ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲੱਗਦਾ ਹੈ। -ਡੇਨੀਅਲ ਵੈਥਸਟ

ਖੰਨਾ / ਸਮਰਾਲਾ

ਖੰਨਾ ਪੁਲਿਸ ਨੇ ਐੱਸ. ਐੱਸ. ਪੀ. ਦਮਿਆ ਹਰੀਸ਼ ਦੀ ਅਗਵਾਈ 'ਚ ਨਕਲੀ ਆਫ਼ਤਾਂ ਨਾਲ ਨਿਪਟਣ ਦਾ ਕੀਤਾ ਅਭਿਆਸ

 ਪੁਲਿਸ ਨੇ ਭੀੜ 'ਤੇ ਕਾਬੂ ਕਰਨ, ਅੱਗ ਨਾਲ ਨਿਪਟਣ, ਮਰੀਜ਼ਾਂ ਨੂੰ ੂ ਹਸਪਤਾਲ ਪਹੁੰਚਾਉਣ ਅਤੇ ਦੂਜੇ ਵਿਭਾਗਾਂ ਨਾਲ ਤਾਲਮੇਲ ਦੀ ਸਮਰਥਾ ਦੀ ਕੀਤੀ ਜਾਂਚ
ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਪੁਲਿਸ ਨੇ ਐੱਸ. ਐੱਸ. ਪੀ. ਦਮਿਆ ਹਰੀਸ਼ ਕੁਮਾਰ ਓਮ ਪ੍ਰਕਾਸ਼ ਦੀ ਅਗਵਾਈ ਵਿਚ ਪੁਲਿਸ ਫੋਰਸ ਦੀ ਤਿਆਰੀ ਨੂੰ ਪਰਖਣ ਲਈ ਇਕ ਮੌਕ ਡਰਿੱਲ (ਨਕਲੀ ਕਾਰਵਾਈ) ਕੀਤੀ ਅਤੇ ਪੁਲਿਸ ਕਰਮਚਾਰੀਆਂ ਨੂੰ ੂ ਅਸਲੀ ਮੁਸ਼ਕਲਾਂ ਨਾਲ ਨਜਿੱਠਣ ਲਈ ਉਨ੍ਹਾਂ ਦੀ ਸਮਰੱਥਾ ਨੂੰ ਪਰਖਿਆ | ਇਸ ਮੌਕੇ ਪੁਲਸ ਨੇ ਬੇਕਾਬੂ ਭੀੜ ਨੂੰ ਕਾਬੂ ਕਰਨ, ਅੱਗ ਬੁਝਾਉਣ, ਪਾਣੀ ਨਾਲ ਭੀੜ ਖਿੰਡਾਉਣ, ਲਾਵਾਰਸ ਪੈਕਟਾਂ ਨੂੰ ਕਾਬੂ ਕਰਨ, ਦੰਗਿਆਂ ਵਿਚ ਜਾ ਕਿਸੇ ਤਰ੍ਹਾਂ ਦੇ ਹਾਦਸਿਆਂ ਵਿਚ ਜ਼ਖਮੀਆਂ ਨੂੰ ਸੰਭਾਲਣ ਅਤੇ ਹਸਪਤਾਲ ਪਹੰੁਚਾਉਣ ਆਦਿ ਦੀ ਨਕਲੀ ਰਚਨਾ ਕੀਤੀ | ਇਸ ਮੌਕ ਡਰਿੱਲ ਨੂੰ ਪੁਲਿਸ ਲਾਈਨ ਖੰਨਾ ਵਿਖੇ ਕੀਤਾ ਗਿਆ ¢ ਇਸ ਮੌਕ ਡਰਿੱਲ ਦਾ ਇਕ ਮੰਤਵ ਇਹ ਵੀ ਸੀ ਕਿ ਵੱਡੇ ਹਾਦਸਿਆਂ, ਦੰਗਿਆਂ ਜਾਂ ਵਿਖਾਵਿਆਂ ਆਦਿ ਵਿਚ ਅਚਾਨਕ ਲੋੜ ਪੈਣ 'ਤੇ ਪੁਲਿਸ ਅਤੇ ਹੋਰ ਵੱਖ-ਵੱਖ ਵਿਭਾਗਾਂ ਦਾ ਤਾਲਮੇਲ ਵੀ ਜਾਂਚਿਆ ਜਾ ਸਕੇ, ਜਿਵੇਂ ਕਿਸੇ ਜਗ੍ਹਾ ਕਿਸੇ ਵਿਖਾਵੇ ਵਿਚ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਿਚ ਪੁਲਿਸ ਅਤੇ ਐਂੰਬੂਲੈਂਸਾਂ ਦਾ ਸਹਿਯੋਗ ਅਤੇ ਅੱਗ ਆਦਿ ਲੱਗਣ ਵਿਚ ਪੁਲਿਸ ਤੇ ਫਾਇਰ ਬਿ੍ਗੇਡ ਸਰਵਿਸ ਦਾ ਤਾਲਮੇਲ ਵੀ ਪਰਖਿਆ ਗਿਆ | ਐੱਸ. ਐੱਸ. ਪੀ. ਡੀ. ਹਰੀਸ਼ ਕੁਮਾਰ ਨੇ ਦੱਸਿਆ ਕਿ ਇਸ ਮੌਕ ਡਰਿੱਲ ਵਿਚ ਸਾਰੀਆਂ ਤਿਆਰੀਆਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਵਿਚਲੀਆਂ ਕਮੀਆਂ ਨੂੰ ਦੇਖ ਕੇ ਫ਼ੈਸਲੇ ਕੀਤੇ ਗਏ ਕਿ ਇਨ੍ਹਾਂ ਕਮੀਆਂ ਨੂੰ ਦੂਰ ਕਰਨ ਲਈ ਹੋਰ ਕੀ ਕੀ ਕੀਤਾ ਜਾ ਸਕਦਾ ਹੈ¢ ਐੱਸ. ਐੱਸ. ਪੀ. ਨੇ ਇਸ ਮੌਕ ਡਰਿੱਲ ਨੂੰ ਕਾਮਯਾਬ ਕਰਾਰ ਦਿੰਦਿਆਂ ਕਿਹਾ ਕਿ ਖੰਨਾ ਪੁਲਿਸ ਦੀ ਸਮਰਥਾ ਅਤੇ ਸਫਲਤਾ ਸਾਫ਼ ਨਜ਼ਰ ਆਈ | ਅਸੀਂ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਨਾਲ ਨਿਪਟਣ ਦੇ ਸਮਰਥ ਹਾਂ | ਇਸ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਦੇ ਸਮੂਹ ਐੱਸ. ਪੀ. ਐੱਚ. ਗੁਰਪ੍ਰੀਤ ਕੌਰ ਪੁਰੇਵਾਲ, ਐੱਸ. ਪੀ. ਡੀ. ਡਾ. ਪਰਗਿਆ ਜੈਨ, ਡੀ. ਐੱਸ. ਪੀ. ਖੰਨਾ ਵਿਲੀਅਮ ਜੈਜ਼ੀ, ਡੀ. ਐੱਸ. ਪੀ. ਪਰਵੀਨ ਕੁਮਾਰ, ਡੀ. ਐੱਸ. ਪੀ. ਟਰੈਫ਼ਿਕ ਕਰਨੈਲ ਸਿੰਘ, ਐੱਸ. ਐੱਚ. ਓ ਸਿਟੀ 2 ਵਿਨੋਦ ਕੁਮਾਰ, ਐੱਸ. ਐੱਚ. ਓ. ਸਿਟੀ 1 ਸੰਦੀਪ ਕੁਮਾਰ, ਐੱਸ. ਐੱਚ. ਓ. ਸਦਰ ਨਛੱਤਰ ਸਿੰਘ ਤੋਂ ਇਲਾਵਾ ਡਾ. ਮਨਰੀਤ, ਫਾਰਮਾਸਿਸਟ ਨੀਰਜ ਅਤੇ ਸਿਵਲ ਹਸਪਤਾਲ ਦੀ ਅੰੈਬੂਲੈਂਸ ਟੀਮ ਤੋਂ ਇਲਾਵਾ ਫਾਇਰ ਬਿ੍ਗੇਡ ਦੀ ਟੀਮ ਯਸ਼ਪਾਲ ਗੋਮੀ ਦੀ ਅਗਵਾਈ ਵਿਚ ਸ਼ਾਮਿਲ ਹੋਈ | ਇਸ ਮੌਕੇ ਖੰਨਾ ਜ਼ਿਲੇ੍ਹ ਦੇ ਪੁਲਿਸ ਅਧਿਕਾਰੀ ਅਤੇ ਮੁਲਜ਼ਮ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ |

ਸੜਕ 'ਤੇ ਪਏ ਡੂੰਘੇ ਖੱਡੇ ਟਰੈਫ਼ਿਕ ਇੰਚਾਰਜ ਬੈਨੀਪਾਲ ਨੇ ਖ਼ੁਦ ਬੰਦ ਕਰਵਾਏ

ਖੰਨਾ, 26 ਨਵੰਬਰ (ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਦੇ ਜੀ.ਟੀ. ਰੋਡ ਪੁਰਾਣਾ ਬੱਸ ਸਟੈਂਡ ਦੇ ਨਜ਼ਦੀਕ ਸੜਕ 'ਤੇ ਪਏ ਡੂੰਘੇ ਖੱਡਿਆਂ ਨੂੰ ਬੰਦ ਕਰਵਾਉਣ ਲਈ ਆਪਣੇ ਪੱਲਿਓਾ ਪੈਸੇ ਖ਼ਰਚ ਕਰ ਕੇ ਇਹ ਖੱਡੇ ਸੀਮਿੰਟ ਬਜਰੀ ਨਾਲ ਠੀਕ ਕਰਵਾਏ ਗਏ | ਇਸ ਮੌਕੇ ਪੁਲਿਸ ਜ਼ਿਲ੍ਹਾ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਪੈਨ ਪੈਸਫਿਕ ਮਾਸਟਰਜ਼ ਗੇਮਜ਼ 'ਚ ਪੰਜਾਬ ਦੇ ਗੋਲਡ ਮੈਡਲ ਜੇਤੂਆਂ ਨੂੰ ਕਿੰਡਰ ਗਾਰਟਨ ਸਕੂਲ ਨੇ ਕੀਤਾ ਸਨਮਾਨਿਤ

ਸਮਰਾਲਾ, 26 ਨਵੰਬਰ (ਗੋਪਾਲ ਸੋਫਤ)-ਆਸਟ੍ਰੇਲੀਆ ਵਿਖੇ 12ਵੀਆਂ ਪੈਨ ਪੈਸਫਿਕ ਮਾਸਟਰਜ਼ ਗੇਮਜ਼- 2022 ਜੋ ਕਿ ਇਸੇ ਮਹੀਨੇ 3 ਨਵੰਬਰ ਤੋਂ 13 ਨਵੰਬਰ ਤੱਕ ਹੋਈਆਂ ਹਨ ¢ ਜਿਸ ਵਿਚ ਭਾਰਤ ਦੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਹਾਸਿਲ ਕੀਤਾ ਹੈ ¢ ਭਾਰਤੀ ...

ਪੂਰੀ ਖ਼ਬਰ »

ਥਾਣਾ ਸਿਟੀ ਖੰਨਾ ਪੁਲਿਸ ਨੇ ਅਫ਼ੀਮ ਸਮੇਤ ਵਿਅਕਤੀ ਕੀਤਾ ਕਾਬੂ

ਖੰਨਾ, 26 ਨਵੰਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ-1 ਖੰਨਾ ਪੁਲਿਸ ਨੇ ਅਫ਼ੀਮ ਸਮੇਤ ਇਕ ਵਿਅਕਤੀ ਨੰੂ ਕਾਬੂ ਕੀਤਾ ਹੈ | ਥਾਣਾ ਸਿਟੀ ਦੇ ਐੱਸ.ਐੱਚ.ਓ. ਇੰਸਪੈਕਟਰ ਸੰਦੀਪ ਕੁਮਾਰ ਨੇ ਦੱਸਿਆ ਕਿ ਸਬ ਇੰਸਪੈਕਟਰ ਚਰਨਜੀਤ ਸਿੰਘ ਪੁਲਿਸ ਪਾਰਟੀ ਸਮੇਤ ਕੀਤੀ ਗਈ ਨਾਕਾਬੰਦੀ ...

ਪੂਰੀ ਖ਼ਬਰ »

ਸੂਬਾ ਸਰਕਾਰ ਦੇ ਲਾਰਿਆਂ ਤੋਂ ਅੱਕੇ ਕੰਪਿਊਟਰ ਅਧਿਆਪਕ 10 ਨੂੰ ਸਿੱਖਿਆ ਮੰਤਰੀ ਦੇ ਘਰ ਅੱਗੇ ਦੀਵੇ ਬਾਲ਼ ਕੇ ਮਨਾਉਣਗੇ ਦੀਵਾਲੀ

ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)-ਬੀਤੇ ਡੇਢ ਦਹਾਕੇ ਤੋਂ ਵੀ ਵੱਧ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਇਕ ਵਾਰ ਫਿਰ ਸੰਘਰਸ਼ ਨੂੰ ਤੇਜ ਕਰਨ ਦਾ ਮਨ ਬਣਾ ਲਿਆ ਹੈ¢ ਇਸ ਸੰਬੰਧੀ ਸੂਬੇ ਭਰੇ ਦੇ ਕੰਪਿਊਟਰ ...

ਪੂਰੀ ਖ਼ਬਰ »

ਹਲਕਾ ਪਾਇਲ 'ਚ ਪਾਰਟੀ ਦੀ ਮਜ਼ਬੂਤੀ ਵੱਲ ਧਿਆਨ ਦੇਵੇ ਹਾਈਕਮਾਂਡ - ਸਾਬਕਾ ਕੌਂਸਲਰ ਨਿੰਮਾ ਖੇੜੀ

ਮਲੌਦ, 26 ਨਵੰਬਰ (ਦਿਲਬਾਗ ਸਿੰਘ ਚਾਪੜਾ)- ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਨਗਰ ਪੰਚਾਇਤ ਮਲੌਦ ਦੇ ਸਾਬਕਾ ਕੌਂਸਲਰ ਨਿਰਮਲ ਸਿੰਘ ਨਿੰਮਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਸ਼ਾਨਦਾਰ 10 ਸਾਲ ਦੀਆਂ ਵਿਕਾਸ ਪੱਖੀ ਅਤੇ ਲੋਕ ਹਿਤੈਸ਼ੀ ਕਾਰਗੁਜ਼ਾਰੀ ਦੇ ...

ਪੂਰੀ ਖ਼ਬਰ »

ਗੁਰੂ ਰਾਮਦਾਸ ਲੰਗਰਾਂ ਦੀ ਸੇਵਾ ਲਈ ਦੋਰਾਹਾ ਤੋਂ ਸੰਗਤਾਂ 29 ਨੂੰ ਹੋਣਗੀਆਂ ਰਵਾਨਾ-ਜਥੇਦਾਰ ਜੱਲ੍ਹਾ

ਦੋਰਾਹਾ, 26 ਨਵੰਬਰ (ਮਨਜੀਤ ਸਿੰਘ ਗਿੱਲ)-ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪਾਵਨ ਅਸਥਾਨ ਪਵਿੱਤਰ ਸ੍ਰੀ ਸੱਚਖੰਡ ਹਰਮਿੰਦਰ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਲਕਾ ਪਾਇਲ ਦੀਆਂ ਸੰਗਤਾਂ ਵਲੋਂ 30 ਨਵੰਬਰ ਨੂੰ ਗੁਰੂ ਰਾਮਦਾਸ ਲੰਗਰਾਂ ਵਿਖੇ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਯੂਨੀਅਨ ਸਰਕਲ ਖੰਨਾ ਦੀ ਮੀਟਿੰਗ, ਕਾਲੇ ਚੋਲੇ ਪਾ ਕੇ ਧਰਨੇ 'ਚ ਕਰਾਂਗੇ ਸ਼ਮੂਲੀਅਤ

ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)-ਪਾਵਰਕਾਮ ਪੈਨਸ਼ਨਰਜ਼ ਯੂਨੀਅਨ, ਪੰਜਾਬ ਸਰਕਲ ਖੰਨਾ ਦੀ ਇਕ ਮੀਟਿੰਗ ਅਜ਼ਮੀਲ ਖਾਨ ਸਰਕਲ ਕਨਵੀਨਰ ਖੰਨਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਅਮਲੋਹ, ਖੰਨਾ, ਦੋਰਾਹਾ, ਮੰਡੀ ਗੋਬਿੰਦਗੜ੍ਹ, ਸਰਹਿੰਦ ਤੋਂ ਆਗੂ ਅਤੇ ਮੈਂਬਰ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਾ ਵਿਅਕਤੀ ਕਾਬੂ

ਖੰਨਾ, 26 ਨਵੰਬਰ (ਮਨਜੀਤ ਸਿੰਘ ਧੀਮਾਨ)-ਦੜਾ ਸੱਟਾ ਲਗਾਉਣ ਦੇ ਦੋਸ਼ 'ਚ ਥਾਣਾ ਸਿਟੀ ਖੰਨਾ ਪੁਲਿਸ ਨੇ 5 ਹਜ਼ਾਰ 10 ਰੁਪਏ ਸਮੇਤ ਵਿਅਕਤੀ ਨੂੰ ਕਾਬੂ ਕੀਤਾ ਗਿਆ | ਏ.ਐੱਸ.ਆਈ. ਹਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸਮਰਾਲਾ ਚੌਂਕ ਖੰਨਾ ਵਿਕੇ ਮੌਜੂਦ ਸੀ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਹਾਈ ਸਕੂਲ ਰਾਮਗੜ੍ਹ ਵਿਖੇ ਸੰਵਿਧਾਨ ਦਿਵਸ ਮਨਾਇਆ

ਕੁਹਾੜਾ, 26 ਨਵੰਬਰ (ਸੰਦੀਪ ਸਿੰਘ ਕੁਹਾੜਾ)-ਸਰਕਾਰੀ ਕੰਨਿਆ ਹਾਈ ਸਮਾਰਟ ਸਕੂਲ ਰਾਮਗੜ੍ਹ ਵਿਖੇ ਸਕੂਲ ਮੁਖੀ ਰੂਹਾਨੀ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਮੁਖੀ ਰੁਹਾਨੀ, ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸਹੁੰ ਚੁੱਕ ਕੇ ਭਾਰਤ ...

ਪੂਰੀ ਖ਼ਬਰ »

ਲੈਕਚਰਾਰ ਯੂਨੀਅਨ ਵਲੋਂ ਨਵੇਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦਾ ਸਵਾਗਤ

ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਲੁਧਿਆਣਾ ਇਕਾਈ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਜੀਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਸਿੰਘ ਦੀ ਨਿਯੁਕਤੀ ਦਾ ਪੁਰਜ਼ੋਰ ਸੁਆਗਤ ਕੀਤਾ ...

ਪੂਰੀ ਖ਼ਬਰ »

ਬਾਬਾ ਫਰੀਦ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ 30ਵੇਂ ਸਰਵ ਧਰਮ ਸੰਮੇਲਨ ਤੇ ਰੌਸ਼ਨੀ ਦਿਵਸ ਦੀ ਸ਼ੁਰੂਆਤ

ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)-ਪਿੰਡ ਮਾਜਰੀ ਵਿਖੇ ਬਾਬਾ ਫਰੀਦ ਨਿਸ਼ਕਾਮ ਸੇਵਾ ਸੁਸਾਇਟੀ ਦੀ ਚੇਅਰਪਰਸਨ ਬੀਬੀ ਫ਼ਾਤਿਮਾ ਦੀ ਅਗਵਾਈ ਵਿਚ ਦਰਗਾਹ ਲੱਖ ਦਾਤਾ ਪੀਰ ਅਤੇ ਗੁੱਗਾ ਮਾੜੀ 'ਤੇ ਕਰਵਾਇਆ ਜਾ ਰਿਹਾ ਸਰਵ ਧਰਮ ਸੰਮੇਲਨ 30ਵਾਂ ਰੌਸ਼ਨੀ ਦਿਵਸ ਅੱਜ ਸ਼ੁਰੂ ...

ਪੂਰੀ ਖ਼ਬਰ »

ਸਿੱਖੀ ਸੇਵਾ ਸੰਭਾਲ ਵਲੋਂ ਸਰਕਾਰੀ ਮਿਡਲ ਸਕੂਲ ਗੋਹ 'ਚ ਕੁਇਜ਼ ਮੁਕਾਬਲੇ ਕਰਵਾਏ

ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਸਿੱਖੀ ਸੇਵਾ ਸੰਭਾਲ, ਬੁੱਢਾ ਦਲ ਵਿਸ਼ਵ ਵਿਦਿਆਲਿਆ ਆਸ਼ਰਮ, ਪਿੰਡ ਗੋਹ ਅਤੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸਰਕਾਰੀ ਮਿਡਲ ਸਕੂਲ ਗੋਹ ਦੇ ਬਲਾਕ ਖੰਨਾ ਦੇ ਕਰਵਾਏ ਕੁਇਜ਼ ਮੁਕਾਬਲੇ ਵਿਚ ਪਹਿਲਾ ਸਥਾਨ ਅਤੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਮਲੌਦ ਵਿਖੇ ਮਨਾਇਆ ਸੰਵਿਧਾਨ ਦਿਵਸ

ਮਲੌਦ, 26 ਨਵੰਬਰ (ਦਿਲਬਾਗ ਸਿੰਘ ਚਾਪੜਾ)- ਬਲਾਕ ਕਾਂਗਰਸ ਮਲੌਦ ਵਲੋਂ ਸੰਵਿਧਾਨ ਦਿਵਸ ਬਾਹਰਲੇ ਸ਼ਿਵ ਮੰਦਰ ਮਲੌਦ ਵਿਖੇ ਮਨਾਇਆ ਗਿਆ | ਜਿਸ ਵਿਚ ਉਚੇਚੇ ਤੌਰ 'ਤੇ ਪੁਲਿਸ ਜ਼ਿਲ੍ਹਾ ਖੰਨਾ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ...

ਪੂਰੀ ਖ਼ਬਰ »

ਸਬ ਡਵੀਜ਼ਨ ਸਿਟੀ-2 ਖੰਨਾ ਤੋਂ ਸੇਵਾ ਮੁਕਤ ਹੋਏ ਲਾਈਨਮੈਨ ਸੁਰਿੰਦਰ ਕੁਮਾਰ ਤੇ ਗਿਰੀਰਾਜ ਸਨਮਾਨਿਤ

ਖੰਨਾ, 26 ਨਵੰਬਰ (ਮਨਜੀਤ ਸਿੰਘ ਧੀਮਾਨ)-ਪੀ.ਐੱਸ.ਪੀ.ਸੀ.ਐੱਲ ਸਬ ਡਿਵੀਜ਼ਨ ਸਿਟੀ-2 ਖੰਨਾ ਤੋਂ ਸੇਵਾ ਮੁਕਤ ਹੋਏ ਲਾਈਨਮੈਨ ਸੁਰਿੰਦਰ ਕੁਮਾਰ ਅਤੇ ਗਿਰੀਰਾਜ ਨੂੰ ਇੰਜ. ਜਗਰੂਪ ਸਿੰਘ ਐੱਸ.ਡੀ.ਓ. ਸਿਟੀ-2 ਖੰਨਾ ਦੀ ਅਗਵਾਈ ਹੇਠ ਇਕ ਸਾਦੇ ਸਮਾਗਮ ਵਿਚ ਪੀ.ਐੱਸ.ਈ.ਬੀ.ਇੰਪਲਾਈਜ਼ ...

ਪੂਰੀ ਖ਼ਬਰ »

ਗਰੀਨ ਗਰੋਵ ਵਿਖੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦਾ ਕੀਤਾ ਸਨਮਾਨ

ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)-ਗਰੀਨ ਗਰੋਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ 74ਵਾਂ ਸੰਵਿਧਾਨ ਦਿਵਸ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਨਾਲ ਮਨਾਇਆ ਗਿਆ ¢ ਸਮਾਗਮ ਦੀ ਪ੍ਰਧਾਨਗੀ ਸਕੂਲ ਦੀ ਪਿ੍ੰਸੀਪਲ ਸੂਜ਼ੀ ਜਾਰਜ ਨੇ ਕੀਤੀ ¢ ਭਾਰਤੀ ...

ਪੂਰੀ ਖ਼ਬਰ »

ਗਰੀਨਵਿਊ ਹਾਈ ਸਕੂਲ ਬੇਗੋਵਾਲ ਵਿਚ ਸ਼ਹੀਦੀ ਦਿਹਾੜਾ ਮਨਾਇਆ

ਦੋਰਾਹਾ, 26 ਨਵੰਬਰ (ਮਨਜੀਤ ਸਿੰਘ ਗਿੱਲ)-ਗਰੀਨਵਿਊ ਮਾਡਲ ਹਾਈ ਸਕੂਲ ਬੇਗੋਵਾਲ ਵਿਚ ਪ੍ਰਧਾਨ ਰਛਪਾਲ ਸਿੰਘ ਮਾਂਗਟ ਅਤੇ ਸਿੱਖ ਮਿਸ਼ਨਰੀ ਕਾਲਜ ਦੇ ਜ਼ੋਨਲ ਆਰਗੇਨਾਈਜ਼ਰ ਜਗਜੀਤ ਸਿੰਘ ਦੋਰਾਹਾ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ...

ਪੂਰੀ ਖ਼ਬਰ »

ਪਿੰਡ ਲੰਢਾ ਦੇ ਕਬੱਡੀ ਕੱਪ 'ਚ ਧਨੌਰੀ ਦੀ ਟੀਮ ਜੇਤੂ ਰਹੀ

ਦੋਰਾਹਾ, 26 ਨਵੰਬਰ (ਮਨਜੀਤ ਸਿੰਘ ਗਿੱਲ)-ਯੰਗ ਬਲੱਡ ਆਰਗੇਨਾਈਜ਼ੇਸ਼ਨ ਐਂਡ ਵੈੱਲਫੇਅਰ ਕਲੱਬ, ਪਿੰਡ ਲੰਢਾ ਵਲੋਂ ਕਰਵਾਏ ਗਏ ਦੋ ਰੋਜ਼ਾ ਕਬੱਡੀ ਕੱਪ 'ਚ ਆਖ਼ਰੀ ਦਿਨ ਕਬੱਡੀ 70 ਕਿੱਲੋ ਵਰਗ ਅਤੇ ਕਬੱਡੀ ਇਕ ਪਿੰਡ ਓਪਨ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਕਬੱਡੀ 70 ਕਿੱਲੋ ...

ਪੂਰੀ ਖ਼ਬਰ »

ਖੰਨਾ ਤੋਂ ਭਾਰੀ ਗਿਣਤੀ 'ਚ ਲੋਕ ਭਗਵਾਨ ਵਾਲਮੀਕਿ ਤੀਰਥ ਅੰਮਿ੍ਤਸਰ ਜਾਣਗੇ-ਬਲਰਾਮ ਬਾਲ

ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਵਾਲਮੀਕੀ ਧਰਮ ਸਮਾਜ ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਵੀਰੇਸ਼ ਵਿਜੈ ਦਾਨਵ ਦੀ ਅਗਵਾਈ ਵਿਚ ਸਾਰੇ ਵਾਲਮੀਕੀ ਸਮਾਜ ਨੂੰ ਨਾਲ ਲੈ ਕੇ 1 ਦਸੰਬਰ ਨੂੰ ਛੇਵਾਂ ਸਵਰਨ ਮੂਰਤੀ ਸਥਾਪਨਾ ਦਿਵਸ ਭਗਵਾਨ ਵਾਲਮੀਕੀ ਤੀਰਥ ...

ਪੂਰੀ ਖ਼ਬਰ »

ਕੁਲਾਰ ਪਬਲਿਕ ਸਕੂਲ ਕਿਸ਼ਨਗੜ੍ਹ-ਖੰਨਾ ਦਾ ਪਲੇਠਾ ਇਨਾਮ ਵੰਡ ਸਮਾਰੋਹ ਸਮਾਪਤ

ਬੀਜਾ, 26 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਸਿਹਤ ਸਹੂਲਤਾਂ ਮੁਹੱਈਆ ਕਰਨ ਵਾਲਾ ਕੁਲਾਰ ਹਸਪਤਾਲ ਬੀਜਾ ਦੀ ਅਗਵਾਈ ਵਾਲੀ ਕੁਲਾਰ ਵਿੱਦਿਅਕ ਸੰਸਥਾਵਾਂ ਦਾ ਜਿੱਥੇ ਅੱਜ ਮੈਡੀਕਲ ਸਿੱਖਿਆ ਖੇਤਰ ਵਿਚ ਸੂਬੇ ਭਰ ਵਿਚ ਹੀ ਨਹੀਂ, ਸਗੋਂ ਦੁਨੀਆਂ ਭਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX