ਤਾਜਾ ਖ਼ਬਰਾਂ


ਹਿਤਾ ਭਾਸਕਰ ਸ਼ਰਮਾ ਨੇ ਕੀਤਾ ਗੋਲਡ ਮੈਡਲ ਪ੍ਰਾਪਤ
. . .  34 minutes ago
ਲੌਂਗੋਵਾਲ ,2 ਅਪ੍ਰੈਲ (ਸ.ਸ. ਖੰਨਾ,ਵਿਨੋਦ ) - ਬੀ.ਐੱਸ.ਸੀ. ਐਗਰੀਕਲਚਰ ਦੀ ਵਿਦਿਆਰਥਣ ਹਿਤਾ ਭਾਸ਼ਕਰ ਸ਼ਰਮਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ’ਚੋਂ ਸਰਬੋਤਮ ਅੰਕ ਪ੍ਰਾਪਤ ...
ਨੌਜਵਾਨ ਵਲੋਂ ਖੁਦਕਸ਼ੀ , ਪਤਨੀ ਸਮੇਤ ਸਹੁਰੇ ਅਤੇ ਸਾਲੇ ਖ਼ਿਲਾਫ਼ ਮਾਮਲਾ ਦਰਜ
. . .  46 minutes ago
ਸੁਨਾਮ ਊਧਮ ਸਿੰਘ ਵਾਲਾ,2 ਅਪ੍ਰੈਲ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਰਾਤ ਪਿੰਡ ਤਰੰਜੀ ਖੇੜਾ (ਖਡਿਆਲੀ) ਦੇ ਇਕ ਨੌਜਵਾਨ ਵਲੋਂ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ...
ਭਿਆਨਕ ਸੜਕ ਹਾਦਸੇ ’ਚ ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ
. . .  about 1 hour ago
ਹੁਸ਼ਿਆਰਪੁਰ, 2 ਅਪ੍ਰੈਲ (ਨਰਿੰਦਰ ਸਿੰਘ ਬੱਡਲਾ) - ਅੱਜ ਬਾਅਦ ਦੁਪਹਿਰ ਹੁਸ਼ਿਆਰਪੁਰ-ਫਗਵਾੜਾ ਮਾਰਗ ’ਤੇ ਸਥਿਤ ਪਿੰਡ ਸਿੰਬਲੀ ਨਜ਼ਦੀਕ ਵਾਪਰੇ ਦਰਦਨਾਕ ਸੜਕ ਹਾਦਸੇ ’ਚ ਇੱਕੋ ...
ਨੂਰ ਵਿਲਾ ਖਰੜ ਦੇ ਵਸਨੀਕਾਂ ਨੇ ਇਕੱਠੇ ਹੋ ਕੇ ਖਰੜ-ਚੰਡੀਗੜ੍ਹ ਹਾਈਵੇਅ ਕੀਤਾ ਜਾਮ
. . .  about 2 hours ago
ਖਰੜ ,2 ਅਪ੍ਰੈਲ (ਗੁਰਮੁਖ ਸਿੰਘ ਮਾਨ ) - ਪਿਛਲੇ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਮਿਲਣ ਕਾਰਨ ਨੂਰ ਵਿਲਾ ਖਰੜ ਦੇ ਵਸਨੀਕਾਂ ਨੇ ਇਕੱਠੇ ਹੋ ਕੇ ਖਰੜ-ਚੰਡੀਗੜ੍ਹ ਹਾਈਵੇਅ ਜਾਮ ਕਰ ...
ਮੁੰਬਈ ਏਅਰਪੋਰਟ 'ਤੇ ਇਕੱਠੇ ਨਜ਼ਰ ਆਏ ਰਾਘਵ ਚੱਡਾ ਤੇ ਪਰਿਨੀਤੀ ਚੋਪੜਾ
. . .  about 2 hours ago
ਆਈ.ਪੀ.ਐੱਲ-2023:ਰਾਜਸਥਾਨ ਖ਼ਿਲਾਫ਼ ਟਾਸ ਜਿੱਤ ਕੇ ਹੈਦਰਾਬਾਦ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਹੈਦਰਾਬਾਦ, 2 ਅਪ੍ਰੈਲ-ਆਈ.ਪੀ.ਐੱਲ-2023 ਦੇ ਅੱਜ ਦੇ ਪਹਿਲੇ ਮੁਕਾਬਲੇ ਵਿਚ ਰਾਜਸਥਾਨ ਰਾਇਲਜ਼ ਖ਼ਿਲਾਫ਼ ਟਾਸ ਜਿੱਤ ਕੇ ਸਨਰਾਈਜ਼ ਹੈਦਰਾਬਾਦ ਨੇ ਪਹਿਲਾਂ ਗੇਂਦਬਾਜ਼ੀ ਕਰਨ...
ਪੁਲਿਸ ਮੁਲਾਜ਼ਮ ਦੀ ਵਰਦੀ ਪਾੜ ਅਸਲਾ ਖੋਹਣ ਦੀ ਕੋਸ਼ਿਸ਼
. . .  about 3 hours ago
ਫਿਲੌਰ, 2 ਅਪ੍ਰੈਲ (ਵਿਪਨ ਗੈਰੀ)-ਫਿਲੌਰ ਪੰਜਾਬ ਪੁਲਿਸ ਅਕੈਡਮੀ ਵਿਚ ਟਰੈਨਿੰਗ 'ਤੇ ਆਏ ਸੀਨੀਅਰ ਸਿਪਾਹੀ 'ਤੇ ਇਕ ਨੌਜਵਾਨ ਵਲੋਂ ਹਮਲਾ ਕਰਕੇ ਵਰਦੀ ਦੀ ਖਿੱਚ ਧੂੁਹ ਅਤੇ ਉਸ ਕੋਲੋਂ...
ਮੱਧ ਪ੍ਰਦੇਸ਼ ਦੇ ਪਚਮੜੀ 'ਚ ਆਇਆ ਭੂਚਾਲ
. . .  about 4 hours ago
ਭੋਪਾਲ, 2 ਅਪ੍ਰੈਲ-ਮੱਧ ਪ੍ਰਦੇਸ਼ ਦੇ ਪਚਮੜੀ ਤੋਂ 1100 ਘੰਟੇ 218 ਕਿਲੋਮੀਟਰ ਪੂਰਬ-ਉੱਤਰ-ਪੂਰਬ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਕਾਰਗਿਲ ਜੰਗ ਦੇ ਨਾਇਕ ਸੂਬੇਦਾਰ ਮੇਜਰ ਤਸੇਵਾਂਗ ਮੁਰੋਪ, ਵੀਰ ਚੱਕਰ ਨੇ ਸੜਕ ਹਾਦਸੇ 'ਚ ਗੁਆਈ ਜਾਨ
. . .  about 4 hours ago
ਲੇਹ, 2 ਅਪ੍ਰੈਲ-ਕਾਰਗਿਲ ਜੰਗ ਦੇ ਨਾਇਕ ਸੂਬੇਦਾਰ ਮੇਜਰ ਤਸੇਵਾਂਗ ਮੁਰੋਪ, ਵੀਰ ਚੱਕਰ ਬੀਤੀ ਰਾਤ ਲੇਹ ਨੇੜੇ ਇਕ ਸੜਕ ਹਾਦਸੇ ਵਿੱਚ ਆਪਣੀ ਜਾਨ ਗੁਆ...
ਆਈ.ਪੀ.ਐੱਲ-2023 'ਚ ਅੱਜ ਹੈਦਰਾਬਾਦ ਦਾ ਮੁਕਾਬਲਾ ਰਾਜਸਥਾਨ ਤੇ ਬੈਂਗਲੌਰ ਦਾ ਮੁੰਬਈ ਨਾਲ
. . .  about 4 hours ago
ਹੈਦਰਾਬਾਦ/ਬੈਂਗਲੁਰੂ, 2 ਅਪ੍ਰੈਲ-ਆਈ.ਪੀ.ਐੱਲ-2023 'ਚ ਅੱਜ ਪਹਿਲਾ ਮੁਕਾਬਲਾ ਸਨਰਾਈਜ਼ ਹੈਦਰਾਬਾਦ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਦੁਪਹਿਰ 3.30 ਵਜੇ ਹੈਦਰਾਬਾਦ ਵਿਖੇ ਅਤੇ ਦੂਜਾ ਮੁਕਾਬਲਾ ਰਾਇਲ ਚੈਲੰਜਰਸ ਬੈਂਗਲੌਰ ਅਤੇ ਮੁੰਬਈ ਇੰਡੀਅਨਸ ਵਿਚਕਾਰ ਸ਼ਾਮ...
ਆਈ.ਆਈ.ਟੀ.-ਮਦਰਾਸ ਦੇ ਪੀ.ਐਚ.ਡੀ. ਵਿਦਿਆਰਥੀ ਵਲੋਂ ਖੁਦਕੁਸ਼ੀ
. . .  about 5 hours ago
ਚੇਨਈ, 2 ਅਪ੍ਰੈਲ-ਆਈ.ਆਈ.ਟੀ.-ਮਦਰਾਸ ਦੇ ਪੀ.ਐਚ.ਡੀ. ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਇਸ ਸਾਲ ਆਈ.ਆਈ.ਟੀ.-ਮਦਰਾਸ 'ਚ ਖੁਦਕੁਸ਼ੀ ਦਾ ਇਹ ਤੀਜਾ...
ਦੀਪ ਸਿੱਧੂ ਦੇ ਜਨਮ ਦਿਨ 'ਤੇ ਦੁਮਾਲਾ ਸਜਾ ਕੇ ਸ੍ਰੀ ਹਰਿਮੰਦਰ ਸਾਹਿਬ ਪਹੁੰਚੀ ਉਨ੍ਹਾਂ ਦੀ ਮਹਿਲਾ ਮਿੱਤਰ ਰੀਨਾ ਰਾਏ
. . .  about 5 hours ago
ਅੰਮ੍ਰਿਤਸਰ, 2 ਅਪ੍ਰੈਲ (ਹਰਮਿੰਦਰ ਸਿੰਘ)-ਵਾਰਿਸ ਪੰਜਾਬ ਦੇ ਸੰਸਥਾ ਦੇ ਸੰਸਥਾਪਕ ਮਰਹੂਮ ਦੀਪ ਸਿੱਧੂ ਦੇ ਜਨਮ ਦਿਨ 'ਤੇ ਉਨ੍ਹਾਂ ਦੀ ਮਹਿਲਾ ਮਿੱਤਰ ਰੀਨਾ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 5 hours ago
ਕਪੂਰਥਲਾ, 2 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਇਕ ਨੌਜਵਾਨ ਦੀ ਨਸ਼ੇ ਦੀ ਕਥਿਤ ਤੌਰ 'ਤੇ ਵੱਧ ਮਾਤਰਾ ਲੈਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ। ਥਾਣਾ ਸਿਟੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ 26 ਸਾਲਾ ਨੌਜਵਾਨ ਬਲਜੀਤ ਸਿੰਘ ਵਾਸੀ ਮੁਹੱਲਾ ਮਹਿਤਾਬਗੜ੍ਹ...
ਬਲਬੀਰ ਸਿੰਘ ਰਾਜੇਵਾਲ ਜਰੂਰੀ ਤੇ ਅਹਿਮ ਮੁੱਦੇ 'ਤੇ ਕਰਨਗੇ ਐਮਰਜੰਸੀ ਪ੍ਰੈਸ ਕਾਨਫ਼ਰੰਸ
. . .  about 4 hours ago
ਚੰਡੀਗੜ੍ਹ, 2 ਅਪ੍ਰੈਲ-ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਜਰੂਰੀ ਤੇ ਅਹਿਮ ਮੁੱਦੇ 'ਤੇ ਅੱਜ ਦੁਪਿਹਰ 1.00 ਵਜੇ ਕਿਸਾਨ ਭਵਨ, ਸੈਕਚਰ-35 ਚੰਡੀਗੜ੍ਹ ਵਿਖੇ ਐਮਰਜੰਸੀ ਪ੍ਰੈਸ ਕਾਨਫ਼ਰੰਸ...।
ਰਾਜ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਕਿਵੇਂ ਵਿਗੜਦੀ ਹੈ ਲਈ ਮਮਤਾ ਬੈਨਰਜੀਰੋਲ ਮਾਡਲ-ਅਨੁਰਾਗ ਠਾਕੁਰ
. . .  about 6 hours ago
ਨਵੀਂ ਦਿੱਲੀ, 2 ਅਪ੍ਰੈਲ-ਰਾਜ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇਕ ਵਰਕਰ ਦੀ ਮੌਤ ਨੂੰ ਲੈ ਕੇ ਪੱਛਮੀ ਬੰਗਾਲ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੁੱਖ ਮੰਤਰੀ...
259ਵੇਂ ਆਰਮੀ ਮੈਡੀਕਲ ਕੋਰ ਦਿਵਸ 'ਤੇ ਵਾਕਾਥਨ ਦਾ ਆਯੋਜਨ
. . .  about 5 hours ago
ਨਵੀਂ ਦਿੱਲੀ, 2 ਅਪ੍ਰੈਲ-259ਵੇਂ ਆਰਮੀ ਮੈਡੀਕਲ ਕੋਰ ਦਿਵਸ 'ਤੇ, ਫੌਜੀ ਡਾਕਟਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੁਆਰਾ ਇਕ ਵਾਕਾਥਨ ਦਾ ਆਯੋਜਨ ਕੀਤਾ ਗਿਆ।ਆਰਮਡ ਫੋਰਸਿਜ਼ ਮੈਡੀਕਲ ਸਰਵਿਸਿਜ਼...
ਵਾਈਸ ਐਡਮਿਰਲ ਸੂਰਜ ਬੇਰੀ ਨੇ ਭਾਰਤੀ ਜਲ ਸੈਨਾ ਦੇ ਨਵੇਂ ਚੀਫ਼ ਆਫ਼ ਪਰਸੋਨਲ ਵਜੋਂ ਸੰਭਾਲਿਆ ਅਹੁਦਾ
. . .  about 7 hours ago
ਨਵੀਂ ਦਿੱਲੀ, 2 ਅਪ੍ਰੈਲ-ਵਾਈਸ ਐਡਮਿਰਲ ਸੂਰਜ ਬੇਰੀ ਨੇ ਭਾਰਤੀ ਜਲ ਸੈਨਾ ਦੇ ਨਵੇਂ ਚੀਫ਼ ਆਫ਼ ਪਰਸੋਨਲ ਵਜੋਂ ਅਹੁਦਾ ਸੰਭਾਲ ਲਿਆ...
ਨਹੀਂ ਰਹੇ 'ਅਜੀਤ' ਦੇ ਪੱਤਰਕਾਰ ਸੁਖਵੰਤ ਸਿੰਘ ਗਿੱਲ
. . .  about 5 hours ago
ਮਾਛੀਵਾੜਾ ਸਾਹਿਬ, 2 ਅਪੑੈਲ (ਮਨੋਜ ਕੁਮਾਰ)-ਮਾਛੀਵਾੜਾ ਸਾਹਿਬ ਤੋਂ 'ਅਜੀਤ' ਦੇ ਪੱਤਰਕਾਰ ਸੁਖਵੰਤ ਸਿੰਘ ਗਿੱਲ ਅਚਾਨਕ ਇਸ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ। ਕੁਝ ਦਿਨ ਪਹਿਲਾ...
ਉਮੇਸ਼ ਪਾਲ ਕਤਲ ਮਾਮਲਾ: ਐਸ.ਟੀ.ਐਫ. ਨੇ ਅਤੀਕ ਅਹਿਮਦ ਦੇ ਸਾਲੇ ਨੂੰ ਕੀਤਾ ਗ੍ਰਿਫ਼ਤਾਰ
. . .  about 7 hours ago
ਪ੍ਰਯਾਗਰਾਜ, 2 ਅਪ੍ਰੈਲ -ਉਮੇਸ਼ ਪਾਲ ਕਤਲ ਮਾਮਲੇ ਵਿਚ ਇਕ ਵੱਡੇ ਘਟਨਾਕ੍ਰਮ ਵਿਚ, ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਨੇ ਮੇਰਠ ਤੋਂ ਗੈਂਗਸਟਰ ਅਤੀਕ ਅਹਿਮਦ ਦੇ ਸਾਲੇ ਅਖਲਾਕ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਸੂਤਰਾਂ ਅਨੁਸਾਰ ਅਖਲਾਕ ਨੂੰ ਕਥਿਤ ਤੌਰ 'ਤੇ ਨਿਸ਼ਾਨੇਬਾਜ਼ਾਂ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,824 ਨਵੇਂ ਮਾਮਲੇ
. . .  about 6 hours ago
ਨਵੀਂ ਦਿੱਲੀ, 2 ਅਪ੍ਰੈਲ-ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,824 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਮਰਮ ਮਾਮਲਿਆਂ ਦੀ ਗਿਣਤੀ...
ਨਕਲੀ ਦਿੱਲੀ ਪੁਲਿਸ ਕਰਮਚਾਰੀਆਂ ਦੇ ਇਕ ਗਿਰੋਹ ਦਾ ਪਰਦਾਫਾਸ਼, 6 ਗ੍ਰਿਫ਼ਤਾਰ
. . .  about 8 hours ago
ਨਵੀਂ ਦਿੱਲੀ, 2 ਅਪ੍ਰੈਲ-ਦਿੱਲੀ ਪੁਲਿਸ ਨੇ ਨਕਲੀ ਦਿੱਲੀ ਪੁਲਿਸ ਕਰਮਚਾਰੀਆਂ ਦੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਜੋ ਏ.ਏ.ਟੀ.ਐਸ. (ਐਂਟੀ ਆਟੋ-ਥੈਫਟ ਸਕੁਐਡ) ਬਾਹਰੀ ਉੱਤਰੀ ਜ਼ਿਲ੍ਹੇ ਦੇ ਨਾਂਅ 'ਤੇ ਬੂਟਲੇਗਰਾਂ...
ਨਿਪਾਲ ਦੇ ਨਵਨਿਯੁਕਤ ਰਾਸ਼ਟਰਪਤੀ ਰਾਮਚੰਦਰ ਹਸਪਤਾਲ ਭਰਤੀ
. . .  about 5 hours ago
ਕਾਠਮੰਡੂ, 2 ਅਪ੍ਰੈਲ-ਨਿਪਾਲ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਰਾਮਚੰਦਰ ਪੌਡੇਲ ਨੂੰ ਪੇਟ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਕਾਠਮੰਡੂ ਦੇ ਮਹਾਰਾਜਗੰਜ ਦੇ ਤ੍ਰਿਭੁਵਨ ਯੂਨੀਵਰਸਿਟੀ ਟੀਚਿੰਗ ਹਸਪਤਾਲ ਵਿਚ ਭਰਤੀ ਕਰਵਾਇਆ...
ਸਾਬਕਾ ਕ੍ਰਿਕਟਰ ਸਲੀਮ ਦੁਰਾਨੀ ਦਾ ਦਿਹਾਂਤ
. . .  about 8 hours ago
ਨਵੀਂ ਦਿੱਲੀ, 2 ਅਪ੍ਰੈਲ-ਸਾਬਕਾ ਕ੍ਰਿਕਟਰ ਸਲੀਮ ਦੁਰਾਨੀ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ...
ਮੁੜ ਵਰਤੋਂ ਯੋਗ ਲਾਂਚ ਵਾਹਨ ਦੀ ਆਟੋਨੋਮਸ ਟੈਸਟ ਲੈਂਡਿੰਗ ਦਾ ਸਫਲਤਾਪੂਰਵਕ ਆਯੋਜਨ-ਇਸਰੋ
. . .  about 7 hours ago
ਚਿਤਰਦੁਰਗਾ, 2 ਅਪ੍ਰੈਲ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਅਨੁਸਾਰ ਡੀ.ਆਰ.ਡੀ.ਓ. ਅਤੇ ਭਾਰਤੀ ਹਵਾਈ ਸੈਨਾ ਦੇ ਨਾਲ ਇਸਰੋ ਨੇ ਅੱਜ ਏਰੋਨੌਟਿਕਲ ਟੈਸਟ ਰੇਂਜ (ਏ.ਟੀ.ਆਰ.), ਚਿਤਰਦੁਰਗਾ, ਕਰਨਾਟਕ ਵਿਖੇ ਮੁੜ ਵਰਤੋਂ ਯੋਗ ਲਾਂਚ ਵਹੀਕਲ ਆਟੋਨੋਮਸ ਲੈਂਡਿੰਗ ਮਿਸ਼ਨ...
ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਇੰਦਰਜੀਤ ਸਿੰਘ ਗਰੇਵਾਲ ਨੌਮੀਨੇਸ਼ਨ ਚੋਣ ਜਿੱਤੇ
. . .  about 9 hours ago
ਕੈਲਗਰੀ, 2 ਅਪ੍ਰੈਲ (ਜਸਜੀਤ ਸਿੰਘ ਧਾਮੀ)-ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਵਲੋਂ ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਵਾਸਤੇ ਕਰਵਾਈ ਨੌਮੀਨੇਸ਼ਨ ਚੋਣ ਇੰਦਰਜੀਤ ਸਿੰਘ ਗਰੇਵਾਲ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਅੰਮ੍ਰਿਤਸਰ / ਦਿਹਾਤੀ

ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਦਾ ਇਕ ਮਹੀਨੇ ਅੰਦਰ ਹੋਵੇਗਾ ਭੁਗਤਾਨ- ਧਾਲੀਵਾਲ

ਹਰਸ਼ਾ ਛੀਨਾ, 25 ਨਵੰਬਰ (ਕੜਿਆਲ) - ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਸ਼ੂਗਰ ਮਿੱਲ ਭਲਾ ਪਿੰਡ ਦੇ 33ਵੇਂ ਪਿੜਾਈ ਸੀਜ਼ਨ ਦਾ ਉਦਘਾਟਨ ਬਟਨ ਦਬਾ ਕੇ ਕੀਤਾ, ਇਸ ਤੋਂ ਪਹਿਲਾਂ ਮਿੱਲ ਪ੍ਰਬੰਧਕਾਂ ਵਲੋਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਮਿੱਲ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਜਿਸ ਵਿਚ ਹਾਜ਼ਰੀ ਭਰਦਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਗੰਨਾ ਕਾਸ਼ਤਕਾਰਾਂ ਨੂੰ ਮੁਬਾਰਕਵਾਦ ਦਿੱਤੀ ਅਤੇ ਗੰਨਾ ਲੈ ਕੇ ਆਉਣ ਵਾਲੇ ਪਹਿਲੇ ਪੰਜ ਕਿਸਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ | ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਦੀਆਂ ਖੰਡ ਮਿੱਲਾਂ 'ਚ ਗੰਨਾ ਲਿਆਉਣ ਵਾਲੇ ਕਿਸਾਨਾਂ ਨੂੰ ਇਕ ਮਹੀਨੇ ਦੇ ਅੰਦਰ ਅੰਦਰ ਭੁਗਤਾਨ ਕਰਨਾ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਖੰਡ ਮਿੱਲਾਂ ਵਿਚੋਂ ਫਾਲਤੂ ਨਿਕਲਦੇ ਹਰ ਪਦਾਰਥ ਨੂੰ ਵਰਤੋਂ ਵਿਚ ਲਿਆਉਣ ਦੀ ਲੋੜ ਹੈ ਅਤੇ ਇਸ ਲਈ ਮਿੱਲਾਂ ਦੇ ਵਿਸਥਾਰ 'ਤੇ ਕੋ-ਜਨਰੇਸ਼ਨ ਪਲਾਂਟ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਸਹਿਕਾਰੀ ਖੇਤਰ ਦੀਆਂ ਖੰਡ ਮਿੱਲਾਂ ਨੂੰ ਮੁਨਾਫੇ ਵਿਚ ਲਿਆਉਣ ਦੇ ਮਕਸਦ ਨਾਲ ਸਰਕਾਰ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਕੋਸ਼ਿਸ਼ ਹੈ ਕਿ ਕਿਸਾਨ ਦਾ ਗੰਨਾ ਮਾਰਚ-ਅਪ੍ਰੈਲ ਮਹੀਨੇ ਤੱਕ ਖੇਤ ਵਿਚ ਖੜਾ ਨਾ ਰਹੇ | ਸ. ਧਾਲੀਵਾਲ ਨੇ ਅੱਗੇ ਦੱਸਿਆ ਕਿ ਕਿਸਾਨਾਂ ਦਾ ਸਹਿਕਾਰੀ ਖੰਡ ਮਿੱਲ ਵੱਲ ਬਕਾਇਆ ਖੜੀ ਕਰੋੜਾਂ ਰੁਪਏ ਦੀ ਰਕਮ ਦਾ ਭੁਗਤਾਨ ਪੰਜਾਬ ਸਰਕਾਰ ਵਲੋਂ ਕੀਤਾ ਜਾ ਚੁੱਕਿਆ ਹੈ ਅਤੇ ਇਸ ਵੇਲੇ ਕਿਸਾਨਾਂ ਦਾ ਇਕ ਵੀ ਪੈਸਾ ਸਹਿਕਾਰੀ ਖੰਡ ਮਿੱਲਾਂ ਵੱਲ ਬਾਕੀ ਨਹੀਂ ਹੈ | ਇਸ ਦੌਰਾਨ ਉੇਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਰਸਾਨੀ ਨੂੰ ਮੁਨਾਫੇ ਵਿਚ ਲਿਆਉਣ ਲਈ ਮਿਲਕਫੈੱਡ ਅਤੇ ਸ਼ੂਗਰਫੈੱਡ ਵਿਚ ਨਵੀਂ ਜਾਨ ਪਾਉਣ ਲਈ ਯਤਨਸ਼ੀਲ ਹਨ ਅਤੇ ਇਸ ਟੀਚੇ ਨੂੰ ਮੁੱਖ ਰੱਖ ਕੇ ਦੋਵਾਂ ਅਦਾਰਿਆਂ ਦਾ ਵਿਸਥਾਰ ਵੱਡੇ ਪੱਧਰ 'ਤੇ ਕੀਤਾ ਜਾ ਰਿਹਾ ਹੈ | ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਸ਼ੂਗਰ ਮਿੱਲ ਦਾ ਕੱਚਾ ਫੜ (ਯਾਰਡ) ਪੱਕਾ ਕਰਨ ਲਈ ਕਰੀਬ ਸਵਾ ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਛੇਤੀ ਹੀ ਇਸ ਉਤੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ | ਇਸ ਮੌਕੇ ਮੰਤਰੀ ਧਾਲੀਵਾਲ ਦੇ ਸਪੁੱਤਰ ਖੁਸ਼ਪਾਲ ਸਿੰਘ ਧਾਲੀਵਾਲ, ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ: ਜਤਿੰਦਰ ਸਿੰਘ ਗਿੱਲ, ਐੱਸ.ਡੀ.ਐੱਮ. ਰਾਜੇਸ਼ ਕੁਮਾਰ ਸ਼ਰਮਾ, ਸਿਆਸੀ ਸਲਾਹਕਾਰ ਐਡਵੋਕੇਟ ਰਾਜੀਵ ਮਦਾਨ , ਓ.ਐੱਸ.ਡੀ. ਚਰਨਜੀਤ ਸਿੰਘ ਸਿੱਧੂ, ਸ਼ੂਗਰ ਮਿੱਲ ਕਰਮਚਾਰੀ ਯੂਨੀਅਨ ਦੇ ਜਨਰਲ ਸਕੱਤਰ ਪਲਵਿੰਦਰ ਸਿੰਘ ਗਿੱਲ ਸੰਗਤਪੁਰਾ, ਸਤਵਿੰਦਰ ਸਿੰਘ ਸੰਧੂ, ਏ.ਡੀ.ਓ. ਪ੍ਰਭਦੀਪ ਸਿੰਘ ਲਾਡਾ ਚੇਤਨਪੁਰਾ, ਸਵਿੰਦਰ ਸਿੰਘ ਬੱਲ, ਸੁਪਰਡੈਂਟ ਕੁਲਵੰਤ ਸਿੰਘ, ਬਿਕਰਮਜੀਤ ਸਿੰਘ ਖਹਿਰਾ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਬੀ.ਡੀ.ਪੀ.ਓ. ਹਰਸ਼ਾ ਛੀਨਾ ਸਮਸ਼ੇਰ ਸਿੰਘ ਬੱਲ, ਬੀ.ਡੀ.ਪੀ.ਓ. ਅਜਨਾਲਾ ਸੁਖਜੀਤ ਸਿੰਘ ਬਾਜਵਾ, ਬੀ.ਡੀ.ਪੀ.ਓ ਚੁਗਾਵਾਂ ਸਿਤਾਰਾ ਸਿੰਘ ਵਿਰਕ (ਤਿੰਨੇ ਬੀ.ਡੀ.ਪੀ.ਓ), ਵਿਕਰਮਜੀਤ ਸਿੰਘ ਵਿੱਕੀ ਝੰਜੋਟੀ, ਚੇਅਰਮੈਨ ਦਲਜੀਤ ਸਿੰਘ ਆਦਿ ਹਾਜ਼ਰ ਸਨ |

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਮਜੀਠਾ, 25 ਨਵੰਬਰ (ਜਗਤਾਰ ਸਿੰਘ ਸਹਿਮੀ)- ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵਲੋਂ ਤਹਿਸੀਲ ਕੰਪਲੈਕਸ ਮਜੀਠਾ ਵਿਖੇ ਆਪਣੀਆਂ ਮੰਗਾਂ ਸੰਬੰਧੀ ਇਕੱਤਰਤਾ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ 'ਤੇ ਤਹਿਸੀਲਦਾਰ ਮਜੀਠਾ ਰਤਨਜੀਤ ਖੁੱਲਰ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਮਝਵਿੰਡ-ਗੋਪਾਲਪੁਰਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਕੱਥੂਨੰਗਲ, 25 ਨਵੰਬਰ (ਦਲਵਿੰਦਰ ਸਿੰਘ ਰੰਧਾਵਾ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਝਵਿੰਡ ਗੋਪਾਲਪੁਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੀਆਂ ਬੱਚੀਆਂ ਨੂੰ ਵੰਡੀਆਂ ਸਿਲਾਈ ਮਸ਼ੀਨਾਂ

ਮਜੀਠਾ, 25 ਨਵੰਬਰ (ਮਨਿੰਦਰ ਸਿੰਘ ਸੋਖੀ)-ਇੰਡੀਅਨ ਕਿ੍ਸਚਨ ਅਸੰਬਲੀ ਚਰਚ ਰੋੜੀ ਮਜੀਠਾ ਵਲੋਂ ਪਾਸਟਰ ਯਾਕੂਬ ਪੌਲ ਅਤੇ ਉਨ੍ਹਾਂ ਦੀ ਟੀਮ ਜਿਸ ਵਿਚ ਸੀਨੀਅਰ ਪਾਸਟਰ ਰਾਜਨ ਬੇਵੀ, ਪਾਸਟਰ ਸੰਤੋਸ਼ ਬੀ ਵਰਮੁੱਲਾ ਵਲੋਂ ਮਜੀਠਾ ਚਰਚ ਵਿਖੇ ਚਰਚ ਦੀਆਂ ਲੋੜਵੰਦ ਅਤੇ ਗਰੀਬ ...

ਪੂਰੀ ਖ਼ਬਰ »

ਲੋਕ ਭਲਾਈ ਸਕੀਮਾਂ ਪ੍ਰਤੀ ਜਾਣੂ ਕਰਵਾਉਣ ਲਈ 'ਆਪ' ਆਗੂਆਂ ਦੀ ਮੀਟਿੰਗ

ਗੱਗੋਮਾਹਲ, 25 ਨਵੰਬਰ (ਬਲਵਿੰਦਰ ਸਿੰਘ ਸੰਧੂ)- ਭਗਵਾਨ ਵਾਲਮੀਕ ਅਦਿੱਤ ਸਮਾਜ ਸਭਾ ਰਮਦਾਸ ਵਿਖੇ ਕਸਬੇ ਦੇ 'ਆਪ' ਆਗੂਆਂ ਦੀ ਮੀਟਿੰਗ ਹੋਈ, ਜਿਸ ਵਿਚ ਕਸਬੇ ਦੀ ਦਿੱਖ ਸੰਵਾਰਨ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਉਨ੍ਹਾਂ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਾਲੀਵਾਲ ਵਲੋਂ ਫਾਇਰ ਬਿ੍ਗੇਡ ਗੱਡੀ ਦਾ ਦਿੱਤਾ ਤੋਹਫ਼ਾ

ਅਜਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਸ਼ਹਿਰ ਸਮੇਤ ਸਰਹੱਦੀ ਖੇਤਰ ਦੇ ਸਮੂਹ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਾਲੀਵਾਲ ਅੱਜ ਕੋਟ ਰਜ਼ਾਦਾ ਅਤੇ ਦਰੀਆ ਮੂਸਾ ਵਿਖੇ ਪਲਟੂਨ ਪੁਲਾਂ ਦਾ ਕਰਨਗੇ ਉਦਘਾਟਨ

ਅਜਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਥੋੜੀ ਦੂਰੀ 'ਤੇ ਵੱਗਦੇ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਵੱਡੀ ਮੁਸ਼ਕਿਲ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ. ਆਰ. ਆਈ. ਮਾਮਲਿਆਂ ਦੇ ...

ਪੂਰੀ ਖ਼ਬਰ »

-ਮਾਮਲਾ ਪਿੱਲਰਾਂ 'ਤੇ ਆਧਾਰਿਤ ਪੁਲ ਬਣਵਾਉਣ ਦੀ ਮੰਗ ਦਾ- ਸੰਘਰਸ਼ ਦੇ ਪੰਜਵੇਂ ਦਿਨ ਨਗਰ ਪੰਚਾਇਤ ਰਈਆ ਵਲੋਂ ਸਮਰਥਨ

ਰਈਆ, 25 ਨਵੰਬਰ (ਸ਼ਰਨਬੀਰ ਸਿੰਘ ਕੰਗ)- ਸਥਾਨਕ ਕਸਬੇ ਅੰਦਰ ਜੀ. ਟੀ. ਰੋਡ ਉਪਰ ਬਣ ਰਹੇ ਫਲਾਈਓਵਰ ਨੂੰ ਪਿੱਲਰਾਂ 'ਤੇ ਅਧਾਰਿਤ ਬਣਵਾਉਣ ਦੀ ਮੰਗ ਨੂੰ ਅਮਲੀਜਾਮਾ ਪਹਿਨਾਉਣ ਲਈ ਲੜੇ ਜਾ ਰਹੇ ਸੰਘਰਸ਼ ਦੇ ਪੰਜਵੇਂ ਦਿਨ ਇਲਾਕੇ ਦਾ ਇਕੱਠ ਹੋਇਆ | ਅੱਜ ਦੇ ਇਕੱਠ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸਤਲਾਣੀ ਸਾਹਿਬ ਦਾ ਤਿੰਨ ਦਿਨਾ ਸਾਲਾਨਾ ਮੇਲਾ ਸ਼ੁਰੂ

ਅੰਮਿ੍ਤਸਰ, 25 ਨਵੰਬਰ (ਗੁਰਦੀਪ ਸਿੰਘ ਅਟਾਰੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ: ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਅੰਮਿ੍ਤ ਛੱਕੋ ਸਿੰਘ ਸੱਜੋ' ਲਹਿਰ ਤਹਿਤ ਅਤੇ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ...

ਪੂਰੀ ਖ਼ਬਰ »

ਔਰਤ ਸਮੇਤ 5 ਖਿਲਾਫ਼ ਮਾਮਲਾ ਦਰਜ, ਕੁੱਟਮਾਰ ਕਰਨ ਵਾਲਾ ਵਿਅਕਤੀ ਕਾਬੂ

-ਮਾਮਲਾ ਬੁਲਟ ਦੇ ਪਟਾਕੇ ਮਾਰਨ ਤੋਂ ਰੋਕਣ ਵਾਲੇ ਨੌਜਵਾਨ ਦੀ ਕੁੱਟਮਾਰ ਦਾ- ਅਜਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੁਲੇਟ ਮੋਟਰਸਾਈਕਲ ਦੇ ਪਟਾਕੇ ਮਾਰਨ ਤੋਂ ਰੋਕਣ ਵਾਲੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਅਜਨਾਲਾ ਪੁਲਿਸ ਵਲੋਂ ਇੱਕ ਔਰਤ ਸਮੇਤ 5 ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਨੂੰ ਅਹਿਮੀਅਤ ਅਤੇ ਸਤਿਕਾਰ ਦੇਣਾ ਹਰ ਪੰਜਾਬੀ ਦਾ ਪਹਿਲਾ ਫਰਜ਼- ਐਡ. ਸ਼ੁਕਰਗੁਜ਼ਾਰ, ਓਠੀ

ਮਾਨਾਂਵਾਲਾ, 25 ਨਵੰਬਰ (ਗੁਰਦੀਪ ਸਿੰਘ ਨਾਗੀ)- ਪੰਜਾਬੀ ਸਾਹਿਤ ਸਭਾ (ਰਜਿ) ਜੰਡਿਆਲਾ ਗੁਰੂ ਦੇ ਪ੍ਰਧਾਨ ਐਡਵੋਕੇਟ ਸ਼ੁਕਰਗੁਜਾਰ ਸਿੰਘ ਅਤੇ ਮੀਤ ਪ੍ਰਧਾਨ ਸਤਿੰਦਰ ਸਿੰਘ ਓਠੀ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੰਜਾਬੀ ਭਾਸ਼ਾ ਸੰਬੰਧੀ ਜਾਰੀ ਹਦਾਇਤਾਂ ਦਾ ...

ਪੂਰੀ ਖ਼ਬਰ »

ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆਂ ਵਿਖੇ ਗੰਨੇ ਦੀ ਪਿੜਾਈ ਦੀ ਆਰੰਭਤਾ

ਚੌਕ ਮਹਿਤਾ, 25 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਨੇੜਲੇ ਪਿੰਡ ਬੁੱਟਰ ਸਿਵੀਆਂ ਵਿਖੇ ਚੱਲਦੀ ਰਾਣਾ ਸ਼ੂਗਰ ਮਿੱਲ ਵਿਖੇ ਅੱਜ ਗੰਨੇ ਦੀ ਪਿੜਾਈ ਦੇ ਸੀਜ਼ਨ ਦੀ ਅਰੰਭਤਾ ਕੀਤੀ ਗਈ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਸਿੰਘਾਂ ਵਲੋਂ ਗੁਰਬਾਣੀ ਦਾ ਮਨੋਹਰ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਗੁਰੂ ਕਾ ਬਾਗ ਦੇ ਵਿਦਿਆਰਥੀਆਂ ਨੇ ਖਾਲਸਾਈ ਖੇਡ ਉਤਸਵ 'ਚ ਮਾਰੀਆਂ ਮੱਲਾਂ

ਜਗਦੇਵ ਕਲਾਂ, 25 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਡਾਇਰੈਕਟੋਰੇਟ ਆਫ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ (ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ) ਵਲੋਂ ਭਾਈ ਨੰਦ ਲਾਲ ਪਬਲਿਕ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਗਏ ਤਿੰਨ ਰੋਜ਼ਾ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਗੁਰੂ ਕਾ ਬਾਗ ਦੇ ਵਿਦਿਆਰਥੀਆਂ ਨੇ ਖਾਲਸਾਈ ਖੇਡ ਉਤਸਵ 'ਚ ਮਾਰੀਆਂ ਮੱਲਾਂ

ਜਗਦੇਵ ਕਲਾਂ, 25 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਡਾਇਰੈਕਟੋਰੇਟ ਆਫ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ (ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ) ਵਲੋਂ ਭਾਈ ਨੰਦ ਲਾਲ ਪਬਲਿਕ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਗਏ ਤਿੰਨ ਰੋਜ਼ਾ ...

ਪੂਰੀ ਖ਼ਬਰ »

'ਆਪ' ਆਗੂ ਢਿੱਲੋਂ ਵਲੋਂ ਸਰਹੱਦੀ ਪਿੰਡ ਖੁਸੂਪੁਰ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਓਠੀਆਂ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਾਸੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਵੀ ਮੁਸ਼ਕਿਲ ਨਹੀਂ ਆਂਉਣ ਦੇਵੇਗੀ | ਪਿੰਡਾਂ ਵਿਚ ਰਹਿੰਦੇ ਵਿਕਾਸ ਦੇ ਕੰਮਾਂ ਨੂੰ ਪਹਿਲ ਦੇ ਅਧਾਰ 'ਤੇ ਬਿਨਾ ਭੇਦਭਾਵ ਦੇ ਕਰਵਾਇਆ ਜਾਵੇਗਾ | ਆਮ ...

ਪੂਰੀ ਖ਼ਬਰ »

ਕਰਨਲ ਆਰ. ਕੇ. ਸਿਨਹਾ ਵਲੋਂ ਆਈ. ਟੀ. ਆਈ. ਲੋਪੋਕੇ ਦਾ ਦੌਰਾ

ਚੋਗਾਵਾਂ, 25 ਨਵੰਬਰ (ਗੁਰਵਿੰਦਰ ਸਿੰਘ ਕਲਸੀ) - ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਲੋਪੋਕੇ ਵਿਖੇ ਕਰਨਲ ਆਰ. ਕੇ. ਸਿਨਹਾ ਵਲੋਂ ਦੌਰਾ ਕੀਤਾ ਗਿਆ | ਉਨ੍ਹਾਂ ਦਾ ਇਥੇ ਪਹੁੰਚਣ 'ਤੇ ਪਿ੍ੰ: ਜਤਿੰਦਰ ਸਿੰਘ ਤੇ ਸਮੂਹ ਸਟਾਫ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਕਰਨਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX