ਭਦੌੜ, 26 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਇਥੋਂ ਨੇੜਲੇ ਪਿੰਡ ਦੀਪਗੜ੍ਹ ਵਿਖੇ ਅਨੁਸੂਚਿਤ ਜਾਤੀ ਦੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਪੰਚਾਇਤ ਵਲੋਂ ਐਸ. ਸੀ. ਵਰਗ ਨਾਲ ਸੰਬੰਧਿਤ ਪਰਿਵਾਰਾਂ ਲਈ ਲਗਾਏ ਜਾ ਰਹੇ ਬੋਰ ਦਾ ਕੰਮ ਜੋ ਕੁਝ ਦਿਨ ਪਹਿਲਾਂ ਰੋਕ ਦਿੱਤਾ ਗਿਆ ਸੀ | ਉਸ ਨੂੰ ਮੈਡਮ ਪੂਨਮ ਕਾਂਗੜਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਮੌਕੇ 'ਤੇ ਪਹੁੰਚ ਕੇ ਸ਼ੁਰੂ ਕਰਵਾ ਦਿੱਤਾ | ਉਥੇ ਕੰਮ ਰੁਕਵਾਉਣ ਵਾਲੇ ਸੰਬੰਧਿਤ ਅਧਿਕਾਰੀਆਂ ਨੂੰ ਅੱਗੇ ਤੋਂ ਅਜਿਹਾ ਨਾ ਦੀ ਚਿਤਾਵਨੀ ਦਿੱਤੀ | ਜਾਣਕਾਰੀ ਅਨੁਸਾਰ ਐਸ. ਸੀ. ਘਰਾਂ ਲਈ ਲੱਗਿਆ ਬੋਰ ਜੋ ਕੁਝ ਸਮੇਂ ਤੋਂ ਬੰਦ ਪਿਆ ਸੀ ਜਿਸ ਕਾਰਨ ਇਨ੍ਹਾਂ ਗ਼ਰੀਬ ਪਰਿਵਾਰਾਂ ਨੂੰ ਪਾਣੀ ਦੀ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਦੇ ਹੱਲ ਲਈ ਕੇਂਦਰ ਸਰਕਾਰ ਦੀ ਤਰਫ਼ੋਂ ਨਵੇਂ ਬੋਰ ਲਈ ਆਈ ਪੰਦਰਵੇਂ ਵਿੱਤ ਦੀ ਗ੍ਰਾਂਟ ਨਾਲ ਇਨ੍ਹਾਂ ਘਰਾਂ ਲਈ ਨਵਾਂ ਬੋਰ ਲਗਾਇਆ ਜਾ ਰਿਹਾ ਸੀ ਜਿਸ ਦੇ ਚੱਲਦੇ ਕੰਮ ਨੂੰ ਕੁਝ ਲੋਕਾਂ ਦੀ ਸ਼ਿਕਾਇਤ 'ਤੇ ਪੰਚਾਇਤ ਵਿਭਾਗ ਵਲੋਂ ਰੋਕ ਦਿੱਤਾ ਗਿਆ ਸੀ ਜਿਸ ਸੰਬੰਧੀ ਪਿੰਡ ਦੇ ਦਲਿਤ ਪਰਿਵਾਰਾਂ ਵਲੋਂ ਇਸ ਦੀ ਲਿਖਤੀ ਸ਼ਿਕਾਇਤ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਕੀਤੀ ਗਈ, ਜਿਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੈਡਮ ਪੂਨਮ ਕਾਂਗੜਾ ਨੇ ਪਿੰਡ ਦੀਪਗੜ੍ਹ ਦਾ ਦੌਰਾ ਕਰ ਕੇ ਮੌਕੇ 'ਤੇ ਹੀ ਸੰਬੰਧਿਤ ਅਧਿਕਾਰੀਆਂ ਦੀ ਖਿਚਾਈ ਕਰਦਿਆਂ ਬੋਰ ਦਾ ਕੰਮ ਮੁੜ ਸ਼ੁਰੂ ਕਰਵਾ ਦਿੱਤਾ ਹੈ | ਮੈਡਮ ਪੂਨਮ ਕਾਂਗੜਾ ਨੇ ਕਿਹਾ ਕਿ ਸਰਕਾਰਾਂ ਵਲੋਂ ਐਸ. ਸੀ. ਵਰਗ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਸਮੇਂ-ਸਮੇਂ 'ਤੇ ਲੋੜ ਅਨੁਸਾਰ ਫ਼ੰਡ ਮੁਹੱਈਆ ਕਰਵਾਏ ਜਾਂਦੇ ਹਨ ਪਰ ਕੁਝ ਅਧਿਕਾਰੀਆਂ ਦੀ ਢਿੱਲੀ ਕਾਰਗੁਜ਼ਾਰੀ ਤੇ ਅਣਗਹਿਲੀ ਕਾਰਨ ਉਨ੍ਹਾਂ ਫ਼ੰਡਾਂ ਦੀ ਵਰਤੋਂ ਨਹੀਂ ਕੀਤੀ ਜਾਂਦੀ ਜਿਸ ਕਾਰਨ ਐਸ. ਸੀ. ਭਾਈਚਾਰੇ ਦੇ ਲੋਕ ਕਈ ਸੁਵਿਧਾਵਾਂ ਤੋਂ ਵਾਂਝੇ ਰਹਿ ਜਾਂਦੇ ਹਨ, ਜਿਸ ਨੂੰ ਕਿਸੇ ਹਾਲਤ ਵਿਚ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਸਮੇਂ ਇਕੱਤਰ ਪਿੰਡ ਵਾਸੀਆਂ ਵਲੋਂ ਮੈਡਮ ਪੂਨਮ ਕਾਂਗੜਾ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਮੈਡਮ ਸੁਨੀਤਾ ਰਾਣੀ ਤਹਿਸੀਲ ਭਲਾਈ ਅਫ਼ਸਰ, ਮੈਡਮ ਮੈਘਾ ਮਾਨ ਡੀ. ਪੀ. ਆਰ. ਓ. ਬਰਨਾਲਾ, ਥਾਣਾ ਮੁਖੀ ਮੁਨੀਸ਼ ਕੁਮਾਰ ਹੋਰ ਅਧਿਕਾਰੀ ਵੀ ਹਾਜ਼ਰ ਸਨ |
ਬਰਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਕਲਗ਼ੀਧਰ ਸਾਹਿਬ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ...
ਬਰਨਾਲਾ, 26 ਨਵੰਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਵਲੋਂ ਇਕ ਕੁਇੰਟਲ 60 ਕਿੱਲੋ ਭੁੱਕੀ ਚੂਰਾ ਪੋਸਤ, ਕਾਰ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਸਖ਼ਤ ...
ਬਰਨਾਲਾ, 26 ਨਵੰਬਰ (ਅਸ਼ੋਕ ਭਾਰਤੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਜਾ ਰਹੇ ਅੰਤਰ ਕਾਲਜ ਖੇਡ ਮੁਕਾਬਲਿਆਂ 'ਚ ਐਸ. ਐਸ. ਡੀ. ਕਾਲਜ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਦਮਨੀਤ ਸਿੰਘ ਨੇ ਹੈਮਰ ਥਰੋ 'ਚ ਪਹਿਲਾ ਸਥਾਨ ਲੈ ਕੇ ਕਾਲਜ ਤੇ ਜ਼ਿਲ੍ਹਾ ਬਰਨਾਲਾ ਦਾ ...
ਮਹਿਲ ਕਲਾਂ, 26 ਨਵੰਬਰ (ਅਵਤਾਰ ਸਿੰਘ ਅਣਖੀ)-ਪਿੰਡ ਮਹਿਲ ਖ਼ੁਰਦ ਭਾਰਤੀ ਇਨਕਲਾਬੀ ਮਾਰਕਸਵਾਦੀ ਕਮਿਊਨਿਸਟ ਪਾਰਟੀ ਦੀ ਜ਼ਿਲ੍ਹਾ ਕਮੇਟੀ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਨਕਲਾਬੀ ਸਮਾਗਮ ਕਰਵਾਇਆ ਗਿਆ | ਇਸ ਸਮੇਂ ਇਨਕਲਾਬੀ ...
ਟੱਲੇਵਾਲ, 26 ਨਵੰਬਰ (ਸੋਨੀ ਚੀਮਾ)-ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਿਖੇ ਛੇਵੀਂ ਸਾਲਾਨਾ ਤਿੰਨ ਰੋਜ਼ਾ ਅਥਲੈਟਿਕਸ ਮੀਟ ਕਰਵਾਈ ਗਈ, ਜਿਸ ਦਾ ਉਦਘਾਟਨ ਸਕੂਲ ਦੇ ਐਮ. ਡੀ. ਰਛਪਾਲ ਕੌਰ ਨੇ ਕੀਤਾ | ਅਥਲੈਟਿਕਸ ਮੀਟ 'ਚ ਸਕੂਲ ਦੇ ਹਾਊਸ ਮਾਤਾ ਗੁਜਰੀ ਜੀ ਤੇ ...
ਤਪਾ ਮੰਡੀ, 26 ਨਵੰਬਰ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਬਣੇ ਓਵਰਬਿ੍ਜ 'ਤੇ ਪਿਛਲੇ ਕਈ ਮਹੀਨਿਆਂ ਤੋਂ ਬੰਦ ਪਈਆਂ ਲਾਈਟਾਂ ਕਾਰਨ ਰੋਹ 'ਚ ਆਏ ਦੁਕਾਨਦਾਰਾਂ ਵਲੋਂ ਹਾਈਵੇ ਅਥਾਰਿਟੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ...
ਤਪਾ ਮੰਡੀ, 26 ਨਵੰਬਰ (ਪ੍ਰਵੀਨ ਗਰਗ)-ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕਿ ਆਸ਼ਾ ਵਰਕਰ ਤੇ ਆਸ਼ਾ ਫੈਸੀਲਿਟੇਟਰਜ ਵਲੋਂ ਮੰਗਾਂ ਸੰਬੰਧੀ ਇਕ ਮੰਗ ਪੱਤਰ ਜ਼ਿਲ੍ਹਾ ਏਟਕ ਗਰੁੱਪ ਦੀ ਪ੍ਰਧਾਨ ਸੰਦੀਪ ਕÏਰ ਤਪਾ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਬਰਨਾਲਾ ਨੂੰ ...
ਬਰਨਾਲਾ, 26 ਨਵੰਬਰ (ਅਸ਼ੋਕ ਭਾਰਤੀ)-ਬੀ. ਵੀ. ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਸੰਵਿਧਾਨ ਦਿਵਸ ਨਾਲ ਸੰਬੰਧਿਤ ਇਕ ਨਾਟਕ ਪੇਸ਼ ਕੀਤਾ ਗਿਆ | ਪਿ੍ੰਸੀਪਲ ਸ੍ਰੀਮਤੀ ਅਰਾਧਨਾ ਵਰਮਾ ਨੇ ...
ਤਪਾ ਮੰਡੀ, 26 ਨਵੰਬਰ (ਪ੍ਰਵੀਨ ਗਰਗ)-ਭਾਕਿਯੂ ਏਕਤਾ (ਉਗਰਾਹਾਂ) ਤਪਾ ਇਕਾਈ ਦੇ ਪ੍ਰਧਾਨ ਰਾਜ ਸਿੰਘ ਸਿੱਧੂ ਦੀ ਅਗਵਾਈ 'ਚ ਯੂਨੀਅਨ ਦਾ ਇਕ ਵੱਡਾ ਜਥਾ ਮੋਹਾਲੀ ਲਈ ਰਵਾਨਾ ਹੋਇਆ | ਗੱਲਬਾਤ ਦÏਰਾਨ ਪ੍ਰਧਾਨ ਰਾਜ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ ਦਿੱਲੀ ਮੋਰਚੇ ਦੇ ਪੂਰੇ 2 ...
ਬਰਨਾਲਾ, 26 ਨਵੰਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਸੀ. ਆਈ. ਏ. ਸਟਾਫ਼ ਵਲੋਂ ਦੋ ਵਿਅਕਤੀਆਂ ਨੂੰ 56 ਕਿੱਲੋ ਭੁੱਕੀ, ਸਵਿਫ਼ਟ ਕਾਰ ਸਮੇਤ ਕਾਬੂ ਕਰ ਕੇ ਤਪਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ. ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ...
ਧਨੌਲਾ, 26 ਨਵੰਬਰ (ਚੰਗਾਲ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਚੇਅਰਮੈਨ ਸੁਖਮਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਭਾਰਤੀ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ...
ਬਰਨਾਲਾ, 26 ਨਵੰਬਰ (ਅਸ਼ੋਕ ਭਾਰਤੀ)-ਐਸ. ਬੀ. ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਂਦਾ ਹੈ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਮੈਡਮ ਕਮਲਜੀਤ ਕੌਰ ਤੇ ਵਾਈਸ ...
ਬਰਨਾਲਾ, 26 ਨਵੰਬਰ (ਅਸ਼ੋਕ ਭਾਰਤੀ)-ਪੰਜਾਬੀ ਸਾਹਿਤ ਸਭਾ ਰਜਿ: ਬਰਨਾਲਾ ਵਲੋਂ 28 ਨਵੰਬਰ ਨੂੰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਬਰਨਾਲਾ ਵਿਖੇ ਪ੍ਰਸਿੱਧ ਕਵੀ ਸੁਰਜੀਤ ਜੱਜ ਦੀ ਪੁਸਤਕ 'ਤੇ ਗੋਸ਼ਟੀ ਕਰਵਾਈ ਜਾ ਰਹੀ ਹੈ | ਇਹ ਜਾਣਕਾਰੀ ਸਭਾ ਦੇ ਪ੍ਰਧਾਨ ਪਰਮਜੀਤ ...
ਤਪਾ ਮੰਡੀ, 26 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਨਗਰ ਦੇ ਸਹਿਯੋਗ ਨਾਲ ਸ੍ਰੀ ਰਾਮ ਕਥਾ ਦੇ ਸ਼ੁੱਭ ਆਰੰਭ ਅਗਰਵਾਲ ਧਰਮਸ਼ਾਲਾ ਵਿਖੇ ਕਰਵਾਏ ਜਾ ਰਹੇ ਹਨ, ਦੇ ਸ਼ੁੱਭ ਆਰੰਭ ਤੋਂ ਪਹਿਲਾਂ ਸ਼ਹਿਰ 'ਚ ਸੁਹਾਗਣਾਂ ਵਲੋਂ ਤੁਲਸੀ ਕਲਸ਼ ਯਾਤਰਾ ਕੱਢੀ ਗਈ | ਧਾਰਮਿਕ ਸਮਾਗਮ ...
ਬਰਨਾਲਾ, 26 ਨਵੰਬਰ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਗਿਆ | ਪਿ੍ੰਸੀਪਲ ...
ਲੌਂਗੋਵਾਲ, 26 ਨਵੰਬਰ (ਸ. ਸ.ਖੰਨਾ, ਵਿਨੋਦ)-ਦਿੱਲੀ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਦਿੱਲੀ ਅੰਦੋਲਨ ਦੀ ਦੂਜੀ ਵਰ੍ਹੇਗੰਢ ਮÏਕੇ ਅੱਜ ਚੰਡੀਗੜ੍ਹ 'ਚ ਰਾਜ ਭਵਨ ਵੱਲ ਕੀਤੇ ਜਾ ਰਹੇ ਰੋਸ ਮੁਜ਼ਾਹਰੇ 'ਚ ਸ਼ਾਮਿਲ ...
ਮਹਿਲਾਂ ਚੌਕ, 26 ਨਵੰਬਰ (ਸੁਖਮਿੰਦਰ ਸਿੰਘ ਕੁਲਾਰ)-ਸ਼ਹੀਦ ਊਧਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਚੌਕ ਵਿਖੇ ਸੰਸਥਾ ਦੇ ਚੇਅਰਮੈਨ ਰਾਉਵਿੰਦਰ ਸਿੰਘ ਤੇ ਵਾਇਸ ਚੇਅਰਮੈਨ ਕੌਰ ਸਿੰਘ ਡੁੱਲਟ ਦੀ ਅਗਵਾਈ ਅਧੀਨ ਸਾਇੰਸ ਮੇਲਾ ਲਗਾਇਆ ਗਿਆ | ਮੇਲੇ ਦੀ ਸ਼ੁਰੂਆਤ ...
ਅਮਰਗੜ੍ਹ, 26 ਨਵੰਬਰ (ਸੁਖਜਿੰਦਰ ਸਿੰਘ ਝੱਲ)-ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਮਲੇਰਕੋਟਲਾ ਡਾ. ਰਵਿੰਦਰ ਰਿਸ਼ੀ ਵਲੋਂ ਸਿਹਤ ਤੰਦਰੁਸਤੀ ਕੇਂਦਰਾਂ ਦੀ ਸਮੀਖਿਆ ਕਰਨ ਲਈ ਬਲਾਕ ਸਿਹਤ ਕੇਂਦਰ ਅਮਰਗੜ੍ਹ ਅਧੀਨ ਸਮੂਹ ਸੀ. ਐਚ. ਓ. ਦੀ ਸਮੀਖਿਆ ...
ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਸਿਵਲ ਹਸਪਤਾਲ 'ਚ ਦਿਲ ਦੇ ਰੋਗਾਂ ਦੇ ਇਲਾਜ ਲਈ ਕੇਂਦਰ ਸਥਾਪਤ ਕਰਨ ਲਈ ਸਰਕਾਰੀ ਪੱਧਰ 'ਤੇ ਸਰਗਰਮੀ ਸ਼ੁਰੂ ਹੋ ਗਈ ਹੈ | ਐਸ. ਐਮ. ਓ. ਡਾ. ਕਿ੍ਪਾਲ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਪੱਤਰ ਹਾਸਲ ਹੋਇਆ ਹੈ ਜਿਸ ਰਾਹੀਂ ...
ਜਖੇਪਲ, 26 ਨਵੰਬਰ (ਮੇਜਰ ਸਿੰਘ ਸਿੱਧੂ)-ਪਿੰਡ ਜਖੇਪਲ ਚੋਵਾਸ ਦੇ ਕਿਸਾਨ ਸੁਰਿੰਦਰ ਕੁਮਾਰ ਪੁੱਤਰ ਸ਼ਿਵਜੀ ਰਾਮ ਦੇ ਖੇਤ 'ਚੋਂ ਚੋਰ ਰਾਤ ਨੂੰ ਬਿਜਲੀ ਦੇ ਟਰਾਂਸਫਾਰਮ 'ਚੋਂ ਤਾਂਬਾ ਤੇ ਤੇਲ ਚੋਰੀ ਕਰ ਕੇ ਲੈ ਗਏ | ਉਕਤ ਚੋਰੀ ਦਾ ਚਕੋਤਰੇਦਾਰ ਨਾਇਬ ਸਿੰਘ ਪੁੱਤਰ ਲਾਲ ...
ਸੰਗਰੂਰ, 26 ਨਵੰਬਰ (ਚÏਧਰੀ ਨੰਦ ਲਾਲ ਗਾਂਧੀ)-ਸਥਾਨਕ ਜ਼ਿਲ੍ਹਾ ਪੈਨਸ਼ਨ ਭਵਨ ਤਹਿਸੀਲ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ 'ਚੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਮਾਜ ਸੇਵੀ ਸੰਸਥਾ ਸਟੇਟ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵਲੋਂ ਸੱਭਿਆਚਾਰਕ ਤੇ ...
ਸੰਗਰੂਰ, 26 ਨਵੰਬਰ (ਧੀਰਜ ਪਸ਼ੋਰੀਆ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਕੋ ਕਨਵੀਨਰ ਜਸਵਿੰਦਰ ਸਿੰਘ ਜੱਸਾ ਪਸੋਰੀਆ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਪੰਜਾਬ ਦੇ ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਲੱਖਾ ਮੁਲਾਜ਼ਮਾਂ ਤੇ ...
ਕÏਹਰੀਆਂ, 26 ਨਵੰਬਰ (ਮਾਲਵਿੰਦਰ ਸਿੰਘ ਸਿੱਧੂ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਉੱਭਿਆ ਵਿਖੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ 553ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਸਮੂਹ ਸਟਾਫ਼, ...
ਲਹਿਰਾਗਾਗਾ, 26 ਨਵੰਬਰ (ਅਸ਼ੋਕ ਗਰਗ)-ਨਗਰ ਕੌਂਸਲ ਲਹਿਰਾਗਾਗਾ ਅਧੀਨ ਪੈਂਦੇ ਇਲਾਕੇ 'ਚ ਪਿਛਲੇ 12 ਸਾਲਾਂ ਦÏਰਾਨ ਵਾਹੀਯੋਗ ਜ਼ਮੀਨ ਨੂੰ ਵਪਾਰਕ ਤÏਰ 'ਤੇ ਤਬਦੀਲ ਕਰਨ ਲਈ ਕਿਸੇ ਵੀ ਵਿਅਕਤੀ ਵਲੋਂ ਐਨ. ਓ. ਸੀ. ਨਹੀਂ ਲਈ ਗਈ ਜਦ ਕਿ ਐਨ. ਓ. ਸੀ. ਰਾਹੀਂ ਵੀ ਨਗਰ ਕੌਂਸਲ ਨੂੰ ...
ਮਲੇਰਕੋਟਲਾ, 26 ਨਵੰਬਰ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੇ ਤਾਰਾ ਕਾਨਵੈਂਟ ਸਕੂਲ ਵਿਖੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਤੇ ਜ਼ਿਲ੍ਹਾ ਸਿੱਖਿਆ ਅਫਸਰ ਮਾਲੇਰਕੋਟਲਾ ਸੰਜੀਵ ਕੁਮਾਰ ਸ਼ਰਮਾ ਦੀ ਯੋਗ ਅਗਵਾਈ 'ਚ 66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੋ-ਖੋ ...
ਮਹਿਲ ਕਲਾਂ, 26 ਨਵੰਬਰ (ਅਵਤਾਰ ਸਿੰਘ ਅਣਖੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਦੇ ਵਿਹੜੇ 'ਚ ਇੰਚਾਰਜ ਪਿ੍ੰਸੀਪਲ ਸੁਰਜਨ ਸਿੰਘ ਦੀ ਅਗਵਾਈ ਹੇਠ ਪੰਜਾਬੀ ਮੇਲਾ ਲਗਾਇਆ ਗਿਆ | ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਸੁਖਵਿੰਦਰ ਸਿੰਘ ਗੁਰਮ ਤੇ ਬਿੰਦਰ ਸਿੰਘ ...
ਰੂੜੇਕੇ ਕਲਾਂ, 26 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ. ਡੀ. ਮੈਡਮ ਕਰਮਜੀਤ ਕੌਰ ਦੇਵਾ ਦੀ ਅਗਵਾਈ 'ਚ ਦੋ ਰੋਜ਼ਾ ਪ੍ਰਾਇਮਰੀ ਤੇ ਹਾਈ ਵਿੰਗ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX