ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲੱਗਦਾ ਹੈ। -ਡੇਨੀਅਲ ਵੈਥਸਟ

ਜਲੰਧਰ

15 ਸਾਲ ਤੋਂ ਉਸਾਰੀ ਨਾ ਕਰਨ ਵਾਲੇ ਅਲਾਟੀਆਂ ਦੇ ਪਲਾਟ ਜ਼ਬਤ ਕਰੇਗਾ ਟਰੱਸਟ

ਸ਼ਿਵ ਸ਼ਰਮਾ
ਜਲੰਧਰ, 26 ਨਵੰਬਰ-ਪੰਜਾਬ ਸਰਕਾਰ ਉਨ੍ਹਾਂ ਅਲਾਟੀਆਂ ਦੇ ਪਲਾਟ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕਰ ਸਕਦੀ ਹੈ ਜਿਨ੍ਹਾਂ ਨੇ 15 ਸਾਲ ਤੋਂ ਅਜੇ ਤੱਕ ਕਿਸੇ ਤਰਾਂ ਦੀ ਕੋਈ ਉਸਾਰੀ ਨਹੀਂ ਕੀਤੀ ਹੈ ਜਿਸ ਨਾਲ ਟਰੱਸਟ ਨੂੰ ਬਣਦੇ ਜੁਰਮਾਨੇ ਦੀਆਂ ਨਾ ਤਾਂ ਰਕਮਾਂ ਆ ਰਹੀਆਂ ਹਨ ਤੇ ਨਾ ਹੀ ਪਲਾਟਾਂ 'ਤੇ ਲੰਬੇ ਸਮੇਂ ਤੋਂ ਉਸਾਰੀ ਨਹੀਂ ਕੀਤੀ ਜਾ ਰਹੀ ਹੈ | ਪਲਾਟ ਦੀ ਵਿੱਕਰੀ ਤਾਂ ਹੁੰਦੀ ਰਹਿੰਦੀ ਹੈ ਪਰ ਲੰਬੇ ਸਮੇਂ ਤੋਂ ਉਸਾਰੀ ਦਾ ਕੰਮ ਰਹਿ ਜਾਂਦਾ ਹੈ | ਇੰਪਰੂਵਮੈਂਟ ਟਰੱਸਟ ਦੀਆਂ ਸਕੀਮਾਂ ਵਿਚ ਲੰਬੇ ਸਮੇਂ ਤੋਂ ਉਸਾਰੀ ਨਾ ਕਰਨ ਵਾਲੇ ਪਲਾਟਾਂ ਦਾ ਰੇੜਕਾ ਚੱਲਦਾ ਰਿਹਾ ਹੈ ਕਿਉਂਕਿ ਕਈ ਲੋਕਾਂ ਨੇ ਅਜੇ ਤੱਕ ਉਸਾਰੀ ਨਾ ਕਰਨ ਦੀਆਂ ਫ਼ੀਸਾਂ ਜਮਾਂ ਨਹੀਂ ਕਰਵਾਈਆਂ ਹਨ | ਉਨ੍ਹਾਂ ਦੀਆਂ ਫ਼ੀਸਾਂ 'ਤੇ ਜੁਰਮਾਨਾ ਲੱਗ ਕੇ ਉਹ ਰਕਮਾਂ ਕਾਫ਼ੀ ਵਧ ਚੁੱਕੀਆਂ ਹਨ | ਪੰਜਾਬ ਸਰਕਾਰ ਦੀ ਹਦਾਇਤ 'ਤੇ ਟਰੱਸਟਾਂ ਵਲੋਂ ਇਸ ਮਾਮਲੇ ਵਿਚ ਜਲਦੀ ਹੀ ਅਲਾਟੀਆਂ ਨੂੰ ਹਦਾਇਤ ਜਾਰੀ ਕਰਨ ਜਾ ਰਿਹਾ ਹੈ | ਪਲਾਟਾਂ ਨੂੰ ਜ਼ਬਤ ਕਰਨ ਤੋਂ ਪਹਿਲਾਂ ਅਲਾਟੀਆਂ ਨੂੰ ਤਿੰਨ ਮਹੀਨੇ ਦਾ ਸਮਾਂ ਦਿੱਤਾ ਜਾਵੇਗਾ ਤਾਂ ਜੋ ਲੋਕ ਆਪਣੇ ਪਲਾਟਾਂ ਦੀ ਉਸਾਰੀ ਨਾ ਕਰਨ 'ਤੇ ਪਏ ਜੁਰਮਾਨਿਆਂ ਦੀਆਂ ਰਕਮਾਂ ਨੂੰ ਜਮਾਂ ਕਰਵਾ ਦੇਣ | ਇੰਪਰੂਵਮੈਂਟ ਟਰੱਸਟ ਵਲੋਂ ਇਸ ਬਾਰੇ ਜਲਦੀ ਹੀ ਪਲਾਟਾਂ 'ਤੇ ਉਸਾਰੀ ਨਾ ਕਰਨ ਵਾਲੇ ਅਲਾਟੀਆਂ ਨੂੰ ਨੋਟਿਸ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ | ਇਹ ਨਿਯਮ 15 ਸਾਲ ਪੁਰਾਣੇ ਅਲਾਟ ਪਲਾਟਾਂ 'ਤੇ ਲਾਗੂ ਹੋਏਗਾ | ਟਰੱਸਟ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਅਲਾਟੀਆਂ ਨੂੰ ਪਲਾਟਾਂ ਦੀ ਜ਼ਬਤੀ ਤੋਂ ਬਚਣ ਲਈ ਉਨ੍ਹਾਂ ਨੂੰ ਲੱਗਾ ਜੁਰਮਾਨਾ ਜਮਾਂ ਵੀ ਕਰਵਾਉਣਾ ਪਏਗਾ ਤੇ ਇਸ ਤੋਂ ਇਲਾਵਾ ਤਿੰਨ ਮਹੀਨੇ ਵਿਚ ਨਕਸ਼ਾ ਪਾਸ ਕਰਵਾ ਕੇ ਪਲਾਟਾਂ 'ਤੇ ਉਸਾਰੀ ਕਰਨੀ ਪਏਗੀ | ਜੇਕਰ ਜੁਰਮਾਨੇ ਜਮਾਂ ਕਰਵਾ ਕੇ ਵੀ ਉਸਾਰੀ ਨਹੀਂ ਕੀਤੀ ਜਾਂਦੀ ਤਾਂ ਉਨ੍ਹਾਂ ਨੂੰ ਜ਼ਬਤ ਕਰ ਲਿਆ ਜਾਵੇਗਾ | ਪੰਜਾਬ ਸਰਕਾਰ ਦੀ ਇਸ ਹਦਾਇਤ ਨਾਲ ਟਰੱਸਟਾਂ ਨੂੰ ਵੀ ਕਾਫ਼ੀ ਆਮਦਨ ਆ ਸਕਦੀ ਹੈ | ਅਲਾਟੀਆਂ ਵੱਲ ਕਰੋੜਾਂ ਰੁਪਏ ਅਜੇ ਵੀ ਫ਼ੀਸਾਂ ਜੁਰਮਾਨਿਆਂ ਦਾ ਖੜ੍ਹਾ ਹੈ ਜਿਹੜਾ ਕਿ ਟਰੱਸਟ ਨੇ ਪਲਾਟਾਂ 'ਤੇ ਉਸਾਰੀ ਨਾ ਕਰਨ ਵਾਲਿਆਂ 'ਤੇ ਪਾਈ ਸੀ | ਜਿਨ੍ਹਾਂ ਲੋਕਾਂ ਨੇ ਇੰਪਰੂਵਮੈਂਟ ਟਰੱਸਟਾਂ ਵਿਚ ਪਲਾਟ ਅਲਾਟ ਹੋਣ 'ਤੇ ਉਸਾਰੀ ਨਹੀਂ ਕੀਤੀ ਹੈ, ਉਨ੍ਹਾਂ ਦੀ ਗਿਣਤੀ ਸੈਂਕੜਿਆਂ ਵਿਚ ਹੋਏਗੀ | ਟਰੱਸਟ ਵਲੋਂ ਇਸ ਤਰਾਂ ਦੇ ਅਲਾਟੀਆਂ ਨੂੰ ਉਸਾਰੀ ਨਾ ਕਰਨ 'ਤੇ ਕਾਫ਼ੀ ਜੁਰਮਾਨੇ ਪਾਏ ਗਏ ਹਨ ਜਿਹੜੀਆਂ ਕਿ ਰਕਮਾਂ ਅਲਾਟੀਆਂ ਵੱਲ ਖੜੀਆਂ ਹਨ |
ਕਾਲੋਨੀਆਂ ਵਿਕਸਿਤ ਨਾ ਹੋਣ ਕਰਕੇ ਸਰਕਾਰ ਨੇ ਲਿਆ ਫ਼ੈਸਲਾ
ਪੰਜਾਬ ਸਰਕਾਰ ਨੇ ਇੰਪਰੂਵਮੈਂਟ ਟਰੱਸਟ ਦੀਆਂ ਕਾਲੋਨੀਆਂ ਵਿਚ ਅਲਾਟ ਕੀਤੇ ਗਏ ਪਲਾਟਾਂ 'ਤੇ ਲੰਬੇ ਸਮੇਂ ਤੋਂ ਉਸਾਰੀ ਨਾ ਕਰਨ ਵਾਲਿਆਂ ਦੇ ਪਲਾਟ ਜ਼ਬਤੀ ਕਰਨ ਦਾ ਫ਼ੈਸਲਾ ਇਸ ਕਰਕੇ ਵੀ ਲਿਆ ਹੈ ਕਿਉਂਕਿ ਇਸ ਨਾਲ ਟਰੱਸਟ ਦੀਆਂ ਕਾਲੋਨੀਆਂ ਤੇਜ਼ੀ ਨਾਲ ਵਿਕਸਿਤ ਨਹੀਂ ਹੋ ਰਹੀਆਂ ਹਨ | ਕਾਲੋਨੀਆਂ ਵਿਚ ਕਾਫ਼ੀ ਗਿਣਤੀ ਵਿਚ ਪਲਾਟ ਖ਼ਾਲੀ ਪਏ ਹਨ | ਜੇਕਰ ਕਾਲੋਨੀਆਂ ਵਿਚ ਇਹ ਪਲਾਟਾਂ 'ਤੇ ਉਸਾਰੀ ਨਹੀਂ ਹੋਏਗੀ ਤਾਂ ਕਾਲੋਨੀਆਂ ਵਿਚ ਹੋਰ ਜ਼ਮੀਨਾਂ ਦੀ ਵਿੱਕਰੀ 'ਤੇ ਕਾਫ਼ੀ ਅਸਰ ਪੈਂਦਾ ਹੈ | ਇਸ ਕਰਕੇ ਪੰਜਾਬ ਸਰਕਾਰ ਇਸ ਮਾਮਲੇ ਵਿਚ ਪਲਾਟਾਂ 'ਤੇ ਉਸਾਰੀ ਨਾ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਣ ਜਾ ਰਹੀ ਹੈ | ਸਰਕਾਰ ਵਲੋਂ ਆਉਣ ਵਾਲੇ ਸਮੇਂ ਵਿਚ ਆਪਣੀਆਂ ਵਸੂਲੀਆਂ ਦੇ ਮਾਮਲੇ ਵਿਚ ਕਾਰਵਾਈ ਦੇ ਕੰਮ ਵਿਚ ਤੇਜ਼ੀ ਲਿਆਈ ਜਾ ਸਕਦੀ ਹੈ |

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡੀ. ਸੀ. ਦਫ਼ਤਰ ਵਿਖੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ

ਜਲੰਧਰ, 26 ਨਵੰਬਰ (ਜਸਪਾਲ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਅਤੇ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਦੀ ਅਗਵਾਈ ਹੇਠ ਜਥੇਬੰਦੀ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ...

ਪੂਰੀ ਖ਼ਬਰ »

ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

-ਮਾਮਲਾ ਮਾਰੂ ਹਥਿਆਰਾਂ ਸਮੇਤ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣ ਦਾ- ਜਲੰਧਰ ਛਾਉਣੀ, 26 ਨਵੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਮਾਰੂ ਹਥਿਆਰਾਂ ਸਮੇਤ ਸੋਸ਼ਲ ਮੀਡੀਆ 'ਤੇ ਤਸਵੀਰਾਂ ਅੱਪਲੋਡ ਕਰਨ ਦੇ ਮਾਮਲੇ 'ਚ ਲੱਧੇਵਾਲੀ ਵਾਸੀ ਦੋ ਵਿਅਕਤੀਆਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋਸ਼ੀ ਕਾਬੂ

ਜਲੰਧਰ ਛਾਉਣੀ, 26 ਨਵੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਪੁਲਿਸ ਚੌਂਕੀ ਦਕੋਹਾ ਦੀ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰਦੇ ਹੋਏ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਜਾਇਬ ਸਿੰਘ ਨੇ ...

ਪੂਰੀ ਖ਼ਬਰ »

ਜਲੰਧਰ ਨਗਰ ਨਿਗਮ ਨੇ ਕੰਮ ਚਲਾਉਣ ਲਈ ਸਰਕਾਰ ਤੋਂ ਮੰਗੇ ਹੋਰ ਅਫ਼ਸਰ

ਜਲੰਧਰ, 26 ਨਵੰਬਰ (ਸ਼ਿਵ)- ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਪੰਜਾਬ ਸਰਕਾਰ ਨੇ ਜਲੰਧਰ ਸ਼ਹਿਰ ਦਾ ਵਿਕਾਸ ਨੂੰ ਦੇਖਣ ਲਈ ਇੰਚਾਰਜ ਨਿਯੁਕਤ ਕੀਤਾ ਹੈ ਪਰ ਉਨ੍ਹਾਂ ਦੇ ਇੰਚਾਰਜ ਲੱਗੇ ਹੋਣ ਦੇ ਬਾਵਜੂਦ ਜਲੰਧਰ ਨਿਗਮ ਵਿਚ ਅਫ਼ਸਰਾਂ, ...

ਪੂਰੀ ਖ਼ਬਰ »

ਦੇਸ਼ ਭਗਤ ਯਾਦਗਾਰ ਕਮੇਟੀ ਦੇ ਅਜਮੇਰ ਸਿੰਘ ਮੁੜ ਪ੍ਰਧਾਨ ਤੇ ਮਾੜੀਮੇਘਾ ਜਨਰਲ ਸਕੱਤਰ ਚੁਣੇ

ਜਲੰਧਰ, 26 ਨਵੰਬਰ (ਜਸਪਾਲ ਸਿੰਘ)-ਦੇਸ਼ ਭਗਤ ਯਾਦਗਾਰ ਕਮੇਟੀ ਦੇ ਤਿੰਨ ਵਰਿ੍ਹਆਂ ਬਾਅਦ ਅਹੁਦੇਦਾਰਾਂ ਦੀ ਚੋਣ ਕਰਨ ਸਬੰਧੀ ਜਨਰਲ ਬਾਡੀ ਦੇ ਹੋਏ ਜਨਰਲ ਇਜਲਾਸ 'ਚ ਅੱਜ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ, ਜਿਸ ਵਿਚ ਅਜਮੇਰ ਸਿੰਘ ਨੂੰ ਕਮੇਟੀ ਦਾ ਮੁੜ ...

ਪੂਰੀ ਖ਼ਬਰ »

ਹਾਦਸੇ 'ਚ ਮਰਨ ਵਾਲੇ ਨੌਜਵਾਨ ਦੀ ਹੋਈ ਪਛਾਣ

ਮਾਮਲਾ ਬੱਸ ਅੱਡੇ ਵਾਲੇ ਪੁਲ 'ਤੇ ਹੋਏ ਹਾਦਸੇ ਦਾ ਜਲੰਧਰ, 26 ਨਵੰਬਰ (ਐੱਮ. ਐੱਸ. ਲੋਹੀਆ)- ਬੀਤੀ ਰਾਤ ਬੱਸ ਅੱਡੇ ਵਾਲੇ ਪੁੱਲ 'ਤੇ ਵਾਪਰੇ ਹਾਦਸੇ ਦੌਰਾਨ ਮਰਨ ਵਾਲੇ ਨੌਜਵਾਨ ਦੀ ਪਛਾਣ ਹੋ ਗਈ ਹੈ | ਮਾਮਲੇ ਦੀ ਜਾਂਚ ਕਰ ਰਹੇ ਥਾਣਾ ਨਵੀਂ ਬਾਰਾਂਦਰੀ ਦੇ ਐੱਸ.ਆਈ. ਹਰਦੇਵ ...

ਪੂਰੀ ਖ਼ਬਰ »

ਰਾਮਾ ਮੰਡੀ 'ਚ ਵਧਿਆ ਲੁਟੇਰਿਆਂ ਦਾ ਕਹਿਰ-ਦਿਨ ਦਿਹਾੜੇ ਅਧਿਆਪਕਾ ਤੋਂ ਲੱਖਾਂ ਦੇ ਗਹਿਣੇ ਤੇ ਨਕਦੀ ਲੁੱਟੀ

ਜਲੰਧਰ ਛਾਉਣੀ, 26 ਨਵੰਬਰ (ਪਵਨ ਖਰਬੰਦਾ)-ਚੋਰ ਲੁਟੇਰਿਆਂ ਨੂੰ ਕਾਬੂ ਕਰਨ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਕਮਿਸ਼ਨਰੇਟ ਪੁਲਿਸ ਦੇ ਦਾਅਵਿਆਂ ਨੂੰ ਛਿੱਕੇ ਟੰਗਦੇ ਹੋਏ ਅੱਜ ਦਿਨ ਦਿਹਾੜੇ ਰਾਮਾ ਮੰਡੀ ਦੇ ਲੱਧੇਵਾਲੀ ਖੇਤਰ 'ਚ ਇਕ ਨਿੱਜੀ ਸਕੂਲ ਦੀ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਜੀ. ਐਸ. ਟੀ. ਵਿਭਾਗ ਵਲੋਂ ਨੋਟਿਸ ਭੇਜਣ ਤੋਂ ਸਨਅਤਕਾਰ ਹੋਏ ਨਾਰਾਜ਼

ਜਲੰਧਰ, 26 ਨਵੰਬਰ (ਸ਼ਿਵ)-ਇੰਡਸਟਰੀਅਲ ਅਸਟੇਟ ਐਕਸਟੈਨਸ਼ਨ ਵੈੱਲਫੇਅਰ ਸੁਸਾਇਟੀ ਦੀ ਹੋਈ ਮੀਟਿੰਗ ਵਿਚ ਸਨਅਤਕਾਰਾਂ ਨੇ ਜੀ. ਐੱਸ. ਟੀ. ਵਿਭਾਗ ਵਲੋਂ ਮਿਸ ਮੈਚ (ਮਿਲਾਣ) ਦੇ ਜੁਰਮਾਨੇ ਵਾਲੇ ਨੋਟਿਸ ਭੇਜਣ ਤੋਂ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਕਿਹਾ ਹੈ ਕਿ ਵਿਭਾਗ ਨੂੰ ...

ਪੂਰੀ ਖ਼ਬਰ »

ਐੱਨ. ਐੱਚ. ਐੱਸ. ਹਸਪਤਾਲ 'ਚ ਖੇਡ ਦੀ ਸੱਟ ਅਤੇ ਆਰਥਰੋਸਕੋਪੀ ਵਿਭਾਗ ਵਲੋਂ ਮੁਫ਼ਤ ਆਪ੍ਰੇਸ਼ਨ ਕੈਂਪ ਕੱਲ੍ਹ ਤੋਂ

ਜਲੰਧਰ, 26 ਨਵੰਬਰ (ਐੱਮ. ਐੱਸ. ਲੋਹੀਆ)- ਐੱਨ.ਐੱਚ.ਐੱਸ ਹਸਪਤਾਲ 'ਚ ਖੇਡ ਦੀ ਸੱਟ ਅਤੇ ਆਰਥਰੋਸਕੋਪੀ ਵਿਭਾਗ ਵਲੋਂ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ | 28 ਨਵੰਬਰ ਤੋਂ ਸ਼ੁਰੂ ਹੋਣ ਵਾਲਾ ਇਹ ਕੈਂਪ 3 ਦਸੰਬਰ ਤੱਕ ਚੱਲੇਗਾ, ਜਿਸ ਦੌਰਾਨ ਰੋਜ਼ਾਨਾ ਸਵੇਰੇ 10 ਵਜੇ ...

ਪੂਰੀ ਖ਼ਬਰ »

ਟਾਹਲੀ ਤੇ ਹੋਰਨਾਂ ਆਗੂਆਂ ਵਲੋਂ ਸੰਵਿਧਾਨ ਦਿਵਸ ਮੌਕੇ ਡਾ. ਅੰਬੇਡਕਰ ਨੂੰ ਸ਼ਰਧਾਂਜਲੀਆਂ ਭੇਟ

ਜਲੰਧਰ, 26 ਨਵੰਬਰ (ਜਸਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਜਲੰਧਰ ਦਿਹਾਤੀ ਦੇ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਟਾਹਲੀ ਤੇ ਹੋਰਨਾਂ ਸੀਨੀਅਰ ਆਗੂਆਂ ਵਲੋਂ ਅੱਜ ਸੰਵਿਧਾਨ ਦਿਵਸ ਮੌਕੇ ਡਾ. ਬੀ. ਆਰ. ਅੰਬੇਡਕਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਆਗੂਆਂ ਨੇ ਸਥਾਨਕ ਡਾ. ...

ਪੂਰੀ ਖ਼ਬਰ »

ਨਿਊ ਰੂਬੀ ਹਸਪਤਾਲ 'ਚ ਮੁਫ਼ਤ ਮੈਗਾ ਕੈਂਪ ਦੌਰਾਨ 30 ਗੈਸਟਰੋ ਸਰਜਰੀਆਂ ਕੀਤੀਆਂ

ਜਲੰਧਰ, 26 ਨਵੰਬਰ (ਐੱਮ. ਐੱਸ. ਲੋਹੀਆ)- ਸਥਾਨਕ ਲਿੰਕ ਰੋਡ 'ਤੇ ਚੱਲ ਰਹੇ ਨਿਊ ਰੂਬੀ ਹਸਪਤਾਲ 'ਚ ਮੁਫ਼ਤ ਸਰਜਰੀ ਅਤੇ ਦਿਲ ਦੇ ਰੋਗਾਂ ਦਾ ਕੈਂਪ ਲਗਾਇਆ ਗਿਆ, ਜਿਸ ਦੌਰਾਨ ਵਿਦੇਸ਼ ਤੋਂ ਆਏ ਡਾਕਟਰਾਂ ਨੇ ਕਰੀਬ 30 ਮਰੀਜ਼ਾਂ ਦੀ ਮੁਫ਼ਤ ਗੈਸਟਰੋ ਸਰਜਰੀ ਕੀਤੀ | ਡਾ. ਕੇ.ਐੱਸ.ਜੀ. ...

ਪੂਰੀ ਖ਼ਬਰ »

'ਆਪ' ਸਰਕਾਰ 'ਚ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧੀਆਂ-ਚੌਹਾਨ

ਜਲੰਧਰ, 26 ਨਵੰਬਰ (ਜਸਪਾਲ ਸਿੰਘ)-ਰਾਜਪੂਤ ਕਲਿਆਣ ਬੋਰਡ ਦੇ ਸਾਬਕਾ ਵਾਈਸ ਚੇਅਰਮੈਨ ਅਤੇ ਸਾਬਕਾ ਕੌਂਸਲਰ ਬਲਬੀਰ ਸਿੰਘ ਚੌਹਾਨ ਨੇ 'ਆਪ' ਸਰਕਾਰ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਨੂੰ ਬੇਹੱਦ ਨਿਰਾਸ਼ਾਜਨਕ ਦੱਸਦੇ ਹੋਏ ਕਿਹਾ ਕਿ ਸਰਕਾਰ ਨੇ ਲੋਕਾਂ ਦੇ ਮਸਲਿਆਂ ਤੋਂ ਇਕ ...

ਪੂਰੀ ਖ਼ਬਰ »

ਰਾਮਾ ਮੰਡੀ 'ਚ ਸੋਮਵਾਰ ਨੂੰ ਸੁਨਾਰ ਤੇ ਕੱਪੜਿਆਂ ਦੀਆਂ ਦੁਕਾਨਾਂ ਰਹਿਣਗੀਆਂ ਬੰਦ-ਪ੍ਰਧਾਨ ਭਾਟੀਆ

ਜਲੰਧਰ ਛਾਉਣੀ, 26 ਨਵੰਬਰ (ਪਵਨ ਖਰਬੰਦਾ)-ਮਹੀਨੇ ਦੇ ਅੰਤਲੇ ਸੋਮਵਾਰ ਦੇ ਸਬੰਧ 'ਚ ਰਾਮਾ ਮੰਡੀ ਮਾਰਕੀਟ 'ਚ ਸਥਿਤ ਕੱਪੜਿਆਂ ਅਤੇ ਸੁਨਿਆਰਿਆਂ ਦੀਆਂ ਸਾਰੀਆਂ ਹੀ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ ਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰ ਦੇ ...

ਪੂਰੀ ਖ਼ਬਰ »

ਇਤਿਹਾਸਕ ਗੁ. ਸ੍ਰੀ ਥੜ੍ਹਾ ਸਾਹਿਬ ਤੋਂ ਮਹਾਨ ਨਗਰ ਕੀਰਤਨ ਸਜਾਇਆ

ਜਲੰਧਰ ਛਾਉਣੀ, 26 ਨਵੰਬਰ (ਪਵਨ ਖਰਬੰਦਾ)-ਪਾਤਸ਼ਾਹੀ ਨੌਵੀਂ ਧੰਨ-ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਦੇ ਸਬੰਧ 'ਚ ਪਿੰਡ ਹਜ਼ਾਰਾ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਦੇ ...

ਪੂਰੀ ਖ਼ਬਰ »

ਪਰਗਟ ਸਿੰਘ ਸੰਧੂ ਦਾ ਖਾਲਸਾ ਕਾਲਜ ਵਿਖੇ ਪਹੁੰਚਣ 'ਤੇ ਸਨਮਾਨ

ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਲਾਇਲਪੁਰ ਖ਼ਾਲਸਾ ਕਾਲਜ ਦੇ ਪੁਰਾਣੇ ਵਿਦਿਆਰਥੀ ਅਤੇ ਗਾਲਟ ਸਿਟੀ ਕੈਲੀਫੌਰਨੀਆਂ (ਅਮਰੀਕਾ) ਦੇ ਲਗਾਤਾਰ ਦੂਸਰੀ ਵਾਰ ਮੇਅਰ ਚੁਣੇ ਗਏ ਉੱਘੇ ਪ੍ਰਵਾਸੀ ਭਾਰਤੀ ਪਰਗਟ ਸਿੰਘ ਸੰਧੂ ਅੱਜ ਉਚੇਚੇ ਤੌਰ 'ਤੇ ਖ਼ਾਲਸਾ ਕਾਲਜ ਪੁੱਜੇ, ਜਿੱਥੇ ...

ਪੂਰੀ ਖ਼ਬਰ »

ਜਲੰਧਰ ਦੀਆਂ ਸੰਗਤਾਂ ਵਲੋਂ ਸ਼ਹੀਦੀ ਦਿਹਾੜਾ ਅਤੇ ਪ੍ਰਕਾਸ਼ ਪੁਰਬ ਦੀਆਂ ਮਿਤੀਆਂ ਬਾਰੇ ਵਿਚਾਰ ਕਰਨ ਲਈ ਜਥੇਦਾਰ ਨੂੰ ਅਪੀਲ

ਅੰਮਿ੍ਤਸਰ, 26 ਨਵੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਮੈਂਬਰ ਸ: ਕੁਲਵੰਤ ਸਿੰਘ ਮੰਨਣ ਅਤੇ ਜਥੇ: ਰਣਜੀਤ ਸਿੰਘ ਕਾਹਲੋਂ ਦੀ ਅਗਵਾਈ 'ਚ ਅੱਜ ਜਲੰਧਰ ਦੀਆਂ ਸਿੱਖ ਸੰਗਤਾਂ ਦਾ ਇਕ ਵਫ਼ਦ ਜਥੇਦਾਰ ਗਿ: ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ...

ਪੂਰੀ ਖ਼ਬਰ »

'ਆਪ' ਸਰਕਾਰ 'ਚ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧੀਆਂ-ਚੌਹਾਨ

ਜਲੰਧਰ, 26 ਨਵੰਬਰ (ਜਸਪਾਲ ਸਿੰਘ)-ਰਾਜਪੂਤ ਕਲਿਆਣ ਬੋਰਡ ਦੇ ਸਾਬਕਾ ਵਾਈਸ ਚੇਅਰਮੈਨ ਅਤੇ ਸਾਬਕਾ ਕੌਂਸਲਰ ਬਲਬੀਰ ਸਿੰਘ ਚੌਹਾਨ ਨੇ 'ਆਪ' ਸਰਕਾਰ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਨੂੰ ਬੇਹੱਦ ਨਿਰਾਸ਼ਾਜਨਕ ਦੱਸਦੇ ਹੋਏ ਕਿਹਾ ਕਿ ਸਰਕਾਰ ਨੇ ਲੋਕਾਂ ਦੇ ਮਸਲਿਆਂ ਤੋਂ ਇਕ ...

ਪੂਰੀ ਖ਼ਬਰ »

ਸੰਵਿਧਾਨ ਦਿਵਸ ਦਾ ਮੁੱਖ ਉਦੇਸ਼ ਅਧਿਕਾਰਾਂ ਤੇ ਕਰਤੱਵਾਂ ਨੂੰ ਪਹਿਚਾਨਣਾ ਹੈ-ਡਾ.ਗਗਨਦੀਪ ਕੌਰ

ਜਲੰਧਰ, 26 ਨਵੰਬਰ (ਹਰਵਿੰਦਰ ਸਿੰਘ ਫੁੱਲ)-ਭਾਰਤ ਸਰਕਾਰ ਦੇ ਯੁਵਾ ਤੇ ਖੇਡ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਹਿਰੂ ਯੁਵਾ ਕੇਂਦਰ ਵਲੋਂ ਡਾ.ਭੀਮ ਰਾਓ ਅੰਬੇਡਕਰ ਸਰਕਾਰੀ ਕਾਲਜ ਵਿਖੇ 'ਸੰਵਿਧਾਨ ਦਿਵਸ' ਮÏਕੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਚੀਫ਼ ਜੁਡੀਸ਼ੀਅਲ ...

ਪੂਰੀ ਖ਼ਬਰ »

ਗਸ਼ਤ ਵਧਣ ਨਾਲ ਨੂਰਪੁਰ ਖੇਤਰ ਦੇ ਸਨਅਤਕਾਰਾਂ ਨੂੰ ਮਿਲੀ ਰਾਹਤ

ਜਲੰਧਰ, 26 ਜਲੰਧਰ (ਸ਼ਿਵ)- ਭਾਜਪਾ ਦੇ ਸੀਨੀਅਰ ਆਗੂ ਪ੍ਰਸ਼ਾਂਤ ਗੰਭੀਰ ਵਲੋਂ ਸ਼ਿਕਾਇਤ ਕਰਨ ਤੋਂ ਬਾਅਦ ਪੁਲਿਸ ਕਮਿਸ਼ਨਰ ਡਾ. ਐੱਸ. ਭੂਪਤੀ ਦੀ ਹਦਾਇਤ 'ਤੇ ਸਨਅਤੀ ਖੇਤਰ ਵਿਚ ਲੋਕਾਂ ਨੂੰ ਰਾਹਤ ਦੇਣ ਲਈ ਪੁਲਿਸ ਵਲੋਂ ਪੱਕੀ ਗਸ਼ਤ ਸ਼ੁਰੂ ਕਰ ਦਿੱਤੀ ਗਈ ਹੈ | ਪ੍ਰਸ਼ਾਂਤ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਪੁਰਾ ਵਿਖੇ ਇਸਤਰੀ ਸਤਿਸੰਗ ਨੇ ਕਰਵਾਇਆ ਸਾਲਾਨਾ ਸਮਾਗਮ

ਜਲੰਧਰ, 26 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸਤਰੀ ਸਤਿਸੰਗ ਸਭਾ ਵਲੋਂ ਗੁਰਦੁਆਰਾ ਗੁਰੂ ਨਾਨਕ ਪੁਰਾ ਸੁਰਾਜਗੰਜ ਨਕੋਦਰ ਰੋਡ ਜਲੰਧਰ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਹਿਬ ਵਿਖੇ ...

ਪੂਰੀ ਖ਼ਬਰ »

'ਕੇਵਲ ਵਿੱਗ ਐਵਾਰਡ-2022' ਡਾ. ਗੁਰਚਰਨ ਕੌਰ ਅਤੇ ਮਨਜੀਤ ਰਾਏ ਨੂੰ

ਜਲੰਧਰ, 26 ਨਵੰਬਰ (ਹਰਵਿੰਦਰ ਸਿੰਘ ਫੁੱਲ)-ਡਾ. ਗੁਰਚਰਨ ਕÏਰ ਕੋਚਰ ਅਤੇ ਮਨਜੀਤ ਰਾਏ (ਯੂ.ਐਸ.ਏ.) ਦਾ 'ਕੇਵਲ ਵਿੱਗ ਐਵਾਰਡ-2022' ਨਾਲ ਸਨਮਾਨ ਹੋਵੇਗਾ ¢ ਕੇਵਲ ਵਿੱਗ ਫਾਊਾਡੇਸ਼ਨ ਦੇ ਮੁਖੀ ਜਤਿੰਦਰ ਮੋਹਨ ਵਿੱਗ ਨੇ ਅੱਜ ਇਕ ਪ੍ਰੈੱਸ ਰਿਲੀਜ਼ ਵਿਚ ਦੱਸਿਆ ਕਿ 'ਜਨਤਾ ਸੰਸਾਰ' ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ 'ਚ ਮਨਾਇਆ ਸ਼ਹੀਦੀ ਦਿਹਾੜਾ

ਜਲੰਧਰ, 26 ਨਵੰਬਰ (ਹਰਵਿੰਦਰ ਸਿੰਘ ਫੁੱਲ)-ਪ੍ਰਧਾਨ ਅਜੀਤ ਸਿੰਘ ਸੇਠੀ ਅਤੇ ਸਮੂਹ ਪ੍ਰਬੰਧਕ ਕਮੇਟੀ ਦੀ ਸੁਚੱਜੀ ਨਿਗਰਾਨੀ ਹੇਠ ਚੱਲ ਰਹੇ ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ...

ਪੂਰੀ ਖ਼ਬਰ »

ਪੰਜਾਬੀ ਲੇਖਕ ਸਭਾ ਵਲੋਂ ਨਰਿੰਦਰ ਨੇਬ ਦਾ ਨਾਵਲ 'ਚੰਦਨ ਰੁੱਖ ਤੇ ਨਾਗ' ਲੋਕ ਅਰਪਣ

ਜਲੰਧਰ, 26 ਨਵੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਲੇਖਕ ਸਭਾ ਜਲੰਧਰ ਵਲ਼ੋਂ ਪੰਜਾਬ ਪੈੱ੍ਰਸ ਕਲੱਬ ਵਿਖੇ ਕਰਵਾਏ ਇੱਕ ਸਾਧਾ ਸਮਾਰੋਹ ਦੌਰਾਨ ਪੰਜਾਬੀ ਅਤੇ ਅੰਗੇ੍ਰਜੀ ਦੇ ਉੱਘੇ ਲੇਖਕ ਨਰਿੰਦਰ ਨੇਬ ਦਾ ਨਵਾਂ ਨਾਵਲ 'ਚੰਦਨ ਰੁੱਖ ਤੇ ਨਾਗ' ਲੋਕ ਅਰਪਣ ਕੀਤਾ ਗਿਆ | ...

ਪੂਰੀ ਖ਼ਬਰ »

ਮਾਤਾ ਗੁਜਰੀ ਸੁਸਾਇਟੀ ਨੇ ਕਰਵਾਇਆ ਸ਼ੁਕਰਾਨਾ ਸਮਾਗਮ

ਜਲੰਧਰ, 26 ਨਵੰਬਰ (ਹਰਵਿੰਦਰ ਸਿੰਘ ਫੁੱਲ)-ਧੰਨ ਧੰਨ ਮਾਤਾ ਗੁਜਰੀ ਜੀ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ ¢ ਇਹ ਸਮਾਗਮ ਸੁਸਾਇਟੀ ਵਲੋਂ ਕਰਵਾਈ ਗਈ ਧਾਰਮਿਕ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਲਾਂਬੜਾ ਵਿਖੇ ਕਰਵਾਇਆ 37 ਵਾਂ ਸਭਿਆਚਾਰਕ ਸਮਾਗਮ

ਲਾਂਬੜਾ, 26 ਨਵੰਬਰ (ਪ੍ਰਮੀਤ ਗੁਪਤਾ)- ਸਥਾਨਕ ਸ਼ਹੀਦ ਬਾਬਾ ਖ਼ੁਸ਼ਹਾਲ ਸਿੰਘ ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਸਾਲਾਨਾ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ¢ ਸਾਲਾਨਾ ਸਮਾਗਮ ਵਿਚ ਬਿ੍ਗੇਡੀਅਰ ਤਜਿੰਦਰ ਸਿੰਘ ਸੰਧੂ ਮੁੱਖ ਮਹਿਮਾਨ, ਡਾਕਟਰ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਏ. ਪੀ. ਜੀ. ਸਕੂਲ ਦਾ ਸਾਲਾਨਾ ਸਮਾਗਮ

ਜਲੰਧਰ, 26 ਨਵੰਬਰ (ਹਰਵਿੰਦਰ ਸਿੰਘ ਫੁੱਲ)-ਏ.ਪੀ.ਜੇ ਸਕੂਲ ਦੇ ਪ੍ਰਾਇਮਰੀ ਵਿਭਾਗ ਵਲ਼ੋਂ ਸਾਲਾਨਾ ਸਮਾਗਮ 'ਬਰਡ ਆਫ਼ ਪੈਰਾਡਾਈਸ' ਸਕੂਲ ਦੇ ਆਡੀਟੋਰੀਅਮ ਵਿਖੇ ਕਰਵਾਇਆ ਗਿਆ | ਇਸ ਪ੍ਰਭਾਵਸ਼ਾਲੀ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ 'ਅਜੀਤ' ਪ੍ਰਕਾਸ਼ਨ ਸਮੂਹ ਦੀ ...

ਪੂਰੀ ਖ਼ਬਰ »

ਵੱਖ-ਵੱਖ ਸਮੱਸਿਆਵਾਂ ਤੋਂ ਪ੍ਰੇਸ਼ਾਨ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਦੇ ਵਸਨੀਕ

ਚੁਗਿੱਟੀ/ਜੰਡੂਸਿੰਘਾ, 26 ਨਵੰਬਰ (ਨਰਿੰਦਰ ਲਾਗੂ)-ਸਥਾਨਕ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਦੇ ਵਸਨੀਕ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ | ਇਸ ਬਾਬਤ ਜਾਣਕਾਰੀ ਦਿੰਦੇ ਹੋਏ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਨੇ ਸੇਵਾ ਨਿਵਰਿਤ ਕਰਮਚਾਰੀਆਂ ਨੂੰ ਦਿੱਤੀ ਨਿੱਘੀ ਵਿਦਾਇਗੀ

ਜਲੰਧਰ, 26 ਨਵੰਬਰ (ਹਰਵਿੰਦਰ ਸਿੰਘ ਫੁੱਲ)-ਪ੍ਰਧਾਨ ਅਜੀਤ ਸਿੰਘ ਸੇਠੀ ਅਤੇ ਸਮੂਹ ਪ੍ਰਬੰਧਕ ਕਮੇਟੀ ਦੀ ਸੁਚੱਜੀ ਨਿਗਰਾਨੀ ਹੇਠ ਚੱਲ ਰਹੇ ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਵਿਖੇ ਅੱਜ ਸੇਵਾ ਨਿਵਿਰਤ ਹੋਏ ਹਿੰਦੀ ਦੀ ਅਧਿਆਪਕਾ ਨਿਰਮਲਜੀਤ ਕੌਰ ਅਤੇ ਪੰਜਾਬੀ ...

ਪੂਰੀ ਖ਼ਬਰ »

ਪਹਿਲੀ ਤੋਂ ਹੋ ਰਹੀ ਬਾਕਸਿੰਗ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਜਲੰਧਰ, 26 ਨਵੰਬਰ (ਜਸਪਾਲ ਸਿੰਘ)-ਬਾਕਸਿੰਗ ਐਸੋਸੀਏਸ਼ਨ ਜਲੰਧਰ ਦੀ ਸਮੁੱਚੀ ਇਕਾਈ ਦੀ ਮੀਟਿੰਗ ਸਰਕਟ ਹਾਊਸ ਵਿਖੇ ਹੋਈ, ਜਿਸ ਵਿਚ 6ਵੀਂ ਇਲੀਟ ਮੈਨ ਪੰਜਾਬ ਬਾਕਸਿੰਗ ਚੈਂਪੀਅਨਸ਼ਿਪ ਨੂੰ ਸਫਲ ਬਣਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਐਸੋਸੀਏਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਸੰਵਿਧਾਨ ਦਿਵਸ ਮਨਾਇਆ

ਭੋਗਪੁਰ, 26 ਨਵੰਬਰ (ਕਮਲਜੀਤ ਸਿੰਘ ਡੱਲੀ)- ਗਰਾਮ ਪੰਚਾਇਤ ਮੋਗਾ ਅਤੇ ਦੋਆਬਾ ਯੂਥ ਕਲੱਬ ਵਲੋਂ ਨਹਿਰੂ ਯੁਵਾ ਕੇਂਦਰ ਜਲੰਧਰ ਯੁਵਾ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਸਹਿਯੋਗ ਨਾਲ ਭਾਰਤ ਦਾ ਸੰਵਿਧਾਨ ਦਿਵਸ ਮਨਾਇਆ ਗਿਆ | ਜ਼ਿਲ੍ਹਾ ਯੂਥ ਕੋਆਰਡੀਨੇਟਰ ਨਿਤਿਆਨੰਦ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਸਥਾਪਨਾ ਦਿਵਸ ਮਨਾਇਆ

ਭੋਗਪੁਰ, 26 ਨਵੰਬਰ (ਕਮਲਜੀਤ ਸਿੰਘ ਡੱਲੀ)- ਆਮ ਆਦਮੀ ਪਾਰਟੀ ਹਲਕਾ ਆਦਮਪੁਰ ਵਲੋਂ ਭੋਗਪੁਰ ਵਿਖੇ ਪਾਰਟੀ ਦਾ 10ਵਾਂ ਸਥਾਪਨਾ ਦਿਵਸ ਕੇਕ ਕੱਟ ਕੇ ਮਨਾਇਆ ਗਿਆ | ਇਸ ਮੌਕੇ ਹਲਕਾ ਇੰਚਾਰਜ ਜੀਤ ਲਾਲ ਭੱਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ 26 ਨਵੰਬਰ 2012 ਨੂੰ ਹੋਂਦ ਵਿਚ ਆਈ ਸੀ ...

ਪੂਰੀ ਖ਼ਬਰ »

ਬੇਰੀਜ਼ ਗਲੋਬਲ ਡਿਸਕਵਰੀ ਸਕੂਲ ਮਲਸੀਆਂ ਵਿਖੇ ਬੇਬੀ ਟੇਲੈਂਟ ਸ਼ੋਅ ਦੇ ਆਡੀਸ਼ਨ ਕਰਵਾਏ

ਮਲਸੀਆਂ, 26 ਨਵੰਬਰ (ਸੁਖਦੀਪ ਸਿੰਘ, ਦਲਜੀਤ ਸਚਦੇਵਾ)- ਬੇਰੀਜ਼ ਗਲੋਬਲ ਡਿਸਕਵਰੀ ਸਕੂਲ, ਮਲਸੀਆਂ ਵਿਖੇ ਟਰੱਸਟੀ ਰਾਮ ਮੂਰਤੀ, ਪਿ੍ੰਸੀਪਲ ਸੰਦੀਪ ਕੌਰ, ਐਡਮਿਨ ਹੈੱਡ ਤੇਜਪਾਲ ਸਿੰਘ ਦੀ ਅਗਵਾਈ 'ਚ ਬੇਬੀ ਟੇਲੈਂਟ ਸ਼ੋਅ (2-6 ਅਤੇ 7-12) ਦੇ ਆਡੀਸ਼ਨ ਕਰਵਾਏ ਗਏ, ਜਿੰਨ੍ਹਾਂ 'ਚ ...

ਪੂਰੀ ਖ਼ਬਰ »

ਮਦਰਜ਼ ਪ੍ਰਾਈਡ ਸਕੂਲ ਮਲਸੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਮਲਸੀਆਂ, 26 ਨਵੰਬਰ (ਸੁਖਦੀਪ ਸਿੰਘ)- ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ, ਮਲਸੀਆਂ ਵਿਖੇ ਸਕੂਲ ਦੇ ਸੰਸਥਾਪਕ ਤਾਰਾ ਚੰਦ ਸਾਬਕਾ ਐੱਮ.ਸੀ., ਚੇਅਰਪਰਸਨ ਕੁਮਾਰੀ ਅਰੁਣ ਜੱਸਲ, ਪਿ੍ੰਸੀਪਲ ਰਜਨੀ ਬਾਲਾ ਅਤੇ ਮੈਨੇਜਰ ਦੀਪਕ ਸਹਾਏ ਦੀ ਅਗਵਾਈ 'ਚ ਸਕੂਲ ਦਾ ਸਾਲਾਨਾ ...

ਪੂਰੀ ਖ਼ਬਰ »

ਸਕੂਲ 'ਚ ਵੱਖ-ਵੱਖ ਵਿਸ਼ਿਆਂ 'ਤੇ ਪੰਜਾਬੀ ਭਾਸ਼ਨ ਪ੍ਰਤੀਯੋਗਤਾ ਕਰਵਾਈ

ਲੋਰੀਆਂ ਖ਼ਾਸ, 26 ਨਵੰਬਰ (ਬਲਵਿੰਦਰ ਸਿੰਘ ਵਿੱਕੀ)-ਅਕਾਲ ਗਲੈਕਸੀ ਕਾਨਵੈਂਟ ਸਕੂਲ ਸਿੱਧਪੁਰ- ਲੋਹੀਆਂ ਖ਼ਾਸ ਵਿਖੇ ਪਿ੍ੰਸੀਪਲ ਮੈਡਮ ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਇੰਟਰ ਪੰਜਾਬੀ ਭਾਸਣ ਪ੍ਰਤੀਯੋਗਿਤਾ ਕਰਵਾਈ ਗਈ ਜਿਸ ਵਿਚ ਹਾਊਸ ਐਮਾਜੋਨ, ਗੰਗਾ, ਨਾਇਲ ਅਤੇ ...

ਪੂਰੀ ਖ਼ਬਰ »

ਭਾਰਤੀ ਸੰਵਿਧਾਨ ਦੁਨੀਆ ਦਾ ਸਭ ਤੋਂ ਵਿਸ਼ਾਲ ਸੰਵਿਧਾਨ-ਪ੍ਰੋ. ਵਿਨੈ ਕੁਮਾਰ

ਨਕੋਦਰ, 26 ਨਵੰਬਰ-(ਗੁਰਵਿੰਦਰ ਸਿੰਘ)- ਕੇ.ਆਰ.ਐੱਮ. ਡੀ.ਏ.ਵੀ. ਕਾਲਜ, ਨਕੋਦਰ ਵਿਖੇ ਪਿ੍ੰਸੀਪਲ ਡਾ. ਅਨੂਪ ਕੁਮਰ ਦੀ ਅਗਵਾਈ 'ਚ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਭਾਰਤੀ ਸੰਵਿਧਾਨ ਦਿਵਸ ਮਨਾਇਆ ਗਿਆ¢ ਇਸ ਮÏਕੇ ਕਰਵਾਏ ਸਮਾਗਮ ਦÏਰਾਨ ਪ੍ਰੋ. ਵਿਨੈ ਕੁਮਾਰ ਮੁੱਖ ਬੁਲਾਰੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਹਰੀਪੁਰ ਵਿਖੇ ਸਕੂਲ ਭਲਾਈ ਫੰਡ ਕਮੇਟੀ ਦਾ ਗਠਨ

ਆਦਮਪੁਰ, 26 ਨਵੰਬਰ (ਰਮਨ ਦਵੇਸਰ)-ਸਰਕਾਰੀ ਸਕੂਲ ਹਰੀਪੁਰ ਵਿਖੇ ਸਕੂਲ ਭਲਾਈ ਫੰਡ ਕਮੇਂਟੀ ਦਾ ਗਠਨ ਕੀਤਾ ਗਿਆ | ਇਹ ਕਮੇਂਟੀ ਸਕੂਲ 'ਚ ਵੱਖ- ਵੱਖ ਵਿਕਾਸ ਕਾਰਜਾਂ ਅਤੇ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ 'ਚ ਆਪਣਾ ਸਹਿਯੋਗ ਦਵੇਗੀ | ਇਸ ਕਮੇਂਟੀ 'ਚ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਜੇ.ਸੀ.ਆਈ. ਕਲੱਬ ਨੇ ਨਵ ਜੰਮੇ ਬੱਚਿਆਂ ਨੂੰ ਕੰਬਲ ਵੰਡੇ

ਆਦਮਪੁਰ, 26 ਨਵੰਬਰ (ਰਮਨ ਦਵੇਸਰ)-ਸੀ.ਐੱਚ.ਸੀ. ਆਦਮਪੁਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਦੀ ਦੇਖ-ਰੇਖ ਤਹਿਤ ਜੇ.ਸੀ.ਆਈ, ਐਨ.ਜੀ.ਓ. ਨੇ ਨਵਜਾਤ ਬੱਚਿਆ ਨੂੰ ਕੰਬਲ ਵੰਡੇ | ਇਸ ਮੌਕੇ 'ਤੇ ਡਾ. ਕਮਲਜੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ ਨੇ ਜੇ.ਸੀ.ਆਈ ਕਲੱਬ ਦੇ ਪ੍ਰਧਾਨ ਦੀਪਕ ਕਪੂਰ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜ ਸੰਗ ਢੇਸੀਆਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਗੁਰਾਇਆ, 26 ਨਵੰਬਰ (ਬਲਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜ ਬਾਬਾ ਸੰਗ ਢੇਸੀਆਂ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪਹਿਲੀ ਪਾਤਸ਼ਾਹੀ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਹਿਜ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ ਵਿਖੇ ਐਡ-ਮੇਡ ਸ਼ੋਅ ਕਰਵਾਇਆ

ਕਰਤਾਰਪੁਰ, 26 ਨਵੰਬਰ (ਭਜਨ ਸਿੰਘ)- ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ ਵਿਖੇ ਕਾਮਰਸ ਤੇ ਇਕਨਾਮਿਕਸ ਵਿਭਾਗ ਵਲੋਂ ਐਡ -ਮੇਡ ਸ਼ੋਅ ਕਰਵਾਇਆ ਗਿਆ ¢ ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਵਿਭਾਗ ਦੇ ਮੁਖੀ ਤੇ ...

ਪੂਰੀ ਖ਼ਬਰ »

ਸਕੈਨ ਵਲੋਂ ਨੂਰਮਹਿਲ ਵਿਚ ਕਰਵਾਇਆ ਗਿਆ ਸਾਲਾਨਾ ਅਥਲੈਟਿਕਸ ਖੇਡ ਮੇਲਾ

ਜੰਡਿਆਲਾ ਮੰਜਕੀ, 26 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)- ਸਕੂਲੀ ਬੱਚਿਆਂ ਨੂੰ ਖੇਡਾਂ ਅਤੇ ਨਿਰੋਲ ਸਭਿਆਚਾਰ ਨਾਲ ਜੋੜਨ ਲਈ ਪ੍ਰਤੀਬੱਧ ਇਲਾਕੇ ਦੀ ਪ੍ਰਸਿੱਧ ਸੰਸਥਾ ਸਪੋਰਟਸ ਐਂਡ ਕਲਚਰਲ ਐਸੋਸੀਏਸ਼ਨ ਨੂਰਮਹਿਲ ਵਲੋਂ ਪ੍ਰਧਾਨ ਸ੍ਰ. ਰਣਜੀਤ ਸਿੰਘ ਹੁੰਦਲ ਦੀ ਅਗਵਾਈ ...

ਪੂਰੀ ਖ਼ਬਰ »

ਸਰਕਾਰਾਂ ਬਦਲੀਆਂ, ਪਰ ਕੰਪਿਊਟਰ ਅਧਿਆਪਕ ਦੇ ਹਾਲਾਤ ਨਹੀਂ

ਮਲਸੀਆਂ, 26 ਨਵੰਬਰ (ਸੁਖਦੀਪ ਸਿੰਘ)- ਸੂਬੇ ਭਰ ਦੇ ਸਰਕਾਰੀ ਸਕੂਲਾਂ 'ਚ ਸੇਵਾਵਾਂ ਨਿਭਾਅ ਰਹੇ ਕੰਪਿਊਟਰ ਅਧਿਆਪਕ ਪਿੱਛਲੇ ਲਗਭਗ ਡੇਢ ਦਹਾਕੇ ਤੋਂ ਵੀ ਵੱਧ ਦੇ ਸਮੇਂ ਤੋਂ ਆਪਣੇ ਜਾਇਜ਼ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਤ੍ਰਾਸਦੀ ਵਾਲੀ ਗੱਲ ਹੈ ਕਿ ਸਮੇਂ-ਸਮੇਂ ਦੀਆਂ ...

ਪੂਰੀ ਖ਼ਬਰ »

ਤਿੰਨ ਵਾਰ ਉਦਘਾਟਨ ਹੋਣ ਦੇ ਬਾਵਜੂਦ ਕਰਤਾਰਪੁਰ ਦਾ ਬੱਸ ਅੱਡਾ ਚੜਿ੍ਹਆ ਨਾਜਾਇਜ਼ ਕਬਜ਼ਿਆਂ ਦੀ ਭੇਟ

ਕਰਤਾਰਪੁਰ, 26 ਨਵੰਬਰ (ਜਨਕ ਰਾਜ ਗਿੱਲ)-ਇਤਿਹਾਸਕ ਸ਼ਹਿਰ ਕਰਤਾਰਪੁਰ ਜਿੱਥੇ ਲੰਮਾ ਸਮਾਂ ਕਾਂਗਰਸ ਪਾਰਟੀ ਤੇ ਲਗਾਤਾਰ ਦਸ ਸਾਲ ਅਕਾਲੀ ਭਾਜਪਾ ਦੀ ਸਰਕਾਰ ਨੇ ਰਾਜ ਭਾਗ ਭੋਗਿਆ ਹੈ ¢ ਪਰ ਇਹ ਸਰਕਾਰਾਂ ਵਲੋਂ ਕਰਤਾਰਪੁਰ ਵਿਚ ਆਪਸੀ ਖਿੱਚੋਤਾਣ ਤੇ ਗੁੱਟਬੰਦੀ ਕਰਕੇ ...

ਪੂਰੀ ਖ਼ਬਰ »

ਡੀ ਏ ਵੀ ਸਕੂਲ 'ਚ 'ਅਰਨਿੰਗ ਵਾਈਲ ਲਰਨਿੰਗ' ਗਤੀਵਿਧੀਆਂ

ਫਿਲੌਰ, 26 ਨਵੰਬਰ (ਸਤਿੰਦਰ ਸ਼ਰਮਾ)- ਡੀ ਆਰ ਵੀ ਡੀ ਏ ਵੀ ਸੈਂਟਨਰੀ ਪਬਲਿਕ ਸਕੂਲ ਫਿਲੌਰ ਦੇ ਕਾਮਰਸ ਵਿਭਾਗ ਨੇ ਇਕ ਉੱਦਮੀ ਈਵੈਂਟ 'ਲਰਨਿੰਗ ਵਾਇਲ ਲਰਨਿੰਗ' ਕਰਵਾਇਆ ਜਿਸ ਦਾ ਉਦੇਸ਼ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਸ ਖੇਤਰ ਵਿਚ ਆਪਣੇ ਹੁਨਰ ਅਤੇ ਗਿਆਨ ਨੂੰ ...

ਪੂਰੀ ਖ਼ਬਰ »

ਪਿੰਡ ਮੁੰਧਾ ਦਾ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼Ïਕਤ ਨਾਲ ਸਮਾਪਤ

ਮੱਲੀਆਂ ਕਲਾਂ, 26 ਨਵੰਬਰ (ਬਲਜੀਤ ਸਿੰਘ ਚਿੱਟੀ)-ਸਵਰਗੀ ਮਹਿੰਦਰ ਸਿੰਘ ਗਿੱਲ ਦੀ ਯਾਦ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਮੁੰਧ ਵਿਖੇ ਸ਼ਾਨੋ ਸ਼Ïਕਤ ਨਾਲ ਕਰਵਾਇਆ ਗਿਆ ¢ ਟੂਰਨਾਮੈਂਟ ਦਾ ਉਦਘਾਟਨ ਉੱਘੇ ਸਮਾਜ ਸੇਵਕ ਕੁਲਵੰਤ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX