ਮਾਲੇਰਕੋਟਲਾ, 6 ਅਕਤੂਬਰ (ਮੁਹੰਮਦ ਹਨੀਫ ਥਿੰਦ) - ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਪਿਛਲੀ ਦਿਨੀਂ ਝੋਨੇ ਦੀ ਖਰੀਦ ਪ੍ਰਬੰਧਾਂ ਸੰਬੰਧੀ ਵੱਖ-ਵੱਖ ਵਿਭਾਗ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਹਰ ਸਹੂਲਤ ਉਪਲਬਧ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ ਅਤੇ ਪਹਿਲਾਂ ਹੀ ਇਸ ਸੰਬੰਧੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ | ਇਸ ਮੌਕੇ ਵਧੀਕ ਡਿਪਟੀ ਕਮਿਸਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਲੇਰਕੋਟਲਾ ਸ੍ਰੀ ਕਰਨਦੀਪ ਸਿੰਘ, ਐਸ.ਡੀ.ਐਮ. ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ, ਜ਼ਿਲ੍ਹਾ ਖ਼ੁਰਾਕ ਅਤੇ ਸਿਵਲ ਸਪਲਾਈ ਅਫ਼ਸਰ ਸ੍ਰੀਮਤੀ ਰੂਪਪ੍ਰੀਤ ਕੌਰ, ਸਕੱਤਰ ਮਾਰਕੀਟ ਕਮੇਟੀ ਸ੍ਰੀ ਗੁਰਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਜਿਵੇਂ ਪਨਗਰੇਨ, ਮਾਰਕਫੈਡ, ਪਨਸਪ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਦੇ ਨੁਮਾਇੰਦੇ ਮੌਜੂਦ ਸਨ | ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਦੱਸਿਆ ਕਿ ਭਾਵੇਂ ਮਾਲੇਰਕੋਟਲਾ ਬਾਰਡਰ ਜ਼ਿਲ੍ਹਾ ਨਹੀਂ ਹੈ ਲੇਕਿਨ ਫਿਰ ਵੀ ਦੂਜੇ ਰਾਜਾਂ ਤੋਂ ਅਣਅਧਿਕਾਰਤ ਆਉਣ ਵਾਲੇ ਝੋਨੇ ਜਾਂ ਚਾਵਲ ਦੀ ਆਮਦ ਅਤੇ ਗ਼ੈਰ ਕਾਨੂੰਨੀ ਗਤੀਵਿਧੀਆਂ ਰੋਕਣ ਲਈ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗ ਕਰਨ ਲਈ ਮਾਲੇਰਕੋਟਲਾ ਜ਼ਿਲ੍ਹੇ ਵਿਚ ਵੱਖ-ਵੱਖ ਵਿਭਾਗਾਂ ਅਤੇ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਾਮਲ ਕਰਕੇ ਉੱਡਣ ਦਸਤਿਆਂ ਦਾ ਗਠਨ ਕੀਤਾ ਗਿਆ ਹੈ ਅਤੇ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਖਰੀਦ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਲਈ ਸਮੂਹ ਖਰੀਦ ਏਜੰਸੀਆਂ ਸਰਕਾਰ ਵਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਨ ਨੂੰ ਲਾਜ਼ਮੀ ਬਣਾਉਣ 'ਤੇ ਚੌਕਸ ਰਹਿਣ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ 46 ਰੈਗੂਲਰ ਮੰਡੀਆਂ, ਜਿਨ੍ਹਾਂ ਵਿਚ 04 ਮੁੱਖ ਯਾਰਡ, 06 ਸਬ ਯਾਰਡ ਅਤੇ 36 ਖਰੀਦ ਕੇਂਦਰਾਂ ਤੇ ਝੋਨੇ ਦੀ ਖਰੀਦ, ਲਿਫ਼ਟਿੰਗ, ਬਾਰਦਾਨੇ ਦੀ ਦੇ ਪੁਖ਼ਤਾ ਪ੍ਰਬੰਧ, ਟਰਾਂਸਪੋਰਟ, ਲੇਬਰ, ਬਿਜਲੀ, ਪੀਣ ਵਾਲੇ ਪਾਣੀ, ਸਾਫ਼ ਸਫ਼ਾਈ ਅਤੇ ਪਖਾਨਿਆਂ ਦੀ ਸੁਵਿਧਾ ਸਬੰਧੀ ਕੋਈ ਲਾਪਰਵਾਹੀ ਨਾ ਵਰਤਣ ਲਈ ਸਪਸ਼ਟ ਨਿਰਦੇਸ਼ ਦਿੱਤੇ | ਉਨ੍ਹਾਂ ਦੱਸਿਆ ਕਿ ਸਮੂਹ ਅਨਾਜ ਮੰਡੀਆਂ ਦੀ ਨਿਗਰਾਨੀ ਉਪ ਮੰਡਲ ਮੈਜਿਸਟਰੇਟ ਕਰ ਰਹੇ ਹਨ ਅਤੇ ਸਰਕਾਰੀ ਖਰੀਦ ਏਜੰਸੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਗਏ ਹਨ | ਉਨ੍ਹਾਂ ਅੱਗੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਰੇ ਕਿਸਾਨਾਂ ਨੂੰ 24 ਘੰਟੇ ਦੇ ਅੰਦਰ ਅਦਾਇਗੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ | ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ |
ਮਹਿਲਾਂ ਚੌਂਕ, 6 ਅਕਤੂਬਰ (ਸੁਖਮਿੰਦਰ ਸਿੰਘ ਕੁਲਾਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਅਤੇ ਬਲਾਕ ਸੁਨਾਮ ਵੱਲੋਂ ਪਿੰਡ ਮਹਿਲਾਂ ਦੀ ਇਕ ਗ਼ਰੀਬ ਪਰਿਵਾਰ ਦੀ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਸਬੰਧਤ ਥਾਣਾ ਛਾਜਲੀ ਅੱਗੇ, ਮੀਤ ਪ੍ਰਧਾਨ ...
ਮਲੇਰਕੋਟਲਾ, 6 ਅਕਤੂਬਰ (ਪਰਮਜੀਤ ਸਿੰਘ ਕੁਠਾਲਾ) - ਪੰਜਾਬ ਦੀ ਸਿਆਸੀ ਸਤ੍ਹਾ ਦਾ ਰੂਪ ਬਦਲਦਿਆਂ ਹੀ ਨਗਰ ਕੌਂਸਲ ਮਲੇਰਕੋਟਲਾ ਦੀ ਸਿਆਸਤ ਦਾ ਮੁਹਾਂਦਰਾ ਵੀ ਪੂਰੀ ਤੇਜ਼ੀ ਨਾਲ ਬਦਲ ਰਿਹਾ ਹੈ | ਅੱਜ ਕਾਂਗਰਸ ਪਾਰਟੀ ਦਾ ਇਕ ਹੋਰ ਕੌਂਸਲਰ ਨੌਸ਼ਾਦ ਅਨਵਰ ਵੀ ਆਮ ਆਦਮੀ ...
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਭੁੱਲਰ, ਧਾਲੀਵਾਲ) - ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿੱਕਅਪ ਮਾਲਕਾਂ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ ਦੀ ਅਗਵਾਈ ਵਿਚ ...
ਜਖੇਪਲ, 6 ਅਕਤੂਬਰ (ਮੇਜਰ ਸਿੰਘ ਸਿੱਧੂ) - ਮੇਟ ਅਤੇ ਪੰਚ ਸ. ਜਗਜੀਤ ਸਿੰਘ ਗੰਢੂਆਂ ਨੇ ਕਿਹਾ ਹੈ ਕਿ ਮੰਨਰੇਗਾ ਮੇਟਾਂ ਨੂੰ ਮਜ਼ਦੂਰਾਂ ਦੇ ਬਰਾਬਰ 282 ਰੂਪੈ ਪ੍ਰਤੀ ਦਿਨ ਦਿਹਾੜੀ ਮਿਲ ਰਹੀ ਹੈ | ਇਹ ਵੀ ਸਾਲ ਵਿਚੋਂ 99 ਦਿਨ ਦੀ ਮਿਲਦੀ ਹੈ, ਪਰ ਮੇਟ ਫਿਰ ਵੀ ਕੰਮ ਲਗਾਤਾਰ ਕਰ ...
ਮਲੇਰਕੋਟਲਾ, 6 ਅਕਤੂਬਰ (ਹਨੀਫ਼ ਥਿੰਦ) - ਸ਼ਹਿਰ ਅੰਦਰ ਵੱਡੇ ਪੱਧਰ ਉੱਤੇ ਅਫ਼ਵਾਹਾਂ ਫੈਲਾਅ ਕੇ ਕਿ ਨੀਲੇ ਕਾਰਡ ਨਵੇਂ ਬਣਾਏ ਜਾ ਰਹੇ ਹਨ ਅਤੇ ਵਿਰੋਧੀ ਪਾਰਟੀਆਂ ਦੇ ਵਰਕਰਾਂ ਵਲੋਂ ਸ਼ਹਿਰ ਅੰਦਰ ਨੀਲੇ ਕਾਰਡਾਂ ਦੇ ਫਾਰਮ ਭਰਨ ਦੀਆਂ ਖ਼ਬਰਾਂ ਅਤੇ ਫੂਡ ਸਪਲਾਈ ਵਿਭਾਗ ...
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਧਾਲੀਵਾਲ, ਭੁੱਲਰ) - ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜਦਾ ਜਾ ਰਿਹਾ ਹੈ | ਜਿੱਥੇ ਇਕ ਪਾਸੇ ਪਿੱਕਅਪ ਮਾਲਕਾਂ -ਚਾਲਕਾਂ ਤੋਂ ਠੇਕੇਦਾਰਾਂ ਵਲੋਂ ਵਸੂਲ ਕੀਤੀ ਜਾ ਰਹੀ ਪਾਰਕਿੰਗ ...
ਸੁਨਾਮ ਊਧਮ ਸਿੰਘ ਵਾਲਾ, 7 ਸਤੰਬਰ (ਰੁਪਿੰਦਰ ਸਿੰਘ ਸੱਗੂ)-ਕੈਬਨਿਟ ਮੰਤਰੀ ਅਮਨ ਅਰੋੜਾ ਵੀਰਵਾਰ ਨੂੰ ਸਥਾਨਿਕ ਸਬ-ਡਿਵੀਜ਼ਨਲ ਜੁਡੀਸ਼ੀਅਲ ਅਦਾਲਤ ਵਿਚ ਇਕ ਅਪਰਾਧਿਕ ਮਾਮਲੇ 'ਚ ਪੇਸ਼ ਹੋਏ | ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 27 ਅਕਤੂਬਰ ਨੂੰ ਤੈਅ ਕੀਤੀ ਹੈ | ...
ਸੰਗਰੂਰ, 6 ਅਕਤੂਬਰ (ਦਮਨਜੀਤ ਸਿੰਘ) - ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਆਪਣੀ ਸਥਾਪਨਾ ਦੇ 50 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਆਰੰਭ ਕੀਤੇ ਸ੍ਰੀ ਸਹਿਜ ਪਾਠਾਂ ਦੀ ਸਮਾਪਤੀ 10 ਅਕਤੂਬਰ ਨੂੰ ਸਥਾਨਿਕ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਹੋ ਰਹੀ ਹੈ | ...
ਸੰਗਰੂਰ, 6 ਅਕਤੂਬਰ (ਧੀਰਜ ਪਸੌਰੀਆ) - ਸਥਾਨਕ ਵੀਜ਼ਾ ਗਾਰਡਨ ਨੇ 15 ਦਿਨਾਂ ਵਿਚ ਯੂ.ਕੇ. ਦਾ ਸਟੱਡੀ ਵੀਜ਼ਾ ਲੈ ਕੇ ਦਿੱਤਾ ਹੈ | ਵੀਜ਼ਾ ਗਾਰਡਨ ਦੇ ਐਮ.ਡੀ. ਸੁਖਦੇਵ ਸਿੰਘ ਕੋਹਰੀਆਂ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦਾ ਸਟੱਡੀ ਵਿਚ 5-6 ਸਾਲ ਦਾ ਗੈਪ ਹੈ ਅਤੇ ਆਇਲੈਟਸ ...
ਧੂਰੀ, 6 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਬਾਕਸਿੰਗ ਕੋਚ ਸਨੀ ਦੀ ਅਗਵਾਈ ਹੇਠ ਮਸਤੂਆਣਾ ਸਾਹਿਬ ਵਿਖੇ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਬਾਕਸਿੰਗ ਮੁਕਾਬਲਿਆਂ ਵਿਚੋਂ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ | ਕੋਚ ਸਨੀ ਨੇ ਦੱਸਿਆ ਕਿ ...
ਦਿੜ੍ਹਬਾ ਮੰਡੀ, 6 ਅਕਤੂਬਰ (ਹਰਬੰਸ ਸਿੰਘ ਛਾਜਲੀ) - ਪਿੰਡ ਖਨਾਲ ਖ਼ੁਰਦ ਵਿਖੇ ਸਿਹਤ ਮੰਤਰੀ ਪੰਜਾਬ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਪਹਿਲ ਦੇ ...
ਲੌਂਗੋਵਾਲ 6 ਅਕਤੂਬਰ (ਵਿਨੋਦ ਖੰਨਾ) - ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਟੈਕਨਾਲੋਜੀ (ਸਲਾਈਟ ਡੀਂਮਡ ਯੂਨੀਵਰਸਿਟੀ ਟੂ ਬੀ) ਲੌਂਗੋਵਾਲ ਵਿਖੇ ਸਰਟੀਫਿਕੇਟ ਅਤੇ ਡਿਪਲੋਮਾ ਐਵਾਰਡ ਵੰਡ ਸਮਾਰੋਹ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪ੍ਰੋਫੈਸਰ ਵਿਨੋਦ ...
ਸੰਗਰੂਰ, 6 ਅਕਤੂਬਰ (ਦਮਨਜੀਤ ਸਿੰਘ) - ਨਗਨ ਬਾਬਾ ਸ਼੍ਰੀ ਸਾਹਿਬ ਦਾਸ ਜੀ ਦੇ ਤਪ ਅਸਥਾਨ ਨਾਭਾ ਗੇਟ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਬੰਧਕੀ ਕਮੇਟੀ ਅਤੇ ਸੇਵਾ ਦਲ ਵਲੋਂ ਬਾਬਾ ਜੀ ਦੀ ਬਰਸੀ ਪ੍ਰਥਾਇ ਦਾ ਸਾਲਾਨਾ ਪਰਵ ਬੜੀ ਸ਼ਰਧਾ ਤੇ ਉਤਸ਼ਾਹ ਨਾਲ 6 ਤੋਂ 8 ...
ਅਮਰਗੜ੍ਹ, 6 ਅਕਤੂਬਰ (ਜਤਿੰਦਰ ਮੰਨਵੀ) - ਵਿਧਾਨ ਸਭਾ ਹਲਕਾ ਅਮਰਗੜ੍ਹ 'ਚ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਜਿੱਥੇ ਲੰਘੀ ਗਾਂਧੀ ਜਯੰਤੀ ਮੌਕੇ ਸ਼ਰਾਬ ਦੀਆਂ ਦੁਕਾਨਾਂ ਖੋਲ੍ਹ ਅਤੇ ਬਹੁਤੇ ਥਾਈਾ ਚੋਰ ਮੋਰੀਆਂ ਰਾਹੀਂ ਰੱਜ ਕੇ ਸ਼ਰਾਬ ਦੀ ਵਿਕਰੀ ਕੀਤੀ ਗਈ ਸੀ ਉੱਥੇ ਹੀ ...
ਧੂਰੀ, 6 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਹਲਕਾ ਧੂਰੀ ਦੇ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਸੀਨੀਅਰ ਆਗੂਆਂ ਅਤੇ ਪਾਰਟੀ ਵਰਕਰਾਂ ਨੂੰ ਸਥਾਨਕ ਬਾਰੂਮਲ ਦੀ ਧਰਮਸ਼ਾਲਾ ਵਿਖੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਅਤੇ ਮੈਂਬਰ ਲੋਕ ...
ਧੂਰੀ, 6 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਮੁਲਾਜਮ ਸੰਯੁਕਤ ਸੰਗਠਨ ਪਾਵਰਕਾਮ ਅਤੇ ਟਰਾਂਸਕੋ ਵਲੋਂ ਸੂਬਾ ਪ੍ਰਧਾਨ ਬਲਕੌਰ ਸਿੰਘ ਦੀ ਅਗਵਾਈ ਹੇਠ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਐਕਸੀਅਨ ਧੂਰੀ ਮਨੋਜ ਗਰਗ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਵਿਚ ...
ਸੰਦੌੜ, 6 ਅਕਤੂਬਰ (ਜਸਵੀਰ ਸਿੰਘ ਜੱਸੀ) - ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰਾਜ ਪੱਧਰੀ ਖੇਡਾਂ ਜੋ ਮਿਤੀ 11 ਅਕਤੂਬਰ ਤੋਂ 22 ਅਕਤੂਬਰ ਤੱਕ ਪੰਜਾਬ ਰਾਜ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਖੇਡਾਂ ਵਿੱਚ ...
ਸੰਗਰੂਰ, 6 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਦੇ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਨੇ ਦੱਸਿਆ ਕਿ ਯੂਨੀਅਨ 10 ਅਕਤੂਬਰ ਨੰੂ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਅੱਗੇ ਸੂਬਾ ਪੱਧਰੀ ਰੋਹ ਪੂਰਨ ਪ੍ਰਦਰਸ਼ਨ ...
ਅਮਰਗੜ੍ਹ, 6 ਅਕਤੂਬਰ (ਜਤਿੰਦਰ ਮੰਨਵੀ, ਸੁਖਜਿੰਦਰ ਸਿੰਘ ਝੱਲ) - ਹੀਰਾ ਇੰਟਰਨੈਸ਼ਨਲ ਗਰੁੱਪ ਵਲੋਂ ਚੇਅਰਮੈਨ ਸਾਗਰ ਸਿੰਘ ਦੀ ਅਗਵਾਈ ਹੇਠ ਸੀਨੀਅਰ ਸੈਕੰਡਰੀ ਸਕੂਲ ਅਮਰਗੜ੍ਹ ਦੇ ਗਰਾਊਾਡ ਵਿਚ 21ਵੇਂ ਦਸਹਿਰੇ ਮੇਲੇ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਉੱਘੇ ਅਤੇ ...
ਮੂਣਕ, 6 ਅਕਤੂਬਰ (ਕੇਵਲ ਸਿੰਗਲਾ) - ਪਰਮਲ ਝੋਨੇ ਦੇ ਝਾੜ ਸਬੰਧੀ ਪੰਜਾਬ ਸਰਕਾਰ ਨੂੰ ਆਪਣਾ ਪਹਿਲਾਂ ਜਾਰੀ ਕੀਤਾ ਫੈਸਲਾ ਵਾਪਸ ਲੈਣਾ ਪਿਆ ਹੈ | ਖ਼ੁਰਾਕ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਸ਼ੁਰੂ ਵਿਚ ਪਰਮਲ ਝੋਨੇ ਦਾ ਝਾੜ ਘੱਟ ਮਿੱਥਣ ਕਾਰਨ ਕਿਸਾਨਾਂ ਅਤੇ ...
ਪਟਿਆਲਾ, 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਤੇ 5 ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਪਟਿਆਲਾ-ਨਾਭਾ ਸੜਕ 'ਤੇ ਸਥਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਧਰਨਾ ਦਿੱਤਾ | ਸੰਗਰੂਰ ...
ਕੌਹਰੀਆਂ, 6 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ) - ਕੋਆਪਰੇਟਿਵ ਸੁਸਾਇਟੀ ਪਿੰਡ ਰੋਗਲਾ ਵਿੱਚ ਪ੍ਰਬੰਧਕੀ ਕਮੇਟੀ ਦੀ ਚੋਣ ਦੇ ਰੇੜਕੇ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਸੁਸਾਇਟੀ ਦੇ ਗੇਟ ਅੱਗੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ | ਤੀਜੇ ਦਿਨ ਦੇ ਧਰਨੇ ਵਿੱਚ ...
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਭੁੱਲਰ, ਧਾਲੀਵਾਲ) - ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀ: ਆਗੂ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ 6 ਮਹੀਨਿਆਂ ਦੀ ਕਾਰਗੁਜ਼ਾਰੀ ...
ਸ਼ੇਰਪੁਰ, 6 ਅਕਤੂਬਰ (ਦਰਸ਼ਨ ਸਿੰਘ ਖੇੜੀ) - ਆਪਣੀ ਡਿਊਟੀ ਪ੍ਰਤੀ ਤਨਦੇਹੀ ਨਾਲ ਸਖ਼ਤ ਮਿਹਨਤ ਕਰਨ ਵਾਲੇ ਅਤੇ ਇਮਾਨਦਾਰ ਅਫ਼ਸਰਾਂ ਅਤੇ ਮੁਲਾਜ਼ਮਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਮੇਂ ਸਮੇਂ ਸਿਰ ਸਨਮਾਨ ਕੀਤਾ ਜਾਵੇਗਾ ਅਤੇ ਕੰਮਚੋਰ ਅਧਿਕਾਰੀਆਂ ਅਤੇ ...
ਮਸਤੂਆਣਾ ਸਾਹਿਬ, 6 ਅਕਤੂਬਰ (ਦਮਦਮੀ) - ਮਸਤੂਆਣਾ ਸਾਹਿਬ ਦੀ ਪਵਿੱਤਰ ਧਰਤੀ 'ਤੇ ਖੁੱਲ੍ਹਣਾ ਸੀ ਮੈਡੀਕਲ ਕਾਲਜ, ਪਰ ਖੁੱਲ੍ਹ ਗਈ ਅਨਾਜ ਮੰਡੀ | ਇਲਾਕੇ ਦੇ ਲੋਕ ਪਿਛਲੇ ਕਈ ਦਿਨਾਂ ਤੋਂ ਉਡੀਕ ਰਹੇ ਸੀ ਕਿ ਮਸਤੂਆਣਾ ਸਾਹਿਬ ਵਿਖੇ ਜਲਦੀ ਹੀ ਮੈਡੀਕਲ ਕਾਲਜ ਦੀ ਉਸਾਰੀ ...
ਪ੍ਰਵੀਨ ਖੋਖਰ ਲਹਿਰਾਗਾਗਾ, 6 ਅਕਤੂਬਰ - ਜਾਖਲ-ਲੁਧਿਆਣਾ ਰੇਲਵੇ ਸੈਕਸ਼ਨ ਉੱਤੇ ਸਥਿਤ ਗੋਬਿੰਦਗੜ੍ਹ + ਖੋਖਰ = ਗੋਬਿੰਦਗੜ੍ਹ ਖੋਖਰ ਦਾ ਰੇਲਵੇ ਸਟੇਸ਼ਨ ਇੱਕ ਵਾਰ ਫਿਰ ਅਖ਼ਬਾਰੀ ਸੁਰਖ਼ੀਆਂ ਬਟੋਰਨ ਲਈ ਉਤਾਵਲਾ ਹੈ ਅਤੇ ਇਸ ਖੇਤਰ ਦੇ ਲੋਕ ਇਸ ਸਟੇਸ਼ਨ ਦੀ ਆਨ-ਮਾਨ ਅਤੇ ...
ਸੰਗਰੂਰ, 6 ਅਕਤੂਬਰ (ਦਮਨਜੀਤ ਸਿੰਘ) - ਸਥਾਨਕ ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ 488ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਅੱਜ ਤੋਂ ਆਰੰਭ ਹੋ ਰਿਹਾ ਹੈ | ਸਮਾਗਮ ਦੀ ਜਾਣਕਾਰੀ ...
ਸੰਗਰੂਰ, 6 ਅਕਤੂਬਰ (ਧੀਰਜ ਪਸ਼ੌਰੀਆ) - ਦੇਸ਼ ਵਿਚ ਪੈਦਾਵਰ ਨਾਲੋਂ ਜ਼ਿਆਦਾ ਦੁੱਧ ਦੀ ਹੁੰਦੀ ਸਪਲਾਈ ਨੰੂ ਲੈ ਕੇ ਵੈਸੇ ਤਾਂ ਖਪਤਕਾਰ ਹਰ ਸਮੇਂ ਹੀ ਚਿੰਤਤ ਰਹਿੰਦੇ ਹਨ ਪਰ ਤਿਉਹਾਰਾਂ ਦੇ ਦਿਨਾਂ ਨਕਲੀ ਅਤੇ ਮਿਲਾਵਟੀ ਦੁੱਧ ਅਤੇ ਦੁੱਧ ਉਤਪਾਦਾਂ ਦੀ ਹੁੰਦੀ ਵਿਕਰੀ ...
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ, ਵਿਨੋਦ) - ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾਂ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓਾ ਦੀ ਅਗਵਾਈ ਹੇਠ ਕੀਤੀ ਗਈ | ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ ...
ਭਵਾਨੀਗੜ੍ਹ, 6 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਡੈਮੋਕਰੈਟਿਕ ਮਨਰੇਗਾ ਫ਼ਰੰਟ (ਡੀ.ਐਮ.ਐਫ) ਪੰਜਾਬ ਵਲੋਂ 8 ਅਕਤੂਬਰ ਨੂੰ ਸੰਗਰੂਰ ਦੀ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਕਾਨਫ਼ਰੰਸ ਦੀ ਤਿਆਰੀ ਸੰਬੰਧੀ ਪਿੰਡਾਂ ਦੇ ਮਨਰੇਗਾ ਕਾਮਿਆਂ ਦੀ ਮੀਟਿੰਗ ...
ਮਲੇਰਕੋਟਲਾ, 6 ਅਕਤੂਬਰ (ਹਨੀਫ਼ ਥਿੰਦ) - ਨਗਰ ਪੰਚਾਇਤ ਡੇਰਾ ਬਾਬਾ ਆਤਮਾ ਰਾਮ ਕਮੇਟੀ ਵੱਲੋਂ ਰਾਮ-ਲੀਲ੍ਹਾ ਕਮੇਟੀ ਦੇ ਸਹਿਯੋਗ ਨਾਲ ਡੇਰਾ ਬਾਬਾ ਆਤਮਾ ਰਾਮ ਵਿਖੇ ਦਸਹਿਰੇ ਦਾ ਮੇਲਾ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਸੰਸਥਾ ਦੇ ਪ੍ਰਧਾਨ ਕੇਵਲ ਕਿ੍ਸਨ ਬਿੱਟੂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX