ਤਾਜਾ ਖ਼ਬਰਾਂ


ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  about 2 hours ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  about 2 hours ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  about 2 hours ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  about 3 hours ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  about 3 hours ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  about 3 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  about 4 hours ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  about 4 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  about 5 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  about 5 hours ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  about 5 hours ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  about 5 hours ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  about 5 hours ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  about 6 hours ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  about 6 hours ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  about 6 hours ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  about 6 hours ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਮੁਹਾਲੀ ’ਚ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਲੱਗਿਆ ਧਰਨਾ ਪੁਲਿਸ ਨੇ ਚੁੱਕਿਆ
. . .  about 6 hours ago
ਐਸ. ਏ. ਐਸ. ਨਗਰ, 21 ਮਾਰਚ (ਕੇ. ਐਸ. ਰਾਣਾ)- ਮੁਹਾਲੀ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਪਿਛਲੇ ਚਾਰ ਦਿਨਾਂ ਤੋਂ ਚੱਲ ਰਹੇ ਧਰਨੇ ਨੂੰ ਅੱਜ ਪੰਜਾਬ ਪੁਲਿਸ ਵਲੋਂ ਵੱਡਾ ਐਕਸ਼ਨ ਕਰਦਿਆਂ ਚੁੱਕ ਦਿੱਤਾ ਗਿਆ ਹੈ ਅਤੇ ਪੁਲਿਸ ਏਅਰਪੋਰਟ ਰੋਡ ’ਤੇ....
‘ਆਪ’ ਦੇ ਪ੍ਰਦੀਪ ਛਾਬੜਾ ਬਣੇ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦੇ ਚੇਅਰਮੈਨ
. . .  about 6 hours ago
ਚੰਡੀਗੜ੍ਹ, 21 ਮਾਰਚ (ਪ੍ਰੋ. ਅਵਤਾਰ ਸਿੰਘ)- ਆਮ ਆਦਮੀ ਪਾਰਟੀ ਦੇ ਪ੍ਰਦੀਪ ਛਾਬੜਾ ਨੂੰ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦਾ....
ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ- ਅਨੁਰਾਗ ਠਾਕੁਰ
. . .  about 7 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ ਹਨ ਅਤੇ ਸੰਸਦ ਦਾ ਕੰਮ ਨਹੀਂ ਚੱਲਣ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਨੂੰ ਪੁੱਛਣਾ...
ਸਿੱਖ ਵਫ਼ਦ ਵਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਗਈ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 21 ਮਾਰਚ- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਇਕ ਸਿੱਖ ਵਫ਼ਦ ਨੇ ਪੁਣੇ ਵਿਚ ਰੱਖਿਆ ਮੰਤਰਾਲੇ ਦੀ ਮਲਕੀਅਤ ਵਾਲੀ ਜ਼ਮੀਨ ’ਤੇ ਪੈਂਦੇ ਗੁਰਦੁਆਰਾ...
ਪੁਲਿਸ ਅਤੇ ਪੈਰਾ ਮਿਲਟਰੀ ਫ਼ੋਰਸਾਂ ਵਲੋਂ ਫਲ਼ੈਗ ਮਾਰਚ ਕੀਤਾ
. . .  about 7 hours ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਚੱਲ ਰਹੀ ਕਾਰਵਾਈ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਡੀ.ਐਸ.ਪੀ ਰਾਜਾਸਾਂਸੀ ਪ੍ਰਵੇਸ਼ ਚੋਪੜਾ ਦੀ ਅਗਵਾਈ...
ਪੰਜਾਬ ਨੂੰ ਅਸਥਿਰ ਕਰਨ ਲਈ ਹੋ ਰਹੀ ਗੰਦੀ ਰਾਜਨੀਤੀ - ਗਿਆਨੀ ਹਰਪ੍ਰੀਤ ਸਿੰਘ
. . .  about 7 hours ago
ਤਲਵੰਡੀ ਸਾਬੋ, 21 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਮੌਜੂਦਾ ਹਾਲਾਤ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲ....
ਪ੍ਰਾਪਰਟੀ ਡੀਲਰਾਂ ’ਚ ਲੈਣ-ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਜ਼ਖ਼ਮੀ
. . .  about 7 hours ago
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)- ਅੱਜ ਤਹਿਸੀਲ ਕੰਪਲੈਕਸ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਪ੍ਰਾਪਰਟੀ ਡੀਲਰਾਂ ਵਿਚਕਾਰ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਗੋਲੀਆਂ ਚੱਲ ਗਈਆਂ। ਸੂਤਰਾਂ ਅਨੁਸਾਰ ਘਟਨਾ ਦੌਰਾਨ ਗੋਲੀ ਲੱਗਣ ਨਾਲ ਧੀਰਜ ਕੁਮਾਰ ਵਾਸੀ ਮੁਹੱਲਾ ਵਿਜੇ ਨਗਰ....
ਅੰਮ੍ਰਿਤਪਾਲ ਮਾਮਲੇ ’ਤੇ ਚਾਰ ਦਿਨ ਬਾਅਦ ਹੋਵੇਗੀ ਮੁੜ ਸੁਣਵਾਈ
. . .  about 8 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਅਦਾਲਤ ਵਿਚ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਮ੍ਰਿਤਪਾਲ ’ਤੇ ਐਨ. ਐਸ. ਏ. ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ.....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਖੇਡ ਸੰਸਾਰ

ਚੱਲ ਗਿਆ ਮੈਸੀ ਦਾ ਜਾਦੂ-ਅਰਜਨਟੀਨਾ ਨੇ ਮੈਕਸੀਕੋ ਨੂੰ 2-0 ਨਾਲ ਹਰਾਇਆ ਬਣਿਆ ਰਿਕਾਰਡ

ਮੈਸੀ 1966 ਦੇ ਟੂਰਨਾਮੈਂਟ ਦੀ ਸ਼ੁਰੂਆਤ ਦੇ ਬਾਅਦ ਤੋਂ ਵਿਸ਼ਵ ਕੱਪ 'ਚ ਸਕੋਰ ਕਰਨ ਅਤੇ ਗੋਲ ਕਰਨ ਲਈ ਸਹਾਇਤਾ ਕਰਨ ਵਾਲੇ ਸਭ ਤੋਂ ਨੌਜਵਾਨ (2006 'ਚ 18 ਸਾਲ 357 ਦਿਨ ਬਨਾਮ ਸਰਬੀਆ) ਅਤੇ ਸਭ ਤੋਂ ਉਮਰ ਦਰਾਜ (35 ਸਾਲ 155 ਦਿਨ ਬਨਾਮ ਮੈਕਸੀਕੋ) ਖਿਡਾਰੀ ਵੀ ਬਣੇ। ਇਸ ਜਿੱਤ ਨੇ ਰਾਊਂਡ ਆਫ 16 'ਚ ਪਹੁੰਚਣ ਲਈ ਅਰਜਨਟੀਨਾ ਦੀ ਉਮੀਦ ਕਾਇਮ ਰੱਖੀ। ਮੈਸੀ ਅਤੇ ਮਾਰਾਡੋਨਾ ਦੋਵੇਂ ਹੁਣ 21 ਵਿਸ਼ਵ ਕੱਪ ਮੈਚ ਖੇਡ ਚੁੱਕੇ ਹਨ। ਇਨ੍ਹਾਂ ਦੋਵਾਂ ਦੇ ਨਾਂਅ 8-8 ਗੋਲ ਹਨ। ਪੈਰਿਸ ਸੇਂਟ-ਜਰਮਨ ਨੇ ਬਾਰਸੀਲੋਨਾ ਅਤੇ ਅਰਜਨਟੀਨਾ ਦੇ ਪੁਰਾਣੇ ਸਾਥੀ ਜੋਵੀਅਰ ਮਾਸ਼ੇਰਾਨੋ ਦੇ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ, ਜੋ ਪਹਿਲੇ ਅੰਤਰਰਾਸ਼ਟਰੀ ਫੁੱਟਬਾਲ ਮੈਚ ਦੇ ਸਭ ਤੋਂ ਵੱਡੇ ਮੰਚ 'ਤੇ 20 ਮੈਚਾਂ ਨਾਲ ਦੂਸਰੇ ਸਥਾਨ 'ਤੇ ਸਨ।

ਵਿਸ਼ਵ ਕੱਪ 'ਚ ਤੀਸਰਾ ਉਲਟਫੇਰ

ਦੋਹਾ ਕਤਰ, 27 ਨਵੰਬਰ (ਏਜੰਸੀ)-ਫੁੱਟਬਾਲ ਵਿਸ਼ਵ ਕੱਪ 'ਚ ਐਤਵਾਰ ਨੂੰ ਮੋਰੱਕੋ ਨੇ ਤੀਸਰਾ ਵੱਡਾ ਉਲਟਫੇਰ ਕੀਤਾ। ਉਸ ਨੇ ਫੀਫਾ ਰੈਂਕਿੰਗ 'ਚ ਦੂਸਰੇ ਸਥਾਨ 'ਤੇ ਕਾਬਜ਼ ਬੈਲਜੀਅਮ ਦੀ ਟੀਮ ਨੂੰ 2-0 ਨਾਲ ਹਰਾ ਦਿੱਤਾ। ਮੋਰੱਕੋ 24 ਸਾਲ ਬਾਅਦ ਵਿਸ਼ਵ ਕੱਪ 'ਚ ਜਿੱਤਿਆ ਹੈ। 22ਵੇਂ ਨੰਬਰ ...

ਪੂਰੀ ਖ਼ਬਰ »

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਸਰਾ ਇਕ ਦਿਨਾ ਮੈਚ ਮੀਂਹ ਕਾਰਨ ਰੱਦ

ਹੈਮਿਲਟਨ, 27 ਨਵੰਬਰ (ਏਜੰਸੀ)- ਭਾਰਤ ਅਤੇ ਨਿਊਜ਼ੀਲੈਂਡ ਦਰਮਿਆਨ ਅੱਜ ਇੱਥੇ ਦੂਜਾ ਇਕ ਦਿਨਾ ਮੈਚ ਮੀਂਹ ਕਾਰਨ ਰੱਦ ਹੋ ਗਿਆ। ਇਸ ਨਾਲ ਨਿਊਜ਼ੀਲੈਂਡ ਤਿੰਨ ਮੈਚਾਂ ਦੀ ਲੜੀ 'ਚ 1-0 ਨਾਲ ਅੱਗੇ ਹੈ। ਇਸ ਤੋਂ ਪਹਿਲਾਂ ਮੈਚ ਦੌਰਾਨ ਮੀਂਹ ਕਾਰਨ ਦੂਜੀ ਵਾਰ ਖੇਡ ਨੂੰ ਰੋਕ ਦਿੱਤਾ ...

ਪੂਰੀ ਖ਼ਬਰ »

ਸੁਖਮਨਪ੍ਰੀਤ ਸਿੰਘ ਬ੍ਰਿਟਿਸ਼ ਕੋਲੰਬੀਆ ਦੀ ਹਾਕੀ ਟੀਮ ਦਾ ਕਪਤਾਨ ਬਣਿਆ

ਐਬਟਸਫੋਰਡ, 27 ਨਵੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਹੋਣਹਾਰ ਸਿੱਖ ਖਿਡਾਰੀ 16 ਸਾਲਾ ਸੁਖਮਨਪ੍ਰੀਤ ਸਿੰਘ ਨੇ ਛੋਟੀ ਉਮਰ 'ਚ ਵੱਡੀ ਮੱਲ ਮਾਰੀ ਹੈ। ਸੁਰਿੰਦਰ ਲਾਇਨਜ਼ ਫੀਲਡ ਹਾਕੀ ਕਲੱਬ ਦੇ ਖਿਡਾਰੀ ਸੁਖਮਨਪ੍ਰੀਤ ਸਿੰਘ ਨੂੰ ਬ੍ਰਿਟਿਸ਼ ਕੋਲੰਬੀਆ ਦੀ ਅੰਡਰ-16 ...

ਪੂਰੀ ਖ਼ਬਰ »

ਕਤਰ ਦੇ ਲੁਸੈਲ ਸਟੇਡੀਅਮ ਦੇ ਕੋਲ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਕਤਰ, 27 ਨਵੰਬਰ (ਏਜੰਸੀ)- ਫੀਫਾ ਵਿਸ਼ਵ ਕੱਪ 2022 ਦੇ ਸ਼ਹਿਰ ਕਤਰ ਦੇ ਲੁਸੈਲ ਚ ਭਿਅੰਕਰ ਅੱਗ ਲੱਗ ਗਈ। ਫੁਟੇਜ 'ਚ ਫੈਨ ਵਿਲੇਜ ਕੇਟੇਫਨ ਆਈਲੈਂਡ ਦੱਖਣੀ ਦੇ ਕੋਲ ਕਾਲਾ ਧੂੰਆਂ ਉਠਦਾ ਦਿਖਾਈ ਦਿੱਤਾ, ਜਿੱਥੇ ਸ਼ਾਮ ਨੂੰ ਵਿਸ਼ਵ ਕੱਪ ਦਾ ਮੈਚ ਖੇਡਿਆ ਜਾਣਾ ਸੀ, ਪਰ ਇਸ 'ਚ ਜਾਨੀ ...

ਪੂਰੀ ਖ਼ਬਰ »

ਪੀ.ਟੀ.ਊਸ਼ਾ ਬਿਨਾਂ ਵਿਰੋਧ ਦੇ ਚੁਣੀ ਜਾਵੇਗੀ ਭਾਰਤੀ ਉਲੰਪਿਕ ਸੰਘ ਦੀ ਮੁਖੀ

ਨਵੀਂ ਦਿੱਲੀ, 27 ਨਵੰਬਰ (ਏਜੰਸੀ)- ਅਥਲੀਟ ਪੀ. ਟੀ. ਊਸ਼ਾ (58 ਸਾਲ) ਦੇ ਸ਼ਾਨਦਾਰ ਕੈਰੀਅਰ 'ਚ ਹੁਣ ਇਕ ਹੋਰ ਉਪਲੱਬਧੀ ਜੁੜਨ ਜਾ ਰਹੀ ਹੈ | ਏਸ਼ੀਅਨ ਖੇਡਾਂ 'ਚ ਕਈ ਸੋਨ ਤਗਮੇ ਜੇਤੂ ਅਤੇ ਉਲੰਪਿਕ 'ਚ ਭਾਰਤ ਦੀ ਪਛਾਣ ਬਣਾਉਣ ਵਾਲੀ ਪੀ.ਟੀ. ਊਸ਼ਾ ਹੁਣ ਭਾਰਤੀ ਉਲੰਪਿਕ ਸੰਘ ਦੀ ...

ਪੂਰੀ ਖ਼ਬਰ »

ਕੈਨੇਡਾ ਵਿਸ਼ਵ ਕੱਪ ਤੋਂ ਬਾਹਰ ਹੋਣ ਵਾਲੀ ਦੂਜੀ ਟੀਮ ਬਣੀ

ਕ੍ਰੋਏਸ਼ੀਆ ਨੇ 4-1 ਨਾਲ ਹਰਾਇਆ ਦੋਹਾ ਕਤਰ, 27 ਨਵੰਬਰ (ਏਜੰਸੀ)- ਕਤਰ ਵਿਸ਼ਵ ਕੱਪ 'ਚ ਇੱਥੇ ਐਤਵਾਰ ਰਾਤ ਸਾਬਕਾ ਉਪ ਜੇਤੂ ਕ੍ਰੋਏਸ਼ੀਆ ਨੇ ਕੈਨੇਡਾ ਨੂੰ 4-1 ਨਾਲ ਹਰਾ ਦਿੱਤਾ | ਕ੍ਰੋਏਸ਼ੀਆ ਨੇ ਟੂਰਨਾਮੈਂਟ 'ਚ ਪਹਿਲੀ ਜਿੱਤ ਹਾਸਲ ਕੀਤੀ | ਉਸ ਨੇ ਪਿਛਲੇ ਮੈਚ 'ਚ ਮੋਰੱਕੋ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX