ਚੰਡੀਗੜ੍ਹ, 24 ਨਵੰਬਰ (ਅਜਾਇਬ ਸਿੰਘ ਔਜਲਾ)- ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ ਨੇ ਅੱਜ ਸੈਕਟਰ-17 'ਚ ਭਰਵੀਂ ਰੈਲੀ ਕਰਕੇ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਸੰਬੰਧੀ 18 ਨਵੰਬਰ 2022 ਨੂੰ ਜਾਰੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫਾੜ ਕੇ ਕੁੜੇਦਾਨ 'ਚ ਸੁੱਟ ਕੇ ਆਪਣਾ ਰੋਸ ਵਿਅਕਤ ਕੀਤਾ ਗਿਆ | ਇਸ ਮੌਕੇ ਸਾਂਝਾ ਮੁਲਾਜ਼ਮ ਮੰਚ ਚੰਡੀਗੜ੍ਹ ਦੇ ਕਨਵੀਨਰ, ਕੋ-ਕਨਵੀਨਰ ਅਤੇ ਅਹੁਦੇਦਾਰ ਦਵਿੰਦਰ ਸਿੰਘ ਬੈਨੀਪਾਲ, ਜਸਮਿੰਦਰ ਸਿੰਘ, ਸੰਦੀਪ ਸਿੰਘ ਬਰਾੜ, ਰਾਮ ਧਾਲੀਵਾਲ ਤੇ ਸੁਖਚੈਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫ਼ਿਕੇਸ਼ਨ ਇਕ ਧੋਖਾ ਹੈ ਅਤੇ ਇਹ ਨੋਟੀਫ਼ਿਕੇਸ਼ਨ ਨਾ ਹੋ ਕੇ ਸਿਰਫ਼ ਤੇ ਸਿਰਫ਼ ਇਕ ਲਿਖਤੀ ਭਰੋਸੇ ਤੋਂ ਜ਼ਿਆਦਾ ਕੁੱਝ ਵੀ ਨਹੀਂ | ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਗੁਜਰਾਤ ਚੋਣਾਂ ਦੇ ਮੱਦੇਨਜ਼ਰ ਇਹ ਪੱਤਰ ਜਾਰੀ ਕੀਤਾ ਅਤੇ ਜਾਣਬੱੁਝ ਕੇ ਸੀ.ਐਸ.ਆਰ ਦੇ ਨਿਯਮਾਂ ਨੂੰ ਸੋਧੇ ਬਿਨਾਂ ਤੇ ਵਿਸਤਰਿਤ ਪੈਨਸ਼ਨ ਪਾਲਸੀ ਦਾ ਉਲੇਖ ਕੀਤੇ ਬਗੈਰ ਹੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਹੈ | ਮੁਲਾਜ਼ਮ ਆਗੂਆਂ ਨੇ ਹੈਰਾਨੀ ਪ੍ਰਗਟ ਕੀਤੀ ਕਿ ਇਸ ਪੱਤਰ ਵਿਚ ਕਿਸੇ ਵੀ ਮਿਤੀ ਦਾ ਉਲੇਖ ਨਹੀਂ ਕੀਤਾ ਗਿਆ ਕਿ ਇਹ ਲਾਗੂ ਕਦੋਂ ਤੋਂ ਹੋਣੀ ਹੈ | ਬੁਲਾਰਿਆਂ ਨੇ ਮੰਗ ਕੀਤੀ ਕਿ ਸਰਕਾਰ ਗੁਜਰਾਤ ਚੋਣਾਂ ਤੋਂ ਪਹਿਲਾਂ-ਪਹਿਲਾਂ ਪੁਰਾਣੀ ਪੈਨਸ਼ਨ ਬਹਾਲੀ ਸੰਬੰਧੀ ਲੋੜੀਂਦੀਆਂ ਸੋਧਾਂ ਪੂਰੀਆਂ ਕਰ ਕੇ ਨਿਯਮਾਂ ਦੇ ਅਨੁਕੂਲ ਨੋਟੀਫ਼ਿਕੇਸ਼ਨ ਜਾਰੀ ਕਰੇ ਜਿਸ ਦਾ ਫ਼ਾਇਦਾ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਹੋ ਸਕੇ | ਇਸ ਰੋਸ ਧਰਨੇ 'ਚ ਡਾਇਰੈਕਟੋਰੇਟਾਂ ਦੇ ਨਾਲ ਨਾਲ ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵੀ ਹਿੱਸਾ ਲਿਆ | ਸਕੱਤਰੇਤ ਦੀਆਂ ਮੁਲਾਜ਼ਮ ਐਸੋਸੀਏਸ਼ਨਾ ਵਲੋਂ ਜਸਪ੍ਰੀਤ ਸਿੰਘ ਰੰਧਾਵਾ, ਮਿਥੁਨ ਚਾਵਲਾ, ਸੁਸ਼ੀਲ ਫੌਜੀ, ਇੰਦਰਪਾਲ ਸਿੰਘ ਭੰਗੂ ਤੇ ਸੰਦੀਪ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨੂੰ ਇੰਨਾ ਬੇਸਮਝ ਨਾ ਸਮਝੇ ਕਿਉਂਕਿ ਉਹ ਨਿੱਤ ਹੀ ਰੂਲ ਡਰਾਫ਼ਟ ਕਰਦੇ ਹਨ ਤੇ ਉਨ੍ਹਾਂ ਨੂੰ ਪਤਾ ਹੈ ਕਿ ਨੋਟੀਫ਼ਿਕੇਸ਼ਨ ਜਾਰੀ ਕਰਨ ਲਈ ਲੋੜੀਂਦੀਆਂ ਉਪਚਾਰਕਤਾਵਾਂ ਕੀ ਹਨ | ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕੀ ਪੁਰਾਣੀ ਪੈਨਸ਼ਨ ਦੀ ਇੰਨ-ਬਿੰਨ ਬਹਾਲੀ, 2016 ਤੋਂ ਬਾਅਦ ਭਰਤੀ ਤਰੱਕੀਯਾਬਤਾ ਮੁਲਾਜ਼ਮਾਂ ਨੂੰ ਤਰੱਕੀ ਦੀ ਮਿਤੀ ਤੋਂ ਪੇ-ਕਮਿਸ਼ਨ ਦੀ 15 ਪ੍ਰਤੀਸ਼ਤ ਦੇ ਵਾਧਾ ਦੀ ਆਪਸ਼ਨ, ਕੇਂਦਰ ਦੇ 7ਵੇਂ ਤਨਖ਼ਾਹ ਕਮਿਸ਼ਨ ਦੀ ਥਾਂ ਤੇ ਪੰਜਾਬ ਦਾ 6ਵਾਂ ਤਨਖ਼ਾਹ ਕਮਿਸ਼ਨ ਨੂੰ ਤੁਰੰਤ ਲਾਗੂ ਕਰੇ, ਪੰਜਾਬ ਸਰਕਾਰ ਦੇ ਸਰਕਾਰੀ ਮਕਾਨਾਂ ਦੀ ਲਾਇਸੰਸ ਫ਼ੀਸ 5 ਪ੍ਰਤੀਸ਼ਤ ਦੀ ਥਾਂ ਤੇ ਯੂ.ਟੀ., ਹਰਿਆਣਾ ਸਰਕਾਰ ਜਾਂ ਕੇਂਦਰ ਸਰਕਾਰ ਵਲੋਂ ਨਿਰਧਾਰਿਤ ਕੀਤੇ ਫਿਕਸ ਰੇਟਾਂ ਅਨੁਸਾਰ ਵਸੂਲੀ ਕੀਤੀ ਜਾਵੇ ਅਤੇ 15 ਜਨਵਰੀ 2015 ਦੇ ਪੱਤਰ ਨੂੰ ਵਾਪਸ ਲਿਆ ਜਾਵੇ ਤੇ ਮਹਿੰਗਾਈ ਭੱਤੇ ਸੰਬੰਧੀ ਜਾਰੀ ਪੱਤਰ 'ਚ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੀਆਂ ਅਦਾਇਗੀ ਦੀ ਮਿਤੀਆਂ ਦਰਸਾਉਂਦੇ ਹੋਏ ਸੋਧ ਕੀਤੀ ਜਾਵੇ | ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਮੁਲਾਜ਼ਮਾਂ ਦੀਆਂ ਵਾਜਬ ਮੰਗਾਂ ਹਨ ਤੇ ਇਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ |
ਚੰਡੀਗੜ੍ਹ, 24 ਨਵੰਬਰ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਸ਼ਹਿਰ ਦੇ ਇਕ ਪ੍ਰਾਈਵੇਟ ਕਾਲਜ ਦੇ ਪ੍ਰੋਫੈਸਰ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ | ਅਜਿਹੇ 'ਚ ਅਧਿਆਪਕਾਂ ਨੇ 10 ਦਸੰਬਰ ਤੋਂ ਕਾਲਜਾਂ ਨੂੰ ਮੁਕੰਮਲ ਤੌਰ 'ਤੇ ਬੰਦ ਰੱਖਣ ...
ਜ਼ੀਰਕਪੁਰ, 24 ਨਵੰਬਰ (ਹੈਪੀ ਪੰਡਵਾਲਾ)-ਅੱਜ ਸ਼ਾਮ ਬਲਟਾਣਾ ਖ਼ੇਤਰ 'ਚ ਇਕ ਔਰਤ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ | ਮਿ੍ਤਕ ਦੀ ਪਛਾਣ ਗਾਇਤਰੀ (37) ਪਤਨੀ ਰਾਜ ਬਹਾਦਰ ਮੂਲ ਵਾਸੀ ਕਾਨਪੁਰ ਅਤੇ ਹਾਲ ਵਾਸੀ ਏਕਤਾ ਵਿਹਾਰ ਕਾਲੋਨੀ ਬਲਟਾਣਾ ਵਜੋਂ ਹੋਈ | ਮਿ੍ਤਕਾ ਦੇ ...
ਚੰਡੀਗੜ੍ਹ, 24 ਨਵੰਬਰ (ਅਜੀਤ ਬਿਊਰੋ)- ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਆਡਿਟ ਦਿਵਸ ਦਾ ਉਦਘਾਟਨ ਕੀਤਾ ਜੋ ਕਿ ਇੰਸਟੀਚਿਊਟ ਆਫ਼ ਕੰਪਟਰੋਲਰ ਜਨਰਲ ਆਫ਼ ਇੰਡੀਆ ਦੇ ਇਤਿਹਾਸਕ ਮੂਲ ਅਤੇ ਪਿਛਲੇ ਕਈ ਸਾਲਾਂ ਤੋਂ ਚੰਗੇ ਸ਼ਾਸਨ, ਪਾਰਦਰਸ਼ਤਾ ਅਤੇ ਜਵਾਬਦੇਹੀ ...
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸਰਕਾਰ ਭਾਵੇਂ ਰਿਸ਼ਵਤਖ਼ੋਰੀ ਖ਼ਤਮ ਕਰਨ ਲਈ ਕਿੰਨੇ ਹੀ ਸਖ਼ਤ ਕਦਮ ਚੁੱਕ ਲਵੇ ਪਰ ਰਿਸ਼ਵਤਖ਼ੋਰੀ ਜਿਨ੍ਹਾਂ ਦੇ ਹੱਡਾਂ 'ਚ ਰਚ ਚੁੱਕੀ ਹੈ ਉਨ੍ਹਾਂ ਨੂੰ ਕਿਸੇ ਸਖ਼ਤੀ ਜਾਂ ਸਜ਼ਾ ਦਾ ਕੋਈ ਡਰ ਭੈਅ ਨਹੀਂ ਰਹਿੰਦਾ, ਜਿਸ ਦੀ ...
ਐੱਸ. ਏ. ਐੱਸ. ਨਗਰ, 24 ਨਵੰਬਰ (ਜਸਬੀਰ ਸਿੰਘ ਜੱਸੀ)-ਪੰਜਾਬ ਪੁਲਿਸ ਨੇ ਬਠਿੰਡਾ ਦੇ ਸੁਸ਼ਾਂਤ ਸਿਟੀ ਵਿਖੇ ਛਾਪੇਮਾਰੀ ਦੌਰਾਨ ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਗੁਰਦਾਸਪੁਰ ਦੇ ਪਿੰਡ ਮੁਸਤਫ਼ਾਬਾਦ ਜੱਟਾਂ ਦਾ ਰਹਿਣ ਵਾਲਾ ਭੱਟੀ ...
ਨੰਦੋੜ (ਗੁਜਰਾਤ)/ ਚੰਡੀਗੜ੍ਹ, 24 ਨਵੰਬਰ (ਅਜੀਤ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਲਿਆ ਹੈ ਤੇ ਉਨ੍ਹਾਂ ਨੇ ਗੁਜਰਾਤ ਵਿਚ ਨਵੇਂ ਰਾਜਨੀਤਕ ਦੌਰ ਦੀ ...
ਚੰਡੀਗੜ੍ਹ, 24 ਨਵੰਬਰ (ਮਨਜੋਤ ਸਿੰਘ ਜੋਤ)- ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਵਲੋਂ ਅੱਜ ਵਾਰਡ 28 ਤੋਂ 35 ਦੇ ਕੌਂਸਲਰਾਂ ਨਾਲ ਬੈਠਕ ਕੀਤੀ ਗਈ ਅਤੇ ਉਨ੍ਹਾਂ ਦੇ ਇਲਾਕੇ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਗਿਆ ¢ ਬੈਠਕ 'ਚ ਕੌਂਸਲਰਾਂ ਨੇ ਜਨਤਕ ਸ਼ਿਕਾਇਤਾਂ ਨੂੰ ਉਜਾਗਰ ...
ਚੰਡੀਗੜ੍ਹ, 24 ਨਵੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ, ਪਬਲਿਕ, ਨਿੱਜੀ, ਖੇਤਰੀ ਪੇਂਡੂ ਅਤੇ ਸਹਿਕਾਰੀ ਬੈਂਕਾਂ ਵਿਚ ਕੰਮ ਕਰ ਰਹੇ ਅਧਿਕਾਰੀਆਂ ਦੀ ਪ੍ਰਤੀਨਿਧਤਾ ਕਰਨ ਵਾਲਾ ਆਲ ਇੰਡੀਆ ਬੈਂਕਰਸ ਆਫਿਸਰਸ ਐਸੋਸੀਏਸ਼ਨ (ਏ.ਆਈ.ਬੀ.ਉ.ਏ.) ਚੰਡੀਗੜ੍ਹ ਵਿਚ 25 ਤੋਂ 27 ਨਵੰਬਰ ...
ਚੰਡੀਗੜ੍ਹ, 24 ਨਵੰਬਰ (ਨਵਿੰਦਰ ਸਿੰਘ ਬੜਿੰਗ) - ਚੰਡੀਗੜ੍ਹ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਅਜ਼ਹਰੂਦੀਨ ਨੇ ਦੋਸ਼ ਲਗਾਇਆ ਕਿ ਜਦੋਂ ਉਹ ਸੈਕਟਰ-26 ਸਥਿਤ ਆਪਣੇ ਘਰ ਤੋਂ ਨਿਕਲ ਕੇ ਕਿਸੇ ਕੰਮ ਲਈ ਜਾ ਰਿਹਾ ਸੀ ਤਾਂ ਰਸਤੇ ਵਿਚ ਆਸ਼ੂ, ਸਤਪਾਲ, ਨਿਸ਼ੂ ਤੇ ਉਨ੍ਹਾਂ ਦੇ ...
ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)-ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਮੀਟਿੰਗ ਪ੍ਰਧਾਨ ਹਰਪ੍ਰੀਤ ਸਿੰਘ ਡਡਵਾਲ ਦੀ ਅਗਵਾਈ ਵਿਚ ਹੋਈ, ਜਿਸ ਦੌਰਾਨ ਅਹਿਮ ਮਸਲੇ ਵਿਚਾਰੇ ਗਏ | ਇਸ ਮੌਕੇ ਸੰਬੋਧਨ ਕਰਦਿਆਂ ਹਰਪ੍ਰੀਤ ਸਿੰਘ ...
ਚੰਡੀਗੜ੍ਹ, 24 ਨਵੰਬਰ (ਮਨਜੋਤ ਸਿੰਘ ਜੋਤ)- ਪਿਛਲੇ ਐਡੀਸ਼ਨਾਂ ਦੀ ਸਫਲਤਾ ਨੂੰ ਜਾਰੀ ਰੱਖਦੇ ਹੋਏ ਪੀ.ਜੀ.ਆਈ. ਦੇ ਗੈਸਟਰੋਐਂਟਰੋਲੋਜੀ ਵਿਭਾਗ ਵਲੋਂ 5 ਦਿਨਾਂ ਐਚ.ਪੀ.ਬੀ. ਸਰਜਰੀ ਸਰਟੀਫਿਕੇਟ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ | ਇੱਥੇ ਪੀ.ਜੀ.ਆਈ. ਵਿਖੇ ਆਈ.ਐਚ.ਪੀ.ਬੀ.ਏ. ...
ਚੰਡੀਗੜ੍ਹ, 24 ਨਵੰਬਰ (ਨਵਿੰਦਰ ਸਿੰਘ ਬੜਿੰਗ)- ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਸੈਕਟਰ 41 ਨੇ ਸਕੂਲ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇਕ ਲੈਕਚਰ ਕਰਵਾਇਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਐਸ.ਐਚ.ਓ. ਈਰਮ ਰਿਜ਼ਵੀ ...
ਚੰਡੀਗੜ੍ਹ, 24 ਨਵੰਬਰ (ਅਜਾਇਬ ਸਿੰਘ ਔਜਲਾ)- ਪੰਜਾਬ, ਹਰਿਆਣਾ ਅਤੇ ਯੂ.ਟੀ. ਚੰਡੀਗੜ੍ਹ ਰਾਜਾਂ ਵਿਚ ਕੋਰੀਆ-ਭਾਰਤ ਭਾਈਵਾਲੀ ਨੂੰ ਮਜ਼ਬੂਤ ਕਰਨ ਦੀਆਂ ਬਹੁਤ ਸੰਭਾਵਨਾਵਾਂ ਹਨ | ਅੱਜ ਇੱਥੇ ਕੋਰੀਆ ਗਣਰਾਜ ਦੇ ਦੂਤਾਵਾਸ ਦੇ ਰਾਜਦੂਤ ਐਚ. ਈ. ਮਿਸਟਰ ਚਾਂਗ ਵਲੋਂ ਇੱਥੇ ...
ਚੰਡੀਗੜ੍ਹ, 24 ਨਵੰਬਰ (ਨਵਿੰਦਰ ਸਿੰਘ ਬੜਿੰਗ)- ਇੰਜਨੀਅਰਿੰਗ, ਵਿਗਿਆਨ ਅਤੇ ਹੋਰ ਸਹਾਇਕ ਖੇਤਰਾਂ ਵਿਚ ਖੋਜ ਤੇ ਵਿਕਾਸ, ਨਵੀਨਤਾ ਤੇ ਸਿਖਲਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਜੇ.ਸੀ. ਬੋਸ ਯੂਨੀਵਰਸਿਟੀ ਆਫ ਸਾਇੰਸ ਐਂਡ ਟੈਕਨਾਲੋਜੀ ...
ਚੰਡੀਗੜ੍ਹ, 24 ਨਵੰਬਰ (ਨਵਿੰਦਰ ਸਿੰਘ ਬੜਿੰਗ)- ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਕਟਰ 40-ਸੀ ਵਿਖੇ ਸਕੂਲ ਪਿ੍ੰਸੀਪਲ ਚਰਨਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਗਿਆਨ ਵਿਭਾਗ ਵਲੋਂ 6ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਦਾ ਅੰਤਰ ...
ਚੰਡੀਗੜ੍ਹ, 24 ਨਵੰਬਰ (ਤਰੁਣ ਭਜਨੀ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਨੇ ਹਰਿਆਣਾ ਦੇ ਐਡਵੋਕੇਟ-ਜਨਰਲ ਨੂੰ ਇਕ ਵਕੀਲ ਜਗਤੇਜ ਸਿੰਘ ਕੰਗ ਵਿਰੁੱਧ ਕਥਿਤ ਤੌਰ 'ਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਦੇ ਦੋਸ਼ ਵਿਚ ਹਰਿਆਣਾ ਦੇ ਆਈ.ਏ.ਐਸ. ਅਧਿਕਾਰੀ ...
ਚੰਡੀਗੜ੍ਹ, 24 ਨਵੰਬਰ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦੇ ਸਕੱਤਰ ਜਤਿੰਦਰ ਸਿੰਘ ਵਲੋਂ ਸੈਕਟਰ-34 ਵਿਚ ਲੰਗਰ ਲਗਾਇਆ | ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ...
ਚੰਡੀਗੜ੍ਹ, 24 ਨਵੰਬਰ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਦੇ ਸੈਕਟਰ-22 ਵਿਚ ਲੁੱਟ ਦਾ ਇਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ | ਚੰਡੀਗੜ੍ਹ ਪੁਲਿਸ ਦੇ ਕ੍ਰਾਈਮ ਬਰਾਂਚ ਦੇ ਮੁਲਾਜ਼ਮ ਬਣ ਕੇ ਆਏ ਚਾਰ ਵਿਅਕਤੀਆਂ ਨੇ ਇਕ 70 ਸਾਲਾ ਬਜ਼ੁਰਗ ਔਰਤ ਕਮਲੇਸ਼ ਰਾਣੀ ਨੂੰ ਆਪਣਾ ...
ਜ਼ੀਰਕਪੁਰ, 24 ਨਵੰਬਰ (ਅਵਤਾਰ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਵਿਸ਼ਵਾਸ ਫਾਊਾਡੇਸ਼ਨ ਅਤੇ ਐੱਚ. ਡੀ. ਐੱਫ. ਸੀ. ਬੈਂਕ ਵਲੋਂ ਵੀਰਵਾਰ ਨੂੰ ਜ਼ੀਰਕਪੁਰ ਵਿਖੇ ਮੈਟਰੋ ਸਟੋਰ ਦੇ ਸਾਹਮਣੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਹ ਖ਼ੂਨਦਾਨ ਕੈਂਪ ...
ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)- ਨਗਰ ਨਿਗਮ ਮੁਹਾਲੀ ਦੀ ਨਾਜਾਇਜ਼ ਕਬਜ਼ੇ ਹਟਾਓ ਟੀਮ ਵਲੋਂ ਸੁਪਰਡੈਂਟ ਚਰਨਜੀਤ ਸਿੰਘ ਦੀ ਅਗਵਾਈ 'ਚ ਕਾਰਵਾਈ ਕਰਦਿਆਂ ਸੈਕਟਰ-66 'ਚ ਬੈਸਟੈੱਕ ਮਾਲ ਨੇੜੇ ਨਾਜਾਇਜ਼ ਤੌਰ 'ਤੇ ਲੱਗਦੀਆਂ ਰੇਹੜੀਆਂ-ਫੜ੍ਹੀਆਂ ਨੂੰ ਚੁਕਵਾ ...
ਐੱਸ. ਏ. ਐੱਸ. ਨਗਰ, 24 ਨਵੰਬਰ (ਜਸਬੀਰ ਸਿੰਘ ਜੱਸੀ)- ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਤੰਗੋਰੀ ਵਿਖੇ ਇਕ ਅਣਪਛਾਤੇ ਕਾਰ ਚਾਲਕ ਵਲੋਂ ਇਕ ਖੜੇ ਵਿਅਕਤੀ 'ਚ ਕਾਰ ਮਾਰਨ ਨਾਲ ਉਸ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਧੀਰਜ ਉਮਰ 15 ਸਾਲ ਪਿੰਡ ਮੋਹੀ ...
ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)-ਇਕ ਪਾਸੇ ਜਿੱਥੇ ਮੁਹਾਲੀ ਨੂੰ ਆਈ. ਟੀ. ਹੱਬ ਬਣਾਉਣ ਲਈ ਸਰਕਾਰਾਂ ਪੱਬਾਂ ਭਾਰ ਹੈ ਉੱਥੇ ਹੀ ਕੰਪਨੀਆਂ ਵਲੋਂ ਵੀ ਵੱਡੇ ਪੱਧਰ 'ਤੇ ਮੁਹਾਲੀ 'ਚ ਆਪਣੀਆਂ ਇਕਾਈਆਂ ਸਥਾਪਤ ਕਰਨ ਵਿਚ ਦਿਲਚਸਪੀ ਦਿਖਾਈ ਜਾ ਰਹੀ ਹੈ | ਇਸੇ ਲੜੀ ...
ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)- ਮੁਹਾਲੀ ਵਿਖੇ ਵੱਧ ਰਹੀ ਟ੍ਰੈਫ਼ਿਕ ਦੀ ਸਮੱਸਿਆ ਦੇ ਹੱਲ ਦੇ ਨਾਲ-ਨਾਲ ਸੜਕਾਂ 'ਤੇ ਵਾਪਰਦੇ ਹਾਦਸਿਆਂ ਨੂੰ ਘੱਟ ਕਰਨ ਦੇ ਉਦੇਸ਼ ਤਹਿਤ ਪੰਜਾਬ ਸਰਕਾਰ ਵਲੋਂ ਮੁਹਾਲੀ ਦੇ ਲਾਈਟ ਪੁਆਇੰਟਾਂ ਨੂੰ ਗੋਲ ਚੌਕਾਂ (ਰਾਊਾਡ ...
ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)- ਪਿਛਲੇ ਕੁਝ ਸਮੇਂ ਤੋਂ ਮੁਹਾਲੀ ਸ਼ਹਿਰ 'ਚ ਗੰਭੀਰ ਹੋ ਚੁੱਕੀ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਹੋਣ ਦੇ ਆਸਾਰ ਬਣ ਰਹੇ ਹਨ ਕਿਉਂਕਿ ਨਗਰ ਨਿਗਮ ਮੁਹਾਲੀ ਵਲੋਂ ਆਵਾਰਾ ਪਸ਼ੂਆਂ ਨੂੰ ਫੜ੍ਹਨ ਦੇ ਕੰਮ ਦਾ ਠੇਕਾ ਇਕ ਨਿੱਜੀ ...
ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)- ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਵਲੋਂ ਅੱਜ ਸ਼ੂਟਿੰਗ ਰੇਂਜ ਫੇਜ਼-6 ਮੁਹਾਲੀ ਦਾ ਦੌਰਾ ਕੀਤਾ ਗਿਆ ਤੇ ਇਥੋਂ ਦੇ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕਰਨ ਲਈ ਹੋਣ ਵਾਲੇ ਕੰਮਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ...
ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)- ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਕਰਮਚਾਰੀਆਂ ਤੇ ਪੈਨਸ਼ਨਰਾਂ 'ਤੇ ਆਧਾਰਿਤ 7 ਮੈਂਬਰੀ ਵਫ਼ਦ ਪਿੰ੍ਰ. ਹਰਦੀਪ ਸਿੰਘ ਢੀਂਡਸਾ ਸਟੇਟ ਪ੍ਰੈੱਸ ਸਕੱਤਰ, ਰਮੇਸ਼ ਚੰਦ ਸ਼ਾਸਤਰੀ ਜ਼ਿਲ੍ਹਾ ਰੋਪੜ, ਪਿੰ੍ਰ. ਰਾਮ ...
ਡੇਰਾਬੱਸੀ, 24 ਨਵੰਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਪੁਲਿਸ ਨੇ ਬੱਸ ਸਟੈਂਡ ਨੇੜੇ ਇਕ ਵਿਅਕਤੀ ਨੂੰ 10 ਹਜ਼ਾਰ 800 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ ਜਿਸ ਦੀ ਪਛਾਣ ਕੁਲਵੰਤ ਸਿੰਘ ਉਰਫ਼ ਕੰਤਾ (38) ਵਾਸੀ ਬਾਬਾ ਜੀਵਨ ਸਿੰਘ ਬਸਤੀ ਪੱਟੀ, ਜ਼ਿਲ੍ਹਾ ...
ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)- ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵਲੋਂ ਨਾਗਰਿਕਾਂ ਲਈ ਸੇਵਾ ਕੇਂਦਰਾਂ ਵਿਚ ਆਧਾਰ ਕਾਰਡ ਦੇ ਪਛਾਣ ਅਤੇ ਰਿਹਾਇਸ਼ ਦੇ ਪ੍ਰਮਾਣ ਅੱਪਡੇਟ ਕਰਨ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ | ਸੇਵਾ ਕੇਂਦਰਾਂ ਵਿਚ ਇਸ ...
ਡੇਰਾਬੱਸੀ, 24 ਨਵੰਬਰ (ਰਣਬੀਰ ਸਿੰਘ ਪੜ੍ਹੀ)- ਬਲਾਕ ਡੇਰਾਬੱਸੀ ਦੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਨੀਲੇ ਕਾਰਡਾਂ ਦੀ ਵੈਰੀਫਿਕੇਸ਼ਨ ਲਈ ਦਿੱਤੇ ਕੰਮ ਦਾ ਵਿਰੋਧ ਕਰਦਿਆਂ ਐੱਸ. ਡੀ. ਐੱਮ. ਡੇਰਾਬੱਸੀ ਹਿਮਾਂਸ਼ੂ ਗੁਪਤਾ ਨੂੰ ਮੰਗ ਪੱਤਰ ਸੌਂਪਿਆ | ਆਂਗਣਵਾੜੀ ...
ਜ਼ੀਰਕਪੁਰ, 24 ਨਵੰਬਰ (ਅਵਤਾਰ ਸਿੰਘ)-ਸਿਹਤ ਵਿਭਾਗ ਵਲੋਂ ਪ੍ਰਸ਼ਾਸਨ ਨਾਲ ਵਿੱਢੀ ਸਾਂਝੀ ਮੁਹਿੰਮ ਤਹਿਤ ਜ਼ੀਰਕਪੁਰ 'ਚ ਕਈ ਥਾਵਾਂ 'ਤੇ ਪਾਬੰਦੀਸ਼ੁਦਾ ਤੰਬਾਕੂ ਪਦਾਰਥ ਵੇਚਣ ਵਾਲਿਆਂ ਖ਼ਿਲਾਫ਼ ਤੰਬਾਕੂ ਕੰਟਰੋਲ ਐਕਟ ਤਹਿਤ ਕਾਰਵਾਈ ਕੀਤੀ ਗਈ | ਇਸ ਦੌਰਾਨ ਟੀਮ ਵਲੋਂ ...
ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)- ਕਲਾਕਾਰ ਤੋਂ ਮੁੱਖ ਮੰਤਰੀ ਬਣੇ ਭਗਵੰਤ ਮਾਨ ਵਲੋਂ ਭਾਸ਼ਾ ਵਿਭਾਗ ਵਲੋਂ ਮਨਾਏ ਜਾ ਰਹੇ ਪੰਜਾਬੀ ਮਾਹ ਸਮਾਗਮਾਂ ਦੀ ਲੜੀ ਦੌਰਾਨ 19 ਨਵੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਖੇ ਪੰਜਾਬ ਦੇ ਕਲਮਕਾਰਾਂ ਤੇ ...
ਜ਼ੀਰਕਪੁਰ, 24 ਨਵੰਬਰ (ਹੈਪੀ ਪੰਡਵਾਲਾ)- ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਕੇ ਉਸ ਨੂੰ ਗਰਭਵਤੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੀੜਤ ਲੜਕੀ ਨੇ ਬੀਤੇ ਦਿਨੀਂ ਇਕ ਬੱਚੇ ਨੂੰ ਜਨਮ ਦਿੱਤਾ ਹੈ ਤੇ ਜੱਚਾ ਤੇ ਬੱਚਾ ਹਾਲੇ ਹਸਪਤਾਲ ...
ਕੁਰਾਲੀ, 24 ਨਵੰਬਰ (ਬਿੱਲਾ ਅਕਾਲਗੜ੍ਹੀਆ)- ਪੰਜਾਬ ਵਿਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਡੀ. ਜੀ. ਪੀ. ਦੇ ਹੁਕਮਾਂ 'ਤੇ ਪਿਛਲੇ ਦਿਨੀਂ ਨਸ਼ਿਆਂ ਦੇ ਸੌਦਾਗਰਾਂ ਤੇ ਗੰਨ ਕਲਚਰ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ | ਇਸੇ ਮੁਹਿਮ ਤਹਿਤ ਸਥਾਨਕ ਪੁਲਿਸ ...
ਐੱਸ. ਏ. ਐੱਸ. ਨਗਰ, 24 ਨਵੰਬਰ (ਜਸਬੀਰ ਸਿੰਘ ਜੱਸੀ)- ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ-88 ਦੇ ਪੂਰਬ ਅਪਾਰਟਮੈਂਟ ਦੇ ਬਾਹਰ ਚਾਰ ਵਿਅਕਤੀਆਂ ਨੇ ਬੀਤੀ ਰਾਤ ਢਾਈ ਵਜੇ ਦੇ ਕਰੀਬ ਪਿਸਟਲ ਵਿਖਾ ਕੇ ਇਕ ਕਾਰ ਸਵਾਰ ਕੋਲੋਂ ਕਾਰ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮੌਕੇ ...
ਲਾਲੜੂ, 24 ਨਵੰਬਰ (ਰਾਜਬੀਰ ਸਿੰਘ)-ਸੀ. ਐੱਚ. ਸੀ. ਲਾਲੜੂ ਦੇ ਐੱਸ. ਐੱਮ. ਓ. ਡਾ. ਨਵੀਨ ਕੌਸ਼ਿਕ ਦੀ ਅਗਵਾਈ ਹੇਠ ਸਿਹਤ ਵਿਭਾਗ ਲਾਲੜੂ ਦੀ ਟੀਮ ਵਲੋਂ ਸ਼ਹਿਰ 'ਚ ਤੰਬਾਕੂ ਮੁਕਤ ਮੁਹਿੰਮ ਤਹਿਤ ਤੰਬਾਕੂ ਵੇਚਣ ਵਾਲਿਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ | ਇਸ ਦੌਰਾਨ ...
ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਮੁਹਾਲੀ ਵਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਤਹਿਤ ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਪਲੇਸਮੈਂਟ ਕੈਂਪ ਲਗਾਇਆ ...
ਐੱਸ. ਏ. ਐੱਸ. ਨਗਰ, 24 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਨੈਸ਼ਨਲ ਕੋਆਪ੍ਰੇਟਿਵ ਹਾਊਸ-ਬਿਲਡਿੰਗ ਸੁਸਾਇਟੀ ਨਾਡਾ ਦੇ ਮੈਂਬਰਾਂ ਦੇ ਇਕ ਵਫ਼ਦ ਵਲੋਂ ਸਹਿਕਾਰੀ ਸਭਾਵਾਂ ਮੁਹਾਲੀ ਦੇ ਉਪ ਰਜਿਸਟਰਾਰ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ | ਵਫ਼ਦ ਵਿਚ ...
ਮਾਜਰੀ, 24 ਨਵੰਬਰ (ਕੁਲਵੰਤ ਸਿੰਘ ਧੀਮਾਨ)- ਥਾਣਾ ਮੁੱਲਾਂਪੁਰ ਗਰੀਬਦਾਸ ਦੀ ਪੁਲਿਸ ਨੇ ਇੰਡੀਅਨ ਕੋਆਪ੍ਰੇਟਿਵ ਹਾਊਸਿੰਗ ਬਿਲਡਿੰਗ ਸੁਸਾਇਟੀ ਦੇ ਅਹੁਦੇਦਾਰ ਸੁਰੇਸ਼ ਕੁਮਾਰ ਖ਼ਿਲਾਫ਼ ਜਾਅਲੀ ਸਹਿਮਤੀ ਪੱਤਰ ਤਿਆਰ ਕਰਕੇ ਜ਼ਮੀਨ ਦੀ ਸੀ. ਐੱਲ. ਯੂ. ਲੈਣ ਦੀ ਕੋਸ਼ਿਸ਼ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX