ਫ਼ਰੀਦਕੋਟ, 25 ਨਵੰਬਰ (ਸਰਬਜੀਤ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈੱਡਰੇਸ਼ਨ 1680 ਸੈਕਟਰ 22 ਬੀ ਚੰਡੀਗਡ੍ਹ ਦੇ ਸੱਦੇ 'ਤੇ ਫ਼ਰੀਦਕੋਟ ਵਿਚ ਕੰਮ ਕਰਦੀਆਂ ਆਸ਼ਾ ਵਰਕਰਾਂ, ਆਸ਼ਾ ਫੈਸੀਲੇਟਰਾਂ, ਮਿਡ-ਡੇ-ਮੀਲ ਵਰਕਰਾਂ, ਵੱਖ-ਵੱਖ ਵਿਭਾਗਾਂ ਤੇ ਬੋਰਡਾਂ, ਕਾਰਪੋਰੇਸ਼ਨਾਂ ਵਿਚ ਕੰਪਨੀਆਂ ਵਲੋਂ ਭਰਤੀ ਕੀਤੇ ਗਏ ਆਊਟਸੋਰਸਿੰਗ ਮੁਲਾਜ਼ਮਾਂ ਅਤੇ ਪੁਰਾਣੀ ਪੈਨਸ਼ਨ ਸਕੀਮ ਦਾ ਹੂ-ਬ-ਹੂ ਨੋਟੀਫਿਕੇਸ਼ਨ ਜਾਰੀ ਕਰਨ ਦੀਆਂ ਮੁੱਖ ਮੰਗਾਂ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਮਿੰਨੀ ਸਕੱਤਰੇਤ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ ਤੋਂ ਬਾਅਦ ਆਗੂਆਂ ਵਲੋਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਡਾ. Ðਰੂਹੀ ਦੁੱਗ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ | ਇਸ ਐਕਸ਼ਨ ਦੀ ਅਗਵਾਈ ਫੈੱਡਰੇਸ਼ਨ ਦੇ ਸੂਬਾਈ ਆਗੂ ਪ੍ਰੇਮ ਚਾਵਲਾ, ਆਲ ਇੰਡੀਆ ਆਸ਼ਾ ਵਰਕਰਜ਼ ਤੇ ਫੈਸੀਲੇਟਰ ਯੂਨੀਅਨ ਪੰਜਾਬ ਦੀ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ, ਨਛੱਤਰ ਸਿੰਘ ਭਾਣਾ, ਹਰਵਿੰਦਰ ਸ਼ਰਮਾ, ਕੁਲਵੰਤ ਸਿੰਘ ਚਾਨੀ, ਇਕਬਾਲ ਸਿੰਘ, ਸਿੰਬਲਜੀਤ ਕੌਰ, ਸੁਖਮੰਦਰ ਕੌਰ ਮੱਤਾ, ਅਸ਼ੋਕ ਕੌਂਸ਼ਲ, ਇਕਬਾਲ ਸਿੰਘ ਰਣ ਸਿੰਘ ਵਾਲਾ, ਰਮੇਸ਼ ਢੈਪਈ ਤੇ ਸੁਰਿੰਦਰ ਸਿੰਘ ਨੇ ਕੀਤੀ | ਬੁਲਾਰਿਆਂ ਨੇ ਸੰਬੋਧਨ ਕਰਦਿਆਂ ਪਾਵਰਕਾਮ, ਟਰਾਂਸਕੋ, ਐਨ.ਐਸ. ਕਿਉ.ਐਫ. ਅਤੇ ਹੋਰ ਏਜੰਸੀਆਂ ਰਾਹੀਂ ਆਊਟ ਸੋਰਸ ਅਧੀਨ ਕੰਮ ਕਰਦੇ ਮੁਲਾਜ਼ਮਾਂ, ਦਿਹਾੜੀਦਾਰ, ਪਾਰਟ ਟਾਈਮ ਆਦਿ ਲਈ ਮਾਨਯੋਗ ਸੁਪਰੀਮ ਕੋਰਟ ਦੇ ਫ਼ੈਸਲੇ ਅਨੁਸਾਰ ਬਰਾਬਰ ਕੰਮ ਬਰਾਬਰ ਤਨਖਾਹ ਦੇਣ ਦਾ ਸਿਧਾਂਤ ਲਾਗੂ ਕੀਤਾ ਜਾਵੇ, ਆਸ਼ਾ ਵਰਕਰਾਂ, ਆਸ਼ਾ ਫੈਸੀਲੇਟਰ, ਮਿਡ-ਡੇ-ਮੀਲ ਵਰਕਰਾਂ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲਈ ਘੱਟੋ ਘੱਟ ਉਜਰਤ ਕਾਨੂੰਨ ਲਾਗੂ ਕਰਕੇ 26000 ਰੁਪਏ ਤਨਖ਼ਾਹ ਦਿੱਤੀ ਜਾਵੇ ਆਦਿ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ |
ਫ਼ਰੀਦਕੋਟ, 25 ਨਵੰਬਰ (ਸਰਬਜੀਤ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਯੂਥ ਵਿੰਗ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਕਨਵੀਨਰ ਨਿਰਮਲ ਸਿੰਘ ਸ਼ੇਰਪੁਰ ਸੱਧਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਯੂਥ ਵਿੰਗ ਵਲੋਂ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ...
ਬਰਗਾੜੀ, 25 ਨਵੰਬਰ (ਲਖਵਿੰਦਰ ਸ਼ਰਮਾ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਚੱਲ੍ਹ ਰਹੇ ਗਿਆਰਾਂ ਪ੍ਰਾਇਮਰੀ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ਵਿਚ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਪਿੰਡ ਗੁਰੂਸਰ ਦਾ ਸਿਹਤ ਕੇਂਦਰ ਵੀ ਆਮ ਆਦਮੀ ...
ਬਾਜਾਖਾਨਾ, 25 ਨਵੰਬਰ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਮੱਲ੍ਹਾਂ ਵਿਖੇ ਧਾਰਮਿਕ ਸਥਾਨ ਕਾਲੀ ਮਾਤਾ ਮੰਦਰ ਅਤੇ ਨਜ਼ਦੀਕੀ ਘਰਾਂ ਦੀ ਗਲੀ ਨਵੀਂ ਨਾ ਬਣਾਉਣ ਕਰਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜਤਾਇਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲੀ ...
ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-66ਵੀਂਆਂ ਪੰਜਾਬ ਰਾਜ ਸਕੂਲ ਖੇਡਾਂ 2022 ਵਿਚ ਸਰਕਾਰੀ ਮਿਡਲ ਸਕੂਲ ਪਿੰਡ ਝਾੜੀਵਾਲਾ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਸਪੁੱਤਰੀ ਸੁਰਜੀਤ ਸਿੰਘ ਨੇ ਕੈਰਮ ਬੋਰਡ ਖੇਡ 'ਚ ਸੂਬਾ ਪੱਧਰ 'ਤੇ ਪਹਿਲਾ ਸਥਾਨ ਹਾਸਿਲ ਕਰਦੇ ਹੋਏ ਸੋਨ ...
ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਰੀਦਕੋਟ ਦੀਆਂ ਕੁਸ਼ਤੀ ਖਿਡਾਰਣਾਂ ਨੇ ਪੰਜਾਬ ਰਾਜ ਕੁਸ਼ਤੀ ਲੜਕੀਆਂ ਨੇ 14 ਅੰਕ ਪ੍ਰਾਪਤ ਕਰਦਿਆਂ ਰਾਜ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ...
ਫ਼ਰੀਦਕੋਟ, 25 ਨਵੰਬਰ (ਸਟਾਫ਼ ਰਿਪੋਰਟਰ)-ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ 'ਚ ਪੰਜਾਬੀ ਮਾਹ-2022 ਨੂੰ ਸਮਰਪਿਤ ਇਕ ਸ਼ਾਨਦਾਰ ਸਮਾਗਮ ਭਾਸ਼ਾ ਵਿਭਾਗ ਫ਼ਰੀਦਕੋਟ ਵਲੋਂ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਕਰਵਾਇਆ ਗਿਆ | ਪੰਜਾਬੀ ਬੋਲੀ ...
ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ ਤਿੰਨ ਰੋਜ਼ਾ (25-26-27 ਨਵੰਬਰ 2022) ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਕੁਸ਼ਤੀ (ਪੁਰਸ਼/ਮਹਿਲਾ) ਮੁਕਾਬਲਿਆਂ ਦਾ ਆਗਾਜ਼ ਪਿ੍ੰਸੀਪਲ ਦੀਪਕ ਚੋਪੜਾ ...
ਫ਼ਰੀਦਕੋਟ, 25 ਨਵੰਬਰ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਨਵ-ਨਿਯੁਕਤ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਟਿੱਲਾ ਬਾਬਾ ਫ਼ਰੀਦ 'ਤੇ ਜਾ ਕੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ...
ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਦੇ ਖਿਡਾਰੀ ਨੇ ਪੰਜਾਬ ਪੱਧਰੀ ਤੈਰਾਕੀ ਮੁਕਾਬਲਿਆਂ 'ਚੋਂ ਸੋਨ ਤੇ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ | ਪਿ੍ੰਸੀਪਲ ਕੁਲਦੀਪ ਕੌਰ ਨੇ ਦੱਸਿਆ ਕਿ ਤੈਰਾਕੀ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX