ਼ਪੁਰ ਰੋਡ ਦੁੱਨੇਕੇ ਵਿਖੇ ਕਰੀਬ 4:30 ਵਜੇ ਸਕੂਲ ਵੈਨ ਨਾਲ ਐਂਬੂਲੈਂਸ 108 ਦੀ ਟੱਕਰ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਮੋਗਾ-ਫ਼ਿਰੋਜ਼ਪੁਰ ਰੋਡ 'ਤੇ ਘੱਲ ਕਲਾਂ ਸਥਿਤ ਇਕ ਪ੍ਰਾਈਵੇਟ ਸਕੂਲ ਦੀ ਵੈਨ ...
ਕੋਟ ਈਸੇ ਖਾਂ, 6 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸਥਾਨਕ ਸ਼ਹਿਰ ਦੀ ਸ੍ਰੀ ਰਾਮ ਲੀਲ੍ਹਾ ਦੁਸਹਿਰਾ ਕਮੇਟੀ ਸੁੰਦਰ ਨਗਰ ਦੇ ਮੁੱਖ ਸੇਵਾਦਾਰ ਤੇ ਸ਼ਹਿਰ ਨਿਵਾਸੀਆਂ ਵਲੋਂ ਦਿੱਤੇ ਉੱਦਮ ਸਦਕਾ ਇਸ ਵਾਰ ਮਨਾਏ ਦੁਸਹਿਰੇ ਵਾਲੇ ਦਿਨ ਦਾ ਰਸਮੀ ਉਦਘਾਟਨ ਸਾਬਕਾ ਵਿਧਾਇਕ ...
ਸਮਾਧ ਭਾਈ/ਨਿਹਾਲ ਸਿੰਘ ਵਾਲਾ, 6 ਅਕਤੂਬਰ (ਜਗਰੂਪ ਸਿੰਘ ਸਰੋਆ/ਪਲਵਿੰਦਰ ਸਿੰਘ ਟਿਵਾਣਾ)-ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਮੋਗਾ ਦੀ ਅਦਾਲਤ ਨੇ ਕੋਆਪ੍ਰੇਟਿਵ ਸੁਸਾਇਟੀ ਪਿੰਡ ਰੌਂਤਾ ਵਿਖੇ 3 ਨਵੰਬਰ 2021 ਨੂੰ ਹੋਈਆਂ ਚੋਣਾਂ ਨੂੰ ਗ਼ੈਰ-ਕਾਨੂੰਨੀ ਕਰਾਰ ਦੇ ਕੇ ...
ਧਰਮਕੋਟ, 6 ਅਕਤੂਬਰ (ਪਰਮਜੀਤ ਸਿੰਘ)-ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀਆਂ ਹਦਾਇਤਾਂ ਅਨੁਸਾਰ ਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੇਤੀਬਾੜੀ ਅਫ਼ਸਰ ਡਾ. ਗੁਰਬਾਜ਼ ਸਿੰਘ ਦੀ ਅਗਵਾਈ ਨਾਲ ਖੇਤੀਬਾੜੀ ਵਿਕਾਸ ਅਫ਼ਸਰ ...
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ)-ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ, ਉੱਥੇ ਹੀ ਆਪਣੀਆਂ ਆਈਲਟਸ ਤੇ ਇਮੀਗੇ੍ਰਸ਼ਨ ਦੀਆਂ ਸੇਵਾਵਾਂ ਨਾਲ ਅਨੇਕਾਂ ...
ਬਾਘਾ ਪੁਰਾਣਾ, 6 ਅਕਤੂਬਰ (ਕਿ੍ਸ਼ਨ ਸਿੰਗਲਾ)-ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਬਾਘਾ ਪੁਰਾਣਾ ਦੀ ਇਕੱਤਰਤਾ 8 ਅਕਤੂਬਰ ਨੂੰ ਸਵੇਰੇ 9 ਵਜੇ ਸਥਾਨਕ ਗੁਰਦੁਆਰਾ ਬਾਬਾ ਵਿਸ਼ਵਕਰਮਾ ਵਿਖੇ ਹੋਵੇਗੀ, ਜਿਸ ਵਿਚ ਪੈਨਸ਼ਨਰਾਂ ਦੇ ਸਾਲਾਨਾ ਜੀਵਨ ਪ੍ਰਮਾਣ ਪੱਤਰ ਭੇਜਣ ...
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਮੋਗਾ ਦੇ 25 ਵਿਦਿਆਰਥੀਆ ਨੇ ਸੰਤ ਬਾਬਾ ਕਾਰਜ ਸਿੰਘ ਜੀ ਦੇ ਪੂਰਨਿਆਂ ਉੱਪਰ ਚਲਦਿਆ ਖੰਡੇ ਬਾਟੇ ਦਾ ਅੰਮਿ੍ਤਪਾਨ ਕਰ ਕੇ ਗੁਰੂ ਦੇ ਸਿੰਘ ਸਜੇ | ਇਹ ਅੰਮਿ੍ਤ ...
ਮੋਗਾ, 6 ਅਕਤੂਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾ ਮੁਤਾਬਿਕ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸਿਹਤ ਵਿਭਾਗ ਮੋਗਾ ਪੂਰੀ ਤਰ੍ਹਾਂ ਆਪਣੀ ਸੇਵਾਵਾਂ ਆਮ ਲੋਕਾਂ ਤੱਕ ਪਹੁੰਚਾਉਣ ਦੇ ਪੁਰਜੋਰ ਯਤਨ ਕਰ ਰਿਹਾ ਹੈ | ...
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਕਿੰਡਰਗਾਰਟਨ ਸਕੂਲ ਵਲੋਂ ਬੱਚਿਆਂ ਨੂੰ ਜਿੱਥੇ ਪੜ੍ਹਾਈ ਤੇ ਖੇਡਾਂ 'ਚ ਵੱਖ-ਵੱਖ ਸਰਗਰਮੀਆਂ ਕਰਵਾਈਆਂ ਜਾਂਦੀਆਂ ਹਨ, ਉੱਥੇ ਹੀ ਬੱਚਿਆਂ ਦੇ ਬੌਧਿਕ ਵਿਕਾਸ ਤੇ ...
ਮੋਗਾ, 6 ਅਕਤੂਬਰ (ਗੁਰਤੇਜ ਸਿੰਘ)-ਬਾਬੂ ਰਜਬ ਅਲੀ ਦੇ ਸਗਿਰਦ ਪੰਥ ਪ੍ਰਸਿੱਧ ਕਵੀਸ਼ਰ ਗੁਰਦੇਵ ਸਿੰਘ ਸਾਹੋਕੇ (ਚੜਿੱਕ) ਦਾ ਅੱਜ ਦਿਹਾਂਤ ਹੋ ਗਿਆ | ਉਨ੍ਹਾਂ ਦੇ ਸਦੀਵੀ ਵਿਛੋੜੇ 'ਤੇ ਵਿਸ਼ਵ ਪ੍ਰਸਿੱਧ ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ, ਨਿਰਮਲ ਸਿੰਘ ਨੂਰ ਬੁੱਕਣ ...
ਮੋਗਾ, 6 ਅਕਤੂਬਰ (ਅਸ਼ੋਕ ਬਾਂਸਲ)-ਪੰਜਾਬ ਸਰਕਾਰ ਵਲੋਂ ਨਵੀਆਂ-ਨਵੀਆਂ ਨੀਤੀਆਂ ਬਣਾ ਕੇ ਆੜ੍ਹਤੀਆਂ ਨੂੰ ਤੰਗ ਪਰੇਸ਼ਾਨ ਕਰਨ ਦੇ ਰੋਸ ਵਜੋਂ ਅੱਜ ਆੜ੍ਹਤੀ ਐਸੋਸੀਏਸ਼ਨ ਦੇ ਐਗਜ਼ੈਕਟਿਵ ਮੈਂਬਰਾਂ ਦੀ ਇਕ ਹੰਗਾਮੀ ਮੀਟਿੰਗ ਪ੍ਰਧਾਨ ਪ੍ਰਭਜੀਤ ਸਿੰਘ ਕਾਲਾ ਦੀ ਅਗਵਾਈ ...
ਅਜੀਤਵਾਲ, 6 ਅਕਤੂਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਪੰਚਾਇਤ ਸੈਕਟਰੀ ਸੁਖਬੀਰ ਸਿੰਘ ਵਲੋਂ ਸਰਪੰਚ ਕੁਲਦੀਪ ਕੌਰ ਡਾਲਾ ਵਿਰੁੱਧ ਧੋਖਾਧੜੀ ਹੇਰਾਫੇਰੀ ਦਾ ਮੁਕੱਦਮਾ ਦਰਜ ਕਰਵਾਉਣ ਦੇ ਦੂਸਰੇ ਦਿਨ ਮਹਿਲਾ ਸਰਪੰਚ ਪਿੰਡ ਦੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਈ | ਉਸ ਦੀ ਮੰਗ ...
ਸਮਾਧ ਭਾਈ, 6 ਅਕਤੂਬਰ (ਜਗਰੂਪ ਸਿੰਘ ਸਰੋਆ)-ਧੰਨ-ਧੰਨ ਬਾਬਾ ਈਸ਼ਰ ਸਿੰਘ ਦੀ 59ਵੀਂ ਬਰਸੀ ਪਿੰਡ ਸਮਾਧ ਭਾਈ ਦੇ ਗੁਰਦੁਆਰਾ ਨਾਨਕਸਰ ਠਾਠ ਵਿਖੇ 9 ਅਕਤੂਬਰ ਨੂੰ ਮਨਾਈ ਜਾ ਰਹੀ ਹੈ | ਇਸ ਸਬੰਧੀ ਨਾਨਕਸਰ ਠਾਠ ਦੇ ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਨੇ ਸੰਗਤਾਂ ਨੂੰ ਅਪੀਲ ...
ਕੋਟ ਈਸੇ ਖਾਂ, 6 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸਥਾਨਕ ਦਾਣਾ ਮੰਡੀ ਦੇ ਸਮੂਹ ਆੜ੍ਹਤੀਆ ਦੀ ਮੀਟਿੰਗ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਮੋਹਨ ਲਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਰਣਜੀਤ ਸਿੰਘ ਸਰਪੰਚ, ਗੁਰਨਾਮ ਸਿੰਘ ਦੀ ਆੜ੍ਹਤ ਵਿਖੇ ਹੋਈ | ਮੀਟਿੰਗ ਵਿਚ ਆਉਣ ਵਾਲੀ ...
ਕੋਟ ਈਸੇ ਖਾਂ, 6 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਦੇ ਐੱਨ.ਸੀ.ਸੀ. ਕੈਡਿਟਸ ਨੇ ਪੰਜ ਪੰਜਾਬ ਗਰਲਜ਼ ਮੋਗਾ ਬਟਾਲੀਅਨ ਦੇ ਕਮਾਂਡਰ ਅਫ਼ਸਰ ਰਾਜਬੀਰ ਸੈਰੋਂ ਦੀ ਯੋਗ ਅਗਵਾਈ ਹੇਠ ਐੱਸ.ਡੀ. ਕਾਲਜ ਮੋਗਾ ਵਿਖੇ 6 ਅਕਤੂਬਰ ਤੋਂ 13 ...
ਮੋਗਾ, 6 ਅਕਤੂਬਰ (ਗੁਰਤੇਜ ਸਿੰਘ)-ਬਾਬੂ ਰਜਬ ਅਲੀ ਦੇ ਸਗਿਰਦ ਪੰਥ ਪ੍ਰਸਿੱਧ ਕਵੀਸ਼ਰ ਗੁਰਦੇਵ ਸਿੰਘ ਸਾਹੋਕੇ (ਚੜਿੱਕ) ਦਾ ਅੱਜ ਦਿਹਾਂਤ ਹੋ ਗਿਆ | ਉਨ੍ਹਾਂ ਦੇ ਸਦੀਵੀ ਵਿਛੋੜੇ 'ਤੇ ਵਿਸ਼ਵ ਪ੍ਰਸਿੱਧ ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ, ਨਿਰਮਲ ਸਿੰਘ ਨੂਰ ਬੁੱਕਣ ...
ਮੋਗਾ, 6 ਅਕਤੂਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾ ਮੁਤਾਬਿਕ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸਿਹਤ ਵਿਭਾਗ ਮੋਗਾ ਪੂਰੀ ਤਰ੍ਹਾਂ ਆਪਣੀ ਸੇਵਾਵਾਂ ਆਮ ਲੋਕਾਂ ਤੱਕ ਪਹੁੰਚਾਉਣ ਦੇ ਪੁਰਜੋਰ ਯਤਨ ਕਰ ਰਿਹਾ ਹੈ | ...
ਮੋਗਾ, 6 ਅਕਤੂਬਰ (ਅਸ਼ੋਕ ਬਾਂਸਲ)-ਪੰਜਾਬ ਸਰਕਾਰ ਵਲੋਂ ਨਵੀਆਂ-ਨਵੀਆਂ ਨੀਤੀਆਂ ਬਣਾ ਕੇ ਆੜ੍ਹਤੀਆਂ ਨੂੰ ਤੰਗ ਪਰੇਸ਼ਾਨ ਕਰਨ ਦੇ ਰੋਸ ਵਜੋਂ ਅੱਜ ਆੜ੍ਹਤੀ ਐਸੋਸੀਏਸ਼ਨ ਦੇ ਐਗਜ਼ੈਕਟਿਵ ਮੈਂਬਰਾਂ ਦੀ ਇਕ ਹੰਗਾਮੀ ਮੀਟਿੰਗ ਪ੍ਰਧਾਨ ਪ੍ਰਭਜੀਤ ਸਿੰਘ ਕਾਲਾ ਦੀ ਅਗਵਾਈ ...
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ) - ਮੋਗਾ ਦੇ ਦੁਸਾਂਝ ਰੋਡ ਸਥਿਤ ਆਸ਼ਰਮ ਵਿਖੇ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਮਾਂ ਭਗਵਤੀ ਦੀ ਵਿਸ਼ਾਲ ਚੌਕੀ ਦਾ ਆਯੋਜਨ ਕੀਤਾ ਗਿਆ ਜਿਸ 'ਚ ਸੰਸਥਾ ਦੇ ਸੰਸਥਾਪਕ ਅਤੇ ਸੰਚਾਲਕ ਆਸ਼ੂਤੋਸ਼ ਮਹਾਰਾਜ ਦੀ ਚੇਲਾ ਸਾਧਵੀ ...
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵਲੋਂ ਮਹਾਨ ਮੋਗਾ ਘੋਲ ਦੀ 50ਵੀਂ ਵਰੇ੍ਹਗੰਢ ਮੌਕੇ ਸ਼ਹੀਦੀ ਯਾਦਗਾਰ (ਰੀਗਲ ਸਿਨੇਮਾ) ਮੋਗਾ ਵਿਖੇ ਸ਼ਰਧਾਂਜਲੀ ਸਮਾਗਮ ਕੀਤਾ ਗਿਆ | ਸੈਂਕੜਿਆਂ ਦੀ ਗਿਣਤੀ 'ਚ ...
ਬੱਧਨੀ ਕਲਾਂ, 6 ਅਕਤੂਬਰ (ਸੰਜੀਵ ਕੋਛੜ)-ਖੱਤਰੀ ਸਭਾ ਬੱਧਨੀ ਕਲਾਂ ਦੇ ਮੈਂਬਰਾਂ ਨੇ ਪ੍ਰਧਾਨ ਮਹਿੰਦਰਪਾਲ ਸਭਰਵਾਲ ਦੀ ਪ੍ਰਧਾਨਗੀ ਹੇਠ ਭੱਲਿਆਂ ਦੇ ਪ੍ਰਾਚੀਨ ਸ਼ਿਵ ਮੰਦਰ ਬੱਧਨੀ ਕਲਾਂ ਵਿਖੇ ਰਾਮਨੌਮੀ ਤੇ ਦੁਸਹਿਰੇ ਦੇ ਸਬੰਧ 'ਚ ਖੱਤਰੀ ਦਿਵਸ ਮਨਾਉਂਦੇ ਹੋਏ ...
ਮੋਗਾ, 6 ਅਕਤੂਬਰ (ਜਸਪਾਲ ਸਿੰਘ ਬੱਬੀ)-ਪੰਜਾਬ ਦੇ 15 ਜ਼ਿਲਿ੍ਹਆਂ ਦੇ ਪ੍ਰਾਈਵੇਟ ਸੈੱਲਫ਼ ਫਾਈਨਾਂਸ ਕਾਲਜਾਂ ਵਿਚ ਅਧਿਆਪਨ ਦੀ ਸਿਖ਼ਲਾਈ ਲੈ ਰਹੇ 7300 ਵਿਦਿਆਰਥੀਆਂ ਨੂੰ ਸਿਖ਼ਲਾਈ ਦੇਣ ਲਈ ਕੋਰਸ ਡਾਈਟ ਮੋਗਾ ਵਿਖੇ ਸ਼ੁਰੂ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਨਿਹਾਲ ਸਿੰਘ ਵਾਲਾ, 6 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਤੇ ਵਿਧਾਨ ਸਭਾ ਵੈਲਫੇਅਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਬਿਲਾਸਪੁਰ ਵਲੋਂ ਆਪਣੇ ਦਫ਼ਤਰ ਨਿਹਾਲ ਸਿੰਘ ਵਾਲਾ ਵਿਖੇ ਹਲਕੇ ਦੇ ਲੋਕਾਂ ...
8 ਸਮਾਗਮ ਦੀ ਰੂਪ ਰੇਖਾ ਉਲੀਕਣ ਲਈ ਮੰਚ ਦੀ ਕਾਰਜਕਾਰਨੀ ਦੀ ਹੋਈ ਮੀਟਿੰਗ ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ)-ਮਹਿੰਦਰ ਸਾਥੀ ਯਾਦਗਾਰੀ ਮੰਚ ਵਲੋਂ ਸਾਲਾਨਾ ਸਮਾਗਮ 20 ਨਵੰਬਰ ਨੂੰ ਕਰਵਾਇਆ ਜਾਵੇਗਾ | ਇਹ ਸਮਾਗਮ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਸਹਿਯੋਗ ...
ਠੱਠੀ ਭਾਈ, 6 ਅਕਤੂਬਰ (ਜਗਰੂਪ ਸਿੰਘ ਮਠਾੜੂ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਮੌੜ ਨੌਂ ਆਬਾਦ ਦੀ ਚੋਣ ਸਬੰਧੀ ਪਿੰਡ ਦੇ ਕਿਸਾਨਾਂ ਦੀ ਇਕੱਤਰਤਾ ਬਲਾਕ ਆਗੂ ਤਾਰਾ ਚੰਦ ਮੌੜ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਤਾਰਾ ਚੰਦ ਮੌੜ ਨੇ ਪਿਛਲੇ ...
ਨਿਹਾਲ ਸਿੰਘ ਵਾਲਾ, 6 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਸਮੇਂ-ਸਮੇਂ ਦੀਆਂ ਕੇਂਦਰ ਤੇ ਸੂਬਾ ਸਰਕਾਰਾਂ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਖੇਡ ਬਜਟ 'ਚ ਵਾਧੇ ਦੇ ਲੱਖ ਦਾਅਵੇ ਕੀਤੇ ਜਾਂਦੇ ਹਨ, ਪਰ ਪਿੰਡਾਂ ਅੰਦਰ ਖੇਡ ਪ੍ਰਬੰਧਾਂ ਤੇ ਖੇਡ ...
ਨਿਹਾਲ ਸਿੰਘ ਵਾਲਾ, 6 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸੰਤ ਸੁਆਮੀ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ 44ਵੀਂ ਬਰਸੀ ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ (ਮੋਗਾ) ਵਿਖੇ 22 ਅਕਤੂਬਰ ਨੂੰ ਇਲਾਕੇ ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਲੋਂ ...
ਮੋਗਾ, 6 ਅਕਤੂਬਰ (ਅਸ਼ੋਕ ਬਾਂਸਲ)-ਜੈ ਮਾਂ ਦੁਰਗਾ ਏਕਤਾ ਕਲੱਬ ਵਲੋਂ ਵਿਸ਼ਵਕਰਮਾ ਨਗਰ ਵਿਖੇ ਮਾਂ ਭਗਵਤੀ ਦਾ ਸਾਲਾਨਾ ਜਾਗਰਣ ਕਰਵਾਇਆ ਗਿਆ | ਜਾਗਰਨ ਵਿਚ ਪੁਜਾਰੀ ਜ਼ਿਲ੍ਹਾ ਰਾਮ ਦੀ ਅਗਵਾਈ ਵਿਚ ਕਾਂਗਰਸ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਸੱਚਰ ਨੇ ਜਯੋਤੀ ਪਰਜਵਲਿਤ ...
ਧਰਮਕੋਟ, 6 ਅਕਤੂਬਰ (ਪਰਮਜੀਤ ਸਿੰਘ)-ਪਿੰਡ ਬੱਡੂਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫਰਮਾਨ ਸਿੰਘ ਸੰਧੂ, ਫ਼ਤਿਹ ਸਿੰਘ ਭਿੰਡਰ ਮੀਤ ਪ੍ਰਧਾਨ ਪੰਜਾਬ, ਗੁਰਜੀਤ ਸਿੰਘ ਕੜਾਹੇ ਵਾਲਾ, ਸਾਰਜ ਸਿੰਘ ਬਾਰਾਮਕੇ, ਸੁੱਖ ਗਿੱਲ ਤੋਤਾ ਸਿੰਘ ਵਾਲਾ ...
ਸਮਾਲਸਰ, 6 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਦੁਸਹਿਰੇ ਮੌਕੇ ਪਿੰਡ ਸਮਾਲਸਰ ਦੀ ਸਰਕਾਰੀ ਨਰਸਰੀ ਵਿਚ ਗਰੀਨ ਦੀਵਾਲੀ ਮਨਾਉਣ ਤਹਿਤ ਨੌਜਵਾਨ ਅਤੇ ਮਨਰੇਗਾ ਮਜ਼ਦੂਰਾਂ ਵਲੋਂ ਇਲਾਕੇ ਦੀਆਂ ਦੋ ਮਾਨਯੋਗ ਸ਼ਖ਼ਸੀਅਤਾਂ ਡਾ. ਰਾਜਦੁਲਾਰ ਸੇਖਾ ਕਲਾਂ (ਸਮਾਜ ਸੇਵੀ) ਅਤੇ ...
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਬਾਜ਼ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਖੋਸਾ ਰਣਧੀਰ ਵਿਖੇ ਕਿਸਾਨ ਸਿਖ਼ਲਾਈ ਕੈਂਪ ਦਾ ਆਯੋਜਨ ...
ਬਾਘਾ ਪੁਰਾਣਾ, 6 ਅਕਤੂਬਰ (ਕਿ੍ਸ਼ਨ ਸਿੰਗਲਾ)-ਭਲੂਰ ਪਿੰਡ ਦੀ ਫਿਰਨੀ ਤੋਂ ਸ਼ੁਰੂ ਹੋ ਕੇ ਵਾਇਆ ਜੀਵਨ ਵਾਲਾ, ਪੰਜਗਰਾਈਾ ਤੱਕ ਦੀ ਸੜਕ ਪਿਛਲੇ ਡੇਢ ਦੋ ਸਾਲ ਤੋਂ ਅਧੂਰੀ ਪਈ ਹੈ, ਜੋ ਕਿ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ | ਪਿੰਡ ਦੀ ਫਿਰਨੀ 'ਤੇ ਪਿਆ ਹੋਇਆ ਪੱਥਰ ਉੱਖੜ ...
ਕਿਸ਼ਨਪੁਰਾ ਕਲਾਂ, 6 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੁਆਰਾ ਕਰਵਾਈਆਂ ਗਰਮ ਰੁੱਤ ਦੀਆਂ ਵੱਖ-ਵੱਖ ਖੇਡਾਂ ਦੌਰਾਨ ਵਾਲੀਬਾਲ ਖੇਡ ਦੇ ਅੰਡਰ-19 ਸਾਲ ਉਮਰ ਵਰਗ ਮੁਕਾਬਲਿਆਂ ਦੌਰਾਨ ਧਰਮਕੋਟ ਜੋਨ ਵਲੋਂ ਮੋਗਾ ...
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਵਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣਾ ਕੇਂਦਰ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ ਹੈ ਅਤੇ ਦੇਸ਼ ਲਈ ...
ਕੋਟ ਈਸੇ ਖਾਂ, 6 ਅਕਤੂਬਰ (ਨਿਰਮਲ ਸਿੰਘ ਕਾਲੜਾ)-ਬ੍ਰਹਮ ਗਿਆਨੀ ਸੰਤ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੇ ਤਪ ਅਸਥਾਨ ਦੌਲੇਵਾਲਾ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ਫ਼ੌਜੀ ਦੀ ਅਗਵਾਈ ਹੇਠ ਜੋੜ ਮੇਲਾ ਸੰਗਤਾਂ ...
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ) - ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਇਲਾਕੇ ਦੀ ਉਹ ਵਿੱਦਿਅਕ ਸੰਸਥਾ ਹੈ ਜਿੱਥੋਂ ਦੇ ਵਿਦਿਆਰਥੀ ਹਰ ਖੇਤਰ ਵਿਚ ਮੱਲਾਂ ਮਾਰ ਰਹੇ ਹਨ | ਸੀ.ਆਈ.ਐਸ.ਸੀ.ਈ. ਬੋਰਡ ਵਲੋਂ ਵੱਖ-ਵੱਖ ਪੱਧਰ 'ਤੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ...
ਬੱਧਨੀ ਕਲਾਂ, 6 ਅਕਤੂਬਰ (ਸੰਜੀਵ ਕੋਛੜ)-ਬੱਧਨੀ ਕਲਾਂ ਵਿਖੇ ਦੀ ਰੈਵੀਨਿਊ ਪਟਵਾਰ ਯੂਨੀਅਨ ਨਿਹਾਲ ਸਿੰਘ ਵਾਲਾ ਵਲੋਂ ਨਿਰਮਲ ਸਿੰਘ ਗਿੱਲ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ (ਰਜਿ) ਦੀ ਹੋਈ ਚੋਣ ਵਿਚ ਨੁਮਾਇੰਦਾ ਕੁੱਲ ਹਿੰਦ ਚੁਣੇ ਜਾਣ ਤੋਂ ਬਾਅਦ ਨਿੱਘਾ ਸਵਾਗਤ ...
ਕਿਸ਼ਨਪੁਰਾ ਕਲਾਂ, 6 ਅਕਤੂਬਰ (ਗਿੱਲ, ਕਲਸੀ)-ਸਰਕਾਰੀ ਪ੍ਰਾਇਮਰੀ ਸਕੂਲ ਭਿੰਡਰ ਕਲਾਂ ਵਿਖੇ ਆਰ.ਬੀ.ਐਸ.ਕੇ. ਕੋਟ ਈਸੇ ਖਾਂ ਵਲੋਂ ਸਕੂਲ ਦੇ ਸਾਰੇ ਬੱਚਿਆਂ ਦੀ ਸਰੀਰਕ ਜਾਂਚ ਕੀਤੀ ਗਈ | ਇਸ ਮੌਕੇ ਐਚ 1 ਐਨ. 1 ਸਵਾਈਨ ਫਲੂ ਦੀ ਬਿਮਾਰੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ...
8 ਸਰਕਾਰੀ ਦਫ਼ਤਰਾਂ 'ਚ ਧੂੜ ਚੱਟ ਰਹੀਆਂ ਹਨ ਇਨਸਾਫ਼ ਲੈਣ ਲਈ ਦਿੱਤੀਆਂ ਅਰਜ਼ੀਆਂ 8 ਨਾਜਾਇਜ਼ ਕਬਜ਼ੇ ਛੁਡਾਉਣ ਦੇ ਸਰਕਾਰ ਦੇ ਦਾਅਵੇ ਖੋਖਲੇ- ਅਜੇ ਸੂਦ ਗੋਰਾ ਮੋਗਾ, 6 ਅਕਤੂਬਰ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਦੇ ਇਤਿਹਾਸਕ ਨਗਰ ਸਲੀਣਾ ਵਿਖੇ ਕਈ ਦਹਾਕੇ ਪਹਿਲਾਂ ...
ਮੋਗਾ, 6 ਅਕਤੂਬਰ (ਜਸਪਾਲ ਸਿੰਘ ਬੱਬੀ)-ਡਾ. ਮਨਜੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਾ. ਗੁਰਬਾਜ਼ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਮੋਗਾ-1 ਦੀ ਅਗਵਾਈ ਹੇਠ ਪਿੰਡ ਝੰਡੇਆਣਾ ਸਰਕੀ (ਮੋਗਾ) ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ...
ਬੱਧਨੀ ਕਲਾਂ, 6 ਅਕਤੂਬਰ (ਸੰਜੀਵ ਕੋਛੜ)-ਬਲਾਕ ਪ੍ਰਧਾਨ ਪਰਮਜੀਤ ਸਿੰਘ ਬੁੱਟਰ, ਜਗਤਾਰ ਕੂੰਨਰ ਤੇ ਮੇਜਰ ਸਿੰਘ ਜੇ. ਈ. ਦੀ ਅਗਵਾਈ 'ਚ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਬੁੱਟਰ ਕਲਾਂ ਵਿਖੇ ਡੀਪੂ ਹੋਲਡਰ ਹਰਪ੍ਰੀਤ ਸਿੰਘ ਦੇ ਡੀਪੂ ਦਾ ਉਦਘਾਟਨ ਕਰਦਿਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX