ਤਾਜਾ ਖ਼ਬਰਾਂ


ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  22 minutes ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  28 minutes ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  about 1 hour ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  about 1 hour ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  about 3 hours ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  about 3 hours ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  about 4 hours ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  about 5 hours ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  about 5 hours ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  about 5 hours ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  about 5 hours ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  about 5 hours ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  about 5 hours ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  about 5 hours ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  about 5 hours ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  about 6 hours ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  about 6 hours ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  about 6 hours ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  about 7 hours ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  about 7 hours ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਭਾਰਤੀ ਤੇ ਜਾਪਾਨੀ ਪ੍ਰਧਾਨ ਮੰਤਰੀਆਂ ਵਿਚਕਾਰ ਵਫ਼ਦ ਪੱਧਰ ਦੀ ਗੱਲਬਾਤ ਸ਼ੁਰੂ
. . .  about 7 hours ago
ਨਵੀਂ ਦਿੱਲੀ. 20 ਮਾਰਚ- ਆਪਣੇ ਭਾਰਤ ਦੌਰੇ ’ਤੇ ਇੱਥੇ ਪਹੁੰਚੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੈਦਰਾਬਾਦ ਹਾਊਸ ਵਿਚ ਮੁਲਾਕਾਤ ਕੀਤੀ। ਇੱਥੇ ਦੋਹਾਂ ਦੇਸ਼ਾਂ ਦੇ....
ਕਿਸਾਨਾਂ ਵਲੋਂ ਮਹਾਪੰਚਾਇਤ ਜਾਰੀ
. . .  about 8 hours ago
ਨਵੀਂ ਦਿੱਲੀ, 20 ਮਾਰਚ- ਦਿੱਲੀ ਦੇ ਰਾਮਲੀਲਾ ਮੈਦਾਨ ’ਚ ਕਿਸਾਨ ਵਲੋਂ ਮਹਾਪੰਚਾਇਤ ਜਾਰੀ ਹੈ। ਇੱਥੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨੀ...
ਤੇਜ਼ਧਾਰ ਹਥਿਆਰ ਨਾਲ ਬਜ਼ੁਰਗ ਦਾ ਕਤਲ
. . .  about 8 hours ago
ਮਹਿਮਾ ਸਰਜਾ, 20 ਮਾਰਚ (ਰਾਮਜੀਤ ਸ਼ਰਮਾ, ਬਲਦੇਵ ਸੰਧੂ)- ਬੀਤੀ ਸ਼ਾਮ ਤੇਜ਼ਧਾਰ ਹਥਿਆਰ ਨਾਲ ਇਕ ਬਜ਼ੁਰਗ ਦਾ ਕਤਲ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਸਿਵੀਆਂ ਦਾ 75 ਸਾਲਾ ਬਜ਼ੁਰਗ ਸੁਖਦੇਵ ਸਿੰਘ ਜੋ ਕਿ ਭਾਈ ਜੀਤਾ ਗੁਰਦੁਆਰਾ ਸਾਹਿਬ ਕੋਠੇ ਨਾਥੀਆਣਾ ਵਿਖੇ ਪਿਛਲੇ 8 ਮਹੀਨਿਆਂ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਪਟਿਆਲਾ / ਫ਼ਤਹਿਗੜ੍ਹ ਸਾਹਿਬ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਵੱਡੀ ਗਿਣਤੀ 'ਚ ਗੁਰੂ ਘਰ ਨਤਮਸਤਕ

ਪਟਿਆਲਾ, 28 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਤੇ ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ਸ਼ਰਧਾਲੂਆਂ ਨੇ ਗੁਰਦੁਆਰਾ ਸਾਹਿਬਾਨ ਵਿਖੇ ਮੱਥਾ ਟੇਕਿਆ | ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਤੇ ਗੁਰਦੁਆਰਾ ਸਾਹਿਬ ਮੋਤੀ ਬਾਗ਼ ਵਿਖੇ ਸ਼ਰਧਾਲੂਆਂ ਵਲੋਂ ਆਈ ਸੰਗਤ ਨੂੰ ਸ਼ਰਧਾ ਪੂਰਵਕ ਲੰਗਰ ਛਕਾਇਆ ਗਿਆ | ਅੱਜ ਹੀ ਪੰਚਮੀ ਦਾ ਦਿਹਾੜਾ ਹੋਣ ਕਾਰਨ ਸ਼ਰਧਾਲੂਆਂ ਨੇ ਸਰੋਵਰ 'ਚ ਇਸ਼ਨਾਨ ਵੀ ਕੀਤਾ | ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਅੱਜ ਦੇ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦੌਰਾਨ ਹੈੱਡਗ੍ਰੰਥੀ ਭਾਈ ਪ੍ਰਨਾਮ ਸਿੰਘ ਵਲੋਂ ਕੀਤੀ ਅਰਦਾਸ ਉਪਰੰਤ ਗਿਆਨੀ ਫੂਲਾ ਸਿੰਘ ਨੇ ਮੁਖਵਾਕ ਲਿਆ ਤੇ ਹਜ਼ੂਰੀ ਰਾਗੀ ਭਾਈ ਭਗਵੰਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਢਾਡੀ ਜਥਿਆਂ 'ਚ ਭਾਈ ਗੁਰਪਿਆਰ ਸਿੰਘ ਜੌਹਰ, ਭਾਈ ਬਲਦੇਵ ਸਿੰਘ ਲੌਂਗੋਵਾਲ, ਭਾਈ ਲਖਵਿੰਦਰ ਸਿੰਘ ਪਾਰਸ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਹਰਪ੍ਰੀਤ ਸਿੰਘ ਮਸਤਾਨਾ, ਭਾਈ ਗੁਰਜੀਤ ਸਿੰਘ ਮੰਡੇਰ, ਭਾਈ ਗੁਰਦਿਆਲ ਸਿੰਘ ਸਨੌਰ ਤੇ ਆਯੋਜਿਤ ਕਵੀ ਦਰਬਾਰ 'ਚ ਭਾਈ ਬਲਬੀਰ ਸਿੰਘ ਬੱਲ, ਭਾਈ ਹਰਨੇਕ ਸਿੰਘ ਵਡਾਲੀ, ਭਾਈ ਅਵਤਾਰ ਸਿੰਘ ਤਾਰੀ, ਭਾਈ ਬਲਬੀਰ ਸਿੰਘ ਕੋਮਲ, ਬੀਬੀ ਗੁਰਮੀਤ ਕੌਰ ਪਾਉਂਟਾ ਸਾਹਿਬ ਵਾਲੇ, ਬੀਬੀ ਅਮਨਦੀਪ ਕੌਰ ਪਾਉਂਟਾ ਸਾਹਿਬ ਵਾਲੇ, ਭਾਈ ਅਜੀਤ ਸਿੰਘ ਰਤਨ, ਭਾਈ ਗੁਰਦੀਪ ਸਿੰਘ ਭੈਣੀ ਜੱਸਾ, ਬੀਬੀ ਮਨਜੀਤ ਕੌਰ ਪਹੁਵਿੰਡ, ਬੀਬੀ ਪਰਵਿੰਦਰ ਕੌਰ ਪਟਿਆਲਾ, ਕਵੀ ਹੀਰਾ ਸਿੰਘ ਕਮਲਾ ਤੋਂ ਇਲਾਵਾ ਢਾਡੀਆਂ ਜਥਿਆਂ 'ਚ ਭਾਈ ਸ਼ੀਤਲ ਸਿੰਘ ਮਿਸ਼ਰਾ, ਢਾਡੀ ਗੁਰਜੀਤ ਸਿੰਘ ਮੰਡੇਰ, ਢਾਡੀ ਭਾਈ ਲਖਵਿੰਦਰ ਸਿੰਘ ਪਾਰਸ, ਢਾਡੀ ਭਾਈ ਲਖਵਿੰਦਰ ਸਿੰਘ (ਬੀ.ਏ.) ਆਦਿ ਨੇ ਧਾਰਮਿਕ ਤੇ ਇਤਿਹਾਸਕ ਵਾਰਾਂ ਰਾਹੀਂ ਸੰਗਤਾਂ 'ਚ ਧਰਮ ਪ੍ਰਤੀ ਦਿ੍ੜ੍ਹਤਾ ਪੈਦਾ ਕੀਤੀ | ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਨਾਲ ਸੰਗਤਾਂ ਨੂੰ ਜਾਣੂ ਕਰਵਾਇਆ | ਦੱਸਿਆ ਗਿਆ ਕਿ ਦੇਸ਼ ਦੇ ਸੱਭਿਆਚਾਰ, ਕਦਰਾਂ ਕੀਮਤਾਂ ਨੂੰ ਬਚਾਉਣ ਦੇ ਨਾਲ ਹਿੰਦੂ ਕਸ਼ਮੀਰੀ ਪੰਡਤਾਂ ਦੀ ਪੁਕਾਰ 'ਤੇ ਧਰਮ ਦੀ ਰਾਖੀ ਲਈ ਗੁਰੂ ਸਾਹਿਬ ਨੇ ਆਪਣੀ ਅਦੁੱਤੀ ਸ਼ਹਾਦਤ ਦਿੱਤੀ | ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਕੱਤਰ ਪਰਮਜੀਤ ਸਿੰਘ ਸਰੋਆ, ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਇੰਦਰਜੀਤ ਸਿੰਘ ਗਿੱਲ, ਮੀਤ ਮੈਨੇਜਰ ਗੁਰਮੀਤ ਸਿੰਘ ਸੁਨਾਮ, ਜੋਗਿੰਦਰ ਸਿੰਘ ਪੰਛੀ, ਸਾਬਕਾ ਮੈਨੇਜਰ ਸੁਖਵਿੰਦਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ |
33 ਪ੍ਰਾਣੀਆਂ ਨੇ ਲਈ ਅੰਮਿ੍ਤ ਦੀ ਦਾਤ- ਗੁਰਦੁਆਰਾ ਸਾਹਿਬ ਵਿਖੇ ਪੰਚਮੀ ਤੇ ਸ਼ਹੀਦੀ ਦਿਹਾੜੇ 'ਤੇ 33 ਦੇ ਕਰੀਬ ਪ੍ਰਾਣੀਆਂ ਨੇ ਪੰਜ ਪਿਆਰਿਆਂ ਪਾਸੋਂ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ | ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਨ ਵਾਲਿਆਂ 'ਚ ਨੌਜਵਾਨ, ਔਰਤਾਂ ਤੇ ਬਜ਼ੁਰਗ ਸ਼ਾਮਲ ਸਨ | ਇਸ ਮੌਕੇ ਪੰਜ ਪਿਆਰਿਆਂ ਨੇ ਅੰਮਿ੍ਤ ਦੀ ਦਾਤ ਹਾਸਲ ਕਰਨ ਵਾਲਿਆਂ ਨੂੰ ਗੁਰੂ ਆਸ਼ੇ ਅਨੁਸਾਰ ਚੱਲਣ ਤੇ ਸ਼ਬਦ ਗੁਰੂ ਨੂੰ ਧਾਰਨ ਕਰਨ ਦੀ ਪ੍ਰੇਰਨਾ ਦਿੱਤੀ |
ਸ੍ਰੀ ਗੁਰੂ ਤੇਗ ਬਹਾਦਰ ਜੀੇ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ
ਬਹਾਦਰਗੜ੍ਹ, (ਕੁਲਵੀਰ ਸਿੰਘ ਧਾਲੀਵਾਲ)-ਬਹਾਦਰਗੜ੍ਹ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨÏਵੀਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਬੜੀ ਸ਼ਰਧਾ ਤੇ ਸਤਿਕਾਰ ਨਾਲ ਕਰਵਾਏ ਗਏ¢ ਗੁਰਮਤਿ ਸਮਾਗਮ ਦÏਰਾਨ ਵੱਖ-ਵੱਖ ਰਾਗੀ ਜਥਿਆਂ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ¢ ਇਹ ਗੁਰਮਤਿ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਸੰਗੀਤ ਤੇ ਗੁਰਮਤਿ ਸੰਗੀਤ ਚੇਅਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਕਰਵਾਇਆ ਗਿਆ¢ ਜਿਸ 'ਚ ਅੰਤਿ੍ੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਕਮੇਟੀ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸੰਬੰਧੀ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ | ਇਸ ਮÏਕੇ ਬਾਬਾ ਬਲਬੀਰ ਸਿੰਘ ਕਾਰ ਸੇਵਾ ਵਾਲੇ, ਜਸਵੀਰ ਸਿੰਘ, ਮੈਨੇਜਰ ਸੁਰਜੀਤ ਸਿੰਘ, ਭਾਈ ਅਵਤਾਰ ਸਿੰਘ ਹੈੱਡ ਗ੍ਰੰਥੀ, ਅਵਤਾਰ ਸਿੰਘ, ਕੁਲਵਿੰਦਰ ਸਿੰਘ ਆਦਿ ਮÏਜੂਦ ਸਨ¢

ਕਸਬਾ ਸ਼ੁਤਰਾਣਾ ਨੇੜੇ ਵਾਪਰੇ ਸੜਕ ਹਾਦਸੇ 'ਚ ਨÏਜਵਾਨ ਦੀ ਮÏਤ

ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕÏਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ 'ਚ ਇਕ ਨÏਜਵਾਨ ਦੀ ਮÏਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ 'ਚ ਜੇਰੇ ਇਲਾਜ ਹਨ | ...

ਪੂਰੀ ਖ਼ਬਰ »

ਮੋਬਾਈਲ ਤੇ ਵਾਹਨ ਚੋਰੀ ਕਰਨ ਵਾਲੇ ਗਿ੍ਫ਼ਤਾਰ

ਪਟਿਆਲਾ, 28 ਨਵੰਬਰ (ਮਨਦੀਪ ਸਿੰਘ ਖਰÏੜ)-ਪਿਛਲੇ ਮਹੀਨਿਆਂ ਤੋਂ ਅਰਬਨ ਅਸਟੇਟ ਇਲਾਕੇ 'ਚ ਰਾਹਗੀਰਾਂ ਤੋਂ ਮੋਬਾਈਲ, ਚੈਨ ਦੀ ਝਪਟਮਾਰੀ ਤੇ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਡੀ.ਐੱਸ.ਪੀ. ਸਿਟੀ-2 ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ 'ਚ ਥਾਣਾ ਅਰਬਨ ...

ਪੂਰੀ ਖ਼ਬਰ »

ਹੈਰੋਇਨ ਸਣੇ ਇਕ ਗਿ੍ਫ਼ਤਾਰ

ਰਾਜਪੁਰਾ, 28 ਨਵੰਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਉਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ਇੰਸਪੈਕਟਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦੀਵੇ ਥੱਲੇ ਹਨੇਰਾ- ਸਵੱਛਤਾ ਦੇ ਦਾਅਵੇ ਕਰਨ ਵਾਲੇ ਨਿਗਮ ਦੇ ਆਪਣੇ ਦਫ਼ਤਰ ਦੀਆਂ ਜੜ੍ਹਾਂ 'ਚੋਂ ਲੰਘਦੀ ਜੈਕਬ ਡਰੇਨ 'ਚ ਗੰਦਗੀ ਦੀ ਭਰਮਾਰ

ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਵਲੋਂ ਇਕ ਪਾਸੇ ਤਾਂ ਸ਼ਹਿਰ ਨੂੰ ਸਵੱਛਤਾ ਮੁਹਿੰਮ 'ਚ ਮੋਹਰੀ ਬਣਾਉਣ ਤੇ ਗੰਦਗੀ ਨਾਲ ਫੈਲ ਰਹੀਆਂ ਬਿਮਾਰੀਆਂ ਤੋਂ ਮੁਕਤ ਕਰਨ ਲਈ ਸ਼ਹਿਰ 'ਚ ਸਵੱਛ ਭਾਰਤ ਮੁਹਿੰਮ ਦਾ ਜ਼ੋਰਾਂ-ਸ਼ੋਰਾਂ ਨਾਲ ਢੰਡੋਰਾ ਪਿੱਟਿਆ ਜਾ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਸਾਡਾ ਮੁਢਲਾ ਫਰਜ਼-ਦੁੱਗਲ

ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਨਰੇਸ਼ ਕੁਮਾਰ ਦੁੱਗਲ ਨੂੰ 24 ਨੰਬਰ ਫਾਟਕ ਮਾਰਕੀਟ ਐਸੋਸੀਏਸ਼ਨ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ...

ਪੂਰੀ ਖ਼ਬਰ »

ਪਿੰਡ ਚੁਨਾਗਰਾ ਦੇ ਲੋਕਾਂ ਨੇ ਮਿੱਟੀ ਦੀਆਂ ਟਰਾਲੀਆਂ ਨੂੰ ਘੇਰ ਕੇ ਕੀਤੀ ਨਾਅਰੇਬਾਜ਼ੀ

ਪਾਤੜਾਂ, 28 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸ਼ਹਿਰ 'ਚ ਪਲਾਟਾਂ 'ਚ ਮਿੱਟੀ ਦੀ ਭਰਤ ਪਾ ਰਹੇ ਟਰੈਕਟਰ-ਟਰਾਲੀ ਚਾਲਕਾਂ 'ਤੇ ਪ੍ਰਦੂਸ਼ਣ ਫੈਲਾਉਣ ਦਾ ਦੋਸ਼ ਲਾਉਂਦਿਆਂ ਇਨ੍ਹਾਂ ਟਰਾਲੀਆਂ ਨੂੰ ਘੇਰ ਲਿਆ ਤੇ ਦੁਰਘਟਨਾ ਦਾ ਕਾਰਨ ਬਣਨ ਸਮੇਤ ਹੋਰ ਮੁਸ਼ਕਲਾਂ ਦਾ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਪ੍ਰਤਿਭਾ ਨਿਖਾਰਨ ਲਈ ਮੁਕਾਬਲੇ ਜ਼ਰੂਰੀ-ਹਰਿੰਦਰ ਕੌਰ

ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਰਵਿੰਦਰਪਾਲ ਸ਼ਰਮਾ ਦੀ ਅਗਵਾਈ 'ਚ ਦੋ ਦਿਨਾਂ ਤਿੰਨ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ 'ਚ ਬੂਟਾ ਸਿੰਘ ਵਾਲਾ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ

ਬਨੂੜ, 28 ਨਵੰਬਰ (ਭੁਪਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਈਆਂ ਜਾ ਰਹੀਆਂ 66ਵੀਆਂ ਸਕੂਲ ਖੇਡਾਂ 'ਚ ਸਟੇਟ ਰੈਸਲਿੰਗ ਚੈਂਪੀਅਨਸ਼ਿਪ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੂਟਾ ਸਿੰਘ ਵਾਲਾ ਸਕੂਲ ਦੇ ਵਿਦਿਆਰਥੀਆਂ ਨੇ ਅੰਮਿ੍ਤਸਰ ਵਿਖੇ ਹੋਈਆਂ ...

ਪੂਰੀ ਖ਼ਬਰ »

'ਅਡੋਲਸੈਂਸ ਐਜੂਕੇਸ਼ਨ ਪ੍ਰੋਗਰਾਮ' ਤਹਿਤ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਸਿਖਲਾਈ ਕਰਵਾਈ

ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)- ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ ਦੀ ਅਗਵਾਈ 'ਚ 'ਅਡੋਲਸੈਂਸ ਐਜੂਕੇਸ਼ਨ ...

ਪੂਰੀ ਖ਼ਬਰ »

ਸਰਕਾਰੀ ਮਹਿੰਦਰਾ ਕਾਲਜ 'ਚ ਖ਼ੂਨਦਾਨ ਕੈਂਪ ਲਗਾਇਆ

ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)- ਸਰਕਾਰੀ ਮਹਿੰਦਰਾ ਕਾਲਜ ਵਿਖੇ ਪਿ੍ੰਸੀਪਲ ਡਾ. ਸਿਮਰਤ ਕੌਰ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਐਚ.ਡੀ.ਐਫ.ਸੀ. ਬੈਂਕ ਦੇ ਸਹਿਯੋਗ ਨਾਲ ਸਾਲਾਨਾ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਵਿਚ ...

ਪੂਰੀ ਖ਼ਬਰ »

ਜਗਜੀਤ ਸਿੰਘ ਦਰਦੀ ਪ੍ਰੈੱਸ ਐਕਰੀਡੇਸ਼ਨ ਕਮੇਟੀ ਦੇ ਚੇਅਰਮੈਨ ਬਣੇ

ਪਟਿਆਲਾ, 28 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਤੇ ਚੰਡੀਗੜ੍ਹ ਦੇ ਗਵਰਨਰ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਵਲੋਂ ਹੁਕਮ ਜਾਰੀ ਕਰਕੇ ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਪਦਮਸ੍ਰੀ ਜਗਜੀਤ ਸਿੰਘ ਦਰਦੀ ਨੂੰ ਪੈੱ੍ਰਸ ਐਕਰੀਡੇਸ਼ਨ ਕਮੇਟੀ ਚੰਡੀਗੜ੍ਹ ਦਾ ਚੇਅਰਮੈਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਰਪੰਚਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਨਹੀਂ ਕਰਾਂਗੇ ਬਰਦਾਸ਼ਤ- ਸੰਜੀਵ ਸ਼ਰਮਾ ਕਾਲੂ

ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਅÏਲਖ)- ਪੰਜਾਬ ਸਰਕਾਰ ਵਲੋਂ ਅਫ਼ਸਰ ਸ਼ਾਹੀ ਰਾਹੀਂ ਲੋਕਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਜਿਸ ਦੀ ਸਭ ਤੋਂ ਵੱਡੀ ਉਦਾਹਰਨ ਲੰਘੇ ਦਿਨੀਂ ਨਾਭਾ ਦੇ ਪਿੰਡ ਕੈਦੁਪੁਰ ਦੇ ਸਰਪੰਚ ਦੀਦਾਰ ਸਿੰਘ ਦੀ ਖ਼ੁਦਕੁਸ਼ੀ ਤੋਂ ਮਿਲਦੀ ਹੈ | ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀ ਗੁਰਮਤਿ ਮੁਕਾਬਲਿਆਂ 'ਚ ਰਹੇ ਜੇਤੂ

ਦੇਵੀਗੜ੍ਹ, 28 ਨਵੰਬਰ (ਰਾਜਿੰਦਰ ਸਿੰਘ ਮÏਜੀ)- ਬੀਤੇ ਦਿਨ ਸਤਨਾਮ ਸਰਬ ਕਲਿਆਣ ਟਰੱਸਟ ਵਲੋਂ ਗੁਰਮਤਿ ਮੁਕਾਬਲੇ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਕਰਵਾਏ ਗਏ ਜਿਸ ਵਿਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮੜਾ ਨੇੜੇ ਦੇਵੀਗੜ੍ਹ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੈਡੀਕਲ ਕੈਂਪ

ਰਾਜਪੁਰਾ, 28 ਨਵੰਬਰ (ਜੀ.ਪੀ. ਸਿੰਘ)-ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਈ ਅਬਰਿੰਦਰ ਸਿੰਘ ਕੰਗ ਦੀ ਰਹਿਨੁਮਾਈ 'ਚ ਦਾਤਾਰ ਸਿੰਘ ਭਾਟੀਆ ਤੇ ਇਕਬਾਲ ਸਿੰਘ ਸੱਭਰਵਾਲ ਦੀ ਦੇਖ-ਰੇਖ 'ਚ ਸਿਹਤ ਨਿਰੀਖਣ ਕੈਂਪ ਲਗਾਇਆ ਗਿਆ | ਜਿਸ 'ਚ ਛਾਤੀ ਦੇ ਰੋਗਾਂ ਦੇ ਮਾਹਿਰ ...

ਪੂਰੀ ਖ਼ਬਰ »

ਵਿਧਾਇਕ ਕੋਹਲੀ ਦੀ ਅਗਵਾਈ 'ਚ ਇੰਜ. ਗਿੱਲ ਵਲੋਂ ਚੋਣ ਪ੍ਰਚਾਰ

ਪਟਿਆਲਾ, 28 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਦੇ ਨਜ਼ਦੀਕੀ ਇੰਜ. ਮੁਖਤਿਆਰ ਸਿੰਘ ਗਿੱਲ ਵਲੋਂ ਗੁਜਰਾਤ ਵਿਖੇ ਚੋਣ ਕੀਤਾ ਜਾ ਰਿਹਾ ਹੈ | ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਇਕ ਕੋਹਲੀ ...

ਪੂਰੀ ਖ਼ਬਰ »

ਚਹਿਲ ਕਾਲਜ ਕਲਿਆਣ ਦੇ ਵਿਦਿਆਰਥੀਆਂ ਵਲੋਂ ਅੰਤਰ ਕਾਲਜ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਅÏਲਖ)-ਪੰਜਾਬੀ ਯੂਨੀਵਰਸਿਟੀ ਵਲੋਂ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਿਖੇ ਕਰਵਾਏ ਸਾਫ਼ਟ ਤੇ ਬੇਸਬਾਲ ਦੇ ਅੰਤਰ ਕਾਲਜ ਮੁਕਾਬਲਿਆਂ 'ਚ ਵਧੀਆ ਪ੍ਰਦਰਸ਼ਨ ਕਰਦਿਆਂ ਰਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਮਨਾਇਆ

ਸਮਾਣਾ, 28 ਨਵੰਬਰ (ਸਾਹਿਬ ਸਿੰਘ)-ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਪਾਤਸ਼ਾਹੀ ਨੌਵੀਂ ਦੇ ਸ਼ਹੀਦੀ ਦਿਹਾੜੇ ਮੌਕੇ ਵਿਸ਼ਾਲ ਸਮਾਗਮ ਕੀਤਾ ਗਿਆ | ਖੁੱਲੇ੍ਹ ਪੰਡਾਲ 'ਚ ਸਜਾਏ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੈਮੀਨਾਰ

ਪਟਿਆਲਾ, 28 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ 'ਚ ਸਥਾਪਤ ਗੁਰੂ ਗੋਬਿੰਦ ਸਿੰਘ ਚੇਅਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ 'ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤਅਤੇ ਮਨੁੱਖੀ ...

ਪੂਰੀ ਖ਼ਬਰ »

ਦਿੱਲੀ ਤੋਂ ਅਨੰਦਪੁਰ ਸਾਹਿਬ ਜਾ ਰਹੀ ਸੀਸ ਮਾਰਗ ਯਾਤਰਾ ਦਾ ਬਨੂੜ ਖੇਤਰ 'ਚ ਥਾਂ-ਥਾਂ ਸਵਾਗਤ

ਬਨੂੜ, 28 ਨਵੰਬਰ (ਭੁਪਿੰਦਰ ਸਿੰਘ)-ਜ਼ੀਰਕਪੁਰ ਦੀ ਗੰਗਾ ਨਰਸਰੀ ਦੇ ਮਾਲਕ ਭਾਈ ਮਨਜੀਤ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਈ ਜਾ ਰਹੀ 12ਵੀਂ ...

ਪੂਰੀ ਖ਼ਬਰ »

ਵਿਧਾਇਕ ਦੇਵ ਮਾਨ ਨੇ ਲੋਕਾਂ ਦੀਆਂ ਸੁਣਿਆਂ ਮੁਸ਼ਕਲਾਂ

ਨਾਭਾ, 28 ਨਵੰਬਰ (ਜਗਨਾਰ ਸਿੰਘ ਦੁਲੱਦੀ)-ਰਿਜ਼ਰਵ ਹਲਕਾ ਨਾਭਾ ਨਿਵਾਸੀਆਂ ਦੀਆਂ ਹਰ ਮੁਸ਼ਕਲਾਂ ਦਾ ਹੱਲ ਪਹਿਲ ਦੇ ਅਧਾਰ 'ਤੇ ਕੀਤਾ ਜਾਵੇਗਾ | ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਕੋ-ਇਕ ...

ਪੂਰੀ ਖ਼ਬਰ »

ਗੁਰਦੁਆਰਾ ਰੋਹਟਾ ਸਾਹਿਬ ਵਿਖੇ ਸਾਲਾਨਾ ਸਮਾਗਮ ਦÏਰਾਨ ਖ਼ੂਨਦਾਨ ਕੈਂਪ ਲਗਾਇਆ

ਨਾਭਾ, 28 ਨਵੰਬਰ (ਕਰਮਜੀਤ ਸਿੰਘ)- ਨÏਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮÏਕੇ ਇਤਿਹਾਸਕ ਗੁਰਦੁਆਰਾ ਸਾਹਿਬ ਪਿੰਡ ਰੋਹਟਾ ਸਾਹਿਬ ਵਿਖੇ ਕਰਵਾਏ ਸਲਾਨਾ ਸਮਾਗਮ ਦÏਰਾਨ ਮਨੁੱਖਤਾ ਦੀ ਸੇਵਾ ਲਈ ਮਿਸ਼ਨ ਲਾਲੀ ਤੇ ਹਰਿਆਲੀ ਵਲੋਂ ਵਿਸ਼ਾਲ ...

ਪੂਰੀ ਖ਼ਬਰ »

ਬੱਚਿਆਂ ਦਾ ਵਿੱਦਿਅਕ ਟੂਰ ਲਗਾਇਆ

ਭਾਦਸੋਂ, 28 ਨਵੰਬਰ (ਪ੍ਰਦੀਪ ਦੰਦਰਾਲਾ)-ਸਰਕਾਰੀ ਐਲੀਮੈਂਟਰੀ ਸਕੂਲ ਰਾਮਪੁਰ ਸਾਹੀਵਾਲ ਵਿਖੇ ਬੱਚਿਆਂ ਦੇ ਮਾਤਾ-ਪਿਤਾ ਦੀ ਸਹਿਮਤੀ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਭਾਦਸੋਂ-2 ਜਗਜੀਤ ਸਿੰਘ ਦੀ ਪ੍ਰਵਾਨਗੀ ਨਾਲ ਬੱਚਿਆਂ ਦਾ ਇਕ ਦਿਨਾਂ ਵਿੱਦਿਅਕ ਟੂਰ ...

ਪੂਰੀ ਖ਼ਬਰ »

ਗਰੂ ਤੇਗ ਬਹਾਦਰ ਸਕੂਲ 'ਚ ਸ਼ਹੀਦੀ ਦਿਹਾੜੇ ਮੌਕੇ ਸਮਾਗਮ

ਪਾਤੜਾਂ, 28 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਗੁਰੂ ਤੇਗ ਬਹਾਦਰ ਪਬਲਿਕ ਸਕੂਲ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਗੁਰੂ ਤੇਗ ਬਹਾਦਰ ਐਜੂਕੇਸ਼ਨ ਟਰੱਸਟ ਦੇ ਸਰਪ੍ਰਸਤ ਨਿਰਮਲ ਸਿੰਘ ਹਰਿਆਊ, ਚੇਅਰਮੈਨ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਸਮਾਗਮ

ਨਾਭਾ, 28 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸੰਸਾਰ ਦੇ ਇਤਿਹਾਸ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਦੀ ਵਿਲੱਖਣਤਾ ਇਸ ਗੱਲ ਵਿਚ ਹੈ ਕਿ ਕੁਰਬਾਨੀ ਆਪਣੇ ਲਈ ਨਹੀਂ, ਆਪਣੇ ਭਾਈਚਾਰੇ ਲਈ ਨਹੀਂ ਬਲਕਿ ਮਾਨਵਤਾ ਨੂੰ ਬਚਾਉਣ ਖ਼ਾਤਰ ਦਿੱਤੀ ਗਈ | ਉਪਰੋਕਤ ਵਿਚਾਰ ...

ਪੂਰੀ ਖ਼ਬਰ »

ਗੁਜਰਾਤ 'ਚ ਹਵਾ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ ਦੇ ਪੱਖ 'ਚ-ਹਡਾਣਾ

ਦੇਵੀਗੜ੍ਹ, 28 ਨਵੰਬਰ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਬੀ.ਸੀ. ਵਿੰਗ ਪੰਜਾਬ ਦੇ ਪ੍ਰਧਾਨ ਰਣਜੋਧ ਸਿੰਘ ਹਡਾਣਾ ਨੇ ਕਿਹਾ ਹੈ ਕਿ ਗੁਜਰਾਤ ਵਿਚ ਹਵਾ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ ਦੇ ਪੱਖ ਵਿਚ ਹੈ | ਉਹ ਇਸ ਸਮੇਂ ਗੁਜਰਾਤ ਵਿਚ ਹੋਣ ਵਾਲੀਆਂ ਵਿਧਾਨ ਸਭਾ ...

ਪੂਰੀ ਖ਼ਬਰ »

ਸ਼ੁਮੇਰ ਸ਼ਰਮਾ ਬਣੇ ਬ੍ਰਾਹਮਣ ਸਭਾ ਕੁਲਾਰਾਂ ਦੇ ਪ੍ਰਧਾਨ

ਸਮਾਣਾ, 28 ਨਵੰਬਰ (ਸਾਹਿਬ ਸਿੰਘ)-ਪਿੰਡ ਕੁਲਾਰਾਂ ਦੀ ਬ੍ਰਾਹਮਣ ਸਭਾ ਤੇ ਬ੍ਰਾਹਮਣ ਧਰਮਸ਼ਾਲਾ ਦੀ ਅਹਿਮ ਬੈਠਕ ਹੋਈ ਜਿਸ 'ਚ ਬ੍ਰਾਹਮਣ ਸਭਾ ਅਤੇ ਬ੍ਰਾਹਮਣ ਧਰਮਸ਼ਾਲਾ ਦਾ ਸਰਬਸੰਮਤੀ ਨਾਲ ਸ਼ੁਮੇਰ ਸ਼ਰਮਾ ਨੂੰ ਪ੍ਰਧਾਨ ਚੁਣਿਆ ਗਿਆ, ਜਦੋਂ ਕਿ ਬਾਕੀ ਦੇ ਅਹੁਦੇਦਾਰਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਰਾਜਪੁਰਾ, 28 ਨਵੰਬਰ (ਜੀ ਪੀ ਸਿੰਘ)-ਅੱਜ ਸਥਾਨਕ ਸ਼ਹਿਰ ਤੇ ਨੇੜਲੇ ਖੇਤਰ ਦੇ ਪਿੰਡਾਂ 'ਚ ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਖੇਤਰ ਦੇ ਗੁਰਦੁਆਰਾ ਗੁਰੂ ਤੇਗ ਬਹਾਦਰ ਬਨੂੜ ਗੇਟ ਪੁਰਾਣਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਯੂਥ ਕਾਂਗਰਸ ਪਾਰਟੀ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਹੈ-ਸੰਜੀਵ ਸ਼ਰਮਾ ਕਾਲੂ

ਪਟਿਆਲਾ, 28 ਨਵੰਬਰ (ਗੁਰਵਿੰਦਰ ਸਿੰਘ ਔਲਖ)-ਜ਼ਿਲ੍ਹਾ ਯੂਥ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਨੇ ਗੱਲਬਾਤ ਦੌਰਾਨ ਆਖਿਆ ਕਿ ਜ਼ਿਲ੍ਹੇ 'ਚ ਯੂਥ ਕਾਂਗਰਸ ਪਾਰਟੀ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਹੈ ਤੇ ਆਗਾਮੀ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀ ਗੁਰਮਤਿ ਮੁਕਾਬਲਿਆਂ 'ਚ ਰਹੇ ਜੇਤੂ

ਦੇਵੀਗੜ੍ਹ, 28 ਨਵੰਬਰ (ਰਾਜਿੰਦਰ ਸਿੰਘ ਮÏਜੀ)-ਬੀਤੇ ਦਿਨ ਸਤਨਾਮ ਸਰਬ ਕਲਿਆਣ ਟਰੱਸਟ ਵਲੋਂ ਗੁਰਮਤਿ ਮੁਕਾਬਲੇ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਕਰਵਾਏ ਗਏ¢ ਜਿਸ 'ਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮੜਾ ਨੇੜੇ ਦੇਵੀਗੜ੍ਹ ਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਏ.ਡੀ.ਸੀ. ਵਲੋਂ ਗੰਨ ਹਾਊਸਾਂ ਦਾ ਨਿਰੀਖਣ

ਪਟਿਆਲਾ, 28 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਅਸਲ੍ਹਾ ਵਿਕੇ੍ਰਤਾਵਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਸ਼ਰਾਬ ਦੀ ਅੰਤਰਰਾਜੀ ਤਸਕਰੀ ਰੋਕਣ ਲਈ ਐਕਸਾਈਜ਼ ਵਿਭਾਗ ਦੇ ਇੰਸਪੈਕਟਰਾਂ ਨੇ ਲਗਾਏ ਬਾਰਡਰਾਂ 'ਤੇ ਡੇਰੇ

ਪਟਿਆਲਾ, 28 ਨਵੰਬਰ (ਮਨਦੀਪ ਸਿੰਘ ਖਰੌੜ)-ਗੁਜਰਾਤ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੀ ਅੰਤਰਰਾਜੀ ਤਸਕਰੀ ਰੋਕਣ ਲਈ ਪਟਿਆਲਾ ਰੇਂਜ ਦੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੇ ਜ਼ਿਲ੍ਹੇ ਅੰਦਰ ਤੇ ਬਾਹਰ ਆਉਣ ਵਾਲੇ ਰਸਤਿਆਂ 'ਤੇ 24 ਘੰਟੇ ਨਾਕੇਬੰਦੀ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਹੋਲੀ ਮੈਰੀ ਸਕੂਲ ਵਿਖੇ ਸਾਇੰਸ ਪ੍ਰਦਰਸ਼ਨੀ ਤੇ ਸੱਭਿਆਚਾਰਕ ਸਮਾਗਮ

ਬਨੂੜ, 28 ਨਵੰਬਰ (ਭੁਪਿੰਦਰ ਸਿੰਘ)-ਹੋਲੀ ਮੈਰੀ ਸਕੂਲ ਬਨੂੜ ਵਿਖੇ ਸਾਇੰਸ ਐਕਸਪੋ-2022 ਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲੀ ਬੱਚਿਆਂ ਵਲੋਂ ਲਗਾਈ ਪ੍ਰਦਰਸ਼ਨੀ 'ਚ 50 ਤੋਂ ਵੱਧ ਮਾਡਲ ਪੇਸ਼ ਕੀਤੇ ਗਏ | ਬੱਚਿਆਂ ਵਲੋਂ ਪਾਣੀ ਦੀ ਸੰਭਾਲ, ਕੂੜਾ ਕਰਕਟ ਦੀ ...

ਪੂਰੀ ਖ਼ਬਰ »

'ਅਜੀਤ' ਨੇ ਹਮੇਸ਼ਾ ਵਪਾਰਕ ਹਿਤਾਂ ਦੀ ਬਜਾਏ ਪੰਜਾਬ ਪ੍ਰਤੀ ਆਪਣੀ ਜ਼ਿੰਮੇਵਾਰੀ ਤੇ ਅਸੂਲਾਂ ਨੂੰ ਪ੍ਰਮੁੱਖਤਾ ਦਿੱਤੀ-ਡਾ. ਹਮਦਰਦ

ਜਲੰਧਰ, 28 ਨਵੰਬਰ (ਅਜੀਤ ਬਿਊਰੋ)-'ਅਜੀਤ' ਉਪ ਦਫ਼ਤਰ ਸੰਗਰੂਰ ਤੇ ਬਰਨਾਲਾ ਦੀ 14ਵੀਂ ਵਰ੍ਹੇਗੰਢ ਮੌਕੇ ਅਦਾਰਾ 'ਅਜੀਤ' ਵਲੋਂ ਕਰਵਾਏ ਇਕ ਵਿਸ਼ੇਸ਼ ਸਮਾਗਮ ਦੌਰਾਨ ਦੋਵੇਂ ਦਫ਼ਤਰਾਂ ਨਾਲ ਜੁੜੇ 'ਅਜੀਤ' ਤੇ 'ਅਜੀਤ ਸਮਾਚਾਰ' ਦੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਜੀਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX