ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ ਇਕ ਹਫ਼ਤੇ ਤੋਂ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਸਮਾਪਤ ਹੋਣ ਉਪਰੰਤ ਕਿਸਾਨਾਂ ਨੇ ਧਰਨਾ ਸਮਾਪਤ ਕਰਦਿਆਂ ਫ਼ਤਹਿ ਮਾਰਚ ਕੱਢਿਆ, ਜਿਸ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਦੇ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕੀਤੀ | ਇਹ ਮਾਰਚ ਬਠਿੰਡਾ-ਸ੍ਰੀ ਅੰਮਿ੍ਤਸਰ ਸਾਹਿਬ ਰਾਸ਼ਟਰੀ ਮਾਰਗ ਪਿੰਡ ਟਹਿਣਾ ਦੇ ਨਜ਼ਦੀਕ ਤੋਂ ਆਰੰਭ ਹੋ ਕੇ ਪਿੰਡ ਡੱਲੇਵਾਲ ਵਿਖੇ ਸਮਾਪਤ ਹੋਇਆ | ਇਸ ਕਾਫ਼ਲੇ 'ਚ ਜਗਜੀਤ ਸਿੰਘ ਡੱਲੇਵਾਲ ਨੂੰ ਫੁੱਲਾਂ ਨਾਲ ਸਜ਼ੀ ਖੁੱਲ੍ਹੀ ਗੱਡੀ 'ਚ ਸਵਾਰ ਸਨ ਅਤੇ ਮਗਰ ਕਾਰਾਂ ਜੀਪਾਂ ਦਾ ਇਕ ਵੱਡਾ ਕਾਫ਼ਲਾ ਉਨ੍ਹਾਂ ਦੇ ਨਾਲ ਚੱਲ ਰਿਹਾ ਸੀ | ਇਸ ਤੋਂ ਪਹਿਲਾਂ ਕਿਸਾਨਾਂ ਨੇ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ | ਬੀਤੀ ਦੇਰ ਰਾਤ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਦੀਆਂ 6 ਮੁੱਖ ਮੰਗਾਂ ਪੰਜਾਬ ਸਰਕਾਰ ਵਲੋਂ ਮੰਨਣ 'ਤੇ ਸਹਿਮਤੀ ਤੋਂ ਬਾਅਦ ਕਿਸਾਨ ਆਗੂ ਡੱਲੇਵਾਲ ਨੇ ਆਪਣਾ ਮਰਨ ਵਰਤ ਤੋੜਦਿਆਂ ਕਿਹਾ ਕਿ 25 ਨਵੰਬਰ ਨੂੰ ਫ਼ਤਿਹ ਮਾਰਚ ਤੋਂ ਬਾਅਦ ਕਿਸਾਨ ਇਸ ਰਾਸ਼ਟਰੀ ਮਾਰਗ ਨੂੰ ਆਵਾਜਾਈ ਲਈ ਖੋਲ੍ਹ ਦੇਣਗੇ | ਜਗਜੀਤ ਸਿੰਘ ਡੱਲੇਵਾਲ ਨੂੰ ਜੂਸ ਪਿਲਾ ਕੇ ਮਰਨ ਵਰਤ ਸਮਾਪਤ ਕਰਵਾਉਂਦਿਆਂ ਖੇਤੀਬਾੜੀ ਮੰਤਰੀ ਨੇ ਆਖਿਆ ਕਿ ਉਹ ਪੰਜਾਬ ਸਰਕਾਰ ਵਲੋਂ ਵਿਸ਼ਵਾਸ ਦਿਵਾਉਂਦੇ ਹਨ ਕਿ ਕਿਸਾਨਾਂ ਦੇ ਭੱਖਦੇ ਮਸਲੇ ਜਲਦੀ ਹੱਲ ਕਰਵਾਏ ਜਾਣਗੇ | ਇਸ ਸਬੰਧ ਵਿਚ ਉਹ 16 ਦਸੰਬਰ 2022 ਨੂੰ ਇਨ੍ਹਾਂ ਮਾਮਲਿਆਂ 'ਤੇ ਕਿਸਾਨ ਆਗੂਆਂ ਨਾਲ ਚੰਡੀਗੜ੍ਹ 'ਚ ਵਿਸ਼ੇਸ਼ ਮੀਟਿੰਗ ਕਰਕੇ ਚਰਚਾ ਕਰਨਗੇ | ਉਨ੍ਹਾਂ ਧਰਨਾ ਸਮਾਪਤ ਕਰਨ ਲਈ ਸਮੁੱਚੀ ਕਿਸਾਨ ਜਥੇਬੰਦੀ ਦਾ ਧੰਨਵਾਦ ਕੀਤਾ | ਅੱਜ ਫ਼ਤਹਿ ਮਾਰਚ ਆਰੰਭ ਹੋਣ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸਾਰੇ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਇਸ ਧਰਨੇ ਦੌਰਾਨ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਪੂਰੀ ਕੀਤੀ ਹੈ | ਉਨ੍ਹਾਂ ਨੇ ਮੀਡੀਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਸੰਘਰਸ਼ ਉਨ੍ਹਾਂ ਦੇ ਸਹਿਯੋਗ ਨਾਲ ਜਿੱਤਿਆ ਗਿਆ ਹੈ | ਇਸ ਮੌਕੇ ਕਿਸਾਨ ਆਗੂ ਬੋਹੜ ਸਿੰਘ, ਕਾਕਾ ਸਿੰਘ ਕੋਟੜਾ, ਬਲਦੇਵ ਸਿੰਘ ਸਿਰਸਾ, ਇੰਦਰਜੀਤ ਸਿੰਘ ਕੋਟਬੁੱਢਾ, ਦਵਿੰਦਰ ਸਿੰਘ ਭੰਗੂ ਅਤੇ ਸੁਖਦੇਵ ਸਿੰਘ ਭੋਜਰਾਜ ਆਦਿ ਹਾਜ਼ਰ ਸਨ |
ਨਿਰਭੋਲ ਸਿੰਘ
ਮੰਡੀ ਬਰੀਵਾਲਾ- ਪਾਵਰਕਾਮ ਸਬ ਡਵੀਜ਼ਨ ਬਰੀਵਾਲਾ ਦਾ ਦਫ਼ਤਰ ਜੋ ਕਿ ਸਰਾਏਨਾਗਾ 'ਚ ਚੱਲ ਰਿਹਾ ਹੈ, ਦੀ ਇਮਾਰਤ ਹਾਲਤ ਬੇਹੱਦ ਖਸਤਾ ਹੈ | ਇਮਾਰਤ ਦੀ ਛੱਤ ਦੇ ਅੰਦਰਲੇ ਪਾਸੇ ਦਾ ਸੀਮਿੰਟ ਲੱਥ ਚੁੱਕਾ ਹੈ, ਜਿਸ ਕਾਰਨ ਸਰੀਆ ਸਾਫ਼ ਦਿਖਾਈ ਦੇ ਰਿਹਾ ਹੈ, ਜਿਸ ...
ਫ਼ਰੀਦਕੋਟ, 25 ਨਵੰਬਰ (ਸਰਬਜੀਤ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਫ਼ਰੀਦਕੋਟ ਵਲੋਂ ਉੱਚ ਅਧਿਕਾਰੀਆਂ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਮੰਗ-ਪੱਤਰ ਦਿੱਤਾ ਅਤੇ ਮੰਗ ਕੀਤੀ ਕਿ ਯੂਨੀਅਨ ਦੀਆਂ ਸਾਰੀਆਂ ਮੰਗਾਂ ਤੁਰੰਤ ਮੰਨੀਆਂ ਜਾਣ ਅਤੇ ...
ਗਿੱਦੜਬਾਹਾ, 25 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਕਿਸਾਨ ਫ਼ਸਲੀ ਵਿਭਿੰਨਤਾ ਲਿਆਉਣ ਲਈ ਪ੍ਰਮੁੱਖ ਫ਼ਸਲਾਂ ਤੋਂ ਇਲਾਵਾ ਬਾਗ਼ਬਾਨੀ ਵੱਲ ਰੁਝਾਨ ਕਰਨ ਲੱਗੇ ਹਨ | ਜ਼ਿਕਰਯੋਗ ਹੈ ਕਿ ਗਿੱਦੜਬਾਹਾ ਤੋਂ ਇਲਾਵਾ ਨਾਲ ਲਗਦੇ ਇਲਾਕਿਆਂ ਵਿਚ ਕਣਕ, ਨਰਮਾ, ਝੋਨਾ, ਸਰ੍ਹੋਂ ਅਤੇ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਰੋਡ ਸਫ਼ੈਦਿਆਂ ਵਾਲੀ ਬਸਤੀ 'ਚੋਂ ਇਕ ਘਰੋਂ ਐੱਲ.ਈ.ਡੀ. ਚੋਰੀ ਹੋ ਗਈ | ਇਸ ਮਾਮਲੇ 'ਚ ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਸਿਟੀ ਪੁਲਿਸ ਨੂੰ ...
ਮਲੋਟ, 25 ਨਵੰਬਰ (ਅਜਮੇਰ ਸਿੰਘ ਬਰਾੜ)-ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਰਕੇ ਪ੍ਰੇਸ਼ਾਨ ਤੇ ਖ਼ਫਾ ਹੋਏ ਪੰਚਾਇਤ ਸਕੱਤਰਾਂ ਦਾ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ | ਪੰਚਾਇਤ ਸਕੱਤਰ ਯੂਨੀਅਨ ਦੇ ਪ੍ਰਧਾਨ ਰਵਿੰਦਰਪਾਲ, ਜਸਵੀਰ ਸਿੰਘ ਬਰਾੜ, ...
ਫ਼ਰੀਦਕੋਟ, 25 ਨਵੰਬਰ (ਸਰਬਜੀਤ ਸਿੰਘ)-ਸਥਾਨਕ ਜ਼ਿਲ੍ਹਾ ਕਚਿਹਰੀਆਂ 'ਚ ਇਕ ਵਕੀਲ ਦਾ ਮੋਟਰਸਾਈਕਲ ਚੋਰੀ ਕਰਨ ਦੀ ਨੀਯਤ ਨਾਲ ਮੋਟਰਸਾਈਕਲ ਸਟਾਰਟ ਕਰਦੇ ਨੂੰ ਵਕੀਲਾਂ ਵਲੋਂ ਕਾਬੂ ਕੀਤਾ ਗਿਆ ਹੈ | ਪੁਲਿਸ ਵਲੋਂ ਵਕੀਲ ਦੀ ਸ਼ਿਕਾਇਤ ਦੇ ਆਧਾਰ 'ਤੇ ਕਥਿਤ ਦੋਸ਼ੀ ਵਿਰੁੱਧ ...
ਕੋਟਕਪੂਰਾ, 25 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਮੋਗਾ ਰੋਡ 'ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਅਤੇ ਦੋ ਹੋਰ ਦੇ ਜ਼ਖ਼ਮੀ ਹੋ ਜਾਣ ਦਾ ਪਤਾ ਲੱਗਿਆ ਹੈ | ਇਸ ਸਬੰਧ ਵਿਚ ਥਾਣਾ ਸਿਟੀ ਪੁਲਿਸ ਕੋਟਕਪੂਰਾ ਵਲੋਂ ਸੁਨੀਲ ਕੁਮਾਰ ਵਾਸੀ ਫ਼ਰੀਦਕੋਟ ਦੇ ...
ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਕੋਟਕਪੂਰਾ ਵਿਖੇ ਡੇਰਾ ਪ੍ਰੇਮੀ ਪਰਦੀਪ ਸਿੰਘ ਕਤਲ ਮਾਮਲੇ 'ਚ ਗਿ੍ਫ਼ਤਾਰ ਚਾਰ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ 'ਤੇ ਅੱਜ ਸਥਾਨਕ ਇਲਾਕਾ ਮੈਜਿਸਟ੍ਰੇਟ ਅਜੇਪਾਲ ਸਿੰਘ ਦੀ ਅਦਾਲਤ 'ਚ ਪੇਸ਼ ...
ਫ਼ਰੀਦਕੋਟ, 25 ਨਵੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਕਿਲਾ ਨੌਂ ਵਿਖੇ ਇਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ 'ਤੇ ਉਸ ਦੇ ਵਾੜੇ 'ਚੋਂ ਖੇਤੀਬਾੜੀ ਦੇ ਸੰਦ ਚੋਰੀ ਕਰਨ ਦੇ ਦੋਸ਼ਾਂ ਤਹਿਤ ਪਿੰਡ ਦੇ ਹੀ ਦੋ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕੀਤਾ ...
ਰੁਪਾਣਾ, 25 ਨਵੰਬਰ (ਜਗਜੀਤ ਸਿੰਘ)-ਮੋਟਰਸਾਈਕਲ ਤੋਂ ਡਿੱਗਣ ਨਾਲ ਔਰਤ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਸ਼ਿਵਰਾਜ ਸਿੰਘ ਅਤੇ ਉਸ ਦੀ ਪਤਨੀ ਪਰਮਜੀਤ ਕੌਰ ਵਾਸੀ ਜਲਾਲਾਬਾਦ ਜੋ ਕਿ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਵਾਪਸ ਆਪਣੇ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਹਰ ਸਾਲ ਪਤੰਗਬਾਜ਼ੀ ਦੇ ਸੀਜ਼ਨ 'ਚ ਚਾਇਨਾ ਡੋਰ ਦੀ ਸ਼ਰੇ੍ਹਆਮ ਅਤੇ ਖੁੱਲ੍ਹ ਕੇ ਵਰਤੋਂ ਕੀਤੀ ਜਾਂਦੀ ਹੈ | ਇਸ ਬੇਹੱਦ ਖ਼ਤਰਨਾਕ ਡੋਰ ਨਾਲ ਹਰ ਸਾਲ ਲੱਖਾਂ ਦੀ ਗਿਣਤੀ 'ਚ ਪੰਛੀ ਜ਼ਖ਼ਮੀ ਹੋ ਕੇ ਮਰ ਜਾਂਦੇ ਹਨ ...
ਬਰਗਾੜੀ, 25 ਨਵੰਬਰ (ਲਖਵਿੰਦਰ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਰੁਲੀਆ ਸਿੰਘ ਨਗਰ ਬਰਗਾੜੀ ਦੇ ਵਿਕਾਸ ਲਈ ਕਸਬਾ ਬਰਗਾੜੀ ਦੇ ਜੰਮਪਲ ਜਸਵਿੰਦਰ ਸਿੰਘ ਆਸਟ੍ਰੇਲੀਆ ਸਪੁੱਤਰ ਸਾਬਕਾ ਬੀ.ਡੀ.ਪੀ.ਓ. ਕਰਨੈਲ ਸਿੰਘ ਪੰਛੀ ਨੇ ਇਕ ਲੱਖ ਰੁਪਏ ਭੇਂਟ ਕੀਤੇ | ਉਨ੍ਹਾ ਇਹ ਦਾਨ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਕੱਚਾ ਥਾਂਦੇਵਾਲਾ ਰੋਡ ਸਥਿਤ ਬਾਬਾ ਨਾਮਦੇਵ ਭਵਨ ਵਿਖੇ ਟਾਂਕ ਕਸ਼ੱਤਰੀ ਸਭਾ ਵਲੋਂ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਤਿੰਨ ਦਿਨਾ ਸਮਾਗਮ ਸ਼ੁਰੂ ...
ਲੰਬੀ, 25 ਨਵੰਬਰ (ਮੇਵਾ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਲੰਬੀ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਚਿਰਾਂ ਤੋਂ ਲਟਕਦੀਆਂ ਵੱਖ-ਵੱਖ ਮੰਗਾਂ ਸੰਬੰਧੀ ਇਕ ਮੰਗ-ਪੱਤਰ ਮੁੱਖ ਮੰਤਰੀ ਪੰਜਾਬ ਦੇ ਨਾਂਅ ਸਬ ਤਹਿਸੀਲ ਲੰਬੀ ਵਿਖੇ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਸਪੋਰਟਸ ਗੋਜੂ ਰੀਓ ਕਰਾਟੇ ਐਸੋਸੀਏਸ਼ਨ ਪੰਜਾਬ ਵਲੋਂ 26 ਅਤੇ 27 ਨਵੰਬਰ ਨੂੰ ਦੋ ਰੋਜ਼ਾ ਕਰਾਟੇ ਮੁਕਾਬਲੇ ਕਰਵਾਏ ਜਾ ਰਹੇ ਹਨ¢ ਇਹ ਮੁਕਾਬਲੇ ਰੇਨੂੰ ਪੈਲੇਸ ਬੂੜਾ ਗੁੱਜਰ ਰੋਡ ਸ੍ਰੀ ...
ਫ਼ਰੀਦਕੋਟ, 25 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਕਾਂਗਰਸ ਪਾਰਟੀ ਵਲੋਂ ਨਵਦੀਪ ਸਿੰਘ ਬੱਬੂ ਬਰਾੜ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਜਸਵੰਤ ਸਿੰਘ ਬਰਾੜ ਸੇਵਾ-ਮੁਕਤ ਮੁੱਖ ਅਧਿਆਪਕ, ਗੁਰਭਜਨ ਸਿੰਘ ਸੰਧੂ ਸੇਵਾ-ਮੁਕਤ ...
ਕੋਟਕਪੂਰਾ, 25 ਨਵੰਬਰ (ਮੋਹਰ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅਪਾਰ ਕਿ੍ਪਾ ਅਤੇ ਧੰਨ-ਧੰਨ ਬਾਬਾ ਨੰਦ ਸਿੰਘ ਜੀ ਦੀ ਮਿਹਰ ਸਦਕਾ ਸੰਤ ਬਾਬਾ ਕਪੂਰ ਸਿੰਘ ਜੀ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਨਾਹਰ ਸਿੰਘ ਜੀ ਸਨ੍ਹੇਰਾਂ ਵਾਲਿਆਂ ਦੀ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਸ੍ਰੀ ਮੁਕਤਸਰ ਸਾਹਿਬ, ਮਲੋਟ ...
ਲੰਬੀ, 25 ਨਵੰਬਰ (ਮੇਵਾ ਸਿੰਘ)-ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਲੰਬੀ ਦੇ ਦਫ਼ਤਰ ਵਿਖੇ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਆਪਣੀ ਕਲਮਛੋੜ ਹੜਤਾਲ 'ਤੇ ਬੈਠੇ ਪੰਚਾਇਤ ਸੰਮਤੀ ਦੇ ਕਰਮਚਾਰੀਆਂ ਤੇ ਪੰਚਾਇਤ ਸਕੱਤਰਾਂ ਵਲੋਂ ਅੱਜ ਵੀ ਮੰਗਾਂ ਨੂੰ ਲੈ ਕੇ ਰੋਸ ਪ੍ਰਗਟ ਕੀਤਾ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਉਪਿੰਦਰਜੀਤ ਸਿੰਘ ਘੁੰਮਣ ਵਲੋਂ ਜ਼ਿਲ੍ਹੇ ਦੇ ਪੀ.ਸੀ.ਆਰ. ਮੋਟਰਸਾਈਕਲ ਪੁਲਿਸ ਮੁਲਾਜ਼ਮਾਂ ਨੂੰ ਜ਼ਿਲ੍ਹਾ ਪੁਲਿਸ ਹੈੱਡ ਕੁਆਰਟਰ ਵਿਖੇ ਬੁਲਾ ਕੇ ਉਨ੍ਹਾਂ ਨੂੰ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਹਰਮਹਿੰਦਰ ਪਾਲ)-ਜ਼ਿਲ੍ਹੇ 'ਚੋਂ ਨਸ਼ੇ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਦੀ ਟੀਮ ਵਲੋਂ ਜ਼ਿਲ੍ਹੇ 'ਚ ਚੱਲ ਰਹੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦਾ ਦੌਰਾ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ (ਰਜਿ:) ਸ੍ਰੀ ਮੁਕਤਸਰ ਸਾਹਿਬ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਸੰਬੰਧੀ ਐੱਸ.ਡੀ.ਐੱਮ. ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਦੇ ...
ਮੰਡੀ ਲੱਖੇਵਾਲੀ, 25 ਨਵੰਬਰ (ਮਿਲਖ ਰਾਜ)-ਵਿਧਾਨ ਸਭਾ ਹਲਕਾ ਮਲੋਟ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਜਗਤਪਾਲ ਸਿੰਘ ਸ਼ੇਰੇਵਾਲਾ ਨੇ ਪਿੰਡ ਲੱਕੜਵਾਲਾ ਅਤੇ ਸ਼ੇਰਗੜ੍ਹ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਜਿੱਥੇ ਆਪਣੇ ...
ਗਿੱਦੜਬਾਹਾ, 25 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਕਰਸਰ-ਥੇੜ੍ਹੀ ਦੇ ਵਿਦਿਆਰਥੀਆਂ ਨੂੰ ਇੰਡਸਟਰੀਅਲ ਦੌਰਾ ਕਰਵਾਇਆ ਗਿਆ | ਸਕੂਲ ਮੀਡੀਆ ਇੰਚਾਰਜ ਵਿਪਨ ਸੇਤੀਆ ਨੇ ਦੱਸਿਆ ਕਿ ਐੱਨ.ਐੱਸ.ਕਿਊ. ਐੱਫ਼. ਵੋਕੇਸ਼ਨਲ ਆਈ.ਟੀ. ਸਬਜੈਕਟ ਦੇ ...
ਮੰਡੀ ਬਰੀਵਾਲਾ, 25 ਨਵੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂਆਂ ਪੂਰਨ ਸਿੰਘ ਵੱਟੂ ਜ਼ਿਲ੍ਹਾ ਮੀਤ ਪ੍ਰਧਾਨ, ਮੁਖ਼ਤਿਆਰ ਸਿੰਘ ਮੀਤ ਪ੍ਰਧਾਨ, ਬਲਦੇਵ ਸਿੰਘ ਹਰੀਕੇ ਕਲਾਂ ਬਲਾਕ ਪ੍ਰਧਾਨ ਬਰੀਵਾਲਾ, ਗੁਰਜੰਟ ਸਿੰਘ, ਦਰਸ਼ਨ ਸਿੰਘ ਵੜਿੰਗ, ...
ਲੰਬੀ, 25 ਨਵੰਬਰ (ਮੇਵਾ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਬੁੱਲਖੁਰਾਣਾ ਵਿਖੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਨੈਤਿਕ ਕਦਰਾਂ ਕੀਮਤਾਂ, ਮਾਂ ਬੋਲੀ ਅਤੇ ਦੇਸ਼ ਤੇ ਕੌਮ ਤੋਂ ਆਪਾ ਵਾਰਨ ਵਾਲੇ ਸ਼ਹੀਦਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਡੇਂਗੂ ਦੀ ਬਿਮਾਰੀ ਨੂੰ ਫ਼ੈਲਣ ਤੋਂ ਬਚਾਅ ਲਈ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਖੇ ਰਿਪੋਰਟ ਹੋਏ ਡੇਂਗੂ ਦੇ ਪਾਜ਼ੀਟਿਵ ਕੇਸਾਂ ਦੇ ਘਰਾਂ 'ਚ ਅਤੇ ਘਰਾਂ ਦੇ ਆਲੇ ਦੁਆਲੇ ਕੋਟਕਪੂਰਾ ਰੋਡ, ਮਿੱਠਨ ...
ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਸਟੇਟ ਪੱਧਰ 'ਤੇ ਸਰਕਾਰੀ ਹਾਈ ਸਕੂਲ ਟਹਿਣਾ ਜ਼ਿਲ੍ਹਾ ਫ਼ਰੀਦਕੋਟ ਨੇ ਰਾਜ ਪੱਧਰੀ ਸਕੂਲ ਖੇਡਾਂ ਵਿਚ ਬਾਲ (ਸ਼ੂਟਿੰਗ) ਦੇ ਮੁਕਾਬਲਿਆਂ 'ਚ ਪੰਜਾਬ ਭਰ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਸਕੂਲ ਦੇ ਡੀ.ਪੀ.ਈ. ਲਖਵੀਰ ਸਿੰਘ ਨੇ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਗਿਆਨ ਅਤੇ ਕਲਾ ਅੰਤਰ ਸਕੂਲ ਮੁਕਾਬਲੇ ਕਰਵਾਏ ਗਏ, ਜਿਸ 'ਚ ਕਰੀਬ 50 ਸਕੂਲ ਅਤੇ 450 ਵਿਦਿਆਰਥੀਆਂ ਨੇ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ ਤੋਂ ਪਹਿਲਾਂ ...
ਕੋਟਕਪੂਰਾ, 25 ਨਵੰਬਰ (ਮੋਹਰ ਸਿੰਘ ਗਿੱਲ)-ਭਾਰਤ ਵਿਕਾਸ ਪ੍ਰੀਸ਼ਦ ਕੋਟਕਪੂਰਾ ਦੀਆਂ ਦੋਵਾਂ ਬ੍ਰਾਂਚਾਂ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਗਮ ਅਗਰਵਾਲ ਭਵਨ ਵਿਖੇ ਪ੍ਰਾਜੈਕਟ ਇੰਚਾਰਜ ਸੰਦੀਪ ਅਰੋੜਾ ਅਤੇ ...
ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਏ.ਡੀ.ਸੀ. ਲਖਵਿੰਦਰ ਸਿੰਘ ਰੰਧਾਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਕੂਲ ਦੇ ਪਿ੍ੰ. ਨੀਲਮ ਵਰਮਾ, ਡਾਇਰੈਕਟਰ ਸ਼ਿਵਮ ...
ਬਾਜਾਖਾਨਾ, 25 ਨਵੰਬਰ (ਜਗਦੀਪ ਸਿੰਘ ਗਿੱਲ)-ਪਿੰਡ ਘਣੀਆਂ ਦੇ ਆਂਗਣਵਾੜੀ ਸੈਂਟਰ ਵਿਖੇ ਪੰਜਾਬ ਸਰਕਾਰ ਦੀ ਨਸ਼ਾ ਛੁਡਾਊ ਮੁਹਿੰਮ ਤਹਿਤ ਪਿੰਡ ਵਾਸੀਆਂ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸੀ.ਡੀ.ਪੀ.ਓ. ਦਰਸ਼ਨ ਕੌਰ ਅਤੇ ਸੁਪਰਵਾਈਜ਼ਰ ਰਜਿੰਦਰ ਕੌਰ ਨੇ ਪਿੰਡ ...
ਕੋਟਕਪੂਰਾ, 25 ਨਵੰਬਰ (ਮੋਹਰ ਸਿੰਘ ਗਿੱਲ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਕੌਮੀ ਸੇਵਾ ਯੋਜਨਾ ਵਿਭਾਗ ਵਲੋਂ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਪੋਸਟਰ ਮੇਕਿੰਗ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਮੌਕੇ ਕਿ੍ਸ਼ੀ ਵਿਗਿਆਨ ਕੇਂਦਰ ਫ਼ਰੀਦਕੋਟ ...
ਗਿੱਦੜਬਾਹਾ, 25 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਬੀਤੀ ਰਾਤ ਅਗਰਵਾਲ ਪੀਰਖਾਨਾ ਵਿਖੇ ਸਥਿਤ ਪੀਰ ਮੀਰਾਂ ਸਾਹਿਬ ਬਾਬਾ ਜੀ ਦਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਬਾਬਾ ਪ੍ਰਦੀਪ ਬਾਂਸਲ, ਬਾਬਾ ਬੋਹੜ ਸਿੰਘ ਅਤੇ ਸ਼ੇਖ ਰਵੀ ਵਲੋਂ ਦੀਵਾਨ ਸਜਾਏ ਗਏ ਅਤੇ ਭਜਨ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮੱਛੀ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਈਨਾਖੇੜਾ ਬਲਾਕ ਮਲੋਟ ਵਲੋਂ ਤਿੰਨ ਰੋਜ਼ਾ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿਚ 50 ਸਿਖਿਆਰਥੀਆਂ ਨੇ ਭਾਗ ਲਿਆ | ਕੈਂਪ ਵਿਚ ਜ਼ਿਲ੍ਹਾ ਲੀਡ ਮੈਨੇਜਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX