ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)-ਕਿਸਾਨ-ਮਜ਼ਦੂਰ ਜਥੇਬੰਦੀ ਦਾ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਵਿਰੁੱਧ ਲੱਗਿਆ ਡੀ.ਸੀ. ਦਫ਼ਤਰਾਂ ਅੱਗੇ ਪੱਕਾ ਮੋਰਚਾ ਦੂਜੇ ਦਿਨ ਵੀ ਜਾਰੀ ਰਿਹਾ ਹੈ, ਜਿਸ ਦੇ ਚੱਲਦੇ ਦੂਜੇ ਦਿਨ ਵੀ ਸੈਂਕੜੇ ਕਿਸਾਨਾਂ-ਮਜ਼ਦੂਰਾਂ, ਬੀਬੀਆਂ ਨੇ ਧਰਨੇ ਵਿਚ ਸ਼ਮੂਲੀਅਤ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਕਿਹਾ ਕਿ ਅੱਜ 28 ਨਵੰਬਰ ਨੂੰ ਮਹਾਨ ਸ਼ਹੀਦ ਨੌਵੇਂ ਗੁਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਨ ਮਨਾਇਆ ਜਾਵੇਗਾ ਤੇ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਸਾਨ-ਮਜ਼ਦੂਰਾਂ ਦਾ ਹਕੀਕੀ ਬਰਾਬਰੀ ਵਾਲਾ ਸਮਾਜ ਸਿਰਜਣ ਤੱਕ ਲੜਾਈ ਲੜਨ ਦਾ ਪ੍ਰਣ ਕੀਤਾ ਜਾਵੇਗਾ | ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਕੇਂਦਰ ਤੇ ਪੰਜਾਬ ਸਰਕਾਰ ਦੇਸ਼ ਦੇ ਆਰਥਿਕ ਸੋਮੇ ਤੇ ਕੁਦਰਤੀ ਸਾਧਨ ਕੌਡੀਆਂ ਦੇ ਭਾਅ ਕਾਰਪੋਰੇਟ ਕੰਪਨੀਆਂ ਨੂੰ ਲੁੱਟਾ ਰਹੀ ਹੈ ਤੇ ਦੇਸ਼ ਦਾ ਅਰਥਚਾਰਾ ਡੁੱਬਣ ਕਿਨਾਰੇ ਪਹੁੰਚ ਚੁੱਕਾ ਹੈ | ਇਸ ਲਈ ਕਿਸਾਨ ਵਿਰੋਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ 29 ਨਵੰਬਰ ਨੂੰ ਪੱਕੇ ਮੋਰਚਿਆਂ ਵਾਲੀ ਥਾਵਾਂ ਉੱਤੇ ਸੜਕਾਂ ਜਾਮ ਕਰਕੇ ਪੁਤਲੇ ਫ਼ੂਕ ਕੇ ਰੋਸ ਮੁਜ਼ਾਹਰੇ ਕੀਤੇ ਜਾਣਗੇ | ਧਰਨੇ ਨੂੰ ਧਰਮ ਸਿੰਘ ਸਿੱਧੂ, ਬੂਟਾ ਸਿੰਘ ਕਰੀ ਕਲਾਂ, ਜਸਵੰਤ ਸਿੰਘ ਸ਼ਰੀਂਹ ਵਾਲਾ, ਗੁਰਬਖ਼ਸ਼ ਸਿੰਘ ਪੰਜ ਗਰਾਈਾ, ਕੁਲਦੀਪ ਸਿੰਘ ਮੱਤੜ, ਗੱਬਰ ਸਿੰਘ ਫੁੱਲਰਵਾਨ, ਗੁਰਨਾਮ ਸਿੰਘ ਅਲੀ ਕੇ, ਕੁਲਬੀਰ ਸਿੰਘ ਪੀਰ ਕੇ, ਮੰਗਲ ਸਿੰਘ ਗੁੰਦੜ ਢੰਡੀ, ਮੇਜਰ ਸਿੰਘ ਗਜਨੀਵਾਲਾ, ਚਰਨਜੀਤ ਸਿੰਘ, ਪਿਆਰਾ ਸਿੰਘ, ਫੁੱਮਣ ਸਿੰਘ ਰਾਉ ਕੇ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ | ਆਗੂਆਂ ਨੇ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਚਿਹਰੇ ਦੀ ਜੰਮ ਕੇ ਨਿੰਦਾ ਕੀਤੀ ਤੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਵਾਰ-ਵਾਰ ਬੈਠਕਾਂ ਕਰਕੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਜਾਂਦਾ ਹੈ, ਪਰ ਕਿਸਾਨ ਭਾਈਚਾਰੇ ਨੂੰ ਪ੍ਰੇਸ਼ਾਨ ਕਰਨ ਲਈ ਨੋਟੀਫ਼ਿਕੇਸ਼ਨ ਕਰਨ ਵਿਚ ਦੇਰੀ ਕੀਤੀ ਜਾ ਰਹੀ ਹੈ, ਜੋ ਕਿਸਾਨ ਵਰਗ ਨਾਲ ਧੱਕੇਸ਼ਾਹੀ ਹੈ |
ਜਲਾਲਾਬਾਦ, 27 ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਤੋਂ ਵਿਆਹਾਂ ਦੇ ਪੋ੍ਰਗਰਾਮਾਂ ਵਿਚ ਸ਼ਾਮਿਲ ਹੋਣ ਜਾਂਦੇ ਆਰਕੈਸਟਰਾ ਸੱਭਿਆਚਾਰਕ ਗਰੁੱਪ ਦੀ ਗੱਡੀ ਦੇ ਹਾਦਸਾਗ੍ਰਸਤ ਹੋਣ ਕਰ ਕੇ ਇਕ ਗਰੁੱਪ ਦੀ ਡਾਂਸਰ ਲੜਕੀ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ | ਹਾਦਸੇ ...
ਤਲਵੰਡੀ ਭਾਈ, 27 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮੁਫ਼ਤ ਅਤੇ ਉੱਚ ਪਾਏ ਦੀਆਂ ਸਿਹਤ ਸੇਵਾਵਾਂ ਦੇਣ ਲਈ ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ ਅਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਦੇ ...
ਜ਼ੀਰਾ, 27 ਨਵੰਬਰ (ਮਨਜੀਤ ਸਿੰਘ ਢਿੱਲੋਂ)-ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਬ-ਡਵੀਜ਼ਨ ਜ਼ੀਰਾ ਦੇ ਡੀ.ਐੱਸ.ਪੀ ਪਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਵਿੱਢੀ ਗਈ ਮੁਹਿੰਮ ਤਹਿਤ ਤਹਿਤ ਸੀ.ਆਈ.ਏ ਸਟਾਫ਼ ਜ਼ੀਰਾ ਪੁਲਿਸ ਨੇ ਇੱਕ ਵਿਅਕਤੀ ਕੋਲੋਂ 60 ਗ੍ਰਾਮ ਹੈਰੋਇਨ ਸਮੇਤ ...
ਫ਼ਿਰੋਜ਼ਪੁਰ, 27 ਨਵੰਬਰ (ਰਾਕੇਸ਼ ਚਾਵਲਾ)-ਬੈਂਕ ਨੂੰ ਕਰਜ਼ੇ ਦੇ ਇਵਜ਼ ਵਿਚ ਦਿੱਤਾ ਚੈੱਕ ਬਾਉਂਸ ਹੋਣ ਦੇ ਮਾਮਲੇ ਵਿਚ ਅਦਾਲਤ ਨੇ ਇਕ ਵਿਅਕਤੀ ਨੂੰ ਇਕ ਸਾਲ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਰਕਾਰੀ ਬੈਂਕ ਵਲੋਂ ਪਿੱਪਲ ਸਿੰਘ ਪੁੱਤਰ ਫੌਜਾ ...
ਮੰਡੀ ਅਰਨੀਵਾਲਾ, 27 ਨਵੰਬਰ (ਨਿਸ਼ਾਨ ਸਿੰਘ ਮੋਹਲਾਂ)-ਪੁਲਿਸ ਥਾਣਾ ਅਰਨੀਵਾਲਾ ਅਧੀਨ ਆਉਂਦੇ ਪਿੰਡ ਘੁੜਿਆਣਾ ਵਿਖੇ ਅਜੀਬੋ ਗ਼ਰੀਬ ਲੁੱਟ ਦੀ ਘਟਨਾ ਵਾਪਰੀ ਹੈ | ਤਿੰਨ ਅਣਪਛਾਤੇ ਵਿਅਕਤੀਆਂ ਨੇ ਗੈਸ ਏਜੰਸੀ ਦੇ ਕਰਿੰਦੇ ਨੂੰ ਗੈਸ ਸਿਲੰਡਰ ਲੈਣ ਦੇ ਬਹਾਨੇ ਬੁਲਾ ਕੇ ...
ਅਬੋਹਰ, 27 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਦੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਨੇ ਆਪਣੀ ਕਾਰਜਕਾਰਨੀ ਦਾ ਵਿਸਥਾਰ ਕਰਦੇ ਹੋਏ ਜ਼ਿਲ੍ਹਾ ਫ਼ਾਜ਼ਿਲਕਾ ਦੇ 2 ਮੈਂਬਰਾਂ ਨੂੰ ਸਟੇਟ ਕਮੇਟੀ ਵਿਚ ਸ਼ਾਮਲ ਕੀਤਾ ਹੈ | ਜਿਸ ਤਹਿਤ ...
ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਅੰਤਰਰਾਸ਼ਟਰੀ ਸਰਹੱਦ ਸਾਦਕੀ ਬਾਰਡਰ ਨੂੰ ਜਾਂਦੀ ਿਲੰਕ ਰੋਡ ਨੂੰ ਕੁੱਝ ਸਮਾਂ ਪਹਿਲਾਂ ਅਬੋਹਰ ਰਾਸ਼ਟਰੀ ਮਾਰਗ ਨਾਲ ਜੋੜ ਕੇ ਸਾਦਕੀ ਬਾਰਡਰ ਵੇਖਣ ਵਾਲੇ ਲੋਕਾਂ ਲਈ ਚਹੁੰਮਾਰਗੀ ਬਣਾਈ ਗਈ ਹੈ, ...
ਕੁੱਲਗੜ੍ਹੀ, 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਅਧੀਨ ਪਿੰਡ ਨੂਰਪੁਰ ਸੇਠਾਂ ਵਿਖੇ ਗਲੀ ਵਿਚ ਜਾਂਦੀ ਕਾਰ ਨਾਲ ਗਾਂ ਟਕਰਾਉਣ ਉਪਰੰਤ ਹੋਏ ਝਗੜੇ ਵਿਚ ਗੋਲੀ ਲੱਗਣ ਨਾਲ ਵਰਿੰਦਰ ਕੌਰ ਨਾਮੀ ਅÏਰਤ ਜ਼ਖ਼ਮੀ ਹੋਈ ਹੈ, ...
ਜ਼ੀਰਾ, 27 ਨਵੰਬਰ (ਮਨਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡਾਂ ਅਤੇ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿਚ ਪੰਚਾਇਤਾਂ ਵਲੋਂ ਗ਼ਰੀਬ ਪਰਿਵਾਰਾਂ ਨੂੰ ਦਿੱਤੇ ਗਏ 5-5 ਮਰਲੇ ਦੇ ਪਲਾਟ ਵਾਪਸ ਲੈਣ ਲਈ ਜੋ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਕੋਝੀਆਂ ਚਾਲਾਂ ...
ਫ਼ਿਰੋਜ਼ਪੁਰ, 27 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਅਦਾਲਤ ਨੇ ਭੰਗ ਰੱਖਣ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਦੋਸ਼ੀ ਕਰਾਰ ਦਿੱਤਾ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਘੱਲ ਖ਼ੁਰਦ ਪੁਲਿਸ ਦੇ ਏ.ਐੱਸ.ਆਈ. ਪਾਲ ਸਿੰਘ ਨੇ 19 ਮਾਰਚ 2017 ਨੂੰ ਦੌਰਾਨੇ ਗਸ਼ਤ ਸ਼ੱਕੀ ...
ਅਬੋਹਰ, 27 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਨਵੀਂ ਆਬਾਦੀ ਵਾਸੀ ਇਕ ਵਿਆਹੁਤਾ ਵਲੋਂ ਬੀਤੀ ਸ਼ਾਮ ਆਪਣੇ ਘਰ ਵਿਚ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ ਗਈ | ਜਿਸ ਤਹਿਤ ਅੱਜ ਥਾਣਾ ਸਿਟੀ 2 ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਦੀ ਕਾਰਵਾਈ ਕਰਦੇ ਹੋਏ ...
ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)-ਆਮ ਜਨਤਾ ਵਿਚ ਇਹ ਡਰ ਪਾਇਆ ਜਾਂਦਾ ਹੈ ਕਿ ਥਾਣਿਆਂ ਵਿਚ ਪੁਲਿਸ ਸਿਰਫ਼ ਰਾਜਨੀਤਕ ਜਾਂ ਫਿਰ ਪੈਸੇ ਵਾਲਿਆਂ ਦੀ ਸੁਣਵਾਈ ਕਰਦੀ ਹੈ, ਪਰ ਆਮ ਜਨਤਾ ਦੇ ਇਸ ਵਹਿਮ ਨੂੰ ਦੂਰ ਕਰਨ ਲਈ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਨ ਲਈ ...
ਮੱਲਾਂਵਾਲਾ, 27 ਨਵੰਬਰ (ਗੁਰਦੇਵ ਸਿੰਘ)-ਸੀਨੀਅਰ ਪੁਲਿਸ ਕਪਤਾਨ ਫ਼ਿਰੋਜ਼ਪੁਰ ਦੇ ਆਦੇਸ਼ਾਂ ਅਨੁਸਾਰ ਟਰੈਫ਼ਿਕ ਪੁਲਿਸ ਮੱਲਾਂਵਾਲਾ ਵਲੋਂ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਦੌਰਾਨ ਵੱਖ-ਵੱਖ ਵਾਹਨਾਂ ਦੇ 6 ਚਲਾਨ ...
ਮੁੱਦਕੀ, 27 ਨਵੰਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਬਾਘਾ-ਪੁਰਾਣਾ ਰੋਡ 'ਤੇ ਸਥਿਤ ਵਿੱਦਿਅਕ ਸੰਸਥਾ ਨਿਊ ਗੁਰੂ ਤੇਗ ਬਹਾਦਰ ਸਕੂਲ ਦੀ ਵਿਦਿਆਰਥਣ ਸਾਧਨਾ ਪੁੱਤਰੀ ਹਰੀ ਰਾਮ ਨੇ ਨੈਤਿਕ ਸਿੱਖਿਆ ਇਮਤਿਹਾਨ ਵਿਚ ਸ਼ਾਨਦਾਰ ਮੱਲ੍ਹਾਂ ਮਾਰੀਆਂ ਹਨ | ਸਕੂਲ ਪਿ੍ੰਸੀਪਲ ...
ਗੁਰੂਹਰਸਹਾਏ, 27 ਨਵੰਬਰ (ਹਰਚਰਨ ਸਿੰਘ ਸੰਧੂ)-ਲੜਕੀ ਨੂੰ ਕੱੁਟਮਾਰ ਕਰਕੇ ਘਰੋਂ ਕੱਢਣ 'ਤੇ ਗੁਰੂਹਰਸਹਾਏ ਪੁਲਿਸ ਨੇ ਪਿੰਡ ਨਿਧਾਨਾ ਦੇ ਤਿੰਨ ਵਿਅਕਤੀ ੳੱੁਪਰ ਮੁਕੱਦਮਾ ਦਰਜ ਕੀਤਾ ਹੈ | ਇਸ ਬਾਰੇ ਜਰਨੈਲ ਸਿੰਘ ਪੱੁਤਰ ਲਾਭ ਸਿੰਘ ਵਾਸੀ ਪਿੰਡ ਚੱਕ ਮਾਦੀ ਕੇ ਨੇ ...
ਗੁਰੂਹਰਸਹਾਏ, 27 ਨਵੰਬਰ (ਹਰਚਰਨ ਸਿੰਘ ਸੰਧੂ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜੇ.ਕੇ.ਐੱਸ. ਸਕੂਲ ਵਿਖੇ ਕੁਇਜ਼ ਅਤੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ | ਕੁਇਜ਼ ਮੁਕਾਬਲੇ ਵਿਚ ਬੱਚਿਆਂ ਤੋਂ ਗੁਰੂਆਂ ਨਾਲ ਸਬੰਧਿਤ ਸਵਾਲ ਪੁੱਛੇ ਗਏ | ਇਨ੍ਹਾਂ ...
ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)-ਸਵਰਗੀ ਸ੍ਰੀ ਮੋਹਨ ਲਾਲ ਭਾਸਕਰ ਦੇ ਜਨਮ ਦਿਨ ਮੌਕੇ ਹਰ ਸਾਲ ਕਰਵਾਏ ਜਾਣ ਵਾਲੇ ਮੋਹਨ ਲਾਲ ਭਾਸਕਰ ਆਰਟ ਐਂਡ ਥੀਏਟਰ ਫ਼ੈਸਟੀਵਲ ਦੇ ਮੁੱਖ ਆਕਰਸ਼ਨ ਅਖਿਲ ਭਾਰਤੀ ਮੁਸ਼ਾਇਰਾ ਦਾ ਪੋਸਟਰ ਅੱਜ ਅਰਪਿਤ ਸ਼ੁਕਲਾ ਵਲੋਂ ਪੇਸ਼ ਕੀਤਾ ...
ਜ਼ੀਰਾ, 27 ਨਵੰਬਰ (ਪ੍ਰਤਾਪ ਸਿੰਘ ਹੀਰਾ)-ਉੱਘੀ ਸਮਾਜ ਸੇਵੀ ਸੰਸਥਾ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਚਲਾਈ ਜਾ ਰਹੀ ਲੋੜਵੰਦਾਂ ਦੀ ਮਦਦ ਲਈ ਮਹੀਨੇਵਾਰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ | ਇਸ ਸਬੰਧੀ ਗੁਰਦੁਆਰਾ ਨਾਨਕ ਨਗਰੀ ਸਾਹਿਬ ਮਖੂ ...
ਮੁੱਦਕੀ, 27 ਨਵੰਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਕਬਰ ਵੱਛਾ ਰੋਡ 'ਤੇ ਸਥਿਤ ਵਿਜ਼ਡਮ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਗਮ 'ਅਭਿਨੰਦਨ' ਯਾਦਗਾਰੀ ਹੋ ਨਿੱਬੜਿਆ | ਇਸ ਸਮਾਗਮ ਵਿਚ ਸੂਦ ਚੈਰਿਟੀ ਫਾਊਾਡੇਸ਼ਨ ਦੇ ਹਲਕਾ ਇੰਚਾਰਜ ਮਾਲਵਿਕਾ ਸੂਦ ਸੱਚਰ ਨੇ ਮੁੱਖ ...
ਮੱਲਾਂਵਾਲਾ, 27 ਨਵੰਬਰ (ਗੁਰਦੇਵ ਸਿੰਘ)-ਸ਼ਹੀਦ ਸ਼ਾਮ ਸਿੰਘ ਅਟਾਰੀ ਐਜੂਕੇਸ਼ਨ ਸੁਸਾਇਟੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸ਼ਹੀਦ ਸ਼ਾਮ ਸਿੰਘ ਅਟਾਰੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਸਭਰਾ ਵਿਖੇ ਸਾਲਾਨਾ ਐਥਲੈਟਿਕਸ ਮੀਟ ਕਰਵਾਈ ਗਈ | ਇਹ ਸੰਸਥਾ ...
ਗੁਰੂਹਰਸਹਾਏ, 27 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੇ ਰੇਲਵੇ ਪਾਰਕ ਕੋਲ ਬਣੇ ਪ੍ਰਸਿੱਧ ਅਤੇ ਪ੍ਰਾਚੀਣ ਮੰਦਿਰ ਸ੍ਰੀ ਰਾਧਾ ਕਿ੍ਸ਼ਨ ਮੰਦਿਰ 'ਚ ਅੱਜ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਬਾਲਾ ਜੀ ਸੇਵਾ ...
ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)-ਨਸ਼ੇੜੀਆਂ ਤੇ ਨਸ਼ੇ ਦੇ ਵਪਾਰੀਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਸ਼ੱਕ ਦੀ ਬਿਨਾਅ 'ਤੇ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ...
ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਨੂਰਪੁਰ ਸੈਂਟਰ ਮਾਹੂਆਣਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਮਾਪਿਆਂ, ਸਕੂਲ ਅਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ | ਪਿੰਡ ...
ਅਬੋਹਰ, 27 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਆਪਣੀ ਉਸਾਰੀ ਵਰਕਰ ਯੂਨੀਅਨ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਸਾਥੀ ਬਲਵੀਰ ਸਿੰਘ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਵਿਖੇ ਕੀਤੀ ਗਈ | ਇਸ ਬਾਬਤ ਜਾਣਕਾਰੀ ਦਿੰਦੇ ਹੋਏ ਰਾਮ ਕੁਮਾਰ ਵਰਮਾ ਨੇ ਦੱਸਿਆ ਕਿ ਨਰਮਾ ਚੁਗਣ ਅਤੇ ...
ਅਬੋਹਰ, 27 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਆਪਣਾ ਅਬੋਹਰ ਆਪਣੀ ਆਭਾ ਟੀਮ ਵਲੋਂ ਅਬੋਹਰ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਹੁਣ 15 ਦਿਨਾਂ ਬਾਅਦ ਸਫ਼ਾਈ ਅਭਿਆਨ ਚਲਾਇਆ ਜਾਂਦਾ ਹੈ | ਜਿਸ ਤਹਿਤ ਅਪਣਾ ਅਬੋਹਰ ਆਪਣੀ ਆਭਾ ਟੀਮ ਨੇ ਹਲਕਾ ਵਿਧਾਇਕ ਸੰਦੀਪ ਜਾਖੜ ਦੀ ...
ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਐਂਟੀ ਕਰੱਪਸ਼ਨ ਅਤੇ ਕ੍ਰਾਈਮ ਕੰਟਰੋਲ ਕਲੱਬ ਦਾ ਵਿਸਤਾਰ ਕਰਦਿਆਂ ਨਿਯੁਕਤੀਆਂ ਦਾ ਸਿਲਸਿਲਾ ਜਾਰੀ ਹੈ | ਕਲੱਬ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਚਲਾਣਾ ਨੇ ਦੱਸਿਆ ਕਿ ਕਲੱਬ ਚੇਅਰਮੈਨ ਰਾਜਨ ਲੂਣਾ ਦੇ ਦਿਸ਼ਾ-ਨਿਰਦੇਸ਼ਾਂ ...
ਅਬੋਹਰ, 27 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਿੱਖ ਧਰਮ ਦੇ ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰੂ ਤੇਗ਼ ਬਹਾਦਰ ਸੇਵਾ ਸੁਸਾਇਟੀ ਅਬੋਹਰ ਵਲੋਂ ਸੋਮਵਾਰ ਸ਼ਾਮ ਨੂੰ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਪਬਲਿਕ ...
ਅਬੋਹਰ, 27 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸੀਤੋ ਰੋਡ ਸਥਿਤ ਆਧਾਰਸ਼ਿਲਾ ਸਕੂਲ ਦੇ ਵਿਦਿਆਰਥੀਆਂ ਨੂੰ ਖਾਣੇ ਦੀ ਗੁਣਵੱਤਾ ਬਾਬਤ ਜਾਣਕਾਰੀ ਦੇਣ ਲਈ ਸ਼ਹਿਰ ਦੇ ਵੱਖ-ਵੱਖ ਢਾਬਿਆਂ ਅਤੇ ਹੋਟਲਾਂ ਦੇ ਖਾਣੇ ਦਾ ਨਿਰੀਖਣ ਕਰਵਾਇਆ ਗਿਆ | ਇਸ ਬਾਬਤ ਜਾਣਕਾਰੀ ...
ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਅੰਤਰਰਾਸ਼ਟਰੀ ਹਿੰਦ-ਪਾਕਿ ਸਰਹੱਦ ਨੇੜੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ | ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਮੁਹਾਰ ਜਮਸ਼ੇਰ ਦੇ ਨਜ਼ਦੀਕ ਸਰਹੱਦ ਨੇੜੇ ਇਕ ਖੇਤ ...
ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)-ਸ਼ਹਿਰੀ ਖੇਤਰ ਵਿਚ ਦੜਾ ਸੱਟਾ ਲਗਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਦੜਾ ਲਾਉਂਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 1040 ਰੁਪਏ ਦੜਾ ਰਾਸ਼ੀ ਦੇ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ...
ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਕਰਿਆਨਾ ਐਸੋਸੀਏਸ਼ਨ ਨੇ ਮਿਲਾਵਟ ਖੋਰ ਲੋਕਾਂ ਖ਼ਿਲਾਫ਼ ਵੱਡਾ ਫ਼ੈਸਲਾ ਲੈਂਦਿਆਂ ਉਨ੍ਹਾਂ ਦਾ ਸਾਥ ਨਾ ਦੇਣ ਦਾ ਐਲਾਨ ਕਰਦਿਆਂ ਅਜਿਹੇ ਲੋਕਾਂ ਖ਼ਿਲਾਫ਼ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ | ...
ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)-ਥਾਣਾ ਸਿਟੀ ਅਧੀਨ ਪੈਂਦੇ ਸੁੰਦਰ ਨਗਰ 'ਚ ਰਹਿੰਦੇ ਇਕ ਬਿਲਡਰ ਦੇ ਘਰੋਂ ਬੈੱਡ ਦੀ ਢੋਅ ਵਿਚੋਂ ਲਾਇਸੰਸੀ ਰਿਵਾਲਵਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮੁਦੱਈ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ...
ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)-ਸਮੂਹ ਮਜ਼ਦੂਰ ਬਾਲ ਮੇਲੇ ਪੰਜਾਬ ਦੀ ਟੀਮ ਵਲੋਂ ਪ੍ਰਧਾਨ ਬੱਗਾ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫ਼ਤਰ ਦੇ ਬਾਹਰ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਸਮੇਂ ਪ੍ਰਧਾਨ ਬੱਗਾ ਸਿੰਘ ਨੇ ਆਪਣੇ ਸੰਬੋਧਨ ...
ਕੁੱਲਗੜ੍ਹੀ, 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨਾਲ ਚੋਣਾਂ ਸਮੇਂ ਕੀਤੇ ਗਏ ਸਾਰੇ ਵਾਅਦੇ ਇਕ-ਇਕ ਕਰ ਪੂਰੇ ਕੀਤੇ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨੇਕ ਸਿੰਘ ਸੰਧੂ ਜ਼ਿਲ੍ਹਾ ਮੀਤ ਪ੍ਰਧਾਨ ਟਰੇਡ ਵਿੰਗ, ...
ਕੋਟਕਪੂਰਾ, 27 ਨਵੰਬਰ (ਮੋਹਰ ਸਿੰਘ ਗਿੱਲ)-ਇਕ 14 ਸਾਲਾ ਨਾਬਾਲਗ ਲੜਕੀ ਦੇ ਪਿਤਾ ਨੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੂੰ ਬਿਆਨ ਦੇ ਕੇ ਦੱਸਿਆ ਹੈ ਕਿ ਉਸ ਦੀ ਲੜਕੀ ਸਰਕਾਰੀ ਸੀਨੀਅਰ ਸੈਕੰਡਰੀ ਸਕੁੂਲ ਹਰੀਨੌਂ ਵਿਖੇ ਗਿਆਰ੍ਹਵੀਂ ਜਮਾਤ 'ਚ ਪੜ੍ਹਦੀ ਹੈ | ...
ਗਿੱਦੜਬਾਹਾ, 27 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੀ ਧਾਰਮਿਕ ਸੰਸਥਾ ਜੈ ਮਾਂ ਨੈਣਾ ਦੇਵੀ ਸੇਵਾ ਸੰਮਤੀ ਵਲੋਂ ਇਕ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸੰਸਥਾ ਦੇ ਪ੍ਰਧਾਨ ਸੁਰੇਸ਼ ਅਰੋੜਾ ਅਤੇ ਨਿਤਿਨ ਪੁਨਿਹਾਣੀ ਦੀ ਅਗਵਾਈ ਵਿਚ 26ਵੀਂ ਬੱਸ ਯਾਤਰਾ ...
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਆਰਮਡ ਫ਼ੋਰਸ ਵੈਟਨਰਜ਼ ਆਫ਼ ਇੰਡੀਆ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੂਬੇਦਾਰ ਜਸਵਿੰਦਰ ਸਿੰਘ ਗੰਧੜ ਦੀ ਪ੍ਰਧਾਨਗੀ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ | ਇਸ ਦੌਰਾਨ ...
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਲੋਂ ਫ਼ਿਰਕੂ ਸਦਭਾਵਨਾ ਹਫ਼ਤਾ ਮਨਾਇਆ ਗਿਆ | ਪਿ੍ੰਸੀਪਲ ਡਾ: ਤੇਜਿੰਦਰ ਕÏਰ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਇੰਚਾਰਜ ਸੁਰਿੰਦਰ ਕÏਰ ਵਲੋਂ ...
ਰੁਪਾਣਾ, 27 ਨਵੰਬਰ (ਜਗਜੀਤ ਸਿੰਘ)-ਪਿੰਡ ਰੁਪਾਣਾ 'ਚ ਵਾਟਰ ਵਰਕਸ ਪਿਛਲੇ 60-65 ਸਾਲ ਪੁਰਾਣਾ ਬਣਿਆ ਹੋਣ ਕਰਕੇ ਉਸ ਦੀ ਹਾਲਤ ਖੰਡਰ ਦਾ ਰੂਪ ਧਾਰਨ ਕਰ ਚੁੱਕੀ ਸੀ | ਉਸ ਦੀ ਹਾਲਤ ਨੂੰ ਦੇਖਦਿਆਂ ਮੌਜੂਦਾ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਸਰਕਾਰ ਪਾਸੋਂ ਪਿੰਡ 'ਚ ਨਵਾਂ ...
ਦੋਦਾ, 27 ਨਵੰਬਰ (ਰਵੀਪਾਲ)-ਸਥਾਨਕ ਕਸਬੇ 'ਚ ਪ੍ਰਸਿੱਧ ਤਪੱਸਵੀਂ ਸੰਤ ਬਾਬਾ ਕਿ੍ਸ਼ਨ ਦਾਸ ਜੀ ਦੀ ਬਰਸੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਚੱਲ ਰਹੀ ਇਕੌਤਰੀ ਲੜੀ ਦੌਰਾਨ ਅਰੋੜਵੰਸ਼ ਸਭਾ ਦੋਦਾ ਤੇ ਹੋਰ ਵੀ ਪਰਿਵਾਰਾਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ...
ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਅੱਜ 28 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਪੂਰਵਕ ਮਨਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਗੁਰਦੁਆਰਾ ...
ਮੰਡੀ ਕਿੱਲਿਆਂਵਾਲੀ, 27 ਨਵੰਬਰ (ਇਕਬਾਲ ਸਿੰਘ ਸ਼ਾਂਤ)-ਨਹਿਰੀ ਵਿਭਾਗ ਵਲੋਂ ਸਫ਼ਾਈ ਖ਼ਾਤਰ ਕੀਤੀ ਨਹਿਰਬੰਦੀ ਮਗਰੋਂ ਪਾਣੀ ਛੱਡਣ 'ਤੇ ਝਾੜ-ਫੂਸ ਕਾਰਨ ਕਿੱਲਿਆਂਵਾਲੀ ਸਬ ਮਾਈਨਰ 'ਚ ਪਾੜ ਪੈ ਗਿਆ, ਜਿਸ ਨੂੰ ਕਿਸਾਨਾਂ ਨੇ ਘੰਟਿਆਂਬੱਧੀ ਮੁਸ਼ੱਕਤ ਨਾਲ ਪੱਲਿਓਾ ...
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਜੀ ਦਾ 752ਵਾਂ ਪ੍ਰਕਾਸ਼ ਦਿਹਾੜਾ ਬਾਬਾ ਨਾਮਦੇਵ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ...
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜੀ.ਓ.ਜੀ1 ਸਕੀਮ ਨੂੰ ਦੁਬਾਰਾ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਸਾਬਕਾ ਸੈਨਿਕਾਂ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਕੋਠੀ ਮੂਹਰੇ ...
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਮਾਰੋਹ 3 ਦਸੰਬਰ ਨੂੰ ਰੈੱਡ ਹਿੱਲ ਰਿਜ਼ੋਰਟ (ਹੋਟਲ ਅਲਾਸਕਾ) ਅਬੋਹਰ ਰੋਡ ਮਲੋਟ ਵਿਖੇ ...
ਪੰਜਗਰਾੲੀਂ ਕਲਾਂ, 27 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸਵ. ਰਾਜਾ ਬਰਾੜ ਯੂਥ ਵੈੱਲਫੇਅਰ ਕਲੱਬ ਜਿਉਣ ਵਾਲਾ ਵਲੋਂ ਸਵ. ਰਾਜਾ ਬਰਾੜ ਦੀ 11ਵੀਂ ਬਰਸੀ ਮੌਕੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ 10ਵਾਂ ਵਿਸ਼ਾਲ ਖ਼ੂਨਦਾਨ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਿਉਣ ...
ਪੰਜਗਰਾੲੀਂ ਕਲਾਂ, 27 ਨਵੰਬਰ (ਸੁਖਮੰਦਰ ਸਿੰਘ ਬਰਾੜ)-ਬਲਾਕ ਪੱਧਰੀ ਤੇ ਲਗਾਈ ਗਈ ਵਿਗਿਆਨ ਪ੍ਰਦਰਸ਼ਨੀ ਦੌਰਾਨ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ | ਵਿਦਿਆਰਥਣਾਂ ਦੀ ...
ਬਰਗਾੜੀ, 27 ਨਵੰਬਰ (ਲਖਵਿੰਦਰ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਬਹਿਬਲ ਕਲਾਂ ਤੋਂ ਪਦ-ਉੱਨਤ ਹੋ ਕੇ ਦੂਸਰੇ ਸਕੂਲ ਜਾਣ ਵਾਲੇ ਮੁੱਖ ਅਧਿਆਪਕਾ ਅਮਰਜੀਤ ਕੌਰ ਬਰਗਾੜੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਬਹਿਬਲ ਕਲਾਂ ਨੂੰ ਸਾਊਾਡ ਸਿਸਟਮ ਭੇਟ ਕੀਤਾ | ਅਮਰਜੀਤ ਕੌਰ ਦੇ ਇਸ ...
ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ ਗਿਆ | ਇਸ ਯੁਵਕ ਮੇਲੇ 'ਚ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ 'ਚ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੀਆਂ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ...
ਕੋਟਕਪੂਰਾ, 27 ਨਵੰਬਰ (ਮੇਘਰਾਜ)-ਸਥਾਨਕ ਬੱਤੀਆਂ ਵਾਲਾ ਚੌਕ ਵਿਖੇ ਵੱਖ-ਵੱਖ ਸ਼ਹਿਰਾਂ ਨੂੰ ਜਾਣ ਵਾਲੀਆਂ ਸੜਕਾਂ 'ਤੇ ਸ਼ਹਿਰਾਂ ਦੇ ਨਾਂਅ ਅਤੇ ਦੂਰੀ ਦੱਸਣ ਵਾਲੇ ਦਿਸ਼ਾ ਸੂਚਿਕ ਬੋਰਡ ਲੱਗੇ ਹੋਏ ਹਨ ਤਾਂ ਜੋ ਲੋਕਾਂ ਨੂੰ ਆਉਣ ਜਾਣ 'ਚ ਕੋਈ ਪ੍ਰੇਸ਼ਾਨੀ ਨਾ ਆਵੇ ਪਰ ਇਹ ...
ਅਬੋਹਰ, 27 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਜਬਰ 'ਤੇ ਸਬਰ ਦੀ ਜਿੱਤ ਮੰਨੀ ਜਾਣੀ ਚਾਹੀਦੀ ਹੈ ਜਦ ਕਿ ਉਨ੍ਹਾਂ ਇਨਸਾਨੀ ਫ਼ਰਜ਼ ਸਮਝਦੇ ਹੋਏ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਦੇ ਔਰੰਗਜ਼ੇਬ ਦੇ ਜਬਰ ਅਤੇ ਸ਼ਹਾਦਤ ਦੇ ਸਬਰ ਨਾਲ ...
ਅਬੋਹਰ, 27 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਬੋਹਰ ਵਿਧਾਨ ਸਭਾ ਹਲਕੇ ਲਈ ਵੱਖ-ਵੱਖ ਵਿਕਾਸ ਕਾਰਜਾਂ ਬਾਬਤ ਸਾਢੇ 3 ਕਰੋੜ ਰੁਪਏ ਦੀ ਗਰਾਂਟ ਰਾਸ਼ੀ ਜਾਰੀ ਕੀਤੀ ਹੈ | ਜਿਸ ਬਾਬਤ ਆਮ ਆਦਮੀ ਪਾਰਟੀ ਦੇ ਹਲਕਾ ਅਬੋਹਰ ਆਗੂ ਦੀਪ ...
ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਫ਼ਰੀਦਕੋਟ ਜ਼ਿਲੇ੍ਹ ਦੇ ਪਿੰਡ ਕੰਮੇਆਣਾ ਵਿਖੇ ਸੰਪੰਨ ਹੋ ਗਈਆਂ ਹਨ | ਅੱਜ ਇਨਾਮ ਵੰਡ ਸਮਾਗਮ 'ਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੇ ਭਾਈ ...
ਬੱਲੂਆਣਾ, 27 ਨਵੰਬਰ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ 'ਚ ਨਰਮੇ ਦੀ ਫ਼ਸਲ ਮਾੜੀ ਰਹਿਣ ਕਾਰਨ ਹਲਕੇ ਦੇ ਲੋਕ ਬਾਲਣ ਲਈ ਛਿਟੀਆਂ ਨੂੰ ਵੀ ਤਰਸ ਰਹੇ ਹਨ | ਅਸਲ ਵਿਚ ਇਹ ਸਭ ਕੁੱਝ ਮਾੜੇ ਬੀਜਾਂ ਅਤੇ ਮਾੜੀਆਂ ਕੀਟਨਾਸ਼ਕ ਦਵਾਈਆਂ ਦਾ ਸਿੱਟਾ ਹੈ | ਇਨ੍ਹਾਂ ਸ਼ਬਦਾਂ ਦਾ ...
ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਚੁੱਘ ਸਟਰੀਟ ਵਿਚ ਭਗਤ ਕਲੱਬ ਵਲੋਂ ਮਾਂ ਭਗਵਤੀ ਦਾ ਜਾਗਰਣ ਕਰਵਾਇਆ ਗਿਆ | ਜਾਣਕਾਰੀ ਦਿੰਦੇ ਹੋਏ ਕਲੱਬ ਦੇ ਮੈਂਬਰਾਂ ਨੇ ਦੱਸਿਆ ਕਿ ਚੁੱਘ ਸਟਰੀਟ ਨਿਵਾਸੀਆਂ ਦੇ ਸਹਿਯੋਗ ਨਾਲ ਭਗਤ ਕਲੱਬ ਵਲੋਂ ਮਾਂ ਭਗਵਤੀ ਦਾ ...
ਫ਼ਿਰੋਜ਼ਪੁਰ, 27 ਨਵੰਬਰ (ਰਾਕੇਸ਼ ਚਾਵਲਾ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਥਾਨਕ ਆਸ਼ਰਮ ਵਿਚ ਸਪਤਾਹਿਕ ਸਤਿਸੰਗ ਕੀਤਾ ਗਿਆ, ਜਿਸ ਦੇ ਅੰਦਰ ਆਸ਼ੂਤੋਸ਼ ਮਹਾਰਾਜ ਦੇ ਸ਼ਿਸ਼ ਸਵਾਮੀ ਧੀਰਾ ਨੰਦ ਨੇ ਆਈ ਹੋਈ ਸੰਗਤ ਨੂੰ ਆਪਣੇ ਵਿਚਾਰਾਂ ਵਿਚ ਕਿਹਾ ਕਿ ਗਹਿਰਾਈ ...
ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਪਿੰਡ ਵਾਸੀਆਂ ਵਲੋਂ ਪਹਿਲਾਂ ਤੋਂ ਬਣੇ ਜੌਬ ਕਾਰਡ ਵਿਚ ਸੋਧ ਕਰਨ ਅਤੇ ਨਵੇਂ ਜੌਬ ਕਾਰਡ ਵਾਸਤੇ ਕੈਂਪ ਲਗਾਉਣ ਦੀ ਮੰਗ ਸਦਕਾ ਵਧੀਕ ਡਿਪਟੀ ਕਮਿਸ਼ਨਰ (ਵਿ) ਸੰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਹਾਤਮਾ ਗਾਂਧੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX