ਤਾਜਾ ਖ਼ਬਰਾਂ


ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  45 minutes ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਬਾਲਾਸੋਰ ਰੇਲ ਹਾਦਸਾ:ਹਾਦਸੇ ਵਾਲੀ ਥਾਂ ਪਹੁੰਚੇ ਮੁੱਖ ਮੰਤਰੀ ਨਵੀਨ ਪਟਨਾਇਕ
. . .  49 minutes ago
ਬਾਲਾਸੋਰ, 3 ਜੂਨ - ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਬਾਲਸੋਰ ਪਹੁੰਚੇ, ਜਿਥੇ ਬੀਤੀ ਰਾਤ ਤਿੰਨ ਰੇਲ ਗੱਡੀਆਂ ਹਾਦਸੇ ਦਾ ਸ਼ਿਕਾਰ ਹੋਈਆਂ ਸਨ। ਇਸ ਰੇਲ ਹਾਦਸੇ 'ਚ ਅੱਜ ਸਵੇਰੇ ਮਰਨ ਵਾਲਿਆਂ ਦੀ ਗਿਣਤੀ...
ਬਾਲਾਸੋਰ ਰੇਲ ਹਾਦਸਾ:ਰੇਲਵੇ ਵਲੋਂ 238 ਮੌਤਾਂ ਦੀ ਪੁਸ਼ਟੀ
. . .  about 1 hour ago
ਬਾਲਾਸੋਰ, 3 ਜੂਨ-ਦੱਖਣੀ ਪੂਰਬੀ ਰੇਲਵੇ ਅਨੁਸਾਰ ਬਾਲਾਸੋਰ ਰੇਲ ਹਾਦਸੇ 'ਚ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ 238 ਮੌਤਾਂ ਹੋ ਚੁੱਕੀਆਂ ਹਨ। ਲਗਭਗ 650 ਜ਼ਖਮੀ ਯਾਤਰੀਆਂ ਨੂੰ ਗੋਪਾਲਪੁਰ...
ਸਰਹੱਦੀ ਖੇਤਰ ਚ ਡਰੋਨ ਦੀ ਹਲਚਲ, 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ
. . .  about 1 hour ago
ਚੋਗਾਵਾਂ, 3 ਜੂਨ (ਗੁਰਵਿੰਦਰ ਸਿੰਘ ਕਲਸੀ)-ਅੰਮਿ੍ਤਸਰ ਭਾਰਤ ਪਾਕਿਸਤਾਨ ਨੇੜੇ ਸਰਹੱਦੀ ਬੀ.ਓ.ਪੀ. ਰਾਮਕੋਟ ਚੌਂਕੀ ਦੇ ਜਵਾਨਾਂ ਅਤੇ ਪੁਲਿਸ ਵਲੋਂ 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਸੂਚਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਓ.ਪੀ. ਚੌਂਕੀ ਰਾਮਕੋਟ ਦੇ ਨੇੜਲੇ ਪਿੰਡਾ ਵਿਚ ਡਰੋਨ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਲਈ ਬਣਾਈ ਗਈ ਹੈ ਉੱਚ ਪੱਧਰੀ ਕਮੇਟੀ-ਅਸ਼ਵਿਨੀ ਵੈਸ਼ਨਵ
. . .  about 2 hours ago
ਬਾਲਾਸੋਰ, 3 ਜੂਨ-ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਹ ਇਕ ਵੱਡਾ ਦੁਖਦਾਈ ਹਾਦਸਾ ਹੈ। ਰੇਲਵੇ, ਐਨ.ਡੀ.ਆਰ.ਐਫ.,ਐਸ.ਡੀ.ਆਰ.ਐਫ. ਅਤੇ...
ਨਿਪਾਲ ਦੇ ਪ੍ਰਧਾਨ ਮੰਤਰੀ ਦਹਿਲ ਨੇ ਓਡੀਸ਼ਾ ਰੇਲ ਹਾਦਸੇ ਤੇ ਪ੍ਰਗਟਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 3 ਜੂਨ - ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ 'ਪ੍ਰਚੰਡ' ਨੇ ਓਡੀਸ਼ਾ 'ਚ ਹੋਏ ਰੇਲ ਹਾਦਸੇ 'ਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਲਿਆ ਜਾਇਜ਼ਾ
. . .  about 2 hours ago
ਬਾਲਾਸੋਰ, 3 ਜੂਨ-ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ, ਜਿਥੇ ਖੋਜ ਅਤੇ ਬਚਾਅ ਕਾਰਜ ਚੱਲ...
ਓਡੀਸ਼ਾ ਰੇਲ ਹਾਦਸੇ ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 233
. . .  about 2 hours ago
ਬਾਲਾਸੋਰ, 3 ਜੂਨ-ਓਡੀਸ਼ਾ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 233 ਤੱਕ ਪਹੁੰਚ ਗਈ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  1 day ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ) ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਅਤੇ ਹੋਰ ਰਾਜਾਂ ਨਾਲ ਸੰਬੰਧਿਤ ਹਨ । ਉਨ੍ਹਾਂ ਦੀਆਂ ਕਿਸ਼ਤੀਆਂ ਸਮੁੰਦਰ...
ਫ਼ਰੀਦਕੋਟ ਵਿਚ ਵੱਡੇ ਪੁਲਿਸ ਅਧਿਕਾਰੀਆਂ ’ਤੇ ਵਿਜੀਲੈਂਸ ਦੀ ਵੱਡੀ ਕਾਰਵਾਈ
. . .  1 day ago
ਫ਼ਰੀਦਕੋਟ , 2 ਜੂਨ (ਜਸਵੰਤ ਸਿੰਘ ਪੁਰਬਾ)- ਐੱਸ. ਪੀ. ਇਨਵੇਸਟੀਗੇਸ਼ਨ ਗਗਨੇਸ਼ ਕੁਮਾਰ, ਡੀ. ਐੱਸ. ਪੀ. ਪੀ. ਬੀ. ਆਈ. ਸੁਸ਼ੀਲ ਕੁਮਾਰ, ਆਈ ਜੀ ਦਫ਼ਤਰ ਫ਼ਰੀਦਕੋਟ ਦੀ ਆਰ. ਟੀ. ਆਈ. ਸ਼ਾਖਾ ਦੇ ਇੰਚਾਰਜ ...
ਜਸਟਿਸ ਰਾਜ ਮੋਹਨ ਸਿੰਘ ਦੇ ਬੈਂਚ ਨੇ ਭਰਤ ਇੰਦਰ ਸਿੰਘ ਚਹਿਲ ਨੂੰ ਦੋ ਜਾਇਦਾਦਾਂ ਦੀ ਜਾਂਚ ਕਰਨ ਵਾਲੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਦਾ ਦਿੱਤਾ ਨਿਰਦੇਸ਼
. . .  1 day ago
ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਦਾ ਮਾਮਲਾ : ਹਾਈ ਕੋਰਟ ਨੇ ਸਾਰੇ ਸੁਧਾਰਾਤਮਕ ਉਪਾਅ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਮੁੰਬਈ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਨੇ 2400 ਕਿਲੋਗ੍ਰਾਮ ਤੋਂ ਵੱਧ 4860 ਕਰੋੜ ਦੀ ਐਮਡੀ ਡਰੱਗਜ਼ ਨੂੰ ਕੀਤਾ ਨਸ਼ਟ
. . .  1 day ago
ਉੜੀਸ਼ਾ 'ਚ ਰੇਲ ਹਾਦਸਾ- ਕੋਰੋਮੰਡਲ ਐਕਸਪ੍ਰੈਸ ਅਤੇ ਮਾਲ ਗੱਡੀ ਦੀ ਟੱਕਰ, ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ
. . .  1 day ago
ਪਾਕਿਸਤਾਨ ਨੇ 3 ਭਾਰਤੀ ਕੈਦੀਆਂ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ)- ਪਾਕਿਸਤਾਨ ਸਰਕਾਰ ਨੇ 3 ਭਾਰਤੀ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਬਬਲੂ ਰਾਮ, ਹਰਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਗਲਤੀ ...
ਦਰਬਾਰਾ ਸਿੰਘ ਗੁਰੂ ਆਪਣੇ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਜਲੰਧਰ , 2 ਜੂਨ (ਜਲੰਧਰ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸ. ਦਰਬਾਰਾ ਸਿੰਘ ਗੁਰੂ ਜੀ ਦਾ (ਸੇਵਾਮੁਕਤ ਆਈ.ਏ.ਐੱਸ.) ਦਾ ਆਪਣੇ ...
ਰਣਜੇਤ ਬਾਠ ਕਲਾਨੌਰ ਤੇ ਜਗਜੀਤ ਕਾਹਲੋਂ ਡੇਰਾ ਬਾਬਾ ਨਾਨਕ ਮਾਰਕਿਟ ਕਮੇਟੀ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 1 ਜੂਨ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਮਾਰਕਿਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਇਸ ਦੌਰਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੀਆਂ...
ਬਿਜ਼ਲੀ ਮੁਲਾਜ਼ਮਾਂ ਨਾਲ ਕੰਮ ਕਰਾ ਰਹੇ ਵਿਅਕਤੀ ਉੱਪਰ ਡਿੱਗਿਆ ਖੰਭਾਂ, ਹਾਲਤ ਗੰਭੀਰ
. . .  1 day ago
ਸ਼ੇਰਪੁਰ, 2 ਜੂਨ (ਮੇਘ ਰਾਜ ਜੋਸ਼ੀ)- ਕਸਬਾ ਸ਼ੇਰਪੁਰ ਵਿਖੇ ਇਕ ਵਿਅਕਤੀ ਦੇ ਬਿਜਲੀ ਵਾਲੇ ਖੰਭੇ ਥੱਲੇ ਆਉਣ ਕਾਰਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ, ਖੇੜੀ ਰੋਡ ਤੇ ਬਿਜਲੀ ਸਪਲਾਈ ਲਈ...
ਜੱਫੀ ਤੋਂ ਬਾਅਦ ਬਿਕਰਮ ਮਜੀਠੀਆ ਨੇ ਨਵਜੋਤ ਕੌਰ ਲਈ ਕੀਤੀ ਅਰਦਾਸ
. . .  1 day ago
ਚੰਡੀਗੜ੍ਹ, 2 ਜੂਨ- ਲੰਬੇ ਸਮੇਂ ਤੋਂ ਸਿਆਸੀ ਵਿਰੋਧੀ ਰਹੇ ਬਿਕਰਮ ਸਿੰਘ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਨੇ ਇਕ ਦੂਜੇ ਨਾਲ ਹੱਥ ਮਿਲਾ ਕੇ ਤੇ ਜੱਫੀ ਪਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ...
ਨੈਸ਼ਨਲ ਐੱਸ.ਸੀ. ਕਮਿਸ਼ਨ ਦੀ ਟੀਮ ਪਹੁੰਚੀ ਪਿੰਡ ਕਾਨਿਆਂਵਾਲੀ, ਮਾਮਲਾ ਪਿੰਡ 'ਚ ਪੁਲਿਸ ਕੁੱਟਮਾਰ ਦੀ ਘਟਨਾ ਦਾ
. . .  1 day ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਬਲਕਰਨ ਸਿੰਘ ਖਾਰਾ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਵਿਖੇ ਪੁਲਿਸ ਨਾਲ ਮਾਰਕੁੱਟ ਦੀ ਘਟਨਾ ਦੇ ਮਾਮਲੇ ਵਿਚ ਪਿੰਡ ਵਾਸੀਆਂ ਵਲੋਂ ਕਿਸਾਨ ਮਜ਼ਦੂਰ ਜਥੇਬੰਦੀਆਂ...
ਦਰਬਾਰਾ ਸਿੰਘ ਗੁਰੂ ਦੀ ਅਕਾਲੀ ਦਲ 'ਚ ਵਾਪਸੀ,ਸੁਖਬੀਰ ਸਿੰਘ ਬਾਦਲ ਘਰ ਪਹੁੰਚ ਕਰਵਾਉਣਗੇ ਦਲ 'ਚ ਸ਼ਮੂਲੀਅਤ
. . .  1 day ago
ਖਮਾਣੋਂ, 2 ਜੂਨ (ਮਨਮੋਹਨ ਸਿੰਘ ਕਲੇਰ)- ਹਲਕਾ ਬੱਸੀ ਪਠਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਜਿਹੜੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ...
ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ 'ਤੇ ਸਖ਼ਤ ਪ੍ਰਤੀਕਿਰਿਆ ...
1983 ਕ੍ਰਿਕਟ ਵਿਸ਼ਵ ਕੱਪ ਜੇਤੂ ਟੀਮ ਆਈ ਪਹਿਲਵਾਨਾਂ ਦੇ ਹੱਕ ਵਿਚ
. . .  1 day ago
ਨਵੀਂ ਦਿੱਲੀ, 2 ਜੂਨ- 1983 ਕ੍ਰਿਕੇਟ ਵਿਸ਼ਵ ਕੱਪ ਜੇਤੂ ਟੀਮ ਨੇ ਪਹਿਲਵਾਨਾਂ ਦੇ ਵਿਰੋਧ ’ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਚੈਂਪੀਅਨ ਪਹਿਲਵਾਨਾਂ ਨਾਲ ਛੇੜਛਾੜ ਕੀਤੇ ਜਾਣ ਵਾਲੇ ਅਜੀਬ ਦ੍ਰਿਸ਼ਾਂ ਤੋਂ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਮੱਘਰ ਸੰਮਤ 554

ਰੂਪਨਗਰ

ਸਰਕਾਰੀ ਕਾਲਜ ਰੂਪਨਗਰ 'ਚ ਕਰਵਾਇਆ ਪੁਆਧੀ ਕਵੀ ਦਰਬਾਰ ਯਾਦਗਾਰੀ ਹੋ ਨਿੱਬੜਿਆ

ਰੂਪਨਗਰ, 24 ਨਵੰਬਰ (ਸਤਨਾਮ ਸਿੰਘ ਸੱਤੀ)- ਭਾਸ਼ਾ ਵਿਭਾਗ ਪੰਜਾਬ ਵਲੋਂ ਸਰਕਾਰੀ ਕਾਲਜ ਰੂਪਨਗਰ ਵਿਖੇ ਪੰਜਾਬੀ ਮਾਹ-2022 ਦੇ ਸਮਾਗਮਾਂ ਦੀ ਲੜੀ ਤਹਿਤ ਪੁਆਧੀ ਬੋਲੀ ਨੂੰ ਸਮਰਪਿਤ ਕਵੀ ਦਰਬਾਰ ਲਗਾਇਆ ਗਿਆ ਜਿੱਥੇ ਪੁਆਧੀ ਕਵੀਆਂ ਤੇ ਸ਼ਾਇਰਾਂ ਨੇ ਆਪਣੀਆਂ ਰਚਨਾਵਾਂ ਨਾਲ ਸਰੋਤਿਆਂ ਦਾ ਦਿਲ ਜਿੱਤ ਕੇ ਇਸ ਕਵੀ ਦਰਬਾਰ ਨੂੰ ਯਾਦਗਾਰੀ ਬਣਾ ਦਿੱਤਾ | ਪੁਆਧੀ ਕਵੀ ਦਰਬਾਰ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਏ ਹੋਏ ਸਾਰੇ ਉੱਘੇ ਸਾਹਿਤਕ ਤੇ ਵਿਦਵਾਨ ਕਵੀਆਂ ਦਾ ਧੰਨਵਾਦ ਕੀਤਾ ਕਿ ਉਹ ਮਾਂ ਬੋਲੀ ਦੀ ਸੇਵਾ ਕਰਕੇ ਅਹਿਮ ਭੂਮਿਕਾ ਅਦਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਵਾਹਿਗੁਰੂ ਦੀ ਬਖਸ਼ਿਸ਼ ਸਦਕਾ ਹੀ ਮੈਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਬਤੌਰ ਵਿਧਾਇਕ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਹੈ | ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕੀ ਪੰਜਾਬ, ਭਾਰਤ ਦੇਸ਼ ਦਾ ਬਹੁਤ ਖ਼ੂਬਸੂਰਤ ਤੇ ਅਮੀਰ ਵਿਰਸੇ ਵਾਲਾ ਸੂਬਾ ਹੈ ਅਤੇ ਇਸ ਸੂਬੇ ਦਾ ਖ਼ਾਸ ਜ਼ਿਲ੍ਹਾ ਰੂਪਨਗਰ ਹੈ | ਇਹ ਉਹ ਪਵਿੱਤਰ ਧਰਤੀ ਹੈ ਜਿੱਥੇ ਸਿੱਖ ਵਿਰਸੇ ਦਾ ਬਹੁਤ ਅਹਿਮ ਇਤਿਹਾਸ ਜੁੜਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਮੈਨੂੰ ਕਈ ਦੇਸ਼ ਘੁੰਮਣ ਦਾ ਮੌਕਾ ਮਿਲਿਆ ਪਰ ਉਨ੍ਹਾਂ ਨੂੰ ਇਸ ਸੂਬੇ ਵਰਗੀ ਕੋਈ ਹੋਰ ਧਰਤੀ ਨਹੀਂ ਮਿਲੀ | ਇਸ ਪਿਆਰੇ ਸੂਬੇ ਦੇ 23 ਜ਼ਿਲਿ੍ਹਆਂ ਵਿਚ ਜ਼ਿਲ੍ਹਾ ਰੂਪਨਗਰ ਬਹੁਤ ਖ਼ਾਸ ਅਹਿਮੀਅਤ ਰੱਖਦਾ ਹੈ ਜਿੱਥੇ ਕੁਦਰਤ ਦੀ ਅਸੀਮ ਬਖਸ਼ਿਸ਼ ਹੈ | ਉਨ੍ਹਾਂ ਅੱਗੇ ਕਿਹਾ ਕਿ ਦੁਨੀਆ 'ਤੇ ਕੇਵਲ ਕਵੀ ਹੀ ਇੱਕ ਅਜਿਹਾ ਸ਼ਖ਼ਸ ਹੁੰਦਾ ਹੈ ਜੋ ਕਲਮ ਤੇ ਆਪਣੀ ਕਲਪਨਾ ਨਾਲ ਆਪਣੀ ਹਰ ਹਸਰਤ ਪੂਰੀ ਕਰ ਲੈਂਦਾ ਹੈ ਚਾਹੇ ਉਹ ਪ੍ਰਮਾਤਮਾ ਨੂੰ ਪਾਉਣ ਦੀ ਹੋਵੇ ਜਾਂ ਦੇਸ਼ ਭਗਤੀ ਦੀ ਹੋਵੇ | ਇਸ ਕਵੀ ਦਰਬਾਰ ਦੀ ਸ਼ੁਰੂਆਤ ਪੁਆਧੀ ਬੋਲੀ ਦੇ ਪ੍ਰਮੋਟਰ ਤੇ ਲੇਖਕ ਗੁਰਪ੍ਰੀਤ ਨਿਆਮੀਆਂ ਵਲੋਂ ਪੁਆਧੀ ਬੋਲੀ ਨਾਲ ਸੰਬੋਧਨ ਕਰਕੇ ਕੀਤੀ ਗਈ ਅਤੇ ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੁਆਧੀ ਕਵੀ ਦਰਬਾਰ ਲਗਾਇਆ ਗਿਆ ਜਿਸ ਦਾ ਮੰਤਵ ਪੰਜਾਬ ਦੀਆਂ ਬੋਲੀਆਂ ਨੂੰ ਸੁਰੱਖਿਅਤ ਕਰਨਾ ਹੈ ਤਾਂਕਿ ਆਉਣ ਵਾਲੀਆਂ ਪੀੜ੍ਹੀਆਂ ਤੱਕ ਇਨ੍ਹਾਂ ਦੇ ਮੂਲ ਰੂਪ ਨੂੰ ਬਰਕਰਾਰ ਰੱਖਿਆ ਜਾ ਸਕੇ | ਉਪਰੰਤ ਮਾਸਟਰ ਸਤੀਸ਼ ਵਿਦਰੋਹੀ ਨੇ ਸਟੇਜ ਤੋਂ ਆਪਣੀ ਕਵਿਤਾ ਪੇਸ਼ ਕੀਤੀ | ਮੋਹਣੀ ਤੂਰ ਨੇ ਆਪਣੀ ਕਵਿਤਾ 'ਮੈਨੂੰ ਕੁੜੀ ਕਿਸੇ ਨਾ ਕਹਿਣਾ ਵੇ ਵੀਰਾ ਤੇਰੀ ਜੂਹ ਟੱਪ ਕੇ' ਸੁਣਾ ਕੇ ਸਰੋਤਿਆਂ ਦਾ ਦਿਲ ਮੋਹ ਲਿਆ | ਉਨ੍ਹਾਂ ਆਪਣੀ ਕਵਿਤਾ 'ਬਾਈ ਰੇ ਮੈਨੂੰ ਮੈਡਮ ਨਾ ਕਹਿਣਾ' ਅਤੇ ਪ੍ਰਸਿੱਧ ਗੀਤ 'ਬਾਤਾਂ ਮਾਰੇ ਪੁਆਧ ਕੀਆਂ' ਵੀ ਸੁਣਾਇਆ | ਦਰਬਾਰ ਵਿਚ ਹਰਿਆਣਾ ਤੋਂ ਪੁਆਧ ਦੀ ਨੁਮਾਇੰਦਗੀ ਕਰਦਿਆਂ ਡਾਕਟਰ ਬਲਵਾਨ ਔਜਲਾ ਨੇ ਤੇ ਹਰਪ੍ਰੀਤ ਸਿੰਘ ਧਰਮਗੜ੍ਹ ਨੇ ਚੰਡੀਗੜ੍ਹ ਵਸਾਉਣ ਲਈ ਪੁਆਧ ਦੇ ਪਿੰਡਾਂ ਦੇ ਉਜਾੜੇ ਨੂੰ ਪੇਸ਼ ਕਰਦੀ ਕਵਿਤਾ, ਡਾਕਟਰ ਗੁਰਮੀਤ ਸਿੰਘ ਬੈਦਵਾਨ ਨੇ ਕਵਿਤਾ 'ਸ਼ਹਿਦ ਭਰੀ ਰੱਸ ਭਿੰਨੀ ਹਮਾਰੀ ਪੁਆਧੀ ਬੋਲੀ ਹੈ' ਸੁਣਾਈ, ਲਖਵੀਰ ਦੌਦਪੁਰ ਨੇ 'ਪਹਿਲਾਂ ਵਰਗੀ ਕਦਰ ਰਹੀ ਨਾ ਬਲਦ, ਬਜ਼ੁਰਗ, ਦਰੱਖਤਾਂ ਕੀ ਕਵਿਤਾ ਨੂੰ ਪੇਸ਼ ਕੀਤਾ | ਮੋਹਾਲੀ ਤੋਂ ਪੱਤਰਕਾਰ ਸਤਵਿੰਦਰ ਧੜਾਕ ਨੇ ਪਿੰਡਾਂ ਦੀ ਵਿਰਾਸਤ ਨੂੰ ਪੇਸ਼ ਕਰਦੇ ਅਤੇ ਵਿਸਰ ਚੁੱਕੇ ਸਭਿਆਚਾਰ ਨੂੰ ਪੇਸ਼ ਕਰਦਾ ਗੀਤ 'ਕਲੀਆਂ ਕੌਣ ਸੁਣਾਓ ਰੇ ਬਾਬਾ' ਨਾਲ ਸਰੋਤਿਆਂ ਦਾ ਦਿਲ ਜਿੱਤ ਲਿਆ | ਇਸ ਤੋਂ ਇਲਾਵਾ ਚਰਨ ਪੁਆਧੀ, ਰੋਮੀ ਘੜਾਮੇਂ ਵਾਲਾ, ਕਲਾਕਾਰ ਸੁਖਬੀਰ ਸਿੰਘ, ਭੁਪਿੰਦਰ ਮਟੌਰ ਤੇ ਪ੍ਰੋ. ਸੁਨੀਤਾ ਰਾਣੀ ਨੇ ਆਪਣੀਆਂ ਰਚਨਾਵਾਂ ਸੁਣਾ ਕੇ ਸਰੋਤਿਆਂ ਦੇ ਸਨਮੁੱਖ ਪੇਸ਼ ਕੀਤੀਆਂ | ਪਿ੍ੰਸੀਪਲ ਸਰਕਾਰੀ ਕਾਲਜ ਰੂਪਨਗਰ ਜਤਿੰਦਰ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਵਲੋਂ ਇਹ ਪਹਿਲ ਕੀਤੀ ਗਈ ਹੈ ਤੇ ਵਿਦਿਆਰਥੀਆਂ ਨੂੰ ਆਪਣੀ ਬੋਲੀ ਨਾਲ ਦਿਲੋਂ ਜੋੜਨ ਲਈ ਇਸ ਮੰਚ ਨੂੰ ਸਰਕਾਰੀ ਕਾਲਜ ਵਿਖੇ ਸਜਾਇਆ ਗਿਆ ਹੈ | ਸਮਾਗਮ ਦੌਰਾਨ ਸਟੇਜ ਸਕੱਤਰ ਦੀਆਂ ਸੇਵਾਵਾਂ ਲੇਖਕ ਰਵਿੰਦਰ ਸਿੰਘ ਰੱਬੀ ਨੇ ਅਦਾ ਕੀਤੀਆਂ | ਇਸ ਮੌਕੇ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ: ਲਖਵਿੰਦਰ ਸਿੰਘ ਜੌਹਲ, ਸੰਯੁਕਤ ਡਾਇਰੈਕਟਰ ਭਾਸ਼ਾ ਵਿਭਾਗ ਡਾ: ਵੀਰਪਾਲ ਕੌਰ, ਸਹਾਇਕ ਡਾਇਰੈਕਟਰ ਭਾਸ਼ਾ ਵਿਭਾਗ ਜਸਪ੍ਰੀਤ ਕੌਰ, ਐੱਸ.ਐੱਸ.ਪੀ. ਰੂਪਨਗਰ ਵਿਵੇਕ ਐੱਸ. ਸੋਨੀ, ਐੱਸ.ਡੀ.ਐਮ. ਰੂਪਨਗਰ ਹਰਬੰਸ ਸਿੰਘ, ਡੀ.ਐੱਸ.ਪੀ. ਤਰਲੋਚਨ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਦਰਸ਼ਨ ਕੌਰ, ਜ਼ਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ਦਵਿੰਦਰ ਸਿੰਘ ਬੋਹਾ, ਪ੍ਰੋ. ਨਿਰਮਲ ਸਿੰਘ ਬਰਾੜ, ਡਾ. ਜਤਿੰਦਰ ਕੁਮਾਰ ਹੋਰ ਉੱਘੀਆਂ ਸ਼ਖ਼ਸੀਅਤਾਂ ਹਾਜ਼ਰ ਤੇ ਵਿਦਿਆਰਥੀ ਸਨ |

ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕ ਤੇ ਪੈਨਸ਼ਨਰ ਸਿੱਖਿਆ ਮੰਤਰੀ ਬੈਂਸ ਨੂੰ ਮਿਲੇ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਜੇ ਐਸ ਨਿੱਕੂਵਾਲ)- ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਅਤੇ ਪੈਨਸ਼ਨਰ ਸੈੱਲ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦਾ ਇੱਕ ਵਫ਼ਦ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਰਾਸ਼ਟਰੀ ਰਾਜਮਾਰਗ ਲਈ ਜ਼ਮੀਨ 'ਤੇ ਕਬਜ਼ਾ ਕਰਨ ਆਈ ਟੀਮ ਨੂੰ ਕਿਸਾਨ ਯੂਨੀਅਨ ਨੇ ਵਾਪਸ ਭੇਜਿਆ

ਸ੍ਰੀ ਚਮਕੌਰ ਸਾਹਿਬ, 24 ਨਵੰਬਰ (ਜਗਮੋਹਣ ਸਿੰਘ ਨਾਰੰਗ)-ਨੈਸ਼ਨਲ ਹਾਈਵੇਅ ਅਥਾਰਿਟੀ ਦੇ ਅਧਿਕਾਰੀਆਂ ਦੀ ਟੀਮ ਪੁਲਿਸ ਅਤੇ ਮਾਲ ਵਿਭਾਗ ਨਾਲ ਅੱਜ ਹਾਈਵੇਅ ਅਧੀਨ ਆਉਂਦੀ ਜ਼ਮੀਨ 'ਤੇ ਕਬਜ਼ਾ ਲੈਣ ਲਈ ਨੇੜਲੇ ਪਿੰਡ ਮੁੰਡੀਆਂ, ਮਕੜੌਨਾ, ਸੱਲੋ੍ਹਮਾਜਰਾ, ਪਿੱਪਲਮਾਜਰਾ ...

ਪੂਰੀ ਖ਼ਬਰ »

-66ਵੀਆਂ ਪੰਜਾਬ ਰਾਜ ਸਕੂਲ ਖੇਡਾਂ- ਮੁੱਕੇਬਾਜ਼ੀ ਦੇ ਮੁਕਾਬਲਿਆਂ 'ਚ ਜ਼ਿਲ੍ਹਾ ਪਟਿਆਲਾ ਦੀਆਂ ਲੜਕੀਆਂ ਨੇ ਜਿੱਤੀ ਚੈਂਪੀਅਨਸ਼ਿਪ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)- ਇੱਥੋਂ ਸ੍ਰੀ ਦਸਮੇਸ਼ ਮਾਰਸ਼ਲ ਆਰਟ ਅਕੈਡਮੀ ਵਿਖੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ 66ਵੀਆਂ ...

ਪੂਰੀ ਖ਼ਬਰ »

ਕੰਨਿਆ ਸਕੂਲ ਤਖ਼ਤਗੜ੍ਹ ਦੀਆਂ ਕਬੱਡੀ ਖਿਡਾਰਨਾਂ ਦਾ ਸਕੂਲ ਪਹੁੰਚਣ 'ਤੇ ਸਨਮਾਨ

ਨੂਰਪੁਰ ਬੇਦੀ, 24 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)- 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਸੂਬਾ ਪੱਧਰੀ ਕਬੱਡੀ ਸਰਕਲ ਸਟਾਈਲ ਮੁਕਾਬਲੇ ਦੇ ਅੰਡਰ-19 ਵਰਗ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਦੀਆਂ ਖਿਡਾਰਨਾਂ ਨੇ ਪੰਜਾਬ ਦੀ ਪ੍ਰਤੀਨਿਧਤਾ ...

ਪੂਰੀ ਖ਼ਬਰ »

ਦਾਸਤਾਨ-ਏ-ਸਰਹੰਦ ਫ਼ਿਲਮ 'ਤੇ ਰੋਕ ਲਗਾਉਣ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਜੇ. ਐਸ. ਨਿੱਕੂਵਾਲ/ਕਰਨੈਲ ਸਿੰਘ ਸੈਣੀ)- ਇਲਾਕੇ ਦੀ ਸਿੱਖ ਸੰਗਤ ਵਲੋਂ ਦਾਸਤਾਨ-ਏ-ਸਰਹੰਦ ਫ਼ਿਲਮ ਦਾ ਵਿਰੋਧ ਕੀਤਾ ਗਿਆ ਹੈ | ਸਥਾਨਕ ਪੰਜ ਪਿਆਰਾ ਪਾਰਕ ਦੇ ਨਜ਼ਦੀਕ ਇਕੱਠੇ ਹੋਏ ਲੋਕਾਂ ਨੇ ਪ੍ਰਸ਼ਾਸਨ ਤੋਂ ਇਸ ਫ਼ਿਲਮ ਦੀ ਰਲੀਜ਼ ...

ਪੂਰੀ ਖ਼ਬਰ »

ਵੈਲੋਸਿਟੀ ਸਕੇਟਿੰਗ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ

ਮੋਰਿੰਡਾ, 24 ਨਵੰਬਰ (ਕੰਗ)- ਏਾਜਲਸ ਵਰਲਡ ਸਕੂਲ ਮੋਰਿੰਡਾ ਦੇ ਵਿਦਿਆਰਥੀ ਕੁੰਵਰਵੀਰ ਸਿੰਘ ਨੇ ਮੁਹਾਲੀ ਵੈਲੋਸਿਟੀ ਸਕੇਟਿੰਗ ਮੁਕਾਬਲੇ ਵਿਚ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਵੈਲੋਸਿਟੀ ਸਕੇਟਿੰਗ ...

ਪੂਰੀ ਖ਼ਬਰ »

ਡੇਲੀਵੇਜ ਯੂਨੀਅਨ ਦੇ ਅਹੁਦੇਦਾਰਾਂ ਤੇ ਕਿਰਤੀਆਂ ਦੀ ਮੀਟਿੰਗ

ਭਰਤਗੜ੍ਹ, 24 ਨਵੰਬਰ (ਜਸਬੀਰ ਸਿੰਘ ਬਾਵਾ)-ਭਾਖੜਾ ਬਿਆਸ ਪ੍ਰਬੰਧਕੀ ਬੋਰਡ, ਡੇਲੀਵੇਜ ਯੂਨੀਅਨ ਦੇ ਅਹੁਦੇਦਾਰਾਂ ਅਤੇ ਮੈਂਬਰਾਨ ਦੀ ਵਿਸ਼ੇਸ਼ ਇਕੱਤਰਤਾ ਅੱਜ ਇੱਥੇ ਪ੍ਰਧਾਨ ਰਾਜਵੀਰ ਸਿੰਘ ਦੀ ਅਗਵਾਈ 'ਚ ਹੋਈ | ਭਰਤਗੜ੍ਹ 'ਚ ਪ੍ਰਧਾਨ ਰਾਜਵੀਰ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਪੁੱਜਣ 'ਤੇ ਸਾਂਝੀਵਾਲਤਾ ਯਾਤਰਾ ਦਾ ਨਿੱਘਾ ਸਵਾਗਤ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਜੇ ਐਸ ਨਿੱਕੂਵਾਲ)- 'ਮੀਰਾ ਚੱਲੀ ਸਤਿਗੁਰ ਧਾਮ' ਯਾਤਰਾ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਅਗੰਮਪੁਰ ਵਿਖੇ ਪਹੁੰਚੀ | ਸਾਂਝੀਵਾਲਤਾ ਯਾਤਰਾ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ | ਇਸ ਸੰਬੰਧੀ ਨੌਜਵਾਨ ਆਗੂ ...

ਪੂਰੀ ਖ਼ਬਰ »

ਚਾਈਨਾ ਡੋਰ ਵੇਚਣ, ਰੱਖਣ ਜਾਂ ਵਰਤੋਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ

ਰੂਪਨਗਰ, 24 ਨਵੰਬਰ (ਸਤਨਾਮ ਸਿੰਘ ਸੱਤੀ)- ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ 'ਚ ਚਾਈਨਾ ਡੋਰ ਦੀ ਖਰੀਦ-ਵੇਚ, ਰੱਖਣ (ਸਟੋਰ ਕਰਨਾ) ਜਾਂ ਪਤੰਗਬਾਜ਼ੀ ਲਈ ਵਰਤੋਂ 'ਤੇ ਧਾਰਾ 144 ਅਧੀਨ ਪੂਰਨ ਪਾਬੰਦੀ ਲਗਾਈ ਹੈ | ਇਸ ਸਬੰਧ ਵਿਚ ਡਿਪਟੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਚੱਲ ਰਹੀ 'ਪੰਜਾਬ ਰਾਜ ਚੌਕ ਬਾਲ ਚੈਂਪੀਅਨਸ਼ਿਪ' ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)- ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਚੱਲ ਰਹੀ 'ਪੰਜਾਬ ਰਾਜ ਚੌਕਬਾਲ ਚੈਂਪੀਅਨਸ਼ਿਪ 2022' ਸਮਾਪਤ ਹੋ ਗਈ ਹੈ | ਜ਼ਿਕਰਯੋਗ ਹੈ ਕਿ ਇਸ ਚੈਂਪੀਅਨਸ਼ਿਪ 'ਚ ਤਕਰੀਬਨ 10 ਜ਼ਿਲਿ੍ਹਆਂ ਦੇ ...

ਪੂਰੀ ਖ਼ਬਰ »

ਸਫ਼ਾਈ ਸੇਵਕ ਕਰਮਚਾਰੀਆਂ ਦੀ ਮੀਟਿੰਗ

ਰੂਪਨਗਰ, 24 ਨਵੰਬਰ (ਸਤਨਾਮ ਸਿੰਘ ਸੱਤੀ)- ਸਫ਼ਾਈ ਮਜ਼ਦੂਰ ਸੰਘ ਯੂਨੀਅਨ ਦੇ ਦਫ਼ਤਰ ਵਿਖੇ ਸਫ਼ਾਈ ਸੇਵਕ/ਕੰਟਰੈਕਟਰ ਸਫ਼ਾਈ ਸੇਵਕ ਕਰਮਚਾਰੀਆਂ ਦੀ ਸਾਂਝੀ ਮੀਟਿੰਗ ਹੋਈ ਜਿਸ ਵਿਚ ਸਾਰੇ ਕਰਮਚਾਰੀਆਂ ਨੇ ਆਪਣੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਨਾਲ ਹੀ ਕੰਟਰੈਕਟ ...

ਪੂਰੀ ਖ਼ਬਰ »

ਰਿਆਤ ਕਾਲਜ ਆਫ਼ ਐਜੂਕੇਸ਼ਨ ਵਿਖੇ 'ਇਨੋਵੇਟਿਵ ਟੀਚਿੰਗ' 'ਤੇ ਭਾਸ਼ਣ

ਰੂਪਨਗਰ, 24 ਨਵੰਬਰ (ਸਤਨਾਮ ਸਿੰਘ ਸੱਤੀ)-ਰਿਆਤ ਕਾਲਜ ਆਫ਼ ਐਜੂਕੇਸ਼ਨ ਰੈਲਮਾਜਰਾ ਵਿਖੇ ਇਨੋਵੇਟਿਵ ਟੀਚਿੰਗ 'ਤੇ ਭਾਸ਼ਣ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਡਾ. ਜਗਦੀਪ ਕੌਰ ਨੇ ਦੱਸਿਆ ਕਿ ਇਸ ਲੈਕਚਰ ਵਿਚ ਡਾ.ਗੁਰਤੇਜ ਸਿੰਘ ਚੰਡੀਗੜ੍ਹ ਨੇ ਕਾਲਜ ਦੇ ਬੀ.ਐਡ., ਐਮ.ਐੱਡ. ...

ਪੂਰੀ ਖ਼ਬਰ »

ਧਾਰਮਿਕ ਮੁਕਾਬਲਿਆਂ 'ਚ ਪੁਜ਼ੀਸ਼ਨਾਂ ਹਾਸਲ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਜੇ. ਐਸ. ਨਿੱਕੂਵਾਲ/ਕਰਨੈਲ ਸਿੰਘ ਸੈਣੀ)- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਸਤਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਮੋਰਿੰਡਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਧਾਰਮਿਕ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਵਲੋਂ ਚੱਕਕਰਮਾ ਵਿਖੇ ਮੀਟਿੰਗ

ਘਨੌਲੀ, 24 ਨਵੰਬਰ (ਜਸਵੀਰ ਸਿੰਘ ਸੈਣੀ)-ਸੰਯੁਕਤ ਕਿਸਾਨ ਮੋਰਚੇ ਦੇ 26 ਨਵੰਬਰ ਨੂੰ ਪੂਰੇ ਭਾਰਤ ਵਿਚ ਰਾਜਪਾਲਾਂ ਨੂੰ ਮੰਗ ਪੱਤਰ ਦੇਣ ਦੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਕੁੱਲ ਹਿੰਦ ਕਿਸਾਨ ਸਭਾ ਵਲੋਂ ਕਿਸਾਨਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ | ਇਸੇ ਲੜੀ ਵਿਚ ਅੱਜ ...

ਪੂਰੀ ਖ਼ਬਰ »

ਹਥਿਆਰਾਂ ਦੀਆਂ ਤਸਵੀਰਾਂ ਪਾਉਣ ਵਾਲਿਆਂ 'ਤੇ ਪਰਚੇ ਦਰਜ

ਰੂਪਨਗਰ, 24 ਨਵੰਬਰ (ਸਤਨਾਮ ਸਿੰਘ ਸੱਤੀ)- ਸਿਟੀ ਪੁਲਿਸ ਰੂਪਨਗਰ ਨੇ ਸੋਸ਼ਲ ਮੀਡੀਆ ਅਕਾਉਂਟਾਂ 'ਤੇ ਹਥਿਆਰਾਂ ਦੀਆਂ ਤਸਵੀਰਾਂ ਪਾਉਣ ਦੇ ਦੋਸ਼ਾਂ ਹੇਠ ਤੇ ਡਿਪਟੀ ਕਮਿਸ਼ਨਰ ਰੂਪਨਗਰ ਵਲਾੋ ਜਾਰੀ ਹੁਕਮਾਂ ਦੀ ਅਦੂਲੀ ਕਰਨ ਵਾਲਿਆਂ 'ਤੇ ਸ਼ਿਕੰਜਾ ਕਸ ਦਿੱਤਾ ਹੈ | ਸਿਟੀ ...

ਪੂਰੀ ਖ਼ਬਰ »

ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸਮਾਗਮ ਭਲਕੇ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਕਰਨੈਲ ਸਿੰਘ, ਨਿੱਕੂਵਾਲ)- ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਇਸਤਰੀ ਸਤਿਸੰਗ ਸਭਾ ਵੱਲੋਂ ਸ਼ਹਿਰ ਦੀਆਂ ਸਮੂਹ ਧਾਰਮਿਕ, ਸਮਾਜਿਕ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਸਥਾਨਕ ਇਤਿਹਾਸਕ ਅਸਥਾਨ ...

ਪੂਰੀ ਖ਼ਬਰ »

ਕਾਵਿ ਪੁਸਤਕ 'ਵਗਦੇ ਪਾਣੀਆਂ ਨੂੰ ਪੁੱਛੀਂ' ਜਾਰੀ

ਬੇਲਾ, 24 ਨਵੰਬਰ (ਮਨਜੀਤ ਸਿੰਘ ਸੈਣੀ)- ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਫਾਰਮੇਸੀ ਕਾਲਜ ਬੇਲਾ ਵਿਖੇ ਬੀ.ਫਾਰਮਾ ਕਰ ਰਹੇ ਹੋਣਹਾਰ ਵਿਦਿਆਰਥੀ ਜਗਜੋਧ ਬੇਲਾ ਦੀ ਦੂਜੀ ਪਲੇਠੀ ਕਾਵਿ ਪੁਸਤਕ 'ਵਗਦੇ ਪਾਣੀਆਂ ਨੂੰ ਪੁੱਛੀਂ' ਦੀ ਘੁੰਡ ਚੁਕਾਈ ਪਦਮ ...

ਪੂਰੀ ਖ਼ਬਰ »

ਪਿੰਡ ਚੱਕ ਢੇਰਾਂ ਵਿਖੇ 22ਵਾਂ ਫੁੱਟਬਾਲ ਟੂਰਨਾਮੈਂਟ ਸ਼ੁਰੂ

ਘਨੌਲੀ, 24 ਨਵੰਬਰ (ਜਸਵੀਰ ਸਿੰਘ ਸੈਣੀ)- ਸ੍ਰੀ ਗੁਰੂ ਤੇਗ਼ ਬਹਾਦਰ ਯੂਥ ਕਲੱਬ ਤੇ ਗਰਾਮ ਪੰਚਾਇਤ ਪਿੰਡ ਚੱਕ ਢੇਰਾਂ ਵਲੋਂ 22ਵਾਂ ਫੁੱਟਬਾਲ ਟੂਰਨਾਮੈਂਟ ਪਿੰਡ ਚੱਕ ਢੇਰਾਂ ਦੇ ਖੇਡ ਮੈਦਾਨ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸ਼ੁਰੂ ਹੋਇਆ | ਅੱਜ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਅਗੰਮਪੁਰ ਦਾ ਅਚਨਚੇਤ ਦੌਰਾ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਕਰਨੈਲ ਸਿੰਘ)- ਅੱਜ ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਆਈ.ਏ.ਐਸ. ਆਪਣੇ ਅਗੰਮਪੁਰ ਦੌਰੇ ਦੌਰਾਨ ਅਚਨਚੇਤ ਸਰਕਾਰੀ ਐਲੀਮੈਂਟਰੀ ਸਕੂਲ ਪਹੁੰਚੇ ਤੇ ਵੱਖ ਵੱਖ ਕਲਾਸ ਰੂਮ 'ਚ ਜਾ ਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ | ...

ਪੂਰੀ ਖ਼ਬਰ »

ਬੀ.ਕੇ.ਯੂ. ਲੱਖੋਵਾਲ ਬਲਾਕ ਮੋਰਿੰਡਾ ਨੇ ਲੁਠੇੜੀ ਵਿਖੇ ਕੀਤੀ ਇਕੱਤਰਤਾ

ਮੋਰਿੰਡਾ, 24 ਨਵੰਬਰ (ਕੰਗ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਨੇ ਪਿੰਡ ਲੁਠੇੜੀ ਵਿਖੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਢੋਲਣਮਾਜਰਾ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਜਿਸ 'ਚ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ, ਮੀਤ ਪ੍ਰਧਾਨ ਰੋਪੜ੍ਹ ਕੇਹਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਲੈਕਚਰ • ਡਾ: ਹਰਜਿੰਦਰ ਸਿੰਘ ਜੰਮੂ ਯੂਨੀਵਰਸਿਟੀ ਨੇ ਕੀਤੀ ਵਿਸ਼ੇਸ਼ ਬੁਲਾਰੇ ਵਜੋਂ ਸ਼ਿਰਕਤ

ਸ੍ਰੀ ਚਮਕੌਰ ਸਾਹਿਬ, 24 ਨਵੰਬਰ (ਜਗਮੋਹਣ ਸਿੰਘ ਨਾਰੰਗ)- ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਪੋਸਟ ਗੈ੍ਰਜੂਏਟ ਪੰਜਾਬੀ ਵਿਭਾਗ ਤੇ ਇਤਿਹਾਸ ਵਿਭਾਗ ਵਲੋਂ ਸਾਂਝੇ ਰੂਪ 'ਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ...

ਪੂਰੀ ਖ਼ਬਰ »

ਪਾਵਰ ਕਾਲੋਨੀ ਫੁੱਟਬਾਲ ਕਲੱਬ ਵਲੋਂ ਖਿਡਾਰੀਆਂ ਦਾ ਸਨਮਾਨ

ਰੂਪਨਗਰ, 24 ਨਵੰਬਰ (ਸਤਨਾਮ ਸਿੰਘ ਸੱਤੀ)- ਫੁੱਟਬਾਲ ਖੇਡਣ ਲਈ ਮਸ਼ਹੂਰ ਮਾਹਲਪੁਰ ਇਲਾਕੇ ਦੇ ਜੰਮਪਲ ਅਤੇ ਹੁਣ ਇੰਗਲੈਂਡ 'ਚ ਪੱਕੇ ਤੌਰ 'ਤੇ ਰਹਿ ਰਹੇ ਪੰਜਾਬੀ ਗੁਰਜੀਤ ਸਿੰਘ ਗਿੱਲ ਵਲੋਂ ਪਾਵਰ ਕਲੌਨੀ ਫੁੱਟਬਾਲ ਕਲੱਬ ਦੇ ਖਿਡਾਰੀਆਂ ਨੂੰ ਖੇਡਾਂ ਦਾ ਸਾਮਾਨ ਭੇਟ ...

ਪੂਰੀ ਖ਼ਬਰ »

ਕੱਲ੍ਹ ਬਿਜਲੀ ਸਪਲਾਈ ਬੰਦ ਰਹੇਗੀ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਕਰਨੈਲ ਸਿੰਘ)- 132 ਕੇ. ਵੀ. ਸਬ- ਸਟੇਸ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਜ਼ਰੂਰੀ ਮੁਰੰਮਤ ਕਾਰਨ ਸਬ-ਸਟੇਸ਼ਨ ਤੋਂ ਚੱਲਦੇ ਸ਼ਹਿਰੀ ਫੀਡਰ 2 ਦੀ ਸਪਲਾਈ 26 ਨਵੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ ਜਿਸ ਕਰਕੇ ਕਿਸਾਨ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੇਲਾ ਵਿਖੇ ਇਨਾਮ ਵੰਡ ਸਮਾਗਮ

ਬੇਲਾ, 24 ਨਵੰਬਰ (ਮਨਜੀਤ ਸਿੰਘ ਸੈਣੀ)- ਰਾਸ਼ਟਰੀ ਆਵਿਸ਼ਕਾਰ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੇਲਾ ਵਿਖੇ ਪਿ੍ੰਸੀਪਲ ਸਤਵਿੰਦਰ ਕੌਰ ਅਤੇ ਡੀ.ਐੱਮ ਸਾਇੰਸ ਸਤਨਾਮ ਸਿੰਘ ਦੀ ਪ੍ਰਧਾਨਗੀ ਹੇਠ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਵਿਗਿਆਨ ...

ਪੂਰੀ ਖ਼ਬਰ »

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਦੋ ਰੋਜ਼ਾ ਅਥਲੈਟਿਕ ਮੀਟ ਆਰੰਭ

ਰੂਪਨਗਰ, 24 ਨਵੰਬਰ (ਸਤਨਾਮ ਸਿੰਘ ਸੱਤੀ)- ਦੀ ਅੰਬਾਲਾ ਬੋਰਡ ਆਫ਼ ਐਜੂਕੇਸ਼ਨ ਅਧੀਨ ਚੱਲ ਰਹੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਖ਼ਾਲਸਾ ਮਾਡਲ ਸਕੂਲ ਅਤੇ ਸ੍ਰੀ ਗੁਰੂ ਅਮਰਦਾਸ ਜੀ ਖ਼ਾਲਸਾ ਗਰਲਜ਼ ਕਾਲਜ ਰੋਪੜ ਦੀ ਦੋ ਰੋਜ਼ਾ ਸਾਲਾਨਾ ਸਪੋਰਟਸ ਮੀਟ ਦਾ ਸ਼ੁੱਭ ਆਰੰਭ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਹਥਿਆਰਾਂ ਸਮੇਤ ਫ਼ੋਟੋਆਂ ਪਾਉਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਕਰਨੈਲ ਸਿੰਘ)- ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਨੂੰ ਠੱਲ ਪਾਉਣ ਦੇ ਦਿੱਤੇ ਨਿਰਦੇਸ਼ਾਂ 'ਤੇ ਚੱਲਦਿਆਂ ਸ੍ਰੀ ਅਨੰਦਪੁਰ ਸਾਹਿਬ ਦੀ ਪੁਲਿਸ ਵੱਲੋਂ ਸੋਸ਼ਲ ਮੀਡੀਆ 'ਤੇ ਫ਼ੋਟੋਆਂ ਪਾਉਣ ਵਾਲੇ ਅਜਿਹੇ ਇੱਕ ਵਿਅਕਤੀ ਖ਼ਿਲਾਫ਼ ਮਾਮਲਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਮੋਰਚੇ ਵਲੋਂ ਕੱਲ੍ਹ ਦੇ ਧਰਨੇ ਨੂੰ ਸਫ਼ਲ ਬਣਾਉਣ ਲਈ ਮੀਟਿੰਗ

ਸੁਖਸਾਲ, 24 ਨਵੰਬਰ (ਧਰਮ ਪਾਲ)- ਸੰਯੁਕਤ ਕਿਸਾਨ ਮੋਰਚੇ ਵਲੋਂ ਮੋਦੀ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ 26 ਨਵੰਬਰ ਨੂੰ ਚੰਡੀਗੜ੍ਹ ਵਿਚ ਕੀਤੇ ਜਾ ਰਹੇ ਪ੍ਰਦਰਸ਼ਨ ਦੀਆਂ ਤਿਆਰੀਆਂ ਲਈ ਕਿਰਤੀ ਕਿਸਾਨ ਮੋਰਚੇ ਵਲੋਂ ਪਿੰਡ ਪੱਤੀ ਜੀਵਨ ਸਿੰਘ, ਬੇਲਾ ਰਾਮਗੜ੍ਹ, ਤਰਫ਼ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਧਾਰਮਿਕ ਮੁਕਾਬਲਿਆਂ 'ਚ ਹਾਸਲ ਕੀਤੀਆਂ ਪੁਜ਼ੀਸ਼ਨਾਂ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਨਿੱਕੂਵਾਲ)- ਇਲਾਕੇ ਦੀ ਸਾਰਿਆਂ ਤੋਂ ਪੁਰਾਣੀ ਵਿੱਦਿਅਕ ਸੰਸਥਾ ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸਤਨਾਮ ਸਰਬ ਕਲਿਆਣ ਟਰੱਸਟ ਵਲੋਂ ਮੋਰਿੰਡਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਧਾਰਮਿਕ ...

ਪੂਰੀ ਖ਼ਬਰ »

ਪਿੰਡ ਸਹਿਜੋਵਾਲ ਵਿਖੇ ਜਨ ਸੁਣਵਾਈ ਕੈਂਪ ਲਗਾਇਆ

ਸੁਖਸਾਲ, 24 ਨਵੰਬਰ (ਧਰਮ ਪਾਲ)- ਆਮ ਲੋਕਾਂ ਦੀ ਦਫ਼ਤਰਾਂ ਵਿਚ ਆਉਣ ਜਾਣ ਦੀ ਖੱਜਲ ਖ਼ੁਆਰੀ ਘੱਟ ਕਰਨ, ਉਨ੍ਹਾਂ ਦੇ ਸਮਾਂ ਤੇ ਪੈਸੇ ਦੀ ਬੱਚਤ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਨ ਸੁਣਵਾਈ ਕੈਂਪ ਲਗਾਉਣ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ | ਆਮ ਲੋਕ ...

ਪੂਰੀ ਖ਼ਬਰ »

ਵਿਧਾਨ ਸਭਾ ਭਰਤੀ ਘੁਟਾਲੇ 'ਤੇ ਕਾਰਵਾਈ ਸਪੀਕਰ ਦੇ ਅਧਿਕਾਰ ਖੇਤਰ 'ਚ- ਬੈਂਸ

ਰੂਪਨਗਰ, 24 ਨਵੰਬਰ (ਸਤਨਾਮ ਸਿੰਘ ਸੱਤੀ)-ਪੁਆਧੀ ਕਵੀ ਦਰਬਾਰ 'ਚ ਪੁੱਜੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਧਾਨ ਸਭਾ ਭਰਤੀ ਘੁਟਾਲੇ 'ਚ ਉਹ ਮੌਜੂਦਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਕਾਰਵਾਈ ਲਈ ਬੇਨਤੀਆਂ ਕਰ ਚੁੱਕੇ ਹਨ ਪਰ ਅਜੇ ਕਾਰਵਾਈ ਨਹੀਂ ...

ਪੂਰੀ ਖ਼ਬਰ »

ਸਰਕਾਰੀ ਆਈਟੀਆਈ ਨੰਗਲ 'ਚ ਲਗਾਇਆ ਰੁਜ਼ਗਾਰ ਮੇਲਾ • ਕੁੱਲ 312 ਉਮੀਦਵਾਰਾਂ 'ਚੋਂ 141 ਦੀ ਰੋਜ਼ਗਾਰ ਲਈ ਹੋਈ ਚੋਣ

ਨੰਗਲ, 24 ਨਵੰਬਰ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਸਰਕਾਰੀ ਆਈ.ਟੀ.ਆਈ ...

ਪੂਰੀ ਖ਼ਬਰ »

ਐੱਸ.ਵਾਈ.ਐੱਲ. ਨਹਿਰ ਸੀਵਰੇਜ ਦੇ ਪਾਣੀ ਨਾਲ ਨੱਕੋ-ਨੱਕ ਭਰੀ, ਕਿਸਾਨ ਹੋਏ ਚਿੰਤਤ

ਮੋਰਿੰਡਾ, 24 ਨਵੰਬਰ (ਕੰਗ)-ਮਗਰਲੇ ਕਈ ਸਾਲਾਂ ਤੋਂ ਅਧੂਰੀ ਪਈ ਐੱਸ.ਵਾਈ.ਐੱਲ. ਨਹਿਰ ਵਿਚ ਹਰ ਸਾਲ ਪਿੰਡ ਸੋਤਲ ਲਾਗਿਓਾ ਲੰਘ ਰਹੀ ਐਜੰਤੀ ਕੀ ਰਾਓ ਨਦੀ ਵਿੱਚ ਮੁਹਾਲੀ, ਖਰੜ੍ਹ ਆਦਿ ਇਲਾਕੇ ਦਾ ਸੀਵਰੇਜ ਦਾ ਪਾਣੀ ਨੀਵਿਆਂ ਇਲਾਕਿਆਂ ਪਿੰਡ ਡੂਮਛੇੜੀ, ਨਗਾਵਾਂ, ਆਲਮਪੁਰ ...

ਪੂਰੀ ਖ਼ਬਰ »

ਬਰਸਾਲਪੁਰ ਦੇ ਹਾਈ ਸਕੂਲ 'ਚ ਕਰਵਾਇਆ ਸਮਾਗਮ

ਸ੍ਰੀ ਚਮਕੌਰ ਸਾਹਿਬ, 24 ਨਵੰਬਰ (ਜਗਮੋਹਣ ਸਿੰਘ ਨਾਰੰਗ)- ਨਜ਼ਦੀਕੀ ਪਿੰਡ ਬਰਸਾਲਪੁਰ ਦੇ ਸਰਕਾਰੀ ਹਾਈ ਸਕੂਲ ਵਿਖੇ ਸਕੂਲ ਦੀ ਬੇਹਤਰੀ ਲਈ ਯੋਗਦਾਨ ਪਾਉਣ ਵਾਲੇ ਸੰਸਥਾ ਦੇ ਸਾਬਕਾ ਵਿਦਿਆਰਥੀ, ਇਨਕਮ ਟੈਕਸ ਵਿਭਾਗ ਦੇ ਸੇਵਾ ਮੁਕਤ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬਬਾਨੀ ਕਲਾਂ ਦੇ ਵਿਦਿਆਰਥੀਆਂ ਨੂੰ ਕੋਟੀਆਂ ਵੰਡੀਆਂ

ਪੁਰਖਾਲੀ, 24 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)- ਸਰਕਾਰੀ ਪ੍ਰਾਇਮਰੀ ਸਕੂਲ ਬਬਾਨੀ ਕਲਾਂ ਵਿਚ ਪੜ੍ਹਦੇ ਸਾਰੇ ਵਿਦਿਆਰਥੀਆਂ ਨੂੰ ਕੋਟੀਆਂ ਵੰਡਣ ਦੀ ਰਸਮ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਵਲੋਂ ਨਿਭਾਈ ਗਈ | ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX