ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਫਰੀਦਕੋਟ

ਪਿੰਡ ਰੁਪਾਣਾ ਵਿਖੇ ਵਾਟਰ ਵਰਕਸ ਦਾ ਕੰਮ ਅੱਧ-ਵਿਚਕਾਰ ਲਟਕਿਆ

 ਰੁਪਾਣਾ, 27 ਨਵੰਬਰ (ਜਗਜੀਤ ਸਿੰਘ)-ਪਿੰਡ ਰੁਪਾਣਾ 'ਚ ਵਾਟਰ ਵਰਕਸ ਪਿਛਲੇ 60-65 ਸਾਲ ਪੁਰਾਣਾ ਬਣਿਆ ਹੋਣ ਕਰਕੇ ਉਸ ਦੀ ਹਾਲਤ ਖੰਡਰ ਦਾ ਰੂਪ ਧਾਰਨ ਕਰ ਚੁੱਕੀ ਸੀ। ਉਸ ਦੀ ਹਾਲਤ ਨੂੰ ਦੇਖਦਿਆਂ ਮੌਜੂਦਾ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਸਰਕਾਰ ਪਾਸੋਂ ਪਿੰਡ 'ਚ ਨਵਾਂ ਵਾਟਰ ਵਰਕਸ ਬਣਾਉਣ ਦੀ ਮੰਗ ਰੱਖੀ ਤੇ ਸਰਕਾਰ ਦੀ ਸਕੀਮ ਤਹਿਤ ਮਹਿਕਮੇ 'ਚ ਬਣਦੀ ਰਕਮ ਜਮ੍ਹਾਂ ਕਰਵਾ ਦੇਣ 'ਤੇ ਸਰਕਾਰ ਵਲੋਂ ਨਵਾਂ ਵਾਟਰ ਬਣਾਉਣ ਵਾਸਤੇ ਸੰਬੰਧਿਤ ਮਹਿਕਮੇ ਨੂੰ 7 ਕਰੋੜ 89 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰ ਦਿੱਤੀ। ਮਹਿਕਮੇ ਵਲੋਂ ਇਸ ਨੂੰ ਬਣਾਉਣ ਦੀ ਜ਼ਿੰਮੇਵਾਰੀ ਠੇਕੇਦਾਰ ਅਸ਼ੋਕ ਕੁਮਾਰ ਚੁੱਘ ਨੂੰ ਸੰਭਾਲ ਦਿੱਤੀ। ਠੇਕੇਦਾਰ ਵਲੋਂ ਜਨਵਰੀ 2022 'ਚ ਵਾਟਰ ਵਰਕਸ ਦਾ ਕੰਮ ਸ਼ੁਰੂ ਕਰਦਿਆਂ ਹਾਜ਼ਰ ਮੌਜੂਦਾ ਗ੍ਰਾਮ ਪੰਚਾਇਤ ਅਤੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਕ ਸਾਲ 'ਚ ਇਸ ਦਾ ਕੰਮ ਪੂਰਾ ਕੀਤਾ ਜਾਵੇਗਾ। ਪਰ 11 ਮਹੀਨੇ ਬੀਤ ਜਾਣ 'ਤੇ ਟੈਂਕੀ ਬਣਾਉਣ ਦਾ ਕੰਮ ਲੇਬਰ ਭੱਜ ਜਾਣ ਕਰਕੇ ਅੱਧ-ਵਿਚਕਾਰ ਰੁਕਿਆ ਹੋਇਆ ਹੈ ਤੇ ਬਾਕੀ ਦਾ ਕੰਮ ਜਿਉਂ ਦਾ ਤਿਉਂ ਹੀ ਹੈ। ਜਦਕਿ ਦੂਜੇ ਪਾਸੇ ਠੇਕੇਦਾਰ ਵਲੋਂ ਆਪਣੀ ਮਨਮਰਜ਼ੀ ਕਰਦਿਆਂ ਪਿੰਡ 'ਚ ਵਾਟਰ ਵਰਕਸ ਦੇ ਪਾਣੀ ਦੀ ਸਪਲਾਈ ਦੇਣ ਲਈ ਗਲੀਆਂ ਨੂੰ ਪੁੱਟ ਕੇ ਘਰਾਂ 'ਚ ਪਾਣੀ ਸਪਲਾਈ ਦੇਣ ਵਾਲੀਆਂ ਪਾਈਪਾਂ ਪਾਈਆਂ ਜਾ ਰਹੀਆਂ ਹਨ, ਜਿਸ ਕਰਕੇ ਪਿੰਡ ਵਾਸੀਆਂ ਨੂੰ ਆਪਣੇ ਘਰ 'ਚ ਆਉਣ-ਜਾਣ ਅਤੇ ਆਪਣੇ ਵਾਹਨ ਲਿਆਉਣ 'ਤੇ ਕਾਫ਼ੀ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ, ਜਿਸ ਨਾਲ ਹੀ ਠੇਕੇਦਾਰ ਵਲੋਂ ਪੁਰਾਣੇ ਵਾਟਰ ਵਰਕਸ ਦੀ ਸਪਲਾਈ ਬੰਦ ਕਰ ਦਿੱਤੀ ਗਈ ਅਤੇ ਪਿਛਲੇ 11 ਮਹੀਨਿਆਂ ਤੋਂ ਪਿੰਡ ਵਾਸੀ ਵਾਟਰ ਵਰਕਸ ਦਾ ਪਾਣੀ ਨਸੀਬ ਨਾ ਹੋਣ ਕਰਕੇ ਧਰਤੀ ਹੇਠਲਾ ਮਾੜ੍ਹਾ ਪਾਣੀ ਵਰਤਣ ਲਈ ਮਜ਼ਬੂਰ ਹਨ ਤੇ ਚਮੜੀ ਦੀਆਂ ਭਿਆਨਕ ਬਿਮਾਰੀਆਂ ਦੀ ਲਪੇਟ 'ਚ ਆ ਰਹੇ ਹਨ। ਇਸ ਕਰਕੇ ਪਿੰਡ ਵਾਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਮਲੋਟ ਦੀ ਵਿਧਾਇਕਾ ਤੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਅਤੇ ਸੰਬੰਧਿਤ ਮਹਿਕਮੇ ਦੇ ਉੱਚ ਅਧਿਕਾਰੀਆਂ ਪਾਸੋਂ ਮੰਗ ਕੀਤੀ ਕਿ ਤੁਰੰਤ ਬਣਦੀ ਕਾਰਵਾਈ ਕਰਕੇ ਨਵੇਂ ਵਾਟਰ ਵਰਕਸ ਦਾ ਕੰਮ ਚਾਲੂ ਕਰਵਾਇਆ ਜਾਵੇ ਅਤੇ ਪੁਰਾਣੇ ਵਾਟਰ ਵਰਕਸ ਦੀ ਸਪਲਾਈ ਚਾਲੂ ਕੀਤੀ ਜਾਵੇ, ਤਾਂ ਜੋ ਪਿੰਡ ਵਾਸੀਆਂ ਨੂੰ ਲੱਗ ਰਹੀਆਂ ਭਿਆਨਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ, ਨਹੀਂ ਤਾਂ ਉਹ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।

ਜੀ.ਓ.ਜੀ. (ਸਾਬਕਾ ਸੈਨਿਕਾਂ) ਵਲੋਂ ਹਲਕਾ ਵਿਧਾਇਕ ਦੀ ਕੋਠੀ ਅੱਗੇ ਧਰਨਾ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜੀ.ਓ.ਜੀ1 ਸਕੀਮ ਨੂੰ ਦੁਬਾਰਾ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਸਾਬਕਾ ਸੈਨਿਕਾਂ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਕੋਠੀ ਮੂਹਰੇ ...

ਪੂਰੀ ਖ਼ਬਰ »

ਸਫ਼ਾਈ ਮਗਰੋਂ ਪਾਣੀ ਛੱਡਣ 'ਤੇ ਝਾੜ-ਫੂਸ ਫ਼ਸਣ ਕਰਕੇ ਕਿੱਲਿਆਂਵਾਲੀ ਸਬ ਮਾਈਨਰ 'ਚ ਪਿਆ ਪਾੜ

ਕਿਸਾਨਾਂ ਨੇ ਆਪਣੇ ਖ਼ਰਚੇ 'ਤੇ ਪੂਰਿਆ ਪਾੜ, ਵਿਭਾਗ 'ਤੇ ਖ਼ਰਚਾ ਨਾ ਦੇਣ ਦੇ ਦੋਸ਼ ਮੰਡੀ ਕਿੱਲਿਆਂਵਾਲੀ, 27 ਨਵੰਬਰ (ਇਕਬਾਲ ਸਿੰਘ ਸ਼ਾਂਤ)-ਨਹਿਰੀ ਵਿਭਾਗ ਵਲੋਂ ਸਫ਼ਾਈ ਖ਼ਾਤਰ ਕੀਤੀ ਨਹਿਰਬੰਦੀ ਮਗਰੋਂ ਪਾਣੀ ਛੱਡਣ 'ਤੇ ਝਾੜ-ਫੂਸ ਕਾਰਨ ਕਿੱਲਿਆਂਵਾਲੀ ਸਬ ਮਾਈਨਰ 'ਚ ...

ਪੂਰੀ ਖ਼ਬਰ »

ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਜੀ ਦਾ 752ਵਾਂ ਪ੍ਰਕਾਸ਼ ਦਿਹਾੜਾ ਬਾਬਾ ਨਾਮਦੇਵ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਅਰੋੜਵੰਸ਼ ਸਭਾ ਨੇ ਸ੍ਰੀ ਅਖੰਡ ਪਾਠ ਸਾਹਿਬ ਦਾ ਪ੍ਰਕਾਸ਼ ਕਰਵਾਇਆ

ਦੋਦਾ, 27 ਨਵੰਬਰ (ਰਵੀਪਾਲ)-ਸਥਾਨਕ ਕਸਬੇ 'ਚ ਪ੍ਰਸਿੱਧ ਤਪੱਸਵੀਂ ਸੰਤ ਬਾਬਾ ਕਿ੍ਸ਼ਨ ਦਾਸ ਜੀ ਦੀ ਬਰਸੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਚੱਲ ਰਹੀ ਇਕੌਤਰੀ ਲੜੀ ਦੌਰਾਨ ਅਰੋੜਵੰਸ਼ ਸਭਾ ਦੋਦਾ ਤੇ ਹੋਰ ਵੀ ਪਰਿਵਾਰਾਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜੀਏਟ ਸੀਨੀ: ਸੈਕੰ: ਸਕੂਲ ਵਲੋਂ ਫ਼ਿਰਕੂ ਸਦਭਾਵਨਾ ਹਫ਼ਤਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਲੋਂ ਫ਼ਿਰਕੂ ਸਦਭਾਵਨਾ ਹਫ਼ਤਾ ਮਨਾਇਆ ਗਿਆ | ਪਿ੍ੰਸੀਪਲ ਡਾ: ਤੇਜਿੰਦਰ ਕÏਰ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਇੰਚਾਰਜ ਸੁਰਿੰਦਰ ਕÏਰ ਵਲੋਂ ...

ਪੂਰੀ ਖ਼ਬਰ »

ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ

ਗਿੱਦੜਬਾਹਾ, 27 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੀ ਧਾਰਮਿਕ ਸੰਸਥਾ ਜੈ ਮਾਂ ਨੈਣਾ ਦੇਵੀ ਸੇਵਾ ਸੰਮਤੀ ਵਲੋਂ ਇਕ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸੰਸਥਾ ਦੇ ਪ੍ਰਧਾਨ ਸੁਰੇਸ਼ ਅਰੋੜਾ ਅਤੇ ਨਿਤਿਨ ਪੁਨਿਹਾਣੀ ਦੀ ਅਗਵਾਈ ਵਿਚ 26ਵੀਂ ਬੱਸ ਯਾਤਰਾ ...

ਪੂਰੀ ਖ਼ਬਰ »

ਆਰਮਡ ਫ਼ੋਰਸ ਵੈਟਨਰਜ਼ ਆਫ਼ ਇੰਡੀਆ ਦੀ ਹੋਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਆਰਮਡ ਫ਼ੋਰਸ ਵੈਟਨਰਜ਼ ਆਫ਼ ਇੰਡੀਆ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੂਬੇਦਾਰ ਜਸਵਿੰਦਰ ਸਿੰਘ ਗੰਧੜ ਦੀ ਪ੍ਰਧਾਨਗੀ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ | ਇਸ ਦੌਰਾਨ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾਉਣ ਵਾਲੇ ਅਣਪਛਾਤੇ ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 27 ਨਵੰਬਰ (ਮੋਹਰ ਸਿੰਘ ਗਿੱਲ)-ਇਕ 14 ਸਾਲਾ ਨਾਬਾਲਗ ਲੜਕੀ ਦੇ ਪਿਤਾ ਨੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੂੰ ਬਿਆਨ ਦੇ ਕੇ ਦੱਸਿਆ ਹੈ ਕਿ ਉਸ ਦੀ ਲੜਕੀ ਸਰਕਾਰੀ ਸੀਨੀਅਰ ਸੈਕੰਡਰੀ ਸਕੁੂਲ ਹਰੀਨੌਂ ਵਿਖੇ ਗਿਆਰ੍ਹਵੀਂ ਜਮਾਤ 'ਚ ਪੜ੍ਹਦੀ ਹੈ | ...

ਪੂਰੀ ਖ਼ਬਰ »

ਖ਼ੁਦਕੁਸ਼ੀ ਮਾਮਲੇ 'ਚ ਪੁਲਿਸ ਵਲੋਂ ਮਾਮਲਾ ਦਰਜ

ਕੋਟਕਪੂਰਾ, 27 ਨਵੰਬਰ (ਮੋਹਰ ਸਿੰਘ ਗਿੱਲ)-ਕੱਲ੍ਹ ਸਥਾਨਕ ਸ਼ਹਿਰ 'ਚ ਲੁਧਿਆਣਾ ਵਾਸੀ ਨੌਜਵਾਨ ਵਿਨੇ ਮਨਚੰਦਾ ਵਲੋਂ ਆਪਣੇ ਚਾਚੇ ਦੇ ਘਰ ਆ ਕੇ ਪ੍ਰੇਸ਼ਾਨੀ ਦੇ ਆਲਮ 'ਚ ਫਾਹਾ ਲੈ ਕੇ ਆਤਮ ਹੱਤਿਆ ਕੀਤੇ ਜਾਣ ਦੇ ਮਾਮਲੇ 'ਚ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ...

ਪੂਰੀ ਖ਼ਬਰ »

ਸੂਬਾ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਮਾਗਮ 3 ਨੂੰ ਮਲੋਟ 'ਚ ਹੋਵੇਗਾ-ਡੀ.ਸੀ.

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਮਾਰੋਹ 3 ਦਸੰਬਰ ਨੂੰ ਰੈੱਡ ਹਿੱਲ ਰਿਜ਼ੋਰਟ (ਹੋਟਲ ਅਲਾਸਕਾ) ਅਬੋਹਰ ਰੋਡ ਮਲੋਟ ਵਿਖੇ ...

ਪੂਰੀ ਖ਼ਬਰ »

ਜਿਉਣ ਵਾਲਾ 'ਚ ਸਵ. 'ਰਾਜਾ ਬਰਾੜ' ਦੀ ਯਾਦ 'ਚ ਖ਼ੂਨਦਾਨ ਕੈਂਪ

ਪੰਜਗਰਾੲੀਂ ਕਲਾਂ, 27 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸਵ. ਰਾਜਾ ਬਰਾੜ ਯੂਥ ਵੈੱਲਫੇਅਰ ਕਲੱਬ ਜਿਉਣ ਵਾਲਾ ਵਲੋਂ ਸਵ. ਰਾਜਾ ਬਰਾੜ ਦੀ 11ਵੀਂ ਬਰਸੀ ਮੌਕੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ 10ਵਾਂ ਵਿਸ਼ਾਲ ਖ਼ੂਨਦਾਨ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਿਉਣ ...

ਪੂਰੀ ਖ਼ਬਰ »

'ਆਪ' ਵਿਧਾਇਕ ਅਮੋਲਕ ਸਿੰਘ ਨੂੰ ਗਹਿਰਾ ਸਦਮਾ, ਮਾਤਾ ਦਾ ਦਿਹਾਂਤ

ਕੋਟਕਪੂਰਾ, 27 ਨਵੰਬਰ (ਮੋਹਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ, ਜਦ ਉਨ੍ਹਾਂ ਦੇ ਸਤਿਕਾਰਤ ਮਾਤਾ ਕਰਤਾਰ ਕੌਰ (70) ਪਤਨੀ ਸਵ. ਸੁਖਮੰਦਰ ਸਿੰਘ ਲੈਕਚਰਾਰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਦੰਦਾਂ ਤੇ ਅੱਖਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ

ਫ਼ਰੀਦਕੋਟ, 27 ਨਵੰਬਰ (ਸਤੀਸ਼ ਬਾਗ਼ੀ)-ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਪਿ੍ੰਸੀਪਲ ਵਿਨੋਦ ਸਿੰਗਲਾਂ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਹਰਿੰਦਰਾ ਮਿਡਲ ਸਕੂਲ ਵਿਖੇ ਦਸਮੇਸ਼ ਡੈਂਟਲ ਕਾਲਜ ਅਤੇ ਹਸਪਤਾਲ ਦੇ ਸਹਿਯੋਗ ਨਾਲ ਦੰਦਾਂ ਅਤੇ ਅੱਖਾਂ ਦੀ ਬਿਮਾਰੀਆਂ ਦਾ ...

ਪੂਰੀ ਖ਼ਬਰ »

ਦਿਸ਼ਾ ਸੂਚਿਕ ਬੋਰਡ ਦਰੱਖਤਾਂ ਦੀਆਂ ਟਾਹਣੀਆਂ 'ਚ ਲੁਕੇ, ਯਾਤਰੀ ਪ੍ਰੇਸ਼ਾਨ

ਕੋਟਕਪੂਰਾ, 27 ਨਵੰਬਰ (ਮੇਘਰਾਜ)-ਸਥਾਨਕ ਬੱਤੀਆਂ ਵਾਲਾ ਚੌਕ ਵਿਖੇ ਵੱਖ-ਵੱਖ ਸ਼ਹਿਰਾਂ ਨੂੰ ਜਾਣ ਵਾਲੀਆਂ ਸੜਕਾਂ 'ਤੇ ਸ਼ਹਿਰਾਂ ਦੇ ਨਾਂਅ ਅਤੇ ਦੂਰੀ ਦੱਸਣ ਵਾਲੇ ਦਿਸ਼ਾ ਸੂਚਿਕ ਬੋਰਡ ਲੱਗੇ ਹੋਏ ਹਨ ਤਾਂ ਜੋ ਲੋਕਾਂ ਨੂੰ ਆਉਣ ਜਾਣ 'ਚ ਕੋਈ ਪ੍ਰੇਸ਼ਾਨੀ ਨਾ ਆਵੇ ਪਰ ਇਹ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਵੱਖ-ਵੱਖ ਮੁਕਾਬਲਿਆਂ 'ਚ ਛਾਏ

ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਪਿ੍ੰਸੀਪਲ ਕੁਲਦੀਪ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਲਾਅ ਕਾਲਜ ਵਿਖੇ ਨੈਸ਼ਨਲ ਕਾਨੂੰਨ ਦਿਵਸ 'ਤੇ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ

ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫਰੀਦਕੋਟ ਵਿਖੇ ਚੇਅਰਮੈਨ ਇੰਦਰਜੀਤ ਸਿੰਘ ਖ਼ਾਸਲਾ ਦੀ ਅਗਾਵਈ ਹੇਠ ਨੈਸ਼ਨਲ ਕਾਨੂੰਨ ਦਿਵਸ 'ਤੇ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਜੱਜ ਅਜੀਤਪਾਲ ਸਿੰਘ (ਚੀਫ਼ ਜੁਡੀਸ਼ੀਅਲ ...

ਪੂਰੀ ਖ਼ਬਰ »

ਕੋਠੇ ਧਰਮਪੁਰਾ ਨੂੰ ਜਾਂਦੀ ਸੰਪਰਕ ਸੜਕ ਦੀ ਹਾਲਤ ਹੋਈ ਖ਼ਸਤਾ

ਕੋਟਕਪੂਰਾ, 27 ਨਵੰਬਰ (ਮੇਘਰਾਜ)-ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਸੜਕ ਤੋਂ ਕੋਠੇ ਧਰਮਪੁਰਾ ਨੂੰ ਜਾਂਦੀ ਸੰਪਰਕ ਸੜਕ ਦੀ ਹਾਲਤ ਬਹੁਤ ਸਮੇਂ ਤੋਂ ਖਸਤਾ ਹੈ | ਇਸ ਪਿੰਡ ਦੇ ਲੋਕਾਂ ਨੂੰ ਸ਼ਹਿਰ ਆਉਣ ਜਾਣ ਲਈ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਸਮੂਹਿਕ ਵਿਆਹ ਸਮਾਗਮ ਕਰਵਾਏ

ਕੋਟਕਪੂਰਾ, 27 ਨਵੰਬਰ (ਮੇਘਰਾਜ, ਮੋਹਰ ਗਿੱਲ)-ਕੋਟਕਪੂਰਾ ਸੋਸ਼ਲ ਵੈਲਫੇਅਰ ਕੌਂਸਲ ਵਲੋਂ ਜ਼ਰੂਰਤਮੰਦ ਪਰਿਵਾਰਾਂ ਦੇ 21 ਲੜਕੇ-ਲੜਕੀਆਂ ਦੇ ਸਮੂਹਿਕ ਵਿਆਹ ਲਈ 26ਵਾਂ ਸਮਾਗਮ ਕਰਵਾਇਆ ਗਿਆ | ਇਹ ਸਮਾਗਮ ਸੰਸਥਾ ਦੇ ਪ੍ਰਧਾਨ ਮਨਮੋਹਨ ਸ਼ਰਮਾ, ਜਨਰਲ ਸਕੱਤਰ ਮੰਗਾ ਰਾਮ ...

ਪੂਰੀ ਖ਼ਬਰ »

66ਵੀਂਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਫ਼ਰੀਦਕੋਟ 'ਚ ਸ਼ਾਨੋ-ਸ਼ੌਕਤ ਨਾਲ ਸਮਾਪਤ

ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਫ਼ਰੀਦਕੋਟ ਜ਼ਿਲੇ੍ਹ ਦੇ ਪਿੰਡ ਕੰਮੇਆਣਾ ਵਿਖੇ ਸੰਪੰਨ ਹੋ ਗਈਆਂ ਹਨ | ਅੱਜ ਇਨਾਮ ਵੰਡ ਸਮਾਗਮ 'ਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੇ ਭਾਈ ...

ਪੂਰੀ ਖ਼ਬਰ »

ਹਰਜੱਸ ਬਰਾੜ ਦੇ ਬੇਵਕਤ ਦਿਹਾਂਤ 'ਤੇ ਦੁੱਖ ਪ੍ਰਗਟ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਕਾਉਣੀ ਦੇ ਸਰਪੰਚ ਪਾਲ ਸਿੰਘ ਬਰਾੜ ਦੇ ਹੋਣਹਾਰ ਸਪੁੱਤਰ ਅਤੇ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਨਰਿੰਦਰ ਸਿੰਘ ਕਾਉਣੀ ਦੇ ਭਤੀਜੇ ਕਾਕਾ ਹਰਜੱਸ ਸਿੰਘ ਬਰਾੜ (22) ਦੇ ਬੇਵਕਤ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਕੱਲ੍ਹ ਨੂੰ ਮੋਹਾਲੀ ਵਿਖੇ ਮਹਾਂ ਰੈਲੀ ਕਰਨ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਨੂੰ ਸੱਤਾ 'ਚ ਆਈ ਨੂੰ 8 ਮਹੀਨੇ ਹੋ ਗਏ ਹਨ, ਪ੍ਰੰਤੂ ਅਜੇ ਤੱਕ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੀਆਂ ਜਾਇਜ ਮੰਗਾਂ ਨਹੀਂ ਮੰਨੀਆਂ ਗਈਆਂ | ਇਹ ਸੰਬੰਧੀ ਗੱਲਬਾਤ ਕਰਦਿਆਂ ਪੈਨਸ਼ਨਰਜ਼ ਐਸੋਸੀਏਸ਼ਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਝਬੇਲਵਾਲੀ ਵਿਖੇ ਸੰਵਿਧਾਨ ਦਿਵਸ ਮਨਾਇਆ

ਮੰਡੀ ਬਰੀਵਾਲਾ, 27 ਨਵੰਬਰ (ਨਿਰਭੋਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਬੇਲਵਾਲੀ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਸਵੇਰ ਦੀ ਸਭਾ ਵਿਚ ਲੀਗਲ ਲੀਟਰੇਸੀ ਕਲੱਬ ਦੇ ਇੰਚਾਰਜ ਅਧਿਆਪਕ ਪਰਦੀਪ ਧੂੜੀਆ ਨੇ ਸੰਵਿਧਾਨ ਸੰਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਔਲਖ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ, 27 ਨਵੰਬਰ (ਮੋਹਰ ਸਿੰਘ ਗਿੱਲ)-ਕੋਟਕਪੂਰਾ ਹਲਕੇ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੇ ਕਰੀਬੀ ਰਿਸ਼ਤੇਦਾਰ ਬਲਜੀਤ ਸਿੰਘ ਔਲਖ ਸਾਬਕਾ ਸਰਪੰਚ ਔਲਖ ਦੇ ਨੌਜਵਾਨ ਪੁੱਤਰ ਹਰਮਨਦੀਪ ਸਿੰਘ ਔਲਖ (34) ਦੀ ਕੈਨੇਡਾ ਵਿਖੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਤੀਜੀ ਤੋਂ 12ਵੀਂ ਜਮਾਤ ਤੱਕ ਦੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਬਰਗਾੜੀ ਦੀਆਂ ਦੋ ਖਿਡਾਰਨਾਂ ਨੇ ਜਿੱਤੇ ਸੋਨ ਤਗਮੇ

ਬਰਗਾੜੀ, 27 ਨਵੰਬਰ (ਲਖਵਿੰਦਰ ਸ਼ਰਮਾ)-ਪੰਜਾਬ ਰਾਜ 66ਵੀਆਂ ਖੇਡਾਂ ਦੇ ਜਲਾਲਾਬਾਦ ਵਿਖੇ 14,17 ਅਤੇ 19 ਉਮਰ ਵਰਗ ਕੈਰਮ ਬੋਰਡ ਦੇ ਮੁਕਾਬਲੇ ਹੋਏ, ਜਿਸ 'ਚ ਦਸਮੇਸ਼ ਪਬਲਿਕ ਸਕੂਲ ਬਰਗਾੜੀ ਦੀਆਂ ਦੋ ਵਿਦਿਆਰਥਣਾਂ ਨੇ 17 ਉਮਰ ਵਰਗ ਦੀਆਂ 15 ਟੀਮਾਂ ਦੇ ਮੁਕਾਬਲਿਆਂ 'ਚੋਂ ਪਹਿਲਾ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ

ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ ਗਿਆ | ਇਸ ਯੁਵਕ ਮੇਲੇ 'ਚ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ 'ਚ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੀਆਂ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਗਿੱਦੜਬਾਹਾ, 27 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਗਿੱਦੜਬਾਹਾ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ...

ਪੂਰੀ ਖ਼ਬਰ »

ਕੁਸ਼ਤੀ ਖਿਡਾਰੀ ਹਰਜੱਸ ਬਰਾੜ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਦੋਦਾ, 27 ਨਵੰਬਰ (ਰਵੀਪਾਲ)-ਪਿੰਡ ਕਾਉਣੀ ਦੇ ਸਰਪੰਚ ਪਾਲ ਸਿੰਘ ਬਰਾੜ ਦੇ ਹੋਣਹਾਰ ਨੌਜਵਾਨ ਪੁੱਤਰ ਦੀ ਦੁਖਦਾਈ ਮੌਤ 'ਤੇ ਵੱਡੀ ਗਿਣਤੀ 'ਚ ਜ਼ਿਲ੍ਹੇ ਭਰ ਦੇ ਕਾਂਗਰਸ ਆਗੂਆਂ ਤੋਂ ਇਲਾਵਾ ਹਲਕੇ ਦੇ ਪਿੰਡਾਂ ਦੇ ਪੰਚ-ਸਰਪੰਚ ਅਤੇ ਵੱਡੀ ਗਿਣਤੀ 'ਚ ਪਿੰਡ ਵਾਸੀਆਂ ਨੇ ਦੁੱਖ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਨੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਭੇਜਿਆ ਮੰਗ ਪੱਤਰ

ਮਲੋਟ, 27 ਨਵੰਬਰ (ਪਾਟਿਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਮਲੋਟ ਵਲੋਂ ਮੰਗਾਂ ਸੰਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂਅ ਨਾਇਬ ਤਹਿਸੀਲਦਾਰ ਜਸਵਿੰਦਰ ਕੌਰ ਨੂੰ ਮੰਗ ਪੱਤਰ ਸੌਂਪਿਆ ਗਿਆ | ਬਲਾਕ ਪ੍ਰਧਾਨ ਕਿਰਨਜੀਤ ਕੌਰ ਭੰਗਚੜ੍ਹੀ ਨੇ ਕਿਹਾ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਅੰਤਰ ਸਕੂਲ ਯੁਵਕ ਮੇਲਾ ਯਾਦਗਰੀ ਹੋ ਨਿਬੜਿਆ

ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਬੱਤ ਦੇ ਭਲੇ ਲਈ ਕਾਰਜਸ਼ੀਲ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ 50ਵੀਂ ਵਰੇਗੰਢ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ 'ਚ ਅੰਤਰ ਸਕੂਲ ਯੁਵਕ ਮੇਲਾ ਫ਼ਰੀਦਕੋਟ ਅਤੇ ਸਾਦਿਕ ਖੇਤਰ ਵਲੋਂ ਗੁਰਦੁਆਰਾ ਹਰਿੰਦਰਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਮਲੋਟ, 27 ਨਵੰਬਰ (ਪਾਟਿਲ)-ਪੰਜਾਬ ਸਰਕਾਰ ਪੈਨਸ਼ਨਰ ਐਸੋਸੀਏਸ਼ਨ ਇਕਾਈ ਮਲੋਟ ਦੀ ਮੀਟਿੰਗ ਹਿੰਮਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਹੋਈ | ਮੀਟਿੰਗ 'ਚ ਪੰਜਾਬ ਸਰਕਾਰ ਵਲੋਂ ਲਗਤਾਰ ਪੈਨਸ਼ਨਰ ਮੰਗਾਂ ਨੂੰ ਲਟਕਾ ਕੇ ਰੱਖਣ ਅਤੇ ...

ਪੂਰੀ ਖ਼ਬਰ »

ਐੱਨ.ਸੀ.ਸੀ. ਕੈਡਿਟਸ ਨੇ ਪੁਨੀਤ ਸਾਗਰ ਅਭਿਆਨ 'ਚ ਲਿਆ ਹਿੱਸਾ

ਗਿੱਦੜਬਾਹਾ, 27 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਮਾਲਵਾ ਸਕੂਲ ਗਿੱਦੜਬਾਹਾ ਦੇ 31 ਐੱਨ.ਸੀ.ਸੀ. ਕੈਡਿਟਸ ਨੇ 3 ਪੀ.ਬੀ. ਨੇਵਿਲ ਯੂਨਿਟ ਐੱਨ.ਸੀ.ਸੀ. ਬਠਿੰਡਾ ਦੇ ਸੀ.ਓ. ਕੈਪਟਨ ਅਰਵਿੰਦ ਕੁਮਾਰ ਪਵਾਰ ਦੇ ਦਿਸ਼ਾ-ਨਿਰਦੇਸ਼ ਤਹਿਤ ਪੂਨੀਤ ਸਾਗਰ ਅਭਿਆਨ 'ਚ ਭਾਗ ਲਿਆ | ਇਸ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਸਰਕਾਰੀ ਸਕੂਲ ਦੀਆਂ ਲੜਕੀਆਂ ਰਹੀਆਂ ਦੂਜੇ ਸਥਾਨ 'ਤੇ

ਪੰਜਗਰਾੲੀਂ ਕਲਾਂ, 27 ਨਵੰਬਰ (ਸੁਖਮੰਦਰ ਸਿੰਘ ਬਰਾੜ)-ਬਲਾਕ ਪੱਧਰੀ ਤੇ ਲਗਾਈ ਗਈ ਵਿਗਿਆਨ ਪ੍ਰਦਰਸ਼ਨੀ ਦੌਰਾਨ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ | ਵਿਦਿਆਰਥਣਾਂ ਦੀ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਤਿਸੰਗ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਦਿਵਯ ਜਯੋਤੀ ਜਾਗਰਤੀ ਸੰਸਥਾਨ ਵਲੋਂ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਨਜ਼ਦੀਕ ਆਸ਼ਰਮ ਵਿਖੇ ਸਤਿਸੰਗ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਧਵੀ ਦਵਿੰਦਰ ਭਾਰਤੀ ਨੇ ਕਿਹਾ ਕਿ ਭਾਰਤ ਦੇਸ਼ ਧਰਮ, ਦਰਸ਼ਨ ਅਤੇ ...

ਪੂਰੀ ਖ਼ਬਰ »

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੀਆਂ ਸੰਗਤਾਂ ਲਈ ਕੰਬਲਾਂ ਦੀ ਸੇਵਾ ਸ਼ੁਰੂ

ਮਲੋਟ, 27 ਨਵੰਬਰ (ਪਾਟਿਲ)-ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ: ਸੁਖਦੇਵ ਸਿੰਘ ਗਿੱਲ ਦੀ ਅਗਵਾਈ 'ਚ ਸਮਾਜ ਸੇਵੀਆਂ ਦਾ ਜਥਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਸਾਹਿਬ ਦੀ ਯਾਤਰਾ ਕਰਨ ਉਪਰੰਤ ਵਾਪਸ ਮਲੋਟ ਪਰਤਿਆ | ਡਾ: ਸੁਖਦੇਵ ...

ਪੂਰੀ ਖ਼ਬਰ »

'ਕਿਊਮੀਨਲ ਹਾਰਮਨੀ' ਹਫ਼ਤੇ ਤਹਿਤ ਭਾਸ਼ਨ ਮੁਕਾਬਲਾ ਕਰਵਾਇਆ

ਮਲੋਟ, 27 ਨਵੰਬਰ (ਪਾਟਿਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਿਊਮੀਨਲ ਹਾਰਮਨੀ ਹਫ਼ਤਾ ਮਨਾਏ ਜਾਣ ਮੌਕੇ ਕਰਵਾਏ ਪ੍ਰੋਗਰਾਮ ਤਹਿਤ ਭਾਸ਼ਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਜੱਜਮੈਂਟ ਦੀ ਭੂਮਿਕਾ ਡਾ: ਹਰਿਭਜਨ ਪਿ੍ਯਦਰਸ਼ੀ, ਐੱਨ.ਸੀ.ਸੀ. ਅਫ਼ਸਰ ਸਿਮਤਾ ...

ਪੂਰੀ ਖ਼ਬਰ »

ਐੱਚ.ਐੱਸ. ਹਾਈ ਸਕੂਲ ਦੇ ਵਿਦਿਆਰਥੀਆਂ ਦੀ ਸੂਬਾ ਪੱਧਰੀ ਖੇਡਾਂ ਲਈ ਹੋਈ ਚੋਣ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਐੱਚ.ਐੱਸ. ਹਾਈ ਸਕੂਲ ਦੇ ਵਿਦਿਆਰਥੀਆਂ ਦੀ ਸੂਬਾ ਪੱਧਰੀ ਖੇਡਾਂ ਲਈ ਚੋਣ ਹੋਈ, ਜਿਸ ਵਿਚ ਪਿਰਾਚੀ ਸਿੰਘ ਬੈਡਮਿੰਟਨ ਅੰਡਰ-17 ਲੜਕੀਆਂ, ਪ੍ਰਭਸੀਰਤ ਕੌਰ ਸਕੇਟਿੰਗ ਅੰਡਰ-17 ਲੜਕੀਆਂ, ਹਨੂੰਮੰਸ਼ ਮੱਕੜ ਅੰਡਰ-14 ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ

ਲੰਬੀ, 27 ਨਵੰਬਰ (ਮੇਵਾ ਸਿੰਘ)-ਐੱਚ.ਡੀ.ਐੱਫ਼.ਸੀ. ਬੈਂਕ ਲੰਬੀ ਅਤੇ ਸੇਵਾ ਸੁਸਾਇਟੀ ਲੰਬੀ ਵਲੋਂ ਇਲਾਕੇ ਦੇ ਜ਼ਰੂਰਤਮੰਦਾਂ ਲਈ ਸਰਕਾਰੀ ਹਸਪਤਾਲ ਲੰਬੀ ਵਿਖੇ ਖ਼ੂਨਦਾਨ ਕੈਂਪ ਲਾਇਆ ਗਿਆ | ਜਾਣਕਾਰੀ ਦਿੰਦਿਆਂ ਡਾ: ਪਵਨ ਮਿੱਤਲ ਐੱਸ.ਐੱਮ.ਓ. ਅਤੇ ਗੌਰਵ ਟੀਨਾ ਬਰਾਂਚ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਨੇ ਹੋਣਹਾਰ ਵਿਦਿਆਰਥੀਆਂ ਨੂੰ ਦਿੱਤੀ ਮਾਲੀ ਸਹਾਇਤਾ

ਮਲੋਟ, 27 ਨਵੰਬਰ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਵਿਖੇ ਮਲੋਟ ਦੀ ਹਾਇਰ ਐਜੂਕੇਸ਼ਨ ਫੰਡ ਕਮੇਟੀ ਨੇ ਸ਼ਿਰਕਤ ਕੀਤੀ | ਇਸ ਕਮੇਟੀ ਨੇ ਕਾਲਜ ਦੇ ਵਿਦਿਆਰਥੀਆਂ ਦੀ ਆਰਥਿਕ ਪੱਖੋਂ ਆਪਣੀ ਪੜ੍ਹਾਈ ਪੂਰੀ ਕਰਨ ਵਿਚ ਅਸਮਰੱਥ ਪਿ੍ੰਸੀਪਲ ਸੁਭਾਸ਼ ਗੁਪਤਾ ਵਲੋਂ ਦਿੱਤੀ ਕੁੱਲ 29 ...

ਪੂਰੀ ਖ਼ਬਰ »

ਸੇਕਰਡ ਹਾਰਟ ਕਾਨਵੈਂਟ ਸਕੂਲ 'ਚ ਸਾਲਾਨਾ ਖੇਡ ਸਮਾਗਮ

ਮਲੋਟ, 27 ਨਵੰਬਰ (ਪਾਟਿਲ)-ਸੇਕਰਡ ਹਾਰਟ ਕਾਨਵੈਂਟ ਸਕੂਲ 'ਚ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਮਲੋਟ ਦੇ ਐੱਸ.ਐੱਚ.ਓ. ਵਰੁਣ ਕੁਮਾਰ ਮੱਟੂ ਸਨ | ਬੱਚਿਆਂ ਨੇ ਬੜੇ ਹੀ ਉਤਸ਼ਾਹ ਨਾਲ ਖੇਡਾਂ 'ਚ ਭਾਗ ਲਿਆ ਤੇ ਭੰਗੜਾ ਮੁਕਾਬਲੇ ਕਰਵਾਏ ਗਏ | ਅੰਤ 'ਚ ...

ਪੂਰੀ ਖ਼ਬਰ »

ਸਰਕਾਰੀ ਸਕੂਲ ਅਬੁੱਲਖੁਰਾਣਾ ਵਿਖੇ ਸੰਵਿਧਾਨ ਦਿਵਸ ਮਨਾਇਆ

ਲੰਬੀ, 27 ਨਵੰਬਰ (ਮੇਵਾ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਬੁੱਲਖੁਰਾਣਾ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਅੰਗਰੇਜ਼ੀ ਵਿਸ਼ੇ ਦੇ ਅਧਿਆਪਕ ਰੋਹਿਤ ਜਿੰਦਲ ਨੇ ਵਿਦਿਆਰੀਆਂ ਨੂੰ ਸਾਡੇ ਦੇਸ਼ ਦੇ ਸੰਵਿਧਾਨ ਸੰਬੰਧੀ ਦੱਸਿਆ ਅਤੇ ਮੋਹਿਤ ਜੈਨ ...

ਪੂਰੀ ਖ਼ਬਰ »

ਸਟੇਟ ਇੰਸਟੀਚਿਊਟ ਮਾਹੂਆਣਾ ਵਿਖੇ ਸੰਵਿਧਾਨ ਦਿਵਸ ਮਨਾਇਆ

ਲੰਬੀ, 27 ਨਵੰਬਰ (ਮੇਵਾ ਸਿੰਘ)-ਸਟੇਟ ਇੰਸਟੀਚਿਉੂਟ ਆਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ ਮਾਹੂਆਣਾ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਹਰਿੰਦਰ ਸਿੰਘ ਗਰੁੱਪ ਇੰਸਟਰੱਕਟਰ ਆਈ.ਟੀ.ਆਈ. ਨੇ ਸਿੱਖਿਆਰਥੀਆਂ ਨੂੰ ਸੰਵਿਧਾਨ ਦੀ ਮਹੱਤਤਾ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਮਾਂ ਚਿੰਤਪੁਰਨੀ ਦੇ ਦਰਸ਼ਨਾਂ ਲਈ ਬੱਸ ਰਵਾਨਾ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਹਰ ਮਹੀਨੇ ਦੇ ਅਖ਼ੀਰਲੇ ਸਨਿਚਰਵਾਰ ਨੂੰ ਮਾਂ ਚਿੰਤਪੁਰਨੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਯਾਤਰਾ ਬੀਤੀ ਰਾਤ ਨੂੰ 9 ਵਜੇ ਰੇਲਵੇ ਸਟੇਸ਼ਨ ਤੋਂ ਚਿੰਤਪੁਰਨੀ ਲਈ ਰਵਾਨਾ ਹੋਈ | ਇਹ ਜਾਣਕਾਰੀ ...

ਪੂਰੀ ਖ਼ਬਰ »

ਐੱਸ.ਬੀ.ਆਈ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਟੇਟ ਬੈਂਕ ਆਫ਼ ਇੰਡੀਆ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਸੁਸ਼ੀਲ ਕੁਮਾਰ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਐਸੋਸੀਏਸ਼ਨ ਦੇ ਅਹੁਦੇਦਾਰ ਤੇ ਮੈਂਬਰ ਸ਼ਾਮਿਲ ਹੋਏ | ਇਸ ਮੌਕੇ ਸਭ ...

ਪੂਰੀ ਖ਼ਬਰ »

ਦਸਮੇਸ਼ ਸਕੂਲ 'ਚ ਨੌਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਮਨਾਇਆ

ਨਿਹਾਲ ਸਿੰਘ ਵਾਲਾ, 27 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ | ਸਮਾਗਮ ਦਾ ਆਗਾਜ਼ ਕਰਦਿਆਂ ਪਿ੍ੰਸੀਪਲ ...

ਪੂਰੀ ਖ਼ਬਰ »

ਸਾਨੂੰ ਭਾਈ ਅੰਮਿ੍ਤਪਾਲ ਸਿੰਘ ਦਾ ਵਿਰੋਧ ਕਰਨ ਦੀ ਬਜਾਏ ਸਾਥ ਦੇਣਾ ਚਾਹੀਦਾ ਹੈ-ਰਾਮਗੜ੍ਹੀਆ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਪਿਛਲੇ 30 ਸਾਲਾਂ ਤੋਂ ਪੰਜਾਬ ਦੀ ਜਵਾਨੀ ਨਸ਼ਿਆਂ ਵਿਚ ਡੁੱਬਦੀ ਜਾ ਰਹੀ ਹੈ ਪਰ ਕਿਸੇ ਵੀ ਸਿਆਸੀ ਪਾਰਟੀਆਂ ਜਾਂ ਧਾਰਮਿਕ ਆਗੂਆਂ ਨੇ ਅੱਗੇ ਆ ਕੇ ਇਸ ਦਾ ਵਿਰੋਧ ਨਹੀਂ ਕੀਤਾ ਸਗੋਂ ਸਰਕਾਰ ਦੀ ਹਾਂ ਵਿਚ ਹਾਂ ਮਿਲਾ ਕੇ ਪੰਜਾਬ ਦੀ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਪਾਰਟੀ ਅਹੁਦੇਦਾਰਾਂ ਤੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ

ਬਾਘਾ ਪੁਰਾਣਾ, 27 ਨਵੰਬਰ (ਕਿ੍ਸ਼ਨ ਸਿੰਗਲਾ)-ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਵਲੋਂ ਸਥਾਨਕ ਨਹਿਰੂ ਮੰਡੀ ਵਿਚਲੇ ਆਪਣੇ ਦਫ਼ਤਰ ਵਿਖੇ ਵਲੰਟੀਅਰਾਂ ਅਤੇ ਪਾਰਟੀ ਦੇ ਪਿੰਡਾਂ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ...

ਪੂਰੀ ਖ਼ਬਰ »

ਅਨੰਦ ਸਾਗਰ ਪਬਲਿਕ ਸਕੂਲ ਰੌਂਤਾ 'ਚ ਅਥਲੈਟਿਕਸ ਮੁਕਾਬਲੇ ਕਰਵਾਏ

ਨਿਹਾਲ ਸਿੰਘ ਵਾਲਾ, 27 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਸੰਤ ਬਾਬਾ ਭਜਨ ਸਿੰਘ ਨਾਨਕਸਰ ਪਟਿਆਲੇ ਵਾਲੇ, ਚੇਅਰਪਰਸਨ ਬੀਬੀ ਕਰਤਾਰ ਕੌਰ ਅਤੇ ਵਾਈਸ ਚੇਅਰਪਰਸਨ ਜੰਗੀਰ ਕੌਰ ਮਲੇਸ਼ੀਆ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਨੰਦ ਸਾਗਰ ਪਬਲਿਕ ...

ਪੂਰੀ ਖ਼ਬਰ »

ਅਕਾਲੀ ਆਗੂ ਕਸ਼ਮੀਰ ਸਿੰਘ ਬਾਜੇਕੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ

ਧਰਮਕੋਟ, 27 ਨਵੰਬਰ (ਪਰਮਜੀਤ ਸਿੰਘ)-ਵਿਧਾਨ ਸਭਾ ਹਲਕਾ ਧਰਮਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ 15 ਸਾਲ ਪਿੰਡ ਦੇ ਸਰਪੰਚ ਤੇ ਵੱਖ-ਵੱਖ ਅਹੁਦਿਆਂ 'ਤੇ ਸੇਵਾ ਨਿਭਾਉਣ ਵਾਲੇ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਵਿਧਾਇਕ ਦਵਿੰਦਰਜੀਤ ਸਿੰਘ ...

ਪੂਰੀ ਖ਼ਬਰ »

ਇਫ਼ਕੋ ਨੇ ਲਗਾਇਆ ਨੈਨੋ ਯੂਰੀਆ ਸਬੰਧੀ ਜਾਗਰੂਕਤਾ ਕੈਂਪ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦੇਸ਼ ਦੀ ਸਭ ਤੋਂ ਵੱਡੀ ਸਹਿਕਾਰੀ ਸੰਸਥਾ ਇਫ਼ਕੋ ਵਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਨੈਨੋ ਯੂਰੀਆ ਦੀ ਵਰਤੋਂ ਸਬੰਧੀ ਇਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਵਿਚ 70 ਤੋਂ ਵੱਧ ਖਾਦ ਰੀਟੇਲਰ ਤੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ 60 ਸਾਲ ਦੀ ਉਮਰ 'ਤੇ ਕਿਸਾਨ ਦੀ 10 ਹਜ਼ਾਰ ਪੈਨਸ਼ਨ ਵਾਲੀ ਮੰਗ ਨੂੰ ਸਰਕਾਰ ਜਲਦ ਲਾਗੂ ਕਰੇ-ਸੁੱਖ ਗਿੱਲ

ਕੋਟ ਈਸੇ ਖਾਂ, 27 ਨਵੰਬਰ (ਨਿਰਮਲ ਸਿੰਘ ਕਾਲੜਾ)-ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਮੋਰਚੇ ਦੀ ਦੂਜੀ ਵਰ੍ਹੇਗੰਢ ਨੂੰ ਮਨਾਉਣ ਮੌਕੇ ਅਤੇ ਕਿਸਾਨਾਂ ਦੀਆਂ ਅਧੂਰੀਆਂ ਮੰਗਾ ਨੂੰ ਪੂਰਾ ਕਰਨ ਲਈ ਪੂਰੇ ਭਾਰਤ ਵਿਚ ਰਾਜਪਾਲਾਂ ਨੂੰ ਮੰਗ ...

ਪੂਰੀ ਖ਼ਬਰ »

ਗਰੀਬ ਮਜ਼ਦੂਰ ਏਕਤਾ ਕਮੇਟੀ ਦਾ ਜ਼ਿਲ੍ਹਾ ਪੱਧਰੀ ਸਮਾਗਮ

ਕਿਸ਼ਨਪੁਰਾ ਕਲਾਂ, 27 ਨਵੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸੰਵਿਧਾਨ ਨਿਰਮਾਣ ਦਿਵਸ ਤੇ ਗਰੀਬ ਮਜ਼ਦੂਰ ਏਕਤਾ ਕਮੇਟੀ ਵਲੋਂ ਜ਼ਿਲ੍ਹਾ ਪੱਧਰੀ ਸਮਾਗਮ ਪਿੰਡ ਭਿੰਡਰ ਕਲਾਂ ਵਿਖੇ ਕਰਵਾਇਆ ਗਿਆ, ਜਿਸ ਵਿਚ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ...

ਪੂਰੀ ਖ਼ਬਰ »

ਤਰਸੇਮ ਸਿੰਘ ਰੌਲੀ ਕੋਆਪ੍ਰੇਟਿਵ ਸੁਸਾਇਟੀ ਦੇ ਵਾਇਸ ਚੇਅਰਮੈਨ ਨਿਯੁਕਤ

ਮੋਗਾ/ਕਿਸ਼ਨਪੁਰਾ ਕਲਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਪਰਮਿੰਦਰ ਸਿੰਘ ਗਿੱਲ)-ਹਲਕਾ ਮੋਗਾ ਦੀ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਹੋਈ ਜਿਸ ਵਿਚ ਆਮ ਆਦਮੀ ਪਾਰਟੀ ਦੇ ਮਿਹਨਤੀ ਵਰਕਰ ਤਰਸੇਮ ਸਿੰਘ ਰੌਲੀ ਨੂੰ ਵਾਇਸ ਚੇਅਰਮੈਨ ਨਿਯੁਕਤ ਕੀਤਾ ਗਿਆ | ਇਸ ਮੌਕੇ ਗੱਲਬਾਤ ...

ਪੂਰੀ ਖ਼ਬਰ »

ਰੂਰਲ ਹੈਲਥ ਫਾਰਮੇਸੀ ਅਫ਼ਸਰ ਤੇ ਦਰਜਾ ਚਾਰ ਭਲਕੇ ਦੇਣਗੇ ਡੀ.ਸੀ. ਦਫ਼ਤਰਾਂ ਅੱਗੇ ਰੋਸ ਧਰਨੇ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਤੇ ਦਰਜਾ ਚਾਰ ਮੁਲਾਜ਼ਮਾਂ ਦੀ ਐਸੋਸੀਏਸ਼ਨ ਪੰਜਾਬ ਦੀ ਹੰਗਾਮੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਚੌਹਾਨ ਦੀ ਅਗਵਾਈ 'ਚ ਹੋਈ, ਜਿਸ 'ਚ ਸਮੂਹ ਸਟੇਟ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX