ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  24 minutes ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  27 minutes ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  32 minutes ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  38 minutes ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  about 1 hour ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਬਾਲਾਸੋਰ ਰੇਲ ਹਾਦਸਾ:ਹਾਦਸੇ ਵਾਲੀ ਥਾਂ ਪਹੁੰਚੇ ਮੁੱਖ ਮੰਤਰੀ ਨਵੀਨ ਪਟਨਾਇਕ
. . .  about 1 hour ago
ਬਾਲਾਸੋਰ, 3 ਜੂਨ - ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਬਾਲਸੋਰ ਪਹੁੰਚੇ, ਜਿਥੇ ਬੀਤੀ ਰਾਤ ਤਿੰਨ ਰੇਲ ਗੱਡੀਆਂ ਹਾਦਸੇ ਦਾ ਸ਼ਿਕਾਰ ਹੋਈਆਂ ਸਨ। ਇਸ ਰੇਲ ਹਾਦਸੇ 'ਚ ਅੱਜ ਸਵੇਰੇ ਮਰਨ ਵਾਲਿਆਂ ਦੀ ਗਿਣਤੀ...
ਬਾਲਾਸੋਰ ਰੇਲ ਹਾਦਸਾ:ਰੇਲਵੇ ਵਲੋਂ 238 ਮੌਤਾਂ ਦੀ ਪੁਸ਼ਟੀ
. . .  about 2 hours ago
ਬਾਲਾਸੋਰ, 3 ਜੂਨ-ਦੱਖਣੀ ਪੂਰਬੀ ਰੇਲਵੇ ਅਨੁਸਾਰ ਬਾਲਾਸੋਰ ਰੇਲ ਹਾਦਸੇ 'ਚ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ 238 ਮੌਤਾਂ ਹੋ ਚੁੱਕੀਆਂ ਹਨ। ਲਗਭਗ 650 ਜ਼ਖਮੀ ਯਾਤਰੀਆਂ ਨੂੰ ਗੋਪਾਲਪੁਰ...
ਸਰਹੱਦੀ ਖੇਤਰ ਚ ਡਰੋਨ ਦੀ ਹਲਚਲ, 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਚੋਗਾਵਾਂ, 3 ਜੂਨ (ਗੁਰਵਿੰਦਰ ਸਿੰਘ ਕਲਸੀ)-ਅੰਮਿ੍ਤਸਰ ਭਾਰਤ ਪਾਕਿਸਤਾਨ ਨੇੜੇ ਸਰਹੱਦੀ ਬੀ.ਓ.ਪੀ. ਰਾਮਕੋਟ ਚੌਂਕੀ ਦੇ ਜਵਾਨਾਂ ਅਤੇ ਪੁਲਿਸ ਵਲੋਂ 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਸੂਚਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਓ.ਪੀ. ਚੌਂਕੀ ਰਾਮਕੋਟ ਦੇ ਨੇੜਲੇ ਪਿੰਡਾ ਵਿਚ ਡਰੋਨ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਲਈ ਬਣਾਈ ਗਈ ਹੈ ਉੱਚ ਪੱਧਰੀ ਕਮੇਟੀ-ਅਸ਼ਵਿਨੀ ਵੈਸ਼ਨਵ
. . .  about 3 hours ago
ਬਾਲਾਸੋਰ, 3 ਜੂਨ-ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਹ ਇਕ ਵੱਡਾ ਦੁਖਦਾਈ ਹਾਦਸਾ ਹੈ। ਰੇਲਵੇ, ਐਨ.ਡੀ.ਆਰ.ਐਫ.,ਐਸ.ਡੀ.ਆਰ.ਐਫ. ਅਤੇ...
ਨਿਪਾਲ ਦੇ ਪ੍ਰਧਾਨ ਮੰਤਰੀ ਦਹਿਲ ਨੇ ਓਡੀਸ਼ਾ ਰੇਲ ਹਾਦਸੇ ਤੇ ਪ੍ਰਗਟਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 3 ਜੂਨ - ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ 'ਪ੍ਰਚੰਡ' ਨੇ ਓਡੀਸ਼ਾ 'ਚ ਹੋਏ ਰੇਲ ਹਾਦਸੇ 'ਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਲਿਆ ਜਾਇਜ਼ਾ
. . .  about 3 hours ago
ਬਾਲਾਸੋਰ, 3 ਜੂਨ-ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ, ਜਿਥੇ ਖੋਜ ਅਤੇ ਬਚਾਅ ਕਾਰਜ ਚੱਲ...
ਓਡੀਸ਼ਾ ਰੇਲ ਹਾਦਸੇ ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 233
. . .  about 3 hours ago
ਬਾਲਾਸੋਰ, 3 ਜੂਨ-ਓਡੀਸ਼ਾ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 233 ਤੱਕ ਪਹੁੰਚ ਗਈ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  1 day ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ) ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਅਤੇ ਹੋਰ ਰਾਜਾਂ ਨਾਲ ਸੰਬੰਧਿਤ ਹਨ । ਉਨ੍ਹਾਂ ਦੀਆਂ ਕਿਸ਼ਤੀਆਂ ਸਮੁੰਦਰ...
ਫ਼ਰੀਦਕੋਟ ਵਿਚ ਵੱਡੇ ਪੁਲਿਸ ਅਧਿਕਾਰੀਆਂ ’ਤੇ ਵਿਜੀਲੈਂਸ ਦੀ ਵੱਡੀ ਕਾਰਵਾਈ
. . .  1 day ago
ਫ਼ਰੀਦਕੋਟ , 2 ਜੂਨ (ਜਸਵੰਤ ਸਿੰਘ ਪੁਰਬਾ)- ਐੱਸ. ਪੀ. ਇਨਵੇਸਟੀਗੇਸ਼ਨ ਗਗਨੇਸ਼ ਕੁਮਾਰ, ਡੀ. ਐੱਸ. ਪੀ. ਪੀ. ਬੀ. ਆਈ. ਸੁਸ਼ੀਲ ਕੁਮਾਰ, ਆਈ ਜੀ ਦਫ਼ਤਰ ਫ਼ਰੀਦਕੋਟ ਦੀ ਆਰ. ਟੀ. ਆਈ. ਸ਼ਾਖਾ ਦੇ ਇੰਚਾਰਜ ...
ਜਸਟਿਸ ਰਾਜ ਮੋਹਨ ਸਿੰਘ ਦੇ ਬੈਂਚ ਨੇ ਭਰਤ ਇੰਦਰ ਸਿੰਘ ਚਹਿਲ ਨੂੰ ਦੋ ਜਾਇਦਾਦਾਂ ਦੀ ਜਾਂਚ ਕਰਨ ਵਾਲੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਦਾ ਦਿੱਤਾ ਨਿਰਦੇਸ਼
. . .  1 day ago
ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਦਾ ਮਾਮਲਾ : ਹਾਈ ਕੋਰਟ ਨੇ ਸਾਰੇ ਸੁਧਾਰਾਤਮਕ ਉਪਾਅ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਮੁੰਬਈ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਨੇ 2400 ਕਿਲੋਗ੍ਰਾਮ ਤੋਂ ਵੱਧ 4860 ਕਰੋੜ ਦੀ ਐਮਡੀ ਡਰੱਗਜ਼ ਨੂੰ ਕੀਤਾ ਨਸ਼ਟ
. . .  1 day ago
ਉੜੀਸ਼ਾ 'ਚ ਰੇਲ ਹਾਦਸਾ- ਕੋਰੋਮੰਡਲ ਐਕਸਪ੍ਰੈਸ ਅਤੇ ਮਾਲ ਗੱਡੀ ਦੀ ਟੱਕਰ, ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ
. . .  1 day ago
ਪਾਕਿਸਤਾਨ ਨੇ 3 ਭਾਰਤੀ ਕੈਦੀਆਂ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ)- ਪਾਕਿਸਤਾਨ ਸਰਕਾਰ ਨੇ 3 ਭਾਰਤੀ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਬਬਲੂ ਰਾਮ, ਹਰਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਗਲਤੀ ...
ਦਰਬਾਰਾ ਸਿੰਘ ਗੁਰੂ ਆਪਣੇ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਜਲੰਧਰ , 2 ਜੂਨ (ਜਲੰਧਰ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸ. ਦਰਬਾਰਾ ਸਿੰਘ ਗੁਰੂ ਜੀ ਦਾ (ਸੇਵਾਮੁਕਤ ਆਈ.ਏ.ਐੱਸ.) ਦਾ ਆਪਣੇ ...
ਰਣਜੇਤ ਬਾਠ ਕਲਾਨੌਰ ਤੇ ਜਗਜੀਤ ਕਾਹਲੋਂ ਡੇਰਾ ਬਾਬਾ ਨਾਨਕ ਮਾਰਕਿਟ ਕਮੇਟੀ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 1 ਜੂਨ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਮਾਰਕਿਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਇਸ ਦੌਰਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੀਆਂ...
ਬਿਜ਼ਲੀ ਮੁਲਾਜ਼ਮਾਂ ਨਾਲ ਕੰਮ ਕਰਾ ਰਹੇ ਵਿਅਕਤੀ ਉੱਪਰ ਡਿੱਗਿਆ ਖੰਭਾਂ, ਹਾਲਤ ਗੰਭੀਰ
. . .  1 day ago
ਸ਼ੇਰਪੁਰ, 2 ਜੂਨ (ਮੇਘ ਰਾਜ ਜੋਸ਼ੀ)- ਕਸਬਾ ਸ਼ੇਰਪੁਰ ਵਿਖੇ ਇਕ ਵਿਅਕਤੀ ਦੇ ਬਿਜਲੀ ਵਾਲੇ ਖੰਭੇ ਥੱਲੇ ਆਉਣ ਕਾਰਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ, ਖੇੜੀ ਰੋਡ ਤੇ ਬਿਜਲੀ ਸਪਲਾਈ ਲਈ...
ਜੱਫੀ ਤੋਂ ਬਾਅਦ ਬਿਕਰਮ ਮਜੀਠੀਆ ਨੇ ਨਵਜੋਤ ਕੌਰ ਲਈ ਕੀਤੀ ਅਰਦਾਸ
. . .  1 day ago
ਚੰਡੀਗੜ੍ਹ, 2 ਜੂਨ- ਲੰਬੇ ਸਮੇਂ ਤੋਂ ਸਿਆਸੀ ਵਿਰੋਧੀ ਰਹੇ ਬਿਕਰਮ ਸਿੰਘ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਨੇ ਇਕ ਦੂਜੇ ਨਾਲ ਹੱਥ ਮਿਲਾ ਕੇ ਤੇ ਜੱਫੀ ਪਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਮੱਘਰ ਸੰਮਤ 554

ਫਿਰੋਜ਼ਪੁਰ

ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੈਂਕੜੇ ਲੋਕ ਡੇਂਗੂ ਬੁਖ਼ਾਰ ਦੀ ਲਪੇਟ 'ਚ

ਫ਼ਿਰੋਜ਼ਪੁਰ, 24 ਨਵੰਬਰ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਕੋਰੋਨਾ ਮਹਾਂਮਾਰੀ ਦੇ ਨਾਲ-ਨਾਲ ਡੇਂਗੂ ਬੁਖ਼ਾਰ ਨੇ ਦਸਤਕ ਨਹੀਂ ਆਪਣੇ ਪੂਰੇ ਪੈਰ ਪਸਾਰਦੇ ਹੋਏ ਜ਼ਿਲੇ੍ਹ ਭਰ ਦੇ ਸੈਂਕੜੇ ਲੋਕਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ, ਜਿਸ ਦਾ ਜ਼ਿੰਮੇਵਾਰ ਸਿਰਫ਼ ਸਿਹਤ ਵਿਭਾਗ ਫ਼ਿਰੋਜ਼ਪੁਰ ਨਹੀਂ, ਬਲਕਿ ਨਗਰ ਕੌਂਸਲਾਂ ਦੇ ਅਧਿਕਾਰੀ ਵੀ ਹਨ, ਜਿਨ੍ਹਾਂ ਵਲੋਂ ਸਹੀ ਸਮੇਂ 'ਤੇ ਕੀਤੀ ਜਾਣ ਵਾਲੀ ਫੌਗਿੰਗ ਤੇ ਸਪਰੇ ਕਰਨੀ ਮੁਨਾਸਬ ਨਹੀਂ ਸਮਝੀ ਗਈ, ਜਿਸ ਦਾ ਨਤੀਜਾ ਜ਼ਿਲ੍ਹਾ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ | ਸਿਹਤ ਵਿਭਾਗ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਿਕ ਡੇਂਗੂ ਪੀੜਤਾਂ ਦੇ ਅੰਕੜੇ ਸੈਂਕੜਿਆਂ ਵਿਚ ਹਨ | ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਬੀਤੇ ਦਿਨ ਬੁੱਧਵਾਰ ਨੂੰ ਜਾਰੀ ਕੀਤੀ ਸੂਚੀ ਅਨੁਸਾਰ ਸਾਲ 2022 ਵਿਚ ਨਵੰਬਰ ਮਹੀਨੇ ਤੱਕ ਕੁਲ 2569 ਮਰੀਜ਼ਾਂ ਦੀ ਜਾਂਚ ਕੀਤੀ ਗਈ ਹੈ, ਜਿਸ 'ਚੋਂ 235 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ ਸਿਰਫ਼ ਨਵੰਬਰ ਮਹੀਨੇ 439 ਲੋਕਾਂ ਨੇ ਡੇਂਗੂ ਟੈਸਟ ਕਰਵਾਇਆ ਹੈ, ਜਿਨ੍ਹਾਂ 'ਚੋਂ 49 ਲੋਕ ਡੇਂਗੂ ਪੀੜਤ ਪਾਏ ਗਏ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਨਵੰਬਰ ਮਹੀਨੇ ਵਿਚ ਫ਼ਿਰੋਜ਼ਪੁਰ ਸ਼ਹਿਰੀ ਹਲਕੇ 'ਚ 38, ਮਮਦੋਟ ਵਿਚ 14, ਗੁਰੂਹਰਸਹਾਏ 'ਚ 1 ਅਤੇ ਫ਼ਿਰੋਜ਼ਸ਼ਾਹ ਵਿਚ ਵੀ ਇਕ ਮਰੀਜ਼ ਡੇਂਗੂ ਪੀੜਤ ਪਾਇਆ ਗਿਆ ਹੈ, ਜਿਨ੍ਹਾਂ 'ਚੋਂ ਕੁਝ ਸਰਕਾਰੀ ਹਸਪਤਾਲ ਤੇ ਪ੍ਰਾਈਵੇਟ ਹਸਪਤਾਲ ਵਿਖੇ ਜ਼ੇਰੇ ਇਲਾਜ ਹਨ | ਲੋਕਾਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਸੈਂਕੜੇ ਪਰਿਵਾਰ ਫ਼ਿਰੋਜ਼ਪੁਰ ਤੋਂ ਬਾਹਰ ਵੱਡੇ ਸ਼ਹਿਰਾਂ ਦੇ ਪ੍ਰਾਈਵੇਟ ਹਸਪਤਾਲਾਂ 'ਚ ਡੇਂਗੂ ਦਾ ਇਲਾਜ ਕਰਵਾਉਣ ਲਈ ਮਜਬੂਰ ਹੋ ਰਹੇ ਹਨ, ਕਿਉਂਕਿ ਜ਼ਿਲ੍ਹਾ ਫ਼ਿਰੋਜ਼ਪੁਰ ਸਿਹਤ ਸੁਵਿਧਾਵਾਂ ਦੇਣ ਵਿਚ ਪਛੜਿਆ ਹੋਇਆ ਸੀ ਤੇ ਲਗਾਤਾਰ ਪਛੜਦਾ ਜਾ ਰਿਹਾ ਹੈ | ਜ਼ਿਲ੍ਹਾ ਵਾਸੀਆਂ ਨੇ ਸਿਹਤ ਵਿਭਾਗ ਫ਼ਿਰੋਜ਼ਪੁਰ, ਨਗਰ ਕੌਂਸਲ ਤੇ ਛਾਉਣੀ ਬੋਰਡ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰਨ ਤੇ ਠੋਸ ਕਦਮ ਚੁੱਕ ਕੇ ਅਣਮੁੱਲੀਆਂ ਜ਼ਿੰਦਗੀਆਂ ਨੂੰ ਬਚਾਉਣ ਲਈ ਉਪਰਾਲਾ ਕਰਨ |
ਡੇਂਗੂ ਪੀੜਤਾਂ ਲਈ ਸਿਵਲ ਹਸਪਤਾਲ ਵਿਖੇ ਪੂਰੇ ਪ੍ਰਬੰਧ- ਐੱਸ.ਐਮ.ਓ
ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਪਿੱਛੋਂ ਡੇਂਗੂ ਬੁਖ਼ਾਰ ਨੇ ਦਸਤਕ ਦਿੱਤੀ ਹੋਈ ਹੈ, ਜਿਸ ਦੀ ਲਪੇਟ ਵਿਚ ਸੈਂਕੜੇ ਮਰੀਜ਼ਾਂ ਦੇ ਆਉਣ ਕਰਕੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ 6 ਡੇਂਗੂ ਪੀੜਤ ਮਰੀਜ਼ ਦਾਖਲ ਹਨ | ਡੇਂਗੂ ਪੀੜਤਾਂ ਦੇ ਇਲਾਜ ਅਤੇ ਸਹੂਲਤਾਂ ਬਾਰੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ: ਵਨੀਤਾ ਭੁੱਲਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਡੇਂਗੂ ਪੀੜਤ ਮਰੀਜ਼ਾਂ ਦੇ ਇਲਾਜ ਦੇ ਪੂਰੇ ਪ੍ਰਬੰਧ ਹਨ | ਐੱਸ.ਐਮ.ਓ ਭੁੱਲਰ ਨੇ ਦੱਸਿਆ ਕਿ ਮਰੀਜ਼ਾਂ ਲਈ ਦਵਾਈਆਂ ਤੇ ਟੈਸਟ ਸੁਵਿਧਾ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਡੇਂਗੂ ਪੀੜਤ ਮਰੀਜ਼ਾਂ ਦੀ ਸੁਵਿਧਾ ਲਈ ਐਮਰਜੈਂਸੀ ਵਿਭਾਗ ਦੇ ਸਾਹਮਣੇ ਬਣੇ ਨਵੇਂ ਟਰੋਮਾ ਵਾਰਡ ਦੀ ਬਿਲਡਿੰਗ ਵਿਚ ਵਿਸ਼ੇਸ਼ ਡੇਂਗੂ ਵਾਰਡ ਬਣਾਇਆ ਗਿਆ ਹੈ | ਐੱਸ.ਐਮ.ਓ ਨੇ ਦੱਸਿਆ ਕਿ ਡੇਂਗੂ ਪੀੜਤਾਂ ਦੇ ਰੋਜ਼ਾਨਾ ਟੈਸਟ ਹੋ ਰਹੇ ਹਨ, ਜੇਕਰ ਕਿਸੇ ਮਰੀਜ਼ ਦੀ ਹਾਲਤ ਵਿਗੜੀ ਨਜ਼ਰ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਮੈਡੀਕਲ ਕਾਲਜ ਫ਼ਰੀਦਕੋਟ ਲਈ ਰੈਫ਼ਰ ਕਰ ਦਿੱਤਾ ਜਾਂਦਾ ਹੈ |

1 ਤੋਂ 31 ਦਸੰਬਰ ਤੱਕ ਪਿੰਡਾਂ 'ਚ ਹੋਣਗੀਆਂ ਗ੍ਰਾਮ ਸਭਾਵਾਂ-ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 24 ਨਵੰਬਰ (ਤਪਿੰਦਰ ਸਿੰਘ)-ਜ਼ਿਲ੍ਹੇ ਦੇ ਪਿੰਡਾਂ 'ਚ ਦਸੰਬਰ ਮਹੀਨੇ ਦੌਰਾਨ ਗ੍ਰਾਮ ਸਭਾਵਾਂ ਦੇ ਆਮ ਇਜਲਾਸ ਕੀਤੇ ਜਾਣਗੇ ਅਤੇ ਇਨ੍ਹਾਂ ਸਭਾਵਾਂ ਦੌਰਾਨ ਜਿੱਥੇ ਗ੍ਰਾਮ ਸਭਾਵਾਂ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਫ਼ਰਜ਼ਾਂ ਅਤੇ ਹੱਕਾਂ ਬਾਰੇ ਜਾਗਰੂਕ ...

ਪੂਰੀ ਖ਼ਬਰ »

ਕਾਰ ਅਤੇ ਮੋਟਰਸਾਈਕਲ ਦੀ ਟੱਕਰ 'ਚ ਵਿਅਕਤੀ ਜ਼ਖ਼ਮੀ

ਕੁੱਲਗੜ੍ਹੀ, 24 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਪਿੰਡ ਕੁੱਲਗੜ੍ਹੀ ਤੋਂ ਥੋੜਾ ਅੱਗੇ ਇਕ ਸਵਿਫ਼ਟ ਕਾਰ ਅਤੇ ਬਜਾਜ ਪਲੈਟੀਨਾ ਮੋਟਰਸਾਈਕਲ ਦੀ ਟੱਕਰ ਹੋ ਗਈ ਹੈ | ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੇ ਕਾਫ਼ੀ ਸੱਟਾਂ ਲੱਗੀਆਂ, ਜਿਸ ...

ਪੂਰੀ ਖ਼ਬਰ »

ਮੱਛੀ ਪਾਲਣ ਵਿਭਾਗ ਨੇ ਲਗਾਇਆ 3 ਰੋਜ਼ਾ ਸਿਖਲਾਈ ਕੈਂਪ

ਫ਼ਿਰੋਜ਼ਪੁਰ, 24 ਨਵੰਬਰ (ਤਪਿੰਦਰ ਸਿੰਘ)-ਮੱਛੀ ਪਾਲਣ ਵਿਭਾਗ ਫ਼ਿਰੋਜ਼ਪੁਰ ਵਲੋਂ ਮੱਛੀ ਪੂੰਗ ਫਾਰਮ ਮੱਲਵਾਲ ਵਿਖੇ ਤਿੰਨ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਫ਼ਿਰੋਜ਼ਪੁਰ ਤੇ ਫ਼ਾਜ਼ਿਲਕਾ ਦੇ 50 ਮੱਛੀ ਕਾਸ਼ਤਕਾਰਾਂ ਨੇ ਹਿੱਸਾ ਲਿਆ | ਇਸ ਸੰਬੰਧੀ ਸਹਾਇਕ ...

ਪੂਰੀ ਖ਼ਬਰ »

ਜੀਵਨ ਮੱਲ ਸਕੂਲ ਵਿਖੇ ਟੈ੍ਰਫ਼ਿਕ ਨਿਯਮਾਂ ਸੰਬੰਧੀ ਜਾਗਰੂਕਤਾ ਸੈਮੀਨਾਰ

ਜ਼ੀਰਾ, 24 ਨਵੰਬਰ (ਪ੍ਰਤਾਪ ਸਿੰਘ ਹੀਰਾ)-ਨਾਬਾਲਗ ਬੱਚਿਆਂ ਨੂੰ ਟੈ੍ਰਫ਼ਿਕ ਨਿਯਮਾਂ ਤੋਂ ਜਾਣੂੰ ਕਰਵਾਉਣ ਲਈ ਜ਼ਿਲ੍ਹਾ ਟੈ੍ਰਫ਼ਿਕ ਪੁਲਿਸ ਵਿੰਗ ਵਲੋਂ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਪਿ੍ੰਸੀਪਲ ਕਰਮਜੀਤ ਸਿੰਘ ਜੋਸਨ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਸਵਿਫ਼ਟ ਕਾਰ ਚੋਰੀ

ਗੁਰੂਹਰਸਹਾਏ, 24 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਵਿਖੇ ਚੋਰਾਂ ਵਲੋਂ ਬੀਤੀ ਰਾਤ ਘਰ ਦੇ ਬਾਹਰ ਖੜ੍ਹੀ ਕਾਰ ਚੋਰੀ ਕਰ ਲੈ ਜਾਣ ਦੀ ਖ਼ਬਰ ਹੈ | ਇਸ ਸੰਬੰਧੀ ਪੀੜਤ ਮਾਨਵ ਮੋਂਗਾ ਵਾਸੀ ਆਦਰਸ਼ ਨਗਰ ਨੇ ਦੱਸਿਆ ਉਹ ਹਰ ਰੋਜ਼ ਦੀ ਤਰ੍ਹਾਂ ਆਪਣੀ ਸਵਿਫ਼ਟ ਕਾਰ ਘਰ ਦੇ ...

ਪੂਰੀ ਖ਼ਬਰ »

ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਐੱਸ. ਡੀ. ਐਮ. ਦਫ਼ਤਰ ਵਿਖੇ ਲਗਾਇਆ ਧਰਨਾ

ਗੁਰੂਹਰਸਹਾਏ, 24 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਵਿਖੇ ਸਮੂਹ ਮਜ਼ਦੂਰ ਵੈੱਲਫੇਅਰ ਸਭਾ ਵਲੋਂ ਮਜ਼ਦੂਰਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਐੱਸ.ਡੀ.ਐਮ. ਦਫ਼ਤਰ ਗੁਰੂਹਰਸਹਾਏ ਵਿਖੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਉੱਗੋਕੇ 'ਚ ਚੋਰੀ

ਫ਼ਿਰੋਜ਼ਸ਼ਾਹ, 24 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)-ਪੁਲਿਸ ਦੇ ਡਰ ਤੋਂ ਬੇਖ਼ਬਰ ਚੋਰ ਹਰ ਰੋਜ਼ ਕਿਸੇ ਨਾ ਕਿਸੇ ਸਕੂਲ ਨੂੰ ਨਿਸ਼ਾਨਾ ਬਣਾ ਰਹੇ ਹਨ | ਫ਼ਿਰੋਜ਼ਸ਼ਾਹ ਨੇੜੇ ਪੈਂਦੇ ਪਿੰਡ ਬੱਧਨੀ, ਮਿਸ਼ਰੀ ਵਾਲਾ, ਸ਼ਕੂਰ, ਸ਼ਹਿਜ਼ਾਦੀ, ਪਿਆਰੇਆਣਾ, ਭਾਂਗਰ, ਕਮੱਗਰ ਤੋਂ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ 1 ਨੌਜਵਾਨ ਕਾਬੂ

ਫ਼ਿਰੋਜ਼ਪੁਰ, 24 ਨਵੰਬਰ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਦੇ ਮੁਖੀ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੀ ਅਗਵਾਈ ਵਿਚ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ...

ਪੂਰੀ ਖ਼ਬਰ »

ਸ਼ਹਿਰ 'ਚ ਦੜਾ ਸੱਟਾ ਲਾਉਂਦੇ 2 ਕਾਬੂ, ਹਜ਼ਾਰਾਂ ਰੁਪਏ ਦੜਾ ਰਾਸ਼ੀ ਬਰਾਮਦ

ਫ਼ਿਰੋਜ਼ਪੁਰ, 24 ਨਵੰਬਰ (ਗੁਰਿੰਦਰ ਸਿੰਘ)-ਥਾਣਾ ਸਿਟੀ ਏਰੀਆ 'ਚ ਦੜਾ ਸੱਟਾ ਲਾਉਣ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕੱਸਦਿਆਂ ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ ਨੇ ਵੱਖ-ਵੱਖ ਥਾਵਾਂ ਤੋਂ ਦੜਾ ਸੱਟਾ ਲਾਉਂਦੇ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 10500 ਅਤੇ 9400 ਰੁਪਏ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਤਸਕਰ ਕਾਬੂ

ਕੁੱਲਗੜ੍ਹੀ, 24 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਕੁੱਲਗੜ੍ਹੀ ਦੇ ਮੁਖੀ ਇੰਸਪੈਕਟਰ ਗੁਰਜੰਟ ਸਿੰਘ ਸੰਧੂ ਦੀ ਅਗਵਾਈ ਹੇਠ ਕਾਰਵਾਈ ਕਰਦਿਆਂ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਫੱਤੂ ਵਾਲਾ ...

ਪੂਰੀ ਖ਼ਬਰ »

2 ਨੌਜਵਾਨਾਂ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 24 ਨਵੰਬਰ (ਗੁਰਿੰਦਰ ਸਿੰਘ)-ਥਾਣਾ ਸਿਟੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਬ ਇੰਸਪੈਕਟਰ ਅਜਮੇਰ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ...

ਪੂਰੀ ਖ਼ਬਰ »

ਸਰਪੰਚ 'ਤੇ ਰਿਕਾਰਡ ਖ਼ੁਰਦ-ਬੁਰਦ ਕਰਨ ਦਾ ਪਰਚਾ ਦਰਜ

ਮੱਲਾਂਵਾਲਾ, 24 ਨਵੰਬਰ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)-ਮੱਲਾਂਵਾਲਾ ਥਾਣਾ ਅਧੀਨ ਆਉਂਦੀ ਗ੍ਰਾਮ ਪੰਚਾਇਤ ਬਸਤੀ ਦੱੁਲਾ ਸਿੰਘ ਵਾਲਾ ਦੇ ਸਰਪੰਚ ਪਰਮਜੀਤ ਸਿੰਘ ਵਲੋਂ ਸਰਕਾਰੀ ਰਿਕਾਰਡ ਖ਼ੁਰਦ-ਬੁਰਦ ਕਰਨ 'ਤੇ ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਮਮਦੋਟ, 24 ਨਵੰਬਰ (ਸੁਖਦੇਵ ਸਿੰਘ ਸੰਗਮ)-ਥਾਣਾ ਲੱਖੋਂ ਕੇ ਬਹਿਰਾਮ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਮਹੇਸ਼ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਗੁੱਦੜ ਢੰਡੀ ਤੋਂ ...

ਪੂਰੀ ਖ਼ਬਰ »

ਆਦਰਸ਼ ਸਕੂਲ ਹਰਦਾਸਾ ਦੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਨੇ ਮੰਗਾਂ ਨੂੰ ਲੈ ਕੇ ਵਜਾਇਆ ਸੰਘਰਸ਼ ਦਾ ਬਿਗਲ

ਫ਼ਿਰੋਜ਼ਪੁਰ, 24 ਨਵੰਬਰ (ਤਪਿੰਦਰ ਸਿੰਘ)-ਆਦਰਸ਼ ਸਕੂਲ ਹਰਦਾਸਾ ਦੇ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਵਲੋਂ ਘੱਟ ਤਨਖ਼ਾਹਾਂ ਮਿਲਣ ਦੇ ਰੋਸ ਵਜੋਂ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ | ਅਧਿਆਪਕਾਂ ਨੇ ਦੱਸਿਆ ਕਿ ਇਸ ਸਕੂਲ 'ਚ 125 ਪਿੰਡਾਂ ਦੇ ਲਗਪਗ 1700 ਬੱਚੇ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਇਮਤਿਹਾਨ 'ਚ ਮਾਤਾ ਸਾਹਿਬ ਕੌਰ ਸੀ. ਸੈ. ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਗੁਰੂਹਰਸਹਾਏ, 24 ਨਵੰਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ ਮੋਗਾ ਜ਼ੋਨ ਵਲੋਂ ਲਏ ਗਏ ਨੈਤਿਕ ਸਿੱਖਿਆ ਇਮਤਿਹਾਨ 2022 'ਚ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂਹਰਸਹਾਏ ਦੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪਿੰਡੀ ਵਿਖੇ ਸਕਾਊਟ ਐਂਡ ਗਾਈਡਜ਼ ਕੈਂਪ ਦੀ ਸਮਾਪਤੀ

ਗੋਲੂ ਕਾ ਮੋੜ, 24 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਸਕਾਊਟ ਐਂਡ ਗਾਈਡਜ਼ ਪੰਜਾਬ ਦੇ ਸਟੇਟ ਆਰਗੇਨਾਈਜ਼ਰ ਕਮਿਸ਼ਨਰ ਉਂਕਾਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਿਰੋਜ਼ਪੁਰ ਚਮਕੌਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਸ਼ੁਰੂ ਹੋਈ ਸੀ.ਟੀ. ਸਕੈਨ ਦੀ ਸੁਵਿਧਾ

ਫ਼ਿਰੋਜ਼ਪੁਰ, 24 ਨਵੰਬਰ (ਕੁਲਬੀਰ ਸਿੰਘ ਸੋਢੀ)-ਕੇਂਦਰ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸਹੁਲਤਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਸੂਬਾ ਪੰਜਾਬ ਅੰਦਰ ਵੀ ਨਵੀਂ ਤਕਨੀਕ ਦੀਆਂ ਮਸ਼ੀਨਾਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਘੱਟ ਮੁੱਲ 'ਤੇ ਵਧੀਆ ਇਲਾਜ ...

ਪੂਰੀ ਖ਼ਬਰ »

ਲੋਕਾਂ ਨੂੰ ਘੱਟ ਮੁੱਲ 'ਤੇ ਮਿਲਣਗੀਆਂ ਨਵੀਂ ਤਕਨੀਕ ਦੀਆਂ ਸਿਹਤ ਸਹੂਲਤਾਂ-ਐੱਸ.ਐਮ.ਓ. ਭੁੱਲਰ
ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਸ਼ੁਰੂ ਹੋਈ ਸੀ.ਟੀ. ਸਕੈਨ ਦੀ ਸੁਵਿਧਾ

ਫ਼ਿਰੋਜ਼ਪੁਰ, 24 ਨਵੰਬਰ (ਕੁਲਬੀਰ ਸਿੰਘ ਸੋਢੀ)-ਕੇਂਦਰ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸਹੁਲਤਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਸੂਬਾ ਪੰਜਾਬ ਅੰਦਰ ਵੀ ਨਵੀਂ ਤਕਨੀਕ ਦੀਆਂ ਮਸ਼ੀਨਾਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਘੱਟ ਮੁੱਲ 'ਤੇ ਵਧੀਆ ਇਲਾਜ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 26 ਤੋਂ ਡੀ. ਸੀ. ਦਫ਼ਤਰ ਅੱਗੇ ਲੱਗਣ ਵਾਲੇ ਮੋਰਚੇ ਦੀਆਂ ਤਿਆਰੀਆਂ ਮੁਕੰਮਲ

ਮਮਦੋਟ, 24 ਨਵੰਬਰ (ਰਾਜਿੰਦਰ ਸਿੰਘ ਹਾਂਡਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ 26 ਨਵੰਬਰ ਦੇ ਡੀ.ਸੀ. ਦਫ਼ਤਰ ਮੂਹਰੇ ਲੱਗ ਰਹੇ ਪੱਕੇ ਮੋਰਚੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਜ਼ੋਨ ਝੋਕ ਟਹਿਲ ਸਿੰਘ ਦੇ ਪ੍ਰਧਾਨ ਬੂਟਾ ...

ਪੂਰੀ ਖ਼ਬਰ »

ਕਾਰ ਚੋਰੀ ਕਰਨ ਦੀ ਕੋਸ਼ਿਸ਼ ਨਾਕਾਮ

ਗੁਰੂਹਰਸਹਾਏ, 24 ਨਵੰਬਰ (ਕਪਿਲ ਕੰਧਾਰੀ)-ਬੀਤੀ ਰਾਤ ਚੋਰਾਂ ਵਲੋਂ ਮੇਨ ਬਾਜ਼ਾਰ ਦੇ ਕੋਲ ਸਥਿਤ ਤਿੰਨ ਨੰਬਰ ਗਲੀ 'ਚੋਂ ਘਰ ਦੇ ਬਾਹਰ ਖੜ੍ਹੀ ਕਾਰ ਚੋਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸੰਬੰਧੀ ਪੀੜਤ ਗਗਨ ਮੋਂਗਾ ਨੇ ਦੱਸਿਆ ਕਿ ਉਹ ਕਿਸੇ ਕੰਮ ਦੇ ਲਈ ਬਾਹਰ ਗਏ ਹੋਏ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਵਾਲੇ 2 ਵਿਅਕਤੀ ਹਜ਼ਾਰਾਂ ਰੁਪਏ ਦੀ ਰਕਮ ਸਮੇਤ ਕਾਬੂ

ਫ਼ਿਰੋਜ਼ਪੁਰ, 24 ਨਵੰਬਰ (ਰਾਕੇਸ਼ ਚਾਵਲਾ)-ਥਾਣਾ ਕੈਂਟ ਪੁਲਿਸ ਵਲੋਂ ਦੜਾ ਸੱਟਾ ਲਗਾਉਣ ਦੇ ਮਾਮਲੇ 'ਚ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ | ਜਾਣਕਾਰੀ ਅਨੁਸਾਰ ਥਾਣਾ ਕੈਂਟ ਪੁਲਿਸ ਦੇ ਹੌਲਦਾਰ ਰਣਜੀਤ ਸਿੰਘ ਸੀ.ਆਈ.ਏ. ਸਟਾਫ਼ ਨੇ ਦਰਜ ਮਾਮਲੇ ਵਿਚ ਦੱਸਿਆ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਗੁਰੂਹਰਸਹਾਏ ਤੋਂ ਵੱਡੀ ਗਿਣਤੀ 'ਚ ਭਲਕੇ ਚੰਡੀਗੜ੍ਹ ਪਹੁੰਚੇਗੀ

ਗੁਰੂਹਰਸਹਾਏ, 24 ਨਵੰਬਰ (ਹਰਚਰਨ ਸਿੰਘ ਸੰਧੂ)-ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਗੁਰੂਹਰਸਹਾਏ ਦੇ ਪ੍ਰਧਾਨ ਜਸਬੀਰ ਸਿੰਘ ਕੋਹਰ ਸਿੰਘ ਵਾਲਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ 26 ਨਵੰਬਰ ਨੂੰ ਸੰਯੁਕਤ ਮੋਰਚੇ ਦਾ ਐਲਾਨ ਹੈ ਕਿ ਚੰਡੀਗੜ੍ਹ ਰਾਜਪਾਲ ਨੂੰ ਮੰਗ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਫ਼ਿਰੋਜ਼ਪੁਰ, 24 ਨਵੰਬਰ (ਤਪਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਸ਼ਾਸਨ ਵਲੋਂ ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਖੇ ਸਵੀਪ ਤਹਿਤ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸਕੂਲੀ ...

ਪੂਰੀ ਖ਼ਬਰ »

ਭਗਵਾਨ ਦੇਵਾਤਮਾ ਦੇ 172ਵੇਂ ਜਨਮ ਦਿਵਸ ਮੌਕੇ 2 ਰੋਜ਼ਾ ਮੀਟਿੰਗ

ਫ਼ਿਰੋਜ਼ਪੁਰ, 24 ਨਵੰਬਰ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਵਿਖੇ ਦੇਵ ਸਮਾਜ ਦੇ ਸੰਸਥਾਪਕ ਭਗਵਾਨ ਦੇਵਾਤਮਾ ਦੀ 172ਵੇਂ ਜਨਮ ਦਿਵਸ ਦੇ ਮੌਕੇ 'ਤੇ 2 ਰੋਜ਼ਾ ਸਭਾ ਕਰਵਾਈ ਗਈ | ਇਹ ਸਭਾ ਜਨਮ ਉਤਸਵ ਦੇ ਸ਼ੁਰੂਆਤੀ ਦਿਨਾਂ ਦੇ ਮੌਕੇ 'ਤੇ ਕਰਵਾਈ ਗਈ | ਦੇਵ ਸਮਾਜ ...

ਪੂਰੀ ਖ਼ਬਰ »

ਗਹਿਣੇ ਬਣਾਉਣ ਲਈ ਦਿੱਤਾ ਸੋਨਾ ਲੈ ਕੇ ਕਾਰੀਗਰ ਰਫ਼ੂਚੱਕਰ, ਪਰਚਾ ਦਰਜ

ਫ਼ਿਰੋਜ਼ਪੁਰ, 24 ਨਵੰਬਰ (ਗੁਰਿੰਦਰ ਸਿੰਘ)-ਕਰੀਬ 2 ਮਹੀਨੇ ਪਹਿਲਾਂ ਇਕ ਸੁਨਿਆਰੇ ਵਲੋਂ ਗਹਿਣੇ ਬਣਾਉਣ ਲਈ ਦਿੱਤਾ ਸੋਨਾ ਲੈ ਕੇ ਕਾਰੀਗਰ ਦੇ ਪਰਿਵਾਰ ਸਮੇਤ ਰਫ਼ੂ ਚੱਕਰ ਹੋਣ ਦੇ ਦੋਸ਼ਾਂ ਤਹਿਤ ਥਾਣਾ ਸਿਟੀ ਪੁਲਿਸ ਨੇ ਕਾਰੀਗਰ, ਉਸ ਦੀ ਪਤਨੀ ਤੇ ਬੇਟੀ ਖ਼ਿਲਾਫ਼ ...

ਪੂਰੀ ਖ਼ਬਰ »

ਖੇਡਾਂ 'ਚ ਮੱਲਾਂ ਮਾਰਨ ਵਾਲੇ ਪੈਰਾਡਾਈਜ਼ ਸਕੂਲ ਦੇ ਵਿਦਿਆਰਥੀ ਸਨਮਾਨਿਤ

ਜ਼ੀਰਾ, 24 ਨਵੰਬਰ (ਮਨਜੀਤ ਸਿੰਘ ਢਿੱਲੋਂ)-ਪੜ੍ਹਾਈ ਦੇ ਨਾਲ-ਨਾਲ ਖੇਡਾਂ ਖੇਡਣੀਆਂ ਵੀ ਬਹੁਤ ਜ਼ਰੂਰੀ ਹਨ, ਕਿਉਂਕਿ ਖੇਡਾਂ ਸਾਡੇ ਸਰੀਰਕ ਅਤੇ ਮਾਨਸਿਕ ਵਿਕਾਸ ਕਰਦੀਆਂ ਹਨ, ਜਿਸ ਕਰਕੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵਧ ਚੜ੍ਹ ਕੇ ਭਾਗ ਲੈਣਾ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਗੁਰੂਹਰਸਹਾਏ ਦੇ ਫ਼ੀਲਡ ਅਤੇ ਦਫ਼ਤਰੀ ਸਟਾਫ਼ ਵਲੋਂ ਕਲਮਛੋੜ ਹੜਤਾਲ ਸ਼ੁਰੂ

ਗੁਰੂਹਰਸਹਾਏ, 24 ਨਵੰਬਰ (ਕਪਿਲ ਕੰਧਾਰੀ)-ਆਪਣੀਆਂ ਮੰਗਾਂ ਨੂੰ ਲੈ ਕੇ ਪੰਚਾਇਤ ਸੰਮਤੀ ਗੁਰੂਹਰਸਹਾਏ ਦੇ ਫ਼ੀਲਡ ਅਤੇ ਦਫ਼ਤਰੀ ਸਟਾਫ਼ ਵਲੋਂ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ | ਇਸ ਸੰਬੰਧੀ ਯੂਨੀਅਨ ਦੇ ਆਗੂ ਸੁਪਰਡੈਂਟ ਸੁਸ਼ੀਲ ਕੁਮਾਰ, ਪੰਚਾਇਤ ਸਕੱਤਰ ਰਾਜਪਾਲ ...

ਪੂਰੀ ਖ਼ਬਰ »

ਨਸਬੰਦੀ ਪੰਦਰਵਾੜੇ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ

ਗੁਰੂਹਰਸਹਾਏ, 24 ਨਵੰਬਰ (ਕਪਿਲ ਕੰਧਾਰੀ)-ਡਾ: ਕਰਨਵੀਰ ਕੌਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਗੁਰੂਹਰਸਹਾਏ ਦੀ ਰਹਿਨੁਮਾਈ ਹੇਠ ਬਲਾਕ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ 'ਚ ਨਸਬੰਦੀ ਪੰਦ੍ਹਰਵਾੜੇ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਤਲਵੰਡੀ ਭਾਈ, 24 ਨਵੰਬਰ (ਰਵਿੰਦਰ ਸਿੰਘ ਬਜਾਜ)-ਭਾਰਤ ਵਿਕਾਸ ਪ੍ਰੀਸ਼ਦ ਅਤੇ ਗੁਰਦੁਆਰਾ ਲੰਗਰ ਸਾਹਿਬ ਤਲਵੰਡੀ ਭਾਈ ਵਲੋਂ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਸੰਬੰਧੀ ਡਾ: ਬੀ.ਐਲ. ਪਸਰੀਚਾ ਨੇ ਦੱਸਿਆ ਕਿ ਕੈਂਪ ਵਿਚ ...

ਪੂਰੀ ਖ਼ਬਰ »

ਸਰਕਾਰੀ ਸਕੂਲ ਪਿੰਡ ਖੰਬਾ ਨੂੰ 1 ਲੱਖ ਦਾ ਸਾਮਾਨ ਦਾਨ

ਮਮਦੋਟ, 24 ਨਵੰਬਰ (ਸੁਖਦੇਵ ਸਿੰਘ ਸੰਗਮ)-ਮਮਦੋਟ ਬਲਾਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਖੰਬਾ ਨੂੰ ਕਸਟਮ ਵਿਭਾਗ ਸ੍ਰੀ ਅੰਮਿ੍ਤਸਰ ਵਲੋਂ ਕਰੀਬ 1 ਲੱਖ ਰੁਪਏ ਦਾ ਸਾਮਾਨ ਦਾਨ ਦਿੱਤਾ ਗਿਆ | ਬਲਾਕ ਪ੍ਰਾਇਮਰੀ ਸਕੂਲ ਸਿੱਖਿਆ ਅਫ਼ਸਰ ਮਮਦੋਟ ਦੀ ਅਗਵਾਈ ਹੇਠ ਸੁਰੇਸ਼ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਕੂਲਾਂ ਅੰਦਰ ਕਾਨੂੰਨੀ ਸਾਖਰਤਾ ਮੁਹਿੰਮ ਤਹਿਤ ਕਰਵਾਏ ਮੁਕਾਬਲੇ

ਫ਼ਿਰੋਜ਼ਪੁਰ, 24 ਨਵੰਬਰ (ਰਾਕੇਸ਼ ਚਾਵਲਾ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਦਿੱਲੀ ਵਲੋਂ ਪੂਰੇ ਭਾਰਤ ਦੇ 112 ਜ਼ਿਲਿ੍ਹਆਂ 'ਚੋਂ ਪੰਜਾਬ ਦੇ 2 ਜ਼ਿਲ੍ਹੇ ਫ਼ਿਰੋਜ਼ਪੁਰ ਅਤੇ ਮੋਗਾ ਨੂੰ ਐਸਪੀਰੇਸ਼ਨਲ ਜ਼ਿਲ੍ਹੇ ਘੋਸ਼ਿਤ ਕੀਤੇ ਗਏ ਹਨ | ਇਨ੍ਹਾਂ ਹੁਕਮਾਂ ਤਹਿਤ ...

ਪੂਰੀ ਖ਼ਬਰ »

ਬਜ਼ੁਰਗ ਮਹਿਲਾ ਹੋਈ ਆਨਲਾਈਨ ਠੱਗੀ ਦਾ ਸ਼ਿਕਾਰ

ਫ਼ਿਰੋਜ਼ਪੁਰ, 24 ਨਵੰਬਰ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਰਹਿੰਦੀ ਇਕ ਬਜ਼ੁਰਗ ਮਹਿਲਾ ਨਾਲ ਵਿਦੇਸ਼ ਰਹਿੰਦੇ ਲੜਕੇ ਦਾ ਦੋਸਤ ਦੱਸ ਕੇ ਲੱਖਾਂ ਰੁਪਏ ਦੀ ਆਨਲਾਈਨ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ, ਪੁਲਿਸ ਨੇ ਮੁੱਦਈਆ ਦੀ ਸ਼ਿਕਾਇਤ ਦੇ ਆਧਾਰ 'ਤੇ ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਕਾਬੂ

ਤਲਵੰਡੀ ਭਾਈ, 24 ਨਵੰਬਰ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਇਕ ਮੋਟਰਸਾਈਕਲ ਸਵਾਰ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਪਾਸੋਂ ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਮੱਲਾਂਵਾਲਾ, 24 ਨਵੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਪੁਲਿਸ ਥਾਣਾ ਮੱਲਾਂਵਾਲਾ ਨੇ ਸ਼ੱਕ ਦੇ ਆਧਾਰ 'ਤੇ ਛਾਪੇਮਾਰੀ ਕਰਕੇ 20 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ | ਥਾਣਾ ਮੱਲਾਂਵਾਲਾ ਦੇ ਮੁਖੀ ਜਸਵਿੰਦਰ ਸਿੰਘ ਬਰਾੜ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ 15 ਤੋਲੇ ਸੋਨੇ ਦੇ ਗਹਿਣੇ ਤੇ 30 ਹਜ਼ਾਰ ਰੁਪਏ ਲੈ ਕੇ ਫਰਾਰ

ਮੱਲਾਂਵਾਲਾ, 24 ਨਵੰਬਰ (ਸੁਰਜਨ ਸਿੰਘ ਸੰਧੂ,ਗੁਰਦੇਵ ਸਿੰਘ)- ਮੱਲਾਂਵਾਲਾ ਥਾਣਾ ਅਧੀਨ ਆਉਂਦੀ ਬਸਤੀ ਦੱੁਲਾ ਸਿੰਘ ਵਾਲੀ 'ਚ ਕੁਝ ਵਿਅਕਤੀਆਂ ਵਲੋਂ ਘਰ 'ਚ ਦਾਖ਼ਲ ਹੋ ਕੇ ਘਰ 'ਚੋਂ 15 ਤੋਲੇ ਸੋਨੇ ਦੇ ਗਹਿਣੇ ਤੇ 30 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਕੇ ਲੈ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਬਣੇ ਨਸ਼ਾ ਛੁਡਾਊ ਕੇਂਦਰ 'ਚ ਯੋਗਾ ਕਰਵਾਇਆ

ਫ਼ਿਰੋਜ਼ਪੁਰ, 24 ਨਵੰਬਰ (ਤਪਿੰਦਰ ਸਿੰਘ)-ਸਿਵਲ ਸਰਜਨ ਡਾ: ਰਾਜਿੰਦਰਪਾਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਫ਼ਿਰੋਜ਼ਪੁਰ ਦੇ ਨਸ਼ਾ ਛੁਡਾਊ ਕੇਂਦਰ ਵਿਖੇ ਯੋਗਾ ਸੈਸ਼ਨ ਕਰਵਾਇਆ ਗਿਆ, ਜਿਸ 'ਚ ਯੋਗਾ ਸੈਸ਼ਨ ਦੇ ਨੋਡਲ ਅਫ਼ਸਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਰਜਿੰਦਰ ...

ਪੂਰੀ ਖ਼ਬਰ »

ਜਾਬ ਕਾਰਡ ਬਣਾਉਣ ਲਈ ਬਲਾਕ ਦਫ਼ਤਰ ਮਮਦੋਟ ਵਿਖੇ ਲਗਾਇਆ ਦੋ ਦਿਨਾ ਕੈਂਪ

ਮਮਦੋਟ, 24 ਨਵੰਬਰ (ਸੁਖਦੇਵ ਸਿੰਘ ਸੰਗਮ)-ਸਥਾਨਕ ਬਲਾਕ ਦਫ਼ਤਰ ਮਮਦੋਟ ਵਿਖੇ ਨਵੇਂ ਨਰੇਗਾ ਕਾਰਡ ਬਣਾਉਣ ਸੰਬੰਧੀ 2 ਦਿਨਾਂ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਵਿਚ ਅਲੱਗ-ਅਲੱਗ ਪਿੰਡਾਂ ਦੇ ਲੋੜਵੰਦ ਲਾਭਪਾਤਰੀਆਂ ਨੇ ਨਵੇਂ ਕਾਰਡ ਬਣਵਾ ਕੇ ਲਾਭ ਲਿਆ | ਇਸ ਸੰਬੰਧੀ ...

ਪੂਰੀ ਖ਼ਬਰ »

ਬਾਬਾ ਸੰਤ ਸਿੰਘ ਅਤੇ ਬਾਬਾ ਵਚਨ ਸਿੰਘ ਦੇ ਬਰਸੀ ਸਮਾਗਮ ਅੱਜ ਅਤੇ ਕੱਲ੍ਹ

ਗੋਲੂ ਕਾ ਮੋੜ, 24 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਇਲਾਕੇ ਦੀ ਸਿਰਮੌਰ ਧਾਰਮਿਕ ਸੰਸਥਾ ਡੇਰਾ ਭਜਨਗੜ੍ਹ ਦੇ ਸੰਸਥਾਪਕ ਮਹਾਨ ਤਪੱਸਵੀ ਬ੍ਰਹਮ ਗਿਆਨੀ 108 ਸੰਤ ਬਾਬਾ ਵਚਨ ਸਿੰਘ ਅਤੇ ਦੂਜੀ ਗੱਦੀ ਨਸ਼ੀਨ ਬਾਬਾ ਸੰਤ ਸਿੰਘ ਦੀ ਬਰਸੀ ਡੇਰਾ ਭਜਨਗੜ੍ਹ ਗੋਲੂ ਕਾ ਮੋੜ ...

ਪੂਰੀ ਖ਼ਬਰ »

ਪਿੰਡ ਬੱਧਨੀ ਗੁਲਾਬ ਸਿੰਘ ਪ੍ਰਾਇਮਰੀ ਸਕੂਲ 'ਚ ਚੋਰਾਂ ਨੇ ਫਿਰ ਬੋਲਿਆ ਧਾਵਾ

ਫ਼ਿਰੋਜ਼ਸ਼ਾਹ, 24 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)-ਥਾਣਾ ਘੱਲ ਖੁਰਦ ਅਧੀਨ ਪੈਂਦੇ ਪਿੰਡ ਬੱਧਨੀ ਗੁਲਾਬ ਸਿੰਘ ਦੇ ਪ੍ਰਾਇਮਰੀ ਸਕੂਲ 'ਚ ਕੁਝ ਸਮਾਂ ਪਹਿਲਾਂ ਚੋਰਾਂ ਨੇ ਵੱਡੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ, ਜਿਸ 'ਚ ਕਣਕ, ਚੌਲ, ਲੈਪਟਾਪ, ਇਨਵਰਟਰ, ਬੈਟਰਾ, ...

ਪੂਰੀ ਖ਼ਬਰ »

ਢਾਣੀ ਲਟਕਣ ਿਲੰਕ ਰੋਡ 'ਤੇ ਪਸ਼ੂਆਂ ਦੇ ਝੁੰਡ ਤੋਂ ਲੋਕ ਪ੍ਰੇਸ਼ਾਨ

ਅਬੋਹਰ, 24 ਨਵੰਬਰ (ਵਿਵੇਕ ਹੂੜੀਆ)-ਅਬੋਹਰ ਤੋਂ ਢਾਣੀ ਲਟਕਣ ਿਲੰਕ ਰੋਡ 'ਤੇ ਸਵੇਰੇ ਸ਼ਾਮ ਪਸ਼ੂਆਂ ਦੇ ਆਉਣ ਜਾਣ ਵਾਲੇ ਝੁੰਡ ਦੇ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਢਾਣੀ ਵਾਸੀਆਂ ਦਾ ਕਹਿਣਾ ਹੈ ਕਿ ਇਹ ਪਸ਼ੂ ਪਾਲਕ ਸ਼ਰੇਆਮ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਣ ਵਾਲਾ ਵਿਅਕਤੀ ਗਿ੍ਫ਼ਤਾਰ

ਜਲਾਲਾਬਾਦ, 24 ਨਵੰਬਰ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਸ਼ਰੇਆਮ ਗੀਟੀਆਂ 'ਤੇ ਦੜਾ ਸੱਟਾ ਖਿਡਵਾ ਰਹੇ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਤੋਂ ਰਾਸ਼ੀ ਬਰਾਮਦ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਸਤਨਾਮ ਦਾਸ ਨੇ ਦੱਸਿਆ ਕਿ ...

ਪੂਰੀ ਖ਼ਬਰ »

ਥਾਣਾ ਸਿਟੀ 'ਚ ਕੈਂਪ ਦੌਰਾਨ ਮਲੇਰੀਆ ਅਤੇ ਡੇਂਗੂ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਜਲਾਲਾਬਾਦ, 24 ਨਵੰਬਰ (ਜਤਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ. ਸਤੀਸ਼ ਕੁਮਾਰ ਗੋਇਲ ਤੇ ਸਹਾਇਕ ਸਿਵਲ ਸਰਜਨ ਡਾ. ਬਬੀਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ , ਸਿਵਲ ਹਸਪਤਾਲ ਜਲਾਲਾਬਾਦ ਦੇ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਕੌਂਸਲਰ ਪੂਜਾ ਲੂਥਰਾ ਆਲ ਇੰਡੀਆ ਅਰੋੜਾ ਖੱਤਰੀ ਪੰਜਾਬੀ ਕਮਿਊਨਿਟੀ ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਕੌਂਸਲਰ ਸ੍ਰੀਮਤੀ ਪੂਜਾ ਲੂਥਰਾ ਨੂੰ ਅਖਿਲ ਭਾਰਤੀ ਸੰਗਠਨ ਆਲ ਇੰਡੀਆ ਅਰੋੜਾ ਖੱਤਰੀ ਪੰਜਾਬੀ ਕਮਿਊਨਿਟੀ ਦਾ ਫ਼ਾਜ਼ਿਲਕਾ ਦੀ ਮਹਿਲਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ | ਸ੍ਰੀਮਤੀ ਪੂਜਾ ਲੂਥਰਾ ਨੂੰ ਜ਼ਿਲ੍ਹਾ ਭਰ ਦੇ ...

ਪੂਰੀ ਖ਼ਬਰ »

ਸੁਸਾਇਟੀ ਮੈਂਬਰਾਂ ਨੇ ਕੀਤੀ ਲੰਗਰ ਦੀ ਸੇਵਾ

ਅਬੋਹਰ, 24 ਨਵੰਬਰ (ਵਿਵੇਕ ਹੂੜੀਆ)-ਸਮਾਜ ਸੇਵੀ ਸੰਸਥਾ ਫ਼ਤਹਿ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ਨੇ ਬੀਤੇ ਦਿਨ ਦਾਣਾ ਮੰਡੀ 'ਚ ਰਹਿਣ ਵਾਲੇ ਗ਼ਰੀਬ ਅਤੇ ਜ਼ਰੂਰਤਮੰਦ ਲੋਕਾਂ ਦੇ ਲਈ ਲੰਗਰ ਦੀ ਸੇਵਾ ਕੀਤੀ | ਇਸ ਸੇਵਾ ਦੇ ਦੌਰਾਨ ਸੁਸਾਇਟੀ ਅਹੁਦੇਦਾਰਾਂ ਨੇ ਦਰਜਨਾਂ ...

ਪੂਰੀ ਖ਼ਬਰ »

ਅਬੋਹਰ ਦੀ ਪਰਮਪਾਲ ਕੌਰ ਨੇ ਮਾਸਟਰ ਖੇਡਾਂ 'ਚ 2 ਸੋਨ ਅਤੇ 1 ਚਾਂਦੀ ਤਗਮਾ ਜਿੱਤਿਆ

ਅਬੋਹਰ, 24 ਨਵੰਬਰ (ਵਿਵੇਕ ਹੂੜੀਆ)-ਸ੍ਰੀ ਮਸਤੂਆਣਾ ਸਾਹਿਬ ਸੰਗਰੂਰ ਵਿਖੇ ਹੋਈ ਪੰਜਾਬ ਮਾਸਟਰ ਖੇਡਾਂ ਵਿਚ ਅਬੋਹਰ ਵਾਸੀ ਸੇਵਾਮੁਕਤ ਪੀ.ਟੀ.ਆਈ. ਅਧਿਆਪਕਾ ਪਰਮਪਾਲ ਕੌਰ ਨੇ ਸ਼ਾਨਦਾਰ ਮੱਲਾਂ ਮਾਰਦੇ ਹੋਏ 2 ਸੋਨੇ ਅਤੇ ਇਕ ਚਾਂਦੀ ਦਾ ਤਗਮਾ ਜਿੱਤਿਆ ਹੈ | ਪ੍ਰਾਪਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX