ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680, 22-ਬੀ ਚੰਡੀਗੜ੍ਹ ਜ਼ਿਲ੍ਹਾ ਮੋਗਾ ਵਲੋਂ ਬੱਸ ਅੱਡਾ ਮੋਗਾ ਵਿਚ ਇਕ ਜ਼ੋਰਦਾਰ ਰੋਸ ਰੈਲੀ ਕੀਤੀ ਗਈ | ਇਸ ਰੈਲੀ ਦੀ ਅਗਵਾਈ ਸੂਬਾਈ ਜਨਰਲ ਸਕੱਤਰ ਜਗਦੀਸ਼ ਸਿੰਘ ਚਾਹਲ, ਅਮਰੀਕ ਸਿੰਘ ਮਸੀਤਾਂ, ਗੁਰਮੇਲ ਸਿੰਘ ਨਾਹਰ, ਭੁਪਿੰਦਰ ਸਿੰਘ ਸੇਖੋਂ, ਦਰਸ਼ਨ ਲਾਲ, ਚਮਨ ਲਾਲ ਸੰਗੇਲੀਆ, ਨਿੰਦਰ ਕੌਰ, ਅਮਨ ਕੌਰ, ਹਰੀਬਹਾਦਰ ਬਿੱਟੂ, ਸੁਰਿੰਦਰ ਸਿੰਘ ਬਰਾੜ, ਗੁਰਜੰਟ ਸਿੰਘ ਕੋਕਰੀ, ਚਮਕੌਰ ਸਿੰਘ ਡਗਰੂ, ਬਚਿੱਤਰ ਸਿੰਘ ਧੋਥੜ, ਬੂਟਾ ਸਿੰਘ ਭੱਟੀ ਆਦਿ ਆਗੂਆਂ ਨੇ ਕੀਤੀ | ਆਗੂਆਂ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਲੋਕਾਂ ਨੇ ਆਮ ਆਦਮੀ ਦੀ ਪਾਰਟੀ ਦੀ ਸਰਕਾਰ ਨੂੰ ਬੜੀਆਂ ਆਸਾਂ ਉਮੀਦਾਂ ਨਾਲ ਸਤਾ ਵਿਚ ਲਿਆਂਦਾ ਸੀ ਕਿਉਂਕਿ ਪਹਿਲੀਆਂ ਦੋਹਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਅੰਨ੍ਹੀ ਲੁੱਟ ਮਚਾਈ ਹੋਈ ਸੀ | ਭਾਵੇਂ ਇਹ ਪਾਰਟੀ ਕੁਝ ਕੁ ਕੰਮ ਤਾਂ ਚੰਗੇ ਕਰ ਰਹੀ ਹੈ ਪਰ ਫਿਰ ਵੀ ਇਸ ਪਾਰਟੀ ਨੇ ਸਰਕਾਰ ਬਣਾਉਣ ਲਈ ਚੋਣਾਂ ਵਿਚ ਵਾਅਦੇ ਤਾਂ ਬਹੁਤ ਕੀਤੇ ਸਨ ਪਰ ਵਾਅਦੇ ਪੂਰੇ ਕਰਨ ਦਾ ਚੇਤਾ ਭੁਲਾ ਦਿੱਤਾ ਹੈ | ਇਹ ਸਰਕਾਰ ਤਾਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਜਥੇਬੰਦੀਆਂ ਨਾਲ ਗੱਲਬਾਤ ਕਰਨ ਦਾ ਸਮਾਂ ਵੀ ਨਹੀਂ ਕੱਢ ਰਹੀ | ਇਹ ਸਰਕਾਰ ਕੰਮ ਘੱਟ ਪਰ ਢੰਡੋਰਾ ਜ਼ਿਆਦਾ ਪਿੱਟ ਰਹੀ ਹੈ | ਥਾਂ-ਥਾਂ 'ਤੇ ਵੱਡੇ-ਵੱਡੇ ਹੋਰਡਿੰਗਜ਼ ਸਰਕਾਰ ਦੇ ਕੰਮਾਂ ਦੀ ਮਸ਼ਹੂਰੀ ਕਰਨ ਲਈ ਲਾ ਕੇ ਕਰੋੜਾਂ ਰੁਪਏ ਖ਼ਰਚੇ ਜਾ ਰਹੇ ਹਨ | ਹਰ ਰੋਜ਼ ਵੱਡੇ-ਵੱਡੇ ਇਸ਼ਤਿਹਾਰ ਦੇ ਕੇ ਆਪਣੀ ਹੀ ਪਿੱਠ ਥਾਪੜੀ ਜਾ ਰਹੀ ਹੈ | ਜਦ ਕਿ ਜੇ ਸਰਕਾਰ ਕੰਮ ਕਰੇ ਤਾਂ ਇਸ ਦੇ ਕੰਮ ਲੋਕਾਂ ਵਿਚ ਖ਼ੁਦ ਹੀ ਦਿਸਣ ਲੱਗ ਪੈਂਦੇ ਹਨ | ਇਸ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਪਹਿਲਾਂ ਵਾਲੀਆਂ ਸਰਕਾਰਾਂ ਦੇ ਪਦ-ਚਿੰਨ੍ਹਾਂ 'ਤੇ ਹੀ ਚੱਲ ਰਹੇ ਹਨ | ਮੰਤਰੀਆਂ ਵਿਧਾਇਕਾਂ ਨਾਲ ਗੱਡੀਆਂ ਦੇ ਵੱਡੇ-ਵੱਡੇ ਕਾਫ਼ਲਿਆਂ 'ਤੇ ਬੇਲੋੜਾ ਖ਼ਰਚ ਕੀਤਾ ਜਾ ਰਿਹਾ ਹੈ | ਆਗੂਆਂ ਨੇ ਮੰਗ ਕੀਤੀ ਕਿ ਸਕੀਮ ਵਰਕਰਾਂ ਨੂੰ ਮਿਨੀਮਮ ਵੇਜ ਦੇ ਕਾਨੂੰਨ ਅਧੀਨ ਲਿਆ ਕੇ ਉਨ੍ਹਾਂ ਨੂੰ ਮੁਲਾਜ਼ਮ ਦਾ ਦਰਜਾ ਦਿੱਤਾ ਜਾਵੇ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਕਰਨ ਲਈ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਨ ਦਾ ਸਮਾਂ ਦਿੱਤਾ ਜਾਵੇ, ਪੈਨਸ਼ਨਰਾਂ ਨੂੰ ਵੀ ਮੁਲਾਜ਼ਮਾਂ ਵਾਂਗ 2.59 ਦਾ ਗੁਣਾਂਕ ਦਿੱਤਾ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਠੇਕੇ ਅਤੇ ਆਊਟ ਸੋਰਸ ਰਾਹੀਂ ਭਰਤੀ ਕਰਨੀ ਬੰਦ ਕਰ ਕੇ ਸਾਰੇ ਵਿਭਾਗਾਂ 'ਚ ਰੈਗੂਲਰ ਭਰਤੀ ਚਾਲੂ ਕੀਤੀ ਜਾਵੇ | ਇਸ ਮੌਕੇ ਸ਼ਿੰਦਰ ਕੌਰ ਦੁੱਨੇਕੇ, ਰਘੁਦੀਸ਼ ਕੌਰ, ਅਮਨਦੀਪ ਕੌਰ, ਮਹਿੰਦਰ ਸਿੰਘ ਗ਼ਾਲਿਬ, ਬਚਿੱਤਰ ਸਿੰਘ ਧੋਥੜ ਆਦਿ ਨੇ ਸੰਬੋਧਨ ਕੀਤਾ |
ਮੋਗਾ, 25 ਨਵੰਬਰ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਰਜਿ: ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਜਨਰਲ ਸਕੱਤਰ ਜਗਤਾਰ ਸਿੰਘ ...
ਧੂਰੀ, 25 ਨਵੰਬਰ (ਸੰਜੇ ਲਹਿਰੀ)-ਸੰਗਰੂਰ ਡਿਸਟਿ੍ਕਟ ਇੰਡਸਟਰੀਅਲ ਚੈਂਬਰ ਧੂਰੀ ਵਲੋਂ ਪ੍ਰਧਾਨ ਸੰਜੀਵ ਕੁਮਾਰ ਗੋਇਲ ਦੀ ਅਗਵਾਈ ਹੇਠ ਸਥਾਨਕ ਇਕ ਹੋਟਲ ਵਿਖੇ 'ਪਰਿਵਾਰਕ ਮਿਲਣੀ' ਸਮਾਰੋਹ ਕਰਵਾਇਆ ਗਿਆ | ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐਸ. ਡੀ. ...
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚਾਹਵਾਨ ਪ੍ਰਾਰਥੀਆਂ ਨੂੰ ਤਿੰਨ ਰੋਜ਼ਾ ਮੱਛੀ ਪਾਲਣ ਸਬੰਧੀ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਰੋਜ਼ਗਾਰ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਦੀਆਂ ਸਕੀਮਾਂ, ਹੁਨਰ ...
ਮੋਗਾ, 25 ਨਵੰਬਰ (ਗੁਰਤੇਜ ਸਿੰਘ)-ਬੀਤੀ ਸ਼ਾਮ ਇਕ ਵਿਅਕਤੀ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਹਰਵਿੰਦਰ ਸਿੰਘ ਉਮਰ 42 ਸਾਲ ਪੁੱਤਰ ਮੋਹਨ ਸਿੰਘ ਵਾਸੀ ਧਰਮ ਸਿੰਘ ਨਗਰ ਮੋਗਾ ਜੋ ਕਿ ਸੁਨਿਆਰ ਦਾ ...
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰਭਾਵਸ਼ਾਲੀ ਕੰਮ ਰਹੀ ਹੈ | ਜਿੱਥੇ ਕਿਸਾਨਾਂ ਨੂੰ ਅਤਿ ਆਧੁਨਿਕ ਵਾਤਾਵਰਨ ਪੱਖੀ ਖੇਤੀਬਾੜੀ ਸੰਦ ਭਾਰੀ ਸਬਸਿਡੀ ਉੱਪਰ ਮੁਹੱਈਆ ਕਰਵਾਏ ਜਾ ਰਹੇ ਹਨ ਉੱਥੇ ...
ਫ਼ਤਿਹਗੜ੍ਹ ਪੰਜਤੂਰ, 25 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਹਥਿਆਰਾਂ ਦੀ ਜਨਤਕ ਪ੍ਰਦਰਸ਼ਨੀ ਅਤੇ ਸੋਸ਼ਲ ਮੀਡੀਆ ਉੱਪਰ ਬੰਦੂਕ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਪਾਉਣ 'ਤੇ ਲਾਈ ਪਾਬੰਦੀ ਤੋਂ ਬਾਅਦ ਜਿੱਥੇ ਪੁਲਿਸ ਨੇ ਸਖ਼ਤ ...
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਦੀਆਂ ਗਤੀਵਿਧੀਆਂ ਦੀ ਲੜੀ ਵਿਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵਲੋਂ ਬਲਾਕ ਅਜੀਤਵਾਲ ਦੇ ਪਿੰਡ ਕੋਕਰੀ ਕਲਾਂ ਵਿਖੇ ਬਲਾਕ ਪੱਧਰੀ ਪਲੇਸਮੈਂਟ ...
ਕੋਟ ਈਸੇ ਖਾਂ, 25 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਮਹਾਂਰਾਸ਼ਟਰ ਦੇ ਪੰਡਰਪੁਰ ਤੋਂ ਘੁਮਾਣ ਗੁਰਦਾਸਪੁਰ ਤੱਕ ਚੱਲੀ ਸਾਈਕਲ ਯਾਤਰਾ ਦਾ ਕਸਬਾ ਕੋਟ ਈਸੇ ਖਾਂ ਵਿਖੇ ਪੁੱਜਣ 'ਤੇ ਗੁਰਦੁਆਰਾ ਭਾਈ ਲਾਲੋ ਜੀ ਅੱਗੇ ...
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਦੇ ਨਿਵਾਸੀਆਂ ਵਲੋਂ ਇਸ ਵਾਰ ਡੇਂਗੂ ਨਾਲ ਨਜਿੱਠਣ ਵਿਚ ਜਿੱਥੇ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਸਹਿਯੋਗ ਕੀਤਾ ਉੱਥੇ ਸਮਝਦਾਰੀ ਦਾ ਵੀ ਸਬੂਤ ਦਿੱਤਾ ਅਤੇ ਹਰੇਕ ਬਾਰਿਸ਼ ਤੋਂ ਬਾਅਦ ਖ਼ੁਦ ਆਪਣਾ ...
ਬਾਘਾ ਪੁਰਾਣਾ, 25 ਨਵੰਬਰ (ਕਿ੍ਸ਼ਨ ਸਿੰਗਲਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਾਘਾ ਪੁਰਾਣਾ ਵਲੋਂ ਯੂਨੀਅਨ ਦੀ ਸੂਬਾ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਤਹਿਸੀਲਦਾਰ ਪਵਨ ਕੁਮਾਰ ਗੁਲਾਟੀ ਬਾਘਾ ਪੁਰਾਣਾ ਰਾਹੀਂ ਮੁੱਖ ਮੰਤਰੀ ਪੰਜਾਬ ...
ਕੋਟ ਈਸੇ ਖਾਂ, 25 ਨਵੰਬਰ (ਨਿਰਮਲ ਸਿੰਘ ਕਾਲੜਾ)-ਬਲਾਕ ਕੋਟ ਈਸੇ ਖਾਂ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਦੀ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਡਾ. ਰਾਜੇਸ਼ ਅੱਤਰੀ ਨੇ ਅਹੁਦਾ ਸੰਭਾਲਿਆ | ਇਸ ਸਮੇਂ ਉਨ੍ਹਾਂ ਦੇ ਪਤਨੀ ਡਾਕਟਰ ਸੀਮਾ ਅੱਤਰੀ ਵੀ ਉਨ੍ਹਾਂ ਦੇ ਨਾਲ ਆਏ | ਇਸ ...
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਨੰਬਰ ਇਕ ਸੰਸਥਾ ਬਣ ਚੁੱਕੀ ਹੈ ਉੱਥੇ ਹੀ ਆਪਣੀਆਂ ਆਈਲਟਸ ਤੇ ਇਮੀਗ੍ਰੇਸ਼ਨ ਦੀਆਂ ਸੇਵਾਵਾਂ ਨਾਲ ...
ਬਾਘਾ ਪੁਰਾਣਾ, 25 ਨਵੰਬਰ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਵਿਦਿਆਰਥੀਆਂ ਨੂੰ ਆਈਲਟਸ ਦੀ ਪ੍ਰੀਖਿਆ ਸਬੰਧੀ ਸ਼ਾਨਦਾਰ ਕੋਚਿੰਗ ਦੇ ਰਹੀ ਹੈ ਅਤੇ ਚੰਗੇ ਬੈਂਡ ਦਿਵਾ ਕੇ ਇਮੀਗੇ੍ਰਸ਼ਨ ਦੇ ਖੇਤਰ ਵਿਚ ਵੀ ਉੱਚ ਸੇਵਾਵਾਂ ਪ੍ਰਦਾਨ ...
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਐਂਜਲਸ ਇੰਟਰਨੈਸ਼ਨਲ ਜੋ ਕਿ ਅੰਮਿ੍ਤਸਰ ਰੋਡ 'ਤੇ ਢਿੱਲੋਂ ਕਲੀਨਿਕ ਦੇ ਬਿਲਕੁਲ ਨਾਲ ਸਥਿਤ ਹੈ | ਸੰਸਥਾ ਦੁਆਰਾ ਬਹੁਤ ਸਾਰੇ ਵਿਦਿਆਰਥੀਆਂ ਅਤੇ ਵਿਜ਼ਟਰਸ ਦੇ ਕੈਨੇਡਾ, ਆਸਟ੍ਰੇਲੀਆ, ਯੂ.ਕੇ. ਦੇ ...
ਕੋਟ ਈਸੇ ਖਾਂ, 25 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਦੇਸ਼ ਦੀ ਆਜ਼ਾਦੀ ਦੀ ਵੰਡ ਤੋਂ ਲੈ ਕੇ ਸਾਜ਼ਿਸ਼ਾਂ ਦੇ ਤਹਿਤ ਸਿੱਖ ਵਿਰੋਧੀ ਪਾਰਟੀਆਂ ਨੇ ਪਹਿਲਾਂ ਕਈ ਇਲਾਕੇ ਬਾਹਰ ਕੱਢਵਾ ਕੇ ਪੰਜਾਬ ਨੂੰ ਛੋਟਾ ਕਰ ਦਿੱਤਾ ਤੇ ਸਮੇਂ-ਸਮੇਂ 'ਤੇ ਸਿੱਖ ਕੌਮ ਨਾਲ ਸਿੱਧੇ ਅਸਿੱਧੇ ...
ਫ਼ਤਿਹਗੜ੍ਹ ਪੰਜਤੂਰ, 25 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਨੇ ਇਤਿਹਾਸ ਦੇ ਸੁਨਹਿਰੀ ਪੰਨਿਆ 'ਤੇ ਇਕ ਹੋਰ ਅਧਿਆਏ ਲਿਖਦੇ ਹੋਏ ਅਨੋਖਾ ਕੰਮ ਕੀਤਾ ਹੈ | ਇਸ ਸਾਲ ਸੀ. ਆਈ.ਐਸ.ਸੀ.ਈ. ਦੀਆਂ ਜ਼ੋਨਲ ਖੇਡਾਂ ਵਿਚ ...
ਧਰਮਕੋਟ, 25 ਨਵੰਬਰ (ਪਰਮਜੀਤ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਕੋਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸੰਘਰਸ਼ ਤੇਜ਼ ਕਰ ਦਿੱਤਾ ਹੈ ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕਰ ਲਈ ਗਈ ਹੈ | ...
ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-66ਵੀਂਆਂ ਪੰਜਾਬ ਰਾਜ ਸਕੂਲ ਖੇਡਾਂ 2022 ਵਿਚ ਸਰਕਾਰੀ ਮਿਡਲ ਸਕੂਲ ਪਿੰਡ ਝਾੜੀਵਾਲਾ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਸਪੁੱਤਰੀ ਸੁਰਜੀਤ ਸਿੰਘ ਨੇ ਕੈਰਮ ਬੋਰਡ ਖੇਡ 'ਚ ਸੂਬਾ ਪੱਧਰ 'ਤੇ ਪਹਿਲਾ ਸਥਾਨ ਹਾਸਿਲ ਕਰਦੇ ਹੋਏ ਸੋਨ ...
ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਦੇ ਖਿਡਾਰੀ ਨੇ ਪੰਜਾਬ ਪੱਧਰੀ ਤੈਰਾਕੀ ਮੁਕਾਬਲਿਆਂ 'ਚੋਂ ਸੋਨ ਤੇ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ | ਪਿ੍ੰਸੀਪਲ ਕੁਲਦੀਪ ਕੌਰ ਨੇ ਦੱਸਿਆ ਕਿ ਤੈਰਾਕੀ ਦੇ ...
ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਰੀਦਕੋਟ ਦੀਆਂ ਕੁਸ਼ਤੀ ਖਿਡਾਰਣਾਂ ਨੇ ਪੰਜਾਬ ਰਾਜ ਕੁਸ਼ਤੀ ਲੜਕੀਆਂ ਨੇ 14 ਅੰਕ ਪ੍ਰਾਪਤ ਕਰਦਿਆਂ ਰਾਜ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ...
ਬਰਗਾੜੀ, 25 ਨਵੰਬਰ (ਲਖਵਿੰਦਰ ਸ਼ਰਮਾ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਚੱਲ੍ਹ ਰਹੇ ਗਿਆਰਾਂ ਪ੍ਰਾਇਮਰੀ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ਵਿਚ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਪਿੰਡ ਗੁਰੂਸਰ ਦਾ ਸਿਹਤ ਕੇਂਦਰ ਵੀ ਆਮ ਆਦਮੀ ...
ਬਾਜਾਖਾਨਾ, 25 ਨਵੰਬਰ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਮੱਲ੍ਹਾਂ ਵਿਖੇ ਧਾਰਮਿਕ ਸਥਾਨ ਕਾਲੀ ਮਾਤਾ ਮੰਦਰ ਅਤੇ ਨਜ਼ਦੀਕੀ ਘਰਾਂ ਦੀ ਗਲੀ ਨਵੀਂ ਨਾ ਬਣਾਉਣ ਕਰਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜਤਾਇਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲੀ ...
ਫ਼ਰੀਦਕੋਟ, 25 ਨਵੰਬਰ (ਸਰਬਜੀਤ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਯੂਥ ਵਿੰਗ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਕਨਵੀਨਰ ਨਿਰਮਲ ਸਿੰਘ ਸ਼ੇਰਪੁਰ ਸੱਧਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਯੂਥ ਵਿੰਗ ਵਲੋਂ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ...
ਕੋਟ ਈਸੇ ਖਾਂ, 25 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਸਿਵਲ ਸਰਜਨ ਮੋਗਾ ਡਾ. ਤਿ੍ਪਤਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ, ਡੀ.ਆਈ.ਓ. ਡਾ. ਅਸ਼ੋਕ ਸਿੰਗਲਾ ਅਤੇ ਡਾ. ਰਾਜੇਸ਼ ਅੱਤਰੀ ਐਸ. ਐਮ. ਓ. ਦੀ ਯੋਗ ਅਗਵਾਈ ਹੇਠ ਆਰ. ਬੀ. ਐਸ. ਕੇ. ਟੀਮ ਕੋਟ ਈਸੇ ਖਾਂ ਵਲੋਂ ਹਾਇਡਰੋਸੈਫਲਸ ...
ਕਿਸ਼ਨਪੁਰਾ ਕਲਾਂ, 25 ਨਵੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸਾਬਕਾ ਫ਼ੌਜੀਆਂ ਦੀ ਇਕ ਮੀਟਿੰਗ ਇੰਡੀਅਨ ਐਕਸ ਸਰਵਿਸਮੈਨ ਲੀਗ ਦੇ ਪ੍ਰਧਾਨ ਕੈਪਟਨ ਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਨੇ ਸਾਬਕਾ ਫ਼ੌਜੀਆਂ ...
ਮੋਗਾ, 25 ਨਵੰਬਰ (ਬੱਬੀ)-ਜ਼ਿਲ੍ਹਾ ਐਨ. ਜੀ. ਓ. ਕੋਆਰਡੀਨੇਸ਼ਨ ਕਮੇਟੀ ਦੇ ਐਡ. ਵਿਜੈ ਧੀਰ ਦੀ ਅਗਵਾਈ ਹੇਠ ਸਾਬਕਾ ਕੌਂਸਲਰ ਕਿ੍ਸ਼ਨ ਸੂਦ, ਸਮਾਜ ਸੇਵੀ ਗੁਰਸੇਵਕ ਸਿੰਘ ਸੰਨਿਆਸੀ, ਅਮਰਜੀਤ ਸਿੰਘ ਜੱਸਲ, ਹਰਭਜਨ ਸਿੰਘ ਬਹੋਨਾ, ਰਾਕੇਸ਼ ਸਿਤਾਰਾ ਨੇ ਕੁਲਵੰਤ ਸਿੰਘ ਡਿਪਟੀ ...
ਬਾਘਾ ਪੁਰਾਣਾ, 25 ਨਵੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਨਾਮਵਰ ਸੰਸਥਾ ਗੋਲਡਨ ਐਜੂਕੇਸ਼ਨ ਵਲੋਂ ਬਹੁਤ ਸਾਰੇ ਵਿਦਿਆਰਥੀਆਂ ਦੇ ਸਟੂਡੈਂਟ ਵੀਜ਼ੇ ਅਤੇ ਓਪਨ ਵਰਕ ਪਰਮਿਟ ਵੀਜ਼ੇ ਲਗਵਾ ਕੇ ਦਿੱਤੇ ਜਾ ਰਹੇ ਹਨ ਅਤੇ ਆਪਣੀ ਇਸ ਕਾਮਯਾਬੀ ਦੀ ਲੜੀ ਨੂੰ ਜਾਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX