ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਲੁਧਿਆਣਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਭਗਤੀ ਤੇ ਸ਼ਕਤੀ ਦੇ ਸੰਕਲਪ 'ਤੇ ਪਹਿਰਾ ਦਿੰਦਿਆਂ ਹਿੰਦੂ ਧਰਮ ਦੀ ਰੱਖਿਆ ਲਈ ਜੋ ਆਪਣੀ ਸ਼ਹਾਦਤ ਦਿੱਤੀ, ਉਹ ਸਮੁੱਚੇ ਵਿਸ਼ਵ ਦੇ ਇਤਿਹਾਸ ਵਿਚ ਕਿਧਰੇ ਵੀ ਦੇਖਣ ਨੂੰ ਨਹੀਂ ਮਿਲਦੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਘਰ ਦੇ ਕੀਰਤਨੀਏ ਭਾਈ ਰਾਜਦੀਪ ਸਿੰਘ ਕੈਨੇਡਾ ਵਾਲਿਆਂ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ 'ਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਦੌਰਾਨ ਭਾਈ ਰਾਜਦੀਪ ਸਿੰਘ ਕੈਨੇਡਾ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰੂ ਸਾਹਿਬਾਨਾਂ ਵਲੋਂ ਉਚਰੀ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਫਲਾਸਫਾ ਸਮੁੱਚੀ ਲੁਕਾਈ ਨੂੰ ਨਿਰਭਉ ਤੇ ਨਿਰਵੈਰ ਹੋਣ ਦੀ ਪੇ੍ਰਰਨਾ ਦਿੰਦੀ ਹੈ | ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਂਬਰਾਂ ਨੇ ਸਾਂਝੇ ਰੂਪ ਵਿਚ ਕੀਰਤਨੀ ਜੱਥੇ ਦੇ ਮੈਂਬਰਾਂ ਨੂੰ ਸਿਰੋਪਾਉ ਬਖ਼ਸ਼ਿਸ਼ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵਲੋਂ ਚਲਾਈ ਜਾ ਰਹੀ ਹਫ਼ਤਾਵਾਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪੇ੍ਰਰਨਾ ਦਾ ਸਰੋਤ ਬਣ ਚੁੱਕੀ ਹੈ | ਉਨ੍ਹਾਂ ਕਿਹਾ ਕਿ ਅਗਲੇ ਹਫ਼ਤਾਵਾਰੀ ਸਮਾਗਮ ਵਿਚ ਭਾਈ ਲਖਬੀਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰੇਗਾ | ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪਿ੍ਤਪਾਲ ਸਿੰਘ, ਬਲਬੀਰ ਸਿੰਘ ਭਾਟੀਆ, ਦਮਨਦੀਪ ਸਿੰਘ ਸਲੂਜਾ, ਜਗਬੀਰ ਸਿੰਘ, ਜੀਤ ਸਿੰਘ, ਗੁਰਵਿੰਦਰ ਸਿੰਘ ਆੜ੍ਹਤੀ, ਸੁਰਿੰਦਰ ਸਿੰਘ ਸਚਦੇਵਾ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਹਰਕੀਰਤ ਸਿੰਘ ਬਾਵਾ, ਰਜਿੰਦਰ ਸਿੰਘ ਮੱਕੜ, ਅਵਤਾਰ ਸਿੰਘ ਮਿੱਡਾ, ਜਗਦੇਵ ਸਿੰਘ ਕਲਸੀ, ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਜਤਿੰਦਰਪਾਲ ਸਿੰਘ, ਹਰਜੀਤ ਸਿੰਘ, ਹਰਮੀਤ ਸਿੰਘ ਡੰਗ, ਰਣਜੀਤ ਸਿੰਘ ਖਾਲਸਾ, ਏ.ਪੀ. ਸਿੰਘ ਅਰੋੜਾ, ਗੁਰਦੀਪ ਸਿੰਘ ਡੀਮਾਰਟੇ ਗੁਰਪ੍ਰੀਤ ਸਿੰਘ ਪਿ੍ੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ, ਕਰਨਦੀਪ ਸਿੰਘ, ਮਨਜੀਤ ਸਿੰਘ ਟੋਨੀ, ਬਲ ਫ਼ਤਿਹ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਖ਼ਤਰਨਾਕ ਵਾਹਨ ਚੋਰ ਗਰੋਹ ਦੇ ਦੋ ਮੈਂਬਰ ਲੱਖਾਂ ਰੁਪਏ ਮੁੱਲ ਦੇ ਵਾਹਨਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ. ਏ. ਸਟਾਫ਼ 3 ਦੀ ਪੁਲਿਸ ਨੇ ਖ਼ਤਰਨਾਕ ਵਾਹਨ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਅੱਠ ਮੋਟਰਸਾਈਕਲ ਬਰਾਮਦ ਕੀਤੇ ਹਨ | ਪੁਲਿਸ ਵਲੋਂ ਇਹਨਾਂ ਪਾਸੋਂ 8 ਮੋਬਾਈਲ ਵੀ ਬਰਾਮਦ ...

ਪੂਰੀ ਖ਼ਬਰ »

ਹਰ ਨਾਗਰਿਕ ਨੂੰ ਬਰਾਬਰਤਾ ਦਾ ਅਧਿਕਾਰ ਦਿਵਾਉਣਾ ਭਾਰਤੀ ਸੰਵਿਧਾਨ ਦੀ ਖ਼ੂਬਸੂਰਤੀ-ਲਾਲਪੁਰਾ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਫੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਫੋਕਲ ਪੁਆਇੰਟ ਆਡੀਟੋਰੀਅਮ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਇਹ ਸਮਾਗਮ ਸਕਾਲਰਨੇਸ਼ਨ ਫਾਊਾਡੇਸ਼ਨ ਵਲੋਂ ਫਾਊਾਡੇਸ਼ਨ ਦੇ ਚੇਅਰਮੈਨ ਜਤਿੰਦਰ ...

ਪੂਰੀ ਖ਼ਬਰ »

ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)-ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਡੇਅਰੀ ਕੰਪਲੈਕਸ ਹੈਬੋਵਾਲ ਖ਼ੁਰਦ ਵਿਖੇ ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਪੰਜਾਬ ਦੇ ਵਾਤਾਵਰਨ ਪ੍ਰੇਮੀਆਂ ਵਲੋਂ ਬੁੱਢਾ ਦਰਿਆ ਦੇ ਨਾਲ ਗ੍ਰੀਨ ਪੈਦਲ ਯਾਤਰਾ ਦਾ ਦੂਜਾ ਪੜਾਅ ਸ਼ੁਰੂ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਪੰਜਾਬ ਦੇ ਵਾਤਾਵਰਣ ਪ੍ਰੇਮੀਆਂ ਵਲੋਂ ਬੁੱਢਾ ਦਰਿਆ ਦੇ ਨਾਲ ਗ੍ਰੀਨ ਪਦਯਾਤਰਾ ਦੇ ਦੂਜੇ ਪੜਾਅ ਤਹਿਤ ਪੈਦਲ ਯਾਤਰਾ ਕੱਢੀ ਗਈ, ਬੁੱਢਾ ਦਰਿਆ ਦੇ ਨਾਲ-ਨਾਲ 'ਪੈਦਲ ਯਾਤਰਾ' ਦੇ ਦੂਜੇ ਗੇੜ ਤਹਿਤ ਬੁੱਢਾ ਦਰਿਆ 'ਤੇ ਸਥਿਤ ਕਰੋੜ ਪਿੰਡ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਰਜੁਨ ਕਾਲੋਨੀ ਵਿਚ ਅੱਜ ਇਕ ਨੌਜਵਾਨ ਵਲੋਂ ਸ਼ੱਕੀ ਹਲਾਤਾਂ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ...

ਪੂਰੀ ਖ਼ਬਰ »

ਕਾਰਪੋਰੇਟ ਪੱਖੀ ਸਰਕਾਰਾਂ ਦੇ ਫ਼ੈਸਲਿਆਂ ਨੇ ਸੀ.ਓ.ਪੀ.-27 ਦਾ ਨਤੀਜਾ ਵੀ ਸਿਫ਼ਰ ਕੀਤਾ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਜਲਵਾਯੂ ਤਬਦੀਲੀ ਮਨੁੱਖ ਜਾਤੀ ਸਮੇਤ ਸਮੁੱਚੇ ਜੈਵ ਜੀਵਨ ਲਈ ਜੀਵਨ ਜਾਂ ਮੌਤ ਦਾ ਸਵਾਲ ਬਣਿਆ ਹੋਇਆ ਹੈ | ਮਿਸਰ ਦੇ ਸ਼ਹਿਰ ਸ਼ਰਮ-ਅਲ-ਸ਼ੇਖ਼ ਵਿਚ ਚੱਲੀ ਸੀ.ਓ.ਪੀ.-27 ਕਾਨਫ਼ਰੰਸ ਤੋਂ ਦੁਨੀਆ ਦੇ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ...

ਪੂਰੀ ਖ਼ਬਰ »

ਬਿਨਾਂ ਹੋਲੋਗ੍ਰਾਮ ਸ਼ਰਾਬ ਵੇਚਣ ਦੇ ਮਾਮਲੇ 'ਚ ਠੇਕੇਦਾਰਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਬਿਨਾਂ ਹੋਲੋਗ੍ਰਾਮ ਦੇ ਸ਼ਰਾਬ ਵੇਚਣ ਦੇ ਮਾਮਲੇ ਵਿਚ ਸ਼ਰਾਬ ਦੇ ਠੇਕੇਦਾਰਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਜਾਅਲੀ ਨੰਬਰ 5 ਅਤੇ 8 ਦੋ ਵੱਖ ਵੱਖ ਮਾਮਲੇ ਦਰਜ ਕੀਤੇ ਗਏ ਹਨ, ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਪੰਜ ਮੈਂਬਰ ਲੱਖ ਰੁਪਏ ਮੁੱਲ ਦੇ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜਨ ਨੰਬਰ ਤਿੰਨ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ਾ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਪਿ੍ੰਸ ...

ਪੂਰੀ ਖ਼ਬਰ »

ਸਾਥੀਆਂ ਵਲੋਂ ਕੀਤੇ ਹਮਲੇ 'ਚ ਸਕੂਲੀ ਵਿਦਿਆਰਥੀ ਜ਼ਖ਼ਮੀ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਬੀ. ਸੀ. ਐਮ. ਸਕੂਲ ਨੇੜੇ ਸਾਥੀਆਂ ਵਲੋਂ ਕੀਤੇ ਹਮਲੇ ਵਿਚ ਇਕ ਵਿਦਿਆਰਥੀ ਜ਼ਖਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਜ਼ਖਮੀ ਹੋਏ ਲਵਰਾਜ ਸਿੰਘ ਪੁੱਤਰ ਸੰਦੀਪ ਸਿੰਘ ਨੂੰ ਗੰਭੀਰ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਕਾਰਨ ਲੋਕਾਂ 'ਚ ਦਹਿਸ਼ਤ

ਲੁਧਿਆਣਾ, 27 ਨਵੰਬਰ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਆਵਾਰਾ ਕੁੱਤੇ ਘੁੰਮ ਰਹੇ ਹਨ ਅਤੇ ਲੋਕਾਂ ਨੂੰ ਨੁਕਸਾਨ ਵੀ ਪਹੁੰਚਾ ਰਹੇ ਹਨ, ਜਿਸ ਕਾਰਨ ਲੋਕਾਂ ਦੇ ਮਨਾਂ ਵਿਚ ਡਰ ਅਤੇ ਦਹਿਸ਼ਤ ਪਾਈ ਜਾਂਦੀ ਹੈ, ਪਰ ਇਹ ਸਮੱਸਿਆ ਖ਼ਤਮ ਹੋਣ ਦਾ ਨਾਮ ...

ਪੂਰੀ ਖ਼ਬਰ »

ਨਾਜਾਇਜ਼ ਕਾਲੋਨੀ ਬਣਾਉਣ ਦੇ ਮਾਮਲੇ 'ਚ ਕਾਲੋਨਾਈਜ਼ਰਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਜਾਇਜ਼ ਕਾਲੋਨੀ ਬਣਾਉਣ ਦੇ ਮਾਮਲੇ ਵਿਚ ਕਾਲੋਨਾਈਜ਼ਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਜਾਰੀ ਗਲਾਡਾ ਅਧਿਕਾਰੀ ਕਰਨ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਸਪੋਰਟਸ ਮੀਟ

ਫੁੱਲਾਂਵਾਲ, 27 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਾਰਤਾਰ ਸਿੰਘ ਸਰਾਭਾ ਮਾਰਗ ਸਥਿਤ ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਸਪੋਰਟਸ ਮੀਟ ਦਾ ਆਯੋਜਨ ਸਕੂਲ ਕੈਂਪਸ ਵਿਚ ਬਹੁਤ ਹੀ ਉਤਸ਼ਾਹ ਨਾਲ ਕੀਤਾ ਗਿਆ | ਇਸ ਦੌਰਾਨ ਮੁੱਖ ਮਹਿਮਾਨ ਦੇ ਤੌਰ ...

ਪੂਰੀ ਖ਼ਬਰ »

ਸੀ. ਐੱਮ.ਸੀ./ਹਸਪਤਾਲ ਅਤੇ ਬਾਬਾ ਈਸ਼ਰ ਸਿੰਘ ਚੈਰੀਟੇਬਲ ਟਰੱਸਟ ਵਿਚਕਾਰ ਸਮਝੌਤਾ

ਲੁਧਿਆਣਾ, 27 ਨਵੰਬਰ (ਸਲੇਮਪੁਰੀ)-ਉਤਰੀ ਭਾਰਤ ਦੇ ਮੰਨੇ ਪ੍ਰਮੰਨੇ ਹਸਪਤਾਲਾਂ ਦੀ ਸੂਚੀ ਵਿਚ ਸ਼ਾਮਿਲ ਸੀ. ਐਮ. ਸੀ. ਅਤੇ ਹਸਪਤਾਲ ਲੁਧਿਆਣਾ ਅਤੇ ਬਾਬਾ ਈਸ਼ਰ ਸਿੰਘ ਜੀ ਚੈਰੀਟੇਬਲ ਟਰੱਸਟ ਨਾਨਕਸਰ ਜਗਰਾਉਂ ਵਿਚਕਾਰ ਇਕ ਲਿਖਤੀ ਸਮਝੌਤਾ ਹੋਇਆ ਹੈ, ਜਿਸ ਤਹਿਤ ਦੋਵੇਂ ...

ਪੂਰੀ ਖ਼ਬਰ »

ਬ੍ਰਹਮਾਕੁਮਾਰੀ ਵਲੋਂ ਵਿਸ਼ਵ ਸ਼ਾਂਤੀ ਸਦਨ ਵਿਖੇ ਐਨ.ਜੀ.ਓ ਦੀ ਮੀਟਿੰਗ

ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)-ਬ੍ਰਹਮਾਕੁਮਾਰੀ ਸਮਾਜ ਸੇਵਾ ਵਿੰਗ ਮਾਊਾਟ ਆਬੂ ਨੇ ਵਿਸ਼ਵ ਸ਼ਾਂਤੀ ਸਦਨ ਝਾਂਡੇ ਲੁਧਿਆਣਾ ਵਿਖੇ ਐਨ.ਜੀ.ਓ. ਦੀ ਮੀਟਿੰਗ ਦਾ ਆਯੋਜਨ ਕੀਤਾ, ਜਿਸ ਵਿਚ ਕੁਮਾਰੀ ਖ਼ੁਸ਼ੀ ਨੇ ਖ਼ੂਬਸੂਰਤ ਡਾਂਸ ਨਾਲ ਸਾਰਿਆਂ ਦਾ ਸਵਾਗਤ ਕੀਤਾ | ਇਕ ...

ਪੂਰੀ ਖ਼ਬਰ »

ਨਸ਼ਿਆਂ ਨੂੰ ਤਿਆਗ ਕੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ-ਪੁਲਿਸ ਕਮਿਸ਼ਨਰ

ਲੁਧਿਆਣਾ, 27 ਨਵੰਬਰ (ਸਲੇਮਪੁਰੀ)-ਪੰਜਾਬ ਵਿਚ ਇਸ ਵੇਲੇ ਚੱਲ ਰਹੇ ਨਸ਼ਿਆਂ ਦੇ ਦੌਰ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵਲੋਂ ਹਰ ਸੰਭਵ ਯਤਨ ਜੁਟਾਏ ਜਾ ਰਹੇ ਹਨ ਪਰ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਦਾ ...

ਪੂਰੀ ਖ਼ਬਰ »

ਲੁਧਿਆਣਾ ਸਿਟੀਜ਼ਨ ਕੌਂਸਲ ਵਲੋਂ ਕੰਬਲ ਵੰਡਣ ਦੀ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਲੁਧਿਆਣਾ ਸਿਟੀਜ਼ਨ ਕੌਂਸਲ ਦੀ ਇਕ ਅਹਿਮ ਮੀਟਿੰਗ ਚੇਅਰਮੈਨ ਦਰਸ਼ਨ ਅਰੋੜਾ ਦੀ ਅਗਵਾਈ ਵਿਚ ਘੁਮਾਰ ਮੰਡੀ ਵਿਖੇ ਸਥਿਤ ਦਫ਼ਤਰ ਵਿਖੇ ਹੋਈ | ਚੇਅਰਮੈਨ ਅਰੋੜਾ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਅਤੇ ਸਨਅਤਕਾਰਾਂ ਤੇ ਕਾਰੋਬਾਰੀਆਂ ਦੇ ...

ਪੂਰੀ ਖ਼ਬਰ »

ਮੈਰੀ ਮਿੰਟ ਸਕੂਲ 'ਚ ਬੱਚਿਆਂ ਵਲੋਂ ਵਿਗਿਆਨ ਪ੍ਰਦਰਸ਼ਨੀ ਮੇਲਾ ਲਗਾਇਆ

ਡਾਬਾ/ਲੁਹਾਰਾ, 27 ਨਵੰਬਰ (ਕੁਲਵੰਤ ਸਿੰਘ ਸੱਪਲ)-ਮੈਰੀ ਮਿੰਟ ਪਬਲਿਕ ਹਾਈ ਸਕੂਲ ਵਿਚ ਵਿਗਿਆਨ ਪ੍ਰਦਰਸ਼ਨੀ ਮੇਲਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਪ੍ਰਦਰਸ਼ਨੀ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਵਿਦਿਆਰਥੀਆਂ ਨੇ ਇਸ ਪ੍ਰਦਰਸ਼ਨੀ ...

ਪੂਰੀ ਖ਼ਬਰ »

ਲੁਟੇਰਾ ਨੌਜਵਾਨ ਤੋਂ ਮੋਬਾਈਲ ਖੋਹ ਕੇ ਫ਼ਰਾਰ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਗਰਾਉਂ ਪੁਲ 'ਤੇ ਮੋਟਰਸਾਈਕਲ ਸਵਾਰ ਲੁਟੇਰਾ ਨੌਜਵਾਨ ਪਾਸੋਂ ਮੋਬਾਈਲ ਖੋਹ ਕੇ ਫ਼ਰਾਰ ਹੋ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਸ਼ਾਂਤ ਕਾਲੋਨੀ ਦੇ ਰਹਿਣ ਵਾਲੇ ਰਵੀ ਪ੍ਰਕਾਸ਼ ਦੀ ਸ਼ਿਕਾਇਤ ...

ਪੂਰੀ ਖ਼ਬਰ »

ਐਗਰੀ-ਇੰਜੀਨੀਅਰਿੰਗ ਕਾਲਜ ਪੀ.ਏ.ਯੂ. ਦੀ ਅਲੂਮਨੀ ਮੀਟ 'ਚ ਖੇਤੀ ਇੰਜੀਨੀਅਰ ਵਲੋਂ ਸ਼ਮੂਲੀਅਤ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਭਾਰਤ ਅਤੇ ਹੋਰ ਦੇਸ਼ਾਂ ਦੇ ਸਾਬਕਾ ਵਿਦਿਆਰਥੀਆਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਾਲਜ ਆਫ਼ ਐਗਰੀਕਲਚਰਲ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਅਲੂਮਨੀ ਮੀਟ 'ਮੋਮੈਂਟਸ 2022' ਦੌਰਾਨ ਆਪਣੀਆਂ ਮਿੱਠੀਆਂ ਯਾਦਾਂ ...

ਪੂਰੀ ਖ਼ਬਰ »

ਟਕਸਾਲ ਵਿਖੇ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ

ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)-ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਦੇ ਬਾਨੀ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡ ਵਾਸੀ ਸੰਤ ਬਾਬਾ ਸੁਚਾ ਸਿੰਘ ਜੀ ਵਲੋਂ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਲਈ ਆਰੰਭੇ ਕਾਰਜਾਂ ਦੀ ਲੜੀ ਤਹਿਤ ਸ਼੍ਰੋਮਣੀ ਸਿੱਖ ...

ਪੂਰੀ ਖ਼ਬਰ »

ਸਕਾਡਿਨ ਲੀਡਰ ਅਜੈਬ ਸਿੰਘ ਪੰਜ ਤੱਤਾਂ 'ਚ ਵਿਲੀਨ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਰਹਿਣ ਵਾਲੇ ਸਕਾਡਿਨ ਲੀਡਰ ਅਜੈਬ ਸਿੰਘ ਅਚਾਨਕ ਕਲ ਸਵੇਰੇ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕੀਤਾ ਗਿਆ | ਏਅਰ ਫੋਰਸ ਦੇ ਕਰਨਲ ਗਰਚਾ, ਜਨਰਲ ਮਨੋਜ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਦੇ ਸ਼ਹਿਰ ਨਿਵਾਸੀਆਂ ਨੰੂ ਮੁਢਲੀਆਂ ਸਹੂਲਤਾਂ ਦੇਣ ਦੇ ਦਾਅਵੇ ਖੋਖਲੇ

ਲੁਧਿਆਣਾ, 27 ਨਵੰਬਰ (ਭੁਪਿੰਦਰ ਸਿੰਘ ਬੈਂਸ)-ਇਕ ਪਾਸੇ ਤਾਂ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਵਾਸੀਆਂ ਨੰੂ ਮੁਢਲਿਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਵੱਡੇ ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਦੁੱਗਰੀ ਚੌਕ ਤੋਂ ਲੈਕੇ ਗਿਆਨ ਸਿੰਘ ਰਾੜੇਵਾਲ ਮਾਰਕੀਟ ਚੌਕ, ਲਿੰਕ ...

ਪੂਰੀ ਖ਼ਬਰ »

ਅਨੇਕਾਂ ਪੈਟਰੋਲ ਪੰਪਾਂ 'ਤੇ ਤਾਇਨਾਤ ਕਰਮਚਾਰੀਆਂ ਦਾ ਵਤੀਰਾ ਲੋਕਾਂ ਪ੍ਰਤੀ ਠੀਕ ਨਹੀਂ

ਲੁਧਿਆਣਾ, 27 ਨਵੰਬਰ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਅਨੇਕਾਂ ਹੀ ਪੈਟਰੋਲ ਪੰਪਾਂ 'ਤੇ ਕਥਿਤ ਤੌਰ 'ਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਵਲੋਂ ਸ਼ਿਕਾਇਤਾਂ ਵੀ ਕੀਤਿਆਂ ...

ਪੂਰੀ ਖ਼ਬਰ »

ਜੀ.ਐਨ.ਕੇ.ਸੀ.ਡਬਲਯੂ. ਵਿਖੇ ਭਾਰਤੀ ਸੰਵਿਧਾਨ ਦਿਵਸ ਮਨਾਇਆ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਦੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਲੋਕ ਪ੍ਰਸ਼ਾਸਨ ਤੇ ਰਾਜਨੀਤੀ ਸ਼ਾਸਤਰ ਵਿਭਾਗ, ਕਾਨੂੰਨੀ ਸਾਖਰਤਾ ਕਲੱਬ, ਯੂਥ ਕਲੱਬ, ...

ਪੂਰੀ ਖ਼ਬਰ »

ਮਾਂ ਬਗਲਾਮੁਖੀ ਧਾਮ ਵਿਖੇ 207 ਘੰਟੇ ਦਾ ਅਖੰਡ ਮਹਾ ਯੱਗ 3 ਤੋਂ 12 ਫਰਵਰੀ ਤੱਕ

ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)-ਮਾਂ ਬਗਲਾਮੁਖੀ ਧਾਮ ਪੱਖੋਵਾਲ ਰੋਡ 'ਤੇ 207 ਘੰਟੇ ਦਾ ਅਖੰਡ ਮਹਾ ਯੱਗ 3 ਤੋਂ ਲੈ ਕੇ 12 ਫਰਵਰੀ ਤਕ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਅਖੰਡ ਮਹਾ ਯੱਗ ਦੀ ਤਿਆਰੀਆਂ ਨੰੂ ਲੈ ਕੇ ਮਾਂ ਬਗਲਾਮੁਖੀ ਧਾਮ ਵਿਖੇ ਧਾਮ ਪ੍ਰਮੁੱਖ ਪ੍ਰਵੀਨ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਲੁਧਿਆਣਾ, 27 ਨਵੰਬਰ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਸੜਕਾਂ 'ਤੇ ਨਾਜਾਇਜ਼ ਕਬਜ਼ਾ ਕਰਕੇ ਢਾਬੇ ਅਤੇ ਚਾਹ ਦੀਆਂ ਦੁਕਾਨਾਂ ਚੱਲ ਰਹੀਆਂ ਹਨ | ਅਜਿਹਾ ਕਰਨਾ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ, ਪਰ ਇਹ ਕੰਮ ਰੁਕਣ ਦਾ ਨਾਮ ਨਹੀਂ ਲੈ ਰਿਹਾ ...

ਪੂਰੀ ਖ਼ਬਰ »

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਮਾਤਾ ਵਿਪਨਪ੍ਰੀਤ ਕੌਰ ਨਾਲ ਦੁੱਖ ਸਾਂਝਾ

ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ)-ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਆਰਿਆ ਮੁਹੱਲਾ ਲੁਧਿਆਣਾ ਦੇ ਮੁਖੀ ਮਾਤਾ ਵਿਪਨਪ੍ਰੀਤ ਕੌਰ ਦੇ ਪਤੀ ਅਮਰਜੀਤ ਸਿੰਘ ਗਿਲਹੋਤਰਾ ਬੀਤੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ...

ਪੂਰੀ ਖ਼ਬਰ »

ਜੱਚਾ-ਬੱਚਾ ਦੀ ਸਾਂਭ-ਸੰਭਾਲ ਤੇ ਸਮੱਸਿਆਵਾਂ ਸੰਬੰਧੀ ਸੈਮੀਨਾਰ

ਲੁਧਿਆਣਾ, 27 ਨਵੰਬਰ (ਸਲੇਮਪੁਰੀ)-ਪੰਜਾਬ ਮੈਡੀਕਲ ਕੌਂਸਲ ਦੀ ਸਰਪ੍ਰਸਤੀ ਹੇਠ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਔਬਸਟੈਟਿ੍ਸ਼ੀਅਨ ਐਂਡ ਗਾਇਨੀਕੋਲੋਜੀਕਲ ਸੋਸਾਇਟੀ ਆਫ਼ ਨਾਰਦਰਨ ਇੰਡੀਆ ਵਲੋਂ ਪ੍ਰਸੂਤੀ ਅਤੇ ਗਾਇਨੀਕੋਲੋਜੀ ਵਿਚ ਸਮੱਸਿਆਵਾਂ ਨੂੰ ਲੈ ...

ਪੂਰੀ ਖ਼ਬਰ »

ਸਮਾਜ 'ਚੋਂ ਅਨਪੜ੍ਹਤਾ ਖ਼ਤਮ ਕਰਨ ਲਈ ਵੀ ਸਹਿਯੋਗ ਦੇਣਾ ਜ਼ਰੂਰੀ-ਡਿੰਪੀ

ਲੁਧਿਆਣਾ, 27 ਨਵੰਬਰ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਨੌਜਵਾਨ ਵਪਾਰੀ ਆਗੂ ਅਤੇ ਤਾਜਪੁਰ ਰੋਡ ਸਥਿਤ ਫਿਸ਼ ਮਾਰਕੀਟ ਐਸੋਸੀਏਸ਼ਨ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਡਿੰਪੀ ਨੇ ਗੱਲਬਾਤ ਦੌਰਾਨ ਕਿਹਾ ਕਿ ਸਮਾਜ ਵਿਚੋਂ ਅਨਪੜ੍ਹਤਾ ਖ਼ਤਮ ਕਰਨ ਲਈ ਸਾਨੂੰ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਬੰਦੀਆਂ ਪਾਸੋਂ ਮੋਬਾਈਲ ਬਰਾਮਦ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵਲੋਂ ਬੈਰਕਾਂ ਦੀ ਚੈਕਿੰਗ ਦੌਰਾਨ ਬੰਦੀਆਂ ਪਾਸੋਂ ਦੋ ਮੋਬਾਈਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਬੰਦੀਆਂ ਪਾਸੋਂ ਮੋਬਾਈਲ ਬਰਾਮਦ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵਲੋਂ ਬੈਰਕਾਂ ਦੀ ਚੈਕਿੰਗ ਦੌਰਾਨ ਬੰਦੀਆਂ ਪਾਸੋਂ ਦੋ ਮੋਬਾਈਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ | ਪੁਲਿਸ ...

ਪੂਰੀ ਖ਼ਬਰ »

ਸਮਾਜਿਕ ਗਤੀਵਿਧੀਆਂ ਰਾਹੀਂ ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਨੇ ਚੇਤਨਾ ਦਾ ਕੀਤਾ ਪਸਾਰ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਪਸਾਰ ਸਿੱਖਿਆ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਵੱਖ-ਵੱਖ ਥਾਵਾਂ 'ਤੇ ਸਮਾਗਮ ਕਰਕੇ ਸਮਾਜ ਵਿਚ ਫੈਲੀਆਂ ਕੁਰੀਤੀਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਲੋਕਾਂ ਵਿਚ ਚੇਤਨਾ ਦਾ ਪਸਾਰ ਕੀਤਾ | ਵਿਭਾਗ ਦੇ ਮੁਖੀ ਡਾ. ...

ਪੂਰੀ ਖ਼ਬਰ »

ਔਰਤਾਂ ਵਿਰੁੱਧ ਹਿੰਸਾ ਦੇ ਖ਼ਾਤਮੇ ਲਈ ਅੰਤਰਰਾਸ਼ਟਰੀ ਦਿਵਸ ਮੌਕੇ ਜਾਗਰੂਕਤਾ ਕਾਰਜਸ਼ਾਲਾ ਹੋਈ

ਲੁਧਿਆਣਾ, 27 ਨਵੰਬਰ (ਸਲੇਮਪੁਰੀ )-ਕਰਮਚਾਰੀ ਰਾਜ ਬੀਮਾ ਨਿਗਮ, ਉਪ-ਖੇਤਰੀ ਦਫ਼ਤਰ, ਅਰਬਨ ਅਸਟੇਟ, ਜਮਾਲਪੁਰ, ਲੁਧਿਆਣਾ ਵਲੋਂ ਹੈੱਡਕੁਆਰਟਰ, ਈ.ਐਸ.ਆਈ.ਸੀ. ਅਤੇ ਕਿਰਤ ਅਤੇ ਰੁਜ਼ਗਾਰ ਮੰਤਰਾਲੇ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਔਰਤਾਂ ਵਿਰੁੱਧ ਜਿਣਸੀ ...

ਪੂਰੀ ਖ਼ਬਰ »

ਵਿਸ਼ਵ ਰੋਗਾਣੂਨਾਸ਼ਕ ਜਾਗਰੂਕਤਾ ਹਫ਼ਤਾ ਮਨਾਇਆ

ਲੁਧਿਆਣਾ, 27 ਨਵੰਬਰ (ਸਲੇਮਪੁਰੀ)-ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਲੋਂ 18 ਨਵੰਬਰ ਤੋਂ 24 ਨਵੰਬਰ ਤੱਕ ਵਿਸ਼ਵ ਰੋਗਾਣੂਨਾਸ਼ਕ ਜਾਗਰੂਕਤਾ ਹਫ਼ਤਾ ਮਨਾਇਆ ਅਤੇ ਇਸ ਸਾਲ 2022 ਦਾ ਥੀਮ ਪ੍ਰੀਵੈਂਟਿੰਗ ਐਂਟੀਮਾਈਕਰੋਬਾਇਲ ਪ੍ਰਤਿਰੋਧ ਇਕੱਠੇ ਸੀ | ਹਫ਼ਤਾ ਭਰ ਚਲੀਆਂ ...

ਪੂਰੀ ਖ਼ਬਰ »

ਨਰਾਇਣਾ ਈ-ਟੈਕਨੋ ਸਕੂਲ ਦੇ ਵਿਦਿਆਰਥੀਆਂ ਨੇ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਮਿਸ਼ਨ ਤਹਿਤ ਕੀਤਾ ਵਿੱਦਿਅਕ ਦੌਰਾ

ਫੁੱਲਾਂਵਾਲ, 27 ਨਵੰਬਰ (ਮਨਜੀਤ ਸਿੰਘ ਦੁੱਗਰੀ)-ਜਸਟਿਸ ਗੁਰਨਾਮ ਸਿੰਘ ਮਾਰਗ ਧਾਂਦਰਾ ਸੜਕ ਸਥਿਤ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਮਾਜ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਗ਼ਰੀਬ ਬੱਚਿਆਂ ਵਿਚ ਸਾਖਰਤਾ ਲਿਆਉਣ ਦੇ ਉਦੇਸ਼ ਨਾਲ ਇਕ ਕਦਮ ਸਿੱਖਿਆ ਵੱਲ ਨਾਮ ਹੇਠ ਚੱਲਦੇ ਜਾ ...

ਪੂਰੀ ਖ਼ਬਰ »

ਡਾ: ਕੋਟਨਿਸ ਦੀ ਬਰਸੀ 'ਤੇ ਕਰਵਾਇਆ ਜਾਵੇਗਾ 2 ਰੋਜ਼ਾ ਵਿਸ਼ੇਸ਼ ਸਮਾਗਮ

ਲੁਧਿਆਣਾ, 27 ਨਵੰਬਰ (ਸਲੇਮਪੁਰੀ)-ਡਾ: ਕੋਟਨਿਸ ਐਕੂਪੰਕਚਰ ਹਸਪਤਾਲ ਸਲੇਮ ਟਾਬਰੀ ਦੇ ਡਾਇਰੈਕਟਰ ਡਾ: ਇੰਦਰਜੀਤ ਸਿੰਘ ਢੀਂਗਰਾ ਇਕਬਾਲ ਸਿੰਘ ਗਿੱਲ ਸਾਬਕਾ ਆਈ. ਪੀ. ਐਸ. ਅਫ਼ਸਰ ਨੇ ਦੱਸਿਆ ਕਿ 9 ਦਸੰਬਰ ਨੂੰ ਮਹਾਨ ਸੁਤੰਤਰਤਾ ਸੈਨਾਨੀ ਅਤੇ ਚੀਨ ਦੀ ਦੋਸਤੀ ਭਾਰਤ ਦੇ ...

ਪੂਰੀ ਖ਼ਬਰ »

ਉੱਘੇ ਸਾਹਿਤਕਾਰ ਗਿਆਨੀ ਹਰੀ ਸਿੰਘ ਦਿਲਬਰ ਦੀ ਯਾਦ 'ਚ ਸਾਹਿਤਕ ਸਮਾਗਮ

ਫੁੱਲਾਂਵਾਲ, 27 ਨਵੰਬਰ (ਮਨਜੀਤ ਸਿੰਘ ਦੁੱਗਰੀ)-ਉੱਘੇ ਸਾਹਿੱਤਕਾਰ ਗਿਆਨੀ ਹਰੀ ਸਿੰਘ ਦਿਲਬਰ ਦੀ ਯਾਦ ਵਿਚ 24ਵਾਂ ਸਾਹਿੱਤਿਕ ਸਮਾਗਮ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਲਲਤੋਂ ਕਲਾਂ ਵਿਖੇ ਹੋਇਆ | ਇਸ ਦੌਰਾਨ ਸਾਰੇ ਆਏ ਸਾਹਿਤਕਾਰਾਂ ...

ਪੂਰੀ ਖ਼ਬਰ »

ਭਾਜਪਾ ਕੈਲਾਸ਼ ਨਗਰ ਮੰਡਲ ਦੇ ਅਹੁਦੇਦਾਰਾਂ ਨੇ ਮਨ ਕੀ ਬਾਤ ਦਾ 95ਵਾਂ ਪ੍ਰੋਗਰਾਮ ਦੇਖਿਆ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਭਾਜਪਾ ਕੈਲਾਸ਼ ਨਗਰ ਮੰਡਲ ਦੇ ਅਹੁਦੇਦਾਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਨ ਕੀ ਬਾਤ ਦਾ 95ਵਾਂ ਪ੍ਰੋਗਰਾਮ ਦੇਖਿਆ, ਮੰਡਲ ਪ੍ਰਧਾਨ ਲੱਕੀ ਸ਼ਰਮਾ, ਜ਼ਿਲ੍ਹਾ ਮੀਡੀਆ ਇੰਚਾਰਜ ਡਾ.ਸਤੀਸ਼ ਕੁਮਾਰ ਅਤੇ ਵਾਰਡ ਨੰਬਰ 3 ਦੇ ...

ਪੂਰੀ ਖ਼ਬਰ »

ਖਾਸੀ ਕਲਾਂ ਦਾ ਪੰਜ ਰੋਜ਼ਾ ਖੇਡ ਮੇਲਾ ਸ਼ੁਰੂ

ਭਾਮੀਆਂ ਕਲਾਂ, 27 ਨਵੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਖਾਸੀ ਕਲਾਂ ਵਿਖੇ ਸਮਾਜ ਸੇਵੀ ਕਰਮਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਕਰਵਾਇਆ ਜਾਣ ਵਾਲਾ ਪੰਜ ਦਿਨਾਂ ਪੇਂਡੂ ਖੇਡ ਮੇਲਾ ਅੱਜ ਧੂਮਧੜੱਕੇ ਨਾਲ ਸ਼ੁਰੂ ਹੋ ਗਿਆ | ਖੇਡ ...

ਪੂਰੀ ਖ਼ਬਰ »

ਰਸੋਈ ਗੈਸ ਦੀ ਸਪਲਾਈ ਡੀ.ਏ.ਸੀ. ਸਿਸਟਮ ਰਾਹੀਂ ਮਿਲ ਰਹੀ ਲੋਕਾਂ ਨੂੰ

ਲੁਧਿਆਣਾ, 27 ਨਵੰਬਰ (ਜੋਗਿੰਦਰ ਸਿੰਘ ਅਰੋੜਾ)-ਗੈਸ ਕੰਪਨੀਆਂ ਵਲੋਂ ਨਵੀਂ ਤਕਨੀਕ ਦਾ ਇਸਤੇਮਾਲ ਕਰਦੇ ਹੋਏ ਡੀ.ਏ.ਸੀ. ਸਿਸਟਮ ਲਾਗੂ ਕੀਤਾ ਗਿਆ ਹੈ, ਜਿਸ ਨੂੰ ਡਿਲੀਵਰੀ ਅਥੈਂਟਿਕ ਕੋਡ ਕਿਹਾ ਜਾਂਦਾ ਹੈ | ਭਾਵੇਂ ਕਿ ਗੈੱਸ ਕੰਪਨੀਆਂ ਵਲੋਂ ਇਹ ਪ੍ਰਣਾਲੀ ਕੁੱਝ ਮਹੀਨੇ ...

ਪੂਰੀ ਖ਼ਬਰ »

ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਲਾਦੀਆਂ ਖ਼ੁਰਦ ਦੇ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ 'ਚ ਮਾਰੀ ਬਾਜ਼ੀ

ਲਾਡੋਵਾਲ, 27 ਨਵੰਬਰ (ਬਲਬੀਰ ਸਿੰਘ ਰਾਣਾ)-ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਪੱਛਮੀ) ਟੂਰਨਾਮੈਂਟ (ਨੈਸ਼ਨਲ ਸਟਾਈਲ) ਅੰਡਰ 17 ਲੜਕਿਆਂ ਦੇ ਵਰਗ ਵਿਚ ਐਸ.ਜੀ.ਐਨ.ਡੀ. ਕਾਨਵੈਂਟ ਸਕੂਲ ਆਂਡਲੂ ਵਿਖੇ ਕਬੱਡੀ ਮੈਚ ਕਰਵਾਇਆ ਗਿਆ, ਜਿਸ ਵਿਚ ਅੰਮਿ੍ਤ ਇੰਡੋ ਕੈਨੇਡੀਅਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX