ਤਾਜਾ ਖ਼ਬਰਾਂ


ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  about 2 hours ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  about 2 hours ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  about 3 hours ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  about 3 hours ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  about 3 hours ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  about 4 hours ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  about 4 hours ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  about 6 hours ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 6 hours ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  about 6 hours ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  about 7 hours ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  about 8 hours ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  about 8 hours ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  about 8 hours ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  about 8 hours ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  about 8 hours ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  about 8 hours ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  about 8 hours ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  about 8 hours ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  about 9 hours ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  about 9 hours ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  about 9 hours ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  about 10 hours ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  about 10 hours ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲੱਗਦਾ ਹੈ। -ਡੇਨੀਅਲ ਵੈਥਸਟ

ਪੰਜਾਬ / ਜਨਰਲ

ਨੌਵੇਂ ਪਾਤਿਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਅੰਮਿ੍ਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਹਿੰਦੂ ਧਰਮ ਦੀ ਰੱਖਿਆ ਲਈ ਦਿੱਲੀ ਦੇ ਚਾਂਦਨੀ ਚੌਕ ਵਿਚ ਆਪਣੀ ਮਹਾਨ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਅਰਦਾਸ ਕੀਤੀ | ਆਰੰਭਤਾ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਤੇ ਅਕਾਲ ਤਖ਼ਤ ਸਾਹਿਬ ਦੇ ਮੁੱਖ ਗੰੰ੍ਰਥੀ ਗਿਆਨੀ ਮਲਕੀਤ ਸਿੰਘ ਵਰਪਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ | ਨਗਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚੋਂ ਹੁੰਦਾ ਹੋਇਆ ਬਾਅਦ ਦੁਪਹਿਰ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪੱਜ ਕੇ ਸੰਪੂਰਨ ਹੋਇਆ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਭਗਵੰਤ ਸਿੰਘ ਸਿਆਲਕਾ, ਗੁਰਿੰਦਰਪਾਲ ਸਿੰਘ ਗੋਰਾ, ਕੁਲਵੰਤ ਸਿੰਘ ਮੰਨਣ, ਰਣਜੀਤ ਸਿੰਘ ਕਾਹਲੋਂ, ਅਮਰਜੀਤ ਸਿੰਘ ਬੰਡਾਲਾ, ਅਮਰਜੀਤ ਸਿੰਘ ਭਲਾਈਪੁਰ ਆਦਿ ਵੀ ਸ਼ਾਮਿਲ ਸਨ |
ਗੁਰੂ ਸਾਹਿਬ ਦੀ ਸ਼ਹਾਦਤ ਸਿੱਖਾਂ ਦੇ ਨਾਲ-ਨਾਲ ਪੂਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ: ਧਾਮੀ
ਇਸ ਦੌਰਾਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਸੰਸਾਰ ਅੰਦਰ ਵਿਲੱਖਣ ਇਤਿਹਾਸ ਦੀ ਸਿਰਜਣਾ ਕੀਤੀ ਤੇ ਗੁਰੂ ਸਾਹਿਬ ਦੀ ਸ਼ਹਾਦਤ ਸਿੱਖਾਂ ਦੇ ਨਾਲ-ਨਾਲ ਪੂਰੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ | ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਲ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਨੂੰ ਵੀ ਯਾਦ ਕੀਤਾ |

ਸੁਖਬੀਰ ਦੀ ਅਗਵਾਈ 'ਚ ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨੂੰ ਦਿੱਤਾ ਮੰਗ ਪੱਤਰ

ਕਿਹਾ, ਹਰਿਆਣਾ ਨੂੰ ਜ਼ਮੀਨ ਬਦਲੇ ਜ਼ਮੀਨ ਅਲਾਟ ਕਰਨਾ ਸੰਵਿਧਾਨ ਦੀ ਧਾਰਾ 3 ਦੀ ਉਲੰਘਣਾ

ਚੰਡੀਗੜ੍ਹ, 26 ਨਵੰਬਰ (ਪ੍ਰੋ. ਅਵਤਾਰ ਸਿੰਘ)- ਅੱਜ ਇੱਥੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਤੇ ਮੰਗ ਕੀਤੀ ਕਿ ਚੰਡੀਗੜ੍ਹ ਵਿਚ ...

ਪੂਰੀ ਖ਼ਬਰ »

ਸਾਬਕਾ ਉਪ ਮੁੱਖ ਮੰਤਰੀ ਸੋਨੀ ਹੁਣ ਅਗਲੇ ਹਫਤੇ ਹੋਣਗੇ ਵਿਜੀਲੈਂਸ ਅੱਗੇ ਪੇਸ਼

ਸੂਬੇ ਤੋਂ ਬਾਹਰ ਹੋਣ ਕਾਰਨ ਨਹੀਂ ਪੁੱਜ ਸਕੇ

ਅੰਮਿ੍ਤਸਰ, 26 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀ: ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ ਦੀਆਂ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਵਿਜੀਲੈਂਸ ਵਲੋਂ ਸੰਮਨ ਜਾਰੀ ਕਰਕੇੇ 26 ਨਵੰਬਰ ਨੂੰ ਵਿਜੀਲੈਂਸ ਦਫ਼ਤਰ ਅੰਮਿ੍ਤਸਰ 'ਚ ...

ਪੂਰੀ ਖ਼ਬਰ »

ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਕੀਤੀ 3 ਕਰੋੜ 30 ਲੱਖ ਰੁਪਏ ਦੀ ਠੱਗੀ

ਪਿਹੋਵਾ, 26 ਨਵੰਬਰ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਸਕੀਮ 'ਚ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਕੁਝ ਵਿਅਕਤੀਆਂ ਵਲੋਂ 3 ਕਰੋੜ 30 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ ਪੁਲਿਸ ਨੇ 14 ਮੁਲਜਮਾਂ ਖਿਲਾਫ ਪਰਚਾ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ...

ਪੂਰੀ ਖ਼ਬਰ »

ਬਲਕੌਰ ਸਿੰਘ ਸਿੱਧੂ ਅੱਜ ਕਰਨਗੇ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਨਾਲ ਦਿਲ ਦੀਆਂ ਗੱਲਾਂ

ਮਾਨਸਾ, 26 ਨਵੰਬਰ (ਰਾਵਿੰਦਰ ਸਿੰਘ ਰਵੀ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅੱਜ ਆਪਣੇ ਗ੍ਰਹਿ ਪਿੰਡ ਮੂਸਾ ਵਿਖੇ ਆਪਣੇ ਪੁੱਤਰ ਦੇ ਪ੍ਰਸੰਸਕਾਂ ਨਾਲ ਦਿਲ ਦੀਆਂ ਗੱਲਾਂ ਸਾਂਝੀਆਂ ਕਰਨਗੇ | ਦੱਸਣਾ ਬਣਦਾ ਹੈ ਕਿ ਸਿੱਧੂ ਜੋੜਾ ਯੂ. ਕੇ. ਤੋਂ ...

ਪੂਰੀ ਖ਼ਬਰ »

ਭਾਜਪਾ ਤੇ 'ਆਪ' ਕਿਸਾਨਾਂ ਦੇ ਮੁੱਦੇ ਨੂੰ ਹੱਲ ਕਰਨ 'ਚ ਅਸਫਲ-ਬਾਜਵਾ

ਚੰਡੀਗੜ੍ਹ, 26 ਨਵੰਬਰ (ਅਜੀਤ ਬਿਊਰੋ)-ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਨ 'ਚ ਪੂਰੀ ਤਰ੍ਹਾਂ ਅਸਫਲ ਰਹਿਣ ਲਈ ਭਾਜਪਾ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਨਿੱਲ ਸ਼ੁਕਰਾਣੂ, ਬੱਚੇਦਾਨੀ ਦੀ ਰਸੌਲੀ ਦਾ ਆਯੁਰਵੈਦਿਕ ਇਲਾਜ

ਜਲੰਧਰ, 26 ਨਵੰਬਰ (ਅਜੀਤ ਬਿਊਰੋ)-51 ਸਾਲ ਦੀ ਉਮਰ ਵਿਚ ਉਮੀਦ ਜਾਗ ਗਈ | ਵਿਹੜੇ ਵਿਚ ਬੱਚੇ ਦੀਆਂ ਕਿਲਕਾਰੀਆਂ ਗੂੰਜ ਉੱਠੀਆਂ | ਦੇਸ਼-ਵਿਦੇਸ਼ ਵਿਚ 5 ਵਾਰ ਟੈਸਟ ਟਿਊਬ ਬੇਬੀ (ਆਈ.ਵੀ.ਐੱਫ਼.) ਅਤੇ ਕਈ ਵਾਰ ਆਈ.ਯੂ.ਆਈ. ਕਰਾਉਣ ਦੇ ਬਾਅਦ ਵੀ ਬੱਚਾ ਨਹੀਂ ਹੋਇਆ ਪਰ ਜੌੜੇ ਨੇ ਹਿੰਮਤ ...

ਪੂਰੀ ਖ਼ਬਰ »

5 ਪੀ.ਸੀ.ਐਸ ਬਣੇ ਆਈ.ਏ.ਐਸ ਅਫ਼ਸਰ

ਚੰਡੀਗੜ੍ਹ, 26 ਨਵੰਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ ਦੇ 5 ਪੀ.ਸੀ.ਐਸ ਅਫ਼ਸਰਾਂ ਨੂੰ ਤਰੱਕੀ ਦੇ ਕੇ ਆਈ.ਏ.ਐਸ ਅਫ਼ਸਰ ਬਣਾਇਆ ਗਿਆ ਹੈ | ਭਾਰਤ ਸਰਕਾਰ ਦੇ ਅੰਡਰ ਸੈਕਟਰੀ ਵਲੋਂ ਜਾਰੀ ਇਕ ਸੂਚਨਾ ਮੁਤਾਬਿਕ ਸ੍ਰੀ ਰਾਜੇਸ਼ ਤਿ੍ਪਾਠੀ, ਸ. ਪਰਮਿੰਦਰ ਪਾਲ ਸਿੰਘ, ਨੀਰੂ ਕਟਿਆਲ ...

ਪੂਰੀ ਖ਼ਬਰ »

ਮਹਿਜ਼ 8 ਮਹੀਨਿਆਂ 'ਚ 21000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ-ਮੁੱਖ ਮੰਤਰੀ

ਚੰਡੀਗੜ੍ਹ, 26 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 8 ਮਹੀਨਿਆਂ ਦੇ ਸਮੇਂ ਵਿਚ 21000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ ਹਨ | ਮੁੱਖ ਮੰਤਰੀ ਇੱਥੇ ...

ਪੂਰੀ ਖ਼ਬਰ »

ਪਟਿਆਲਾ ਹਲਕਾ ਸ਼ਹਿਰੀ 'ਚ ਲਾਵਾਰਸ ਹੋਇਆ ਲੱਗਦਾ ਹੈ ਸ਼੍ਰੋਮਣੀ ਅਕਾਲੀ ਦਲ

ਗੁਰਪ੍ਰੀਤ ਸਿੰਘ ਚੱਠਾ ਪਟਿਆਲਾ, 26 ਨਵੰਬਰ-ਪਹਿਲਾਂ ਹੀ ਜਿੱਥੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪਏ ਸਿਆਸੀ ਖਲਾਰੇ ਕਾਰਨ ਪਾਰਟੀ ਦਾ ਗਰਾਫ਼ ਡਿਗਦਾ ਜਾ ਰਿਹਾ ਹੈ | ਉੱਥੇ ਪਟਿਆਲਾ ਸ਼ਹਿਰੀ ਹਲਕੇ ਦੇ ਆਗੂਆਂ ਦੀ ਅਣਗਹਿਲੀ ਕਾਰਨ ਇਥੇ ਅਕਾਲੀ ਦਲ ਲਾਵਾਰਸ ਹੁੰਦਾ ਜਾਪ ...

ਪੂਰੀ ਖ਼ਬਰ »

ਸਰਹੱਦੀ ਪਿੰਡ ਦਾਉਕੇ ਤੋਂ ਡਰੋਨ ਬਰਾਮਦ

ਅਟਾਰੀ, 26 ਨਵੰਬਰ (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਬਾਰਡਰ ਅਬਜ਼ਰਵਰ ਪੋਸਟ ਦਾਉਕੇ ਤੋਂ ਬੀ. ਐੱਸ. ਐੱਫ. ਦੀ 144 ਬਟਾਲੀਅਨ ਨੇ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ | ਰਾਤ ਸਮੇਂ ਡਿਊਟੀ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੇ ਡਰੋਨ ਦਾ ...

ਪੂਰੀ ਖ਼ਬਰ »

ਲੁਧਿਆਣਾ 'ਚ 40 ਕਰੋੜ ਦੀ ਹੈਰੋਇਨ ਬਰਾਮਦ

ਲੁਧਿਆਣਾ 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਨਾਰਕੋਟਿਕ ਕ੍ਰਾਈਮ ਬਿਊਰੋ ਐਨ. ਸੀ. ਬੀ. ਵਲੋਂ ਅੱਜ ਦੇਰ ਰਾਤ ਧਾਂਦਰਾ ਰੋਡ 'ਤੇ ਸਥਿਤ ਸਤਜੋਤਨਗਰ 'ਚ ਛਾਪਾਮਾਰੀ ਕਰਕੇ 40 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੇ ਜਾਣ ਦੀ ਸੂਚਨਾ ਹੈ | ਹਾਲ ਦੀ ਘੜੀ ਕੋਈ ਵੀ ਅਧਿਕਾਰੀ ...

ਪੂਰੀ ਖ਼ਬਰ »

52,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਰਕਫੈ ੱਡ ਦਾ ਸਹਾਇਕ ਖੇਤਰੀ ਅਫ਼ਸਰ ਗਿ੍ਫ਼ਤਾਰ

ਨਵਾਂਸ਼ਹਿਰ/ਬੰਗਾ, 26 ਨਵੰਬਰ (ਗੁਰਬਖਸ਼ ਸਿੰਘ ਮਹੇ, ਜਸਬੀਰ ਸਿੰਘ ਨੂਰਪੁਰ,)-ਅੱਜ ਬੰਗਾ ਦੇ ਬ੍ਰਾਂਚ ਮੈਨੇਜਰ ਵਜੋਂ ਤਾਇਨਾਤ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਗੁਰਲਾਲ ਸਿੰਘ ਨੂੰ 52,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ 'ਚ ਗਿ੍ਫ਼ਤਾਰ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਪੰਜ ਪਿਆਰਿਆਂ ਨੇ ਗਿਆਨੀ ਰਣਜੀਤ ਸਿੰਘ ਗੌਹਰ ਨੂੰ 'ਪੰਥ 'ਚੋਂ ਛੇਕਿਆ'

• ਮੁੜ ਸੇਵਾ ਸੌਂਪਣ ਵਾਲੇ ਪ੍ਰਬੰਧਕੀ ਬੋਰਡ ਦੇ ਜਨ: ਸਕੱਤਰ ਵੀ 'ਤਨਖ਼ਾਹੀਆ' ਕਰਾਰ • ਜਥੇਦਾਰ ਅਕਾਲ ਤਖਤ ਸਾਹਿਬ ਕੋਲ ਇਨਸਾਫ਼ ਦੀ ਫਰਿਆਦ

ਅੰਮਿ੍ਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ 'ਤੇ ਲੱਗੇ ਗ਼ੰਭੀਰ ਦੋਸ਼ਾਂ ਤੋਂ ਬਾਅਦ ਉਨ੍ਹਾਂ ਦੀ ਪਹਿਲਾਂ ਮੁਅੱਤਲੀ ਅਤੇ ਫਿਰ ਮੁੜ ਨਿਯੁਕਤੀ ਸਬੰਧੀ ਵਿਵਾਦ ਦੇ ਚਲਦਿਆਂ ਹੁਣ ਤਖ਼ਤ ਸਾਹਿਬ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਲੁਧਿਆਣਾ, ਜਲੰਧਰ ਤੇ ਹੋਰ ਥਾਵਾਂ 'ਤੇ ਛਾਪੇਮਾਰੀ ਤੀਸਰੇ ਦਿਨ ਵੀ ਜਾਰੀ

ਵਿਭਾਗ ਦੇ ਹੱਥ ਲੱਗੇ ਕਈ ਅਹਿਮ ਦਸਤਾਵੇਜ਼ ਤੇ ਸਬੂਤ

ਲੁਧਿਆਣਾ, 26 ਨਵੰਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਦੇ ਪੜਤਾਲੀਆ ਵਿੰਗ ਵਲੋਂ 24 ਨਵੰਬਰ ਨੂੰ ਸਵੇਰ ਸਮੇਂ ਲੁਧਿਆਣਾ ਦੇ 3 ਕਾਰੋਬਾਰੀ ਸਮੂਹਾਂ, ਜਲੰਧਰ, ਗੁਜਰਾਤ ਤੇ ਦਿੱਲੀ ਦੇ ਇਕ-ਇਕ ਥਾਂ 'ਤੇ ਛਾਪੇਮਾਰੀ ਕੀਤੀ ਗਈ ਸੀ | ਅੱਜ ਤੀਸਰੇ ਦਿਨ ਵੀ ਆਮਦਨ ਕਰ ਵਿਭਾਗ ਦੀ ...

ਪੂਰੀ ਖ਼ਬਰ »

2 ਲੱਖ ਦਾ ਘੁਟਾਲਾ ਕਰਨ ਦੇ ਦੋਸ਼ ਹੇਠ ਨਗਰ ਕੌਂਸਲ ਦਾ ਈ.ਓ. ਗਿ੍ਫ਼ਤਾਰ

ਗੁਰਦਾਸਪੁਰ, 26 ਨਵੰਬਰ (ਗੁਰਪ੍ਰਤਾਪ ਸਿੰਘ)-ਅੱਜ ਵਿਜੀਲੈਂਸ ਬਿਊਰੋ ਵਲੋਂ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੰੂ ਸੂਬਾ ਸਰਕਾਰ ਵਲੋਂ ਜਾਰੀ ਕੀਤੀਆਂ ਗਰਾਂਟਾਂ ਵਿਚ ਲਗਪਗ 2 ਲੱਖ ਰੁਪਏ ਦਾ ਘੁਟਾਲਾ ਕਰਨ ਦੇ ਦੋਸ਼ਾਂ ਹੇਠ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਸੰਘਰਸ਼ ਵਿੱਢਣ ਦਾ ਐਲਾਨ

ਸੀਨੀਅਰ ਆਗੂਆਂ ਦਾ ਵਫ਼ਦ ਜਲਦ ਹੀ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲ ਕੇ ਸੌਂਪੇਗਾ ਮੰਗ ਪੱਤਰ

ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਸੀਨੀਅਰ ਆਗੂਆਂ ਦੀ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ...

ਪੂਰੀ ਖ਼ਬਰ »

ਚੀਨ ਵਲੋਂ ਭਾਰਤ ਬਿਨਾਂ ਹਿੰਦ ਮਹਾਂਸਾਗਰ ਖੇਤਰ ਦੇ 19 ਦੇਸ਼ਾਂ ਨਾਲ ਪਹਿਲੀ ਬੈਠਕ

ਬੀਜਿੰਗ, 26 ਨਵੰਬਰ (ਏਜੰਸੀ)- ਚੀਨ ਨੇ ਇਸ ਹਫਤੇ ਹਿੰਦ ਮਹਾਂਸਾਗਰ ਖੇਤਰ ਦੇ 19 ਦੇਸ਼ਾਂ ਨਾਲ ਆਪਣੀ ਪਹਿਲੀ ਬੈਠਕ ਕੀਤੀ, ਜਿਸ 'ਚ ਭਾਰਤ ਸਪੱਸ਼ਟ ਤੌਰ 'ਤੇ ਗੈਰਹਾਜ਼ਰ ਸੀ | ਚੀਨੀ ਵਿਦੇਸ਼ ਮੰਤਰਾਲੇ ਨਾਲ ਜੁੜੀ ਸੰਸਥਾ 'ਚਾਈਨਾ ਇੰਟਰਨੈਸ਼ਨਲ ਡਿਵੈਲਪਮੈਂਟ ਕੋਆਪਰੇਸ਼ਨ ...

ਪੂਰੀ ਖ਼ਬਰ »

ਸਾਬਕਾ ਹੁਰੀਅਤ ਚੇਅਰਮੈਨ ਭੱਟ ਤੋਂ ਅੱਤਵਾਦੀ ਫੰਡਿੰਗ ਸੰਬੰਧੀ 8 ਘੰਟੇ ਪੁੱਛਗਿਛ

ਜੰਮੂ, 26 ਨਵੰਬਰ (ਪੀ. ਟੀ. ਆਈ.)-ਹੁਰੀਅਤ ਕਾਨਫਰੰਸ ਦੇ ਸਾਬਕਾ ਚੇਅਰਮੈਨ ਅਬਦੁਲ ਗਨੀ ਭੱਟ ਤੋਂ ਰਾਜ ਜਾਂਚ ਏਜੰਸੀ (ਐੱਸ.ਆਈ.ਏ.) ਨੇ ਪਾਕਿਸਤਾਨ ਤੋਂ ਅੱਤਵਾਦੀ ਫੰਡਿੰਗ ਨੂੰ ਲੈ ਕੇ ਅੱਠ ਘੰਟੇ ਤੱਕ ਪੁੱਛਗਿੱਛ ਕੀਤੀ | ਭੱਟ, ਜੋ ਮੁਸਲਿਮ ਕਾਨਫਰੰਸ ਦੇ ਮੁਖੀ ਹਨ, ਨੂੰ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਦੇ ਆਗੂਆਂ ਵਲੋਂ ਭਾਰਤ ਜੋੜੋ ਯਾਤਰਾ ਦੀਆਂ ਤਿਆਰੀਆਂ ਲਈ ਮੀਟਿੰਗ

ਨਵੀਂ ਦਿੱਲੀ, 26 ਨਵੰਬਰ (ਪੀ. ਟੀ. ਆਈ.)-ਭਾਰਤ ਜੋੜੋ ਯਾਤਰਾ, ਜੋ ਅਗਲੇ ਮਹੀਨੇ ਸੂਬੇ 'ਚ ਪ੍ਰਵੇਸ਼ ਕਰੇਗੀ ਲਈ ਰੂਪ ਰੇਖਾ ਉਲੀਕਣ ਲਈ ਪੰਜਾਬ ਦੇ ਕਾਂਗਰਸੀ ਆਗੂਆਂ ਨੇ ਇਥੇ ਮੀਟਿੰਗ ਕੀਤੀ | ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX