ਕਪੂਰਥਲਾ, 26 ਨਵੰਬਰ (ਅਮਰਜੀਤ ਕੋਮਲ)-ਸੰਵਿਧਾਨ ਦਿਵਸ ਸਬੰਧੀ ਅੱਜ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਸਮਾਗਮ ਕਰਵਾਏ ਗਏ | ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਦੇਸ਼ ਦੇ ਸੰਵਿਧਾਨ ਨਾਲ ਸਬੰਧਿਤ ਬੱਚਿਆਂ ਨੂੰ ਜਾਣਕਾਰੀ ਦਿੱਤੀ | ਨਹਿਰੂ ਯੁਵਾ ਕੇਂਦਰ ਵਲੋਂ ਸੰਵਿਧਾਨ ਦਿਵਸ ਸਬੰਧੀ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹਾ ਅਟਾਰਨੀ ਚੇਤਨਾ ਗਿੱਲ ਮੁੱਖ ਮਹਿਮਾਨ ਵਜੋਂ ਤੇ ਐਡਵੋਕੇਟ ਅਨੁਜ ਅਨੰਦ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਕਾਲਜ ਦੇ ਪਿ੍ੰਸੀਪਲ ਡਾ: ਬਲਦੇਵ ਸਿੰਘ ਢਿੱਲੋਂ ਨੇ ਆਏ ਮਹਿਮਾਨਾਂ ਨੂੰ ਗੁਲਦਸਤੇ ਦੇ ਕੇ ਜੀ ਆਇਆਂ ਕਿਹਾ | ਸਮਾਗਮ ਨੂੰ ਸੰਬੋਧਨ ਕਰਦਿਆਂ ਚੇਤਨਾ ਗਿੱਲ ਨੇ ਸੰਵਿਧਾਨ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਸੰਵਿਧਾਨ ਦਿਵਸ ਵਜੋਂ ਮਨਾਉਣ ਦਾ ਮੁੱਖ ਉਦੇਸ਼ ਦੇਸ਼ ਦੇ ਸੰਵਿਧਾਨਕ ਮੁੱਲਾਂ ਪ੍ਰਤੀ ਭਾਵਨਾ ਨੂੰ ਵਧਾਉਣਾ ਹੈ | ਇਸ ਮੌਕੇ ਬੋਲਦਿਆਂ ਅਨੁਜ ਅਨੰਦ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਦੁਨੀਆਂ ਦਾ ਸਭ ਤੋਂ ਵੱਡਾ ਸੰਵਿਧਾਨ ਹੈ ਤੇ ਇਸਦੀ ਸਭ ਤੋਂ ਵੱਡੀ ਖ਼ੂਬੀ ਹੈ ਇਹ ਹੈ ਕਿ ਇਸਨੂੰ ਤਿਆਰ ਕਰਦੇ ਸਮੇਂ ਸਭਿਆਚਾਰ, ਧਾਰਮਿਕ ਤੇ ਭੂਗੋਲਿਕ ਵਿਭਿੰਨਤਾਵਾਂ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ | ਨਹਿਰੂ ਯੁਵਾ ਕੇਂਦਰ ਦੀ ਜ਼ਿਲ੍ਹਾ ਅਧਿਕਾਰੀ ਗਗਨਦੀਪ ਕੌਰ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਸੰਵਿਧਾਨ ਵਿਚ ਦਿੱਤੇ ਮੌਲਿਕ ਅਧਿਕਾਰ ਜਿੱਥੇ ਸਾਡੀ ਢਾਲ ਬਣ ਕੇ ਸਾਨੂੰ ਆਪਣੇ ਅਧਿਕਾਰ ਦਿਵਾਉਣ ਵਿਚ ਮਦਦ ਕਰਦੇ ਹਨ ਉੱਥੇ ਇਸ ਵਿਚ ਦਿੱਤੇ ਗਏ ਕਰਤੱਵ ਸਾਨੂੰ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ ਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਪ੍ਰਸ਼ਨੋਤਰੀ ਮੁਕਾਬਲੇ ਵਿਚ ਕਾਲਜ ਦੀ ਵਿਦਿਆਰਥਣ ਕੁਸਮ ਨੇ ਪਹਿਲਾ, ਹਰਮੀਤ ਨੇ ਦੂਜਾ ਤੇ ਮਨਮੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਨੇਹਾ ਨੇ ਪਹਿਲਾ, ਪ੍ਰੀਆ ਨੇ ਦੂਜਾ ਤੇ ਹਰਮਨ ਤੇ ਬਿੰਦੂ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਉਪਰੰਤ ਜੇਤੂ ਵਿਦਿਆਰਥੀਆਂ ਨੂੰ ਚੇਤਨਾ ਗਿੱਲ, ਅਨੁਜ ਅਨੰਦ ਤੇ ਡਾ: ਬਲਦੇਵ ਸਿੰਘ ਢਿੱਲੋਂ ਨੇ ਇਨਾਮ ਤਕਸੀਮ ਕੀਤੇ | ਸਮਾਗਮ ਦੌਰਾਨ ਮੰਚ ਸੰਚਾਲਨ ਦੇ ਫਰਜ਼ ਪ੍ਰੋ: ਮਨਜਿੰਦਰ ਸਿੰਘ ਜੌਹਲ ਨੇ ਨਿਭਾਏ |
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਵਿਚ ਸੰਵਿਧਾਨ ਦਿਵਸ ਮਨਾਇਆ
ਸੰਵਿਧਾਨ ਦਿਵਸ ਸਬੰਧੀ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਚ ਇਕ ਸਮਾਗਮ ਕਰਵਾਇਆ ਗਿਆ | ਸਵੇਰ ਦੀ ਸਭਾ ਵਿਚ ਬੱਚਿਆਂ ਨੂੰ ਸੰਵਿਧਾਨ ਦੀ ਪਾਲਣਾ ਕਰਨ ਦੀ ਸਹੁੰ ਚੁਕਾਈ ਗਈ | ਉਪਰੰਤ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ, ਸਕੂਲ ਦੀ ਪਿ੍ੰਸੀਪਲ ਸੁਮਨਜੀਤ ਕੌਰ ਵਾਲੀਆ ਨੇ ਬੱਚਿਆਂ ਨੂੰ ਸੰਵਿਧਾਨ ਦੇ ਨਿਯਮਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਸਰਕਾਰੀ ਕਾਲਜ ਕਪੂਰਥਲਾ ਵਿਚ ਸੰਵਿਧਾਨ ਦਿਵਸ ਸੰਬੰਧੀ ਸਮਾਗਮ
ਸੰਵਿਧਾਨ ਦਿਵਸ ਮੌਕੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਚ ਕਰਵਾਏ ਸਮਾਗਮ ਵਿਚ ਉਚੇਰੀ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਕਾਲਜਾਂ (ਪੰਜਾਬ) ਡਾ: ਅਸ਼ਵਨੀ ਭੱਲਾ ਨੇ ਸਕੂਲ ਵਲੋਂ ਪ੍ਰਕਾਸ਼ਿਤ ਕੀਤਾ ਗਿਆ ਕਾਲਜ ਦਾ ਮੈਗਜ਼ੀਨ 'ਰਣਧੀਰ' ਲੋਕ ਅਰਪਿਤ ਕੀਤਾ | ਉਨ੍ਹਾਂ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਕਾਲਜ ਦਾ ਸਾਲਾਨਾ ਮੈਗਜ਼ੀਨ ਪ੍ਰਕਾਸ਼ਿਤ ਕਰਨ 'ਤੇ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਸੰਵਿਧਾਨ ਦਿਵਸ ਮਨਾਉਣ ਦੀ ਅਹਿਮੀਅਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸਤੋਂ ਪਹਿਲਾਂ ਕਾਲਜ ਦੇ ਪਿ੍ੰਸੀਪਲ ਡਾ: ਤੀਰਥ ਰਾਮ ਬਸਰਾ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਿਹਾ ਤੇ ਉਨ੍ਹਾਂ ਸੰਵਿਧਾਨ ਦਿਵਸ ਦੀ ਮਹਾਨਤਾ ਬਾਰੇ ਚਰਚਾ ਕੀਤੀ | ਕਾਲਜ ਦੇ ਪ੍ਰੋ: ਰਣਜੀਤ ਕੁਮਾਰ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ, ਜਦਕਿ 'ਰਣਧੀਰ' ਮੈਗਜ਼ੀਨ ਦੀ ਮੁੱਖ ਸੰਪਾਦਕ ਡਾ: ਜਸਮੀਤ ਸੇਠੀ ਨੇ ਵੀ ਮੈਗਜ਼ੀਨ ਬਾਰੇ ਆਪਣੇ ਵਿਚਾਰ ਪੇਸ਼ ਕੀਤੇ | ਸਮਾਗਮ ਦੀ ਸਮਾਪਤੀ 'ਤੇ ਅਨੀਤਾ ਸਾਗਰ ਨੇ ਮੁੱਖ ਮਹਿਮਾਨ ਤੇ ਹੋਰ ਸ਼ਖ਼ਸੀਅਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਮੰਚ ਸੰਚਾਲਨ ਦੇ ਫਰਜ਼ ਪ੍ਰੋ: ਹੈਪੀ ਕੁਮਾਰ ਨੇ ਬਾਖ਼ੂਬੀ ਨਾਲ ਨਿਭਾਏ | ਸਮਾਗਮ ਵਿਚ ਡਾ: ਮੀਨਾ ਸੇਠੀ, ਡਾ: ਮੋਨਿਕਾ ਖੰਨਾ, ਪ੍ਰੋ: ਰਸ਼ਮੀ ਵਿਰਕ, ਪ੍ਰੋ: ਸਨੇਹ ਸ਼ਰਮਾ, ਪ੍ਰੋ: ਨਿਧੀ ਕਾਂਡਾ, ਪ੍ਰੋ: ਦਲਜੀਤ ਕਲੇਰ, ਪ੍ਰੋ: ਹਰਸਿਮਰਨ ਕੌਰ, ਪ੍ਰੋ: ਗੀਤਾ ਰਾਣੀ, ਪ੍ਰੋ: ਬਿਮਲਾ, ਪ੍ਰੋ: ਹਰਪਾਲਜੀਤ ਕੌਰ, ਪ੍ਰੋ: ਕੁਲਵਿੰਦਰ ਕੁਮਾਰ, ਪ੍ਰੋ: ਸੋਨੀਆ ਸੁਮਨ ਆਦਿ ਹਾਜ਼ਰ ਸਨ |
ਕਪੂਰਥਲਾ, 26 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਰਾਮਗੜ੍ਹ ਵਿਖੇ ਇਕ ਕਾਰ ਵਲੋਂ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰੇ ਜਾਣ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਨੂੰ ਪਹਿਲਾਂ ਨੇੜਲੇ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੇ ਮਰੀਜ਼ ਦੀ ਹਾਲਤ ...
ਨਡਾਲਾ, 26 ਨਵੰਬਰ (ਮਾਨ)-ਨਡਾਲਾ ਪੁਲਿਸ ਨੇ ਪਾਬੰਦੀਸ਼ੁਦਾ ਗੋਲੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਨਡਾਲਾ ਸਬ ਇੰਸਪੈਕਟਰ ਗੁਰਜਸਵੰਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਟੀ- ਪੁਆਇੰਟ ਜੱਗਾਂ ...
ਕਪੂਰਥਲਾ, 26 ਨਵੰਬਰ (ਅਮਨਜੋਤ ਸਿੰਘ ਵਾਲੀਆ)-ਇਕ ਨਿੱਜੀ ਬੱਸ 'ਤੇ ਸਵਾਰ ਹੋ ਕੇ ਆਰ.ਸੀ.ਐਫ. ਵਿਖੇ ਕੰਮ ਕਰਨ ਆ ਰਹੀ ਔਰਤ ਦੇ ਆਰ.ਸੀ.ਐਫ. ਨੇੜੇ ਹੀ ਬੱਸ 'ਚੋਂ ਅਚਾਨਕ ਡਿੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ...
ਕਪੂਰਥਲਾ, 26 ਨਵੰਬਰ (ਅਮਰਜੀਤ ਕੋਮਲ)-ਜ਼ਿਲ੍ਹਾ ਪੁਲਿਸ ਨੇ ਬੀਤੀ 28-29 ਸਤੰਬਰ ਦੀ ਰਾਤ ਨੂੰ ਪਿੰਡ ਭਵਾਨੀਪੁਰ ਵਿਚ ਪੈਂਦੀ ਐਕਸਿਸ ਬਰਾਂਚ ਵਿਚੋਂ 38 ਲੱਖ ਰੁਪਏ ਚੋਰੀ ਕਰਨ ਦੇ ਸਬੰਧ ਵਿਚ ਇਕ ਅੰਤਰਰਾਜੀ ਚੋਰ ਗਰੋਹ ਦਾ ਪਰਦਾਫਾਸ਼ ਕਰ ਕੇ ਗਰੋਹ ਦੇ ਛੇ ਮੈਂਬਰਾਂ ਵਿਚੋਂ ...
ਦਸੂਹਾ, 26 ਨਵੰਬਰ (ਭੁੱਲਰ)- ਵਿਜੇ ਮਾਲ ਦਸੂਹਾ ਅੱਜ ਕੱਲ੍ਹ ਵੈਡਿੰਗ ਮਾਲ ਦੇ ਨਾਮ ਨਾਲ ਮਸ਼ਹੂਰ ਹੋ ਗਿਆ ਹੈ ਜਿੱਥੇ ਕਿ ਵਿਆਹ-ਸ਼ਾਦੀਆਂ ਦਾ ਸਾਰਾ ਸਾਮਾਨ ਮਿਲਦਾ ਹੈ | ਇਸ ਸਬੰਧੀ ਵੀ ਵਿਜੇ ਮਾਲ ਦੇ ਮੈਨੇਜਰ ਦਿਲਬਾਗ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਵੈਡਿੰਗ ਮਾਲ ਵਿਚ ...
ਭੁਲੱਥ, 26 ਨਵੰਬਰ (ਮੇਹਰ ਚੰਦ ਸਿੱਧੂ)-ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਸਬਾ ਭੁਲੱਥ ਵਿਚ ਜ਼ਿਲ੍ਹਾ ਡਰੱਗ ਇੰਸਪੈਕਟਰ ਕਪੂਰਥਲਾ ਅਨੁਪਮਾ ਕਾਲੀਆ ਤੇ ਜ਼ੋਨਲ ਲਾਇਸੰਸ ਅਥਾਰਿਟੀ ...
ਕਪੂਰਥਲਾ, 26 ਨਵੰਬਰ (ਵਿ.ਪ੍ਰ.)-ਕੇਂਦਰੀ ਜੇਲ੍ਹ ਦੀ ਤਲਾਸ਼ੀ ਦੌਰਾਨ ਜੇਲ੍ਹ ਪ੍ਰਸ਼ਾਸਨ ਇਕ ਹਵਾਲਾਤੀ ਕੋਲੋਂ 4 ਗ੍ਰਾਮ ਨਸ਼ੀਲਾ ਪਦਾਰਥ ਤੇ ਇਕ ਬੈਰਕ ਵਿਚੋਂ ਲਾਵਾਰਸ ਹਾਲਤ ਵਿਚ ਮੋਬਾਈਲ ਫ਼ੋਨ ਬਰਾਮਦ ਕਰਕੇ ਇਕ ਹਵਾਲਾਤੀ ਤੇ ਇਕ ਅਣਪਛਾਤੇ ਵਿਅਕਤੀ ਵਿਰੁੱਧ ...
ਸੁਲਤਾਨਪੁਰ ਲੋਧੀ, 26 ਨਵੰਬਰ (ਥਿੰਦ, ਹੈਪੀ)-ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਦੂਸ਼ਿਤ ਹੋ ਚੁੱਕੀ ਚਿੱਟੀ ਵੇਈਾ ਵਿਚ ਵੀ ਮੁੜ ਸਾਫ਼ ਪਾਣੀ ਵਗਦਾ ਰੱਖਣ ਦੇ ਸਾਰਥਿਕ ਯਤਨ ਆਰੰਭ ਦਿੱਤੇ ਹਨ | ਅਲਾਵਲਪੁਰ ਤੋਂ ਚਿੱਟੀ ਵੇਈਾ ਵਿਚ ...
ਫਗਵਾੜਾ, 26 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ਨੇ 25 ਲੱਖ ਰੁਪਏ ਦੇ ਬਿਜਲੀ ਬਿੱਲ ਦਾ ਭੁਗਤਾਨ ਨਾ ਕਰਨ ਕਾਰਨ ਥਾਣਾ ਸਿਟੀ ਫਗਵਾੜਾ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਹੈ | ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ਦੇ ਐਕਸੀਅਨ ...
ਭੁਲੱਥ, 26 ਨਵੰਬਰ (ਮੇਹਰ ਚੰਦ ਸਿੱਧੂ)-ਇੱਥੋਂ ਥੋੜ੍ਹੀ ਦੂਰੀ ਤੇ ਪੈਂਦੇ ਪਿੰਡ ਖੱਸਣ ਦੇ ਖੇਤਾਂ ਵਿਚ ਲੱਗੇ ਬਿਜਲੀ ਦੇ ਟਰਾਂਸਫ਼ਾਰਮਰ ਵਿਚੋਂ ਚੋਰਾਂ ਵਲੋਂ ਸਾਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਖੇਤਾਂ ਵਿਚ ਮਿਲ਼ੀ ਲੱਗੇ ਟਰਾਂਸਫ਼ਾਰਮਰ ਦੇ ਖੇਤ ਮਾਲਕ ...
ਸੁਲਤਾਨਪੁਰ ਲੋਧੀ, 26 ਨਵੰਬਰ (ਨਰੇਸ਼ ਹੈਪੀ, ਥਿੰਦ)-ਪੰਜਾਬ ਸਰਕਾਰ ਜਦ ਦੀ ਹੋਂਦ ਵਿਚ ਆਈ ਹੈ ਉਦੋਂ ਤੋਂ ਹੀ ਖੇਡਾਂ ਵੱਲ ਉਚੇਚੇ ਤੌਰ 'ਤੇ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ, ਇਨਾਂ ਸ਼ਬਦਾਂ ਦਾ ...
ਫਗਵਾੜਾ, 26 ਨਵੰਬਰ (ਹਰਜੋਤ ਸਿੰਘ ਚਾਨਾ)- ਸਿਵਲ ਹਸਪਤਾਲ ਵਿਖੇ ਐਸ.ਐਮ.ਓ ਡਾ.ਕਮਲ ਕਿਸ਼ੋਰ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਮੈਡੀਕਲ ਅਫ਼ਸਰ ਡਾ. ਨਰੇਸ਼ ਕੁੰਦਰਾ ਨੇ ਦੱਸਿਆ ਕਿ ਸੰਵਿਧਾਨ ਦਿਵਸ ( ਰਾਸ਼ਟਰੀ ਕਾਨੂੰਨ ਦਿਵਸ ) ਭਾਰਤ 'ਚ ਹਰ ਸਾਲ 26 ...
ਕਪੂਰਥਲਾ, 26 ਨਵੰਬਰ (ਅਮਨਜੋਤ ਸਿੰਘ ਵਾਲੀਆ)-ਖੇਡ ਸਮਾਗਮ ਦੌਰਾਨ ਸੁਆਮੀ ਆਨੰਦ ਗਿਰੀ ਜੀ ਮਹਾਰਾਜ ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਲੀਮਾਰ ਬਾਗ਼ ਵਿਖੇ ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਵੱਲੋਂ ਕਰਵਾਈਆਂ ਗੋਈਆਂ | ਵੱਖ-ਵੱਖ ਖੇਡਾਂ ਵਿਚੋਂ ...
ਕਪੂਰਥਲਾ, 26 ਨਵੰਬਰ (ਅਮਨਜੋਤ ਸਿੰਘ ਵਾਲੀਆ)-ਸਿਵਲ ਸਰਜਨ ਦਫ਼ਤਰ ਕਪੂਰਥਲਾ ਵਿਖੇ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸੰਵਿਧਾਨ ਦਿਵਸ ਮਨਾਇਆ | ਇਸ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਭਾਰਤ ਦਾ ਸੰਵਿਧਾਨ ਜਿਸ ਨੂੰ ਬਾਬਾ ...
ਡਡਵਿੰਡੀ, 26 ਨਵੰਬਰ (ਦਿਲਬਾਗ ਸਿੰਘ ਝੰਡ)-ਉੱਘੇ ਸਮਾਜ ਸੇਵਕ ਤੇ ਯੂਥ ਆਗੂ ਅਮਨਦੀਪ ਸਿੰਘ ਭਿੰਡਰ ਮੋਠਾਂਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿਚੋਂ ਗੰਨ ਕਲਚਰ ਖ਼ਤਮ ਕਰਨ ਦੀ ਆੜ ਵਿਚ ਪੰਜਾਬ ਸਰਕਾਰ ਲੋਕਾਂ ਨਾਲ ਧੱਕੇਸ਼ਾਹੀ ਨਾ ਕਰੇ ਅਤੇ ਧੜਾਧੜ ਪਰਚੇ ਦਰਜ ...
ਸੁਲਤਾਨਪੁਰ ਲੋਧੀ, 26 ਨਵੰਬਰ (ਥਿੰਦ, ਹੈਪੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵੱਲੋਂ ਡੀ.ਐਸ.ਪੀ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਦੋ ...
ਕਪੂਰਥਲਾ/ਫੱਤੂਢੀਂਗਾ, 26 ਨਵੰਬਰ (ਅਮਰਜੀਤ ਕੋਮਲ, ਬਲਜੀਤ ਸਿੰਘ)-ਸੈਂਟਰਲ ਸਿੱਖ ਐਸੋਸੀਏਸ਼ਨ ਨਿਊਜ਼ੀਲੈਂਡ ਦੇ ਪ੍ਰਧਾਨ ਭਾਈ ਦਲਜੀਤ ਸਿੰਘ ਵਿਰਕ ਦੇ ਸੱਦੇ 'ਤੇ ਇੰਗਲੈਂਡ ਵਿਚ ਤਾਇਨਾਤ ਨਿਊਜ਼ੀਲੈਂਡ ਦੇ ਰਾਜਦੂਤ ਫਿਲਗੌਫ ਤੇ ਨਿਊਜ਼ੀਲੈਂਡ ਦੇ ਸਾਬਕਾ ਮੰਤਰੀ ਮੈਟ ...
ਡਡਵਿੰਡੀ, 26 ਨਵੰਬਰ (ਦਿਲਬਾਗ ਸਿੰਘ ਝੰਡ)-ਗੁਰੂ ਘਰਾਂ ਦੇ ਸੇਵਾ ਕਾਰਜਾਂ 'ਚ ਸੰਤ-ਮਹਾਂਪੁਰਸ਼ਾਂ ਤੇ ਸੰਗਤ ਦੀਆਂ ਮਿਸਾਲੀ ਸੇਵਾਵਾਂ ਸ਼ਲਾਘਾਯੋਗ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਮੈਂਬਰ ਬੀਬੀ ...
ਭੁਲੱਥ, 26 ਨਵੰਬਰ (ਮਨਜੀਤ ਸਿੰਘ ਰਤਨ)-ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਬੱਚਿਆਂ ਵਲੋਂ ਰੱਖੇ ਗਏ ...
ਕਪੂਰਥਲਾ, 26 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਮਿਊਨਿਟੀ ਅਫ਼ਸਰ ਹਰਪ੍ਰੀਤ ਸਿੰਘ ਬੈਨੀਪਾਲ ਦੀ ਅਗਵਾਈ ਵਿਚ ਜ਼ਿਲ੍ਹਾ ਸਾਂਝ ਕੇਂਦਰ ਦੀ ਇੰਚਾਰਜ ਇੰਸਪੈਕਟਰ ਜਸਮੇਲ ਕੌਰ, ਸਬ ਇੰਸਪੈਕਟਰ ...
ਫਗਵਾੜਾ, 26 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਵਿਰਕਤ ਸ੍ਰੀਮਾਨ ਸੰਤ ਬਾਬਾ ਦਲੇਲ ਸਿੰਘ ਅਤੇ ਸ਼ੋ੍ਰਮਣੀ ਵਿਰਕਤ ਸ੍ਰੀਮਾਨ ਸੰਤ ਮੋਨੀ ਦੀ ਪਵਿੱਤਰ ਅਤੇ ਨਿੱਘੀ ਯਾਦ ਵਿਚ 23 ਵੀਂ ਬਰਸੀ ਦੇ ਸੰਬੰਧੀ ਸਮਾਗਮ 26 ਨਵੰਬਰ ਦਿਨ ਸ਼ਨੀਵਾਰ ਤੋਂ ਆਰੰਭ ਕੀਤੇ ਗਏ | ਜਿਸ ...
ਭੁਲੱਥ, 26 ਨਵੰਬਰ (ਮਨਜੀਤ ਸਿੰਘ ਰਤਨ)-ਸਬ ਇੰਸਪੈਕਟਰ ਬਲਵੀਰ ਸਿੰਘ ਇੰਚਾਰਜ ਸਾਂਝ ਕੇਂਦਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ 'ਔਰਤਾਂ ਖ਼ਿਲਾਫ਼ ਹਿੰਸਾ ਬੰਦ ਕਰੋ' ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਦੌਰਾਨ ਸਕੂਲ ਦੀਆਂ ਬੱਚੀਆਂ ਨੂੰ ...
ਖਲਵਾੜਾ, 26 ਨਵੰਬਰ (ਮਨਦੀਪ ਸਿੰਘ ਸੰਧੂ)-ਸੰਤ ਬਾਬਾ ਨਿਹਾਲ ਸਿੰਘ ਸਕੂਲ ਡਿਵੈਲਪਮੈਂਟ ਕਮੇਟੀ ਪਿੰਡ ਸੰਗਤਪੁਰ ਤਹਿਸੀਲ ਫਗਵਾੜਾ ਵਲੋਂ ਬੱਚਿਆਂ ਦੇ ਉੱਜਵਲ ਭਵਿੱਖ ਅਤੇ ਮਿਆਰੀ ਸਿੱਖਿਆ ਦੇ ਟੀਚੇ ਨੂੰ ਮੁੱਖ ਰਖਦਿਆਂ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਦੇ ...
ਕਪੂਰਥਲਾ, 26 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਵਿਆਂ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ...
ਨਡਾਲਾ, 26 ਨਵੰਬਰ (ਮਨਜਿੰਦਰ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਨੇ ਅੱਜ ਢਿਲਵਾਂ ਰੋਡ 'ਤੇ ਬਾਬਾ ਤਪਾ ਗੋਪਾਲ ਜੀ ਮੰਦਰ ਨੂੰ ਜਾਂਦੀ ਸੜਕ 'ਤੇ ਇੰਟਰ ਲੋਕ ਟਾਈਲਾਂ ਲਾਉਣ ਦੇ ਕੰਮ ਦਾ ਨੀਂਹ-ਪੱਥਰ ਰੱਖਿਆ | ਇਸ ਮੌਕੇ ਰਣਜੀਤ ਸਿੰਘ ਰਾਣਾ ...
ਬੇਗੋਵਾਲ, 26 ਨਵੰਬਰ (ਸੁਖਜਿੰਦਰ ਸਿੰਘ)-ਬੀਤੇ ਦਿਨ ਆਕਸਫੋਰਡ ਇੰਟਰਨੈਸ਼ਨਲ ਸਕੂਲ ਬੇਗੋਵਾਲ ਵਿਚ ਸਾਲਾਨਾ ਦੋ ਰੋਜ਼ਾ ਇਨਾਮ ਵੰਡ ਤੇ ਸਭਿਆਚਾਰ ਪ੍ਰੋਗਰਾਮ ਕਰਵਾਇਆ ਗਿਆ | ਸਮਾਗਮ ਦੇ ਪਹਿਲੇ ਦਿਨ ਸਕੂਲ ਵਿਚ ਖੇਡ ਮੁਕਾਬਲੇ ਗਏ, ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ...
ਸੁਲਤਾਨਪੁਰ ਲੋਧੀ, 26 ਨਵੰਬਰ (ਹੈਪੀ, ਥਿੰਦ)-ਸ਼ਿਵ ਮੰਦਰ ਚੌੜਾ ਖੂਹ ਸੁਲਤਾਨਪੁਰ ਲੋਧੀ ਵਿਖੇ ਪ੍ਰਧਾਨ ਰਾਕੇਸ਼ ਕੁਮਾਰ ਨੀਟੂ ਦੀ ਅਗਵਾਈ ਹੇਠ ਮਿਕਸ ਵੇੈੱਜ, ਦਾਲ ਮੱਖਣੀ, ਪਰਸ਼ਾਦੇ ਆਦਿ ਦੇ ਲੰਗਰ ਲਗਾਏ ਗਏ ਜਿਸ ਦੀ ਸੇਵਾ ਪੰਡਿਤ ਸੰਜੀਵ ਕੁਮਾਰ ਅਰੋੜਾ ਅਤੇ ਡਾ ...
ਖਲਵਾੜਾ, 26 ਨਵੰਬਰ (ਮਨਦੀਪ ਸਿੰਘ ਸੰਧੂ)-ਸਿੱਖਿਆ ਵਿਭਾਗ ਕਪੂਰਥਲਾ ਵਲੋਂ 43ਵੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਕਰਵਾਈਆਂ ਗਈਆਂ | ਇਨਾਂ ਖੇਡਾਂ ਵਿਚ ਕਪੂਰਥਲਾ ਜ਼ਿਲ੍ਹੇ ਦੇ 9 ਬਲਾਕਾਂ ਦੇ ਖਿਡਾਰੀਆਂ ਨੇ ਹਿੱਸਾ ...
ਫਗਵਾੜਾ, 26 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਫਗਵਾੜਾ ਵਿਖੇ ਹੋਈ, ਜਿਸ ਵਿਚ ਪੁਰਾਣੀ ਪੈਨਸ਼ਨ ਦੇ ਨੋਟੀਫ਼ਿਕੇਸ਼ਨ ਨੂੰ ਲੈ ਕੇ ਵਿਚਾਰਾਂ ਹੋਈਆਂ | ਮੀਟਿੰਗ ਵਿਚ ਪੰਜਾਬ ਸਰਕਾਰ ਤੋਂ ਕੇਂਦਰ ਸਰਕਾਰ ਦੀ ...
ਕਪੂਰਥਲਾ, 26 ਨਵੰਬਰ (ਅਮਰਜੀਤ ਕੋਮਲ)-ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਪਰਾਲੀ ਖੇਤਾਂ ਵਿਚ ਨਾ ਸਾੜਨ ਸਬੰਧੀ ਕੀਤੇ ਯਤਨਾਂ ਸਦਕਾ ਤੇ ਕਿਸਾਨਾਂ ਦੇ ਸਹਿਯੋਗ ਨਾਲ ਇਸ ਵਾਰ ਜ਼ਿਲ੍ਹੇ ਵਿਚ ਪਰਾਲੀ ਨੂੰ ਖੇਤਾਂ ਵਿਚ ਸਾੜਨ ਦੇ ਮਾਮਲਿਆਂ ਵਿਚ 30 ਪ੍ਰਤੀਸ਼ਤ ਕਮੀ ਦਰਜ ਕੀਤੀ ...
ਕਪੂਰਥਲਾ, 26 ਨਵੰਬਰ (ਵਿ. ਪ੍ਰ.)-ਸੈਂਟਰ ਸ਼ੇਖੂਪੁਰ ਬਲਾਕ-1 ਕਪੂਰਥਲਾ ਦੇ ਵਿਦਿਆਰਥੀਆਂ ਨੇ 43ਵੀਆਂ ਪ੍ਰਾਇਮਰੀ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸੈਂਟਰ ਹੈੱਡ ਟੀਚਰ ਜੈਮਲ ਸਿੰਘ ਦੀ ਅਗਵਾਈ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਯੋਗਾ ਦੇ ਮੁਕਾਬਲੇ ਵਿਚ ਸਨੂਰ, ਹਰਸਿਮਰ ...
ਖਲਵਾੜਾ, 27 ਨਵੰਬਰ (ਮਨਦੀਪ ਸਿੰਘ ਸੰਧੂ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਵਿਚ ਲੇਖਨ ਪ੍ਰਤੀ ਦਿਲਚਸਪੀ ਪੈਦਾ ਕਰਨ ਦੇ ਮਕਸਦ ਨਾਲ ਬਾਲ ਮੈਗਜ਼ੀਨ ਰਿਲੀਜ਼ ਕਰਨ ਸਬੰਧੀ ਹੁਕਮਾ ਦੀ ਪਾਲਣਾ ਕਰਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ...
ਖਲਵਾੜਾ, 26 ਨਵੰਬਰ (ਮਨਦੀਪ ਸਿੰਘ ਸੰਧੂ)-ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸੰਧਿਆ ਦੇ ਸਮੇਂ ਵਿਸ਼ੇਸ਼ ਦੀਵਾਨ ਵਿਚ ਭਾਈ ਗੁਰਜੀਤ ਸਿੰਘ ਭੱਠਲ ਦੇ ਕਵੀਸ਼ਰੀ ...
ਸੁਲਤਾਨਪੁਰ ਲੋਧੀ, 26 ਨਵੰਬਰ (ਥਿੰਦ, ਹੈਪੀ)-ਸੁਲਤਾਨਪੁਰ ਲੋਧੀ ਤੇ ਆਲੇ ਦੁਆਲੇ ਇਲਾਕਿਆਂ ਵਿਚ ਕਿ੍ਕਟ ਖੇਡ ਨੂੰ ਹਰਮਨ ਪਿਆਰੀ ਬਣਾਉਣ ਵਿਚ ਵੱਡਾ ਯੋਗਦਾਨ ਪਾਉਣ ਵਾਲੀ ਸਮਾਜ ਸੇਵੀ ਸੰਸਥਾ ਸ਼ਾਹ ਸੁਲਤਾਨ ਕਿ੍ਕਟ ਕਲੱਬ ਵਲੋਂ ਅਕਾਲ ਕ੍ਰਿਕੇਟ ਅਕੈਡਮੀ ਦੇ ਮੈਦਾਨਾਂ ...
ਤਲਵੰਡੀ ਚੌਧਰੀਆਂ, 26 ਨਵੰਬਰ (ਪਰਸਨ ਲਾਲ ਭੋਲਾ)-ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਕਲੱਬ ਸੁਲਤਾਨਪੁਰ ਲੋਧੀ ਵਲੋਂ 19ਵਾਂ ਗੋਲਡ ਕਬੱਡੀ ਕੱਪ ਸਪੋਰਟਸ ਕਲੱਬ ਦੇ ਸੀਨੀਅਰ ਮੈਂਬਰ ਸਵ: ਤਰਲੋਚਨ ਸਿੰਘ ਕਾਕੀ ਜਰਮਨੀ ਦੀ ਯਾਦ ਨੂੰ ਸਮਰਪਿਤ ਮੈਮੋਰੀਅਲ ...
ਭੁਲੱਥ, 26 ਨਵੰਬਰ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਇਕ ਮਹੱਤਵਪੂਰਵਕ ਕਸਬਾ ਹੈ, ਕਿਉਂਕਿ ਇੱਥੇ ਤਹਿਸੀਲ, ਕੋਰਟ ਕੰਪਲੈਕਸ, ਥਾਣਾ ਤੇ ਹੋਰ ਵੀ ਕਈ ਮੁੱਤਵਪੂਰਣ ਥਾਵਾਂ ਹਨ, ਜਿੱਥੇ ਕਸਬੇ ਨਾਲ ਲਗਦੇ ਪਿੰਡਾਂ ਵਿਚੋਂ ਨਿੱਤ ਦਿਨ ਇੱਥੇ ਆਉਣਾ ਪੈਂਦਾ ਹੈ | ਇੱਥੇ ਲੋਕ ਆ ਤਾਂ ...
ਕਪੂਰਥਲਾ, 26 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਵਿਦਿਆਰਥੀਆਂ ਨੇ ਅੱਜ ਕਾਲਜ ਦੇ ਪਿ੍ੰਸੀਪਲ ਡਾ: ਬਲਦੇਵ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਦਫ਼ਤਰ ਕਪੂਰਥਲਾ ਦਾ ਦੌਰਾ ਕੀਤਾ | ਇਸ ...
ਨਡਾਲਾ, 26 ਨਵੰਬਰ (ਮਾਨ)-ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਆਸਾਂ 'ਤੇ ਖਰੀ ਉਤਰੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਭੁਲੱਥ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨੰਬਰਦਾਰ ਵਿਲੀਅਮ ਰਾਏਪੁਰ ਅਰਾਈਆਂ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ...
ਨਡਾਲਾ, 26 ਨਵੰਬਰ (ਮਨਜਿੰਦਰ ਸਿੰਘ ਮਾਨ)-ਸੰਤ ਬਾਬਾ ਦੀਵਾਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਡੇਰਾ ਬਾਬਾ ਦੀਵਾਨ ਸਿੰਘ ਰਾਏਪੁਰ ਅਰਾਈਆਂ ਵਿਖੇ ਮੁੱਖ ਸੇਵਾਦਾਰ ਸੰਤ ਗਿਆਨ ਸਿੰਘ ਨਿਰਮਲੇ ਵਾਲਿਆਂ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ...
ਫਗਵਾੜਾ, 26 ਨਵੰਬਰ (ਹਰਜੋਤ ਸਿੰਘ ਚਾਨਾ)-ਰੈੱਡ ਕਰਾਸ ਸੁਸਾਇਟੀ ਕਪੂਰਥਲਾ ਵਲੋਂ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਮਰੀਜ਼ਾ ਨੂੰ ਹਾਈਜਨ ਕਿੱਟਾਂ ਦੀ ਵੰਡ ਕੀਤੀ | ਇਸ ਮੌਕੇ ਚੇਅਰਪਰਸਨ ਡਾ. ਪ੍ਰੀਤ ਕੰਵਲ ਨੇ ਕਿਹਾ ਕਿ ਇਸੇ ਲੜੀ ਤਹਿਤ ਪਹਿਲਾਂ ਕਪੂਰਥਲਾ ਦੇ ਹਸਪਤਾਲ ...
ਫਗਵਾੜਾ, 26 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਪਲਾਹੀ ਦੇ ਸ੍ਰੀ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨੂੰ ਇੰਗਲੈਂਡ ਨਿਵਾਸੀ ਮਨਜੀਤ ਸਿੰਘ ਸੱਲ ਵਲੋਂ ਦੋ ਹਰਮੋਨੀਅਮ ਭੇਟ ਕੀਤੇ ਗਏ | ਇਸ ਮੌਕੇ ਮਨਜੀਤ ਸਿੰਘ ਸੱਲ ਨੇ ਆਖਿਆ ਕਿ ਮੈਂ ਵੀ ਇਸ ਸਕੂਲ ਦਾ ...
ਕਪੂਰਥਲਾ, 26 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰਿਆਸਤੀ ਸ਼ਹਿਰ ਕਪੂਰਥਲਾ ਦੀ ਪਲੇਠੀ ਫੇਰੀ ਮੌਕੇ 27 ਨਵੰਬਰ ਦਿਨ ਐਤਵਾਰ ਨੂੰ 12 ਵਜੇ ਸਰਕੁਲਰ ਰੋਡ 'ਤੇ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਦਾ ਨਿਰੀਖਣ ਕਰਨਗੇ | ਮੁੱਖ ਮੰਤਰੀ ਦੇ ਕਪੂਰਥਲਾ ...
ਨਡਾਲਾ, 26 ਨਵੰਬਰ (ਮਾਨ)-ਪੰਜਾਬ ਦੀ 'ਆਪ' ਸਰਕਾਰ ਨੇ ਆਪਣਾ ਬਿਜਲੀ ਗਾਰੰਟੀ ਦਾ ਵਾਅਦਾ ਪੂਰਾ ਕਰ ਕੇ ਹਰੇਕ ਵਰਗ ਦੇ ਲੋਕਾਂ ਦਾ ਦਿੱਲ ਜਿੱਤਿਆ ਹੈ | ਇਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਯੂਥ ਆਗੂ ਲੱਕੀ ਭਾਰਦਵਾਜ, ਸ਼ਹਿਰੀ ਪ੍ਰਧਾਨ ਮਹਿੰਦਰ ਸਿੰਘ ਸਾਜਨ ...
ਫਗਵਾੜਾ, 26 ਨਵੰਬਰ (ਹਰਜੋਤ ਸਿੰਘ ਚਾਨਾ)-ਸਤਨਾਮਪੁਰਾ ਪੁਲਿਸ ਨੇ ਲੁੱਟ-ਖੋਹ ਤੇ ਡਾਕਾ ਮਾਰਨ ਦੀ ਯੋਜਨਾ ਬਣਾਉਣ ਵਾਲੇ ਪੰਜ ਵਿਅਕਤੀਆਂ ਖ਼ਿਲਾਫ਼ ਧਾਰਾ 399, 402 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਸਤਨਾਮਪੁਰਾ ਹਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX