ਤਾਜਾ ਖ਼ਬਰਾਂ


ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  38 minutes ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਬਾਲਾਸੋਰ ਰੇਲ ਹਾਦਸਾ:ਹਾਦਸੇ ਵਾਲੀ ਥਾਂ ਪਹੁੰਚੇ ਮੁੱਖ ਮੰਤਰੀ ਨਵੀਨ ਪਟਨਾਇਕ
. . .  42 minutes ago
ਬਾਲਾਸੋਰ, 3 ਜੂਨ - ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਬਾਲਸੋਰ ਪਹੁੰਚੇ, ਜਿਥੇ ਬੀਤੀ ਰਾਤ ਤਿੰਨ ਰੇਲ ਗੱਡੀਆਂ ਹਾਦਸੇ ਦਾ ਸ਼ਿਕਾਰ ਹੋਈਆਂ ਸਨ। ਇਸ ਰੇਲ ਹਾਦਸੇ 'ਚ ਅੱਜ ਸਵੇਰੇ ਮਰਨ ਵਾਲਿਆਂ ਦੀ ਗਿਣਤੀ...
ਬਾਲਾਸੋਰ ਰੇਲ ਹਾਦਸਾ:ਰੇਲਵੇ ਵਲੋਂ 238 ਮੌਤਾਂ ਦੀ ਪੁਸ਼ਟੀ
. . .  55 minutes ago
ਬਾਲਾਸੋਰ, 3 ਜੂਨ-ਦੱਖਣੀ ਪੂਰਬੀ ਰੇਲਵੇ ਅਨੁਸਾਰ ਬਾਲਾਸੋਰ ਰੇਲ ਹਾਦਸੇ 'ਚ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ 238 ਮੌਤਾਂ ਹੋ ਚੁੱਕੀਆਂ ਹਨ। ਲਗਭਗ 650 ਜ਼ਖਮੀ ਯਾਤਰੀਆਂ ਨੂੰ ਗੋਪਾਲਪੁਰ...
ਸਰਹੱਦੀ ਖੇਤਰ ਚ ਡਰੋਨ ਦੀ ਹਲਚਲ, 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ
. . .  about 1 hour ago
ਚੋਗਾਵਾਂ, 3 ਜੂਨ (ਗੁਰਵਿੰਦਰ ਸਿੰਘ ਕਲਸੀ)-ਅੰਮਿ੍ਤਸਰ ਭਾਰਤ ਪਾਕਿਸਤਾਨ ਨੇੜੇ ਸਰਹੱਦੀ ਬੀ.ਓ.ਪੀ. ਰਾਮਕੋਟ ਚੌਂਕੀ ਦੇ ਜਵਾਨਾਂ ਅਤੇ ਪੁਲਿਸ ਵਲੋਂ 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਸੂਚਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਓ.ਪੀ. ਚੌਂਕੀ ਰਾਮਕੋਟ ਦੇ ਨੇੜਲੇ ਪਿੰਡਾ ਵਿਚ ਡਰੋਨ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਲਈ ਬਣਾਈ ਗਈ ਹੈ ਉੱਚ ਪੱਧਰੀ ਕਮੇਟੀ-ਅਸ਼ਵਿਨੀ ਵੈਸ਼ਨਵ
. . .  about 1 hour ago
ਬਾਲਾਸੋਰ, 3 ਜੂਨ-ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਹ ਇਕ ਵੱਡਾ ਦੁਖਦਾਈ ਹਾਦਸਾ ਹੈ। ਰੇਲਵੇ, ਐਨ.ਡੀ.ਆਰ.ਐਫ.,ਐਸ.ਡੀ.ਆਰ.ਐਫ. ਅਤੇ...
ਨਿਪਾਲ ਦੇ ਪ੍ਰਧਾਨ ਮੰਤਰੀ ਦਹਿਲ ਨੇ ਓਡੀਸ਼ਾ ਰੇਲ ਹਾਦਸੇ ਤੇ ਪ੍ਰਗਟਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 3 ਜੂਨ - ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ 'ਪ੍ਰਚੰਡ' ਨੇ ਓਡੀਸ਼ਾ 'ਚ ਹੋਏ ਰੇਲ ਹਾਦਸੇ 'ਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਲਿਆ ਜਾਇਜ਼ਾ
. . .  about 2 hours ago
ਬਾਲਾਸੋਰ, 3 ਜੂਨ-ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ, ਜਿਥੇ ਖੋਜ ਅਤੇ ਬਚਾਅ ਕਾਰਜ ਚੱਲ...
ਓਡੀਸ਼ਾ ਰੇਲ ਹਾਦਸੇ ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 233
. . .  about 2 hours ago
ਬਾਲਾਸੋਰ, 3 ਜੂਨ-ਓਡੀਸ਼ਾ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 233 ਤੱਕ ਪਹੁੰਚ ਗਈ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  1 day ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ) ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਅਤੇ ਹੋਰ ਰਾਜਾਂ ਨਾਲ ਸੰਬੰਧਿਤ ਹਨ । ਉਨ੍ਹਾਂ ਦੀਆਂ ਕਿਸ਼ਤੀਆਂ ਸਮੁੰਦਰ...
ਫ਼ਰੀਦਕੋਟ ਵਿਚ ਵੱਡੇ ਪੁਲਿਸ ਅਧਿਕਾਰੀਆਂ ’ਤੇ ਵਿਜੀਲੈਂਸ ਦੀ ਵੱਡੀ ਕਾਰਵਾਈ
. . .  1 day ago
ਫ਼ਰੀਦਕੋਟ , 2 ਜੂਨ (ਜਸਵੰਤ ਸਿੰਘ ਪੁਰਬਾ)- ਐੱਸ. ਪੀ. ਇਨਵੇਸਟੀਗੇਸ਼ਨ ਗਗਨੇਸ਼ ਕੁਮਾਰ, ਡੀ. ਐੱਸ. ਪੀ. ਪੀ. ਬੀ. ਆਈ. ਸੁਸ਼ੀਲ ਕੁਮਾਰ, ਆਈ ਜੀ ਦਫ਼ਤਰ ਫ਼ਰੀਦਕੋਟ ਦੀ ਆਰ. ਟੀ. ਆਈ. ਸ਼ਾਖਾ ਦੇ ਇੰਚਾਰਜ ...
ਜਸਟਿਸ ਰਾਜ ਮੋਹਨ ਸਿੰਘ ਦੇ ਬੈਂਚ ਨੇ ਭਰਤ ਇੰਦਰ ਸਿੰਘ ਚਹਿਲ ਨੂੰ ਦੋ ਜਾਇਦਾਦਾਂ ਦੀ ਜਾਂਚ ਕਰਨ ਵਾਲੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਦਾ ਦਿੱਤਾ ਨਿਰਦੇਸ਼
. . .  1 day ago
ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਦਾ ਮਾਮਲਾ : ਹਾਈ ਕੋਰਟ ਨੇ ਸਾਰੇ ਸੁਧਾਰਾਤਮਕ ਉਪਾਅ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਮੁੰਬਈ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਨੇ 2400 ਕਿਲੋਗ੍ਰਾਮ ਤੋਂ ਵੱਧ 4860 ਕਰੋੜ ਦੀ ਐਮਡੀ ਡਰੱਗਜ਼ ਨੂੰ ਕੀਤਾ ਨਸ਼ਟ
. . .  1 day ago
ਉੜੀਸ਼ਾ 'ਚ ਰੇਲ ਹਾਦਸਾ- ਕੋਰੋਮੰਡਲ ਐਕਸਪ੍ਰੈਸ ਅਤੇ ਮਾਲ ਗੱਡੀ ਦੀ ਟੱਕਰ, ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ
. . .  1 day ago
ਪਾਕਿਸਤਾਨ ਨੇ 3 ਭਾਰਤੀ ਕੈਦੀਆਂ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ)- ਪਾਕਿਸਤਾਨ ਸਰਕਾਰ ਨੇ 3 ਭਾਰਤੀ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਬਬਲੂ ਰਾਮ, ਹਰਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਗਲਤੀ ...
ਦਰਬਾਰਾ ਸਿੰਘ ਗੁਰੂ ਆਪਣੇ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਜਲੰਧਰ , 2 ਜੂਨ (ਜਲੰਧਰ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸ. ਦਰਬਾਰਾ ਸਿੰਘ ਗੁਰੂ ਜੀ ਦਾ (ਸੇਵਾਮੁਕਤ ਆਈ.ਏ.ਐੱਸ.) ਦਾ ਆਪਣੇ ...
ਰਣਜੇਤ ਬਾਠ ਕਲਾਨੌਰ ਤੇ ਜਗਜੀਤ ਕਾਹਲੋਂ ਡੇਰਾ ਬਾਬਾ ਨਾਨਕ ਮਾਰਕਿਟ ਕਮੇਟੀ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 1 ਜੂਨ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਮਾਰਕਿਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਇਸ ਦੌਰਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੀਆਂ...
ਬਿਜ਼ਲੀ ਮੁਲਾਜ਼ਮਾਂ ਨਾਲ ਕੰਮ ਕਰਾ ਰਹੇ ਵਿਅਕਤੀ ਉੱਪਰ ਡਿੱਗਿਆ ਖੰਭਾਂ, ਹਾਲਤ ਗੰਭੀਰ
. . .  1 day ago
ਸ਼ੇਰਪੁਰ, 2 ਜੂਨ (ਮੇਘ ਰਾਜ ਜੋਸ਼ੀ)- ਕਸਬਾ ਸ਼ੇਰਪੁਰ ਵਿਖੇ ਇਕ ਵਿਅਕਤੀ ਦੇ ਬਿਜਲੀ ਵਾਲੇ ਖੰਭੇ ਥੱਲੇ ਆਉਣ ਕਾਰਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ, ਖੇੜੀ ਰੋਡ ਤੇ ਬਿਜਲੀ ਸਪਲਾਈ ਲਈ...
ਜੱਫੀ ਤੋਂ ਬਾਅਦ ਬਿਕਰਮ ਮਜੀਠੀਆ ਨੇ ਨਵਜੋਤ ਕੌਰ ਲਈ ਕੀਤੀ ਅਰਦਾਸ
. . .  1 day ago
ਚੰਡੀਗੜ੍ਹ, 2 ਜੂਨ- ਲੰਬੇ ਸਮੇਂ ਤੋਂ ਸਿਆਸੀ ਵਿਰੋਧੀ ਰਹੇ ਬਿਕਰਮ ਸਿੰਘ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਨੇ ਇਕ ਦੂਜੇ ਨਾਲ ਹੱਥ ਮਿਲਾ ਕੇ ਤੇ ਜੱਫੀ ਪਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ...
ਨੈਸ਼ਨਲ ਐੱਸ.ਸੀ. ਕਮਿਸ਼ਨ ਦੀ ਟੀਮ ਪਹੁੰਚੀ ਪਿੰਡ ਕਾਨਿਆਂਵਾਲੀ, ਮਾਮਲਾ ਪਿੰਡ 'ਚ ਪੁਲਿਸ ਕੁੱਟਮਾਰ ਦੀ ਘਟਨਾ ਦਾ
. . .  1 day ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਬਲਕਰਨ ਸਿੰਘ ਖਾਰਾ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਵਿਖੇ ਪੁਲਿਸ ਨਾਲ ਮਾਰਕੁੱਟ ਦੀ ਘਟਨਾ ਦੇ ਮਾਮਲੇ ਵਿਚ ਪਿੰਡ ਵਾਸੀਆਂ ਵਲੋਂ ਕਿਸਾਨ ਮਜ਼ਦੂਰ ਜਥੇਬੰਦੀਆਂ...
ਦਰਬਾਰਾ ਸਿੰਘ ਗੁਰੂ ਦੀ ਅਕਾਲੀ ਦਲ 'ਚ ਵਾਪਸੀ,ਸੁਖਬੀਰ ਸਿੰਘ ਬਾਦਲ ਘਰ ਪਹੁੰਚ ਕਰਵਾਉਣਗੇ ਦਲ 'ਚ ਸ਼ਮੂਲੀਅਤ
. . .  1 day ago
ਖਮਾਣੋਂ, 2 ਜੂਨ (ਮਨਮੋਹਨ ਸਿੰਘ ਕਲੇਰ)- ਹਲਕਾ ਬੱਸੀ ਪਠਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਜਿਹੜੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ...
ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ 'ਤੇ ਸਖ਼ਤ ਪ੍ਰਤੀਕਿਰਿਆ ...
1983 ਕ੍ਰਿਕਟ ਵਿਸ਼ਵ ਕੱਪ ਜੇਤੂ ਟੀਮ ਆਈ ਪਹਿਲਵਾਨਾਂ ਦੇ ਹੱਕ ਵਿਚ
. . .  1 day ago
ਨਵੀਂ ਦਿੱਲੀ, 2 ਜੂਨ- 1983 ਕ੍ਰਿਕੇਟ ਵਿਸ਼ਵ ਕੱਪ ਜੇਤੂ ਟੀਮ ਨੇ ਪਹਿਲਵਾਨਾਂ ਦੇ ਵਿਰੋਧ ’ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਚੈਂਪੀਅਨ ਪਹਿਲਵਾਨਾਂ ਨਾਲ ਛੇੜਛਾੜ ਕੀਤੇ ਜਾਣ ਵਾਲੇ ਅਜੀਬ ਦ੍ਰਿਸ਼ਾਂ ਤੋਂ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਮੱਘਰ ਸੰਮਤ 554

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹੇ ਦੇ 11 ਪ੍ਰਾਇਮਰੀ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ 'ਚ ਤਬਦੀਲ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ

ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਇਕ ਹੋਰ ਪਹਿਲਕਦਮੀ ਕਰਦਿਆਂ ਹੋਇਆ ਪ੍ਰਾਇਮਰੀ ਸਿਹਤ ਸੈਂਟਰਾਂ ਨੂੰ ਆਮ ਆਦਮੀ ਕਲੀਨਿਕਾਂ ਵਿਚ ਤਬਦੀਲ ਕੀਤਾ ਜਾ ਰਿਹਾ ਹੈ | ਇਸ ਸਬੰਧੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ. ਰੂਹੀ ਦੁੱਗ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਿਹਤ ਵਿਭਾਗ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਸ਼ਮੂਲੀਅਤ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ਕਿਹਾ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਦੀਆਂ 11 ਪ੍ਰਾਇਮਰੀ ਸਿਹਤ ਕੇਂਦਰਾਂ ਜਿਨ੍ਹਾਂ ਵਿਚ ਫ਼ਰੀਦਕੋਟ ਦੀ ਬਾਜ਼ੀਗਰ ਬਸਤੀ, ਬਲਬੀਰ ਬਸਤੀ, ਦੀਪ ਸਿੰਘ ਵਾਲਾ, ਗੋਲੇਵਾਲਾ, ਕੋਟਸੁੱਖੀਆ, ਰੋੜੀਕਪੂਰਾ, ਬਰਗਾੜੀ, ਪੰਜਗਰਾਈਾ, ਗੁਰੂਸਰ, ਹਰੀ ਨੌ, ਸੁਰਗਾਪੁਰੀ ਸੀ.ਡੀ ਕੋਟਕਪੂਰਾ ਪੀ.ਐਚ.ਸੀ. ਨੂੰ ਆਮ ਆਦਮੀ ਕਲੀਨਿਕਾਂ ਵਿਚ ਤਬਦੀਲ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਵਿਭਾਗਾਂ ਵਲੋਂ ਉਨ੍ਹਾਂ ਦੀਆਂ ਜ਼ਰੂਰਤਾਂ ਮੁਤਾਬਿਕ ਡਿਮਾਂਡ ਦੇਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ, ਤਾਂ ਜੋ ਇਸ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਨੇਪੜੇ ਚਾੜਿਆ ਜਾ ਸਕੇ | ਇਸ ਮੌਕੇ ਸਿਵਲ ਸਰਜਨ ਫ਼ਰੀਦਕੋਟ ਡਾ. ਨਰੇਸ਼ ਕੁਮਾਰ ਬਠਲਾ, ਸਹਾਇਕ ਸਿਵਲ ਸਰਜਨ ਡਾ. ਮਨਦੀਪ ਕੌਰ, ਡੀ.ਐਸ.ਸੀ. ਧੀਰਾ ਗੁਪਤਾ, ਐਸ.ਐਮ.ਓ. ਡਾ. ਚੰਦਰ ਸ਼ੇਖਰ, ਡਾ. ਅਵਤਾਰਜੀਤ, ਡਾ. ਰਾਜੀਵ ਭੰਡਾਰੀ, ਡਾ. ਹਰਿੰਦਰ ਗਾਂਧੀ, ਡਾ. ਹਿਮਾਂਸ਼ੂ, ਡਾ. ਮੈਰੀ, ਮਾਸ ਮੀਡੀਆ ਅਫ਼ਸਰ ਮੀਨਾ ਕੁਮਾਰੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਸਨ |

ਟਰੈਕਟਰ ਟਰਾਲੀ ਪਲਟਣ ਨਾਲ ਦੋ ਵਿਅਕਤੀਆਂ ਦੀ ਮੌਤ

ਕੋਟਕਪੂਰਾ, 24 ਨਵੰਬਰ (ਮੋਹਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਨੰਗਲ ਵਿਖੇ ਕੋਟਸੁਖੀਆ ਸੰਪਰਕ ਸੜਕ 'ਤੇ ਇਕ ਮਿੱਟੀ ਨਾਲ ਲੱਦਿਆ ਹੋਇਆ ਟਰੈਕਟਰ-ਟਰਾਲੀ ਅਚਾਨਕ ਪਲਣ ਜਾਣ ਨਾਲ ਟਰੈਕਟਰ ਡਰਾਈਵਰ ਅਤੇ ਉਸ ਦੇ ਨਾਲ ਬੈਠੇ ਨੌਜਵਾਨ ਦੀ ਦੁਖਦਾਇਕ ਮੌਤ ਹੋ ...

ਪੂਰੀ ਖ਼ਬਰ »

ਪਿੰਡ ਡੋਡ 'ਚ ਵਿਆਹੁਤਾ ਨੇ ਲਿਆ ਫਾਹਾ

ਸਾਦਿਕ, 24 ਨਵੰਬਰ (ਗੁਰਭੇਜ ਸਿੰਘ ਚੌਹਾਨ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਝੋਕ ਹਰੀਹਰ ਤੋਂ ਦੱਸ ਮਹੀਨੇ ਪਹਿਲਾਂ ਵਿਆਹੀ ਲੜਕੀ, ਜਿਸ ਦਾ ਨਾਂਅ ਸਲਮਾ ਦੱਸਿਆ ਗਿਆ ਹੈ ਨੇ ਸਹੁਰੇ ਪਰਿਵਾਰ ਵਲੋਂ ਤੰਗ ਪ੍ਰੇਸ਼ਾਨ ਕਰਨ ਕਾਰਨ ਪੱਖੇ ਨਾਲ ਫਾਹਾ ਲਾ ਕੇ ਖੁਦਕਸ਼ੀ ਕਰ ਲਈ | ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਨਾਲ ਕੀਤੇ ਫ਼ੈਸਲੇ ਤੁਰੰਤ ਲਾਗੂ ਕੀਤੇ ਜਾਣ-ਦਰਸ਼ਨ ਢਿਲਵਾਂ

ਫ਼ਰੀਦਕੋਟ, 24 ਨਵੰਬਰ (ਸਤੀਸ਼ ਬਾਗ਼ੀ)-ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧਪੁਰ ਪੰਜਾਬ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਪੁੱਛਣ ਲਈ ਦਰਸ਼ਨ ਸਿੰਘ ਢਿਲਵਾਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਮੰਗਾਂ ਪ੍ਰਤੀ ਰੋਸ ਵਿਖਾਵਾ

ਫ਼ਰੀਦਕੋਟ, 24 ਨਵੰਬਰ (ਸਤੀਸ਼ ਬਾਗ਼ੀ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਅਤੇ ਜਨਰਲ ਸਕੱਤਰ ਮਲਕੀਤ ਸਿੰਘ ਮਾਨ ਦੀ ਅਗਵਾਈ ਹੇਠ ਨਿਰਮਾਣ ਕਾਮਿਆਂ ਵਲੋਂ ਆਪਣੀਆਂ ਮੰਗਾਂ ਪ੍ਰਤੀ ਰੋਸ ਮੁਜ਼ਾਹਰਾ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਜ਼ਿਲ੍ਹੇ ਅੰਦਰ ਬਾਲ ਵਿਆਹ ਦੀ ਰੋਕਥਾਮ ਸੰਬੰਧੀ ਨਿਵੇਕਲੀ ਪਹਿਲ

ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਰੀਦਕੋਟ ਵਲੋਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਫ਼ਰੀਦਕੋਟ ਅਮਨਦੀਪ ਸਿੰਘ ਸੋਢੀ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਜਾ ਕੇ ਬਾਲ ਵਿਆਹ ਦੀ ਰੋਕਥਾਮ ਸੰਬੰਧੀ ਪਿੰਡਾਂ ...

ਪੂਰੀ ਖ਼ਬਰ »

ਮੁਰੰਮਤ ਕੀਤਾ ਗਿਆ ਖੱਡਾ ਅਜੇ ਵੀ ਦੇ ਰਿਹਾ ਹਾਦਸਿਆਂ ਨੂੰ ਸੱਦਾ

ਫ਼ਰੀਦਕੋਟ, 24 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਕੋਟਕਪੂਰਾ-ਤਲਵੰਡੀ ਬਾਈਪਾਸ ਤੇ ਚਾਂਦ ਪੈਲੇਸ ਦੇ ਨਜ਼ਦੀਕ ਪਿਛਲੇ ਸਮੇਂ ਡੂੰਘਾ ਖੱਡਾ ਬਣਿਆ ਹੋਇਆ ਸੀ, ਜਿਸ ਦੀ ਮੁਰੰਮਤ ਭਾਵੇਂਕਿ ਸਬੰਧਿਤ ਵਿਭਾਗ ਵਲੋਂ ਕੀਤੀ ਜਾ ਚੁੱਕੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ...

ਪੂਰੀ ਖ਼ਬਰ »

ਪਿਛਲੇ 8 ਮਹੀਨਿਆਂ ਤੋਂ ਪੇਂਡੂ ਚੌਕੀਦਾਰ ਤਨਖ਼ਾਹਾਂ ਤੋਂ ਵਾਂਝੇ

ਫ਼ਰੀਦਕੋਟ, 24 ਨਵੰਬਰ (ਸਤੀਸ਼ ਬਾਗ਼ੀ)-ਆਜ਼ਾਦ ਪੇਂਡੂ ਚੌਕੀਦਾਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਨਰੈਣਗੜ੍ਹ ਅਤੇ ਸੀਨੀਅਰ ਮੀਤ ਪ੍ਰਧਾਨ ਸ਼ਮਸ਼ੇਰ ਸਿੰਘ ਢੈਪਈ ਦੀ ਅਗਵਾਈ ਹੇਠ ਸਥਾਨਕ ਸ਼ਹੀਦ ਭਗਤ ...

ਪੂਰੀ ਖ਼ਬਰ »

ਨਿਕਸ਼ੈ ਮਿੱਤਰਾ ਤਹਿਤ ਟੀ.ਬੀ. ਦੇ ਮਰੀਜ਼ਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰ ਦੇ ਮਿੱਥੇ ਗਏ ਟੀਚੇ ਮੁਤਾਬਿਕ ਦੇਸ਼ ਨੂੰ 2025 ਤੱਕ ਟੀ.ਬੀ. ਮੁਕਤ ਕਰਨ ਦੇ ਟੀਚੇ ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿਚ ਟੀ.ਬੀ. ਵਿਭਾਗ ਵਲੋਂ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ...

ਪੂਰੀ ਖ਼ਬਰ »

ਪੰਜਾਬ ਅੰਦਰ ਗ਼ੈਰ ਪੰਜਾਬੀਆਂ ਦਾ ਰਾਜ-ਚੰਦੂਮਾਜਰਾ

ਫਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਅੱਜ ਅਸਲ 'ਚ ਪੰਜਾਬ ਵਿਚ ਗੈਰ ਪੰਜਾਬੀਆਂ ਦਾ ਰਾਜ ਹੈ | ਬਦਕਿਸਮਤੀ ਹੈ ਕਿ ਜਿਨ੍ਹਾਂ ਲੋਕਾਂ ਨੂੰ ਪੰਜਾਬ ਦੇ ਲੋਕਾਂ ਨੇ ਚਾਅ ਨਾਲ ਸੱਤਾ ਸੌਂਪੀ ਸੀ ਉਹ ਪੰਜਾਬ ਦੇ ਨਹੀਂ ਗੈਰ ਪੰਜਾਬੀਆਂ ਦੇ ਇਸ਼ਾਰੇ 'ਤੇ ਪੰਜਾਬ ਦੇ ਕਿਸਾਨਾ ...

ਪੂਰੀ ਖ਼ਬਰ »

ਜਥੇ. ਬਲਵਿੰਦਰ ਸਿੰਘ ਦਿਉਲ ਨਹੀਂ ਰਹੇ

ਕੋਟਕਪੂਰਾ, 24 ਨਵੰਬਰ (ਮੇਘਰਾਜ)-ਜਥੇ. ਬਲਵਿੰਦਰ ਸਿੰਘ ਦਿਉਲ (65) ਵਾਸੀ ਕੋਠੇ ਬੇਰ ਵਾਲੇ, ਨੇੜੇ ਕੋਟਕਪੂਰਾ ਦੀ ਬੀਤੀ ਸ਼ਾਮ ਬਿਮਾਰੀ ਕਾਰਨ ਮੌਤ ਹੋ ਗਈ | ਅੱਜ ਉਨ੍ਹਾਂ ਰਾਮਬਾਗ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਸ ਮੌਕੇ ਉਨ੍ਹਾਂ ਦੇ ਲੜਕੇ ਮਾਸਟਰ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ

ਕੋਟਕਪੂਰਾ, 24 ਨਵੰਬਰ (ਮੇਘਰਾਜ)-ਅੱਜ ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਕੌਮੀ ਸੇਵਾ ਯੋਜਨਾ ਵਿਭਾਗ ਵਲੋਂ ਕਾਰਜਕਾਰੀ ਪਿ੍ੰਸੀਪਲ ਡਾ. ਹਰੀਸ਼ ਸ਼ਰਮਾ ਦੀ ਅਗਵਾਈ 'ਚ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪੋਸਟਰ ਬਣਾਉਣ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ 'ਚ ਕਈ ਮਹੀਨਿਆਂ ਤੋਂ ਨਹੀਂ ਪਹੁੰਚੀਆਂ ਦਵਾਈਆਂ

ਸਾਦਿਕ, 24 ਨਵੰਬਰ (ਗੁਰਭੇਜ ਸਿੰਘ ਚੌਹਾਨ)-ਸਰਕਾਰ ਨੇ ਕਈ ਸਾਲ ਪਹਿਲਾਂ ਪੇਂਡੂ ਲੋਕਾਂ ਨੂੰ ਉਨ੍ਹਾਂ ਨੂੰ ਨੇੜੇ ਤੋਂ ਨੇੜੇ ਸਿਹਤ ਸਹੂਲਤਾਂ ਦੇਣ ਲਈ ਜ਼ਿਲ੍ਹਾ ਪ੍ਰੀਸ਼ਦ ਅਧੀਨ ਡਿਸਪੈਂਸਰੀਆਂ ਖੋਲ੍ਹੀਆਂ ਸਨ, ਜਿਸ 'ਚ ਇਕ ਮਾਹਿਰ ਐਮ.ਬੀ.ਬੀ.ਐਸ. ਡਾਕਟਰ, ਫਾਰਮਾਸਿਟ ਅਤੇ ...

ਪੂਰੀ ਖ਼ਬਰ »

ਸੰਤ ਬਾਬਾ ਈਸ਼ਰ ਸਿੰਘ ਜੀ ਦੀ 47ਵੀਂ ਬਰਸੀ ਅੱਜ ਮਨਾਈ ਜਾਵੇਗੀ

ਬਾਜਾਖਾਨਾ, 24 ਨਵੰਬਰ (ਜਗਦੀਪ ਸਿੰਘ ਗਿੱਲ)-ਪਿੰਡ ਉਕੰਦਵਾਲਾ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਈਸ਼ਰ ਸਿੰਘ ਜੀ ਦੀ 47ਵੀਂ ਬਰਸੀ 25, 26 ਅਤੇ 27 ਨਵੰਬਰ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਮਨਾਈ ਜਾ ਰਹੀ ਹੈ | ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ, ਬਾਬਾ ਮੱਘਰ ਸਿੰਘ ...

ਪੂਰੀ ਖ਼ਬਰ »

ਯੂਥ ਅਫੇਅਰਜ਼ ਤੇ ਸ਼ੇਪ ਇੰਡੀਆ ਸੰਸਥਾ ਦੀ ਹੋਈ ਮੀਟਿੰਗ

ਫ਼ਰੀਦਕੋਟ, 24 ਨਵੰਬਰ (ਸਤੀਸ਼ ਬਾਗ਼ੀ)-ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੇ ਨਿਰਦੇਸ਼ 'ਤੇ ਕੰਮ ਕਰ ਰਹੀ ਯੂਥ ਅਫੇਅਰਜ਼ ਸੰਸਥਾ ਅਤੇ ਸ਼ੇਪ ਇੰਡੀਆ ਸੰਸਥਾ ਦੀ ਮੀਟਿੰਗ ਸਿਵਲ ਸਰਜਨ ਡਾ. ਨਰੇਸ਼ ਕੁਮਾਰ, ਡੀ.ਟੀ.ਓ ਡਾ. ਸਰਵਦੀਪ ਰੋਮਾਣਾ, ਏ.ਸੀ.ਐਮ ਡਾ. ਮਨਦੀਪ ਕੌਰ ਖਘੂੰਰਾ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਦੇ ਦੋ ਵਿਦਿਆਰਥੀ ਜੇਤੂ

ਕੋਟਕਪੂਰਾ, 24 ਨਵੰਬਰ (ਮੇਘਰਾਜ)-ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਦੇ ਹੋਣਹਾਰ ਵਿਗਿਆਰਥੀ ਆਯੂ ਸਿੰਗਲਾ ਅਤੇ ਰਾਗਵ ਗੋਇਲ ਨੇ ਭਾਰਤ ਸਰਕਾਰ ਸਾਇੰਸ ਅਤੇ ਤਕਨਾਲੋਜੀ ਵਿਭਾਗ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਕਰਵਾਏ ਸਮਾਗਮ ਮੌਕੇ ਸਮਾਰਟ ਮਿਰਰ ਪ੍ਰਾਜੈਕਟ ਬਣਾ ਕੇ ...

ਪੂਰੀ ਖ਼ਬਰ »

ਬਿ੍ਜਿੰਦਰਾ ਐਲੂਮਨੀ ਲੈਕਚਰਾਰ ਐਸੋਸੀਏਸ਼ਨ ਦੀ ਹੋਈ ਮੀਟਿੰਗ

ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-'ਬਿ੍ਜਿੰਦਰਾ ਐਲੂਮਲੀ ਲੈਕਚਰਾਰ ਐਸੋਸੀਏਸ਼ਨ (ਬਾਲਾ)' ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੀ ਮੀਟਿੰਗ ਓਲਡ ਸਟੂਡੈਂਟਸ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਬਾਲਾ ਦੇ ਪ੍ਰਧਾਨ ਪ੍ਰੋ. ਐਸ.ਐਸ. ਬਾਜਵਾ ਨੇ ਸਭਨਾਂ ਨੂੰ ...

ਪੂਰੀ ਖ਼ਬਰ »

ਧਾਰਮਿਕ ਸੰਸਥਾ ਸ਼ਿਵ ਗੋਰਾਂ ਸੇਵਾ ਮੰਡਲ ਦੀ ਹੋਈ ਵਿਸ਼ੇਸ਼ ਮੀਟਿੰਗ

ਜੈਤੋ, 24 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਧਾਰਮਿਕ ਸੰਸਥਾ ਸ਼ਿਵ ਗੌਰਾਂ ਸੇਵਾ ਮੰਡਲ ਜੈਤੋ ਦੇ ਪ੍ਰਧਾਨ ਨਰੇਸ਼ ਸੇਠੀ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ 'ਚ ਸੰਸਥਾ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਦਸਮੇਸ਼ ਡੈਂਟਲ ਕਾਲਜ ਵਿਖੇ ਦੰਦਾਂ ਦਾ ਕੈਂਪ ਲਗਾਇਆ

ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਕੈਪਟਨ ਡਾ. ਪੂਰਨ ਸਿੰਘ ਅਤੇ ਮਾਤਾ ਸੋਹਣ ਕੌਰ ਦੀ ਨਿੱਘੀ ਯਾਦ ਨੂੰ ਸਮਰਪਿਤ ਦਸਮੇਸ਼ ਡੈਂਟਲ ਕਾਲਜ ਫ਼ਰੀਦਕੋਟ ਵਿਖੇ ਦੰਦਾਂ ਦੇ ਨਵੇਂ ਬੀੜ ਅਤੇ ਦੰਦਾਂ ਦੀਆਂ ਹੋਰ ਬਿਮਾਰੀਆਂ ਦਾ ਮੁਫ਼ਤ ਕੈਂਪ ਲਗਾਇਆ ਗਿਆ | ਡਾ. ...

ਪੂਰੀ ਖ਼ਬਰ »

ਸਬ-ਤਹਿਸੀਲ ਲੰਬੀ ਅਤੇ ਪਿੰਡ ਲੰਬੀ ਦਾ ਪੱਕਾ ਬੱਸ ਅੱਡਾ ਨਾ ਹੋਣ ਕਰਕੇ ਲੋਕ ਹੁੰਦੇ ਹਨ ਪ੍ਰੇਸ਼ਾਨ

ਲੰਬੀ, 24 ਨਵੰਬਰ (ਮੇਵਾ ਸਿੰਘ) -ਵਿਧਾਨ ਸਭਾ ਹਲਕਾ ਲੰਬੀ ਨੂੰ ਭਾਵੇਂ ਪੰਜਾਬ ਦੀ ਸਿਆਸਤ ਦਾ ਧੁਰਾ ਆਖਿਆ ਜਾਂਦਾ ਹੈ ਅਤੇ ਇਸ ਹਲਕੇ 'ਚ ਪੈਂਦੇ ਪਿੰਡ ਬਾਦਲ ਦੇ ਨਿਵਾਸੀ ਪ੍ਰਕਾਸ਼ ਸਿੰਘ ਬਾਦਲ ਜੋ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ | ਉਸ ਹਿਸਾਬ ਦੇ ਨਾਲ ਤਾਂ ਇਸ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ 'ਸੈਪਰੇਟ ਬਲੱਡ ਸੈੱਲ' ਲੈਣ ਦੀ ਸਹੂਲਤ ਉਪਲਬਧ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਡੇਂਗੂ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ | ਇਸ ਸੰਬੰਧ 'ਚ ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਜਾਣਕਾਰੀ ...

ਪੂਰੀ ਖ਼ਬਰ »

ਚੈਰੀਟੇਬਲ ਟਰੱਸਟ ਨੇ 170 ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਮਹੰਤ ਕਸ਼ਮੀਰ ਸਿੰਘ ਅਤੇ ਵਿਸ਼ੇਸ਼ ਮਹਿਮਾਨ ਵਰਿੰਦਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਵਿਰਾਸਤ ਮੇਲੇ ਦਾ ਪੋਸਟਰ ਜਾਰੀ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਰਿਦਮ ਇੰਸਟੀਚਿਊਟ ਆਫ਼ ਪਰਫ਼ਾਰਮਿੰਗ ਆਰਟਸ ਸ੍ਰੀ ਮੁਕਤਸਰ ਸਾਹਿਬ ਵਲੋਂ 'ਸੱਭਿਆਚਾਰਕ ਚੇਤਨਾ ਮੁਹਿੰਮ' ਦੇ ਬੈਨਰ ਹੇਠ 15ਵਾਂ ਰਾਜ ਪੱਧਰੀ ਪੁਰਸਕਾਰ ਸਮਾਗਮ ਅਤੇ ਵਿਰਾਸਤ ਮੇਲਾ 15 ਦਸੰਬਰ ਨੂੰ ਰੈੱਡ ਕਰਾਸ ...

ਪੂਰੀ ਖ਼ਬਰ »

ਸਰਕਾਰੀ ਸਕੀਮਾਂ ਦੇ ਫ਼ਾਰਮ ਭਰਨ ਤੋਂ ਬਾਅਦ ਵੀ ਲੋੜਵੰਦ ਪਰਿਵਾਰਾਂ ਨੂੰ ਨਹੀਂ ਮਿਲਦੀ ਕੋਈ ਸਹਾਇਤਾ

ਰੁਪਾਣਾ, 24 ਨਵੰਬਰ (ਜਗਜੀਤ ਸਿੰਘ)-ਪੰਜਾਬ ਦੀਆਂ ਵੱਖ-ਵੱਖ ਰਾਜਨੀਤਕ ਪਾਰਟੀਆਂ ਵਲੋਂ ਚੋਣਾਂ 'ਚ ਆਪਣੇ ਭਾਸ਼4ਾਂ ਦੌਰਾਨ ਪੰਜਾਬ ਦੇ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਜੋ ਕਿ ਇਹ ਦਾਅਵੇ ਸਿਰਫ਼ ਭਾਸ਼ਣਾਂ ...

ਪੂਰੀ ਖ਼ਬਰ »

ਮਾਂ ਬੋਲੀ ਨੂੰ ਵਿਸਾਰਨ ਵਾਲੀਆਂ ਕੌਮਾਂ ਆਪਣੀ ਹੋਂਦ ਗਵਾ ਦਿੰਦੀਆਂ ਹਨ-ਵਰਿੰਦਰ ਬਜਾਜ

ਮਲੋਟ, 24 ਨਵੰਬਰ (ਪਾਟਿਲ)-ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਵਿਰਕ ਖੇੜਾ ਵਿਖੇ ਕੈਰੀਅਰ ਗਾਇਡੈਂਸ ਅਧੀਨ 11ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਗੈਸਟ ਪ੍ਰੇਰਣਾਦਾਇਕ ਲੈਕਚਰ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਵਿਦਿਆਰਥੀਆਂ ਦੇ ਰੂਬਰੂ ਹੋਣ ...

ਪੂਰੀ ਖ਼ਬਰ »

ਪਰਗਟ ਸਿੰਘ ਜੰਬਰ ਵਲੋਂ ਰੈਮਡੀਆਲ ਕੋਚਿੰਗ ਸੈਂਟਰ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸਕੂਲਾਂ ਦੇ ਵਿਦਿਆਕ ਪੱਖ ਤੋਂ ਕਮਜ਼ੋਰ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵਲੋਂ ਚਲਾਏ ਜਾ ਰਹੇ ਰੈਮਡੀਆਲ ਕੋਚਿੰਗ ਸੈਂਟਰ ਦਾ ਸੈਂਟਰ ਮੁੱਖ ਅਧਿਆਪਕ ਪਰਗਟ ਸਿੰਘ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਮਿਸਤਰੀ ਮਜ਼ਦੂਰ ਯੂਨੀਅਨ ਦੀ ਹੋਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਗੁਰੂ ਗੋਬਿੰਦ ਸਿੰਘ ਪਾਰਕ ਮੂਹਰੇ ਬਾਬਾ ਜੀਵਨ ਸਿੰਘ ਮਿਸਤਰੀ ਮਜ਼ਦੂਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਸ਼ਮਿੰਦਰ ਦੀ ਅਗਵਾਈ 'ਚ ਹੋਈ, ਜਿਸ 'ਚ ਦਿੱਲੀ ਸਰਕਾਰ ...

ਪੂਰੀ ਖ਼ਬਰ »

ਅਗਰਵਾਲ ਪੀਰਖਾਨਾ ਵਿਖੇ ਯਸ਼ ਪਾਠ ਹੋਇਆ

ਗਿੱਦੜਬਾਹਾ, 24 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਅਗਰਵਾਲ ਪੀਰਖਾਨਾ ਵਿਖੇ ਸਥਿਤ ਪੀਰ ਮੀਰਾਂ ਸਾਹਿਬ ਬਾਬਾ ਜੀ ਦਾ ਯਸ਼ ਪਾਠ ਹੋਇਆ | ਜਾਣਕਾਰੀ ਦਿੰਦੇ ਹੋਏ ਅਗਰਵਾਲ ਪੀਰਖਾਨਾ ਕਮੇਟੀ ਦੇ ਪ੍ਰਧਾਨ ਪਿਆਰੇ ਲਾਲ ਮਿੱਤਲ ਨੇ ਦੱਸਿਆ ਕਿ ਅਗਰਵਾਲ ਪੀਰਖਾਨਾ ਵਿਖੇ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਪਿੰਡਾਂ 'ਚ ਨੱੁਕੜ ਮੀਟਿੰਗਾਂ

ਮੰਡੀ ਬਰੀਵਾਲਾ, 24 ਨਵੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਆਗੂਆਂ ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ, ਦਵਿੰਦਰ ਸਿੰਘ ਭੰਗੇਵਾਲਾ, ਗੁਰਮੀਤ ਸਿੰਘ ਮਰਾੜ੍ਹ ਕਲਾਂ, ਹਰਮੇਲ ਸਿੰਘ, ਸੁਖਦੇਵ ਸਿੰਘ ...

ਪੂਰੀ ਖ਼ਬਰ »

ਮਾਨਵਤਾ ਰੈਣ ਬਸੇਰੇ 'ਚ ਕੋਈ ਵੀ ਲੋੜਵੰਦ ਲੈ ਸਕਦੈ ਸਹਾਰਾ-ਡਾ: ਨਰੇਸ਼ ਪਰੂਥੀ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੋਨਿਆਨਾ ਰੋਡ ਵਿਖੇ ਬਣਾਏ ਗਏ ਮਾਨਵਤਾ ਰੈਣ ਬਸੇਰੇ ਦੀ ਜ਼ਿੰਮੇਵਾਰੀ 2018 ਤੋਂ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵਲੋਂ ਸਮਾਜ ਸੇਵੀ ਸੰਸਥਾਂ ਮਾਨਵਤਾ ਫਾਊਾਡੇਸ਼ਨ ਸ੍ਰੀ ਮੁਕਤਸਰ ਸਾਹਿਬ ਨੂੰ ...

ਪੂਰੀ ਖ਼ਬਰ »

ਸੀਵਰੇਜ਼ ਦੇ ਪਾਣੀ ਵਾਲਾ ਖਾਲਾ ਟੁੱਟਾ

ਮੰਡੀ ਬਰੀਵਾਲਾ, 24 ਨਵੰਬਰ (ਨਿਰਭੋਲ ਸਿੰਘ)-ਬਰੀਵਾਲਾ ਵਿਖੇ ਸੀਵਰੇਜ਼ ਦੀ ਨਿਕਾਸੀ ਵਾਲਾ ਖਾਲਾ ਕਈ ਜਗ੍ਹਾ ਤੋਂ ਟੁੱਟਿਆ ਹੋਇਆ ਹੈ, ਜਿਸ ਕਾਰਨ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਖਾਲਾ ਭਰ ਕੇ ਓਵਰਫ਼ਲੋ ਹੋਣ ਲੱਗ ਪਿਆ ਹੈ ਅਤੇ ਸੀਵਰੇਜ਼ ਦਾ ਗੰਦਾ ਪਾਣੀ ਸੜਕ 'ਤੇ ਆਉਣਾ ...

ਪੂਰੀ ਖ਼ਬਰ »

ਪਿੰਡ ਬਾਦਲ ਵਿਖੇ ਹੋ ਰਹੇ 66ਵੇਂ ਅੰਤਰ ਜ਼ਿਲ੍ਹਾ ਸ਼ੂਟਿੰਗ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸਮਾਪਤ

ਲੰਬੀ, 24 ਨਵੰਬਰ (ਮੇਵਾ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਅਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਕਪਿਲ ਸ਼ਰਮਾ ਦੀ ਯੋਗ ਅਗਵਾਈ 'ਚ ਪਿੰਡ ਬਾਦਲ ਵਿਖੇ ਚੱਲ ਰਹੇ 66ਵੇਂ ਅੰਤਰ ਜ਼ਿਲ੍ਹਾ ਸ਼ੂਟਿੰਗ ਮੁਕਾਬਲੇ ਪਿੰਡ ਬਾਦਲ ਵਿਖੇ ਸਮਾਪਤ ਹੋਏ | ਜਸਵਿੰਦਰ ...

ਪੂਰੀ ਖ਼ਬਰ »

ਇੰਜ: ਰਾਜੀਵ ਗੋਇਲ, ਡਾ. ਸੰਜੀਵ ਗੋਇਲ ਨੂੰ ਸਦਮਾ, ਮਾਤਾ ਦਾ ਦਿਹਾਂਤ

ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਇੰਜ: ਰਾਜੀਵ ਗੋਇਲ ਐਸ.ਈ. ਇਰੀਗੇਸ਼ਨ ਵਿਭਾਗ, ਡਾ. ਸੰਜੀਵ ਗੋਇਲ ਮੈਨੇਜਿੰਗ ਡਾਇਰੈਕਟਰ ਮਧੂ ਨਰਸਿੰਗ ਹੋਮ-ਚੰਡੀਗੜ੍ਹ, ਅੱਖਾਂ ਦਾ ਹਸਪਤਾਲ ਦੇ ਸਤਿਕਾਰਤ ਮਾਤਾ ਊਸ਼ਾ ਰਾਣੀ ਗੋਇਲ ਨਮਿਤ ਅੰਤਿਮ ਅਰਦਾਸ 27 ਨਵੰਬਰ ਦਿਨ ...

ਪੂਰੀ ਖ਼ਬਰ »

ਗਲੈਡੀਓਲਸ ਸਕੂਲ ਵਿਖੇ ਦਸਵੀਂ ਸਾਲਾਨਾ ਅਥਲੈਟਿਕਸ ਮੀਟ ਕਰਵਾਈ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਹਰਮਹਿੰਦਰ ਪਾਲ)-ਦ ਗਲੈਡੀਓਲਸ ਸਕੂਲ ਵਿਖੇ 10ਵੀਂ ਅਥਲੈਟਿਕਸ ਮੀਟ ਕਰਵਾਈ ਗਈ | ਇਸ ਮੌਕੇ ਪਿ੍ੰ. ਵੀਨਾ ਸ਼ਰਮਾ ਸਮੇਤ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਨੋਹਰ ਲਾਲ ਗਰਗ, ਜਨਰਲ ਸਕੱਤਰ ਸੋਮ ਪ੍ਰਕਾਸ਼ ਗਰਗ, ਡਾਇਰੈਕਟ ਸੁਨੀਤਾ ਗਰਗ, ...

ਪੂਰੀ ਖ਼ਬਰ »

ਸੜਕਾਂ ਦੀ ਬਜਾਏ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੇ ਘਰ ਅੱਗੇ ਲਾਏ ਜਾਣ ਧਰਨੇ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਜਗਜੀਤ ਸਿੰਘ ਬਰਾੜ ਹਨੀ ਫ਼ੱਤਣਵਾਲਾ ਨੇ ਮੰਗਾਂ ਸੰਬੰਧੀ ਧਰਨਾ ਦੇ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਧਰਨੇ ...

ਪੂਰੀ ਖ਼ਬਰ »

ਪਰਾਲੀ ਪ੍ਰਬੰਧਨ 'ਚ ਸਹਿਯੋਗ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਖੇਤੀਬਾੜੀ ਵਿਭਾਗ ਦਾ ਕੀਤਾ ਧੰਨਵਾਦ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਕਈ ਕਿਸਾਨ ਪ੍ਰਹੇਜ ਕਰਕੇ ਵਾਤਾਵਰਨ ਦੀ ਸੰਭਾਲ ਵਿਚ ਯੋਗਦਾਨ ਪਾ ਰਹੇ ਹਨ | ਇਸ ਤਰ੍ਹਾਂ ਹੀ ਉੱਘੇ ਕਿਸਾਨ ਬਾਵਾ ਯਾਦਵਿੰਦਰ ਸਿੰਘ ਲਾਲੀ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ...

ਪੂਰੀ ਖ਼ਬਰ »

ਨਸ਼ਾ ਛੱਡਣ ਵਾਲੇ ਨੌਜਵਾਨਾਂ ਲਈ ਵਰਦਾਨ ਸਾਬਤ ਹੋ ਰਿਹੈ ਗਿੱਦੜਬਾਹਾ ਦਾ ਹਸਪਤਾਲ

ਗਿੱਦੜਬਾਹਾ, 24 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਗਿੱਦੜਬਾਹਾ ਦੇ ਸਰਕਾਰੀ ਹਸਪਤਾਲ 'ਚ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਦੀ ਨਿਯੁਕਤੀ ਹੋ ਗਈ ਹੈ, ਜਿਸ ਕਰਕੇ ਹੁਣ ਮਾਲਵੇ ਦੇ ਇਸ ਖਿੱਤੇ ਵਿਚ ਲੰਮੇ ਸਮੇਂ ਤੋਂ ਚਿੱਟਾ ਅਤੇ ਹੋਰ ਮਾਰੂ ਨਸ਼ਿਆਂ ਦੀ ਦਲ-ਦਲ ਵਿਚ ਫ਼ਸੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੀ ਹੋਈ ਅਹਿਮ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਭਾਕਿਯੂ (ਲੱਖੋਵਾਲ) ਦੇ ਸੀਨੀਅਰ ਆਗੂ ਅਵਤਾਰ ਸਿੰਘ ਵੱਟੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਬੋਲਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਪਰਮਿੰਦਰ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX