ਤਾਜਾ ਖ਼ਬਰਾਂ


ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  48 minutes ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਬਾਲਾਸੋਰ ਰੇਲ ਹਾਦਸਾ:ਹਾਦਸੇ ਵਾਲੀ ਥਾਂ ਪਹੁੰਚੇ ਮੁੱਖ ਮੰਤਰੀ ਨਵੀਨ ਪਟਨਾਇਕ
. . .  52 minutes ago
ਬਾਲਾਸੋਰ, 3 ਜੂਨ - ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਬਾਲਸੋਰ ਪਹੁੰਚੇ, ਜਿਥੇ ਬੀਤੀ ਰਾਤ ਤਿੰਨ ਰੇਲ ਗੱਡੀਆਂ ਹਾਦਸੇ ਦਾ ਸ਼ਿਕਾਰ ਹੋਈਆਂ ਸਨ। ਇਸ ਰੇਲ ਹਾਦਸੇ 'ਚ ਅੱਜ ਸਵੇਰੇ ਮਰਨ ਵਾਲਿਆਂ ਦੀ ਗਿਣਤੀ...
ਬਾਲਾਸੋਰ ਰੇਲ ਹਾਦਸਾ:ਰੇਲਵੇ ਵਲੋਂ 238 ਮੌਤਾਂ ਦੀ ਪੁਸ਼ਟੀ
. . .  about 1 hour ago
ਬਾਲਾਸੋਰ, 3 ਜੂਨ-ਦੱਖਣੀ ਪੂਰਬੀ ਰੇਲਵੇ ਅਨੁਸਾਰ ਬਾਲਾਸੋਰ ਰੇਲ ਹਾਦਸੇ 'ਚ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ 238 ਮੌਤਾਂ ਹੋ ਚੁੱਕੀਆਂ ਹਨ। ਲਗਭਗ 650 ਜ਼ਖਮੀ ਯਾਤਰੀਆਂ ਨੂੰ ਗੋਪਾਲਪੁਰ...
ਸਰਹੱਦੀ ਖੇਤਰ ਚ ਡਰੋਨ ਦੀ ਹਲਚਲ, 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ
. . .  about 1 hour ago
ਚੋਗਾਵਾਂ, 3 ਜੂਨ (ਗੁਰਵਿੰਦਰ ਸਿੰਘ ਕਲਸੀ)-ਅੰਮਿ੍ਤਸਰ ਭਾਰਤ ਪਾਕਿਸਤਾਨ ਨੇੜੇ ਸਰਹੱਦੀ ਬੀ.ਓ.ਪੀ. ਰਾਮਕੋਟ ਚੌਂਕੀ ਦੇ ਜਵਾਨਾਂ ਅਤੇ ਪੁਲਿਸ ਵਲੋਂ 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਸੂਚਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਓ.ਪੀ. ਚੌਂਕੀ ਰਾਮਕੋਟ ਦੇ ਨੇੜਲੇ ਪਿੰਡਾ ਵਿਚ ਡਰੋਨ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਲਈ ਬਣਾਈ ਗਈ ਹੈ ਉੱਚ ਪੱਧਰੀ ਕਮੇਟੀ-ਅਸ਼ਵਿਨੀ ਵੈਸ਼ਨਵ
. . .  about 2 hours ago
ਬਾਲਾਸੋਰ, 3 ਜੂਨ-ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਹ ਇਕ ਵੱਡਾ ਦੁਖਦਾਈ ਹਾਦਸਾ ਹੈ। ਰੇਲਵੇ, ਐਨ.ਡੀ.ਆਰ.ਐਫ.,ਐਸ.ਡੀ.ਆਰ.ਐਫ. ਅਤੇ...
ਨਿਪਾਲ ਦੇ ਪ੍ਰਧਾਨ ਮੰਤਰੀ ਦਹਿਲ ਨੇ ਓਡੀਸ਼ਾ ਰੇਲ ਹਾਦਸੇ ਤੇ ਪ੍ਰਗਟਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 3 ਜੂਨ - ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ 'ਪ੍ਰਚੰਡ' ਨੇ ਓਡੀਸ਼ਾ 'ਚ ਹੋਏ ਰੇਲ ਹਾਦਸੇ 'ਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਲਿਆ ਜਾਇਜ਼ਾ
. . .  about 2 hours ago
ਬਾਲਾਸੋਰ, 3 ਜੂਨ-ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ, ਜਿਥੇ ਖੋਜ ਅਤੇ ਬਚਾਅ ਕਾਰਜ ਚੱਲ...
ਓਡੀਸ਼ਾ ਰੇਲ ਹਾਦਸੇ ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 233
. . .  about 2 hours ago
ਬਾਲਾਸੋਰ, 3 ਜੂਨ-ਓਡੀਸ਼ਾ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 233 ਤੱਕ ਪਹੁੰਚ ਗਈ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  1 day ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ) ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਅਤੇ ਹੋਰ ਰਾਜਾਂ ਨਾਲ ਸੰਬੰਧਿਤ ਹਨ । ਉਨ੍ਹਾਂ ਦੀਆਂ ਕਿਸ਼ਤੀਆਂ ਸਮੁੰਦਰ...
ਫ਼ਰੀਦਕੋਟ ਵਿਚ ਵੱਡੇ ਪੁਲਿਸ ਅਧਿਕਾਰੀਆਂ ’ਤੇ ਵਿਜੀਲੈਂਸ ਦੀ ਵੱਡੀ ਕਾਰਵਾਈ
. . .  1 day ago
ਫ਼ਰੀਦਕੋਟ , 2 ਜੂਨ (ਜਸਵੰਤ ਸਿੰਘ ਪੁਰਬਾ)- ਐੱਸ. ਪੀ. ਇਨਵੇਸਟੀਗੇਸ਼ਨ ਗਗਨੇਸ਼ ਕੁਮਾਰ, ਡੀ. ਐੱਸ. ਪੀ. ਪੀ. ਬੀ. ਆਈ. ਸੁਸ਼ੀਲ ਕੁਮਾਰ, ਆਈ ਜੀ ਦਫ਼ਤਰ ਫ਼ਰੀਦਕੋਟ ਦੀ ਆਰ. ਟੀ. ਆਈ. ਸ਼ਾਖਾ ਦੇ ਇੰਚਾਰਜ ...
ਜਸਟਿਸ ਰਾਜ ਮੋਹਨ ਸਿੰਘ ਦੇ ਬੈਂਚ ਨੇ ਭਰਤ ਇੰਦਰ ਸਿੰਘ ਚਹਿਲ ਨੂੰ ਦੋ ਜਾਇਦਾਦਾਂ ਦੀ ਜਾਂਚ ਕਰਨ ਵਾਲੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਦਾ ਦਿੱਤਾ ਨਿਰਦੇਸ਼
. . .  1 day ago
ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਦਾ ਮਾਮਲਾ : ਹਾਈ ਕੋਰਟ ਨੇ ਸਾਰੇ ਸੁਧਾਰਾਤਮਕ ਉਪਾਅ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਮੁੰਬਈ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਨੇ 2400 ਕਿਲੋਗ੍ਰਾਮ ਤੋਂ ਵੱਧ 4860 ਕਰੋੜ ਦੀ ਐਮਡੀ ਡਰੱਗਜ਼ ਨੂੰ ਕੀਤਾ ਨਸ਼ਟ
. . .  1 day ago
ਉੜੀਸ਼ਾ 'ਚ ਰੇਲ ਹਾਦਸਾ- ਕੋਰੋਮੰਡਲ ਐਕਸਪ੍ਰੈਸ ਅਤੇ ਮਾਲ ਗੱਡੀ ਦੀ ਟੱਕਰ, ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ
. . .  1 day ago
ਪਾਕਿਸਤਾਨ ਨੇ 3 ਭਾਰਤੀ ਕੈਦੀਆਂ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ)- ਪਾਕਿਸਤਾਨ ਸਰਕਾਰ ਨੇ 3 ਭਾਰਤੀ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਬਬਲੂ ਰਾਮ, ਹਰਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਗਲਤੀ ...
ਦਰਬਾਰਾ ਸਿੰਘ ਗੁਰੂ ਆਪਣੇ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਜਲੰਧਰ , 2 ਜੂਨ (ਜਲੰਧਰ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸ. ਦਰਬਾਰਾ ਸਿੰਘ ਗੁਰੂ ਜੀ ਦਾ (ਸੇਵਾਮੁਕਤ ਆਈ.ਏ.ਐੱਸ.) ਦਾ ਆਪਣੇ ...
ਰਣਜੇਤ ਬਾਠ ਕਲਾਨੌਰ ਤੇ ਜਗਜੀਤ ਕਾਹਲੋਂ ਡੇਰਾ ਬਾਬਾ ਨਾਨਕ ਮਾਰਕਿਟ ਕਮੇਟੀ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 1 ਜੂਨ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਮਾਰਕਿਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਇਸ ਦੌਰਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੀਆਂ...
ਬਿਜ਼ਲੀ ਮੁਲਾਜ਼ਮਾਂ ਨਾਲ ਕੰਮ ਕਰਾ ਰਹੇ ਵਿਅਕਤੀ ਉੱਪਰ ਡਿੱਗਿਆ ਖੰਭਾਂ, ਹਾਲਤ ਗੰਭੀਰ
. . .  1 day ago
ਸ਼ੇਰਪੁਰ, 2 ਜੂਨ (ਮੇਘ ਰਾਜ ਜੋਸ਼ੀ)- ਕਸਬਾ ਸ਼ੇਰਪੁਰ ਵਿਖੇ ਇਕ ਵਿਅਕਤੀ ਦੇ ਬਿਜਲੀ ਵਾਲੇ ਖੰਭੇ ਥੱਲੇ ਆਉਣ ਕਾਰਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ, ਖੇੜੀ ਰੋਡ ਤੇ ਬਿਜਲੀ ਸਪਲਾਈ ਲਈ...
ਜੱਫੀ ਤੋਂ ਬਾਅਦ ਬਿਕਰਮ ਮਜੀਠੀਆ ਨੇ ਨਵਜੋਤ ਕੌਰ ਲਈ ਕੀਤੀ ਅਰਦਾਸ
. . .  1 day ago
ਚੰਡੀਗੜ੍ਹ, 2 ਜੂਨ- ਲੰਬੇ ਸਮੇਂ ਤੋਂ ਸਿਆਸੀ ਵਿਰੋਧੀ ਰਹੇ ਬਿਕਰਮ ਸਿੰਘ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਨੇ ਇਕ ਦੂਜੇ ਨਾਲ ਹੱਥ ਮਿਲਾ ਕੇ ਤੇ ਜੱਫੀ ਪਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ...
ਨੈਸ਼ਨਲ ਐੱਸ.ਸੀ. ਕਮਿਸ਼ਨ ਦੀ ਟੀਮ ਪਹੁੰਚੀ ਪਿੰਡ ਕਾਨਿਆਂਵਾਲੀ, ਮਾਮਲਾ ਪਿੰਡ 'ਚ ਪੁਲਿਸ ਕੁੱਟਮਾਰ ਦੀ ਘਟਨਾ ਦਾ
. . .  1 day ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਬਲਕਰਨ ਸਿੰਘ ਖਾਰਾ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਵਿਖੇ ਪੁਲਿਸ ਨਾਲ ਮਾਰਕੁੱਟ ਦੀ ਘਟਨਾ ਦੇ ਮਾਮਲੇ ਵਿਚ ਪਿੰਡ ਵਾਸੀਆਂ ਵਲੋਂ ਕਿਸਾਨ ਮਜ਼ਦੂਰ ਜਥੇਬੰਦੀਆਂ...
ਦਰਬਾਰਾ ਸਿੰਘ ਗੁਰੂ ਦੀ ਅਕਾਲੀ ਦਲ 'ਚ ਵਾਪਸੀ,ਸੁਖਬੀਰ ਸਿੰਘ ਬਾਦਲ ਘਰ ਪਹੁੰਚ ਕਰਵਾਉਣਗੇ ਦਲ 'ਚ ਸ਼ਮੂਲੀਅਤ
. . .  1 day ago
ਖਮਾਣੋਂ, 2 ਜੂਨ (ਮਨਮੋਹਨ ਸਿੰਘ ਕਲੇਰ)- ਹਲਕਾ ਬੱਸੀ ਪਠਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਜਿਹੜੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ...
ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ 'ਤੇ ਸਖ਼ਤ ਪ੍ਰਤੀਕਿਰਿਆ ...
1983 ਕ੍ਰਿਕਟ ਵਿਸ਼ਵ ਕੱਪ ਜੇਤੂ ਟੀਮ ਆਈ ਪਹਿਲਵਾਨਾਂ ਦੇ ਹੱਕ ਵਿਚ
. . .  1 day ago
ਨਵੀਂ ਦਿੱਲੀ, 2 ਜੂਨ- 1983 ਕ੍ਰਿਕੇਟ ਵਿਸ਼ਵ ਕੱਪ ਜੇਤੂ ਟੀਮ ਨੇ ਪਹਿਲਵਾਨਾਂ ਦੇ ਵਿਰੋਧ ’ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਚੈਂਪੀਅਨ ਪਹਿਲਵਾਨਾਂ ਨਾਲ ਛੇੜਛਾੜ ਕੀਤੇ ਜਾਣ ਵਾਲੇ ਅਜੀਬ ਦ੍ਰਿਸ਼ਾਂ ਤੋਂ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਮੱਘਰ ਸੰਮਤ 554

ਕਪੂਰਥਲਾ / ਫਗਵਾੜਾ

ਪੁਲਿਸ ਨੇ ਕਪੂਰਥਲਾ ਦੇ ਤਿੰਨ ਥਾਣਿਆਂ ਦੇ 13 ਡਰੱਗ ਸਮੱਗਲਰਾਂ ਦੀ 6.71 ਕਰੋੜ ਦੀ ਜਾਇਦਾਦ ਸਰਕਾਰੀ ਤੌਰ 'ਤੇ ਅਟੈਚ ਕੀਤੀ

ਕਪੂਰਥਲਾ, 24 ਨਵੰਬਰ (ਅਮਰਜੀਤ ਕੋਮਲ)-ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪੁਲਿਸ ਸਬ ਡਵੀਜ਼ਨ ਦੀ ਪੁਲਿਸ ਨੇ 13 ਡਰੱਗ ਸਮਗਲਰਾਂ ਦੀ 6.71 ਕਰੋੜ ਦੀ ਪ੍ਰਾਪਰਟੀ ਸਮਰੱਥ ਅਥਾਰਿਟੀ ਨਵੀਂ ਦਿੱਲੀ ਤੋਂ ਪ੍ਰਵਾਨਗੀ ਲੈਣ ਉਪਰੰਤ ਸਰਕਾਰੀ ਤੌਰ 'ਤੇ ਅਟੈਚ ਕਰ ਲਈ ਹੈ | ਐੱਸ. ਐੱਸ. ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਥਾਣਾ ਸਿਟੀ, ਥਾਣਾ ਸਦਰ ਤੇ ਕੋਤਵਾਲੀ ਪੁਲਿਸ ਵਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਮਾਲ ਵਿਭਾਗ ਦੇ ਸਹਿਯੋਗ ਨਾਲ ਇਹ ਸਾਰੀ ਪ੍ਰਕਿਰਿਆ ਮੁਕੰਮਲ ਕੀਤੀ ਗਈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਡਰੱਗ ਦੀ ਕਮਾਈ ਨਾਲ ਰਾਤੋਂ ਰਾਤ ਅਮੀਰ ਹੋਏ ਡਰੱਗ ਸਮਗਲਰਾਂ ਦੀ ਜਾਇਦਾਦ ਨੂੰ ਸਰਕਾਰੀ ਤੌਰ 'ਤੇ ਅਟੈਚ ਕਰਨ ਲਈ ਜਾਰੀ ਕੀਤੇ ਹੁਕਮਾਂ ਤਹਿਤ ਪੁਲਿਸ ਵਲੋਂ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਐੱਸ. ਪੀ. ਡੀ. ਹਰਵਿੰਦਰ ਸਿੰਘ, ਡੀ. ਐੱਸ. ਪੀ. ਸਬ ਡਵੀਜ਼ਨ ਮਨਿੰਦਰਪਾਲ ਸਿੰਘ, ਥਾਣਾ ਸਿਟੀ ਦੇ ਐੱਸ.ਐੱਚ.ਓ. ਕਿਰਪਾਲ ਸਿੰਘ, ਥਾਣਾ ਸਦਰ ਦੀ ਐੱਸ. ਐੱਚ. ਓ. ਇੰਸਪੈਕਟਰ ਸੋਨਮਦੀਪ ਕੌਰ ਤੇ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਇੰਸਪੈਕਟਰ ਕਸ਼ਮੀਰ ਸਿੰਘ ਦੀ ਮਿਹਨਤ ਸਦਕਾ ਪੁਲਿਸ ਡਰੱਗ ਸਮਗਲਰਾਂ ਦੀ ਜਾਇਦਾਦ ਅਟੈਚ ਕਰਨ ਵਿਚ ਸਫਲ ਹੋਈ ਹੈ | ਉਨ੍ਹਾਂ ਕਿਹਾ ਕਿ ਜਿਹੜੇ ਕਥਿਤ ਡਰੱਗ ਸਮਗਲਰਾਂ ਦੀ ਜਾਇਦਾਦ ਅਟੈਚ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ 23 ਜੂਨ 2016 ਨੂੰ ਕੋਤਵਾਲੀ ਪੁਲਿਸ ਵਲੋਂ ਕਥਿਤ ਡਰੱਗ ਬਰਾਮਦਗੀ ਦੇ ਮਾਮਲੇ ਵਿਚ ਗੁਜਰਾਲ ਸਿੰਘ ਉਰਫ਼ ਜੋਗਾ ਵਾਸੀ ਪਿੰਡ ਬੂਟ ਥਾਣਾ ਕੋਤਵਾਲੀ ਦੀ 1 ਕਰੋੜ 14 ਲੱਖ 2 ਹਜ਼ਾਰ ਰੁਪਏ ਦੀ ਜਾਇਦਾਦ, 14 ਅਕਤੂਬਰ 2013 ਨੂੰ ਐੱਫ.ਆਈ.ਆਰ. ਨੰਬਰ-107 ਤਹਿਤ ਕਥਿਤ ਤੌਰ 'ਤੇ ਡਰੱਗ ਬਰਾਮਦ ਕਰਨ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਗੌਰਾ ਸਿੰਘ ਵਾਸੀ ਬੂਟ ਦੀ 64.44 ਲੱਖ ਰੁਪਏ ਦੀ ਜਾਇਦਾਦ, 1 ਅਕਤੂਬਰ 2019 ਨੂੰ ਕੋਤਵਾਲੀ ਪੁਲਿਸ ਵਲੋਂ ਐੱਫ.ਆਈ.ਆਰ. ਨੰਬਰ-196 ਤਹਿਤ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਕੁਲਵਿੰਦਰ ਸਿੰਘ ਉਰਫ਼ ਬੁੱਲੀ ਵਾਸੀ ਬੂਟ ਦੀ 4 ਲੱਖ 14 ਹਜ਼ਾਰ ਰੁਪਏ ਦੀ ਜਾਇਦਾਦ, 7 ਜੁਲਾਈ 2019 ਨੂੰ ਕਥਿਤ ਤੌਰ 'ਤੇ ਡਰੱਗ ਬਰਾਮਦਗੀ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਕੁਲਦੀਪ ਸਿੰਘ ਉਰਫ਼ ਸਾਬੀ ਵਾਸੀ ਬਾਦਸ਼ਾਹਪੁਰ ਦੀ 31 ਲੱਖ 61 ਹਜ਼ਾਰ ਰੁਪਏ ਦੀ ਪ੍ਰਾਪਰਟੀ, ਜਸਵਿੰਦਰ ਸਿੰਘ ਬਿੱਲਾ ਵਾਸੀ ਬਾਦਸ਼ਾਹਪੁਰ ਕੋਲੋਂ ਕਥਿਤ ਤੌਰ 'ਤੇ ਬਰਾਮਦ ਕੀਤੇ ਗਏ ਡਰੱਗ ਦੀ 91 ਲੱਖ 58 ਹਜ਼ਾਰ 62 ਰੁਪਏ ਦੀ ਜਾਇਦਾਦ ਅਟੈਚ ਕੀਤੀ ਗਈ | ਇਸੇ ਤਰ੍ਹਾਂ 26 ਅਗਸਤ 2019 ਨੂੰ ਡਰੱਗ ਦੇ ਮਾਮਲੇ ਵਿਚ ਕਥਿਤ ਤੌਰ 'ਤੇ ਗਿ੍ਫ਼ਤਾਰ ਕੀਤੇ ਗਏ ਜੰਗ ਸਿੰਘ ਵਾਸੀ ਬੂਟ ਦੀ 50 ਲੱਖ 69 ਹਜ਼ਾਰ ਰੁਪਏ ਦੀ ਜਾਇਦਾਦ ਨੂੰ ਸਰਕਾਰੀ ਤੌਰ 'ਤੇ ਅਟੈਚ ਕੀਤਾ ਗਿਆ ਹੈ | ਐੱਸ.ਐੱਸ.ਪੀ. ਨੇ ਦੱਸਿਆ ਕਿ ਇਸੇ ਤਰ੍ਹਾਂ 3 ਅਪ੍ਰੈਲ 2020 ਨੂੰ ਕਥਿਤ ਦੋਸ਼ੀ ਸਤਬੀਰ ਸਿੰਘ ਕੰਡਾ ਵਾਸੀ ਬੂਟ ਤੋਂ ਬਰਾਮਦ ਕਥਿਤ ਡਰੱਗ ਬਦਲੇ 31 ਲੱਖ 32 ਹਜ਼ਾਰ ਰੁਪਏ ਦੀ ਜਾਇਦਾਦ | ਇਸੇ ਤਰ੍ਹਾਂ 13 ਨਵੰਬਰ 2013 ਨੂੰ ਕੋਤਵਾਲੀ ਪੁਲਿਸ ਵਲੋਂ ਕਥਿਤ ਦੋਸ਼ੀ ਜਸਪਾਲ ਸਿੰਘ ਉਰਫ਼ ਜੱਸਾ ਵਾਸੀ ਬੂਟ ਤੋਂ ਬਰਾਮਦ ਡਰੱਗ ਦੇ ਮਾਮਲੇ ਵਿਚ 47 ਲੱਖ 20 ਹਜ਼ਾਰ ਰੁਪਏ ਦੀ ਜਾਇਦਾਦ, ਜਦਕਿ ਕੋਤਵਾਲੀ ਪੁਲਿਸ ਵਲੋਂ ਦਰਜ 4 ਮਾਮਲਿਆਂ ਵਿਚ ਨਿਰਵੈਰ ਸਿੰਘ ਵਾਸੀ ਬੂਟ ਤੋਂ ਕਥਿਤ ਤੌਰ 'ਤੇ ਬਰਾਮਦ ਕੀਤੀ ਡਰੱਗ ਦੀ 16 ਲੱਖ 38 ਹਜ਼ਾਰ ਰੁਪਏ ਦੀ ਜਾਇਦਾਦ, ਕੁਲਦੀਪ ਸਿੰਘ ਉਰਫ਼ ਬੈਨਜਾ ਵਾਸੀ ਸਾਵਣ ਕਲੋਨੀ ਵਿਰੁੱਧ ਦਰਜ ਕਥਿਤ ਡਰੱਗ ਬਰਾਮਦਗੀ ਦੇ 4 ਮਾਮਲਿਆਂ ਵਿਚ 65 ਲੱਖ 6 ਹਜ਼ਾਰ ਰੁਪਏ ਦੀ ਜਾਇਦਾਦ, ਜਦਕਿ ਕਥਿਤ ਦੋਸ਼ੀ ਜਤਿੰਦਰ ਕੁਮਾਰ ਉਰਫ਼ ਧਨੀਆ ਵਾਸੀ ਮੁਹੱਲਾ ਲਾਹੌਰੀ ਗੇਟ ਵਿਰੁੱਧ ਦਰਜ ਡਰੱਗ ਦੇ ਦੋ ਮਾਮਲਿਆਂ ਵਿਚ 27 ਲੱਖ 82 ਹਜ਼ਾਰ ਰੁਪਏ ਦੀ ਜਾਇਦਾਦ, ਕਥਿਤ ਦੋਸ਼ੀ ਜਸਬੀਰ ਸਿੰਘ ਜੀਤਾ ਵਾਸੀ ਮੁਹੱਲਾ ਹਾਥੀਖ਼ਾਨਾ ਵਿਰੁੱਧ ਕਥਿਤ ਤੌਰ 'ਤੇ ਦਰਜ ਡਰੱਗ ਬਰਾਮਦਗੀ ਮਾਮਲੇ ਵਿਚ 29 ਲੱਖ 96 ਹਜ਼ਾਰ 400 ਰੁਪਏ ਦੀ ਜਾਇਦਾਦ, ਇਸੇ ਤਰ੍ਹਾਂ ਕਥਿਤ ਦੋਸ਼ੀ ਸਰਬਜੀਤ ਸਿੰਘ ਉਰਫ਼ ਲੋਗਾ ਵਾਸੀ ਮੁਹੱਲਾ ਮਹਿਤਾਬਗੜ੍ਹ ਵਿਰੁੱਧ ਥਾਣਾ ਸਿਟੀ ਵਿਚ ਦਰਜ ਡਰੱਗ ਦੇ ਦੋ ਮਾਮਲਿਆਂ ਵਿਚ 96 ਲੱਖ 82 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਸਰਕਾਰੀ ਤੌਰ 'ਤੇ ਅਟੈਚ ਕੀਤਾ ਗਿਆ ਹੈ | ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਡਰੱਗ ਸਮਗਲਰਾਂ ਦੇ ਵਿਰੁੱਧ ਪੁਲਿਸ ਵਲੋਂ ਸ਼ੁਰੂ ਕੀਤੀ ਮੁਹਿਮ ਨੂੰ ਨਿਰੰਤਰ ਜਾਰੀ ਰੱਖਿਆ ਜਾਵੇਗਾ ਤੇ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਿਤ ਲੋਕਾਂ ਦੀ ਜਾਇਦਾਦ ਨੂੰ ਸਰਕਾਰੀ ਤੌਰ 'ਤੇ ਅਟੈਚ ਕੀਤਾ ਜਾਵੇਗਾ |

ਪੁਲਿਸ ਵਲੋਂ ਮਾੜੇ ਅਨਸਰਾਂ 'ਤੇ ਕਾਬੂ ਪਾਉਣ ਲਈ ਡਰੋਨ ਚੈਕਿੰਗ

ਕਾਲਾ ਸੰਘਿਆਂ, 24 ਨਵੰਬਰ (ਸੰਘਾ)-ਐੱਸ. ਐੱਸ. ਪੀ. ਨਵਨੀਤ ਸਿੰਘ ਬੈਂਸ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਪੂਰਥਲਾ ਅਧੀਨ ਪੈਂਦੇ ਕਸਬਾ ਕਾਲਾ ਸੰਘਿਆਂ ਵਿਖੇ ਡੀ.ਐੱਸ.ਪੀ. ਸਬ ਡਵੀਜ਼ਨ ਕਪੂਰਥਲਾ ਮਨਿੰਦਰਪਾਲ ਸਿੰਘ ਦੀ ਅਗਵਾਈ ਵਿਚ ਥਾਣਾ ਸਦਰ ...

ਪੂਰੀ ਖ਼ਬਰ »

ਜ਼ਮੀਨ ਹੜੱਪਣ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਕਪੂਰਥਲਾ, 24 ਨਵੰਬਰ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ 'ਚ ਪੈਂਦੇ ਪਿੰਡ ਤਰਲੋਕਪੁਰਾ ਦੀ ਜ਼ਮੀਨ ਨੂੰ ਹੜੱਪਣ ਨੂੰ ਲੈ ਕੇ ਅਵੀ ਰਾਜਪੂਤ ਦੀ ਅਗਵਾਈ ਵਿਚ ਇਕ ਪ੍ਰਤੀਨਿਧੀ ਮੰਡਲ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੂੰ ਮਿਲਿਆ | ਇਸ ਸਬੰਧੀ ਇਕ ਮੰਗ ਪੱਤਰ ...

ਪੂਰੀ ਖ਼ਬਰ »

ਪੰਜਾਬ ਰਾਜ ਸਕੂਲ ਖੇਡਾਂ ਬਾਸਕਟਬਾਲ 'ਚ ਲੁਧਿਆਣਾ ਵਿੰਗ ਨੇ ਪਟਿਆਲਾ ਨੂੰ ਹਰਾ ਕੇ ਕੀਤੀ ਜਿੱਤ ਹਾਸਲ

ਕਪੂਰਥਲਾ, 24 ਨਵੰਬਰ (ਅਮਰਜੀਤ ਕੋਮਲ)-66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਬਾਸਕਟਬਾਲ ਅੰਡਰ-19 ਲੜਕਿਆਂ ਦੇ ਅੰਤਰ ਜ਼ਿਲ੍ਹਾ ਟੂਰਨਾਮੈਂਟ ਵਿਚ ਲੁਧਿਆਣਾ ਵਿੰਗ ਦੇ ਲੜਕਿਆਂ ਨੇ ਪਟਿਆਲਾ ਨੂੰ ਹਰਾ ਕੇ ਜਿੱਤ ਹਾਸਲ ਕੀਤੀ | ਇਸ ਟੂਰਨਾਮੈਂਟ ਵਿਚ ਲੁਧਿਆਣਾ ਦੀ ਟੀਮ ਤੀਜੇ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਅਧਿਕਾਰੀ ਬਾਜ਼ਾਰ ਦੀਆਂ ਲੋੜਾਂ ਅਨੁਸਾਰ ਭਵਿੱਖ ਦੀ ਰਣਨੀਤੀ ਬਣਾਉਣ-ਡੀ.ਸੀ.

ਕਪੂਰਥਲਾ, 24 ਨਵੰਬਰ (ਅਮਰਜੀਤ ਕੋਮਲ)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਅਧਿਕਾਰੀ ਵਿੱਦਿਅਕ ਸੰਸਥਾਵਾਂ ਵਿਚ ਪੜ੍ਹਦੇ ਬੱਚਿਆਂ ਨੂੰ ਰੁਜ਼ਗਾਰ ਪ੍ਰਾਪਤੀ ਲਈ ਸਵੈ ਰੁਜ਼ਗਾਰ ਲਈ ਪ੍ਰੇਰਿਤ ਕਰਨ ਲਈ ਹਰ ਹਫ਼ਤੇ ਆਪਣੇ ਦਫ਼ਤਰ ਵਿਚ ਮੋਟੀਵੇਸ਼ਨ ਟਾਕ ਕਰਵਾਉਣ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਕਰਮਚਾਰੀ ਯੂਨੀਅਨ ਦੀ ਹੜਤਾਲ ਜਾਰੀ

ਨਡਾਲਾ, 24 ਨਵੰਬਰ (ਮਾਨ)-ਪੰਚਾਇਤ ਸੰਮਤੀ ਕਰਮਚਾਰੀ ਯੂਨੀਅਨ ਬਲਾਕ ਨਡਾਲਾ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬੀਤੇ ਦਿਨਾਂ ਤੋਂ ਸ਼ੁਰੂ ਕੀਤੀ ਕਲਮ ਛੋੜ ਹੜਤਾਲ ਅੱਜ ਤੀਸਰੇ ਦਿਨ ਵੀ ਜਾਰੀ ਰਹੀ | ਯੂਨੀਅਨ ਦੇ ਬਲਾਕ ਪ੍ਰਧਾਨ ਯੂਸਫ਼ ਮਸੀਹ ਤੇ ਪੰਚਾਇਤ ਸਕੱਤਰ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਵਾਲਾ ਇਕ ਕਾਬੂ

ਫਗਵਾੜਾ, 24 ਨਵੰਬਰ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਦੜ੍ਹਾ ਸੱਟਾ ਲਗਾਉਣ ਦੇ ਮਾਮਲੇ 'ਚ ਕਾਬੂ ਕਰਕੇ ਉਸ ਖਿਲਾਫ਼ ਗੈਬਲਿੰਗ ਐਕਟ ਤਹਿਤ ਕੇਸ ਦਰਜ ਕੀਤਾ ਹੈ¢ ਐੱਸ.ਐੱਚ.ਓ. ਸਿਟੀ ਅਮਨਦੀਪ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਪਾਰਟੀ ਨੂੰ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਸਹਿਕਾਰੀ ਮੰਡੀਕਰਨ ਸਭਾ ਦੇ ਸੁਪਰ ਸਟੋਰ ਦਾ ਜੁਆਇੰਟ ਰਜਿਸਟਰਾਰ ਵਲੋਂ ਉਦਘਾਟਨ

ਸੁਲਤਾਨਪੁਰ ਲੋਧੀ, 24 ਨਵੰਬਰ (ਥਿੰਦ, ਹੈਪੀ)-ਗਾਹਕਾਂ ਦੀ ਮੰਗ ਨੂੰ ਦੇਖਦਿਆਂ ਸੁਲਤਾਨਪੁਰ ਲੋਧੀ ਸਹਿਕਾਰੀ ਮੰਡੀਕਰਨ ਸਭਾ ਵਲੋਂ ਆਪਣਾ ਨਵਾਂ ਸੁਪਰ ਸਟੋਰ ਖੋਲਿਆ ਗਿਆ ਹੈ, ਜਿੱਥੇ ਘਰੇਲੂ ਵਸਤਾਂ ਦੇ ਨਾਲ-ਨਾਲ ਖਾਣ-ਪੀਣ ਦਾ ਸਾਮਾਨ ਵੀ ਵਾਜਬ ਰੇਟਾਂ 'ਤੇ ਉਪਲਬਧ ...

ਪੂਰੀ ਖ਼ਬਰ »

ਭੱਠਾ ਮਾਲਕ ਦੇ ਘਰ ਹੋਈ ਚੋਰੀ ਸੰਬੰਧੀ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

ਕਪੂਰਥਲਾ, 24 ਨਵੰਬਰ (ਵਿ. ਪ੍ਰ.)-ਥਾਣਾ ਸਿਟੀ ਪੁਲਿਸ ਨੇ ਿਲੰਕ ਰੋਡ 'ਤੇ ਇਕ ਭੱਠਾ ਮਾਲਕ ਦੇ ਘਰੋਂ ਐਕਟਿਵਾ, ਲੈਪਟਾਪ ਤੇ ਮੋਬਾਈਲ ਚੋਰੀ ਕਰਨ ਦੇ ਦੋਸ਼ ਵਿਚ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਮਨਪ੍ਰੀਤ ਸਿੰਘ ਵਾਸੀ ...

ਪੂਰੀ ਖ਼ਬਰ »

ਐਡ. ਭੁਪਿੰਦਰ ਕਪੂਰ 'ਤੇ ਦਰਜ ਕੀਤੇ ਝੂਠੇ ਮੁਕੱਦਮੇ ਦੇ ਵਿਰੋਧ ਵਿਚ ਅੱਜ ਨੋ ਵਰਕ ਡੇਅ ਰੱਖਿਆ

ਭੁਲੱਥ, 24 ਨਵੰਬਰ (ਮੇਹਰ ਚੰਦ ਸਿੱਧੂ)-ਬਾਰ ਐਸੋਸੀਏਸ਼ਨ ਭੁਲੱਥ ਦੇ ਦੁਆਰਾ ਅੱਜ ਬਾਰ ਐਸੋਸੀਏਸ਼ਨ ਰਾਜਪੁਰਾ ਦੀ ਤਰਫ਼ ਤੋਂ ਐਡਵੋਕੇਟ ਭੁਪਿੰਦਰ ਕਪੂਰ 'ਤੇ ਦਰਜ ਕੀਤੇ ਗਏ ਝੂਠੇ ਮੁਕੱਦਮੇ ਦੇ ਵਿਰੋਧ ਵਿਚ ਅੱਜ ਨੋ ਵਰਕ ਡੇਅ ਰੱਖ ਕੇ ਅਦਾਲਤ ਦੇ ਕੰਮ ਕਾਜ ਦਾ ਬਾਈਕਾਟ ...

ਪੂਰੀ ਖ਼ਬਰ »

ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਚੰਡੀਗੜ੍ਹ ਬਣਾਇਆ, ਹਰਿਆਣਾ ਦਾ ਕੋਈ ਹੱਕ ਨਹੀਂ- ਸੌਂਦ

ਸੁਲਤਾਨਪੁਰ ਲੋਧੀ, 24 ਨਵੰਬਰ (ਥਿੰਦ)-ਪੰਜਾਬ ਦੇ 22 ਪਿੰਡਾਂ ਨੂੰ ਉਜਾੜ ਕੇ ਬਣਾਏ ਗਏ ਚੰਡੀਗੜ੍ਹ ਉੱਪਰ ਪੰਜਾਬ ਦਾ ਹੀ ਕਾਨੂੰਨੀ ਹੱਕ ਹੈ ਤੇ ਇੱਥੋਂ ਦੀ ਜ਼ਮੀਨ ਕਿਸੇ ਹੋਰ ਨੂੰ ਤਬਦੀਲ ਕਰਨ ਦਾ ਕਿਸੇ ਕੋਲ ਕੋਈ ਹੱਕ ਨਹੀਂ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਕਾਸੂਪੁਰ ਵਿਖੇ ਕਬੱਡੀ ਤੇ ਵਾਲੀਬਾਲ ਦਾ 27ਵਾਂ ਸਾਲਾਨਾ ਟੂਰਨਾਮੈਂਟ 3-4 ਦਸੰਬਰ ਨੂੰ

ਜਲੰਧਰ, 24 ਨਵੰਬਰ (ਰਣਜੀਤ ਸਿੰਘ ਸੋਢੀ)-ਉੱਘੇ ਖੇਡ ਪ੍ਰਮੋਟਰ ਤੇ ਕਲੱਬ ਦੇ ਪ੍ਰਧਾਨ ਹਰਬੰਸ ਸਿੰਘ ਚੰਦੀ ਤੇ ਕੰਵਰਜੀਤ ਸਿੰਘ ਚੰਦੀ 'ਲਵਲੀ' ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਕਾਸੂਪੁਰ (ਸ਼ਾਹਕੋਟ) ਜ਼ਿਲ੍ਹਾ ਜਲੰਧਰ ਵਿਖੇ ਚਾਨਣ ਸਿੰਘ ਚੰਦੀ ਤੇ ਪ੍ਰਦੁਮਣ ...

ਪੂਰੀ ਖ਼ਬਰ »

ਸੰਯੁਕਤ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਦਾ ਕਾਫ਼ਲਾ 26 ਨੂੰ ਚੰਡੀਗੜ੍ਹ ਜਾਵੇਗਾ- ਤਾਜਪੁਰ

ਢਿਲਵਾਂ, 24 ਨਵੰਬਰ (ਸੁਖੀਜਾ, ਪ੍ਰਵੀਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਕਪੂਰਥਲਾ ਦੇ ਕਿਸਾਨ ਵੀਰਾਂ ਨੂੰ ਨਾਲ ਲੈ ਕੇ 26 ਨਵੰਬਰ ਨੂੰ 8 ਵਜੇ ਨਵੀਂ ਦਾਣਾ ਮੰਡੀ ਕਰਤਾਰਪੁਰ ਇਕੱਠੇ ਹੋ ਕੇ ਬੱਸਾਂ-ਕਾਰਾਂ ਦਾ ਕਾਫ਼ਲਾ ਲੈ ਕੇ ਸੰਯੁਕਤ ਮੋਰਚਾ ਦੇ ਦਿੱਤੇ ਸੱਦੇ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਵਲੋਂ ਐੱਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਬੰਗੜ ਨਾਲ ਮੁਲਾਕਾਤ

ਨਡਾਲਾ, 24 ਨਵੰਬਰ (ਮਨਜਿੰਦਰ ਸਿੰਘ ਮਾਨ)-ਪੰਜਾਬ ਪਾਵਰ ਲਿਫ਼ਟਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਅੰਤਰਰਾਸ਼ਟਰੀ ਪਾਵਰ ਲਿਫਟਰ ਜਸਪ੍ਰੀਤ ਸਿੰਘ ਗੁਰਾਇਆ ਨੇ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਐੱਸ. ਸੀ. ਵਿੰਗ ਦੇ ਸੂਬਾ ਪੰਜਾਬ ਪ੍ਰਧਾਨ ਅਮਰੀਕ ਸਿੰਘ ਬੰਗੜ ਨਾਲ ਉਨ੍ਹਾਂ ...

ਪੂਰੀ ਖ਼ਬਰ »

ਸੰਤ ਪ੍ਰਣਪਾਲ ਸਿੰਘ ਸਕੂਲ 'ਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਬੇਗੋਵਾਲ, 24 ਨਵੰਬਰ (ਸੁਖਜਿੰਦਰ ਸਿੰਘ)-ਸਥਾਨਕ ਕਸਬੇ ਦੇ ਨਡਾਲੀ ਰੋਡ 'ਤੇ ਸਥਿਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਵਿਖੇ 'ਸੱਭਿਆਚਾਰਕ ਪ੍ਰੋਗਰਾਮ' ਕਰਵਾਇਆ ਗਿਆ, ਜਿਸ 'ਚ ਕੇ. ਜੀ. ਤੋਂ ਪਹਿਲੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਬਾਗਵਾਨਪੁਰ 'ਚ ਮਾਤਾ ਰਾਣੀ ਦਾ ਸਾਲਾਨਾ ਜਾਗਰਣ ਕਰਵਾਇਆ

ਭੁਲੱਥ, 24 ਨਵੰਬਰ (ਮੇਹਰ ਚੰਦ ਸਿੱਧੂ)-ਇੱਥੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਬਾਗਵਾਨਪੁਰ 'ਚ ਜਾਗਰਣ ਕਮੇਟੀ ਵਲੋਂ ਇੰਦਰਜੀਤ ਬਾਗਵਾਨਪੁਰ ਦੀ ਅਗਵਾਈ ਵਿਚ ਸਾਲਾਨਾ ਜਾਗਰਣ ਕਰਵਾਇਆ ਗਿਆ | ਇੰਦਰਜੀਤ ਬਾਗਵਾਨਪੁਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਿਕਾਸ ਪੱਖੀ ਸਰਕਾਰ- ਰਣਜੀਤ ਸਿੰਘ ਰਾਣਾ

ਨਡਾਲਾ, 24 ਨਵੰਬਰ (ਮਨਜਿੰਦਰ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਨੇ ਨਗਰ ਪੰਚਾਇਤ ਨਡਾਲਾ ਦੇ 23 ਲੱਖ 85 ਹਜ਼ਾਰ ਰੁਪਏ ਦੀ ਲਾਗਤ ਨਾਲ ਬਣ ਰਹੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਮਾਨ ਸਰਕਾਰ ...

ਪੂਰੀ ਖ਼ਬਰ »

ਸਾਲਾਨਾ 2 ਰੋਜ਼ਾ ਮਹਾਨ ਕੀਰਤਨ ਦਰਬਾਰ ਅੱਜ ਤੋਂ

ਤਲਵੰਡੀ ਚੌਧਰੀਆਂ, 24 ਨਵੰਬਰ (ਪਰਸਨ ਲਾਲ ਭੋਲਾ)-ਸ੍ਰੀ ਗੁਰੂ ਅੰਗਦ ਦੇਵ ਜੀ ਅਤੇ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਸ਼ਹੀਦੀ ਸਾਕੇ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਕੀਰਤਨ ਸੇਵਾ ਸੁਸਾਇਟੀ ਤਲਵੰਡੀ ਚੌਧਰੀਆਂ ਇਲਾਕਾ ਨਿਵਾਸੀ ਸਾਧ ਸੰਗਤ ਤੇ ਐੱਨ. ਆਰ. ਆਈਜ਼ ਵੀਰਾਂ ...

ਪੂਰੀ ਖ਼ਬਰ »

ਕਿਸਾਨ ਦੇ ਇੰਜਣ 'ਚੋਂ ਸਾਮਾਨ ਚੋਰੀ

ਨਡਾਲਾ, 24 ਨਵੰਬਰ (ਮਨਜਿੰਦਰ ਸਿੰਘ ਮਾਨ)-ਨਡਾਲਾ ਨਿਹਾਲਗੜ੍ਹ ਸੜਕ 'ਤੇ ਕਿਸਾਨ ਦੇ ਡੀਜ਼ਲ ਇੰਜਣ ਤੋਂ ਚੋਰਾਂ ਨੇ ਕੀਮਤੀ ਸਮਾਨ ਚੋਰੀ ਕਰ ਲਿਆ | ਇਸ ਸਬੰਧੀ ਸੁਖਵਿੰਦਰ ਕੁਮਾਰ ਪੁੱਤਰ ਮੁਲਖ ਰਾਜ ਵਾਸੀ ਨਡਾਲਾ ਨੇ ਦੱਸਿਆ ਕਿ ਉਹ ਰੋਜ਼ਾਨਾ ਵਾਂਗ ਸ਼ਾਮ ਸਮੇਂ ਡੇਰਾ ਬੰਦ ...

ਪੂਰੀ ਖ਼ਬਰ »

ਸੁਰੱਖਿਆ ਮਾਪਦੰਡਾਂ ਦਾ ਮਜ਼ਾਕ ਉਡਾਉਂਦੀ ਹੈ ਬਿਸਤ ਦੁਆਬ ਨਹਿਰ ਦੇ ਕੰਢੇ ਬਣੀ ਸੜਕ

ਪਾਂਸ਼ਟਾ, 24 ਨਵੰਬਰ (ਸਤਵੰਤ ਸਿੰਘ)–1952 ਦੇ ਕਰੀਬ ਹੋਂਦ 'ਚ ਆਈ ਬਿਸਤ ਦੁਆਬ ਨਹਿਰ ਦੇ ਕੰਢੇ ਬਣਿਆ ਮਾਰਗ 2008 ਵਿਚ ਪ੍ਰਧਾਨ ਮੰਤਰੀ ਸੜਕ ਯੋਜਨਾ ਅਧੀਨ ਪੱਕਾ ਕੀਤਾ ਗਿਆ ਤੇ 2016 ਵਿਚ ਇਸ ਮਾਰਗ ਦੀ ਮੁਰੰਮਤ ਦੇ ਨਾਲ-ਨਾਲ ਇਸ ਨੂੰ ਚੌੜਾ ਵੀ ਕੀਤਾ ਗਿਆ, ਪਰ ਦੂਰਅੰਦੇਸ਼ੀ ਅਤੇ ...

ਪੂਰੀ ਖ਼ਬਰ »

ਬੀਬੀ ਹਰਭਜਨ ਕੌਰ ਪਰੂਥੀ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਈਆਂ ਧਾਰਮਿਕ, ਰਾਜਨੀਤਿਕ ਤੇ ਵੱਖ-ਵੱਖ ਸ਼ਖ਼ਸੀਅਤਾਂ

ਜਲੰਧਰ, 24 ਨਵੰਬਰ (ਐੱਮ. ਐੱਸ. ਲੋਹੀਆ)-ਪੰਜਾਬ ਮੈਡੀਕਲ ਕੌਂਸਲ ਦੇ ਪ੍ਰਧਾਨ ਅਤੇ ਕੈਪੀਟੋਲ ਹਸਪਤਾਲ ਦੇ ਪ੍ਰਬੰਧਕ ਡਾ. ਸੀ. ਐੱਸ. ਪਰੂਥੀ, ਗੁਰਿੰਦਰ ਸਿੰਘ ਪਰੂਥੀ ਤੇ ਜਤਿੰਦਰਪਾਲ ਸਿੰਘ ਪਰੂਥੀ ਦੀ ਮਾਤਾ ਹਰਭਜਨ ਕੌਰ ਪਰੂਥੀ ਪਤਨੀ ਸਵ. ਗੁਰਬਖਸ਼ ਸਿੰਘ ਪਰੂਥੀ ਦੀ ਅੰਤਿਮ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸਰਕਲ ਸਟਾਈਲ ਕਬੱਡੀ ਦੇ ਮੈਚਾਂ ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ

ਸੁਲਤਾਨਪੁਰ ਲੋਧੀ, 24 ਨਵੰਬਰ (ਨਰੇਸ਼ ਹੈਪੀ, ਥਿੰਦ)-66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਭਗਵੰਤ ਸਿੰਘ ਤੇ ਜ਼ਿਲ੍ਹਾ ਉਪ ਸਿੱਖਿਆ ਅਫ਼ਸਰ (ਸ) ਬਿਕਰਮਜੀਤ ...

ਪੂਰੀ ਖ਼ਬਰ »

ਟੀਮ ਨੇ 4 ਚਾਲੂ ਭੱਠੀਆਂ ਫੜੀਆਂ, 82 ਹਜ਼ਾਰ ਲੀਟਰ ਨਾਜਾਇਜ਼ ਸ਼ਰਾਬ ਕੀਤੀ ਨਸ਼ਟ
ਆਬਕਾਰੀ ਵਿਭਾਗ ਦੀ ਦੋ ਜ਼ਿਲਿ੍ਹਆਂ ਦੀ ਟੀਮ ਨੇ ਕੀਤੀ ਮੰਡ ਖੇਤਰ ਦੇ ਵੱਖ-ਵੱਖ ਖੇਤਰਾਂ ਦੀ ਤਲਾਸ਼ੀ

ਕਪੂਰਥਲਾ, 24 ਨਵੰਬਰ (ਅਮਰਜੀਤ ਕੋਮਲ)-ਆਬਕਾਰੀ ਵਿਭਾਗ ਦੇ ਜਲੰਧਰ ਜ਼ੋਨ ਦੇ ਉਪ ਕਮਿਸ਼ਨਰ ਰਾਜਪਾਲ ਸਿੰਘ ਖਹਿਰਾ, ਸਹਾਇਕ ਕਮਿਸ਼ਨਰ ਆਬਕਾਰੀ ਕਪੂਰਥਲਾ ਇੰਦਰਜੀਤ ਸਿੰਘ ਨਾਗਪਾਲ ਤੇ ਸਹਾਇਕ ਕਮਿਸ਼ਨਰ ਅੰਮਿ੍ਤਸਰ ਰੇਂਜ ਨਵਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਐੱਮ. ਜੀ. ਐੱਨ. ਸੰਸਥਾ ਹਮੇਸ਼ਾ ਨਵੀਆਂ ਤਕਨੀਕਾਂ ਰਾਹੀਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਰਹੀ ਹੈ-ਡੀ.ਸੀ.

ਕਪੂਰਥਲਾ, 24 ਨਵੰਬਰ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐੱਮ. ਜੀ. ਐੱਨ. ਪਬਲਿਕ ਸਕੂਲ ਕਪੂਰਥਲਾ ਦਾ 26ਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਐੱਨ. ਸੀ. ...

ਪੂਰੀ ਖ਼ਬਰ »

ਪ੍ਰੇਮ ਜੋਤ ਸਕੂਲ ਵਿਖੇ ਅੰਤਰ ਹਾਊਸ ਵਾਲੀਬਾਲ ਟੂਰਨਾਮੈਂਟ ਕਰਵਾਇਆ

ਕਪੂਰਥਲਾ, 24 ਨਵੰਬਰ (ਵਿ.ਪ੍ਰ.)-ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਅੰਤਰ ਹਾਊਸ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਜੇਤੂ ਰਹੇ ਖਿਡਾਰੀਆਂ ਗਗਨਪ੍ਰੀਤ ਸਿੰਘ, ਗਗਨਦੀਪ ਸਿੰਘ, ਹਰਸ਼ਦੀਪ, ਗੁਰਪ੍ਰੀਤ ਸਿੰਘ, ਅਨੁਭਵ ਤੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ

ਨਡਾਲਾ, 24 ਨਵੰਬਰ (ਮਾਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ ਹੇਠ ਨਡਾਲਾ ਜ਼ੋਨ ਦੀ ਮੀਟਿੰਗ ਜ਼ਿਲ੍ਹਾ ਸਕੱਤਰ ਨਿਰਮਲ ਸਿੰਘ ਮੰਡ ਅਤੇ ਜ਼ੋਨ ਪ੍ਰਧਾਨ ਨਿਸ਼ਾਨ ਸਿੰਘ ਦੀ ਅਗਵਾਈ ਹੇਠ 26 ਨਵੰਬਰ ਨੂੰ ਡੀ. ਸੀ. ...

ਪੂਰੀ ਖ਼ਬਰ »

ਬੱਚਿਆਂ ਦੇ ਦੰਦਾਂ ਦੀ ਸੰਭਾਲ ਸੰਬੰਧੀ ਕੈਂਪ ਲਗਾਇਆ

ਭੁਲੱਥ, 24 ਨਵੰਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਭੁਲੱਥ ਵਿਖੇ ਚੱਲ ਰਹੇ ਦੰਦਾਂ ਦੀ ਸਿਹਤ ਸੰਭਾਲ ਦੇ ਪੰਦ੍ਹਰਵਾੜੇ ਤਹਿਤ ਐਲਪਾਈਨ ਇੰਟਰਨੈਸ਼ਨਲ ਸਕੂਲ ...

ਪੂਰੀ ਖ਼ਬਰ »

ਢਿਲਵਾਂ, ਪਾਂਸ਼ਟਾ ਤੇ ਭੁਲੱਥ ਦੇ ਹਸਪਤਾਲਾਂ 'ਚ ਪੈਂਦੇ ਖੇਤਰਾਂ 'ਚ ਨਵਜੰਮੇ ਬੱਚਿਆਂ ਦੀ ਸਰਵੇ ਰਿਪੋਰਟ 15 ਦਿਨਾਂ 'ਚ ਦਿੱਤੀ ਜਾਵੇ-ਡੀ.ਸੀ.

ਕਪੂਰਥਲਾ, 24 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਫਗਵਾੜਾ ਤੇ ਰੇਲ ਕੋਚ ਫ਼ੈਕਟਰੀ ਨੇੜਲੇ ਖੇਤਰਾਂ ਵਿਚ ਘਰੇਲੂ ਡਲਿਵਰੀ ਦੇ ਕੇਸਾਂ ਵੱਲ ਵਧੇਰੇ ਧਿਆਨ ਦਿੱਤਾ ਜਾਵੇ ਤਾਂ ਜੋ ਕਮਜ਼ੋਰ ਵਰਗ ਦੇ ਲੋਕਾਂ ਨੂੰ ਬੱਚੇ ਦੇ ਜਨਮ ਸਮੇਂ ਸਰਕਾਰੀ ਹਸਪਤਾਲ ਵਿਚ ਲਿਆ ਕੇ ਜੱਚਾ ਤੇ ...

ਪੂਰੀ ਖ਼ਬਰ »

ਰੈੱਡ ਕਰਾਸ ਲੋੜਵੰਦਾਂ ਦੀ ਮਦਦ ਲਈ ਯਤਨ ਤੇਜ਼ ਕਰੇਗਾ-ਡਾ. ਪ੍ਰੀਤ ਕੰਵਲ

ਕਪੂਰਥਲਾ, 21 ਨਵੰਬਰ (ਅਮਨਜੋਤ ਸਿੰਘ ਵਾਲੀਆ)-ਰੈੱਡ ਕਰਾਸ ਸੁਸਾਇਟੀ ਕਪੂਰਥਲਾ ਦੀ ਚੇਅਰਪਰਸਨ ਡਾ. ਪ੍ਰੀਤ ਕੰਵਲ ਨੇ ਕਿਹਾ ਹੈ ਕਿ ਰੈੱਡ ਕਰਾਸ ਵਲੋਂ ਲੋੜਵੰਦਾਂ ਦੀ ਮਦਦ ਲਈ ਯਤਨਾਂ ਨੂੰ ਹੋਰ ਤੇਜ ਕੀਤਾ ਜਾਵੇਗਾ ਤਾਂ ਜੋ ਰੈੱਡ ਕਰਾਸ ਦੀਆਂ ਲੋਕ ਭਲਾਈ ਵਾਲੀਆਂ ...

ਪੂਰੀ ਖ਼ਬਰ »

ਫੂਡ ਸੇਫ਼ਟੀ ਵਿੰਗ ਵਲੋਂ ਫੂਡ ਬਿਜ਼ਨੈੱਸ ਆਪ੍ਰੇਟਰਾਂ ਨਾਲ ਮੀਟਿੰਗ

ਕਪੂਰਥਲਾ, 21 ਨਵੰਬਰ (ਅਮਨਜੋਤ ਸਿੰਘ ਵਾਲੀਆ)-ਅਭਿਨਵ ਤਿ੍ਖਾ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਟਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਹਾਇਕ ਕਮਿਸ਼ਨਰ ਫੂਡ ਡਾ: ਹਰਜੋਤਪਾਲ ਸਿੰਘ ਦੀ ਅਗਵਾਈ ਵਿਚ ਫੂਡ ਸੇਫ਼ਟੀ ਅਫ਼ਸਰ ਮੁਕੁਲ ਗਿੱਲ ਵਲੋਂ ਕਪੂਰਥਲਾ, ਆਰ. ਸੀ. ਐੱਫ. ਤੇ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਮੁਲਾਜ਼ਮਾਂ ਦੀ ਕਲਮ-ਛੋੜ ਹੜਤਾਲ ਤੇ ਧਰਨਾ ਤੀਜੇ ਦਿਨ 'ਚ ਦਾਖ਼ਲ

ਕਪੂਰਥਲਾ, 24 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਰਾਜ ਮੁਲਾਜ਼ਮ ਐਸੋਸੀਏਸ਼ਨ ਦੇ ਸੱਦੇ 'ਤੇ ਅੱਜ ਪੰਚਾਇਤ ਸੰਮਤੀ ਮੁਲਾਜ਼ਮਾਂ ਨੇ ਤੀਜੇ ਦਿਨ ਕਲਮ ਛੋੜ ਹੜਤਾਲ ਕਰਕੇ ਬੀ. ਡੀ. ਪੀ. ਓ. ਦਫ਼ਤਰ ਮੂਹਰੇ ਧਰਨਾ ਦਿੱਤਾ | ਧਰਨੇ ਦੌਰਾਨ ਰੋਹ ਵਿਚ ਆਏ ਮੁਲਾਜ਼ਮਾਂ ਨੇ ਪੰਜਾਬ ...

ਪੂਰੀ ਖ਼ਬਰ »

ਨਿਰਮਲ ਕੁਟੀਆ ਡੁਮੇਲੀ ਵਿਖੇ ਸੰਤ ਬਾਬਾ ਮਸਤ ਦੀ ਬਰਸੀ ਮਨਾਈ

ਫਗਵਾੜਾ, 24 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸੰਤ ਬਾਬਾ ਦਲੀਪ ਸਿੰਘ ਨਿਰਮਲ ਕੁਟੀਆ ਡੁਮੇਲੀ ਵਿਖੇ ਸੰਤ ਬਾਬਾ ਗਿਆਨ ਚੰਦ ਮਸਤ ਦੀ ਬਰਸੀ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਦੀ ਦੇਖ-ਰੇਖ ਸ਼ਰਧਾ ਪੂਰਵਕ ਮਨਾਈ ਗਈ | ਤਿੰਨ ਦਿਨਾਂ ਇਸ ਸਮਾਗਮ ਦੇ ਪਹਿਲੇ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਮੈਟਰਨਲ ਡੈੱਥ ਰੀਵਿਊ ਮੀਟਿੰਗ

ਕਪੂਰਥਲਾ, 24 ਨਵੰਬਰ (ਅਮਨਜੋਤ ਸਿੰਘ ਵਾਲੀਆ)-ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਮਟਰਨਲ ਡੈਥ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਪਰਿਵਾਰ ਨਿਯੋਜਨ 'ਚ ਮਰਦਾਂ ਦੀ ਭਾਗੀਦਾਰੀ ਅਹਿਮ- ਡਾ. ਗੁਰਿੰਦਰਬੀਰ ਕੌਰ

ਕਪੂਰਥਲਾ, 24 ਨਵੰਬਰ (ਅਮਨਜੋਤ ਸਿੰਘ ਵਾਲੀਆ)-4 ਦਸੰਬਰ ਤੱਕ ਚੱਲਣ ਵਾਲੇ ਨਸਬੰਦੀ ਪਖਵਾੜੇ ਵਿਚ ਵੱਧ ਤੋਂ ਵੱਧ ਕੇਸ ਕਰਵਾਏ ਜਾਣ | ਇਹ ਸ਼ਬਦ ਸਿਵਲ ਸਰਜਨ ਕਪੂਰਥਲਾ ਡਾ: ਗੁਰਿੰਦਰਬੀਰ ਕੌਰ ਨੇ 21 ਨਵੰਬਰ ਤੋਂ 4 ਦਸੰਬਰ ਤੱਕ ਚੱਲਣ ਵਾਲੇ ਨਸਬੰਦੀ ਪਖਵਾੜੇ ਦੇ ਸੰਬੰਧ ਵਿਚ ...

ਪੂਰੀ ਖ਼ਬਰ »

ਬਾਵਾ ਲਾਲਵਾਨੀ ਪਬਲਿਕ ਸਕੂਲ 'ਚ ਬੁੱਕ ਮਾਰਕ ਮੇਕਿੰਗ ਮੁਕਾਬਲਾ ਕਰਵਾਇਆ

ਕਪੂਰਥਲਾ, 21 ਨਵੰਬਰ (ਵਿ. ਪ੍ਰ.)-ਸਥਾਨਕ ਬਾਵਾ ਲਾਲਵਾਨੀ ਪਬਲਿਕ ਸਕੂਲ ਵਿਚ 5ਵੀਂ ਤੇ 6ਵੀਂ ਜਮਾਤ ਦੇ ਵਿਦਿਆਰਥੀਆਂ ਦਾ ਬੁੱਕ ਮਾਰਕ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਰਚਨਾਤਮਿਕ ਪ੍ਰਤਿਭਾ ਦਾ ਸ਼ਾਨਦਾਰ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ

ਕਪੂਰਥਲਾ, 24 ਨਵੰਬਰ (ਅਮਨਜੋਤ ਸਿੰਘ ਵਾਲੀਆ)-ਗੋਇੰਦਵਾਲ ਸਾਹਿਬ ਰੋਡ 'ਤੇ ਨਵਾਂ ਪਿੰਡ ਗੇਟ ਵਾਲਾ ਨੇੜੇ ਇਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਵਲੋਂ ਇਕ ਸਾਈਕਲ ਸਵਾਰ ਮਜ਼ਦੂਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਸਿਵਲ ਹਸਪਤਾਲ ਜਾਂਦਿਆਂ ਰਸਤੇ ਵਿਚ ਹੀ ਮੌਤ ਹੋ ...

ਪੂਰੀ ਖ਼ਬਰ »

ਆਦਮਪੁਰ 'ਚ ਬਾਂਦਰਾਂ ਦਾ ਕਹਿਰ, ਇਕ ਬਾਂਦਰ ਕਾਬੂ

ਆਦਮਪੁਰ, 24 ਨਵੰਬਰ (ਰਮਨ ਦਵੇਸਰ)-ਆਦਮਪੁਰ 'ਚ ਬਾਂਦਰਾਂ ਨੇ ਕਈ ਦਿਨਾਂ ਤੋਂ ਆਤੰਕ ਮਚਾਇਆ ਹੋਇਆ ਹੈ ਅਤੇ ਇਹ ਬਾਂਦਰ ਕਈ ਲੋਕਾਂ ਨੂੰ ਜ਼ਖ਼ਮੀ ਕਰ ਚੁੱਕੇ ਹਨ | ਇਨ੍ਹਾਂ ਜ਼ਖ਼ਮੀਆਂ 'ਚ ਮੇਨ ਰੋਡ 'ਤੇ ਟ੍ਰਾਂਸਫਾਰਮ ਰਿਪੇਅਰ ਕਰਨ ਵਾਲੀ ਦੁਕਾਨ ਦੇ ਮਾਲਕ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਬਲਾਕ ਆਦਮਪੁਰ ਦੇ ਸੰਮਤੀ ਕਰਮਚਾਰੀ ਤੇ ਪੰਚਾਇਤ ਸਕੱਤਰਾਂ ਵਲੋਂ ਹੜਤਾਲ

ਆਦਮਪੁਰ, 24 ਨਵੰਬਰ (ਰਮਨ ਦਵੇਸਰ)-ਪੰਚਾਇਤ ਸੰਮਤੀ ਕਰਮਚਾਰੀ ਤੇ ਪੰਚਾਇਤ ਸਕੱਤਰ ਬਲਾਕ ਆਦਮਪੁਰ ਵਲੋਂ ਪੰਚਾਇਤ ਸੰਮਤੀ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਪਿਛਲੇ ਚਾਰ, ਪੰਜ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ 'ਤੇ ਕਲਮਛੋੜ ਹੜਤਾਲ ਕਰਕੇ ਧਰਨਾ ਲਗਾਇਆ | ਧਰਨੇ ਨੂੰ ...

ਪੂਰੀ ਖ਼ਬਰ »

ਕਬਜ਼ਾ ਲੈਣ ਆਏ ਅਧਿਕਾਰੀਆਂ ਨੂੰ ਆਬਾਦਕਾਰਾਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਏਕਾ ਦੇਖਦੇ ਹੋਏ ਮੁੜਨਾ ਪਿਆ ਵਾਪਸ

ਸ਼ਾਹਕੋਟ, 24 ਨਵੰਬਰ (ਬਾਂਸਲ, ਸੁਖਦੀਪ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਜਲੰਧਰ ਨੇ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਦੀ ਅਗਵਾਈ ਵਿਚ ਸ਼ਾਹਕੋਟ-ਮੋਗਾ ਰੋਡ 'ਤੇ ਦਰਿਆ ਸਤਲੁਜ ਦੇ ਪੁਲ ਲਾਗੇ ਵਿਸ਼ਾਲ ਧਰਨਾ ਲਗਾ ਕੇ ਵੱਡੀ ਗਿਣਤੀ ...

ਪੂਰੀ ਖ਼ਬਰ »

ਟਰੈਕਟਰ ਟਰਾਲੀ ਤੇ 407 ਗੱਡੀ ਦੀ ਟੱਕਰ, ਦੋਵੇਂ ਚਾਲਕ ਗੰਭੀਰ ਜ਼ਖ਼ਮੀ

ਫਿਲੌਰ, 24 ਨਵੰਬਰ (ਵਿਪਨ ਗੈਰੀ)-ਫਿਲੌਰ ਤੋਂ ਨਵਾਂ ਸ਼ਹਿਰ ਰੋਡ ਪਿੰਡ ਰਸੂਲਪੁਰ ਦੇ ਨਜ਼ਦੀਕ ਅੱਜ ਭਿਆਨਕ ਸੜਕ ਹਾਦਸਾ ਹੋਣ ਦੀ ਘਟਨਾ ਵਾਪਰੀ | ਜਾਣਕਾਰੀ ਅਨੁਸਾਰ ਇਕ ਟਾਟਾ 407 ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ, ਜਿਸ ਕਾਰਨ 407 ਗੱਡੀ ਦੇ ਪਰਖੱਚੇ ਉੱਡ ਗਏ | ਜਿਸ ਨੂੰ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 4 ਵਿਅਕਤੀ ਜ਼ਖ਼ਮੀ

ਮਲਸੀਆਂ, 24 ਨਵੰਬਰ (ਸੁਖਦੀਪ ਸਿੰਘ)-ਮਲਸੀਆਂ ਵਿਖੇ ਪੁਲਿਸ ਚੌਂਕੀ ਦੇ ਸਾਹਮਣੇ ਕੌਮੀ ਮਾਰਗ 'ਤੇ ਇਕ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 4 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਮਲਸੀਆਂ ਪੁਲਿਸ ਚੌਂਕੀ ਦੇ ਇੰਚਾਰਜ ਸਬ-ਇੰਸਪੈਕਟਰ ਨਿਰਮਲ ਸਿੰਘ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਟਰੱਕ ਅਤੇ ਸੰਗਤਾਂ ਨੂੰ ਲਿਜਾ ਰਹੇ ਟਰੈਕਟਰ-ਟਰਾਲੀ ਦੀ ਜ਼ਬਰਦਸਤ ਟੱਕਰ

ਮਲਸੀਆਂ, 24 ਨਵੰਬਰ (ਸੁਖਦੀਪ ਸਿੰਘ, ਦਲਜੀਤ ਸਿੰਘ ਸਚਦੇਵਾ)-ਮਲਸੀਆਂ-ਲੋਹੀਆਂ ਰੋਡ 'ਤੇ ਚਿੱਟੀ ਵੇੲੀਂ ਦੇ ਪੁਲ ਉੱਪਰ ਅੱਜ ਦੁਪਹਿਰ ਇਕ ਟਰੱਕ ਤੇ ਟਰੈਕਟਰ-ਟਰਾਲੀ ਦੀ ਭਿਆਨਕ ਟੱਕਰ ਤੋਂ ਬਾਅਦ ਟਰੱਕ ਬੇਕਾਬੂ ਹੋ ਕੇ ਪੁਲ ਤੋਂ ਹੇਠਾਂ ਡਿਗ ਗਿਆ | ਜਾਣਕਾਰੀ ਅਨੁਸਾਰ ਖਡੂਰ ...

ਪੂਰੀ ਖ਼ਬਰ »

ਲੋਕਾਂ ਨੂੰ ਡੇਂਗੂ ਤੇ ਚਿਕਨਗੁਨੀਆ ਬਾਰੇ ਕੀਤਾ ਜਾਗਰੂਕ

ਕਪੂਰਥਲਾ, 24 ਨਵੰਬਰ (ਵਿ.ਪ੍ਰ.)-ਸਿਹਤ ਵਿਭਾਗ ਵਲੋਂ ਪਿੰਡ ਆਰੀਆਂਵਾਲ 'ਚ ਲੋਕਾਂ ਨੂੰ ਡੇਂਗੂ ਤੇ ਚਿਕਨਗੁਨੀਆ ਬਾਰੇ ਜਾਗਰੂਕ ਕਰਨ ਲਈ ਇਕ ਸੰਖੇਪ ਜਿਹਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੀ.ਐੱਚ.ਓ. ਸਾਨੀਆ ਸ਼ਰਮਾ ਨੇ ਡੇਂਗੂ ਤੇ ਚਿਕਨਗੁਨੀਆ ਤੋਂ ਬਚਾਅ ਬਾਰੇ ਵਿਸਥਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX