ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਨਿੱਕੂਵਾਲ, ਸੈਣੀ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਬਿਬਾਣਗੜ੍ਹ ਸਾਹਿਬ ਤੋਂ ਸਜਾਏ ਨਗਰ ਕੀਰਤਨ ਦਾ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਸਾਹਮਣੇ ਪਹੁੰਚਣ 'ਤੇ ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਬੁਲਾਰੇ ਭਾਈ ਅਮਰਜੀਤ ਸਿੰਘ ਚਾਵਲਾ, ਕਾਲਜ ਦੇ ਪਿ੍ੰਸੀਪਲ ਡਾ. ਜਸਵੀਰ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਰਧਾ ਅਤੇ ਸਤਿਕਾਰ ਨਾਲ ਸਵਾਗਤ ਕੀਤਾ ਤੇ ਸੰਗਤਾਂ ਨੂੰ ਜੀ ਆਇਆਂ ਆਖਿਆ ਗਿਆ | ਸ਼੍ਰੋਮਣੀ ਕਮੇਟੀ ਮੈਂਬਰ ਭਾਈ ਚਾਵਲਾ ਤੇ ਪਿੰ੍ਰਸੀਪਲ ਡਾ. ਜਸਵੀਰ ਸਿੰਘ ਨੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕੀਤੇ ਉੱਥੇ ਹੀ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਪੁਸ਼ਾਕੇ ਵੀ ਭੇਟ ਕੀਤੇ ਗਏ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਥੇਦਾਰ ਸੁਰਿੰਦਰ ਸਿੰਘ ਮਟੋਰ, ਸਾਬਕਾ ਐਕਸੀਅਨ ਦਵਿੰਦਰ ਸਿੰਘ, ਡਾ. ਰਵਿੰਦਰ ਸਿੰਘ ਰੇਖੀ, ਡਾ. ਬਲਜੀਤ ਸਿੰਘ, ਪ੍ਰੋਫੈਸਰ ਦਿਲਸ਼ੇਰਬੀਰ ਸਿੰਘ, ਡਾ. ਬਲਜੀਤ ਸਿੰਘ ਚਾਨਾ, ਡਾ. ਸਰਤਾਜ ਕੁਮਾਰ, ਡਾ. ਦਵਿੰਦਰ ਸਿੰਘ, ਡਾ. ਅਮਨਦੀਪ ਕੌਰ, ਡਾ. ਗੁਰਪ੍ਰੀਤ ਕੌਰ ਰੇਖੀ, ਪ੍ਰੋਫੈਸਰ ਸੁਖਜੀਤ ਕੌਰ, ਡਾ. ਗੁਰਪਿੰਦਰ ਕੌਰ, ਕਾਲਜ ਸੁਪਰਡੈਂਟ ਪ੍ਰੇਮ ਸਿੰਘ, ਅਕਾਊਾਟੈਂਟ ਜਗਜੀਤ ਸਿੰਘ, ਐਸ ਐਲ ਏ ਤਜਿੰਦਰ ਸਿੰਘ, ਪਰਮਜੀਤ ਸਿੰਘ ਅਤੇ ਕਾਲਜ ਦਾ ਸਮੁੱਚਾ ਸਟਾਫ਼ ਤੇ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਇਲਾਕੇ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਤਿਲਕ ਜੰਝੂ ਦੇ ਰਾਖੇ, ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਇੱਥੋਂ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਸਜਾਏ ਧਾਰਮਿਕ ਦੀਵਾਨ 'ਚ ਭਾਈ ਬਵਲੀਨਪ੍ਰੀਤ ਸਿੰਘ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ਼੍ਰੋਮਣੀ ਕਮੇਟੀ ਦੇ ਗਿਆਨੀ ਜਸਵੀਰ ਸਿੰਘ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਸਰਵਣ ਕਰਵਾਇਆ | ਸਮਾਗਮ ਦੌਰਾਨ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵਲੋਂ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ 'ਤੇ ਉਨ੍ਹਾਂ ਦੀ ਧਾਰਮਿਕ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਦਿੱਲੀ ਦੇ ਚਾਂਦਨੀ ਚੌਕ ਵਿਖੇ ਦਿੱਤੀ ਸ਼ਹਾਦਤ ਦੀ ਸੰਸਾਰ ਭਰ ਦੇ ਇਤਿਹਾਸ 'ਚ ਹੋਰ ਉਦਾਹਰਨ ਨਹੀਂ ਮਿਲਦੀ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਅਦੁੱਤੀ ਸ਼ਹਾਦਤ ਪੂਰੇ ਸੰਸਾਰ ਲਈ ਪ੍ਰੇਰਣਾ ਸਰੋਤ ਹੈ | ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਨਾਲ ਨਾਲ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਵੀ ਕਿਸੇ ਤਰ੍ਹਾਂ ਭੁਲਾਇਆ ਨਹੀਂ ਜਾ ਸਕਦਾ | ਸਮਾਗਮ 'ਚ ਉਕਤ ਤੋਂ ਇਲਾਵਾ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਮੁਖਤਿਆਰ ਸਿੰਘ,ਭਾਈ ਕਮਲਜੀਤ ਸਿੰਘ ਪੰਜ ਪਿਆਰੇ ਸਾਹਿਬਾਨ, ਗਿਆਨੀ ਸੁਖਵਿੰਦਰ ਸਿੰਘ ਸਾਬਕਾ ਮੁੱਖ ਗ੍ਰੰਥੀ ਤਖ਼ਤ ਸਾਹਿਬ, ਭਾਈ ਅਵਤਾਰ ਸਿੰਘ, ਭਾਈ ਹਰਜੀਤ ਸਿੰਘ (ਸਾਬਕਾ ਪੰਜ ਪਿਆਰੇ ਸਹਿਬਾਨ), ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਮੀਤ ਮੈਨੇਜਰ ਅਵਤਾਰ ਸਿੰਘ, ਹਰਪ੍ਰੀਤ ਸਿੰਘ ਸੂਚਨਾ ਅਫ਼ਸਰ, ਮਨਜਿੰਦਰ ਸਿੰਘ ਬਰਾੜ, ਜਥੇਦਾਰ ਮੋਹਣ ਸਿੰਘ ਢਾਹੇ, ਮੈਂਬਰ ਪੀ.ਏ.ਸੀ. ਅਕਾਲੀ ਦਲ, ਕੁਲਦੀਪ ਸਿੰਘ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਪਿ੍ਤਪਾਲ ਸਿੰਘ ਗੰਡਾ, ਇਕਬਾਲ ਸਿੰਘ ਰਾਜੂ, ਰਾਜਪਵਿੱਤਰਾ ਸਿੰਘ, ਸੁਖਬੀਰ ਸਿੰਘ ਕਲਵਾਂ, ਮਾਤਾ ਗੁਰਚਰਨ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਤਜਿੰਦਰ ਕੌਰ, ਕੌਂਸਲਰ ਬੀਬੀ ਬਲਵੀਰ ਕੌਰ, ਤਰਨਜੀਤ ਕੌਰ, ਸੁਰਿੰਦਰ ਕੌਰ, ਗੁਰਜੀਤ ਕੌਰ, ਬੀਬੀ ਮਨਜੀਤ ਕੌਰ, ਬੀਬੀ ਜਸਵੰਤ ਕੌਰ, ਹਰਜੀਤ ਕੌਰ, ਬੀਬੀ ਕੁਲਵਿੰਦਰ ਕੌਰ, ਬੀਬੀ ਭੁਪਿੰਦਰ ਕੌਰ, ਜਸਵਿੰਦਰ ਕੌਰ ਸੱਗੂ, ਬੀਬੀ ਮਨਜੀਤ ਕੌਰ, ਬੀਬੀ ਦਲਜੀਤ ਕੌਰ, ਤੇਜਿੰਦਰ ਸਿੰਘ ਵਾਲੀਆ ਆਦਿ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ |
ਸ੍ਰੀ ਚਮਕੌਰ ਸਾਹਿਬ, (ਜਗਮੋਹਣ ਸਿੰਘ ਨਾਰੰਗ)-ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨੇੜਲੇ ਪਿੰਡ ਦੁੱਗਰੀ ਦੇ ਗੁ: ਸ੍ਰੀ ਬੋਹੜ ਸਾਹਿਬ (ਨੌਵੀਂ ਪਾਤਸ਼ਾਹੀ) ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਦੁਗਰੀ, ਕੋਟਲੀ, ਗੱਗੋਂ, ਗਧਰਾਮ, ਡਹਿਰ, ਮੁੰਡੀਆਂ, ਸਲ੍ਹੋਮਾਜਰਾ ਹੁੰਦਾ ਹੋਇਆ ਸ੍ਰੀ ਚਮਕੌਰ ਸਾਹਿਬ ਪੁੱਜਾ | ਇਸ ਨਗਰ ਕੀਰਤਨ ਦਾ ਸੰਗਤਾਂ ਵਲੋਂ ਥਾਂ-ਥਾਂ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦੇ ਸਮੁੱਚੇ ਰਸਤੇ ਕੇਸਰੀ ਝੰਡੀਆਂ ਨਾਲ ਰੰਗੇ ਗਏ ਸਨ | ਨਗਰ ਕੀਰਤਨ ਦੇ ਅੱਗੇ ਨਿਹੰਗ ਸਿੰਘ ਘੋੜਿਆਂ 'ਤੇ ਸਵਾਰ ਹੋ ਕੇ ਚੱਲ ਰਹੇ ਸਨ,ਉਸ ਤੋਂ ਬਾਦ ਗਤਕਾ ਪਾਰਟੀਆਂ ਅਤੇ ਕੀਰਤਨ ਕਰਦੇ ਰਾਗੀ ਜਥੇ ਅਲੌਕਿਕ ਨਜ਼ਾਰਾ ਪੇਸ਼ ਕਰ ਰਹੇ ਸਨ | ਸ੍ਰੀ ਚਮਕੌਰ ਸਾਹਿਬ ਪੁੱਜਣ 'ਤੇ ਇਹ ਨਗਰ ਕੀਰਤਨ ਸਮੂਹ ਗੁਰੂ ਘਰਾਂ ਦੀ ਪ੍ਰਕਰਮਾ ਕਰਦਿਆਂ ਇੱਥੋਂ ਦੇ ਸ਼ਹੀਦੀ ਬੁਰਜ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ) ਵਿਖੇ ਸੰਪੂਰਨ ਹੋਇਆ | ਨਗਰ ਕੀਰਤਨ ਦੇ ਮੁੱਖ ਪ੍ਰਬੰਧਕ ਬਾਬਾ ਧਰਮ ਸਿੰਘ ਖ਼ਾਲਸਾ ਮੁੱਖ ਸੇਵਾਦਾਰ ਗੁ: ਸ਼ਹੀਦ ਬੁਰਜ ਭਾਈ ਜੈਤਾ ਜੀ ਨੇ ਨਗਰ ਕੀਰਤਨ ਨੂੰ ਸਹਿਯੋਗ ਦੇਣ ਵਾਲੀਆਂ ਸਮੁੱਚੀਆਂ ਸੰਗਤਾਂ ਅਤੇ ਸੰਤ ਮਹਾਂਪੁਰਸ਼ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ | ਇਸ ਮੌਕੇ ਨਗਰ ਕੀਰਤਨ ਦੇ ਨਾਲ ਸੰਤ ਬਾਬਾ ਗੁਰਮੇਲ ਸਿੰਘ ਖ਼ਾਲਸਾ ਲੰਗਰਾਂ ਵਾਲੇ, ਭਾਈ ਸੁਖਵੀਰ ਸਿੰਘ ਕੰਧੌਲੇ ਵਾਲੇ, ਨਿਹੰਗ ਮੁਖੀ ਜਥੇਦਾਰ ਬਾਬਾ ਕੁਲਵਿੰਦਰ ਸਿੰਘ ਚੌਤੇਂ ਵਾਲੇ, ਜਥੇਦਾਰ ਹਰਬੰਸ ਸਿੰਘ ਕੰਧੋਲਾ ਸਾਬਕਾ ਮੈਂਬਰ ਅੰਤਿ੍ਮ ਕਮੇਟੀ ਸ਼੍ਰੋਮਣੀ ਕਮੇਟੀ, ਬਾਬਾ ਪਰਮਜੀਤ ਸਿੰਘ ਟਿੱਢੇ ਵਾਲੇ, ਬਾਬਾ ਜੋਗਿੰਦਰ ਸਿੰਘ, ਲਖਵਿੰਦਰ ਸਿੰਘ ਸੰਧੂ ਕੌਮੀ ਪ੍ਰਧਾਨ ਸਾਹਿਬ ਭਾਈ ਜੈਤਾ ਜੀ ਯੂਥ ਫਾਊਾਡੇਸ਼ਨ, ਬਾਬਾ ਬਹਾਦਰ ਸਿੰਘ ਮਕੜੋਨਾ, ਜਥੇਦਾਰ ਗੁਲਜਾਰ ਸਿੰਘ ਚੌਤਾਂ, ਗੁ: ਬੋਹੜ ਸਾਹਿਬ ਦੁਗਰੀ ਦੇ ਪ੍ਰਧਾਨ ਸੁਰਜੀਤ ਸਿੰਘ, ਧੰਨਾ ਸਿੰਘ ਗਿੱਲ, ਜਥੇਦਾਰ ਬਾਬਾ ਬਲਬੀਰ ਸਿੰਘ ਜਥੇਦਾਰ ਬਾਬਾ ਸਰਬਜੀਤ ਸਿੰਘ, ਆੜ੍ਹਤੀ ਕੇਹਰ ਸਿੰਘ, ਨੈਬ ਸਿੰਘ, ਸਰਪੰਚ ਕਰਮ ਸਿੰਘ, ਸਾਬਕਾ ਸਰਪੰਚ ਚਰਨ ਸਿੰਘ, ਮਾ: ਗੁਰਚਰਨ ਸਿੰਘ, ਨਵਜੋਤ ਸਿੰਘ, ਜਸਵੀਰ ਸਿੰਘ, ਗੁਰਦੀਪ ਸਿੰਘ, ਵਿਕਰਮ ਸਿੰਘ ਮਿੱਕੀ, ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਸਨ | (ਬਾਕੀ ਸਫ਼ਾ 6 'ਤੇ)
ਸਫ਼ਾ 7 ਦੀ ਬਾਕੀ
ਸ੍ਰੀ ਚਮਕੌਰ ਸਾਹਿਬ, (ਜਗਮੋਹਣ ਸਿੰਘ ਨਾਰੰਗ)-ਸਥਾਨਕ ਮਾਤਾ ਸੱਤਿਆ ਦੇਵੀ ਮੈਮੋਰੀਅਲ ਸੀਨੀਅਰ ਸਿਟੀਜ਼ਨ ਹੋਮ ਵਿਖੇ ਐਸ. ਐਸ. ਮੈਮੋਰੀਅਲ ਐਜੂਕੇਸ਼ਨਲ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਵਲੋਂ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰੋ. ਆਰ. ਸੀ. ਢੰਡ ਨੇ ਗੁਰੂ ਸਾਹਿਬ ਦੀ ਤਸਵੀਰ 'ਤੇ ਫੁੱਲ ਮਾਲਾ ਅਰਪਣ ਕਰਦਿਆਂ ਬਜ਼ੁਰਗਾਂ ਨੂੰ ਦੱਸਿਆ ਕਿ ਕਿਵੇਂ ਗੁਰੂ ਸਾਹਿਬ ਨੇ ਧਰਮ ਦੀ ਰੱਖਿਆ ਅਤੇ ਮਨੁੱਖੀ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਮੁਗ਼ਲ ਸਮਰਾਟ ਔਰੰਗਜ਼ੇਬ ਦੀ ਹੰਕਾਰ ਭਰੀ ਸ਼ਕਤੀ ਦੇ ਅੱਗੇ ਸਿਰ ਝਕਾਉਣ ਤੋਂ ਨਾਂਹ ਕਰ ਦਿੱਤੀ ਤੇ ਆਪਣੇ ਸ਼ੀਸ਼ ਦਾ ਬਲੀਦਾਨ ਦੇ ਦਿੱਤਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਮੈਂ ਅਤੇ ਮੇਰੀ ਪਤਨੀ ਸ੍ਰੀਮਤੀ ਰਖਸ਼ਾ ਨੇ ਪ੍ਰਣ ਕੀਤਾ ਕਿ ਮਰਨ ਉਪਰੰਤ ਘੱਟੋ ਘੱਟ ਆਪਣੀ ਅੱਖਾਂ ਦਾ ਦਾਨ ਕਿਸੇ ਲੋੜਵੰਦ ਵਿਅਕਤੀ ਨੂੰ ਪੀ.ਜੀ.ਆਈ ਰਾਹੀ ਕਰਨਗੇ ਤਾਂ ਜੋ ਕਿਸੇ ਲੋੜਵੰਦਾਂ ਦੇ ਘਰਾਂ ਦੇ ਚਿਰਾਗ਼ ਜਗ ਸਕਣ | ਇਸ ਮੌਕੇ ਸੰਸਥਾ ਦੇ ਸਮੂਹ ਪ੍ਰਬੰਧਕੀ ਮੈਂਬਰ ਅਤੇ ਸੰਸਥਾ ਦੇ ਸਮੂਹ ਬਜ਼ੁਰਗ ਮੌਜੂਦ ਸਨ |
ਕੀਰਤਪੁਰ ਸਾਹਿਬ, (ਬੀਰ ਅੰਮਿ੍ਤਪਾਲ ਸਿੰਘ)-ਹਿੰਦ ਦੀ ਚਾਦਰ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਜਥੇਬੰਦੀਆਂ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਸ੍ਰੀ ਬਿਬਾਣਗੜ੍ਹ ਸਾਹਿਬ ਤੋਂ ਗੁ.ਸੀਸ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਪੈਦਲ ਨਗਰ ਕੀਰਤਨ ਸਜਾਇਆ ਗਿਆ | ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ਵਿਚ ਭਾਈ ਸ਼ਮਨਦੀਪ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਭਾਈ ਬਲਜਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਪਾਤਾਲਪੁਰੀ ਸਾਹਿਬ ਦੇ ਕੀਰਤਨੀ ਜਥਿਆਂ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ | ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਗਿਆਨੀ ਜੋਗਿੰਦਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਕੀਤੀ ਗਈ | ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ, ਦਲਜੀਤ ਸਿੰਘ ਭਿੰਡਰ ਮੈਂਬਰ ਸ਼੍ਰੋਮਣੀ ਕਮੇਟੀ, ਮੈਨੇਜਰ ਗੁਰਦੀਪ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਮੈਨੇਜਰ ਅਮਰਜੀਤ ਸਿੰਘ, ਮੈਨੇਜਰ ਹਰਦੇਵ ਸਿੰਘ, ਮੈਨੇਜਰ ਸੰਦੀਪ ਸਿੰਘ ਕਲੋਤਾ, ਪਿ੍ੰਸੀਪਲ ਸ਼ਰਨਜੀਤ ਸਿੰਘ, ਬਲਵੀਰ ਸਿੰਘ ਭੀਰੀ, ਮਨਜਿੰਦਰ ਸਿੰਘ ਬਰਾੜ, ਨੰਬਰਦਾਰ ਤੇਜਵੀਰ ਸਿੰਘ ਜਗੀਰਦਾਰ, ਸੁਖਦੇਵ ਸਿੰਘ, ਗਗਨਦੀਪ ਸਿੰਘ ਭਾਰਜ, ਬੀਬੀ ਪਰਮਜੀਤ ਕੌਰ ਨਰੂਲਾ, ਜਰਨੈਲ ਸਿੰਘ ਹੈੱਡ ਗ੍ਰੰਥੀ ਗੁ. ਸੀਸ ਮਹਿਲ ਸਾਹਿਬ, ਹਰਸਿਮਰਨ ਸਿੰਘ ਸਿੰਮਾ ਸਰਕਲ ਪ੍ਰਧਾਨ ਸਿੱਖ ਸਟੂਡੈਂਟ ਫੈਡਰੇਸ਼ਨ (ਗਰੇਵਾਲ), ਹਾਕਮ ਸਿੰਘ ਗਿੱਲ, ਗੁਰਮੀਤ ਸਿੰਘ ਟੀਨਾ, ਗਗਨਦੀਪ ਸਿੰਘ ਭਾਰਜ, ਖ਼ੁਸ਼ਹਾਲ ਸਿੰਘ ਬਰੂਵਾਲ, ਵਿਜੇ ਬਜਾਜ, ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਮੋਰਿੰਡਾ, (ਕੰਗ)-ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਦੀਪ ਸਿੰਘ ਅਤੇ ਬਾਬਾ ਦਿਲਬਾਗ ਸਿੰਘ ਨੇ ਦੱਸਿਆ ਕਿ ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ 'ਚ ਹਾਜ਼ਰੀ ਲਵਾਈ | ਉਨ੍ਹਾਂ ਦੱਸਿਆ ਕਿ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ, ਹੈੱਡ ਗ੍ਰੰਥੀ ਭਾਈ ਮੋਹਨ ਸਿੰਘ, ਕਥਾ ਵਾਚਕ ਭਾਈ ਕੁਲਵੰਤ ਸਿੰਘ ਅਤੇ ਸੁਖਜਿੰਦਰ ਸਿੰਘ ਚੰਗਿਆੜਾ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਕਥਾ-ਕੀਰਤਨ ਤੇ ਢਾਡੀ ਵਾਰਾਂ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਤੋਂ ਜਾਣੂੰ ਕਰਵਾਇਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਗੁਰਵਿੰਦਰ ਸਿੰਘ ਗ਼ੌਰੀ, ਰਣਜੀਤ ਸਿੰਘ ਬਾਦਲ, ਰਣਜੀਤ ਸਿੰਘ, ਰਵਿੰਦਰ ਸਿੰਘ, ਕੁਲਦੀਪ ਸਿੰਘ ਗੋਗੀ, ਪਿ੍ਥੀ ਸਿੰਘ, ਸੰਦੀਪ ਸਿੰਘ, ਬਲਕਾਰ ਸਿੰਘ, ਬੌਬੀ ਸਿੰਘ ਪਾਸਵਾਨ, ਸੁਖਵਿੰਦਰ ਸਿੰਘ, ਮਨਦੀਪ ਸਿੰਘ ਲਾਂਗਰੀ, ਜਥੇਦਾਰ ਨਰਿੰਦਰ ਸਿੰਘ ਹਰਨੌਲੀ ਪ੍ਰਧਾਨ ਵਰਲਡ ਸਿੱਖ ਮਿਸ਼ਨ, ਜਨਰਲ ਸਕੱਤਰ ਤੀਰਥ ਸਿੰਘ ਭਟੋਆ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਪਿੰਡ ਓਇੰਦ ਵਿਖੇ ਗੁਰਦੁਆਰਾ ਭਗਤ ਰਵਿਦਾਸ ਵਿੱਚ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਕਰਨ ਸਿੰਘ ਪਵਾਰ ਅਤੇ ਪ੍ਰਧਾਨ ਕਾਹਨ ਦਾਸ ਸਿੰਘ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਸੁਖਵਿੰਦਰ ਸਿੰਘ ਮਾਣੇਮਾਜਰਾ ਦੇ ਕੀਰਤਨੀ ਜਥੇ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸਬੰਧੀ ਸੰਗਤਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਕੀਰਤਨੀ ਜਥੇ ਅਤੇ ਪਾਠੀ ਸਿੰਘਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਤਾਰ ਸਿੰਘ ਪੰਚ, ਕੁਲਦੀਪ ਸਿੰਘ ਓਇੰਦ, ਨੰਬਰਦਾਰ ਬਹਾਦਰ ਸਿੰਘ, ਸ਼ੇਰ ਸਿੰਘ ਫੌਜੀ, ਗੁਰਪ੍ਰੀਤ ਸਿੰਘ, ਸੂਬੇਦਾਰ ਗੁਰਮੀਤ ਸਿੰਘ ਪਵਾਰ, ਪਰਮਵੀਰ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ |
ਭਰਤਗੜ੍ਹ, (ਜਸਬੀਰ ਸਿੰਘ ਬਾਵਾ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਤਿੰਨ-ਦਿਨਾ ਧਾਰਮਿਕ ਸਮਾਗਮ, ਇਨ੍ਹਾਂ ਦੇ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨ ਗੁ: ਮੰਜੀ ਸਾਹਿਬ ਭਰਤਗੜ੍ਹ ਵਿਖੇ ਅੱਜ ਬਾਅਦ ਦੁਪਹਿਰ ਸਮਾਪਤ ਹੋ ਗਏ | ਅੱਜ ਸਮਾਗਮ ਦੌਰਾਨ ਭਾਈ ਕੇਵਲ ਸਿੰਘ ਮਹਿਤਾ ਸੋਹੀ ਨੇ ਸਾਥੀਆਂ ਸਮੇਤ ਢਾਡੀ ਵਾਰਾਂ ਅਤੇ ਸਬੰਧਿਤ ਇਤਿਹਾਸ ਪੇਸ਼ ਕੀਤਾ | ਮਰਹੂਮ ਗੋਲਡ ਮੈਡਲਿਸਟ ਢਾਡੀ ਗਿ. ਪਿ੍ਤਪਾਲ ਸਿੰਘ ਬੈਂਸ ਦੇ ਭਤੀਜੇ ਗਿ. ਜਤਿੰਦਰ ਸਿੰਘ ਬੈਂਸ ਨੇ ਕਵੀਸ਼ਰੀ ਵਾਰਾਂ ਨਾਲ਼ ਸੰਗਤ ਨੂੰ ਨਿਹਾਲ ਕੀਤਾ ਅਤੇ ਅੰਤਲੇ ਸਮਾਗਮ ਦੌਰਾਨ ਬੀਬੀ ਬੇਅੰਤ ਕੌਰ ਖ਼ਾਲਸਾ ਨੇ ਸਾਥੀਆਂ ਸਮੇਤ ਢਾਡੀ ਵਾਰਾਂ ਸੁਣਾ ਕੇ ਸੰਗਤ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਇਤਿਹਾਸ ਨਾਲ ਜੋੜਨ ਤੋਂ ਇਲਾਵਾ ਖ਼ਾਲਸਾ ਵਹੀਰ ਦੇ ਬਾਨੀ ਅੰਮਿ੍ਤਪਾਲ ਸਿੰਘ ਦੀਆਂ ਵਾਰਾਂ ਸੁਣਾ ਕੇ ਸੰਗਤ ਨੂੰ ਸਿੱਖੀ ਨਾਲ਼ ਜੁੜਨ ਦਾ ਸੁਨੇਹਾ ਦਿੱਤਾ | ਬਾਬਾ ਹਰਭਜਨ ਸਿੰਘ ਭਰਤਗੜ੍ਹ, ਬਾਬਾ ਤਰਲੋਚਨ ਸਿੰਘ ਬੜਾ ਪਿੰਡ, ਬਾਬਾ ਗੁਰਜੰਟ ਸਿੰਘ ਭਰਤਗੜ੍ਹ, ਮੁੱਖ ਗ੍ਰੰਥੀ ਗਿ. ਹਰਪਾਲ ਸਿੰਘ, ਭਾਈ ਜਗਜੀਵਨ ਸਿੰਘ ਰਾਣਾ ਅਤੇ ਗਿ. ਗੁਰਮੇਲ ਸਿੰਘ ਬਾਸ਼ਲ ਵਲੋਂ ਢਾਡੀ ਜਥਿਆਂ, ਧਾਰਮਿਕ ਸ਼ਖ਼ਸੀਅਤਾਂ ਅਤੇ ਖੇਤਰੀ ਪਿੰਡਾਂ ਦੇ ਗੁਰੂ ਘਰਾਂ ਦੇ ਮੁੱਖ ਸੇਵਾਦਾਰਾਂ ਨੂੰ ਸਿਰੋਪਾਉ ਭੇਟ ਕੀਤੇ ਗਏ |
ਘਨੌਲੀ, (ਸੈਣੀ)-ਲੋਧੀ ਮਾਜਰਾ ਵਿਖੇ ਗੁਰਦੁਆਰਾ ਕਮੇਟੀ ਵਲੋਂ ਨੌਵੇਂ ਪਾਤਿਸ਼ਾਹ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਧਾਰਮਿਕ ਦੀਵਾਨ ਸਜਾਏ ਗਏ, ਰਾਗੀ-ਢਾਡੀ ਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਪਾਤਿਸ਼ਾਹ ਦੇ ਜੀਵਨ ਸਬੰਧੀ ਚਾਨਣਾ ਪਾਉਂਦਿਆਂ ਗੁਰੂ ਸਾਹਿਬ ਦੇ ਦਰਸਾਏ ਸਿਧਾਂਤਾਂ 'ਤੇ ਚੱਲਣ ਦੀ ਨਸੀਹਤ ਦਿੱਤੀ | ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਸਮਾਪਤੀ 'ਤੇ ਗੁਰੂ ਦੇ ਲੰਗਰ ਸੰਗਤਾਂ ਦੇ ਲਈ ਲਗਾਏ ਗਏ |
ਘਨੌਲੀ, (ਸੈਣੀ)-ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਮਨਾਇਆ ਗਿਆ | ਇਸ ਸਬੰਧੀ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਦੱਸਿਆ ਕਿ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਪਿੰਡ ਦੇ ਬੱਚਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ, ਉਪਰੰਤ ਭਾਈ ਨਿਰਮਲ ਸਿੰਘ ਅਤੇ ਸੁਰਜੀਤ ਸਿੰਘ ਦੇ ਕੀਰਤਨੀ ਜਥੇ ਨੇ ਨੌਵੇਂ ਪਾਤਿਸ਼ਾਹ ਦੇ ਜੀਵਨ ਸੰਬੰਧੀ ਚਾਨਣਾ ਪਾਇਆ | ਉਨ੍ਹਾਂ ਤੋਂ ਬਾਅਦ ਪੰਥ ਪ੍ਰਸਿੱਧ ਕਥਾਵਾਚਕ ਭਾਈ ਗੁਰਬਾਜ ਸਿੰਘ ਚਮਕੌਰ ਸਾਹਿਬ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਇਤਿਹਾਸ ਸਬੰਧੀ ਚਾਨਣਾ ਪਾਉਂਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸੇਵਾ ਕਰਕੇ ਲਾਹਾ ਖੱਟਿਆ | ਸੰਗਤਾਂ ਦੇ ਲਈ ਗੁਰੂ ਦਾ ਲੰਗਰ ਅਤੁੱਟ ਚਲਾਇਆ ਗਿਆ |
ਸ੍ਰੀ ਅਨੰਦਪੁਰ ਸਾਹਿਬ, (ਕਰਨੈਲ ਸਿੰਘ, ਜੇ.ਐਸ.ਨਿੱਕੂਵਾਲ)-ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਇਤਿਹਾਸਕ ਗੁਰਦੁਆਰਾ ਬਿਬਾਣਗੜ੍ਹ ਸਾਹਿਬ ਕੀਰਤਪੁਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਆਰੰਭ ਹੋਇਆ ਨਗਰ ਕੀਰਤਨ ਦੇਰ ਸ਼ਾਮ ਸਥਾਨਕ ਇ ਤਿਹਾਸਕ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋ ਗਿਆ | ਨਗਰ ਕੀਰਤਨ ਦਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਮੀਤ ਮੈਨੇਜਰ ਅਵਤਾਰ ਸਿੰਘ, ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਬੀਬੀ ਗੁਰਚਰਨ ਕੌਰ, ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ ਬਾਬਾ ਪ੍ਰੇਮ ਸਿੰਘ ਭੱਲੜੀ, ਧਰਮਪਾਲ ਸਿੰਘ, ਕਾਰ ਸੇਵਾ ਵਾਲੇ ਬਾਬਾ ਜਰਨੈਲ ਸਿੰਘ, ਬੀਬੀ ਰਜਿੰਦਰ ਕੌਰ ਪ੍ਰਧਾਨ ਬੀਬੀ ਭਾਨੀ ਜੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਸੁਰਿੰਦਰ ਸਿੰਘ ਮਟੌਰ, ਭਾਈ ਚਰਨਜੀਤ ਸਿੰਘ ਪਿ੍ੰਸੀਪਲ ਸਿੱਖ ਮਿਸ਼ਨਰੀ ਕਾਲਜ, ਭਾਈ ਸੁਖਵਿੰਦਰ ਸਿੰਘ ਖ਼ਾਲਸਾ, ਪਿ੍ਤਪਾਲ ਸਿੰਘ ਗੰਡਾ, ਤੇਜਿੰਦਰ ਸਿੰਘ ਵਾਲੀਆ, ਹਰਜੀਤ ਸਿੰਘ ਸੋਢੀ, ਜਥੇਦਾਰ ਸੰਤੋਖ ਸਿੰਘ, ਭਾਈ ਜਸਵੀਰ ਸਿੰਘ ਖਾਲਸਾ ਆਦਿ ਤੋਂ ਇਲਾਵਾ ਸਮੁੱਚੇ ਇਲਾਕੇ ਦੀਆਂ ਵੱਡੀ ਗਿਣਤੀ 'ਚ ਸੰਗਤਾਂ ਵਲੋਂ ਥਾਂ-ਥਾਂ ਭਰਵਾਂ ਸਵਾਗਤ ਕੀਤਾ ਗਿਆ |
ਰੂਪਨਗਰ, 28 ਨਵੰਬਰ (ਸਤਨਾਮ ਸਿੰਘ ਸੱਤੀ)-ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ ਰੋਪੜ (ਆਈ. ਆਈ. ) ਦੇ ਬਾਇਓਮੈਡੀਕਲ ਇੰਜੀਨੀਅਰਿੰਗ ਵਿਭਾਗ ਦੇ ਪ੍ਰੋਫੈਸਰ ਜਾਵੇਦ ਐਨ ਅਗਰੇਵਾਲਾ ਨੂੰ ਇਮਿਊਨੋਲੋਜੀ ਅਤੇ ਵੈਕਸੀਨ ਦੇ ਖੇਤਰ ਵਿਚ ਯੋਗਦਾਨ ਲਈ 23 ਤੋਂ 26 ਨਵੰਬਰ, 2022 ਨੂੰ ...
ਕੀਰਤਪੁਰ ਸਾਹਿਬ, 28 ਨਵੰਬਰ (ਬੀਰ ਅੰਮਿ੍ਤਪਾਲ ਸਿੰਘ ਸੰਨ੍ਹੀ)-ਰੇਲ ਹਾਦਸੇ ਦਾ ਸ਼ਿਕਾਰ ਹੋਏ ਬੱਚਿਆਂ ਦਾ ਕੱਲ੍ਹ ਸਰਕਾਰੀ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੋਸਟਮਾਰਟਮ ਕਰਨ ਉਪਰੰਤ ਅੱਜ ਲਾਸ਼ਾਂ ਸਵੇਰੇ ਸਰਕਾਰੀ ਐਂਬੂਲੈਂਸ ਰਾਹੀਂ ਇੱਥੇ ਅਨਾਜ ਮੰਡੀ ...
ਮੈਡਮ ਭਗਵੰਤ ਕੌਰ ਨੂੰ ਮਿਲਿਆ 'ਬੈੱਸਟ ਸੀਨੀਅਰ ਸਿਟੀਜ਼ਨ ਫੀਮੇਲ ਅਰਬਨ ਅਵਾਰਡ' ਰੂਪਨਗਰ, 28 ਨਵੰਬਰ (ਸਤਨਾਮ ਸਿੰਘ ਸੱਤੀ)-ਐਸਕਾਨ (ਆਲ ਇੰਡੀਆ ਸੀਨੀਅਰ ਸਿਟੀਜ਼ਨਜ਼ ਕਾਨਫੈਡਰੇਸ਼ਨ) ਜੋ ਸੀਨੀਅਰ ਸਿਟੀਜ਼ਨਜ਼ ਦੀ ਨੈਸ਼ਨਲ ਪੱਧਰ ਦੀ ਸੰਸਥਾ ਹੈ, ਹਰ ਸਾਲ 9 ਅਵਾਰਡ ਦੇ ...
ਨੰਗਲ, 28 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਮੌਕੇ ਅੱਜ ਨੰਗਲ ਸ਼ਹਿਰ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ (ਮੁਹੱਲਾ ਪੁਰਾਣਾ ਗੁਰਦੁਆਰਾ) ਵਿਖੇ ਵਿਸ਼ੇਸ਼ ਧਾਰਮਿਕ ...
ਭਰਤਗੜ੍ਹ, 28 ਨਵੰਬਰ (ਜਸਬੀਰ ਸਿੰਘ ਬਾਵਾ)-ਸ.ਸੀ.ਸੈ. ਸਮਾਰਟ ਸਕੂਲ ਭਰਤਗੜ੍ਹ 'ਚ ਸਲਾਨਾ ਸਮਾਗਮ ਨੂੰ ਲੈ ਕੇ ਸਕੂਲੀ ਬੱਚਿਆਂ ਦੇ ਸਹਿਯੋਗ ਨਾਲ ਸਥਾਨਕ ਅਧਿਆਪਕਾਂ ਨੇ ਸਕੂਲ ਅੰਦਰ ਸ੍ਰੀ ਸੁਖਮਨੀ ਸਾਹਿਬ ਦੀ ਬਾਣੀ ਦੇ ਜਾਪ ਕਰਵਾਏ ਗਏ | ਗ੍ਰੰਥੀ ਸਿੰਘ ਵਲੋਂ ਸਰਬੱਤ ਦੇ ...
ਪੁਰਖਾਲੀ, 28 ਨਵੰਬਰ (ਬੰਟੀ)-ਸਿਵਲ ਸਰਜਨ ਰੂਪਨਗਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਰਤਗੜ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਭੱਦਲ ਦੀ ਟੀਮ ਵਲੋਂ ਪਿੰਡ ਰਾਮਗੜ੍ਹ ਟੱਪਰੀਆਂ ਵਿਖੇ ਐਨ. ਸੀ. ਡੀ. ਅਤੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਕਾੈਪ ਵਿਚ ਆਏ ਲੋਕਾਂ ਦਾ ...
ਮੋਰਿੰਡਾ, 28 ਨਵੰਬਰ (ਕੰਗ)-ਮੋਰਿੰਡਾ ਦੇ ਵਸਨੀਕ ਰਾਬਿੰਦਰ ਸਿੰਘ ਰੱਬੀ ਨੂੰ ਸ਼ੁੱਧ ਪੰਜਾਬੀ ਦੀ ਲੇਖ ਲੜੀ ਲਿਖਣ ਕਾਰਨ 'ਸਾਂਝਾਂ ਪਿਆਰ ਦੀਆਂ ਅੰਤਰਰਾਸ਼ਟਰੀ ਸਾਹਿੱਤਿਕ ਮੰਚ ਬਠਿੰਡਾ' ਵਲੋਂ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਤਮਾ ਰਾਮ ਰੰਜਨ ...
ਨੂਰਪੁਰ ਬੇਦੀ, 28 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਗੁਰਬਾਣੀ ਸੰਥਿਆ ਸੇਵਾ ਸੁਸਾਇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਅਗਵਾਈ ਹੇਠ ਲੋੜਵੰਦ ਪਰਿਵਾਰ ਦੀ ਬੇਟੀ ਅਮਨਪ੍ਰੀਤ ਕੌਰ ਪੁੱਤਰੀ ਅਵਤਾਰ ਸਿੰਘ ਪਿੰਡ ਨੂਰਪੁਰ ਕੱਚਾ ਮਾਛੀਵਾੜਾ ਦੇ ਅਨੰਦ ਕਾਰਜ ...
ਨੂਰਪੁਰ ਬੇਦੀ, 28 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਾਂਗੜ ਵਿਖੇ ਪਿ੍ੰਸੀਪਲ ਗੁਰਚਰਨ ਸਿੰਘ ਬੰਗੜ ਦੀ ਅਗਵਾਈ ਵਿਚ ਅੱਜ ਸਵੇਰ ਦੀ ਸਭਾ ਵਿਚ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ (ਪੰਜਾਬ ਸਟਾਈਲ ਕਬੱਡੀ) ਜੋ ਕਿ ਸ੍ਰੀ ਗੁਰੂ ...
ਮੋਰਿੰਡਾ, 28 ਨਵੰਬਰ (ਕੰਗ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਜ਼ਿਲ੍ਹਾ ਰੋਪੜ ਵਲੋਂ ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਵਿਖੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੰਤੋਖਗੜ੍ਹ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ ਜਿਸ ਵਿਚ ਇਮਾਨ ਸਿੰਘ ਮਾਨ ਸਰਪ੍ਰਸਤ ਯੂਥ ਅਕਾਲੀ ਦਲ ...
ਪੁਰਖਾਲੀ, 28 ਨਵੰਬਰ (ਬੰਟੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂ ਪੁਰ ਵਿਚ ਸਕਿਉਰਿਟੀ ਵਿਸ਼ਾ ਪੜ੍ਹ ਰਹੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਸਕੂਲ ਪਿ੍ੰਸੀਪਲ ਨਿਸ਼ਾ ਸਮਨਹੋਤਰਾ ਦੀ ਅਗਵਾਈ ਹੇਠ, ਸਮੂਹ ਸਕੂਲ ਸਟਾਫ਼ ਦੇ ਸਹਿਯੋਗ ਨਾਲ, ਵਿਸ਼ਾ ਅਧਿਆਪਕ ਰਿਟਾਇਰਡ ...
ਰੂਪਨਗਰ, 28 ਨਵੰਬਰ (ਸਤਨਾਮ ਸਿੰਘ ਸੱਤੀ)-ਕੌਮੀ ਮੁਕਾਬਲੇ ਵਿਚ 22 ਰਾਜਾਂ ਦੇ 8600 ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਕੌਮਾਂਤਰੀ ਪੱਧਰੀ ਮੁਕਾਬਲੇ ਵਿਚ 29 ਦੇਸ਼ਾਂ ਦੇ 18 ਹਜ਼ਾਰ 300 ਵਿਦਿਆਰਥੀ ਸ਼ਾਮਲ ਹੋਏ | ਇਨ੍ਹਾਂ ਮੁਕਾਬਲਿਆਂ ਵਿਚ ਰੂਪਨਗਰ ਦੀ ਰਾਈਜਿੰਗ ਸਨ ਅਕੈਡਮੀ ਦੇ ...
ਰੂਪਨਗਰ, 28 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਦੇ ਸੂਬਾਈ ਚੇਅਰਮੈਨ ਅਵਤਾਰ ਸਿੰਘ ਲੌਦੀਮਾਜ਼ਰਾ ਅਤੇ ਸੂਬਾਈ ਮੀਤ ਪ੍ਰਧਾਨ ਬੀ.ਐਸ.ਸੈਣੀ ਵਲੋਂ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ, ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ...
ਘਨੌਲੀ, 28 ਨਵੰਬਰ (ਜਸਵੀਰ ਸਿੰਘ ਸੈਣੀ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਮੌਕੇ ਸੁਖਿੰਦਰਪਾਲ ਸਿੰਘ ਬੌਬੀ ਬੋਲਾ ਕੇਸਰਪਾਲਜ ਵਾਲਿਆਂ ਵਲੋਂ ਸ਼ੁਰੂ ਕੀਤੀ ਗਈ ਹਰਿਆਵਲ ਲਹਿਰ ਤਹਿਤ ਕਸਬੇ ਦੇ ਪਿੰਡ ਬੇਗਮਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ...
ਘਨੌਲੀ, 28 ਨਵੰਬਰ (ਜਸਵੀਰ ਸਿੰਘ ਸੈਣੀ)-ਕੁਦਰਤ ਕੇ ਸਭ ਬੰਦੇ ਸੰਸਥਾ ਦੇ ਪ੍ਰਧਾਨ ਵਿੱਕੀ ਧੀਮਾਨ ਦੀ ਅਗਵਾਈ ਵਿਚ ਨੂੰ ਹੋ ਕਲੋਨੀ ਥਰਮਲ ਪਲਾਂਟ ਮਾਰਕੀਟ ਕੋਲ ਦਸ਼ਮੇਸ਼ ਮਾਰਗ ਜਲਦੀ ਠੀਕ ਕਰਨ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਵਿੱਕੀ ਧੀਮਾਨ ...
ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਮਕੜੌਨਾ ਖ਼ੁਰਦ ਵਿਖੇ ਸ਼ਹੀਦ ਬਾਬਾ ਬਲਾਕਾ ਸਿੰਘ ਜੀ ਯਾਦਗਾਰੀ ਦੰਗਲ ਐਂਡ ਸਪੋਰਟਸ ਕਮੇਟੀ (ਰਜਿ:), ਪ੍ਰਵਾਸੀ ਭਾਰਤੀਆਂ, ਸਮੂਹ ਗਰਾਮ ਪੰਚਾਇਤ ਵਲੋਂ ਸ਼ਹੀਦ ਬਾਬਾ ਬਲਾਕਾ ਸਿੰਘ ਦੀ ਯਾਦ ਨੂੰ ...
ਘਨੌਲੀ, 28 ਨਵੰਬਰ (ਜਸਵੀਰ ਸਿੰਘ ਸੈਣੀ)-ਨੇੜਲੇ ਇਤਿਹਾਸਕ ਪਿੰਡ ਚੱਕ ਢੇਰਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਯੂਥ ਕਲੱਬ ਚੱਕ ਢੇਰਾ ਵਲੋਂ ਗ੍ਰਾਮ ਪੰਚਾਇਤ ਚੱਕ ਢੇਰਾਂ ਦੇ ਸਹਿਯੋਗ ਨਾਲ 22ਵਾਂ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਪ੍ਰਬੰਧਕਾਂ ਨੇ ਦੱਸਿਆ ਕਿ ...
ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਰਵਿੰਦਰਪਾਲ ਸ਼ਰਮਾ ਦੀ ਅਗਵਾਈ 'ਚ ਦੋ ਦਿਨਾਂ ਤਿੰਨ ...
ਬਨੂੜ, 28 ਨਵੰਬਰ (ਭੁਪਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਈਆਂ ਜਾ ਰਹੀਆਂ 66ਵੀਆਂ ਸਕੂਲ ਖੇਡਾਂ 'ਚ ਸਟੇਟ ਰੈਸਲਿੰਗ ਚੈਂਪੀਅਨਸ਼ਿਪ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੂਟਾ ਸਿੰਘ ਵਾਲਾ ਸਕੂਲ ਦੇ ਵਿਦਿਆਰਥੀਆਂ ਨੇ ਅੰਮਿ੍ਤਸਰ ਵਿਖੇ ਹੋਈਆਂ ...
ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਵਲੋਂ ਇਕ ਪਾਸੇ ਤਾਂ ਸ਼ਹਿਰ ਨੂੰ ਸਵੱਛਤਾ ਮੁਹਿੰਮ 'ਚ ਮੋਹਰੀ ਬਣਾਉਣ ਤੇ ਗੰਦਗੀ ਨਾਲ ਫੈਲ ਰਹੀਆਂ ਬਿਮਾਰੀਆਂ ਤੋਂ ਮੁਕਤ ਕਰਨ ਲਈ ਸ਼ਹਿਰ 'ਚ ਸਵੱਛ ਭਾਰਤ ਮੁਹਿੰਮ ਦਾ ਜ਼ੋਰਾਂ-ਸ਼ੋਰਾਂ ਨਾਲ ਢੰਡੋਰਾ ਪਿੱਟਿਆ ਜਾ ...
ਪਾਤੜਾਂ, 28 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸ਼ਹਿਰ 'ਚ ਪਲਾਟਾਂ 'ਚ ਮਿੱਟੀ ਦੀ ਭਰਤ ਪਾ ਰਹੇ ਟਰੈਕਟਰ-ਟਰਾਲੀ ਚਾਲਕਾਂ 'ਤੇ ਪ੍ਰਦੂਸ਼ਣ ਫੈਲਾਉਣ ਦਾ ਦੋਸ਼ ਲਾਉਂਦਿਆਂ ਇਨ੍ਹਾਂ ਟਰਾਲੀਆਂ ਨੂੰ ਘੇਰ ਲਿਆ ਤੇ ਦੁਰਘਟਨਾ ਦਾ ਕਾਰਨ ਬਣਨ ਸਮੇਤ ਹੋਰ ਮੁਸ਼ਕਲਾਂ ਦਾ ...
ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਨਰੇਸ਼ ਕੁਮਾਰ ਦੁੱਗਲ ਨੂੰ 24 ਨੰਬਰ ਫਾਟਕ ਮਾਰਕੀਟ ਐਸੋਸੀਏਸ਼ਨ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ...
ਪਟਿਆਲਾ, 28 ਨਵੰਬਰ (ਮਨਦੀਪ ਸਿੰਘ ਖਰÏੜ)-ਪਿਛਲੇ ਮਹੀਨਿਆਂ ਤੋਂ ਅਰਬਨ ਅਸਟੇਟ ਇਲਾਕੇ 'ਚ ਰਾਹਗੀਰਾਂ ਤੋਂ ਮੋਬਾਈਲ, ਚੈਨ ਦੀ ਝਪਟਮਾਰੀ ਤੇ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਡੀ.ਐੱਸ.ਪੀ. ਸਿਟੀ-2 ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ 'ਚ ਥਾਣਾ ਅਰਬਨ ...
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕÏਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ 'ਚ ਇਕ ਨÏਜਵਾਨ ਦੀ ਮÏਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ 'ਚ ਜੇਰੇ ਇਲਾਜ ਹਨ | ...
ਢੇਰ, 28 ਨਵੰਬਰ (ਸ਼ਿਵ ਕੁਮਾਰ ਕਾਲੀਆ)-ਸੀ. ਪੀ. ਆਈ. ਐਮ. ਦੇ ਜ਼ਿਲ੍ਹਾ ਸਕੱਤਰ ਕਾਮਰੇਡ ਸੁਰਜੀਤ ਸਿੰਘ ਢੇਰ, ਸੀ. ਪੀ. ਆਈ. ਦੇ ਜ਼ਿਲ੍ਹਾ ਸਕੱਤਰ ਕਾਮਰੇਡ ਦਵਿੰਦਰ ਕੁਮਾਰ ਨੰਗਲੀ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਪੁਲਿਸ ...
ਰੂਪਨਗਰ, 28 ਨਵੰਬਰ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ 'ਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਵੱਖ-ਵੱਖ ਵਰਗਾਂ ਲਈ ਚਲਾਈਆਂ ਜਾ ਰਹੀਆਂ ਪੈਨਸ਼ਨ ਤੇ ਵਿੱਤੀ ...
ਨੂਰਪੁਰ ਬੇਦੀ, 28 ਨਵੰਬਰ (ਰਾਜੇਸ਼ ਚੌਧਰੀ)-ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਦੇ ਵਿਦਿਆਰਥੀਆਂ ਵਲੋਂ ਅੱਜ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਵਿੱਦਿਅਕ ਟੂਰ ਲਗਾਇਆ ਗਿਆ, ਜਿਸ ਵਿਚ ਸਕੂਲ ਦੇ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ...
ਨੰਗਲ, 28 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਵਸ ਅੱਜ ਪੀ.ਏ.ਸੀ. ਐਲ ਅਤੇ ਪੀ.ਐਨ.ਐਫ.ਸੀ. ਦੀਆਂ ਸੰਗਤਾਂ ਵਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX