ਤਾਜਾ ਖ਼ਬਰਾਂ


ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  43 minutes ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  about 1 hour ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  about 2 hours ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  about 2 hours ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  about 3 hours ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  about 3 hours ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  about 5 hours ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 5 hours ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  about 5 hours ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  about 6 hours ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  1 minute ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  about 7 hours ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  about 6 hours ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  about 7 hours ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  about 7 hours ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  about 7 hours ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  about 7 hours ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  about 7 hours ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  about 7 hours ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  about 8 hours ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  about 8 hours ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  about 8 hours ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  about 9 hours ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਪਹਿਲਾ ਸਫ਼ਾ

ਗੁ. ਸੀਸਗੰਜ ਤੋਂ ਰਕਾਬਗੰਜ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਨਵੀਂ ਦਿੱਲੀ, 28 ਨਵੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਸ਼ੁਰੂ ਹੋ ਕੇ ਚਾਂਦਨੀ ਚੌਕ, ਨਵੀਂ ਸੜਕ, ਚਾਵੜੀ ਬਾਜ਼ਾਰ, ਹੌਜ ਕਾਜੀ, ਅਜਮੇਰੀ ਗੇਟ, ਪਹਾੜਗੰਜ, ਦੇਸ਼ ਬੰਧੂ ਗੁਪਤਾ ਰੋਡ, ਚੂਨਾ ਮੰਡੀ, ਪੰਚਕੂਈਆਂ ਰੋਡ, ਗੁਰਦੁਆਰਾ ਬੰਗਲਾ ਸਾਹਿਬ ਰੋਡ, ਗੋਲ ਡਾਕਖਾਨਾ, ਗੁਰਦੁਆਰਾ ਬੰਗਲਾ ਸਾਹਿਬ ਅਤੇ ਪੰਡਿਤ ਪੰਤ ਮਾਰਗ ਤੋਂ ਹੁੰਦਾ ਹੋਇਆ ਦੇਰ ਸ਼ਾਮ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਪੁੱਜਾ। ਨਗਰ ਕੀਰਤਨ 'ਚ ਕੀਰਤਨੀ ਜਥੇ, ਗਤਕਾ ਅਖਾੜੇ ਤੇ ਸਕੂਲੀ ਬੱਚਿਆਂ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ। ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨਾਲ ਹਿੰਦੁਸਤਾਨ ਦਾ ਇਤਿਹਾਸ ਬਦਲ ਗਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੀ ਸ਼ਹਾਦਤ ਨਾਲ ਸਿਰਫ ਕਸ਼ਮੀਰੀ ਪੰਡਤਾਂ ਦੀ ਰਾਖੀ ਹੀ ਨਹੀਂ ਕੀਤੀ, ਬਲਕਿ ਸਮੁੱਚੇ ਦੇਸ਼ ਦੇ ਲੋਕਾਂ ਅਤੇ ਮਨੁੱਖਤਾ ਦੀ ਰਾਖੀ ਕੀਤੀ। ਉਨ੍ਹਾਂ ਕਿਹਾ ਕਿ ਇਹ ਭਾਰਤ ਦੇ ਇਤਿਹਾਸ ਵਿਚ ਬਦਲਾਅ ਦਾ ਵੱਡਾ ਮੌਕਾ ਸੀ, ਜਿਸ ਨੂੰ ਗੁਰੂ ਸਾਹਿਬ ਨੇ ਆਪਣੀ ਸ਼ਹਾਦਤ ਨਾਲ ਨਵੇਂ ਦੌਰ ਵੱਲ ਤੋਰਿਆ। ਨਗਰ ਕੀਰਤਨ 'ਚ ਪਾਲਕੀ ਸਾਹਿਬ ਦੇ ਪਹੁੰਚਣ ਦੀ ਜਾਣਕਾਰੀ ਸੰਗਤਾਂ ਨੂੰ ਦੇਣ ਲਈ ਦਿੱਲੀ ਕਮੇਟੀ ਵਲੋਂ ਆਪਣੀ ਵੈੱਬਸਾਈਟ 'ਤੇ ਜੀ.ਪੀ.ਐਸ. ਦੀ ਸਹੂਲਤ ਦਿੱਤੀ ਗਈ ਸੀ। ਇਸ ਮੌਕੇ ਨਗਰ ਕੀਰਤਨ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਤੋਂ ਇਲਾਵਾ ਦੂਜੀਆਂ ਜਥੇਬੰਦੀਆਂ ਦੇ ਆਗੂਆਂ ਤੇ ਸੰਗਤਾਂ ਨੇ ਹਾਜ਼ਰੀ ਭਰੀ।
ਗੁਰੂ ਤੇਗ ਬਹਾਦਰ ਜੀ ਨੇ ਬੇਇਨਸਾਫ਼ੀ ਖ਼ਿਲਾਫ਼ ਲੜਨਾ ਸਿਖਾਇਆ-ਮੋਦੀ

ਨਵੀਂ ਦਿੱਲੀ, 28 ਨਵੰਬਰ (ਉਪਮਾ ਡਾਗਾ ਪਾਰਥ)-ਗੁਰੂ ਤੇਗ ਬਹਾਦਰ ਜੀ ਨੇ ਜ਼ੁਲਮ ਅਤੇ ਅਨਿਆਂ ਦੇ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਪ੍ਰੇਰਿਤ ਕਰਦੀਆਂ ਰਹਿੰਦੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕਰਦਿਆਂ ਉਕਤ ਵਿਚਾਰ ਪ੍ਰਗਟਾਏ। ਪ੍ਰਧਾਨ ਮੰਤਰੀ ਨੇ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਟਵਿੱਟਰ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਬੇਜੋੜ ਹਿੰਮਤ ਅਤੇ ਸਿਧਾਂਤਾਂ ਦੇ ਨਾਲ-ਨਾਲ ਆਦਰਸ਼ਾਂ ਦੇ ਪ੍ਰਤੀ ਅਟੁੱਟ ਵਚਨਬੱਧਤਾ ਦੇ ਲਈ ਉਨ੍ਹਾਂ ਨੂੰ ਦੁਨੀਆ ਭਰ 'ਚ ਸਲਾਹਿਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਧਾਰਮਿਕ ਸੁਤੰਤਰਤਾ ਦੇ ਹਮਾਇਤੀ ਗੁਰੂ ਤੇਗ ਬਹਾਦਰ ਨੂੰ 1675 ਈ. 'ਚ ਮੁਗ਼ਲ ਬਾਦਸ਼ਾਹ ਔਰੰਗਜ਼ੇਬ ਦੇ ਆਦੇਸ਼ 'ਤੇ ਦਿੱਲੀ 'ਚ ਉਸ ਵੇਲੇ ਉਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਸੀ, ਜਦੋਂ ਉਨ੍ਹਾਂ ਨੇ ਲੋਕਾਂ ਦੇ ਜਬਰੀ ਧਰਮ ਪਰਿਵਰਤਨ ਦਾ ਵਿਰੋਧ ਕੀਤਾ ਸੀ।

ਕਾਲਜੀਅਮ ਵਲੋਂ ਸਿਫ਼ਾਰਸ਼ ਕੀਤੇ ਨਾਵਾਂ ਨੂੰ ਪ੍ਰਵਾਨਗੀ ਦੇਣ 'ਚ ਦੇਰੀ ਤੋਂ ਸੁਪਰੀਮ ਕੋਰਟ ਖ਼ਫ਼ਾ

ਕਾਨੂੰਨ ਮੰਤਰੀ ਰਿਜਿਜੂ ਦੇ ਬਿਆਨ 'ਤੇ ਜ਼ਾਹਰ ਕੀਤੀ ਨਾਰਾਜ਼ਗੀ

ਨਵੀਂ ਦਿੱਲੀ, 28 ਨਵੰਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਹਾਲ ਹੀ ਜੱਜਾਂ ਦੀ ਨਿਯੁਕਤੀ ਬਾਰੇ ਕਾਲਜੀਅਮ ਸਿਸਟਮ 'ਤੇ ਕਾਨੂੰਨ ਮੰਤਰੀ ਕਿਰਨ ਰਿਜਿਜੂ ਵਲੋਂ ਕੀਤੀਆਂ ਟਿੱਪਣੀਆਂ ਨੂੰ ਨਾ ਸਿਰਫ਼ ਖਾਰਜ ਕੀਤਾ, ਸਗੋਂ ਇਸ 'ਤੇ ਨਾਰਾਜ਼ਗੀ ਪ੍ਰਗਟਾਉਂਦਿਆਂ ਕਿਹਾ ਕਿ ਜਦੋਂ ਕੋਈ ਵਿਅਕਤੀ ਉੱਚੇ ਅਹੁਦੇ 'ਤੇ ਬੈਠਾ ਹੋਏ ਤਾਂ ਉਸ ਨੂੰ ਅਜਿਹਾ ਨਹੀਂ ਕਹਿਣਾ ਚਾਹੀਦਾ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇਸ ਸੰਬੰਧ 'ਚ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਨੂੰ ਝਾੜ ਪਾਉਂਦਿਆਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਸਰਕਾਰ ਰਾਸ਼ਟਰੀ ਨਿਆਂਇਕ ਨਿਯੁਕਤੀ ਕਮਿਸ਼ਨ ਐਨ. ਜੇ. ਏ. ਸੀ. ਨੂੰ ਰੱਦ ਕੀਤੇ ਜਾਣ ਤੋਂ ਨਾਖੁਸ਼ ਹੈ। ਜਸਟਿਸ ਐਸ. ਕੇ. ਕੌਲ ਅਤੇ ਏ. ਐਸ. ਅੰਕਾ ਦੀ ਬੈਂਚ ਨੇ ਕਿਹਾ ਕਿ ਕੇਂਦਰ ਸਰਕਾਰ ਜੱਜਾਂ ਦੀ ਨਿਯੁਕਤੀ 'ਤੇ ਬੈਠੀ ਰਹੇਗੀ ਤਾਂ ਸਿਸਟਮ ਕਿਵੇਂ ਕੰਮ ਕਰੇਗਾ। ਅਦਾਲਤ ਨੇ ਅਟਾਰਨੀ ਜਨਰਲ ਨੂੰ ਕਿਹਾ ਕਿ ਉਹ ਸਰਕਾਰ ਨੂੰ ਇਹ ਯਕੀਨੀ ਬਣਾਉਣ ਦੀ ਸਲਾਹ ਦੇਣ ਕਿ ਦੇਸ਼ ਦੇ ਕਾਨੂੰਨ ਦੀ ਪਾਲਣਾ ਕੀਤੀ ਜਾਏ। ਇਸ ਮਸਲੇ ਦੀ ਅਗਲੀ ਸੁਣਵਾਈ 8 ਦਸੰਬਰ ਨੂੰ ਹੋਏਗੀ। ਬੈਂਚ ਨੇ ਐਨ. ਜੇ. ਏ. ਸੀ. ਨੂੰ ਰੱਦ ਕਰਨ ਦੇ ਅਮਲ 'ਤੇ ਵੀ ਟਿੱਪਣੀ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਨੇ 2015 ਦੇ ਆਪਣੇ ਫ਼ੈਸਲੇ 'ਚ ਐਨ. ਜੇ. ਏ. ਸੀ. ਅਤੇ ਸੰਵਿਧਾਨ ਦੀ 99ਵੀਂ ਸੋਧ ਕਾਨੂੰਨ 2014 ਨੂੰ ਰੱਦ ਕਰ ਦਿੱਤਾ ਸੀ, ਜਿਸ ਕਾਰਨ ਸਰਬ ਉੱਚ ਅਦਾਲਤ 'ਚ ਜੱਜਾਂ ਦੀ ਨਿਯੁਕਤੀ ਕਰਨ ਵਾਲੇ ਮੌਜੂਦਾ ਕਾਲਜੀਅਮ ਸਿਸਟਮ ਬਹਾਲ ਹੋ ਗਿਆ ਸੀ। ਬੈਂਚ ਨੇ ਕਿਹਾ ਕਿ ਅਸੀਂ ਆਪਣਾ ਰੋਸ ਪਹਿਲਾਂ ਪ੍ਰਗਟਾਅ ਚੁੱਕੇ ਹਾਂ। ਜਸਟਿਸ ਕੌਲ ਨੇ ਕਿਹਾ ਕਿ ਇੰਝ ਪ੍ਰਤੀਤ ਹੁੰਦਾ ਹੈ ਕਿ ਸਰਕਾਰ ਐਨ. ਜੇ. ਏ. ਸੀ. ਨੂੰ ਮਨਜ਼ੂਰੀ ਨਾ ਮਿਲਣ 'ਤੇ ਨਾਖੁਸ਼ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਦੇਸ਼ ਦੇ ਲੋਕ ਕਾਲਜੀਅਮ ਸਿਸਟਮ 'ਤੇ ਖੁਸ਼ ਨਹੀਂ ਹਨ ਅਤੇ ਸੰਵਿਧਾਨ ਦੀ ਭਾਵਨਾ ਮੁਤਾਬਿਕ ਜੱਜਾਂ ਦੀ ਨਿਯੁਕਤੀ ਕਰਨਾ ਸਰਕਾਰ ਦਾ ਕੰਮ ਹੈ। ਕਿਰਨ ਰਿਜਿਜੂ ਨੇ ਕਾਲੇਜੀਅਮ ਸਿਸਟਮ ਨੂੰ ਏਲੀਅਸ ਭਾਵ ਸਮੇਂ ਤੋਂ ਪਛੜਿਆ ਸਿਸਟਮ ਕਰਾਰ ਦਿੱਤਾ ਸੀ।

ਕਾਂਗਰਸ ਨੂੰ ਛੱਡਣੀ ਪਵੇਗੀ 'ਫੁੱਟ ਪਾਓ ਤੇ ਰਾਜ ਕਰੋ' ਦੀ ਨੀਤੀ-ਮੋਦੀ

ਅਹਿਮਦਾਬਾਦ, 28 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਫਿਰ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' 'ਚ ਨਰਮਦਾ ਬਚਾਓ ਅੰਦੋਲਨ ਦੀ ਕਾਰਕੁਨ ਮੇਧਾ ਪਾਟਕਰ ਦੇ ਸ਼ਾਮਿਲ ਹੋਣ 'ਤੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਵਿਰੋਧੀ ਦਲਾਂ ਨੂੰ ਗੁਜਰਾਤ ਦੇ ਲੋਕਾਂ ਦਾ ਭਰੋਸਾ ਜਿੱਤਣ ਲਈ 'ਫੁੱਟ ਪਾਓ ਤੇ ਰਾਜ ਕਰੋ' ਦੀ ਨੀਤੀ ਤੋਂ ਦੂਰ ਰਹਿਣ ਦੀ ਜ਼ਰੂਰਤ ਹੈ। ਭਾਵਨਗਰ ਜ਼ਿਲ੍ਹੇ ਦੇ ਪਾਲੀਟਾਨਾ ਕਸਬੇ 'ਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਸਮਰਥਨ 'ਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਗੁਜਰਾਤ ਦੇ ਲੋਕ ਕਾਂਗਰਸ ਨੂੰ ਨਕਾਰ ਚੁੱਕੇ ਹਨ, ਕਿਉਂਕਿ ਇਕ ਖੇਤਰ ਜਾਂ ਭਾਈਚਾਰੇ ਦੇ ਲੋਕਾਂ ਨੂੰ ਦੂਸਰੇ ਖ਼ਿਲਾਫ਼ ਭੜਕਾਉਣ ਵਾਲੀ ਪਾਰਟੀ ਦੀਆਂ ਨੀਤੀਆਂ ਕਾਰਨ ਸੂਬੇ ਨੂੰ ਬਹੁਤ ਨੁਕਸਾਨ ਹੋਇਆ ਸੀ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਲੋਕ ਭਾਰਤ ਨੂੰ ਤੋੜਨ ਵਾਲੇ ਤੱਤਾਂ ਦਾ ਸਮਰਥਨ ਕਰਨ ਵਾਲਿਆਂ ਦੀ ਮਦਦ ਲਈ ਤਿਅਰ ਨਹੀਂ ਹਨ। ਪ੍ਰਧਾਨ ਮੰਤਰੀ ਨੇ ਗੁਜਰਾਤ 'ਚ ਆਪਣੀਆਂ ਪਹਿਲੀਆਂ ਰੈਲੀਆਂ ਦੌਰਾਨ ਵੀ 'ਭਾਰਤ ਜੋੜੋ ਯਾਤਰਾ' ਦੌਰਾਨ ਮੇਧਾ ਪਾਟਕਰ ਦੇ ਨਾਲ ਚੱਲਣ ਲਈ ਰਾਹੁਲ ਗਾਂਧੀ ਨੂੰ ਨਿਸ਼ਾਨਾ ਬਣਾਇਆ ਸੀ। 182 ਮੈਂਬਰੀ ਗੁਜਰਾਤ ਵਿਧਾਨ ਸਭਾ ਲਈ ਚੋਣਾਂ ਦੋ ਪੜਾਵਾਂ ਤਹਿਤ ਪਹਿਲੀ ਦਸੰਬਰ ਅਤੇ 5 ਦਸੰਬਰ ਨੂੰ ਹੋਣੀਆਂ ਹਨ, ਜਦਕਿ ਨਤੀਜੇ 8 ਦਸੰਬਰ ਨੂੰ ਐਲਾਨੇ ਜਾਣਗੇ।
ਗੁਜਰਾਤ ਚੋਣਾਂ
1621 'ਚੋਂ 330 ਉਮੀਦਵਾਰਾਂ ਦਾ ਅਪਰਾਧਿਕ ਰਿਕਾਰਡ
ਅਹਿਮਦਾਬਾਦ, 28 ਨਵੰਬਰ (ਏਜੰਸੀ)-ਅਗਲੇ ਮਹੀਨੇ ਹੋਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ 'ਚ 1621 ਉਮੀਦਵਾਰਾਂ 'ਚੋਂ 330 ਜਾਂ ਕਰੀਬ 20 ਫੀਸਦੀ ਉਮੀਦਵਾਰਾਂ ਦੇ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਹਨ। ਐਸੋਸੀਏਸ਼ਨ ਆਫ ਡੈਮੋਕ੍ਰੇਟਿਕ ਰਿਫਾਰਮਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਏ.ਡੀ.ਆਰ. ਦੀ ਰਿਪੋਰਟ ਦੇ ਮੁਤਾਬਿਕ ਇਸ ਸੂਚੀ 'ਚ 61 ਉਮੀਦਵਾਰਾਂ ਦੇ ਨਾਲ ਆਮ ਆਦਮੀ ਪਾਰਟੀ ਸਿਖਰ 'ਤੇ ਹੈ। 2017 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ 'ਚ ਅਪਰਾਧਿਕ ਮਾਮਲਿਆਂ ਵਾਲੇ ਉਮੀਦਵਾਰਾਂ ਦੀ ਕੁੱਲ ਗਿਣਤੀ 238 ਸੀ। ਸੂਬੇ 'ਚ ਵਿਧਾਨ ਸਭਾ ਚੋਣਾਂ ਦੋ ਪੜਾਵਾਂ 'ਚ ਹੋ ਰਹੀਆਂ ਹਨ। ਦੋਵਾਂ ਪੜਾਵਾਂ ਦੇ ਉਮੀਦਵਾਰਾਂ ਦੇ ਸਰਵੇਖਣ ਦੇ ਬਾਅਦ ਏ.ਡੀ.ਆਰ. ਦੁਆਰਾ ਸੋਮਵਾਰ ਨੂੰ ਜਾਰੀ ਰਿਪੋਰਟ ਮੁਤਾਬਿਕ ਕਾਂਗਰਸ ਦੇ 60 ਅਤੇ ਸੱਤਾਧਾਰੀ ਭਾਜਪਾ ਦੇ 32 ਉਮੀਦਵਾਰਾਂ ਦੇ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਹਨ। ਏ.ਡੀ.ਆਰ. ਨੇ ਗੁਜਰਾਤ 'ਚ ਇਕ ਅਤੇ ਪੰਜ ਦਸੰਬਰ ਨੂੰ ਹੋਣ ਵਾਲੀਆਂ ਦੋ ਪੜਾਵਾਂ ਦੀਆਂ ਚੋਣਾਂ ਲਈ ਸਾਰੇ 1621 ਉਮੀਦਵਾਰਾਂ ਦੇ ਹਲਫ਼ਨਾਮੇ ਦੇ ਵਿਸ਼ਲੇਸ਼ਣ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਹੱਤਿਆ, ਜਬਰ ਜਨਾਹ ਅਤੇ ਹੱਤਿਆ ਦੀ ਕੋਸ਼ਿਸ਼ ਨਾਲ ਸੰਬੰਧਿਤ ਗੰਭੀਰ ਅਪਰਾਧਾਂ ਲਈ ਕੁੱਲ 192 ਉਮੀਦਵਾਰਾਂ 'ਤੇ ਮਾਮਲੇ ਦਰਜ ਹਨ, ਜਿਸ 'ਚ ਕਾਂਗਰਸ, ਭਾਜਪਾ ਅਤੇ ਆਪ ਦੇ 96 ਉਮੀਦਵਾਰ ਸ਼ਾਮਿਲ ਹਨ। ਰਿਪੋਰਟ ਅਨੁਸਾਰ, ਪਹਿਲੇ ਪੜਾਅ ਦੀਆਂ ਚੋਣਾਂ 'ਚ 167 ਉਮੀਦਵਾਰ ਅਤੇ ਦੂਸਰੇ ਪੜਾਅ 'ਚ 163 ਉਮੀਦਵਾਰਾਂ ਖ਼ਿਲਾਫ ਅਪਰਾਧਿਕ ਮਾਮਲੇ ਦਰਜ ਹਨ।

ਬੈਂਕ 'ਚੋਂ ਲੁਟੇਰਿਆਂ ਵਲੋਂ 17 ਲੱਖ 85 ਹਜ਼ਾਰ ਦੀ ਲੁੱਟ

ਸੀ.ਸੀ.ਟੀ.ਵੀ. ਦਾ ਡੀ.ਵੀ.ਆਰ. ਤੇ ਗਾਹਕ ਦਾ ਬੁਲਟ ਮੋਟਰਸਾਈਕਲ ਵੀ ਲੈ ਗਏ

ਘਨੌਰ, 28 ਨਵੰਬਰ (ਸੁਸ਼ੀਲ ਕੁਮਾਰ ਸ਼ਰਮਾ)-ਥਾਣਾ ਘਨੌਰ ਤੋਂ ਮਹਿਜ਼ 200 ਮੀਟਰ ਦੀ ਦੂਰੀ 'ਤੇ ਸਥਿਤ ਯੂਕੋ ਬੈਂਕ 'ਚੋਂ ਹਥਿਆਰੰਬਦ 3 ਲੁਟੇਰੇ 17 ਲੱਖ 85 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। ਜਾਣਕਾਰੀ ਮੁਤਾਬਿਕ 3:30 ਵਜੇ 3 ਨੌਜਵਾਨ, ਜਿਨ੍ਹਾਂ ਦੇ ਮੂੰਹ 'ਤੇ ਰੁਮਾਲ ਬੰਨ੍ਹੇ ਹੋਏ ਸਨ, ਬੈਂਕ ਅੰਦਰ ਦਾਖ਼ਲ ਹੋਏ ਤੇ ਬੈਂਕ ਮੈਨੇਜਰ ਤੇ ਬੈਂਕ 'ਚ ਮੌਜੂਦ ਗਾਹਕਾਂ ਨੂੰ ਹੱਥ ਉੱਪਰ ਕਰਨ ਨੂੰ ਕਿਹਾ ਤੇ ਬੈਂਕ 'ਚੋਂ 17 ਲੱਖ 85 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। ਲੁਟੇਰੇ ਜਾਂਦੇ ਹੋਏ ਬੈਂਕ 'ਚ ਲੱਗੇ ਸੀ.ਸੀ.ਟੀ.ਵੀ. ਦਾ ਡੀ.ਵੀ.ਆਰ. ਤੇ ਪੈਸੇ ਜਮ੍ਹਾਂ ਕਰਵਾਉਣ ਆਏ ਗਾਹਕ ਨਰੇਸ਼ ਕੁਮਾਰ ਦਾ ਬੁਲਟ ਮੋਟਰਸਾਈਕਲ ਵੀ ਨਾਲ ਲੈ ਗਏ। ਦੱਸਣਯੋਗ ਹੈ ਕਿ ਯੂਕੋ ਬੈਂਕ ਨੇ ਕੋਈ ਗੰਨਮੈਨ ਨਹੀਂ ਰੱਖਿਆ ਹੋਇਆ ਸੀ। ਗੌਰਤਲਬ ਹੈ ਕਿ ਇਸ ਘਟਨਾ ਤੋਂ ਇਕ ਹਫ਼ਤਾ ਪਹਿਲਾਂ ਹੀ ਘਨੌਰ ਤੋਂ ਕੁਝ ਦੂਰ ਪਿੰਡ ਜੰਡ ਮੰਗੋਲੀ ਦੇ ਬੈਂਕ 'ਚ ਵੀ 8 ਲੱਖ ਦੀ ਚੋਰੀ ਹੋ ਚੁੱਕੀ ਹੈ। ਘਟਨਾ ਤੋਂ ਬਾਅਦ ਡੀ.ਐਸ.ਪੀ. ਰਘਵੀਰ ਸਿੰਘ ਮੌਕੇ 'ਤੇ ਪਹੁੰਚੇ ਤੇ ਬਾਰੀਕੀ ਨਾਲ ਜਾਂਚ-ਪੜਤਾਲ ਦੌਰਾਨ ਬੈਂਕ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ। ਇਸ ਮੌਕੇ ਡੀ.ਐਸ.ਪੀ. ਰਘਵੀਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਾਂ ਤੇ ਜਲਦ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ।

ਜਬਰੀ ਧਰਮ ਪਰਿਵਰਤਨ ਨੂੰ ਰੋਕਣ ਲਈ ਜਲਦ ਕਾਨੂੰਨ ਬਣਾਏਗੀ ਸਰਕਾਰ

ਨਵੀਂ ਦਿੱਲੀ, 28 ਨਵੰਬਰ (ਉਪਮਾ ਡਾਗਾ ਪਾਰਥ)-ਜਬਰੀ ਧਰਮ ਪਰਿਵਰਤਨ ਨੂੰ ਰੋਕਣ ਲਈ ਕੇਂਦਰ ਸਰਕਾਰ ਛੇਤੀ ਹੀ ਕਾਨੂੰਨ ਬਣਾਏਗੀ। ਕੇਂਦਰ ਸਰਕਾਰ ਨੇ ਜਬਰੀ ਧਰਮ ਪਰਿਵਰਤਨ ਦੇ ਮੁੱਦੇ 'ਤੇ ਸੋਮਵਾਰ ਨੂੰ ਸੁਪਰੀਮ ਕੋਰਟ 'ਚ ਦਾਇਰ ਹਲਫ਼ਨਾਮੇ 'ਚ ਉਕਤ ਵਿਚਾਰ ਰੱਖਦਿਆਂ ਕਿਹਾ ਕਿ ਉਹ ਇਸ ਮਾਮਲੇ ਦੀ ਗੰਭੀਰਤਾ ਤੋਂ ਜਾਣੂ ਹੈ। ਕੇਂਦਰ ਸਰਕਾਰ ਨੇ ਆਪਣੇ ਹਲਫ਼ਨਾਮੇ 'ਚ ਇਸ ਸੰਬੰਧੀ ਰਾਜ ਸਰਕਾਰਾਂ ਵਲੋਂ ਚੁੱਕੇ ਕਦਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬੀਤੇ ਸਾਲਾਂ 'ਚ 9 ਰਾਜਾਂ ਨੇ ਇਸ ਸੰਬੰਧ 'ਚ ਕਾਨੂੰਨ ਬਣਾਏ ਹਨ, ਜਿਨ੍ਹਾਂ 'ਚ ਓਡੀਸ਼ਾ, ਮੱਧ ਪ੍ਰਦੇਸ਼, ਗੁਜਰਾਤ, ਛੱਤੀਸਗੜ੍ਹ, ਝਾਰਖੰਡ, ਉਤਰਾਖੰਡ, ਉੱਤਰ ਪ੍ਰਦੇਸ਼, ਕਰਨਾਟਕ ਅਤੇ ਹਰਿਆਣਾ ਸ਼ਾਮਿਲ ਹਨ। ਕੇਂਦਰ ਨੇ ਕਿਹਾ ਕਿ ਧਾਰਮਿਕ ਸੁਤੰਤਰਤਾ ਦੇ ਅਧਿਕਾਰ ਹੇਠ ਜ਼ਾਹਿਰ ਤੌਰ 'ਤੇ ਲਾਲਚ, ਧੋਖੇ, ਜਾਲਸਾਜ਼ੀ ਰਾਹੀਂ ਕਿਸੇ ਦਾ ਧਰਮ ਬਦਲਾਉਣਾ ਜਾਇਜ਼ ਨਹੀਂ ਹੈ। ਕੇਂਦਰ ਨੇ ਅਦਾਲਤ ਨੂੰ ਕਿਹਾ ਕਿ ਔਰਤਾਂ, ਸਮਾਜਿਕ ਅਤੇ ਆਰਥਿਕ ਤੌਰ 'ਤੇ ਪੱਛੜੇ ਵਰਗਾਂ ਸਮੇਤ ਕਮਜ਼ੋਰ ਤਬਕੇ ਦੇ ਲੋਕਾਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਇਸ ਤਰ੍ਹਾਂ ਦੇ ਕਾਨੂੰਨ ਬਣਾਉਣ ਦੀ ਲੋੜ ਹੈ। ਕੇਂਦਰ ਵਲੋਂ ਇਹ ਹਲਫ਼ਨਾਮਾ ਜਬਰੀ ਧਰਮ ਪਰਿਵਰਤਨ ਨਾਲ ਜੁੜੀਆਂ ਪਟੀਸ਼ਨਾਂ ਦੇ ਜਵਾਬ 'ਚ ਦਿੱਤਾ ਗਿਆ ਹੈ। ਪਟੀਸ਼ਨਕਰਤਾ ਅਸ਼ਵਨੀ ਉਪਾਧਿਆਏ ਨੇ ਪੂਰੇ ਦੇਸ਼ 'ਚ ਇਸ ਸਮੱਸਿਆ ਦੇ ਫੈਲੇ ਹੋਣ ਦਾ ਦਾਅਵਾ ਕਰਦਿਆਂ ਜਬਰੀ ਅਤੇ ਧੋਖੇ ਰਾਹੀਂ ਧਰਮ ਪਰਿਵਰਤਨ ਦੀ ਪਿਰਤ ਨੂੰ ਰੋਕਣ ਲਈ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਜਸਟਿਸ ਸ਼ਾਹ ਅਤੇ ਹਿਮਾ ਕੋਹਲੀ ਦੀ ਬੈਂਚ ਦੇ 14 ਨਵੰਬਰ ਨੂੰ ਹੋਈ ਪਿਛਲੀ ਸੁਣਵਾਈ 'ਚ ਇਸ ਨੂੰ ਗੰਭੀਰ ਮਾਮਲਾ ਕਰਾਰ ਦਿੱਤਾ ਸੀ ਅਤੇ ਕਿਹਾ ਸੀ ਕਿ ਸਾਰਿਆਂ ਨੂੰ ਧਰਮ ਚੁਣਨ ਦਾ ਅਧਿਕਾਰ ਹੈ ਪਰ ਜ਼ਬਰਦਸਤੀ ਨਹੀਂ। ਇਹ ਬਹੁਤ ਹੀ ਖ਼ਤਰਨਾਕ ਹੈ।

ਪੰਜਾਬ ਸਰਕਾਰ ਵਲੋਂ ਮੁਸ਼ਤਰਕਾ ਮਾਲਕਾਨਾ ਜ਼ਮੀਨਾਂ ਸੰਬੰਧੀ ਹੁਕਮ ਵਾਪਸ

ਚੰਡੀਗੜ੍ਹ, 28 ਨਵੰਬਰ (ਬਿਊਰੋ ਚੀਫ਼)-ਪੰਜਾਬ ਸਰਕਾਰ ਵਲੋਂ ਇਕ ਹੁਕਮ ਜਾਰੀ ਕਰ ਕੇ ਸ਼ਾਮਲਾਟ ਅਤੇ ਜੁਮਲਾ ਮੁਸ਼ਤਰਕਾ ਮਾਲਕਾਨਾ ਜ਼ਮੀਨਾਂ ਦੀ ਮਾਲਕੀ ਸੰਬੰਧਿਤ ਗਰਾਮ ਪੰਚਾਇਤਾਂ ਤੇ ਸੰਬੰਧਿਤ ਮਿਊਂਸਪਲ ਸੰਸਥਾਵਾਂ ਨਾਂਅ ਟਰਾਂਸਫ਼ਰ ਕਰਨ ਸੰਬੰਧੀ ਆਦੇਸ਼ਾਂ 'ਤੇ ਅਮਲ ਰੋਕ ਦਿੱਤਾ ਹੈ। ਰਾਜ ਦੇ ਐਡੀਸ਼ਨਲ ਮੁੱਖ ਸਕੱਤਰ ਤੇ ਵਿੱਤ ਕਮਿਸ਼ਨਰ (ਮਾਲ) ਵਲੋਂ ਜਾਰੀ ਆਦੇਸ਼ਾਂ ਅਨੁਸਾਰ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਰਾਜ ਸਰਕਾਰ ਵਲੋਂ ਇਸ ਸੰਬੰਧੀ 10 ਅਕਤੂਬਰ, 2022 ਨੂੰ ਜਾਰੀ ਕੀਤੇ ਆਦੇਸ਼ਾਂ 'ਤੇ ਹਾਈਕੋਰਟ ਵਲੋਂ ਰੋਕ ਲਗਾ ਦਿੱਤੇ ਜਾਣ ਕਾਰਨ ਸਰਕਾਰ ਵਲੋਂ ਇਨ੍ਹਾਂ ਹੁਕਮਾਂ 'ਤੇ ਅਮਲ ਲਈ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਗਈ ਹੈ। ਹਾਈਕੋਰਟ ਨੇ ਹਰਿਆਣਾ ਤੇ ਪੰਜਾਬ ਵਲੋਂ ਇਸ ਸੰਬੰਧੀ ਜਾਰੀ ਆਦੇਸ਼ਾਂ 'ਤੇ ਇਕੋ ਬੈਂਚ ਵਲੋਂ ਸੁਣਵਾਈ ਕਰਨ ਦਾ ਫ਼ੈਸਲਾ ਲਿਆ ਹੈ, ਕਿਉਂਕਿ ਸੁਪਰੀਮ ਕੋਰਟ ਵਲੋਂ ਇਸ ਮੁੱਦੇ 'ਤੇ ਫ਼ੈਸਲਾ ਹਰਿਆਣਾ ਸਰਕਾਰ ਵਲੋਂ ਦਾਇਰ ਪਟੀਸ਼ਨ 'ਤੇ ਹੀ ਦਿੱਤਾ ਗਿਆ ਸੀ। ਵਰਨਣਯੋਗ ਹੈ ਕਿ ਕਿਸਾਨ ਜਥੇਬੰਦੀਆਂ ਵਲੋਂ ਵੀ ਸਰਕਾਰ ਤੋਂ ਇਸ ਸੰਬੰਧੀ ਜਾਰੀ ਆਦੇਸ਼ ਵਾਪਸ ਲੈਣ ਲਈ ਕਿਹਾ ਜਾ ਰਿਹਾ ਸੀ ਅਤੇ ਉਨ੍ਹਾਂ ਵਲੋਂ ਵੀ ਸਰਕਾਰ ਸਾਹਮਣੇ ਰੱਖੀਆਂ ਮੰਗਾਂ 'ਚੋਂ ਇਹ ਮੁੱਖ ਮੰਗ ਸੀ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਸ ਫ਼ੈਸਲੇ ਨਾਲ ਹਜ਼ਾਰ ਛੋਟੇ ਤੇ ਗ਼ਰੀਬ ਕਿਸਾਨ ਬੇਜ਼ਮੀਨੇ ਹੋ ਜਾਣਗੇ। ਕਿਸਾਨ ਜਥੇਬੰਦੀਆਂ ਦਾ ਇਹ ਵੀ ਦੋਸ਼ ਹੈ ਕਿ ਸਰਕਾਰ ਇਹ ਜ਼ਮੀਨ ਬਾਅਦ ਵਿਚ ਕਾਰਪੋਰੇਟ ਘਰਾਣਿਆਂ ਵਿਚ ਵੰਡਣਾ ਚਾਹੁੰਦੀ ਹੈ। ਦਿਲਚਸਪ ਗੱਲ ਇਹ ਹੈ ਕਿ ਸਰਕਾਰ ਇਨ੍ਹਾਂ ਜ਼ਮੀਨਾਂ ਨੂੰ ਸੋਨੇ ਦੀਆਂ ਖ਼ਾਨਾਂ ਦੱਸਦਿਆਂ ਇਨ੍ਹਾਂ ਜ਼ਮੀਨਾਂ ਰਾਹੀਂ ਸਰਕਾਰੀ ਖ਼ਜ਼ਾਨਾ ਭਰਨ ਦੀਆਂ ਗੱਲਾਂ ਕਰ ਰਹੀ ਸੀ, ਲੇਕਿਨ ਸਰਕਾਰ ਨੂੰ ਵੀ ਇਹ ਹੁਣ ਸਪੱਸ਼ਟ ਹੋਇਆ ਹੈ ਕਿ ਇਨ੍ਹਾਂ ਜ਼ਮੀਨਾਂ 'ਚੋਂ ਸਰਕਾਰ ਨੂੰ ਕੁਝ ਨਹੀਂ ਮਿਲ ਸਕਦਾ, ਕਿਉਂਕਿ ਇਨ੍ਹਾਂ ਜ਼ਮੀਨਾਂ ਦੇ ਮਾਲਕਾਨਾ ਹੱਕ ਗਰਾਮ ਪੰਚਾਇਤਾਂ ਤੇ ਨਗਰ ਪੰਚਾਇਤਾਂ ਨੂੰ ਮਿਲਣ ਨਾਲ ਇਨ੍ਹਾਂ ਤੋਂ ਜੇਕਰ ਕੋਈ ਆਮਦਨ ਵੀ ਹੋਵੇਗੀ ਤਾਂ ਉਹ ਸਥਾਨਕ ਸੰਸਥਾਵਾਂ ਦੀ ਹੀ ਰਹੇਗੀ ਅਤੇ ਸਰਕਾਰ ਦੀ ਇਸ ਵਿਚ ਕੋਈ ਹਿੱਸੇਦਾਰੀ ਨਹੀਂ ਹੋਵੇਗੀ।

ਕੋਟਕਪੂਰਾ ਗੋਲੀ ਕਾਂਡ

ਸੁਮੇਧ ਸੈਣੀ ਅੱਜ ਸਿੱਟ ਸਾਹਮਣੇ ਹੋਣਗੇ ਪੇਸ਼

ਚੰਡੀਗੜ੍ਹ, 28 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਮੰਗਲਵਾਰ ਜਾਂਚ ਕਰ ਰਹੀ ਸਿੱਟ ਦੇ ਸਾਹਮਣੇ ਪੇਸ਼ ਹੋਣਗੇ। ਸਿੱਟ ਨੇ ਸੁਮੇਧ ਸੈਣੀ ਨੂੰ 29 ਨਵੰਬਰ ਨੂੰ ਚੰਡੀਗੜ੍ਹ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ। ...

ਪੂਰੀ ਖ਼ਬਰ »

ਆਫ਼ਤਾਬ ਨੂੰ ਲੈ ਕੇ ਜਾ ਰਹੀ ਪੁਲਿਸ ਦੀ ਵੈਨ 'ਤੇ ਹਮਲਾ-2 ਗ੍ਰਿਫ਼ਤਾਰ

ਨਵੀਂ ਦਿੱਲੀ, 28 ਨਵੰਬਰ (ਏਜੰਸੀ)-ਲਿਵ ਇਨ ਪਾਰਟਨਰ ਦੀ ਹੱਤਿਆ ਦੇ ਦੋਸ਼ੀ ਆਫ਼ਤਾਬ ਅਮੀਨ ਪੂਨਾਵਾਲਾ ਨੂੰ ਲੈ ਕੇ ਜਾ ਰਹੀ ਦਿੱਲੀ ਪੁਲਿਸ ਦੀ ਵੈਨ 'ਤੇ ਸੋਮਵਾਰ ਨੂੰ ਰੋਹਿਣੀ ਸਥਿਤ ਫੋਰੈਂਸਿਕ ਵਿਗਿਆਨ ਲੈਬਾਰਟਰੀ ਦੇ ਬਾਹਰ ਕੁਝ ਹਥਿਆਰਬੰਦ ਲੋਕਾਂ ਨੇ ਹਮਲਾ ਕਰ ਦਿੱਤਾ। ...

ਪੂਰੀ ਖ਼ਬਰ »

ਪਾਕਿ ਫ਼ੌਜ 'ਚ ਵਧਿਆ ਬਗ਼ਾਵਤ ਦਾ ਖ਼ਤਰਾ

ਨਵੇਂ ਫ਼ੌਜ ਮੁਖੀ ਦੇ ਵਿਰੋਧ 'ਚ ਇਕ ਹੋਰ ਲੈਫ਼. ਜਨਰਲ ਵਲੋਂ ਸੇਵਾਮੁਕਤ ਹੋਣ ਦਾ ਫ਼ੈਸਲਾ

ਅੰਮ੍ਰਿਤਸਰ, 28 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਸਰਕਾਰ ਵਲੋਂ ਜਨਰਲ ਆਸਿਮ ਮੁਨੀਰ ਨੂੰ ਅਗਲਾ ਫ਼ੌਜ ਮੁਖੀ ਨਿਯੁਕਤ ਕੀਤੇ ਜਾਣ ਦੇ ਵਿਰੋਧ 'ਚ ਪਾਕਿ ਫ਼ੌਜ ਦੇ ਚੀਫ਼ ਆਫ਼ ਜਨਰਲ ਸਟਾਫ਼ (ਸੀ.ਜੀ.ਐਸ.) ਲੈਫ਼ਟੀਨੈਂਟ ਜਨਰਲ ਅਜ਼ਹਰ ਅੱਬਾਸ ਵਲੋਂ ਜਲਦ ਸੇਵਾਮੁਕਤੀ ਦੇ ਕੀਤੇ ...

ਪੂਰੀ ਖ਼ਬਰ »

ਹਰਿਆਣਾ 'ਚ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਭਾਜਪਾ ਦੀ ਮਾੜੀ ਕਾਰਗੁਜ਼ਾਰੀ

ਚੰਡੀਗੜ੍ਹ, 28 ਨਵੰਬਰ (ਏਜੰਸੀ)- ਹਰਿਆਣਾ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਭਾਜਪਾ ਨੂੰ ਤਕੜਾ ਝਟਕਾ ਲੱਗਾ ਹੈ। ਪਾਰਟੀ ਨੇ 100 ਸੀਟਾਂ 'ਚੋਂ ਸਿਰਫ 22 ਸੀਟਾਂ 'ਤੇ ਹੀ ਜਿੱਤ ਪ੍ਰਾਪਤ ਕੀਤੀ ਹੈ, ਜਦਕਿ ਆਮ ਆਦਮੀ ਪਾਰਟੀ ਨੇ 100 ਤੋਂ ਵੱਧ ਸੀਟਾਂ 'ਚੋਂ 15 ਸੀਟਾਂ ਜਿੱਤਣ ਨਾਲ ਦੂਸਰਾ ...

ਪੂਰੀ ਖ਼ਬਰ »

ਸਿੱਖ ਧਰਮ ਸਾਨੂੰ ਰੱਖਿਆ ਕਰਨ ਲਈ ਪ੍ਰੇਰਿਤ ਕਰਦਾ ਹੈ-ਯੋਗੀ

ਗੋਰਖਪੁਰ, 28 ਨਵੰਬਰ (ਏਜੰਸੀ)-ਸ਼ਹੀਦੀ ਦਿਹਾੜੇ 'ਤੇ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਸੋਮਵਾਰ ਨੂੰ ਕਿਹਾ ਕਿ ਪਵਿੱਤਰ ਸਿੱਖ ਪਰੰਪਰਾ ਸਾਨੂੰ ਧਰਮ, ਸੱਭਿਆਚਾਰ ਅਤੇ ਕੌਮ ਦੀ ਰੱਖਿਆ ਕਰਨ ਲਈ ...

ਪੂਰੀ ਖ਼ਬਰ »

ਗੁਜਰਾਤ 'ਚ ਭਾਜਪਾ ਲੀਡਰਸ਼ਿਪ ਨੂੰ ਪਾਰਟੀ ਨੇਤਾਵਾਂ ਦੀ ਖ਼ਾਨਾਜੰਗੀ ਤੋਂ ਖ਼ਤਰਾ

ਅਹਿਮਦਾਬਾਦ ਤੋਂ ਅਨਿਲ ਜੈਨ 28 ਨਵੰਬਰ-ਭਾਰਤੀ ਜਨਤਾ ਪਾਰਟੀ ਗੁਜਰਾਤ 'ਚ ਆਪਣੇ ਇੱਥੇ ਹਿਮਾਚਲ ਪ੍ਰਦੇਸ਼ ਵਰਗੀ ਵੱਡੇ ਪੱਧਰ 'ਤੇ ਬਗ਼ਾਵਤ ਰੋਕਣ 'ਚ ਸਫਲ ਰਹੀ ਹੈ, ਪਰ ਪਾਰਟੀ ਲੀਡਰਸ਼ਿਪ ਆਪਣੇ ਨੇਤਾਵਾਂ ਦੀ ਖਾਨਾਜੰਗੀ ਦੇ ਖਦਸ਼ੇ ਤੋਂ ਮੁਕਤ ਨਹੀਂ ਹੈ। ਬਗਾਵਤ ਰੋਕਣ ਲਈ ਖੁਦ ...

ਪੂਰੀ ਖ਼ਬਰ »

ਪਾਕਿ ਤਾਲਿਬਾਨ ਵਲੋਂ ਸਰਕਾਰ ਨਾਲ ਜੰਗਬੰਦੀ ਖ਼ਤਮ

ਇਸਲਾਮਾਬਾਦ, 28 ਨਵੰਬਰ (ਏਜੰਸੀ)-ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਨੇ ਜੂਨ 'ਚ ਸਰਕਾਰ ਨਾਲ ਸਹਿਮਤੀ ਨਾਲ ਅਣਮਿੱਥੇ ਸਮੇਂ ਲਈ ਕੀਤੀ ਜੰਗਬੰਦੀ ਰੱਦ ਕਰ ਦਿੱਤੀ ਹੈ ਤੇ ਆਪਣੇ ਅੱਤਵਾਦੀਆਂ ਨੂੰ ਦੇਸ਼ ਭਰ 'ਚ ਹਮਲੇ ਕਰਨ ਦਾ ਹੁਕਮ ਦਿੱਤਾ ਹੈ। ...

ਪੂਰੀ ਖ਼ਬਰ »

ਵਿਦੇਸ਼ ਸਕੱਤਰ ਵਿਨੇ ਮੋਹਨ ਕਵਾਤਰਾ ਦਾ ਕਾਰਜਕਾਲ 16 ਮਹੀਨੇ ਵਧਾਇਆ

ਨਵੀਂ ਦਿੱਲੀ, 28 ਨਵੰਬਰ (ਏਜੰਸੀ)-ਕੇਂਦਰ ਸਰਕਾਰ ਵਲੋਂ ਵਿਦੇਸ਼ ਸਕੱਤਰ ਵਿਨੇ ਮੋਹਨ ਕਵਾਤਰਾ ਦੇ ਕਾਰਜਕਾਲ 'ਚ 16 ਮਹੀਨੇ ਦਾ ਵਾਧਾ ਕੀਤਾ ਗਿਆ ਹੈ। ਵਿਨੇ ਮੋਹਨ ਕਵਾਤਰਾ ਇਸ ਸਾਲ 31 ਦਸੰਬਰ ਨੂੰ ਸੇਵਾਮੁਕਤ ਹੋ ਰਹੇ ਸਨ। ਇਸ ਸੰਬੰਧੀ ਕਿਰਤ ਮੰਤਰਾਲੇ ਨੇ ਦੱਸਿਆ ਕਿ ਕਵਾਤਰਾ ...

ਪੂਰੀ ਖ਼ਬਰ »

ਗਵਾਲੀਅਰ 'ਚ ਕਪੂਰਥਲਾ ਵਾਸੀ ਹਵਾਈ ਫ਼ੌਜ ਦੇ ਜਵਾਨ ਵਲੋਂ ਖ਼ੁਦਕੁਸ਼ੀ

ਗਵਾਲੀਅਰ, 28 ਨਵੰਬਰ (ਏਜੰਸੀ)-ਮੱਧ ਪ੍ਰਦੇਸ਼ ਦੇ ਗਵਾਲੀਅਰ 'ਚ ਡਿਊਟੀ 'ਤੇ ਤਾਇਨਾਤ ਭਾਰਤੀ ਹਵਾਈ ਫ਼ੌਜ ਦੇ ਇਕ ਜਵਾਨ ਨੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਜਵਾਨ ਕਪੂਰਥਲਾ ਇਲਾਕੇ ਦਾ ਵਸਨੀਕ ਸੀ। ਇਸ ਸਬੰਧੀ ਸੀ.ਐਸ.ਪੀ. ਰਵੀ ...

ਪੂਰੀ ਖ਼ਬਰ »

ਦਿੱਲੀ 'ਚ ਸ਼ਰਧਾ ਕਤਲ ਕਾਂਡ ਵਾਂਗ ਹੀ ਇਕ ਹੋਰ ਖੌਫ਼ਨਾਕ ਵਾਰਦਾਤ

ਪਤੀ ਦੀ ਹੱਤਿਆ ਕਰਕੇ ਫਰਿਜ 'ਚ ਰੱਖੀ ਲਾਸ਼, ਫਿਰ ਟੁਕੜੇ ਕਰਕੇ ਵੱਖ-ਵੱਖ ਇਲਾਕਿਆਂ 'ਚ ਸੁੱਟਦੇ ਰਹੇ ਮਾਂ-ਪੁੱਤ

ਨਵੀਂ ਦਿੱਲੀ, 28 ਨਵੰਬਰ (ਜਗਤਾਰ ਸਿੰਘ) -ਦਿੱਲੀ 'ਚ 'ਸ਼ਰਧਾ ਕਤਲ ਕਾਂਡ' ਵਾਂਗ ਹੀ ਇਕ ਹੋਰ ਖੌਫ਼ਨਾਕ ਵਾਰਦਾਤ ਦਾ ਖੁਲਾਸਾ ਹੋਇਆ ਹੈ। ਇਥੇ ਇਕ ਵਿਅਕਤੀ ਦੀ ਲਾਸ਼ ਦੇ 22 ਟੁਕੜੇ ਕਰਕੇ ਫਰਿੱਜ 'ਚ ਰੱਖਣ ਤੇ ਫਿਰ ਹੌਲੀ-ਹੌਲੀ ਇਨ੍ਹਾਂ ਮਨੁੱਖੀ ਟੁਕੜਿਆਂ ਨੂੰ ਟਿਕਾਣੇ ਲਾਉਣ ਦਾ ਇਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX