ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਪਹਿਲਾ ਸਫ਼ਾ

ਜੀ-20 ਦੀ ਪ੍ਰਧਾਨਗੀ ਵਿਸ਼ਵ ਮੰਚ 'ਤੇ ਭਾਰਤ ਦੇ ਵਧ ਰਹੇ ਕੱਦ ਨੂੰ ਦਰਸਾਉਂਦੀ ਹੈ-ਮੋਦੀ

ਕਾਗਜ਼ ਦਾ ਹਵਾਈ ਜਹਾਜ਼ ਬਣਾਉਣ ਵਾਲੇ ਬਣਾ ਰਹੇ ਹਨ ਰਾਕੇਟ-ਮੋਦੀ
ਨਵੀਂ ਦਿੱਲੀ, 27 ਨਵੰਬਰ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1 ਦਸੰਬਰ ਤੋਂ ਭਾਰਤ ਨੂੰ ਮਿਲਣ ਵਾਲੀ ਜੀ-20 ਦੀ ਪ੍ਰਧਾਨਗੀ ਨੂੰ ਇਕ ਵੱਡਾ ਮੌਕਾ ਦੱਸਦਿਆਂ ਕਿਹਾ ਕਿ ਦੇਸ਼ ਨੂੰ ਇਸ ਦੀ ਪੂਰੀ ਵਰਤੋਂ ਕਰਦਿਆਂ ਵਿਸ਼ਵ ਦੇ ਕਲਿਆਣ 'ਤੇ ਧਿਆਨ ਕੇਂਦਰਿਤ ਕਰਨਾ ਹੈ | ਪ੍ਰਧਾਨ ਮੰਤਰੀ ਨੇ ਰੇਡੀਓ ਤੋਂ ਪ੍ਰਸਾਰਤ ਹੋਣ ਵਾਲੇ ਮਹੀਨੇਵਾਰ ਪ੍ਰੋਗਰਾਮ 'ਮਨ ਕੀ ਬਾਤ' ਦੇ 95ਵੇਂ ਅੰਕ 'ਚ ਉਕਤ ਵਿਚਾਰ ਪ੍ਰਗਟਾਏ | ਉਨ੍ਹਾਂ ਕਿਹਾ ਕਿ ਭਾਰਤ ਨੂੰ ਮਿਲੀ ਜੀ-20 ਦੀ ਪ੍ਰਧਾਨਗੀ ਵਿਸ਼ਵ ਮੰਚ 'ਤੇ ਦੇਸ਼ ਦੇ ਵੱਧ ਰਹੇ ਅਕਸ ਨੂੰ ਦਰਸਾਉਂਦੀ ਹੈ | ਪ੍ਰਧਾਨ ਮੰਤਰੀ ਨੇ ਭਾਰਤ ਦੀ ਵਿਆਪਕ ਸਮਰੱਥਾ ਦੀ ਗੱਲ ਕਰਦਿਆਂ ਕਿਹਾ ਕਿ ਸ਼ਾਂਤੀ, ਏਕਤਾ, ਵਾਤਾਵਰਨ ਨੂੰ ਲੈ ਕੇ ਸੰਵੇਦਨਸ਼ੀਲਤਾ ਜਾਂ ਫਿਰ ਟਿਕਾਊ ਤਰੱਕੀ ਹੋਵੇ | ਭਾਰਤ ਕੋਲ ਇਨ੍ਹਾਂ ਨਾਲ ਜੁੜੀਆਂ ਚੁਣੌਤੀਆਂ ਦਾ ਹੱਲ ਹੈ | ਜੀ-20 ਲਈ 'ਇਕ ਧਰਤੀ, ਇਕ ਪਰਿਵਾਰ ਅਤੇ ਇਕ ਭਵਿੱਖ' ਦੇ ਥੀਮ ਨੂੰ ਉਨ੍ਹਾਂ 'ਵਸੂਧੈਵ ਕੁਟੁੰਬਕਮ' ਪ੍ਰਤੀ ਭਾਰਤ ਦੀ ਵਚਨਬੱਧਤਾ ਪ੍ਰਗਟਾਉਣ ਦਾ ਜ਼ਰੀਆ ਕਰਾਰ ਦਿੱਤਾ | ਪ੍ਰਧਾਨ ਮੰਤਰੀ ਨੇ ਆਪਣੇ ਪ੍ਰੋਗਰਾਮ 'ਚ ਦੇਸ਼ ਦੀ ਪਹਿਲੀ ਸਵਦੇਸ਼ੀ ਰਾਕੇਟ ਲਾਂਚਿੰਗ ਦਾ ਜ਼ਿਕਰ ਕਰਦਿਆਂ ਕਿਹਾ ਕਿ 18 ਨਵੰਬਰ ਨੂੰ ਪੁਲਾੜ ਖੇਤਰ 'ਚ ਉਨ੍ਹਾਂ ਵਲੋਂ ਨਵਾਂ ਇਤਿਹਾਸ ਸਿਰਜਿਆ ਗਿਆ, ਜਦੋਂ ਪ੍ਰਾਈਵੇਟ ਸੈਕਟਰ ਵਲੋਂ ਤਿਆਰ ਕੀਤੇ ਰਾਕੇਟ 'ਵਿਕਰਮ ਐੱਸ' ਨੇ ਪੁਲਾੜ 'ਚ ਉਡਾਣ ਭਰੀ | ਮੋਦੀ ਨੇ ਸਨਿਚਰਵਾਰ ਨੂੰ ਭਾਰਤ ਅਤੇ ਭੂਟਾਨ ਵਲੋਂ ਲਾਂਚ ਕੀਤੀ ਸੈਟੇਲਾਈਟ ਦਾ ਵੀ ਜ਼ਿਕਰ ਕਰਦਿਆਂ ਇਸ ਨੂੰ ਦੋਹਾਂ ਦੇਸ਼ਾਂ ਦੇ ਮਜ਼ਬੂਤ ਸੰਬੰਧਾਂ ਦੀ ਝਲਕ ਕਰਾਰ ਦਿੱਤਾ | ਪ੍ਰਧਾਨ ਮੰਤਰੀ ਨੇ ਪੁਲਾੜ ਖੇਤਰ ਨੂੰ ਨਿੱਜੀ ਸੈਕਟਰ ਲਈ ਖੋਲ੍ਹੇ ਜਾਣ ਨੂੰ ਵੱਡੀ ਪ੍ਰਾਪਤੀ ਦੱਸਦਿਆਂ ਕਿਹਾ ਕਿ ਜੋ ਬੱਚੇ ਕਦੇ ਹੱਥਾਂ ਨਾਲ ਕਾਗਜ਼ ਦਾ ਹਵਾਈ ਜਹਾਜ਼ ਬਣਾ ਕੇ ਉਡਾਂਉਂਦੇ ਹਨ, ਅੱਜ ਉਨ੍ਹਾਂ ਨੂੰ ਭਾਰਤ 'ਚ ਹਵਾਈ ਜਹਾਜ਼ ਬਣਾਉਣ ਦਾ ਮੌਕਾ ਮਿਲ ਰਿਹਾ ਹੈ | ਤਕਨਾਲੋਜੀ ਦੀ ਗੱਲ ਦੌਰਾਨ ਹੀ ਉਨ੍ਹਾਂ ਡਰੋਨ ਖੇਤਰ 'ਚ ਹੋਈ ਤਰੱਕੀ ਦਾ ਵੀ ਜ਼ਿਕਰ ਕੀਤਾ | ਉਨ੍ਹਾਂ ਹਾਲ ਹੀ 'ਚ ਹਿਮਾਚਲ ਪ੍ਰਦੇਸ਼ ਦੇ ਕਿੰਨੋਰ 'ਚ ਡਰੋਨ ਰਾਹੀਂ ਸੇਬ ਟ੍ਰਾਂਸਪੋਰਟ ਕਰਨ ਨੂੰ ਵੱਡੀ ਪ੍ਰਾਪਤੀ ਦੱਸਿਆ |

ਕਪੂਰਥਲਾ 'ਚ 428.69 ਕਰੋੜ ਦੀ ਲਾਗਤ ਨਾਲ ਬਣੇਗਾ ਮੈਡੀਕਲ ਕਾਲਜ ਤੇ 300 ਬੈੱਡ ਦਾ ਹਸਪਤਾਲ

ਕਪੂਰਥਲਾ, ਹੁਸ਼ਿਆਰਪੁਰ, 27 ਨਵੰਬਰ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ, ਬਲਜਿੰਦਰਪਾਲ ਸਿੰਘ, ਨਰਿੰਦਰ ਸਿੰਘ ਬੱਡਲਾ)-ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਰਿਆਸਤੀ ਸ਼ਹਿਰ ਕਪੂਰਥਲਾ 'ਚ 20 ਏਕੜ ਰਕਬੇ 'ਚ 428.69 ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਨਾਨਕ ਮੈਡੀਕਲ ਕਾਲਜ, ਅਤਿ ਆਧੁਨਿਕ ਸਹੂਲਤਾਂ ਵਾਲਾ ਹੋਸਟਲ ਤੇ 300 ਬੈੱਡ ਦਾ ਨਵਾਂ ਹਸਪਤਾਲ ਬਣਾਇਆ ਜਾਵੇਗਾ | ਇਹ ਗੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ 300 ਬੈੱਡ ਵਾਲੇ ਨਵੇਂ ਸਿਵਲ ਹਸਪਤਾਲ ਦੇ ਨਿਰਮਾਣ ਸਬੰਧੀ ਬਣਾਏ ਗਏ ਨਕਸ਼ਿਆਂ ਦੇ ਨਿਰੀਖਣ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਦੀ ਉਸਾਰੀ 'ਤੇ 55 ਪ੍ਰਤੀਸ਼ਤ ਪੰਜਾਬ ਸਰਕਾਰ ਤੇ 45 ਪ੍ਰਤੀਸ਼ਤ ਰਕਮ ਕੇਂਦਰ ਸਰਕਾਰ ਵਲੋਂ ਖ਼ਰਚ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ 10-12 ਮੰਜ਼ਿਲਾ ਹੋਵੇਗਾ ਜਿੱਥੇ ਮੈਡੀਕਲ ਕਾਲਜ ਦੇ ਵਿਦਿਆਰਥੀ ਆਪਣੀ ਪੜ੍ਹਾਈ ਦੌਰਾਨ ਅਭਿਆਸ ਵੀ ਕਰ ਸਕਣਗੇ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਮੈਡੀਕਲ ਕਾਲਜ ਕਪੂਰਥਲਾ, ਸੰਤ ਅਤਰ ਸਿੰਘ ਮਸਤੂਆਣਾ ਕਾਲਜ ਸੰਗਰੂਰ ਤੇ ਹੁਸ਼ਿਆਰਪੁਰ 'ਚ ਸ਼ਹੀਦ ਊਧਮ ਸਿੰਘ ਦੇ ਨਾਂਅ 'ਤੇ ਬਣਨ ਵਾਲੇ ਮੈਡੀਕਲ ਕਾਲਜ ਦੇ ਨਕਸ਼ੇ ਬਣਾਏ ਜਾ ਚੁੱਕੇ ਹਨ ਤੇ ਇਨ੍ਹਾਂ ਤਿੰਨਾਂ ਮੈਡੀਕਲ ਕਾਲਜਾਂ ਦੀ ਉਸਾਰੀ ਦਾ ਕੰਮ ਬਹੁਤ ਜਲਦ ਸ਼ੁਰੂ ਕੀਤਾ ਜਾਵੇਗਾ | ਹੁਸ਼ਿਆਰਪੁਰ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜਗ੍ਹਾ ਦਾ ਨਿਰੀਖਣ ਕਰਨ ਆਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਮੈਡੀਕਲ ਕਾਲਜ ਲਗਭਗ 23 ਏਕੜ ਰਕਬੇ 'ਚ ਬਣੇਗਾ ਤੇ ਇਸ ਪ੍ਰੋਜੈਕਟ ਦੀ ਕੁੱਲ ਲਾਗਤ 418.3 ਕਰੋੜ ਆਵੇਗੀ | ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ, ਸਿੱਖਿਆ ਤੇ ਸਸਤੀ ਬਿਜਲੀ ਸਮੇਤ ਹੋਰ ਵਾਅਦੇ ਕੀਤੇ ਸਨ ਤੇ ਇਨ੍ਹਾਂ ਵਾਅਦਿਆਂ ਨੂੰ ਅਮਲੀ ਰੂਪ ਦਿੰਦਿਆਂ ਪੰਜਾਬ 'ਚ ਮੈਡੀਕਲ ਸਿੱਖਿਆ ਦੇ ਪਸਾਰ ਲਈ ਸਰਕਾਰ ਵਲੋਂ ਰਾਜ 'ਚ 16 ਮੈਡੀਕਲ ਕਾਲਜ ਸਥਾਪਤ ਕੀਤੇ ਜਾ ਰਹੇ ਹਨ ਜਦਕਿ 9 ਮੈਡੀਕਲ ਕਾਲਜ ਪਹਿਲਾਂ ਹੀ ਪੰਜਾਬ 'ਚ ਚੱਲ ਰਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲਜਾਂ ਦੇ ਬਣਨ ਨਾਲ ਪੰਜਾਬ ਦੁਨੀਆਂ 'ਚ ਵਧੀਆ ਸਿਹਤ ਸੇਵਾਵਾਂ ਵਾਲਾ ਸੂਬਾ ਬਣ ਜਾਵੇਗਾ ਉੱਥੇ ਇਨ੍ਹਾਂ ਕਾਲਜਾਂ ਦੀ ਸਥਾਪਤੀ ਨਾਲ ਹਜ਼ਾਰਾਂ ਲੋਕਾਂ ਨੂੰ ਸਿੱਧੇ ਤੇ ਅਸਿੱਧੇ ਢੰਗ ਨਾਲ ਰੁਜ਼ਗਾਰ ਦੇ ਅਵਸਰ ਮਿਲਣਗੇ | ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵਲੋਂ ਪੰਜਾਬ 'ਚ ਨਵੇਂ ਮੈਡੀਕਲ ਕਾਲਜ ਖੋਲਣ ਦਾ ਵਿਚਾਰ ਯੂਕਰੇਨ ਤੇ ਰੂਸ ਦਰਮਿਆਨ ਹੋਈ ਜੰਗ ਦਰਮਿਆਨ ਆਇਆ ਕਿਉਂਕਿ ਪੰਜਾਬ ਦੇ ਵੱਡੀ ਗਿਣਤੀ ਹੋਣਹਾਰ ਵਿਦਿਆਰਥੀ ਯੂਕਰੇਨ 'ਚ ਐਮ.ਬੀ.ਬੀ.ਐਸ. ਦੀ ਪੜ੍ਹਾਈ ਕਰ ਰਹੇ ਸਨ ਤੇ ਜੰਗ ਕਾਰਨ ਉਨ੍ਹਾਂ ਨੂੰ ਪੜ੍ਹਾਈ ਵਿਚੇ ਹੀ ਛੱਡ ਕੇ ਵਾਪਸ ਦੇਸ਼ ਪਰਤਣਾ ਪਿਆ | ਮੁੱਖ ਮੰਤਰੀ ਨੇ ਕਿਹਾ ਕਿ ਜੇਕਰ 25 ਸਾਲ ਪਹਿਲਾਂ ਆਜ਼ਾਦ ਹੋਇਆ ਯੂਕਰੇਨ ਆਪਣੇ ਦੇਸ਼ 'ਚ ਇੰਨੀ ਵੱਡੀ ਪੱਧਰ 'ਤੇ ਮੈਡੀਕਲ ਕਾਲਜਾਂ ਦਾ ਨਿਰਮਾਣ ਕਰ ਸਕਦਾ ਹੈ ਤਾਂ ਸਾਨੂੰ ਆਜ਼ਾਦ ਹੋਇਆ 75 ਵਰ੍ਹੇ ਹੋ ਗਏ ਹਨ ਤੇ ਅਸੀਂ ਅਜਿਹਾ ਕਿਉਂ ਨਹੀਂ ਕਰ ਸਕਦੇ | ਉਨ੍ਹਾਂ ਕਿਹਾ ਕਿ ਯੂਕਰੇਨ ਤੋਂ ਪਰਤੇ ਵਿਦਿਆਰਥੀਆਂ ਦੀਆਂ ਪ੍ਰੇਸ਼ਾਨੀਆਂ ਤੇ ਪੰਜਾਬ ਦੇ ਲੋਕਾਂ ਨੂੰ ਉੱਚ ਪਾਏ ਦੀਆਂ ਸਿਹਤ ਸੇਵਾਵਾਂ ਦੇਣ ਵਾਲਾ ਸੂਬਾ ਬਣਾਉਣ ਦੇ ਮਨੋਰਥ ਨਾਲ ਉਨ੍ਹਾਂ ਦੀ ਸਰਕਾਰ ਮੈਡੀਕਲ ਕਾਲਜਾਂ ਦਾ ਵਿਸਥਾਰ ਕਰ ਰਹੀ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵਲੋਂ ਪੰਜਾਬ 'ਚ ਖੋਲੇ੍ਹ ਗਏ ਆਮ ਆਦਮੀ ਕਲੀਨਿਕਾਂ ਦੀ ਵਧੀਆ ਕਾਰਗੁਜ਼ਾਰੀ ਸਬੰਧੀ ਕੇਂਦਰੀ ਟੀਮ ਵਲੋਂ ਵੀ ਸੰਤੁਸ਼ਟੀ ਜ਼ਾਹਿਰ ਕੀਤੀ ਗਈ ਹੈ ਤੇ ਭਵਿੱਖ 'ਚ ਪੰਜਾਬ 'ਚ ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ | ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਖੇਤਰ ਵੀ ਪੰਜਾਬ ਦੀ ਪਹਿਲੀ ਤਰਜੀਹ ਹੈ ਤੇ ਪੰਜਾਬ 'ਚ ਵੱਡੀ ਗਿਣਤੀ ਸਮਾਰਟ ਸਕੂਲ ਬਣ ਰਹੇ ਹਨ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ 'ਚ 17 ਸਬ-ਡਵੀਜ਼ਨਾਂ, ਸਬ-ਤਹਿਸੀਲਾਂ ਤੇ ਤਹਿਸੀਲਾਂ ਦੀ ਸ਼ਾਨਦਾਰ ਇਮਾਰਤਾਂ ਦੀ ਉਸਾਰੀ 'ਤੇ 80 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਤੇ ਇਨ੍ਹਾਂ ਨਵੀਆਂ ਬਣਨ ਵਾਲੀਆਂ ਇਮਾਰਤਾਂ 'ਚ ਲੋਕਾਂ ਨੂੰ ਸਾਰੇ ਵਿਭਾਗਾਂ ਨਾਲ ਸਬੰਧਿਤ ਸੇਵਾਵਾਂ ਇਕ ਛੱਤ ਹੇਠ ਹੀ ਮਿਲਣਗੀਆਂ | ਇੱਥੇ ਵਰਨਣਯੋਗ ਹੈ ਕਿ ਜਲੰਧਰ ਵਿਚਲੇ ਪੰਜਾਬ ਮੈਡੀਕਲ ਇੰਸਟੀਚਿਊਟ ਤੋਂ ਬਾਅਦ ਰਿਆਸਤੀ ਸ਼ਹਿਰ ਕਪੂਰਥਲਾ ਵਿਚ ਬਣਨ ਵਾਲਾ ਮੈਡੀਕਲ ਕਾਲਜ ਦੁਆਬਾ, ਮਾਝਾ ਤੇ ਮਾਲਵਾ ਖੇਤਰ ਦੇ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ | ਇਸ ਮੌਕੇ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ, ਪ੍ਰਮੁੱਖ ਸਕੱਤਰ ਏ ਵੇਨੂੰ ਪ੍ਰਸ਼ਾਦ, ਪੰਜਾਬ ਪੁਲਿਸ ਦੇ ਜਲੰਧਰ ਜ਼ੋਨ ਦੇ ਆਈ.ਜੀ. ਗੁਰਸ਼ਰਨ ਸਿੰਘ ਸੰਧੂ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐਸ.ਐਸ.ਪੀ. ਨਵਨੀਤ ਸਿੰਘ ਬੈਂਸ, ਲੋਕ ਨਿਰਮਾਣ ਵਿਭਾਗ ਪੰਜਾਬ ਦੇ ਮੁੱਖ ਇੰਜ: ਗਗਨਦੀਪ ਸਿੰਘ, ਐਸ.ਡੀ.ਐਮ. ਲਾਲ ਵਿਸ਼ਵਾਸ ਬੈਂਸ, ਮੈਡੀਕਲ ਕਾਲਜ ਦੇ ਪ੍ਰੋਜੈਕਟ ਦੇ ਮੁੱਖ ਆਰਕੀਟੈਕਟ ਤਰੁਣ ਗਰਗ, ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ, 'ਆਪ' ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਭੁਲੱਥ ਹਲਕੇ ਦੇ ਇੰਚਾਰਜ ਰਣਜੀਤ ਸਿੰਘ ਰਾਣਾ, 'ਆਪ' ਆਗੂ ਵਿਕਰਾਂਤ ਰਾਣਾ ਐਡਵੋਕੇਟ, ਗੁਰਪਾਲ ਸਿੰਘ ਇੰਡੀਅਨ, ਕੰਵਰ ਇਕਬਾਲ ਸਿੰਘ, ਪਰਵਿੰਦਰ ਸਿੰਘ ਢੋਟ ਤੇ ਹੋਰ ਹਾਜ਼ਰ ਸਨ |

ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਹੋਣਗੇ ਮਿਸਰ ਦੇ ਰਾਸ਼ਟਰਪਤੀ

ਦੋ ਸਾਲ ਬਾਅਦ ਕੋਈ ਵਿਦੇਸ਼ੀ ਮਹਿਮਾਨ ਸਮਾਗਮ 'ਚ ਕਰੇਗਾ ਸ਼ਿਰਕਤ
ਨਵੀਂ ਦਿੱਲੀ, 27 ਨਵੰਬਰ (ਉਪਮਾ ਡਾਗਾ ਪਾਰਥ)-ਇਸ ਵਾਰ ਗਣਤੰਤਰ ਦਿਵਸ ਸਮਾਗਮ 'ਚ ਮਿਸਰ ਦੇ ਰਾਸ਼ਟਰਪਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਗਣਤੰਤਰ ਦਿਵਸ 2023 ਮੌਕੇ ਮਿਸਰ ਦੇ ਰਾਸ਼ਟਰਪਤੀ ਅਬਦੇਸ ਫ਼ਤਹਿ-ਅਲ-ਸਿਸੀ ਮੁੱਖ ਮਹਿਮਾਨ ਹੋਣਗੇ | ਭਾਰਤ ਦੇ ਪ੍ਰਧਾਨ ਮੰਤਰੀ ਵਲੋਂ 16 ਅਕਤੂਬਰ ਨੂੰ ਵਿਦੇਸ਼ੀ ਮਹਿਮਾਨ ਵਜੋਂ ਸਮਾਗਮ 'ਚ ਸ਼ਿਰਕਤ ਕਰਨ ਦੇ ਲਈ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਰਾਹੀਂ ਉਨ੍ਹਾਂ ਨੂੰ ਰਸਮੀ ਸੱਦਾ ਦਿੱਤਾ ਗਿਆ | ਇਹ ਪਹਿਲਾ ਮੌਕਾ ਹੈ ਜਦੋਂ ਮਿਸਰ ਦੇ ਰਾਸ਼ਟਰਪਤੀ ਭਾਰਤ 'ਚ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਵਿਦੇਸ਼ ਮੰਤਰਾਲੇ ਵਲੋਂ ਜਾਰੀ ਬਿਆਨ ਮੁਤਾਬਿਕ ਭਾਰਤ ਅਤੇ ਮਿਸਰ ਦਰਮਿਆਨ ਬੜੇ ਡੂੰਘੇ ਸੰਬੰਧ ਹਨ | ਦੋਵੇਂ ਹੀ ਦੇਸ਼ ਇਸ ਸਾਲ ਆਪਣੇ ਸਫ਼ਾਰਤੀ ਸੰਬੰਧਾਂ ਦੀ 75ਵੀਂ ਵਰ੍ਹੇਗੰਢ ਮਨਾ ਰਹੇ ਹਨ | ਜ਼ਿਕਰਯੋਗ ਹੈ ਕਿ ਪਿਛਲੇ ਦੋ ਸਾਲ 2021 ਅਤੇ 2022 ਦੇ ਗਣਤੰਤਰ ਦਿਵਸ ਸਮਾਗਮਾਂ 'ਚ ਕੋਰੋਨਾ ਕਾਰਨ, ਕੋਈ ਵਿਦੇਸ਼ੀ ਮਹਿਮਾਨ ਸ਼ਾਮਿਲ ਨਹੀਂ ਹੋਇਆ ਸੀ | ਹੁਣ ਦੋ ਸਾਲ ਬਾਅਦ ਕੋਈ ਵਿਦੇਸ਼ੀ ਮਹਿਮਾਨ ਗਣਤੰਤਰ ਦਿਵਸ ਸਮਾਗਮਾਂ 'ਚ ਸ਼ਾਮਿਲ ਹੋਵੇਗਾ |

ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਤਿੰਨ ਬੱਚਿਆਂ ਦੀ ਮੌਤ

ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 27 ਨਵੰਬਰ (ਬੀਰ ਅੰਮਿ੍ਤਪਾਲ ਸਿੰਘ ਸੰਨ੍ਹੀ, ਸੁਖਚੈਨ ਸਿੰਘ ਰਾਣਾ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ ਜਦਕਿ ਇਨ੍ਹਾਂ ਦਾ ਇਕ ਹੋਰ ਸਾਥੀ ਵਾਲ-ਵਾਲ ਬਚ ਗਿਆ | ਜਾਣਕਾਰੀ ਅਨੁਸਾਰ ਅੱਜ ਸਕੂਲ 'ਚ ਐਤਵਾਰ ਦੀ ਛੁੱਟੀ ਹੋਣ ਕਰਕੇ ਪ੍ਰਵਾਸੀ ਮਜ਼ਦੂਰਾਂ ਦੇ ਚਾਰ ਬੱਚੇ ਲੋਹਡ ਪੁਲ ਦੇ ਲਾਗੇ ਰੇਲਵੇ ਲਾਈਨ ਦੇ ਨਾਲ-ਨਾਲ ਲੱਗੀਆਂ ਬੇਰੀਆਂ ਤੋਂ ਬੇਰ ਖਾ ਕੇ ਰੇਲਵੇ ਲਾਈਨ ਵਿਚ ਚੱਲਦੇ ਹੋਏ ਵਾਪਸ ਪਰਤ ਰਹੇ ਸਨ | ਜਦੋਂ ਬੱਚੇ ਲੋਹਡ ਪੁਲ ਵਿਚਕਾਰ ਪਹੁੰਚੇ ਤਾਂ ਅਚਾਨਕ ਸਹਾਰਨਪੁਰ ਤੋਂ ਊਨਾ ਹਿਮਾਚਲ ਪ੍ਰਦੇਸ਼ ਨੂੰ ਜਾਣ ਵਾਲੀ ਸਵਾਰੀ ਰੇਲ ਗੱਡੀ ਆ ਗਈ ਜਿਸ ਕਾਰਨ ਤਿੰਨ ਬੱਚੇ ਇਸ ਦੀ ਲਪੇਟ ਵਿਚ ਆ ਗਏ ਜਦਕਿ ਇਕ ਬੱਚਾ ਪੁਲ ਦੇ ਨਾਲ ਲਟਕ ਗਿਆ, ਜਿਸ ਕਾਰਨ ਉਸ ਦਾ ਬਚਾਅ ਹੋ ਗਿਆ | ਇਸ ਦੌਰਾਨ ਰੋਹਿਤ (11) ਪੁੱਤਰ ਅਰਜੁਨ ਅਤੇ ਮਹਿੰਦਰ (7) ਪੁੱਤਰ ਰਾਮ ਦੁਲਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਵਿੱਕੀ (8) ਪੁੱਤਰ ਅਰਜੁਨ ਦੇ ਗੰਭੀਰ ਫੱਟੜ ਹੋਣ ਕਰਕੇ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਹਾਦਸੇ ਵਿਚ ਵਾਲ-ਵਾਲ ਬੱਚੇ 11 ਸਾਲ ਦੇ ਪਾਵਨ ਨੇ ਹਾਦਸੇ ਦੀ ਖ਼ਬਰ ਸਾਥੀ ਬੱਚਿਆਂ ਦੇ ਮਾਪਿਆਂ ਨੂੰ ਦਿੱਤੀ | ਪੁਲਿਸ ਨੇ 174 ਦੀ ਕਾਰਵਾਈ ਕਰਦਿਆਂ ਬੱਚਿਆਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾ ਘਰ 'ਚ ਰਖਵਾ ਦਿੱਤੀਆਂ |
ਐਸ.ਡੀ.ਐਮ. ਵਲੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਬੱਚਿਆਂ ਦੇ ਮਾਪਿਆਂ ਨਾਲ ਹਮਦਰਦੀ ਪ੍ਰਗਟ ਕਰਨ ਲਈ ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਮੈਡਮ ਮਨੀਸ਼ਾ ਰਾਣਾ ਉਨ੍ਹਾਂ ਦੇ ਘਰ ਪਹੰੁਚੇ | ਉਨ੍ਹਾਂ ਨਾਲ ਥਾਣਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੀ ਮੌਜੂਦ ਸਨ |

ਸਤੇਂਦਰ ਜੈਨ ਦਾ ਜੇਲ੍ਹ ਤੋਂ ਇਕ ਹੋਰ ਵੀਡੀਓ ਵਾਇਰਲ

ਨਵੀਂ ਦਿੱਲੀ, 27 ਨਵੰਬਰ (ਉਪਮਾ ਡਾਗਾ ਪਾਰਥ)-ਜੇਲ੍ਹ 'ਚ ਬੰਦ ਦਿੱਲੀ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਸਤੇਂਦਰ ਜੈਨ ਦਾ ਇਕ ਹੋਰ ਵੀਡੀਓ ਸਾਹਮਣੇ ਆਇਆ ਹੈ | ਭਾਜਪਾ ਵਲੋਂ ਜਾਰੀ ਇਸ ਅੱਠਵੇਂ ਵੀਡੀਓ 'ਚ ਜੈਨ ਦੀ ਬੈਰਕ ਦੀ ਸਫ਼ਾਈ ਹੋ ਰਹੀ ਹੈ ਅਤੇ ਉਨ੍ਹਾਂ ਦੇ ਬਿਸਤਰੇ ਦੀ ਚਾਦਰ ਬਦਲੀ ਜਾ ਰਹੀ ਹੈ | ਭਾਜਪਾ ਨੇਤਾ ਹਰੀਸ਼ ਖੁਰਾਣਾ ਨੇ ਟਵਿੱਟਰ 'ਤੇ ਇਹ ਵੀਡੀਓ ਸਾਂਝਾ ਕਰਦਿਆਂ ਲਿਖਿਆ ਕਿ 'ਕੇਜਰੀਵਾਲ ਕੇ ਲਾਟ ਸਾਹਿਬ ਦੇ ਠਾਠ' | ਜੇਲ੍ਹ 'ਚ 10 ਮੁਲਾਜ਼ਮ ਉਨ੍ਹਾਂ (ਜੈਨ ਦੀ) ਸੇਵਾ ਕਰਦੇ ਹਨ | ਭਾਜਪਾ ਦੇ ਬੁਲਾਰੇ ਸ਼ਾਹਜਾਦ ਪੂਨਾਵਾਲਾ ਨੇ ਵੀ ਜੇਲ੍ਹ 'ਚ ਜੈਨ ਨੂੰ ਮਿਲ ਰਹੀਆਂ ਸੁਵਿਧਾਵਾਂ 'ਤੇ ਤਨਜ਼ ਕਰਦਿਆਂ ਕਿਹਾ ਕਿ ਕੇਜਰੀਵਾਲ ਨੇ ਜੇਲ੍ਹ 'ਚ ਰੂਮ ਸਰਵਿਸ ਅਤੇ 5 ਸਟਾਰ ਦੀਆਂ ਸੁਵਿਧਾਵਾਂ ਪ੍ਰਦਾਨ ਕੀਤੀਆਂ ਹਨ | ਪੂਨਾਵਾਲਾ ਨੇ ਕਿਹਾ ਕਿ ਤਿਹਾੜ ਦੇ ਅੰਦਰ ਜੈਨ ਦਾ ਦਰਬਾਰ ਹੈ | ਉਨ੍ਹਾਂ ਕਿਹਾ ਕਿ ਟੀ.ਵੀ. ਵੇਖਣ ਤੋਂ ਲੈ ਕੇ ਮਿਨਰਲ ਵਾਟਰ ਤੱਕ ਸਭ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ |

1 ਦਸੰਬਰ ਤੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਕਰੇਗਾ ਭਾਰਤ

ਸੰਯੁਕਤ ਰਾਸ਼ਟਰ, 27 ਨਵੰਬਰ (ਏਜੰਸੀ)-ਭਾਰਤ ਨੂੰ 1 ਦਸੰਬਰ ਤੋਂ 1 ਮਹੀਨੇ ਲਈ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਕਰਨ ਦਾ ਮੌਕਾ ਮਿਲੇਗਾ | ਸੁਰੱਖਿਆ ਪ੍ਰੀਸ਼ਦ 'ਚ ਭਾਰਤ ਦਾ ਕਾਰਜਕਾਲ ਗੈਰ-ਸਥਾਈ ਮੈਂਬਰ ਵਜੋਂ 2 ਸਾਲ ਦਾ ਹੈ | ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਦੌਰਾਨ ਭਾਰਤ ਵਲੋਂ ਅੱਤਵਾਦ ਵਿਰੁੱਧ ਕਾਰਵਾਈ ਨੂੰ ਤਰਜੀਹ ਦਿੱਤੀ ਜਾਵੇਗੀ | ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਭਾਰਤ ਦੀ ਸਥਾਈ ਪ੍ਰਤੀਨਿਧ ਰੁਚਿਰਾ ਕੰਬੋਜ ਦਾ ਕਹਿਣਾ ਹੈ ਕਿ ਦਸੰਬਰ 'ਚ ਉਨ੍ਹਾਂ ਦੀ ਪ੍ਰਧਾਨਗੀ ਦੌਰਾਨ ਅੱਤਵਾਦ ਨਾਲ ਲੜਨਾ ਪਹਿਲ ਹੋਵੇਗੀ | ਭਾਰਤ ਨੇ ਪਿਛਲੇ ਦੋ ਮਹੀਨਿਆਂ 'ਚ ਇਸ ਮੁੱਦੇ 'ਤੇ ਕਾਫੀ ਕੁਝ ਕੀਤਾ ਹੈ ਤੇ ਮੈਂਬਰਾਂ ਵਿਚਾਲੇ ਇਸ ਵਿਸ਼ੇ 'ਤੇ ਤਾਲਮੇਲ ਕੀਤਾ ਹੈ | ਮਹੱਤਵਪੂਰਨ ਗੱਲ ਇਹ ਹੈ ਕਿ ਸੁਰੱਖਿਆ ਪ੍ਰੀਸ਼ਦ ਨੂੰ ਦੁਨੀਆ ਦੀ ਸਭ ਤੋਂ ਸ਼ਕਤੀਸ਼ਾਲੀ ਸੰਸਥਾ ਮੰਨਿਆ ਜਾਂਦਾ ਹੈ | ਅਜਿਹੇ 'ਚ ਇਸ ਦੀ ਪ੍ਰਧਾਨਗੀ ਮਿਲਣਾ ਭਾਰਤ ਲਈ ਵੱਡੀ ਗੱਲ ਹੈ | ਪਿਛਲੀ ਵਾਰ ਵੀ ਜਦੋਂ ਇਸ ਦੀ ਪ੍ਰਧਾਨਗੀ ਮਿਲੀ ਸੀ ਤਾਂ ਭਾਰਤ ਨੇ ਅੱਤਵਾਦ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਸੀ | ਕੰਬੋਜ ਦਾ ਕਹਿਣਾ ਹੈ ਕਿ ਸੁਰੱਖਿਆ ਪ੍ਰੀਸ਼ਦ 'ਤੇ ਭਾਰਤ ਦਾ ਰੁਖ ਹਮੇਸ਼ਾ ਹੀ ਸਪੱਸ਼ਟ ਰਿਹਾ ਹੈ |

ਵਟਸਐਪ ਦੇ 48.7 ਕਰੋੜ ਉਪਭੋਗਤਾਵਾਂ ਦਾ ਡਾਟਾ ਚੋਰੀ

ਨਵੀਂ ਦਿੱਲੀ, 27 ਨਵੰਬਰ (ਏਜੰਸੀ)- ਇੰਸਟੈਂਟ ਮੈਸੇਜਿੰਗ ਐਪ ਵਟਸਐਪ ਦੇ ਕਰੋੜਾਂ ਉਪਭੋਗਤਾਵਾਂ ਦੇ ਡਾਟੇ ਨੂੰ ਹੈਕਰਾਂ ਨੇ ਚੋਰੀ ਕਰ ਲਿਆ ਹੈ | ਦੱਸਿਆ ਜਾ ਰਿਹਾ ਹੈ ਕਿ ਭਾਰਤ, ਅਮਰੀਕਾ, ਸਾਊਦੀ ਅਰਬ ਤੇ ਮਿਸਰ ਸਮੇਤ 84 ਦੇਸ਼ਾਂ ਦੇ ਉਪਭੋਗਤਾਵਾਂ ਦੇ ਡਾਟੇ ਨੂੰ ਹੈਕ ਕਰਕੇ ਆਨਲਾਈਨ ਵੇਚਿਆ ਜਾ ਰਿਹਾ ਹੈ | ਦੁਨੀਆਭਰ ਦੇ ਕਰੀਬ 48.7 ਕਰੋੜ ਵਟਸਐਪ ਉਪਭੋਗਤਾਵਾਂ ਦਾ ਡਾਟਾ ਹੈਕ ਕੀਤਾ ਗਿਆ ਹੈ | ਹੈਕ ਹੋਏ ਡਾਟੇ 'ਚ 84 ਦੇਸ਼ਾਂ ਦੇ ਵਟਸਐਪ ਉਪਭੋਗਤਾਵਾਂ ਦਾ ਮੋਬਾਈਲ ਨੰਬਰ ਵੀ ਸ਼ਾਮਿਲ ਹੈ, ਜਿਸ 'ਚ 61.62 ਲੱਖ ਫੋਨ ਨੰਬਰ ਭਾਰਤੀਆਂ ਦੇ ਹਨ | ਜ਼ਿਕਰਯੋਗ ਹੈ ਕਿ ਪਿਛਲੇ ਸਾਲ ਫੇਸਬੁੱਕ ਦੇ 50 ਕਰੋੜ ਤੋਂ ਜ਼ਿਆਦਾ ਉਪਭੋਗਤਾਵਾਂ ਦਾ ਡਾਟਾ ਵੀ ਚੋਰੀ ਹੋਇਆ ਸੀ | ਰਿਪੋਰਟ ਅਨੁਸਾਰ ਇਕ ਹੈਕਿੰਗ ਕਮਿਉਨਿਟੀ ਫੋਰਮ 'ਤੇ ਇਸ਼ਤਿਹਾਰ ਦੇ ਕੇ 48.7 ਕਰੋੜ ਵਟਸਐਪ ਉਪਭੋਗਤਾਵਾਂ ਦੇ ਮੋਬਾਈਲ ਨੰਬਰਾਂ ਦੀ ਵਿਕਰੀ ਦਾ ਦਾਅਵਾ ਕੀਤਾ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਇਹ 2022 ਦਾ ਤਾਜ਼ਾ ਡਾਟਾ ਹੈ | ਚੋਰੀ ਹੋਏ ਡਾਟੇ 'ਚ 84 ਦੇਸ਼ਾਂ 'ਚੋਂ ਸਭ ਤੋਂ ਵੱਧ ਮਿਸਰ ਦੇ 4.48 ਕਰੋੜ, ਇਟਲੀ ਦੇ 3.56 ਕਰੋੜ, ਅਮਰੀਕਾ ਦੇ 3.23 ਕਰੋੜ, ਸਾਉਦੀ ਅਰਬ ਦੇ 2.88 ਕਰੋੜ ਤੇ ਫਰਾਂਸ ਦੇ 1.98 ਕਰੋੜ ਉਪਭੋਗਤਾਵਾਂ ਦਾ ਡਾਟਾ ਸ਼ਾਮਿਲ ਹੈ | ਹੈਕ ਹੋਏ ਉਪਭੋਗਤਾਵਾਂ ਦੀ ਸੂਚੀ 'ਚ ਭਾਰਤ 25ਵੇਂ ਨੰਬਰ 'ਤੇ ਹੈ |

ਫਾਜ਼ਿਲਕਾ, ਬਰਨਾਲਾ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਤਰਨ ਤਾਰਨ ਦੇ ਡੀ. ਸੀ. ਬਦਲੇ

22 ਆਈ.ਏ.ਐਸ. ਤੇ 10 ਪੀ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ, 27 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਨੇ 5 ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਸਮੇਤ 22 ਆਈ. ਏ. ਐਸ. ਤੇ 10 ਪੀ. ਸੀ. ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਸ ਤਹਿਤ ਸੇਨੂ ਦੁੱਗਲ ਨੂੰ ਡਿਪਟੀ ਕਮਿਸ਼ਨਰ ਫਾਜ਼ਿਲਕਾ ਤੇ ਵਾਧੂ ਚਾਰਜ ਕਮਿਸ਼ਨਰ ਨਗਰ ...

ਪੂਰੀ ਖ਼ਬਰ »

ਹਜ਼ਾਰਾਂ ਕਿਲੋਮੀਟਰ ਦੀ ਉਡਾਰੀ ਮਾਰ ਕੇ ਪਹੁੰਚੇ ਮਹਿਮਾਨ

ਹਰੀਕੇ ਝੀਲ 'ਤੇ ਪ੍ਰਵਾਸੀ ਪੰਛੀਆਂ ਨੇ ਲਗਾਈਆਂ ਰੌਣਕਾਂ

ਸੰਜੀਵ ਕੁੰਦਰਾ ਹਰੀਕੇ ਪੱਤਣ, 27 ਨਵੰਬਰ¸ਬਿਆਸ ਸਤਲੁਜ ਦਰਿਆਵਾਂ ਦਾ ਸੰਗਮ ਹਰੀਕੇ ਝੀਲ 'ਤੇ ਮਹਿਮਾਨ ਪ੍ਰਵਾਸੀ ਪੰਛੀਆਂ ਦੀ ਭਰਵੀਂ ਆਮਦ ਹੋ ਰਹੀ ਹੈ ਤੇ ਹੁਣ ਤੱਕ ਹਜ਼ਾਰਾਂ ਮਹਿਮਾਨ ਪੰਛੀ (ਕਰੀਬ 40,000) ਹਰੀਕੇ ਝੀਲ ਆ ਚੁੱਕੇ ਹਨ ਅਤੇ ਸਰਦੀ ਵਧਣ ਦੇ ਨਾਲ-ਨਾਲ ਇਨ੍ਹਾਂ ...

ਪੂਰੀ ਖ਼ਬਰ »

ਰਾਜਪਾਲ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ

ਚੰਡੀਗੜ੍ਹ, 27 ਨਵੰਬਰ (ਅਜੀਤ ਬਿਊਰੋ)-ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਯੂ.ਟੀ., ਚੰਡੀਗੜ੍ਹ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸੰਦੇਸ਼ ਵਿਚ ਕਿਹਾ ਕਿ ਨੌਵੇਂ ਗੁਰੂ ...

ਪੂਰੀ ਖ਼ਬਰ »

ਭਾਰਤ ਜੋੜੋ ਯਾਤਰਾ ਦਾ ਇੰਦੌਰ 'ਚ ਥਾਂ-ਥਾਂ ਸਵਾਗਤ

ਇੰਦੌਰ, 27 ਨਵੰਬਰ (ਰਤਨਜੀਤ ਸਿੰਘ ਸ਼ੈਰੀ)-ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ 'ਚ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਥਾਂ ਥਾਂ ਸਵਾਗਤ ਕੀਤਾ ਗਿਆ | ਅੱਜ ਸਵੇਰੇ ਭਾਰਤ ਜੋੜੋ ਯਾਤਰਾ ਰਾਉ, ਰਜਿੰਦਰ ਨਗਰ ਤੋਂ ਹੁੰਦੀ ਹੋਈ ਇੰਦੌਰ 'ਚ ਦਾਖਲ ਹੋਈ | ਯਾਤਰਾ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਗੁਜਰਾਤ ਵਿਧਾਨ ਸਭਾ ਚੋਣਾਂ ਜਿੱਤਣ ਦਾ ਲਿਖਤੀ ਦਾਅਵਾ

ਅਹਿਮਦਾਬਾਦ, 27 ਨਵੰਬਰ (ਏਜੰਸੀ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਲਿਖਤੀ ਦਾਅਵਾ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਬਾਅਦ ਗੁਜਰਾਤ 'ਚ 'ਆਪ' ਦੀ ਸਰਕਾਰ ਬਣੇਗੀ | ਸੂਰਤ 'ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਦੱਸਿਆ ...

ਪੂਰੀ ਖ਼ਬਰ »

ਦੋ ਹੋਰ ਚੀਤੇ ਵੱਡੇ ਵਾੜੇ 'ਚ ਛੱਡੇ

ਸ਼ਿਓਪੁਰ, 27 ਨਵੰਬਰ (ਏਜੰਸੀ)-ਮੱਧ ਪ੍ਰਦੇਸ ਦੇ ਸ਼ਿਓਪੁਰ ਜ਼ਿਲ੍ਹੇ 'ਚ ਨਾਮੀਬੀਆ ਤੋਂ ਲਿਆਂਦੇ ਗਏ ਚੀਤੀਆਂ ਦਾ ਇਕਾਂਤਵਾਸ ਖਤਮ ਹੋ ਚੁੱਕਾ ਹੈ | ਹੌਲੀ-ਹੌਲੀ ਚੀਤੀਆਂ ਨੂੰ ਵੱਡੇ ਵਾੜਿਆਂ 'ਚ ਤਬਦੀਲ ਕੀਤਾ ਜਾ ਰਿਹਾ ਹੈ, ਜਿਥੇ ਉਹ ਸ਼ਿਕਾਰ ਕਰ ਰਹੇ ਹਨ | ਐਤਵਾਰ ਨੂੰ 2 ...

ਪੂਰੀ ਖ਼ਬਰ »

ਟੋਰਾਂਟੋ 'ਚ ਹਰਿਆਣਾ ਦੇ ਵਿਦਿਆਰਥੀ ਦੀ ਸੜਕ ਹਾਦਸੇ 'ਚ ਮੌਤ

ਟੋਰਾਂਟੋ, 27 ਨਵੰਬਰ (ਸਤਪਾਲ ਸਿੰਘ ਜੌਹਲ)-ਟੋਰਾਂਟੋ 'ਚ ਇਕ 20 ਸਾਲਾ ਭਾਰਤੀ ਵਿਦਿਆਰਥੀ ਦੀ ਸਾਈਕਲ ਰਾਹੀਂ ਸੜਕ ਪਾਰ ਕਰਦੇ ਸਮੇਂ ਇਕ ਪਿਕਅਪ ਟਰੱਕ ਦੀ ਲਪੇਟ 'ਚ ਆਉਣ ਤੇ ਉਸ ਵਲੋਂ ਘਸੀਟੇ ਜਾਣ ਨਾਲ ਮੌਤ ਹੋ ਗਈ | ਪੁਲਿਸ ਨੇ ਅਜੇ ਤੱਕ ਮਿ੍ਤਕ ਦੀ ਪਛਾਣ ਨਹੀਂ ਕੀਤੀ | ਰਿਪੋਰਟ ...

ਪੂਰੀ ਖ਼ਬਰ »

ਕੇਜਰੀਵਾਲ 'ਛੋਟਾ ਰਿਚਾਰਜ'-ਓਵੈਸੀ

ਨਵੀਂ ਦਿੱਲੀ, 27 ਨਵੰਬਰ (ਏਜੰਸੀ)-ਦਿੱਲੀ ਐਮ.ਸੀ.ਡੀ. ਚੋਣਾਂ ਦੇ ਪ੍ਰਚਾਰ ਦੌਰਾਨ ਏ. ਐਮ. ਆਈ. ਐਮ. ਦੇ ਮੁਖੀ ਅਸਦੁਦੀਨ ਓਵੈਸੀ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਉਤੇ 'ਛੋਟਾ ਰਿਚਾਰਜ' ਕਹਿ ਕੇ ਤਨਜ ਕੱਸਿਆ | ਓਵੈਸੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਮਹਿਬੂਬਾ ਮੁਫ਼ਤੀ ਤੇ 7 ਹੋਰਾਂ ਨੂੰ ਸਰਕਾਰੀ ਕੁਆਰਟਰ ਖ਼ਾਲੀ ਕਰਨ ਲਈ ਨੋਟਿਸ

ਸ੍ਰੀਨਗਰ, 27 ਨਵੰਬਰ (ਏਜੰਸੀ)-ਜੰਮੂ ਕਸ਼ਮੀਰ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਸਾਬਕਾ ਮੁੱਖ ਮੰਤਰੀ ਤੇ ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫਤੀ ਨੂੰ ਆਪਣੇ ਗ੍ਰਹਿ ਜ਼ਿਲ੍ਹੇ ਆਨੰਤਨਾਗ 'ਚ ਸਰਕਾਰੀ ਕੁਆਰਟਰ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਹੈ ਅਤੇ 7 ਹੋਰ ਸਾਬਕਾ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਰੇਲਵੇ ਫੁੱਟ ਬਿ੍ਜ ਦਾ ਹਿੱਸਾ ਡਿੱਗਾ ਇਕ ਮੌਤ, 12 ਜ਼ਖ਼ਮੀ

ਨਾਗਪੁਰ, 27 ਨਵੰਬਰ (ਏਜੰਸੀ)-ਮਹਾਰਾਸ਼ਟਰ ਦੇ ਚੰਦਰਪੁਰ ਜ਼ਿਲ੍ਹੇ 'ਚ ਰੇਲਵੇ ਸਟੇਸ਼ਨ 'ਤੇ ਐਤਵਾਰ ਸ਼ਾਮ 5 ਕੁ ਵਜੇ ਇਕ 'ਫੁੱਟ ਬਿ੍ਜ' ਦਾ ਕੁਝ ਹਿੱਸਾ ਇਕ ਰੇਲ ਪਟੜੀ 'ਤੇ ਡਿੱਗਣ 13 ਯਾਤਰੀ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚੋਂ ਇਕ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦੋਂਕਿ 3 ਹੋਰਾਂ ...

ਪੂਰੀ ਖ਼ਬਰ »

ਕੇਰਲ 'ਚ ਅਡਾਨੀ ਬੰਦਰਗਾਹ ਦੇ ਵਿਰੋਧ 'ਚ ਥਾਣੇ 'ਤੇ ਹਮਲਾ-29 ਪੁਲਿਸ ਕਰਮਚਾਰੀ ਜ਼ਖ਼ਮੀ

ਤਿਰੂਵਨੰਤਪੁਰਮ, 27 ਨਵੰਬਰ (ਪੀ. ਟੀ. ਆਈ.)-ਕੇਰਲ ਦੀ ਰਾਜਧਾਨੀ ਤਿਰੂਵਨੰਤਪੁਰਮ 'ਚ ਵਿਜਿਨਾਮ ਪੁਲਿਸ ਥਾਣੇ 'ਤੇ ਅਡਾਨੀ ਬੰਦਰਗਾਹ ਵਿਰੋਧੀ ਪ੍ਰਦਰਸ਼ਨਕਾਰੀਆਂ ਵਲੋਂ ਐਤਵਾਰ ਰਾਤ ਨੂੰ ਕੀਤੇ ਹਮਲੇ 'ਚ 29 ਪੁਲਿਸ ਵਾਲੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਮੌਜੂਦਾ ਵਿਵਸਥਾ 'ਚ ਨਹੀਂ ਰਹਾਂਗਾ, ਸਾਰੀਆਂ ਵਿਧਾਨ ਸਭਾਵਾਂ ਤੋਂ ਦੇਵਾਂਗਾ ਅਸਤੀਫ਼ਾ-ਇਮਰਾਨ ਖ਼ਾਨ

ਲਾਂਗ ਮਾਰਚ ਖ਼ਤਮ ਕਰਨ ਦਾ ਕੀਤਾ ਐਲਾਨ ਅੰਮਿ੍ਤਸਰ, 27 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਮੈਂਬਰ ਸਾਰੀਆਂ ਵਿਧਾਨ ਸਭਾਵਾਂ ਤੋਂ ...

ਪੂਰੀ ਖ਼ਬਰ »

ਗੁਜਰਾਤ ਬਚਾਉਣ ਲਈ ਕੇਜਰੀਵਾਲ ਨੂੰ ਦਿੱਲੀ 'ਚ ਫਸਾਉਣ ਦਾ ਭਾਜਪਾ ਦਾ ਦਾਅ ਸਫ਼ਲ

ਅਹਿਮਦਾਬਾਦ ਤੋਂ ਅਨਿਲ ਜੈਨ ਅਹਿਮਦਾਬਾਦ, 27 ਨਵੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਦਿੱਲੀ ਨਗਰ ਨਿਗਮ ਦੀਆਂ ਚੋਣਾਂ ਕਰਵਾਉਣ ਦਾ ਭਾਜਪਾ ਦਾ ਦਾਅ ਸਫਲ ਹੁੰਦਾ ਦਿਸ ਰਿਹਾ ਹੈ | ਆਮ ਆਦਮੀ ਪਾਰਟੀ ਦੇ ਜ਼ਿਆਦਾਤਰ ਆਗੂ ਗੁਜਰਾਤ ਛੱਡ ਕੇ ਦਿੱਲੀ ਆ ਗਏ ਹਨ ਜਾਂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ

ਮੁੱਖ ਮੰਤਰੀ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ 'ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ | ਜਦੋਂ ਕਿਸਾਨ ਜਥੇਬੰਦੀਆਂ ਉਨ੍ਹਾਂ ਨੂੰ ਮੰਗ ਪੱਤਰ ਦੇਣ ਜਾ ਰਹੀਆਂ ਸਨ ਤਾਂ ਉਸ ਸਮੇਂ ਤਾਇਨਾਤ ਪੁਲਿਸ ਫੋਰਸ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX