ਤਾਜਾ ਖ਼ਬਰਾਂ


⭐ਮਾਣਕ-ਮੋਤੀ⭐
. . .  15 minutes ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  1 day ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  1 day ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . .  1 day ago
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
ਤੁਰਕੀ, ਸੀਰੀਆ ਭੁਚਾਲ: ਨਾਟੋ ਦੇਸ਼ਾਂ ਨੇ ਝੁਕਾਏ ਅੱਧੇ ਝੰਡੇ
. . .  1 day ago
ਬ੍ਰਸੇਲਜ਼ (ਬੈਲਜੀਅਮ), 8 ਫਰਵਰੀ- ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਾਰੇ 30 ਮੈਂਬਰ ਦੇਸ਼ਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਤੁਰਕੀ ਅਤੇ ਸੀਰੀਆ ਵਿਚ ਆਏ ਵਿਨਾਸ਼ਕਾਰੀ ਭੁਚਾਲ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੇ ਸਨਮਾਨ ਵਿਚ ਆਪਣੇ ਝੰਡੇ ਬ੍ਰਸੇਲਜ਼ ਵਿਚ ਗਠਜੋੜ ਦੇ........
ਜੰਮੂ ਕਸ਼ਮੀਰ ਵਿਚ ਗੁੰਡਾਰਾਜ ਹੈ- ਮਹਿਬੂਬਾ ਮੁਫ਼ਤੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪੀ.ਡੀ.ਪੀ. ਨੇਤਾ ਮਹਿਬੂਬਾ ਮੁਫ਼ਤੀ ਨੇ ਕਸ਼ਮੀਰ ਵਿਚ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਕਬਜ਼ੇ ਵਿਰੋਧੀ ਮੁਹਿੰਮ ਵਿਰੁੱਧ ਦਿੱਲੀ ਵਿਚ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ’ਚ ਗੁੰਡਾ ਰਾਜ ਹੈ ਅਤੇ ਇਹ ਅਫ਼ਗਾਨਿਸਤਾਨ ਵਾਂਗ ਤਬਾਹ ਹੋ ਰਿਹਾ ਹੈ। ਪੁਲਿਸ ਵਲੋਂ ਮਹਿਬੂਬਾ ਮੁਫ਼ਤੀ....
ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬੀ ਕਾਰੋਬਾਰੀ ਗੌਤਮ ਮਲਹੋਤਰਾ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 8 ਫਰਵਰੀ- ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ 2021-22 ਮਨੀ ਲਾਂਡਰਿੰਗ ਮਾਮਲੇ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫ਼ਤਾਰ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਜਲੰਧਰ

ਮੰਡੀ ਫੈਂਟਨਗੰਜ ਦੇ ਕਾਰੋਬਾਰੀਆਂ ਨੂੰ ਜੀ.ਐੱਸ.ਟੀ. ਦੇ ਨੋਟਿਸ ਜਾਰੀ

ਜਲੰਧਰ, 6 ਅਕਤੂਬਰ (ਸ਼ਿਵ)- ਇਕ ਪਾਸੇ ਤਾਂ ਜਿੱਥੇ ਪਹਿਲਾਂ ਹੀ ਕਾਰੋਬਾਰੀਆਂ ਵਲੋਂ ਜੀ. ਐੱਸ. ਟੀ. ਵਿਭਾਗ ਵਲੋਂ ਮਾਰੇ ਜਾ ਰਹੇ ਛਾਪਿਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਦੂਜੇ ਪਾਸੇ ਹੁਣ ਜੀ. ਐੱਸ. ਟੀ. ਵਿਭਾਗ ਨੇ ਮੰਡੀ ਫੈਨਟਣਗੰਜ ਦੇ ਕਾਰੋਬਾਰੀਆਂ ਨੂੰ ਨੋਟਿਸ ਜਾਰੀ ਕਰ ਦਿੱਤੇ ਹਨ | ਜੀ. ਐੱਸ. ਟੀ. ਵਿਭਾਗ ਦੇ ਜਿਸ ਸਟਾਫ਼ ਮੈਂਬਰਾਂ ਵਲੋਂ ਇਹ ਨੋਟਿਸ ਕਾਰੋਬਾਰੀਆਂ ਨੂੰ ਦਿੱਤੇ ਗਏ ਹਨ, ਇਹ ਕਹਿ ਕੇ ਦਿੱਤੇ ਗਏ ਹਨ ਕਿ ਦੁਕਾਨਾਂ ਬਾਹਰ ਕਾਰੋਬਾਰੀਆਂ ਨੇ ਜੀ. ਐੱਸ. ਟੀ. ਦੇ ਬੋਰਡ ਨਹੀਂ ਲਗਾਏ ਹਨ ਤਾਂ ਇਸ ਕਰਕੇ ਇਹ ਨੋਟਿਸ ਜਾਰੀ ਕੀਤੇ ਗਏ ਹਨ | ਮੰਡੀ ਦੇ ਚਾਹੇ ਕਈ ਕਾਰੋਬਾਰੀਆਂ ਨੂੰ ਦੁਕਾਨਾਂ ਬਾਹਰ ਬੋਰਡ ਨਾ ਲੱਗਣ ਦੀ ਗੱਲ ਕਹਿ ਕੇ ਨੋਟਿਸ ਫੜਾਏ ਗਏ ਹਨ ਜਦਕਿ ਕਈ ਕਾਰੋਬਾਰੀਆਂ ਨੂੰ ਤਾਂ ਬਾਅਦ ਵਿਚ ਜਾਣਕਾਰੀ ਮਿਲੀ ਕਿ ਉਨ੍ਹਾਂ ਨੂੰ ਪਿਛਲੇ ਚਾਰ ਸਾਲਾਂ ਦੇ ਜ਼ਿਆਦਾ ਸਮੇਂ ਤੋਂ ਸਾਰਾ ਰਿਕਾਰਡ ਲੈ ਕੇ ਜੀ. ਐੱਸ. ਟੀ. ਭਵਨ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ | ਮੰਡੀ ਦੇ ਕਈ ਕਾਰੋਬਾਰੀਆਂ ਨੂੰ ਇਸ ਤਰਾਂ ਦੇ ਨੋਟਿਸ ਫੜਾਏ ਗਏ ਹਨ | ਇਹ ਨੋਟਿਸ ਉਸ ਵੇਲੇ ਦਿੱਤੇ ਗਏ ਹਨ ਜਦੋਂ ਕਿ ਇਸ ਵੇਲੇ ਤਿਉਹਾਰੀ ਸੀਜਨ ਸ਼ੁਰੂ ਹੋਇਆ ਹੈ ਤੇ ਦੂਜੇ ਪਾਸੇ ਕਈ ਕਾਰੋਬਾਰੀ ਤਿਉਹਾਰੀ ਸੀਜਨ ਵਿਚ ਜਾਰੀ ਹੋਏ ਨੋਟਿਸਾਂ ਤੋਂ ਕਾਫੀ ਨਾਰਾਜ਼ ਸਨ | ਚੇਤੇ ਰਹੇ ਕਿ ਵਿਭਾਗ ਨੇ ਜੀ. ਐੱਸ. ਟੀ. ਲਾਗੂ ਹੋਣ ਦੇ ਪੰਜ ਸਾਲ ਬਾਅਦ ਬੋਰਡ ਨਾ ਲਗਾਉਣ 'ਤੇ ਕਾਰੋਬਾਰੀਆਂ ਨੂੰ ਨੋਟਿਸ ਜਾਰੀ ਕੀਤੇ ਹਨ |

ਪੀ.ਪੀ.ਆਰ. ਮਾਲ 'ਚ ਪੁਲਿਸ ਅਧਿਕਾਰੀਆਂ ਨਾਲ ਬਦਸਲੂਕੀ ਤੇ ਹੁੱਲੜਬਾਜ਼ੀ ਕਰਨ ਵਾਲਾ ਅਖਿਲ ਸ਼ਰਮਾ ਇਕ ਦਿਨ ਦੇ ਰਿਮਾਂਡ 'ਤੇ

ਜਲੰਧਰ, 6 ਅਕਤੂਬਰ (ਐੱਮ. ਐੱਸ. ਲੋਹੀਆ)-ਦੁਸਹਿਰੇ ਦੀ ਰਾਤ ਨਸ਼ੇ ਦੀ ਹਾਲਤ 'ਚ ਪੀ.ਪੀ.ਆਰ. ਮਾਲ 'ਚ ਹੁੱਲੜਬਾਜ਼ੀ ਕਰਨ ਵਾਲੇ ਰਬੜ ਕੈਮੀਕਲ ਕਾਰੋਬਾਰੀ ਅਖਿਲ ਸ਼ਰਮਾ ਪੁੱਤਰ ਅਦਰਸ਼ ਸ਼ਰਮਾ ਵਾਸੀ ਗੁਰੂ ਗੋਬਿੰਦ ਸਿੰਘ ਐਵੀਨਿਊ, ਜਲੰਧਰ ਨੂੰ ਅੱਜ ਅਦਾਲਤ 'ਚ ਪੇਸ਼ ਕਰਕੇ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰ ਦੀ ਨਿਸ਼ਾਨਦੇਹੀ 'ਤੇ ਕੁੱਲ 5 ਮੋਟਰਸਾਈਕਲ ਬਰਾਮਦ

ਜਲੰਧਰ, 6 ਅਕਤੂਬਰ (ਐੱਮ. ਐ ੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਵਲੋਂ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤੇ ਮੁਲਜ਼ਮ ਤੋਂ ਰਿਮਾਂਡ ਦੌਰਾਨ 4 ਚੋਰੀਸ਼ੁਦਾ ਮੋਟਰਸਾਈਕਲ ਹੋਰ ਬਰਾਮਦ ਕੀਤੇ ਗਏ ਹਨ | ਏ.ਸੀ.ਪੀ. ਮਾਡਲ ਟਾਊਨ ਖੁਸ਼ਬੀਰ ਕÏਰ ਚਾਹਲ ਨੇ ...

ਪੂਰੀ ਖ਼ਬਰ »

ਚੋਰੀ ਦੀ ਐਕਟਿਵਾ ਸਮੇਤ 4 ਵਿਅਕਤੀ ਕਾਬੂ

ਜਮਸ਼ੇਰ ਖਾਸ, 6 ਅਕਤੂਬਰ (ਅਵਤਾਰ ਤਾਰੀ)-ਥਾਣਾ ਸਦਰ ਜਲੰਧਰ ਦੀ ਪੁਲਿਸ ਵਲੋਂ ਬਿਨਾਂ ਨੰਬਰੀ ਚੋਰੀਸ਼ੁਦਾ ਐਕਟਿਵਾ 'ਤੇ ਘੁੰਮ ਰਹੇ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਅਜਾਇਬ ਸਿੰਘ ਔਜਲਾ ਨੇ ਦੱਸਿਆ ਕਿ ਏ. ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਕਾਲੋਨੀ ਦੀ ਮਾੜੀ ਹਾਲਤ ਨੂੰ ਲੈ ਕੇ ਕੀਤੀ ਸ਼ਿਕਾਇਤ

ਜਲੰਧਰ, 6 ਅਕਤੂਬਰ (ਸ਼ਿਵ)-ਮਹਾਰਾਜਾ ਰਣਜੀਤ ਸਿੰਘ ਰੈਜ਼ੀਡੈਂਟ ਵੈੱਲਫੇਅਰ ਸੁਸਾਇਟੀ ਦੇ ਐਗਜ਼ੀਕਿਊਟਵ ਕਮੇਟੀ ਦੇ ਪ੍ਰਧਾਨ ਰਾਕੇਸ਼ ਬਹਿਲ ਦੀ ਅਗਵਾਈ ਵਿਚ ਲੋਕਾਂ ਦੇ ਇਕ ਵਫ਼ਦ ਨੇ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਕਾਲੋਨੀ ਦੀ ਹਾਲਤ ...

ਪੂਰੀ ਖ਼ਬਰ »

ਏ.ਡੀ.ਸੀ ਵਲੋਂ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੇ ਕੰਮ 'ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

ਜਲੰਧਰ, 6 ਅਕਤੂਬਰ (ਚੰਦੀਪ ਭੱਲਾ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਰਿੰਦਰਪਾਲ ਸਿੰਘ ਬਾਜਵਾ ਨੇ ਵੋਟਰ ਸੂਚੀ ਦੀ ਸੁਧਾਈ ਦੇ ਨਾਲ-ਨਾਲ ਵੋਟਰ ਕਾਰਡਾਂ ਨੂੰ ਆਧਾਰ ਕਾਰਡਾਂ ਨਾਲ ਲਿੰਕ ਕਰਨ ਦੇ ਚੱਲ ਰਹੇ ਕੰਮ ਦੀ ਪ੍ਰਗਤੀ ਦੀ ਸਮੀਖਿਆ ...

ਪੂਰੀ ਖ਼ਬਰ »

ਛਾਉਣੀ 'ਚ ਜੈ ਗਣਪਤੀ ਸੇਵਾ ਸੁਸਾਇਟੀ ਵਲੋਂ ਅੱਜ ਕਰਵਾਇਆ ਜਾਵੇਗਾ 20ਵਾਂ ਸਾਲਾਨਾ ਜਗਰਾਤਾ

ਜਲੰਧਰ ਛਾਉਣੀ, 6 ਸਤੰਬਰ (ਪਵਨ ਖਰਬੰਦਾ)—ਜੈ ਗਣਪਤੀ ਸੇਵਾ ਸੁਸਾਇਟੀ ਵਲੋਂ ਮੁੱਖ ਪ੍ਰਬੰਧਕ ਤੇ ਸਾਬਕਾ ਕੌਂਸਲਰ ਹਰਵਿੰਦਰ ਸਿੰਘ ਪੱਪੂ ਦੀ ਦੇਖਰੇਖ 'ਚ ਹਰ ਸਾਲ ਕਰਵਾਇਆ ਜਾਂਦਾ ਸਾਲਾਨਾ ਜਗਰਾਤਾ ਇਸ ਵਾਰ 7 ਸਤੰਬਰ ਨੂੰ ਜਲੰਧਰ ਛਾਉਣੀ ਵਿਖੇ ਸਮੂਹ ਸੰਗਤ ਦੇ ਸਹਿਯੋਗ ...

ਪੂਰੀ ਖ਼ਬਰ »

ਚੁਗਿੱਟੀ ਵਿਖੇ ਦੁਸਹਿਰਾ ਉਤਸਵ ਸੰਬੰਧੀ ਸਮਾਗਮ

ਚੁਗਿੱਟੀ/ਜੰਡੂਸਿੰਘਾ, 6 ਅਕਤੂਬਰ (ਨਰਿੰਦਰ ਲਾਗੂ)-ਸ੍ਰੀ ਰਾਮ ਉਤਸਵ ਦੁਸਹਿਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਚੁਗਿੱਟੀ ਅਤੇ ਆਸ-ਪਾਸ ਦੇ ਇਲਾਕਾ ਵਸਨੀਕਾਂ ਦੇ ਸਹਿਯੋਗ ਨਾਲ ਦੁਸਹਿਰਾ ਉਤਸਵ ਸੰਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਭਗਵਾਨ ਦੀ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋ ਦੋਸ਼ੀਆਂ ਨੂੰ 10-10 ਸਾਲ ਦੀ ਕੈਦ

ਜਲੰਧਰ, 6 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਦੋ ਦੋਸ਼ੀਆਂ ਹਰਦੇਵ ਸਿੰਘ ਉਰਫ ਰਵੀ ਪੁੱਤਰ ਸਤਨਾਮ ਸਿੰਘ ਵਾਸੀ ਅਸ਼ੋਕ ਵਿਹਾਰ, ਜਲੰਧਰ ਅਤੇ ਹਰਪ੍ਰੀਤ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਬਜ਼ੁਰਗ ਦੀ ਮੌਤ

ਜਲਧਰ ਛਾਉਣੀ, 6 ਸਤੰਬਰ (ਪਵਨ ਖਰਬੰਦਾ)-ਸਥਾਨਕ ਰੇਲਵੇ ਸਟੇਸ਼ਨ ਨੇੜੇ ਬੀਤੀ ਸ਼ਾਮ ਰੇਲਵੇ ਲਾਈਨਾਂ ਪਾਰ ਕਰਦੇ ਹੋਏ ਛੱਤੀਸਗੜ੍ਹ ਤੋਂ ਅੰਮਿ੍ਤਸਰ ਵੱਲ ਨੂੰ ਜਾਣ ਵਾਲੀ ਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿਸ ...

ਪੂਰੀ ਖ਼ਬਰ »

ਟਾਕ ਜਠੇਰਿਆਂ ਦਾ ਸਾਲਾਨਾ ਮੇਲਾ ਐਤਵਾਰ ਨੂੰ

ਜਲੰਧਰ, 6 ਅਕਤੂਬਰ (ਅ.ਬ.)-ਕਸ਼ਯਪ ਰਾਜਪੂਤ ਭਾਈਚਾਰੇ ਦੇ ਟਾਕ ਜਠੇਰਿਆ ਦਾ ਸਾਲਾਨਾ ਮੇਲਾ ਸ਼ਾਮਚੁਰਾਸੀ ਨੇੜੇ ਪਿੰਡ ਜੰਡੀ ਵਿਖੇ ਅਸਥਾਨ ਬਾਬਾ ਬੀਰ ਮੱਲ ਟਾਕ ਵਿਖੇ 9 ਅਕਤੂਬਰ ਦਿਨ ਐਤਵਾਰ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਠੇਰਿਆ ...

ਪੂਰੀ ਖ਼ਬਰ »

ਕੁੱਕੜ ਪਿੰਡ ਦੀ ਹਾਕੀ ਲੀਗ ਦੌਰਾਨ ਹੋਏ ਫਸਵੇਂ ਮੁਕਾਬਲੇ

ਜਲੰਧਰ, 6 ਅਕਤੂਬਰ (ਜਸਪਾਲ ਸਿੰਘ)-ਗੋਬਿੰਦ ਸਪੋਰਟਸ ਅਕੈਡਮੀ ਕੁੱਕੜ ਪਿੰਡ ਵਲੋਂ ਸਮੂਹ ਪਿੰਡ ਵਾਸੀਆਂ, ਗ੍ਰਾਮ ਪੰਚਾਇਤ ਅਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਕੁੱਕੜ ਪਿੰਡ ਦੇ ਖੇਡ ਮੈਦਾਨ ਵਿਖੇ ਕਰਾਈ ਜਾ ਰਹੀ 8ਵੀਂ ਕੁੱਕੜ ਪਿੰਡ ਹਾਕੀ ਲੀਗ ਦੇ ਮੁਕਾਬਲਿਆਂ ...

ਪੂਰੀ ਖ਼ਬਰ »

ਵਾਰਡਬੰਦੀ ਲਈ ਜਲੰਧਰ ਦੇ 77 ਵਾਰਡਾਂ ਦੇ ਸਰਵੇ ਦਾ ਕੰਮ ਪੂਰਾ

ਜਲੰਧਰ, 6 ਅਕਤੂਬਰ (ਸ਼ਿਵ)-ਸ਼ਹਿਰ ਦੇ 80 ਵਾਰਡਾਂ ਵਿਚੋਂ 77 ਵਾਰਡਾਂ ਦੀ ਨਵੀਂ ਵਾਰਡਬੰਦੀ ਦਾ ਸਰਵੇ ਕਰਨ ਦਾ ਕੰਮ ਪੂਰਾ ਹੋ ਚੱੁਕਾ ਹੈ ਤੇ ਨਿਗਮ ਕਮਿਸ਼ਨਰ ਦਵਿੰਦਰ ਸਿੰਘ ਨੇ ਸਾਰੀ ਰਿਪੋਰਟ ਸੋਮਵਾਰ ਤੱਕ ਮੰਗ ਲਈ ਹੈ | ਨਗਰ ਨਿਗਮ ਚੋਣਾਂ ਤੋਂ ਪਹਿਲਾਂ ਰਾਜ ਸਰਕਾਰ ਨੇ ...

ਪੂਰੀ ਖ਼ਬਰ »

ਨਾਜਾਇਜ਼ ਕਾਲੋਨੀਆਂ 'ਤੇ ਨਗਰ ਨਿਗਮ ਦੀ ਚੱਲੇਗੀ ਡਿੱਚ, ਸੀਲ ਹੋਣਗੀਆਂ ਇਮਾਰਤਾਂ

ਜਲੰਧਰ, 6 ਅਕਤੂਬਰ (ਸ਼ਿਵ)-ਨਗਰ ਨਿਗਮ ਪ੍ਰਸ਼ਾਸਨ ਜਲਦੀ ਹੀ ਹੁਣ ਨਾਜਾਇਜ ਬਣ ਰਹੀਆਂ ਕਾਲੋਨੀਆਂ ਖ਼ਿਲਾਫ਼ ਨਾ ਸਿਰਫ਼ ਉਨਾਂ 'ਤੇ ਕਾਰਵਾਈ ਸ਼ੁਰੂ ਕਰਨ ਜਾ ਰਿਹਾ ਹੈ ਸਗੋਂ ਹੁਣ ਨਾਜਾਇਜ ਬਣ ਰਹੀਆਂ ਇਮਾਰਤਾਂ ਨੂੰ ਸੀਲ ਕਰ ਦਿੱਤਾ ਜਾਵੇਗਾ | ਸ਼ਹਿਰ ਵਿਚ ਲਗਾਤਾਰ ਬਣ ...

ਪੂਰੀ ਖ਼ਬਰ »

ਪਟਾਕਿਆਂ ਦੇ ਆਰਜ਼ੀ ਲਾਇਸੰਸਾਂ ਸਬੰਧੀ ਡਰਾਅ 12 ਨੂੰ -ਡਿਪਟੀ ਕਮਿਸ਼ਨਰ

ਜਲੰਧਰ, 6 ਅਕਤੂਬਰ (ਐੱਮ.ਐੱਸ. ਲੋਹੀਆ)-ਪਟਾਕਿਆਂ ਦੇ ਆਰਜ਼ੀ ਲਾਇਸੰਸਾਂ 12 ਅਕਤੂਬਰ 2022 ਨੂੰ ਸਥਾਨਕ ਰੈੱਡ ਕਰਾਸ ਭਵਨ ਵਿਖੇ ਡਰਾਅ ਰਾਹੀਂ ਜਾਰੀ ਕੀਤੇ ਜਾਣਗੇ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਪੁਲਿਸ (ਲਾਅ ਐਂਡ ਆਰਡਰ) ਡਾ. ਅੰਕੁਰ ਗੁਪਤਾ ਨੇ ਦੱਸਿਆ ...

ਪੂਰੀ ਖ਼ਬਰ »

ਨਾਜਾਇਜ਼ ਕਾਲੋਨੀਆਂ 'ਤੇ ਨਗਰ ਨਿਗਮ ਦੀ ਚੱਲੇਗੀ ਡਿੱਚ, ਸੀਲ ਹੋਣਗੀਆਂ ਇਮਾਰਤਾਂ

ਜਲੰਧਰ, 6 ਅਕਤੂਬਰ (ਸ਼ਿਵ)-ਨਗਰ ਨਿਗਮ ਪ੍ਰਸ਼ਾਸਨ ਜਲਦੀ ਹੀ ਹੁਣ ਨਾਜਾਇਜ ਬਣ ਰਹੀਆਂ ਕਾਲੋਨੀਆਂ ਖ਼ਿਲਾਫ਼ ਨਾ ਸਿਰਫ਼ ਉਨਾਂ 'ਤੇ ਕਾਰਵਾਈ ਸ਼ੁਰੂ ਕਰਨ ਜਾ ਰਿਹਾ ਹੈ ਸਗੋਂ ਹੁਣ ਨਾਜਾਇਜ ਬਣ ਰਹੀਆਂ ਇਮਾਰਤਾਂ ਨੂੰ ਸੀਲ ਕਰ ਦਿੱਤਾ ਜਾਵੇਗਾ | ਸ਼ਹਿਰ ਵਿਚ ਲਗਾਤਾਰ ਬਣ ...

ਪੂਰੀ ਖ਼ਬਰ »

ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਜਣੇਪੇ ਦੌਰਾਨ ਮੌਤਾਂ ਦੀ ਕੀਤੀ ਪੜਤਾਲ

ਜਲੰਧਰ, 6 ਅਕਤੂਬਰ (ਐੱਮ. ਐੱਸ. ਲੋਹੀਆ)-ਅਗਸਤ ਅਤੇ ਸਤੰਬਰ ਮਹੀਨੇ ਦÏਰਾਨ ਜ਼ਿਲ੍ਹੇ 'ਚ ਹੋਈਆਂ ਜਣੇਪੇ ਦੌਰਾਨ ਮੌਤਾਂ ਦੀ ਪੜਤਾਲ ਲਈ ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ | ਇਸ ਦੌਰਾਨ ਸਿਵਲ ਸਰਜਨ ਨੇ ਕਿਹਾ ਕਿ ਮੈਟਰਨਲ ਡੈੱਥਸ ਰਿਵਿਊ ...

ਪੂਰੀ ਖ਼ਬਰ »

ਮੰਡੀ 'ਚੋਂ ਲਿਫ਼ਟਿੰਗ ਲਈ ਸਰਕਾਰ ਟਰੱਕਾਂ 'ਤੇ ਨਵੀਂਆਂ ਸ਼ਰਤਾਂ ਨਾ ਲਗਾਵੇ-ਟਰੱਕ ਯੂਨੀਅਨ ਲੋਹੀਆਂ

ਲੋਹੀਆਂ ਖਾਸ, 6 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪੰਜਾਬ ਦੀ ਨਵੀਂ ਸਰਕਾਰ ਸੰਜਮ ਨਾਲ ਫੈਸਲੇ ਲੈ ਕੇ ਲੋਕਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਵੇ, ਕਿ ਜਲਦਬਾਜ਼ੀ ਵਿੱਚ ਕੀਤੇ ਫੈਸਲਿਆਂ ਨਾਲ ਕਿਸੇ ਨੂੰ ਰੁਜ਼ਗਾਰ ਦੇਣ ਦੀ ਥਾਂ ਪਹਿਲਿਆਂ ਦੇ ਵੀ ਰੁਜ਼ਗਾਰ ਖੋਹ ਲਏ ...

ਪੂਰੀ ਖ਼ਬਰ »

ਰਾਜ ਸਭਾ ਮੈਂਬਰ ਡਾ: ਅਸ਼ੋਕ ਕੁਮਾਰ ਮਿੱਤਲ ਵਿਦੇਸ਼ ਮਾਮਲਿਆਂ ਦੀ ਸਥਾਈ ਸੰਸਦੀ ਕਮੇਟੀ ਦੇ ਮੈਂਬਰ ਨਿਯੁਕਤ

ਜਲੰਧਰ, 6 ਅਕਤੂਬਰ (ਰਣਜੀਤ ਸਿੰਘ ਸੋਢੀ)-ਰਾਜ ਸਭਾ ਮੈਂਬਰ ਡਾ: ਅਸ਼ੋਕ ਕੁਮਾਰ ਮਿੱਤਲ ਨੂੰ ਵਿਦੇਸ਼ ਮੰਤਰਾਲੇ ਲਈ ਰਾਜ ਸਭਾ ਦੀ ਸੰਸਦੀ ਸਟੈਂਡਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਇਸ ਤਰਾਂ, ਡਾ: ਮਿੱਤਲ ਨੂੰ ਸੰਸਦ ਮੈਂਬਰ ਬਣਨ ਦੇ ਪਹਿਲੇ ਕਾਰਜਕਾਲ ਵਿਚ ਹੀ ...

ਪੂਰੀ ਖ਼ਬਰ »

'ਆਪ' ਦੀ ਮਹਿਲਾ ਆਗੂ ਨੂੰ ਧਮਕਾਉਣ ਅਤੇ ਅਸ਼ਲੀਲ ਮੈਸੇਜ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ

ਜਲੰਧਰ, 6 ਅਕਤੂਬਰ (ਐੱਮ. ਐੱਸ. ਲੋਹੀਆ)-ਆਮ ਆਦਮੀ ਪਾਰਟੀ ਦੀ ਕਪੂਰਥਲਾ ਵਿਧਾਨ ਸਭਾ ਹਲਕੇ ਦੀ ਇੰਚਾਰਜ ਸੇਵਾ-ਮੁਕਤ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੰਜੂ ਰਾਣਾ ਦੀ ਸ਼ਿਕਾਇਤ 'ਤੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਕਪੂਰਥਲਾ ਦੇ ਰਹਿਣ ਵਾਲੇ 3 ਵਿਅਕਤੀਆਂ ਕੰਵਰ ...

ਪੂਰੀ ਖ਼ਬਰ »

ਸੇਂਟ ਸੋਲਜਰ ਲਾਅ ਕਾਲਜ ਨੇ ਕੀਤੇ 20 ਸਾਲ ਪੂਰੇ

ਜਲੰਧਰ, 6 ਅਕਤੂਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਲਾਅ ਕਾਲਜ ਵਲੋਂ ਕਾਲਜ ਦਾ 20ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਸਾਬਕਾ ਜ਼ਿਲ੍ਹਾ ਤੇ ਸੈਸ਼ਨ ਜੱਜ, ਡਾਇਰੈਕਟਰ ਚੰਡੀਗੜ੍ਹ ਜੁਡੀਸ਼ੀਅਲ ਅਕੈਡਮੀ ਬੀ.ਕੇ ਮਹਿਤਾ, ਗਰੁੱਪ ਚੇਅਰਮੈਨ ਅਨਿਲ ਚੋਪੜਾ ਨੇ ਮੁੱਖ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜ ਸੰਗ ਢੇਸੀਆਂ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ

ਗੁਰਾਇਆ, 6 ਅਕਤੂਬਰ (ਬਲਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜ, ਬਾਬਾ ਸੰਗ ਢੇਸੀਆਂ ਵਿਖੇ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਾਲਜ ਵਿਚ ''ਸਾਈਬਰ ਜਾਗਰੂਕਤਾ ਦਿਵਸ'' ਮਨਾਇਆ ਗਿਆ | ਇਸ ਮੌਕੇ ਕਾਲਜ ਦੇ ...

ਪੂਰੀ ਖ਼ਬਰ »

ਬਜਰੀ ਨਾਲ ਭਰਿਆ ਟਿੱਪਰ ਬੇਕਾਬੂ ਹੋ ਕੇ ਹਾਈਵੇਅ 'ਤੇ ਪਲਟਿਆ, ਚਾਲਕ ਜ਼ਖ਼ਮੀ

ਕਿਸ਼ਨਗੜ੍ਹ, 6 ਅਕਤੂਬਰ (ਹੁਸਨ ਲਾਲ)-ਜਲੰਧਰ ਪਠਾਨਕੋਟ ਕੌਮੀ ਸ਼ਾਹ ਮਾਰਗ 'ਤੇ ਸਥਿਤ ਅੱਡਾ ਬਿਆਸ ਪਿੰਡ ਨਜ਼ਦੀਕ ਨਹਿਰੀ ਪੁਲੀ ਤੇ ਇਕ ਬੱਜਰੀ ਨਾਲ ਭਰੇ ਟਿੱਪਰ ਨੂੰ ਕਿਸੇ ਅਣਪਛਾਤੇ ਟਰੱਕ ਵਲੋਂ ਸਾਈਡ ਮਾਰਨ 'ਤੇ ਟਿੱਪਰ ਬੇਕਾਬੂ ਹੋ ਕੇ ਪਲਟਣ ਅਤੇ ਚਾਲਕ ਦੇ ਜ਼ਖਮੀ ਹੋਣ ...

ਪੂਰੀ ਖ਼ਬਰ »

'ਆਪ' ਸਰਕਾਰ ਨੇ ਰਾਜ ਦੇ ਲੋਕਾਂ ਨੂੰ ਨਿਰਾਸ਼ ਕੀਤਾ-ਠੇਕੇਦਾਰ ਸੁਰਿੰਦਰ ਸਿੰਘ

ਜਲੰਧਰ, 6 ਅਕਤੂਬਰ (ਜਸਪਾਲ ਸਿੰਘ)-ਉੱਘੇ ਸਮਾਜ ਸੇਵਕ ਠੇਕੇਦਾਰ ਸੁਰਿੰਦਰ ਸਿੰਘ (ਬੇਅੰਤ ਨਗਰ) ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਨੂੰ ਬੇਹੱਦ ਨਿਰਾਸ਼ਾਜਨਕ ਦੱਸਦੇ ਹੋਏ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਸੰਬੰਧੀ ਟ੍ਰੈਫ਼ਿਕ ਪੁਲਿਸ ਵਲੋਂ ਰੂਟ ਪਲਾਨ ਜਾਰੀ

ਜਲੰਧਰ, 6 ਅਕਤੂਬਰ (ਐੱਮ. ਐੱਸ. ਲੋਹੀਆ)—ਭਗਵਾਨ ਵਾਲਮੀਕ ਦੇ ਪ੍ਰਕਾਸ਼ ਦਿਵਸ ਦੇ ਸਬੰਧ 'ਚ ਮਿਤੀ 08/10/2022 ਨੂੰ ਜਲੰਧਰ ਸ਼ਹਿਰ ਅੰਦਰ ਭਗਵਾਨ ਵਾਲਮੀਕ ਜੀ ਉਤਸਵ ਕਮੇਟੀ ਵਲੋਂ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੌਰਾਨ ਆਵਾਜਾਈ ਨੂੰ ਨਿਰਵਿਘਨ ਰੱਖਣ ਲਈ ਕਮਿਸ਼ਨਰੇਟ ਪੁਲਿਸ ...

ਪੂਰੀ ਖ਼ਬਰ »

ਸਤਨਾਮ ਨਗਰ ਦੇ ਵਸਨੀਕ ਅਵਾਰਾ ਕੁੱਤਿਆਂ ਤੋਂ ਪ੍ਰੇਸ਼ਾਨ

ਚੁਗਿੱਟੀ/ਜੰਡੂਸਿੰਘਾ, 6 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਸਤਨਾਮ ਨਗਰ ਵਿਖੇ ਗਲੀਆਂ 'ਚ ਥਾਂ-ਥਾਂ ਫਿਰਦੇ ਅਵਾਰਾ ਕੁੱਤੇ ਇਲਾਕਾ ਵਸਨੀਕਾਂ ਦੀ ਸਿਰਦਰਦੀ ਦਾ ਕਾਰਨ ਬਣੇ ਹੋਏ ਹਨ | ਇਸ ਸੰਬੰਧੀ ਗੱਲਬਾਤ ਕਰਦਿਆਂ ਪ੍ਰਭਦਿਆਲ, ਮੁਕੇਸ਼ ਸ਼ਰਮਾ, ਜਗਨ ਨਾਥ, ...

ਪੂਰੀ ਖ਼ਬਰ »

ਪੰਥਕ ਰੋਸ ਮਾਰਚ ਅੱਜ ਦੁਪਹਿਰ ਪੁੱਜੇਗਾ ਜਲੰਧਰ

ਜਲੰਧਰ 6 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦੀਆਂ ਡੂੰਘੀਆਂ ਸਾਜਿਸ਼ਾਂ ਦੇ ਵਿਰੋਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ• ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਅਕਾਲ ...

ਪੂਰੀ ਖ਼ਬਰ »

ਤਾਜਪੁਰ ਚਰਚ 'ਚ ਇਲਾਜ ਕਰਵਾਉਣ ਆਏ ਵਿਅਕਤੀ ਦੀ ਗੁੰਮਸ਼ੁਦਗੀ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ-ਸਿੱਖ ਤਾਲਮੇਲ ਕਮੇਟੀ

ਜਲੰਧਰ, 6 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪਿਛਲੇ ਦਿਨਾਂ 'ਚ ਤਾਜਪੁੁਰ ਚਰਚ ਵਿਖੇ ਇਕ ਛੋਟੀ ਬੱਚੀ ਦੀ ਹੋਈ ਮੌਤ ਦੀ ਖ਼ਬਰ ਦੀ ਅਜੇ ਸਿਆਹੀ ਵੀ ਨਹੀਂ ਸੁੱਕੀ ਸੀ, ਕਿ ਹੁਣ ਇਸੇ ਚਰਚ ਨਾਲ ਸੰਬੰਧਿਤ ਇੱਕ ਹੋਰ ਹਿਰਦੇ ਵੇਦਿਕ ਖ਼ਬਰ ਸਾਹਮਣੇ ਆਈ ਹੈ | ਤਾਜਪੁੁਰ ਚਰਚ 'ਚ ...

ਪੂਰੀ ਖ਼ਬਰ »

ਮਾਡਲ ਟਾਊਨ ਸ਼ਮਸ਼ਾਨਘਾਟ ਦੇ ਡੰਪ ਕੋਲ ਖ਼ਾਲੀ ਹੋਈ ਜਗ੍ਹਾ 'ਤੇ ਲੱਗਣਗੀਆਂ ਗੱਡੀਆਂ

ਜਲੰਧਰ, 6 ਅਕਤੂਬਰ (ਸ਼ਿਵ)-ਮਾਡਲ ਟਾਊਨ ਡੰਪ ਦੀ ਖ਼ਾਲੀ ਹੋਈ ਜਗਾ ਅਤੇ ਸ਼ਮਸ਼ਾਨਘਾਟ ਵਾਲੇ ਪਾਸੇ ਕਮੇਟੀ ਵਲੋਂ ਲੋਕਾਂ ਦੀਆਂ ਗੱਡੀਆਂ ਖੜ੍ਹੀ ਕਰਨ ਲਈ ਕੀਤੀ ਜਾਣ ਵਾਲੀ ਤਾਰਬੰਦੀ ਲਈ ਪਿੱਲਰ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਮਾਡਲ ਟਾਊਨ ਡੰਪ ਨੂੰ ਬੰਦ ...

ਪੂਰੀ ਖ਼ਬਰ »

ਦੇਸ਼ ਭਗਤ ਯਾਦਾਗਰ ਹਾਲ ਵਿਖੇ ਖੁੱਲਿ੍ਹਆ ਦਿੱਲੀ ਬਾਜ਼ਾਰ

ਜਲੰਧਰ, 6 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਲਾਈਮ ਲਾਇਟ ਈਵੈਂਟ ਕੰਪਨੀ ਵਲੋਂ ਦੇਸ਼ ਭਗਤ ਯਾਦਗਾਰ ਹਾਲ ਵਿਖੇ 6 ਤੋਂ 10 ਅਕਤੂਬਰ ਤੱਕ ਦਿੱਲੀ ਬਾਜ਼ਾਰ ਸਜਾਇਆ ਗਿਆ ਹੈ | ਜਿਸ ਵਿਚ 100 ਤੋਂ ਵੱਧ ਸਟਾਲ ਲਗਾਏ ਗਏ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਸੰਬੰਧੀ ਟ੍ਰੈਫ਼ਿਕ ਪੁਲਿਸ ਵਲੋਂ ਰੂਟ ਪਲਾਨ ਜਾਰੀ

ਜਲੰਧਰ, 6 ਅਕਤੂਬਰ (ਐੱਮ. ਐੱਸ. ਲੋਹੀਆ)—ਭਗਵਾਨ ਵਾਲਮੀਕ ਦੇ ਪ੍ਰਕਾਸ਼ ਦਿਵਸ ਦੇ ਸਬੰਧ 'ਚ ਮਿਤੀ 08/10/2022 ਨੂੰ ਜਲੰਧਰ ਸ਼ਹਿਰ ਅੰਦਰ ਭਗਵਾਨ ਵਾਲਮੀਕ ਜੀ ਉਤਸਵ ਕਮੇਟੀ ਵਲੋਂ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੌਰਾਨ ਆਵਾਜਾਈ ਨੂੰ ਨਿਰਵਿਘਨ ਰੱਖਣ ਲਈ ਕਮਿਸ਼ਨਰੇਟ ਪੁਲਿਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX