ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਅੰਮ੍ਰਿਤਸਰ

ਗੁ: ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬਾਬਾ ਬਕਾਲਾ ਸਾਹਿਬ, 27 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਜਥੇਬੰਦੀਆਂ ਅਤੇ ਨਗਰ ਦੀ ਸਮੂਹ ਸਾਧ ਸੰਗਤ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਤੋਂ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ, ਜੋ ਕਿ ਕਥਾ ਘਰ, ਸਰੋਵਰ ਬਾਬਾ ਗੁਰਮੁਖ ਸਿੰਘ, ਗੁ: ਛਾਉਣੀ ਸਾਹਿਬ, ਗੁ: ਛੇਵੀਂ ਪਾਤਸ਼ਾਹੀ, ਗੁ: ਮਾਤਾ ਗੰਗਾ ਜੀ ਅਤੇ ਨਗਰ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਇਸੇ ਅਸਥਾਨ 'ਤੇ ਸਮਾਪਤ ਹੋਇਆ | ਦੀਵਾਨ ਹਾਲ ਵਿਖੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਾਘ ਜਲਾਲ ਉਸਮਾਂ ਮੈਂਬਰ ਸ਼੍ਰੋਮਣੀ ਕਮੇਟੀ, ਜ: ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 15ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਨੇ ਨੌਜਵਾਨਾਂ ਨੂੰ ਨਸ਼ੇ ਤਿਆਗ ਕੇ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ | ਨਗਰ ਕੀਰਤਨ'ਚ ਤਰਨਾ ਦਲ ਦੇ 15ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਗੱਜਣ ਸਿੰਘ, ਬਾਬਾ ਸੁੱਖਾ ਸਿੰਘ, ਸਾਬਕਾ ਵਿਧਾਇਕ ਜ: ਬਲਜੀਤ ਸਿੰਘ ਜਲਾਲ ਉਸਮਾਂ, ਜਥੇ: ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋ: ਕਮੇਟੀ, ਬੀਬੀ ਗੁਰਵਿੰਦਰ ਕੌਰ ਜਲਾਲ ਉਸਮਾਂ, ਕਾਕਾ ਗੁਰੂਵਰਜੀਤ ਸਿੰਘ, ਮੈਨੇਜਰ ਭਾਈ ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਸਾਬਕਾ ਐਡੀਸ਼ਨਲ ਮੈਨੇਜਰ ਭਾਈ ਮੋਹਣ ਸਿੰਘ ਕੰਗ, ਹੈੱਡ ਗ੍ਰੰਥੀ ਭਾਈ ਕੇਵਲ ਸਿੰਘ, ਸਾਬਕਾ ਹੈੱਡਗ੍ਰੰਥੀ ਭਾਈ ਭੁਪਿੰਦਰ ਸਿੰਘ, ਭਾਈ ਜਸਪਾਲ ਸਿੰਘ ਬਲਸਰਾਏ, ਭਾਈ ਪ੍ਰਭਜੀਤ ਸਿੰਘ ਖ਼ਾਲਸਾ, ਹਰੀ ਭੁੱਲਰ, ਜਸਪ੍ਰੀਤ ਸਿੰਘ ਗੋਰਾ ਮੁਖੀ ਗੁਰੂ ਤੇਗ ਬਹਾਦਰ ਬਿਰਧ ਆਸ਼ਰਮ, ਬਾਬਾ ਬੱਬੂ, ਪਿ੍ੰ: ਦਿਲਬਾਗ ਸਿੰਘ ਭੁੱਲਰ, ਤੇਜਿੰਦਰ ਸਿੰਘ ਅਠੌਲਾ ਸਾ: ਮੈਂਬਰ ਬਲਾਕ ਸੰਮਤੀ, ਸੁਖਵਿੰਦਰ ਸਿੰਘ ਬੁਤਾਲਾ, ਮਾ: ਇਕਬਾਲ ਸਿੰਘ ਸੈਕਟਰੀ, ਕਸ਼ਮੀਰ ਸਿੰਘ ਜੋਧਪੁਰੀ, ਕੰਵਲਜੀਤ ਸਿੰਘ ਵਜ਼ੀਰ ਭੁੱਲਰ, ਜ: ਅਜੀਤ ਸਿੰਘ ਧਿਆਨਪੁਰ, ਜੋਗਿੰਦਰ ਸਿੰਘ ਧਿਆਨਪੁਰ, ਬੀਬੀ ਪ੍ਰਮਜੀਤ ਕੌਰ ਖ਼ਾਲਸਾ, ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਸਾਹਿਬ, ਨਿਰਮਲ ਸਿੰਘ ਭੁੱਲਰ, ਡਾ: ਭਗਵੰਤ ਸਿੰਘ, ਡਾ: ਜਸਵੰਤ ਸਿੰਘ (ਦੋਵੇਂ ਸਾਬਕਾ ਸਰਪੰਚ), ਪ੍ਰਤਾਪ ਸਿੰਘ, ਮਲਕੀਤ ਸਿੰਘ, ਜਸਵੰਤ ਸਿੰਘ ਦਿੱਲੀ, ਅਮਰਜੀਤ ਸਿੰਘ ਘੁੱਕ, ਮਿਲਖਾ ਸਿੰਘ ਜੇ. ਈ., ਬਲਵਿੰਦਰ ਸਿੰਘ ਕੰਵਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |
ਗੁ: ਛੇਵੀਂ ਪਾਤਿਸ਼ਾਹੀ ਵਿਖੇ ਨਿੱਘਾ ਸਵਾਗਤ
ਨਗਰ ਕੀਰਤਨ ਦਾ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗ: ਛੇਵੀਂ ਪਾਤਸ਼ਾਹੀ ਵਿਖੇ ਤਰਨਾ ਦਲ ਦੇ ਮੌਜੂਦਾ 15ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਗੱਜਣ ਸਿੰਘ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ | ਬਾਬਾ ਗੱਜਣ ਸਿੰਘ ਨੇ ਪੰਜ ਪਿਆਰਿਆਂ ਅਤੇ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਬਾਬਾ ਭਗਵਾਨ ਸਿੰਘ, ਬਾਬਾ ਸੁੱਖਾ ਸਿੰਘ, ਦਲਬੀਰ ਸਿੰਘ ਖ਼ਾਲਸਾ, ਜ: ਜਰਨੈਲ ਸਿੰਘ ਚੀਮਾਬਾਠ, ਦਲਬੀਰ ਸਿੰਘ ਖ਼ਾਲਸਾ, ਬਲਬੀਰ ਸਿੰਘ ਬਾਊ, ਗਿ: ਦਲਜੀਤ ਸਿੰਘ ਆਦਿ ਨੇ ਹਾਜ਼ਰੀ ਭਰੀ |

ਨਗਰ ਨਿਗਮ ਕਮਿਸ਼ਨਰ ਕੁਮਾਰ ਸੌਰਭ ਰਾਜ ਦੀ ਜਗ੍ਹਾ 'ਤੇ ਸੰਦੀਪ ਰਿਸ਼ੀ ਹੋਣਗੇ ਨਿਗਮ ਕਮਿਸ਼ਨਰ

ਅੰਮਿ੍ਤਸਰ, 27 ਨਵੰਬਰ (ਹਰਮਿੰਦਰ ਸਿੰਘ)-ਸੱਤਾਧਾਰੀ ਪਾਰਟੀ ਦੇ ਆਗੂਆਂ ਦੇ ਨਿਸ਼ਾਨੇ 'ਤੇ ਰਹਿਣ ਵਾਲੇ ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਦਾ ਤਬਾਦਲਾ ਹੋ ਗਿਆ ਹੈ | ਉਨ੍ਹਾਂ ਦੀ ਜਗ੍ਹਾ 'ਤੇ ਸ੍ਰੀ ਸੰਦੀਪ ਰਿਸ਼ੀ ਨੂੰ ਨਗਰ ਨਿਗਮ ਅੰਮਿ੍ਤਸਰ ਦਾ ਕਮਿਸ਼ਨਰ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਨਕਾਰਿਆ

ਛੇਹਰਟਾ, 27 ਨਵੰਬਰ (ਪੱਤਰ ਪ੍ਰੇਰਕ)-ਜਸਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਨੇ ਬੀਤੇ ਦਿਨੀਂ ਅਵਤਾਰ ਸਿੰਘ ਵਲੋਂ ਆਪਣੇ 'ਤੇ ਲਗਾਏ ਗਏ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਉਕਤ ਵਿਅਕਤੀ ਵਲੋਂ ਮੇਰੇ 'ਤੇ ਨਿੱਜੀ ਰੰਜਿਸ਼ ਤਹਿਤ ਝੂਠੇ ਦੋਸ਼ ਲਗਾਏ ਜਾ ਰਹੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਅੰਮਿ੍ਤਸਰ ਜੇਲ੍ਹ 'ਚੋਂ ਅੱਠ ਮੋਬਾਈਲ ਤੇ ਹੋਰ ਸਮੱਗਰੀ ਬਰਾਮਦ

ਅੰਮਿ੍ਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਅੰਮਿ੍ਤਸਰ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਬੀਤੇ ਦਿਨ ਜੇਲ੍ਹ 'ਚ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਕੁੱਲ 8 ਮੋਬਾਈਲ, 1 ਚਾਰਜਰ, 2 ਡਾਟਾ ਕੇਬਲ, 2 ਹੈੱਡ ਫ਼ੋਨਾਂ ਤੋਂ ਇਲਾਵਾ 2 ਹੀਟਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰਾਂ ਵਲੋਂ ਨੰਗੇ ਧੜ ਹੋ ਕੇ ਸਰਕਾਰਾਂ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਅੰਮਿ੍ਤਸਰ, 27 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਮੋਰਚੇ ਦੀ ਦੂਜੀ ਵਰ੍ਹੇਗੰਢ ਤੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਡੀ. ਸੀ. ਦਫਤਰਾਂ 'ਤੇ ਸ਼ੁਰੂ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ 'ਚ ਲੋਕ ਅਕਾਲੀ ਦਲ ਦੇ ਹੱਕ ਵਿਚ ਫਤਵਾ ਦੇਣਗੇ-ਟਿੱਕਾ, ਬਿੱਟੂ

ਵੇਰਕਾ, 27 ਨਵੰਬਰ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਨਗਰ ਨਿਗਮ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂਆਂ, ਯੂਥ ਵਰਕਰਾਂ ਅਤੇ ਮਹਿਲਾ ਵਿੰਗ ਦੀ ਸਾਂਝੀ ਇਕੱਤਰਤਾ ਅੱਜ ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰਬਰ 20 ਵਿਚ ਆਈ. ...

ਪੂਰੀ ਖ਼ਬਰ »

ਥਾਣਾ ਸੁਲਤਾਨਵਿੰਡ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ

ਸੁਲਤਾਨਵਿੰਡ, 27 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਅੰਮਿ੍ਤਸਰ ਦੇ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਵਲੋਂ ਲੁੱਟਾਂ ਖੋਹਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇਕ ਨੌਜਵਾਨ ਨੂੰ ...

ਪੂਰੀ ਖ਼ਬਰ »

ਦੁੱਗਲ ਨੇ ਅਮਨ-ਕਾਨੂੰਨ ਦੀ ਵਿਗੜ ਰਹੀ ਵਿਵਸਥਾ 'ਤੇ ਜਤਾਇਆ ਰੋਸ

ਅੰਮਿ੍ਤਸਰ, 27 ਨਵੰਬਰ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਅੰਮਿ੍ਤਸਰ ਇਕਾਈ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਪਿਛਲੇ ਕੁੱਝ ਮਹੀਨਿਆਂ ਤੋਂ ਅੰਮਿ੍ਤਸਰ 'ਚ ਅਮਨ-ਕਾਨੂੰਨ ਦੀ ਵਿਗੜ ਰਹੀ ਵਿਵਸਥਾ 'ਤੇ ਰੋਸ ਪ੍ਰਗਟ ਕਰਦਿਆਂ ਕਿਹਾ ਹੈ ਕਿ ਪੁਲਿਸ ਅਤੇ ਸਰਕਾਰ ...

ਪੂਰੀ ਖ਼ਬਰ »

ਚੋਰੀ ਦੀਆਂ 2 ਐਕਟਿਵਾਂ ਸਮੇਤ ਕਾਬੂ

ਅੰਮਿ੍ਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਕੋਤਵਾਲੀ ਪੁਲਿਸ ਦੀ ਚੌਂਕੀ ਗਲਿਆਰਾ ਵਲੋਂ ਚੋਰੀ ਦੇ 2 ਐਕਟਿਵਾ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਚੌਂਕੀ ਇੰਚਾਰਜ ਸਬ-ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਜੁਗਰਾਜ ਸਿੰਘ ...

ਪੂਰੀ ਖ਼ਬਰ »

-ਅਜਾਇਬਵਾਲੀ ਹੰਸਲੀ ਦਾ ਪੁਲ ਬਣਿਆ ਰਾਹਗੀਰਾਂ ਲਈ ਜਾਨ ਦਾ ਖੌਅ- ਮਹਿਕਮੇ ਨੇ ਟੁਟੇ ਪੁਲ ਦੀ ਮੁਰੰਮਤ ਦੀ ਥਾਂ ਅੱਧ-ਪਚੱਧਾ ਬੰਦ ਕਰ ਕੇ ਰਸਤਾ ਕੀਤਾ ਤੰਗ

ਕੱਥੂਨੰਗਲ, 27 ਨਵੰਬਰ (ਦਲਵਿੰਦਰ ਸਿੰਘ ਰੰਧਾਵਾ)-ਮਾਝੇ ਦੇ ਬਹੁਤ ਹੀ ਇਤਿਹਾਸਕ ਪਿੰਡ ਬਾਬਾ ਬੁੱਢਾ ਸਾਹਿਬ ਜਨਮ ਅਸਥਾਨ ਬਾਬਾ ਬੁੱਢਾ ਜੀ ਕੱਥੂਨੰਗਲ ਤੋਂ ਡੇਰਾ ਬਾਬਾ ਨਾਨਕ ਨੂੰ ਵਾਇਆ ਆਜਾਇਬਵਾਲੀ ਤੋਂ ਮਜੀਠਾ, ਫਤਿਹਗੜ੍ਹ ਚੂੜੀਆਂ ਜਾਣ ਵਾਲੀ ਪ੍ਰਮੁੱਖ ਸੜਕ 'ਤੇ ...

ਪੂਰੀ ਖ਼ਬਰ »

ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਕਾਬੂ

ਵੇਰਕਾ, 27 ਨਵੰਬਰ (ਪਰਮਜੀਤ ਸਿੰਘ ਬੱਗਾ)-ਥਾਣਾ ਵੱਲ੍ਹਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ 120 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਕਾਬੂ ਕੀਤੇ ਕਥਿਤ ਦੋਸ਼ੀ ਦੀ ਪਹਿਚਾਣ ਅੰਗਰੇਜ ਸਿੰਘ ਉਰਫ ਢਿੱਲੋਂ ਪੁੱਤਰ ਜੀਤ ਸਿੰਘ ...

ਪੂਰੀ ਖ਼ਬਰ »

ਰਾਯਨ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਡਾ: ਏ. ਐਫ. ਪਿੰਟੋ ਪਹੁੰਚੇ ਅੰਮਿ੍ਤਸਰ

ਅੰਮਿ੍ਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਰਾਯਨ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਡਾ: ਏ. ਐਫ. ਪਿੰਟੋ ਦਾ ਅੰਮਿ੍ਤਸਰ ਪਹੁੰਚਣ 'ਤੇ ਗਾਰਡ ਆਫ਼ ਆਨਰ ਨਾਲ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਉਨ੍ਹਾਂ ਅੰਮਿ੍ਤਸਰ ਦੇ ਵੱਲਾ-ਵੇਰਕਾ ਬਾਈਪਾਸ 'ਤੇ ਸਥਿਤ ਸਕੂਲ ਬ੍ਰਾਂਚ ...

ਪੂਰੀ ਖ਼ਬਰ »

ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ ਦੀ ਟੀਮ ਨੇ ਖੇਡ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਅੰਮਿ੍ਤਸਰ, 27 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-66ਵੀਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ਉਪਲਬਧੀਆਂ ਹਾਸਲ ਕੀਤੀਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਵਲੋਂ ਮੰਗਾਂ ਸੰਬੰਧੀ ਮੀਟਿੰਗ

ਵੇਰਕਾ, 27 ਨਵੰਬਰ (ਪਰਮਜੀਤ ਸਿੰਘ ਬੱਗਾ)-ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ ਅੱਜ ਪ੍ਰਧਾਨ ਬਲਦੇਵ ਸਿੰਘ ਝੰਡੇਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਪ੍ਰਾਇਮਰੀ ਸਿਹਤ ਕੇਂਦਰਾਂ ਦੇ ਸਾਥੀ ਕਰਮਚਾਰੀਆਂ ਨੇ ...

ਪੂਰੀ ਖ਼ਬਰ »

ਜਸਵਿੰੰਦਰ ਕੌਰ ਸੋਹਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲਾਲਪੁਰਾ ਨਾਲ ਕੀਤੀ ਮੁਲਾਕਾਤ

ਅੰਮਿ੍ਤਸਰ, 27 ਨਵੰਬਰ (ਹਰਮਿੰਦਰ ਸਿੰਘ)-ਹਿਊਮਨ ਰਾਈਟ ਐਮਰਜੈਂਸੀ ਹੈਲਪਲਾਈਨ ਦੀ ਪੰਜਾਬ ਪ੍ਰਧਾਨ ਮੈਡਮ ਜਸਵਿੰਦਰ ਕੌਰ ਸੋਹਲ ਦੀ ਅਗਵਾਈ ਹੇਠ ਬੰਦੀ ਸਿੰਘਾਂ ਦੀ ਰਿਹਾਈ ਲਈ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕੀਤੀ | ਇਸ ...

ਪੂਰੀ ਖ਼ਬਰ »

ਬਲਜੀਤ ਸਿੰਘ ਮਾਨਾਂਵਾਲਾ ਨੂੰ ਸਦਮਾ, ਨੌਜਵਾਨ ਪੁੱਤਰ ਦੀ ਮੌਤ

ਅੰਮਿ੍ਤਸਰ, 27 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹੈਲਥ ਇੰਪਲਾਈਜ ਐਸੋਸੀਏਸ਼ਨ ਦੇ ਪ੍ਰਮੁੱਖ ਆਗੂ ਬਲਜੀਤ ਸਿੰਘ ਮਾਨਾਂਵਾਲਾ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਨੌਜਵਾਨ ਸਪੁੱਤਰ ਨਵਪ੍ਰੀਤ ਸਿੰਘ ਦੀ ਮੌਤ ਹੋ ਗਈ | ਜਿਕਰਯੌਗ ਹੈ ਕਿ ਉਹ ਪਿਛਲੇ ...

ਪੂਰੀ ਖ਼ਬਰ »

ਨਸ਼ੇ 'ਚ ਟੱਲੀ ਹੋਏ ਡਰਾਈਵਰ ਤੇ ਉਸ ਦੇ ਸਾਥੀਆਂ ਨੇ ਛੋਟਾ ਹਾਥੀ ਦੁਕਾਨ 'ਚ ਵਾੜਿਆ, ਦੁਕਾਨ ਮਾਲਕ ਸਮੇਤ ਪੰਜ ਜ਼ਖ਼ਮੀ

ਸੁਲਤਾਨਵਿੰਡ, 27 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋਂ ਨਸ਼ੇ 'ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ਦੀ ਦੁਕਾਨ 'ਚ ਸਿੱਧੀ ਟੱਕਰ ਮਾਰ ਦਿੱਤੀ ਜਿਸ ਕਾਰਨ ...

ਪੂਰੀ ਖ਼ਬਰ »

ਸੇਵਾ ਪੰਥੀ ਸ੍ਰੰਪਰਦਾ ਮਿੱਠਾ ਟਿਵਾਣਾ ਦੇ ਮਹਾਂਪੁਰਖਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ

ਅੰਮਿ੍ਤਸਰ, 27 ਨਵੰਬਰ (ਹਰਮਿੰਦਰ ਸਿੰਘ)-ਸੇਵਾ ਪੰਥੀ ਸ੍ਰੰਪਰਦਾ ਮਿੱਠਾ ਟਿਵਾਣਾ ਦੇ ਮਹਾਂਪੁਰਖ ਮਹੰਤ ਜਵਾਹਰ ਸਿੰਘ, ਮਹੰਤ ਮੋਹਕਮ ਸਿੰਘ, ਮਹੰਤ ਦਇਆ ਸਿੰਘ, ਸੰਤ ਸਤਨਾਮ ਸਿੰਘ ਊਨਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਡੇਰਾ ਮਿੱਠਾ ਟਿਵਾਣਾ ...

ਪੂਰੀ ਖ਼ਬਰ »

ਗੁਜਰਾਤ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ- ਵਿਧਾਇਕ ਡਾ. ਸੰਧੂ

ਛੇਹਰਟਾ, 27 ਨਵੰਬਰ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅੰਮਿ੍ਤਸਰ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਜੋ ਬੀਤੇ ਕਈ ਦਿਨਾਂ ਤੋਂ ਆਪਣੇ ਸਾਥੀਆਂ ਨਾਲ ਗੁਜਰਾਤ ਚੋਣਾਂ 'ਚ ਵਨਕਰ ਵਿਧਾਨ ਸਭਾ ਹਲਕੇ ਵਿਚ ਧੂੰਆਂਧਾਰ ਚੋਣ ਪ੍ਰਚਾਰ ਕਰਕੇ ਪਾਰਟੀ ਉਮੀਦਵਾਰ ਦੀ ਜਿੱਤ ਨੂੰ ...

ਪੂਰੀ ਖ਼ਬਰ »

ਗੁਜਰਾਤ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ- ਵਿਧਾਇਕ ਡਾ. ਸੰਧੂ

ਛੇਹਰਟਾ, 27 ਨਵੰਬਰ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅੰਮਿ੍ਤਸਰ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਜੋ ਬੀਤੇ ਕਈ ਦਿਨਾਂ ਤੋਂ ਆਪਣੇ ਸਾਥੀਆਂ ਨਾਲ ਗੁਜਰਾਤ ਚੋਣਾਂ 'ਚ ਵਨਕਰ ਵਿਧਾਨ ਸਭਾ ਹਲਕੇ ਵਿਚ ਧੂੰਆਂਧਾਰ ਚੋਣ ਪ੍ਰਚਾਰ ਕਰਕੇ ਪਾਰਟੀ ਉਮੀਦਵਾਰ ਦੀ ਜਿੱਤ ਨੂੰ ...

ਪੂਰੀ ਖ਼ਬਰ »

ਸਰਕਾਰੀ ਇੰਸਟੀਚਿਊਟ ਆਫ਼ ਗਵਰਨਮੈਂਟ ਟੈਕਨਾਲੋਜੀ ਵਿਖੇ ਸੰਵਿਧਾਨ ਦਿਵਸ ਮੌਕੇ ਸਮਾਗਮ ਕਰਵਾਇਆ

ਅੰਮਿ੍ਤਸਰ, 27 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਹਿਰੂ ਯੁਵਾ ਕੇਂਦਰ ਅੰਮਿ੍ਤਸਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ, ਅੰਮਿ੍ਤਸਰ ਵਲੋਂ ਸਰਕਾਰੀ ਇੰਸਟੀਚਿਊਟ ਆਫ਼ ਗਵਰਨਮੈਂਟ ਟੈਕਨਾਲੋਜੀ ਹਾਲ ਗੇਟ ਵਿਖੇ ਸੰਵਿਧਾਨ ਦਿਵਸ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਨਿਊ ਅੰਮਿ੍ਤਸਰ ਵਿਖੇ ਉਸਾਰੇ ਜਾ ਰਹੇ ਮੰਦਰ ਦੇ ਸ਼ੁਕਰਾਨੇ ਵਜੋਂ ਕਰਵਾਇਆ ਭਜਨ-ਕੀਰਤਨ

ਸੁਲਤਾਨਵਿੰਡ, 27 ਨਵੰਬਰ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ-ਜਲੰਧਰ ਰੋਡ ਸਥਿਤ ਗੁਰਦਾਸ ਜੀ ਨਗਰ ਬੀ ਬਲਾਕ ਨਿਊ ਅੰਮਿ੍ਤਸਰ ਵਿਖੇ ਉਸਾਰੇ ਨਵੇਂ ਮੰਦਰ ਦੇ ਸ਼ੁਕਰਾਨੇ ਵਜੋਂ ਸ੍ਰੀ ਦੁਰਗਿਆਣਾ ਤੀਰਥ ਵਲੋਂ ਭਜਨ-ਕੀਰਤਨ ਕਰਵਾਇਆ ਗਿਆ | ਇਸ ਮੌਕੇ ਸ੍ਰੀ ਦੁਰਗਿਆਣਾ ਤੀਰਥ ...

ਪੂਰੀ ਖ਼ਬਰ »

ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਦੀ ਕਾਰ ਪਾਰਕਿੰਗ ਦਾ ਲਿਆ ਜਾਇਜ਼ਾ

ਝਬਾਲ, 27 ਨਵੰਬਰ (ਸੁਖਦੇਵ ਸਿੰਘ)-ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਬਣਾਈ ਜਾ ਰਹੀ ਨਵੀਂ ਕਾਰ ਪਾਰਕਿੰਗ ਦਾ ਗੁਰਦੁਆਰਾ ਸਾਹਿਬ ਦੇ ਮੈਨੇਜ਼ਰ ਹਰਜਿੰਦਰ ਸਿੰਘ ਪੱਟੀ ਤੇ ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਮੁੰਡਾਪਿੰਡ, ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਅਜਨਾਲਾ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਗੁਰਮਤਿ ਸਮਾਗਮ

ਅਜਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦਸਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖੂਹ) ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਗੁਰਮਤਿ ਸਮਾਗਮ ਵਿਚ ਅੱਜ ...

ਪੂਰੀ ਖ਼ਬਰ »

ਗੁਰ ਕਿ੍ਪਾ ਪੈਟਰੋਲ ਪੰਪ ਢਪੱਈਆਂ ਪਰਿਵਾਰ ਦਾ 'ਵਾਰਿਸ ਪੰਜਾਬ ਦੇ' ਜਥੇਬੰਦੀ ਵਲੋਂ ਸਨਮਾਨ

ਨਵਾਂ ਪਿੰਡ, 27 ਨਵੰਬਰ (ਜਸਪਾਲ ਸਿੰਘ)-ਅੰਮਿ੍ਤ ਸੰਚਾਰ ਲਹਿਰ ਨੂੰ ਪ੍ਰਚੰਡ ਕਰਨ ਤੇ ਨਸ਼ਿਆਂ 'ਚ ਰੁੜ ਰਹੀ ਜਵਾਨੀ ਨੂੰ ਬਚਾਉਣ ਲਈ 'ਵਾਰਿਸ ਪੰਜਾਬ' ਦੇ ਜਥੇਬੰਦੀ ਵਲੋਂ ਮਾਝੇ ਦੀ ਧਰਤੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਯੁਨਾਈਟਡ ਸਿੱਖ ਮਿਸ਼ਨ ਵਲੋਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਕੱਲ੍ਹ

ਬਿਆਸ, 27 ਨਵੰਬਰ (ਪਰਮਜੀਤ ਸਿੰਘ ਰੱਖੜਾ)-ਅਮਰੀਕਾ ਦੀ ਸਮਾਜ ਸੇਵਾ ਸੰਸਥਾ ਯੂਨਾਇਟਡ ਸਿੱਖ ਮਿਸ਼ਨ ਵਲੋਂ ਪਿੰਡ ਭਲੋਜਲਾ ਨੇੜੇ ਰੇਲਵੇ ਲਾਈਨ ਗੁਰਦੁਆਰਾ ਸਾਹਿਬ ਵਿਖੇ 29 ਨਵੰਬਰ ਨੂੰ ਸਵੇਰੇ 9 ਵਜੇ ਤੋਂ ਇਕ ਵਜੇ ਤੱਕ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਤੇ ਚੈੱਕਅਪ ਕੈਂਪ ...

ਪੂਰੀ ਖ਼ਬਰ »

ਬਾਬਾ ਜਗਤ ਸਿੰਘ ਪਬਲਿਕ ਸਕੂਲ ਦੀਆਂ ਸਾਲਾਨਾ ਤਿੰਨ ਦਿਨਾ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਹਰਸ਼ਾ ਛੀਨਾ, 27 ਨਵੰਬਰ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਹਰਸ਼ਾ ਛੀਨਾ ਦੀ ਨਾਮਵਰ ਸਿੱਖਿਆ ਸੰਸਥਾ ਸੰਤ ਬਾਬਾ ਜਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵੱਖ-ਵੱਖ ਹਾਊਸਾਂ ਦੇ ਬੱਚਿਆਂ ਦੇ ਕਰਵਾਏ ਗਏ ਤਿੰਨ ਰੋਜ਼ਾ ਇੰਟਰ ਹਾਊਸ ਖੇਡ ਮੁਕਾਬਲੇ ਅੱਜ ...

ਪੂਰੀ ਖ਼ਬਰ »

ਬਾਬਾ ਜਗਤ ਸਿੰਘ ਪਬਲਿਕ ਸਕੂਲ ਦੀਆਂ ਸਾਲਾਨਾ ਤਿੰਨ ਦਿਨਾ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਹਰਸ਼ਾ ਛੀਨਾ, 27 ਨਵੰਬਰ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਹਰਸ਼ਾ ਛੀਨਾ ਦੀ ਨਾਮਵਰ ਸਿੱਖਿਆ ਸੰਸਥਾ ਸੰਤ ਬਾਬਾ ਜਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵੱਖ-ਵੱਖ ਹਾਊਸਾਂ ਦੇ ਬੱਚਿਆਂ ਦੇ ਕਰਵਾਏ ਗਏ ਤਿੰਨ ਰੋਜ਼ਾ ਇੰਟਰ ਹਾਊਸ ਖੇਡ ਮੁਕਾਬਲੇ ਅੱਜ ...

ਪੂਰੀ ਖ਼ਬਰ »

ਬਲਜਿੰਦਰ ਢਿੱਲੋਂ ਨੇ ਭਿੰਡੀ ਸੈਦਾਂ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਓਠੀਆਂ, 27 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਅੱਜ ਆਮ ਆਦਮੀ ਪਾਰਟੀ ਸਟੇਟ ਜੁਆਇੰਟ ਸੈਕਟਰੀ ਤੇ ਬੁਲਾਰਾ ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਿੰਡ ਭਿੰਡੀ ਔਲਖ ਵਿਖੇ ਇਕ ਵਿਸ਼ਾਲ ਮੀਟਿੰਗ ਹੋਈ | ਮੀਟਿੰਗ ਦੌਰਾਨ ਬਲਜਿੰਦਰ ਸਿੰਘ ਢਿੱਲੋਂ ਨੇ ਲੋਕਾਂ ਦੀਆਂ ...

ਪੂਰੀ ਖ਼ਬਰ »

ਸਰਹੱਦੀ ਪਿੰਡ ਗੱਗੜ ਅਜੇ ਤੱਕ ਵੀ ਮੁੱਢਲੀਆਂ ਸਹੂਲਤਾਂ ਤੋਂ ਵਾਂਝਾ

ਰਮਦਾਸ, 27 ਨਵੰਬਰ (ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਗੱਗੜ ਦੀ ਅਬਾਦੀ 500 ਦੇ ਕਰੀਬ ਹੈ | ਇਸ ਪਿੰਡ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਹਨ | ਪਿੰਡ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਬਿਲਡਿੰਗ ਬਣੀ ਹੋਈ ਹੈ ਪਰ ਇਸਦੀ ਚਾਰ ਦੀਵਾਰੀ ਨਹੀਂ ਬਣੀ | ਇਹ ਸਕੂਲ ਕਈ ਸਾਲਾਂ ...

ਪੂਰੀ ਖ਼ਬਰ »

ਸਰਹੱਦੀ ਪਿੰਡ ਗੱਗੜ ਅਜੇ ਤੱਕ ਵੀ ਮੁੱਢਲੀਆਂ ਸਹੂਲਤਾਂ ਤੋਂ ਵਾਂਝਾ

ਰਮਦਾਸ, 27 ਨਵੰਬਰ (ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਗੱਗੜ ਦੀ ਅਬਾਦੀ 500 ਦੇ ਕਰੀਬ ਹੈ | ਇਸ ਪਿੰਡ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਹਨ | ਪਿੰਡ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਬਿਲਡਿੰਗ ਬਣੀ ਹੋਈ ਹੈ ਪਰ ਇਸਦੀ ਚਾਰ ਦੀਵਾਰੀ ਨਹੀਂ ਬਣੀ | ਇਹ ਸਕੂਲ ਕਈ ਸਾਲਾਂ ...

ਪੂਰੀ ਖ਼ਬਰ »

ਚੇਅਰਮੈਨ ਮਿਆਦੀਆਂ ਵਲੋਂ 'ਆਪ' ਵਰਕਰਾਂ ਨਾਲ ਮੀਟਿੰਗ

ਓਠੀਆਂ, 27 ਨਵੰਬਰਨ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ 'ਆਪ' ਦੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਵਲੋਂ ਗੁਜਰਾਤ ਤੋਂ ਵਾਪਸ ਆ ਕੇ ਹਲਕਾ ਰਾਜਾਸਾਂਸੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ | ਉਨ੍ਹਾਂ ਪੰਜਾਬ 'ਚ ਬਣੀ 'ਆਪ' ਦੀ ਸਰਕਾਰ ਦੀ ਸ਼ਲਾਘਾ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਦੀ ਪੁਲਿਸ ਨੇ ਬਾਜ਼ਾਰ 'ਚ ਕੀਤੇ ਨਾਜਾਇਜ਼ ਵਾਧੇ ਹਟਾਏ

ਬਾਬਾ ਬਕਾਲਾ ਸਾਹਿਬ, 27 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰੀ ਬਾਬਾ ਬਕਾਲਾ ਸਾਹਿਬ ਜਿੱਥੇ ਕਿ ਰੋਜ਼ਾਨਾ ਹੀ ਹਜਾਰਾਂ ਦੀ ਤਾਦਾਦ 'ਚ ਸੰਗਤਾਂ ਗੁਰੂ ਗਰ ਸ਼ਰਧਾ ਨਾਲ ਨਤਮਸਤਕ ਹੁੰਦੀਆਂ ਹਨ, ਪਰ ਅਕਸਰ ਸ਼ਰਧਾਲੂਆਂ ਨੂੰ ਉਸ ਵੇਲੇ ਭਾਰੀ ਪ੍ਰੇਸ਼ਾਨੀ ...

ਪੂਰੀ ਖ਼ਬਰ »

ਰਈਆ ਰਾਸ਼ਟਰੀ ਮਾਰਗ 'ਤੇ ਫਲਾਈਓਵਰ ਪਿੱਲਰਾਂ ਵਾਲਾ ਬਣਵਾਉਣ ਦੇ ਸੰਘਰਸ਼ ਵਿਚ 'ਆਪ' ਸ਼ਾਮਿਲ

ਰਈਆ, 27 ਨਵੰਬਰ (ਸ਼ਰਨਬੀਰ ਸਿੰਘ ਕੰਗ)-ਸਥਾਨਕ ਕਸਬੇ ਅੰਦਰ ਜੀ. ਟੀ. ਰੋਡ ਉਪਰ ਬਣ ਰਹੇ ਫਲਾਈਓਵਰ ਨੂੰ ਪਿੱਲਰਾਂ 'ਤੇ ਅਧਾਰਿਤ ਬਣਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਅੱਜ ਸਤਵੇਂ ਦਿਨ ਵਿਚ ਦਾਖਲ ਹੋਇਆ | ਇਸ ਸਾਰੇ ਸੰਘਰਸ਼ ਬਾਰੇ ਜਾਣਕਾਰੀ ਦਿੰਦਿਆਂ ਗੁਰਦਿਆਲ ...

ਪੂਰੀ ਖ਼ਬਰ »

ਰਈਆ ਰਾਸ਼ਟਰੀ ਮਾਰਗ 'ਤੇ ਫਲਾਈਓਵਰ ਪਿੱਲਰਾਂ ਵਾਲਾ ਬਣਵਾਉਣ ਦੇ ਸੰਘਰਸ਼ ਵਿਚ 'ਆਪ' ਸ਼ਾਮਿਲ

ਰਈਆ, 27 ਨਵੰਬਰ (ਸ਼ਰਨਬੀਰ ਸਿੰਘ ਕੰਗ)-ਸਥਾਨਕ ਕਸਬੇ ਅੰਦਰ ਜੀ. ਟੀ. ਰੋਡ ਉਪਰ ਬਣ ਰਹੇ ਫਲਾਈਓਵਰ ਨੂੰ ਪਿੱਲਰਾਂ 'ਤੇ ਅਧਾਰਿਤ ਬਣਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਅੱਜ ਸਤਵੇਂ ਦਿਨ ਵਿਚ ਦਾਖਲ ਹੋਇਆ | ਇਸ ਸਾਰੇ ਸੰਘਰਸ਼ ਬਾਰੇ ਜਾਣਕਾਰੀ ਦਿੰਦਿਆਂ ਗੁਰਦਿਆਲ ...

ਪੂਰੀ ਖ਼ਬਰ »

ਅਕਾਲ ਅਕੈਡਮੀ ਵਿਖੇ ਸਾਲਾਨਾ ਸਮਾਰੋਹ ਕਰਵਾਇਆ

ਖਡੂਰ ਸਾਹਿਬ, 27 ਨਵੰਬਰ (ਕੁਲਾਰ)-ਕਲਗੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਵਿਖੇ ਸਾਲਾਨਾ ਸਮਾਰੋਹ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਦਿਨ ਵਿਦਿਆਰਥੀਆਂ ਦੁਆਰਾ ਸਭ ਤੋਂ ...

ਪੂਰੀ ਖ਼ਬਰ »

ਇਕ ਵਿਅਕਤੀ ਨੂੰ ਸੱਟਾਂ ਮਾਰਨ ਵਾਲੇ ਛੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਪਿੰਡ ਖੈਰਦੀਨ ਕੇ ਵਿਖੇ ਮਾਮੂਲੀ ਤਕਰਾਰ ਤੋਂ ਬਾਅਦ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਪੁਲਿਸ ਨੇ ਛੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਝਬਾਲ ਦੀ ਪੁਲਿਸ ...

ਪੂਰੀ ਖ਼ਬਰ »

ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵਲੋਂ ਦਿੱਤਾ ਜਾ ਰਿਹਾ ਧਰਨਾ 7ਵੇਂ ਦਿਨ 'ਚ ਦਾਖ਼ਲ

ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵਲੋਂ ਦੋ ਦਿਵਿਆਂਗ ਲੜਕੀਆਂ ਜੋ ਕਿ ਸਫ਼ਾਈ ਸੇਵਕ ਦੇ ਤੌਰ 'ਤੇ ਠੇਕੇ 'ਤੇ ਨੌਂਕਰੀ ਦੌਰਾਨ ਦਫ਼ਤਰ ਵਿਚ ਕੰਮ ਕਰਦੀਆਂ ਸਨ, ਪਿਛਲੇ ਸਮੇਂ ਦੌਰਾਨ ਉਨ੍ਹਾਂ ਨੂੰ ਦਫ਼ਤਰ ਵਿਚੋਂ ਕੱਢ ਕੇ ਝਾੜੂ ਦਾ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ 10 ਮੋਬਾਈਲ, 10 ਸਿੰਮ ਕਾਰਡ, 9 ਡਾਟਾ ਕੇਬਲ, ਇਕ ਹੈੱਡਫੋਨ ਤੇ ਤਿੰਨ ਚਾਰਜਰ ਬਰਾਮਦ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ 'ਚ ਸਹਾਇਕ ਸੁਪਰਡੈਂਟ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਮੋਬਾਈਲ ਫ਼ੋਨ, ਸਿੰਮ ਕਾਰਡ, ਡਾਟਾ ਕੇਬਲ, ਹੈੱਡ ਫ਼ੋਨ, ਚਾਰਜਰ ਤੇ ਬੈਟਰੀ ਬਰਾਮਦ ਕੀਤੀ ਹੈ ...

ਪੂਰੀ ਖ਼ਬਰ »

ਦਾਦੇ-ਪੋਤੇ 'ਤੇ ਗੋਲੀਆਂ ਚਲਾਉਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ, ਇਕ ਗਿ੍ਫ਼ਤਾਰ

ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਥਾਣਾ ਚੋਹਲਾ ਸਾਹਿਬ ਅਧੀਨ ਪੈਂਦੇ ਪਿੰਡ ਭੱਠਲ ਭਾਈਕੇ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਦਾਦੇ-ਪੋਤੇ 'ਤੇ ਗੋਲੀਆਂ ਚਲਾਉਣ ਅਤੇ ਕੇਸਾਂ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ...

ਪੂਰੀ ਖ਼ਬਰ »

ਘਰ ਬੁਲਾ ਕੇ ਤੇਜ਼ਧਾਰ ਹਥਿਆਰ ਦਿਖਾ ਕੇ ਇਕ ਵਿਅਕਤੀ ਦੀ ਇਤਰਾਜ਼ਯੋਗ ਵੀਡੀਓ ਬਣਾਈ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਪਤੀ ਨਾਲ ਰਾਜੀਨਾਵਾਂ ਕਰਵਾਉਣ ਲਈ ਆਪਣੇ ਘਰ ਵਿਚ ਬੁਲਾ ਕੇ ਇਕ ਔਰਤ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਦਿਖਾ ਕੇ ਇਕ ਵਿਅਕਤੀ ਦੀ ਇਤਰਾਜਯੋਗ ਵੀਡੀਓ ਬਣਾ ਲਈ ਅਤੇ ਉਸ ਪਾਸੋਂ 6500 ਰੁਪਏ ਜਬਰੀ ਖੋਹ ਲਏ ਅਤੇ 8 ਲੱਖ ...

ਪੂਰੀ ਖ਼ਬਰ »

ਅਦਾਲਤ 'ਚੋਂ ਗ਼ੈਰ ਹਾਜ਼ਰ ਰਹਿਣ 'ਤੇ ਪਤੀ-ਪਤਨੀ ਭਗੌੜੇ ਕਰਾਰ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਅਦਾਲਤ ਵਿਚ ਚੱਲ ਰਹੇ ਕੇਸ ਵਿਚੋਂ ਗ਼ੈਰ ਹਾਜ਼ਰ ਹੋਣ 'ਤੇ ਅਦਾਲਤ ਨੇ ਪਤੀ-ਪਤਨੀ ਨੂੰ ਭਗੌੜਾ ਕਰਾਰ ਦੇ ਦਿੱਤਾ, ਜਿਸ 'ਤੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਗੌਰਵ ਗੁਪਤਾ ਜੇ. ਐੱਮ. ...

ਪੂਰੀ ਖ਼ਬਰ »

ਇਕ ਵਿਅਕਤੀ ਨੂੰ ਜ਼ਖ਼ਮੀ ਕਰਨ 'ਤੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਪਿੰਡ ਬੈਂਕਾ ਵਿਖੇ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੁ ਕਰ ਦਿੱਤੀ ਹੈ | ਚੌਂਕੀ ਸੁਰ ਸਿੰਘ ਵਿਖੇ ਦਰਜ ਕਰਵਾਈ ਸ਼ਿਕਾਇਤ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਤੇ ਵੇਚਣ ਵਾਲੇ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਥਾਣਾ ਝਬਾਲ ਦੀ ਪੁਲਿਸ ਨੇ ਨਸ਼ਾ ਕਰਨ ਤੇ ਵੇਚਣ ਦਾ ਧੰਦਾ ਕਰਨ ਤੋਂ ਇਲਾਵਾ ਇਕ, ਦੂਜੇ ਨੂੰ ਪਨਾਹ ਦੇਣ ਦੇ ਦੋਸ਼ ਹੇਠ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਸਾਰੇ ਵਿਅਕਤੀ ਫ਼ਰਾਰ ਦੱਸੇ ਜਾਂਦੇ ਹਨ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਗੁਜਰਾਤ ਚੋਣਾਂ 'ਚ ਪੰਜਾਬ ਤੋਂ ਸ਼ਰਾਬ ਦੀ ਸਪਲਾਈ ਰੋਕਣ ਲਈ ਐਕਸਾਈਜ਼ ਵਿਭਾਗ ਵਲੋਂ ਵੱਖ-ਵੱਖ ਥਾਵਾਂ 'ਤੇ ਚੈਕਿੰਗ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਚੋਣ ਕਮਿਸ਼ਨ ਵਲੋਂ ਗੁਜਰਾਤ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਜਿੱਥੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਉੱਥੇ ਗੁਜਰਾਤ ਵਿਚ ਹੋ ਰਹੀਆਂ ਚੋਣਾਂ ਵਿਚ ਪੰਜਾਬ ਤੋਂ ਸ਼ਰਾਬ ਦੀ ਸਪਲਾਈ ਨੂੰ ਰੋਕਣ ਲਈ ਪੰਜਾਬ ਸਰਕਾਰ ਨੂੰ ਸਖ਼ਤ ...

ਪੂਰੀ ਖ਼ਬਰ »

ਮਾਸੀ ਤੇ ਉਸ ਦੇ ਲੜਕੇ-ਲੜਕੀ ਤੋਂ ਪ੍ਰੇਸ਼ਾਨ ਕਬੱਡੀ ਖਿਡਾਰਨ ਵਲੋਂ ਖ਼ੁਦਕੁਸ਼ੀ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਅੰਮਿ੍ਤਸਰ ਵਿਖੇ ਵਿਦੇਸ਼ ਵਿਚ ਪੜ੍ਹਾਈ ਕਰਕੇ ਆਪਣਾ ਸੁਪਨਾ ਸਾਕਾਰ ਕਰਨ ਦੇ ਸੁਪਨੇ ਲੈ ਰਹੀ ਇਕ ਕਬੱਡੀ ਖਿਡਾਰਨ ਦੇ ਚਰਿੱਤਰ 'ਤੇ ਇਲਜ਼ਾਮ ਲਗਾਉਣ 'ਤੇ ਕਬੱਡੀ ਖਿਡਾਰਨ ਵਲੋਂ ਦੁਖੀ ਹੋ ਕੇ ਆਪਣੀ ਮਾਸੀ ਤੇ ਉਸ ਦੀ ਲੜਕੀ ਤੋਂ ਦੁਖੀ ...

ਪੂਰੀ ਖ਼ਬਰ »

ਬੂਹੇ ਅੱਗੇ ਕਾਰ ਖੜ੍ਹੀ ਕਰ ਉੱਚੀ ਆਵਾਜ਼ 'ਚ ਗਾਣੇ ਚਲਾ ਕੇ ਭੰਗੜਾ ਪਾਉਣ ਤੋਂ ਰੋਕਣ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖਮੀ

ਭਿੱਖੀਵਿੰਡ, 27 ਨਵੰਬਰ (ਬੌਬੀ)-ਪੁਲਿਸ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਮਾੜੀ ਗੋੜ ਸਿੰਘ ਵਿਖੇ ਘਰ ਦੇ ਬੂਹੇ ਅੱਗੇ ਗੱਡੀ ਖੜੀ ਕਰਕੇ ਉੱਚੀ ਆਵਾਜ਼ ਵਿਚ ਗਾਣੇ ਲਗਾ ਕੇ ਭੰਗੜਾ ਪਾਉਣੋ ਰੋਕਣ 'ਤੇ ਤੇਜਧਾਰ ਹਥਿਆਰਾਂ ਨਾਲ ਜ਼ਖ਼ਮੀ ਕਰਨ ਤੇ ਗਰਭਵਤੀ ਔਰਤ ਦੀ ...

ਪੂਰੀ ਖ਼ਬਰ »

ਆਰਕੈਸਟਰਾ ਗਰੁੱਪ ਦੀ ਗੱਡੀ ਕੰਟਰੋਲ ਤੋਂ ਬਾਹਰ ਹੋ ਕੇ ਖਤਾਨਾਂ 'ਚ ਪਲਟੀ

ਫਤਿਆਬਾਦ, 27 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਫਤਿਆਬਾਦ ਤੋਂ ਚੋਹਲਾ ਸਾਹਿਬ ਨੂੰ ਜਾਂਦੀ ਸੜਕ 'ਤੇ ਪਿੰਡ ਚੱਕ ਮਹਿਰ ਕੋਲ ਆਰਕੈਸਟਰਾ ਗਰੁੱਪ ਦੀ ਗੱਡੀ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋ ਕੇ ਖਤਾਨਾਂ ਵਿਚ ਡਿੱਗ ਕੇ ਪਲਟਣ ਕਾਰਨ ਮੌਕੇ 'ਤੇ ਇਕ ਆਰਕੈਸਟਰਾ ਗਰੁੱਪ ਦੀ ...

ਪੂਰੀ ਖ਼ਬਰ »

ਆਰਕੈਸਟਰਾ ਗਰੁੱਪ ਦੀ ਗੱਡੀ ਕੰਟਰੋਲ ਤੋਂ ਬਾਹਰ ਹੋ ਕੇ ਖਤਾਨਾਂ 'ਚ ਪਲਟੀ

ਫਤਿਆਬਾਦ, 27 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਫਤਿਆਬਾਦ ਤੋਂ ਚੋਹਲਾ ਸਾਹਿਬ ਨੂੰ ਜਾਂਦੀ ਸੜਕ 'ਤੇ ਪਿੰਡ ਚੱਕ ਮਹਿਰ ਕੋਲ ਆਰਕੈਸਟਰਾ ਗਰੁੱਪ ਦੀ ਗੱਡੀ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋ ਕੇ ਖਤਾਨਾਂ ਵਿਚ ਡਿੱਗ ਕੇ ਪਲਟਣ ਕਾਰਨ ਮੌਕੇ 'ਤੇ ਇਕ ਆਰਕੈਸਟਰਾ ਗਰੁੱਪ ਦੀ ...

ਪੂਰੀ ਖ਼ਬਰ »

ਹਾਕੀ ਖਿਡਾਰੀਆਂ ਨੂੰ ਟਰੈਕ ਸੂਟ ਵੰਡੇ

ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਸ਼ਹੀਦ ਭਗਤ ਸਿੰਘ ਸਮਾਜ ਭਲਾਈ ਤੇ ਸੱਭਿਆਚਾਰਕ ਕਲੱਬ ਢੋਟੀਆਂ ਦੇ ਚੇਅ. ਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸਰਬਜੀਤ ਸਿੰਘ ਐੱਨ. ਆਰ. ਆਈ. ਵਲੋਂ ਸਰਕਾਰੀ ਹਾਈ ਸਕੂਲ ਢੋਟੀਆਂ ਦੇ ਗਰਾਊਾਡ ਵਿਚ ਹਾਕੀ ਖਿਡਾਰੀਆਂ ਨੂੰ 50 ਟਰੈਕ ਸੂਟ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਸਿਡਾਨਾ ਸਕੂਲ ਦਾ ਸਾਲਾਨਾ ਸਮਾਰੋਹ

ਰਾਮ ਤੀਰਥ, 27 ਨਵੰਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਸਿਡਾਨਾ ਇੰਟਰਨੈਸ਼ਲ ਸਕੂਲ ਵਿਖੇ ਰੰਗਾਰੰਗ ਪ੍ਰੋਗਰਾਮ 'ਤਾਰੇ ਜ਼ਮੀਨ ਪਰ' ਦਾ ਆਯੋਜਨ ਕੀਤਾ ਗਿਆ | ਸਕੂਲ ਪ੍ਰਬੰਧਕੀ ਕਮੇਟੀ ਦੀ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਸਿਡਾਨਾ ਸਕੂਲ ਦਾ ਸਾਲਾਨਾ ਸਮਾਰੋਹ

ਰਾਮ ਤੀਰਥ, 27 ਨਵੰਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਸਿਡਾਨਾ ਇੰਟਰਨੈਸ਼ਲ ਸਕੂਲ ਵਿਖੇ ਰੰਗਾਰੰਗ ਪ੍ਰੋਗਰਾਮ 'ਤਾਰੇ ਜ਼ਮੀਨ ਪਰ' ਦਾ ਆਯੋਜਨ ਕੀਤਾ ਗਿਆ | ਸਕੂਲ ਪ੍ਰਬੰਧਕੀ ਕਮੇਟੀ ਦੀ ...

ਪੂਰੀ ਖ਼ਬਰ »

ਸਰਪੰਚ ਹਰਪ੍ਰੀਤ ਸਿੰਘ ਹੈਪੀ ਗੁੱਝਾਪੀਰ ਦੇ ਭਰਾ ਇੰਦਰਜੀਤ ਸਿੰਘ ਦਾ ਦਿਹਾਂਤ

ਅਜਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਨੇੜਲੇ ਪਿੰਡ ਗੁੱਝਾਪੀਰ ਦੇ ਸਰਪੰਚ ਹਰਪ੍ਰੀਤ ਸਿੰਘ ਹੈਪੀ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ ਜਦ ਉਨ੍ਹਾਂ ਦੇ ਭਰਾ ਇੰਦਰਜੀਤ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦੇ ਦਿਹਾਂਤ 'ਤੇ ਕਾਂਗਰਸ ਜ਼ਿਲ੍ਹਾ ...

ਪੂਰੀ ਖ਼ਬਰ »

-ਨੌਜਵਾਨਾਂ ਨੂੰ ਸਿੱਖੀ ਨਾਲ ਜੋੜਣਾ ਹੀ ਮੇਰਾ ਮੁੱਖ ਮੰਤਵ ਹੈ-ਭਾਈ ਅੰਮਿ੍ਤਪਾਲ ਸਿੰਘ- ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ 'ਖ਼ਾਲਸਾ ਵਹੀਰ' ਦੇ ਨਾਂਅ ਹੇਠ ਨਗਰ ਕੀਰਤਨ ਲੈ ਕੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 27 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ਼ਾਮੀਂ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 'ਵਾਰਿਸ ਪੰਜਾਬ ਦੇ' ਜਥੇਬੰਦੀ ਵਲੋਂ 'ਖਾਲਸਾ ਵਹੀਰ' ਦੇ ਨਾਂਅ ਹੇਠ ਇਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਭਾਰਤ ਆ ਰਹੇ ਡਰੋਨ ਬੀ. ਐੱਸ. ਐੱਫ. ਤੇ ਸਰਹੱਦੀ ਲੋਕਾਂ ਲਈ ਬਣੇ ਰਹੇ ਹਨ ਸਿਰਦਰਦੀ

ਅਟਾਰੀ, 27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਇਹ ਉਹ ਪਾਕਿਸਤਾਨੀ ਡਰੋਨ ਹੈ ਜੋ ਹਨੇਰੇ ਦਾ ਫਾਇਦਾ ਉਠਾ ਕਾਮਯਾਬੀ ਹਾਸਲ ਕਰ ਕੇ ਉੱਚੀ ਉਡਾਰੀ ਮਾਰਦਾ ਹੋਇਆ ਪਾਕਿਸਤਾਨ ਦੀ ਸਰਹੱਦ ਅੰਦਰ ਦਾਖ਼ਲ ਹੋ ਚੱਲਿਆ ਸੀ | ਇਹ ਡਰਾਉਣਾ ਡਰੋਨ ਕਈ ਕਿੱਲੋ ਭਾਰ ਚੁੱਕਣ ਦੀ ਸਮਰੱਥਾ ...

ਪੂਰੀ ਖ਼ਬਰ »

ਗੁਜਰਾਤ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਨਵਾਂ ਇਤਿਹਾਸ ਸਿਰਜਣਗੇ- ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਵਾਂਗ ਗੁਜਰਾਤ ਦੇ ਲੋਕ ਬਦਲਾਅ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ ਤੇ ਇਸ ਵਾਰ ਗੁਜਰਾਤ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕਿ ਇਤਿਹਾਸ ਸਿਰਜਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਪੰਜਾਬ ਦੇ ਪੇਂਡੂ ...

ਪੂਰੀ ਖ਼ਬਰ »

ਗੁਜਰਾਤ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਨਵਾਂ ਇਤਿਹਾਸ ਸਿਰਜਣਗੇ- ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਵਾਂਗ ਗੁਜਰਾਤ ਦੇ ਲੋਕ ਬਦਲਾਅ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ ਤੇ ਇਸ ਵਾਰ ਗੁਜਰਾਤ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕਿ ਇਤਿਹਾਸ ਸਿਰਜਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਪੰਜਾਬ ਦੇ ਪੇਂਡੂ ...

ਪੂਰੀ ਖ਼ਬਰ »

ਕਾਗਰਸੀ ਸਰਪੰਚਾਂ ਵਲੋਂ ਹਰਮਿੰਦਰ ਸਿੰਘ ਗਿੱਲ ਦਾ ਸਨਮਾਨ

ਖੇਮਕਰਨ/ਅਮਰਕੋਟ, 27 ਨਵੰਬਰ (ਰਾਕੇਸ਼ ਕੁਮਾਰ ਬਿੱਲਾ, ਗੁਰਚਰਨ ਸਿੰਘ ਭੱਟੀ)-ਪੰਜਾਬ ਕਾਂਗਰਸ ਵਲੋਂ ਜ਼ਿਲ੍ਹਾ ਤਰਨ ਤਾਰਨ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੂੰ ਨਿਯੁਕਤ ਕਰਨ ਨਾਲ ਕਾਂਗਰਸੀ ਵਰਕਰਾਂ 'ਚ ਖੁਸ਼ੀ ਪਾਈ ਜਾ ਰਹੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX